ਤਾਜਾ ਖ਼ਬਰਾਂ


ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਉੱਤਮ ਕੁਮਾਰ ਰੈਡੀ ਨੇ ਤੇਲੰਗਾਨਾ ‘ਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਦਿੱਤਾ ਅਸਤੀਫਾ
. . .  1 day ago
ਪਿੰਡ ਉਦੋਕੇ ਵਿਚ ਨਸ਼ੇੜੀ ਵਲੋਂ ਖੇਤਾਂ ਵਿੱਚ ਕੰਮ ਕਰਦੇ ਮਜ਼ਦੂਰ ਦੀ ਬੇਰਹਿਮੀ ਨਾਲ ਕਤਲ , ਦੋਸ਼ੀ ਕਾਬੂ
. . .  1 day ago
ਮੱਤੇਵਾਲ ,04 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਥਾਣਾ ਮੱਤੇਵਾਲ ਅਧੀਨ ਪੈਂਦੇ ਨਜ਼ਦੀਕੀ ਪਿੰਡ ਉਦੋਕੇ ਕਲਾਂ ਵਿਚ ਇਕ ਵਿਅਕਤੀ ਵੱਲੋਂ ਖੇਤਾਂ ਵਿਚ ਕੰਮ ਕਰ ਰਹੇ ਇਕ ਮਜ਼ਦੂਰ ਦੀ ਬੇਰਹਿਮੀ ਨਾਲ ...
ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ- ਸੁਖਬੀਰ
. . .  1 day ago
ਚੰਡੀਗੜ੍ਹ , 4 ਦਸੰਬਰ - ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਜੀ ਬਾਦਲ ਨੇ ਕਿਹਾ ਕਿ "ਕੈਪਟਨ ਖੁਦ ਨੂੰ ਅਤੇ ਆਪਣੇ ...
ਅਸੀਂ ਭਾਰਤ ਵਿਚ ਲਗਾਤਾਰ ਜਾਣਕਾਰੀ ਅਤੇ ਆਈ ਟੀ ‘ਤੇ ਜ਼ੋਰ ਦੇ ਰਹੇ ਹਾਂ -ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵਵਿਆਪੀ ਆਰਥਿਕਤਾ ਵਿਚ ਤੁਹਾਡਾ ਯੋਗਦਾਨ ਬਹੁਤ ਮਹੱਤਵਪੂਰਨ ਹੈ-ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਦਿਆਰਥੀ ਦੇਸ਼ ਦਾ ਭਵਿੱਖ , ਸਾਨੂੰ ਇਨ੍ਹਾਂ 'ਤੇ ਮਾਣ -ਪ੍ਰਧਾਨ ਮੰਤਰੀ ਮੋਦੀ
. . .  1 day ago
ਤੁਸੀਂ ਮਨੁੱਖਤਾ ਦੀ ਸੇਵਾ ਕਰ ਰਹੇ ਹੋ- ਪ੍ਰਧਾਨ ਮੰਤਰੀ ਮੋਦੀ
. . .  1 day ago
ਪੈਨਆਈਆਈਟੀ ਗਲੋਬਲ ਸੰਮੇਲਨ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਮੁੱਖ ਭਾਸ਼ਣ
. . .  1 day ago
ਤੇਲੰਗਾਨਾ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਭਰੋਸਾ ਜਤਾਇਆ-ਅਮਿਤ ਸ਼ਾਹ
. . .  1 day ago
ਸੇਵਾਮੁਕਤ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਵੀ ਰਾਸ਼ਟਰਪਤੀ ਪੁਲਿਸ ਮੈਡਲ ਵਾਪਸ ਕਰਨ ਦਾ ਐਲਾਨ
. . .  1 day ago
ਬੁਢਲਾਡਾ ,4 ਦਸੰਬਰ (ਸਵਰਨ ਸਿੰਘ ਰਾਹੀ) - ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਚ ਜਾਰੀ ਕਿਸਾਨ ਅੰਦੋਲਨ ਦੇ ਹੱਕ ਚ ਪੰਜਾਬ ਹੋਮਗਾਰਡ ਚੋਂ ਹਾਲ ਹੀ ਸੇਵਾਮੁਕਤ ਹੋਏ ਕਮਾਂਡੈਂਟ ਰਾਏ ਸਿੰਘ ਧਾਲੀਵਾਲ ...
ਹਰਦੀਪ ਸਿੰਘ ਭੁੱਲਰ ਵੱਲੋਂ ਕਿਸਾਨ ਮਾਰੂ ਬਿੱਲਾਂ ਦੇ ਰੋਸ ਵਜੋਂ ਅਰਜਨ ਐਵਾਰਡ ਵਾਪਸ ਕਰਨ ਦਾ ਫ਼ੈਸਲਾ
. . .  1 day ago
ਛੇਹਰਟਾ,4 ਦਸੰਬਰ(ਵਡਾਲੀ) -ਅਰਜਨ ਐਵਾਰਡੀ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਰਿਟਾਇਰ ਇੰਸਪੈਕਟਰ ਹਰਦੀਪ ਸਿੰਘ ਭੁੱਲਰ ਨੇ ਆਪਣੇ ਗ੍ਰਹਿ ਸੰਧੂ ਕਲੋਨੀ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ...
ਔਰਤ ਨੇ ਐੱਸ.ਐੱਸ.ਪੀ. ਦਫ਼ਤਰ 'ਚ ਜ਼ਹਿਰ ਖਾਧਾ - ਹਾਲਤ ਗੰਭੀਰ
. . .  1 day ago
ਬਟਾਲਾ, 4 ਦਸੰਬਰ (ਸਚਲੀਨ ਸਿੰਘ ਭਾਟੀਆ)-ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕ ਪਿੰਡ ਮਾੜੀ ਪੰਨਵਾਂ ਦੀ ਰਹਿਣ ਵਾਲੀ ਇਕ ਔਰਤ ਨੇ ਇਨਸਾਫ਼ ਨਾ ਮਿਲਣ 'ਤੇ ਅੱਜ ਐੱਸ.ਐੱਸ.ਪੀ. ਬਟਾਲਾ ਦੇ ਦਫ਼ਤਰ ਅੰਦਰ ਦੇਰ ਸ਼ਾਮ ਜ਼ਹਿਰ ਖਾ ...
ਚੰਡੀਗੜ੍ਹ : ਕੁਝ ਰਾਜਨੀਤਿਕ ਪਾਰਟੀਆਂ ਅੰਦੋਲਨ ਦੇ ਵਿਚਕਾਰ ਰਾਜਨੀਤਿਕ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ - ਕੈਪਟਨ
. . .  1 day ago
ਚੰਡੀਗੜ੍ਹ : ਕਾਂਗਰਸ ਕਿਸਾਨਾਂ ਦੇ ਨਾਲ ਡਟ ਕੇ ਖੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ : ਮੈਨੂੰ ਖੁਸ਼ੀ ਹੈ ਕਿ ਸਾਰਾ ਪੰਜਾਬ ਆਪਣੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿਚ ਦ੍ਰਿੜਤਾ ਨਾਲ ਖੜਾ ਹੈ - ਕੈਪਟਨ
. . .  1 day ago
ਚੰਡੀਗੜ੍ਹ : ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਨ ਕਿਹੜੀ ਜੰਗ ਲਈ ਦਿੱਤਾ ਕੀਤੀ - ਕੈਪਟਨ
. . .  1 day ago
ਚੰਡੀਗੜ੍ਹ : ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਮੈਂ ਨੈਸ਼ਨਲ ਸੁਰੱਖਿਆ ਦੀ ਗੱਲ ਕੀਤੀ - ਕੈਪਟਨ
. . .  1 day ago
ਚੰਡੀਗੜ੍ਹ : ਕੇਜਰੀਵਾਲ ਨੇ ਤਿੰਨ ਖੇਤੀ ਬਿੱਲਾਂ ਨੂੰ ਮਨਜ਼ੂਰੀ ਕਿਉਂ ਦਿੱਤੀ? - ਕੈਪਟਨ
. . .  1 day ago
ਚੰਡੀਗੜ੍ਹ : ਹਰਸਿਮਰਤ ਬਾਦਲ ਨੇ ਕੈਬਨਿਟ ਵਿੱਚ ਬੈਠ ਕੇ ਆਰਡੀਨੈਂਸ ਪਾਸ ਕੀਤਾ -ਕੈਪਟਨ
. . .  1 day ago
ਖੇਤੀ ਬਿੱਲਾਂ ਦੇ ਨਚੋੜ ਵਿਚ ਪੰਜਾਬ ਦਾ ਭਵਿੱਖ ਹੈ
. . .  1 day ago
ਪੰਜਾਬ ਦੇ ਕਿਸਾਨ ਗਰਮੀ ਤੇ ਠੰਢ ਦੌਰਾਨ ਦੇਸ਼ ਲਈ ਅੰਨ ਪੈਦਾ ਕਰਦੇ ਹਨ -ਕੈਪਟਨ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਾਈਵ ਹੋ ਕੇ ਖੇਤੀ ਬਿੱਲਾਂ ਸਬੰਧੀ ਕਰ ਰਹੇ ਹਨ ਗੱਲਬਾਤ
. . .  1 day ago
5 ਦਸੰਬਰ ਨੂੰ ਪੰਜਾਬ ਰੋਡਵੇਜ਼ /ਪਨਬਸਾਂ ਦੇ ਮੁਲਾਜ਼ਮਾਂ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਬੱਸਾਂ ਦਾ ਚੱਕਾ ਜਾਮ
. . .  1 day ago
ਲੁਧਿਆਣਾ, 4 ਦਸੰਬਰ {ਸਲੇਮਪੁਰੀ} - ਪੰਜਾਬ ਦੇ ਵੱਖ ਵੱਖ ਵਰਗਾਂ ਵਲੋਂ ਜਿਥੇ ਨਵੇਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਸਮਰੱਥਨ ਕੀਤਾ ਜਾ ਰਿਹਾ ਹੈ, ਉਥੇ ਹੁਣ ਪੰਜਾਬ ਰੋਡਵੇਜ਼ /ਪਨਬਸ ਦੇ ਮੁਲਾਜ਼ਮਾਂ ਵਲੋਂ ਵੀ ...
ਸਬ ਡਵੀਜ਼ਨਲ ਹਸਪਤਾਲ ਤਪਾ ਦੇ ਮਾਹਿਰ ਡਾਕਟਰਾਂ ਦੀ ਟੀਮ ਕਿਸਾਨਾਂ ਦੀ ਦੇਖਭਾਲ ਲਈ ਦਿੱਲੀ ਰਵਾਨਾ
. . .  1 day ago
ਤਪਾ ਮੰਡੀ, 04 ਦਸੰਬਰ (ਵਿਜੇ ਸ਼ਰਮਾ,ਪ੍ਰਵੀਨ ਗਰਗ)-ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦੇ ਮਾਹਿਰ ਡਾਕਟਰਾਂ ਦੀ ਇਕ ਵਿਸ਼ੇਸ਼ ...
ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਜਾਰੀ , 111 ਨਵੇਂ ਮਰੀਜ਼ ਸਾਹਮਣੇ ਆਏ , 7 ਨੇ ਦਮ ਤੋੜਿਆ
. . .  1 day ago
ਲੁਧਿਆਣਾ,4 ਦਸੰਬਰ {ਸਲੇਮਪੁਰੀ }- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋੜੀਂਦੀ ਤਬਦੀਲੀ ਦੀ ਸ਼ੁਰੂਆਤ ਸਾਡੇ ਤੋਂ ਹੀ ਹੋਵੇਗੀ। -ਮਹਾਤਮਾ ਗਾਂਧੀ

ਫ਼ਤਹਿਗੜ੍ਹ ਸਾਹਿਬ

ਖੇਤੀ ਬਿੱਲਾਂ ਦੇ ਵਿਰੋਧ 'ਚ ਫ਼ਤਹਿਗੜ੍ਹ ਸਾਹਿਬ 'ਚ ਵੱਖ-ਵੱਖ ਥਾਈਾ ਰੋਡ ਜਾਮ ਕਰਕੇ ਕੀਤੇ ਗਏ ਜ਼ਬਰਦਸਤ ਰੋਸ ਵਿਖਾਵੇ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਮੋਦੀ ਸਰਕਾਰ ਦੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਅੱਜ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਭਰਵਾਂ ਹੁੰਗਾਰਾ ਹੀ ਨਹੀਂ ਮਿਲਿਆ ਬਲਕਿ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜ ਸੇਵੀ ਸੰਸਥਾਵਾਂ, ਗ੍ਰਾਮ ਪੰਚਾਇਤਾਂ, ਬਾਰ ਐਸੋਸੀਏਸ਼ਨ ਸਮੇਤ ਹੋਰਨਾਂ ਵਰਗਾਂ ਦੇ ਲੋਕਾਂ ਵਲੋਂ ਆਪੋ-ਆਪਣੇ ਪੱਧਰ 'ਤੇ ਸੜਕਾਂ ਜਾਮ ਕਰਕੇ ਖੇਤੀ ਬਿੱਲਾਂ ਦੇ ਵਿਰੋਧ ਜ਼ਬਰਦਸਤ ਰੋਸ ਵਿਖਾਵੇ ਵੀ ਕੀਤੇ ਗਏ ਅਤੇ ਮੋਦੀ ਸਰਕਾਰ ਦੇ ਪੁਤਲੇ ਸਾੜੇ ਗਏ, ਜਿਸ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ਸਰਹਿੰਦ ਦੀ ਅਨਾਜ ਮੰਡੀ ਵਿਚ ਵੱਡਾ ਇਕੱਠਾ ਕਰਕੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਨ੍ਹਾਂ ਬਿੱਲਾਂ ਨੂੰ ਕਿਸੇ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਕਿਉਂਕਿ ਇਨ੍ਹਾਂ ਬਿੱਲਾਂ ਦੀ ਮਾਰ ਹਰ ਵਰਗ ਨੂੰ ਝੱਲਣੀ ਪਵੇਗੀ | ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਇਹ ਆਰਡੀਨੈਂਸ ਵਾਪਸ ਨਹੀਂ ਲਏ ਜਾਂਦੇ, ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਹ ਅੰਦੋਲਨ ਹੋਰ ਵੀ ਵਿਰਾਟ ਰੂਪ ਧਾਰਨ ਕਰੇਗਾ | ਇਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਬਲਦੇਵ ਸਿੰਘ ਮੁੱਲਾਂਪੁਰ, ਗੁਰਮੀਤ ਸਿੰਘ ਰੁੜਕੀ ਜ਼ਿਲ੍ਹਾ ਪ੍ਰਧਾਨ, ਸੁਰਿੰਦਰ ਸਿੰਘ ਲੁਹਾਰੀ ਜਨਰਲ ਸਕੱਤਰ, ਜਸਵੀਰ ਸਿੰਘ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਲ੍ਹਾ, ਬਲਜਿੰਦਰ ਸਿੰਘ, ਹਰਨੇਕ ਸਿੰਘ ਪ੍ਰਧਾਨ ਕ੍ਰਾਂਤੀਕਾਰੀ ਯੂਨੀਅਨ, ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਭੁਪਿੰਦਰ ਸਿੰਘ ਨੰਬਰਦਾਰ ਪ੍ਰਧਾਨ ਸਰਹਿੰਦ ਮੰਡੀ, 'ਆਪ' ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਢਿੱਲੋਂ, ਐਡਵੋਕੇਟ ਲਖਵੀਰ ਸਿੰਘ ਰਾਏ, ਅਜੈ ਸਿੰਘ ਲਿਬੜਾ, ਐਡਵੋਕੇਟ ਨਰਿੰਦਰ ਸਿੰਘ ਟਿਵਾਣਾ, ਇੰਜੀ. ਰਸ਼ਪਿੰਦਰ ਸਿੰਘ ਰਾਜਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਸ਼੍ਰੋਮਣੀ ਅਕਾਲੀ ਦਲ (ਅ) ਦੇ ਕੁਲਦੀਪ ਸਿੰਘ ਪਹਿਲਵਾਨ, ਸਰਬਜੀਤ ਸਿੰਘ ਮੱਖਣ, ਹਰਿੰਦਰ ਸਿੰਘ ਗੋਗਾ, ਪਾਵੇਲ ਹਾਂਡਾ, ਬਲਦੇਵ ਸਿੰਘ, ਨਿਰਮਲ ਸਿੰਘ ਮਾਵੀ, ਰਾਮੇਸ਼ ਖੁੱਲਰ, ਪਰਮਿੰਦਰ ਸਿੰਘ ਕਾਲਾ, ਪਰਮਜੀਤ ਸਿੰਘ, ਮਜੀਤ ਖਾਂ, ਪੰਜਾਬ ਖੇਤ ਮਜ਼ਦੂਰ ਸਭਾ ਤੋਂ ਸਿਮਰਤ ਕੌਰ ਝਾਂਮਪੁਰ, ਜਸਵੀਰ ਸਿੰਘ ਚਨਾਰਥਲ ਕਲਾਂ, ਕੁਲਵੰਤ ਸਿੰਘ ਪਤਾਰਸੀ, ਅਵਤਾਰ ਸਿੰਘ ਸੁਹਾਗਹੇੜੀ, ਬਲਵਿੰਦਰ ਸਿੰਘ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਕਿਸਾਨ, ਖੇਤ ਮਜ਼ਦੂਰ ਸ਼ਾਮਿਲ ਸਨ |
ਮੋਦੀ ਸਰਕਾਰ ਖੇਤੀ ਬਿੱਲ ਲਿਆ ਕੇ ਅੱਗ ਨਾਲ ਖੇਡ ਰਹੀ ਹੈ- ਨਾਗਰਾ
ਇਸੇ ਤਰ੍ਹਾਂ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪਿੰਡਾਂ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਆੜ੍ਹਤੀਆਂ ਅਤੇ ਆਮ ਲੋਕਾਂ ਨੇ ਕੌਮੀ ਮਾਰਗ 44 ਦਿੱਲੀ-ਜਲੰਧਰ ਮਾਰਗ 'ਤੇ ਸਰਹਿੰਦ ਵਿਖੇ ਰਾਧਾ ਸੁਆਮੀ ਸਤਿਸੰਗ ਭਵਨ ਨੇੜੇ ਚੱਕਾ ਜਾਮ ਕਰ ਕੇ ਧਰਨਾ ਲਗਾਇਆ | ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨਾਗਰਾ ਨੇ ਮੋਦੀ ਸਰਕਾਰ ਕਿਸਾਨ ਵਿਰੋਧੀ ਖੇਤੀ ਬਿੱਲ ਲਿਆ ਕੇ ਅੱਗ ਨਾਲ ਖੇਡ ਰਹੀ ਹੈ ਜਿਸ ਦੇ ਗੰਭੀਰ ਸਿੱਟੇ ਨਿਕਲਣਗੇ | ਇਸ ਧਰਨੇ ਨੂੰ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੁਭਾਸ਼ ਸੂਦ, ਜ਼ਿਲ੍ਹਾ ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਬਧੌਛੀ, ਬੀਬੀ ਮਨਦੀਪ ਕੌਰ ਨਾਗਰਾ, ਗੁਰਮੁਖ ਸਿੰਘ ਪੰਡਰਾਲੀ, ਗੁਰਪ੍ਰੀਤ ਸਿੰਘ ਲਾਲੀ, ਸੁਖਰਾਜ ਸਿੰਘ ਰਾਜਾ ਨੇ ਵੀ ਸੰਬੋਧਨ ਕੀਤਾ | ਧਰਨੇ ਵਿਚ ਟਰੈਕਟਰ ਟਰਾਲੀਆਂ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ, ਆੜ੍ਹਤੀ, ਟਰਾਂਸਪੋਰਟ, ਖੇਤ ਮਜ਼ਦੂਰ ਤੇ ਆਮ ਲੋਕ ਸ਼ਾਮਿਲ ਹੋਏ |
ਕਿਸਾਨਾਂ ਦੇ ਹਿਤਾਂ ਤੇ ਹੱਕਾਂ ਦੀ ਰਾਖੀ ਲਈ ਮੋਦੀ ਨਾਲ ਕੋਈ ਸਾਂਝ ਨਹੀਂ- ਭੱਟੀ
ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਵਲੋਂ ਮਾਧੋਪੁਰ ਚੌਾਕ 'ਤੇ ਰੋਸ ਰੈਲੀ ਕੀਤੀ ਗਈ | ਇਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਦੀ ਲੜਾਈ ਨੂੰ ਆਪਣੀ ਲੜਾਈ ਸਮਝ ਕੇ ਲੜ ਰਿਹਾ ਹੈ ਅਤੇ ਇਸ ਸੰਕਟ ਦੀ ਘੜੀ ਵਿਚ ਸਮੁੱਚਾ ਅਕਾਲੀ ਦਲ ਕਿਸਾਨਾਂ ਦੇ ਨਾਲ ਖੜ੍ਹਾ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਕਿਸਾਨ ਵਿਰੋਧੀ ਬਿਲ ਰੱਦ ਨਹੀਂ ਕੀਤੇ ਜਾਂਦੇ ਅਕਾਲੀ ਦਲ ਚੈਨ ਨਾਲ ਨਹੀਂ ਬੈਠੇਗਾ | ਇਸ ਮੌਕੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਆਪਣੇ ਚੋਣ ਮਨੋਰਥ ਪੱਤਰ ਵਿਚ ਐਮ.ਐਸ.ਪੀ. ਐਕਟ ਖ਼ਤਮ ਕਰਨ, ਜਿਣਸਾਂ ਦੀ ਖ਼ਰੀਦ ਮੰਡੀ ਯਾਰਡ ਵਿਚ ਪ੍ਰਾਈਵੇਟ ਅਦਾਰਿਆਂ ਨੂੰ ਖੁੱਲ੍ਹ ਦੇਣ ਬਾਰੇ ਇਕ ਵੱਖਰਾ ਯਾਰਡ ਸਥਾਪਿਤ ਕਰਨ ਬਾਰੇ ਸਪਸ਼ਟ ਤੌਰ 'ਤੇ ਜ਼ਿਕਰ ਕੀਤਾ ਸੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਹਿਤਾਂ ਦੀ ਰਾਖੀ ਕਰਨ ਦੀ ਗੱਲ ਕਰਕੇ ਹੁਣ ਮਗਰਮੱਛ ਦੇ ਹੰਝੂ ਵਹਾ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਬਿੱਲ ਵਾਪਸ ਨਾ ਲਏ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਧਰਨੇ ਨੂੰ ਜਥੇਦਾਰ ਸਵਰਨ ਸਿੰਘ ਚਨਾਰਥਲ, ਹਰਭਜਨ ਸਿੰਘ ਚਨਾਰਥਲ ਸਾਬਕਾ ਚੇਅਰਮੈਨ, ਭਾਈ ਕਰਨੈਲ ਸਿੰਘ ਪੰਜੋਲੀ ਮੈਂਬਰ ਸ਼੍ਰੋਮਣੀ ਕਮੇਟੀ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਅਜਾਇਬ ਸਿੰਘ ਜਖਵਾਲੀ, ਗੁਰਵਿੰਦਰ ਸਿੰਘ ਭੱਟੀ, ਸ਼ੇਰ ਸਿੰਘ ਸਾਬਕਾ ਪ੍ਰਧਾਨ ਨਗਰ ਕੌਾਸਲ, ਹਰਵੇਲ ਸਿੰਘ ਮਾਧੋਪੁਰ, ਹਰਵਿੰਦਰ ਸਿੰਘ ਬੱਬਲ, ਜਥੇਦਾਰ ਕਰਮਜੀਤ ਸਿੰਘ ਅੱਤੇਵਾਲੀ, ਰਸ਼ਪਿੰਦਰ ਸਿੰਘ ਢਿੱਲੋਂ ਐਨ.ਆਰ.ਆਈ. ਵਿੰਗ, ਪਰਵਿੰਦਰ ਸਿੰਘ ਦਿਓਲ, ਸ਼ਰਨਜੀਤ ਸਿੰਘ ਚਨਾਰਥਲ, ਸਰਬਜੀਤ ਸਿੰਘ ਝਿੰਜਰ, ਕੁਲਦੀਪ ਸਹੋਤਾ, ਤਰਲੋਕ ਸਿੰਘ ਬਾਜਵਾ, ਦਿਲਬਾਗ ਸਿੰਘ ਬਾਗਾ, ਕੁਲਦੀਪ ਸਿੰਘ ਸੌਾਢਾ ਨੇ ਵੀ ਸੰਬੋਧਨ ਕੀਤਾ |
ਕਿਸਾਨ ਜਥੇਬੰਦੀਆਂ ਖੇਤੀ ਅੰਦੋਲਨ ਦੀ ਵਾਗਡੋਰ ਸਿਆਸੀ ਨੇਤਾਵਾਂ ਦੇ ਹੱਥਾਂ 'ਚ ਨਾ ਦੇਣ- ਭਾਈ ਰੰਧਾਵਾ
ਪੁਲਿਸ ਸਟੇਸ਼ਨ ਸਰਹਿੰਦ ਦੇ ਸਾਹਮਣੇ ਕੌਮੀ ਰਾਜ ਮਾਰਗ 'ਤੇ ਕਿਸਾਨਾਂ ਵਲੋਂ ਆਵਾਜਾਈ ਠੱਪ ਕਰਕੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਪੰਥਕ ਅਕਾਲੀ ਦਲ ਲਹਿਰ ਅਤੇ ਜਥਾ ਰੰਧਾਵਾ ਦੇ ਮੁਖੀ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਖੇਤੀ ਬਿੱਲ ਪਾਸ ਕਰਕੇ ਸਿੱਖ ਕੌਮ ਦੀ ਅਣਖ ਨੂੰ ਵੰਗਾਰਿਆ ਹੈ ਜਿਸ ਦਾ ਠੋਸ ਜਵਾਬ ਦੇਣ ਦੀ ਲੋੜ ਹੈ | ਉਨ੍ਹਾਂ ਖੇਤੀ ਬਿੱਲਾਂ ਦੇ ਵਿਰੋਧ ਅੰਦੋਲਨ ਕਰ ਰਹੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੰਘਰਸ਼ ਦੀ ਵਾਗਡੋਰ ਸਿਆਸੀ ਨੇਤਾਵਾਂ ਦੇ ਹੱਥਾਂ 'ਚ ਨਾ ਦੇਣ ਕਿਉਂਕਿ ਸਿਆਸੀ ਨੇਤਾ ਆਪਣੀ ਕੁਰਸੀ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ | ਇਸੇ ਤਰ੍ਹਾਂ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਕਚਹਿਰੀਆਂ ਦੇ ਸਾਹਮਣੇ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਸਾਬਕਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ ਨੇ ਕੀਤੀ | ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ, ਬਿ੍ਜ ਮੋਹਨ ਸਾਬਕਾ ਪ੍ਰਧਾਨ, ਐੱਮ.ਪੀ.ਐੱਸ ਬੱਤਰਾ, ਗੁਰਪ੍ਰੀਤ ਸੈਣੀ, ਤੇਜਿੰਦਰ ਧੀਮਾਨ, ਉਪਜੀਤ ਸਿੰਘ ਬਰਾੜ, ਵਿਵੇਕ ਸ਼ਰਮਾ, ਇਕਮਿੰਦਰਪ੍ਰੀਤ ਸਿੰਘ ਸੇਖ਼ਵਾਂ ਅਤੇ ਅਮਨ ਸੂਦ ਤੋਂ ਇਲਾਵਾ ਵਕੀਲਾਂ ਦੇ ਮੁਨਸ਼ੀ ਤੇ ਕਿਸਾਨ ਵੀ ਸ਼ਾਮਿਲ ਹੋਏ |
ਪੰਜਾਬ ਬੰਦ ਦੇ ਸੱਦੇ 'ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਮੰਡੀ ਗੋਬਿੰਦਗੜ੍ਹ 'ਚ ਰੋਸ ਪ੍ਰਦਰਸ਼ਨ
ਮੰਡੀ ਗੋਬਿੰਦਗੜ੍ਹ, (ਮੁਕੇਸ਼ ਘਈ)-ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਚੱਕਾ ਜਾਮ ਕਰਕੇ ਮੁਕੰਮਲ ਸ਼ਹਿਰ ਨੂੰ ਬੰਦ ਰੱਖ ਕੇ ਰੋਸ ਮੁਜ਼ਾਹਰੇ ਕਰਕੇ ਨਵੇਂ ਖੇਤੀ ਤੇ ਕਿਰਤ ਕਾਨੰੂਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਜਥੇਬੰਦੀਆਂ ਦਾ ਕਹਿਣਾ ਹੈ ਕਿ ਨਵੇਂ ਖੇਤੀ ਅਤੇ ਕਿਰਤ ਕਾਨੰੂਨ ਭਾਵੇਂ ਲੋਕ ਭਲਾਈ ਦੇ ਨਾਂਅ 'ਤੇ ਲਿਆਂਦੇ ਗਏ ਹਨ ਪਰ ਅਸਲ ਵਿਚ ਇਹ ਲੋਕ ਵਿਰੋਧੀ ਕਾਨੰੂਨ ਹਨ ਜੋ ਸਰਮਾਏਦਾਰਾਂ ਦੇ ਫ਼ਾਇਦੇ ਲਈ ਲਿਆਂਦੇ ਗਏ ਹਨ | ਜਥੇਬੰਦੀਆਂ ਨੇ ਇਨ੍ਹਾਂ ਕਾਨੰੂਨਾਂ ਨੂੰ ਮਜ਼ਦੂਰਾਂ, ਮੁਲਾਜ਼ਮਾਂ, ਗ਼ਰੀਬ ਕਿਸਾਨਾਂ ਤੇ ਸਮਾਜ ਦੇ ਹੋਰ ਕਿਰਤੀ ਤਬਕਿਆਂ ਖ਼ਿਲਾਫ਼ ਤੇ ਸੂਬਿਆਂ ਦੀ ਖ਼ੁਦਮੁਖ਼ਤਿਆਰੀ ਉੱਪਰ ਤਿੱਖਾ ਹਮਲਾ ਕਰਾਰ ਦਿੱਤਾ ਹੈ | ਮੰਡੀ ਗੋਬਿੰਦਗੜ੍ਹ ਦੇ ਬੱਸ ਅੱਡੇ ਦੇ ਸਾਹਮਣੇ ਵੱਖ-ਵੱਖ ਰਾਜਨੀਤਕ ਤੇ ਕਿਸਾਨ, ਮਜ਼ਦੂਰ ਤੇ ਹੋਰ ਜਥੇਬੰਦੀਆਂ ਵਲੋਂ ਸਾਂਝੇ ਮੰਚ ਤੋਂ ਕਿਸਾਨ ਵਿਰੋਧੀ ਕਾਨੰੂਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ | ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤਾ ਗਿਆ ਇਹ ਬਿੱਲ ਕਿਸਾਨਾਂ ਦੇ ਹਿਤਾਂ ਵਿਚ ਨਹੀਂ ਹੈ | ਇਸ ਮੌਕੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਚੇਅਰਮੈਨ ਬਲਦੇਵ ਕ੍ਰਿਸ਼ਨ ਹਸੀਜਾ, ਪ੍ਰਧਾਨ ਜਰਨੈਲ ਸਿੰਘ ਰੰਧਾਵਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਸਿੰਗਲਾ, ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਨੀਲਮ ਰਾਣੀ, ਅਨੀਤਾ ਸ਼ਾਰਧਾ, ਆਮ ਆਦਮੀ ਪਾਰਟੀ ਦੇ ਉਂਕਾਰ ਸਿੰਘ ਚੌਹਾਨ, ਗੁਰਮੀਤ ਸਿੰਘ, ਲੋਕ ਭਲਾਈ ਪਾਰਟੀ ਸੁਤੰਤਰ ਸਿੰਘ, ਡਾ. ਅਮਿੱਤ ਸੰਦਲ, ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂ ਵੀ ਸ਼ਾਮਿਲ ਸਨ | ਇਸ ਤੋਂ ਇਲਾਵਾ ਭਾਦਲਾ-ਮੁਗ਼ਲ ਮਾਜਰਾ ਚੌਾਕ ਵਿਚ ਪੰਜਾਬ ਕਿਸਾਨ ਯੂਨੀਅਨ ਵਲੋਂ ਕੀਤੇ ਗਏ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਵਲੋਂ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਕਾਲੇ ਕਾਨੰੂਨ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ | ਇਸ ਮੌਕੇ ਸਰਪੰਚ ਮੋਹਨ ਸਿੰਘ, ਗਗਨਜੀਤ ਸਿੰਘ, ਸ਼ੇਰ ਸਿੰਘ, ਜਗਤਾਰ ਸਿੰਘ ਫ਼ੌਜੀ ਤੇ ਹੋਰ ਵੱਖ-ਵੱਖ ਪਿੰਡਾਂ ਦੇ ਕਿਸਾਨ ਸ਼ਾਮਿਲ ਹੋਏ | ਇਸੇ ਤਰ੍ਹਾਂ ਪਿੰਡ ਜੱਸੜ੍ਹਾਂ ਵਲੋਂ ਅਮਲੋਹ ਰੋਡ ਤੇ ਚੱਕਾ ਜਾਮ ਕਰਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਜਗਰੂਪ ਸਿੰਘ, ਮਲਕੀਤ ਸਿੰਘ ਰਾਓ, ਅਮਰੀਕ ਸਿੰਘ ਜੱਸੜ, ਪਵਨ ਕੁਮਾਰ, ਗੁਰਦੀਪ ਸਿੰਘ ਮਦਨ, ਭੁਪਿੰਦਰ ਸਿੰਘ ਸੰਧੂ ਤੋਂ ਇਲਾਵਾ ਪਿੰਡ ਵਾਸੀ ਵੀ ਮੌਜੂਦ ਸਨ | ਇਸੇ ਤਰ੍ਹਾਂ ਰਜਿੰਦਰ ਬਿੱਟੂ ਦੀ ਅਗਵਾਈ 'ਚ ਅਨਾਜ ਮੰਡੀ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ਵਿਚ ਆੜ੍ਹਤੀ ਅਸ਼ੋਕ ਸ਼ਰਮਾ, ਕੁਲਦੀਪ ਚੰਦ, ਦਲੀਪ ਰੰਧਾਵਾ, ਬਚਨ ਲਾਲ, ਹਾਕਮ ਸਿੰਘ, ਪਰਵਿੰਦਰ ਸਿੰਘ, ਰਾਜ ਕੁਮਾਰ, ਰਾਕੇਸ਼ ਕੁਮਾਰ, ਹਰਜਿੰਦਰ ਰਾਜੂ, ਹਰਦੇਵ ਸਿੰਘ, ਜਗਰੂਪ ਸਿੰਘ, ਗੁਰਮੇਲ ਸਿੰਘ, ਅਲੋਕ ਸਿੰਘ, ਮਨੋਜ ਹਸੀਜਾ ਵੀ ਸ਼ਾਮਿਲ ਸਨ |
ਕਿਸਾਨ ਜਥੇਬੰਦੀਆਂ ਨੇ ਅਮਲੋਹ ਖੰਨਾ ਮੁੱਖ ਮਾਰਗ ਨੂੰ ਕੀਤਾ ਜਾਮ
ਅਮਲੋਹ, (ਰਿਸ਼ੂ ਗੋਇਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਸੁਧਾਰ ਬਿੱਲਾਂ ਨੂੰ ਰੱਦ ਕਰਵਾਉਣ ਲਈ ਅੱਜ ਹਲਕਾ ਅਮਲੋਹ ਦੀਆਂ ਦਰਜਨਾਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ 'ਚੋਂ ਇਕੱਠੇ ਹੋਏ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਅਮਲੋਹ-ਖੰਨਾ ਮੁੱਖ ਮਾਰਗ ਨੂੰ ਜਾਮ ਕਰਕੇ ਵਿਸ਼ਾਲ ਰੋਸ ਧਰਨਾ ਲਗਾਇਆ ਗਿਆ | ਜਿਸ ਦੀ ਅਗਵਾਈ ਬਲਾਕ ਅਮਲੋਹ ਦੇ ਸਾਬਕਾ ਪ੍ਰਧਾਨ ਸ਼ਿੰਗਾਰਾ ਸਿੰਘ ਸਲਾਣਾ, ਹਰਭਜਨ ਸਿੰਘ ਸਲਾਣਾ, ਅਮਨਦੀਪ ਸਿੰਘ ਲੱਲੋਂ ਤੇ ਹੋਰਾਂ ਵਲੋਂ ਕੀਤੀ ਗਈ | ਇਸ ਧਰਨੇ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼ਿੰਗਾਰਾ ਸਿੰਘ ਸਲਾਣਾ ਨੇ ਕਿਹਾ ਕਿ ਉਹ ਰਾਜਨੀਤਿਕ ਪਾਰਟੀ ਤੋਂ ਉੱਪਰ ਉੱਠ ਕੇ ਖੇਤੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਦਾ ਸਾਥ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਕੁਝ ਰਾਜਸੀ ਲੋਕਾਂ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਲਾਹਾ ਲੈਣ ਲਈ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਨੂੰ ਗੰੁਮਰਾਹ ਕੀਤਾ ਜਾ ਰਿਹਾ ਹੈ, ਜਿਸ ਤੋਂ ਕਿਸਾਨਾਂ ਨੂੰ ਆਉਣ ਵਾਲੇ ਸਮੇਂ 'ਚ ਸੁਚੇਤ ਰਹਿਣਾ ਚਾਹੀਦਾ ਹੈ |
ਕਿਸਾਨ ਜਥੇਬੰਦੀਆਂ ਨੇ ਬਸੀ ਪਠਾਣਾਂ 'ਚ ਧਰਨਾ ਲਗਾਇਆ
ਬਸੀ ਪਠਾਣਾਂ, (ਰਵਿੰਦਰ ਮੌਦਗਿਲ, ਜੀ. ਐਸ. ਰੁਪਾਲ, ਐਚ.ਐਸ. ਗੌਤਮ)-ਖੇਤੀ ਸੋਧ ਬਿੱਲ ਖ਼ਿਲਾਫ਼ 30 ਕਿਸਾਨ ਜਥੇਬੰਦੀਆਂ ਦੇ ਬੁਲਾਵੇ 'ਤੇ ਹੋਏ ਪੰਜਾਬ ਬੰਦ ਦੌਰਾਨ ਪੁਰਾਣੀ ਅਨਾਜ ਮੰਡੀ ਵਿਖੇ ਰੋਸ ਧਰਨਾ ਲਗਾਇਆ ਗਿਆ, ਜਿਸ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੇ ਖੇਤੀ ਬਿੱਲਾਂ ਖ਼ਿਲਾਫ਼ ਰੋਸ ਵਿਖਾਵਾ ਕੀਤਾ ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੁਰਿੰਦਰ ਸਿੰਘ ਲੁਹਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਫ਼ਸਲਾਂ ਦੀ ਖ਼ਰੀਦ ਯਕੀਨੀ ਬਣਾਉਣ ਲਈ ਧਾਰਾ 371 'ਚ ਸੋਧ ਕਰਨੀ ਚਾਹੀਦੀ ਹੈ | ਉਨ੍ਹਾਂ ਪੰਜਾਬ ਬੰਦ ਨੂੰ ਸਫ਼ਲ ਕਰਨ ਲਈ ਸਹਿਯੋਗ ਦੇਣ ਦੌਰਾਨ ਸਹਿਯੋਗੀ ਸੰਸਥਾਵਾਂ, ਕਿਸਾਨ ਯੂਨੀਅਨਾਂ, ਆੜ੍ਹਤੀ ਐਸੋਸੀਏਸ਼ਨਾਂ, ਵਪਾਰੀਆਂ ਤੇ ਮਜ਼ਦੂਰਾਂ ਦਾ ਧੰਨਵਾਦ ਕੀਤਾ | ਰੋਸ ਵਿਖਾਵੇ ਦੌਰਾਨ ਜਸਪਾਲ ਸਿੰਘ ਪ੍ਰਧਾਨ ਬਲਾਕ ਬਸੀ ਪਠਾਣਾਂ ਸ਼ਾਖਾ, ਗੁਰਮੀਤ ਸਿੰਘ ਧਾਲੀਵਾਲ, ਯਾਦਵਿੰਦਰ ਸਿੰਘ ਕਲੌੜ, ਦਲਜੀਤ ਸਿੰਘ ਕਲੌੜ, ਹਰਿੰਦਰ ਸਿੰਘ ਬਹੇੜ, ਧਰਮਿੰਦਰ ਸਿੰਘ, ਮੇਜਰ ਸਿੰਘ ਕਲੌੜ, ਸੁਰਜੀਤ ਸਿੰਘ ਕਲੌੜ, ਸੁਖਦੇਵ ਸਿੰਘ ਕਲੌੜ, ਬਿਕਰ ਸਿੰਘ ਕਲੌੜ, ਦਰਸ਼ਨ ਸਿੰਘ ਕਲੌੜ, ਜਗਤਾਰ ਸਿੰਘ ਕਲੌੜ, ਬਹਾਦਰ ਸਿੰਘ ਕਲੌੜ, ਸੱਜਣ ਸਿੰਘ ਖਾਲਸਪੁਰ, ਨਿਰਮਲ ਸਿੰਘ ਖਾਲਸਪੁਰ, ਸ਼ੇਰ ਸਿੰਘ ਮੈਣ ਮਾਜਰੀ, ਕੁਲਵੰਤ ਸਿੰਘ ਬਸਪਾ, ਅਸ਼ੋਕ ਕੁਮਾਰ ਆੜਤੀ, ਗੁਰਚਰਨ ਸਿੰਘ ਦਮਹੇੜੀ, ਯਾਦਵਿੰਦਰ ਸਿੰਘ ਕਲੌੜ ਅਤੇ ਸੁਰਿੰਦਰ ਸਿੰਘ ਭੰਗੂ ਵੀ ਮੌਜੂਦ ਸਨ | ਦੱਸਣਾ ਬਣਦਾ ਹੈ ਕਿ ਰੋਸ ਵਿਖਾਵੇ ਨੂੰ ਦੇਖਦੇ ਹੋਏ ਐੱਸ.ਡੀ.ਐੱਮ ਜਸਪ੍ਰੀਤ ਸਿੰਘ, ਡੀ.ਐੱਸ.ਪੀ ਸੁਖਮਿੰਦਰ ਸਿੰਘ ਚੌਹਾਨ, ਐੱਸ.ਐੱਚ.ਓ ਮਨਪ੍ਰੀਤ ਸਿੰਘ ਦਿਓਲ ਤੇ ਸਿਟੀ ਪੁਲਿਸ ਚੌਕੀ ਇੰਚਾਰਜ ਬਲਜਿੰਦਰ ਸਿੰਘ ਕੰਗ ਪੁਲਿਸ ਫੋਰਸ ਨਾਲ ਮੁਸਤੈਦ ਰਹੇ |
ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ਤੇ ਹੋਰ ਸੰਗਠਨਾਂ ਵਲੋਂ ਖਮਾਣੋਂ 'ਚ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ
ਖਮਾਣੋਂ, (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਦੇਸ਼ ਦੀ ਮੋਦੀ ਹਕੂਮਤ ਵਲੋਂ ਮੌਨਸੂਨ ਸੈਸ਼ਨ 'ਚ ਦੋਨਾਂ ਸਦਨਾਂ 'ਚ ਖੇਤੀ ਸੁਧਾਰ ਬਿੱਲਾਂ ਨੂੰ ਪਾਸ ਕਰ ਦੇਣ ਉਪਰੰਤ ਤਿੱਖੇ ਹੋਏ ਕਿਸਾਨ ਅੰਦੋਲਨ ਨੇ ਅੱਜ ਪੰਜਾਬ ਬੰਦ ਦੇ ਸੱਦੇ 'ਤੇ ਉੱਤਰ ਭਾਰਤ ਦੇ ਖ਼ਿੱਤੇ ਦੀਆਂ ਵੱਖ-ਵੱਖ 31 ਕਿਸਾਨ ਜਥੇਬੰਦੀਆਂ ਵਲੋਂ ਇਨ੍ਹਾਂ ਬਿੱਲਾਂ ਖ਼ਿਲਾਫ਼ ਆਰੰਭ ਸੰਘਰਸ਼ ਨੂੰ ਅੱਜ ਖਮਾਣੋਂ 'ਚ ਸਿਖਰ 'ਤੇ ਪਹੁੰਚਾ ਦਿੱਤਾ | ਜਿੱਥੇ ਅੱਜ ਖਮਾਣੋਂ 'ਚ ਸਮੁੱਚੇ ਬਾਜ਼ਾਰ ਅਤੇ ਹੋਰ ਕਾਰੋਬਾਰੀ ਅਦਾਰੇ ਮੁਕੰਮਲ ਬੰਦ ਰਹੇ | ਉੱਥੇ ਹੀ ਸਮੂਹ ਕਿਸਾਨ ਜਥੇਬੰਦੀਆਂ, ਆੜ੍ਹਤੀ ਐਸੋਸੀਏਸ਼ਨਾਂ, ਮਜ਼ਦੂਰ, ਅਧਿਆਪਕ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਬਸਪਾ ਤੋਂ ਇਲਾਵਾ ਹੋਰ ਕਿੰਨੇ ਹੀ ਸੰਗਠਨਾਂ ਨੇ ਕਿਸਾਨਾਂ ਦੇ ਇਸ ਬੰਦ ਨੂੰ ਪੂਰਨ ਰੂਪ 'ਚ ਸਮਰਥਨ ਦਿੰਦੇ ਹੋਏ ਸਵੇਰ 11 ਵਜੇ ਤੋਂ ਸ਼ਾਮ 4 ਵਜੇ ਤੱਕ ਧਰਨੇ ਦੇ ਰੂਪ 'ਚ ਉਨ੍ਹਾਂ ਦੇ ਨਾਲ ਬੈਠੇ ਰਹੇ ਤੇ ਧਰਨੇ 'ਚ ਨੌਜਵਾਨਾਂ ਦੀ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਇਨ੍ਹਾਂ ਤਿੰਨ ਬਿੱਲਾਂ ਨੂੰ ਕਿਸਾਨਾਂ ਵਿਰੋਧੀ ਨਾ ਹੋ ਕਿ ਸਮੁੱਚੇ ਦੇਸ਼ ਦੀ ਜਨਤਾ ਦਾ ਵਿਰੋਧੀ ਦੱਸਿਆ |
ਕੇਂਦਰ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦੇਵੇਗਾ ਅਕਾਲੀ ਦਲ- ਰਾਜੂ ਖੰਨਾ
ਅਮਲੋਹ, (ਰਿਸ਼ੂ ਗੋਇਲ)-ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੇ ਹਿਤਾਂ ਨੂੰ ਲੈ ਕੇ ਅੱਜ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਢੋਲਾਵਾਲਾ ਚੌਾਕ ਅਮਲੋਹ ਵਿਖੇ ਚੱਕਾ ਜਾਮ ਕਰਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਹਲਕਾ ਅਮਲੋਹ ਦੇ ਲੋਕ ਟਰੈਕਟਰ ਟਰਾਲੀਆਂ, ਕਾਰਾਂ, ਮੋਟਰਸਾਈਕਲਾਂ ਦੇ ਵੱਡੇ ਕਾਫ਼ਲੇ ਲੈ ਕੇ ਸ਼ਾਮਿਲ ਹੋਏ | ਇਸ ਵਿਸ਼ਾਲ ਧਰਨੇ ਵਿਚ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਕਰਮਜੀਤ ਸਿੰਘ ਭਗੜਾਣਾ, ਕੈਪਟਨ ਜਸਵੰਤ ਸਿੰਘ ਬਾਜਵਾ, ਜਤਿੰਦਰ ਸਿੰਘ ਧਾਲੀਵਾਲ, ਜਥੇ ਜਰਨੈਲ ਸਿੰਘ ਮਾਜਰੀ, ਹਰਪ੍ਰੀਤ ਸਿੰਘ ਵਿੱਕੀ ਚਾਹਲ, ਸਤਵਿੰਦਰ ਕੌਰ ਗਿੱਲ, ਸਰਪੰਚ ਹਰਿੰਦਰ ਸਿੰਘ ਸੇਖੋਂ ਤੇ ਹੋਰ ਵਲੋਂ ਸੰਬੋਧਨ ਕੀਤਾ ਗਿਆ | ਇਸ ਮੌਕੇ ਧਰਨਾਕਾਰੀਆਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਭਾਜਪਾ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਉਹ ਉਦੋਂ ਤੱਕ ਪਿੰਡਾਂ ਵਿਚ ਨਾ ਵੜਨ ਜਦੋਂ ਤੱਕ ਮੋਦੀ ਸਰਕਾਰ ਕਿਸਾਨ ਮਾਰੂ ਆਰਡੀਨੈਂਸ ਨੂੰ ਰੱਦ ਨਹੀਂ ਕਰਦੀ | ਇਸ ਮੌਕੇ ਧਰਨੇ ਵਿਚ ਸ਼ਾਮਿਲ ਹੋਏ ਲੋਕਾਂ ਲਈ ਸੰਤ ਬਾਬਾ ਦਲਬਾਰਾ ਸਿੰਘ ਰੋਹੀਸਰ ਮਾਲੋਵਾਲ ਵਾਲਿਆਂ ਵਲੋਂ ਲੰਗਰਾਂ ਦੀ ਸੇਵਾ ਵੀ ਕੀਤੀ ਗਈ | ਇਸ ਮੌਕੇ ਰੇਸ਼ਮ ਸਿੰਘ ਵਿਰਕ, ਰੁਪਿੰਦਰ ਸਿੰਘ ਕੁੰਜਾਰੀ, ਅੰਗਰੇਜ਼ ਕੌਰ, ਹਰਜੀਤ ਕੌਰ ਰਾਣੀ, ਕੇਸਰ ਸਿੰਘ ਸਲਾਣਾ, ਡਾ: ਰਘੁਬੀਰ ਸ਼ੁਕਲਾ, ਵਿੱਕੀ ਮਿੱਤਲ, ਇਕਬਾਲ ਸਿੰਘ ਰਾਏ, ਬੇਅੰਤ ਸਿੰਘ ਸਲਾਣਾ, ਵਿੱਕੀ ਅਬਰੋਲ ਤੇ ਹੋਰ ਹਾਜ਼ਰ ਸਨ | 'ਆਪ' ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਅਮਲੋਹ, (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਹਲਕਾ ਅਮਲੋਹ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਅੱਜ ਪਾਰਟੀ ਦੇ ਹਲਕਾ ਅਮਲੋਹ ਤੋਂ ਮੁੱਖ ਆਗੂ ਦਰਸ਼ਨ ਸਿੰਘ ਚੀਮਾ ਦੀ ਅਗਵਾਈ 'ਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ 'ਚ ਕਈ ਪਿੰਡਾਂ ਦੇ ਕਿਸਾਨ ਸ਼ਾਮਿਲ ਹੋਏ | ਇਸ ਮੌਕੇ ਦਰਸ਼ਨ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਵਲੋਂ ਵੱਡੇ ਉਦਯੋਗਪਤੀਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਦਾ ਉਦੋਂ ਤੱਕ ਵਿਰੋਧ ਕਰਦੇ ਰਹਿਣਗੇ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਨੂੰ ਰੱਦ ਨਹੀਂ ਕਰ ਦਿੰਦੀ | ਇਸ ਮੌਕੇ ਅਮਰਜੀਤ ਸਿੰਘ ਮੁੱਢੜੀਆਂ, ਗੁਰਮੀਤ ਸਿੰਘ ਰਾਮਗੜ੍ਹ, ਸੰਦੀਪ ਸਿੰਘ ਭੋਲੀਆ, ਜਸਵੀਰ ਗੋਸਲ, ਗੁਰਦੀਪ ਸਿੰਘ, ਕਰਮਜੀਤ ਸਿੰਘ, ਪਰਮਜੀਤ ਗਿੱਲ, ਹਰਜਿੰਦਰ ਗਰੇਵਾਲ ਤੇ ਹੋਰ ਹਾਜ਼ਰ ਸਨ |
ਬਾਰ ਐਸੋਸੀਏਸ਼ਨ ਖਮਾਣੋਂ ਦੇ ਵਕੀਲਾਂ ਨੇ ਕਿਸਾਨਾਂ ਦੇ ਹੱਕ 'ਚ ਕੰਮ ਕੀਤਾ ਠੱਪ
ਖਮਾਣੋਂ, (ਜੋਗਿੰਦਰ ਪਾਲ)-ਬਾਰ ਐਸੋਸੀਏਸ਼ਨ ਖਮਾਣੋਂ ਦੇ ਵਕੀਲਾਂ ਨੇ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦੇ ਸਮਰਥਨ 'ਚ ਅਦਾਲਤੀ ਕੰਮਕਾਜ ਠੱਪ ਰੱਖਿਆ | ਪ੍ਰਧਾਨ ਐਡਵੋਕੇਟ ਚਰਨਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਵੇਰੇ ਬਾਰ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ ਕੀਤੀ ਗਈ, ਜਿਸ ਦੌਰਾਨ ਕਿਸਾਨਾਂ ਵਲੋਂ ਕੇਂਦਰ ਦੇ ਕੀਤੇ ਜਾ ਰਹੇ ਵਿਰੋਧ ਨੂੰ ਜਾਇਜ਼ ਮੰਨਦਿਆਂ ਉਨ੍ਹਾਂ ਦੇ ਸਮਰਥਨ ਦਾ ਫ਼ੈਸਲਾ ਲਿਆ ਗਿਆ | ਇਸ ਸਬੰਧ 'ਚ ਕਿਸਾਨਾਂ ਦੇ ਹੱਕ 'ਚ ਮਤਾ ਵੀ ਪਾਇਆ ਗਿਆ | ਉਪਰੰਤ ਵਕੀਲਾਂ ਨੇ ਅਦਾਲਤੀ ਕੰਮ ਅੱਜ ਮੁਕੰਮਲ ਤੌਰ 'ਤੇ ਬੰਦ ਰੱਖਿਆ | ਇਸ ਮੌਕੇ ਮਨਦੀਪ ਰਾਣਾ ਸਕੱਤਰ, ਸੁਮੀਤਪਾਲ ਸਿੰਘ ਖਹਿਰਾ, ਸੁਖਦੀਪ ਸਿੰਘ ਸਿੱਧੂ , ਗੌਰਵ ਜੋਸ਼ੀ, ਜਸਵੀਰ ਸਿੰਘ ਰਾਣਵਾਂ, ਸਵਰਨਜੀਤ ਕੌਰ ਕੰਗ, ਗੁਰਦਰਸ਼ਨ ਸਿੰਘ ਧਨੋਆ, ਅਰਜੁਨ ਕੁਮਾਰ, ਸੁਖਵੀਰ ਸਿੰਘ ਭੰਗੂ ਅਤੇ ਬੰਤ ਸਿੰਘ ਰਾਏ ਆਦਿ ਹਾਜ਼ਰ ਸਨ |
ਜ਼ਿਲ੍ਹਾ ਕਾਂਗਰਸ ਬੀ. ਸੀ. ਵਿੰਗ ਨੇ ਕਿਸਾਨਾਂ ਦੇ ਅੰਦੋਲਨ ਦੀ ਕੀਤੀ ਹਮਾਇਤ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਬੀ.ਸੀ. ਵਿੰਗ ਨੇ ਕਿਸਾਨਾਂ ਦੇ ਅੰਦੋਲਨ ਦੇ ਹਮਾਇਤ ਕਰਦਿਆਂ ਧਰਨਿਆਂ 'ਚ ਸ਼ਮੂਲੀਅਤ ਕੀਤੀ | ਇਸ ਮੌਕੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਚੇਅਰਮੈਨ ਆਨੰਦ ਪਨੇਸਰ ਨੇ ਕਿਹਾ ਕਿ ਕਾਂਗਰਸ ਪਾਰਟੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦਾ ਵਿਰੋਧ ਕਰਨ ਦੇ ਨਾਲ-ਨਾਲ ਕਿਸਾਨਾਂ ਦੇ ਅੰਦੋਲਨ ਦੀ ਪੂਰਨ ਹਮਾਇਤ ਵੀ ਕਰਦੀ ਹੈ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰਨੀ ਮੈਂਬਰ ਡਾ. ਜੋਗਿੰਦਰ ਸਿੰਘ ਮੈਣੀ, ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਮੰਡੇਰ, ਪਰਮਜੀਤ ਸਿੰਘ ਸੋਹਲ, ਬਲਵਿੰਦਰ ਵਾਲੀਆ, ਜ਼ੋਰਾਵਰ ਸਿੰਘ, ਵਰਿੰਦਰ ਭਾਟੀਆ, ਸੰਗਰਾਮ ਸਿੰਘ ਤੇ ਰਵਿੰਦਰ ਸਿੰਘ ਵੀ ਹਾਜ਼ਰ ਸਨ |
ਬਿਜਲੀ ਕਾਮਿਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਰੈਲੀ ਕੱਢੀ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਅਤੇ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਖੇਤੀ ਬਿੱਲਾਂ ਦੇ ਵਿਰੋਧ 'ਚ ਉੱਤਰੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਅੰਦੋਲਨ ਦੀ ਹਮਾਇਤ ਕਰਦਿਆਂ ਅੱਜ ਸਪੈਸ਼ਲ ਡਵੀਜ਼ਨ ਮੰਡੀ ਗੋਬਿੰਦਗੜ੍ਹ ਵਿਖੇ ਬਿਜਲੀ ਕਾਮਿਆਂ ਨੇ ਮੋਦੀ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਰੈਲੀ ਕੀਤੀ | ਉਪਰੰਤ ਮੋਦੀ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ | ਇਸ ਮੌਕੇ ਡਵੀਜ਼ਨ ਪ੍ਰਧਾਨ ਅਮਰੀਕ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦਾ ਨੁਕਸਾਨ ਕੇਵਲ ਕਿਸਾਨਾਂ ਨੂੰ ਹੀ ਨਹੀਂ ਬਲਕਿ ਹਰ ਵਰਗ ਨੂੰ ਇਸ ਦੀ ਮਾਰ ਝੱਲਣੀ ਪਵੇਗੀ | ਇਸ ਲਈ ਇਸ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਮੁਲਾਜ਼ਮਾਂ ਸਮੇਤ ਹਰ ਵਰਗ ਦੇ ਲੋਕ ਕਿਸਾਨ ਅੰਦੋਲਨ 'ਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਪ੍ਰਦਰਸ਼ਨਕਾਰੀ ਬਿਜਲੀ ਕਾਮਿਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਹਰਵਿੰਦਰ ਸਿੰਘ, ਰੋਹਿਤ ਕੁਮਾਰ, ਹੇਮਰਾਜ ਸਕੱਤਰ, ਤਰਸੇਮ ਲਾਲ, ਸੂਰਬੀਰ, ਹਰਜਿੰਦਰ ਸਿੰਘ, ਜੱਗਾ ਖਾਂ, ਗੁਰਦੀਪ ਸਿੰਘ, ਮਨਪ੍ਰੀਤ ਸਿੰਘ, ਭੋਲਾਰਾਮ, ਗੁਰਪ੍ਰੀਤ ਸਿੰਘ, ਰਾਮਚੰਦ, ਜਗਪਾਲ ਤੇ ਲੱਕੀ ਟੌਹੜਾ ਆਦਿ ਸ਼ਾਮਿਲ ਸਨ |
ਬਾਰ ਐਸੋਸੀਏਸ਼ਨ ਅਮਲੋਹ ਨੇ ਕਿਸਾਨਾਂ ਦੇ ਹੱਕ 'ਚ ਕੀਤਾ ਰੋਸ ਮੁਜ਼ਾਹਰਾ
ਅਮਲੋਹ, (ਰਿਸ਼ੂ ਗੋਇਲ)-ਬਾਰ ਐਸੋਸੀਏਸ਼ਨ ਅਮਲੋਹ ਦੇ ਵਕੀਲਾਂ ਵਲੋਂ ਅੱਜ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਜਤਿੰਦਰ ਕਰਕਰਾ ਦੀ ਅਗਵਾਈ 'ਚ ਕਿਸਾਨਾਂ ਦੇ ਹੱਕ 'ਚ ਤਹਿਸੀਲ ਅਮਲੋਹ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਐਡਵੋਕੇਟ ਜਤਿੰਦਰ ਕਰਕਰਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਕਿਸਾਨ ਵਿਰੋਧੀ ਬਿੱਲ ਪਾਸ ਕੀਤੇ ਹਨ | ਉਹ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕਾਂ ਦੇ ਅਰਥਚਾਰੇ ਲਈ ਮਾਰੂ ਸਾਬਤ ਹੋਣਗੇ | ਉਨ੍ਹਾਂ ਕਿਹਾ ਕਿ ਕਿਸਾਨ ਸਾਡੀ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਤੋਂ ਬਿਨਾਂ ਪੰਜਾਬ ਦੇ ਲੋਕਾਂ ਦੀ ਕੋਈ ਜ਼ਿੰਦਗੀ ਨਹੀਂ ਹੈ | ਇਸ ਮੌਕੇ ਬਾਰ ਐਸੋਸੀਏਸ਼ਨ ਦੇ ਉਪ ਪ੍ਰਧਾਨ ਮੋਹਿਤ ਪੁਰੀ, ਸਕੱਤਰ ਐਡ. ਬੂਟਾ ਸਿੰਘ, ਐਡ. ਅਸ਼ੋਕ ਕੁਮਾਰ ਬਾਂਸਲ, ਐਡ. ਰੌਬਿਨ ਬਾਂਸਲ, ਐਡ. ਸੁਨੀਲ ਗਰਗ, ਪਰਗਟ ਸਿੰਘ ਬੜਿੰਗ, ਐਡ. ਕਮਲਪ੍ਰੀਤ ਸਿੰਘ ਮਾਨ, ਐਡ. ਹਰਦੀਪ ਸਿੰਘ ਧਾਮੀ, ਜਸਵੰਤ ਰਾਏ ਸ਼ਰਮਾ, ਸੈਫੀ ਗੋਇਲ ਤੇ ਹੋਰ ਹਾਜ਼ਰ ਸਨ |
ਕਿਸਾਨਾਂ ਵਲੋਂ ਨੋਗਾਵਾਂ-ਬਸੀ ਮੁੱਖ ਮਾਰਗ ਜਾਮ
ਬਸੀ ਪਠਾਣਾਂ, (ਰਵਿੰਦਰ ਮੌਦਗਿਲ)-ਕਿਸਾਨ ਜਥੇਬੰਦੀਆਂ ਦੇ ਬੁਲਾਵੇ 'ਤੇ ਪੰਜਾਬ ਬੰਦ ਦੌਰਾਨ ਸ਼ੁੱਕਰਵਾਰ ਨੂੰ ਵੱਖ-ਵੱਖ ਪਿੰਡਾਂ ਨੌਗਾਵਾਂ, ਕਲੇਰਾਂ, ਆਲਮਪੁਰ, ਜੈ ਸਿੰਘ ਵਾਲਾ, ਖਰੋਡਾਂ, ਥਾਬਲਾਂ ਤੇ ਸਿਕੰਦਰਪੁਰ ਦੇ ਕਿਸਾਨਾਂ ਨੇ ਨੋਗਾਵਾਂ-ਬਸੀ ਮੁੱਖ ਮਾਰਗ ਜਾਮ ਕੀਤਾ, ਜਿਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪਾਸ ਕੀਤੇ ਖੇਤੀ ਬਿੱਲਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਲਗਾਏ ਰੋਸ ਧਰਨੇ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨ ਵਿਰੋਧੀ ਬਿੱਲ ਪੰਜਾਬ ਦੇ ਕਿਸਾਨਾਂ, ਮੰਡੀਕਰਨ ਪ੍ਰਣਾਲੀ ਸਮੇਤ ਪੰਜਾਬ ਦੇ ਸਮੁੱਚੇ ਅਰਥਚਾਰੇ ਨੂੰ ਤਬਾਹ ਕਰ ਦੇਣਗੇ | ਇਸ ਨਾਲ ਜਿੱਥੇ ਕਿਸਾਨ ਫ਼ਸਲਾਂ ਦੀਆਂ ਕੀਮਤਾਂ ਲਈ ਵਪਾਰੀਆਂ 'ਤੇ ਨਿਰਭਰ ਹੋ ਜਾਵੇਗਾ, ਉੱਥੇ ਆੜ੍ਹਤੀ, ਮਜ਼ਦੂਰ ਤੇ ਟਰਾਂਸਪੋਰਟਰ ਵੀ ਬਰਬਾਦ ਹੋ ਜਾਣਗੇ | ਰੋਸ ਧਰਨੇ 'ਚ ਸਤਬੀਰ ਸਿੰਘ ਨੌਗਾਵਾਂ ਚੇਅਰਮੈਨ ਮਾਰਕੀਟ ਕਮੇਟੀ ਬਸੀ ਪਠਾਣਾਂ, ਜਥੇਦਾਰ ਜਗਮੋਹਨ ਸਿੰਘ, ਕੁਲਦੀਪ ਸਿੰਘ ਨੰਬਰਦਾਰ ਸਮੇਤ ਵੱਖ-ਵੱਖ ਪਿੰਡਾਂ ਕਲੇਰਾਂ, ਆਲਮਪੁਰ, ਜੈ ਸਿੰਘ ਵਾਲਾ, ਖਰੋਡਾਂ, ਥਾਬਲਾਂ ਤੇ ਸਿਕੰਦਰਪੁਰ ਦੇ ਕਿਸਾਨ ਭਾਰੀ ਗਿਣਤੀ 'ਚ ਸ਼ਾਮਿਲ ਹੋਏ |
ਸ਼੍ਰੋਮਣੀ ਅਕਾਲੀ ਦਲ ਵਲੋਂ ਰਾਣਵਾਂ ਵਿਖੇ ਰੋਸ ਧਰਨਾ
ਖਮਾਣੋਂ/ਸੰਘੋਲ, (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ, ਹਰਜੀਤ ਮਾਵੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਦੇ ਅੱਗੇ ਦਰਬਾਰਾ ਸਿੰਘ ਗੁਰੂ ਮੁੱਖ ਸੇਵਾਦਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੀ ਅਗਵਾਈ ਹੇਠ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਕਾ ਜਾਮ ਰੱਖਿਆ ਗਿਆ ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਧਰਨਾ ਦਿੱਤਾ ਗਿਆ | ਇਸ ਧਰਨੇ ਨੂੰ ਸੰਬੋਧਨ ਕਰਦਿਆਂ ਦਰਬਾਰਾ ਸਿੰਘ ਗੁਰੂ, ਜਗਦੀਪ ਸਿੰਘ ਚੀਮਾ, ਜਥੇ. ਅਵਤਾਰ ਸਿੰਘ ਰਿਆ, ਡਾ. ਜਗਦੀਪ ਸਿੰਘ ਰਾਣਾ, ਜਥੇ. ਪ੍ਰੇਮ ਸਿੰਘ ਮਨੈਲੀ, ਹਰਚੰਦ ਸਿੰਘ ਖੰਟ ਤੇ ਕੈਪਟਨ ਗੁਰਦੇਵ ਸਿੰਘ ਆਦਿ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਆਰਡੀਨੈਂਸਾਂ ਦੀ ਪੁਰਜ਼ੋਰ ਸ਼ਬਦਾਂ 'ਚ ਨਿਖੇਧੀ ਕੀਤੀ | ਇਸ ਮੌਕੇ ਕਸ਼ਮੀਰਾ ਸਿੰਘ ਬਿਲਾਸਪੁਰ, ਗੁਰਦੀਪ ਸਿੰਘ ਘੁਮਾਣ, ਜਥੇ. ਸ਼ੇਰ ਸਿੰਘ ਬਾਠਾਂ, ਰਾਜੀਵ ਅਹੂਜਾ ਪ੍ਰਧਾਨ ਸਰਕਲ ਸ਼ਹਿਰੀ, ਪ੍ਰਲਾਦ ਸਿੰਘ ਅਜਨੇਰ, ਪ੍ਰਦੀਪ ਸਿੰਘ ਕਲੌੜ, ਦਵਿੰਦਰ ਸਿੰਘ ਮਾਜਰੀ, ਬਲਜਿੰਦਰ ਸਿੰਘ ਬੌੜ ਸਾਬਕਾ ਚੇਅਰਮੈਨ ਲੈਂਡ ਮਾਰਗੇਜ ਬੈਂਕ ਖਮਾਣੋਂ, ਗੁਰਦੀਪ ਸਿੰਘ ਭੱਟੀਆਂ, ਅਮਨਪਾਲ ਸਿੰਘ, ਜਸਵੀਰ ਸਿੰਘ ਵਿਰਦੀ, ਬਲਬੀਰ ਸਿੰਘ ਜਟਾਣਾ ਉੱਚਾ, ਯੂਥ ਆਗੂ ਗੁਰਮੀਤ ਸਿੰਘ ਸੋਨੂੰ ਚੀਮਾ, ਹਰਿੰਦਰ ਸਿੰਘ ਕੁੱਕੀ, ਪਰਮਜੀਤ ਸਿੰਘ ਭੰਗੂ, ਮਨਪ੍ਰੀਤ ਸਿੰਘ ਮੰਪੀ ਤੇ ਇਲਾਕੇ ਦੇ ਹੋਰ ਅਕਾਲੀ ਆਗੂ ਵੱਡੀ ਗਿਣਤੀ 'ਚ ਹਾਜ਼ਰ ਸਨ |
ਧਰਨੇ ਦੌਰਾਨ ਬੱਬੂ ਮਾਨ ਦਾ ਬਾਈਲਾਰਸ ਟਰੈਕਟਰ ਰਿਹਾ ਖਿੱਚ ਦਾ ਕੇਂਦਰ
ਸੰਘੋਲ, (ਗੁਰਨਾਮ ਸਿੰਘ ਚੀਨਾ)-ਪਿੰਡ ਖੰਟ ਵਾਸੀਆਂ ਵਲੋਂ ਮੁੱਖ ਮਾਰਗ 'ਤੇ ਕਿਸਾਨਾਂ ਦੇ ਹੱਕ 'ਚ ਲਗਾਏ ਗਏ ਧਰਨੇ ਦੌਰਾਨ ਭਾਵੇਂ ਵਿਦੇਸ਼ ਗਏ ਹੋਣ ਕਾਰਨ ਪਿੰਡ ਖੰਟ ਦੇ ਜੰਮਪਲ ਅਦਾਕਾਰ ਤੇ ਲੋਕ ਗਾਇਕ ਬੱਬੂ ਮਾਨ ਧਰਨੇ 'ਚ ਸ਼ਾਮਿਲ ਨਹੀਂ ਹੋ ਸਕੇ, ਪਰ ਇਸ ਧਰਨੇ ਦੌਰਾਨ ਉਨ੍ਹਾਂ ਦਾ ਬਾਈਲਾਰਸ ਟਰੈਕਟਰ ਖਿੱਚ ਦਾ ਕੇਂਦਰ ਬਣਿਆ ਰਿਹਾ ਤੇ ਟਰੈਕਟਰ 'ਤੇ ਲਿਖਾਇਆ 'ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ' ਦਾ ਨਾਅਰਾ ਉਨ੍ਹਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਂਦਾ ਰਿਹਾ |
ਪਿੰਡ ਖੰਟ ਵਿਖੇ ਪਿੰਡ ਵਾਸੀਆਂ ਲਗਾਇਆ ਧਰਨਾ
ਸੰਘੋਲ, (ਗੁਰਨਾਮ ਸਿੰਘ ਚੀਨਾ)-ਕਿਸਾਨ ਮਜ਼ਦੂਰ ਏਕਤਾ ਦੇ ਹਾਮੀ ਤੇ ਕਿਸਾਨਾਂ ਦੇ ਹੱਕ 'ਚ ਡਟ ਕੇ ਖਲੋਣ ਵਾਲੇ ਅਦਾਕਾਰ ਤੇ ਲੋਕ ਗਾਇਕ ਬੱਬੂ ਮਾਨ ਦੇ ਪਿੰਡ ਖੰਟ ਵਿਖੇ ਗ੍ਰਾਮ ਪੰਚਾਇਤ ਦੁਆਰਾ ਸਰਪੰਚ ਬਲਵੀਰ ਸਿੰਘ ਦੀ ਅਗਵਾਈ 'ਚ ਪਿੰਡ ਖੰਟ-ਮਾਨਪੁਰ ਵਾਸੀਆਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਚੰਡੀਗੜ੍ਹ-ਲੁਧਿਆਣਾ ਮੁੱਖ ਮਾਰਗ 'ਤੇ ਕਿਸਾਨਾਂ ਦੇ ਹੱਕ 'ਚ ਧਰਨਾ ਲਗਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਮੋਦੀ ਸਰਕਾਰ ਦੁਆਰਾ ਕਿਸਾਨ ਵਿਰੋਧੀ ਬਿੱਲਾਂ ਨੂੰ ਪਾਸ ਕਰਨ ਦੀ ਨਿਖੇਧੀ ਕੀਤੀ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨ ਵਿਰੋਧੀ ਬਿੱਲ ਨੂੰ ਵਾਪਸ ਲਿਆ ਜਾਵੇ ਨਹੀਂ ਤਾਂ ਕੇਂਦਰ ਸਰਕਾਰ ਵਿਰੁੱਧ ਵੱਡਾ ਦੇਸ਼ ਵਿਆਪੀ ਸੰਘਰਸ਼ ਆਰੰਭਿਆ ਜਾਵੇਗਾ |
ਬਿਜਲੀ ਕਾਮਿਆਂ ਨੇ ਸਾੜਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ
ਖਮਾਣੋਂ/ਭੜੀ, (ਜੋਗਿੰਦਰ ਪਾਲ, ਭਰਪੂਰ ਸਿੰਘ ਹਵਾਰਾ)-ਕੇਂਦਰ ਸਰਕਾਰ ਵਲੋਂ ਜਾਰੀ ਬਿੱਲਾਂ ਤੇ ਬਿਜਲੀ ਐਕਟ 2003 ਵਿਚ ਸੋਧ ਕਰਨ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਸਬੰਧ ਵਿਚ ਪੀ.ਐੱਸ.ਪੀ.ਸੀ.ਐੱਲ. ਭੜੀ ਅਤੇ 66 ਕੇ.ਵੀ. ਸ/ਸ ਭੜੀ ਦੇ ਬਿਜਲੀ ਕਾਮਿਆਂ ਵਲੋਂ ਬਿਜਲੀ ਦਫ਼ਤਰ ਅੱਗੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਵਿਰੋਧ ਕਰਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ¢ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਪ੍ਰਧਾਨ (ਟੀ.ਐੱਸ.ਯੂ.) ਨੇ ਦੱਸਿਆ ਕਿ ਬਿਜਲੀ ਕਾਮਿਆਂ ਵਲੋਂ ਮੰਗ ਕੀਤੀ ਗਈ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਜਲਦੀ ਤੋਂ ਜਲਦੀ ਰੱਦ ਕੀਤਾ ਜਾਵੇ ਅਤੇ ਜੇਕਰ ਇਹ ਕਾਲੇ ਕਾਨੂੰਨ ਨਾ ਰੱਦ ਕੀਤੇ ਗਏ ਤਾਂ ਇਹ ਵਿਰੋਧ ਪ੍ਰਦਰਸ਼ਨ ਇਸੇ ਤਰ੍ਹਾਂ ਹੀ ਜਾਰੀ ਰਹਿਣਗੇ | ਇਸ ਮੌਕੇ ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਸਕੱਤਰ, ਪਰਮਿੰਦਰ ਸਿੰਘ ਮੀਤ ਪ੍ਰਧਾਨ, ਜਗਤਾਰ ਸਿੰਘ ਪ੍ਰਧਾਨ, ਰਣਜੀਤ ਸਿੰਘ ਸਕੱਤਰ, ਲਖਵੀਰ ਸਿੰਘ, ਪਰਜਿੰਦਰ ਸਿੰਘ ਤੇ ਹੋਰ ਸੀ.ਐੱਚ.ਬੀ. ਕਾਮਿਆਂ ਨੇ ਸ਼ਮੂਲੀਅਤ ਕੀਤੀ |
ਮੰਡੀ ਗੋਬਿੰਦਗੜ੍ਹ 'ਚ ਕਿਸਾਨਾਂ ਨੇ ਅਮਲੋਹ ਰੋਡ ਜਾਮ ਕਰਕੇ ਲਗਾਇਆ ਧਰਨਾ ਮੰਡੀ
ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਮੋਦੀ ਸਰਕਾਰ ਦੇ ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਉਲੀਕੇ ਅੰਦੋਲਨ ਦੇ ਤਹਿਤ ਅੱਜ ਮੰਡੀ ਗੋਬਿੰਦਗੜ੍ਹ ਦੇ ਅਮਲੋਹ ਰੋਡ 'ਤੇ ਇਲਾਕੇ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਸੜਕ ਜਾਮ ਕਰਕੇ ਧਰਨਾ ਲਗਾਇਆ, ਜਿਸ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੇ ਵੀ ਸ਼ਮੂਲੀਅਤ ਕਰਕੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ | ਇਸ ਧਰਨੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਮਲਕੀਤ ਸਿੰਘ ਰਾਓ ਜੱਸੜ੍ਹਾਂ, ਜਗਰੂਪ ਸਿੰਘ ਸੰਧੂ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ, ਜਗਮੀਤ ਸਿੰਘ ਸਹੋਤਾ, ਆਨੰਦ ਪਨੇਸਰ ਜ਼ਿਲ੍ਹਾ ਚੇਅਰਮੈਨ ਬੀ.ਸੀ ਵਿੰਗ ਕਾਂਗਰਸ, ਅਮਰੀਕ ਸਿੰਘ ਮੰਡੇਰ, ਪਰਮਜੀਤ ਸੋਹਲ, ਬਲਵਿੰਦਰ ਵਾਲੀਆ, ਜਸਵੀਰ ਸਿੰਘ ਚੱਠਾ, ਭੁਪਿੰਦਰ ਸਿੰਘ ਮਾਜਰੀ, ਕਮਲਜੀਤ ਸਿੰਘ ਸੋਮਾ ਪੰਚ ਤੋਂ ਇਲਾਵਾ ਵੱਡੀ ਗਿਣਤੀ 'ਚ ਆਮ ਲੋਕ ਵੀ ਸ਼ਾਮਿਲ ਹੋਏ | ਇਸ ਮੌਕੇ ਬੁਲਾਰਿਆਂ ਨੇ ਮੋਦੀ ਸਰਕਾਰ ਦੇ ਖੇਤੀ ਆਰਡੀਨੈਂਸਾਂ ਨੂੰ ਦੇਸ਼ ਵਿਰੋਧੀ ਕਰਾਰ ਦਿੰਦਿਆਂ ਰਾਸ਼ਟਰਪਤੀ ਤੋਂ ਇਹ ਬਿੱਲ ਵਾਪਸ ਲੈਣ ਦੀ ਮੰਗ ਕੀਤੀ |
ਪੰਜਾਬ ਬੰਦ ਦੇ ਸੱਦੇ 'ਤੇ ਸੰਘੋਲ ਬਾਜ਼ਾਰ ਰਿਹਾ ਮੁਕੰਮਲ ਬੰਦ
ਸੰਘੋਲ, (ਹਰਜੀਤ ਸਿੰਘ ਮਾਵੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਕਾਨੂੰਨ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਸੰਘੋਲ ਵਿਚ ਮੁਕੰਮਲ ਹੁੰਗਾਰਾ ਮਿਲਿਆ, ਜਿੱਥੇ ਸਵੇਰ ਤੋਂ ਲੈ ਕੇ ਸੰਘੋਲ ਦਾ ਪੂਰਾ ਬਾਜ਼ਾਰ ਮੁਕੰਮਲ ਬੰਦ ਵੇਖਣ ਨੂੰ ਮਿਲਿਆ | ਇਸ ਸਬੰਧੀ ਗੱਲਬਾਤ ਕਰਦਿਆਂ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਬਲਾਕ ਅਵਤਾਰ ਸਿੰਘ ਤਾਰੀ ਸਕੱਤਰ ਪੋਹਲੋ ਮਾਜਰਾ, ਕਾਂਗਰਸ ਕਿਸਾਨ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਗੁਰਸੇਵਕ ਸਿੰਘ ਲੁਹਾਰ ਮਾਜਰਾ, ਵਕੀਲ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਚਰਨਜੀਤ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਗੱਗੜਵਾਲ ਨੇ ਆਖਿਆ ਕਿ ਬਾਜ਼ਾਰ ਦਾ ਸਾਰਾ ਦਾਰੋਮਦਾਰ ਸਿਰਫ਼ ਕਿਸਾਨ ਨਾਲ ਹੀ ਜੁੜਿਆ ਹੋਇਆ ਹੈ ਇਸ ਕਰਕੇ ਹੀ ਇਸ ਕਾਲੇ ਕਾਨੰੂਨ ਖ਼ਿਲਾਫ਼ ਦੇਸ਼ ਦਾ ਹਰ ਵਰਗ ਕਿਸਾਨਾਂ ਦੇ ਨਾਲ ਖੜ੍ਹਾ ਹੈ |
ਖਮਾਣੋਂ ਦੇ ਸਮੂਹ ਦੁਕਾਨਦਾਰਾਂ ਨੇ ਪੰਜਾਬ ਬੰਦ ਦੇ ਸੱਦੇ ਨੂੰ ਦਿੱਤਾ ਸਮਰਥਨ
ਖਮਾਣੋਂ, (ਜੋਗਿੰਦਰ ਪਾਲ)-ਸਮੂਹ ਭਾਰਤੀ ਕਿਸਾਨ ਯੂਨੀਅਨ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰੀ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ ਵਿਚ 25 ਸਤੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ 'ਤੇ ਖਮਾਣੋਂ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਵਲੋਂ ਆਪੋ ਆਪਣੀਆਂ ਦੁਕਾਨਾਂ ਬੰਦ ਰੱਖ ਕਿ ਪੂਰਾ ਸਮਰਥਨ ਦਿੱਤਾ ਗਿਆ ਅਤੇ ਸ਼ਹਿਰ ਵਿਚ ਕਿਸੇ ਵੀ ਦੁਕਾਨਦਾਰ ਨੇ ਆਪਣੀ ਦੁਕਾਨ ਨਹੀਂ ਖੋਲੀ | ਕੇਂਦਰੀ ਬਿੱਲਾਂ ਪ੍ਰਤੀ ਰੋਸ ਪ੍ਰਗਟਾਉਂਦਿਆਂ ਕਈ ਦੁਕਾਨਦਾਰਾਂ ਨੇ ਕਿਹਾ ਕਿ ਇਹ ਸੰਘਰਸ਼ ਸਿਰਫ਼ ਕਿਸਾਨਾਂ ਦਾ ਹੀ ਨਹੀਂ ਸਗੋਂ ਪੰਜਾਬ ਦੇ ਹਰ ਵਰਗ ਦਾ ਹੈ ਅਤੇ ਕੇਂਦਰੀ ਬਿੱਲਾਂ ਦੇ ਲਾਗੂ ਹੋਣ ਨਾਲ ਸਿਰਫ਼ ਕਿਸਾਨਾਂ ਨੂੰ ਹੀ ਨਹੀਂ ਸਗੋਂ ਛੋਟੇ ਵਪਾਰੀ, ਦੁਕਾਨਦਾਰ, ਮਜ਼ਦੂਰਾਂ ਤੋਂ ਇਲਾਵਾ ਹਰ ਆਮ ਆਦਮੀ ਨੂੰ ਇਸ ਦਾ ਵੱਡਾ ਨੁਕਸਾਨ ਹੋਵੇਗਾ ਅਤੇ ਪੰਜਾਬ ਦੇ ਹਰ ਵਰਗ ਨੂੰ ਇਸ ਸੰਘਰਸ਼ ਲਈ ਇੱਕਜੱੁਟ ਹੋਣ ਦੀ ਲੋੜ ਹੈ | ਸਮੂਹ ਭਾਰਤੀ ਕਿਸਾਨ ਯੂਨੀਅਨ ਜਥੇਬੰਦੀਆਂ ਦੇ ਆਗੂਆਂ ਨੇ ਦਿੱਤੇ ਇਸ ਬੰਦ ਦੇ ਸੱਦੇ 'ਤੇ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਦੇਣ ਅਤੇ ਇਸ ਸੰਘਰਸ਼ ਵਿਚ ਭਰਵੀਂ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲਿਆਂ ਸਮੂਹ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਆੜ੍ਹਤੀਆਂ, ਟਰੱਕ ਆਪੇ੍ਰਟਰਾਂ ਅਤੇ ਹੋਰ ਲੋਕਾਂ ਦਾ ਧੰਨਵਾਦ ਕੀਤਾ¢
ਨੰਦਪੁਰ ਕਲੌੜ ਤੇ ਭਟੇੜੀ 'ਚ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ
ਨੰਦਪੁਰ ਕਲੌੜ, 25 ਸਤੰਬਰ (ਜਰਨੈਲ ਸਿੰਘ ਧੁੰਦਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀਬਾੜੀ ਆਰਡੀਨੈਂਸ ਰੱਦ ਕਰਵਾਉਣ ਲਈ ਸਮੂਹ ਕਿਸਾਨ ਜਥੇਬੰਦੀਅਹਾਂ ਵਲੋਂ ਰੋਸ ਵਜੋਂ ਪੰਜਾਬ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਇਲਾਕੇ 'ਚ ਭਰਵਾਂ ਹੁੰਗਾਰਾ ਮਿਲਿਆ ਹੈ | ਨੰਦਪੁਰ ਕਲੌੜ ਤੇ ਮੋਰਿੰਡਾ-ਚੁੰਨ੍ਹੀ ਸੜਕ 'ਤੇ ਪਿੰਡ ਭਟੇੜੀ ਵਿਖੇ ਸਾਰੀਆਂ ਦੁਕਾਨਾਂ ਤੇ ਕਾਰੋਬਾਰ ਬੰਦ ਰੱਖੇ ਗਏ | ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਹਰਮੇਲ ਸਿੰਘ ਭਟੇੜੀ, ਗੁਰਮੁਖ ਸਿੰਘ ਲਵਲੀ, ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਜਸਪਾਲ ਸਿੰਘ ਕਲੌੜ ਨੇ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਦੇਣ 'ਤੇ ਇਲਾਕੇ ਦੇ ਦੁਕਾਨਦਾਰਾਂ, ਕਾਰੋਬਾਰੀਆਂ ਤੇ ਸਮੂਹ ਵਸਨੀਕਾਂ ਦਾ ਧੰਨਵਾਦ ਕੀਤਾ ਹੈ |
ਸਰਹਿੰਦ-ਲਾਂਡਰਾਂ ਮਾਰਗ 'ਤੇ ਕਿਸਾਨ ਜਥੇਬੰਦੀਆਂ ਵਲੋਂ ਚੱਕਾ ਜਾਮ
ਚੁੰਨ੍ਹੀ, 25 ਸਤੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਚੁੰਨ੍ਹੀ ਕਲਾਂ ਸਰਕਲ ਤੇ ਬਡਾਲੀ ਆਲਾ ਸਿੰਘ ਸਰਕਲ 'ਚ ਵੱਖ-ਵੱਖ ਥਾਈਾ ਕਿਸਾਨ ਹੱਕੀ ਧਰਨੇ ਲਗਾਏ ਗਏ, ਜਿਨ੍ਹਾਂ 'ਚ ਪ੍ਰਮੁੱਖ ਬਡਾਲੀ ਆਲਾ ਸਿੰਘ ਤੇ ਚੁੰਨ੍ਹੀ ਕਲਾਂ ਵਿਖੇ ਸਰਹਿੰਦ-ਲਾਂਡਰਾਂ ਮੁੱਖ ਮਾਰਗ 'ਤੇ ਲੱਗਣ ਵਾਲੇ ਧਰਨੇ ਖ਼ਾਸ ਰਹੇ | ਬਡਾਲੀ ਆਲਾ ਸਿੰਘ ਵਿਖੇ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਪਹਿਲ ਕਰਦਿਆਂ ਧਰਨਾ ਤੇ ਜਾਮ ਲਗਾਇਆ, ਪਰ ਹੌਲੀ-ਹੌਲੀ ਬਡਾਲੀ ਸਰਕਲ ਤੋਂ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਤੇ ਇਕ ਵੱਡਾ ਇਕੱਠ ਹੋ ਗਿਆ | ਇੱਥੇ ਮਾਰਕੀਟ ਤੋਂ ਦੁਕਾਨਦਾਰ ਵਰਗ ਵੀ ਸ਼ਾਮਿਲ ਹੋਇਆ | ਇਸ ਦੇ ਨਾਲ ਹੀ ਚੁੰਨ੍ਹੀ ਸਰਕਲ ਦੇ ਪ੍ਰਮੁੱਖ ਧਰਨੇ ਤੇ ਜਾਮ ਚੁੰਨ੍ਹੀ ਦੇ ਰਸੂਲਪੁਰ ਮੋੜ ਅਤੇ ਮੋਰਿੰਡਾ ਟੀ-ਪੁਆਇੰਟ ਤੇ ਲਗਾਏ ਗਏ | ਧਰਨਿਆਂ ਦੌਰਾਨ ਕਿਸਾਨ ਪ੍ਰਕਾਸ਼ ਸਿੰਘ ਡੰਘੇੜੀਆਂ, ਬਲਵਿੰਦਰ ਸਿੰਘ ਘੇਲ, ਅਵਤਾਰ ਸਿੰਘ ਡੰਘੇੜੀਆਂ, ਹਰਵਿੰਦਰ ਸਿੰਘ ਮੁਕਾਰੋਂਪੁਰ, ਹਰਬੰਸ ਸਿੰਘ ਈਸਰਹੇਲ, ਨਿੰਦਾ ਕਸੁੰਬੜੀ, ਲਖਵਿੰਦਰ ਸਿੰਘ ਭੂਰਾ, ਬਲਿਹਾਰ ਸਿੰਘ ਚੁੰਨ੍ਹੀ, ਗੁਰਪ੍ਰੀਤ ਸਿੰਘ ਸੈਂਪਲੀ, ਜਸਬੀਰ ਸਿੰਘ ਕੱਜਲ ਮਾਜਰਾ, ਸਰਬਜੀਤ ਸਿੰਘ ਰਾਮਪੁਰ, ਕੁਲਵੰਤ ਸਿੰਘ ਮਾਵੀ, ਜਸਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

ਆਨਲਾਈਨ ਮੁਲਾਂਕਣ ਜਾਗਰੂਕਤਾ ਪ੍ਰੀਖਿਆ ਸਬੰਧੀ ਅਧਿਆਪਕਾਂ ਨਾਲ ਵੀਡੀਓ ਕਾਨਫਰੰਸਿੰਗ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਰਾਜਿੰਦਰ ਸਿੰਘ)-ਬਲਾਕ ਬਸੀ ਪਠਾਣਾਂ ਦੇ ਅੰਗਰੇਜ਼ੀ ਅਤੇ ਐੱਸ. ਐੱਸ. ਮੈਂਟਰ ਮਨਿੰਦਰਪਾਲ ਵਲੋਂ 21 ਸਤੰਬਰ ਤੋਂ ਹੋਣ ਵਾਲੀ ਆਨ-ਲਾਈਨ ਮੁਲਾਂਕਣ ਜਾਗਰੂਕਤਾ ਪ੍ਰੀਖਿਆ ਸਬੰਧੀ ਅੱਜ ਬਲਾਕ ਬਸੀ ਦੇ ਮਿਡਲ ਸਕੂਲਾਂ ਦੇ ਅਧਿਆਪਕਾਂ ਨਾਲ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਵਿਦਿਆਰਥਣਾਂ ਨੂੰ ਵੰਡੇ ਸਮਾਰਟ ਫ਼ੋਨ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਰਾਜਿੰਦਰ ਸਿੰਘ)-ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖ਼ਲੇ 'ਚ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਵਾਧਾ ਹੋਇਆ ਹੈ ਜੋ ਪੰਜਾਬ ਸਰਕਾਰ ਵਲੋਂ ਸਕੂਲੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਉਪਰਾਲਿਆਂ ਸਦਕਾ ਸੰਭਵ ਹੋਇਆ ਹੈ | ...

ਪੂਰੀ ਖ਼ਬਰ »

ਸਾਜ਼ ਵਾਦਨ ਮੁਕਾਬਲੇ ਦੇ ਨਤੀਜੇ ਐਲਾਨੇ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਆਨ-ਲਾਈਨ ਮੁਕਾਬਲਿਆਂ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੁਜ਼ਗਾਰ ਮੇਲਾ ਅੱਜ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਲੱਗ ਰਹੇ ਮੈਗਾ ਰੁਜ਼ਗਾਰ ਮੇਲਿਆਂ ਤਹਿਤ ਰੁਜ਼ਗਾਰ ਮੇਲਾ 26 ਸਤੰਬਰ ਨੂੰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਜਾਵੇਗਾ | ...

ਪੂਰੀ ਖ਼ਬਰ »

ਕੋਰੋਨਾ ਕਾਰਨ 1 ਮੌਤ, 16 ਨਵੇਂ ਮਾਮਲੇ ਆਏ ਸਾਹਮਣੇ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਅੰਜਲੀ ਪਾਂਡੇ ਵਾਸੀ ਮੁਹੱਲਾ ਗੁਰੂ ਕੀ ਨਗਰੀ ਮੰਡੀ ਗੋਬਿੰਦਗੜ੍ਹ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ 16 ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਲੋਂ ਨਗਰ ਕੌ ਾਸਲ ਦਾ ਦੌਰਾ

ਅਮਲੋਹ, 25 ਸਤੰਬਰ (ਰਿਸ਼ੂ ਗੋਇਲ)-ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਵਲੋਂ ਨਗਰ ਕੌਾਸਲ ਅਮਲੋਹ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਕੌਾਸਲ ਅਧੀਨ ਕੰਮ ਕਰਦੇ ਸਫ਼ਾਈ ਸੇਵਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ | ਇਸ ਮੌਕੇ ਗੇਜਾ ...

ਪੂਰੀ ਖ਼ਬਰ »

ਬਿੱਲਾਂ ਨੂੰ ਰੱਦ ਕਰਵਾਉਣ ਲਈ ਗਰਾਮ ਪੰਚਾਇਤਾਂ ਮਤੇ ਪਾਸ ਕਰਕੇ ਰਾਸ਼ਟਰਪਤੀ ਨੂੰ ਭੇਜ ਰਹੀਆਂ ਹਨ- ਹੈਪੀ

ਮੰਡੀ ਗੋਬਿੰਦਗੜ੍ਹ, 25 ਸਤੰਬਰ (ਬਲਜਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਵਲੋਂ ਮਤੇ ਪਾਸ ਕਰਕੇ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਭੇਜੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਕਾਲੇ ਕਾਨੂੰਨਾਂ ...

ਪੂਰੀ ਖ਼ਬਰ »

ਸਾਜ਼ ਵਾਦਨ ਤੇ ਉਚਾਰਨ ਵਿੱਦਿਅਕ ਮੁਕਾਬਲੇ ਸਮਾਪਤ

ਬਸੀ ਪਠਾਣਾਂ, 25 ਸਤੰਬਰ (ਰਵਿੰਦਰ ਮੌਦਗਿਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ...

ਪੂਰੀ ਖ਼ਬਰ »

ਚੇਅਰਮੈਨ ਗੇਜਾ ਰਾਮ ਦਾ ਮੰਡੀ ਗੋਬਿੰਦਗੜ੍ਹ ਪਹੁੰਚਣ 'ਤੇ ਨਿੱਘਾ ਸਵਾਗਤ

ਮੰਡੀ ਗੋਬਿੰਦਗੜ੍ਹ, 25 ਸਤੰਬਰ (ਮੁਕੇਸ਼ ਘਈ)-ਨਗਰ ਕੌਾਸਲ ਗੋਬਿੰਦਗੜ੍ਹ ਵਿਖੇ ਗੇਜਾ ਰਾਮ, ਚੇਅਰਮੈਨ ਪੰਜਾਬ ਰਾਜ ਸਫ਼ਾਈ ਕਮਿਸ਼ਨ ਵਲੋਂ ਗੋਬਿੰਦਗੜ੍ਹ ਸ਼ਹਿਰ ਦਾ ਦੌਰਾ ਕੀਤਾ ਗਿਆ | ਨਗਰ ਕੌਾਸਲ ਗੋਬਿੰਦਗੜ੍ਹ ਵਿਖੇ ਆਮਦ ਮੌਕੇ ਉਨ੍ਹਾਂ ਨੂੰ ਐੱਸ.ਡੀ.ਐੱਮ. ਅਮਲੋਹ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਸੀ ਪਠਾਣਾਂ 'ਚ ਡਾ. ਦੀਪਕ ਵਲੋਂ ਮਰੀਜ਼ਾਂ ਦਾ ਇਲਾਜ ਸ਼ੁਰੂ

ਬਸੀ ਪਠਾਣਾਂ, 25 ਸਤੰਬਰ (ਰਵਿੰਦਰ ਮੌਦਗਿਲ)-ਸਿਵਲ ਹਸਪਤਾਲ ਬਸੀ ਪਠਾਣਾਂ 'ਚ ਆਪ੍ਰੇਸ਼ਨ ਮਾਹਿਰ ਡਾਕਟਰ ਦੀਪਕ ਵਲੋਂ ਮਰੀਜ਼ਾਂ ਦਾ ਇਲਾਜ ਸ਼ੁਰੂ ਕੀਤੇ ਜਾਣ ਨਾਲ ਹਲਕਾ ਵਾਸੀਆਂ ਦੀ ਲੰਬੇ ਸਮੇਂ ਚਲੀ ਆ ਰਹੀ ਮੰਗ ਸੂਬਾ ਸਰਕਾਰ ਨੇ ਪੂਰੀ ਕਰ ਦਿੱਤੀ ਹੈ, ਜਿਸ ਦੇ ਲਈ ਨਗਰ ...

ਪੂਰੀ ਖ਼ਬਰ »

ਆਈ. ਟੀ. ਆਈ. 'ਚ ਪਹਿਲਾਂ ਆਓ ਦਾਖ਼ਲਾ ਪਾਓ ਪ੍ਰਕਿਰਿਆ ਸ਼ੁਰੂ- ਪਿ੍ੰ. ਸਤਵਿੰਦਰ

ਬਸੀ ਪਠਾਣਾਂ, 25 ਸਤੰਬਰ (ਰਵਿੰਦਰ ਮੌਦਗਿਲ)-ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ (ਆਈ.ਟੀ.ਆਈ.) ਬਸੀ ਪਠਾਣਾਂ ਵਿਖੇ ਕੌਾਸਿਲੰਗ ਤੋਂ ਬਾਅਦ ਰਹਿੰਦੀਆਂ ਸੀਟਾਂ ਲਈ ਪਹਿਲਾਂ ਆਓ ਦਾਖ਼ਲਾ ਪਾਓ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ | ਇਹ ਜਾਣਕਾਰੀ ਪਿ੍ੰਸੀਪਲ ਸਤਵਿੰਦਰ ਨੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕੋਲਡ ਚੇਨ ਹੈਂਡਲਰਜ਼ ਨੂੰ ਇਲੈੱਕਟ੍ਰਾਨਿਕ ਇੰਟੈਲੀਜੈਂਸ ਨੈੱਟਵਰਕ ਬਾਰੇ ਕੋਰਸ ਕਰਵਾਇਆ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਮਨਪ੍ਰੀਤ ਸਿੰਘ)-ਸਿਹਤ ਵਿਭਾਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕੋਲਡ ਚੇਨ ਹੈਂਡਲਰਜ ਨੂੰ ਇਲੈਕਟ੍ਰੋਨਿਕ ਵੈਕਸੀਨ ਇੰਟੈਲੀਜੈਂਸ ਨੈੱਟਵਰਕ ਸੰਬੰਧੀ ਦੋ ਦਿਨਾ ਟ੍ਰੇਨਿੰਗ ਕੋਰਸ ਯੂਨਾਈਟਿਡ ਨੇਸ਼ਨ ਡਿਵੈਲਪਮੈਂਟ ਪ੍ਰੋਗਰਾਮ ਦੇ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਲੋਕਾਂ ਤੱਕ ਸਹੂਲਤਾਂ ਪਹੁੰਚਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਕੀਤਾ ਸਨਮਾਨ

ਮੰਡੀ ਗੋਬਿੰਦਗੜ੍ਹ, 25 ਸਤੰਬਰ (ਬਲਜਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਤਾਲਾਬੰਦੀ ਦੌਰਾਨ ਆਮ ਲੋਕਾਂ ਤੱਕ ਸਾਰੀਆਂ ਸੇਵਾਵਾਂ ਪਹੁੰਚਾਉਣ ਬਦਲੇ ਅੱਜ ਸਥਾਨਕ ਮੁਹੱਲਾ ਵਿਧੀ ਚੰਦ ਕਾਲੋਨੀ ਵਾਸੀਆਂ ਵਲੋਂ ਮਾਰਕੀਟ ਕਮੇਟੀ ਅਮਲੋਹ ਦੇ ਉੱਪ ਚੇਅਰਮੈਨ ...

ਪੂਰੀ ਖ਼ਬਰ »

ਸਵੈ ਰੁਜ਼ਗਾਰ ਲਈ ਬੁਟੀਕ ਖੋਲ੍ਹਣ ਸਬੰਧੀ ਕਰਜ਼ੇ ਦੀ ਸਹੂਲਤ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਬੁਟੀਕ ਦੇ ਕੰਮ ਨੂੰ ਸਵੈ ਰੁਜ਼ਗਾਰ ਦੇ ਤੌਰ 'ਤੇ ਅਪਨਾਉਣਾ ਔਰਤਾਂ ਲਈ ਆਮਦਨ ਦਾ ਇਕ ਵਧੀਆ ਸਾਧਨ ਸਿੱਧ ਹੋ ਸਕਦਾ ਹੈ | ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਚਲਾਈਆਂ ਜਾ ਰਹੀਆਂ ਸਵੈ ਰੁਜ਼ਗਾਰ ਸਕੀਮਾਂ ਤਹਿਤ ਬੁਟੀਕ ...

ਪੂਰੀ ਖ਼ਬਰ »

ਲਿਬੜਾ ਦੀ ਅਗਵਾਈ ਹੇਠ ਪਿੰਡ ਅਮਰਗੜ੍ਹ ਵਿਚ 'ਆਪ' ਦੀ ਹੋਈ ਭਰਵੀਂ ਮੀਟਿੰਗ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਆਗੂ ਅਜੈ ਸਿੰਘ ਲਿਬੜਾ ਦੀ ਅਗਵਾਈ ਹੇਠ ਅੱਜ ਪਿੰਡ ਅਮਰਗੜ੍ਹ ਵਿਚ ਭਰਵੀਂ ਮੀਟਿੰਗ ਹੋਈ | ਇਸ ਮੌਕੇ ਜਨ ਸਮੂਹ ਨੂੰ ਸੰਬੋਧਨ ਕਰਦਿਆਂ ਸ. ਲਿਬੜਾ ਨੇ ਕਿਹਾ ਕਿ ਇਕ ਪਾਸੇ ...

ਪੂਰੀ ਖ਼ਬਰ »

ਰਾਮਗੜ੍ਹੀਆ ਅਕਾਲ ਜਥੇਬੰਦੀ ਜ਼ਿਲ੍ਹਾ ਫ਼ਤਹਿਗੜ੍ਹ ਦੀ ਵਿਸ਼ੇਸ਼ ਬੈਠਕ

ਮੰਡੀ ਗੋਬਿੰਦਗੜ੍ਹ, 25 ਸਤੰਬਰ (ਮੁਕੇਸ਼ ਘਈ)-ਰਾਮਗੜ੍ਹੀਆ ਅਕਾਲ ਜਥੇਬੰਦੀ ਜ਼ਿਲ੍ਹਾ ਫ਼ਤਹਿਗੜ੍ਹ ਦੀ ਇਕ ਵਿਸ਼ੇਸ ਬੈਠਕ ਸਥਾਨਕ ਮੁਹੱਲਾ ਦਲੀਪ ਨਗਰ 'ਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਧੀਮਾਨ ਦੀ ਪ੍ਰਧਾਨਗੀ 'ਚ ਹੋਈ | ਬੈਠਕ 'ਚ ਜਥੇਬੰਦੀ ਦੇ ਕੌਮੀ ...

ਪੂਰੀ ਖ਼ਬਰ »

ਬੀਬਾ ਬਾਦਲ ਵਲੋਂ ਕੇਂਦਰੀ ਮੰਤਰੀ ਵਜੋਂ ਅਸਤੀਫ਼ਾ ਦੇਣਾ ਇਕ ਇਤਿਹਾਸਕ ਕਦਮ-ਖੀਰਨੀਆਂ

ਖਮਾਣੋਂ, 25 ਸਤੰਬਰ (ਜੋਗਿੰਦਰ ਪਾਲ)-ਸਾਬਕਾ ਵਿਧਾਇਕ ਸਮਰਾਲਾ ਜਗਜੀਵਨ ਸਿੰਘ ਖੀਰਨੀਆਂ ਸਾਬਕਾ ਚੇਅਰਮੈਨ ਮਾਰਕਫੈੱਡ ਪੰਜਾਬ ਨੇ ਖਮਾਣੋਂ ਵਿਖੇ ਮਾਰਕੀਟ ਕਮੇਟੀ ਖਮਾਣੋਂ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਘੁਮਾਣ ਦੇ ਦਫ਼ਤਰ ਵਿਖੇ ਗੱਲਬਾਤ ਦੌਰਾਨ ਕਿਹਾ ਕਿ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ-ਭੱਟੀ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਪ੍ਰਗਟਾਵਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੇਵਾਦਾਰ ਦੀਦਾਰ ਸਿੰਘ ਭੱਟੀ ਨੇ ਸਰਹਿੰਦ ...

ਪੂਰੀ ਖ਼ਬਰ »

ਪੰਥਕ ਅਕਾਲੀ ਲਹਿਰ ਕਿਸਾਨ ਅੰਦੋਲਨ 'ਚ ਕਿਸਾਨਾਂ ਦਾ ਸਮਰਥਨ-ਭੁਪਿੰਦਰ ਸਿੰਘ

ਦੇਵੀਗੜ੍ਹ, 25 ਸਤੰਬਰ (ਰਾਜਿੰਦਰ ਸਿੰਘ ਮੌਜੀ)-ਖੇਤੀ ਆਰਡੀਨੈਂਸਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ 'ਚ ਪਹੁੰਚ ਕੇ ਪੰਥਕ ਅਕਾਲੀ ਲਹਿਰ ਵਲੋਂ ਵੀ ਕਿਸਾਨਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ | ਇਹ ਪ੍ਰਗਟਾਵਾ ਪੰਥਕ ਅਕਾਲੀ ਲਹਿਰ ਦੇ ਵਰਕਿੰਗ ਕਮੇਟੀ ਮੈਂਬਰ ...

ਪੂਰੀ ਖ਼ਬਰ »

ਬਲਾਕ ਅਮਲੋਹ 'ਚ ਅਗੇਤੇ ਆਲੂਆਂ ਦੀ ਬਿਜਾਈ ਸ਼ੁਰੂ

ਅਮਲੋਹ, 25 ਸਤੰਬਰ (ਰਿਸ਼ੂ ਗੋਇਲ)-ਕਿਸਾਨਾਂ ਵਲੋਂ ਆਪਣੀ ਆਮਦਨ ਵਧਾਉਣ ਲਈ ਇਕ ਸਾਲ 'ਚ 3 ਫ਼ਸਲਾਂ ਪੈਦਾ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਬਲਾਕ ਅਮਲੋਹ ਦੇ ਬਹੁਤ ਪਿੰਡਾਂ 'ਚ ਝੋਨੇ ਦੀ ਕਟਾਈ ਤੋਂ ਬਾਅਦ ਅਗੇਤੇ ਆਲੂ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਵਿਖੇ 'ਵਰਲਡ ਰੋਜ਼ ਡੇਅ' ਮਨਾਇਆ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਫਿਜ਼ੀਓਥੈਰੇਪੀ ਵਿਭਾਗ ਵਲੋਂ 'ਵਰਲਡ ਰੋਜ਼ ਡੇਅ' (ਕੈਂਸਰ ਮਰੀਜ਼ਾਂ ਦੀ ਭਲਾਈ ਲਈ) ਮਨਾਇਆ ਗਿਆ | ਇਸ ਮੌਕੇ ਵਿਭਾਗ ਨੇ 'ਬਲੱਡ ਕੈਂਸਰ ਬਾਰੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX