ਤਾਜਾ ਖ਼ਬਰਾਂ


ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  5 minutes ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  21 minutes ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  43 minutes ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  25 minutes ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 1 hour ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 2 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹਾਈ ਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ
. . .  1 day ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
ਮੁੱਖ ਮੰਤਰੀ ਵਲੋਂ ਸ਼ਹੀਦ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਵਾਸ ਪੁਰ ਨਿਵਾਸੀ 18 ਜੇ.ਏ.ਕੇ. ਆਰ.ਆਈ.ਐੱਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ...
ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਕਿਸਾਨਾਂ ਅੱਗੇ ਰੁਕਾਵਟਾਂ ਪਾਉਣ ਦੀ ਨਿਖੇਧੀ
. . .  1 day ago
ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਸਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ...
ਹਾਰਦਿਕ ਪੰਡਿਆ ਵਨਡੇ ਕ੍ਰਿਕਟ ਵਿਚ 1000 ਦੌੜਾਂ ਬਣਾਉਣ ਵਾਲਾ ਸਭ ਤੋਂ ਤੇਜ਼ ਭਾਰਤੀ ਖਿਡਾਰੀ
. . .  1 day ago
ਨਵੀਂ ਦਿੱਲੀ, 27 ਨਵੰਬਰ - ਭਾਰਤੀ ਸਟਾਰ ਹਾਰਦਿਕ ਪਾਂਡਿਆ ਨੇ ਆਸਟਰੇਲੀਆ ਖਿਲਾਫ ਅਰਧ ਸੈਂਕੜਾ ਖੇਡ ਕੇ , ਇਸ ਸਮੇਂ ਦੌਰਾਨ, ਪੰਡਿਆ ਨੇ ਆਪਣੇ ਨਾਮ ਦੀ ਇੱਕ ਵਿਸ਼ੇਸ਼ ਪ੍ਰਾਪਤੀ ਵੀ ...
ਸਰਕਾਰੀ ਸਕੂਲ ਲਾਂਬੜਾ ਦੀ ਅਧਿਆਪਕਾਂ ਦੀ ਕੋਰੋਨਾ ਕਾਰਨ ਮੌਤ
. . .  1 day ago
ਲਾਂਬੜਾ ,27 ਨਵੰਬਰ {ਪਰਮੀਤ ਗੁਪਤਾ}-ਲਾਂਬੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬਤੌਰ ਸਮਾਜਿਕ ਸਿੱਖਿਆ ਦੀ ਅਧਿਆਪਿਕਾ ਵਜੋਂ ਤਾਇਨਾਤ ਮੈਡਮ ਇੰਦੂ ਚਮਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ
ਮੰਦੀ 'ਤੇ ਸਰਕਾਰ ਦੀ ਮੋਹਰ, ਦੂਜੀ ਤਿਮਾਹੀ' ਚ -7.5% ਦਾ ਵਾਧਾ
. . .  1 day ago
ਨਵੀਂ ਦਿੱਲੀ, 27 ਨਵੰਬਰ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਜੀਡੀਪੀ ਦੇ ਵਾਧੇ ਦੇ ਅੰਕੜੇ ਸ਼ੁੱਕਰਵਾਰ, 27 ਨਵੰਬਰ ਨੂੰ ਦੂਜੀ ਵਾਰ ਆਏ ਹਨ । ਵਿੱਤੀ ਸਾਲ 2020-21 ਦੀ ਦੂਜੀ ਜਾਂ ਸਤੰਬਰ ਦੀ ਤਿਮਾਹੀ ਵਿਚ, ਜੀਡੀਪੀ ਵਾਧਾ 7.5% ਤੇ ਨਕਾਰਾਤਮਕ ...
ਹਰਿਆਣਾ ‘ਚ ਕਿਸਾਨ ਕਾਫਲੇ ਦਾ ਪਲਕ ਵਿਛਾ ਸਵਾਗਤ
. . .  1 day ago
ਡੱਬਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣੇ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਵਧਦੇ ਪੰਜਾਬ ਦੇ ਕਿਸਾਨ ਕਾਫਲੇ ਦਾ ਥਾਂ ਥਾਂ ਭਰਵਾਂ ਸਵਾਗਤ ਕੀਤਾ ਹੈ । ਰਾਹ ਵਿੱਚ ਪਿੰਡਾਂ ’ਚ ...
ਭਾਜਪਾ ਆਗੂ ਨੇ ਕੇਂਦਰ ਸਰਕਾਰ ਨੂੰ ਦਿੱਤੀ ਨਸੀਹਤ, ਖੇਤੀ ਸੰਘਰਸ਼ ਦੇ ਸ਼ਾਂਤੀਪੂਰਵਕ ਹੱਲ ਲਈ ਕੇਂਦਰ ਖੁੱਲ੍ਹ-ਦਿਲੀ ਦਿਖਾਵੇ
. . .  1 day ago
ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸਾਬਕਾ ਕੌਮੀ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਸੰਘਰਸ਼ ਕਾਰਨ...
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ
. . .  1 day ago
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ....................
ਅੰਮ੍ਰਿਤਸਰ 'ਚ ਕੋਰੋਨਾ ਦੇ 68 ਨਵੇਂ ਮਾਮਲੇ ਆਏ ਸਾਹਮਣੇ, 3 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 68 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ
. . .  1 day ago
ਫ਼ਿਰੋਜ਼ਪੁਰ, 27 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ 'ਚ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਨੂੰ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ । ਇਸ ਨੂੰ ਲੈ ਕੇ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 103 ਨਵੇਂ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਲੁਧਿਆਣਾ, 27 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋੜੀਂਦੀ ਤਬਦੀਲੀ ਦੀ ਸ਼ੁਰੂਆਤ ਸਾਡੇ ਤੋਂ ਹੀ ਹੋਵੇਗੀ। -ਮਹਾਤਮਾ ਗਾਂਧੀ

ਪਟਿਆਲਾ

ਤਪਦੀ ਗਰਮੀ 'ਚ ਮਘਦਾ ਰਿਹਾ ਕਿਸਾਨਾਂ ਦਾ ਸੰਘਰਸ਼, ਸ਼ਹਿਰ ਰਿਹਾ ਮੁਕੰਮਲ ਬੰਦ

ਪਟਿਆਲਾ, 25 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਵਿਰੁੱਧ ਅੱਜ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਦੀਆਂ ਵੱਖ-ਵੱਖ ਥਾਵਾਂ 'ਤੇ ਤਪਦੀ ਗਰਮੀ 'ਚ ਵੀ ਮਘਦੇ ਰਹੇ ਕਿਸਾਨ ਸੰਘਰਸ਼ ਦੌਰਾਨ ਪਟਿਆਲਾ ਸ਼ਹਿਰ ਮੁਕੰਮਲ ਬੰਦ ਰਿਹਾ | ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਟਿਆਲਾ ਸਰਹਿੰਦ ਰੋਡ 'ਤੇ ਪੈਂਦੇ ਪਿੰਡ ਫੱਗਣ ਮਾਜਰਾ ਅਤੇ ਪਟਿਆਲਾ 'ਚ ਸੰਗਰੂਰ ਅਤੇ ਸਮਾਣਾ ਰੋਡ 'ਤੇ ਇਕੱਠੇ ਹੁੰਦੇ ਦਾਖ਼ਲੇ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕਿਸਾਨ ਯੂਨੀਅਨ ਡਕੌਾਦਾ ਵਲੋਂ ਲਗਾਏ ਧਰਨੇ ਵਿਚ ਮਜ਼ਦੂਰ, ਦੁਕਾਨਦਾਰਾਂ, ਵਪਾਰੀਆਂ, ਦੋਧੀਆਂ ਅਤੇ ਹੋਰ ਜਥੇਬੰਦੀਆਂ ਨੇ ਵੱਡੀ ਗਿਣਤੀ ਵਿਚ ਭਰਵੀਂ ਸ਼ਮੂਲੀਅਤ ਕੀਤੀ | ਇਸ ਤੋਂ ਇਲਾਵਾ ਇਨ੍ਹਾਂ ਧਰਨਿਆਂ ਵਿਚ ਆਪ ਮੁਹਾਰੇ ਵੀ ਬਹੁਤ ਸਾਰੇ ਲੋਕਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਸਿੰਘ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਭਾਜਪਾ ਆਗੂਆਂ ਦਾ ਬਾਈਕਾਟ ਕਰਨ ਦਾ ਸੱਦਾ ਦਿੰਦਿਆਂ ਆਖਿਆ ਕਿ ਉਹ ਹੁਣ ਪੰਜਾਬ ਦੇ ਪਿੰਡਾਂ ਦੀਆਂ ਗਰਾਮ ਸਭਾਵਾਂ ਦੇ ਮਤੇ ਪਾ ਕੇ ਮੋਦੀ ਸਰਕਾਰ ਨੂੰ ਭੇਜਣਗੇ | ਇਸ ਤੋਂ ਇਲਾਵਾ ਰੇਲਾਂ ਰੋਕਣ ਦਾ ਪ੍ਰੋਗਰਾਮ 1 ਅਕਤੂਬਰ ਤੋਂ ਜਾਰੀ ਰਹੇਗਾ | ਇਸ ਧਰਨੇ ਵਿਚ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਕਾਂਗਰਸ ਸਰਕਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਰਗੜੇ ਲਗਾਏ | ਫੱਗਣਮਾਜਰਾ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ, ਜਸਵਿੰਦਰ ਸਿੰਘ ਬਰਾਸ, ਜਸਵੰਤ ਸਿੰਘ ਸਦਰਪੁਰ, ਗੁਰਵਿੰਦਰ ਸਿੰਘ ਸਦਰਪੁਰ, ਗੁਰਦੇਵ ਸਿੰਘ, ਹਰਮੇਲ ਸਿੰਘ, ਜਸਵਿੰਦਰ ਸਿੰਘ ਸਾਲੂਵਾਲ | ਪਸਿਆਣਾ ਪੁਲਾਂ 'ਤੇ ਦਿੱਤੇ ਧਰਨੇ ਵਿਚ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਢਕੜੱਬਾ, ਬਲਾਕ ਪ੍ਰਧਾਨ ਸੁਖਬੀਰ ਸਿੰਘ, ਮੁਖਤਿਆਰ ਸਿੰਘ ਕੱਕੇਪੁਰ ਬਲਾਕ ਪ੍ਰਧਾਨ ਕਿਸਾਨ ਯੂਨੀਅਨ ਡਕੌਾਦਾ, ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਸਿੰਘ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਤੁਲੇਵਾਲ, ਰਣਜੀਤ ਸਿੰਘ ਆਗੂਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕੀਤਾ ਹੈ ਜਿਸ ਵਿਚ ਸਭ ਤੋਂ ਵੱਡਾ ਨੁਕਸਾਨ ਪੰਜਾਬ ਦੇ ਕਿਸਾਨ ਨੂੰ ਹੋਣਾ ਹੈ | ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਵੱਡੇ ਵਪਾਰਕ ਘਰਾਣਿਆਂ ਦੇ ਲਾਭ ਲਈ ਆਪਣੇ ਦੇਸ਼ ਦੇ ਕਿਸਾਨ ਨੂੰ ਹੀ ਦਾਅ ਤੇ ਲਾ ਦਿੱਤਾ ਹੈ | ਇਨ੍ਹਾਂ ਕਾਨੂੰਨਾਂ ਨਾਲ ਸਿਰਫ਼ ਕਿਸਾਨੀ ਹੀ ਨਹੀਂ ਸਗੋਂ ਇਸ ਨਾਲ ਜੁੜੇ ਮਜ਼ਦੂਰ ਜਾਂ ਹੋਰ ਵਰਗਾਂ ਦਾ ਅਜਿਹਾ ਨੁਕਸਾਨ ਹੋਣਾ ਹੈ ਜਿਸ ਨਾਲ ਖੇਤੀ ਆਧਾਰਿਤ ਪੰਜਾਬ ਸੂਬੇ ਦਾ ਆਧਾਰ ਹੀ ਤਬਾਹ ਹੋ ਜਾਣਾ ਹੈ |
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਿਰਫ਼ ਮਾਰੂ ਖੇਤੀ ਬਿੱਲ ਹੀ ਨਹੀਂ ਸਗੋਂ ਬਿਜਲੀ ਬਿੱਲ ਤੋਂ ਇਲਾਵਾ ਹੋਰ ਬਹੁਤ ਸਾਰੇ ਅਜਿਹੇ ਕਾਨੂੰਨ ਬਣਾ ਰਹੀ ਹੈ ਜੋ ਜਨਤਾ ਦੀ ਗ਼ੁਲਾਮੀ ਅਤੇ ਬਦਹਾਲੀ ਦਾ ਕਾਰਨ ਬਣਨਗੇ | ਇਸ ਤੋਂ ਇਲਾਵਾ ਸੂਬੇ ਦੀ ਕਾਂਗਰਸ ਸਰਕਾਰ ਤੇ ਵਰ੍ਹਦਿਆਂ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਸਾਰੇ ਕਿਸਾਨੀ ਕਰਜ਼ਿਆਂ 'ਤੇ ਲੀਕ ਮਾਰਨ ਅਤੇ ਘਰ ਘਰ ਨੌਕਰੀ ਦੇਣ ਤੇ ਨਸ਼ਿਆਂ ਨੂੰ ਖ਼ਤਮ ਕਰਨ ਵਰਗੇ ਅਹਿਮ ਵਾਅਦੇ ਕੀਤੇ ਸਨ | ਜਿਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਅੱਜ ਪੰਜਾਬ ਦਾ ਹਰ ਵਰਗ ਸਰਕਾਰ ਤੋਂ ਦੁਖੀ ਹੈ ਅਤੇ ਕਿਸਾਨ ਦੀ ਹਾਲਤ ਦਿਨੋਂ ਦਿਨ ਨਿਗਰਦੀ ਜਾ ਰਹੀ ਹੈ | ਇਸ ਤੋਂ ਇਲਾਵਾ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਧਰਨਿਆਂ ਸਬੰਧੀ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਧਰਨਿਆਂ ਰਾਹੀਂ ਜਿੱਥੇ ਲੋਕਾਂ ਨੂੰ ਬੇਵਕੂਫ਼ ਬਣਾ ਰਹੀ ਹੈ ਉੱਥੇ ਉਹ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਦਾ ਅਸਤੀਫ਼ਾ ਦਿਵਾ ਕੇ ਲੋਕਾਂ 'ਤੇ ਅਹਿਸਾਨ ਜਿਤਾਅ ਰਹੀ ਹੈ | ਜਦੋਂ ਕਿ ਪਹਿਲਾਂ ਅਕਾਲੀ ਦਲ ਭਾਜਪਾ ਨਾਲ ਰਲੀ ਹੋਈ ਸੀ, ਪਰ ਪੰਜਾਬ ਦੇ ਕਿਸਾਨਾਂ ਦਾ ਰੋਹ ਵੇਖ ਕੇ ਮਜਬੂਰਨ ਅਸਤੀਫ਼ਾ ਦਿੱਤਾ ਹੈ ਜਿਸ ਨੂੰ ਅਕਾਲੀ ਦਲ ਹੁਣ ਕੁਰਬਾਨੀ ਦੱਸ ਰਿਹਾ ਹੈ |
ਸਿੱਖ ਮੁਸਲਿਮ ਸਾਂਝਾ ਫ਼ਰੰਟ ਪੰਜਾਬ ਧਰਨੇ 'ਚ ਪਹੁੰਚਿਆ
ਨਾਭਾ, (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਤੋਂ ਕਾਂਗਰਸੀ ਆਗੂ ਸਰਪੰਚ ਮੁਸ਼ਤਾਕ ਅਲੀ ਕਿੰਗ ਪ੍ਰਧਾਨ ਸਰਪੰਚ ਯੂਨੀਅਨ ਐੱਸ.ਸੀ./ਬੀ.ਸੀ. ਵਿੰਗ ਤੇ ਪੰਜਾਬ ਦੀ ਸਮਾਜ ਸੇਵੀ ਸੰਸਥਾ ਸਿੱਖ ਮੁਸਲਿਮ ਸਾਂਝਾ ਪੰਜਾਬ ਵੱਡੀ ਗਿਣਤੀ ਵਿਚ ਮੁਸਲਿਮ ਭਾਈਚਾਰੇ ਨੂੰ ਨਾਲ ਲੈ ਕਿਸਾਨਾਂ ਵਲੋਂ ਨਾਭਾ ਵਿਖੇ ਰੇਲ ਲਾਈਨ ਉੱਪਰ ਲਗਾਏ ਧਰਨੇ ਵਿਚ ਸਹਿਯੋਗ ਦੇਣ ਲਈ ਪਹੁੰਚੇ | ਧਰਨੇ ਨੂੰ ਸੰਬੋਧਨ ਕਰਦਿਆਂ ਮੁਸ਼ਤਾਕ ਅਲੀ ਕਿੰਗ ਨੇ ਕਿਹਾ ਮੁਸਲਮਾਨ ਭਾਈਚਾਰਾ ਮੋਢੇ ਨਾਲ ਮੋਢਾ ਲਾ ਕਿਸਾਨਾਂ ਲਈ ਖੜ੍ਹਾ ਹੈ | ਦਿੱਲੀ ਧਰਨਿਆਂ ਵਿਚ ਵੀ ਮੋਦੀ ਸਰਕਾਰ ਦਾ ਮੂੰਹ ਮੋੜਨ ਲਈ ਮੁਸਲਿਮ ਭਾਈਚਾਰਾ ਕਿਸਾਨਾਂ ਨਾਲ ਜਦੋਂ ਹੁਕਮ ਕਰਨਗੇ ਜਾਵੇਗਾ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਬਿੱਲਾਂ ਨੂੰ ਵਾਪਸ ਨਹੀਂ ਲੈਂਦੀ ਕਿਸਾਨਾਂ ਵਲੋਂ ਕੀਤੇ ਸੰਘਰਸ਼ ਵਿਚ ਹਰ ਸਮੇਂ ਮੁਸਲਮਾਨ ਭਾਈਚਾਰਾ ਨਾਲ ਹੈ | ਮਲੇਰਕੋਟਲਾ ਤੋਂ ਡਾਕਟਰ ਨਸੀਰ ਦੀ ਅਗਵਾਈ ਵਿਚ ਮਿੱਠੇ ਚਾਵਲਾਂ ਦਾ ਲੰਗਰ ਵੀ ਕਿਸਾਨਾਂ ਵਾਸਤੇ ਵਿਸ਼ੇਸ਼ ਤੌਰ 'ਤੇ ਵਰਤਾਇਆ ਗਿਆ | ਡਾਕਟਰ ਨਸੀਰ ਨੇ ਕਿਹਾ ਕਿ ਮੁਸਲਮਾਨ ਭਾਈਚਾਰਾ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹਾ ਹੈ ਅਤੇ ਹਰ ਮੁਸ਼ਕਲ ਸਮੇਂ ਸਾਥ ਦੇਵੇਗਾ | ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਅੱਤ ਮਚਾਈ ਹੋਈ ਹੈ ਉਸ ਦਾ ਮੂੰਹ ਤੋੜ ਜਵਾਬ ਕਿਸਾਨਾਂ ਨਾਲ ਰਲ ਮੁਸਲਿਮ ਭਾਈਚਾਰਾ ਦੇਣ ਲਈ ਤਿਆਰ-ਬਰ-ਤਿਆਰ ਹੈ |
ਗਾਇਕਾਂ ਤੇ ਅਕਾਲੀ ਦਲ ਨੇ ਕੇਂਦਰ ਦੇ ਇਸ਼ਾਰੇ 'ਤੇ ਕਿਸਾਨਾਂ ਦੇ ਸੰਘਰਸ਼ ਨੂੰ ਮੱਠਾ ਕਰਨ ਲਈ ਵੱਖਰੇ ਧਰਨੇ ਲਗਾਏ- ਮਿਲਟੀ ਕੰਬੋਜ
ਰਾਜਪੁਰਾ, (ਜੀ.ਪੀ. ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਪੰਜਾਬ ਦੇ ਗਾਇਕਾਂ ਅਤੇ ਹੋਰ ਕਲਾਕਾਰਾਂ ਨੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਦੇ ਇਸ਼ਾਰੇ 'ਤੇ ਕਿਸਾਨਾਂ ਦੇ ਸੰਘਰਸ਼ ਨੂੰ ਮੱਠਾ ਕਰਨ ਲਈ ਵੱਖਰੇ ਧਰਨੇ ਲਗਾਏ ਹਨ | ਇਨ੍ਹਾਂ ਸ਼ਬਦਾਂ ਦੇ ਪ੍ਰਗਟਾਵਾ ਅੱਜ ਜ਼ਿਲ੍ਹਾ ਯੂਥ ਕਾਂਗਰਸ ਪਟਿਆਲਾ ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ ਨੇ ਕਿਸਾਨਾਂ ਦੇ ਹੱਕ ਵਿਚ ਲਗਾਏ ਧਰਨੇ ਦੌਰਾਨ ਕੀਤਾ | ਉਨ੍ਹਾਂ ਪੰਜਾਬ ਦੇ ਕਲਾਕਾਰਾਂ 'ਤੇ ਵੀ ਵਰ੍ਹਦਿਆਂ ਕਿਹਾ ਕਿ ਭਾਜਪਾ ਨਾਲ ਸਬੰਧਿਤ ਕਈ ਪੰਜਾਬੀ ਗਾਇਕਾਂ ਤੇ ਸਾਹਿਤਕਾਰਾਂ ਵਲੋਂ ਵੀ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਖੇਤੀ ਬਿੱਲਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਵਿਚ ਸ਼ਾਮਿਲ ਨਾ ਹੋ ਕੇ ਪੰਜਾਬ-ਹਰਿਆਣਾ ਦੀ ਹੱਦ 'ਤੇ ਵੱਖਰਾ ਲਗਾਉਣਾ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਖ਼ਿਲਾਫ਼ ਕੇਂਦਰੀ ਸਰਕਾਰ ਦੀ ਇਕ ਸਾਜ਼ਿਸ਼ ਜਾਪਦੀ ਹੈ | ਉਨ੍ਹਾਂ ਅਪੀਲ ਕੀਤੀ ਕਿ ਜਿਨ੍ਹਾਂ ਵੀ ਪਾਰਟੀਆਂ ਅਤੇ ਕਲਾਕਾਰਾਂ ਨੇ ਕਿਸਾਨਾਂ ਦੇ ਹੱਕ ਵਿਚ ਕੋਈ ਸੰਘਰਸ਼ ਕਰਨਾ ਹੈ ਉਹ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਹੀ ਕਰਨ | ਇਸ ਮੌਕੇ ਸ਼ਹਿਰੀ ਪ੍ਰਧਾਨ ਵਰੁਣ ਮੁੰਡੇਜਾ, ਮੁਹੱਬਤ ਬਾਜਵਾ, ਅਮਨਦੀਪ ਨਾਗੀ, ਗੁਰਪ੍ਰੀਤ ਸਿੰਘ ਬਿੱਟੂ, ਸਵਰਨਦੀਪ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ |
ਬੰਦ ਦੇ ਸੱਦੇ 'ਤੇ ਦੇਵੀਗੜ੍ਹ ਆਸ ਪਾਸ ਮੁਕੰਮਲ ਬੰਦ
ਦੇਵੀਗੜ੍ਹ, (ਰਾਜਿੰਦਰ ਸਿੰਘ ਮੌਜੀ)-ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ 'ਤੇ ਜਿੱਥੇ ਕਿਸਾਨਾਂ ਵਲੋਂ ਪੂਰਨ ਸਮਰਥਨ ਦਿੱਤਾ ਗਿਆ ਉੱਥੇ ਹੀ ਮੁਲਾਜ਼ਮਾਂ, ਦੁਕਾਨਦਾਰਾਂ, ਆੜ੍ਹਤੀਆਂ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਕਾਰੋਬਾਰੀਆਂ ਵਲੋਂ ਸਮਰਥਨ ਦੇ ਕੇ ਜਾਰੀ ਕੀਤੇ ਆਰਡੀਨੈਂਸਾਂ ਵਿਰੁੱਧ ਰੋਸ ਵਜੋਂ ਮੁਕੰਮਲ ਬੰਦ ਕੀਤਾ ਗਿਆ | ਦੇਵੀਗੜ੍ਹ ਇਲਾਕੇ 'ਚ ਦੁਧਨਸਾਧਾਂ, ਰੌਹੜ ਜਗੀਰ ਤੇ ਮਸਿੰਗਣ ਤੱਕ ਇਲਾਕੇ ਦਾ ਦੌਰਾ ਕਰਕੇ ਦੇਖਿਆ ਕਿ ਲੋਕਾਂ ਨੇ ਆਪਣੇ ਕਾਰੋਬਾਰ ਬੰਦ ਕਰਕੇ ਕਿਸਾਨ ਅੰਦੋਲਨ ਵਿਚ ਹਿੱਸਾ ਲਿਆ | ਦੇਵੀਗੜ੍ਹ ਦੇ ਸਮੁੱਚੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਕਰਨ ਨਾਲ ਬਾਜ਼ਾਰ ਬਿਲਕੁਲ ਸੁੰਨਸਾਨ ਦਿਖਾਈ ਦੇ ਰਿਹਾ ਸੀ | ਇਹ ਵੀ ਦੇਖਣ 'ਚ ਆਇਆ ਕਿ ਦੇਵੀਗੜ੍ਹ ਮੇਨ ਬਾਜ਼ਾਰ ਵਿਚ ਜੇ ਕਿਸੇ ਨੇ ਦੁਕਾਨ ਖੋਲ੍ਹਣ ਦੀ ਕੋਸ਼ਿਸ਼ ਕੀਤੀ ਉਸ ਨੂੰ ਪੁਲਿਸ ਮੁਲਾਜ਼ਮਾਂ ਵਲੋਂ ਬੰਦ ਕਰਵਾ ਕੇ ਤਾੜਨਾ ਕੀਤੀ ਗਈ |
ਵਿਧਾਇਕ ਨਿਰਮਲ ਸਿੰਘ ਵਲੋਂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਸੰਘਰਸ਼ ਦੀ ਦਿੱਤੀ ਚਿਤਾਵਨੀ
ਪਾਤੜਾਂ, (ਗੁਰਇਕਬਾਲ ਸਿੰਘ ਖ਼ਾਲਸਾ)-ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਬਿੱਲ ਕਿਸਾਨ ਵਿਰੋਧੀ ਹਨ ਅਤੇ ਇਨ੍ਹਾਂ ਦੇ ਲਾਗੂ ਹੋਣ ਨਾਲ ਦੇਸ਼ ਦਾ ਕਿਸਾਨ ਤਬਾਹ ਹੋ ਕੇ ਰਹਿ ਜਾਵੇਗਾ, ਇਸ ਲਈ ਕਾਂਗਰਸ ਪਾਰਟੀ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਾਉਣ ਲਈ ਪੂਰੇ ਦੇਸ਼ ਅੰਦਰ ਸੰਘਰਸ਼ ਤੇਜ਼ ਕਰੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੇ ਭਲੇ ਲਈ ਹੀ ਕੰਮ ਕੀਤੇ ਹਨ ਪਰ ਭਾਜਪਾ ਦੀ ਮੋਦੀ ਸਰਕਾਰ ਨੇ ਵੱਡੇ ਕਾਰਪੋਰੇਟ ਘਰਾਨਿਆਂ ਨੂੰ ਲਾਭ ਪਹੁੰਚਾਉਣ ਲਈ ਇਹ ਬਿੱਲ ਪਾਸ ਕਰਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਵਿਧਾਇਕ ਨਿਰਮਲ ਸਿੰਘ ਨੇ ਕਿਹਾ ਕਿ ਦੇਸ਼ ਦਾ ਹਰ ਵਰਗ ਕਿਸਾਨੀ ਉੱਤੇ ਨਿਰਭਰ ਕਰਦਾ ਹੈ ਇਸ ਲਈ ਕਿਸਾਨੀ ਨੂੰ ਖ਼ਤਮ ਕਰਕੇ ਹਰ ਵਰਗ ਨੂੰ ਵੱਡਾ ਨੁਕਸਾਨ ਪਹੁੰਚੇਗਾ | ਇਸ ਲਈ ਹੀ ਕਾਂਗਰਸ ਪਾਰਟੀ ਵਲੋਂ ਸਮੁੱਚੇ ਦੇਸ਼ ਅੰਦਰ ਬਿਨਾਂ ਆਰਡੀਨੈਂਸਾਂ ਨੂੰ ਰੱਦ ਕਰਾਉਣ ਲਈ ਮੁਹਿੰਮ ਚਲਾਈ ਜਾਵੇਗੀ | ਇਸ ਮੌਕੇ ਇਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਵਾਈਸ ਚੇਅਰਮੈਨ ਸਤਨਾਮ ਸਿੰਘ, ਮਾਰਕੀਟ ਕਮੇਟੀ ਪਾਤੜਾਂ ਦੇ ਸਾਬਕਾ ਚੇਅਰਮੈਨ ਜੈ ਪ੍ਰਤਾਪ ਸਿੰਘ ਕਾਹਲੋਂ ਡੇਜੀ, ਨਗਰ ਕੌਾਸਲ ਪਾਤੜਾਂ ਦੇ ਸਾਬਕਾ ਪ੍ਰਧਾਨ ਨਰਿੰਦਰ ਸਿੰਗਲਾ, ਯੂਥ ਆਗੂ ਅਮਰਜੀਤ ਸਿੰਘ ਬੋਪਾਰਾਏ, ਨਰੇਸ਼ ਕੁਮਾਰ ਬੱਗਾ ਸਮੇਤ ਵੱਖ-ਵੱਖ ਆਗੂ ਹਾਜ਼ਰ ਸਨ |
ਭਾਕਿਯੂ ਲੱਖੋਵਾਲ ਵਲੋਂ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ 'ਤੇ ਰੋਸ ਧਰਨਾ
ਪਾਤੜਾਂ, ਸਤੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਵੱਖ-ੱਖ ਜਥੇਬੰਦੀਆਂ ਵਲੋਂ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ 'ਤੇ ਟੈਂਟ ਲਗਾ ਕੇ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਖੇਤੀ ਬਿੱਲਾਂ ਖ਼ਿਲਾਫ਼ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਤਹਿਤ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਤੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕਰਦਿਆਂ ਖੇਤੀ ਬਿੱਲਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਚਰਨਜੀਤ ਸਿੰਘ ਭੁੱਲਰ, ਬਲਕਾਰ ਸਿੰਘ ਭੁੱਲਰ, ਸੁਰਿੰਦਰ ਕੁਮਾਰ ਪੈਂਦ, ਪ੍ਰੇਮ ਸਿੰਘ ਮੌਲਵੀਵਾਲਾ, ਰਾਕੇਸ਼ ਕੁਮਾਰ, ਪਿਆਰਾ ਸਿੰਘ ਬਾਈ, ਵਧਾਵਾ ਸਿੰਘ ਸ਼ੁਤਰਾਣਾ, ਸ਼ੇਰ ਸਿੰਘ ਫ਼ੌਜੀ, ਸੁਖਵਿੰਦਰ ਸਿੰਘ ਲਾਲਕੇ, ਚੰਨਣ ਸਿੰਘ, ਅਮਰੀਕ ਸਿੰਘ ਭਾਨਪੁਰੀਆਂ ਤੇ ਹੋਰ ਹਾਜ਼ਰ ਸਨ |
ਕਿਸਾਨਾਂ ਵਲੋਂ ਬਨੂੜ ਬੈਰੀਅਰ ਚੌਾਕ 'ਚ ਧਰਨਾ
ਬਨੂੜ, (ਭੁਪਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਸੋਧ ਕਾਨੂੰਨਾਂ ਖ਼ਿਲਾਫ਼ ਕਿਸਾਨ ਯੂਨੀਅਨਾਂ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਵਲੋਂ ਕੌਮੀ ਹਾਈਵੇ 'ਤੇ ਬਨੂੜ ਬੈਰੀਅਰ ਚੌਾਕ 'ਚ ਧਰਨਾ ਦਿੱਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਉਹ ਕਿਸਾਨ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਸਨ | ਕਿਸਾਨਾਂ ਦੇ ਧਰਨੇ ਕਾਰਨ ਆਵਾਜਾਈ ਅਤੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ | ਧਰਨੇ 'ਚ ਅਕਾਲੀ-ਭਾਜਪਾ ਨੂੰ ਛੱਡ ਕੇ ਸਮੁੱਚੀ ਸਿਆਸੀ ਪਾਰਟੀਆਂ ਦੇ ਆਗੂਆਂ ਸਮੇਤ ਕਈ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ | ਧਰਨੇ ਨੂੰ ਬਾਬਾ ਦਿਲਬਾਗ ਸਿੰਘ, ਬਲਵੰਤ ਸਿੰਘ ਨੰਡਿਆਲੀ, ਸਰਪੰਚ ਛੱਜਾ ਸਿੰਘ ਕੁਰੜੀ, ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ, ਬਸਪਾ ਆਗੂ ਜਗਜੀਤ ਸਿੰਘ ਛੜਬੜ, ਆਪ ਆਗੂ ਕਸ਼ਮੀਰ ਸਿੰਘ ਮਠਿਆੜਾ, ਸਰਪੰਚ ਨੈਬ ਸਿੰਘ ਮਨੌਲੀ, ਅਵਤਾਰ ਸਿੰਘ, ਟਰੱਕ ਯੂਨੀਅਨ ਪ੍ਰਧਾਨ ਸੋਨੀ ਸੰਧੂ, ਅੜਤਾਰ ਸਿੰਘ ਬਬਲਾ, ਜੋਗਿੰਦਰ ਸਿੰਘ ਤੇ ਰੇਨੂੰ ਬਾਲਾ ਆਦਿ ਹਾਜ਼ਰ ਸਨ |
ਬਿਜਲੀ ਕਾਮਿਆਂ ਵਲੋਂ ਸਮੁੱਚੇ ਪੰਜਾਬ 'ਚ ਰੋਸ ਰੈਲੀਆਂ
ਪਟਿਆਲਾ, (ਧਰਮਿੰਦਰ ਸਿੰਘ ਸਿੱਧੂ)-ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਇੰਪਲਾਈਜ਼ ਫੈਡਰੇਸ਼ਨ ਪੀ.ਅੱੈਸ.ਈ.ਬੀ., ਕਰਮਚਾਰੀ ਦਲ, ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਵਰਕਰਜ਼ ਫੈਡਰੇਸ਼ਨ ਕੋਆਰਡੀਨੇਸ਼ਨ ਕਮੇਟੀ, ਪੰਜਾਬ ਰਾਜ ਬਿਜਲੀ ਬੋਰਡ ਮਜ਼ਦੂਰ ਸੰਘ, ਪੀ.ਐੱਸ.ਈ.ਬੀ. ਹੈਡ ਆਫਿਸ ਇੰਪਲਾਈਜ਼ ਫੈਡਰੇਸ਼ਨ ਦੇ ਬਿਜਲੀ ਕਾਮਿਆਂ ਵਲੋਂ ਪੰਜਾਬ ਦੇ ਵੱਖ-ਵੱਖ ਉਪ ਮੰਡਲ/ ਮੰਡਲ ਦਫ਼ਤਰਾਂ ਅੱਗੇ ਰੋਹ ਭਰਪੂਰ ਰੈਲੀਆਂ ਕੀਤੀਆਂ ਗਈਆਂ¢ ਜੁਆਇੰਟ ਫੋਰਮ ਦੇ ਸੂਬਾਈ ਆਗੂਆਂ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਜਗਰੂਪ ਸਿੰਘ ਮਹਿਮਦਪੁਰ, ਹਰਪਾਲ ਸਿੰਘ, ਕੌਰ ਸਿੰਘ ਸੋਹੀ, ਬਲਵਿੰਦਰ ਸਿੰਘ ਸੰਧੂ, ਹਰਜਿੰਦਰ ਸਿੰਘ ਦੁਧਾਲਾ, ਅਸ਼ੋਕ ਕੁਮਾਰ ਸ਼ਰਮਾ, ਸਿਕੰਦਰ ਨਾਥ, ਪ੍ਰੀਤਮ ਸਿੰਘ ਪਿੰਡੀ, ਰਵੇਲ ਸਿੰਘ ਸਹਾਏਪੁਰ, ਬਿ੍ਜ ਲਾਲ, ਅਵਤਾਰ ਸਿੰਘ ਕੈਂਥ, ਕਮਲਜੀਤ ਸਿੰਘ, ਸਿਕੰਦਰ ਨਾਥ, ਜਗਜੀਤ ਸਿੰਘ, ਕਰਮਚੰਦ ਖੰਨਾ, ਰਾਮ ਲੁਭਾਇਆ, ਸੁਖਵਿੰਦਰ ਸਿੰਘ ਦੁੰਮਨਾਂ, ਨਛੱਤਰ ਸਿੰਘ ਰਣੀਆ, ਗੁਰਦਿੱਤ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਨੇ ਵੱਖ-ਵੱਖ ਥਾਵਾਂ ਤੋਂ ਰੈਲੀਆਂ ਨੂੰ ਸੰਬੋਧਨ ਕਕੀਤਾ | ਉਨ੍ਹਾਂ ਸਮੂਹ ਮੁਲਾਜ਼ਮ, ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਡਟ ਕੇ ਕਿਸਾਨ ਸੰਘਰਸ਼ ਵਿਚ ਸ਼ਮੂਲੀਅਤ ਕਰਨ ਤਾਂ ਜੋ ਆਪਣੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ¢
ਘੱਗਾ 'ਚ ਲੱਗੇ ਕਾਂਗਰਸੀਆਂ ਦੇ ਧਰਨੇ ਦੌਰਾਨ ਕਿਸਾਨ ਯੂਨੀਅਨ ਦੇ ਝੰਡਿਆਂ ਨੂੰ ਲੈ ਕੇ ਤਕਰਾਰ, ਮਾਹੌਲ ਹੋਇਆ ਤਣਾਅ ਪੂਰਨ
ਘੱਗਾ/ਬਾਦਸ਼ਾਹਪੁਰ, (ਵਿਕਰਮਜੀਤ ਸਿੰਘ ਬਾਜਵਾ/ਰਛਪਾਲ ਸਿੰਘ ਢੋਟ)-ਕਾਂਗਰਸ ਵਲੋਂ ਸਥਾਨਕ ਕਸਬੇ ਅੰਦਰ ਕਿਸਾਨਾਂ ਸਬੰਧੀ ਲਿਆਂਦੇ ਗਏ ਬਿੱਲਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ ਜਿਸ ਦਾ ਮਾਹੌਲ ਉਸ ਵੇਲੇ ਗਰਮਾ ਗਿਆ ਜਦੋਂ ਧਰਨੇ ਵਿਚ ਕਿਸਾਨ ਯੂਨੀਅਨ ਦੇ ਝੰਡੇ ਲੈ ਕੇ ਬੈਠੇ ਕਿਸਾਨਾਂ ਨੂੰ ਕਿਸਾਨ ਯੂਨੀਅਨ ਦੇ ਆਗੂ ਵਿਚਕਾਰੋਂ ਉਠਾਉਣ ਲਈ ਆਏ ਤਾਂ ਮਾਹੌਲ ਤਣਾਅਪੂਰਨ ਹੋ ਗਿਆ ਜਿਸ ਨੂੰ ਮੌਕੇ 'ਤੇ ਖੜੀ ਪੁਲਿਸ ਵਲੋਂ ਸ਼ਾਂਤ ਕਰਦਿਆਂ ਕਿਸਾਨਾਂ ਨੂੰ ਉੱਥੋਂ ਭੇਜ ਦਿੱਤਾ | ਜਾਣਕਾਰੀ ਮੁਤਾਬਿਕ ਅੱਜ ਹਲਕੇ ਦੇ ਵਿਧਾਇਕ ਨਿਰਮਲ ਸਿੰਘ ਦੀ ਅਗਵਾਈ ਹੇਠ ਕਿਸਾਨੀ ਸਬੰਧੀ ਪਾਸ ਕੀਤੇ ਬਿੱਲਾਂ ਸਬੰਧੀ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕਾਂਗਰਸ ਵਲੋਂ ਰੋਸ ਧਰਨਾ ਲਾਇਆ ਗਿਆ | ਇਸ ਧਰਨੇ ਵਿਚ ਨੇੜਲੇ ਪਿੰਡਾਂ ਵਿਚੋਂ ਆਏ ਕਿਸਾਨ ਵੀ ਆਪਣੇ ਹੱਥਾਂ ਵਿਚ ਕਿਸਾਨ ਜਥੇਬੰਦੀਆਂ ਦੇ ਝੰਡੇ ਲੈ ਕੇ ਬੈਠੇ ਸਨ ਅਤੇ ਕਈ ਕਾਂਗਰਸੀਆਂ ਨੇ ਵੀ ਆਪਣੇ ਹੱਥਾਂ ਵਿਚ ਕਿਸਾਨ ਜਥੇਬੰਦੀਆਂ ਦੇ ਝੰਡੇ ਫੜੇ ਹੋਏ ਸਨ | ਧਰਨੇ ਦਾ ਮਾਹੌਲ ਉਸ ਵੇਲੇ ਤਣਾਅ ਪੂਰਨ ਬਣ ਗਿਆ ਜਦੋਂ ਕਿਸਾਨਾਂ ਯੂਨੀਅਨ ਉਗਰਾਹਾਂ ਦੇ ਆਗੂ ਅਮਰੀਕ ਸਿੰਘ ਨੂੰ ਇਸ ਗੱਲ ਦਾ ਪਤਾ ਲੱਗਣ 'ਤੇ ਉਹ ਧਰਨੇ ਵਿਚ ਆਪਣੇ ਝੰਡੇ ਲੈਣ ਲਈ ਪਹੁੰਚ ਗਏ ਅਤੇ ਆ ਕੇ ਧਰਨੇ ਵਿਚ ਬੈਠੇ ਲੋਕਾਂ ਤੋਂ ਆਪਣੇ ਝੰਡੇ ਫੜਨੇ ਸ਼ੁਰੂ ਕਰ ਦਿੱਤੇ | ਜਿਨ੍ਹਾਂ ਵਿਚ ਕੁਝ ਕਾਂਗਰਸੀਆਂ ਕੋਲ ਵੀ ਝੰਡੇ ਦੱਸੇ ਜਾ ਰਹੇ ਸਨ ਤਾਂ ਧਰਨੇ 'ਚ ਬੈਠੇ ਕਾਂਗਰਸੀਆਂ ਨਾਲ ਤਕਰਾਰ ਹੋ ਗਿਆ ਤੇ ਕਿਸਾਨਾਂ ਵਲੋਂ ਪੰਜਾਬ ਸਰਕਾਰ ਤੇ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਪਰ ਮੌਕੇ 'ਤੇ ਖੜੇ ਥਾਣਾ ਘੱਗਾ ਦੇ ਐਸ.ਐਚ.ਓ. ਅਕੁਰਦੀਪ ਸਿੰਘ ਵਲੋਂ ਦੋਨਾਂ ਧਿਰਾਂ ਨਾਲ ਗੱਲ ਕਰਦਿਆਂ ਮਾਮਲਾ ਸ਼ਾਂਤ ਕਰ ਲਿਆ |
ਕਿਸਾਨਾਂ ਦੇ ਹੱਕ 'ਚ ਬਨੀ ਖਹਿਰਾ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ ਬੈਠੇ
ਨਾਭਾ, (ਅਮਨਦੀਪ ਸਿੰਘ ਲਵਲੀ)-ਨੌਜਵਾਨ ਪੀੜ੍ਹੀ ਵਲੋਂ ਵੀ ਕਿਸਾਨਾਂ ਦਾ ਹਰ ਪੱਖੋਂ ਸਾਥ ਦੇਣ ਦਾ ਫ਼ੈਸਲਾ ਲਿਆ ਗਿਆ, ਮੋਦੀ ਸਰਕਾਰ ਵਲੋਂ ਜੋ ਕਿਸਾਨਾਂ ਖ਼ਿਲਾਫ਼ ਫ਼ੈਸਲੇ ਲੈ ਬਿੱਲ ਪਾਸ ਕੀਤੇ ਗਏ ਹਨ, ਉਨ੍ਹਾਂ ਖ਼ਿਲਾਫ਼ ਉਦੋਂ ਤੱਕ ਮੋਰਚੇ, ਭੁੱਖ-ਹੜਤਾਲਾਂ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਜਦੋਂ ਤੱਕ ਇਹ ਬਿੱਲ ਵਾਪਸ ਨਹੀਂ ਕੀਤੇ ਜਾਂਦੇ | ਪੰਜਾਬ ਦਾ ਕਿਸਾਨ ਨੌਜਵਾਨ ਹਰ ਵਰਗ ਮੋਦੀ ਦੇ ਫ਼ੈਸਲੇ ਨੂੰ ਪਲਟਣ ਦੀ ਤਾਕਤ ਰੱਖਦੈ | ਇਹ ਵਿਚਾਰ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਬਨੀ ਖਹਿਰਾ ਨੇ ਨਾਭਾ ਦੇ ਪਟਿਆਲਾ ਗੇਟ ਵਿਖੇ ਕਿਸਾਨਾਂ ਦੇ ਹੱਕ ਵਿਚ ਭੁੱਖ ਹੜਤਾਲ ਸ਼ੁਰੂ ਕੀਤੇ ਜਾਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਸਮੇਂ ਪ੍ਰਗਟਾਏ | ਉਨ੍ਹਾਂ ਕਿਹਾ ਕਿ ਕੱਲ੍ਹ 11 ਵਜੇ ਤੱਕ ਯੂਥ ਆਗੂ ਭੁੱਖ ਹੜਤਾਲ 'ਤੇ ਰਹਿਣਗੇ | 26 ਸਤੰਬਰ ਨੂੰ ਸਵੇਰੇ 10 ਵਜੇ ਐੱਸ.ਡੀ.ਐਮ. ਦਫ਼ਤਰ ਨਾਭਾ ਤੋਂ ਟਰੈਕਟਰਾਂ ਰਾਹੀਂ ਰੋਸ ਪ੍ਰਦਰਸ਼ਨ ਕਿਸਾਨਾਂ ਦੇ ਹੱਕ ਵਿਚ ਸ਼ੁਰੂ ਕੀਤਾ ਜਾਵੇਗਾ | ਬਨੀ ਖਹਿਰਾ ਨਾਲ ਭੁੱਖ ਹੜਤਾਲ 'ਤੇ ਹਰਿੰਦਰ ਸਿੰਘ ਸੋਹੀ, ਹੈਪੀ, ਗੁਰਪ੍ਰੀਤ ਰਿੰਕਾ, ਧਰਮਪਾਲ ਬੈਠੇ ਉੱਥੇ ਹੀ ਹਰਪ੍ਰੀਤ, ਗੁਰਜੀਤ ਸਿੰਘ, ਗੁਰਜੋਤ ਸਿੰਘ, ਮੁਕੇਸ਼ ਕੁਮਾਰ, ਲਾਡੀ ਸਿੰਘ, ਗਗਨਪ੍ਰੀਤ ਸਿੰਘ ਤੇ ਵਿੱਕੀ ਸਮੇਤ ਵੱਡੀ ਗਿਣਤੀ ਵਿਚ ਯੂਥ ਕਾਂਗਰਸੀ ਆਗੂ ਹਾਜ਼ਰ ਸਨ |
ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਅੱਜ ਵੀ ਰੇਲਵੇ ਲਾਈਨ 'ਤੇ ਧਰਨਾ ਰਿਹਾ ਜਾਰੀ
ਨਾਭਾ, (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਜ਼ਿਲ੍ਹਾ ਪਟਿਆਲਾ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ ਰੇਲਵੇ ਲਾਈਨਾਂ 'ਤੇ ਦਿੱਤਾ ਜਾ ਰਿਹਾ ਧਰਨਾ ਨਿਰੰਤਰ ਜਾਰੀ ਰਿਹਾ | ਅੱਜ ਇਸ ਧਰਨੇ 'ਚ ਪ੍ਰਸਿੱਧ ਪੰਜਾਬੀ ਲੋਕ ਗਾਇਕ ਹਰਭਜਨ ਮਾਨ, ਰਣਜੀਤ ਬਾਵਾ, ਤਰਸੇਮ ਜੱਸੜ, ਹਰਜੀਤ ਹਰਮਨ, ਕੁਲਵਿੰਦਰ ਬਿੱਲਾ, ਹਿਮਾਂਸ਼ੀ ਖੁਰਾਨਾ, ਅਵਕਾਸ਼ ਮਾਨ, ਚਮਕੌਰ ਖੱਟੜਾ ਵੀ ਸ਼ਾਮਿਲ ਹੋਏ | ਇਸ ਮੌਕੇ ਹਰਭਜਨ ਮਾਨ ਨੇ ਕਿਹਾ ਕਿ ਉਹ ਵੀ ਕਿਸਾਨ ਦੇ ਪੁੱਤਰ ਹਨ ਅਤੇ ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਕਿਸਾਨ ਜਥੇਬੰਦੀਆਂ ਉਨ੍ਹਾਂ ਨੂੰ ਜਿੱਥੇ ਵੀ ਬੁਲਾਉਣਗੀਆਂ ਉਹ ਖਿੜੇ ਮੱਥੇ ਹਾਜ਼ਰੀ ਦੇਣਗੇ | ਇਸ ਧਰਨੇ 'ਚ ਕਿਸਾਨ ਆਗੂਆਂ ਨੇ ਬੜੇ ਰੋਸਮਈ ਲਹਿਜ਼ੇ 'ਚ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜੋ ਕਿਸਾਨ ਵਿਰੋਧੀ ਕਾਨੂੰਨ ਬਣਾਏ ਹਨ, ਉਨ੍ਹਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਤੋਂ ਵੀ ਵੱਡੇ ਧਰਨੇ ਅਤੇ ਬੰਦ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ | ਧਰਨੇ 'ਚ ਆਮ ਆਦਮੀ ਪਾਰਟੀ ਵਲੋਂ ਦੇਵ ਮਾਨ ਜੱਸੀ ਸੋਹੀਆਂ ਵਾਲਾ ਵੀ ਸ਼ਾਮਿਲ ਹੋਏ | ਇਸ ਧਰਨੇ 'ਚ ਕੇਂਦਰੀ ਲਿਖਾਰੀ ਸਭਾ ਦੇ ਪ੍ਰਧਾਨ ਸ਼੍ਰੋਮਣੀ ਕਵੀ ਦਰਸ਼ਨ ਬੁੱਟਰ ਮੁਸਲਿਮ ਭਾਈਚਾਰੇ ਤੋਂ ਮੁਸ਼ਤਾਕ ਅਲੀ ਕਿੰਗ ਨੇ ਵੀ ਸੰਬੋਧਨ ਕੀਤਾ | ਇਸ ਧਰਨੇ ਨੂੰ ਕਈ ਜਥੇਬੰਦੀਆਂ ਨੇ ਸਹਿਯੋਗ ਦੇਣ ਦਾ ਵਾਅਦਾ ਕੀਤਾ | ਇਸ ਧਰਨੇ 'ਚ ਸ਼ਾਮਲ ਕਿਸਾਨਾਂ ਦੀ ਸੁਰੱਖਿਆ ਲਈ ਉਪ ਪੁਲਿਸ ਕਪਤਾਨ ਨਾਭਾ ਰਾਜੇਸ਼ ਛਿੱਬੜ ਭਾਰੀ ਫੋਰਸ ਸਮੇਤ ਮੌਜੂਦ ਰਹੇ | ਇਸ ਮੌਕੇ ਮੇਜਰ ਸਿੰਘ ਕੋਟਕਲਾਂ, ਹਰਮੇਲ ਸਿੰਘ ਤੂੰਗਾਂ, ਜਸਵਿੰਦਰ ਸਿੰਘ ਬਿਸ਼ਨਪੁਰਾ, ਹਰਮੇਲ ਸਿੰਘ ਰਾਜੇਵਾਲ, ਸਰਦੇਵ ਸਿੰਘ ਘੱਗਾ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਅਮਰੀਕ ਸਿੰਘ ਤੇ ਵੱਡੀ ਗਿਣਤੀ 'ਚ ਕਿਸਾਨ ਭਾਈਚਾਰਾ ਹਾਜ਼ਰ ਸੀ |
ਲਾਲਕਾ ਦੀ ਅਗਵਾਈ 'ਚ ਲਗਾਇਆ ਗਿਆ ਰੋਸ ਧਰਨਾ
ਨਾਭਾ, ਸਤੰਬਰ (ਕਰਮਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਨਾਭਾ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਤਿੰਨੇ ਖੇਤੀ ਬਿੱਲਾਂ ਦੇ ਵਿਰੋਧ 'ਚ ਮੱਖਣ ਸਿੰਘ ਲਾਲਕਾ ਸਾਬਕਾ ਹਲਕਾ ਮੁਖੀ ਨਾਭਾ ਸ਼ੋ੍ਰਮਣੀ ਅਕਾਲੀ ਦਲ ਤੇ ਮਾਨਇੰਦਰ ਸਿੰਘ ਮਾਨੀ ਪੋਤਰਾ ਸਵ. ਰਾਜਾ ਨਰਿੰਦਰ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ 'ਚ ਬੋੜਾਂ ਗੇਟ ਨਾਭਾ ਵਿਖੇ ਵਿਸ਼ਾਲ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ | ਇਸ ਧਰਨੇ 'ਚ ਸੰਤ ਬਾਬਾ ਰਣਜੀਤ ਸਿੰਘ ਮੁਹਾਲੀ ਵਾਲੇ ਅਤੇ ਸੰਤ ਬਾਬਾ ਰਣਜੀਤ ਸਿੰਘ ਢੀਗੀਂ ਵਾਲੇ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਗੁਰਦਿਆਲ ਇੰਦਰ ਸਿੰਘ ਬਿੱਲੂ, ਸਤਵਿੰਦਰ ਸਿੰਘ ਟੌਹੜਾ ਸ਼੍ਰੋਮਣੀ ਕਮੇਟੀ ਮੈਂਬਰ, ਜਗਦੀਸ਼ ਸਿੰਘ ਲਾਲਕਾ, ਕੁਲਦੀਪ ਸਿੰਘ ਅਲਹੋਰਾ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਸੀਨੀਅਰ ਅਕਾਲੀ ਆਗੂ, ਜੱਸਾ ਖੋਖ ਮੁੱਖ ਬੁਲਾਰਾ ਯੂਥ ਅਕਾਲੀ ਦਲ, ਜਗਜੀਤ ਸਿੰਘ ਖੋਖ, ਗੁਰਚਰਨ ਸਿੰਘ ਘਮਰੋਦਾ, ਬੀਬੀ ਹਰਪ੍ਰੀਤ ਕੌਰ ਰਾਮਗੜ, ਲਖਵੀਰ ਸਿੰਘ, ਬੇਅੰਤ ਕੌਰ ਦੋਦਾ, ਫਿਰੋਜ ਚੌਧਰੀ, ਮੇਜਰ ਸਿੰਘ ਤੁੰਗਾਂ, ਬਲਦੇਵ ਸਿੰਘ ਗੁਰਦਿੱਤ ਪੁਰਾ, ਦਿਲਸ਼ਾਦ ਚੌਧਰੀ, ਸੁਪਿੰਦਰ ਸਿੰਘ ਗਲਵੱਟੀ, ਪਰਗਟ ਸਿੰਘ ਹਰੀਗੜ੍ਹ, ਗੁਰਜੰਟ ਸਿੰਘ ਬਿਰੜਵਾਲ, ਦਲਵੀਰ ਸਿੰਘ ਗੁਜਰਹੇੜੀ, ਦੀਪਕ ਜੈਨ, ਪੰਚ ਸਰਪੰਚ, ਸੀਨੀਅਰ ਯੂਥ ਆਗੂ ਅਤੇ ਹੋਰ ਅਹੁਦੇਦਾਰ ਵੱਡੀ ਗਿਣਤੀ 'ਚ ਮੌਜੂਦ ਸਨ | ਯੂਥ ਕਾਂਗਰਸ ਨੇ ਕਿਸਾਨਾਂ ਤੇ ਆੜ੍ਹਤੀਆਂ ਦੇ ਹੱਕ 'ਚ ਕੀਤੀ ਰੈਲੀ
ਰਾਜਪੁਰਾ, (ਜੀ.ਪੀ. ਸਿੰਘ)-ਸਥਾਨਕ ਅਨਾਜ ਮੰਡੀ ਵਿਖੇ ਯੂਥ ਕਾਂਗਰਸ ਵਲੋਂ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਤੇ ਆੜ੍ਹਤੀਆਂ ਦੇ ਹੱਕ ਵਿਚ ਯੂਥ ਕਾਂਗਰਸ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ ਦੀ ਅਗਵਾਈ ਵਿਚ ਇਕ ਰੈਲੀ ਕੀਤੀ ਗਈ, ਜਿਸ 'ਚ ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਗੁਰਦੀਪ ਸਿੰਘ ਉਂਟਸਰ, ਮੀਤ ਪ੍ਰਧਾਨ ਗਗਨਦੀਪ ਸਿੰਘ ਜੌਲੀ ਜਲਾਲਪੁਰ, ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਰਿੰਦਰ ਸ਼ਾਸਤਰੀ, ਦਿਹਾਤੀ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਹਰਦੀਪ ਸਿੰਘ ਲਾਡਾ, ਪੰਚਾਇਤ ਸੰਮਤੀ ਦੇ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ, ਚੇਅਰਮੈਨ ਓਮ ਪ੍ਰਕਾਸ਼ ਭਟੇਜਾ, ਵਪਾਰ ਮੰਡਲ ਦੇ ਪ੍ਰਧਾਨ ਨਰਿੰਦਰ ਸੋਨੀ ਸਮੇਤ ਹੋਰ ਆਗੂਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਰੈਲੀ ਦੌਰਾਨ ਪ੍ਰਧਾਨ ਨਿਰਭੈ ਸਿੰਘ ਮਿਲਟੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਬਿੱਲ ਪਾਸ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਧੋਖਾ ਕੀਤਾ ਹੈ | ਇਸ ਮੌਕੇ ਨੈਬ ਸਿੰਘ ਸੁਰਤ ਮੰਡੋਲੀ, ਸੁਰਿੰਦਰ ਮੁਖੀ, ਪ੍ਰਮੋਦ ਬੱਬਰ, ਯਸ਼ਪਾਲ ਸਿੰਧੀ, ਹਰੀ ਚੰਦ ਫ਼ੌਜੀ, ਸੇਵਾ ਸਿੰਘ ਚੱਕ, ਤਰੁਣ ਕਟਾਰੀਆ, ਅਮਨਦੀਪ ਨਾਗੀ ਤੇ ਹੋਰ ਮੌਜੂਦ ਸਨ |
ਕਿਸਾਨਾਂ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਕਬੀਰ ਦਾਸ
ਨਾਭਾ, (ਕਰਮਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਪਾਸ ਕਰਨ ਦੇ ਵਿਰੋਧ ਵਿਚ ਅੱਜ ਹਲਕਾ ਮੁਖੀ ਬਾਬੂ ਕਬੀਰ ਦਾਸ ਦੀ ਅਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨਾਭਾ ਵਲੋਂ ਸਥਾਨਕ ਰਾਧਾ ਸਵਾਮੀ ਮਾਰਗ ਚੌਕ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਵੱਡੀ ਗਿਣਤੀ 'ਚ ਪਾਰਟੀ ਅਹੁਦੇਦਾਰ ਅਤੇ ਵਰਕਰ ਅਤੇ ਕਿਸਾਨ ਸ਼ਾਮਲ ਹੋਏ | ਧਰਨੇ ਨੂੰ ਸੰਬੋਧਨ ਕਰਦੇ ਹਲਕਾ ਮੁਖੀ ਬਾਬੂ ਕਬੀਰ ਦਾਸ ਨੇ ਕਿਹਾ ਕਿ ਕੇਂਦਰ ਸਰਕਾਰ ਜੋ ਕਿਸਾਨਾਂ ਧੱਕਾ ਕਰ ਰਹੀ ਹੈ ਸ਼ੋ੍ਰਮਣੀ ਅਕਾਲੀ ਦਲ ਕਿਸੇ ਹਾਲਤ 'ਚ ਵੀ ਉਸ ਨੂੰ ਬਰਦਾਸ਼ਤ ਨਹੀਂ ਕਰੇਗਾ | ਇਸ ਮੌਕੇ ਜਥੇ.ਧਰਮ ਸਿੰਘ ਧਾਰੋਂਕੀ, ਜਥੇ.ਗੁਰਮੀਤ ਸਿੰਘ ਕੋਟ, ਕੁਲਵੰਤ ਸਿੰਘ ਸਿਆਣ ਪ੍ਰਧਾਨ ਬੀ.ਸੀ. ਵਿੰਗ, ਜਥੇਦਾਰ ਸਮਸੇਰ ਸਿੰਘ ਚੌਧਰੀਮਾਜਰਾ, ਰਾਜੇਸ ਬਾਂਸਲ ਬੱਬੂ ਸ਼ਹਿਰੀ ਪ੍ਰਧਾਨ, ਵਿਕਰਮ ਸਿੰਘ ਚੌਹਾਨ, ਬਬਲੂ ਖੋਰਾ ਗੁਰਸੇਵਕ ਸਿੰਘ ਗੋਲੂ, ਜਥੇ. ਅੰਮਿ੍ਤਪਾਲ ਸਿੰਘ ਚੌਹਾਨ, ਸੰਦੀਪ ਸਿੰਘ ਹਿੰਦ ਕੰਬਾਈਨ, ਸੁਖਵਿੰਦਰ ਸਿੰਘ ਗਦਾਈਆ ਜਸਪ੍ਰੀਤ ਸਿੰਘ ਝੰਬਾਲੀ ਤੇ ਗਿਆਨ ਸਿੰਘ ਸ਼ਾਮਿਲ ਸਨ |
ਸ਼ੋ੍ਰਮਣੀ ਅਕਾਲੀ ਦਲ ਵਲੋਂ ਰੋਸ ਧਰਨਾ
ਰਾਜਪੁਰਾ, (ਰਣਜੀਤ ਸਿੰਘ)-ਅੱਜ ਇੱਥੇ ਗਗਨ ਚੌਾਕ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ਹਿਰੀ ਪ੍ਰਧਾਨ ਤੇ ਕੌਾਸਲਰ ਰਣਜੀਤ ਸਿੰਘ ਰਾਣਾ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਸੁਰਜੀਤ ਸਿੰਘ ਗੜੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ | ਇਸ ਮੌਕੇ ਆਗੂਆਂ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਜਿਹੜੇ ਖੇਤੀ ਸੁਧਾਰ ਬਿੱਲਾਂ ਨੂੰ ਲੈ ਕੇ ਆ ਰਹੀ ਹੈ ਉਹ ਇਕ ਤਰ੍ਹਾਂ ਨਾਲ ਕਿਸਾਨਾਂ ਦੀ ਮੌਤ ਦੇ ਵਾਰੰਟ ਸਾਬਤ ਹੋ ਰਹੇ ਹਨ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਦੇ ਹੱਕ ਵਿਚ ਲੋਕ ਲਹਿਰ ਖੜ੍ਹੀ ਹੋ ਗਈ ਹੈ | ਇਸ ਲਈ ਕੇਂਦਰ ਸਰਕਾਰ ਨੂੰ ਮੁੜ ਤੋਂ ਆਪਣੇ ਕੀਤੇ ਕੰਮਾਂ 'ਤੇ ਗ਼ੌਰ ਕਰਨੀ ਚਾਹੀਦੀ ਹੈ ਤੇ ਖੇਤੀ ਸੁਧਾਰ ਬਿਲ ਰੱਦ ਕਰਨੇ ਚਾਹੀਦੇ ਹਨ | ਇਸ ਮੌਕੇ ਜਸਵਿੰਦਰ ਸਿੰਘ ਜ਼ੈਲਦਾਰ, ਜਸਵੀਰ ਸਿੰਘ ਜੱਸੀ ਕੌਾਸਲਰ, ਅਰਵਿੰਦਰ ਪਾਲ ਸਿੰਘ ਰਾਜੂ, ਸਾਧੂ ਸਿੰਘ ਖਲੋਰ, ਜਸਵਿੰਦਰ ਸਿੰਘ ਜੱਸੀ ਬਨੂੜ, ਮਹਿੰਦਰ ਕੁਮਾਰ ਪੱਪੂ, ਲਾਲੀ ਢੀਂਡਸਾ, ਹੈਪੀ ਹਸਨਪੁਰ, ਮਿੰਟੂ ਜਨਸੂਈ, ਬੀਬੀ ਬਲਵਿੰਦਰ ਕੌਰ ਚੀਮਾਂ, ਸੁਰਿੰਦਰ ਸਿੰਘ ਘੁਮਾਣਾ, ਬਹਾਦਰ ਸਿੰਘ ਉਪਲਹੇੜੀ, ਜਸਮੇਰ ਸਿੰਘ ਬਲਸੂਆ, ਤਰਲੋਕ ਸਿੰਘ ਘੱਗਰਸਰਾਏਾ ਤੇ ਹੋਰ ਹਾਜ਼ਰ ਸਨ |
ਪੰਜਾਬ ਹਰਿਆਣਾ ਬੈਰੀਅਰ 'ਤੇ ਉੱਘੇ ਗਾਇਕਾਂ ਤੇ ਕਿਸਾਨ ਹਿਤੈਸ਼ੀਆਂ ਨੇ ਆਵਾਜਾਈ ਕੀਤੀ ਠੱਪ
ਰਾਜਪੁਰਾ, (ਰਣਜੀਤ ਸਿੰਘ)-ਅੱਜ ਪੰਜਾਬ-ਹਰਿਆਣਾ ਬਾਰਡਰ 'ਤੇ ਸ਼ੰਭੂ ਬੈਰੀਅਰ ਨੇੜੇ ਪੰਜਾਬ ਦੇ ਉੱਘੇ ਗਾਇਕਾਂ ਤੇ ਹੋਰ ਕਿਸਾਨ ਹਿਤੈਸ਼ੀ ਪਾਰਟੀਆਂ ਨੇ ਹਾਈਵੇ 'ਤੇ ਆਵਾਜਾਈ ਨੂੰ ਪੂਰੀ ਤਰ੍ਹਾਂ ਨਾਲ ਠੱਪ ਕਰਕੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਖ਼ਿਲਾਫ਼ ਰੋਸ ਧਰਨਾ ਦਿੱਤਾ | ਇਸ ਧਰਨੇ ਵਿਚ ਸਮੁੱਚੇ ਪੰਜਾਬ ਦੇ ਗਾਇਕ ਤੇ ਨੌਜਵਾਨ ਵੱਡੀ ਗਿਣਤੀ ਵਿਚ ਆਏ ਹੋਏ ਸਨ | ਕਈ ਗਾਇਕਾਂ ਨੇ ਆਪਣੀ ਗਾਇਕੀ ਦੇ ਬੋਲ ਸੁਣਾ ਕੇ ਆਏ ਹੋਏ ਨੌਜਵਾਨਾਂ ਦੇ ਮਨ ਦੀ ਰੀਝ ਪੂਰੀ ਕੀਤੀ ਪਰ ਸਾਰਿਆਂ ਦਾ ਇਕ ਹੀ ਮਕਸਦ ਸੀ ਕਿ ਉਹ ਕੇਂਦਰ ਸਰਕਾਰ ਖ਼ਿਲਾਫ਼ ਇੱਕਜੁੱਟ ਹਨ | ਗਾਇਕਾਂ ਅਤੇ ਕਲਾਕਾਰਾਂ ਨੇ ਕਿਹਾ ਕਿ ਉਹ ਪੰਜਾਬ ਦੀ ਫ਼ਸਲ ਅਤੇ ਜ਼ਮੀਨਾਂ ਲਈ ਜਾਨ ਤੱਕ ਦੀ ਬਾਜ਼ੀ ਲਾ ਦੇਣਗੇ | ਇਸ ਮੌਕੇ ਉੱਘੇ ਗਾਇਕ ਕੰਵਰ ਗਰੇਵਾਲ, ਸਿੱਪੀ ਗਰੇਵਾਲ, ਲੱਖਾ ਸਿਧਾਣਾ, ਰੇਸ਼ਮ ਅਨਮੋਲ, ਰੰਧਾਵਾ, ਬਾਬਾ ਬਰਜਿੰਦਰ ਸਿੰਘ ਪਰਵਾਨਾ ਤੇ ਹੋਰ ਦੋ ਦਰਜਨ ਦੇ ਕਰੀਬ ਪੰਜਾਬ ਦੇ ਉੱਘੇ ਗਾਇਕ ਪੁੱਜੇ ਹੋਏ ਸਨ | ਉਨ੍ਹਾਂ ਵੱਖ-ਵੱਖ ਬਿਆਨਾਂ ਵਿਚ ਕਿਹਾ ਕਿ ਉਹ ਕਿਸਾਨਾਂ ਦੇ ਪੁੱਤ ਹਨ ਅਤੇ ਕਿਸਾਨਾਂ ਨਾਲ ਹੋ ਰਹੇ ਧੱਕੇ ਦਾ ਮੂੰਹ ਤੋੜ ਜਵਾਬ ਕੇਂਦਰ ਸਰਕਾਰ ਨੂੰ ਦੇਣ ਆਏ ਹਨ | ਗਾਇਕਾਂ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੇ ਮੌਤ ਵਾਰੰਟ ਵਰਗੇ ਬਿੱਲ ਰੱਦ ਨਹੀਂ ਕਰਦੀ ਤਾਂ ਉਹ ਰੱਦ ਕਰਵਾਉਣ ਦੀ ਤਾਕਤ ਰੱਖਦੇ ਹਨ | ਇਸ ਮੌਕੇ ਨੌਜਵਾਨਾਂ ਨੇ ਇਹ ਗੱਲ ਸਾਬਤ ਕਰ ਦਿੱਤੀ ਹੈ ਕਿ ਪੰਜਾਬ ਦੀ ਨੌਜਵਾਨੀ ਦੇ ਅੰਦਰ ਵੀ ਕੇਂਦਰ ਸਰਕਾਰ ਖ਼ਿਲਾਫ਼ ਮਣਾਂ ਮੰੂਹੀਂ ਗ਼ੁੱਸਾ ਹੈ | ਸ਼ੰਭੂ ਬੈਰੀਅਰ 'ਤੇ ਸਵੇਰ ਤੋਂ ਸ਼ਾਮ ਤੱਕ ਕਿਸੇ ਵੀ ਵਾਹਨ ਨੂੰ ਆਉਣ ਜਾਣ ਦੀ ਆਗਿਆ ਨਹੀਂ ਸੀ |
ਮੋਦੀ ਸਰਕਾਰ ਪੰਜਾਬ ਦੇ ਅੰਨਦਾਤਾ ਕਿਸਾਨ ਨੂੰ ਤਬਾਹ ਕਰ ਰਹੀ ਹੈ- ਤਮਨਰਾਜ ਸਿੰਘ
ਸਮਾਣਾ, (ਗੁਰਦੀਪ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਬਿੱਲਾਂ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਪ੍ਰਦਮਨ ਸਿੰਘ ਵਿਰਕ ਦੀ ਅਗਵਾਈ ਹੇਠ ਸਥਾਨਕ ਅਗਰਸੈਨ ਚੌਾਕ ਵਿਖੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਧਰਨਾ ਲੱਗਾ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਧਰਨੇ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਹਲਕਾ ਵਿਧਾਇਕ ਰਜਿੰਦਰ ਸਿੰਘ ਦੇ ਪੁੱਤਰ ਤਮਨਰਾਜ ਸਿੰਘ ਨੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਅੰਨਦਾਤਾ ਕਿਸਾਨ ਨੂੰ ਤਬਾਹ ਕਰਨ ਦੇ ਰਾਹ ਤੁਰ ਪਈ ਹੈ ਅਤੇ ਇਨ੍ਹਾਂ ਆਰਡੀਨੈਂਸਾਂ ਕਰਨ ਪੰਜਾਬ ਮੰਡੀ ਬੋਰਡ ਦੀ ਆਮਦਨ ਬੰਦ ਹੋ ਜਾਵੇਗੀ | ਇਸ ਮੌਕੇ ਚੇਅਰਮੈਨ ਪ੍ਰਦਮਨ ਸਿੰਘ ਵਿਰਕ, ਚੇਅਰਮੈਨ ਸੋਨੀ ਸਿੰਘ ਦਾਨੀਪੁਰ, ਐਡਵੋਕੇਟ ਅਸ਼ਵਨੀ ਗੁਪਤਾ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਜੀਵਨ ਕੁਮਾਰ ਗਰਗ, ਪ੍ਰਮੋਦ ਕੁਮਾਰ ਸਿੰਗਲਾ, ਬਲਾਕ ਪ੍ਰਧਾਨ ਸ਼ਿਵ ਕੁਮਾਰ ਘੱਗਾ, ਯੂਥ ਪ੍ਰਧਾਨ ਮਨੂੰ ਸ਼ਰਮਾ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟੋਡਰਪੁਰ, ਸਰਪੰਚ ਯੂਨੀਅਨ ਦੇ ਪ੍ਰਧਾਨ ਲਖਵੀਰ ਸਿੰਘ ਬੱਗਾ ਸੈਫਦੀਪੁਰ, ਹਰਵਿੰਦਰ ਸਿੰਘ ਲਾਡੀ ਚੌਾਹਠ, ਹਾਕਮ ਸਿੰਘ ਪਹਾੜਪੁਰ, ਪ੍ਰਦੀਪ ਸ਼ਰਮਾ, ਗੋਪਾਲ ਕਿ੍ਸ਼ਨ ਬਿੱਟੂ, ਸੁਮਿਤ ਸ਼ੈਟੀ, ਮੰਗਤ ਮਵੀ, ਹੀਰਾ ਜੈਨ, ਸੁਸ਼ੀਲ ਬੱਬਰ, ਪਰਮਜੀਤ ਸਿੰਘ ਬੱਬੂ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ |
ਕਿਸਾਨ ਯੂਨੀਅਨਾਂ ਵਲੋਂ ਦਿੱਤਾ ਗਿਆ ਸਾਂਝਾ ਰੋਸ ਧਰਨਾ
ਨਾਭਾ, (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ, ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਤੇ ਹੋਰ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਬਿੱਲਾਂ ਖ਼ਿਲਾਫ਼ ਸਾਂਝਾ ਵਿਸ਼ਾਲ ਰੋਸ ਧਰਨਾ ਸਥਾਨਕ ਰੋਹਟੀ ਪੁਲ ਵਿਖੇ ਦਿੱਤਾ ਗਿਆ | ਇਸ ਧਰਨੇ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ, ਵਪਾਰੀ, ਮਜ਼ਦੂਰ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਅਹੁਦੇਦਾਰ ਮੈਂਬਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਧਰਨੇ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬੀ ਲੋਕ ਗਾਇਕ ਹਰਭਜਨ ਮਾਨ, ਰਣਜੀਤ ਬਾਵਾ, ਤਰਸੇਮ ਜੱਸੜ, ਹਰਜੀਤ ਹਰਮਨ, ਚਮਕੌਰ ਖੱਟੜਾ ਅਤੇ ਹੋਰ ਗਾਇਕ ਵੀ ਸ਼ਾਮਲ ਹੋਏ | ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਹਨ | ਇਸ ਮੌਕੇ ਉਂਕਾਰ ਸਿੰਘ ਅਗੌਲ ਜਨਰਲ ਸਕੱਤਰ, 'ਆਪ' ਆਗੂ ਦੇਵ ਮਾਨ, ਜੱਸੀ ਸੋਹੀਆਂ ਵਾਲਾ, ਹਰਕੇਸ਼ ਸਿੰਘ ਸਿੱਧੂ, ਜੀਵਨ ਗੁਪਤਾ, ਕੇਂਦਰੀ ਲਿਖਾਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੀਨੀਅਰ ਵਕੀਲ ਲਖਵਿੰਦਰ ਸਿੰਘ ਇੱਛੇਵਾਲ, ਪੰਥਕ ਆਗੂ ਬਲਜੀਤ ਸਿੰਘ ਤੇ ਹੋਰ ਹਾਜ਼ਰ ਸਨ |
ਖੇਤੀ ਟੈਕਨੋਸਰੇਟਸ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ
ਸਮਾਣਾ, (ਸਾਹਿਬ ਸਿੰਘ)-ਖੇਤੀ ਟੈਕਨੋਸਰੇਟਸ ਪੰਜਾਬ ਨੇ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ | ਜਥੇਬੰਦੀ ਦੇ ਚੇਅਰਮੈਨ-ਕਮ-ਡਿਪਟੀ ਡਾਇਰੈਕਟਰ-ਕਮ-ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਿਛਲੇ ਦਿਨੀਂ ਪਾਸ ਕੀਤੇ ਖੇਤੀ ਉਪਜ ਦੇ ਮੰਡੀਕਰਨ ਤੇ ਜ਼ਰੂਰੀ ਵਸਤਾਂ ਸਬੰਧੀ ਬਿੱਲ ਕਿਸਾਨ ਵਿਰੋਧੀ ਹਨ ਤੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਉਨ੍ਹਾਂ ਦੀ ਜਥੇਬੰਦੀ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ ਹੈ | ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਖੇਤੀਬਾੜੀ ਦਫ਼ਤਰਾਂ ਵਿਚ ਗੱਡੀਆਂ, ਫ਼ਰਨੀਚਰ ਤੇ ਹੋਰ ਸਹੂਲਤਾਂ ਦੀ ਕਮੀ ਨੂੰ ਪੂਰਾ ਕੀਤਾ ਜਾਣਾ ਚਾਹੀਦਾ ਹੈ | ਇਸ ਮੌਕੇ ਡਾ. ਅਰਵਿੰਦਰ ਸਿੰਘ, ਡਾ. ਅਵਨਿੰਦਰ ਸਿੰਘ ਮਾਨ, ਡਾ. ਗੁਰਮੇਲ ਸਿੰਘ, ਡਾ. ਵਿਮਲਪ੍ਰੀਤ ਸਿੰਘ ਤੇ ਡਾ. ਗੁਰਮੀਤ ਸਿੰਘ ਆਦਿ ਹਾਜ਼ਰ ਸਨ |
ਅਕਾਲੀ ਦਲ ਸੁਤੰਤਰ ਨੇ ਦਿੱਤਾ ਧਰਨਾ
ਨਾਭਾ, (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਖੇਤੀ ਵਿਰੋਧੀ ਨੀਤੀਆਂ ਦੇ ਖਿਲਾਫ਼ ਸਥਾਨਕ ਪਟਿਆਲਾ ਗੇਟ ਵਿਖੇ ਰੋਸ ਧਰਨਾ ਦਿੱਤਾ | ਪਾਰਟੀ ਪ੍ਰਧਾਨ ਪਰਮਜੀਤ ਸਹੌਲੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜੋ ਕਿਸਾਨ ਵਿਰੋਧੀ ਖੇਤੀ ਬਿੱਲ ਪੇਸ਼ ਕੀਤੇ ਹਨ | ਉਹ ਕਿਸਾਨਾਂ ਨਾਲ ਸਰਾਸਰ ਧੱਕਾ ਹੈ | ਉਨ੍ਹਾਂ ਕਿਹਾ ਕਿ ਇਸ ਧਰਨੇ 'ਚ ਕਿਸਾਨਾਂ ਨੂੰ ਕੇਂਦਰ ਵਲੋਂ ਕਿਸਾਨਾਂ ਦੇ ਖਿਲਾਫ਼ ਬਣਾਏ ਕਾਲੇ ਕਾਨੂੰਨਾਂ ਬਾਰੇ ਜਾਣੰੂ ਕਰਵਾਇਆ ਗਿਆ | ਇਸ ਮੌਕੇ ਸੰਤ ਬਾਬਾ ਨਛੱਤਰ ਸਿੰਘ ਕੱਲਰਭੈਣੀ ਵਾਲੇ, ਹਰਬੰਸ ਸਿੰਘ ਖੱਟੜਾ, ਸੁਰਜੀਤ ਸਿੰਘ ਬਾਬਰਪੁਰ, ਪੂਰਨ ਸਿੰਘ ਅਲਹੌਰਾਂ, ਪ੍ਰੀਤਮ ਸਿੰਘ ਮਾਨ, ਭਿੰਦਾ ਵਿਰਕ ਭੰਗੂ ਫਲੇੜਾ ਵਾਲਾ ਤੇ ਹਾਜ਼ਰ ਹਨ |
ਆੜ੍ਹਤੀ ਐਸੋਸੀਏਸ਼ਨ ਭਾਦਸੋਂ ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ
ਭਾਦਸੋਂ, (ਗੁਰਬਖ਼ਸ਼ ਸਿੰਘ ਵੜੈਚ)-ਆੜ੍ਹਤੀ ਐਸੋਸੀਏਸ਼ਨ ਭਾਦਸੋਂ ਨੇ ਪ੍ਰਧਾਨ ਅਵਤਾਰ ਸਿੰਘ ਕੁਲਾਰ ਦੀ ਅਗਵਾਈ 'ਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨ ਕੀਤਾ | ਇਸ ਮੌਕੇ ਅਵਤਾਰ ਸਿੰਘ ਕੁਲਾਰ ਨੇ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਜਿਸ ਦੇ ਕੀਤੇ ਜਾ ਰਹੇ ਨੁਕਸਾਨ ਨੂੰ ਸਹਿਣ ਨਹੀਂ ਕੀਤਾ ਜਾਵੇਗਾ | ਇਸ ਮੌਕੇ ਅਸ਼ੀਸ਼ ਸਿੰਗਲਾ ਮੀਤ ਪ੍ਰਧਾਨ, ਦੀਪਕ ਸਿੰਗਲਾ ਮੀਤ ਪ੍ਰਧਾਨ, ਪਰਮਿੰਦਰ ਘਮਰੌਦਾ ਕੈਸ਼ੀਅਰ, ਵੇਦ ਪ੍ਰਕਾਸ਼ ਸਰਪ੍ਰਸਤ, ਬਘੇਲ ਸਿੰਘ, ਅਨਿਲ ਕੁਮਾਰ ਲਾਡੀ ਸੈਕਟਰੀ, ਰਕੇਸ਼ ਕੁਮਾਰ ਸਰਪ੍ਰਸਤ, ਮੇਜਰ ਸਿੰਘ ਝੰਬਾਲੀ ਆੜ੍ਹਤੀ, ਕੁਲਵਿੰਦਰ ਸਿੰਘ ਮਟੌਰੜਾ ਆੜ੍ਹਤੀ, ਮੇਜਰ ਸਿੰਘ ਮਟੌਰੜਾ ਆੜ੍ਹਤੀ, ਪ੍ਰਤਾਪ ਭਾਦਸੋਂ, ਬਲਵਿੰਦਰ ਸਿੰਘ ਸਕਰਾਲੀ ਆੜ੍ਹਤੀ, ਹੈਪੀ ਟਿਵਾਣਾ ਆੜ੍ਹਤੀ, ਜੀਵਨ ਖੁੱਲਰ ਆੜ੍ਹਤੀ, ਰਜਿੰਦਰ ਸਿੰਘ, ਹਿਤਨ ਧੀਰ ਤੇ ਗੁਰਪ੍ਰੀਤ ਸਿੰਘ ਝੰਬਾਲੀ ਆਦਿ ਆੜ੍ਹਤੀਏ ਹਾਜ਼ਰ ਸਨ |
ਬੀਬੀ ਲੂੰਬਾ ਲੂੰਬਾ ਦੀ ਅਗਵਾਈ 'ਚ ਅਕਾਲੀ ਦਲ ਵਲੋਂ ਪਾਤੜਾਂ 'ਚ ਧਰਨਾ
ਪਾਤੜਾਂ, (ਜਗਦੀਸ਼ ਸਿੰਘ ਕੰਬੋਜ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਸੋਧ ਬਿੱਲਾਂ ਦੇ ਖ਼ਿਲਾਫ਼ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੀ ਅਗਵਾਈ 'ਚ ਅਕਾਲੀ ਦਲ ਵਲੋਂ ਧਰਨਾ ਲਾ ਕੇ ਚੱਕਾ ਜਾਮ ਕੀਤਾ ਗਿਆ | ਹਲਕਾ ਸ਼ੁਤਰਾਣਾ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਦਿੱਤੇ ਗਏ ਇਸ ਧਰਨੇ ਵਿਚ ਭਾਰੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੂੰ ਬੀਬੀ ਲੂੰਬਾ ਤੋਂ ਇਲਾਵਾ ਮਹਿੰਦਰ ਸਿੰਘ ਲਾਲਵਾ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਨਿਰਮਲ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਸਮੇਤ ਹਲਕੇ ਦੇ ਹੋਰ ਬਹੁਤ ਸਾਰੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਸਾਨਾਂ ਲਈ ਹਰ ਤਰ੍ਹਾਂ ਦੀ ਕੁਰਬਾਨੀ ਕਰਨ ਦਾ ਐਲਾਨ ਕੀਤਾ ਗਿਆ | ਬੀਬੀ ਲੂੰਬਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਵੰਡ ਸਮੇਂ ਵੱਡੇ ਦੁਖਾਂਤ ਝੱਲ ਕੇ ਆਪਣਾ ਸਭ ਕੁੱਝ ਉੱਜੜ ਜਾਣ ਦੇ ਬਾਵਜੂਦ ਵੀ ਦੇਸ਼ ਦੇ ਅੰਨ ਦੇ ਭੰਡਾਰ ਭਰਦੇ ਆ ਰਹੇ ਪੰਜਾਬ ਦੇ ਕਿਸਾਨਾਂ ਦੀ ਕੇਂਦਰ ਸਰਕਾਰ ਨੇ ਕਦੇ ਵੀ ਬਾਂਹ ਨਹੀਂ ਫੜ੍ਹੀ ਹੈ | ਇਸ ਮੌਕੇ ਗੁਰਦੀਪ ਸਿੰਘ ਖਾਂਗ, ਗੋਬਿੰਦ ਸਿੰਘ ਵਿਰਦੀ, ਗੁਰਬਚਨ ਸਿੰਘ ਮੌਲਵੀਵਾਲਾ, ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਬਰਾਸ, ਜੋਗਾ ਸਿੰਘ ਸਿੱਧੂ, ਐੱਸ.ਓ.ਆਈ. ਦੇ ਹਲਕਾ ਸ਼ੁਤਰਾਣਾ ਮੁਖੀ ਕੁਲਦੀਪ ਸਿੰਘ ਰੇਡੂ, ਬਲਜਿੰਦਰ ਸਿੰਘ ਤੇਈਪੁਰ, ਐੱਸ.ਓ.ਆਈ. ਦੇ ਆਗੂ ਬਿੱਟੂ ਘੱਗਾ, ਭੁਪਿੰਦਰ ਸਿੰਘ ਸ਼ੁਤਰਾਣਾ, ਰਾਜ ਸਿੰਘ ਝੱਬਰ ਤੇ ਹੋਰ ਹਾਜ਼ਰ ਸਨ |
ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਨੇ ਕਿਸਾਨ ਅੰਦੋਲਨ ਦਾ ਦਿੱਤਾ ਸਾਥ
ਪਟਿਆਲਾ, (ਧਰਮਿੰਦਰ ਸਿੰਘ ਸਿੱਧੂ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਪਾਸ ਕਰਨ ਦੇ ਵਿਰੋਧ ਵਿਚ ਕੀਤੇ ਜਾ ਰਹੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਵਿਚ ਅੱਜ ਸੂਬੇ ਭਰ ਦੇ ਸਮੂਹ ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਦੇ ਮੈਂਬਰਾਂ ਵਲੋਂ ਕਾਲੇ ਬਿੱਲੇ ਲਗਾ ਕੇ ਕਿਸਾਨਾਂ ਦੇ ਹੱਕ ਵਿਚ ਸਮਰਥਨ ਜਾਰੀ ਕੀਤਾ | ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਇੰਜ. ਪਰਮਜੀਤ ਸਿੰਘ ਖੱਟੜਾ ਅਤੇ ਸੂਬਾ ਜਨਰਲ ਸਕੱਤਰ ਇੰਜ. ਦਵਿੰਦਰ ਸਿੰਘ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਪਾਸ ਕਰਕੇ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਇਸ ਮੌਕੇ ਜਥੇਬੰਦੀ ਦੀ ਲੀਡਰਸ਼ਿਪ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਇਨ੍ਹਾਂ ਕਿਸਾਨ ਤੇ ਜਨ ਹਿਤ ਵਿਰੋਧੀ ਬਿੱਲਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਜਥੇਬੰਦੀ ਦਾ ਇਕ ਇਕ ਮੈਂਬਰ ਹਮੇਸ਼ਾ ਕਿਸਾਨਾਂ ਵਲੋਂ ਕੀਤੇ ਜਾਣ ਵਾਲੇ ਤਿੱਖੇ ਸੰਘਰਸ਼ਾਂ ਦਾ ਸਾਥ ਦੇਣ ਤੋਂ ਗੁਰੇਜ਼ ਨਹੀਂ ਕਰੇਗੀ |
ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਬਾਜ਼ਾਰਾਂ 'ਚ ਛਾਈ ਬੇਰੌਣਕੀ
ਰਾਜਪੁਰਾ, (ਰਣਜੀਤ ਸਿੰਘ)-ਅੱਜ ਕਿਸਾਨ ਤੇ ਹੋਰਨਾਂ ਰਾਜਨੀਤਕ ਪਾਰਟੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ | ਸ਼ਹਿਰ ਦੇ ਕਰੀਬ-ਕਰੀਬ ਸਾਰੇ ਹੀ ਬਾਜ਼ਾਰ ਪੂਰੀ ਤਰ੍ਹਾਂ ਨਾਲ ਬੰਦ ਸਨ ਤੇ ਬਾਜ਼ਾਰਾਂ ਵਿਚ ਬੇਰੌਣਕੀ ਦਾ ਪਹਿਰਾ ਸੀ | ਸਵੇਰ ਤੋਂ ਹੀ ਕਿਸੇ ਵੀ ਦੁਕਾਨਦਾਰ ਨੇ ਦੁਕਾਨ ਨਹੀਂ ਖੋਲੀ |
ਬੁੱਢਾ ਦਲ ਵੀ ਧਰਨੇ 'ਚ ਹੋਇਆ ਸ਼ਾਮਿਲ
ਸਮਾਣਾ, (ਨਾਗੀ)-ਅੱਜ ਦੇ ਕਿਸਾਨ ਰੋਸ ਧਰਨੇ ਵਿਚ ਬੁੱਢਾ ਦਲ ਦੇ ਬੁਲਾਰੇ ਵਿਸ਼ਵ ਪ੍ਰਤਾਪ ਤੇ ਹੈੱਡ ਗ੍ਰੰਥੀ ਭਾਈ ਜਗਨਜੋਤ ਸਿੰਘ ਵੀ ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੀ ਹਰ ਪੱਖੋਂ ਹਮਾਇਤ ਜਾਰੀ ਰੱਖਣਗੇ |
ਭਾਕਿਯੂ ਏਕਤਾ ਉਗਰਾਹਾਂ ਵਲੋਂ ਪਾਤੜਾਂ ਦੇ ਨਿਆਲ ਬਾਈਪਾਸ ਚੌਾਕ ਵਿਖੇ ਰੋਸ ਧਰਨਾ
ਪਾਤੜਾਂ, (ਗੁਰਇਕਬਾਲ ਸਿੰਘ ਖ਼ਾਲਸਾ)-ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਬ ਡਿਵੀਜ਼ਨ ਪਾਤੜਾਂ ਦੇ ਨਿਆਲ ਬਾਈਪਾਸ ਚੌਕ ਵਿਖੇ ਵਿਸ਼ਾਲ ਰੋਸ ਧਰਨਾ ਲਾਉਂਦਿਆਂ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਇਸ ਕਿਸਾਨ ਵਿਰੋਧੀ ਬਿੱਲਾਂ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪਾਤੜਾਂ ਦੇ ਪ੍ਰਧਾਨ ਅਮਰੀਕ ਸਿੰਘ ਘੱਗਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਿੱਲ ਕਿਸਾਨ ਵਿਰੋਧੀ ਹਨ ਅਤੇ ਇਨ੍ਹਾਂ ਦੇ ਲਾਗੂ ਹੋਣ ਨਾਲ ਸਮੁੱਚੇ ਦੇਸ ਦੀ ਕਿਸਾਨੀ ਤਬਾਹ ਹੋ ਕੇ ਰਹਿ ਜਾਵੇਗੀ |ਇਸ ਮੌਕੇ ਅੰਗਰੇਜ਼ ਸਿੰਘ ਲਾਲਵਾ, ਨਰਿੰਦਰ ਸਿੰਘ ਲਾਲਵਾ, ਰਘਬੀਰ ਸਿੰਘ ਨਿਆਲ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਤੇ ਔਰਤਾਂ ਹਾਜ਼ਰ ਸਨ |
ਕਿਸਾਨ ਜਥੇਬੰਦੀਆਂ ਨੇ ਹਾਈਵੇ ਜਾਮ ਕਰਕੇ ਕੀਤੀ ਨਾਅਰੇਬਾਜ਼ੀ
ਰਾਜਪੁਰਾ, (ਰਣਜੀਤ ਸਿੰਘ)-ਅੱਜ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ, ਆੜ੍ਹਤੀਆਂ, ਮਜ਼ਦੂਰਾਂ ਤੇ ਹੋਰ ਕਿਸਾਨ ਹਿਤੈਸ਼ੀ ਪਾਰਟੀਆਂ ਨੇ ਦਿੱਲੀ-ਅੰਮਿ੍ਤਸਰ ਹਾਈਵੇ ਜਾਮ ਕਰਕੇ ਰਾਜਪੁਰਾ-ਸਰਹਿੰਦ ਬਾਈਪਾਸ 'ਤੇ ਰੋਸ ਧਰਨਾ ਦੇ ਕੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਆਕਾਸ਼ ਗੁਜਾਊਾ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਆਵਾਜਾਈ ਨੂੰ ਬਿਲਕੁਲ ਜਾਮ ਕਰ ਦਿੱਤਾ ਗਿਆ ਸੀ ਅਤੇ ਕਿਸੇ ਵੀ ਵਾਹਨ ਨੂੰ ਜਾਣ ਦੀ ਇਜਾਜ਼ਤ ਨਹੀਂ ਸੀ | ਕਿਸਾਨਾਂ ਨੇ ਸੜਕ 'ਤੇ ਟਰੈਕਟਰ ਟਰਾਲੀਆਂ ਲਾ ਕੇ ਆਉਣ-ਜਾਣ ਦੇ ਰਸਤੇ ਠੱਪ ਕਰ ਦਿੱਤੇ ਸਨ | ਭਾਰਤੀ ਕਿਸਾਨ ਏਕਤਾ ਸਿੱਧੂਪੁਰ, ਇੰਡੀਅਨ ਫਾਰਮਰ, ਜਮਹੂਰੀ ਕਿਸਾਨ ਸਭਾ ਮੰਚ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਡਕੌਾਦਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕਿਸਾਨ ਮੰਚ, ਬੀ.ਕੇ.ਯੂ. ਰਾਜੇਵਾਲ, ਕੁੱਲ ਹਿੰਦ ਕਿਸਾਨ ਸਭਾ ਅਤੇ ਹੋਰ ਕਿਸਾਨ ਹਿਤੈਸ਼ੀ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੋਕ ਸਭਾ ਅਤੇ ਰਾਜ ਸਭਾ ਵਿਚ ਕਾਹਲੀ ਨਾਲ ਖੇਤੀ ਸੁਧਾਰ ਬਿੱਲ ਪਾਸ ਕਰਕੇ ਰ

ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿੱਲਾਂ ਵਿਰੁੱਧ ਵੱਖ-ਵੱਖ ਥਾਵਾਂ 'ਤੇ ਦਿੱਤੇ ਧਰਨੇ

ਪਟਿਆਲਾ, (ਗੁਰਪ੍ਰੀਤ ਸਿੰਘ ਚੱਠਾ)-ਅੱਜ ਪਟਿਆਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬੰਦ ਮੌਕੇ ਦਿੱਤੇ ਗਏ ਧਰਨਿਆਂ ਤਹਿਤ ਪਟਿਆਲਾ ਜ਼ਿਲੇ੍ਹ ਦੀਆਂ ਵੱਖ-ਵੱਖ ਇਕਾਈਆਂ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਧਰਨਾ ਦਿੱਤਾ | ਹਲਕਾ ਸਮਾਣਾ ਦਾ ਧਰਨਾ ਸਾਬਕਾ ...

ਪੂਰੀ ਖ਼ਬਰ »

ਕੋਵਿਡ ਕੇਅਰ ਸੈਂਟਰ ਮੈਰੀਟੋਰੀਅਸ ਸਕੂਲ 'ਚੋਂ 757 ਮਰੀਜ਼ ਤੰਦਰੁਸਤ ਹੋਏ- ਡਾ. ਪ੍ਰੀਤੀ ਯਾਦਵ

ਪਟਿਆਲਾ, 25 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਕੋਰੋਨਾ ਪਾਜ਼ੀਟਿਵ ਮਰੀਜ਼ਾਂ ਲਈ ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ 'ਚੋਂ ਹੁਣ ਤੱਕ 757 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ | ਇਹ ਜਾਣਕਾਰੀ ਦਿੰਦਿਆਂ ਕੋਵਿਡ ਕੇਅਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਵਿਖੇ ਰੋਜ਼ਗਾਰ ਮੇਲਾ 28 ਤੋਂ

ਪਟਿਆਲਾ, 25 ਸਤੰਬਰ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 28 ਤੇ 29 ਸਤੰਬਰ ਨੂੰ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਵਿਖੇ ਰੋਜ਼ਗਾਰ ਮੇਲਾ ਲਾਇਆ ਜਾ ਰਿਹਾ ਹੈ | ਇਸ ਦੋ ਰੋਜ਼ਾ ਰੋਜ਼ਗਾਰ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਅੱਜ ਬਹਾਦਰਗੜ੍ਹ ਪਹੁੰਚਣਗੇ- ਜਗਜੀਤ ਸਿੰਘ ਕੋਹਲੀ

ਬਹਾਦਰਗੜ੍ਹ, 25 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ ਵਿਚ 1 ਅਕਤੂਬਰ ਨੂੰ ਤਿੰਨ ਤਖ਼ਤ ਸਾਹਿਬਾਨਾਂ ਤੋਂ ਸ਼ੁਰੂ ਕੀਤੇ ਜਾ ਰਹੇ ਰੋਸ ਮਾਰਚ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋਰੋਨਾ ਦੇ 118 ਨਵੇਂ ਕੇਸ ਆਏ ਸਾਹਮਣੇ ਤੇ 5 ਮਰੀਜ਼ਾਂ ਨੇ ਤੋੜਿਆ ਦਮ

ਪਟਿਆਲਾ, 25 ਸਤੰਬਰ (ਮਨਦੀਪ ਸਿੰਘ ਖਰੋੜ)-118 ਕੋਵਿਡ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋਣ ਦੇ ਨਾਲ ਹੁਣ ਤੱਕ ਜ਼ਿਲੇ੍ਹ 'ਚ 11020 ਕਰੋਨਾ ਦੀ ਲਪੇਟ 'ਚ ਆ ਚੁੱਕੇ ਹਨ | ਜਿਨ੍ਹਾਂ 'ਚੋਂ 9151 ਵਿਅਕਤੀ ਕੋਰੋਨਾ ਤੋਂ ਠੀਕ ਵੀ ਚੁੱਕੇ ਹਨ ਅਤੇ ਇਸ ਸਮੇਂ ਕੋਰੋਨਾ ਦੇ ਐਕਟਿਵ ਕੇਸਾਂ ਦੀ ...

ਪੂਰੀ ਖ਼ਬਰ »

ਪਾਰਲੀਮੈਂਟ ਅੱਗੇ ਧਰਨਾ ਦਿੱਤਾ ਜਾਵੇ- ਪੰਜਰਥ

ਸਮਾਣਾ, 25 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸ਼ਹੀਦ ਬਾਬਾ ਦੀਪ ਸਿੰਘ ਦਲ ਪੰਜਾਬ ਦੇ ਪ੍ਰਧਾਨ ਦਲਜੀਤ ਸਿੰਘ ਪੰਜਰਥ ਵੱਡੇ ਕਾਫ਼ਲੇ ਸਮੇਤ ਕਿਸਾਨ ਧਰਨੇ ਵਿਚ ਸ਼ਾਮਿਲ ਹੋਏ ਤੇ ਦਰਦੀ ਚੌਕ ਵਿਖੇ ਕਿਸਾਨਾਂ ਨੂੰ ਸੰਬੋਧਨ ਕੀਤਾ | ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਨੇ ਪੂਰੇ ਦੇਸ਼ ਦੇ ਕਿਸਾਨਾਂ ਦੀ ਅਗਵਾਈ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਹੱਥਾਂ 'ਚ ਲੈਣ ਦੇ ਦਿੱਤੇ ਸੰਕੇਤ

ਖਮਾਣੋਂ, 25 ਸਤੰਬਰ (ਮਨਮੋਹਣ ਸਿੰਘ ਕਲੇਰ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਜੋ ਦੇਸ਼ ਦੀਆਂ ਦੋਨੋਂ ਪਾਰਲੀਮੈਂਟਾਂ ਲੋਕ ਸਭਾ ਅਤੇ ਰਾਜ ਸਭਾ 'ਚ ਤਿੰਨ ਖੇਤੀ ਸੁਧਾਰ ਬਿੱਲ ਪਾਸ ਕਰ ਦਿੱਤੇ ਗਏ ਹਨ | ਉਨ੍ਹਾਂ ਬਿੱਲਾਂ ਦੇ ...

ਪੂਰੀ ਖ਼ਬਰ »

ਚੌਧਰੀ ਦੇਵੀ ਲਾਲ ਦੀ 107ਵੀਂ ਜੈਅੰਤੀ ਮਨਾਈ

ਗੁਹਲਾ ਚੀਕਾ, 25 ਸਤੰਬਰ (ਓ.ਪੀ. ਸੈਣੀ)-ਅੱਜ ਇੱਥੇ ਜਜਪਾ ਨੇ ਭਾਰਤ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੀ ਜ਼ਿਲ੍ਹਾ ਪੱਧਰੀ 107ਵੀਂ ਜੈਅੰਤੀ ਚੀਕਾ ਵਿਖੇ ਸਨਮਾਨ ਦਿਵਸ ਦੇ ਰੂਪ ਵਿਚ ਮਨਾਈ | ਇਸ ਮੌਕੇ ਬਤੌਰ ਮੁੱਖ ਮਹਿਮਾਨ ਟੋਹਾਣਾ ਦੇ ਵਿਧਾਇਕ ਦਵਿੰਦਰ ...

ਪੂਰੀ ਖ਼ਬਰ »

ਸਾਜ਼ ਵਾਦਨ ਦੇ ਜ਼ਿਲ੍ਹਾ ਪੱਧਰੀ ਨਤੀਜੇ ਐਲਾਨੇ

ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਮੈਡੀਕਲ ਜਾਂਚ ਕੈਂਪ ਲਗਾਇਆ

ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੇ ਰੋਹਟੀ ਪੁਲ 'ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋ. ਦੇ ਸੂਬਾ ਪ੍ਰਧਾਨ ਰਮੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨਾਂ ਦਾ ਸਾਥ ਦਿੰਦੇ ਹੋਏ ਉਨ੍ਹਾਂ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਹਰ ਵਰਗ ਨੂੰ ਤਹਿਸ ਨਹਿਸ ਕਰਨ ਦੀ ਸਾਜਿਸ਼ ਰਚ ਰਹੀ ਹੈ- ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ)

ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਕੇਂਦਰ ਸਰਕਾਰ ਵਲੋਂ ਖੇਤੀ ਬਿੱਲ ਨੂੰ ਧੱਕੇ ਨਾਲ ਲਾਗੂ ਕਰਨ ਸਬੰਧੀ ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਸੱਦੇ 'ਤੇ ਪਾਵਰਕਾਮ ਤੇ ਟਰਾਂਸਕੋ ਦੀਆਂ 12 ਪ੍ਰਮੁੱਖ ਜਥੇਬੰਦੀਆਂ ਵਲੋਂ ਗਠਿਤ ...

ਪੂਰੀ ਖ਼ਬਰ »

ਸਵ. ਨੰਦ ਲਾਲ ਨੂੰ ਸ਼ਰਧਾਂਜਲੀਆਂ ਭੇਟ

ਰਾਜਪੁਰਾ, 25 ਸਤੰਬਰ (ਜੀ.ਪੀ. ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਪੰਚਾਇਤ ਸੰਮਤੀ ਰਾਜਪੁਰਾ ਦੇ ਵਾਈਸ ਚੇਅਰਮੈਨ ਨੰਦ ਲਾਲ ਜੋ ਕਿ ਬੀਤੇ ਦਿਨੀਂ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਪਿੰਡ ਉੜਦਨ ਤਹਿਸੀਲ ...

ਪੂਰੀ ਖ਼ਬਰ »

ਡਾਕਖ਼ਾਨੇ ਦੇ ਡਾਕਪਾਲ ਖ਼ਿਲਾਫ਼ ਲੱਖਾਂ ਰੁਪਏ ਦਾ ਗਬਨ ਤੇ ਧੋਖਾਧੜੀ ਕਰਨ 'ਤੇ ਮਾਮਲਾ ਦਰਜ

ਰਾਜਪੁਰਾ, 25 ਸਤੰਬਰ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਧੋਖਾਧੜੀ ਤੇ ਗਬਨ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਸਮੇਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਰਾਕੇਸ਼ ਸੰਗਵਾਨ ਵਾਸੀ ਚਰਖੀ ...

ਪੂਰੀ ਖ਼ਬਰ »

ਪੁਲਿਸ ਦਾ ਸਾਈਬਰ ਸੈੱਲ ਇੰਟਰਨੈੱਟ 'ਤੇ ਹੋਣ ਵਾਲੇ ਜੁਰਮ 'ਤੇ ਰੱਖ ਰਿਹੈ ਤਿੱਖੀ ਨਜ਼ਰ- ਐੱਸ. ਐੱਸ. ਪੀ. ਦੁੱਗਲ

ਪਟਿਆਲਾ, 25 ਸਤੰਬਰ (ਮਨਦੀਪ ਸਿੰਘ ਖਰੋੜ)-ਤਕਨਾਲੋਜੀ ਦੇ ਇਸ ਯੁੱਗ 'ਚ ਆਮ ਲੋਕਾਂ ਨਾਲ ਠੱਗੀਆਂ ਕਰਨ ਦੇ ਤਰੀਕਿਆਂ 'ਚ ਆਏ ਬਦਲਾਅ ਨੇ ਪੁਲਿਸ ਦੇ ਕੰਮਕਾਜ 'ਚ ਵੀ ਤਕਨੀਕੀ ਬਦਲਾਅ ਲਿਆਂਦਾ ਹੈ, ਜਿਸ ਤਹਿਤ ਪਟਿਆਲਾ ਪੁਲਿਸ ਦੇ ਸਾਈਬਰ ਸੈੱਲ ਨੇ ਤਕਨਾਲੋਜੀ ਦਾ ਪੂਰਾ ਸਹਾਰਾ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX