ਤਾਜਾ ਖ਼ਬਰਾਂ


ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  7 minutes ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  23 minutes ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  45 minutes ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  27 minutes ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 1 hour ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 2 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹਾਈ ਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ
. . .  1 day ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
ਮੁੱਖ ਮੰਤਰੀ ਵਲੋਂ ਸ਼ਹੀਦ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਵਾਸ ਪੁਰ ਨਿਵਾਸੀ 18 ਜੇ.ਏ.ਕੇ. ਆਰ.ਆਈ.ਐੱਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ...
ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਕਿਸਾਨਾਂ ਅੱਗੇ ਰੁਕਾਵਟਾਂ ਪਾਉਣ ਦੀ ਨਿਖੇਧੀ
. . .  1 day ago
ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਸਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ...
ਹਾਰਦਿਕ ਪੰਡਿਆ ਵਨਡੇ ਕ੍ਰਿਕਟ ਵਿਚ 1000 ਦੌੜਾਂ ਬਣਾਉਣ ਵਾਲਾ ਸਭ ਤੋਂ ਤੇਜ਼ ਭਾਰਤੀ ਖਿਡਾਰੀ
. . .  1 day ago
ਨਵੀਂ ਦਿੱਲੀ, 27 ਨਵੰਬਰ - ਭਾਰਤੀ ਸਟਾਰ ਹਾਰਦਿਕ ਪਾਂਡਿਆ ਨੇ ਆਸਟਰੇਲੀਆ ਖਿਲਾਫ ਅਰਧ ਸੈਂਕੜਾ ਖੇਡ ਕੇ , ਇਸ ਸਮੇਂ ਦੌਰਾਨ, ਪੰਡਿਆ ਨੇ ਆਪਣੇ ਨਾਮ ਦੀ ਇੱਕ ਵਿਸ਼ੇਸ਼ ਪ੍ਰਾਪਤੀ ਵੀ ...
ਸਰਕਾਰੀ ਸਕੂਲ ਲਾਂਬੜਾ ਦੀ ਅਧਿਆਪਕਾਂ ਦੀ ਕੋਰੋਨਾ ਕਾਰਨ ਮੌਤ
. . .  1 day ago
ਲਾਂਬੜਾ ,27 ਨਵੰਬਰ {ਪਰਮੀਤ ਗੁਪਤਾ}-ਲਾਂਬੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬਤੌਰ ਸਮਾਜਿਕ ਸਿੱਖਿਆ ਦੀ ਅਧਿਆਪਿਕਾ ਵਜੋਂ ਤਾਇਨਾਤ ਮੈਡਮ ਇੰਦੂ ਚਮਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ
ਮੰਦੀ 'ਤੇ ਸਰਕਾਰ ਦੀ ਮੋਹਰ, ਦੂਜੀ ਤਿਮਾਹੀ' ਚ -7.5% ਦਾ ਵਾਧਾ
. . .  1 day ago
ਨਵੀਂ ਦਿੱਲੀ, 27 ਨਵੰਬਰ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਜੀਡੀਪੀ ਦੇ ਵਾਧੇ ਦੇ ਅੰਕੜੇ ਸ਼ੁੱਕਰਵਾਰ, 27 ਨਵੰਬਰ ਨੂੰ ਦੂਜੀ ਵਾਰ ਆਏ ਹਨ । ਵਿੱਤੀ ਸਾਲ 2020-21 ਦੀ ਦੂਜੀ ਜਾਂ ਸਤੰਬਰ ਦੀ ਤਿਮਾਹੀ ਵਿਚ, ਜੀਡੀਪੀ ਵਾਧਾ 7.5% ਤੇ ਨਕਾਰਾਤਮਕ ...
ਹਰਿਆਣਾ ‘ਚ ਕਿਸਾਨ ਕਾਫਲੇ ਦਾ ਪਲਕ ਵਿਛਾ ਸਵਾਗਤ
. . .  1 day ago
ਡੱਬਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣੇ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਵਧਦੇ ਪੰਜਾਬ ਦੇ ਕਿਸਾਨ ਕਾਫਲੇ ਦਾ ਥਾਂ ਥਾਂ ਭਰਵਾਂ ਸਵਾਗਤ ਕੀਤਾ ਹੈ । ਰਾਹ ਵਿੱਚ ਪਿੰਡਾਂ ’ਚ ...
ਭਾਜਪਾ ਆਗੂ ਨੇ ਕੇਂਦਰ ਸਰਕਾਰ ਨੂੰ ਦਿੱਤੀ ਨਸੀਹਤ, ਖੇਤੀ ਸੰਘਰਸ਼ ਦੇ ਸ਼ਾਂਤੀਪੂਰਵਕ ਹੱਲ ਲਈ ਕੇਂਦਰ ਖੁੱਲ੍ਹ-ਦਿਲੀ ਦਿਖਾਵੇ
. . .  1 day ago
ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸਾਬਕਾ ਕੌਮੀ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਸੰਘਰਸ਼ ਕਾਰਨ...
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ
. . .  1 day ago
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ....................
ਅੰਮ੍ਰਿਤਸਰ 'ਚ ਕੋਰੋਨਾ ਦੇ 68 ਨਵੇਂ ਮਾਮਲੇ ਆਏ ਸਾਹਮਣੇ, 3 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 68 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ
. . .  1 day ago
ਫ਼ਿਰੋਜ਼ਪੁਰ, 27 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ 'ਚ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਨੂੰ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ । ਇਸ ਨੂੰ ਲੈ ਕੇ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 103 ਨਵੇਂ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਲੁਧਿਆਣਾ, 27 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋੜੀਂਦੀ ਤਬਦੀਲੀ ਦੀ ਸ਼ੁਰੂਆਤ ਸਾਡੇ ਤੋਂ ਹੀ ਹੋਵੇਗੀ। -ਮਹਾਤਮਾ ਗਾਂਧੀ

ਅੰਮ੍ਰਿਤਸਰ

ਅੰਮ੍ਰਿਤਸਰ 'ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮਿ੍ਤਸਰ, 25 (ਸੁਰਿੰਦਰਪਾਲ ਸਿੰਘ ਵਰਪਾਲ, ਹਰਜਿੰਦਰ ਸਿੰਘ ਸ਼ੈਲੀ)-ਕੇਂਦਰ ਸਰਕਾਰ ਵਲੋਂ ਸੰਸਦ 'ਚ ਪਾਸ ਕਰਵਾਏ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਵਿੱਢੇ ਗਏ ਸੰਘਰਸ਼ ਤਹਿਤ ਸੰਘਰਸ਼ਸ਼ੀਲ ਵੱਖ-ਵੱਖ 31 ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਮੱਦੇਨਜ਼ਰ ਅੱਜ ਸਥਾਨਕ ਭੰਡਾਰੀ ਪੁਲ ਵਿਖੇ ਪ੍ਰਭਾਵਸ਼ਾਲੀ ਰੋਸ ਰੈਲੀ ਕੀਤੀ ਗਈ, ਜਿਸ 'ਚ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਏ, ਕਲਾਕਾਰਾਂ, ਅਧਿਆਪਕਾਂ, ਬੁੱਧੀਜੀਵੀਆਂ, ਮੁਲਾਜ਼ਮਾਂ, ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁੰਮਾਇੰਦਿਆਂ ਨੇ ਸ਼ਮੂਲੀਅਤ ਕਰਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ, ਉਪਰੰਤ ਫੈਸਲਾ ਕੀਤਾ ਕਿ ਸੰਘਰਸ਼ ਨੂੰ ਪ੍ਰਚੰਡ ਰੂਪ ਦੇਣ ਲਈ ਪਹਿਲੀ ਅਕਤੂਬਰ ਤੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ |
ਇਸ ਮੌਕੇ ਕਿਸਾਨ ਆਗੂਆਂ ਰਤਨ ਸਿੰਘ ਰੰਧਾਵਾ, ਜਤਿੰਦਰ ਸਿੰਘ ਛੀਨਾ, ਲਖਬੀਰ ਸਿੰਘ ਨਿਜਾਮਪੁਰਾ, ਹਰਜੀਤ ਸਿੰਘ ਝੀਤੇ, ਦਵਿੰਦਰ ਸਿੰਘ ਚਾਟੀਵਿੰਡ, ਬਲਦੇਵ ਸਿੰਘ ਬੱਲ, ਹਰਦੀਪ ਕੌਰ ਕੋਟਲਾ ਸੂਬਾ ਮੀਤ ਪ੍ਰਧਾਨ ਪੰਜਾਬ ਸਟੂਡੈਂਟ ਯੂਨੀਅਨ, ਸੁਖਦੇਵ ਸਿੰਘ ਸਹਿੰਸਰਾ ਸੂਬਾ ਕਮੇਟੀ ਮੈਂਬਰ ਕਿਰਤੀ ਕਿਸਾਨ ਯੂਨੀਅਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਨਾਲ ਸਬੰਧਿਤ ਤਿੰਨਾਂ ਬਿੱਲਾਂ ਦੇ ਲਾਗੂ ਹੋਣ ਨਾਲ ਕਿਸਾਨ ਮਜ਼ਦੂਰ, ਪੱਲੇਦਾਰ, ਆੜ੍ਹਤੀ ਤੇ ਦੁਕਾਨਦਾਰਾਂ ਦੀ ਬਰਬਾਦੀ ਦੇ ਦਿਨਾਂ ਦੀ ਸ਼ੁਰੂਆਤ ਹੋ ਜਾਵੇਗੀ | ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ | ਕਿਸਾਨ ਆਗੂਆਂ ਵਲੋਂ ਅੰਮਿ੍ਤਸਰ ਜ਼ਿਲ੍ਹੇ ਦੇ ਬੁੱਧੀਜੀਵੀਆਂ, ਲੇਖਕਾਂ, ਦੁਕਾਨਦਾਰਾਂ ਕਾਰੋਬਾਰੀਆਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਹੋਰ ਅਵਾਮੀ ਜਥੇਬੰਦੀਆਂ ਵਲੋਂ ਕਿਸਾਨਾਂ ਨੂੰ ਭਰਵਾਂ ਸਮਰਥਨ ਦੇਣ 'ਤੇ ਧੰਨਵਾਦ ਕੀਤਾ | ਇਸ ਮੌਕੇ ਗੱਲਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ, ਜਰਨਲ ਸਕੱਤਰ ਨਰਿੰਦਰ ਸਿੰਘ ਛਾਪਾ, ਗੁਰਅਵਤਾਰ ਸਿੰਘ, ਗੁਰਭਿੰਦਰ ਸਿੰਘ ਮੰਮਣਕੇ, ਬਲਕਾਰ ਸਿੰਘ ਭੋਲੀ, ਜਰਨੈਲ ਸਿੰਘ ਬਾਠ, ਗੁਰਮੇਜ ਸਿੰਘ ਚੋਗਾਵਾਂ, ਭਾਗ ਸਿੰਘ, ਜਗਜੀਤ ਸਿੰਘ, ਮਿੰਟੂ ਪੰਜਾਬੀ ਬਾਗ, ਕੁਲਬੀਰ ਸਿੰਘ ਰੰਧਾਵਾ, ਰਣਜੀਤ ਸਿੰਘ ਰਾਣਾ ਘਰਿੰਡਾ, ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਤੁਲੀ, ਅਮਰਜੀਤ ਸਿੰਘ ਆਸਲ ਜਰਨਲ ਸਕੱਤਰ ਏਟਕ, ਸੀ.ਟੀ.ਯੂ. ਆਗੂ ਜਗਤਾਰ ਸਿੰਘ ਕਰਮਪੁਰਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ, ਪਾਲੀਵੁੱਡ ਕਲਾਕਾਰ ਹਰਦੀਪ ਗਿੱਲ, ਅਨੀਤਾ ਦੇਵਗਨ, ਰਮੇਸ਼ ਯਾਦਵ, ਅੰਗਰੇਜ਼ ਸਿੰਘ ਚਾਟੀਵਿੰਡ, ਬਾਬਾ ਅਰਜਨ ਸਿੰਘ ਹੁਸ਼ਿਆਰ ਨਗਰ, ਬਲਵਿੰਦਰ ਸਿੰਘ ਦੋਧਾਲਾ, ਭੁਪਿੰਦਰ ਸਿੰਘ ਤੀਰਥਪੁਰਾ, ਕਰਨੈਲ ਸਿੰਘ, ਪ੍ਰੇਮ ਨਾਥ, ਚਰਨਜੀਤ ਸਿੰਘ, ਐਡਵੋਕੇਟ ਨਿਰਮਲ ਸਿੰਘ ਗਿੱਲ ਸਰਪੰਚ ਲੁਹਾਰਕਾ, ਸਵਿੰਦਰ ਸਿੰਘ ਬਾਸਰਕੇ, ਨਰਿੰਦਰ ਸਿੰਘ ਦਰਜਾ ਚਾਰ ਕਰਮਚਾਰੀ ਯੂਨੀਅਨ ਗੁਰੂ ਨਾਨਕ ਦੇਵ ਹਸਪਤਾਲ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ, ਸੂਬਾ ਪ੍ਰਮੁੱਖ ਸਕੱਤਰ ਗੁਰਿੰਦਰ ਸਿੰਘ ਘੁਕੇਵਾਲੀ ਆਦਿ ਹਾਜ਼ਰ ਸਨ |
ਦਲ ਖਾਲਸਾ ਸਮੇਤ ਪੰਥਕ ਜਥੇਬੰਦੀਆ ਵਲੋਂ ਰੋਸ ਮੁਜ਼ਾਹਰੇ 'ਚ ਸ਼ਮੂਲੀਅਤ
ਦਲ ਖਾਲਸਾ ਸਮੇਤ ਪੰਥਕ ਜਥੇਬੰਦੀਆਂ ਨੇ ਪੰਜਾਬ ਬੰਦ 'ਚ ਹਿੱਸਾ ਲੈਂਦਿਆਂ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅਪੀਲ ਕੀਤੀ ਕਿ ਉਹ ਮੋਦੀ ਸਰਕਾਰ ਵਲੋਂ ਸੰਸਦ 'ਚ ਪਾਸ ਕੀਤੇ ਕਿਸਾਨ-ਮਾਰੂ ਬਿੱਲਾਂ 'ਤੇ ਦਸਤਖਤ ਨਾ ਕਰਨ | ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਰਾਸ਼ਟਰਪਤੀ ਦਸਤਖਤ ਕਰਨ ਤੋਂ ਪਹਿਲਾਂ ਪੰਜਾਬ ਅੰਦਰ ਇਨ੍ਹਾਂ ਬਿੱਲਾਂ ਵਿਰੁੱਧ ਉੱਠੇ ਵਿਦਰੋਹ ਅਤੇ ਪੰਜਾਬ ਦੇ ਲੋਕਾਂ ਦੀਆਂ ਚਿੰਤਾਵਾਂ ਅਤੇ ਰੋਹ 'ਤੇ ਜ਼ਰੂਰ ਗੌਰ ਕਰ ਲੈਣ | ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਜਸਵੀਰ ਸਿੰਘ ਘੁੰਮਣ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੇ ਅਸਤੀਫੇ ਨੂੰ ਮਹਿਜ ਛਲਾਵਾ ਦੱਸਿਆ | ਪੰਥਕ ਜਥੇਬੰਦੀਆਂ ਦੇ ਬੁਲਾਰੇ ਨਰਾਇਣ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਦਾ ਜੇਕਰ ਕਾਂਗਰਸ ਪਾਰਟੀ ਦਿਲੋਂ ਸਮਰਥਨ ਕਰਦੀ ਹੈ ਤਾਂ ਪੰਜਾਬ ਸਰਕਾਰ ਆਪਣੇ ਸੰਵਿਧਾਨਕ ਅਧਿਕਾਰਾਂ ਦੀ ਵਰਤੋਂ ਕਰਦਿਆਂ, ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ, ਮੋਦੀ ਸਰਕਾਰ ਦੇ ਕਿਸਾਨ-ਮਾਰੂ ਬਿੱਲਾਂ ਦਾ ਪੰਜਾਬ ਵਿਚ ਨਾ ਲਾਗੂ ਕਰਨ ਦਾ ਮਤਾ ਪਾਸ ਕਰੇ | ਰੋਸ ਮੁਜ਼ਾਹਰੇ ਵਿਚ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਫੈਡਰੇਸ਼ਨ ਆਗੂ ਮਨਜੀਤ ਸਿੰਘ ਭੋਮਾ, ਸਿੱਖ ਯੂਥ ਫੈਡਰੇਸ਼ਨ (ਭਿੰਡਰਾਂਵਾਲਾ) ਦੇ ਪ੍ਰਧਾਨ ਬਲਵੰਤ ਸਿੰਘ ਗੋਪਾਲਾ ਤੇ ਰਣਜੀਤ ਸਿੰਘ ਦਮਦਮੀ ਟਕਸਾਲ, ਪਰਮਜੀਤ ਸਿੰਘ ਟਾਂਡਾ, ਸਿੱਖ ਵਿਦਵਾਨ ਡਾ. ਸੁਖਪ੍ਰੀਤ ਸਿੰਘ ਉਦੋਕੇ, ਸਤਨਾਮ ਸਿੰਘ ਕਾਹਲੋਂ, ਪਿ੍ੰਸੀਪਲ ਸਰਦੀਪ ਸਿੰਘ, ਤੋਂ ਇਲਾਵਾ ਹੋਰ ਕਈ ਪੰਥਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਅਤੇ ਹਰ ਮੁਹਾਜ਼ ਉਪਰ ਕਿਸਾਨਾਂ ਦਾ ਸਾਥ ਦੇਣ ਦਾ ਭਰੋਸਾ ਦਿੱਤਾ |
ਡੈਮੋਕ੍ਰੈਟਿਕ ਟੀਚਰਜ਼ ਫਰੰਟ ਸਮੇਤ ਹੋਰ ਜਥੇਬੰਦੀਆਂ ਨੇ ਕੀਤੀ ਸ਼ਿਰਕਤ
ਡੀ.ਟੀ.ਐਫ. ਪੰਜਾਬ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ ਅਤੇ ਡੀ.ਐਮ.ਐਫ. ਸੁਖਰਾਜ ਸਿੰਘ ਸਰਕਾਰੀਆ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ 'ਚ
ਅਧਿਆਪਕਾਂ ਅਤੇ ਮੁਲਾਜ਼ਮਾਂ, ਮਿਡ-ਡੇ-ਮੀਲ ਕਾਮਿਆਂ, ਆਸ਼ਾ ਵਰਕਰਾਂ ਜੰਗਲਾਤ ਵਰਕਰਾਂ ਅਤੇ ਮੁਲਾਜ਼ਮਾਂ, ਪੀ. ਡਬਲਿਊ. ਡੀ ਮੁਲਾਜ਼ਮਾਂ, ਬਿਜਲੀ ਕਾਰਪੋਰੇਸ਼ਨ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਆਦਿ ਨੇ ਭੰਡਾਰੀ ਪੁਲ ਅੰਮਿ੍ਤਸਰ 'ਤੇ ਲੱਗੇ ਧਰਨੇ ਵਿਚ ਭਰਵੀਂ ਸ਼ਮੂਲੀਅਤ ਕੀਤੀ | ਇਸ ਮੌਕੇ ਸੂਬਾ ਕਮੇਟੀ ਮੈਂਬਰ ਗੁਰਬਿੰਦਰ ਸਿੰਘ ਖਹਿਰਾ, ਜਨਰਲ ਸਕੱਤਰ ਲਖਵਿੰਦਰ ਸਿੰਘ ਗਿੱਲ, ਮੀਤ ਪ੍ਰਧਾਨ ਗੁਰਦੇਵ ਸਿੰਘ, ਵਿੱਤ ਸਕੱਤਰ ਹਰਜਾਪ ਸਿੰਘ ਬੱਲ, ਰਾਜੇਸ਼ ਕੁਮਾਰ ਪ੍ਰਾਸ਼ਰ ਨੇ ਸੰਬੋਧਨ ਕੀਤਾ | ਇਸ ਮੌਕੇ ਨਿਰਮਲ ਸਿੰਘ, ਡਾ. ਗੁਰਦਿਆਲ, ਪਰਮਿੰਦਰ ਸਿੰਘ ਰਾਜਾਸਾਂਸੀ, ਬਖ਼ਸ਼ੀਸ਼ ਬੱਲ, ਵਿਸ਼ਾਲ ਕਪੂਰ, ਨਰਿੰਦਰ ਸਿੰਘ ਮੱਲ੍ਹੀਆਂ, ਸੁਖਵਿੰਦਰ ਸਿੰਘ, ਕੇਵਲ ਸਿੰਘ, ਚਰਨਜੀਤ ਸਿੰਘ ਭੱਟੀ, ਅਮਰਜੀਤ ਸਿੰਘ ਭੱਲਾ, ਮਨਪ੍ਰੀਤ ਸਿੰਘ, ਬਲਦੇਵ ਸਿੰਘ, ਬਲਦੇਵ ਮੰਨਣ ਸਨੀਪ੍ਰੀਤ, ਹਰਦੀਪ ਸਿੰਘ, ਦਿਲਬਾਗ ਸਿੰਘ, ਵਿਕਾਸ ਚੌਹਾਨ, ਵਿਸ਼ਾਲ ਚੌਹਾਨ ਅਤੇ ਹੋਰ ਅਧਿਆਪਕ ਆਗੂ ਹਾਜ਼ਰ ਸਨ |
ਵਪਾਰੀਆਂ ਅਤੇ ਉਦਯੋਗਪਤੀਆਂ ਨੇ ਦਿੱਤਾ ਕਿਸਾਨ ਜਥੇਬੰਦੀਆਂ ਦੇ ਬੰਦ ਦੇ ਸੱਦੇ ਨੂੰ ਸਮਰਥਨ
ਅੰਮਿ੍ਤਸਰ, (ਸੁਰਿੰਦਰ ਕੋਛੜ)-ਖੇਤੀ ਬਿੱਲਾਂ ਦੇ ਵਿਰੋਧ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਅੰਮਿ੍ਤਸਰ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨੇ ਪੂਰਾ ਸਮਰਥਨ ਦਿੱਤਾ |
ਪੰਜਾਬ ਦਾ ਵਪਾਰੀ ਕਿਸਾਨਾਂ ਨਾਲ ਡਟ ਕੇ ਖੜ੍ਹਾ ਰਹੇਗਾ : ਮਰਵਾਹਾ
ਸ਼੍ਰੋਮਣੀ ਅਕਾਲੀ ਦਲ ਟਰੇਡ ਐਾਡ ਇੰਡਸਟਰੀਜ਼ ਵਿੰਗ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਹੇਠ ਸਥਾਨਕ ਲਾਰੈਂਸ ਰੋਡ ਵਿਖੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕਰਦਿਆਂ ਵਪਾਰਕ ਜਥੇਬੰਦੀਆਂ ਵਲੋਂ ਕਿਸਾਨਾਂ ਦੇ ਹੱਕ ਲਈ ਆਵਾਜ਼ ਬੁਲੰਦ ਕੀਤੀ ਗਈ | ਮਰਵਾਹਾ ਨੇ ਕਿਹਾ ਕਿ ਇਸ ਬਿੱਲ ਕਾਰਨ ਇਕੱਲੇ ਕਿਸਾਨ ਹੀ ਨਹੀਂ, ਸਗੋਂ ਮਜ਼ਦੂਰ, ਆੜ੍ਹਤੀ, ਛੋਟੇ ਦੁਕਾਨਦਾਰ ਅਤੇ ਇੱਥੋਂ ਤੱਕ ਕਿ ਖੇਤੀ ਦੇ ਸੰਦ ਵੇਚਣ ਵਾਲੇ ਵਪਾਰੀ ਵੀ ਪ੍ਰਭਾਵਿਤ ਹੋਣਗੇ | ਇਸ ਮੌਕੇ ਚਰਨਜੀਤ ਸਿੰਘ ਪੂੰਜੀ, ਕਪਿਲ ਅਗਰਵਾਲ, ਅਮਰਦੀਪ ਸਿੰਘ ਬਾਵਾ, ਗੁਰਪ੍ਰੀਤ ਸਿੰਘ ਗਰੋਵਰ, ਜਗਜੀਤ ਸਿੰਘ ਸੋਨੀ, ਗੁਰਜੀਤ ਸਿੰਘ ਭੁੱਲਰ, ਸੁਰੇਸ਼ ਗੋਇਲ, ਪ੍ਰਵੀਨ ਗੁਪਤਾ, ਸੁਰੇਸ਼ ਕੁਮਾਰ ਸ਼ਸ਼ੀ, ਪਰਮਜੀਤ ਸਿੰਘ ਸੋਹਲ, ਕੁਲਵਿੰਦਰ ਸਿੰਘ ਅਤੇ ਅਨੀਲ ਮਨਚੰਦਾ ਵੀ ਹਾਜ਼ਰ ਸਨ |
ਕਿਸਾਨ ਮਾਰੂ ਬਿੱਲ ਨੂੰ ਵਾਪਸ ਲਵੇ ਸਰਕਾਰ : ਮੋਤੀ ਭਾਟੀਆ
ਸ਼ਹਿਰ ਦੇ ਕਾਂਗਰਸੀ ਆਗੂ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਬਿਲ ਨੂੰ ਕਿਸਾਨ ਮਾਰੂ ਬਿਲ ਦੱਸਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮੌਤ ਦਾ ਵਾਰੰਟ ਇਹ ਬਿੱਲ ਤੁਰੰਤ ਵਾਪਸ ਲੈਣਾ ਚਾਹੀਦਾ ਹੈ | ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਇਹ ਮਾਰੂ ਬਿੱਲ ਲਾਗੂ ਹੋ ਗਿਆ ਤਾਂ ਪੰਜਾਬ 'ਚ ਭੁੱਖਮਰੀ ਤੇ ਬੇਰੁਜ਼ਗਾਰੀ ਵਾਲੇ ਹਾਲਾਤ ਪੈਦਾ ਹੋ ਜਾਣਗੇ |
ਕਸਬਾ ਮਜੀਠਾ ਦੇ ਆਸ ਪਾਸ ਇਲਾਕੇ 'ਚ ਪੰਜਾਬ ਬੰਦ ਮਿਲਿਆ ਭਰਵਾਂ ਹੁੰਗਾਰਾ
ਮਜੀਠਾ, (ਸਹਿਮੀ)- ਖੇਤੀ ਬਿੱਲਾਂ ਵਿਰੋਧ ਰੋਸ ਪ੍ਰਗਟ ਕਰਨ ਲਈ ਸੰਘਰਸ਼ਸੀਲ 31 ਕਿਸਾਨ ਜਥੇਬੰਦੀਆਂ ਨੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ, ਜਿਸ 'ਤੇ ਕਿਸਾਨ ਸੰਗਠਨਾਂ ਵਲੋਂ ਦਿੱਤੇ ਸੱਦੇ ਨੂੰ ਵੱਡਾ ਹੁੰਗਾਰਾ ਮਿਲਿਆ | ਆੜਤੀਏ, ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆਂ ਸਮੇਤ ਆਮ ਲੋਕਾਂ ਵਲੋਂ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਗਈ | ਇੱਥੇ ਹੀ ਬੱਸ ਨਹੀਂ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਵਲੋਂ ਵੀ ਕਿਸਾਨਾਂ ਤੇ ਮਜ਼ਦੂਰਾਂ ਨੂੰ ਭਰਵਾਂ ਸਹਿਯੋਗ ਦਿੱਤਾ ਗਿਆ |
ਬੋਨੀ ਅਜਨਾਲਾ ਦੀ ਅਗਵਾਈ 'ਚ ਅਕਾਲੀ ਵਰਕਰਾਂ ਵਲੋਂ ਅਜਨਾਲਾ ਵਿਖੇ ਧਰਨਾ
ਅਜਨਾਲਾ, (ਮਾਹਲ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਅਕਾਲੀ ਵਰਕਰਾਂ ਵਲੋਂ ਅਜਨਾਲਾ ਸ਼ਹਿਰ ਦੇ ਸਾਂਈ ਮੰਦਰ ਦੇ ਸਾਹਮਣੇ ਅਜਨਾਲਾ ਤੋਂ ਅੰਮਿ੍ਤਸਰ ਮੁੱਖ ਮਾਰਗ ਬੰਦ ਕਰ ਤੂੰ ਕਰ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਵਾਲਾ ਕਿਸਾਨ ਅੱਜ ਸੜਕਾਂ 'ਤੇ ਰੁਲ ਰਿਹਾ ਹੈ ਜਿਸ ਦੀ ਹਾਲਤ ਨੂੰ ਦੇਖਦੇ ਹੋਏ ਕੇਂਦਰ ਦੀ ਸਰਕਾਰ ਤੁਰੰਤ ਇਹ ਖੇਤੀ ਬਿੱਲ ਵਾਪਸ ਲਵੇ | ਰੋਸ ਧਰਨੇ 'ਚ ਹੋਰਨਾਂ ਤੋਂ ਇਲਾਵਾ ਬਲਜੀਤ ਸਿੰਘ ਚਮਿਆਰੀ, ਰੁਪਿੰਦਰ ਸਿੰਘ ਰੂਬੀ ਗੁੱਝਾਪੀਰ, ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਵਿਛੋਆ, ਹਰਿੰਦਰ ਸਿੰਘ ਨਿਜਾਮਪੁਰਾ, ਸਵਿੰਦਰ ਸਿੰਘ ਸੈਂਸਰਾ, ਅਮਰਜੀਤ ਸਿੰਘ ਨੰਗਲ, ਹੀਰਾ ਸਿੰਘ ਕਮੀਰਪੁਰਾ, ਹਰਜੀਤ ਗੁਰਾਲਾ, ਮੁਖਤਾਰ ਸਿੰਘ ਸੂਫੀਆ, ਇੰਦਰਜੀਤ ਸਿੰਘ ਰੰਧਾਵਾ, ਰਾਜ ਕੁਮਾਰ, ਵਲੈਤ ਮਸੀਹ ਬੰਟੀ, ਜਤਿੰਦਰ ਸਿੰਘ ਚੌਹਾਨ, ਨਰਿੰਦਰ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ, ਸੁਖਦੇਵ ਸਿੰਘ ਗੋਰੇਨੰਗਲ, ਬਲਦੇਵ ਸਿੰਘ ਕੋਟਲਾ ਨੇ ਵੀ ਸ਼ਮੂਲੀਅਤ ਕੀਤੀ |
ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਤੇ ਰੋਹ ਭਰਿਆ ਧਰਨਾ
ਅਜਨਾਲਾ, (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿਲੋਂ)-ਅੱਜ ਖੇਤੀ ਬਿੱਲਾਂ ਦੇ ਵਿਰੋਧ 'ਚ ਸੂਬੇ ਭਰ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ 'ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਦੀ ਸਾਂਝੀ ਅਗਵਾਈ 'ਚ ਮੁੱਖ ਚੌਕ 'ਚ ਲੰਮਾ ਸਮਾਂ ਰੋਸ ਧਰਨਾ ਦੇ ਕੇ ਰੈਲੀ ਕੀਤੀ | ਧਰਨੇ ਤੇ ਰੈਲੀ 'ਚ ਕਾਰਪੋਰੇਟ ਭਜਾਓ, ਕਿਸਾਨ ਬਚਾਓ ਅਤੇ ਟੀ.ਐੱਸ.ਯੂ. ਸੂਬਾ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਸਰਕਾਰੀਆ ਦੀ ਅਗਵਾਈ 'ਚ ਬਿਜਲੀ ਕਾਮਿਆਂ ਦਾ ਵੱਡਾ ਜਥਾ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੀ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ 'ਚ ਸ਼ਾਮਿਲ ਹੋਏ | ਧਰਨੇ 'ਚ ਫਿਲਮੀ ਅਦਾਕਾਰਾ ਸੋਨੀਆ ਮਾਨ ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ | ਰੈਲੀ ਤੇ ਧਰਨੇ ਦੀ ਪ੍ਰਧਾਨਗੀ ਪ੍ਰਮੁੱਖ ਆਗੂਆਂ ਅਵਤਾਰ ਸਿੰਘ ਜੱਸੜ, ਸਤਨਾਮ ਸਿੰਘ ਚੱਕ ਔਲ, ਸੁਰਜੀਤ ਸਿੰਘ ਦੁਧਰਾਏ, ਮੇਜਰ ਸਿੰਘ ਕੜਿਆਲ, ਦਲਜਿੰਦਰ ਸਿੰਘ ਉਰਧਨ ਨੇ ਸਾਂਝੇ ਤੌਰ ਤੇ ਕੀਤੀ, ਜਦੋਂਕਿ ਸੰਬੋਧਨ ਦੌਰਾਨ ਡਾ: ਸਤਨਾਮ ਸਿੰਘ ਅਜਨਾਲਾ, ਕਾ. ਜਤਿੰਦਰ ਸਿੰਘ ਛੀਨਾ, ਸੀਤਲ ਸਿੰਘ ਤਲਵੰਡੀ, ਗੁਰਨਾਮ ਸਿੰਘ ਉਮਰਪੁਰਾ ਸਤਨਾਮ ਸਿੰਘ ਝੰਡੇਰ, ਸੁਖਦੇਵ ਸਿੰਘ ਸਹਿੰਸਰਾ, ਟੀ.ਐਸ. ਯੂ. ਸੂਬਾ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਸਰਕਾਰੀਆ ਆਦਿ ਦਰਜਨਾਂ ਆਗੂਆਂ ਨੇ ਮੋਦੀ ਸਰਕਾਰ ਦੀ ਤਿੱਖੇ ਸ਼ਬਦਾਂ 'ਚ ਅਲੋਚਨਾ ਕੀਤੀ | ਇਸ ਮੌਕੇ ਤੇ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਗੁਰਦੇਵ ਸਿੰਘ ਨਿੱਜਰ ਵਲੋਂ ਯੂਨੀਅਨ ਫੰਡ 'ਚੋਂ 10 ਹਜ਼ਾਰ ਰੁਪਏ ਨਕਦ ਰਾਸ਼ੀ ਆਰਥਿਕ ਸਹਾਇਤਾ ਭੇਟ ਕੀਤੀ ਗਈ |
ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਰਾਜਾਸਾਂਸੀ ਵਿਖੇ ਚੱਕਾ ਜਾਮ
ਰਾਜਾਸਾਂਸੀ, (ਹਰਦੀਪ ਸਿੰਘ ਖੀਵਾ)-ਖੇਤੀ ਬਿੱਲਾਂ ਰੱਦ ਕਰਵਾਉਣ ਲਈ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਖਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਜਮਹੂਰੀ ਕਿਸਾਨ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ, ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਰੋਸ ਪ੍ਰਗਟ ਕਰਦਿਆਂ ਕਸਬਾ ਰਾਜਾਸਾਂਸੀ ਵਿਖੇ ਅਜਨਾਲਾ-ਅੰਮਿ੍ਤਸਰ ਮਾਰਗ 'ਤੇ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਕੇਂਦਰ ਦੀ ਮੋਦੀ ਸਰਕਾਰ ਦੇ ਪੁਤਲੇ ਸਾੜੇ ਗਏ | ਇਸ ਸਬੰਧੀ ਵੱਖ-ਵੱਖ ਕਿਸਾਨ ਆਗੂਆਂ 'ਚ ਸੁਖਰਾਜ ਸਿੰਘ ਛੀਨਾ, ਧਨਵੰਤ ਸਿੰਘ ਖਤਰਾਏ ਕਲਾਂ ਤੇ ਕੁਲਵੰਤ ਸਿੰਘ ਮੱਲੂਨੰਗਲ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ | ਇਸ ਮੌਕੇ ਕਰਮਜੀਤ ਸਿੰਘ ਸਬਾਜ਼ਪੁਰ, ਹਰਪਾਲ ਸਿੰਘ ਛੀਨਾ, ਟਹਿਲ ਸਿੰਘ, ਸੰਤੋਖ ਸਿੰਘ ਅਦਲੀਵਾਲਾ, ਲਖਬੀਰ ਸਿੰਘ ਅਦਲੀਵਾਲਾ, ਬੇਅੰਤ ਸਿੰਘ ਮੱਲੂਨੰਗਲ ਆਦਿ ਹਾਜ਼ਰ ਸਨ |
ਯੂਥ ਅਕਾਲੀ ਆਗੂ ਪ੍ਰਧਾਨ ਛੀਨਾ ਵਲੋਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਰਾਜਾਸਾਂਸੀ, ਹਰਦੀਪ ਸਿੰਘ ਖੀਵਾ)-ਖੇਤੀ ਬਿੱਲਾਂ ਖ਼ਿਲਾਫ਼ ਐਸ.ਓ.ਆਈ. (ਵਿਦਿਆਰਥੀ ਜਥੇਬੰਦੀ ਆਰਗੇਨਾਈਜੇਸ਼ਨ ਆਫ ਇੰਡੀਆ) ਮਾਝਾ ਜ਼ੋਨ ਦੇ ਸਾਬਕਾ ਪ੍ਰਧਾਨ ਤੇ ਕੌਮੀ ਯੂਥ ਅਕਾਲੀ ਆਗੂ ਸ: ਗੁਰਸ਼ਰਨ ਸਿੰਘ ਛੀਨਾ ਵਲੋਂ ਰੋਸ ਪ੍ਰਗਟ ਕਰਦਿਆਂ ਕਸਬਾ ਰਾਜਾਸਾਂਸੀ ਵਿਖੇ ਹਵਾਈ ਅੱਡਾ ਦੇ ਨੇੜੇ ਅਜਨਾਲਾ-ਅੰਮਿ੍ਤਸਰ ਮਾਰਗ 'ਤੇ ਚੱਕਾ ਜਾਮ ਕਰਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕੇ ਮੋਦੀ ਸਰਕਾਰ ਦੇ ਪੁਤਲੇ ਸਾੜੇ ਗਏ ¢ ਇਸ ਦੌਰਾਨ ਪ੍ਰਧਾਨ ਸ: ਛੀਨਾ ਨੇ ਕਿਹਾ ਕਿ ਜਿੰਨਾ ਚਿਰ ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਸੁਧਾਰ ਬਿੱਲ ਵਾਪਸ ਨਹੀਂ ਲੈਂਦੀ, ਅਕਾਲੀ ਦਲ ਦੇ ਸਮੂਹ ਵਰਕਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ ¢ ਇਸ ਮੌਕੇ ਤਲਵਿੰਦਰ ਸਿੰਘ ਛੀਨਾ, ਨਗਰ ਪੰਚਾਇਤ ਦੇ ਕੁਲਵਿੰਦਰ ਸਿੰਘ ਔਲਖ, ਕਵਲ ਸਮਸ਼ੇਰ ਸਿੰਘ ਛੀਨਾ, ਰਾਣਾ ਜਸਤਰਵਾਲ, ਦਰਸ਼ਨ ਸਿੰਘ ਛੀਨਾ, ਹਰਦੇਵ ਸਿੰਘ ਛੀਨਾ, ਯਾਦਵਿੰਦਰ ਸਿੰਘ ਛੀਨਾ, ਜਸਪਾਲ ਸਿੰਘ ਵਿਚਲਾ ਕਿਲ੍ਹਾ, ਮੰਗਲ ਸਿੰਘ ਜਗਦੇਵ ਕਲਾਂ, ਸਾਬਕਾ ਸਰਪੰਚ ਨਰਿੰਦਰ ਸਿੰਘ ਬਲੱਗਣ, ਤਰਸੇਮ ਸਿੰਘ ਜਸਤਰਵਾਲ, ਸਾਬਾ ਮਸੀਹ, ਗੋਪੀ ਕੱਕੜ, ਗੁਰਲਾਲ ਕਾਕੜ, ਅਮੋਲਕ ਕਾਕੜ, ਇਕਬਾਲ ਤਰੀਨ, ਮਨਪ੍ਰੀਤ ਸਿੰਘ ਛੇਹਰਟਾ ਆਦਿ ਹਾਜ਼ਰ ਸਨ¢
ਸਠਿਆਲਾ 'ਚ ਵਿਧਾਇਕ ਭਲਾਈਪੁਰ ਵਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਧਰਨਾ
ਸਠਿਆਲਾ, (ਸਫਰੀ)-ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦੇ ਸਾਹਮਣੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ 'ਚ ਕਿਸਾਨਾਂ ਦੇ ਹੱਕ 'ਚ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਹੈ ਕਿ ਮੋਦੀ ਸਰਕਾਰ ਵਲੋਂ ਕਿਸਾਨਾਂ ਦੇ ਖ਼ਿਲਾਫ਼ ਤਿੰਨ ਬਿੱਲ ਪਾਸ ਕਰਨ ਨਾਲ ਦੇਸ਼ ਦਾ ਅੰਨਦਾਤਾ, ਆੜ੍ਹਤੀਏ, ਟਰਾਂਸਪੋਰਟ ਅਤੇ ਹੋਰ ਕਿੱਤੇ ਤਬਾਹ ਹੋ ਜਾਣਗੇ | ਇਸ ਮੌਕੇ ਚੇਅਰਮੈਨ ਬਲਕਾਰ ਸਿੰਘ, ਸਰਪੰਚ ਸਰਬਜੀਤ ਸਿੰਘ ਸੰਧੂ ਬਾਬਾ ਬਕਾਲਾ, ਚੇਅਰਮੈਨ ਪਿੰਦਰਜੀਤ ਸਿੰਘ ਸਰਲੀ, ਚੇਅਰਮੈਨ ਗੁਰਦਿਆਲ ਸਿੰਘ ਢਿੱਲੋਂ, ਚੇਅਰਮੈਨ ਨਿਰਵੈਰ ਸਿੰਘ ਸਾਬੀ, ਸਰਪੰਚ ਸਵਿੰਦਰ ਸਿੰਘ ਬੁਤਾਲਾ, ਸਰਪੰਚ ਦਲਬੀਰ ਸਿੰਘ, ਸਰਪੰਚ ਅਮਰੀਕ ਸਿੰਘ ਕਰਤਾਰਪੁਰ, ਸਰਪੰਚ ਰਵੀ ਚੀਮਾ, ਸੰਨੀ ਵੋਹਰਾ, ਸਰਪੰਚ ਸਤਪਾਲ ਸਿੰਘ, ਪ੍ਰਧਾਨ ਕੋਮਲ ਬੱਲ, ਸੰਮਤੀ ਮੈਂਬਰ ਬੂਟਾ ਸਿੰਘ, ਸਰਪੰਚ ਗੁਰਦੀਪ ਸਿੰਘ ਗੋਖਾ, ਯੁਗਰਾਜ ਸਿੰਘ, ਹਰਪ੍ਰੀਤ ਸਿੰਘ, ਭੱਪੀ ਵਡਾਲਾ, ਪ੍ਰਭਜੀਤ ਸਿੰਘ, ਬਲਜਿੰਦਰ ਸਿੰਘ ਬੱਬੂ, ਆੜ੍ਹਤੀ ਵਿਸਕੀ, ਸਰਪੰਚ ਪ੍ਰਦੀਪ ਸਿੰਘ ਭਲਾਈਪੁਰ ਆਦਿ ਹਾਜ਼ਰ ਸਨ |
ਕੋਟ ਖ਼ਾਲਸਾ ਦੀ ਅਗਵਾਈ 'ਚ ਵਿਸ਼ਾਲ ਰੋਸ ਧਰਨਾ
ਛੇਹਰਟਾ, (ਵਡਾਲੀ)-ਖੇਤੀ ਸੁਧਾਰ ਬਿੱਲ ਨੂੰ ਪਾਸ ਕਰਨ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਪੁਤਲੀਘਰ ਚੌਕ 'ਚ ਦਿੱਤੇ ਜਾ ਰਹੇ ਧਰਨੇ ਵਿਚ ਗੁਰਦੁਆਰਾ ਬੋਹੜੀ ਸਾਹਿਬ ਦੇ ਪ੍ਰਧਾਨ ਸਵਿੰਦਰ ਸਿੰਘ ਕੋਟ ਖ਼ਾਲਸਾ ਤੇ ਸਮੂਹ ਮੈਂਬਰਾਂ ਦੀ ਅਗਵਾਈ 'ਚ ਵਿਸ਼ਾਲ ਜਥਾ ਧਰਨੇ 'ਚ ਸ਼ਾਮਿਲ ਹੋਇਆ, ਜਿਨ੍ਹਾਂ ਨੇ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸਨ ਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ | ਇਸ ਮੌਕੇ ਮੇਜਰ ਸਿੰਘ ਸਰਕਾਰੀਆ, ਕੌਾਸਲਰ ਸੁਖਬੀਰ ਸਿੰਘ ਸੋਨੀ, ਹਰਸਿਮਰਨਦੀਪ ਸਿੰਘ ਸੰਧੂ ਮੀਤ ਪ੍ਰਧਾਨ ਯੂਥ ਅਕਾਲੀ ਦਲ, ਸਕੱਤਰ ਬੀਬੀ ਗੁਰਜੀਤ ਕੌਰ ਕੋਟ ਖ਼ਾਲਸਾ, ਪ੍ਰਧਾਨ ਪ੍ਰਮਿੰਦਰ ਸਿੰਘ ਸੰਧੂ, ਕੁਲਵੰਤ ਸਿੰਘ ਸਰਕਾਰੀਆ, ਮਨਜੀਤ ਸਿੰਘ ਆਦਿ ਹਾਜ਼ਰ ਸਨ |
ਸਠਿਆਲਾ 'ਚ ਅਕਾਲੀ ਦਲ ਵਲੋਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਸਠਿਆਲਾ, (ਸਫਰੀ)-ਹਲਕਾ ਬਾਬਾ ਬਕਲਾ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੇ ਨਿਰਦੇਸ਼ਾਂ 'ਤੇ ਸਰਪੰਚ ਦਲਵਿੰਦਰ ਸਿੰਘ ਦੀ ਅਗਵਾਈ 'ਚ ਕਿਸਾਨਾਂ ਦੇ ਹੱਕ 'ਚ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਨ ਉਪਰੰਤ ਅਕਾਲੀ ਦਲ ਬਾਦਲ ਦੇ ਵਰਕਰ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਬਾਬਾ ਬਕਾਲਾ ਮੋੜ ਵਿਖੇ ਲਗਾਏ ਰੋਸ ਧਰਨੇ 'ਚ ਸ਼ਾਮਿਲ ਹੋਣ ਲਈ ਸਾਬਕਾ ਸਰਪੰਚ ਸੰਤੋਖ ਸਿੰਘ, ਸਾਬਕਾ ਸਰਪੰਚ ਮਹਿੰਗਾ ਸਿੰਘ, ਪ੍ਰਧਾਨ ਗੁਰਦੀਪ ਸਿੰਘ, ਲਵ ਸਠਿਆਲਾ, ਹਰਜਿੰਦਰ ਸਿੰਘ ਰਾਜੂ, ਦਲਜੀਤ ਸਿੰਘ ਕੂਕਾ, ਪ੍ਰਧਾਨ ਬਲਕਾਰ ਸਿੰਘ, ਬਲਜੀਤ ਸਿੰਘ ਬੱਲੀ, ਕੁਲਵੰਤ ਸਿੰਘ ਬਿੱਟਾ ,ਗਿਆਨ ਸਿੰਘ, ਭਗਵੰਤ ਸਿੰਘ, ਤਰਸੇਮ ਸਿੰਘ, ਨਰਿੰਦਰ ਸਿੰਘ, ਝਿਲਮਲ ਸਿੰਘ, ਸਿੰਮੀ ਸਠਿਆਲਾ, ਕਸ਼ਮੀਰ ਸਿੰਘ, ਹੋਲਦਾਰ ਬਖਸ਼ੀਸ਼ ਸਿੰਘ, ਹਰਭਜਨ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ |
ਪਿੰਡ ਦੇਵੀਦਾਸਪੁਰ (ਜੰਡਿਆਲਾ ਗੁਰੂ) ਨਜ਼ਦੀਕ ਮੁੱਖ ਰੇਲ ਮਾਰਗ ਦਿੱਲੀ-ਅੰਮਿ੍ਤਸਰ ਵਿਖੇ ਧਰਨਾ ਜਾਰੀ
ਜੰਡਿਆਲਾ ਗੁਰੂ, (ਰਣਜੀਤ ਸਿੰਘ ਜੋਸਨ)-ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਸਰੇ ਦਿਨ ਵੀ ਜਾਰੀ ਹੈ ¢ ਸਫ਼ਾ 6 ਦੀ ਬਾਕੀ
ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮਿ੍ਤਸਰ ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ ਗਿਣਤੀ ਵਿਚ ਕਿਸਾਨਾਂ, ਮਜਦੂਰਾਂ ਤੇ ਨੌਜਵਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ¢ ਵੱਖ-ਵੱਖ ਜਥੇਬੰਦੀਆਂ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਚਾਹ, ਪਾਣੀ ਅਤੇ ਲੰਗਰ ਦੇ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਗਏ ਹਨ ¢ ਅੱਜ ਬਾਅਦ ਦੁਪਹਿਰ ਵੱਡੀ ਤਾਦਾਦ ਵਿਚ ਕਿਸਾਨਾਂ ਦੇ ਕਾਫਲੇ ਟਰੈਕਟਰ, ਟਰਾਲੀਆਂ, ਕਾਰਾਂ, ਜੀਪਾਂ, ਬੱਸਾਂ ਤੇ ਮੋਟਰਸਾਈਕਲਾਂ 'ਤੇ ਪਿੰਡ ਦੇਵੀਦਾਸਪੁਰ ਵਿਖੇ ਪਹੁੰਚੇ ¢ ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਰਣਜੀਤ ਸਿੰਘ ਕਲੇਰਬਾਲਾ ਨੇ ਕਿਹਾ ਕਿ ਇਹ ਧਰਨਾ 26 ਸਤੰਬਰ ਤੱਕ (48 ਘੰਟੇ) ਰੇਲ ਰੋਕ ਅੰਦੋਲਨ ਨਿਰੰਤਰ ਜਾਰੀ ਰਹੇਗਾ ¢
ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ
ਜੰਡਿਆਲਾ ਗੁਰੂ, (ਰਣਜੀਤ ਸਿੰਘ ਜੋਸਨ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ 'ਚ ਹਲਕਾ ਜੰਡਿਆਲਾ ਗੁਰੂ ਦੇ ਕਿਸਾਨਾਂ ਵਲੋਂ ਅੱਜ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ ਦਿੱਤਾ ਗਿਆ ਅਤੇ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ ¢ ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਇਹ ਮੋਦੀ ਸਰਕਾਰ ਦਾ ਕਾਲਾ ਕਾਨੂੰਨ ਹੈ ਤੇ ਉਸ ਨੇ ਠੇਕੇ ਲੈ ਲਿਆ ਹੈ ਦੇਸ਼ ਨੂੰ ਵੇਚਣ¢ ਉਨ੍ਹਾਂ ਕਿਹਾ ਕਿ ਹੁਣ ਸਾਰੇ ਲੋਕਾਂ ਦਾ ਸਾਂਝਾ ਸੰਘਰਸ਼ ਹੈ ਤੇ ਮੋਦੀ ਸਰਕਾਰ ਨੂੰ ਝੁਕਣਾ ਪਵੇਗਾ | ਇਸ ਮੌਕੇ ਸ: ਕਸ਼ਮੀਰ ਸਿੰਘ ਜਾਣੀਆਂ, ਅਵਤਾਰ ਸਿੰਘ ਟੱਕਰ ਮੁੱਖ ਬੁਲਾਰਾ ਹਲਕਾ ਜੰਡਿਆਲਾ, ਜਸਵਿੰਦਰ ਸਿੰਘ ਝੰਡ, ਨਿਰਮਲ ਸਿੰਘ ਲਾਹੌਰੀਆ ਸ਼ਹਿਰੀ ਪ੍ਰਧਾਨ ਕਾਂਗਰਸ, ਚਰਨਜੀਤ ਸਿੰਘ ਟੀਟੋ, ਹਰਜੀਤ ਸਿੰਘ ਬੰਡਾਲਾ, ਸੰਜੀਵ ਕੁਮਾਰ ਲਵਲੀ, ਸੰਜੀਵ ਕੁਮਾਰ ਚੋਪੜਾ, ਮਨਜਿੰਦਰ ਸਿੰਘ ਸਰਜਾ ਪ੍ਰਧਾਨ, ਗੁਰਪ੍ਰੀਤ ਸਿੰਘ ਗੋਪੀ ਪੀ.ਏ, ਪ੍ਰਭਜੀਤ ਸਿੰਘ, ਕਿ੍ਸ਼ਨ ਜੰਡਿਆਲਾ, ਕੁਲਦੀਪ ਸਿੰਘ ਬਾਠ, ਹਰਪਾਲ ਸਿੰਘ ਬੰਡਾਲਾ, ਸਰਪੰਚ ਰਾਜਵਿੰਦਰ ਸਿੰਘ ਰਾਜੂ ਬੰਡਾਲਾ, ਹਰਜੀਤ ਸਿੰਘ ਅੱਡਾ ਬੰਡਾਲਾ, ਜਗਤਾਰ ਸਿੰਘ ਜਾਣੀਆ, ਸਾਹਿਬ ਸਿੰਘ ਜਾਣੀਆ, ਪਰਮਜੀਤ ਸਿੰਘ ਨੰਗਲ ਗੁਰੂ ਆਦਿ ਹਾਜ਼ਰ ਸਨ¢
ਅਕਾਲੀ ਦਲ ਵਲੋਂ ਵੇਰਕਾ ਤੇ ਪੰਡੋਰੀ ਵੜੈਚ ਵਿਖੇ ਰੋਸ ਪ੍ਰਦਰਸ਼ਨ
ਵੇਰਕਾ, (ਪਰਮਜੀਤ ਸਿੰਘ ਬੱਗਾ)-ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਖੇਤੀ ਸੋਧ ਬਿੱਲਾਂ ਦੇ ਵਿਰੋਧ 'ਚ ਅੱਜ ਕਿਸਾਨ ਜਥੇਬੰਦੀਆਂ ਦੁਆਰਾ ਦਿੱਤੇ ਪੰਜਾਬ ਬੰਦ ਦੇ ਸੱਦੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਵਰਕਰਾਂ ਵਲੋਂ ਵੇਰਕਾ ਅਤੇ ਮਜੀਠਾ ਰੋਡ ਦੇ ਪਿੰਡ ਪੰਡੋਰੀ ਵੜੈਚ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਸ ਕਿਸਾਨ ਵਿਰੋਧੀ ਖੇਤੀ ਸੋਧ ਬਿੱਲਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ | ਵੇਰਕਾ ਵਿਖੇ ਕੀਤੇ ਰੋਸ ਪ੍ਰਦਰਸ਼ਨ ਦੀ ਅਗਵਾਈ ਸਰਕਲ ਪ੍ਰਧਾਨ ਹਰਮਨਪ੍ਰੀਤ ਸਿੰਘ ਹੁੰਦਲ ਨੇ ਕੀਤੀ ਜਿਸ 'ਚ ਮੰਨਪ੍ਰੀਤ ਸਿੰਘ ਮੰਨਾ, ਬੀਬੀ ਵਜਿੰਦਰ ਕੌਰ ਵੇਰਕਾ, ਜਥੇ: ਜਸਵਿੰਦਰ ਸਿੰਘ ਵੇਰਕਾ, ਬਿੱਕਾ ਚੀਨੀਆ, ਬਿਕਰਮਜੀਤ ਸਿੰਘ ਬਿੱਕਾ ਹੁੰਦਲ, ਬਾਊ ਅਜੀਤ ਲਾਲ, ਬੀਬੀ ਚਰਨਜੀਤ ਕੌਰ ਵੇਰਕਾ, ਮਨਮੋਹਨ ਸਿੰਘ ਬੰਟੀ ਵੇਰਕਾ, ਹਰਸ਼ ਵੇਰਕਾ, ਹਰਜਿੰਦਰ ਸਿੰਘ ਬੱਬੂ, ਸੁਖਦੇਵ ਸਿੰਘ ਸੁੱਖ, ਗੁਰਵਿੰਦਰ ਸਿੰਘ ਭੋਲਾ, ਬੰਟੀ ਟਾਇਰਾਂ ਵਾਲਾ ਆਦਿ ਵਰਕਰ ਹਾਜ਼ਰ ਸਨ | ਇਸੇ ਤਰ੍ਹਾਂ ਹੀ ਹਲਕਾ ਅਟਾਰੀ ਅਧੀਨ ਆਉਂਦੇ ਮਜੀਠਾ ਰੋਡ ਦੇ ਪਿੰਡ ਅੱਡਾ ਪੰਡੋਰੀ ਵੜੈਚ ਵਿਖੇ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ਦੀ ਰਹਿਨੁਮਾਈ ਹੇਠ ਅਕਾਲੀ ਦਲ ਵਲੋਂ ਕੀਤੇ ਰੋਸ ਪ੍ਰਦਰਸ਼ਨ ਦੀ ਅਗਵਾਈ ਅਕਾਲੀ ਜਥਾ ਅੰਮਿ੍ਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬੰਬ ਨੇ ਕੀਤੀ, ਜਿਸ 'ਚ ਸ਼ਿਵਚਰਨ ਸਿੰਘ, ਇੰਰਦਜੀਤ ਸਿੰਘ ਬੱਲ, ਗੁਰਮੁਖ ਸਿੰਘ, ਤਰਸੇਮ ਸਿੰਘ, ਸੁਖਦੇਵ ਸਿੰਘ, ਸੁਖਬੀਰ ਸਿੰਘ, ਪ੍ਰੀਤਮ ਸਿੰਘ, ਮਨਜੀਤ ਸਿੰਘ, ਕੁਲਵੰਤ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ |
ਅਜਨਾਲਾ 'ਚ ਰੋਸ ਮਾਰਚ-ਮੋਦੀ ਦਾ ਪੁਤਲਾ ਸਾੜਿਆ
ਅਜਨਾਲਾ, (ਗੁਰਪ੍ਰੀਤ ਸਿੰਘ ਢਿੱਲੋਂ, ਐੱਸ ਪ੍ਰਸ਼ੋਤਮ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਂਅ 'ਤੇ ਲਿਆਂਦੇ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਵੱਖ-ਵੱਖ ਕਿਸਾਨ ਤੇ ਜਨਤਕ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦੌਰਾਨ ਅਜਨਾਲਾ ਦੀਆਂ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਨਗਰ ਪੰਚਾਇਤ ਪ੍ਰਧਾਨ ਭਾਈ ਜ਼ੋਰਾਵਰ ਸਿੰਘ, ਐਡਵੋਕੇਟ ਮਨਜੀਤ ਸਿੰਘ ਨਿੱਝਰ, ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਸਰਪ੍ਰਸਤ ਮਨਜੀਤ ਸਿੰਘ ਬਾਠ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਕਾਬਲ ਸਿੰਘ ਸ਼ਾਹਪੁਰ, ਆੜ੍ਹਤੀ ਯੂਨੀਅਨ ਪ੍ਰਧਾਨ ਗੁਰਦੇਵ ਸਿੰਘ ਨਿੱਝਰ, ਦਸਮੇਸ਼ ਵੈਲਫੇਅਰ ਸਹਾਰਾ ਕਲੱਬ ਦੇ ਪ੍ਰਧਾਨ ਕਾਬਲ ਸਿੰਘ ਸ਼ਾਹਪੁਰ ਅਤੇ ਸਵਰਾਜ ਸਪੋਰਟਸ ਕਲੱਬ ਅਜਨਾਲਾ ਦੇ ਪ੍ਰਧਾਨ ਮੰਗਲ ਸਿੰਘ ਨਿੱਝਰ ਦੀ ਸਾਂਝੀ ਅਗਵਾਈ 'ਚ ਸ਼ਹਿਰ ਦੇ ਬਾਜ਼ਾਰਾਂ 'ਚ ਮੋਦੀ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਨ ਉਪਰੰਤ ਮੁੱਖ ਚੌਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ | ਇਸ ਮੌਕੇ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਤਿੰਨ ਬਿੱਲ ਲਿਆ ਕੇ ਪੰਜਾਬ ਦੀ ਕਿਸਾਨੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਅਮਰਜੀਤ ਸਿੰਘ ਬਾਜਵਾ, ਡਾ: ਕੁਲਵੰਤ ਸਿੰਘ ਨਿੱਝਰ, ਸੁਰਜੀਤ ਸਿੰਘ ਖੰਡਮਿੱਲ ਵਾਲੇ, ਜੁਗਰਾਜ ਸਿੰਘ, ਗੁਰਸੇਵਕ ਸਿੰਘ ਨਿੱਝਰ, ਸਵਰਨ ਸਿੰਘ ਗੁਲਾਬ, ਜਸਵਿੰਦਰ ਸਿੰਘ ਜੱਸ ਚਾਵਲਾ, ਗੁਲਜ਼ਾਰ ਸਿੰਘ ਕੋਟਲੀ, ਜਸਬੀਰ ਸਿੰਘ ਢਿੱਲੋਂ, ਮਨਿੰਦਰ ਸਿੰਘ ਸ਼ਾਹ, ਬਲਵਿੰਦਰ ਸਿੰਘ, ਮੁਖਤਾਰ ਸਿੰਘ ਅਤੇ ਹਰਪ੍ਰੀਤ ਸਿੰਘ ਪੀਤਾ ਆਦਿ ਹਾਜ਼ਰ ਸਨ |
ਸਾ: ਵਿਧਾਇਕ ਮੰਨਾ ਦੀ ਅਗਵਾਈ 'ਚ ਮੋਦੀ ਸਰਕਾਰ ਖ਼ਿਲਾਫ਼ ਰਈਆ ਮੋੜ 'ਤੇ ਚੱਕਾ ਜਾਮ
ਰਈਆ, (ਸ਼ਰਨਬੀਰ ਸਿੰਘ ਕੰਗ)-ਮੋਦੀ ਸਰਕਾਰ ਵਲੋਂ ਕਿਸਾਨਾਂ ਖ਼ਿਲਾਫ਼ ਪਾਸ ਕੀਤੇ ਬਿੱਲਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅੱਜ ਪੰਜਾਬ 'ਚ ਦਿੱਤੇ ਗਏ ਚੱਕਾ ਜਾਮ ਸੱਦੇ ਦੇ ਮੱਦੇਨਜਰ ਸਾ: ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਜਿਨ੍ਹਾਂ ਵਿਚ ਯੂਥ ਵਰਕਰ, ਬਜ਼ੁਰਗ ਅਤੇ ਬੀਬੀਆਂ ਸ਼ਾਮਿਲ ਸਨ, ਨੇ ਜੀ. ਟੀ. ਰੋਡ ਰਈਆ ਮੋੜ 'ਤੇ ਵਿਸ਼ਾਲ ਟੈਂਟ ਲਗਾ ਕੇ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ | ਇਸ ਰੋਸ ਰੈਲੀ ਨੂੰ ਸ: ਮੰਨਾ, ਚੇਅਰਮੈਨ ਗੁਰਵਿੰਦਰਪਾਲ ਸਿੰਘ, ਹਰਜੀਤ ਸਿੰਘ ਮੀਆਂਵਿੰਡ ਜਨਰਲ ਸਕੱਤਰ ਮਾਝਾ ਜ਼ੋਨ, ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ ਨੇ ਆਪਣੇ-ਆਪਣੇ ਸੰਬੋਧਨ ਦੌਰਾਨ ਮੋਦੀ ਸਰਕਾਰ ਖ਼ਿਲਾਫ਼ ਜੰਮ੍ਹ ਕੇ ਭੜਾਸ ਕੱਢੀ | ਮੰਚ ਦਾ ਸੰਚਾਲਨ ਕਿਰਪਾਲ ਸਿੰਘ ਖ਼ਾਲਸਾ ਨੇ ਕੀਤਾ | ਇਸ ਮੌਕੇ ਹਰਪ੍ਰੀਤ ਕੌਰ ਸੇਖੋਂ, ਦਲਵਿੰਦਰ ਸਿੰਘ ਸਠਿਆਲਾ, ਹਰਪ੍ਰੀਤ ਸਿੰਘ ਭਿੰਡਰ, ਸਰਤਾਜ ਸਿੰਘ ਸਠਿਆਲਾ, ਨੇਤਰਪਾਲ ਸਿੰਘ ਭਲਾਈਪੁਰ, ਹਰਜਿੰਦਰ ਸਿੰਘ ਗੋਲਣ, ਹਰਪ੍ਰੀਤ ਸਿੰਘ ਹੈਪੀ ਪੀ. ਏ., ਬਲਵਿੰਦਰ ਸਿੰਘ ਚੀਮਾ, ਮਨਜਿੰਦਰ ਸਿੰਘ ਭਿੰਡਰ, ਦਲਜੀਤ ਸਿੰਘ ਟਿੱਕਾ, ਜਗਤਾਰ ਸਿੰਘ ਮਾਨ, ਜਗੀਰ ਸਿੰਘ ਭਿੰਡਰ, ਦਿਲਬਾਗ ਸਿੰਘ ਰਈਆ, ਤਰਸੇਮ ਸਿੰਘ, ਸੁਖਦੇਵ ਸਿੰਘ ਸਾਰੇ ਰਈਆ, ਗੁਰਦੇਵ ਸਿੰਘ ਸਰਲੀ ਆਦਿ ਸ਼ਾਮਿਲ ਸਨ |
ਕਿਸਾਨਾਂ ਦੇ ਸਮਰਥਨ 'ਚ ਰੇਲਵੇ ਟਰੈਕ 'ਤੇ ਲੱਗੇ ਧਰਨੇ 'ਚ ਪੁੱਜੇ ਗਿ: ਹਰਨਾਮ ਸਿੰਘ ਖਾਲਸਾ
ਅੰਮਿ੍ਤਸਰ, (ਅਜੀਤ ਬਿਓਰੋ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ 'ਚ ਅੱਜ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਸਾਥੀਆਂ ਸਮੇਤ ਦੇਵੀਦਾਸਪੁਰਾ ਰੇਲਵੇ ਟਰੈਕ 'ਤੇ ਕਿਸਾਨਾਂ ਵਲੋਂ ਲਗਾਏ ਗਏ ਧਰਨੇ ਵਾਲੇ ਸਥਾਨ 'ਤੇ ਪੁੱਜੇ | ਇਸ ਮੌਕੇ ਗਿ: ਖਾਲਸਾ ਤੇ ਸ਼ਾਮਿਲ ਹੋਰ ਸ਼ਖ਼ਸੀਅਤਾਂ ਨੇ ਰੇਲ ਟਰੈਕ 'ਤੇ ਬੈਠ ਕੇ ਗੁਰਬਾਣੀ ਦਾ ਕਰੀਬ ਅੱਧਾ ਘੰਟਾ ਜਾਪ ਕੀਤਾ | ਇਸ ਮੌਕੇ ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਦਮਦਮੀ ਟਕਸਾਲ ਸੰਤ ਸਮਾਜ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ | ਇਸ ਮੌਕੇ ਸੰਤ ਬਾਬਾ ਬੰਤਾ ਸਿੰਘ ਮੁੰਡਾ ਪਿੰਡ, ਸੰਤ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਸੱਜਣ ਸਿੰਘ ਗੁਰੂ ਕੇ ਬੇਰ ਸਾਹਿਬ, ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਬਾਬਾ ਗੁਰਦੀਪ ਸਿੰਘ ਖੁਜਾਲਾ, ਮਹੰਤ ਈਸ਼ਵਰ ਅਨੰਦ ਉਦਾਸੀਨ, ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲੇ, ਬਾਬਾ ਗੁਰਭੇਜ ਸਿੰਘ, ਬਾਬਾ ਸੁਖਵੰਤ ਸਿੰਘ ਚੰਨਣਕੇ, ਗਿ: ਜੀਵਾ ਸਿੰਘ, ਹਰਸ਼ਦੀਪ ਸਿੰਘ ਰੰਧਾਵਾ, ਜਗਪ੍ਰੀਤ ਸਿੰਘ ਮਨੀ ਸਮੇਤ ਹੋਰ ਜਥੇਬੰਦੀਆਂ ਦੇ ਆਗੂ ਤੇ ਵਰਕਰ ਹਾਜ਼ਰ ਸਨ |
ਗਿ: ਖਾਲਸਾ ਵਿਰੁੱਧ ਕੁਝ ਨੌਜਵਾਨ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ
ਇਸੇ ਦੌਰਾਨ ਪ੍ਰਾਪਤ ਸੂਚਨਾ ਅਨੁਸਾਰ ਜਦੋਂ ਗਿਆਨੀ ਹਰਨਾਮ ਸਿੰਘ ਖਾਲਸਾ ਕਿਸਾਨਾਂ ਦੇ ਸਮਰਥਨ ਵਿਚ ਦੇਵੀਦਾਸਪੁਰਾ ਰੇਲਵੇ ਟਰੈਕ 'ਤੇ ਲੱਗੇ ਧਰਨੇ 'ਚ ਸ਼ਾਮਿਲ ਹੋਣ ਪੁੱਜੇ ਤਾਂ ਕੁਝ ਨੌਜਵਾਨ ਕਿਸਾਨਾਂ ਨੇ ਉਨ੍ਹਾਂ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਇਸ ਤੋਂ ਬਾਅਦ ਗਿ: ਖਾਲਸਾ ਸਾਥੀਆਂ ਸਮੇਤ ਟਰੈਕ 'ਤੇ ਇਕ ਵੱਖਰੇ ਸਥਾਨ 'ਤੇ ਜਾ ਬੈਠੇ ਅਤੇ ਗੁਰਬਾਣੀ ਦਾ ਜਾਪ ਸ਼ੁਰੂ ਕਰ ਦਿੱਤਾ |
ਕਿਸਾਨਾਂ ਦੇ ਹੱਕ 'ਚ ਇਕ ਵੱਡੀ ਲੋਕ ਲਹਿਰ ਬਣੇਗੀ-ਸੱਚਰ
ਕੱਥੂਨੰਗਲ, (ਦਲਵਿੰਦਰ ਸਿੰਘ ਰੰਧਾਵਾ)-ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਕਾਂਗਰਸ ਦਿਹਾਤੀ ਅੰਮਿ੍ਤਸਰ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਗਲੇ ਕੁੱਝ ਦਿਨਾਂ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੱੁਧ ਖੇਤੀ ਬਿੱਲ ਨੂੰ ਲੈ ਕੇ ਇਕ ਲੋਕ ਲਹਿਰ ਬਣੇਗੀ, ਜੋ ਮੋਦੀ ਸਰਕਾਰ ਦੀ ਨੀਂਦ ਹਰਾਮ ਕਰੇਗੀ | ਸ: ਸੱਚਰ ਨੇ ਕਿਹਾ ਕਿ ਜੇ ਦੇਸ਼ ਦਾ ਅੰਨਦਾਤਾ ਕਿਸਾਨ ਤਬਾਹ ਹੋ ਗਿਆ, ਜੋ ਦਸਾਂ ਨਹੰੂਆਂ ਦੀ ਕਿਰਤ ਕਰਨ ਵਾਲਾ ਖੇਤੀ-ਬਾੜੀ ਕਰਦਾ ਹੈ ਤਾਂ ਫਿਰ ਬਚਣਾ ਕਿਸੇ ਹੋਰ ਨੇ ਵੀ ਨਹੀਂ | ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿਚ ਸਾਰੇ ਦੇਸ਼ਵਾਸੀ ਰਾਜਨੀਤੀ ਤੋਂ ਉੱਪਰ ਉਠ ਕੇ ਇਸ 'ਚ ਸ਼ਮੂਲੀਅਤ ਕਰਨਗੇ | ਇਸ ਮੌਕੇ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ , ਸਰਪੰਚ ਅਵਤਾਰ ਸਿੰਘ, ਵਿਕਟਰ ਮਸੀਹ ਤੇ ਹੋਰ ਆਗੂ ਵੀ ਨਾਲ ਸਨ¢
ਲੋਪੋਕੇ ਦੀ ਅਗਵਾਈ 'ਚ ਚੋਗਾਵਾਂ 'ਚ ਵਿਸ਼ਾਲ ਰੋਸ ਮੁਜ਼ਾਹਰਾ
ਚੋਗਾਵਾਂ, (ਗੁਰਬਿੰਦਰ ਸਿੰਘ ਬਾਗੀ)-ਸ਼੍ਰੋ: ਅਕਾਲੀ ਦਲ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਸੀ ਦੇ ਸ਼੍ਰੋ: ਅਕਾਲੀ ਦਲ ਦੇ ਵਰਕਰਾਂ ਦਾ ਇਕ ਵਿਸ਼ਾਲ ਰੋਸ ਮੁਜ਼ਾਹਰਾ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਜਥੇ: ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਚੋਗਾਵਾਂ ਲੋਪੋਕੇ ਮੇਨ ਰੋਡ ਸੜਕ ਠੱਠਾ ਮੋੜ ਉਪਰ ਲਗਾਤਾਰ 5 ਘੰਟੇ ਲਗਾਇਆ ਗਿਆ | ਜਿਸ ਨੂੰ ਸੰਬੋਧਨ ਕਰਦਿਆਂ ਜਥੇ: ਵੀਰ ਸਿੰਘ ਲੋਪੋਕੇ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਬਿੱਲਾਂ ਦੀ ਰੱਜ ਕੇ ਨਿੰਦਾ ਕੀਤੀ | ਰੋਸ ਧਰਨੇ ਨੂੰ ਰਾਣਾ ਰਣਬੀਰ ਸਿੰਘ ਲੋਪੋਕੇ, ਅਮਨਦੀਪ ਸਿੰਘ ਲਾਰਾ, ਰਾਜਵਿੰਦਰ ਸਿੰਘ ਰਾਜਾ ਲਦੇਹ, ਯੂਥ ਸਰਕਲ ਪ੍ਰਧਾਨ ਗੁਰਚਰਨ ਸਿੰਘ ਮਿਆਦੀਆ, ਰਾਹੁਲ, ਸ਼ਾਮ ਪ੍ਰਧਾਨ, ਦਿਆਲ ਸਿੰਘ ਸੀਨੀ: ਮੀਤ ਪ੍ਰਧਾਨ ਐਸ. ਸੀ. ਵਿੰਗ, ਰਾਜਵਿੰਦਰ ਸਿੰਘ ਰਾਜੂ ਭੀਲੋਵਾਲ ਪੱਕਾ, ਸਰਬਜੀਤ ਸਿੰਘ ਲੋਧੀਗੁੱਜਰ, ਜਤਿੰਦਰ ਸਿੰਘ ਕਾਲਾ, ਅੰਮਿ੍ਤਪਾਲ ਸਿੰਘ ਨੰਬਰਦਾਰ, ਡਾ: ਸੋਨੂੰ ਗੇਰਾ, ਰੇਸ਼ਮ ਕੋਟਲੀ ਸਰਕਲ ਪ੍ਰਧਾਨ, ਸੁੱਚਾ ਸਿੰਘ ਲੋਪੋਕੇ, ਜੁਗਰਾਜ ਸਿੰਘ ਲਾਹੌਰੀਆ, ਸ਼ਮਸ਼ੇਰ ਸਿੰਘ, ਮਨਦੀਪ ਡੱਗ ਨੰਬਰਦਾਰ ਆਦਿ ਨੇ ਸੰਬੋਧਨ ਕੀਤਾ |
ਜਮਹੂਰੀ ਕਿਸਾਨ ਤੇ ਏਕਤਾ ਉਗਰਾਹਾਂ ਵਲੋਂ ਚੋਗਾਵਾਂ 'ਚ ਮੋਦੀ ਖ਼ਿਲਾਫ਼ ਨਾਅਰੇਬਾਜ਼ੀ
ਚੋਗਾਵਾਂ, (ਗੁਰਬਿੰਦਰ ਸਿੰਘ ਬਾਗੀ)-ਜਮਹੂਰੀ ਕਿਸਾਨ ਸਭਾ ਤਹਿਸੀਲ ਅਜਨਾਲਾ ਦੇ ਪ੍ਰਧਾਨ ਵਿਰਸਾ ਸਿੰਘ ਟਪਿਆਲਾ, ਬਲਬੀਰ ਸਿੰਘ ਕੱਕੜ, ਵਿਸਾਖਾ ਸਿੰਘ ਭੰਗਵਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮੱਤੇਵਾਲ ਦੀ ਪ੍ਰਧਾਨਗੀ ਹੇਠ ਕਸਬਾ ਚੋਗਾਵਾਂ 'ਚ ਇਕ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ | ਜਿਸ ਵਿਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਪਾਸ ਕਰਕੇ ਇਕ ਯੋਜਨਾਬੰਦ ਤਰੀਕੇ ਨਾਲ ਕਿਸਾਨੀ ਨੂੰ ਖਤਮ ਕਰਨ ਦੇ ਫ਼ੈਸਲੇ ਦੀ ਨਿੰਦਾ ਕੀਤੀ | ਰੋਸ ਧਰਨੇ ਨੂੰ ਤਰਲੋਕ ਸਿੰਘ ਰੈਅ, ਕਸ਼ਮੀਰ ਸਿੰਘ ਬਲੱਗੜ, ਬਲਦੇਵ ਸਿੰਘ ਚਵਿੰਡਾ, ਸਾਹਿਬ ਸਿੰਘ ਠੱਠੀ, ਬਲਾਕ ਪ੍ਰਧਾਨ ਏਕਤਾ ਉਗਰਾਹ ਸੁਰਜੀਤ ਸਿੰਘ ਸੌੜੀਆਂ, ਜਨਰਲ ਸਕੱਤਰ ਬਾਬਾ ਸਤਨਾਮ ਸਿੰਘ ਲੋਪੋਕੇ, ਜੁਗਰਾਜ ਸਿੰਘ, ਕੁਲਵੰਤ ਸਿੰਘ ਭਿੱਟੇਵੱਡ, ਗੁਰਮੇਜ ਸਿੰਘ ਕਾਕੜ ਤਰੀਨ ਆਦਿ ਹਾਜ਼ਰ ਸਨ |
ਹਲਕਾ ਅਟਾਰੀ ਅਤੇ ਕਸਬਾ ਖ਼ਾਸਾ ਪੂਰਨ ਰੂਪ 'ਚ ਰਿਹਾ ਬੰਦ
ਖ਼ਾਸਾ, (ਗੁਰਨੇਕ ਸਿਘ ਪੰਨੂੰ)- ਅੱਜ ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਫ਼ੈਸਲੇ ਵਿਰੁੱਧ ਜ਼ਿਲ੍ਹਾ ਅੰਮਿ੍ਤਸਰ ਦੇ ਸਰਹੱਦੀ ਖੇਤਰ ਦੇ ਕਸਬਿਆਂ ਨੂੰ ਕਿਸਾਨ ਜਥੇਬੰਦੀਆਂ ਵਲੋਂ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਮਿਲਿਆ | ਹਲਕਾ ਅਟਾਰੀ ਅਤੇ ਕਸਬਾ ਖਾਸਾ 'ਚ ਦੁਕਾਨਾਂ ਅਤੇ ਬਾਜ਼ਾਰ ਪੂਰਨ ਰੂਪ ਵਿਚ ਬੰਦ ਰਹੇ, ਇੱਥੋਂ ਤੱਕ ਕਿ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਵੀ ਨਹੀਂ ਖੁੱਲ੍ਹੀਆਂ | ਜੀ. ਟੀ. ਰੋਡ ਅਟਾਰੀ ਤੋਂ ਅੰਮਿ੍ਤਸਰ 'ਤੇ ਸੁੰਨ ਸ਼ਾਈ ਰਹੀ | ਕਿਤੇ ਵੀ ਕੋਈ ਆਵਾਜਾਈ ਨਜ਼ਰ ਨਹੀਂ ਆਈ |
ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਰਮਦਾਸ ਵਿਖੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਰਮਦਾਸ, (ਜਸਵੰਤ ਸਿੰਘ ਵਾਹਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਜਨਾਲਾ ਦੇ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਕਿਸਾਨ ਆਗੂਆਂ, ਬੀਬੀਆਂ, ਆੜ੍ਹਤੀ ਐਸੋਸੀਏਸ਼ਨ, ਪੰਜਾਬ ਟੈਕਨੀਕਲ ਸਰਵਿਸ ਯੂਨੀਅਨ ਤੇ ਸਮੂਹ ਦੁਕਾਨਦਾਰਾਂ ਵਲੋਂ ਆਪਣੇ ਕਾਰੋਬਾਰ ਬੰਦ ਰੱਖ ਕੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਕਸਬਾ ਰਮਦਾਸ ਦੇ ਤਲਾਬ ਵਾਲਾ ਚੌਕ ਵਿਖੇ ਧਰਨਾ ਲਗਾਇਆ ਗਿਆ | ਬੁਲਾਰਿਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲ ਵਾਪਸ ਲਏ ਜਾਣ | ਧਰਨੇ ਨੂੰ ਸੰਬੋਧਨ ਕਰਦਿਆਂ ਕਸ਼ਮੀਰ ਸਿੰਘ ਧੰਗਾਈ, ਜਰਨਲ ਸਕੱਤਰ ਜਸਪਾਲ ਸਿੰਘ ਧੰਗਾਈ, ਮਨਿੰਦਰ ਸਿੰਘ ਥੋਬਾ, ਹਰਜੀਤ ਸਿੰਘ ਮਲਕਪੁਰ, ਅਸ਼ਵਨੀ ਕੁਮਾਰ ਟੀ. ਐਸ. ਯੂ., ਸੁਖਵੰਤ ਸਿੰਘ ਧੰਗਾਈ, ਸਤਿੰਦਰ ਸਿੰਘ ਰੂੜੇਵਾਲ, ਹਰਦੇਵ ਸਿੰਘ ਕਤਲੇ, ਬਲਜੀਤ ਸਿੰਘ ਅੜਾਇਆ, ਬਗੇਲ ਸਿੰਘ, ਜਗੀਰ ਸਿੰਘ, ਮੁਖਤਾਰ ਸਿੰਘ ਧੰਗਾਈ, ਜਸਬੀਰ ਸਿੰਘ ਟੀ. ਐਸ. ਯੂ., ਕੈਪਟਨ ਕਸ਼ਮੀਰ ਸਿੰਘ, ਡਾ: ਗੁਰਮੇਜ ਸਿੰਘ, ਬਿਕਰਮਜੀਤ ਸਿੰਘ ਨਿੱਸੋਕੇ ਆਦਿ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ |
ਅਜਨਾਲਾ, (ਐਸ. ਪ੍ਰਸ਼ੋਤਮ)-ਅੱਜ ਇੱਥੇ ਆਲ ਇੰਡੀਆ ਰਾਜੀਵ ਗਾਂਧੀ ਬਿ੍ਗੇਡ ਹਲਕਾ ਅਜਨਾਲਾ ਦੇ ਕਾਰਕੁਨਾਂ ਤੇ ਆਗੂਆਂ ਵਲੋਂ ਸੂਬਾ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਭੰਗੂ ਦੀ ਪ੍ਰਧਾਨਗੀ 'ਚ 3 ਬਿੱਲਾਂ ਨੂੰ ਰੱਦ ਕਰਵਾਉਣ ਲਈ ਮੋਦੀ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ | ਇਸ ਤੋਂ ਪਹਿਲਾਂ ਮੀਟਿੰਗ 'ਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਖੇਤੀ ਬਿੱਲਾਂ ਦੇ ਵਿਰੁੱਧ ਕਿਸਾਨਾਂ ਤੇ ਆਮ ਲੋਕਾਂ ਨੂੰ ਲਾਮਬੰਦ ਕਰਨ ਦਾ ਫੈਸਲਾ ਲਿਆ | ਇਸ ਮੌਕੇ ਕੈਪਟਨ ਗੁਰਦੀਪ ਸਿੰਘ ਤਲਵੰਡੀ ਨਾਹਰ, ਸੂਬੇਦਾਰ ਬਲਦੇਵ ਸਿੰਘ ਬਾਜਵਾ, ਸੂਬੇਦਾਰ ਧੁਪਸੜੀ, ਇਕਬਾਲ ਸਿੰਘ, ਹਰਪ੍ਰੀਤ ਸਿੰਘ ਮੋਹਣ ਭੰਡਾਰੀਆਂ, ਹਰਜੀਤ ਸਿੰਘ ਬਲਬਾਵਾ, ਦਲਬੀਰ ਸਿੰਘ ਵਿਛੋਆ, ਰਵੇਲ ਸਿੰਘ ਤਲਵੰਡੀ ਭੰਗਵਾਂ, ਗੁਰਪਾਲ ਸਿੰਘ ਭੰਗੂ, ਸਾਬਕਾ ਸਰਪੰਚ ਅਮਰੀਕ ਸਿੰਘ ਤਲਵੰਡੀ ਭੰਗਵਾਂ ਆਦਿ ਮੌਜੂਦ ਸਨ |
ਜੰਡਿਆਲਾ ਗੁਰੂ 'ਚ ਦੋ ਸਾਬਕਾ ਅਕਾਲੀ ਵਿਧਾਇਕਾਂ ਨੇ ਵੱਖੋ-ਵੱਖਰੀ ਵਜਾਈ ਡੁਗਡੁਗੀ
ਜੰਡਿਆਲਾ ਗੁਰੂ, (ਪ੍ਰਮਿੰਦਰ ਸਿੰਘ ਜੋਸਨ)-ਕੇਂਦਰ ਸਰਕਾਰ ਵਲੋਂ ਕਿਸਾਨੀ ਵਿਰੁੱਧ ਜਾਰੀ ਕੀਤੇ ਗਏ ਬਿੱਲ ਦੇ ਵਿਰੋਧ 'ਚ ਪੰਜਾਬ ਭਰ 'ਚ ਜਿੱਥੇ ਵੱਖ-ਵੱਖ ਥਾਵਾਂ ਦੇ ਪਾਰਟੀ ਵਰਕਰਾਂ ਵਲੋਂ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਵਿਰੁੱਧ ਜਬਰਦਸਤ ਰੋਸ ਮੁਜ਼ਾਹਰੇ ਕੀਤੇ ਗਏ, ਪਰ ਜੰਡਿਆਲਾ ਗੁਰੂ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਇਕਜੁੱਟ ਨਹੀਂ ਦਿਖਾਈ ਦਿੱਤਾ ਤੇ ਇਸ 'ਚ ਅੱਜ ਉਸ ਵੇਲੇ ਪਾਟੋਧਾੜ ਉਭਰ ਕੇ ਸਾਹਮਣੇ ਆਈ ਜਦੋਂ ਜੰਡਿਆਲਾ ਗੁਰੂ ਹਲਕੇ ਦੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ. ਆਰ. ਵਲੋਂ ਆਪਣੇ ਹਮਾਇਤੀਆਂ ਸਮੇਤ ਵੱਖਰਾ ਰੋਸ ਧਰਨਾ ਦਿੱਤਾ ਗਿਆ, ਉਥੇ ਜੰਡਿਆਲਾ ਹਲਕੇ ਦੇ ਦੂਸਰੇ ਸਾਬਕਾ ਵਿਧਾਇਕ ਅਜੇਪਾਲ ਸਿੰਘ ਮੀਰਾਂ ਕੋਟ ਵਲੋਂ ਵੱਖਰਾ ਰੋਸ ਧਰਨਾ ਦਿੱਤਾ ਗਿਆ | ਉਧਰ ਸੜਕ ਦੇ ਐਨ ਦੂਸਰੇ ਪਾਸੇ ਹਲਕੇ ਦੇ ਮੌਜੂਦਾ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਆਪਣੇ ਹਮਾਇਤੀਆਂ ਅਤੇ ਅਨਾਜ ਮੰਡੀ ਦੇ ਆੜਤੀਆਂ ਸਮੇਤ ਜੀ. ਟੀ. ਰੋਡ 'ਤੇ ਧਰਨੇ 'ਤੇ ਬੈਠੇ | ਸਭ ਧਰਨਾਕਾਰੀਆਂ ਕੇਂਦਰ ਸਰਕਾਰ ਅਤੇ ਨਰਿੰਦਰ ਮੋਦੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਇੱਥੇ ਇਹ ਵੀ ਜ਼ਿਕਰ ਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਅਨਾਜ ਮੰਡੀ ਦੇ ਆੜਤੀਏ ਇਨ੍ਹਾਂ ਧਰਨਿਆਂ ਤੋਂ ਵੱਖ ਹੋ ਕੇ ਇਕ ਪਾਸੇ ਖੜ੍ਹੇ ਸੀ | ਲੋਕਾਂ ਵਿਚ ਇਨ੍ਹਾਂ ਧਰਨਿਆਂ ਵਿਚ ਆਪਣੇ ਆਪਣੇ ਨੰਬਰ ਬਣਾਉਣ ਅਤੇ ਆਪਣੀ ਵੱਖਰੀ ਵੱਖਰੀ ਡੁਗਡੁਗੀ ਵਜਾਉਣ ਦੀਆਂ ਗੱਲਾਂ ਹੋ ਰਹੀਆਂ ਸਨ |
ਦੀ ਅੰਮਿ੍ਤਸਰ ਕਾਰਪੋਰੇਟਿਵ ਬੈਂਕ ਯੂਨੀਅਨ ਕਿਸਾਨਾਂ ਦੇ ਹੱਕ 'ਚ ਨਿੱਤਰੀ
ਮੱਤੇਵਾਲ, (ਗੁਰਪ੍ਰੀਤ ਸਿੰਘ ਮੱਤੇਵਾਲ)- ਖੇਤੀ ਬਿੱਲ ਦਾ ਵਿਰੋਧ ਕਰਦਿਆਂ 'ਦਿ ਅੰਮਿ੍ਤਸਰ ਸੈਂਟਰਲ ਕੋਆਪਰੇਟਿਵ ਬੈਂਕ' ਯੂਨੀਅਨ ਵਲੋਂ ਕਿਸਾਨਾਂ ਦੇ ਹੱਕ 'ਚ ਖੜ੍ਹੇ ਹੋਣ ਦਾ ਫ਼ੈਸਲਾ ਕੀਤਾ ਹੈ ¢ ਸਥਾਨਕ ਕਸਬਾ ਮੱਤੇਵਾਲ ਵਿਚਲੀ ਸੈਂਟਰਲ ਕੋਆਪਰੇਟਿਵ ਬੈਂਕ 'ਚ ਤਾਇਨਾਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਬੱਲ ਵਲੋਂ ਪ੍ਰੈਸ ਨੂੰ ਜਾਰੀ ਇਕ ਬਿਆਨ 'ਚ ਦੱਸਿਆ ਕਿ ਦੇਸ਼ ਦੇ ਕਿਸਾਨਾਂ 'ਚ ਮੋਦੀ ਸਰਕਾਰ ਖ਼ਿਲਾਫ਼ ਇਸ ਕਾਲੇ ਕਾਨੂੰਨ ਨੂੰ ਲੈ ਕੇ ਭਾਰੀ ਰੋਸ ਹੈ | ਇਸ ਮੌਕੇ ਹਰਮਨਪ੍ਰੀਤ ਸਿੰਘ ਜਨਰਲ ਸਕੱਤਰ, ਸਨਮਪਾਲ ਸਿੰਘ, ਗੁਰਚੈਨ ਸਿੰਘ, ਜਸਕਰਨ ਸਿੰਘ, ਰੋਸ਼ਨ ਲਾਲ, ਹਰਿੰਦਰ ਸਿੰਘ ਭਾਟੀਆ ਆਦਿ ਮੌਜੂਦ ਸਨ ¢

ਜੰੰਡਿਆਲਾ ਗੁਰੂ ਵਿਖੇ ਮੀਰਾਂਕੋਟ ਦੀ ਅਗਵਾਈ ਹੇਠ ਵਿਸ਼ਾਲ ਧਰਨਾ

ਜੰਡਿਆਲਾ ਗੁਰੂ, 25 ਸਤੰਬਰ (ਰਣਜੀਤ ਸਿੰਘ ਜੋਸਨ)-ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਪੰਜਾਬ ਭਰ 'ਚ ਰੱਖੇ ਗਏ ਰੋਸ ਮੁਜ਼ਾਹਰਿਆਂ ਤਹਿਤ ਅੱਜ ...

ਪੂਰੀ ਖ਼ਬਰ »

ਗਿੱਲ ਅਤੇ ਰੰਧਾਵਾ ਦੀ ਅਗਵਾਈ 'ਚ ਮੋਦੀ ਸਰਕਾਰ ਦੇ ਕਿਸਾਨ ਮਾਰੂ ਬਿੱਲਾਂ ਖ਼ਿਲਾਫ਼ ਗੋਲਡਨ ਗੇਟ 'ਤੇ ਕੀਤਾ ਚੱਕਾ ਜਾਮ

ਸੁਲਤਾਨਵਿੰਡ 25 ਸਤੰਬਰ (ਗੁਰਨਾਮ ਸਿੰਘ ਬੁੱਟਰ)-ਕੇਂਦਰ ਦੇ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਰੋਸ ਪ੍ਰਗਟਾਉਣ ਲਈ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਅਤੇ ਹਲਕਾ ਪੂਰਬੀ ਦੇ ਇੰਚਾਰਜ ਅਤੇ ਸਾਬਕਾ ਮਾਰਕਿਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ ...

ਪੂਰੀ ਖ਼ਬਰ »

ਖੇਤੀ ਬਿੱਲ ਪਾਸ ਕਰਕੇ ਮੋਦੀ ਨੇ ਵੱਡੀਆਂ ਕੰਪਨੀਆਂ ਨੂੰ ਕਿਸਾਨ ਲੁੱਟਣ ਦੀ ਆਜ਼ਾਦੀ ਦਿੱਤੀ-ਠੇਕੇਦਾਰ

ਅੰਮਿ੍ਤਸਰ, 25 ਸਤੰਬਰ (ਰੇਸ਼ਮ ਸਿੰਘ)-ਬੈਂਕਫਿੰਕੋ ਦੇ ਚੇਅਰਮੈਨ ਹਰਜਿੰਦਰ ਸਿੰਘ ਠੇਕੇਦਾਰ ਤੇ ਸਾਬਕਾ ਵਿਧਾਇਕ ਹਲਕਾ ਦੱਖਣੀ ਨੇ ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਪਾਸ ਹੋਣ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਵੱਡੀਆਂ ਕੰਪਨੀਆਂ ਨੂੰ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਦੀ ਅਗਵਾਈ 'ਚ ਹਜ਼ਾਰਾਂ ਕਾਂਗਰਸੀ ਕਾਰਕੁੰਨਾਂ ਕਿਸਾਨਾਂ ਨੇ ਮੋਦੀ ਸਰਕਾਰ ਵਿਰੁੱਧ ਦਿੱਤਾ ਰੋਸ ਧਰਨਾ

ਅਜਨਾਲਾ, 25 ਸਤੰਬਰ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਦੇ ਉੱਦਮ ਨਾਲ ਹਜ਼ਾਰਾਂ ਕਾਂਗਰਸ ਪੱਖੀ ਕਿਸਾਨਾਂ, ਕਾਂਗਰਸ ਆਗੂਆਂ, ਕਾਰਕੁਨਾਂ ਨੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਏ.ਵੀ.ਆਈ.ਸੀ. ਨੇ ਧਰਨੇ 'ਤੇ ਬੈਠੇ ਕਿਸਾਨਾਂ ਲਈ ਕੀਤਾ ਪਾਣੀ ਦਾ ਪ੍ਰਬੰਧ

ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)-ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਅਰੰਭੇ ਸੰਘਰਸ਼ ਦੀ ਪੰਜਾਬ ਦੇ ਵੱਖ-ਵੱਖ ਵਰਗਾਂ ਵਲੋਂ ਹਮਾਇਤ ਕੀਤੀ ਜਾ ਰਹੀ ਹੈ | ਇਸ ਸਬੰਧ 'ਚ 31 ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਭੰਡਾਰੀ ਪੁਲ 'ਤੇ ਧਰਨਾ ਦਿੱਤਾ ਗਿਆ ਅਤੇ ...

ਪੂਰੀ ਖ਼ਬਰ »

ਰਈਆ ਵਿਖੇ ਮੀਟ ਦੀਆਂ ਦੁਕਾਨਾਂ 'ਚ ਚੋਰੀ

ਰਈਆ, 25 ਸਤੰਬਰ (ਸ਼ਰਨਬੀਰ ਸਿੰਘ ਕੰਗ)-ਅੱਜ ਰਾਤ ਰਈਆ ਵਿਖੇ ਅਨਾਜ ਮੰਡੀ ਵਾਲੇ ਪਾਸੇ ਜੀ. ਟੀ. ਰੋਡ ਉਪਰ ਸਥਿਤ ਤਿੰਨ ਵੱਖ-ਵੱਖ ਖੋਖਿਆਂ 'ਚੋਂ ਚੋਰਾਂ ਵਲੋਂ 2600 ਰੁਪਏ ਦੀ ਨਕਦੀ ਅਤੇ ਕਰੀਬ 2500 ਸੌ ਰੁਪਏ ਦਾ ਮੀਟ ਚੋਰੀ ਕਰਨ ਦਾ ਸਮਾਚਾਰ ਹੈ | ਜੀਵਨ ਸਿੰਘ ਬਿੱਟੂ ਮੀਟ ਸ਼ਾਪ ...

ਪੂਰੀ ਖ਼ਬਰ »

ਜ਼ਮੀਨ ਜਾਇਦਾਦ ਖ਼ਾਤਰ ਪੁੱਤਰ ਵਲੋਂ ਮਾਂ ਨੂੰ ਜਾਨੋਂ ਮਾਰਨ ਦੀ ਕੀਤੀ ਕੋਸ਼ਿਸ਼-ਦੋਸ਼ੀ ਗਿ੍ਫ਼ਤਾਰ

ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)-ਥਾਣਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਸਾਰੰਗਦੇਵ ਦੀ ਰਹਿਣ ਵਾਲੀ ਇਕ ਵਿਧਵਾ ਔਰਤ ਨੂੰ ਉਸ ਦੇ ਹੀ ਕਲਯੁਗੀ ਪੁੱਤਰ ਵਲੋਂ ਜ਼ਮੀਨ ਜਾਇਦਾਦ ਖ਼ਾਤਰ ਆਪਣੀ ਪਤਨੀ ਤੇ ਹੋਰਨਾਂ ਸਾਥੀਆਂ ਦੀ ਮਦਦ ਨਾਲ ...

ਪੂਰੀ ਖ਼ਬਰ »

ਪੰਜਾਬ ਬੰਦ ਦੀ ਸਫ਼ਲਤਾ 'ਤੇ ਪ੍ਰਧਾਨ ਮੰਤਰੀ ਅਸਤੀਫ਼ਾ ਦੇਣ-ਜਥੇ: ਬ੍ਰਹਮਪੁਰਾ

ਅੰਮਿ੍ਤਸਰ, 25 ਸਤੰਬਰ (ਜੱਸ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਨੇ ਖੇਤੀ ਬਿੱਲਾਂ ਖ਼ਿਲਾਫ਼ ਅੱਜ ਦੇ ਪੰਜਾਬ ਬੰਦ ਨੂੰ ਸਫਲ ਕਰਾਰ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਕੋਰੋਨਾ ਨਾਲ 6 ਮੌਤਾਂ-171 ਪਾਜ਼ੀਟਿਵ ਮਾਮਲੇ

ਅੰਮਿ੍ਤਸਰ, 25 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਕੋਰੋਨਾ ਨਾਲ ਹੋ ਰਹੀਆਂ ਮੌਤਾਂ ਤਹਿਤ ਅੱਜ 6 ਹੋਰ ਮੌਤਾਂ ਹੋਈਆਂ ਹਨ, ਇਹ ਮਰੀਜ਼ ਇੱਥੇ ਵੱਖ-ਵੱਖ ਹਸਪਤਾਲਾਂ 'ਚ ਜੇਰੇ ਇਲਾਜ਼ ਸਨ | ਇਸ ਨਾਲ ਹੁਣ ਤੱਕ ਦੀਆਂ ਮੌਤਾਂ ਦੀ ਕੁੱਲ ਗਿਣਤੀ 347 ਹੋ ਗਈ ਹੈ | ਇਸ ਨੇ ਨਾਲ ਹੀ ਅੱਜ 171 ...

ਪੂਰੀ ਖ਼ਬਰ »

ਜਗਦੇਵ ਖੁਰਦ 'ਚ ਚਲਦੇ ਨਾਜਾਇਜ਼ ਠੇਕੇ ਦਾ ਕੀਤਾ ਪਰਦਾਫਾਸ਼

ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ ਪ੍ਰਸ਼ੋਤਮ)-ਅਜਨਾਲਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚਲਦਿਆਂ ਸਰਹੱਦੀ ਪਿੰਡ ਜਗਦੇਵ ਖੁਰਦ ਵਿਖੇ ਚੱਲ ਰਹੇ ਸ਼ਰਾਬ ਦੇ ਨਾਜਾਇਜ਼ ਠੇਕੇ ਦਾ ਪਰਦਾਫਾਸ਼ ਕਰਦਿਆਂ ਵੱਡੀ ਮਾਤਰਾ 'ਚ ਸ਼ਰਾਬ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਨਾਲ ਮਿਲ ਕੇ ਦਿੱਲੀ ਨੂੰ ਝੁਕਾ ਕੇ ਰਹੇਗਾ-ਮਜੀਠੀਆ

ਕੱਥੂਨੰਗਲ/ ਜੈਂਤੀਪੁਰ, 25 ਸਤੰਬਰ (ਦਲਵਿੰਦਰ ਸਿੰਘ ਰੰਧਾਵਾ, ਭੁਪਿੰਦਰ ਸਿੰਘ ਗਿੱਲ)- ਕੇਂਦਰ ਸਰਕਾਰ ਵਲੋਂ ਕਿਸਾਨੀ ਵਿਰੋਧੀ ਬਿੱਲ ਇਕ ਭਾਂਬੜ ਦੀ ਤਰ੍ਹਾਂ ਕਿਸਾਨਾਂ ਦੀ ਖੁਸ਼ਹਾਲੀ ਨੂੰ ਤਬਾਹ ਕਰਨ ਲਈ ਪਾਸ ਕੀਤੇ ਗਏ ਹਨ, ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਸ਼ੋ੍ਰਮਣੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX