ਤਾਜਾ ਖ਼ਬਰਾਂ


ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  4 minutes ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  20 minutes ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  42 minutes ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  24 minutes ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 1 hour ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  1 minute ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 2 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹਾਈ ਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ
. . .  1 day ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
ਮੁੱਖ ਮੰਤਰੀ ਵਲੋਂ ਸ਼ਹੀਦ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਵਾਸ ਪੁਰ ਨਿਵਾਸੀ 18 ਜੇ.ਏ.ਕੇ. ਆਰ.ਆਈ.ਐੱਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ...
ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਕਿਸਾਨਾਂ ਅੱਗੇ ਰੁਕਾਵਟਾਂ ਪਾਉਣ ਦੀ ਨਿਖੇਧੀ
. . .  1 day ago
ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਸਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ...
ਹਾਰਦਿਕ ਪੰਡਿਆ ਵਨਡੇ ਕ੍ਰਿਕਟ ਵਿਚ 1000 ਦੌੜਾਂ ਬਣਾਉਣ ਵਾਲਾ ਸਭ ਤੋਂ ਤੇਜ਼ ਭਾਰਤੀ ਖਿਡਾਰੀ
. . .  1 day ago
ਨਵੀਂ ਦਿੱਲੀ, 27 ਨਵੰਬਰ - ਭਾਰਤੀ ਸਟਾਰ ਹਾਰਦਿਕ ਪਾਂਡਿਆ ਨੇ ਆਸਟਰੇਲੀਆ ਖਿਲਾਫ ਅਰਧ ਸੈਂਕੜਾ ਖੇਡ ਕੇ , ਇਸ ਸਮੇਂ ਦੌਰਾਨ, ਪੰਡਿਆ ਨੇ ਆਪਣੇ ਨਾਮ ਦੀ ਇੱਕ ਵਿਸ਼ੇਸ਼ ਪ੍ਰਾਪਤੀ ਵੀ ...
ਸਰਕਾਰੀ ਸਕੂਲ ਲਾਂਬੜਾ ਦੀ ਅਧਿਆਪਕਾਂ ਦੀ ਕੋਰੋਨਾ ਕਾਰਨ ਮੌਤ
. . .  1 day ago
ਲਾਂਬੜਾ ,27 ਨਵੰਬਰ {ਪਰਮੀਤ ਗੁਪਤਾ}-ਲਾਂਬੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬਤੌਰ ਸਮਾਜਿਕ ਸਿੱਖਿਆ ਦੀ ਅਧਿਆਪਿਕਾ ਵਜੋਂ ਤਾਇਨਾਤ ਮੈਡਮ ਇੰਦੂ ਚਮਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ
ਮੰਦੀ 'ਤੇ ਸਰਕਾਰ ਦੀ ਮੋਹਰ, ਦੂਜੀ ਤਿਮਾਹੀ' ਚ -7.5% ਦਾ ਵਾਧਾ
. . .  1 day ago
ਨਵੀਂ ਦਿੱਲੀ, 27 ਨਵੰਬਰ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਜੀਡੀਪੀ ਦੇ ਵਾਧੇ ਦੇ ਅੰਕੜੇ ਸ਼ੁੱਕਰਵਾਰ, 27 ਨਵੰਬਰ ਨੂੰ ਦੂਜੀ ਵਾਰ ਆਏ ਹਨ । ਵਿੱਤੀ ਸਾਲ 2020-21 ਦੀ ਦੂਜੀ ਜਾਂ ਸਤੰਬਰ ਦੀ ਤਿਮਾਹੀ ਵਿਚ, ਜੀਡੀਪੀ ਵਾਧਾ 7.5% ਤੇ ਨਕਾਰਾਤਮਕ ...
ਹਰਿਆਣਾ ‘ਚ ਕਿਸਾਨ ਕਾਫਲੇ ਦਾ ਪਲਕ ਵਿਛਾ ਸਵਾਗਤ
. . .  1 day ago
ਡੱਬਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣੇ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਵਧਦੇ ਪੰਜਾਬ ਦੇ ਕਿਸਾਨ ਕਾਫਲੇ ਦਾ ਥਾਂ ਥਾਂ ਭਰਵਾਂ ਸਵਾਗਤ ਕੀਤਾ ਹੈ । ਰਾਹ ਵਿੱਚ ਪਿੰਡਾਂ ’ਚ ...
ਭਾਜਪਾ ਆਗੂ ਨੇ ਕੇਂਦਰ ਸਰਕਾਰ ਨੂੰ ਦਿੱਤੀ ਨਸੀਹਤ, ਖੇਤੀ ਸੰਘਰਸ਼ ਦੇ ਸ਼ਾਂਤੀਪੂਰਵਕ ਹੱਲ ਲਈ ਕੇਂਦਰ ਖੁੱਲ੍ਹ-ਦਿਲੀ ਦਿਖਾਵੇ
. . .  1 day ago
ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸਾਬਕਾ ਕੌਮੀ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਸੰਘਰਸ਼ ਕਾਰਨ...
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ
. . .  1 day ago
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ....................
ਅੰਮ੍ਰਿਤਸਰ 'ਚ ਕੋਰੋਨਾ ਦੇ 68 ਨਵੇਂ ਮਾਮਲੇ ਆਏ ਸਾਹਮਣੇ, 3 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 68 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ
. . .  1 day ago
ਫ਼ਿਰੋਜ਼ਪੁਰ, 27 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ 'ਚ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਨੂੰ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ । ਇਸ ਨੂੰ ਲੈ ਕੇ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 103 ਨਵੇਂ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਲੁਧਿਆਣਾ, 27 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋੜੀਂਦੀ ਤਬਦੀਲੀ ਦੀ ਸ਼ੁਰੂਆਤ ਸਾਡੇ ਤੋਂ ਹੀ ਹੋਵੇਗੀ। -ਮਹਾਤਮਾ ਗਾਂਧੀ

ਪੰਜਾਬ / ਜਨਰਲ

ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਪੰਜਾਬ 'ਚ ਮੁਕੰਮਲ ਬੰਦ ਰਿਹਾ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)- ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਤੇ ਬਿਜਲੀ ਸੋਧ ਬਿੱਲ-2020 ਦੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਲਾਗੂ ਕਰਦਿਆਂ ਪੰਜਾਬ ਭਰ 'ਚ ਮੁਕੰਮਲ ਬੰਦ ਰਿਹਾ। ਅੱਜ ਦੇ ਬੰਦ ਦਾ ਸੱਦਾ ਜੋ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਦਿੱਤਾ ਗਿਆ ਸੀ, ਦੀ ਇਹ ਵਿਸ਼ੇਸ਼ਤਾ ਰਹੀ ਕਿ ਪੰਜਾਬ ਦੀਆਂ ਵੱਖ ਜਮਾਤਾਂ ਅਤੇ ਮਹਿਕਮਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਇਕੱਠਾਂ 'ਚ ਵੱਧ ਚੜ੍ਹ ਕੇ ਹਿੱਸਾ ਲਿਆ। ਸੂਬੇ ਭਰ ਤੋਂ ਇਕੱਠੀਆਂ ਕੀਤੀਆਂ ਰਿਪੋਰਟਾਂ ਅਨੁਸਾਰ ਸਾਰੇ ਪੰਜਾਬ 'ਚ ਸੜਕੀ ਅਤੇ ਰੇਲ ਆਵਾਜਾਈ, ਬਾਜ਼ਾਰ, ਦਫ਼ਤਰ ਅਤੇ ਹੋਰ ਸਾਰੇ ਅਦਾਰੇ ਬੰਦ ਰਹੇ। ਬੰਦ ਦੌਰਾਨ ਸਾਰੇ ਪੰਜਾਬ 'ਚ ਤਕਰੀਬਨ 150 ਥਾਵਾਂ 'ਤੇ ਕਿਸਾਨਾਂ ਅਤੇ ਆਮ ਲੋਕਾਂ ਵਲੋਂ ਵੱਡੇ ਧਰਨਿਆਂ ਰਾਹੀਂ ਸੜਕੀ ਅਤੇ ਰੇਲ ਆਵਾਜਾਈ ਠੱਪ ਕੀਤੀ ਗਈ। ਵੱਖ-ਵੱਖ ਥਾਵਾਂ 'ਤੇ ਮੋਰਚੇ 'ਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਨੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ 'ਚ ਪੰਜਾਬ ਅਤੇ ਸਮੁੱਚੇ ਭਾਰਤ ਪੱਧਰ 'ਤੇ ਭਾਜਪਾ ਨਾਲ ਸਬੰਧਿਤ ਸਾਰੇ ਆਗੂਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ ਅਤੇ ਹਰ ਥਾਂ 'ਤੇ ਇਨ੍ਹਾਂ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਦੇ ਹੋਏ ਇਨ੍ਹਾਂ ਨੂੰ ਸਮਾਗਮਾਂ 'ਚ ਬੁਲਾਉਣਾ ਬੰਦ ਕੀਤਾ ਜਾਵੇਗਾ। ਨਾਲ ਹੀ ਆਗੂਆਂ ਨੇ ਐਲਾਨ ਕੀਤਾ ਕਿ ਬੰਦ ਦੇ ਇਸ ਅੰਦੋਲਨ ਤੋਂ ਬਾਅਦ ਇਕ ਅਕਤੂਬਰ ਤੋਂ ਇਨ੍ਹਾਂ 31 ਕਿਸਾਨ ਜਥੇਬੰਦੀਆਂ ਵਲੋਂ ਅਣਮਿੱਥੇ ਸਮੇਂ ਲਈ ਸਮੁੱਚੇ ਪੰਜਾਬ 'ਚ ਰੇਲ ਰੋਕੋ ਪ੍ਰੋਗਰਾਮ ਲਾਗੂ ਕੀਤਾ ਜਾਵੇਗਾ। ਸਾਰੇ ਬੁਲਾਰਿਆਂ ਨੇ ਇਹ ਫ਼ੈਸਲਾ ਵੀ ਲੋਕਾਂ ਦੇ ਇਕੱਠਾਂ 'ਚ ਰੱਖਿਆ ਕਿ ਪੰਜਾਬ ਦੇ ਹਰ ਇਕ ਪਿੰਡ 'ਚ ਇਨ੍ਹਾਂ ਕਿਸਾਨ ਵਿਰੋਧੀ ਅਤੇ ਲੋਕ ਵਿਰੋਧੀ ਬਿੱਲਾਂ ਵਿਰੁੱਧ ਗ੍ਰਾਮ ਸਭਾਵਾਂ ਵਲੋਂ ਮਤੇ ਪਾਸ ਕਰਵਾ ਕੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ। ਅੱਜ ਪੰਜਾਬ ਭਰ 'ਚ ਕੀਤੇ ਬੰਦ 'ਚ ਵੱਖੋ-ਵੱਖ ਵੱਡੇ ਇਕੱਠਾਂ ਨੂੰ ਸੰਬੋਧਨ ਕਰਨ ਵਾਲਿਆਂ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਕਿਸਾਨ ਸੰਘਰਸ਼ ਕਮੇਟੀ ਦੇ ਪੰਜਾਬ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਅਤੇ ਹਰਜੀਤ ਸਿੰਘ ਰਵੀ, ਭਾਰਤੀ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਅਤੇ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਮੀਤ ਪ੍ਰਧਾਨ ਰਜਿੰਦਰ ਸਿੰਘ, ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ: ਦਰਸ਼ਨ ਪਾਲ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਮਹਿੰਮਾਂ ਭਾਰਤੀ ਕਿਸਾਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨ ਸਕੱਤਰ ਸੁਖਦੇਵ ਸਿੰਘ ਕੋਕਰੀ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਜਨਰਲ ਸਕੱਤਰ ਗੁਰਨਾਮ ਸਿੰਘ ਭਿੱਖੀ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਭਾਰਤੀ ਕਿਸਾਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ, ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸਾਂਭਰ ਅਤੇ ਸੂਬਾ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ, ਭਾਰਤੀ ਕਿਸਾਨ ਯੂਨੀਅਨ ਮਾਨ ਦੇ ਜਨਰਲ ਸਕੱਤਰ ਬਲਵੰਤ ਸਿੰਘ ਬਰਾਹਮਕੇ, ਕਿਸਾਨ ਸੰਘਰਸ਼ ਕਮੇਟੀ ਦੁਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ, ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਮਨਜੀਤ ਸਿੰਘ ਰਾਏ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ, ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਕਮੇਟੀ ਦੇ ਜਸਵੰਤ ਸਿੰਘ ਪਠਾਨਕੋਟ, ਭਾਰਤੀ ਕਿਸਾਨ ਮੰਚ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ, ਭਰਤੀ ਕਿਸਾਨ ਯੂਨੀਅਨ ਮਾਨਸਾ ਦੇ ਪ੍ਰਧਾਨ ਬੋਘ ਸਿੰਘ ਮਾਨਸਾ, ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਝੱਬਰ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਦੋਆਬਾ ਕਿਸਾਨ ਕਮੇਟੀ ਦੇ ਹਰਸ਼ਮਿੰਦਰ ਸਿੰਘ, ਕਿਸਾਨ ਕਮੇਟੀ ਦੇ ਆਗੂ ਹਰਪਾਲ ਸਿੰਘ ਸੰਘਾ, ਕੁੱਲ ਹਿੰਦ ਕਿਸਾਨ ਸਭਾ ਮੇਜਰ ਸਿੰਘ ਪੁੰਨਾਵਾਲ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਅਤੇ ਜਨਰਲ ਸਕੱਤਰ ਨਿਰਵੈਲ ਸਿੰਘ ਡਾਲੇਕੇ ਆਦਿ ਨੇ ਸੰਬੋਧਨ ਕੀਤਾ।
ਭਾਕਿਯੂ (ਏਕਤਾ ਉਗਰਾਹਾਂ) ਵਲੋਂ 48 ਥਾਵਾਂ 'ਤੇ ਸੜਕਾਂ ਜਾਮ
ਚੰਡੀਗੜ੍ਹ, (ਅਜੀਤ ਬਿਊਰੋ)- ਕਿਸਾਨ ਮਾਰੂ ਬਿੱਲਾਂ ਨੂੰ ਸੰਸਦ 'ਚ ਧੱਕੇ ਨਾਲ਼ ਪਾਸ ਕਰ ਕੇ ਖੇਤੀ 'ਤੇ ਸਾਮਰਾਜੀ ਕਾਰਪੋਰੇਟਾਂ ਦਾ ਮੁਕੰਮਲ ਕਬਜ਼ਾ ਕਰਾਉਣ ਲਈ ਬਜ਼ਿਦ ਮੋਦੀ ਭਾਜਪਾ ਹਕੂਮਤ ਵਿਰੁੱਧ ਸੰਘਰਸ਼ ਨੂੰ ਸਿਖ਼ਰਾਂ ਵੱਲ ਵਧਾਉਂਦਿਆਂ 31 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਡਟ ਕੇ ਕਾਮਯਾਬ ਕੀਤੇ ਗਏ ਮੁਕੰਮਲ ਪੰਜਾਬ ਬੰਦ ਦੌਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ 13 ਜ਼ਿਲ੍ਹਿਆਂ 'ਚ 48 ਥਾਂਈਂ ਸੜਕ-ਜਾਮ ਧਰਨੇ ਅਤੇ ਮਾਲਵੇ ਦੇ 5 ਜ਼ਿਲ੍ਹਿਆਂ 'ਚ ਮਾਨਸਾ, ਬਰਨਾਲਾ, ਨਾਭਾ (ਪਟਿਆਲਾ), ਛਾਜਲੀ (ਸੰਗਰੂਰ) ਅਤੇ ਰਾਮਪੁਰਾ (ਬਠਿੰਡਾ) ਵਿਖੇ ਦਿੱਲੀ ਵਾਲੇ ਰੇਲਵੇ ਰੂਟਾਂ 'ਤੇ ਰੇਲ-ਜਾਮ ਧਰਨੇ ਲਗਾਏ ਗਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵਲੋਂ ਜਾਰੀ ਕੀਤੇ ਪੈ੍ਰੱਸ ਰਿਲੀਜ਼ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਰੇ ਪੰਜਾਬ 'ਚ ਮੋਦੀ ਭਾਜਪਾ ਹਕੂਮਤ ਵਿਰੁੱਧ ਦਿਨੋਂ ਦਿਨ ਪ੍ਰਚੰਡ ਹੋ ਰਹੇ ਰੋਹ ਦਾ ਪ੍ਰਗਟਾਵਾ ਉਦੋਂ ਦੇਖਣ ਨੂੰ ਮਿਲਿਆ ਜਦੋਂ ਜਥੇਬੰਦੀ ਦੇ ਦਾਇਰੇ ਤੋਂ ਬਾਹਰਲੇ ਕਿਸਾਨ ਮਜ਼ਦੂਰ, ਅਧਿਆਪਕ, ਮੁਲਾਜ਼ਮ, ਬੇਰੁਜ਼ਗਾਰ, ਠੇਕਾ ਕਾਮੇ, ਜਲ ਸਪਲਾਈ ਕਾਮੇ, ਵਕੀਲ, ਡਾਕਟਰ, ਦੁਕਾਨਦਾਰ, ਵਪਾਰੀ, ਦੋਧੀ, ਟੈਕਸੀ ਚਾਲਕ, ਮਿੰਨੀ ਬੱਸ ਚਾਲਕ, ਆਟੋ ਚਾਲਕ, ਸਮਾਜਿਕ ਧਾਰਮਿਕ ਸੇਵਾਦਾਰ, ਖੇਡ-ਕਲੱਬਾਂ ਦੇ ਮੈਂਬਰ, ਪੰਚ ਸਰਪੰਚ ਤੇ ਹੋਰ ਕਿਰਤੀ ਵੀ ਜਥੇ ਲੈ ਕੇ ਧਰਨਿਆਂ 'ਚ ਸ਼ਾਮਿਲ ਹੋਏ। ਇਸ ਦੇ ਬਾਵਜੂਦ ਭਾਰੀ ਗਿਣਤੀ 'ਚ ਨੌਜਵਾਨਾਂ ਤੇ ਔਰਤਾਂ ਸਮੇਤ ਥਾਂ-ਥਾਂ ਸੈਂਕੜਿਆਂ ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਜਥੇਬੰਦੀ ਦੇ ਮੁੱਖ ਬੁਲਾਰਿਆਂ 'ਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਰਾਜਵਿੰਦਰ ਸਿੰਘ ਰਾਮਨਗਰ, ਸ਼ਿੰਗਾਰਾ ਸਿੰਘ ਮਾਨ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ, ਹਰਪ੍ਰੀਤ ਕੌਰ ਜੇਠੂਕੇ, ਸਤਵਿੰਦਰ ਕੌਰ ਸ਼ਾਦੀਹਰੀਕੇ, ਸਨੇਹਦੀਪ, ਅਮਰੀਕ ਸਿੰਘ ਗੰਢੂਆਂ, ਮਨਜੀਤ ਸਿੰਘ ਨਿਆਲ ਸਮੇਤ ਸਾਰੇ ਜ਼ਿਲ੍ਹਿਆਂ ਦੇ ਆਗੂ ਸ਼ਾਮਿਲ ਸਨ।

ਅਕਾਲੀ ਦਲ ਨੇ ਵਜਾਈ ਵੱਖਰੀ ਡਫਲੀ

ਜਲੰਧਰ, 25 ਸਤੰਬਰ (ਮੇਜਰ ਸਿੰਘ)-ਢਾਈ ਦਰਜਨ ਦੇ ਕਰੀਬ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਬਿੱਲਾਂ ਖ਼ਿਲਾਫ਼ ਪੰਜਾਬ ਬੰਦ ਦੇ ਦਿੱਤੇ ਸਰਬ ਸਾਂਝੇ ਸੱਦੇ ਦੀ ਕਈ ਰਾਜਸੀ ਪਾਰਟੀਆਂ ਨੇ ਵੀ ਹਮਾਇਤ ਕੀਤੀ, ਪਰ ਅਕਾਲੀ ਦਲ ਨੇ ਇਸੇ ਦਿਨ ਕਿਸਾਨਾਂ ਦੀ ਹਮਦਰਦੀ ਜਿੱਤਣ ਅਤੇ ਸੰਘਰਸ਼ ...

ਪੂਰੀ ਖ਼ਬਰ »

ਅਕਾਲੀ ਦਲ ਦੇ 'ਚੱਕਾ ਜਾਮ' ਨੂੰ ਭਰਵਾਂ ਹੁੰਗਾਰਾ

ਮੁੱਖ ਮੰਤਰੀ ਪੂਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਣ-ਸੁਖਬੀਰ

ਚੰਡੀਗੜ੍ਹ/ਲੰਬੀ, 25 ਸਤੰਬਰ (ਵਿਕਰਮਜੀਤ ਸਿੰਘ ਮਾਨ/ਰਣਜੀਤ ਸਿੰਘ ਢਿੱਲੋਂ, ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ, ਇਕਬਾਲ ਸਿੰਘ ਸ਼ਾਂਤ)- ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਕਿਸਾਨਾਂ ਦੇ ਹੱਕ 'ਚ ਸੂਬੇ ਭਰ 'ਚ 'ਚੱਕਾ ਜਾਮ' ਕੀਤਾ ਗਿਆ | ਪਾਰਟੀ ਵਲੋਂ ਉਲੀਕੇ ਪ੍ਰੋਗਰਾਮ ...

ਪੂਰੀ ਖ਼ਬਰ »

ਸੁਮੇਧ ਸੈਣੀ ਚੁੱਪ-ਚੁਪੀਤੇ ਸਿੱਟ ਅੱਗੇ ਪੇਸ਼

• ਬਿਨਾਂ ਨੋਟਿਸ ਤੋਂ ਆਉਣ 'ਤੇ ਭੇਜਿਆ ਵਾਪਸ • ਅਦਾਲਤ 'ਚ ਵੀ ਹੋਇਆ ਪੇਸ਼, ਗਿ੍ਫ਼ਤਾਰੀ ਵਾਰੰਟ ਵਾਪਸ, 30 ਸਤੰਬਰ ਲਈ ਸਰਕਾਰ ਨੂੰ ਨੋਟਿਸ ਜਾਰੀ

ਐੱਸ.ਏ.ਐੱਸ. ਨਗਰ, 25 ਸਤੰਬਰ (ਜਸਬੀਰ ਸਿੰਘ ਜੱਸੀ)-ਸਾਬਕਾ ਆਈ. ਏ. ਐੱਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ.ਜੀ.ਪੀ. ਪੰਜਾਬ ਸੁਮੇਧ ਸੈਣੀ ਅੱਜ ਅਚਾਨਕ ...

ਪੂਰੀ ਖ਼ਬਰ »

ਐਲ.ਐਡੀਮੂਲਮ ਆਈ.ਐਨ.ਐਸ. ਦੇ ਪ੍ਰਧਾਨ ਬਣੇ

ਸਰਵਿੰਦਰ ਕੌਰ ਐਗਜ਼ੈਕਟਿਵ ਕਮੇਟੀ ਦੇ ਮੁੜ ਮੈਂਬਰ ਨਿਯੁਕਤ

ਬੈਂਗਲੁਰੂ, 25 ਸਤੰਬਰ (ਏਜੰਸੀ)- ਇੰਡੀਅਨ ਨਿਊਜ਼ਪੇਪਰ ਸੁਸਾਇਟੀ (ਆਈ. ਐਨ. ਐਸ.), ਜੋ ਕਿ ਅਖ਼ਬਾਰ, ਮੈਗਜ਼ੀਨ ਤੇ ਨਿਯਮਤ ਤੌਰ 'ਤੇ ਛਪਣ ਵਾਲੀ ਸਮਗਰੀ ਦੇ ਪ੍ਰਕਾਸ਼ਕਾਂ ਦੀ ਸਭ ਤੋਂ ਸਿਖਰਲੀ ਸੰਸਥਾ ਹੈ, ਦੀ ਸਾਲਾਨਾ ਆਮ ਮੀਟਿੰਗ ਬੈਂਗਲੁਰੂ ਵਿਖੇ ਹੋਈ | ਜਿਸ ਦੌਰਾਨ ਸਾਲ 2020-21 ...

ਪੂਰੀ ਖ਼ਬਰ »

ਭੀਖੀ ਦੇ ਜਵਾਨ ਦੀ ਚੀਨ ਸਰਹੱਦ 'ਤੇ ਮੌਤ

ਭੀਖੀ, 25 ਸਤੰਬਰÐ (ਬਲਦੇਵ ਸਿੰਘ ਸਿੱਧੂ)- ਬੀਤੇ ਕੱਲ੍ਹ ਸਥਾਨਕ ਕਸਬੇ ਦੇ ਵਾਰਡ ਨੰਬਰ-8 ਦੇ ਫ਼ੌਜੀ ਜਵਾਨ ਜਸਵੰਤ ਸਿੰਘ ਪੁੱਤਰ ਸਵ. ਘੁੱਕਰ ਸਿੰਘ ਦੇ ਅਰੁਣਾਚਲ ਪ੍ਰਦੇਸ਼ ਦੀ ਚੀਨ ਸਰਹੱਦ ਡਾਮਡਿੰਗ ਤਵਾਂਗ 'ਤੇ ਮੌਤ ਹੋ ਗਈ | ਮਿ੍ਤਕ ਦੇ ਭਰਾ ਕੁਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪਿਤਾ ਵਲੋਂ ਗਲਾ ਘੁੱਟ ਕੇ ਵਿਆਹੀ ਹੋਈ ਧੀ ਦੀ ਹੱਤਿਆ

ਗੋਨਿਆਣਾ, 25 ਸਤੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਪਿੰਡ ਗੋਨਿਆਣਾ ਖ਼ੁਰਦ ਵਿਖੇ ਅੱਜ ਬਾਅਦ ਦੁਪਹਿਰ ਇਕ ਬਜ਼ੁਰਗ ਨੇ ਆਪਣੀ ਹੀ ਲੜਕੀ ਨੂੰ ਗਲਾ ਘੁੱਟ ਕੇ ਜਾਨੋਂ ਮਾਰ ਦਿੱਤਾ | ਪੁਲਿਸ ਨੂੰ ਦਿੱਤੇ ਬਿਆਨ 'ਚ ਮਨਜੀਤ ਕੌਰ ਨੇ ਕਿਹਾ ਹੈ ਕਿ ਤਕਰੀਬਨ ...

ਪੂਰੀ ਖ਼ਬਰ »

ਨੂਰਪੁਰ ਨੇੜੇ ਕਾਰ ਖੱਡ 'ਚ ਡਿਗਣ ਨਾਲ 3 ਮੌਤਾਂ

ਡਮਟਾਲ, 25 ਸਤੰਬਰ (ਰਾਕੇਸ਼ ਕੁਮਾਰ)- ਥਾਣਾ ਨੂਰਪੁਰ ਅਧੀਨ ਆਉਂਦੇ ਨਾਗਨੀ ਦੇ ਪਾਲੇਰਾ ਦੇ ਕੋਲ ਇਕ ਕਾਰ ਡੂੰਘੀ ਖੱਡ 'ਚ ਡਿੱਗਣ ਨਾਲ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਕਾਂਗੜਾ ਵੱਲ ਜਾ ਰਹੀ ਇਕ ਕਾਰ (ਨੰਬਰ ...

ਪੂਰੀ ਖ਼ਬਰ »

ਭਾਕਿਯੂ (ਏਕਤਾ ਉਗਰਾਹਾਂ) ਵਲੋਂ 48 ਥਾਵਾਂ 'ਤੇ ਸੜਕ-ਜਾਮ ਤੇ ਮਾਲਵੇ 'ਚ 5 ਥਾਂਈਾ ਰੇਲ-ਜਾਮ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)- ਕਿਸਾਨ ਮਾਰੂ ਬਿੱਲਾਂ ਨੂੰ ਸੰਸਦ 'ਚ ਧੱਕੇ ਨਾਲ਼ ਪਾਸ ਕਰ ਕੇ ਖੇਤੀ 'ਤੇ ਸਾਮਰਾਜੀ ਕਾਰਪੋਰੇਟਾਂ ਦਾ ਮੁਕੰਮਲ ਕਬਜ਼ਾ ਕਰਾਉਣ ਲਈ ਬਜ਼ਿਦ ਮੋਦੀ ਭਾਜਪਾ ਹਕੂਮਤ ਵਿਰੁੱਧ ਸੰਘਰਸ਼ ਨੂੰ ਸਿਖ਼ਰਾਂ ਵੱਲ ਵਧਾਉਂਦਿਆਂ 31 ਕਿਸਾਨ ...

ਪੂਰੀ ਖ਼ਬਰ »

ਹਰ ਵਰਗ ਨੇ ਸ਼ਾਂਤਮਈ ਪੰਜਾਬ ਬੰਦ ਕਰ ਕੇ ਬਣਾਇਆ ਇਤਿਹਾਸ

ਪੁਨੀਤ ਬਾਵਾ ਲੁਧਿਆਣਾ, 25 ਸਤੰਬਰ - ਕੇਂਦਰ ਸਰਕਾਰ ਦੇ ਖੇਤੀ ਸੁਧਾਰਾਂ ਦੇ ਨਾਂਅ 'ਤੇ ਲਿਆਂਦੇ ਗਏ ਕਿਸਾਨ ਮਾਰੂ ਖੇਤੀ ਬਿੱਲਾਂ ਦੇ ਖ਼ਿਲਾਫ਼ ਅੱਜ ਪੰਜਾਬ ਦੇ ਹਰ ਵਰਗ ਨੇ ਆਪ ਮੁਹਾਰੇ ਸੜਕਾਂ 'ਤੇ ਉਤਰ ਕੇ ਸ਼ਾਂਤਮਈ ਤਰੀਕੇ ਨਾਲ ਪੰਜਾਬ ਬੰਦ ਕੀਤਾ | ਕੇਂਦਰ ਸਰਕਾਰ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀਕਾਂਡ 'ਚ ਦੋਸ਼ ਪੱਤਰ ਦਾਖ਼ਲ ਕਰਨ 'ਤੇ ਰੋਕ

ਚੰਡੀਗੜ੍ਹ, 25 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸਿੱਟ ਵਲੋਂ ਟਰਾਇਲ ਕੋਰਟ 'ਚ ਦੋਸ਼ ਪੱਤਰ ਦਾਖ਼ਲ ਕਰਨ 'ਤੇ ਰੋਕ ਲਗਾਉਂਦਿਆਂ ਸਰਕਾਰ ਕੋਲੋਂ ਪੁੱਛਿਆ ਹੈ ਕਿ ਜੇਕਰ ਆਈ.ਜੀ. ਕੁੰਵਰ ਵਿਜੈ ਪ੍ਰਤਾਪ ...

ਪੂਰੀ ਖ਼ਬਰ »

10ਵੀਂ ਦੀਆਂ ਮੁਲਤਵੀ ਅਤੇ 12ਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ 26 ਅਕਤੂਬਰ ਤੋਂ ਲੈਣ ਦਾ ਫ਼ੈਸਲਾ

ਐੱਸ.ਏ.ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ 2020 'ਚ 10ਵੀਂ ਦੀਆਂ ਮੁਲਤਵੀ ਅਤੇ 12ਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ | ਬੋਰਡ ਦੇ ਸਕੱਤਰ ਮੁਹੰਮਦ ਤਈਅਬ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ ਅਤੇ ਬੋਰਡਾਂ/ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ ਲਈ ਅਪਣਾਏ ਵੱਖੋ-ਵੱਖਰੇ ਮਾਪਦੰਡ

ਬੋਰਡਾਂ/ਕਾਰਪੋਰੇਸ਼ਨਾਂ ਦੇ ਨਵੀਂ ਪੈਨਸ਼ਨ ਸਕੀਮ ਅਧੀਨ ਭਰਤੀ ਮੁਲਾਜ਼ਮਾਂ ਦੇ ਸੀ.ਪੀ.ਐੱਫ਼. 'ਚ ਨਹੀਂ ਹੋਵੇਗਾ 14 ਫ਼ੀਸਦੀ ਮੈਚਿੰਗ ਸ਼ੇਅਰ ਜਮ੍ਹਾਂ

ਰਾਮਪੁਰਾ ਫੂਲ , 25 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਬੋਰਡਾਂ/ਕਾਰਪੋਰੇਸ਼ਨਾਂ 'ਚ ਕੰਮ ਕਰਦੇ ਮੁਲਾਜ਼ਮਾਂ ਲਈ ਵੱਖੋ-ਵੱਖਰੇ ਮਾਪਦੰਡ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਾਲ 2004 ਤੋਂ ਬਾਅਦ ...

ਪੂਰੀ ਖ਼ਬਰ »

ਜਸਵੀਰ ਗੜ੍ਹੀ ਦੀ ਅਗਵਾਈ 'ਚ ਬਸਪਾ ਵਲੋਂ ਅੰਮਿ੍ਤਸਰ 'ਚ ਰੋਸ ਪ੍ਰਦਰਸ਼ਨ

ਅੰਮਿ੍ਤਸਰ, 25 ਸਤੰਬਰ (ਅਜੀਤ ਬਿਊਰੋ)- ਬਸਪਾ ਦੇ ਸੂਬਾ ਪ੍ਰਧਾਨ ਸ. ਜਸਵੀਰ ਗੜੀ ਨੇ ਅੱਜ ਅੰਮਿ੍ਤਸਰ ਦੀ ਧਰਤੀ ਉੱਪਰ ਵਰਕਰਾਂ ਦੇ ਵਿਸ਼ਾਲ ਰੋਸ ਪ੍ਰਦਰਸਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਬਿੱਲਾਂ ਅਤੇ ਵਜ਼ੀਫ਼ਾ ਘੁਟਾਲੇ ਪਿੱਛੇ ਕਾਂਗਰਸ ਅਤੇ ਭਾਜਪਾ ਦੋਵੇਂ ...

ਪੂਰੀ ਖ਼ਬਰ »

ਪਾਕਿ ਅੱਤਵਾਦੀ ਭਰਤੀ ਦਾ ਇਕ ਵੱਡਾ ਕੇਂਦਰ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)- ਗਲੋਬਲ ਵਾਚ ਐਨਾਲਿਸਿਸ ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਪਾਕਿਸਤਾਨ ਅੱਤਵਾਦੀਆਂ ਦੀ ਭਰਤੀ ਦਾ ਇਕ ਵੱਡਾ ਕੇਂਦਰ ਹੈ | ਰਿਪੋਰਟ ਅਨੁਸਾਰ ਫਰਾਂਸ ਦੀ ਵਿਅੰਗਾਤਮਿਕ ਮੈਗਜ਼ੀਨ ਚਾਰਲੀ ਹੇਬਡੋ ਦੁਆਰਾ 2 ਸਤੰਬਰ ਨੂੰ ਪੈਗ਼ੰਬਰ ...

ਪੂਰੀ ਖ਼ਬਰ »

ਸਾਬਕਾ ਸਿੰਘ ਸਾਹਿਬ ਤਖ਼ਤ ਸ੍ਰੀ ਦਮਦਮਾ ਸਾਹਿਬ ਭਾਈ ਜਸਵੰਤ ਸਿੰਘ ਨਹੀਂ ਰਹੇ

ਧਾਰੀਵਾਲ, 25 ਸਤੰਬਰ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਜ਼ਫਰਵਾਲ ਦੇ ਜੰਮਪਲ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਸਿੰਘ ਸਾਹਿਬ ਭਾਈ ਜਸਵੰਤ ਸਿੰਘ ਨਹੀਂ ਰਹੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਰਣਜੀਤ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਨਾਲ 51 ਹੋਰ ਮੌਤਾਂ, 1809 ਨਵੇਂ ਮਾਮਲੇ

ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਜਿਥੇ ਅੱਜ 51 ਹੋਰ ਮੌਤਾਂ ਹੋ ਗਈਆਂ, ਉਥੇ 1809 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਅੱਜ ਹੋਈਆਂ 51 ਮੌਤਾਂ 'ਚੋਂ 6 ਜ਼ਿਲ੍ਹਾ ਜਲੰਧਰ, 7 ਲੁਧਿਆਣਾ, 5 ਪਟਿਆਲਾ, 6 ਅੰਮਿ੍ਤਸਰ, 2 ਬਠਿੰਡਾ, 1 ਰੋਪੜ, 4 ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਲਈ ਸਰਕਾਰ ਵਲੋਂ ਪ੍ਰਬੰਧ ਮੁਕੰਮਲ

• 4050 ਮੰਡੀਆਂ ਤੇ ਖਰੀਦ ਕੇਂਦਰ ਕੀਤੇ ਨੋਟੀਫਾਈ • ਸੂਬੇ 'ਚ ਕਣਕ ਦਾ 12 ਹਜ਼ਾਰ ਕਰੋੜ ਦਾ ਮਗਰਲਾ ਸਟਾਕ ਮੌਜੂਦ ਹੋਣਾ ਬਣਿਆ ਝੋਨੇ ਦੀ ਖ਼ਰੀਦ ਦੀ ਲਿਮਟ ਪ੍ਰਾਪਤ ਕਰਨ 'ਚ ਅੜਿੱਕਾ

ਚੰਡੀਗੜ੍ਹ, 25 ਸਤੰਬਰ (ਹਰਕਵਲਜੀਤ ਸਿੰਘ)-ਪੰਜਾਬ 'ਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖ਼ਰੀਦ ਲਈ ਰਾਜ ਸਰਕਾਰ ਵਲੋਂ ਭਾਵੇਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਪਰ ਕੇਂਦਰ ਵਲੋਂ ਕੋਈ 12000 ਕਰੋੜ ਰੁਪਏ ਦੀ ਸੂਬੇ ਵਲੋਂ ਖ਼ਰੀਦੀ ਕਣਕ ਚੁੱਕੇ ਨਾ ਜਾ ਸਕਣ ...

ਪੂਰੀ ਖ਼ਬਰ »

ਦਹਾਕਿਆਂ ਬਾਅਦ ਛੋਟੇ ਤੇ ਦਰਮਿਆਨੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਫਾਇਦਾ ਪਹੁੰਚਾਉਣ ਲਈ ਕਾਨੂੰਨ ਬਣਾਇਆ-ਮੋਦੀ

ਕਿਹਾ, ਵਿਰੋਧੀ ਦਲ ਕਿਸਾਨਾਂ ਦੇ ਸਹਾਰੇ ਰਾਜਨੀਤਕ ਰੋਟੀਆਂ ਸੇਕ ਰਹੇ

ਨਵੀਂ ਦਿੱਲੀ, 25 ਸਤੰਬਰ (ਉਪਮਾ ਡਾਗਾ ਪਾਰਥ)-ਖੇਤੀਬਾੜੀ ਬਿੱਲਾਂ ਨੂੰ ਲੈ ਕੇ ਦੇਸ਼ ਭਰ 'ਚ ਹੋ ਰਹੇ ਕਿਸਾਨਾਂ ਦੇ ਪ੍ਰਦਰਸ਼ਨਾਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਵਰਕਰਾਂ ਨੂੰ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਨੂੰ ਕਿਹਾ ਹੈ | ਪ੍ਰਧਾਨ ਮੰਤਰੀ ਨੇ ...

ਪੂਰੀ ਖ਼ਬਰ »

ਦੇਸ਼ 'ਚ ਇਕ ਦਿਨ 'ਚ ਰਿਕਾਰਡ 15 ਲੱਖ ਦੇ ਕਰੀਬ ਕੋਰੋਨਾ ਟੈਸਟ

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਕੇਂਦਰੀ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ ਰਿਕਾਰਡ 14,92,409 ਕੋਵਿਡ-19 ਟੈਸਟ ਕੀਤੇ ਗਏ ਹਨ, ਜਿਸ ਨਾਲ ਕੁੱਲ ਟੈਸਟਾਂ ਦੀ ਗਿਣਤੀ 6,89,28,440 ਪੁੱਜ ਗਈ ਹੈ | ਮੰਤਰਾਲੇ ਨੇ ...

ਪੂਰੀ ਖ਼ਬਰ »

ਜਾਨਸਨ ਐਾਡ ਜਾਨਸਨ ਸਾਲ ਦੇ ਅੰਤ ਤੱਕ ਜਾਰੀ ਕਰ ਸਕਦਾ ਹੈ ਕੋਰੋਨਾ ਵੈਕਸੀਨ

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਅਮਰੀਕੀ ਦਵਾਈ ਨਿਰਮਾਤਾ ਕੰਪਨੀ ਜਾਨਸਨ ਐਾਡ ਜਾਨਸਨ ਨੇ ਕੋਵਿਡ-19 ਵੈਕਸੀਨ ਦੇ ਤੀਜੇ ਪੜਾਅ ਦੇ ਪ੍ਰੀਖਣ ਦਾ ਐਲਾਨ ਕੀਤਾ ਹੈ | ਕੰਪਨੀ ਦੇ ਐਲਾਨ ਨਾਲ ਇਸ ਸਾਲ ਦੇ ਅੰਤ ਤੱਕ ਵੈਕਸੀਨ ਦੇ ਜਾਰੀ ਹੋਣ ਦੀ ਉਮੀਦ ਬੱਝੀ ਹੈ | ਅਮਰੀਕਾ ਦੀ ਕੌਮੀ ...

ਪੂਰੀ ਖ਼ਬਰ »

ਤਿੰਨ ਪੜਾਵਾਂ 'ਚ 28 ਅਕਤੂਬਰ ਤੋਂ ਹੋਣਗੀਆਂ ਬਿਹਾਰ ਵਿਧਾਨ ਸਭਾ ਚੋਣਾਂ

ਨਵੀਂ ਦਿੱਲੀ, 25 ਸਤੰਬਰ (ਉਪਮਾ ਡਾਗਾ ਪਾਰਥ)-ਚੋਣ ਕਮਿਸ਼ਨ ਨੇ ਕੋਰੋਨਾ ਕਾਲ ਦੇ ਦੌਰ 'ਚ ਦੁਨੀਆ ਦੀਆਂ ਹਾਲੇ ਤੱਕ ਦੀਆਂ ਸਭ ਤੋਂ ਵੱਡੀਆਂ ਚੋਣਾਂ-ਬਿਹਾਰ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ | 3 ਪੜਾਵਾਂ 'ਚ ਹੋਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ 28 ਅਕਤੂਬਰ, 3 ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਪੁਲਿਸ ਵਲੋਂ ਵਕੀਲ ਬਾਬਰ ਕਾਦਰੀ ਦੀ ਹੱਤਿਆ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ

ਸ੍ਰੀਨਗਰ, 25 ਸਤੰਬਰ (ਮਨਜੀਤ ਸਿੰਘ)- ਜੰਮੂ-ਕਸ਼ਮੀਰ ਪੁਲਿਸ ਨੇ ਸੁੱਕਰਵਾਰ ਨੂੰ ਬੀਤੇ ਦਿਨ ਸ਼ੱਕੀ ਅੱਤਵਾਦੀਆਂ ਹੱਥੋਂ ਮਾਰੇ ਗਏ ਵਕੀਲ ਬਾਬਰ ਕਾਦਰੀ ਦੀ ਹੱਤਿਆ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਨ ਕਰਨ ਦਾ ਐਲਾਨ ਕੀਤਾ ਹੈ | ਜੰਮੂ-ਕਸ਼ਮੀਰ ਪੁਲਿਸ ਦੇ ...

ਪੂਰੀ ਖ਼ਬਰ »

ਈ.ਡੀ. ਵਲੋਂ ਯੈੱਸ ਬੈਂਕ ਦੇ ਸੰਸਥਾਪਕ ਰਾਣਾ ਕਪੂਰ ਦਾ 127 ਕਰੋੜ ਦਾ ਫਲੈਟ ਜ਼ਬਤ

ਨਵੀਂ ਦਿੱਲੀ, 25 ਸਤੰਬਰ (ਏਜੰਸੀ)- ਵਿੱਤੀ ਬੇਨਿਯਮੀਆਂ ਦੀ ਜਾਂਚ ਕਰਨ ਵਾਲੀ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਯੈਸ ਬੈਂਕ ਦੇ ਸੰਸਥਾਪਕ ਰਾਣਾ ਕਪੂਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਉਸ ਦਾ ਲੰਡਨ ਸਥਿਤ 127 ਕਰੋੜ ਰੁਪਏ ਦਾ ਫਲੈਟ ਜ਼ਬਤ ਕਰ ਲਿਆ ...

ਪੂਰੀ ਖ਼ਬਰ »

ਪੀ.ਜੀ.ਆਈ.'ਚ ਕੋਰੋਨਾ ਵੈਕਸਿਨ ਦਾ ਟਰਾਇਲ ਸ਼ੁਰੂ

ਚੰਡੀਗੜ੍ਹ, 25 ਸਤੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. 'ਚ ਕੋਰੋਨਾ ਵੈਕਸਿਨ ਦਾ ਟਰਾਇਲ ਸ਼ੁਰੂ ਕਰ ਦਿੱਤਾ ਗਿਆ ਹੈ | ਅੱਜ ਤਿੰਨ ਜਣਿਆਂ ਨੂੰ ਵੈਕਸਿਨ ਦਿੱਤੀ ਗਈ | ਇਸ ਤੋਂ ਬਾਅਦ ਉਨ੍ਹਾਂ ਦੀ 28 ਦਿਨਾਂ ਤੱਕ ਨਿਗਰਾਨੀ ਰੱਖੀ ਜਾਏਗੀ | 28 ਦਿਨਾਂ ਬਾਅਦ ਤਿੰਨਾਂ ਨੂੰ ਮੁੜ ਦੂਜੀ ...

ਪੂਰੀ ਖ਼ਬਰ »

ਪੰਜਾਬ ਬੰਦ ਕਾਰਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਾਂਮਾਤਰ ਰਹੀ ਸ਼ਰਧਾਲੂਆਂ ਦੀ ਆਮਦ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਵਿਰੁੱਧ ਅੱਜ ਦੇ ਪੰਜਾਬ ਬੰਦ ਅਤੇ ਅਕਾਲੀ ਦਲ ਬਾਦਲ ਵਲੋਂ ਵੀ ਕਿਸਾਨਾਂ ਮੰਗਾਂ ਦੇ ਹੱਕ 'ਚ ਪੰਜਾਬ ਭਰ 'ਚ ਚਲਾਈ ਗਈ ਚੱਕਾ ਜਾਮ ਮੁਹਿੰਮ ਦਾ ...

ਪੂਰੀ ਖ਼ਬਰ »

ਪੰਜਾਬ ਦੇ ਨਵ-ਨਿਯੁਕਤ ਕਾਂਗਰਸ ਇੰਚਾਰਜ ਹਰੀਸ਼ ਰਾਵਤ 28 ਨੂੰ ਆਉਣਗੇ ਪੰਜਾਬ ਦੌਰੇ 'ਤੇ

• ਸੂਬੇ ਦੇ ਸੀਨੀਅਰ ਆਗੂਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੀਟਿੰਗਾਂ • ਅੰਮਿ੍ਤਸਰ ਫੇਰੀ ਦੌਰਾਨ ਨਵਜੋਤ ਸਿੰਘ ਸਿੱਧੂ ਨਾਲ ਵੀ ਮੁਲਾਕਾਤ ਸੰਭਵ

ਹਰਕਵਲਜੀਤ ਸਿੰਘ ਚੰਡੀਗੜ੍ਹ, 25 ਸਤੰਬਰ - ਪੰਜਾਬ ਕਾਂਗਰਸ ਲਈ ਨਵੇਂ ਨਿਯੁਕਤ ਕੀਤੇ ਗਏ ਜਨਰਲ ਸਕੱਤਰ ਇੰਚਾਰਜ ਹਰੀਸ਼ ਰਾਵਤ 28 ਸਤੰਬਰ ਨੂੰ ਆਪਣੀ ਪਲੇਠੀ ਫੇਰੀ 'ਤੇ ਪੰਜਾਬ ਆ ਰਹੇ ਹਨ ਅਤੇ ਉਨ੍ਹਾਂ ਦੀ ਇਸ ਫੇਰੀ ਲਈ 28 ਅਤੇ 29 ਸਤੰਬਰ ਲਈ ਪ੍ਰੋਗਰਾਮ ਨੂੰ ਅੰਤਿਮ ਰੂਪ ਦੇ ...

ਪੂਰੀ ਖ਼ਬਰ »

ਪਾਕਿ ਅੱਤਵਾਦੀ ਭਰਤੀ ਦਾ ਇਕ ਵੱਡਾ ਕੇਂਦਰ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)- ਗਲੋਬਲ ਵਾਚ ਐਨਾਲਿਸਿਸ ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਪਾਕਿਸਤਾਨ ਅੱਤਵਾਦੀਆਂ ਦੀ ਭਰਤੀ ਦਾ ਇਕ ਵੱਡਾ ਕੇਂਦਰ ਹੈ | ਰਿਪੋਰਟ ਅਨੁਸਾਰ ਫਰਾਂਸ ਦੀ ਵਿਅੰਗਾਤਮਿਕ ਮੈਗਜ਼ੀਨ ਚਾਰਲੀ ਹੇਬਡੋ ਦੁਆਰਾ 2 ਸਤੰਬਰ ਨੂੰ ਪੈਗ਼ੰਬਰ ...

ਪੂਰੀ ਖ਼ਬਰ »

ਆਰ.ਐਫ.ਐਲ. ਮਾਮਲੇ 'ਚ ਦਿੱਲੀ ਅਦਾਲਤ ਵਲੋਂ ਸ਼ਿਵਇੰਦਰ ਸਿੰਘ ਦੀ ਜ਼ਮਾਨਤ ਅਰਜ਼ੀ ਖਾਰਜ

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਦਿੱਲੀ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਫੋਰਟੀਜ਼ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਇੰਦਰ ਸਿੰਘ ਦੀ ਰੇਲੀਗੇਅਰ ਫਿਨਵੇਸਟ ਲਿ: (ਆਰ.ਐਫ.ਐਲ.) ਦੇ ਫੰਡਾਂ 'ਚ ਕਥਿਤ ਤੌਰ 'ਤੇ ਕੀਤੀ ਦੁਰਵਰਤੋਂ ਦੇ ਮਾਮਲੇ 'ਚ ਜ਼ਮਾਨਤ ਪਟੀਸ਼ਨ ਇਹ ...

ਪੂਰੀ ਖ਼ਬਰ »

ਬਿਜਬਹਾੜਾ ਮੁਕਾਬਲੇ 'ਚ ਲਸ਼ਕਰ ਕਮਾਂਡਰ ਆਦਿਲ ਸਮੇਤ 2 ਅੱਤਵਾਦੀ ਹਲਾਕ

ਸ੍ਰੀਨਗਰ, 25 ਸਤੰਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬਹਾੜਾ 'ਚ ਸੁਰੱਖਿਆ ਬਲਾਂ ਨਾਲ ਬੀਤੀ ਰਾਤ ਤੋਂ ਜਾਰੀ ਮੁਕਾਬਲੇ ਦੌਰਾਨ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦਾ ਇਕ ਸਥਾਨਕ ਤੇ ਇਕ ਵਿਦੇਸ਼ੀ ਕਮਾਂਡਰ ਮਾਰੇ ਗਏ ਹਨ | ੇ ਸ਼ੁੱਕਰਵਾਰ ...

ਪੂਰੀ ਖ਼ਬਰ »

ਵੋਡਾਫੋਨ ਨੇ 20,000 ਕਰੋੜ ਰੁਪਏ ਦਾ ਸਾਲਸੀ ਕੇਸ ਜਿੱਤਿਆ

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਦੂਰਸੰਚਾਰ ਕੰਪਨੀ ਵੋਡਾਫੋਨ ਨੇ ਕਰ ਵਿਵਾਦ ਮਾਮਲੇ 'ਚ ਭਾਰਤ ਸਰਕਾਰ ਨੂੰ ਹਰਾ ਕੇ ਅੰਤਰਰਾਸ਼ਟਰੀ ਸਾਲਸੀ ਵਾਲਾ ਕੇਸ ਜਿੱਤ ਲਿਆ ਹੈ | ਕੰਪਨੀ ਨੇ ਦੱਸਿਆ ਕਿ ਉਸ ਨੂੰ ਸਿੰਗਾਪੁਰ ਦੀ ਇਕ ਅੰਤਰਰਾਸ਼ਟਰੀ ਅਦਾਲਤ 'ਚ 12000 ਕਰੋੜ ਰੁਪਏ ਬਕਾਇਆ ...

ਪੂਰੀ ਖ਼ਬਰ »

ਕੇਂਦਰ ਵਲੋਂ 670 ਇਲੈਕਟਿ੍ਕ ਬੱਸਾਂ ਨੂੰ ਮਨਜ਼ੂਰੀ

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਵਾਤਾਵਰਣ ਅਨਕੂਲ ਜਨਤਕ ਆਵਾਜਾਈ ਨੂੰ ਬੜਾਵਾ ਦੇਣ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ 'ਫੇਮ ਇੰਡੀਆ' ਮੁਹਿੰਮ ਦੇ ਦੂਜੇ ਪੜਾਅ ਤਹਿਤ ਮਹਾਰਾਸ਼ਟਰ, ਗੋਆ, ਗੁਜਰਾਤ ਤੇ ਚੰਡੀਗੜ੍ਹ ਲਈ 670 ਨਵੀਂਆਂ ਇਲੈਕਟਿ੍ਕ ...

ਪੂਰੀ ਖ਼ਬਰ »

ਸੁਖਬੀਰ ਦਾ 4 ਦਿਨਾ ਪੰਜਾਬ ਦੌਰਾ ਅੱਜ ਤੋਂ

ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਕੱਲ੍ਹ ਤੋਂ 4 ਦਿਨਾਂ ਪੰਜਾਬ ਦੌਰਾ ਸ਼ੁਰੂ ਕੀਤਾ ਜਾ ਰਿਹਾ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਜਾਨਸਨ ਐਾਡ ਜਾਨਸਨ ਸਾਲ ਦੇ ਅੰਤ ਤੱਕ ਜਾਰੀ ਕਰ ਸਕਦਾ ਹੈ ਕੋਰੋਨਾ ਵੈਕਸੀਨ

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਅਮਰੀਕੀ ਦਵਾਈ ਨਿਰਮਾਤਾ ਕੰਪਨੀ ਜਾਨਸਨ ਐਾਡ ਜਾਨਸਨ ਨੇ ਕੋਵਿਡ-19 ਵੈਕਸੀਨ ਦੇ ਤੀਜੇ ਪੜਾਅ ਦੇ ਪ੍ਰੀਖਣ ਦਾ ਐਲਾਨ ਕੀਤਾ ਹੈ | ਕੰਪਨੀ ਦੇ ਐਲਾਨ ਨਾਲ ਇਸ ਸਾਲ ਦੇ ਅੰਤ ਤੱਕ ਵੈਕਸੀਨ ਦੇ ਜਾਰੀ ਹੋਣ ਦੀ ਉਮੀਦ ਬੱਝੀ ਹੈ | ਅਮਰੀਕਾ ਦੀ ਕੌਮੀ ...

ਪੂਰੀ ਖ਼ਬਰ »

ਕੈਗ ਦਾ ਖੁਲਾਸਾ, ਕੇਂਦਰ ਨੇ ਜੀ.ਐਸ.ਟੀ. ਫੰਡ ਦਾ ਕਿਤੇ ਹੋਰ ਕੀਤਾ ਇਸਤੇਮਾਲ

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਕੇਂਦਰ ਸਰਕਾਰ ਨੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਵਿੱਤ ਸਾਲ 2017-18 ਅਤੇ 2018-19 'ਚ ਜੀ.ਐਸ.ਟੀ. ਮੁਆਵਜੇ ਦੀ 47,272 ਕਰੋੜ ਰੁਪਏ ਦੀ ਰਾਸ਼ੀ 'ਕਨਸੋਲੀਡੇਟਿਡ ਫੰਡ ਆਫ ਇੰਡੀਆ' (ਸੀ.ਐਫ.ਆਈ.) 'ਤੇ ਰੱਖੀ ਤੇ ਇਸ ਫੰਡ ਨੂੰ ਦੂਸਰੇ ਕੰਮ ਲਈ ਵਰਤਿਆ | ਕੈਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX