ਤਾਜਾ ਖ਼ਬਰਾਂ


ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  17 minutes ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  22 minutes ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਈਡਸ ਕੈਡਿਲਾ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  40 minutes ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  1 minute ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 2 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹਾਈ ਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ
. . .  1 day ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
ਮੁੱਖ ਮੰਤਰੀ ਵਲੋਂ ਸ਼ਹੀਦ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਵਾਸ ਪੁਰ ਨਿਵਾਸੀ 18 ਜੇ.ਏ.ਕੇ. ਆਰ.ਆਈ.ਐੱਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ...
ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਕਿਸਾਨਾਂ ਅੱਗੇ ਰੁਕਾਵਟਾਂ ਪਾਉਣ ਦੀ ਨਿਖੇਧੀ
. . .  1 day ago
ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਸਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ...
ਹਾਰਦਿਕ ਪੰਡਿਆ ਵਨਡੇ ਕ੍ਰਿਕਟ ਵਿਚ 1000 ਦੌੜਾਂ ਬਣਾਉਣ ਵਾਲਾ ਸਭ ਤੋਂ ਤੇਜ਼ ਭਾਰਤੀ ਖਿਡਾਰੀ
. . .  1 day ago
ਨਵੀਂ ਦਿੱਲੀ, 27 ਨਵੰਬਰ - ਭਾਰਤੀ ਸਟਾਰ ਹਾਰਦਿਕ ਪਾਂਡਿਆ ਨੇ ਆਸਟਰੇਲੀਆ ਖਿਲਾਫ ਅਰਧ ਸੈਂਕੜਾ ਖੇਡ ਕੇ , ਇਸ ਸਮੇਂ ਦੌਰਾਨ, ਪੰਡਿਆ ਨੇ ਆਪਣੇ ਨਾਮ ਦੀ ਇੱਕ ਵਿਸ਼ੇਸ਼ ਪ੍ਰਾਪਤੀ ਵੀ ...
ਸਰਕਾਰੀ ਸਕੂਲ ਲਾਂਬੜਾ ਦੀ ਅਧਿਆਪਕਾਂ ਦੀ ਕੋਰੋਨਾ ਕਾਰਨ ਮੌਤ
. . .  1 day ago
ਲਾਂਬੜਾ ,27 ਨਵੰਬਰ {ਪਰਮੀਤ ਗੁਪਤਾ}-ਲਾਂਬੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬਤੌਰ ਸਮਾਜਿਕ ਸਿੱਖਿਆ ਦੀ ਅਧਿਆਪਿਕਾ ਵਜੋਂ ਤਾਇਨਾਤ ਮੈਡਮ ਇੰਦੂ ਚਮਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ
ਮੰਦੀ 'ਤੇ ਸਰਕਾਰ ਦੀ ਮੋਹਰ, ਦੂਜੀ ਤਿਮਾਹੀ' ਚ -7.5% ਦਾ ਵਾਧਾ
. . .  1 day ago
ਨਵੀਂ ਦਿੱਲੀ, 27 ਨਵੰਬਰ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਜੀਡੀਪੀ ਦੇ ਵਾਧੇ ਦੇ ਅੰਕੜੇ ਸ਼ੁੱਕਰਵਾਰ, 27 ਨਵੰਬਰ ਨੂੰ ਦੂਜੀ ਵਾਰ ਆਏ ਹਨ । ਵਿੱਤੀ ਸਾਲ 2020-21 ਦੀ ਦੂਜੀ ਜਾਂ ਸਤੰਬਰ ਦੀ ਤਿਮਾਹੀ ਵਿਚ, ਜੀਡੀਪੀ ਵਾਧਾ 7.5% ਤੇ ਨਕਾਰਾਤਮਕ ...
ਹਰਿਆਣਾ ‘ਚ ਕਿਸਾਨ ਕਾਫਲੇ ਦਾ ਪਲਕ ਵਿਛਾ ਸਵਾਗਤ
. . .  1 day ago
ਡੱਬਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣੇ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਵਧਦੇ ਪੰਜਾਬ ਦੇ ਕਿਸਾਨ ਕਾਫਲੇ ਦਾ ਥਾਂ ਥਾਂ ਭਰਵਾਂ ਸਵਾਗਤ ਕੀਤਾ ਹੈ । ਰਾਹ ਵਿੱਚ ਪਿੰਡਾਂ ’ਚ ...
ਭਾਜਪਾ ਆਗੂ ਨੇ ਕੇਂਦਰ ਸਰਕਾਰ ਨੂੰ ਦਿੱਤੀ ਨਸੀਹਤ, ਖੇਤੀ ਸੰਘਰਸ਼ ਦੇ ਸ਼ਾਂਤੀਪੂਰਵਕ ਹੱਲ ਲਈ ਕੇਂਦਰ ਖੁੱਲ੍ਹ-ਦਿਲੀ ਦਿਖਾਵੇ
. . .  1 day ago
ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸਾਬਕਾ ਕੌਮੀ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਸੰਘਰਸ਼ ਕਾਰਨ...
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ
. . .  1 day ago
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ....................
ਅੰਮ੍ਰਿਤਸਰ 'ਚ ਕੋਰੋਨਾ ਦੇ 68 ਨਵੇਂ ਮਾਮਲੇ ਆਏ ਸਾਹਮਣੇ, 3 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 68 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ
. . .  1 day ago
ਫ਼ਿਰੋਜ਼ਪੁਰ, 27 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ 'ਚ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਨੂੰ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ । ਇਸ ਨੂੰ ਲੈ ਕੇ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 103 ਨਵੇਂ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਲੁਧਿਆਣਾ, 27 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ...
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਸ੍ਰੀ ਹਰਮਿੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 27 ਨਵੰਬਰ (ਹਰਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਬੀਬੀ ਜਗੀਰ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ...
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜੰਡਿਆਲਾ ਗੁਰੂ ਤੋਂ ਟਰੈਕਟਰ-ਟਰਾਲੀਆਂ ਅਤੇ ਜੀਪਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  1 day ago
ਜੰਡਿਆਲਾ ਗੁਰੂ, 27 ਨਵੰਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋੜੀਂਦੀ ਤਬਦੀਲੀ ਦੀ ਸ਼ੁਰੂਆਤ ਸਾਡੇ ਤੋਂ ਹੀ ਹੋਵੇਗੀ। -ਮਹਾਤਮਾ ਗਾਂਧੀ

ਪਹਿਲਾ ਸਫ਼ਾ

ਖੇਤੀ ਬਿੱਲਾਂ ਵਿਰੁੱਧ ਬੰਦ ਨੂੰ ਜ਼ਬਰਦਸਤ ਹੁੰਗਾਰਾ

* ਕਿਸਾਨਾਂ ਦਾ ਰੋਸ ਸਿਖ਼ਰਾਂ 'ਤੇ
* ਅੰਨਦਾਤੇ ਦੇ ਅੰਦੋਲਨ ਨੂੰ ਗਾਇਕਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਹਰ ਵਰਗ ਵਲੋਂ ਸਮਰਥਨ

ਚੰਡੀਗੜ੍ਹ/ਨਵੀਂ ਦਿੱਲੀ, 25 ਸਤੰਬਰ (ਏਜੰਸੀਆਂ)-ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਦਾ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਸੰਘਰਸ਼ ਅੱਜ ਸਿਖਰ 'ਤੇ ਪਹੁੰਚ ਗਿਆ। ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ, ਹਰਿਆਣਾ ਸਮੇਤ ਦੇਸ਼ ਭਰ 'ਚ ਦਿੱਤੇ ਬੰਦ ਦੇ ਸੱਦੇ ਨੂੰ ਭਰਪੂਰ ਹੁੰਗਾਰਾ ਮਿਲਿਆ। ਇਸ ਦੌਰਾਨ ਪੰਜਾਬ ਮੁਕੰਮਲ ਬੰਦ ਰਿਹਾ ਅਤੇ ਦੇਸ਼ ਦੇ ਬਹੁਤੇ ਹਿੱਸਿਆਂ, ਜਿਨ੍ਹਾਂ 'ਚ ਦਿੱਲੀ, ਹਰਿਆਣਾ, ਬੰਗਾਲ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਕਰਨਾਟਕ, ਕੇਰਲ, ਤਾਮਿਲਨਾਡੂ, ਮਹਾਰਾਸ਼ਟਰ, ਰਾਜਸਥਾਨ ਸ਼ਾਮਿਲ ਹਨ 'ਚ ਵੀ ਬੰਦ ਦਾ ਪ੍ਰਭਾਵਸ਼ਾਲੀ ਅਸਰ ਦੇਖਣ ਨੂੰ ਮਿਲਿਆ। ਦੇਸ਼ ਭਰ ਦੀਆਂ 100 ਤੋਂ ਵੱਧ ਕਿਸਾਨ ਜਥੇਬੰਦੀਆਂ ਅਤੇ 2 ਦਰਜਨ ਤੋਂ ਵੱਧ ਸਿਆਸੀ ਪਾਰਟੀਆਂ ਨੇ ਬੰਦ ਦਾ ਸਮਰਥਨ ਕੀਤਾ। ਪੰਜਾਬ ਵਿਚ ਪਿੰਡਾਂ, ਛੋਟੇ ਕਸਬਿਆਂ ਤੋਂ ਲੈ ਕੇ ਵੱਡੇ ਸ਼ਹਿਰਾਂ ਤੱਕ ਇਸ ਦਾ ਅਸਰ ਰਿਹਾ। ਪੰਜਾਬ ਵਿਚ ਕਾਂਗਰਸ, ਆਮ ਆਦਮੀ ਪਾਰਟੀ, ਸਰਕਾਰੀ ਕਰਮਚਾਰੀ ਯੂਨੀਅਨਾਂ, ਗਾਇਕਾਂ, ਮਜ਼ਦੂਰਾਂ, ਆੜ੍ਹਤੀਆਂ ਸਮੇਤ ਸਮਾਜ ਸੇਵਕਾਂ ਵਲੋਂ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕੀਤੀ ਗਈ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਦੇ ਵੱਖ-ਵੱਖ ਸਥਾਨਾਂ 'ਤੇ ਚੱਕਾ ਜਾਮ ਕੀਤਾ ਗਿਆ। ਸੂਬੇ ਵਿਚ ਦੁਕਾਨਾਂ, ਵਪਾਰਕ ਅਦਾਰਿਆਂ ਸਮੇਤ ਸਬਜ਼ੀ ਮੰਡੀਆਂ ਤੱਕ ਬੰਦ ਰਹੀਆਂ। ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿਸੇ 'ਤੇ ਵੀ ਧਾਰਾ 144 ਦੀ ਉਲੰਘਣਾ ਦਾ ਮਾਮਲਾ ਦਰਜ ਨਹੀਂ ਕੀਤਾ ਜਾਵੇਗਾ। ਸੂਬੇ ਵਿਚ ਜਿਹੜੀਆਂ 31 ਜਥੇਬੰਦੀਆਂ ਨੇ ਇਕੱਠੇ ਹੋ ਕੇ ਬੰਦ ਨੂੰ ਸਫ਼ਲ ਬਣਾਇਆ, ਉਨ੍ਹਾਂ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਸ਼ਾਮਿਲ ਹਨ। ਇਸ ਦੌਰਾਨ ਬੱਸਾਂ ਦੀ ਆਵਾਜਾਈ ਬਿਲਕੁੱਲ ਬੰਦ ਰਹੀ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ 13 ਜ਼ਿਲ੍ਹਿਆਂ ਵਿਚ 48 ਥਾਈਂ ਸੜਕਾਂ 'ਤੇ ਧਰਨੇ ਅਤੇ ਮਾਲਵੇ ਦੇ 5 ਜ਼ਿਲ੍ਹਿਆਂ ਮਾਨਸਾ, ਬਰਨਾਲਾ, ਨਾਭਾ (ਪਟਿਆਲਾ), ਛਾਜਲੀ (ਸੰਗਰੂਰ) ਅਤੇ ਰਾਮਪੁਰਾ (ਬਠਿੰਡਾ) ਵਿਖੇ ਦਿੱਲੀ ਵਾਲੇ ਰੇਲਵੇ ਰੂਟਾਂ 'ਤੇ ਰੇਲ-ਜਾਮ ਲਗਾਏ ਗਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੇ ਦਾਇਰੇ ਤੋਂ ਬਾਹਰਲੇ ਕਿਸਾਨ ਮਜ਼ਦੂਰ, ਅਧਿਆਪਕ, ਮੁਲਾਜ਼ਮ, ਬੇਰੁਜ਼ਗਾਰ, ਠੇਕੇ ਕਾਮੇ, ਜਲ ਸਪਲਾਈ ਕਾਮੇ, ਵਕੀਲ, ਡਾਕਟਰ, ਦੁਕਾਨਦਾਰ, ਵਪਾਰੀ, ਖੇਡ ਕਲੱਬਾਂ ਸਮੇਤ ਵੱਖ-ਵੱਖ ਕਿੱਤਿਆਂ ਨਾਲ ਸੰਬੰਧਿਤ ਲੋਕ ਵੀ ਧਰਨਿਆਂ ਵਿਚ ਸ਼ਾਮਿਲ ਹੋਏ। ਇਨ੍ਹਾਂ ਪ੍ਰਦਰਸ਼ਨਾਂ ਵਿਚ ਔਰਤਾਂ ਨੇ ਵੀ ਵੱਡੀ ਗਿਣਤੀ ਵਿਚ ਹਿੱਸਾ ਲਿਆ। ਕਿਸਾਨਾਂ ਵਲੋਂ ਸੰਗਰੂਰ-ਪਟਿਆਲਾ, ਚੰਡੀਗੜ੍ਹ-ਬਠਿੰਡਾ ਅਤੇ ਅੰਬਾਲਾ-ਰਾਜਪੁਰਾ-ਲੁਧਿਆਣਾ ਅਤੇ ਮੋਗਾ-ਫ਼ਿਰੋਜ਼ਪੁਰ ਸੜਕਾਂ ਸਮੇਤ ਹੋਰ ਕਈ ਮਾਰਗਾਂ ਨੂੰ ਬੰਦ ਕੀਤਾ ਗਿਆ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਪਾਲ ਨੇ ਦੱਸਿਆ ਕਿ ਸਾਨੂੰ ਵਪਾਰੀਆਂ, ਟਰਾਂਸਪੋਰਟਰਾਂ ਅਤੇ ਟੈਕਸੀ ਚਾਲਕਾਂ ਵਲੋਂ ਵੀ ਹਰ ਤਰ੍ਹਾਂ ਦਾ ਸਮਰਥਨ ਮਿਲਿਆ।
ਦੇਸ਼ ਭਰ 'ਚ ਪ੍ਰਦਰਸ਼ਨ
ਦੇਸ਼ ਭਰ ਦੇ ਕਿਸਾਨਾਂ ਵਲੋਂ ਦਿੱਤੇ ਬੰਦ ਦੇ ਸੱਦੇ ਦਾ ਵੱਖ-ਵੱਖ ਸੰਗਠਨਾਂ ਅਤੇ ਪਾਰਟੀਆਂ ਨੇ ਪੂਰਨ ਸਮਰਥਨ ਕੀਤਾ। ਇਨ੍ਹਾਂ ਪ੍ਰਦਰਸ਼ਨਾਂ ਦਾ ਟੀ.ਐਮ.ਸੀ., ਆਰ.ਜੇ.ਡੀ., ਖੱਬੇ ਪੱਖੀਆਂ ਪਾਰਟੀਆਂ, ਐਨ.ਸੀ.ਪੀ., ਡੀ.ਐਮ.ਕੇ., ਬਸਪਾ, ਸਪਾ ਟੀ.ਐਮ.ਸੀ. ਸਮੇਤ ਹੋਰ ਕਈ ਪਾਰਟੀਆਂ ਨੇ ਸਮਰਥਨ ਕੀਤਾ। ਪੰਜਾਬ ਦੀ ਤਰ੍ਹਾਂ ਹਰਿਆਣਾ ਵਿਚ ਵੀ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਜਦੋਂ ਕਿ ਤਾਮਿਲਨਾਡੂ ਵਿਚ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਦਾ ਅਨੋਖਾ ਤਰੀਕਾ ਅਪਣਾਇਆ। ਕਿਸਾਨਾਂ ਨੇ ਇੱਥੇ ਮਨੁੱਖੀ ਪਿੰਜਰਾਂ ਨਾਲ ਰੋਸ ਪ੍ਰਦਰਸ਼ਨ ਕੀਤਾ। ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਦਿੱਲੀ-ਨੋਇਡਾ-ਗ੍ਰੇਟਰ ਨੋਇਡਾ ਹਾਈਵੇਅ ਤੇ ਦਿੱਲੀ-ਮੇਰਠ ਹਾਈਵੇਅ ਨੂੰ ਜਾਮ ਕੀਤਾ। ਇਸ ਦੌਰਾਨ ਦਿੱਲੀ ਵੱਲ ਜਾ ਰਹੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਦਿੱਲੀ-ਨੋਇਡਾ ਸਰਹੱਦ 'ਤੇ ਰੋਕ ਦਿੱਤਾ ਗਿਆ। ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਸਥਾਨਾਂ 'ਤੇ ਵੀ ਕਿਸਾਨਾਂ ਨੇ ਚੱਕਾ ਜਾਮ ਕੀਤਾ। ਪਟਨਾ ਵਿਚ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਨੇ ਕਿਸਾਨਾਂ ਦਾ ਭਾਰਤ ਬੰਦ ਦਾ ਸਮਰਥਨ ਕਰਦੇ ਹੋਏ ਆਪ ਟਰੈਕਟਰ ਚਲਾਇਆ। ਇਸ ਦੌਰਾਨ ਉਨ੍ਹਾਂ ਦੇ ਵੱਡੇ ਭਰਾ ਤੇਜ਼ ਪ੍ਰਤਾਪ ਟਰੈਕਟਰ ਉੱਪਰ ਬੈਠੇ ਹੋਏ ਸਨ। ਬਿਹਾਰ ਦੇ ਦਰਭੰਗਾ ਵਿਚ ਆਰ.ਜੇ.ਡੀ. ਵਰਕਰਾਂ ਨੇ ਮੱਝਾਂ 'ਤੇ ਚੜ੍ਹ ਕੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ। ਬਿਹਾਰ ਦੇ ਹਾਜੀਪੁਰ 'ਚ ਵੀ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਇੱਥੇ ਪੱਪੂ ਯਾਦਵ ਅਤੇ ਉਨ੍ਹਾਂ ਦੀ ਪਾਰਟੀ ਦੇ ਮੈਂਬਰ ਸੜਕ 'ਤੇ ਆ ਗਏ। ਕਰਨਾਟਕ ਵਿਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਇੱਥੇ ਕਿਸਾਨਾਂ ਅਤੇ ਹੋਰ ਸੰਗਠਨਾਂ ਨੇ ਮੁੱਖ ਰਾਸ਼ਟਰੀ ਮਾਰਗਾਂ ਨੂੰ ਬੰਦ ਕਰ ਕੇ ਰੋਸ ਪ੍ਰਗਟ ਕੀਤਾ। ਬੰਗਾਲ ਵਿਚ ਖੱਬੇ ਪੱਖੀ ਪਾਰਟੀਆਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਬੰਦ ਦਾ ਸਮਰਥਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਬਿੱਲ ਕਿਸਾਨਾਂ ਨੂੰ ਗੁਲਾਮ ਬਣਾ ਦੇਣਗੇ ਅਤੇ ਉਨ੍ਹਾਂ ਕੋਲੋਂ ਘੱਟੋ-ਘੱਟ ਸਮਰਥਨ ਮੁੱਲ ਖੋਹ ਲਿਆ ਜਾਵੇਗਾ। ਇਸ ਤੋਂ ਇਲਾਵਾ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਰਣਦੀਪ ਸੂਰਜੇਵਾਲਾ ਨੇ ਇਨ੍ਹਾਂ ਬਿੱਲਾਂ ਵਿਰੁੱਧ ਬੋਲਿਆ ਅਤੇ ਭਾਰਤ ਬੰਦ ਦਾ ਸਮਰਥਨ ਕੀਤਾ। ਸੂਰਜੇਵਾਲਾ ਨੇ ਇਨ੍ਹਾਂ ਬਿੱਲਾਂ ਨੂੰ ਇਕ ਘਿਣੌਉਣੀ ਸਾਜਿਸ਼ ਕਰਾਰ ਦਿੱਤਾ।
ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਵਧਾਉਣ ਦਾ ਐਲਾਨ
ਜਲੰਧਰ, 25 ਸਤੰਬਰ (ਮੇਜਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਭਰ ਵਿਚ ਚਲਾਏ ਜਾ ਰਹੇ ਰੇਲ ਰੋਕੋ ਅੰਦੋਲਨ ਨੂੰ 29 ਸਤੰਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਸੰਘਰਸ਼ ਕਮੇਟੀ ਦੇ ਪ੍ਰਧਾਨ ਸ: ਸਤਨਾਮ ਸਿੰਘ ਪੰਨੂੰੂ ਨੇ ਦੱਸਿਆ ਕਿ 24 ਤੋਂ 26 ਸਤੰਬਰ ਤੱਕ ਰੇਲ ਰੋਕੋ ਦੇ ਚਲ ਰਹੇ ਅੰਦੋਲਨ ਨੂੰ ਜੰਡਿਆਲਾ ਗੁਰੂ ਲਾਗੇ ਦੇਵੀਦਾਸਪੁਰ 'ਚ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਤੇ ਫਿਰੋਜ਼ਪੁਰ ਜੰਕਸ਼ਨ ਵਿਖੇ ਬਸਤੀ ਟੈਂਕਾਂ ਵਾਲੀ 'ਚ ਰੇਲਾਂ ਰੋਕਣ ਲਈ ਚੱਲ ਰਹੇ ਪੱਕੇ ਮੋਰਚੇ ਹੁਣ 29 ਸਤੰਬਰ ਤੱਕ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਪੰਜਾਬ 'ਚ ਹੋਰ ਥਾਈਂ ਵੀ ਕਿਸਾਨ ਰੇਲਾਂ ਰੋਕਣ ਲਈ ਪਟੜੀਆਂ ਉਪਰ ਧਰਨੇ ਦੇਣਗੇ। ਉਨ੍ਹਾਂ ਮੋਦੀ ਸਰਕਾਰ ਵਲੋਂ ਪਾਸ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਬੀਬੀਆਂ, ਆੜ੍ਹਤੀਆਂ, ਪੱਲੇਦਾਰ, ਮੁਨੀਮ ਤੇ ਦੋਧੀ ਯੂਨੀਅਨਾਂ ਤੇ ਕਾਰ ਸੇਵਾ ਵਾਲੇ ਬਾਬਿਆਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕੀਤਾ।
ਦਵਿੰਦਰ ਸਿੰਘ ਨੇ ਟਰੈਕਟਰ ਨੂੰ ਲਗਾਈ ਅੱਗ

ਬਰਨਾਲਾ, (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਦੌਰਾਨ ਅਕਾਲੀ ਆਗੂ ਅਤੇ ਐਨ.ਆਰ.ਆਈ. ਦਵਿੰਦਰ ਸਿੰਘ ਬੀਹਲਾ ਵਲੋਂ ਟਰੈਕਟਰ ਨੂੰ ਅੱਗ ਲਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ ਗਿਆ। ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਜਲਦ ਕਿਸਾਨੀ ਬਿੱਲ ਰੱਦ ਨਾ ਕੀਤੇ ਤਾਂ ਉਹ ਦਿੱਲੀ ਵਿਖੇ ਜਾ ਕੇ ਪ੍ਰਧਾਨ ਮੰਤਰੀ ਰਿਹਾਇਸ਼ ਦੇ ਅੱਗੇ ਖ਼ੁਦ ਵੀ ਅੱਗ ਲਾ ਕੇ ਮੱਚਣਗੇ। ਧਰਨੇ ਉਪਰੰਤ ਫਾਇਰ ਬ੍ਰਿਗੇਡ ਵਲੋਂ ਟਰੈਕਟਰ ਨੂੰ ਲਗਾਈ ਅੱਗ ਬੁਝਾਈ ਗਈ।

ਗਾਇਕਾਂ ਦੀ ਹਮਾਇਤ ਨੇ ਕਿਸਾਨ ਧਰਨਿਆਂ ਨੂੰ ਦਿੱਤਾ ਹੁਲਾਰਾ

ਕੰਵਰ ਗਰੇਵਾਲ, ਜੱਸ ਬਾਜਵਾ, ਪ੍ਰੀਤ ਹਰਪਾਲ, ਗੁਰੂ ਰੰਧਾਵਾ, ਸਿੱਪੀ ਗਿੱਲ, ਦੀਪ ਸਿੱਧੂ, ਹਰਫ਼ ਚੀਮਾ, ਹਰਭਜਨ ਮਾਨ, ਹਰਜੀਤ ਹਰਮਨ, ਕੁਲਵਿੰਦਰ ਬਿੱਲਾ, ਰਣਜੀਤ ਬਾਵਾ, ਸ਼ਿਵਜੋਤ, ਅਵਕਾਸ਼ ਮਾਨ, ਸਿੱਧੂ ਮੂਸੇਵਾਲਾ, ਆਰ. ਨੇਤ, ਅੰਮ੍ਰਿਤ ਮਾਨ, ਕੋਰਆਲਾ ਮਾਨ, ਗੁਰਵਿੰਦਰ ਬਰਾੜ, ਬੂਟਾ ਮੁਹੰਮਦ, ਫ਼ਿਰੋਜ਼ ਖਾਨ, ਸੱਤੀ ਖੋਖੋਵਾਲੀਆ, ਮੰਗੀ ਮਾਹਲ, ਸਿੰਘ ਹਰਜੋਤ ਤੇ ਰਾਏ ਜੁਝਾਰ ਨੇ ਕੀਤੀ ਸ਼ਮੂਲੀਅਤ

ਮੇਜਰ ਸਿੰਘ
ਜਲੰਧਰ, 25 ਸਤੰਬਰ -ਪੰਜਾਬ ਦੇ ਇਤਿਹਾਸ ਵਿਚ ਸ਼ਾਇਦ ਪਹਿਲੀ ਵਾਰ ਹੈ ਕਿ ਵੱਡੀ ਗਿਣਤੀ ਪੰਜਾਬੀ ਗਾਇਕ ਖੁੱਲ੍ਹ ਕੇ ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਨਿੱਤਰੇ ਹਨ ਅਤੇ ਪੰਜਾਬ ਅੰਦਰ ਅੱਜ ਦਰਜਨਾਂ ਥਾਵਾਂ ਉਪਰ ਪੰਜਾਬੀ ਗਾਇਕਾਂ ਨੇ ਗੀਤਾਂ ਰਾਹੀਂ ਕਿਸਾਨ ਸੰਘਰਸ਼ ਨਾਲ ਡੂੰਘੀ ਸਾਂਝ ਪਾਈ ਤੇ ਹੁਲਾਰਾ ਦਿੱਤਾ। ਪਹਿਲਾਂ ਕਦੇ ਵੀ ਗਾਇਕਾਂ ਵਲੋਂ ਇਕ ਸੁਰ ਹੋ ਕੇ ਕਿਸੇ ਸੰਘਰਸ਼ ਦੀ ਹਮਾਇਤ ਦੀ ਮਿਸਾਲ ਨਹੀਂ ਮਿਲਦੀ। ਸ਼ੰਭੂ ਬਾਰਡਰ (ਹਰਿਆਣਾ ਹੱਦ) ਉਪਰ ਹਜ਼ਾਰਾਂ ਕਿਸਾਨਾਂ ਦੇ ਇਕੱਠ ਵਿਚ ਕੰਵਰ ਗਰੇਵਾਲ, ਜੱਸ ਬਾਜਵਾ, ਪ੍ਰੀਤ ਹਰਪਾਲ, ਗੁਰੂ ਰੰਧਾਵਾ, ਸਿੱਪੀ ਗਿੱਲ, ਦੀਪ ਸਿੱਧੂ ਤੇ ਹਰਫ ਚੀਮਾ ਧਰਨੇ 'ਚ ਖਿੱਚ ਦਾ ਕੇਂਦਰ ਬਣੇ। ਜੱਸ ਬਾਜਵਾ ਤੇ ਪ੍ਰੀਤ ਹਰਪਾਲ ਨੇ ਤਾਂ ਖੇਤੀ ਬਿੱਲਾਂ ਬਾਰੇ ਬਣਾਏ ਗੀਤ ਵੀ ਗਾਏ। ਨਾਭਾ 'ਚ ਲੱਗੇ ਕਿਸਾਨ ਧਰਨੇ 'ਚ ਹਰਭਜਨ ਮਾਨ, ਹਰਜੀਤ ਹਰਮਨ, ਕੁਲਵਿੰਦਰ ਬਿੱਲਾ, ਰਣਜੀਤ ਬਾਵਾ, ਸ਼ਿਵਜੋਤ ਤੇ ਅਵਕਾਸ਼ ਮਾਨ ਵਰਗੇ ਹੰਢੇ ਵਰਤੇ ਤੇ ਸੱਭਿਅਕ ਗਾਉਣ ਵਾਲੇ ਗਾਇਕਾਂ ਨੇ ਸ਼ਿਰਕਤ ਕੀਤੀ ਤੇ ਗਾਇਕੀ ਨਾਲ ਕਿਸਾਨਾਂ ਦੇ ਹੌਸਲੇ ਵਧਾਏ। ਮਾਨਸਾ ਵਿਖੇ ਸਿੱਧੂ ਮੂਸੇਵਾਲਾ, ਆਰ. ਨੇਤ, ਅੰਮ੍ਰਿਤ ਮਾਨ, ਕੋਰਆਲਾ ਮਾਨ, ਗੁਰਵਿੰਦਰ ਬਰਾੜ ਵਰਗੇ ਨਵੇਂ ਗਾਇਕਾਂ ਦਾ ਪਤਾ ਲੱਗਣ 'ਤੇ ਨੌਜਵਾਨ ਵਰਗ ਵੀ ਧਰਨੇ ਵੱਲ ਖਿੱਚਿਆ ਗਿਆ। ਫਗਵਾੜਾ 'ਚ ਬੂਟਾ ਮੁਹੰਮਦ ਤੇ ਫ਼ਿਰੋਜ਼ ਖਾਨ ਕਿਸਾਨ ਸੰਘਰਸ਼ 'ਚ ਸ਼ਮੂਲੀਅਤ ਕੀਤੀ ਜਦਕਿ ਜਲੰਧਰ ਦੇ ਪੀ.ਏ.ਪੀ. ਚੌਕ 'ਚ ਲੱਗੇ ਵਿਸ਼ਾਲ ਧਰਨੇ 'ਚ ਗਾਇਕ ਮੰਗੀ ਮਾਹਲ, ਸਿੰਘ ਹਰਜੋਤ ਤੇ ਰਾਏ ਜੁਝਾਰ ਨੇ ਸ਼ਾਮਿਲ ਹੋ ਕੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ।



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX