ਤਾਜਾ ਖ਼ਬਰਾਂ


ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  8 minutes ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  24 minutes ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  46 minutes ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  28 minutes ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 1 hour ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 2 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹਾਈ ਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ
. . .  1 day ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
ਮੁੱਖ ਮੰਤਰੀ ਵਲੋਂ ਸ਼ਹੀਦ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਵਾਸ ਪੁਰ ਨਿਵਾਸੀ 18 ਜੇ.ਏ.ਕੇ. ਆਰ.ਆਈ.ਐੱਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ...
ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਕਿਸਾਨਾਂ ਅੱਗੇ ਰੁਕਾਵਟਾਂ ਪਾਉਣ ਦੀ ਨਿਖੇਧੀ
. . .  1 day ago
ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਸਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ...
ਹਾਰਦਿਕ ਪੰਡਿਆ ਵਨਡੇ ਕ੍ਰਿਕਟ ਵਿਚ 1000 ਦੌੜਾਂ ਬਣਾਉਣ ਵਾਲਾ ਸਭ ਤੋਂ ਤੇਜ਼ ਭਾਰਤੀ ਖਿਡਾਰੀ
. . .  1 day ago
ਨਵੀਂ ਦਿੱਲੀ, 27 ਨਵੰਬਰ - ਭਾਰਤੀ ਸਟਾਰ ਹਾਰਦਿਕ ਪਾਂਡਿਆ ਨੇ ਆਸਟਰੇਲੀਆ ਖਿਲਾਫ ਅਰਧ ਸੈਂਕੜਾ ਖੇਡ ਕੇ , ਇਸ ਸਮੇਂ ਦੌਰਾਨ, ਪੰਡਿਆ ਨੇ ਆਪਣੇ ਨਾਮ ਦੀ ਇੱਕ ਵਿਸ਼ੇਸ਼ ਪ੍ਰਾਪਤੀ ਵੀ ...
ਸਰਕਾਰੀ ਸਕੂਲ ਲਾਂਬੜਾ ਦੀ ਅਧਿਆਪਕਾਂ ਦੀ ਕੋਰੋਨਾ ਕਾਰਨ ਮੌਤ
. . .  1 day ago
ਲਾਂਬੜਾ ,27 ਨਵੰਬਰ {ਪਰਮੀਤ ਗੁਪਤਾ}-ਲਾਂਬੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬਤੌਰ ਸਮਾਜਿਕ ਸਿੱਖਿਆ ਦੀ ਅਧਿਆਪਿਕਾ ਵਜੋਂ ਤਾਇਨਾਤ ਮੈਡਮ ਇੰਦੂ ਚਮਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ
ਮੰਦੀ 'ਤੇ ਸਰਕਾਰ ਦੀ ਮੋਹਰ, ਦੂਜੀ ਤਿਮਾਹੀ' ਚ -7.5% ਦਾ ਵਾਧਾ
. . .  1 day ago
ਨਵੀਂ ਦਿੱਲੀ, 27 ਨਵੰਬਰ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਜੀਡੀਪੀ ਦੇ ਵਾਧੇ ਦੇ ਅੰਕੜੇ ਸ਼ੁੱਕਰਵਾਰ, 27 ਨਵੰਬਰ ਨੂੰ ਦੂਜੀ ਵਾਰ ਆਏ ਹਨ । ਵਿੱਤੀ ਸਾਲ 2020-21 ਦੀ ਦੂਜੀ ਜਾਂ ਸਤੰਬਰ ਦੀ ਤਿਮਾਹੀ ਵਿਚ, ਜੀਡੀਪੀ ਵਾਧਾ 7.5% ਤੇ ਨਕਾਰਾਤਮਕ ...
ਹਰਿਆਣਾ ‘ਚ ਕਿਸਾਨ ਕਾਫਲੇ ਦਾ ਪਲਕ ਵਿਛਾ ਸਵਾਗਤ
. . .  1 day ago
ਡੱਬਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣੇ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਵਧਦੇ ਪੰਜਾਬ ਦੇ ਕਿਸਾਨ ਕਾਫਲੇ ਦਾ ਥਾਂ ਥਾਂ ਭਰਵਾਂ ਸਵਾਗਤ ਕੀਤਾ ਹੈ । ਰਾਹ ਵਿੱਚ ਪਿੰਡਾਂ ’ਚ ...
ਭਾਜਪਾ ਆਗੂ ਨੇ ਕੇਂਦਰ ਸਰਕਾਰ ਨੂੰ ਦਿੱਤੀ ਨਸੀਹਤ, ਖੇਤੀ ਸੰਘਰਸ਼ ਦੇ ਸ਼ਾਂਤੀਪੂਰਵਕ ਹੱਲ ਲਈ ਕੇਂਦਰ ਖੁੱਲ੍ਹ-ਦਿਲੀ ਦਿਖਾਵੇ
. . .  1 day ago
ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸਾਬਕਾ ਕੌਮੀ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਸੰਘਰਸ਼ ਕਾਰਨ...
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ
. . .  1 day ago
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ....................
ਅੰਮ੍ਰਿਤਸਰ 'ਚ ਕੋਰੋਨਾ ਦੇ 68 ਨਵੇਂ ਮਾਮਲੇ ਆਏ ਸਾਹਮਣੇ, 3 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 68 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ
. . .  1 day ago
ਫ਼ਿਰੋਜ਼ਪੁਰ, 27 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ 'ਚ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਨੂੰ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ । ਇਸ ਨੂੰ ਲੈ ਕੇ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 103 ਨਵੇਂ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਲੁਧਿਆਣਾ, 27 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋੜੀਂਦੀ ਤਬਦੀਲੀ ਦੀ ਸ਼ੁਰੂਆਤ ਸਾਡੇ ਤੋਂ ਹੀ ਹੋਵੇਗੀ। -ਮਹਾਤਮਾ ਗਾਂਧੀ

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹੇ ਭਰ 'ਚ ਖੇਤੀ ਬਿੱਲਾਂ ਦੇ ਵਿਰੋਧ 'ਚ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਕਿਸਾਨ ਜਥੇਬੰਦੀਆਂ ਸਮੇਤ ਭਰਾਤਰੀ ਜਥੇਬੰਦੀਆਂ ਵਲੋਂ ਵਿਸ਼ਾਲ ਰੋਸ ਧਰਨਾ
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਵੀ ਬਿੱਲਾਂ ਦਾ ਸਖ਼ਤ ਵਿਰੋਧ ਕਰਦਿਆਂ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ, ਉਪਰੰਤ ਹੁਸ਼ਿਆਰਪੁਰ-ਫਗਵਾੜਾ 'ਤੇ ਪੁਰਹੀਰਾਂ ਬਾਈਪਾਸ ਵਿਖੇ ਆਜ਼ਾਦ ਕਿਸਾਨ ਕਮੇਟੀ ਤੋਂ ਹਰਪਾਲ ਸਿੰਘ ਸੰਘਾ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਦਵਿੰਦਰ ਸਿੰਘ ਕੱਕੋਂ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਤਾਰ ਸਿੰਘ ਭਿੰਡਰ ਬੱਡਲਾ, ਅਕਾਲੀ ਦਲ (ਅ) ਵਲੋਂ ਗੁਰਨਾਮ ਸਿੰਘ ਸਿੰਗੜੀਵਾਲਾ ਦੀ ਅਗਵਾਈ 'ਚ ਵੱਖ-ਵੱਖ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਕੇਂਦਰ ਵਲੋਂ ਜਾਰੀ ਕੀਤੇ ਗਏ ਬਿੱਲਾਂ ਤੇ ਬਿਜਲੀ ਬਿੱਲ-2020 ਨੂੰ ਨਕਾਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਖੁੱਲ੍ਹੀ ਮੰਡੀ ਦਾ ਆਗਾਜ਼ ਕੀਤਾ ਹੈ, ਉਹ ਰਾਜਾਂ ਵਲੋਂ ਸਥਾਪਿਤ ਏ. ਪੀ. ਐਮ. ਸੀ. ਮੰਡੀਆਂ ਦਾ ਭੋਗ ਪਾਉਣ ਦੀ ਤਿਆਰੀ ਹੈ, ਜਿਸ ਤੋਂ ਬਾਅਦ ਕਾਰਪੋਰੇਟ ਘਰਾਣੇ ਤੇ ਵਪਾਰੀ ਕਿਸਾਨਾਂ ਦੀ ਅੰਨ੍ਹੀ ਲੁੱਟ ਕਰਨਗੇ, ਜਿਸ ਨਾਲ ਮਹਿੰਗਾਈ ਵਧੇਗੀ ਅਤੇ ਆਮ ਲੋਕ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਬਿੱਲਾਂ 'ਚ ਐਮ. ਐਸ. ਪੀ. ਗਰੰਟੀ ਨਾ ਦੇਣ ਨਾਲ ਕਿਸਾਨ ਨੂੰ ਮਜਬੂਰ ਹੋ ਕੇ ਸਸਤੇ ਭਾਅ 'ਤੇ ਫ਼ਸਲਾਂ ਵੇਚਣੀਆਂ ਪੈਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਨੂੰ ਕਿਸਾਨ ਜਥੇਬੰਦੀਆਂ ਕਿਸੇ ਵੀ ਕੀਮਤ 'ਤੇ ਪਾਸ ਨਹੀਂ ਹੋਣ ਦੇਣਗੀਆਂ। ਰੋਸ ਧਰਨੇ ਨੂੰ ਸੰਤ ਸਮਾਜ ਤੋਂ ਬਾਬਾ ਗੁਰਦੇਵ ਸਿੰਘ, ਪ. ਸ. ਸ. ਫ. ਪੰਜਾਬ ਦੇ ਪ੍ਰਧਾਨ ਸਤੀਸ਼ ਰਾਣਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਯੰਗ ਖ਼ਾਲਸਾ ਗਰੁੱਪ, ਸਿੱਖ ਮੁਸਲਿਮ ਦਲਿਤ ਇਸਾਈ ਸਾਂਝਾ ਫ਼ਰੰਟ, ਜਮਹੂਰੀ ਅਧਿਕਾਰੀ ਸਭਾ, ਦਲ ਖ਼ਾਲਸਾ, ਪ. ਸ. ਸ. ਫ., ਆਂਗਣਵਾੜੀ ਵਰਕਰ ਯੂਨੀਅਨ, ਪੈਨਸ਼ਨਰ ਯੂਨੀਅਨ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
ਬੀਬੀ ਜੋਸ਼ ਦੀ ਅਗਵਾਈ 'ਚ ਵਿਸ਼ਾਲ ਰੋਸ ਧਰਨਾ
ਹਰਿਆਣਾ, (ਹਰਮੇਲ ਸਿੰਘ ਖੱਖ)-ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ 'ਚ ਕਸਬਾ ਹਰਿਆਣਾ ਵਿਖੇ ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੁੱਖ ਸੰਸਦੀ ਸਕੱਤਰ ਦੀ ਅਗਵਾਈ ਹੇਠ ਰੋਸ ਧਰਨਾ ਲਗਾਇਆ ਗਿਆ। ਇਸ ਮੌਕੇ ਬੀਬੀ ਜੋਸ਼ ਨੇ ਕਿਹਾ ਕਿ ਕੇਂਦਰ ਨੇ ਜੋ ਕਿਸਾਨ ਵਿਰੋਧੀ ਕਾਨੂੰਨ ਬਣਾਏ ਹਨ ਸ਼੍ਰੋਮਣੀ ਅਕਾਲੀ ਦਲ ਉਸ ਦਾ ਡਟ ਕੇ ਵਿਰੋਧ ਕਰਦਾ ਹੈ ਤੇ ਕਿਸੇ ਵੀ ਕੀਮਤ 'ਤੇ ਇਸ ਨੂੰ ਲਾਗੂ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨ ਵਿਰੋਧੀ ਪਾਸ ਕੀਤੇ ਬਿੱਲਾਂ ਨੂੰ ਵਾਪਸ ਕਰਵਾਉਣ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਕਿਸਾਨਾਂ ਦੇ ਹੱਕਾਂ ਲਈ ਖੜ੍ਹਿਆ ਹੈ ਤੇ ਕਿਸੇ ਵੀ ਕੀਮਤ 'ਤੇ ਕਿਸਾਨਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਕਰਮਜੀਤ ਸਿੰਘ ਬੱਬਲੂ, ਪਰਮਜੀਤ ਸਿੰਘ ਪੰਮੀ, ਬਲਵੀਰ ਸਿੰਘ ਕਲੋਟੀ, ਮਾ: ਚਰਨਜੀਤ ਸਿੰਘ, ਸਤਪਾਲ ਸਿੰਘ ਭੁਲਾਣਾ, ਪਰਮਜੀਤ ਸਿੰਘ ਬੈਂਸ, ਅਮਰੀਕ ਸਿੰਘ ਭਾਗੋਵਾਲ, ਮਨਜੀਤ ਸਿੰਘ ਭਾਟੀਆ, ਮਨਜੀਤ ਸਿੰਘ ਮੱਖਣ, ਸੁਖਵਿੰਦਰ ਸਿੰਘ ਰਿਆੜ, ਅਮਰਜੀਤ ਸਿੰਘ ਨੀਲਾ ਨਲੋਆ, ਚਰਨਜੀਤ ਸਿੰਘ ਰੂਬੀ, ਹਰਮੇਸ਼ ਸਿੰਘ ਬਰਿਆਣਾ, ਮੁਕੇਸ਼ ਕੁਮਾਰ ਹਰਿਆਣਾ, ਸਰਬਜੀਤ ਸਿੰਘ ਪੱਪੂ, ਜਸਪਾਲ ਭੱਟੀ, ਗੁਰਜੀਤ ਸਿੰਘ ਨੀਲਾ ਨਲੋਆ, ਲਛਮਣ ਸਿੰਘ, ਮੈਡਮ ਦਰਸ਼ਨ ਕੌਰ, ਜਗਜੀਤ ਕੌਰ, ਰਣਜੀਤ ਕੌਰ ਬੈਂਸ, ਸਰਪੰਚ ਸੁਨੀਤਾ ਬਡਵਾਲ, ਗੁਰਮੀਤ ਸਿੰਘ ਬਾਗਪੁਰ, ਸੁਨੀਤਾ ਰਾਣੀ, ਨੰਬਰਦਾਰ ਹਰਪ੍ਰੀਤ ਸਿੰਘ, ਅਮਨਦੀਪ ਕੌਰ ਹਾਜੀਪੁਰ, ਰਮਿੰਦਰ ਕੌਰ, ਸੂਬੇ: ਗੁਰਭਜਨ ਸਿੰਘ, ਬਲਵਿੰਦਰ ਸਿੰਘ ਕੋਠੇ ਜੱਟਾਂ, ਕੁਲਦੀਪ ਸਿੰਘ, ਸ਼ਿਵ ਕੁਮਾਰ, ਨੀਰਜ ਚੋਪੜਾ, ਪ੍ਰਿੰਸੀਪਲ ਹਰਜਿੰਦਰ ਸਿੰਘ, ਗੁਰਮੇਲ ਸਿੰਘ ਮੂਡੀਆਂ, ਕੁਲਦੀਪ ਸਿੰਘ, ਮੁਖਤਾਰ ਸਿੰਘ, ਗੁਰਪਾਲ ਸਿੰਘ ਭੁਪਿੰਦਰਜੀਤ ਸਿੰਘ, ਗੁਰਮੇਲ ਸਿੰਘ ਧਾਲੀਵਾਲ, ਹਰਬੰਸ ਸਿੰਘ, ਕਸ਼ਮੀਰ ਸਿੰਘ ਗੀਗਨੋਵਾਲ, ਮੈਨੇ: ਕਰਨੈਲ ਸਿੰਘ, ਜਸਵੰਤ ਸਿੰਘ, ਹਰਮਿੰਦਰ ਸਿੰਘ, ਅਮਨ ਦਾਸ, ਮਨਜੀਤ ਸਿੰਘ, ਕਰਮਵੀਰ ਸਿੰਘ ਕਾਹਲੋਂ, ਤਰਲੋਕ ਸਿੰਘ ਲਾਡੀ, ਦਿਲਬਾਗ ਸਿੰਘ ਭਾਗੋਵਾਲ, ਮੂਨੂੰ ਭੂੰਗਾ, ਸੁਖਦੇਵ ਸਿੰਘ ਸਤੌਰ, ਅਤਿੰਦਰਪਾਲ ਸਿੰਘ, ਮਨਜਿੰਦਰ ਸਿੰਘ ਭਾਗੋਵਾਲ, ਸ਼ਮਿੰਦਰ ਸਿੰਘ ਜੰਡਾ, ਅਵਤਾਰ ਸਿੰਘ ਦਾਲੋਵਾਲ, ਚਰਨਜੀਤ ਸਿੰਘ ਸ਼ੇਰਪੁਰ, ਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਜਗਦੇਵ ਸਿੰਘ, ਕੁਲਵਿੰਦਰ ਸਿੰਘ ਸਤੌਰ, ਅਮਰਜੀਤ ਸਿੰਘ ਕੰਗ, ਕੁਲਵਿੰਦਰ ਸਿੰਘ ਖੁਣ ਖੁਣ, ਕੈਪ: ਗਿਆਨ ਸਿੰਘ, ਗੁਰਬਚਨ ਸਿੰਘ ਚੱਕੋਵਾਲ ਆਦਿ ਹਾਜ਼ਰ ਸਨ।
ਦਸੂਹਾ ਵਿਖੇ ਵੱਖ-ਵੱਖ ਯੂਨੀਅਨਾਂ ਵਲੋਂ ਰੋਸ ਪ੍ਰਦਰਸ਼ਨ ਤੇ ਚੱਕਾ ਜਾਮ
ਦਸੂਹਾ, (ਭੁੱਲਰ, ਚੰਦਨ)-ਵੱਖ-ਵੱਖ ਕਿਸਾਨ ਯੂਨੀਅਨਾਂ ਟਰੇਡ ਯੂਨੀਅਨਾਂ, ਸਮਾਜਿਕ ਜਥੇਬੰਦੀਆਂ, ਰਾਜਨੀਤਕ ਪਾਰਟੀਆਂ, ਅਧਿਆਪਕ ਯੂਨੀਅਨ, ਆਂਗਣਵਾੜੀ ਯੂਨੀਅਨ, ਖੇਤ ਮਜ਼ਦੂਰ ਯੂਨੀਅਨ ਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਹਾਜੀਪੁਰ ਚੌਕ ਦਸੂਹਾ ਵਿਖੇ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ ਦੇ ਸਬੰਧ 'ਚ ਰੋਸ ਧਰਨਾ ਦਿੱਤਾ ਤੇ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਦਸੂਹਾ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ ਤੇ ਬਾਜ਼ਾਰਾਂ ਵਿਚ ਸੁੰਨਸਾਨ ਦੇਖੀ ਗਈ। ਲੋਕਾਂ ਵਲੋਂ ਕਿਸਾਨਾਂ ਦੇ ਹੱਕ 'ਚ ਦੁਕਾਨਾਂ ਬੰਦ ਰੱਖੀਆਂ ਗਈਆਂ। ਇਸ ਮੌਕੇ ਵਿਧਾਇਕ ਅਰੁਣ ਮਿੱਕੀ ਡੋਗਰਾ, ਦੁਆਬਾ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ, ਜਸਬੀਰ ਸਿੰਘ ਰੰਧਾਵਾ ਪ੍ਰਧਾਨ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਦਸੂਹਾ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਵਪਾਰ ਮੰਡਲ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ, ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬੀਬੀ ਜਤਿੰਦਰ ਕੌਰ ਠੁਕਰਾਲ, ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਬਲਜਿੰਦਰ ਸਿੰਘ ਹੀਰਾਹਾਰ, ਸਤਪਾਲ ਸਿੰਘ ਹੀਰਾਹਾਰ, ਸੰਤ ਸਿੰਘ ਜੰਡੌਰ, ਭੁਪਿੰਦਰ ਸਿੰਘ ਨੀਲੂ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਲੋਕ ਇਨਸਾਫ਼ ਪਾਰਟੀ ਦੇ ਜਨਰਲ ਸਕੱਤਰ ਐਡਵੋਕੇਟ ਭੁਪਿੰਦਰ ਸਿੰਘ ਘੁੰਮਣ, ਈ. ਟੀ. ਟੀ. ਯੂਨੀਅਨ ਦੇ ਆਗੂ ਗੁਰਮੁਖ ਸਿੰਘ ਬਾਜਵਾ, ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਸੁਰਜੀਤ ਸਿੰਘ ਹਿੰਮਤਪੁਰ, ਰਾਜ ਗੁਰਸ਼ਰਨ ਸਿੰਘ ਬਲੱਗਣ, ਪਰਮਿੰਦਰ ਕੁਮਾਰ ਬਿੱਟੂ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਨਰਿੰਦਰ ਕੁਮਾਰ ਟੱਪੂ ਚੇਅਰਮੈਨ ਮਾਰਕੀਟ ਕਮੇਟੀ ਦਸੂਹਾ, ਭੁੱਲਾ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ, ਸਤਪਾਲ ਸਿੰਘ ਕੱਲੋਵਾਲ, ਪ੍ਰੋਫੈਸਰ ਬਲਦੇਵ ਸਿੰਘ ਬੱਲੀ, ਆੜ੍ਹਤ ਯੂਨੀਅਨ ਦੇ ਪ੍ਰਧਾਨ ਸ਼ੇਰ ਪ੍ਰਤਾਪ ਸਿੰਘ, ਹਰਪਾਲ ਸਿੰਘ ਬਿੱਟਾ ਸਬ ਸਰਕਲ ਪ੍ਰਧਾਨ, ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਕੁਆਰਡੀਨੇਟਰ ਦਲਵਿੰਦਰ ਸਿੰਘ ਬੋਦਲ, ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ, ਜਨਰਲ ਸਕੱਤਰ ਠਾਕੁਰ ਸੁਰਿੰਦਰ ਸਿੰਘ, ਕਾਮਰੇਡ ਵਿਜੈ ਕੁਮਾਰ, ਦੀਦਾਰ ਸਿੰਘ ਕਾਲਾ, ਗੁਰਪ੍ਰੀਤ ਸਿੰਘ ਸੰਧੂ, ਸਰਪੰਚ ਦਵਿੰਦਰ ਸਿੰਘ, ਹਰਪ੍ਰੀਤ ਸਿੰਘ ਸੰਧੂ, ਜਸਵੰਤ ਸਿੰਘ ਮਾਂਗਟ, ਲਖਵੰਤ ਸਿੰਘ ਚੀਮਾ, ਗੁਰਪ੍ਰਤਾਪ ਸਿੰਘ, ਗੁਰਪ੍ਰੀਤ ਸਿੰਘ ਬਿਰਕ ਤੋਂ ਇਲਾਵਾ ਵੱਡੀ ਗਿਣਤੀ 'ਚ ਵੱਖ-ਵੱਖ ਰਾਜਨੀਤਕ, ਸਮਾਜਿਕ, ਧਾਰਮਿਕ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ। ਇਸ ਮੌਕੇ ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ ਰਜਿਸਟਰਡ ਦੇ ਆਗੂ ਪ੍ਰਿੰਸੀਪਲ ਨਵਤੇਜ ਸਿੰਘ ਤੇ ਅਮਰੀਕ ਡੋਗਰਾ ਵਲੋਂ ਵੀ ਕਿਸਾਨਾਂ ਨੂੰ ਸਮਰਥਨ ਪੱਤਰ ਸੌਂਪਿਆ ਗਿਆ। ਇਸ ਮੌਕੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਪ੍ਰਧਾਨ ਦੀਦਾਰ ਸਿੰਘ ਕਾਲਾ ਦੀ ਅਗਵਾਈ ਹੇਠ ਕਿਸਾਨਾਂ ਲਈ ਲੰਗਰ ਵੀ ਲਗਾਇਆ ਗਿਆ।
ਅਕਾਲੀ ਦਲ ਵਲੋਂ ਪ੍ਰਭਾਤ ਚੌਕ 'ਚ ਰੋਸ ਧਰਨਾ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਵਲੋਂ ਲਿਆਂਦੇ ਖੇਤੀ ਬਿੱਲਾਂ ਦੇ ਵਿਰੋਧ 'ਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਹੁਸ਼ਿਆਰਪੁਰ ਸ਼ਹਿਰ ਤੇ ਵੱਖ-ਵੱਖ ਕਸਬਿਆਂ ਸਮੇਤ ਪਿੰਡਾਂ 'ਚ ਵੀ ਭਰਵਾਂ ਹੁੰਗਾਰਾ ਮਿਲਿਆ, ਇਥੋਂ ਤੱਕ ਕਿ ਦੁਕਾਨਦਾਰਾਂ ਵਲੋਂ ਵੀ ਆਪਣੇ ਤੌਰ 'ਤੇ ਦੁਕਾਨਾਂ ਬੰਦ ਕੀਤੀਆਂ ਗਈਆਂ ਤੇ ਬੰਦ ਦਾ ਸਮਰਥਨ ਕੀਤਾ ਗਿਆ। ਬੰਦ ਦੇ ਸੱਦੇ 'ਤੇ ਹੁਸ਼ਿਆਰਪੁਰ ਦੇ ਪ੍ਰਭਾਤ ਚੌਕ 'ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਦੀ ਅਗਵਾਈ 'ਚ ਵਿਸ਼ਾਲ ਰੋਸ ਧਰਨਾ ਲਗਾਇਆ ਗਿਆ। ਇਸ ਮੌਕੇ ਉਕਤ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਮਨਜ਼ੂਰੀ ਤੋਂ ਬਿਨਾਂ ਲਿਆਂਦੇ ਇਨ੍ਹਾਂ ਖੇਤੀ ਬਿੱਲਾਂ ਨੂੰ ਤੁਰੰਤ ਵਾਪਸ ਲਵੇ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਪਰ ਇਸ ਦੇ ਬਾਵਜੂਦ ਅੱਜ ਉਸ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਸੜਕਾਂ 'ਤੇ ਧਰਨੇ ਲਗਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਨਾਲ ਪੂਰੀ ਤਰ੍ਹਾਂ ਡਟ ਕੇ ਖੜ੍ਹਾ ਹੈ ਤੇ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦਾ ਹੈ। ਧਰਨੇ 'ਚ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਵਲੋਂ ਬਾਬਾ ਹਰਪ੍ਰੀਤ ਸਿੰਘ, ਦਮਦਮੀ ਟਕਸਾਲ ਵਲੋਂ ਬਾਬਾ ਤਰਲੋਚਨ ਸਿੰਘ, ਨਿਰਮਲ ਮੰਡਲ ਵਲੋਂ ਬਾਬਾ ਕਰਮਜੀਤ ਸਿੰਘ, ਬਾਬਾ ਬਲਵੀਰ ਸਿੰਘ ਆਪਣੇ ਜਥਿਆਂ ਸਮੇਤ ਸ਼ਾਮਿਲ ਹੋਏ। ਇਸ ਮੌਕੇ ਤਜਿੰਦਰ ਸਿੰਘ ਸੋਢੀ, ਪ੍ਰੇਮ ਸਿੰਘ ਪਿੱਪਲਾਂਵਾਲਾ, ਸੰਤੋਖ ਸਿੰਘ ਔਜਲਾ, ਨਰਿੰਦਰ ਸਿੰਘ, ਬਰਿੰਦਰ ਸਿੰਘ ਪਰਮਾਰ, ਬਲਰਾਜ ਸਿੰਘ ਚੌਹਾਨ, ਸਤਨਾਮ ਸਿੰਘ ਬੰਟੀ ਚੱਗਰਾਂ, ਗੋਪਾਲ ਦਾਸ ਪਾਲੋ, ਰੂਪ ਲਾਲ ਥਾਪਰ, ਰਾਣਾ ਰਣਬੀਰ ਸਿੰਘ, ਰਣਧੀਰ ਸਿੰਘ ਭਾਰਜ, ਮਨਮੋਹਨ ਸਿੰਘ ਚਾਵਲਾ, ਵੇਦ ਪ੍ਰਕਾਸ਼, ਯਾਦਵਿੰਦਰ ਸਿੰਘ, ਅਮਨਿੰਦਰ ਕੌਰ ਤਨੂੰਲੀ, ਪ੍ਰਿੰ: ਹਰਦੀਪ ਸਿੰਘ, ਬਾਬਾ ਹਰਜੀਤ ਸਿੰਘ, ਸਵਰਨ ਸਿੰਘ ਧੁੱਗਾ, ਜਪਿੰਦਰ ਸਿੰਘ, ਰਾਜਦੀਪ ਸਿੰਘ, ਜੈਵੀਰ ਸਿੰਘ, ਸੁਰਜੀਤ ਸਿੰਘ ਨਈਅਰ, ਮਨਮੋਹਨ ਸਿੰਘ ਚਾਵਲਾ, ਇੰਦਰਜੀਤ ਸਿੰਘ ਕੰਗ ਆਦਿ ਸਮੇਤ ਪਾਰਟੀ ਵਰਕਰ ਤੇ ਕਿਸਾਨ ਹਾਜ਼ਰ ਸਨ।
ਹੁਸ਼ਿਆਰਪੁਰ ਸ਼ਹਿਰ ਮੁਕੰਮਲ ਬੰਦ ਰਿਹਾ
ਕੇਂਦਰ ਵਲੋਂ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਪਾਸ ਕਰਨ ਦੇ ਵਿਰੋਧ 'ਚ ਜਿਥੇ ਵੱਖ-ਵੱਖ ਰਾਜਸੀ, ਕਿਸਾਨ ਤੇ ਹੋਰਨਾਂ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੇ ਚੱਲਦਿਆਂ ਜਿਥੇ ਹੁਸ਼ਿਆਰਪੁਰ ਸ਼ਹਿਰ ਮੁਕੰਮਲ ਤੌਰ 'ਤੇ ਬੰਦ ਰਿਹਾ, ਉਥੇ ਮੁੱਖ ਦਾਣਾ ਤੇ ਸਬਜ਼ੀ ਮੰਡੀ 'ਚ ਵੀ ਕੰਮਕਾਰ ਪੂਰੀ ਤਰ੍ਹਾਂ ਠੱਪ ਰਿਹਾ। ਆੜ੍ਹਤੀਆਂ ਦੇ ਨਾਲ-ਨਾਲ ਮੰਡੀ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਵੀ ਹੜਤਾਲ ਨੂੰ ਪੂਰਨ ਸਮਰਥਨ ਦਿੱਤਾ। ਦੋਨਾਂ ਮੰਡੀਆਂ 'ਚ ਅੱਜ ਕੋਈ ਵੀ ਖ਼ਰੀਦੋ-ਫ਼ਰੋਖ਼ਤ ਨਹੀਂ ਹੋਈ ਤੇ ਸਾਰਾ ਦਿਨ ਮੰਡੀਆਂ 'ਚ ਸੁੰਨ ਪਸਰੀ ਰਹੀ। ਕਿਸਾਨ ਜਥੇਬੰਦੀਆਂ ਵਲੋਂ ਸ਼ਹਿਰ 'ਚ ਖੁੱਲ੍ਹੇ ਬੈਂਕਾਂ ਨੂੰ ਵੀ ਬੰਦ ਕਰਵਾ ਦਿੱਤਾ ਗਿਆ। ਬੰਦ ਦੇ ਚੱਲਦਿਆਂ ਬੱਸਾਂ ਅਤੇ ਹੋਰ ਆਵਾਜਾਈ ਵੀ ਮੁਕੰਮਲ ਤੌਰ 'ਤੇ ਬੰਦ ਰਹੀ।
ਅੱਡਾ ਬਾਗਪੁਰ-ਸਤੌਰ 'ਚ ਕੇਂਦਰ ਦਾ ਪੁਤਲਾ ਫੂਕਿਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਅੱਡਾ ਬਾਗਪੁਰ-ਸਤੌਰ 'ਚ ਗੁਰਮੀਤ ਸਿੰਘ ਸਾਬਕਾ ਸਰਪੰਚ ਬਾਗਪੁਰ ਦੀ ਅਗਵਾਈ 'ਚ ਕੇਂਦਰ ਦਾ ਪੁਤਲਾ ਫੂਕਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਰਪੰਚ ਸੁਨੀਤਾ ਬਡਵਾਲ ਸਤੌਰ, ਸਰਪੰਚ ਰਣਜੀਤ ਕੌਰ ਬਾਗਪੁਰ, ਨੰਬਰਦਾਰ ਰਸ਼ਪਾਲ ਸਿੰਘ, ਨੰਬਰਦਾਰ ਜਸਵਿੰਦਰ ਸਿੰਘ, ਨੰਬਰਦਾਰ ਹਰਪ੍ਰੀਤ ਸਿੰਘ ਸਤੌਰ, ਭੁਪਿੰਦਰ ਸਿੰਘ ਮਹਿੰਦੀਪੁਰ, ਗੁਰਵਿੰਦਰ ਸਿੰਘ, ਹਰਬੰਸ ਲਾਲ, ਜੋਗਿੰਦਰ ਸਿੰਘ ਬਸੀ ਮਰੂਫ਼ ਸਿਆਲਾ, ਇਕਬਾਲ ਸਿੰਘ, ਸੁਖਦੇਵ ਸਿੰਘ ਸਤੌਰ, ਮਨੀਸ਼ ਸੈਣੀ, ਰਮਨਦੀਪ ਸਿੰਘ, ਕਰਨਵੀਰ ਸਿੰਘ, ਅਮਰੀਕ ਸਿੰਘ, ਨੰਬਰਦਾਰ ਬਾਲਾ ਰਾਮ, ਪੰਚ ਸੁਨੀਤਾ ਰਾਣੀ ਸਤੌਰ, ਕੁਲਵਿੰਦਰ ਸਿੰਘ ਸਤੌਰ, ਕੁਲਵੰਤ ਸਿੰਘ, ਗੁਰਮੇਲ ਸਿੰਘ ਖਾਖਲੀ ਆਦਿ ਹਾਜ਼ਰ ਸਨ।
ਅੱਡਾ ਘਾਸੀਪੁਰ 'ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ
ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ 'ਚ ਅੱਡਾ ਘਾਸੀਪੁਰ ਵਿਖੇ ਸਰਪੰਚ ਸਤਨਾਮ ਕੌਰ ਦੀ ਅਗਵਾਈ 'ਚ ਕਿਸਾਨਾਂ ਵਲੋਂ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸਰਪੰਚ ਸਤਨਾਮ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਤੇ ਇਨ੍ਹਾਂ ਬਿੱਲਾਂ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦੇਵੇਗੀ। ਇਸ ਮੌਕੇ ਸਰਪੰਚ ਰਣਜੀਤ ਖੋਖਰ ਦੌਲੋਵਾਲ, ਪੰਚ ਮੰਗਤ ਰਾਮ, ਪੰਚ ਸੀਤਾ, ਅਮਨਦੀਪ ਸਿੰਘ, ਮਨਜੀਤ ਸਿੰਘ, ਗੁਰਮੇਲ ਸਿੰਘ ਸਮਰਾ, ਜਸਕਰਨ ਸਿੰਘ ਸਮਰਾ, ਧਰਮਿੰਦਰ ਸਿੰਘ ਸਮਰਾ, ਜਥੇ: ਜੋਗਾ ਸਿੰਘ, ਅਮਨ ਖਾਂਬਾ, ਵਿੱਕੀ ਖਾਂਬਾ, ਬਲਵੀਰ ਸਿੰਘ ਸਮਰਾ, ਰਜਿੰਦਰ ਸਿੰਘ ਖਾਂਬਾ, ਚਰਨਜੀਤ ਸਿੰਘ, ਅਮਰਜੀਤ ਸਿੰਘ, ਜਗਜੀਤ ਸਿੰਘ ਜੱਜ, ਚਿੰਤੋਂ, ਮੋਨੀ ਦੇਵੀ, ਕੁਲਵਿੰਦਰ ਕੌਰ, ਰਿੱਕੀ ਖੋਸਲਾ, ਸਤਨਾਮ ਸਿੰਘ ਸਮਰਾ, ਮਿੱਕੀ ਖੋਸਲਾ, ਅਵਤਾਰ ਸਿੰਘ ਖਾਂਬਾ ਆਦਿ ਵੀ ਹਾਜ਼ਰ ਸਨ।
ਖੇਤੀ ਬਿੱਲਾਂ ਖ਼ਿਲਾਫ਼ ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਵਲੋਂ ਰੋਸ ਮਾਰਚ
ਕਿਸਾਨ ਜਥੇਬੰਦੀਆਂ ਵਲੋਂ ਖੇਤੀ ਬਿੱਲਾਂ ਦੇ ਵਿਰੋਧ 'ਚ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਪ੍ਰਧਾਨ ਨਵਦੀਪ ਸ਼ਰਮਾ ਦੀ ਅਗਵਾਈ 'ਚ ਹੁਸ਼ਿਆਰਪੁਰ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ, ਉਪਰੰਤ ਪੁਰਹੀਰਾਂ ਬਾਈਪਾਸ 'ਤੇ ਕਿਸਾਨਾਂ ਦੇ ਧਰਨੇ 'ਚ ਉਨ੍ਹਾਂ ਦਾ ਸਮਰਥਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਜਸਵੀਰ ਕੰਗ, ਅਮਿਤ ਠਾਕੁਰ, ਗੁਰਦੀਪ ਸਿੰਘ, ਗੁਰਮੀਤ ਬੈਂਸ, ਅਮਰਜੀਤ ਸੈਣੀ, ਸੋਨੀ, ਵਰਿੰਦਰ ਸਿੰਘ, ਸਾਬੀ, ਸੋਨੂੰ, ਅਜੇ ਸਿੰਘ, ਧੀਰਜ, ਚਰਨਜੀਤ ਕਲਸੀ, ਰਾਜੀਵ ਸ਼ਰਮਾ, ਅਮਰਜੀਤ ਸਿੰਘ, ਇਕਬਾਲ ਸਿੰਘ ਆਦਿ ਹਾਜ਼ਰ ਸਨ।
ਯੂਥ ਅਕਾਲੀ ਦਲ ਵਲੋਂ ਚੰਡੀਗੜ੍ਹ ਬਾਈਪਾਸ 'ਤੇ ਰੋਸ ਧਰਨਾ
ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)-ਖੇਤੀ ਬਿੱਲਾਂ ਦੇ ਵਿਰੋਧ 'ਚ ਯੂਥ ਅਕਾਲੀ ਦਲ ਤੇ ਸਰਕਲ ਪ੍ਰਧਾਨਾਂ ਵਲੋਂ ਚੰਡੀਗੜ੍ਹ ਬਾਈਪਾਸ 'ਤੇ ਧਰਨਾ ਲਗਾ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਗੁਰਿੰਦਰ ਸਿੰਘ ਗੋਲਡੀ, ਸਰਕਲ ਪ੍ਰਧਾਨ ਜਹਾਨਖੇਲਾਂ ਜਗਤਾਰ ਸਿੰਘ ਤੇ ਸਰਕਲ ਸਦਰ ਦੇ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ 'ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ 'ਚ ਡਟਣ ਵਾਲੀ ਪਾਰਟੀ ਰਹੀ ਹੈ ਤੇ ਇਸ ਸਮੇਂ ਵੀ ਕਿਸਾਨਾਂ ਦੇ ਹਿੱਤਾਂ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਕੀਮਤ 'ਤੇ ਇਨ੍ਹਾਂ ਬਿੱਲਾਂ ਨੂੰ ਪਾਸ ਨਹੀਂ ਹੋਣ ਦੇਵੇਗਾ। ਇਸ ਮੌਕੇ ਬਲਵੀਰ ਸਿੰਘ, ਹਰਭਜਨ ਵਧਾਵਨ, ਸਿਮਰਜੀਤ ਗਰੇਵਾਲ, ਪਰਮਜੀਤ ਕਲਿਆਣ, ਇਕਬਾਲ ਸਿੰਘ, ਹੈਰੀ ਭਲਵਾਨ, ਦੀਪਕ ਸ਼ਾਰਦਾ, ਹਰਜੀਤ ਸਿੰਘ, ਪਰਮਿੰਦਰ ਸਿੰਘ ਢੋਲਣਵਾਲ, ਗੁਰਪ੍ਰੀਤ ਲੱਕੀ, ਦਲਵੀਰ ਜਹਾਨਖੇਲਾਂ, ਕਰਨੈਲ ਸਿੰਘ, ਕੁਲਦੀਪ ਸਿੰਘ, ਸ਼ਫੀ ਹੀਰ, ਮਹਿੰਦਰ ਸਿੰਘ ਬੱਲ, ਮਲਕੀਤ ਸਿੰਘ, ਸੰਤ ਸਿੰਘ, ਹਰਭਜਨ ਸਿੰਘ, ਪਿਆਰਾ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।
ਦੋਆਬਾ ਜਨਰਲ ਕੈਟਾਗਰੀ ਫ਼ਰੰਟ ਵਲੋਂ ਚੱਕਾ ਜਾਮ
ਬੰਦ ਦੇ ਵਿਰੋਧ 'ਚ ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਸਥਿਤ ਅੱਡਾ ਮੇਹਟੀਆਣਾ ਵਿਖੇ ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੀ ਅਗਵਾਈ 'ਚ ਚੱਕਾ ਜਾਮ ਕਰ ਕੇ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਉਪਰੰਤ ਫ਼ਰੰਟ ਵਲੋਂ ਰਾਸ਼ਟਰਪਤੀ ਦੇ ਨਾਂਅ 'ਤੇ ਡਿਊਟੀ ਮੈਜਿਸਟ੍ਰੇਟ ਰਜਿੰਦਰ ਕੁਮਾਰ ਨੂੰ ਮੰਗ-ਪੱਤਰ ਵੀ ਸੌਂਪਿਆ ਗਿਆ। ਰੋਸ ਧਰਨੇ ਨੂੰ ਦੋਆਬਾ ਜਨਰਲ ਕੈਟਾਗਰੀ ਫਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ, ਸਰਪ੍ਰਸਤ ਸੁਰਜੀਤ ਸਿੰਘ ਮਸੂਤਾ, ਜਨਰਲ ਸਕੱਤਰ ਜਗਤਾਰ ਸਿੰਘ ਭੁੰਗਰਨੀ ਸਮੇਤ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਨ੍ਹਾਂ ਕਿਸਾਨ ਵਿਰੋਧੀ ਬਿੱਲਾਂ ਨੂੰ ਤੁਰੰਤ ਵਾਪਸ ਲਵੇ, ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਬਿੱਲਾਂ ਨੂੰ ਕਿਸਾਨਾਂ 'ਤੇ ਜਬਰੀ ਥੋਪ ਰਹੀ ਹੈ, ਜਿਸ ਨਾਲ ਪੰਜਾਬ ਦੀ ਕਿਸਾਨੀ ਬਰਬਾਦ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਉਨ੍ਹਾਂ ਨਾਲ ਡਟ ਕੇ ਖੜ੍ਹੀ ਹੈ। ਇਸ ਮੌਕੇ ਜਥੇਦਾਰ ਬਾਬਾ ਗੁਰਦੇਵ ਸਿੰਘ ਬਜਵਾੜਾ, ਜਥੇਦਾਰ ਅਜੀਤ ਸਿੰਘ ਬਾਸੀ, ਅਵਤਾਰ ਸਿੰਘ ਡਾਂਡੀਆਂ 'ਲਿਪ' ਆਗੂ, ਨੰਬਰਦਾਰ ਤਰਲੋਚਨ ਸਿੰਘ, ਡਾ: ਕੁਲਦੀਪ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਰਾਣੀ ਭੁੰਗਰਨੀ, ਸਰਪੰਚ ਸੰਤ ਪ੍ਰਕਾਸ਼ ਸਿੰਘ ਅੱਤੋਵਾਲ, ਕਮਲਜੀਤ ਸਿੰਘ ਅਟਵਾਲ, ਕਰਨਜੀਤ ਸਿੰਘ ਰਿੱਕੀ, ਮਾ: ਅਵਤਾਰ ਸਿੰਘ, ਸਰਪੰਚ ਸ਼ਿੰਦਰਪਾਲ ਪੱਟੀ, ਸਰਪੰਚ ਸੋਢੀ ਰਾਮ ਬਡਿਆਲ, ਨੰਬਰਦਾਰ ਸਤਨਾਮ ਸਿੰਘ, ਹਰਜਿੰਦਰ ਸਿੰਘ ਮਿਨਹਾਸ, ਡਾ: ਪਾਲ, ਨੰਬਰਦਾਰ ਰਾਜ ਕੁਮਾਰ, ਹਰਦੀਪ ਬੈਂਸ, ਜਸਪਾਲ ਸਿੰਘ ਮੰਢੇਰ, ਗੁਰਦਿਆਲ ਸਿੰਘ ਜਲਵੇੜ੍ਹਾ, ਮੰਗਲ ਸਿੰਘ ਜਲਵੇੜ੍ਹਾ, ਵਰਿੰਦਰ ਸਿੰਘ ਭਿੰਡਰ, ਗੁਰਮੇਲ ਸਿੰਘ ਗੋਲੀ ਆਦਿ ਹਾਜ਼ਰ ਸਨ।
ਜੁਆਇੰਟ ਫੋਰਮ ਦੇ ਸੱਦੇ 'ਤੇ ਮੁਲਾਜ਼ਮਾਂ ਵਲੋਂ ਅਰਥੀ ਫੂਕ ਮੁਜ਼ਾਹਰਾ
ਬੁੱਲ੍ਹੋਵਾਲ, (ਲੁਗਾਣਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਦਫ਼ਤਰ ਬੁੱਲ੍ਹੋਵਾਲ ਵਿਖੇ ਜੁਆਇੰਟ ਫੋਰਮ ਦੇ ਸੱਦੇ 'ਤੇ ਮੁਲਾਜ਼ਮਾਂ ਵਲੋਂ ਸਬ ਸਟੇਸ਼ਨ ਬੁੱਲ੍ਹੋਵਾਲ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫੂਕ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਜੇ. ਈ., ਭੁਪਿੰਦਰ ਜੀਤ ਸਿੰਘ ਏ. ਜੇ. ਈ., ਹਰਭਜਨ ਸਿੰਘ ਐਸ. ਐਸ. ਓ. ਤੇ ਸਾਥੀ ਤਰਲੋਚਨ ਸਿੰਘ ਮੰਡਲ ਪ੍ਰਧਾਨ, ਗੁਰਮੀਤ ਸਿੰਘ ਉਪ ਮੰਡਲ ਪ੍ਰਧਾਨ, ਕਮਲਜੀਤ ਸਿੰਘ, ਰਜੇਸ਼ ਕੁਮਾਰ, ਅਵਤਾਰ ਸਿੰਘ ਆਦਿ ਹਾਜ਼ਰ ਸਨ।
ਰਾਠਾਂ ਦੀ ਅਗਵਾਈ 'ਚ ਰੋਸ ਧਰਨਾ
ਗੜ੍ਹਸ਼ੰਕਰ, (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਗੜ੍ਹਸ਼ੰਕਰ ਦੇ ਬੰਗਾ ਚੌਕ 'ਚ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਬੁਲਾਰਿਆਂ ਨੇ ਜਿਥੇ ਕੇਂਦਰ ਖ਼ਿਲਾਫ਼ ਭੜਾਸ ਕੱਢੀ ਉਥੇ ਸੂਬਾ ਕਾਂਗਰਸ ਸਰਕਾਰ ਨੂੰ ਵੀ ਆੜੇ ਹੱਥੀ ਲਿਆ ਤੇ ਬੁਲਾਰਿਆਂ ਨੇ ਭਾਜਪਾ ਨਾਲੋਂ ਨਹੁੰ ਮਾਸ ਦਾ ਰਿਸ਼ਤਾ ਵੀ ਤੋੜਨ ਦੀ ਮੰਗ ਕੀਤੀ। ਧਰਨੇ ਦੌਰਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਦੇਸ਼ ਦੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਕਿਸਾਨਾਂ ਦੇ ਮਜ਼ਦੂਰਾਂ ਦੇ ਹੱਕਾਂ ਦੀ ਮੋਹਰੀ ਹੋ ਕੇ ਲੜਾਈ ਲੜੀ ਹੈ ਜੋ ਭਵਿੱਖ 'ਚ ਵੀ ਲੜੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੰਤ ਚਰਨਜੀਤ ਸਿੰਘ ਜੱਸੋਵਾਲ ਨੇ ਕੇਂਦਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨ ਵਿਰੋਧੀ ਬਿੱਲ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ। ਧਰਨੇ ਦੌਰਾਨ ਕਿਸਾਨ ਦੇ ਸਮਰਥਨ 'ਚ ਆਏ ਭਾਜਪਾ ਆਗੂ ਡਾ: ਹਰਵਿੰਦਰ ਸਿੰਘ ਬਾਠ ਨੇ ਖੇਤੀ ਬਿੱਲਾਂ ਦੇ ਮਾਰੂ ਅਸਰ 'ਤੇ ਚਾਨਣਾ ਪਾਉਂਦੇ ਹੋਏ ਖੇਤੀਬਾੜੀ ਟੈਕਨੋਕਰੇਟਸ ਐਕਸ਼ਨ ਕਮੇਟੀ (ਐਗਟੈੱਕ) ਵਲੋਂ ਕਿਸਾਨਾਂ ਦਾ ਸਮਰਥਨ ਕਰਦਿਆਂ ਇਕਮੁੱਠ ਹੋ ਕੇ ਲੜਾਈ ਲੜਨ ਦਾ ਸੱਦਾ ਦਿੱਤਾ। ਧਰਨੇ ਦੌਰਾਨ ਅਕਾਲੀ ਆਗੂ ਹਰਜੀਤ ਸਿੰਘ ਭਾਤਪੁਰ, ਬੂਟਾ ਸਿੰਘ ਅਲੀਪੁਰ ਅਮਰਜੀਤ ਸਿੰਘ ਮੋਰਾਂਵਾਲੀ, ਰਜਿੰਦਰ ਸਿੰਘ ਸ਼ੂਕਾ, ਜਿੰਦਰ ਸਿੰਘ ਗਿੱਲ, ਹਰਪ੍ਰੀਤ ਸਿੰਘ ਰਿੰਕੂ ਬੇਦੀ, ਮਾ. ਨਿਰਮਲ ਸਿੰਘ ਰੁੜਕੀਖਾਸ, ਜਵਿੰਦਰ ਸਿੰਘ ਸਿੰਬਲੀ, ਜਗਦੇਵ ਸਿੰਘ ਮਨਸੋਵਾਲ, ਸੁੱਚਾ ਸਿੰਘ ਬਿਲੜੋਂ, ਸੁਖਦੇਵ ਸਿੰਘ ਰੁੜਕੀਖਾਸ, ਗੁਰਮੇਜ ਸਿੰਘ ਬਸਿਆਲਾ ਨੇ ਵਿਚਾਰ ਪੇਸ਼ ਕਰਦੇ ਹੋਏ ਕੇਂਦਰ ਸਰਕਾਰ ਨੂੰ ਕੋਸਦੇ ਹੋਏ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ। ਧਰਨੇ ਦੌਰਾਨ ਜੋਗਾ ਸਿੰਘ ਇਬਰਾਹੀਮਪੁਰ, ਅਮਰਜੀਤ ਸਿੰਘ ਪੁਰਖੋਵਾਲ, ਰਜਿੰਦਰ ਸਿੰਘ ਚੱਕ ਸਿੰਘਾ, ਰਸ਼ਪਾਲ ਸਿੰਘ ਕੁੱਕੜਾਂ, ਬਿਲੜੋਂ, ਯਾਦਵਿੰਦਰ ਸਿੰਘ ਹੈਬੋਵਾਲ, ਜਰਨੈਲ ਸਿੰਘ ਨੂਰਪੁਰ ਜੱਟਾਂ, ਗਿਆਨ ਸਿੰਘ ਸਮੁੰਦੜਾ, ਜੁਝਾਰ ਸਿੰਘ ਚੱਕ ਸਿੰਘਾ, ਸੁਖਵਿੰਦਰ ਸਿੰਘ ਘਾਗੋਂ ਰੋੜਾਂਵਾਲੀ, ਗੁਰਵਿੰਦਰ ਸਿੰਘ ਬਡੇਸਰੋਂ ਤੇ ਹੋਰ ਹਾਜ਼ਰ ਸਨ।
ਗੋਲਡੀ ਦੀ ਅਗਵਾਈ 'ਚ ਕਾਂਗਰਸ ਵਲੋਂ ਗੜ੍ਹਸ਼ੰਕਰ 'ਚ ਰੋਸ ਧਰਨਾ
ਖੇਤੀ ਬਿੱਲਾਂ ਦੇ ਵਿਰੋਧ 'ਚ ਗੜ੍ਹਸ਼ੰਕਰ ਦੇ ਸ੍ਰੀ ਅਨੰਦਪੁਰ ਸਾਹਿਬ ਚੌਕ ਨਜ਼ਦੀਕ ਕਾਂਗਰਸ ਵਲੋਂ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ ਜਿਸ 'ਚ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਤੇ ਕਿਸਾਨ ਸ਼ਾਮਿਲ ਹੋਏ। ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨਾਲ ਕਿਸਾਨੀ ਤਬਾਹ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨ ਮਾਰੂ ਬਿੱਲ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਖੇਤੀ ਬਿੱਲਾਂ ਦੇ ਵਿਰੋਧ 'ਚ ਦਿੱਲੀ ਤੱਕ ਵੀ ਸੰਘਰਸ਼ ਕਰੇਗੀ। ਧਰਨੇ ਦੌਰਾਨ ਕਾਂਗਰਸੀ ਆਗੂ ਪਵਨ ਭੰਮੀਆਂ, ਗੁਰਲਾਲ ਸੈਲਾ, ਚੇਅਰਮੈਨ ਮਾਰਕੀਟ ਕਮੇਟੀ ਮੋਹਣ ਸਿੰਘ ਥਿਆੜਾ, ਅਜਾਇਬ ਸਿੰਘ ਬੋਪਾਰਾਏ, ਰਾਜਿੰਦਰ ਸਿੰਘ ਸਰਪੰਚ ਭੱਜਲ, ਤਿਰਬੱਕ ਦੱਤ ਐਰੀ, ਪਵਨ ਕਟਾਰੀਆ, ਕਮਲ ਕਟਾਰੀਆ, ਸੰਮਤੀ ਮੈਂਬਰ ਡਾ: ਬਿਲੜੋਂ, ਯੂਥ ਆਗੂ ਬਲਵੀਰ ਸਿੰਘ ਢਿੱਲੋਂ, ਜਤਿੰਦਰ ਜੋਤੀ ਸਰਪੰਚ ਦੇਨੋਵਾਲ ਨੇ ਵਿਚਾਰ ਪੇਸ਼ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਭੜਾਸ ਕੱਢੀ। ਧਰਨੇ ਦੌਰਾਨ ਹਰਪ੍ਰੀਤ ਸਿੰਘ ਸਾਧੋਵਾਲ, ਹਰਜੀਤ ਸਿੰਘ ਸੋਹਨਵਾਲ, ਠੇਕੇਦਾਰ ਕੁਲਭੂਸ਼ਨ ਸ਼ੋਰੀ, ਹਰਮਨਦੀਪ ਸਿੰਘ ਕੂਨਰ ਡਘਾਮ, ਪਰਮਜੀਤ ਸਿੰਘ ਪੰਮਾ ਨੰਬਰਦਾਰ, ਠਾਕੁਰ ਵਰਿੰਦਰ ਮਿੱਟੂ, ਕੁਲਦੀਪ ਸਿੰਘ ਢਿੱਲੋਂ ਸਰਪੰਚ ਚੱਕ ਸਿੰਘਾ, ਵਿਨੋਦ ਸੋਨੀ ਸਰਪੰਚ ਕੁਨੈਲ, ਬਲਵੀਰ ਸਿੰਘ ਢਿੱਲੋਂ, ਬਿਸੰਬਰ ਕੁਮਾਰ ਬੋੜਾ, ਰਾਕੇਸ਼ ਪਰਜਾਪਤੀ, ਜਰਨੈਲ ਸਿੰਘ ਗੜ੍ਹੀ ਮਾਨਸੋਵਾਲ, ਸੰਦੀਪ ਸਿੰਘ ਅਰੋੜਾ, ਦਲਵਿੰਦਰ ਸਿੰਘ ਬੌਰੀ, ਹਰਮੇਸ਼ਵਰ ਸਿੰਘ, ਜਗਮੋਹਨ ਰਾਣਾ, ਪਵਨ ਕੁਮਾਰ ਹਾਜੀਪੁਰ, ਸੁਰਿੰਦਰ ਸਿੰਘ ਭੰਮੀਆਂ, ਸੁੱਚਾ ਸਿੰਘ ਕੁੱਕੜ ਮਜਾਰਾ, ਗੁਰਪਾਲ ਸਿੰਘ ਰੋਡ ਮਜਾਰਾ, ਬਘੇਲ ਸਿੰਘ ਲੱਲੀਆਂ, ਆੜਤੀ ਸ਼ਾਮ ਲਾਲ, ਬਲਵਿੰਦਰ ਘਾਗੋਂ ਗੁਰੂ, ਹਰਮੇਸ਼ ਕੰਗ ਹਾਜੀਪੁਰ, ਲਖਵੀਰ ਬਿੱਲਾ ਚੱਕ ਸਿੰਘਾ, ਬਾਬਾ ਬੀਰੂ ਰਾਮ, ਪਰਮਜੀਤ ਪੰਮਾ, ਰੋਸ਼ਨ ਲਾਲ ਸਰਪੰਚ ਨੈਣਵਾਂ ਤੇ ਹੋਰ ਹਾਜ਼ਰ ਹੋਏ।
ਠੰਡਲ ਦੀ ਅਗਵਾਈ ਹੇਠ ਅੱਡਾ ਚੱਬੇਵਾਲ 'ਚ ਲਗਾਇਆ ਧਰਨਾ
ਚੱਬੇਵਾਲ, (ਥਿਆੜਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਚੱਬੇਵਾਲ ਵਲੋਂ ਪਾਰਟੀ ਜਨਰਲ ਸਕੱਤਰ ਸੋਹਨ ਸਿੰਘ ਠੰਡਲ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ ਹੇਠ ਅੱਡਾ ਚੱਬੇਵਾਲ ਦੇ ਮੁੱਖ ਚੌਕ 'ਚ ਹਲਕੇ ਦੇ ਕਿਸਾਨਾਂ ਨੂੰ ਨਾਲ ਲੈ ਕੇ ਧਰਨਾ ਦਿੱਤਾ ਗਿਆ। ਵੱਖ-ਵੱਖ ਬੁਲਾਰਿਆਂ ਤੋਂ ਇਲਾਵਾ ਸੋਹਨ ਸਿੰਘ ਠੰਡਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ 'ਤੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਜਥੇ. ਨਿਰਮਲ ਸਿੰਘ ਭੀਲੋਵਾਲ, ਮਾ. ਰਛਪਾਲ ਸਿੰਘ ਜਲਵੇੜਾ, ਨੰ. ਸੁਖਦੇਵ ਸਿੰਘ ਬੰਬੇਲੀ, ਸਰਵਿੰਦਰ ਸਿੰਘ ਠੀਂਡਾ, ਠੇਕੇਦਾਰ ਹਰਦੀਪ ਸਿੰਘ, ਸਰਬਜੋਤ ਸਿੰਘ ਸੱਗੀ ਪੈਲੇਸ (ਸਾਰੇ ਸਰਕਲ ਪ੍ਰਧਾਨ), ਪਰਮਜੀਤ ਸਿੰਘ ਪੰਜੌੜ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਸਤਨਾਮ ਸਿੰਘ ਬੰਟੀ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ, ਰਵਿੰਦਰ ਸਿੰਘ ਠੰਡਲ ਮੈਂਬਰ ਯੂਥ ਕੋਰ ਕਮੇਟੀ, ਅਮਨਦੀਪ ਸਿੰਘ ਸੋਨੀ ਸਰਕਲ ਪ੍ਰਧਾਨ ਕਿਸਾਨ ਵਿੰਗ, ਸਰਵਣ ਸਿੰਘ ਰਸੂਲਪੁਰ, ਮਨਜੀਤ ਸਿੰਘ ਰਾਜਪੁਰ ਭਾਈਆਂ, ਬਲਦੇਵ ਸਿੰਘ ਅਜਨੋਹਾ, ਮਹਿੰਦਰ ਸਿੰਘ ਮੁਖਲਿਆਣਾ, ਰਣਧੀਰ ਸਿੰਘ ਥਾਂਦੀ, ਬਲਦੇਵ ਸਿੰਘ ਜੇ.ਈ. ਢੱਕੋਂ, ਇਕਬਾਲ ਸਿੰਘ ਢੱਕੋਂ, ਦਰਸ਼ਨ ਸਿੰਘ, ਵਰਿੰਦਰ ਸਿੰਘ ਜਸਵਾਲ, ਹਰਬੰਸ ਸਿੰਘ ਹਾਰਟਾ, ਜਸਕਰਨ ਸਿੰਘ ਅਜਨੋਹਾ, ਜਰਨੈਲ ਸਿੰਘ ਖ਼ਾਲਸਾ, ਠੇਕੇਦਾਰ ਮੋਹਨਪਾਲ ਸਿੰਘ ਰਿੱਕੀ, ਡਾ: ਸੁਖਦੇਵ ਸਿੰਘ ਬੱਡੋਂ, ਮਨਦੀਪ ਸਿੰਘ ਕੋਟਫ਼ਤੂਹੀ, ਗੁਰਮਿੰਦਰ ਸਿੰਘ ਭੁੰਗਰਨੀ, ਨੰਬਦਰਾਰ ਰਾਜਵੀਰ ਸਿੰਘ, ਗੁਰਪ੍ਰੀਤ ਸਿੰਘ ਡਾਂਡੀਆਂ, ਇੰਦਰਜੀਤ ਸਿੰਘ, ਪਟੇਲ ਸਿੰਘ ਲਹਿਲੀ ਕਲਾਂ ਆਦਿ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਅਤੇ ਕਿਸਾਨ ਹਾਜ਼ਰ ਸਨ।
ਕਿਸਾਨਾਂ ਦੇ ਹੱਕ 'ਚ ਕੇਂਦਰ ਵਿਰੁੱਧ ਨਾਅਰੇਬਾਜ਼ੀ
ਮਾਹਿਲਪੁਰ, (ਦੀਪਕ ਅਗਨੀਹੋਤਰੀ)-ਪੰਜਾਬ ਬਿਜਲੀ ਬੋਰਡ ਏਕਤਾ ਮੰਚ ਦੇ ਸੱਦੇ 'ਤੇ ਏਟਕ ਦੀ ਇਕਾਈ ਮਾਹਿਲਪੁਰ ਕਿਸਾਨੀ ਵਿਰੋਧੀ ਪਾਸ ਹੋਏ ਬਿੱਲ ਦੇ ਵਿਰੋਧ 'ਚ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਇਸ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਪੰਜਾਬ ਏਟਕ ਦੇ ਉਪ ਪ੍ਰਧਾਨ ਪ੍ਰਦਿਉਮਣ ਗੌਤਮ, ਸੁਰਜੀਤ ਸਿੰਘ, ਨੀਰਜ ਅਗਨੀਹੋਤਰੀ, ਸੁਰਜੀਤ ਸਿੰਘ ਢੱਕੋਂ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਪਰਮਿੰਦਰ ਸਿੰਘ, ਬਲਵੀਰ ਸਿੰਘ, ਗੁਰਨੇਕ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।
ਕਿਸਾਨ ਯੂਨੀਅਨ ਵਲੋਂ ਕੇਂਦਰ ਖ਼ਿਲਾਫ਼ ਲਗਾਇਆ ਧਰਨਾ
ਹਰਿਆਣਾ, (ਹਰਮੇਲ ਸਿੰਘ ਖੱਖ)-ਕਿਸਾਨ ਯੂਨੀਅਨ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਬੰਦ ਦੇ ਸੱਦੇ 'ਤੇ ਕਸਬਾ ਹਰਿਆਣਾ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ਸਤਪਾਲ ਸਿੰਘ ਡਡਿਆਣਾ ਜ਼ਿਲ੍ਹਾ ਮੀਤ ਪ੍ਰਧਾਨ ਭਾਕਿਯੂ, ਗੁਰਦੀਪ ਸਿੰਘ ਖੁਣ ਖੁਣ ਪ੍ਰਧਾਨ ਦੋਆਬਾ ਵਾਤਾਵਰਨ ਸੰਘਰਸ਼, ਸੁਖਪਾਲ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸੁੱਚਾ ਸਿੰਘ ਤਾਜਪੁਰ ਕਿਸਾਨ ਆਗੂ ਨੇ ਕੀਤੀ ਜਦ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਵ, ਆਂਗਣਵਾੜੀ ਵਰਕਰਜ਼ ਯੂਨੀਅਨ, ਆਮ ਆਦਮੀ ਪਾਰਟੀ, ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ, ਬਹੁਜਨ ਸਮਾਜ ਪਾਰਟੀ, ਜੀ. ਟੀ. ਯੂ. ਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਇਸ ਧਰਨੇ ਦਾ ਸਮਰਥਨ ਕੀਤਾ। ਇਸ ਮੌਕੇ ਸਵਰਨ ਸਿੰਘ ਧੁੱਗਾ, ਸਤਪਾਲ ਸਿੰਘ ਡਡਿਆਣਾ, ਦੇਸ ਰਾਜ ਸਿੰਘ ਧੁੱਗਾ, ਗੁਰਦੀਪ ਸਿੰਘ ਖੁਣ ਖੁਣ, ਪਰਮਿੰਦਰ ਸਿੰਘ ਪਨੂੰ, ਸੁੱਚਾ ਸਿੰਘ ਤਾਜਪੁਰ ਤੇ ਹੋਰ ਆਗੂਆਂ ਨੇ ਕਿਹਾ ਕਿ ਦੇਸ਼ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਸੂਬਿਆਂ ਦੇ ਸੀਮਤ ਅਧਿਕਾਰਾਂ ਨੂੰ ਵੀ ਆਪਣੇ ਹੱਥਾਂ 'ਚ ਲੈਣ ਲਈ ਐਸੀਆਂ ਕੋਝੀਆਂ ਹਰਕਤਾਂ ਕਰ ਰਹੀ ਹੈ, ਜਿਸ ਦਾ ਹੀ ਇਕ ਹਿੱਸਾ ਹਨ ਕਿਸਾਨ ਵਿਰੋਧੀ ਬਣਾਏ ਤਿੰਨ ਕਾਨੂੰਨ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਕੇਂਦਰ ਵਲੋਂ ਇਹ ਕਾਨੂੰਨ ਵਾਪਸ ਨਹੀ ਲਏ ਜਾਂਦੇ ਉਸ ਸਮੇਂ ਤੱਕ ਇਸੇ ਤਰ੍ਹਾਂ ਦੀ ਸੰਘਰਸ਼ ਜਾਰੀ ਰਹਿਣਗੇ। ਇਸ ਮੌਕੇ ਸਤਵੰਤ ਸਿੰਘ ਖ਼ਾਲਸਾ, ਹਰਜੀਤ ਸਿੰਘ ਨੰਗਲ, ਉਂਕਾਰ ਸਿੰਘ ਧਾਮੀ, ਬਾਬਾ ਬਲਵੀਰ ਸਿੰਘ ਬਿਰਧ ਆਸ਼ਰਮ, ਮਨਿੰਦਰ ਸਿੰਘ ਡਡਿਆਣਾ, ਪ੍ਰਿਥੀਪਾਲ ਸਿੰਘ ਜੋਸ਼, ਸ਼ਿੰਦਰਪਾਲ ਕੌਰ ਜ਼ਿਲ੍ਹਾ ਆਂਗਣਵਾੜੀ ਯੂਨੀਅਨ, ਸੁੱਚਾ ਸਿੰਘ ਚੱਕ ਗੁੱਜਰਾਂ, ਰਵਿੰਦਰ ਸਿੰਘ ਕਾਹਲੋਂ, ਬਿੱਕਰ ਸਿੰਘ, ਚੈਂਚਲ ਸਿੰਘ, ਐਡ: ਹਰਦੇਵ ਸਿੰਘ ਬੈਂਸ, ਗੁਰਦਿਆਲ ਸਿੰਘ, ਇੰਦਰਜੀਤ ਸਿੰਘ, ਮੁਕੇਸ਼ ਡਡਵਾਲ, ਵਿਜੇ ਭਾਈਆ, ਦਲਜੀਤ ਸਿੰਘ ਪਨੂੰ, ਜਗਦੀਸ਼ ਕੁਮਾਰ, ਕੁਲਵੰਤ ਸਿੰਘ ਪਨੂੰ, ਸ਼ਾਮ ਸੈਣੀ, ਬਲਵੰਤ ਸਿੰਘ ਬਰਿਆਲ, ਮਨਜੀਤ ਸਿੰਘ, ਨੋਬਲਜੀਤ ਸਿੰਘ, ਮੋਹਣ ਸਿੰਘ ਖੁਣ ਖੁਣ, ਅਮਨਦੀਪ ਸਿੰਘ ਮੁਰਾਦਪੁਰ, ਸਤਵੀਰ ਸਿੰਘ ਜੰਡਾ, ਇੰਦਰਜੀਤ ਸਿੰਘ, ਆਸ਼ੂ ਭੱਲਾ, ਹੈਪੀ ਗੋਰਾਇਆ, ਰਣਜੀਤ ਸਿੰਘ ਰਾਣਾ, ਸੁੱਖੀ ਮੁਕੀਮਪੁਰ, ਨਿਰਮਲ ਸਿੰਘ ਆਦਿ ਹਾਜ਼ਰ ਸਨ।
ਅੱਡਾ ਦੋਸੜਕਾ ਵਿਖੇ ਧਰਨਾ
ਅੱਡਾ ਦੋਸੜਕਾ ਵਿਖੇ ਕਾਂਗਰਸੀ ਵਰਕਰਾਂ ਵਲੋਂ ਜਸਪਾਲ ਸਿੰਘ ਪੰਡੋਰੀ ਚੇਅਰਮੈਨ ਪੰਚਾਇਤ ਸੰਮਤੀ ਭੂੰਗਾ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ। ਇਸ ਮੌਕੇ ਮਾ: ਹਰਪ੍ਰੇਮ ਵਸ਼ਿਸ਼ਟ ਬਲਾਕ ਪ੍ਰਧਾਨ, ਬਲਵੀਰ ਸਿੰਘ ਸੋਢੀ ਧੂਤ ਕਲਾਂ, ਜਗਤਾਰ ਸਿੰਘ ਸੰਮਤੀ ਮੈਂਬਰ, ਸਰਪੰਚ ਜਸਵਿੰਦਰ ਸਿੰਘ ਡੱਲੇਵਾਲ, ਕੁਲਵਿੰਦਰ ਸਿੰਘ ਬਿੱਲਾ ਨੌਸ਼ਹਿਰਾ, ਪ੍ਰਕਾਸ਼ ਸਿੰਘ ਪੰਡੋਰੀ, ਦਵਿੰਦਰ ਗੋਜਰਾ, ਸਰਪੰਚ ਬਲਬੀਰ ਸਿੰਘ ਸੋਤਲਾ,ਜਸਵਿੰਦਰ ਸਿੰਘ ਬਾਸ਼ਾ, ਸਰਪੰਚ ਨਿਰਮਲਾ ਦੇਵੀ ਧੂਤ ਕਲਾਂ, ਚਰਨ ਸਿੰਘ, ਰਵੀ ਧੂਤ ਪੰਚ, ਨੰ: ਸੁਖਜੀਤ ਸਿੰਘ ਧੂਤ, ਨੰ: ਨਿਰਮਲ ਸਿੰਘ, ਸਰਪੰਚ ਮਾ: ਕੁਲਦੀਪ ਸਿੰਘ ਗੱਜਾ, ਮਨਜੀਤ ਸਿੰਘ ਗਿੱਲਾ, ਸਰਪੰਚ ਹਰਦੇਵ ਸਿੰਘ ਸਾਹੀ ਫਾਂਬੜਾ, ਸਰਪੰਚ ਜਗਤਾਰ ਸਿੰਘ ਟੈਂਟਪਾਲ, ਸਰਪੰਚ ਗੁਰਪ੍ਰੀਤ ਸਿੰਘ ਚੱਕਲਾਦੀਆਂ, ਨਿਰੰਜਨ ਸਿੰਘ ਗਿੱਲਾਂ ਯੂਥ ਆਗੂ, ਬਲਵਿੰਦਰ ਸਿੰਘ, ਸਰਪੰਚ ਸੋਹਣ ਸਿੰਘ, ਕਮਲਜੀਤ ਸਿੰਘ ਚੱਕਲਾਦੀਆਂ, ਅਮਰੀਕ ਸਿੰਘ ਪੰਡੋਰੀ, ਜੀਤ ਸਿੰਘ ਪੰਡੋਰੀ, ਮਨਜੀਤ ਸਿੰਘ, ਸੁਖਵਿੰਦਰ ਸਿੰਘ ਕਾਲਾ, ਸੁਰਜੀਤ ਸਿੰਘ ਪੰਡੋਰੀ, ਜਰਨੈਲ ਸਿੰਘ, ਸਾਧੂ ਸਿੰਘ ਧੂਤ ਪੰਚ, ਕਰਨੈਲ ਸਿੰਘ, ਅਮਰੀਕ ਸਿੰਘ, ਹਰਵਿੰਦਰ ਸਿੰਘ ਧੂਤ, ਮਹਿੰਦਰ ਧੂਤ ਪੰਚ, ਧਰਮਪਾਲ ਪੰਚ ਧੂਤ, ਸ਼ਿਵ ਕੁਮਾਰ, ਮਨੋਜ ਕੁਮਾਰ, ਹਰਭਜਨ ਸਿੰਘ ਆਦਿ ਹਾਜ਼ਰ ਸਨ।
ਸੋਨਾਲੀਕਾ ਅੱਗੇ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਤੋਂ ਬਾਅਦ ਮਾਲਕਾਂ ਨੇ ਕੀਤੀ ਛੁੱਟੀ
ਨਸਰਾਲਾ, (ਸਤਵੰਤ ਸਿੰਘ ਥਿਆੜਾ)-ਕਿਸਾਨ ਜਥੇਬੰਦੀਆਂ ਤੇ ਉਨ੍ਹਾਂ ਦੀਆਂ ਹਮਾਇਤੀ ਵਲੋਂ ਬੰਦ ਦੇ ਸੱਦੇ 'ਤੇ ਇੰਟਰਨੈਸ਼ਨਲ ਟਰੈਕਟਰ ਫ਼ੈਕਟਰੀ ਸੋਨਾਲੀਕਾ ਵਲੋਂ ਆਪਣਾ ਅਦਾਰਾ ਬੰਦ ਨਾ ਕਰਨ 'ਤੇ ਇਲਾਕੇ ਦੇ ਭੜਕੇ ਕਿਸਾਨਾਂ ਵਲੋਂ ਫ਼ੈਕਟਰੀ ਦੇ ਗੇਟ ਦੇ ਅੱਗੇ ਧਰਨਾ ਦਿੱਤਾ ਗਿਆ ਤੇ ਮਾਲਕਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਹਰ ਵਰਗ ਵਲੋਂ ਕਿਸਾਨਾਂ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਹੈ ਤੇ ਆਪ ਮੁਹਾਰੇ ਹੀ ਆਪਣੀਆਂ ਦੁਕਾਨਾਂ, ਫ਼ੈਕਟਰੀਆਂ, ਅਦਾਰੇ ਸਭ ਕੁਝ ਬੰਦ ਕਰ ਦਿੱਤਾ ਗਿਆ ਪਰ ਇਸ ਇਲਾਕੇ ਦੀ ਨਾਮਵਰ ਫ਼ੈਕਟਰੀ ਸੋਨਾਲੀਕਾ ਵਲੋਂ ਛੁੱਟੀ ਨਾ ਕਰਕੇ ਕਿਸਾਨਾਂ ਦੇ ਖ਼ਿਲਾਫ਼ ਹੋਣ ਦਾ ਸਬੂਤ ਦਿੱਤਾ ਹੈ। ਇਸ ਮੌਕੇ ਹਾਲਾਤ ਨੂੰ ਵਿਗੜਦੇ ਦੇਖਦਿਆਂ ਥਾਣਾ ਬੁੱਲ੍ਹੋਵਾਲ ਦੇ ਐਸ. ਐਚ. ਓ. ਪ੍ਰਦੀਪ ਸਿੰਘ ਮੌਕੇ 'ਤੇ ਪਹੁੰਚੇ ਜਿਨ੍ਹਾਂ ਵਲੋਂ ਅਦਾਰੇ ਤੇ ਧਰਨਾਕਾਰੀ ਕਿਸਾਨਾਂ ਵਿਚਕਾਰ ਹੋ ਕੇ ਗੱਲਬਾਤ ਕਰਵਾਈ ਤੇ ਮਾਲਕਾਂ ਵਲੋਂ ਫ਼ੈਕਟਰੀ 'ਚ ਛੁੱਟੀ ਕਰ ਦਿੱਤੀ ਗਈ। ਇਸ ਮੌਕੇ ਪੁਲਿਸ ਚੌਕੀ ਨਸਰਾਲਾ ਦੇ ਮੁਲਾਜ਼ਮ ਏ. ਐਸ. ਆਈ. ਬਿਕਰਮਜੀਤ ਸਿੰਘ, ਮਨਜੀਤ ਸਿੰਘ ਨਸਰਾਲਾ, ਹਰਪ੍ਰੀਤ ਸਿੰਘ ਧਾਮੀ, ਮਨਜੀਤ ਸਿੰਘ ਜੰਡਾ, ਫ਼ਤੇਹ ਸਿੰਘ ਨਸਰਾਲਾ, ਗੁਰਜੀਤ ਸਿੰਘ, ਵਿਨੋਧ ਕੁਮਾਰ, ਕਮਲਜੀਤ ਸਿੰਘ, ਜਸਵਿੰਦਰ ਸਿੰਘ ਅਜੜਾਮ, ਗੁਰਬਿੰਦਰ ਸਿੰਘ ਅਜੜਾਮ, ਸਨਵੀਰ ਸਿੰਘ ਨਸਰਾਲਾ, ਗੁਰਸ਼ਾਨ ਸਿੰਘ ਅਜੜਾਮ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਚੰਚਲ ਸਿੰਘ, ਦਿਦਾਰ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।
ਨਸਰਾਲਾ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ
ਇਲਾਕੇ ਦੀਆਂ ਕਿਸਾਨ ਹਿਤੈਸ਼ੀ ਜਥੇਬੰਦੀਆਂ ਦੇ ਮੁਖੀਆਂ ਤੇ ਕਿਸਾਨਾਂ ਵਲੋਂ ਨਸਰਾਲਾ ਪੈਟਰੋਲ ਪੰਪ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ ਕੀਤੀ ਗਈ। ਕਿਸਾਨਾਂ ਵਲੋਂ ਬੰਦ ਦੇ ਸੱਦੇ 'ਤੇ ਅੱਡਾ ਨਸਰਾਲਾ, ਅੱਡਾ ਮੰਡਿਆਲਾਂ ਤੇ ਨਸਰਾਲਾ ਸਟੇਸ਼ਨ ਮੁਕੰਮਲ ਬੰਦ ਰਿਹਾ। ਬੰਦ ਦੇ ਇਸ ਸੱਦੇ 'ਤੇ ਮਜ਼ਦੂਰ, ਕਲਾਕਾਰਾਂ, ਸਮਾਜਿਕ, ਧਾਰਮਿਕ ਸਮੂਹ ਜਥੇਬੰਦੀਆਂ ਦਾ ਕਿਸਾਨਾਂ ਨੂੰ ਪੂਰਾ ਸਮਰਥਨ ਰਿਹਾ ਹੈ। ਇਸ ਮੌਕੇ ਇਨ੍ਹਾਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਹ ਕਿਸਾਨ ਮਾਰੂ ਆਰਡੀਨੈਂਸਾਂ ਨੂੰ ਵਾਪਸ ਲਿਆ ਜਾਵੇ, ਨਹੀਂ ਤਾਂ ਇਹ ਸੰਘਰਸ਼ ਦਿਨੋ ਦਿਨ ਹੋਰ ਤਿੱਖਾ ਹੋਵੇਗਾ। ਇਸ ਮੌਕੇ ਡਾ: ਜਰਨੈਲ ਸਿੰਘ ਨਸਰਾਲਾ, ਸਰਪੰਚ ਬਲਰਾਜ ਸਿੰਘ ਖ਼ਾਨਪੁਰ, ਤਰਸੇਮ ਸਿੰਘ ਮੇਘੋਵਾਲ, ਕੁਲਵਿੰਦਰ ਸਿੰਘ ਕਿੰਦਾ ਪਿਆਲਾਂ, ਸਰਬਜੀਤ ਸਿੰਘ ਸਾਬਾ ਮੇਘੋਵਾਲ, ਧਰਮਿੰਦਰ ਸਿੰਘ ਪਿਆਲਾਂ, ਸੁਖਵਿੰਦਰ ਸਿੰਘ ਨੂਰਾ ਪਿਆਲਾਂ, ਮਨਦੀਪ ਸਿੰਘ ਦੀਪਾ ਮੇਘੋਵਾਲ, ਲੰਬੜਦਾਰ ਗਗਨਦੀਪ ਸਿੰਘ ਜਾਦੂਜੰਡਾ, ਗੁਰਦੀਪ ਸਿੰਘ ਨਸਰਾਲਾ, ਦਿਲਵਰਜੋਤ ਸਿੰਘ ਖ਼ਾਨਪੁਰ ਥਿਆੜਾ, ਏਕਮਜੋਤ ਸਿੰਘ ਖ਼ਾਨਪੁਰ ਥਿਆੜਾ, ਮਨਜੀਤ ਸਿੰਘ ਨਸਰਾਲਾ, ਮਨਵੀਰ ਸਿੰਘ ਨਸਰਾਲਾ ਆਦਿ ਹਾਜ਼ਰ ਸਨ।
ਮੰਡਿਆਲਾਂ ਵਿਖੇ ਰੋਡ ਜਾਮ
ਖੇਤੀਬਾੜੀ ਆਰਡੀਨੈਂਸਾਂ ਦੇ ਖ਼ਿਲਾਫ਼ ਅੱਡਾ ਮੰਡਿਆਲਾਂ ਵਿਖੇ ਵੱਡੀ ਗਿਣਤੀ 'ਚ ਇਲਾਕੇ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਇਸ ਕਾਲੇ ਕਾਨੂੰਨ ਦੇ ਵਿਰੋਧ 'ਚ ਹੁਸ਼ਿਆਰਪੁਰ-ਜਲੰਧਰ ਰੋਡ ਜਾਮ ਕਰਕੇ ਖੁੱਲ੍ਹ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਤੋਂ ਇਲਾਵਾ ਆੜ੍ਹਤੀਏ, ਮੁਸਲਮਾਨ ਭਾਈਚਾਰਾ, ਗਰੀਬ, ਮਜ਼ਦੂਰ ਹਰ ਵਰਗ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਸਰਪੰਚ ਰੇਸ਼ਮ ਸਿੰਘ ਮੰਡਿਆਲਾਂ, ਚੌਧਰੀ ਬਲਵੀਰ ਸਿੰਘ ਕੁੱਕੂ ਢੈਹਾ, ਲੰਬੜਦਾਰ ਜੀਤ ਸਿੰਘ ਮੇਘੋਵਾਲ ਗੰਜ਼ਿਆਂ, ਜਗਰੂਪ ਸਿੰਘ ਢੈਹਾ, ਚਰਨਜੀਤ ਸਿੰਘ ਨਿੱਕੂ ਮੰਡਿਆਲਾਂ, ਮਲਕੀਤ ਸਿੰਘ ਮੰਗਾ ਮੰਡਿਆਲਾਂ, ਜਸਕੀਰਤ ਸਿੰਘ ਢੈਹਾ, ਸੁਖਦੇਵ ਸਿੰਘ ਮੰਡਿਆਲਾਂ, ਸੁਖਵੀਰ ਸਿੰਘ, ਮੋਹਣ ਸਿੰਘ ਜੰਗੀ ਬਾਦੋਵਾਲ, ਸੋਨੂੰ ਬਾਦੋਵਾਲ, ਜੀਤਾ ਢੈਹਾ, ਰਵੀ ਮੰਡਿਆਲਾਂ, ਸੁਖਵਿੰਦਰ ਸਿੰਘ ਪੰਛੀ, ਰਣਜੀਤ ਸਿੰਘ ਮਡਿਆਲਾਂ, ਦਿਲਬਾਗ ਸਿੰਘ ਬਾਦੋਵਾਲ ਆਦਿ ਹਾਜ਼ਰ ਸਨ।
ਕੋਟਫ਼ਤੂਹੀ ਰਿਹਾ ਮੁਕੰਮਲ ਬੰਦ
ਕੋਟਫ਼ਤੂਹੀ, (ਅਵਤਾਰ ਸਿੰਘ ਅਟਵਾਲ)-ਪੰਜਾਬ ਬੰਦ ਦੇ ਸੱਦੇ 'ਤੇ ਅੱਜ ਅੱਡਾ ਕੋਟਫ਼ਤੂਹੀ ਮੁਕੰਮਲ ਬੰਦ ਰਿਹਾ। ਇਸ ਮੌਕੇ ਬਿਸਤ ਦੁਆਬ ਨਹਿਰ ਦੇ ਚੁਰਸਤੇ ਵਾਲੇ ਪੁਲ 'ਤੇ ਸਭ ਤੋਂ ਪਹਿਲਾ ਮਹਿੰਦਰ ਸਿੰਘ ਖੈਰੜ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ, ਜੈ ਗੋਪਾਲ ਧੀਮਾਨ ਦੇ ਸਾਥੀਆਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ, ਉਪਰੰਤ ਰੋਸ ਧਰਨੇ 'ਚ ਹਲਕਾ ਵਿਧਾਇਕ ਡਾ: ਰਾਜ ਕੁਮਾਰ, ਚੇਅਰਮੈਨ ਬਲਵੀਰ ਚੰਦ ਮੁਖਸ਼ੂਸਪੁਰ, ਸਰਪੰਚ ਗੁਰਮੇਲ ਸਿੰਘ ਕੋਟ ਫ਼ਤੂਹੀ, ਪ੍ਰਿੰ: ਪਿਆਰਾ ਸਿੰਘ, ਗੁਰਮੇਲ ਸਿੰਘ ਅਟਵਾਲ, ਗੁਰਜੀਤ ਸਿੰਘ ਢਿੱਲੋਂ, ਡਾ: ਵਿਪਨ ਪਚਨੰਗਲਾਂ, ਸਰਪੰਚ ਕ੍ਰਿਪਾਲ ਸਿੰਘ ਸਰਪੰਚ ਭਗਤੂਪੁਰ, ਸਰਪੰਚ ਰਛਪਾਲ ਕਲੇਰ ਮੰਨਣਹਾਨਾ, ਅਵਤਾਰ ਸਿੰਘ ਈਸਪੁਰ, ਜਸਵੀਰ ਸਿੰਘ ਜੱਸਾ ਭਗਤੂਪੁਰ, ਸਰਪੰਚ ਬਲਵਿੰਦਰ ਕੌਰ ਠੀਡਾਂ, ਸਰਪੰਚ ਸੁਖਜੀਤ ਕੌਰ ਠੁਆਣਾ, ਸਰਪੰਚ ਰਾਮ ਸਰੂਪ ਦਾਤਾ, ਨੰਬਰਦਾਰ ਮਨਜਿੰਦਰ ਸਿੰਘ ਬਾਂਕਾ, ਬਲਜੀਤ ਸਿੰਘ ਠੁਆਣਾ, ਨੰਬਰਦਾਰ ਹਰਭਜਨ ਲਾਲ, ਨੰਬਰਦਾਰ ਰਾਮ ਸਰੂਪ, ਮਾਸਟਰ ਸੁਰਜੀਤ ਸਿੰਘ ਬਹਿਲਪੁਰ, ਸ਼ੰਮੀ ਮਦਾਨ, ਮੱਖਣ ਸਿੰਘ ਕੋਠੀ, ਜੋਗਾ ਸਿੰਘ ਦਾਤਾ, ਇੰਦਰਜੀਤ ਸਿੰਘ ਕੋਠੀ, ਜਗੀਰ ਸਿੰਘ, ਬੂਟਾ ਸਿੰਘ, ਅਵਤਾਰ ਸਿੰਘ ਗਿੱਲ, ਹਰਪ੍ਰੀਤ ਸਿੰਘ ਮਰਵਾਹਾ, ਹਰਜਿੰਦਰ ਸਿੰਘ, ਗੁਰਦੇਵ ਸਿੰਘ, ਜਸਪਾਲ ਸਿੰਘ ਪੰਜੌੜ, ਮੋਹਣ ਸਿੰਘ ਬਹਿਬਲਪੁਰ, ਸਤਨਾਮ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਵਿਧਾਇਕ ਡਾ: ਰਾਜ ਕੁਮਾਰ ਨੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੀ ਖ਼ਿਲਾਫ਼ ਆਪਣੇ ਵਿਚਾਰ ਸਾਂਝੇ ਕਰਦਿਆਂ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਸਾਨ ਜਥੇਬੰਦੀਆਂ ਵਲੋਂ ਆਰੰਭ ਕੀਤੇ ਇਸ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਚੌਕੀ ਇੰਨਚਾਰਜ ਏ. ਐੱਸ. ਆਈ. ਮੰਨਾ ਸਿੰਘ, ਏ. ਐੱਸ. ਆਈ. ਗੁਰਜਿੰਦਰ ਸਿੰਘ, ਏ. ਐੱਸ. ਆਈ. ਦਿਲਬਾਗ ਸਿੰਘ ਤੇ ਹੋਰ ਪੁਲਿਸ ਮੁਲਾਜ਼ਮਾਂ ਵਲੋਂ ਬਾਜ਼ਾਰ 'ਚ ਸਾਂਤੀ ਦਾ ਮਾਹੋਲ ਰੱਖਣ ਲਈ ਸਾਰਾ ਦਿਨ ਡਟੇ ਰਹੇ।
ਚੱਬੇਵਾਲ ਵਿਖੇ ਯੂਥ ਕਾਂਗਰਸ ਵਲੋਂ ਕਿਸਾਨਾਂ ਦੇ ਹੱਕ 'ਚ ਮੋਮਬੱਤੀ ਮਾਰਚ
ਚੱਬੇਵਾਲ, (ਥਿਆੜਾ)-ਬੀਤੀ ਰਾਤ ਕਾਂਗਰਸ ਦੇ ਹਲਕਾ ਚੱਬੇਵਾਲ ਦੇ ਯੂਥ ਪ੍ਰਧਾਨ ਚੌਧਰੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਡਾ ਚੱਬੇਵਾਲ ਵਿਖੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਹੱਕ 'ਚ ਮੋਮਬੱਤੀ ਮਾਰਚ ਕੱਢਿਆ ਗਿਆ। ਕਾਂਗਰਸ ਦੇ ਯੂਥ ਵਰਕਰਾਂ ਨੇ ਹੱਥਾਂ 'ਚ ਨਰਿੰਦਰ ਮੋਦੀ-ਕਿਸਾਨ ਵਿਰੋਧੀ, ਅਸੀਂ ਕਿਸਾਨਾਂ ਦੇ ਨਾਲ ਹਾਂ ਆਦਿ ਬੈਨਰ ਫੜ ਕੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗਗਨਦੀਪ ਚਾਂਣਥੂ ਬ੍ਰਾਹਮਣਾਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਅਨਮੋਲ ਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ, ਹਰਜੋਤ ਸੰਘਾ ਜ਼ਿਲ੍ਹਾ ਜਨਰਲ ਸਕੱਤਰ, ਸੁਰਿੰਦਰ ਨੇਕੀ ਸੀਨੀ: ਕਾਂਗਰਸੀ ਆਗੂ, ਅਵਤਾਰ ਸਿੰਘ ਚੱਬੇਵਾਲ, ਮੋਹਣ ਲਾਲ, ਲਵਪ੍ਰੀਤ ਚੱਬੇਵਾਲ, ਇਸ਼ਾਂਤ, ਜੱਸੀ ਚਿੱਤੋਂ, ਗੋਪੀ ਭਾਮ, ਮਨੀ ਪੱਟੀ, ਨੀਲੂ ਪੱਟੀ, ਆਸ਼ੂ ਆਦਿ ਵੀ ਹਾਜ਼ਰ ਸਨ।
ਕਿਸਾਨ ਜਥੇਬੰਦੀਆਂ ਵਲੋਂ ਬੰਦ ਦੇ ਸਮਰਥਨ 'ਚ ਲੋਕਾਂ ਦਿੱਤਾ ਧਰਨਾ
ਬੁੱਲ੍ਹੋਵਾਲ, (ਲੁਗਾਣਾ)-ਕਿਸਾਨ ਜਥੇਬੰਦੀਆਂ ਨੇ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ 'ਚ ਬੁੱਲ੍ਹੋਵਾਲ ਦੇ ਬਾਈਪਾਸ 'ਤੇ ਇਕ ਪਲੇਟਫ਼ਾਰਮ 'ਤੇ ਇਕੱਠੇ ਹੋ ਕੇ ਰੋਸ ਧਰਨਾ ਦਿੱਤਾ ਤੇ ਕੇਂਦਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਡਟ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ 'ਚ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸਵਰਨ ਸਿੰਘ ਧੁੱਗਾ, ਓਮ ਸਿੰਘ ਸਟਿਆਣਾ ਜਨਰਲ ਸਕੱਤਰ, ਜਥੇ ਗੁਰਵਿੰਦਰ ਸਿੰਘ ਪਾਬਲਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਪਿਆਰਾ ਸਿੰਘ ਲੁੱਦਾਂ, ਅਮਰਜੀਤ ਸਿੰਘ ਸੀਕਰੀ, ਹਰਭਜਨ ਸਿੰਘ ਪੰਡੋਰੀ ਮਾਇਲ, ਕਰਮਜੀਤ ਸਿੰਘ ਬੱਬਲੂ, ਅਵਤਾਰ ਸਿੰਘ ਖਡਿਆਲਾ, ਮਾਸਟਰ ਤਰਲੋਚਨ ਸਿੰਘ, ਦਿਲਬਾਗ ਸਿੰਘ ਭਾਗੋਵਾਲ, ਜਸਵੀਰ ਸਿੰਘ ਚੱਕੋਵਾਲ, ਹਰਵੇਲ ਸਿੰਘ ਨੰਬਰਦਾਰ, ਗੁਰਨਾਮ ਸਿੰਘ ਅਧਿਕਾਰਾ, ਗੁਰਮੇਲ ਸਿੰਘ ਧਾਲੀਵਾਲ, ਅਮਰੀਕ ਸਿੰਘ ਭਾਗੋਵਾਲ, ਬਾਬਾ ਸਤਰੰਜਨ ਸਿੰਘ ਧੁੱਗਿਆ ਵਾਲੇ, ਬਾਬਾ ਸ਼ਾਮ ਸਿੰਘ ਬੈਸਤਾਨੀ, ਲਵਦੀਪ ਸਿੰਘ ਲੁੱਦਾਂ, ਮਨੀ ਸੰਧਰ, ਅਕਬਰ ਸਿੰਘ ਬੂਰੇ ਜੱਟਾਂ, ਦਵਿੰਦਰ ਸਿੰਘ ਬੂਰੇਜੱਟਾਂ, ਸੁਰਿੰਦਰ ਸਿੰਘ ਢੱਡਾ, ਚਰਨਜੀਤ ਸਿੰਘ ਸੰਧਰਾਂ, ਅਵਤਾਰ ਸਿੰਘ ਖਡਿਆਲਾ, ਨੋਬਲਜੀਤ ਸਿੰਘ, ਗੁਰਲਾਲ ਸਿੰਘ ਲਾਲੀ, ਪ੍ਰਭੂ ਦੱਤ ਬੁੱਲ੍ਹੋਵਾਲ, ਡਾ: ਤਰਲੋਚਨ ਸਿੰਘ, ਮਾ. ਮਦਨ ਲਾਲ, ਸਰਪੰਚ ਸੰਤੋਸ਼ ਸਿੰਘ ਬੈਸਤਾਨੀ, ਮਾ. ਅਵਤਾਰ ਸਿੰਘ ਸਰਿਹਾਲਾ, ਮਲਕੀਤ ਸਿੰਘ ਐਡਵੋਕੇਟ, ਗੁਰਜੀਤ ਸਿੰਘ ਕੋਟਲੀ, ਜਸਵਿੰਦਰ ਸਿੰਘ ਬਾਜਵਾ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ ਸ਼ਾਹ, ਇੰਦਰਜੀਤ ਸਿੰਘ ਲੱਕੀ, ਬਲਵਿੰਦਰ ਸਿੰਘ, ਪ੍ਰੀਤਮ ਸਿੰਘ ਖਡਿਆਲਾ, ਰਸਦੀਪ ਸਿੰਘ ਹਨੀ ਲੱਦਾਂ, ਡਾ: ਪਰਵਿੰਦਰ ਸਿੰਘ ਜੱਸੀ, ਮਾ. ਜਗਦੀਸ਼ ਸਿੰਘ ਲਾਂਬੜਾ, ਰੋਹਿਤ ਸੀਕਰੀ, ਬਲਵਿੰਦਰ ਸ਼ੇਰਪੁਰ, ਪਰਮਜੀਤ ਪੰਮਾ ਬੱਗੇਵਾਲ, ਬਲਦੇਵ ਸਿੰਘ ਦੇਬਾ, ਪਰਮਿੰਦਰ ਸਿੰਘ ਪਿੰਦਾ, ਗੁਰਜੀਤ ਸਿੰਘ ਸਰਿਹਾਲਾ, ਹਰਦੀਪ ਸਿੰਘ, ਪਰਮਦੀਪ ਸਿੰਘ ਬੂਰੇ, ਗੁਰਮੇਲ ਸਿੰਘ ਕੋਟਲਾ ਸਮੇਤ ਇਲਾਕੇ ਦੇ ਲਗਪਗ 25 ਪਿੰਡਾਂ ਦੇ ਅਗਾਹਵਧੂ ਸੈਂਕੜੇ ਕਿਸਾਨਾਂ, ਨੌਜਵਾਨਾਂ ਨੇ ਭਾਗ ਲਿਆ। ਇਸ ਦੌਰਾਨ ਗੁਰਦੁਆਰਾ ਬਾਬਾ ਜਵਾਹਰ ਦਾਸ ਪਿੰਡ ਸੂਸਾਂ ਪ੍ਰਬੰਧਕ ਕਮੇਟੀ ਵਲੋਂ ਚਾਹ ਤੇ ਗੁਰਦੁਆਰਾ ਬਾਬਾ ਸ਼ਾਮ ਸਿੰਘ ਬੈਂਸਤਾਨੀ ਵਲੋਂ ਗੁਰੂ ਕੇ ਲੰਗਰ ਦੀ ਸੇਵਾ ਕੀਤੀ ਗਈ। ਇਸ ਦੌਰਾਨ ਇਲਾਕੇ ਭਰ ਦੇ ਦੁਕਾਨਦਾਰਾ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਕਿਸਾਨ ਜਥੇਬੰਦੀਆਂ ਦਾ ਪੂਰਨ ਸਮਰਥਨ ਕੀਤਾ।
ਮੁਕੇਰੀਆਂ ਵਿਖੇ ਧਰਨੇ 'ਚ ਕਾਂਗਰਸ, 'ਆਪ' ਸਮੇਤ ਕਈ ਪਾਰਟੀਆਂ ਹੋਈਆਂ ਸ਼ਾਮਿਲ
ਮੁਕੇਰੀਆਂ, (ਰਾਮਗੜ੍ਹੀਆ)-ਮੁਕੇਰੀਆਂ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਮਾਤਾ ਰਾਣੀ ਚੌਕ ਮੁਕੇਰੀਆਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ 'ਚ ਕਾਂਗਰਸ ਆਮ ਆਦਮੀ ਪਾਰਟੀ, ਮਾਨ ਦਲ ਤੇ ਮੁਲਾਜ਼ਮ ਜਥੇਬੰਦੀਆਂ ਸਮੇਤ ਕਈ ਹੋਰ ਰਾਜਨੀਤਕ ਦਲਾਂ ਦੇ ਆਗੂਆਂ ਤੇ ਵਰਕਰਾਂ ਨੇ ਸ਼ਮੂਲੀ

...ਜਦ ਨੌਜਵਾਨਾਂ ਨੇ ਅਕਾਲੀਆਂ ਦੇ ਅੱਗੇ ਹੀ ਦਰੀਆਂ ਵਿਛਾ ਕੇ ਧਰਨਾ ਲਗਾਇਆ

ਚੱਬੇਵਾਲ, 25 ਸਤੰਬਰ (ਥਿਆੜਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨਾਂ ਦੇ ਹੱਕ 'ਚ ਅੱਡਾ ਚੱਬੇਵਾਲ ਵਿਖੇ ਮੁੱਖ ਚੌਕ 'ਚ ਸ਼ਹੀਦ ਭਗਤ ਸਿੰਘ ਦੇ ਬੁੱਤ ਅੱਗੇ ਲਗਾਏ ਧਰਨੇ ਦੌਰਾਨ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਜਦੋਂ ਅਕਾਲੀ ਆਗੂਆਂ ਵਲੋਂ ਪਾਰਟੀ ਦੇ ਝੰਡਿਆਂ ਨੂੰ ...

ਪੂਰੀ ਖ਼ਬਰ »

ਮਾਹਿਲਪੁਰ ਵਿਖੇ ਮਾਹੌਲ ਗਰਮਾਇਆ

ਮਾਹਿਲਪੁਰ, 25 ਸਤੰਬਰ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੁੱਧ 'ਚ ਮਾਹਿਲਪੁਰ ਦੇ ਮੁੱਖ ਚੌਕ 'ਤੇ ਸਾਂਝੇ ਤੌਰ ਵੱਖ-ਵੱਖ ਸੰਘਰਸ਼ਸ਼ੀਲ ਕਿਸਾਨਾਂ ਵਲੋਂ ਧਰਨਾ ਦਿੱਤਾ ਗਿਆ | ਦਿੱਤੇ ਜਾ ਰਹੇ ਧਰਨੇ ਮੌਕੇ ਮਾਹੌਲ ਉਸ ਸਮੇਂ ਗਰਮਾ ...

ਪੂਰੀ ਖ਼ਬਰ »

ਮੁਕੇਰੀਆਂ ਵਿਖੇ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਹੇਠ ਵਿਸ਼ਾਲ ਧਰਨਾ

ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਵਲੋਂ ਕਿਸਾਨ ਵਿਰੋਧੀ ਖੇਤੀਬਾੜੀ ਕਾਲੇ ਕਾਨੂੰਨ ਦੇ ਵਿਰੋਧ 'ਚ ਕੀਤੇ ਪੰਜਾਬ ਬੰਦ ਦੇ ਸੱਦੇ ਨੂੰ ਮੁਕੇਰੀਆਂ ਵਿਖੇ ਭਰਵਾਂ ਹੁੰਗਾਰਾ ਮਿਲਿਆ | ਮੁਕੇਰੀਆਂ ਦੀ ਭੰਗਾਲਾ ਚੁੰਗੀ ਨਜ਼ਦੀਕ ...

ਪੂਰੀ ਖ਼ਬਰ »

ਸੀ. ਐਚ. ਸੀ. ਬੀਣੇਵਾਲ 'ਚ ਸਟਾਫ਼ ਵਲੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਧਰਨਾ

ਬੀਣੇਵਾਲ, 25 ਸਤੰਬਰ (ਬੈਜ ਚੌਧਰੀ)-ਸਿਹਤ ਕੇਂਦਰ ਸੀ. ਐਚ. ਸੀ. ਹਸਪਤਾਲ ਬੀਣੇਵਾਲ 'ਚ ਪਿਛਲੇ 7 ਦਿਨਾ ਤੋਂ ਪੀਣ ਵਾਲੇ ਪਾਣੀ ਦੀ ਇਕ ਬੂੰਦ ਵੀ ਨਾ ਆਉਣ ਕਾਰਣ ਹਾਹਾਕਾਰ ਮਚੀ ਹੋਈ ਹੈ | ਇਸ ਸਮੱਸਿਆ ਤੋਂ ਪ੍ਰੇਸ਼ਾਨ ਹਸਪਤਾਲ ਸਟਾਫ਼ ਨੇ ਹਸਪਤਾਲ ਵਿਚ ਹੀ ਜਲ ਸਪਲਾਈ ਤੇ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 100 ਨੌਜਵਾਨਾਂ ਨੂੰ ਮਿਲੇ ਨਿਯੁਕਤੀ ਪੱਤਰ

ਭੰਗਾਲਾ, 25 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਹੁਸ਼ਿਆਰਪੁਰ ਅਤੇ ਮਾਡਰਨ ਗਰੁੱਪ ਆਫ਼ ਕਾਲੇਜਿਜ਼ ਵਲੋਂ ਸਾਂਝੇ ਤੌਰ 'ਤੇ ਰੋਜ਼ਗਾਰ ਮੇਲਾ ਲਗਾਇਆ ਗਿਆ ਜਿਸ 'ਚ 7 ਤੋਂ ਵੱਧ ਕੰਪਨੀਆਂ ਵਲੋਂ ਵੱਖ-ਵੱਖ ਵਿਭਾਗਾਂ ਵਾਸਤੇ ਯੋਗ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ 3 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਪਾਨਾ ਦੇ ਵਾਸੀ ਅੰਮਿ੍ਤਪਾਲ ਸਿੰਘ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 70 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 70 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 4164 ਹੋ ਗਈ ਹੈ, ਜਦ ਕਿ 5 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 137 ਹੋ ਗਈ ਹੈ | ...

ਪੂਰੀ ਖ਼ਬਰ »

ਵਿਅਕਤੀ ਵਲੋਂ ਦਰੱਖਤ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਚੱਬੇਵਾਲ, 25 ਸਤੰਬਰ (ਥਿਆੜਾ)-ਪਿੰਡ ਬਸੀ ਕਲਾਂ ਵਿਖੇ ਬੀਤੀ ਰਾਤ ਇਕ ਵਿਅਕਤੀ ਵਲੋਂ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸੁਰਿੰਦਰਪਾਲ (45) ਪੁੱਤਰ ਪਰਸ ਰਾਮ ਵਾਸੀ ਖਨੌੜਾ ਥਾਣਾ ਮੇਹਟੀਆਣਾ, ਜੋ ਕਿ ...

ਪੂਰੀ ਖ਼ਬਰ »

ਸੁਖਬੀਰ ਕੱਲ੍ਹ ਹੁਸ਼ਿਆਰਪੁਰ ਪਹੁੰਚਣਗੇ-ਰਾਠਾਂ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ/ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 27 ਸਤੰਬਰ ਨੂੰ ਗੁਰਦੁਆਰਾ ਜਾਹਰਾ ਜ਼ਹੂਰ ਪੁਰਹੀਰਾਂ (ਹੁਸ਼ਿਆਰਪੁਰ) ਵਿਖੇ ਦੁਪਹਿਰ 1 ਵਜੇ ਅਕਾਲੀ ਅਹੁਦੇਦਾਰਾਂ ਤੇ ...

ਪੂਰੀ ਖ਼ਬਰ »

ਅਣਅਧਿਕਾਰਤ ਕਾਲੋਨੀ ਦੇ ਮਾਲਕ ਵਿਰੁੱਧ ਪਾਪਰਾ ਐਕਟ ਤਹਿਤ ਕੇਸ ਦਰਜ

ਹੁਸ਼ਿਆਰਪੁਰ, 25 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦੇ ਕਮਿਸ਼ਨਰ ਬਲਵੀਰ ਰਾਜ ਸਿੰਘ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਬੀਤੇ ਦਿਨੀਂ ਆਦਮਵਾਲ ਸੜਕ 'ਤੇ ਅਣਅਧਿਕਾਰ ਤੌਰ 'ਤੇ ਹੋਂਦ 'ਚ ਲਿਆਂਦੀ ਜਾ ਰਹੀ ਗੁਰੂ ਨਾਨਕ ਕਾਲੋਨੀ ਖ਼ਿਲਾਫ਼ ਦਿੱਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX