ਤਾਜਾ ਖ਼ਬਰਾਂ


ਹਰਸਿਮਰਤ ਨੂੰ ਸਿਹਤ ਜਾਂਚ ਲਈ ਪੀ.ਜੀ.ਆਈ. ਲਿਆਂਦਾ
. . .  about 5 hours ago
ਚੰਡੀਗੜ੍ਹ, 5 ਦਸੰਬਰ (ਮਨਜੋਤ ਸਿੰਘ ਜੋਤ)- ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਸਿਹਤ ਜਾਂਚ ਲਈ ਪੀ.ਜੀ.ਆਈ. ਲਿਆਂਦਾ ਗਿਆ। ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦੇ ਟੈੱਸਟ ਕੀਤੇ ਗਏ। ਭਰੋਸੇਯੋਗ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਸਾਹ ਲੈਣ ਵਿਚ ਸਮੱਸਿਆ ਆ ਰਹੀ ਸੀ ਜਿਸ ਦੇ ਚਲਦਿਆਂ ਦੇਰ ਰਾਤ ਸਿਹਤ...
ਕਿਸਾਨ ਆਗੂ ਵਿਗਿਆਨ ਭਵਨ ਤੋਂ ਬਾਹਰ ਆਏ
. . .  1 day ago
ਕਿਸਾਨ ਆਗੂ ਹਾਂ ਜਾਂ ਨਾਂ 'ਚ ਸਰਕਾਰ ਕੋਲੋਂ ਮੰਗ ਰਹੇ ਹਨ ਜਵਾਬ
. . .  1 day ago
ਨਵੀਂ ਦਿੱਲੀ, 5 ਦਸੰਬਰ (ਜਗਤਾਰ ਸਿੰਘ) - ਅੰਦੋਲਨਕਾਰੀ ਕਿਸਾਨ ਆਗੂਆਂ ਤੇ ਮੋਦੀ ਸਰਕਾਰ ਦੇ ਮੰਤਰੀਆਂ ਵਿਚਾਲੇ 5ਵੇਂ ਗੇੜ ਤਹਿਤ ਹੋਈ ਬੈਠਕ ਬੇਸਿੱਟਾ ਰਹੀ ਹੈ। ਕਿਸਾਨ ਆਗੂ ਸਰਕਾਰ ਕੋਲੋਂ ਮੰਗ ਕਰ ਰਹੇ ਹਨ ਕਿ ਪਾਸ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇ ਅਤੇ ਕਿਸਾਨ ਆਗੂ ਸਰਕਾਰ ਕੋਲੋਂ ਹਾਂ...
ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ, ਅਗਲੀ ਮੀਟਿੰਗ 9 ਦਸੰਬਰ ਨੂੰ
. . .  1 day ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਅਸੰਭਵ - ਮੋਦੀ ਸਰਕਾਰ
. . .  1 day ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਜੇ ਖੇਤੀ ਕਾਨੂੰਨ ਰੱਦ ਨਾ ਹੋਏ ਤਾਂ ਅਸੀਂ ਮਰਨ ਲਈ ਤਿਆਰ - ਕਿਸਾਨ ਜਥੇਬੰਦੀਆਂ
. . .  1 day ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਨਰਿੰਦਰ ਤੋਮਰ ਗੱਲਬਾਤ ਤੋਂ ਆਏ ਬਾਹਰ, ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ
. . .  1 day ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ...
ਅਸੀਂ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਵਾਂਗੇ - ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਕਿਹਾ
. . .  1 day ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ...
ਬੱਚਿਆਂ ਤੇ ਬਜ਼ੁਰਗਾਂ ਨੂੰ ਅੰਦੋਲਨ ਤੋਂ ਵਾਪਸ ਘਰ ਭੇਜਿਆ ਜਾਵੇ - ਤੋਮਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਦੌਰਾਨ ਅਪੀਲ ਕੀਤੀ ਹੈ ਕਿ ਕਿਸਾਨ ਅੰਦੋਲਨ ਦੌਰਾਨ ਜੋ ਬੱਚੇ ਤੇ ਬਜ਼ੁਰਗ ਬੈਠੇ ਹੋਏ ਹਨ, ਉਨ੍ਹਾਂ ਨੂੰ ਅੰਦੋਲਨ ਤੋਂ...
ਬਲਾਕ ਬਾਘਾ ਪੁਰਾਣਾ ਦੇ ਵੱਖ ਵੱਖ ਪਿੰਡਾਂ 'ਚ ਕਿਸਾਨ ਜਥੇਬੰਦੀਆਂ ਨੇ ਫੂਕੇ ਮੋਦੀ ਦੇ ਪੁਤਲੇ
. . .  1 day ago
ਠੱਠੀ ਭਾਈ, 5 ਦਸੰਬਰ (ਜਗਰੂਪ ਸਿੰਘ ਮਠਾੜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਪੂਰੇ ਸੰਸਾਰ ਵਿਚ ਮੋਦੀ ਸਰਕਾਰ ਖਿਲਾਫ ਕਿਸਾਨਾਂ ਵਲੋਂ ਲੜੀ ਜਾ ਰਹੀ ਜੰਗ ਦੇ ਚੱਲਦਿਆਂ ਬਲਾਕ ਬਾਘਾਪੁਰਾਣਾ ਦੇ ਵੱਖ ਵੱਖ ਪਿੰਡਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ...
ਕੰਗਨਾ ਰਣੌਤ ਦੀ ਖਿਚਾਈ ਮਗਰੋਂ ਦਿਲਜੀਤ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਕੀਤਾ ਸੰਬੋਧਨ
. . .  1 day ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ ਬਾਰਡਰ ਵਿਖੇ...
ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ 'ਚ ਹੋਏ ਸ਼ਾਮਲ, ਸਿੰਘੂ ਬਾਰਡਰ ਪੁੱਜੇ
. . .  1 day ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ...
ਬੈਠਕ ਜਾਰੀ, ਕੁੱਝ ਨਵਾਂ ਨਹੀਂ, ਪੁਰਾਣੀ ਗੱਲ ਕਰ ਰਹੀ ਹੈ ਸਰਕਾਰ - ਕਿਸਾਨ
. . .  1 day ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ...
ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ ਅਤੇ ਭਾਜਪਾ ਸਰਕਾਰ, ਕਾਰਪੋਰੇਟ ਘਰਾਣਿਆਂ ਦਾ ਫੂਕਿਆ ਪੁਤਲਾ
. . .  1 day ago
ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲ ਸਟੇਸ਼ਨ ਦੇ ਬਾਹਰ ਚੱਲ ਰਹੇ ਧਰਨਾ ਦੇ ਅੱਜ 65ਵੇਂ ਦਿਨ ਕਿਸਾਨਾਂ ਅਤੇ ਔਰਤਾਂ ਦਾ ਇਕੱਠ ਵੱਡੀ ਗਿਣਤੀ ਵਿਚ ਹੋਇਆ। ਦੇਸ਼...
ਸਰਕਾਰ ਖੇਤੀ ਕਾਨੂੰਨਾਂ 'ਚ ਸੋਧ ਲਈ ਰਾਜ਼ੀ, ਕਿਸਾਨ ਕਾਨੂੰਨ ਵਾਪਸ ਲੈਣ 'ਤੇ ਅੜੇ
. . .  1 day ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ ਪਰੰਤੂ ਕਿਸਾਨ...
ਸਬ ਡਵੀਜ਼ਨਲ ਹਸਪਤਾਲ ਤਪਾ ਦਾ ਆਈ.ਸੀ.ਟੀ.ਸੀ ਸੈਂਟਰ ਪੰਜਾਬ ਭਰ 'ਚੋਂ ਅੱਵਲ
. . .  1 day ago
ਤਪਾ ਮੰਡੀ,5 ਦਸੰਬਰ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਸਬ ਡਵੀਜ਼ਨਲ ਹਸਪਤਾਲ ਤਪਾ ਦੇ ਆਈਸੀਟੀਸੀ ਸੈਂਟਰ ਨੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਮਿਸਾਲ ਕਾਇਮ ਕੀਤੀ ਹੈ। ਸਰਕਾਰ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ...
ਰਿਹਾਇਸ਼ੀ ਇਲਾਕੇ ਵਿਚ ਨਰ ਸਾਂਬਰ ਨੇ ਪਾਇਆ ਭੜਥੂ
. . .  1 day ago
ਘੁਮਾਣ, 5 ਦਸੰਬਰ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਰਿਹਾਇਸ਼ੀ ਇਲਾਕੇ ਵਿੱਚ ਇਕ ਦਰ ਸਾਂਬਰ ਵੜ ਜਾਣ ਨਾਲ ਲੋਕਾਂ ਨੂੰ ਭੜਥੂ ਪਾਇਆ ਹੈ। ਨਰ ਸਾਂਬਰ ਦੇ ਆਉਣ ਦੀ ਸੂਚਨਾ ਸਥਾਨਕ ਲੋਕਾਂ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ। ਉਪਰੰਤ ਜੰਗਲਾਤ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ 111 ਨਵੇਂ ਮਰੀਜ਼ ਸਾਹਮਣੇ ਆਏ
. . .  1 day ago
ਲੁਧਿਆਣਾ,5 ਦਸੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਫੂਕੇ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ
. . .  1 day ago
ਅਮਲੋਹ, 5 ਦਸੰਬਰ (ਰਿਸ਼ੂ ਗੋਇਲ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ ਦਾ ਦਿੱਲੀ ਵਿਖੇ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਵਲੋਂ ਮੋਦੀ ਸਰਕਾਰ, ਉੱਚ ਘਰਾਣਿਆਂ ਦੇ ਮਾਲਕ ਮੁਕੇਸ਼ ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ...
ਵੱਖ ਵੱਖ ਜਥੇਬੰਦੀਆਂ ਵਲੋਂ ਫੂਕੇ ਗਏ ਪੁਤਲੇ
. . .  1 day ago
ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਲਾਗਲੇ ਰਿਲਾਇੰਸ ਪੈਟਰੋਲ ਪੰਪ 'ਤੇ ਮਹੀਨੇ ਤੋਂ ਵੱਧ ਸਮੇਂ ਤੋਂ ਧਰਨਾ ਦੇ ਰਹੀਆਂ ਕਿਰਤੀ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਨੇ ਪ੍ਰਧਾਨ...
ਕੇਂਦਰ ਨਾਲ ਅਹਿਮ ਬੈਠਕ ਦੌਰਾਨ ਲੰਚ ਬ੍ਰੇਕ ਸਮੇਂ ਕਿਸਾਨਾਂ ਨੇ ਨਿਮਰਤਾ ਨਾਲ ਗੁਰੂ ਦਾ ਛਕਿਆ ਲੰਗਰ
. . .  1 day ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਵਲੋਂ ਲੰਗਰ ਹੀ ਛਕਿਆ ਗਿਆ। ਇਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਭੇਜਿਆ ਗਿਆ ਹੈ। ਦੱਸ ਦਈਏ ਕਿ ਪਿਛਲੀ ਬੈਠਕ 'ਚ ਵੀ...
ਬਿਜਲੀ ਮੁਲਾਜ਼ਮਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  1 day ago
ਲੋਪੋਕੇ, 5 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਲੋਪੋਕੇ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਬਿਜਲੀ ਦਫ਼ਤਰ ਵਿਖੇ ਅੱਜ ਟੈਕਨੀਕਲ ਸਰਵਿਸ ਯੂਨੀਅਨ ਵਲੋ ਡਵੀਜ਼ਨ ਪ੍ਰਧਾਨ ਮੇਜਰ ਸਿੰਘ,ਸਬ ਡਿਵੀਜ਼ਨ ਪ੍ਰਧਾਨ ਸੁਰਜੀਤ ਸਿੰਘ ,ਕੰਵਲਜੀਤ ਸਿੰਘ ਸੇਵਾ ਸਿੰਘ ,ਮਨਜੀਤ ਸਿੰਘ...
ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਕਿਸਾਨਾਂ ਆਗੂਆਂ ਨੇ ਛਕਿਆ ਲੰਗਰ
. . .  1 day ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਆਗੂਆਂ ਵਲੋਂ ਲੰਗਰ ਹੀ ਛਕਿਆ...
ਕਿਸਾਨ ਜਥੇਬੰਦੀਆਂ ਨੇ ਫੂਕਿਆ ਮੋਦੀ ਦਾ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਸਮੂਹ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਸੱਦੇ 'ਤੇ ਨਾਭਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਨਾਭਾ ਵਿਖੇ ਰਿਲਾਇੰਸ ਮਾਲ ਅੱਗੇ ਚੱਲ ਰਹੇ ਧਰਨੇ ਨੂੰ ਅੱਜ...
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ
. . .  1 day ago
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ......
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਜਦੋਂ ਅਸੀਂ ਬੇਨਿਯਮੀਆਂ ਦਾ ਸਹਾਰਾ ਲੈਂਦੇ ਹਾਂ ਤਾਂ ਅਸੀਂ ਦੇਸ਼ ਨੂੰ ਖ਼ਾਨਾਜੰਗੀ ਅਤੇ ਖ਼ੂਨ-ਖ਼ਰਾਬੇ ਵੱਲ ਹੀ ਧੱਕਦੇ ਹਾਂ। -ਆਰਚੀ ਲੀਮੂਰ

ਪਟਿਆਲਾ

ਅਮਰਿੰਦਰ ਤੇ ਬਾਦਲਾਂ ਦੀਆਂ ਕਮਜ਼ੋਰੀਆਂ ਨੂੰ ਪੰਜਾਬ ਵਿਰੁੱਧ ਹਥਿਆਰ ਵਜੋਂ ਵਰਤਦੀ ਹੈ ਮੋਦੀ ਸਰਕਾਰ-ਮੀਤ ਹੇਅਰ, ਕੁਲਵੰਤ ਪੰਡੋਰੀ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ 'ਆਪ' ਪਾਰਟੀ ਦੇ ਦਫ਼ਤਰ ਵਿਖੇ ਕਾਨਫ਼ਰੰਸ ਨੰੂ ਸੰਬੋਧਨ ਕਰਦੇ ਹੋਏ ਵਿਧਾਇਕ ਮੀਤ ਹੇਅਰ ਅਤੇ ਕੁਲਵੰਤ ਸਿੰਘ ਪੰਡੋਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਸਮੇਤ ਸੂਬੇ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੋਦੀ ਸਰਕਾਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦਾ ਸਾਥ ਦੇਣ ਅਤੇ 25 ਸਤੰਬਰ ਦੇ ਬੰਦ ਨੂੰ ਕਾਮਯਾਬ ਬਣਾਉਣ | 'ਆਪ' ਨੇ ਨਾਲ ਹੀ 25 ਸਤੰਬਰ ਨੂੰ ਬਾਦਲਾਂ ਵਲੋਂ 'ਚੱਕਾ ਜਾਮ' ਦੇ ਐਲਾਨ ਨੂੰ ਕਿਸਾਨੀ ਸੰਘਰਸ਼ ਵਿਰੁੱਧ ਸਾਜ਼ਿਸ਼ ਦੱਸਿਆ ਹੈ | ਉਨ੍ਹਾਂ ਦੋਸ਼ ਲਗਾਇਆ ਹੈ ਕਿ 'ਡਰਾਮਾ ਕੁਈਨ' ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਵਾਲੇ ਡਰਾਮੇ ਦੇ ਬਾਵਜੂਦ ਬਾਦਲ ਅੱਜ ਵੀ ਕੇਂਦਰ ਸਰਕਾਰ ਦਾ ਹਿੱਸਾ ਹਨ ਅਤੇ ਮੋਦੀ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ, ਇਸ ਕਰਕੇ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਪੋ੍ਰਗਰਾਮ ਨੂੰ ਤਾਰਪੀਡੋ ਕਰਨ ਲਈ ਬਾਦਲਾਂ ਨੇ 25 ਸਤੰਬਰ ਨੂੰ ਹੀ 'ਚੱਕਾ ਜਾਮ' ਦਾ ਡਰਾਮਾ ਐਲਾਨ ਦਿੱਤਾ ਹੈ | ਮੀਤ ਹੇਅਰ ਨੇ ਦੋਸ਼ ਲਗਾਇਆ ਕਿ ਕਿਸਾਨੀ ਸੰਘਰਸ਼ ਦੇ ਸਮਾਨ-ਅੰਤਰ (ਬਰਾਬਰ) ਬਾਦਲਾਂ ਵਲੋਂ ਇਹ ਡਰਾਮਾ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਕੀਤਾ ਜਾ ਰਿਹਾ ਹੈ ਤਾਂ ਕਿ ਕਿਸੇ ਤਰੀਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਦੀ ਲਾਮਬੰਦੀ ਨੂੰ ਤੋੜਿਆ ਜਾਵੇ | ਮੀਤ ਹੇਅਰ ਨੇ ਬਾਦਲ ਪਰਿਵਾਰ ਨੂੰ ਪੰਜਾਬ ਦੇ ਗੱਦਾਰ ਕਰਾਰ ਦਿੰਦਿਆਂ ਸਵਾਲ ਕੀਤਾ ਕਿ ਮੋਦੀ ਦੀ ਕਾਲੇ ਕਾਨੂੰਨਾਂ ਲਈ ਐਨੀ ਤਾਨਾਸ਼ਾਹੀ ਦੇ ਬਾਵਜੂਦ ਬਾਦਲਾਂ ਨੇ ਐਨਡੀਏ ਨਾਲੋਂ ਨਾਤਾ ਕਿਉਂ ਨਹੀਂ ਤੋੜਿਆ? ਕੇਂਦਰ ਸਰਕਾਰ ਦਾ ਖ਼ੁਦ ਹਿੱਸਾ ਹੋਣ ਦੇ ਬਾਵਜੂਦ ਬਾਦਲ ਪੰਜਾਬ 'ਚ 'ਚੱਕਾ ਜਾਮ' ਦਾ ਡਰਾਮਾ ਕਿਸ ਦੇ ਵਿਰੁੱਧ ਕਰ ਰਹੇ ਹਨ? ਕੀ ਇਹ ਪਾਖੰਡ 25 ਸਤੰਬਰ ਨੂੰ ਹੀ ਜ਼ਰੂਰੀ ਹੈ ਅਤੇ ਅੱਗੇ ਪਿੱਛੇ ਕਿਉਂ ਨਹੀਂ ਹੋ ਸਕਦਾ?
ਕੁਲਵੰਤ ਪੰਡੋਰੀ ਨੇ ਕਿਹਾ ਕਿ ਬਾਦਲਾਂ ਵਾਂਗ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਮੋਦੀ ਸਰਕਾਰ ਦੀ ਕਠਪੁਤਲੀ ਹੈ | ਹਾਈਪਾਵਰ ਕਮੇਟੀ 'ਚ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਚੁੱਪ-ਚਪੀਤੇ ਸਹਿਮਤੀ ਦੇਣਾ ਅਤੇ ਵਿੱਤੀ ਸੁਧਾਰਾਂ ਦੇ ਨਾਂਅ 'ਤੇ ਗਠਿਤ ਮੌਨਟੇਕ ਸਿੰਘ ਆਹਲੂਵਾਲੀਆ ਕਮੇਟੀ ਰਾਹੀਂ ਮੋਦੀ ਸਰਕਾਰ ਦੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਹੂ-ਬ-ਹੂ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨਾ ਇਸ ਤੱਥ ਦੀ ਪੁਸ਼ਟੀ ਕਰਦੀਆਂ ਹਨ ਕਿ ਅਮਰਿੰਦਰ ਸਿੰਘ ਮੋਦੀ ਸਰਕਾਰ ਦੇ ਕਰਿੰਦੇ ਵਜੋਂ ਕੰਮ ਕਰ ਰਹੇ ਹਨ | ਇਸ ਮੌਕੇ ਡਾ. ਬਲਬੀਰ, ਕੁੰਦਨ ਗੋਗੀਆ, ਪ੍ਰੀਤੀ ਮਲਹੋਤਰਾ, ਕਰਨਵੀਰ ਟੀਵਾਣਾ, ਗਿਆਨ ਸਿੰਘ ਮੂੰਗੋ, ਚੇਤਨ ਸਿੰਘ ਜੋੜਮਾਜਰਾ, ਆਰ. ਪੀ. ਐੱਸ. ਮਲਹੋਤਰਾ, ਮੇਘ ਚੰਦ ਸ਼ਰਮਾ, ਜੇ. ਪੀ. ਸਿੰਘ ਤੇ ਹੋਰ ਆਗੂ ਹਾਜਰ ਸਨ |

ਜ਼ਿਲ੍ਹੇ 'ਚ 126 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, 4 ਦੀ ਮੌਤ

ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹੇ 'ਚ ਅੱਜ 126 ਹੋਰ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ 4 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਅੱਜ ...

ਪੂਰੀ ਖ਼ਬਰ »

ਗੈਰ-ਅਧਿਆਪਨ ਕਰਮਚਾਰੀਆਂ ਵਲੋਂ ਡੀਨ ਅਕਾਦਮਿਕ ਮਾਮਲੇ ਅਤੇ ਰਜਿਸਟਰਾਰ ਦਫ਼ਤਰ ਸਾਹਮਣੇ ਧਰਨਾ

ਪਟਿਆਲਾ, 23 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀਆਂ ਦੀ ਏ. ਕਲਾਸ ਅਤੇ ਬੀ ਕਲਾਸ ਐਸੋਸੀਏਸ਼ਨ ਵਲੋਂ ਡੀਨ ਅਕਾਦਮਿਕ ਮਾਮਲੇ ਦੇ ਦਫ਼ਤਰ ਅੱਗੇ ਅਤੇ ਫਿਰ ਰਜਿਸਟਰਾਰ ਦਫ਼ਤਰ ਵਿਖੇ ਡਾ. ਦਲਬੀਰ ਸਿੰਘ ...

ਪੂਰੀ ਖ਼ਬਰ »

'ਆਪ' ਵਲੋਂ ਖੇਤੀ ਸੋਧ ਕਾਲੇ ਕਾਨੂੰਨ ਬਿੱਲ ਖ਼ਿਲਾਫ਼ ਰੋਸ ਪ੍ਰਦਰਸ਼ਨ ਅੱਜ

ਨਾਭਾ, 23 ਸਤੰਬਰ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਆਗੂ ਜੱਸੀ ਸੋਹੀਆਂ ਵਾਲਾ ਸਾਬਕਾ ਪ੍ਰਧਾਨ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸੋਧ ਕਾਲੇ ਕਾਨੂੰਨ ਬਿੱਲ ਖ਼ਿਲਾਫ਼ ਅੱਜ ਪੰਜਾਬ ...

ਪੂਰੀ ਖ਼ਬਰ »

ਸਬ-ਡਵੀਜ਼ਨ ਸਮਾਣਾ ਤੇ ਪਾਤੜਾਂ 'ਚ ਤਾਇਨਾਤ 99 ਪੁਲਿਸ ਕਰਮਚਾਰੀਆਂ ਦੇ ਕੀਤੇ ਤਬਾਦਲੇ-ਐੱਸ. ਐੱਸ. ਪੀ.

ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਐੱਸ. ਐੱਸ. ਪੀ. ਵਿਕਰਮ ਜੀਤ ਦੁੱਗਲ ਨੇ ਜ਼ਿਲ੍ਹਾ ਪੁਲਿਸ ਦੇ ਕੰਮਕਾਜ 'ਚ ਪ੍ਰਸ਼ਾਸਕੀ ਸੁਧਾਰਾਂ ਤਹਿਤ ਪਿਛਲੇ ਦਿਨੀਂ ਸ਼ੁਰੂ ਕੀਤਾ ਬਦਲੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਸਬ-ਡਵੀਜ਼ਨ ਸਮਾਣਾ ਤੇ ਪਾਤੜਾਂ 'ਚ ...

ਪੂਰੀ ਖ਼ਬਰ »

ਪਿੰਡ ਮੂੰਗੋ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਭਾਦਸੋਂ, 23 ਸਤੰਬਰ (ਪ੍ਰਦੀਪ ਦੰਦਰਾਲਾ)-ਬਲਾਕ ਭਾਦਸੋਂ 'ਚ ਪੈਂਦੇ ਪਿੰਡ ਮੂੰਗੋ ਵਿਖੇ ਸਾ. ਸਰਪੰਚ ਤੇ ਸੀਨੀ. ਕਾਂਗਰਸੀ ਆਗੂ ਰਵਿੰਦਰ ਸਿੰਘ ਮੂੰਗੋ ਦੀ ਅਗਵਾਈ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਬਿੱਲ ਦੇ ਵਿਰੋਧ ਵਜੋਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਬੰਦ 'ਚ ਸਹਿਯੋਗ ਦੇਣ ਲਈ ਕੀਤਾ ਜਾਗਰੂਕ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਕੱਲ੍ਹ ਕੀਤੇ ਧਰਨੇ ਦੀ ਸਮਾਪਤੀ ਤੋਂ ਬਾਅਦ ਅੱਜ ਸ਼ਹਿਰ ਦੇ ਵੱਖ-ਵੱਖ ਦੁਕਾਨਦਾਰਾਂ ਤੇ ਵਪਾਰੀਆਂ ਨੂੰ 25 ਨੂੰ ਪੂਰਨ ਬੰਦ ਕਰਨ ਦੇ ਸਬੰਧ 'ਚ ਸਹਿਯੋਗ ਦੇਣ ਲਈ ਅੱਜ ਮੋਟਰਸਾਈਕਲਾਂ ...

ਪੂਰੀ ਖ਼ਬਰ »

ਪਟਿਆਲਾ ਪ੍ਰਤੀ 10 ਲੱਖ ਆਬਾਦੀ ਪਿੱਛੇ ਸਭ ਤੋਂ ਵਧੇਰੇ ਟੈੱਸਟਾਂ ਵਾਲਾ ਜ਼ਿਲ੍ਹਾ ਬਣਿਆ

ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ, ਗੁਰਵਿੰਦਰ ਸਿੰਘ ਔਲਖ)-ਪਟਿਆਲਾ ਜ਼ਿਲ੍ਹਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਲੋਕਾਂ ਨੂੰ ਕੋਵਿਡ-19 ਦੇ ਟੈੱਸਟ ਕਰਵਾਉਣ ਲਈ ਪ੍ਰੇਰਿਤ ਕਰਨ ਸਬੰਧੀ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਭਰਵਾਂ ...

ਪੂਰੀ ਖ਼ਬਰ »

ਡੀ. ਸੀ. ਤੇ ਐੱਸ. ਐੱਸ. ਪੀ. ਵਲੋਂ ਜ਼ਿਲ੍ਹੇ 'ਚ ਅਮਨ-ਕਾਨੂੰਨ ਕਾਇਮ ਰੱਖਣ ਲਈ ਮੀਟਿੰਗ

ਪਟਿਆਲਾ, 23 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ, ਧਰਮਿੰਦਰ ਸਿੰਘ ਸਿੱਧੂ)-ਸੂਬੇ ਅੰਦਰ ਆਉਂਦੀ 25 ਤਾਰੀਖ਼ ਤੇ ਹੋਰ ਦਿਨਾਂ 'ਚ ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਾ ਜਾਰੀ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਤੇ ਧਰਨੇ ਮੁਜ਼ਾਹਰੇ ਕੀਤੇ ਜਾਣ ਦੇ ਕੀਤੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਭਲਕੇ ਪਾਤੜਾਂ ਦੇ ਸੰਗਰੂਰ ਪਟਿਆਲਾ ਚੌਕ 'ਚ ਦਿੱਤਾ ਜਾਵੇਗਾ ਧਰਨਾ-ਬੀਬੀ ਲੂੰਬਾ

ਪਾਤੜਾਂ, 23 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੇ ਪੱਤਰਕਾਰਾਂ ਨੂੰ ਜਾਰੀ ਬਿਆਨ 'ਚ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਸੋਧ ਬਿੱਲਾਂ ਦੇ ਖ਼ਿਲਾਫ਼ ਪਾਰਟੀ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਪਸ਼ੂ ਪਾਲਣ ਤੇ ਬਿਜਲੀ ਕਾਮਿਆਂ ਨੇ ਕੀਤੀ ਭੁੱਖ ਹੜਤਾਲ ਤੇ ਬੰਦ ਦਾ ਐਲਾਨ

ਪਟਿਆਲਾ, 23 ਸਤੰਬਰ (ਅ.ਸ. ਆਹਲੂਵਾਲੀਆ)-ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਝੰਡੇ ਹੇਠ ਪਸ਼ੂ ਪਾਲਣ ਵਰਕਰਜ਼ ਯੂਨੀਅਨ ਪਟਿਆਲਾ ਅਤੇ ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ (ਭਾਰਦਵਾਜ) ਪਟਿਆਲਾ ਵਲੋਂ ਲੱਲੂ ਰਾਮ, ਸੁਰਜੀਤ ਪਾਲ, ਰਾਮ ਸਿੰਘ ...

ਪੂਰੀ ਖ਼ਬਰ »

ਦਰੱਖ਼ਤ ਤੇ 2 ਕੰਟੇਨਰ ਚੋਰੀ ਮਾਮਲੇ 'ਚ ਕੇਸ ਦਰਜ

ਰਾਜਪੁਰਾ, 23 ਸਤੰਬਰ (ਜੀ.ਪੀ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਰਾਜਪੁਰਾ-ਚੰਡੀਗੜ੍ਹ ਰੋਡ 'ਤੇ ਜੱਸ ਨਰਸਰੀ ਨੇੜੇ ਜ਼ਮੀਨ 'ਚ ਖੜ੍ਹੇ ਦਰੱਖ਼ਤ ਤੇ ਕੰਟੇਨਰ ਚੋਰੀ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਅਕੈਡਮੀ ਵਿਖੇ ਡਾਊਟ ਕਲੀਅਰੈਂਸ ਸੈਸ਼ਨ ਕਰਵਾਇਆ

ਗੁਹਲਾ ਚੀਕਾ, 23 ਸਤੰਬਰ (ਓ.ਪੀ. ਸੈਣੀ)-ਟਟਿਆਣਾ ਸਥਿਤ ਕੋਹਿਨੂਰ ਇੰਟਰਨੈਸ਼ਨਲ ਅਕੈਡਮੀ ਵਿਖੇ ਹਰਿਆਣਾ ਸਰਕਾਰ ਦੇ ਆਦੇਸ਼ਾਂ ਅਨੁਸਾਰ 21 ਸਤੰਬਰ ਤੋਂ ਡਾਊਟ ਕਲੀਅਰੈਂਸ ਸੈਸ਼ਨ ਕਰਵਾਇਆ ਗਿਆ | ਜਮਾਤ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਕੋਵਿਡ-9 ਦੀਆਂ ਸਾਰੀਆਂ ...

ਪੂਰੀ ਖ਼ਬਰ »

ਜਗਵਿੰਦਰ ਸਿੰਘ ਭਾਕਿਯੂ (ਡਕੌਾਦਾ) ਦੇ ਪ੍ਰਧਾਨ ਬਣੇ

ਭਾਦਸੋਂ, 23 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਜਗਵਿੰਦਰ ਸਿੰਘ ਨੂੰ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਪਿੰਡ ਤਰਖੇੜੀ ਦਾ ਪ੍ਰਧਾਨ ਬਣਨ 'ਤੇ ਪਿੰਡ ਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜਗਵਿੰਦਰ ਸਿੰਘ ਨੇ ਪਿੰਡ ਵਾਸੀਆਂ ਨੂੰ 3 ਆਰਡੀਨੈਂਸਾਂ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਕੱਲ੍ਹ ਦਿੱਤੇ ਜਾ ਰਹੇ ਧਰਨੇ ਸਬੰਧੀ ਬੈਠਕ

ਨਾਭਾ, 23 ਸਤੰਬਰ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਮੁਤਾਬਿਕ 25 ਸਤੰਬਰ ਨੂੰ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲ ਦੇ ਖ਼ਿਲਾਫ਼ ਰੋਸ ਧਰਨਾ ਦੇਣ ਸਬੰਧੀ ਇਕ ਵਿਸ਼ੇਸ਼ ਬੈਠਕ ...

ਪੂਰੀ ਖ਼ਬਰ »

ਖੇਡ ਸਟੇਡੀਅਮ ਭੁਨਰਹੇੜੀ ਤੋਂ ਖਿਡਾਰੀਆਂ ਨੂੰ ਮਿਲਣਗੀਆਂ ਆਧੁਨਿਕ ਸਹੂਲਤਾਂ

ਭੁਨਰਹੇੜੀ, 23 ਸਤੰਬਰ (ਧਨਵੰਤ ਸਿੰਘ)-ਸ਼ਹੀਦ ਉੱਧਮ ਸਿੰਘ ਸਪੋਰਟਸ ਭੁਨਰਹੇੜੀ ਤੋਂ ਖਿਡਾਰੀਆਂ ਨੂੰ ਹੋਰ ਸਹੂਲਤਾਂ ਮਿਲਣ ਦੇ ਸੰਕੇਤ ਮਿਲੇ ਹਨ, ਜਿਸ ਨੂੰ ਲੈ ਕੇ ਖਿਡਾਰੀਆ 'ਚ ਖ਼ੁਸ਼ੀ ਦੀ ਲਹਿਰ ਫੈਲ ਗਈ | ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੇ ...

ਪੂਰੀ ਖ਼ਬਰ »

ਕਸਬਾ ਬਹਾਦਰਗੜ੍ਹ ਵਿਖੇ ਫੁੱਟਬਾਲ ਮੈਚ ਕਰਵਾਏ

ਬਹਾਦਰਗੜ੍ਹ, 23 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਕਸਬਾ ਬਹਾਦਰਗੜ੍ਹ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਖੇਡ ਸਟੇਡੀਅਮ ਵਿਖੇ ਫੁੱਟਬਾਲ ਮੈਚ ਕਰਵਾਏ ਗਏ | ਇਨ੍ਹਾਂ ਫੁੱਟਬਾਲ ਮੈਚਾਂ ਦੌਰਾਨ ਬਹਾਦਰਗੜ੍ਹ ਪੁਲਿਸ ਚੌਕੀ ਦੇ ਇੰਚਾਰਜ ਮਨਜੀਤ ਸਿੰਘ ਵਲੋਂ ਬੱਚਿਆਂ ਅਤੇ ...

ਪੂਰੀ ਖ਼ਬਰ »

ਪੰਜਾਬ ਬੰਦ ਦੌਰਾਨ ਵਪਾਰੀ ਦੇਣਗੇ ਕਿਸਾਨਾਂ ਦਾ ਸਾਥ

ਬਾਦਸ਼ਾਹਪੁਰ, 23 ਸਤੰਬਰ (ਰਛਪਾਲ ਸਿੰਘ ਢੋਟ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਆਰਡੀਨੈਂਸ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਬਣਾਉਣ ਲਈ ਬਾਦਸ਼ਾਹਪੁਰ ਵਿਖੇ ਵੱਖ-ਵੱਖ ਵਪਾਰ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਪਵਨ ਬਾਂਸਲ ਵਲੋਂ ਟੀਮ ਦਾ ਗਠਨ

ਸਮਾਣਾ, 23 ਸਤੰਬਰ (ਗੁਰਦੀਪ ਸ਼ਰਮਾ)-14 ਸਤੰਬਰ ਨੂੰ ਆੜ੍ਹਤੀ ਐਸੋਸੀਏਸ਼ਨ ਸਮਾਣਾ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ ਪਵਨ ਬਾਂਸਲ ਦਿਆਲਗੜ੍ਹ ਵਾਲਿਆਂ ਅਤੇ ਸਰਪ੍ਰਸਤ ਅਮਰਜੀਤ ਸਿੰਘ ਸੰਧੂ ਨੇ ਇਕ ਵਿਸ਼ੇਸ਼ ਮੀਟਿੰਗ ਦੌਰਾਨ ਐਸੋਸੀਏਸ਼ਨ ਦਾ ਵਿਸਥਾਰ ਕਰਦਿਆਂ ਸੰਜੀਵ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਬੰਦ ਦੇ ਸੱਦੇ 'ਚ ਵਪਾਰ ਮੰਡਲ ਭਾਦਸੋਂ ਦੇਵੇਗਾ ਪੂਰਨ ਸਹਿਯੋਗ

ਭਾਦਸੋਂ, 23 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ 25 ਸਤੰਬਰ ਨੂੰ ਕਿਸਾਨਾਂ ਜਥੇਬੰਦੀਆਂ ਵਲੋਂ ਦਿੱਤੇ ਗਏ ਮੁਕੰਮਲ ਬੰਦ ਦੇ ਸੱਦੇ ਦਾ ਵਪਾਰ ਮੰਡਲ ਭਾਦਸੋਂ ਵਲੋਂ ਪੂਰਨ ਤੌਰ 'ਤੇ ਸਹਿਯੋਗ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਪੁਲਿਸ ਦੀ ਕੋਰੋਨਾ ਨਮੂਨੇ ਦੇਣ ਦੀ ਜਾਗਰੂਕਤਾ ਮੁਹਿੰਮ ਨੂੰ ਭਰਵਾਂ ਹੁੰਗਾਰਾ-ਮਾਂਗਟ

ਸਮਾਣਾ, 23 ਸਤੰਬਰ (ਪ੍ਰੀਤਮ ਸਿੰਘ ਨਾਗੀ)-ਕੋਰੋਨਾ ਸਬੰਧੀ ਸ਼ਰਾਰਤੀ ਅਨਸਰਾਂ ਵਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਅਤੇ ਗ਼ਲਤ ਪ੍ਰਚਾਰ ਨੂੰ ਠੱਲ੍ਹ ਪਾਉਣ ਅਤੇ ਲੋਕਾਂ ਨੂੰ ਕੋਰੋਨਾ ਦੇ ਟੈੱਸਟ ਦੇਣ ਲਈ ਪ੍ਰੇਰਿਤ ਕਰਨ ਵਾਸਤੇ ਪੁਲਿਸ ਵਲੋਂ ਪਿੰਡ-ਪਿੰਡ ਮੁਹਿੰਮ ...

ਪੂਰੀ ਖ਼ਬਰ »

ਕਿਸਾਨਾਂ ਦੇ ਮੁੱਦੇ 'ਤੇ ਕਾਂਗਰਸ ਮਗਰਮੱਛ ਵਾਲੇ ਹੰਝੂ ਸੁੱਟ ਰਹੀ ਹੈ-ਜਥੇ. ਗੜੀ

ਰਾਜਪੁਰਾ, 23 ਸਤੰਬਰ (ਰਣਜੀਤ ਸਿੰਘ)-ਦੇਸ਼ ਵਿਚਲੀ ਕੇਂਦਰ ਸਰਕਾਰ ਕਿਸਾਨਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ ਜਿੱਥੇ ਸਾਰੇ ਦੇਸ਼ 'ਚ ਹਾਹਾਕਾਰ ਮੱਚੀ ਹੋਈ ਹੈ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਸੜਕਾਂ 'ਤੇ ਹਨ, ਉੱਥੇ ਹੀ ਕਾਂਗਰਸ ਪਾਰਟੀ ਐਵੇਂ ਹੀ ਮਗਰਮੱਛ ਵਾਲੇ ...

ਪੂਰੀ ਖ਼ਬਰ »

ਕੱਲ੍ਹ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੜਕਾਂ ਜਾਮ ਕਰਾਂਗੇ-ਅਕਾਲੀ ਆਗੂ

ਸਮਾਣਾ, 23 ਸਤੰਬਰ (ਸਾਹਿਬ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ 25 ਸਤੰਬਰ ਨੂੰ ਸੜਕਾਂ ਜਾਮ ਕਰਨ ਦੇ ਦਿੱਤੇ ਪ੍ਰੋਗਰਾਮ ਨੂੰ ਸਮਾਣਾ ਇਲਾਕੇ 'ਚ ਭਰਵਾਂ ਸਮਰਥਨ ਮਿਲ ਰਿਹਾ ਹੈ | ਇਸ ਦੀ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਕੱਲ੍ਹ ਦੇ ਬੰਦ ਸਬੰਧੀ ਬੈਠਕ

ਰਾਜਪੁਰਾ, 23 ਸਤੰਬਰ (ਰਣਜੀਤ ਸਿੰਘ)-ਪਿੰਡ ਬਪਰੌਰ ਤੇ ਹੋਰਨਾਂ ਪਿੰਡਾਂ 'ਚ ਭਾਰਤੀ ਕਿਸਾਨ ਮੰਚ ਦੇ ਆਗੂਆਂ ਨੇ ਬੂਟਾ ਸਿੰਘ ਸ਼ਾਦੀਪੁਰ ਅਤੇ ਮੁਖਤਿਆਰ ਸਿੰਘ ਬਪਰੋਰ ਦੀ ਅਗਵਾਈ 'ਚ 25 ਸਤੰਬਰ ਨੂੰ ਪੰਜਾਬ ਬੰਦ ਕਰਨ ਸੰਬੰਧੀ ਭਰਵੀਂ ਮੀਟਿੰਗ ਕੀਤੀ | ਇਸ ਮੌਕੇ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੇ ਆਈ. ਸੀ. ਐੱਸ. ਆਈ. ਨਾਲ ਕੀਤਾ ਅਕਾਦਮਿਕ ਸਮਝੌਤਾ

ਪਟਿਆਲਾ, 23 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਉੱਪ ਕੁਲਪਤੀ ਡਾ. ਬੀ. ਐੱਸ. ਘੁੰਮਣ ਦੀ ਅਗਵਾਈ 'ਚ ਭਾਰਤ ਸਰਕਾਰ ਦੇ ਕਾਰਪੋਰੇਟ ਮਾਮਲਿਆਂ ਸਬੰਧੀ ਮੰਤਰਾਲੇ ਅਧੀਨ ਕਾਰਜਸ਼ੀਲ ਇਕ ਪ੍ਰੋਫੈਸਨਲ ਬਾਡੀ 'ਇੰਸਟੀਚਿਊਟ ਆਫ ਕੰਪਨੀ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਡਕਾਲਾ, 23 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਕਸਬਾ ਦੇਵੀਗੜ੍ਹ ਤੋਂ 'ਅਜੀਤ' ਦੇ ਪੱਤਰਕਾਰ ਰਜਿੰਦਰ ਸਿੰਘ ਮੌਜੀ ਦੀ ਮਾਤਾ ਸਰਦਾਰਨੀ ਸੁਰਜੀਤ ਕੌਰ ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਅਤੇ ਅਰਦਾਸ ...

ਪੂਰੀ ਖ਼ਬਰ »

ਫ਼ਿਲਮ ਬਰਾਦਰੀ ਨੇ ਇੰਡਸਟਰੀ ਦੇ ਦਿਹਾੜੀਦਾਰ ਕਾਮਿਆਂ ਦੀ ਮਦਦ ਲਈ ਕੀਤੀ ਅਪੀਲ

ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸੀਨੀਅਰ ਫ਼ਿਲਮ ਅਦਾਕਾਰ, ਸਮਾਜ ਸੇਵੀ ਪ੍ਰਾਣ ਸੱਭਰਵਾਲ ਨੇ ਪੰਜਾਬੀ ਫਿਲਮ ਹਸਤੀਆਂ ਅਮਰੀਕ ਗਿੱਲ, ਮਨਮੋਹਨ ਸਿੰਘ, ਡਾ. ਹਰਜੀਤ ਸਿੰਘ, ਗੁਰਪ੍ਰੀਤ ਸਿੰਘ ਘੁੱਗੀ, ਜਸਵਿੰਦਰ ਸਿੰਘ ਭੱਲਾ, ਰਾਣਾ ਜੰਗ ਬਹਾਦਰ, ਨਵ ਬਾਜਵਾ, ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਵਲੋਂ ਵਿਦਿਆਰਥੀਆਂ ਨਾਲ ਜੂਮ ਐਪ ਰਾਹੀਂ ਗੱਲਬਾਤ

ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਮਾਣਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੰੂਨੀ ਸੇਵਾਵਾਂ ਅਥਾਰਿਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜਿੰਦਰ ਅਗਰਵਾਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੰੂਨੀ ਸੇਵਾਵਾਂ ...

ਪੂਰੀ ਖ਼ਬਰ »

ਗਲਤ ਕਾਗਜ਼ਾਤ ਪੇਸ਼ ਕਰਕੇ ਮਾਰੀ ਠੱਗੀ

ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਥਾਨਕ ਭਾਦਸੋਂ ਰੋਡ ਅਧੀਨ ਪੈਂਦੀ ਹੌਾਡਾ ਕੰਪਨੀ ਦੇ ਐੱਮ. ਡੀ. ਰਾਜਵਿੰਦਰ ਸਿੰਘ ਵਲੋਂ ਥਾਣਾ ਤਿ੍ਪੜੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਕਿ ਮਨਦੀਪ ਸਿੰਘ ਵਾਸੀ ਐੱਸ. ਐੱਸ. ਟੀ ਨਗਰ ਪਟਿਆਲਾ ਨੇ 2 ਫਰਵਰੀ 2019 ਨੂੰ ਇਕ ਸਕੂਟਰੀ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ 'ਚ ਇਲਾਜ ਕਰਨ 'ਚ ਪਟਿਆਲਾ ਜ਼ਿਲ੍ਹਾ ਮੋਹਰੀ

ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ)-ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ ਦੇ 37,537 ਲਾਭਪਾਤਰੀਆਂ ਵਲੋਂ 38 ਕਰੋੜ 12 ਲੱਖ ਦੇ ਕਰੀਬ ਸਰਕਾਰੀ ਅਤੇ ਪੰਜੀਕਿ੍ਤ ਨਿੱਜੀ ਹਸਪਤਾਲਾਂ 'ਚ ਆਪਣਾ ਇਲਾਜ ਕਰਵਾਇਆ ਜਾ ਚੁੱਕਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੱਠੇ ਵੱਢ ਕੇ ਕੁਤਰਣ ਵਾਲੀਆਂ ਮਸ਼ੀਨਾਂ ਦੀ ਖ਼ਰੀਦ 'ਤੇ ਮਿਲੇਗੀ ਸਬਸਿਡੀ-ਡਿਪਟੀ ਡਾਇਰੈਕਟਰ

ਪਟਿਆਲਾ, 23 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਡੇਅਰੀ ਦੇ ਕਿੱਤੇ ਨੂੰ ਆਧੁਨਿਕ ਲੀਹਾਂ 'ਤੇ ਲਿਜਾਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਸਰਕਾਰ ਵਲੋਂ ਪੱਠੇ ਵੱਢ ਕੇ ਨਾਲ ਦੀ ਨਾਲ ਕੁਤਰਨ ਵਾਲੀਆਂ ਮਸ਼ੀਨਾਂ ਦੀ ਖ਼ਰੀਦ 'ਤੇ ਸਬਸਿਡੀ ਦੇਣ ਦਾ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਪੰਜਾਬ ਬੰਦ ਦੀਆਂ ਤਿਆਰੀਆਂ ਮੁਕੰਮਲ

ਸਮਾਣਾ, 23 ਸਤੰਬਰ (ਸਾਹਿਬ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਵਿਰੁੱਧ 25 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਇਸ ਦੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ...

ਪੂਰੀ ਖ਼ਬਰ »

ਨਿਊ ਪਬਲਿਕ ਕੈਂਟਰ ਸੁਸਾਇਟੀ ਨੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਮੋਦੀ ਦਾ ਪੁਤਲਾ ਫ਼ੂਕ ਕੇ ਜਤਾਇਆ ਰੋਸ

ਰਾਜਪੁਰਾ, 23 ਸਤੰਬਰ (ਜੀ.ਪੀ.ਸਿੰਘ)-ਸਥਾਨਕ ਟਾਹਲੀ ਵਾਲਾ ਚੌਕ 'ਚ ਅੱਜ ਨਿਊ ਪਬਲਿਕ ਕੈਂਟਰ ਸੁਸਾਇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਕੋਟਲਾ ਤੇ ਪ੍ਰਧਾਨ ਜਗਬੀਰ ਸਿੰਘ ਨਾਗਰਾ ਦੀ ਅਗਵਾਈ ਹੇਠ ਕੈਂਟਰ ਚਾਲਕਾਂ ਵਲੋਂ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕੱਢਿਆ ਝੰਡਾ ਮਾਰਚ

ਨਾਭਾ, 23 ਸਤੰਬਰ (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਨਾਭਾ ਸ਼ਹਿਰ 'ਚ ਝੰਡਾ ਮਾਰਚ ਬਲਾਕ ਪ੍ਰਧਾਨ ਹਰਮੇਲ ਸਿੰਘ ਤੂੰਗਾਂ ਦੀ ਅਗਵਾਈ ਹੇਠ ਕੱਢਿਆ ਗਿਆ ਅਤੇ ਇਲਾਕਾ ਨਿਵਾਸੀਆਂ ਨੂੰ 25 ਸਤੰਬਰ ਨੂੰ ਪੂਰਾ ਪੰਜਾਬ ਬੰਦ ਕਰਨ ਲਈ ਲਾਮਬੰਦ ਕੀਤਾ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਕਾਬੂ

ਡਕਾਲਾ, 23 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਪਸਿਆਣਾ ਅਧੀਨ ਆਉਂਦੀ ਪੁਲਿਸ ਚੌਕੀ ਰਾਮਨਗਰ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 5 ਗ੍ਰਾਮ ਸਮੈਕ ਬਰਾਮਦ ਹੋਣ 'ਤੇ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਪਲਵਿੰਦਰ ਸਿੰਘ ਅਨੁਸਾਰ ਜਦੋਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਮੋਟਰਸਾਈਕਲਾਂ ਤੇ ਸਕੂਟਰਾਂ 'ਤੇ ਰੋਸ ਮਾਰਚ

ਬਾਦਸ਼ਾਹਪੁਰ, 23 ਸਤੰਬਰ (ਰਛਪਾਲ ਸਿੰਘ ਢੋਟ)-ਕੇਂਦਰ ਸਰਕਾਰ ਵਲੋਂ ਕਾਹਲੀ 'ਚ ਲਿਆਂਦੇ ਗਏ ਕਿਸਾਨ ਅਤੇ ਖੇਤੀ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਦੀ ਅਗਵਾਈ ਹੇਠ ਇਲਾਕੇ ਦੇ ਕਿਸਾਨਾਂ ਵਲੋਂ ਮੋਟਰਸਾਈਕਲਾਂ ਅਤੇ ਸਕੂਟਰਾਂ ...

ਪੂਰੀ ਖ਼ਬਰ »

ਕੋਵਿਡ-19 ਕਾਰਨ ਫ਼ੌਜ ਦੀ ਅਗਸਤ 2020 'ਚ ਹੋਣ ਵਾਲੀ ਭਰਤੀ ਰੈਲੀ ਹੁਣ ਫਰਵਰੀ 2021 'ਚ ਹੋਵੇਗੀ-ਡਾਇਰੈਕਟਰ ਭਰਤੀ

ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਹਰ ਸਾਲ ਕੀਤੀ ਜਾਂਦੀ ਭਾਰਤੀ ਫ਼ੌਜ 'ਚ ਭਰਤੀ ਇਸ ਸਾਲ ਕੋਵਿਡ-19 ਕਾਰਨ ਅਗਲੇ ਸਾਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰਮੀ ਭਰਤੀ ਡਾਇਰੈਕਟਰ ...

ਪੂਰੀ ਖ਼ਬਰ »

ਦਲਿਤ ਪਰਿਵਾਰ ਦਾ ਧਰਨਾ ਲਗਾਤਾਰ ਜਾਰੀ

ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ)-ਪਿੰਡ ਕਨਸੂਹਾ ਖ਼ੁਰਦ ਦੇ ਦਲਿਤ ਪਰਿਵਾਰ ਨੂੰ ਅੱਜ 7ਵੇਂ ਦਿਨ ਧਰਨੇ 'ਤੇ ਬੈਠੇ ਹੋਣ ਦੇ ਬਾਵਜੂਦ ਇਨਸਾਫ਼ ਦੀ ਕੋਈ ਕਿਰਨ ਦਿਖਾਈ ਨਹੀਂ ਦੇ ਰਹੀ | ਧਰਨੇ 'ਤੇ ਬੈਠੇ ਮੁਖ਼ਤਿਆਰ ਸਿੰਘ ਅਤੇ ਉਸ ਦੇ ਪਰਿਵਾਰ ਨੇ ਸਾਂਝੇ ਤੌਰ 'ਤੇ ਦੱਸਿਆ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਸੈਂਸਰ ਸੈਨੇਟਾਈਜ਼ਰ ਮਸ਼ੀਨ ਭੇਟ

ਬਹਾਦਰਗੜ੍ਹ, 23 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਨੂੰ ਕੋਰੋਨਾ ਲਾਗ ਤੋਂ ਬਚਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ, ਉੱਥੇ ਹੀ ਗੁਰੂ ਘਰ ...

ਪੂਰੀ ਖ਼ਬਰ »

ਸਾਡੇ ਵਲੋਂ ਪੰਜਾਬ ਬੰਦ ਦਾ ਡਟ ਕੇ ਸਮਰਥਨ-ਫੈੱਡਰੇਸ਼ਨ

ਘਨੌਰ, 23 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਪਾਰਲੀਮੈਂਟ ਦੇ ਦੋਹਾਂ ਸਦਨਾਂ ਤੋਂ ਜਮਹੂਰੀ ਕਦਰਾਂ ਕੀਮਤਾਂ ਨੂੰ ਛਿੱਕੇ ਟੰਗ ਕੇ ਭਾਰਤੀ ਜਨਤਾ ਪਾਰਟੀ ਨੇ ਬਹੁਮਤ ਦੇ ਬਲਬੁੱਤੇ ਪਾਸ ਕਰਾਏ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸਾਂਝੇ ...

ਪੂਰੀ ਖ਼ਬਰ »

ਡਾ. ਸ਼ੈਲੀ ਕਿਸਾਨ ਮੋਰਚਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਣੇ

ਨਾਭਾ, 23 ਸਤੰਬਰ (ਕਰਮਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਵਲੋਂ ਡਾ. ਜੀਵਨ ਸ਼ੈਲੀ ਦੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਭਾਰਤੀਆ ਕਿਸਾਨ ਮੋਰਚਾ ਜ਼ਿਲ੍ਹਾ ਪਟਿਆਲਾ ਦੱਖਣੀ ਦਾ ...

ਪੂਰੀ ਖ਼ਬਰ »

ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੇ ਕਿਸਾਨਾਂ ਨਾਲ ਕੀਤਾ ਵਿਸ਼ਵਾਸਘਾਤ-ਮਹਿਦੂਦਾਂ

ਘਨੌਰ, 23 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਭਾਰਤੀ ਜਨਤਾ ਪਾਰਟੀ ਵਲੋਂ ਖੇਤੀ ਵਿਰੋਧੀ ਕਾਲੇ ਕਾਨੰੂਨ ਲੈ ਕੇ ਆਉਣ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋਣਾ ਤੈਅ ਹੋ ਚੁੱਕਾ ਹੈ | ਇਸ ਦੇ ਨਾਲ ਹੀ ਪੰਜਾਬ 'ਚ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਪ.ਪ.)-ਆਮ ਆਦਮੀ ਪਾਰਟੀ ਦੀ ਮੀਟਿੰਗ ਗਿਆਨੀ ਅਜੀਤ ਸਿੰਘ ਤਿੰਬਰਪੁਰ ਦੀ ਪ੍ਰਧਾਨਗੀ ਹੇਠ ਪਿੰਡ ਭਗੜਾਣਾ 'ਚ ਹੋਈ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਗਿਆਨੀ ਤਿੰਬਰਪੁਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਬਿੱਲ ਪਾਸ ਕਰਕੇ ਨਾ ਕੇਵਲ ...

ਪੂਰੀ ਖ਼ਬਰ »

ਘੱਟ ਗਿਣਤੀ ਤੇ ਦਲਿਤ ਦਲ ਵਲੋਂ ਕਿਸਾਨਾਂ ਦੇ ਸਮਰਥਨ ਦਾ ਐਲਾਨ

ਬਸੀ ਪਠਾਣਾਂ, 23 ਸਤੰਬਰ (ਰਵਿੰਦਰ ਮੌਦਗਿਲ)-ਘੱਟ ਗਿਣਤੀ ਅਤੇ ਦਲਿਤ ਦਲ ਪੰਜਾਬ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਕੇਂਦਰ ਸਰਕਾਰ ਵਲੋਂ ਸੰਸਦ 'ਚ ਕਾਹਲੀ ਨਾਲ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਸਬੰਧੀ ਬਿੱਲਾਂ ਦੀ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਦਲ ...

ਪੂਰੀ ਖ਼ਬਰ »

ਆਲ ਪੰਜਾਬ ਬੇਰੁਜ਼ਗਾਰ ਡੀ. ਪੀ. ਈ. ਅਧਿਆਪਕ ਯੂਨੀਅਨ ਦਾ ਧਰਨਾ ਜਾਰੀ

ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਆਲ ਪੰਜਾਬ ਬੇਰੁਜ਼ਗਾਰ ਡੀ. ਪੀ. ਈ. ਅਧਿਆਪਕ ਯੂਨੀਅਨ ਪੰਜਾਬ ਦਾ ਧਰਨਾ ਨੌਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ ਅਤੇ ਟੈਂਕੀ ਵਾਲੇ ਸਾਥੀ ਆਪਣੀ ਜਗ੍ਹਾ ਦੇ ਉੱਪਰ ਬੈਠੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਤੇ ਰੋਸ ਪ੍ਰਦਰਸ਼ਨ ਕਰ ...

ਪੂਰੀ ਖ਼ਬਰ »

ਕੋਵਿਡ ਇੰਚਾਰਜ ਸੁਰਭੀ ਮਲਿਕ ਵਲੋਂ ਕੋਰੋਨਾ ਤੋਂ ਠੀਕ ਹੋਏ ਮਰੀਜ਼ਾਂ ਨਾਲ ਮੁਲਾਕਾਤ

ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਰਾਜਿੰਦਰਾ ਹਸਪਤਾਲ ਦੀ ਕੋਵਿਡ ਵਾਰਡ 'ਚੋਂ ਠੀਕ ਹੋ ਕੇ ਘਰ ਜਾਣ ਵਾਲੇ 8 ਮਰੀਜ਼ਾਂ ਨਾਲ ਅੱਜ ਸ਼ਾਮ ਕੋਵਿਡ ਇੰਚਾਰਜ ਸੁਰਭੀ ਮਲਿਕ, ਮੈਡੀਕਲ ਕਾਲਜ ਦੇ ਪਿ੍ੰਸੀਪਲ ਡਾ. ਰਾਜਨ ਸਿੰਗਲਾ, ਰਾਜਿੰਦਰਾ ਹਸਪਤਾਲ ਦੇ ...

ਪੂਰੀ ਖ਼ਬਰ »

ਨਵਾਂ ਖੇਤੀ ਬਿੱਲ ਮੋਦੀ ਸਰਕਾਰ ਦਾ ਤੀਜਾ ਤਬਾਹਕੁੰਨ ਫ਼ੈਸਲਾ-ਧਨੌਲਾ

ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪਿਛਲੇ ਲੰਬੇ ਸਮੇਂ ਤੋਂ ਨੌਜਵਾਨਾਂ ਦੇ ਹੱਕਾਂ ਲਈ ਸਰਗਰਮ ਜਥੇਬੰਦੀ ਯੂਥ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਵੀ ਨਵੇਂ ਖੇਤੀਬਾੜੀ ਬਿੱਲ ਦੇ ਵਿਰੋਧ 'ਚ ਕਿਸਾਨਾਂ ਦੇ ਹੱਕ 'ਚ ਨਿੱਤਰ ਆਈ ਹੈ | ਜਥੇਬੰਦੀ ਦੇ ਪ੍ਰਧਾਨ ਰਾਜਵਿੰਦਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ

ਬਨੂੜ, 23 ਸਤੰਬਰ (ਭੁਪਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਐੱਨ. ਆਰ. ਆਈ. ਇਨਕਲਾਬੀ ਮੰਚ ਵਲੋਂ ਪਿੰਡ ਘੜਾਮਾਂ ਕਲਾਂ, ਘੜਾਮਾਂ ਖੁਰਦ, ਮਦਨਪੁਰ ਚਲਹੇੜੀ ਅਤੇ ਨਨਹੇੜਾ ਵਿਖੇ ਪੈਦਲ ਮਾਰਚ ਕੀਤਾ ਗਿਆ | ਨੌਜਵਾਨਾਂ ਤੇ ਮੰਚ ਦੇ ਕਾਰਕੁਨਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ 'ਤੇ ਸ਼ਾਮ 7 ਤੋਂ ਸਵੇਰ 10 ਵਜੇ ਤੱਕ ਪਾਬੰਦੀ

ਪਟਿਆਲਾ, 23 ਸਤੰਬਰ (ਅ.ਸ. ਆਹਲੂਵਾਲੀਆ)-ਜ਼ਿਲ੍ਹੇ ਵਿਚ ਸ਼ਾਮ 7 ਵਜੇ ਤੋਂ ਸਵੇਰ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ | ਜ਼ਿਲ੍ਹਾ ਮੈਜਿਸਟ੍ਰੇਟ ਕੁਮਾਰ ਅਮਿਤ ਵਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਆਮ ਤੌਰ 'ਤੇ ਵੇਖਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX