ਤਾਜਾ ਖ਼ਬਰਾਂ


ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  4 minutes ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  20 minutes ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  42 minutes ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  24 minutes ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 1 hour ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  1 minute ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 2 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹਾਈ ਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ
. . .  1 day ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
ਮੁੱਖ ਮੰਤਰੀ ਵਲੋਂ ਸ਼ਹੀਦ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਵਾਸ ਪੁਰ ਨਿਵਾਸੀ 18 ਜੇ.ਏ.ਕੇ. ਆਰ.ਆਈ.ਐੱਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ...
ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਕਿਸਾਨਾਂ ਅੱਗੇ ਰੁਕਾਵਟਾਂ ਪਾਉਣ ਦੀ ਨਿਖੇਧੀ
. . .  1 day ago
ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਸਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ...
ਹਾਰਦਿਕ ਪੰਡਿਆ ਵਨਡੇ ਕ੍ਰਿਕਟ ਵਿਚ 1000 ਦੌੜਾਂ ਬਣਾਉਣ ਵਾਲਾ ਸਭ ਤੋਂ ਤੇਜ਼ ਭਾਰਤੀ ਖਿਡਾਰੀ
. . .  1 day ago
ਨਵੀਂ ਦਿੱਲੀ, 27 ਨਵੰਬਰ - ਭਾਰਤੀ ਸਟਾਰ ਹਾਰਦਿਕ ਪਾਂਡਿਆ ਨੇ ਆਸਟਰੇਲੀਆ ਖਿਲਾਫ ਅਰਧ ਸੈਂਕੜਾ ਖੇਡ ਕੇ , ਇਸ ਸਮੇਂ ਦੌਰਾਨ, ਪੰਡਿਆ ਨੇ ਆਪਣੇ ਨਾਮ ਦੀ ਇੱਕ ਵਿਸ਼ੇਸ਼ ਪ੍ਰਾਪਤੀ ਵੀ ...
ਸਰਕਾਰੀ ਸਕੂਲ ਲਾਂਬੜਾ ਦੀ ਅਧਿਆਪਕਾਂ ਦੀ ਕੋਰੋਨਾ ਕਾਰਨ ਮੌਤ
. . .  1 day ago
ਲਾਂਬੜਾ ,27 ਨਵੰਬਰ {ਪਰਮੀਤ ਗੁਪਤਾ}-ਲਾਂਬੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬਤੌਰ ਸਮਾਜਿਕ ਸਿੱਖਿਆ ਦੀ ਅਧਿਆਪਿਕਾ ਵਜੋਂ ਤਾਇਨਾਤ ਮੈਡਮ ਇੰਦੂ ਚਮਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ
ਮੰਦੀ 'ਤੇ ਸਰਕਾਰ ਦੀ ਮੋਹਰ, ਦੂਜੀ ਤਿਮਾਹੀ' ਚ -7.5% ਦਾ ਵਾਧਾ
. . .  1 day ago
ਨਵੀਂ ਦਿੱਲੀ, 27 ਨਵੰਬਰ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਜੀਡੀਪੀ ਦੇ ਵਾਧੇ ਦੇ ਅੰਕੜੇ ਸ਼ੁੱਕਰਵਾਰ, 27 ਨਵੰਬਰ ਨੂੰ ਦੂਜੀ ਵਾਰ ਆਏ ਹਨ । ਵਿੱਤੀ ਸਾਲ 2020-21 ਦੀ ਦੂਜੀ ਜਾਂ ਸਤੰਬਰ ਦੀ ਤਿਮਾਹੀ ਵਿਚ, ਜੀਡੀਪੀ ਵਾਧਾ 7.5% ਤੇ ਨਕਾਰਾਤਮਕ ...
ਹਰਿਆਣਾ ‘ਚ ਕਿਸਾਨ ਕਾਫਲੇ ਦਾ ਪਲਕ ਵਿਛਾ ਸਵਾਗਤ
. . .  1 day ago
ਡੱਬਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣੇ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਵਧਦੇ ਪੰਜਾਬ ਦੇ ਕਿਸਾਨ ਕਾਫਲੇ ਦਾ ਥਾਂ ਥਾਂ ਭਰਵਾਂ ਸਵਾਗਤ ਕੀਤਾ ਹੈ । ਰਾਹ ਵਿੱਚ ਪਿੰਡਾਂ ’ਚ ...
ਭਾਜਪਾ ਆਗੂ ਨੇ ਕੇਂਦਰ ਸਰਕਾਰ ਨੂੰ ਦਿੱਤੀ ਨਸੀਹਤ, ਖੇਤੀ ਸੰਘਰਸ਼ ਦੇ ਸ਼ਾਂਤੀਪੂਰਵਕ ਹੱਲ ਲਈ ਕੇਂਦਰ ਖੁੱਲ੍ਹ-ਦਿਲੀ ਦਿਖਾਵੇ
. . .  1 day ago
ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸਾਬਕਾ ਕੌਮੀ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਸੰਘਰਸ਼ ਕਾਰਨ...
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ
. . .  1 day ago
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ....................
ਅੰਮ੍ਰਿਤਸਰ 'ਚ ਕੋਰੋਨਾ ਦੇ 68 ਨਵੇਂ ਮਾਮਲੇ ਆਏ ਸਾਹਮਣੇ, 3 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 68 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ
. . .  1 day ago
ਫ਼ਿਰੋਜ਼ਪੁਰ, 27 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ 'ਚ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਨੂੰ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ । ਇਸ ਨੂੰ ਲੈ ਕੇ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 103 ਨਵੇਂ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਲੁਧਿਆਣਾ, 27 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋੜੀਂਦੀ ਤਬਦੀਲੀ ਦੀ ਸ਼ੁਰੂਆਤ ਸਾਡੇ ਤੋਂ ਹੀ ਹੋਵੇਗੀ। -ਮਹਾਤਮਾ ਗਾਂਧੀ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਨੇ ਹਾਈਵੇ ਕੀਤਾ ਜਾਮ

ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ, ਸਤੀਸ਼ ਬਾਗੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਵਿਰੁੱਧ ਅੱਜ ਕਿਸਾਨਾਂ ਦਾ ਸੈਲਾਬ ਸੜਕਾਂ 'ਤੇ ਆ ਗਿਆ | ਇਸ ਸਬੰਧ ਵਿਚ ਗਠਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਹਜ਼ਾਰਾਂ ਕਿਸਾਨਾਂ ਨੇ ਬਠਿੰਡ-ਅੰਮਿ੍ਤਸਰ ਹਾਈਵੇ ਪਿੰਡ ਟਹਿਣਾ ਵਿਖੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਜਾਮ ਕੀਤਾ | ਪੰਜਾਬ ਬੰਦ ਦੇ ਸੱਦੇ 'ਤੇ ਅੱਜ ਪੂਰੇ ਜ਼ਿਲ੍ਹੇ ਅੰਦਰ ਕਾਰੋਬਾਰ ਬੰਦ ਰਹੇ, ਬਾਜ਼ਾਰਾਂ ਵਿਚ ਸੰਨਾਟਾ ਛਾਇਆ ਰਿਹਾ | ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ 'ਤੇ ਸੁੰਨਸਾਨ ਪਰਸੀ ਰਹੀ | ਜ਼ਿਲ੍ਹੇ ਅੰਦਰ ਪੈਟਰੋਲ ਪੰਪ ਤੱਕ ਬੰਦ ਰਹੇ ਪ੍ਰੰਤੂ ਸ਼ਰਾਬ ਦੇ ਠੇਕੇ ਸਾਰੇ ਪਾਸੇ ਖੁੱਲੇ ਮਿਲੇ | ਹਾਈਵੇ 'ਤੇ ਹੋਏ ਇੱਕਠ 'ਚ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਖਾਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਭੜਾਸ ਕੱਢੀ ਅਤੇ ਖੇਤੀ ਬਿੱਲਾਂ ਨੂੰ ਲਾਗੂ ਕਰਨ ਲਈ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾਂ ਕਰਦਿਆਂ ਇਨ੍ਹਾਂ ਨੂੰ ਵਾਪਸ ਲੈਣ ਦੀ ਚੇਤਾਵਨੀ ਦਿੱਤੀ | ਧਰਨਕਾਰੀਆਂ ਨੂੰ ਸਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ, ਕਿਰਤੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਬੀਕੇਯੂ ਏਕਤਾ ਸਿੱਧੂਪੁਰ, ਜਗਜੀਤ ਸਿੰਘ ਡੱਲੇਵਾਲਾ ਪੰਜਾਬ ਪ੍ਰਧਾਨ ਬੀਕੇਯੂ ਸਿੱਧੂਪੁਰ, ਗੁਰਮੀਤ ਸਿੰਘ ਗੋਲੇਵਾਲਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਬੀਕੇਯੂ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਲਾਲ ਸਿੰਘ ਗੋਲੇਵਾਲਾ, ਇੰਡੀਅਨ ਫ਼ਾਰਮਰਜ਼ ਐਸੋਸੀਏਸ਼ਨ ਦੇ ਸ਼ਵਿੰਦਰ ਸਿੰਘ ਤੇ ਬਲਦੀਪ ਰੋਮਾਣਾ, ਜੇ.ਪੀ ਐਮ.ਓ ਵਲੋਂ ਜਤਿੰਦਰ ਕੁਮਾਰ, ਪੈਨਸ਼ਨਰਜ ਐਸੋਸੀਏਸ਼ਨ ਦੇ ਅਸ਼ੋਕ ਕੌਸ਼ਲ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਾਰਪੋਰੇਟ ਜਗਤ ਅੱਗੇ ਗੋਡੇ ਟੇਕ ਕੇ ਨਿੱਜੀਕਰਨ ਤੇ ਕੇਂਦਰੀਕਰਨ ਦੀ ਨੀਤੀ ਰਾਹੀਂ ਸੰਵਿਧਾਨ ਦੀਆਂ ਧੱਜੀਆ ਉਡਾ ਕੇ ਖੇਤੀ ਆਰਡੀਨੈਂਸ ਪਾਸ ਕੀਤੇ ਹਨ, ਜਦ ਤੱਕ ਮੋਦੀ ਸਰਕਾਰ ਖੇਤੀ ਬਿੱਲ ਕਾਨੂੰਨ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਕਿਸਾਨ ਆਗੂਆਂ ਨੇ ਤਿੰਨੇ ਖੇਤੀ ਬਿੱਲ ਵਾਪਸ ਲੈਣ, ਬਿਜਲੀ ਸੋਧ ਬਿੱਲ 2020 ਰੱਦ ਕਰਨ, ਕਿਰਤ ਕਾਨੂੰਨ ਵਿਚ ਕੀਤੀਆਂ ਸੋਧਾਂ ਵਾਪਸ ਲੈਣ, ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੀ ਮੰਗ ਕੀਤੀ | ਇਸ ਮੌਕੇ ਗੁਰਮੀਤ ਸਿੰਘ ਨਵਾਂ ਕਿਲਾ, ਗੁਰਚਰਨ ਸਿੰਘ ਨੱਥਲਵਾਲਾ, ਨਿਸ਼ਾਨ ਸਿੰਘ ਮੋਰਾਂਵਾਲੀ, ਰਾਜਵੀਰ ਸਿੰਘ ਸੰਧਵਾਂ, ਨਛੱਤਰ ਸਿੰਘ, ਜਸਕਰਨ ਸਿੰਘ ਗੋਲੇਵਾਲਾ, ਚਮਕੌਰ ਸਿੰਘ, ਦਲੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ | ਇਸ ਮੌਕੇ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ 1 ਅਕਤੂਬਰ ਤੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਕਿਉਂਕਿ ਖੇਤੀ ਬਿੱਲ ਕਿਸਾਨ ਦੀ ਮੌਤ ਦਾ ਵਰੰਟ ਹੈ, ਜਦ ਤੱਕ ਕੇਂਦਰ ਸਰਕਾਰ ਲਾਗੂ ਕਾਨੂੰਨ ਨੂੰ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਸਮੇਤ ਮੁਲਾਜ਼ਮ, ਵਪਾਰੀ, ਅਧਿਆਪਕ, ਨੌਜਵਾਨ ਵਰਗ ਤੋਂ ਇਲਾਵਾ ਹਰ ਵਰਗ ਦੇ ਲੋਕਾਂ ਨੇ ਡੱਟਵਾਂ ਸਾਥ ਦਿੱਤਾ ਹੈ |
ਲੰਗਰਾਂ ਦਾ ਆਇਆ ਹੜ੍ਹ
ਅੰਮਿ੍ਤਸਰ-ਬਠਿੰਡਾ ਰੋਡ 'ਤੇ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਲਗਾਏ ਗਏ ਧਰਨੇ ਦੌਰਾਨ ਧਰਨਕਾਰੀਆਂ ਲਈ ਹਿੰਦੂ, ਮੁਸਲਿਮ, ਸਿੱਖ ਭਾਈਚਾਰੇ ਨਾਲ ਸਬੰਧਿਤ ਲੋਕਾਂ ਨੇ ਦਾਲ ਰੋਟੀ, ਚਾਹ, ਸਰਬਤ, ਠੰਡਾ ਪਾਣੀ ਸਮੇਤ ਹੋਰ ਵੀ ਕਈ ਤਰ੍ਹਾਂ ਦੇ ਲੰਗਰ ਲਗਾਏ ਤਾਂ ਜੋ ਪ੍ਰਦਰਸ਼ਨਕਾਰੀਆਂ ਨੂੰ ਕੋਈ ਦਿੱਕਤ ਜਾਂ ਪ੍ਰੇਸ਼ਾਨੀ ਨਾ ਆਵੇ |
ਅਕਾਲੀ ਦਲ ਮਾਨ (ਅ) ਨੇ ਬਿੱਲਾਂ ਦੇ ਵਿਰੋਧ 'ਚ ਵੰਡੇ ਪੋਸਟਰ
ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਅਰਾਈਆਂ ਅਤੇ ਹਲਕਾ ਜੈਤੋ ਦੇ ਇੰਚਾਰਜ ਗੁਰਦੀਪ ਸਿੰਘ ਢੁੱਡੀ ਵਲੋਂ ਧਰਨੇ ਦੌਰਾਨ ਕਿਸਾਨਾਂ ਦੇ ਸੰਘਰਸ਼ ਨੂੰ ਅਸਲ ਮੰਜਿਲ 'ਤੇ ਪਹੁੰਚਾਉਣ ਲਈ ਫ਼ੈਸਲਾਕੁੰਨ ਨੁਕਤੇ ਵਾਲੇ ਪੋਸਟਰ ਵੰਡੇ ਤਾਂ ਜੋ ਆਰਡੀਨੈਂਸ ਕਾਰਨ ਔਕੜਾਂ ਝੱਲਦੇ ਕਿਸਾਨਾਂ ਨੂੰ ਰਾਹਤ ਮਿਲ ਸਕੇ |
ਕਿਸਾਨ ਜਥੇਬੰਦੀਆਂ ਨੇ ਬੰਦ ਨੂੰ ਸਫ਼ਲ ਕਰਨ ਲਈ ਲੋਕਾਂ ਦਾ ਕੀਤਾ ਧੰਨਵਾਦ
ਅੱਜ ਕੇਂਦਰ ਸਰਕਾਰ ਵਿਰੁੱਧ ਖੇਤੀ ਬਿੱਲਾਂ ਨੂੰ ਲੈ ਕੇ ਕੀਤੇ ਗਏ ਰੋਸ ਅਤੇ ਪੰਜਾਬ ਬੰਦ ਦੇ ਸੱਦੇ 'ਤੇ ਫ਼ਰੀਦਕੋਟ ਸ਼ਹਿਰੀਆਂ ਵਲੋਂ ਬੰਦ ਨੂੰ ਸਫ਼ਲ ਕਰਨ ਲਈ ਦਿੱਤੇ ਗਏ ਸਹਿਯੋਗ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਇਸ ਗੱਲ 'ਤੇ ਸੰਤੁਸ਼ਟੀ ਪ੍ਰਗਟਾਈ ਕਿ ਕਿਸਾਨਾਂ ਨਾਲ ਹੋ ਰਹੇ ਇਸ ਧੱਕੇ ਨੂੰ ਲੋਕ ਆਪਣਾ ਦਰਦ ਮਹਿਸੂਸ ਕਰਦੇ ਹਨ |
ਫ਼ਰੀਦਕੋਟ ਸ਼ਹਿਰ ਰਿਹਾ ਮੁਕੰਮਲ ਬੰਦ
ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਸੱਦੇ ਤਹਿਤ ਸ਼ੁੱਕਰਵਾਰ ਫ਼ਰੀਦਕੋਟ ਸ਼ਹਿਰ ਮੁਕੰਮਲ ਬੰਦ ਰਿਹਾ, ਐਮਰਜੈਂਸੀ ਸੇਵਾਵਾਂ ਵਾਲੀਆਂ ਦੁਕਾਨਾਂ ਜਿਵੇਂ ਦਵਾਈਆਂ, ਡੇਅਰੀਆਂ, ਪੈਟਰੋਲ ਪੰਪ ਜਿੱਥੇ ਬੰਦ ਰਹੇ ਉੱਥੇ ਹੀ ਵਪਾਰੀ, ਦੁਕਾਨਦਾਰ, ਰੇਹੜੀਆਂ ਵਾਲੇ, ਰਿਕਸ਼ਾ ਚਾਲਕਾਂ ਵਲੋਂ ਕਿਸਾਨਾਂ ਦੇ ਹੱਕ ਵਿਚ ਬੰਦ ਨੂੰ ਸਮਰੱਥਨ ਦਿੰਦੇ ਹੋਏ ਕਾਰੋਬਾਰੀ ਅਦਾਰੇ ਬਿਲਕੁੱਲ ਬੰਦ ਰੱਖੇ | ਇਸੇ ਕਰਕੇ ਸ਼ਹਿਰ ਅੰਦਰ ਸਨਾਟਾ ਛਾਇਆ ਰਿਹਾ |
ਸ਼ਰਾਬ ਦੇ ਠੇਕੇ ਖੁੱਲ੍ਹੇ ਰਹੇ
ਕਿਸਾਨ ਜਥੇਬੰਦੀਆਂ ਵਲੋਂ ਆਰਡੀਨੈਂਸ ਦੇ ਵਿਰੋਧ ਵਿਚ ਪੰਜਾਬ ਬੰਦ ਦੇ ਕੀਤੇ ਐਲਾਨ ਮੁਤਾਬਿਕ ਫ਼ਰੀਦਕੋਟੀਆਂ ਵਲੋਂ ਸਾਰੇ ਕਾਰੋਬਾਰੀ ਅਦਾਰੇ ਬੰਦ ਰੱਖ ਕੇ ਇਕਜੁੱਟਤਾ ਦਾ ਜਿੱਥੇ ਸਬੂਤ ਦਿੱਤਾ ਗਿਆ ਉੱਥੇ ਹੀ ਸ਼ਹਿਰ ਵਿਚਾਲੇ ਅਤੇ ਸਰਕੂਲਰ ਰੋਡ ਸਮੇਤ ਹੋਰਨਾਂ ਹਿੱਸਿਆਂ ਵਿਚ ਸ਼ਰਾਬ ਦੇ ਠੇਕੇ ਖੁੱਲੇ ਹੋਣ ਕਰਕੇ ਪਿਆਕੜਾਂ ਨੂੰ ਮੌਜਾ ਲੱਗੀਆਂ ਰਹੀਆਂ, ਬੇਸੱਕ ਕਿਸਾਨ ਜਥੇਬੰਦੀਆਂ ਨੇ ਠੇਕੇ 'ਤੇ ਤਾਇਨਾਤ ਕਰਿੰਦਿਆਂ ਨੂੰ ਠੇਕੇ ਬੰਦ ਕਰਨ ਦੀ ਵਾਰ ਵਾਰ ਅਪੀਲ ਕੀਤੀ ਪਰ ਕਿਸੇ ਦੇ ਕੰਨ੍ਹ 'ਤੇ ਜੂੰ ਨਹੀਂ ਸਰਕੀ |

ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਧਰਨੇ 'ਚ ਸ਼ਮੂਲੀਅਤ

ਕੋਟਕਪੂਰਾ, 25 ਸਤੰਬਰ (ਮੇਘਰਾਜ) -ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਸ਼ਹਿਰ ਦੇ ਬੱਤੀਆਂ ਵਾਲਾ ਚੌਕ 'ਚ ਸੜਕੀ-ਆਵਾਜਾਈ ਨੂੰ ਮੁਕੰਮਲ ਤੌਰ 'ਤੇ ਠੱਪ ਕਰਕੇ ਕੀਤੇ ਗਏ ਪ੍ਰਦਰਸ਼ਨ ਦੇ ਹੱਕ 'ਚ ਵੱਖ-ਵੱਖ ਜਥੇਬੰਦੀਆਂ ਤੋਂ ਇਲਾਵਾ ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਸਾਦਿਕ ਵਿਖੇ ਪੂਰਨ ਚੱਕਾ ਜਾਮ ਰਿਹਾ

ਸਾਦਿਕ, 25 ਸਤੰਬਰ (ਆਰ. ਐਸ. ਧੰੁਨਾ, ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ), ਭਾਕਿਯੂ ਕਾਦੀਆਂ, ਭਾਕਿਯੂ ਲੱਖੋਵਾਲ, ਭਾਕਿਯੂ ਕ੍ਰਾਂਤੀਕਾਰੀ, ਭਾਕਿਯੂ ਰਾਜੇਵਾਲ, ਕਿਰਤੀ ਕਿਸਾਨ ਯੂਨੀਅਨ ਆਦਿ ਜਥੇਬੰਦੀਆਂ ਦੇ ਸਾਂਝੇ ਸੱਦੇ 'ਤੇ ਕੀਤੇ ਗਏ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਅੱਜ ਸੱਤਵੇਂ ਦਿਨ 12 ਸਾਥੀ ਭੁੱਖ ਹੜਤਾਲ 'ਤੇ ਬੈਠੇ

ਆਗੂਆਂ ਦਾ ਜਥਾ ਮੋਟਰਸਾਈਕਲਾਂ 'ਤੇ ਕਿਸਾਨ ਅੰਦੋਲਨ 'ਚ ਹੋਇਆ ਸ਼ਾਮਿਲ ਫ਼ਰੀਦਕੋਟ, 25 ਸਤੰਬਰ (ਸਰਬਜੀਤ ਸਿੰਘ)-ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਰਾਜ ਦੇ ਸਾਰੇ ਜ਼ਿਲ੍ਹਾ ਕੇਂਦਰਾਂ 'ਤੇ ਕੀਤੀਆਂ ਜਾ ਰਹੀਆਂ ਲੜੀਵਾਰ ਭੁੱਖ ਹੜਤਾਲਾਂ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਹਰਮਹਿੰਦਰ ਪਾਲ)-ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿ੍ਤਪਾਲ ਸਿੰਘ ਵਾਸੀ ਬਲਮਗੜ੍ਹ ਨੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਜਥੇਬੰਦੀਆਂ ਦੀ ਅਗਵਾਈ 'ਚ ਬੱਤੀਆਂ ਵਾਲਾ ਚੌਕ ਵਿਖੇ ਵਿਸ਼ਾਲ ਰੋਸ ਧਰਨਾ

ਕੋਟਕਪੂਰਾ, 25 ਸਤੰਬਰ (ਮੇਘਰਾਜ, ਮੋਹਰ ਗਿੱਲ)-ਕਿਸਾਨ ਵਿਰੋਧੀ ਤਿੰਨ ਖੇਤੀ ਆਰਡੀਨੈਂਸਾਂ ਨੂੰ ਪਾਰਲੀਮੈਂਟ 'ਚੋਂ ਪਾਸ ਕਰਵਾਉਣ ਦੇ ਵਿਰੋਧ 'ਚ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ, ਵਪਾਰਕ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

1850 ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 25 ਸਤੰਬਰ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐਾਟੀ ਨਾਕਰੋਟਿਕ ਸੈੱਲ ਦੇ ...

ਪੂਰੀ ਖ਼ਬਰ »

ਜੈਤੋ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਧਰਨੇ, ਰੋਸ ਪ੍ਰਦਰਸ਼ਨ ਤੇ ਰੋਸ ਮਾਰਚ

ਜੈਤੋ, 25 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਮੋਦੀ ਸਰਕਾਰ ਦੁਆਰਾ ਕਿਸਾਨ ਵਿਰੋਧੀ ਤਿੰਨ ਬਿੱਲ (ਆਰਡੀਨੈਂਸ) ਨੂੰ ਮਨਜ਼ੂਰੀ ਦਿੱਤੇ ਜਾਣ 'ਤੇ ਸਰਕਾਰ ਪ੍ਰਤੀ ਹਰ ਵਰਗ ਵਿਚ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਬਿੱਲਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਨੂੰ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 35 ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ

ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਅ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਅੱਜ ਜ਼ਿਲੇ੍ਹ ਅੰਦਰ 35 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 502 ਹੋ ਗਈ ...

ਪੂਰੀ ਖ਼ਬਰ »

ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਨੇ ਵਿਸ਼ਵ ਫ਼ਾਰਮੇਸੀ ਦਿਵਸ ਮਨਾਇਆ

ਫ਼ਰੀਦਕੋਟ, 25 ਸਤੰਬਰ (ਸਤੀਸ਼ ਬਾਗ਼ੀ)-ਜ਼ਿਲ੍ਹਾ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਵਲੋਂ ਅੱਜ ਵਿਸ਼ਵ ਫ਼ਾਰਮੇਸੀ ਦਿਵਸ ਕੋਰੋਨਾ ਮਹਾਂਮਾਰੀ ਦੇ ਚਲਦੇ ਸਾਦੇ ਢੰਗ ਨਾਲ ਮਨਾਇਆ ਗਿਆ | ਇਸ ਮੌਕੇੇ ਜ਼ਿਲ੍ਹਾ ਪ੍ਰਧਾਨ ਨਰੇਸ਼ ਸ਼ਰਮਾ ਨੇ ਕੋਰੋਨਾ ਮਹਾਂਮਾਰੀ ਵਿਚ ...

ਪੂਰੀ ਖ਼ਬਰ »

ਟੀ. ਐਸ. ਯੂ. ਪਾਵਰਕਾਮ ਵਲੋਂ ਅਰਥੀ ਫੂਕ ਮੁਜ਼ਾਹਰਾ

ਫ਼ਰੀਦਕੋਟ, 25 ਸਤੰਬਰ (ਸਰਬਜੀਤ ਸਿੰਘ)-ਸਾਂਝਾ ਫੋਰਮ ਪੰਜਾਬ ਦੇ ਸੱਦੇ 'ਤੇ ਸਿਟੀ ਉਪ-ਮੰਡਲ ਫ਼ਰੀਦਕੋਟ ਸਬ-ਅਰਬਨ ਉਪ ਮੰਡਲ ਫ਼ਰੀਦਕੋਟ ਅਤੇ ਗੋਲੇਵਾਲਾ ਦੇ ਸਮੂਚੇ ਮੁਲਾਜ਼ਮਾਂ ਅਤੇ ਠੇਕਾ ਆਧਾਰਿਤ ਕਾਮਿਆਂ ਵਲੋਂ ਅੱਜ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਅਰਥੀ ਫੂਕ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ

ਫ਼ਰੀਦਕੋਟ, 25 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਹਰਗੋੋਬਿੰਦ ਨਗਰ ਫ਼ਰੀਦਕੋਟ ਤੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਕਥਿਤ ਦੋਸ਼ੀ ਮੌਕੇ ਤੋਂ ਭੱਜਣ 'ਚ ...

ਪੂਰੀ ਖ਼ਬਰ »

ਦੀ ਰੈਵੇਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਸੰਘਰਸ਼ ਨੂੰ ਸਮਰਥਨ

ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਆਰਡੀਨੈਂਸ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਧਰਨੇ-ਮੁਜ਼ਾਹਰੇ ਪ੍ਰਦਰਸ਼ਨ ਕਰ ਰਹੇ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਹੋਰ ਭਰਾਤਰੀ ਜਥੇਬੰਦੀਆਂ ਦੀ ਤਰ੍ਹਾਂ 'ਦੀ ਰੈਵੀਨਿਊ ਕਾਨੂੰਗੋ ...

ਪੂਰੀ ਖ਼ਬਰ »

ਕੋਰੋਨਾ ਦੇ ਲੱਛਣ ਦਿਸਣ ਤੋਂ ਪਹਿਲਾਂ ਹੀ ਟੈਸਟ ਕਰਵਾਉਣ ਲੋਕ-ਡਾ: ਮਨਦੀਪ ਕੌਰ

ਜੈਤੋ, 25 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋਂ ਦਿਨ ਵੱਧ ਰਿਹਾ ਹੈ ਜਿਸ ਲਈ ਸਾਨੂੰ ਸਾਰੇ ਇਤਹਿਆਤ ਵਰਤਦਿਆਂ ਵੱਧ ਤੋਂ ਵੱਧ ਟੈਸਟ ਕਰਵਾਉਣੇ ਚਾਹੀਦੇ ਹਨ ਤਾਂ ਕਿ ਸਮਾਂ ਰਹਿੰਦਿਆਂ ਖੁਦ ਨੂੰ ਤੇ ਆਪਣੇ ਪਰਿਵਾਰ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਭੱਠਾ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ

ਫ਼ਰੀਦਕੋਟ, 25 ਸਤੰਬਰ (ਸਰਬਜੀਤ ਸਿੰਘ)-ਨੈਸ਼ਨਲ ਹਾਈਵੇ 54 'ਤੇ ਪਿੰਡ ਕਲੇਰ ਨਜ਼ਦੀਕ ਮੋਟਰਸਾਈਕਲ ਨਾਲ ਟਕਰਾਉਣ ਨਾਲ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਗੁਰਚਰਨ ...

ਪੂਰੀ ਖ਼ਬਰ »

ਜੈਤੋ ਬੱਸ ਸਟੈਂਡ ਕੋਲ ਬਠਿੰਡਾ-ਅੰਮਿ੍ਤਸਰ ਮਾਰਗ ਬੰਦ ਕਰ ਕੇ ਕਿਸਾਨਾਂ ਨੇ ਲਾਇਆ ਧਰਨਾ

ਜੈਤੋ, 25 ਸਤੰਬਰ (ਭੋਲਾ ਸ਼ਰਮਾ)-ਪੰਜਾਬ ਦੀ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਮੂਹ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਜੈਤੋ ਬੱਸ ਸਟੈਂਡ ਕੋਲ ਚੌਾਕ ਵਿਚ ਧਰਨਾ ਲਗਾ ਕੇ ਬਠਿੰਡਾ-ਅੰਮਿ੍ਤਸਰ ਮਾਰਗ ਨੂੰ ਸੁਭਾ ਤੋਂ ਲੈ ਕੇ ਸ਼ਾਮ ਤੱਕ ਬੰਦ ਰੱਖਿਆ ਗਿਆ | ਇਸ ...

ਪੂਰੀ ਖ਼ਬਰ »

ਅੱਜ ਵੀ ਭਰੇ ਜਾਣਗੇ ਬਿਜਲੀ ਦੇ ਬਿੱਲ

ਬਰਗਾੜੀ, 25 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸਹਾਇਕ ਕਾਰਜਕਾਰੀ ਇੰਜੀਨੀਅਰ ਵੰਡ ਉਪ ਮੰਡਲ ਪੀ.ਐਸ.ਪੀ.ਸੀ ਐਲ ਬਰਗਾੜੀ ਨੇ ਦੱਸਿਆ ਕਿ ਬਿਜਲੀ ਦਫ਼ਤਰ ਬਰਗਾੜੀ ਵਿਖੇ ਕੈਸ਼ ਕਾਉਂਟਰ ਅੱਜ ਸ਼ਨੀਵਾਰ ਵੀ ਆਮ ਵਾਂਗ ਖੁੱਲ੍ਹਾ ਰਹੇਗਾ | ਖਪਤਕਾਰ ਆਮ ਦਿਨਾਂ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਬਰਗਾੜੀ ਵਿਖੇ ਵਿਸ਼ਾਲ ਰੋਸ ਧਰਨਾ

ਬਰਗਾੜੀ, 25 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਜੈਤੋ ਦੇ ਵਰਕਰਾਂ ਵਲੋਂ ਬਰਗਾੜੀ ਵਿਖੇ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ, ...

ਪੂਰੀ ਖ਼ਬਰ »

ਵੱਖ-ਵੱਖ ਵਰਗਾਂ ਦੇ ਲੋਕਾਂ ਵਲੋਂ ਨਾਅਰੇਬਾਜ਼ੀ

ਕੋਟਕਪੂਰਾ, 25 ਸਤੰਬਰ (ਮੇਘਰਾਜ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਾਉਣ ਲਈ 31 ਕਿਸਾਨ ਜਥੇਬੰਦੀਆਂ ਵਲੋਂ ਦਿੱਤੇ 'ਪੰਜਾਬ ਬੰਦ' ਦੇ ਸੱਦੇ ਨੂੰ ਸਥਾਨਕ ਸ਼ਹਿਰ 'ਚ ਭਰਵਾਂ ਹੁੰਗਾਰਾ ਮਿਲਿਆ | ਮੁੱਖ ਬਜ਼ਾਰਾਂ 'ਚ ਸਥਿਤ ਦੁਕਾਨਾਂ ਦੇ ...

ਪੂਰੀ ਖ਼ਬਰ »

ਕੇਂਦਰੀ ਆਰਡੀਨੈਂਸਾਂ ਵਿਰੁੱਧ ਮਜ਼ਦੂਰਾਂ ਵਲੋਂ ਪਿੰਡਾਂ 'ਚ ਅਰਥੀ ਫੂਕ ਮੁਜ਼ਾਹਰੇ

ਫ਼ਰੀਦਕੋਟ, 25 ਸਤੰਬਰ (ਸਰਬਜੀਤ ਸਿੰਘ)-ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਪੰਜਾਬ ਖ਼ੇਤ ਮਜ਼ਦੂਰ ਸਦਨ ਵਲੋਂ ਜ਼ਿਲ੍ਹਾ ਫ਼ਰੀਦਕੋਟ ਵਿਖੇ ਡੱਟਵੀਂ ਹਮਾਇਤ ਦਿੱਤੀ ਗਈ | ਪੰਜਾਬ ਖੇਤ ਮਜ਼ਦੂਰ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਬਿੱਲ ਦੇ ਖ਼ਿਲਾਫ਼ ਬੀਬਾ ਬਾਦਲ ਨੇ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦਿੱਤਾ-ਬੰਟੀ ਰੋਮਾਣਾ

ਸਾਦਿਕ, 25 ਸਤੰਬਰ (ਆਰ. ਐਸ. ਧੰੁਨਾ)-ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਕਿਸਾਨ ਪੱਖੀ ਰਿਹਾ ਹੈ ਅਤੇ ਦਲ ਹੀ ਕਿਸਾਨਾਂ ਦੇ ਦੁੱਖ ਦਰਦ ਨੂੰ ਸੱਭ ਤੋਂ ਵੱਧ ਸਮਝਦਾ ਹੈ ਅਤੇੇ ਕਿਸਾਨਾਂ ਦੇ ਸੰਘਰਸ਼ ਨੂੰ ਤੇਜ਼ ਕਰਨ ਲਈ ਹੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ਾਰਤ ...

ਪੂਰੀ ਖ਼ਬਰ »

ਖੇਤੀ ਬਿੱਲਾਂ ਖ਼ਿਲਫ਼ ਰੋਸ ਮਾਰਚ ਕੱਢਿਆ

ਪੰਜਗਰਾੲੀਂ ਕਲਾਂ, 25 ਸਤੰਬਰ (ਸੁਖਮੰਦਰ ਸਿੰਘ ਬਰਾੜ)-ਕਿਸਾਨ ਯੂਨੀਅਨਾਂ ਵਲੋਂ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਪੰਜਗਰਾੲੀਂ ਕਲਾਂ ਖੇਤਰ ਮੁਕੰਮਲ ਤੌਰ 'ਤੇ ਬੰਦ ਰਿਹਾ | ਇਸ ਦੌਰਾਨ ਅੱਜ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਬੰਦ ਦੇ ਸੱਦੇ ਨੂੰ ਮਿਲਿਆ ਭਰਪੂਰ ਸਮਰਥਨ

ਬਾਜਾਖਾਨਾ, 25 ਸਤੰਬਰ (ਜਗਦੀਪ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਆਰਡੀਨੈਂਸ ਦੇ ਵਿਰੋਧ 'ਚ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਭਰਪੂਰ ਸਮਰਥਨ ਮਿਲਿਆ ਹੈ | ਇਸ ਮੌਕੇ ਇੰਦਰਜੀਤ ਸਿੰਘ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਪਿੰਡ ਜਿਉਣ ਵਾਲਾ ਵਾਸੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਫ਼ੂਕਿਆ

ਪੰਜਗਰਾਈਾ ਕਲਾਂ, 25 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਿਚ ਪਿੰਡ ਜਿਉਣ ਵਾਲਾ ਵਿਖੇ ਨਗਰ ਨਿਵਾਸੀਆਂ ਵਲੋਂ ਮਹਿੰਦਰ ਸਿੰਘ ਸਾਬਕਾ ਸਰਪੰਚ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਜਨਰਲ ਕੈਟਾਗਿਰੀ ਵਲੋਂ ਬੰਦ ਦੇ ਸੱਦੇ ਦਾ ਪੁਰਜ਼ੋਰ ਸਮਰਥਨ

ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-25 ਸਤੰਬਰ ਨੂੰ ਕਿਸਾਨਾਂ ਵਲੋਂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ | ਜਿਸ ਦਾ ਜਨਰਲ ਕੈਟਾਗਿਰੀ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ (ਰਜਿ.) ਨੇ ਪੁਰਜ਼ੋਰ ਸਮਰਥਨ ਕੀਤਾ ਹੈ | ਜਿਸ ਦੀ ਲੜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX