ਤਾਜਾ ਖ਼ਬਰਾਂ


ਮੁੜ ਨਾਨੀ ਬਣੀ ਹੇਮਾ ਮਾਲਿਨੀ, ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਦਿੱਤਾ ਜਨਮ
. . .  6 minutes ago
ਮੁੰਬਈ, 28 ਨਵੰਬਰ- ਹੇਮਾ ਮਾਲਿਨੀ ਇਕ ਵਾਰ ਫਿਰ 72 ਸਾਲ ਦੀ ਉਮਰ 'ਚ ਨਾਨੀ ਬਣ ਗਈ ਹੈ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ...
'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਉੱਤਰ ਪ੍ਰਦੇਸ਼ ਦੀ ਰਾਜਪਾਲ ਨੇ ਦਿੱਤੀ ਮਨਜ਼ੂਰੀ
. . .  16 minutes ago
ਲਖਨਊ, 28 ਨਵੰਬਰ- ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ 'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਮਨਜ਼ੂਰੀ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  29 minutes ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  45 minutes ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  49 minutes ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 1 hour ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 3 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹਾਈ ਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ
. . .  1 day ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
ਮੁੱਖ ਮੰਤਰੀ ਵਲੋਂ ਸ਼ਹੀਦ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਵਾਸ ਪੁਰ ਨਿਵਾਸੀ 18 ਜੇ.ਏ.ਕੇ. ਆਰ.ਆਈ.ਐੱਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ...
ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਕਿਸਾਨਾਂ ਅੱਗੇ ਰੁਕਾਵਟਾਂ ਪਾਉਣ ਦੀ ਨਿਖੇਧੀ
. . .  1 day ago
ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਸਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ...
ਹਾਰਦਿਕ ਪੰਡਿਆ ਵਨਡੇ ਕ੍ਰਿਕਟ ਵਿਚ 1000 ਦੌੜਾਂ ਬਣਾਉਣ ਵਾਲਾ ਸਭ ਤੋਂ ਤੇਜ਼ ਭਾਰਤੀ ਖਿਡਾਰੀ
. . .  1 day ago
ਨਵੀਂ ਦਿੱਲੀ, 27 ਨਵੰਬਰ - ਭਾਰਤੀ ਸਟਾਰ ਹਾਰਦਿਕ ਪਾਂਡਿਆ ਨੇ ਆਸਟਰੇਲੀਆ ਖਿਲਾਫ ਅਰਧ ਸੈਂਕੜਾ ਖੇਡ ਕੇ , ਇਸ ਸਮੇਂ ਦੌਰਾਨ, ਪੰਡਿਆ ਨੇ ਆਪਣੇ ਨਾਮ ਦੀ ਇੱਕ ਵਿਸ਼ੇਸ਼ ਪ੍ਰਾਪਤੀ ਵੀ ...
ਸਰਕਾਰੀ ਸਕੂਲ ਲਾਂਬੜਾ ਦੀ ਅਧਿਆਪਕਾਂ ਦੀ ਕੋਰੋਨਾ ਕਾਰਨ ਮੌਤ
. . .  1 day ago
ਲਾਂਬੜਾ ,27 ਨਵੰਬਰ {ਪਰਮੀਤ ਗੁਪਤਾ}-ਲਾਂਬੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬਤੌਰ ਸਮਾਜਿਕ ਸਿੱਖਿਆ ਦੀ ਅਧਿਆਪਿਕਾ ਵਜੋਂ ਤਾਇਨਾਤ ਮੈਡਮ ਇੰਦੂ ਚਮਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ
ਮੰਦੀ 'ਤੇ ਸਰਕਾਰ ਦੀ ਮੋਹਰ, ਦੂਜੀ ਤਿਮਾਹੀ' ਚ -7.5% ਦਾ ਵਾਧਾ
. . .  1 day ago
ਨਵੀਂ ਦਿੱਲੀ, 27 ਨਵੰਬਰ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਜੀਡੀਪੀ ਦੇ ਵਾਧੇ ਦੇ ਅੰਕੜੇ ਸ਼ੁੱਕਰਵਾਰ, 27 ਨਵੰਬਰ ਨੂੰ ਦੂਜੀ ਵਾਰ ਆਏ ਹਨ । ਵਿੱਤੀ ਸਾਲ 2020-21 ਦੀ ਦੂਜੀ ਜਾਂ ਸਤੰਬਰ ਦੀ ਤਿਮਾਹੀ ਵਿਚ, ਜੀਡੀਪੀ ਵਾਧਾ 7.5% ਤੇ ਨਕਾਰਾਤਮਕ ...
ਹਰਿਆਣਾ ‘ਚ ਕਿਸਾਨ ਕਾਫਲੇ ਦਾ ਪਲਕ ਵਿਛਾ ਸਵਾਗਤ
. . .  1 day ago
ਡੱਬਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣੇ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਵਧਦੇ ਪੰਜਾਬ ਦੇ ਕਿਸਾਨ ਕਾਫਲੇ ਦਾ ਥਾਂ ਥਾਂ ਭਰਵਾਂ ਸਵਾਗਤ ਕੀਤਾ ਹੈ । ਰਾਹ ਵਿੱਚ ਪਿੰਡਾਂ ’ਚ ...
ਭਾਜਪਾ ਆਗੂ ਨੇ ਕੇਂਦਰ ਸਰਕਾਰ ਨੂੰ ਦਿੱਤੀ ਨਸੀਹਤ, ਖੇਤੀ ਸੰਘਰਸ਼ ਦੇ ਸ਼ਾਂਤੀਪੂਰਵਕ ਹੱਲ ਲਈ ਕੇਂਦਰ ਖੁੱਲ੍ਹ-ਦਿਲੀ ਦਿਖਾਵੇ
. . .  1 day ago
ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸਾਬਕਾ ਕੌਮੀ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਸੰਘਰਸ਼ ਕਾਰਨ...
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ
. . .  1 day ago
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ....................
ਅੰਮ੍ਰਿਤਸਰ 'ਚ ਕੋਰੋਨਾ ਦੇ 68 ਨਵੇਂ ਮਾਮਲੇ ਆਏ ਸਾਹਮਣੇ, 3 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 68 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋੜੀਂਦੀ ਤਬਦੀਲੀ ਦੀ ਸ਼ੁਰੂਆਤ ਸਾਡੇ ਤੋਂ ਹੀ ਹੋਵੇਗੀ। -ਮਹਾਤਮਾ ਗਾਂਧੀ

ਸੰਗਰੂਰ

ਅੱਜ ਦੇ ਧਰਨੇ 'ਚ ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਨੂੰ ਮਿਲਿਆ ਭਰਵਾਂ ਸਮਰਥਨ

ਸੰਗਰੂਰ, 25 ਸਤੰਬਰ (ਅਮਨਦੀਪ ਸਿੰਘ ਬਿੱਟਾ)- ਕੇਂਦਰੀ ਖੇਤੀ ਬਿੱਲਾਂ ਖ਼ਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਸੰਗਰੂਰ 'ਚ ਜ਼ਬਰਦਸਤ ਹੁੰਗਾਰਾ ਦੇਖਣ ਨੰੂ ਮਿਲਿਆ | ਕਿਸਾਨ ਜਥੇਬੰਦੀਆਂ ਵਲੋਂ ਸੰਗਰੂਰ-ਬਰਨਾਲਾ ਕੈਂਚੀਆਂ ਵਿਖੇ ਦਿੱਤੇ ਧਰਨੇ ਵਿਚ ਜਿਥੇ ਕਿਸਾਨ ਭਾਈਚਾਰਾ ਵੱਡੀ ਗਿਣਤੀ ਵਿਚ ਵਹੀਰਾਂ ਘੱਤ ਕੇ ਆਇਆ ਉੱਥੇ ਤੱਪਦੀ ਧੁੱਪ 'ਚ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਆਗੂ ਸਾਬਕਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਵੀ ਧਰਨੇ ਦੌਰਾਨ ਕਿਸਾਨਾਂ ਦੇ ਹੱਕ 'ਚ ਧਰਨਾ ਖ਼ਤਮ ਹੋਣ ਤੱਕ ਡਟੇ ਰਹੇ | ਕਿਸਾਨ ਜਥੇਬੰਦੀਆਂ ਜਿਨ੍ਹਾਂ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਹਰਜੀਤ ਸਿੰਘ ਮੰਗਵਾਲ, ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਆਗੂ ਗੁਰਮੇਲ ਸਿੰਘ, ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਜ਼ਿਲ੍ਹਾ ਕਨਵੀਨਰ ਜਗਦੀਪ ਸਿੰਘ ਬਹਾਦਰਪੁਰ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਬਟੜਿਆਣਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਤੁੰਗਾਂ, ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਭਰਪੂਰ ਸਿੰਘ ਦੁੱਗਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ-ਖੇਤੀ ਬਿੱਲ ਜਿੱਥੇ ਕਿਸਾਨਾਂ ਦੀ ਮੌਤ 'ਤੇ ਸਿੱਧੇ ਵਾਰੰਟ ਹਨ ਉੱਥੇ ਇਨ੍ਹਾਂ ਬਿੱਲਾਂ ਨਾਲ ਪੰਜਾਬ ਦੀ ਆਰਥਿਕਤਾ ਵੀ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ | ਧਰਨੇ 'ਚ ਆੜ੍ਹਤੀ ਐਸੋਸੀਏਸ਼ਨ ਦੇ ਸੋਮਨਾਥ ਬਾਂਸਲ, ਵਪਾਰ ਮੰਡਲ ਦੇ ਜਸਵਿੰਦਰ ਸਿੰਘ ਪਿੰ੍ਰਸ, ਮੁਕੇਸ਼ ਮਲੌਦ, ਜਸਪਾਲ ਸ਼ਰਮਾ, ਸੰਜੀਵ ਮਿੰਟੂ, ਅਸ਼ੋਕ ਬਾਂਸਲ, ਅਸ਼ੋਕ ਗੋਇਲ ਕਰਿਆਣਾ ਐਸੋਸੀਏਸ਼ਨ, ਡਾ. ਮੇਘ ਸਿੰਘ ਮਾਣਕੀ, ਫਲਜੀਤ ਸਿੰਘ, ਸੁਖਦੀਪ ਸਿੰਘ ਹਥਨ, ਪੈਨਸ਼ਨਰਜ਼ ਆਗੂ ਰਾਜ ਕੁਮਾਰ ਅਰੋੜਾ, ਬਲਵਿੰਦਰ ਸਿੰਘ ਬਡਰੁੱਖਾਂ, ਗੁਰਮਹਿਕ ਕੌਰ ਗਰੇਵਾਲ, ਬੰਟੀ ਸਿੱਧੂ ਹਰੀਪੁਰਾ, ਗੁਰਨਾਮ ਸਿੰਘ ਭਿੰਡਰ, ਮੱਖਣ ਤੋਲਾਵਾਲ, ਗੁਰਮੀਤ ਸਿੰਘ ਭੱਟੀਵਾਲ, ਜਰਨੈਲ ਸਿੰਘ ਜਹਾਂਗੀਰ ਆਦਿ ਆਗੂਆਂ ਨੇ ਸੰਬੋਧਨ ਕੀਤਾ |
ਕਾਫ਼ਲੇ ਸਮੇਤ ਧਰਨੇ 'ਚ ਪੁੱਜੇ ਪਰਮਿੰਦਰ ਸਿੰਘ ਢੀਂਡਸਾ
ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਜਿਨ੍ਹਾਂ ਕਿਸਾਨਾਂ ਦੇ ਹੱਕ 'ਚ ਰੋਸ ਧਰਨੇ ਦੌਰਾਨ ਸ਼ਮੂਲੀਅਤ ਕਰਦਿਆਂ ਡੱਟ ਕੇ ਸਾਥ ਦਿੱਤਾ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਿਆਸੀ ਹਿਤਾਂ ਤੋਂ ਉੱਪਰ ਉੱਠ ਕੇ ਕਿਸਾਨ ਦੇ ਪੁੱਤ ਹੋਣ ਦੇ ਨਾਤੇ ਧਰਨੇ ਵਿਚ ਸ਼ਮੂਲੀਅਤ ਕਰ ਰਹੇ ਹਨ | ਪਰਮਿੰਦਰ ਸਿੰਘ ਢੀਂਡਸਾ ਆਪਣੇ ਨਿਵਾਸ ਸਥਾਨ ਤੋਂ ਸਮਰਥਕਾਂ ਨਾਲ ਇਕੱਤਰਤਾ ਵਿਚ ਪੈਦਲ ਰੋਸ ਮਾਰਚ ਕਰਦੇ ਰੋਸ ਧਰਨੇ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਤਿਗੁਰ ਸਿੰਘ ਨਮੋਲ, ਚਮਨਦੀਪ ਸਿੰਘ ਮਿਲਖੀ, ਵਪਾਰ ਮੰਡਲ ਦੇ ਪ੍ਰਧਾਨ ਜਸਵਿੰਦਰ ਸਿੰਘ ਪਿ੍ੰਸ, ਗਿਆਨ ਸਿੰਘ ਚੰਗਾਲ, ਵਿਜੈ ਲੰਕੇਸ਼, ਸ਼੍ਰੋਮਣੀ ਕਮੇਟੀ ਮੈਂਬਰ ਮਲਕੀਤ ਸਿੰਘ ਚੰਗਾਲ, ਸੁਖਦੇਵ ਸਿੰਘ ਭਲਵਾਨ, ਅਮਨਵੀਰ ਸਿੰਘ ਚੈਰੀ, ਕੁਲਦੀਪ ਸਿੰਘ ਬੁੱਗਰਾ, ਮੱਖਣ ਸਿੰਘ ਉਭਾਵਾਲ, ਨਾਜ਼ਰ ਸਿੰਘ ਦਿਆਲਗੜ੍ਹ, ਜਸਵੀਰ ਸਿੰਘ ਭਿੰਡਰਾਂ, ਕਰਮਜੀਤ ਸਿੰਘ ਦਰਸੀ, ਕੇਵਲ ਸਿੰਘ, ਵਿਜੈ ਸਾਹਨੀ, ਸੰਦੀਪ ਦਾਨੀਆ, ਨਰਿੰਦਰ ਸਿੰਘ ਗਗੜਪੁਰ, ਪਾਲ ਸਿੰਘ, ਇੰਦਰਜੀਤ ਸਿੰਘ ਤੂਰ, ਹਰਪ੍ਰੀਤ ਸਿੰਘ ਢੀਂਡਸਾ, ਗੁਰਪ੍ਰੀਤ ਸਿੰਘ ਘਾਬਦਾ, ਹਰਿਨੰਦ ਖਿੱਲਰੀਆਂ, ਗੁਰਜੰਟ ਸਿੰਘ ਉਭਾਵਾਲ, ਭਿੰਦਰ ਸੰਘਰੇੜੀ, ਨਾਇਬ ਸਿੰਘ, ਕੁਲਵੰਤ ਸਿੰਘ, ਹਰਮਿੰਦਰ ਸਿੰਘ, ਜੀਤ ਸਿੰਘ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਸੁਖਬੀਰ ਸਿੰਘ ਭਲਵਾਨ, ਜਸਵਿੰਦਰ ਸਿੰਘ ਬਿੱਲਾ, ਸੰਦੀਪ ਡੂਡੀਆ, ਸੰਜੇ ਕੋਚ, ਚਮਕੌਰ ਸਿੰਘ ਬਾਦਲਗੜ੍ਹ, ਗੁਰਦੀਪ ਸਿੰਘ ਡੁਡੀਆ, ਗੁਰਮੀਤ ਸਿੰਘ ਜੋਹਲ ਮੌਜੂਦ ਸਨ |
ਆੜ੍ਹਤੀ ਐਸੋਸੀਏਸ਼ਨ ਸਮੇਤ ਹੋਰ ਜਥੇਬੰਦੀਆਂ ਨੇ ਵੀ ਕੀਤੀ ਸ਼ਮੂਲੀਅਤ
ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੋਮਨਾਥ ਸੋਮਾ, ਸੁਖਵਿੰਦਰ ਸਿੰਘ, ਮੇਵਾ ਸਿੰਘ, ਜਰਨੈਲ ਸਿੰਘ, ਗੁਰਨਾਮ ਸਿੰਘ, ਬਲਵੰਤ ਸਿੰਘ, ਜੀਵਨ ਕੁਮਾਰ, ਕੋਸ਼ਲ ਕਿਸ਼ੋਰ, ਰਾਕੇਸ਼ ਕੁਮਾਰ, ਸ਼ਿਵਜੀ ਰਾਜ, ਜਗਜੀਵਨ ਰਿੰਕੂ, ਅਰੁਨ ਕੁਮਾਰ ਬੰਟੀ ਤੋਂ ਇਲਾਵਾ ਕਰਿਆਣਾ ਐਸੋਸੀਏਸ਼ਨ ਰਜਨੀਸ਼ ਕੁਮਾਰ ਨੀਟੂ, ਸ਼ੈਲਰ ਐਸੋਸੀਏਸ਼ਨ ਦੇ ਅਸ਼ੋਕ ਬਾਂਸਲ, ਪੈਸਟੀਸਾਈਡਜ਼ ਯੂਨੀਅਨ ਵਲੋਂ ਅਵਤਾਰ ਸਿੰਘ ਖੁਰਾਣੀ, ਗੱਲਾ ਮਜ਼ਦੂਰ ਯੂਨੀਅਨ ਦੇ ਨੁਮਾਇੰਦਿਆਂ ਨੇ ਵੀ ਧਰਨੇ 'ਚ ਸ਼ਮੂਲੀਅਤ ਕੀਤੀ |
ਗ੍ਰੰਥੀ ਰਾਗੀ ਸਭਾ ਨੇ ਮੋਦੀ ਦਾ ਪੁਤਲਾ ਫੂਕਿਆ
ਗੁਰਮਤਿ ਗ੍ਰੰਥੀ ਰਾਗੀ ਸਭਾ ਦੇ ਪ੍ਰਧਾਨ ਬਾਬਾ ਬਚਿੱਤਰ ਸਿੰਘ ਨੇ ਵੀ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਨੂੰ ਪੰਜਾਬ ਦੀ ਆਰਥਿਕਤਾ ਲਈ ਵੱਡਾ ਖ਼ਤਰਾ ਕਰਾਰ ਦਿੰਦਿਆਂ ਆਪਣੇ ਸਾਥੀਆਂ ਸਮੇਤ ਬਰਨਾਲਾ ਕੈਂਚੀਆਂ ਵਿਖੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ | ਇਸ ਮੌਕੇ ਭਾਈ ਗੁਰਪ੍ਰੀਤ ਸਿੰਘ, ਭਾਈ ਕੇਵਲ ਸਿੰਘ, ਰਾਜਵਿੰਦਰ ਸਿੰਘ ਰਾਜੂ, ਕੁਲਵੰਤ ਸਿੰਘ ਬੁਰਜ, ਜਥੇ. ਜਸਵੰਤ ਸਿੰਘ ਜੋਤੀ ਸਰੂਪ, ਗੁਰਵਿੰਦਰ ਸਿੰਘ ਕਾਕਾ ਖੰਗੂੜਾ ਵੀ ਮੌਜੂਦ ਸਨ |
ਉਗਰਾਹਾਂ ਵਲੋਂ ਬਡਰੁੱਖਾਂ 'ਚ ਲਗਾਇਆ ਧਰਨਾ
ਇਤਿਹਾਸਕ ਪਿੰਡ ਬਡਰੁੱਖਾਂ ਵਿਖੇ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਗੋਬਿੰਦਰ ਸਿੰਘ ਮੰਗਵਾਲ, ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ ਸੰਗਰੂਰ-ਬਰਨਾਲਾ ਸੜਕ 'ਤੇ ਧਰਨਾ ਦਿੱਤਾ ਗਿਆ | ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਬਿੱਲਾਂ ਖ਼ਿਲਾਫ਼ ਪੰਜਾਬ ਦੀ ਸਮੂਹ ਜਥੇਬੰਦੀਆਂ ਇਕਜੁੱਟ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿਨ੍ਹੀਂ ਦੇਰ ਬਿੱਲ ਵਾਪਸ ਨਹੀਂ ਹੁੰਦੇ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਗੋਬਿੰਦਰ ਸਿੰਘ, ਗੁਰਦੀਪ ਸਿੰਘ ਕੰਮੋਮਾਜਰਾ, ਹਰਦੇਵ ਸਿੰਘ ਕੁਲਾਰਾ, ਰਾਮ ਸਿੰਘ ਕਕੜਵਾਲ, ਦਰਸ਼ਨ ਸਿੰਘ ਕਿਲਾ, ਮਨਜੀਤ ਸਿੰਘ ਜਹਾਂਗੀਰ, ਕਰਮਜੀਤ ਸਿੰਘ ਮੰਗਵਾਲ, ਹਰਪਾਲ ਸਿੰਘ ਪੇਧਨੀ ਵੀ ਹਾਜ਼ਰ ਸਨ |
ਚੀਮਾ ਨੇ ਵੀ ਲਗਵਾਈ ਹਾਜ਼ਰੀ
ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਐਡ. ਹਰਪਾਲ ਸਿੰਘ ਚੀਮਾ ਨੇ ਵੀ ਧਰਨੇ ਵਿਚ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਉਨ੍ਹਾਂ ਨੂੰ ਧਰਨਾਕਾਰੀਆਂ ਵਲੋਂ ਬਨਾਏ ਨਿਯਮਾਂ ਅਨੁਸਾਰ ਭਾਵੇਂ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਪਰ ਉਨ੍ਹਾਂ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਲੋਕ ਸਭਾ ਵਿਚ ਬਿਲਾਂ ਦਾ ਕਰੜਾ ਵਿਰੋਧ ਕੀਤਾ ਹੈ | ਉਨ੍ਹਾਂ ਕਿਹਾ ਕਿ ਆਪ ਦਾ ਸੰਘਰਸ਼ ਤਦ ਤੱਕ ਜਾਰੀ ਰਹੇਗਾ ਜਦ ਤੱਕ ਮੋਦੀ ਸਰਕਾਰ ਬਿੱਲਾਂ ਨੂੰ ਵਾਪਸ ਨਹੀਂ ਲੈਂਦੀ | ਇਸ ਮੌਕੇ ਬਚਨ ਬੇਦਿਲ, ਗੁਲਜ਼ਾਰ ਸਿੰਘ ਬੋਬੀ, ਇੰਦਰਪਾਲ ਸਿੰਘ ਖ਼ਾਲਸਾ, ਵੀ ਮੌਜੂਦ ਸਨ |
ਰੇਲ ਰੋਕੋ ਅੰਦੋਲਨ ਨਿਰੰਤਰ ਜਾਰੀ ਰਹਿਣ ਦੀ ਚਿਤਾਵਨੀ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਬਡਰੁੱਖਾਂ ਨੇ ਚਿਤਾਵਨੀ ਦਿੱਤੀ ਕਿ ਜੇ ਬਿੱਲ ਵਾਪਸ ਨਾ ਲਏ ਗਏ ਤਾਂ 1 ਅਕਤੂਬਰ ਤੋਂ ਰੇਲ ਰੋਕੋ ਅੰਦੋਲਨ ਨਿਰੰਤਰ ਵਿੱਢਣ ਦੇ ਨਾਲ-ਨਾਲ ਵਿਧਾਇਕਾਂ ਦੇ ਨਿਵਾਸ ਅੱਗੇ ਧਰਨੇ ਵੀ ਸ਼ੁਰੂ ਕਰ ਦਿੱਤੇ ਜਾਣਗੇ |
ਵਕੀਲ ਭਾਈਚਾਰੇ ਨੇ ਵੀ ਕੀਤੀ ਸ਼ਮੂਲੀਅਤ
ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨਾਲ ਸਬੰਧਿਤ ਵਕੀਲ ਭਾਈਚਾਰਾ ਜਿਨ੍ਹਾਂ 'ਚ ਬਾਰ ਕੌਾਸਲ ਦੇ ਸਾਬਕਾ ਪ੍ਰਧਾਨ ਐਡ. ਹਰਕੇਵਲ ਸਿੰਘ ਸੰਜੂਮਾ, ਬਲਵੰਤ ਸਿੰਘ ਢੀਂਡਸਾ, ਐਡ. ਸੁਰਜੀਤ ਸਿੰਘ ਗਰੇਵਾਲ, ਰਵੀ ਪਾਲ ਸਿੰਘ ਤੇ ਸੁਰਜੀਤ ਸਿੰਘ ਖੇੜੀ ਨੇ ਰੋਸ ਧਰਨੇ 'ਚ ਕਿਸਾਨਾਂ ਦੇ ਹੱਕ 'ਚ ਸ਼ਮੂਲੀਅਤ ਕੀਤੀ | ਵਕੀਲ ਭਾਈਚਾਰੇ ਨੇ ਵੀ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਵਕਾਲਤ ਕੀਤੀ |
ਕੁੱਪ ਕਲਾਂ, (ਮਨਜਿੰਦਰ ਸਿੰਘ ਸਰੌਦ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿਲਾਂ ਨੂੰ ਲੈ ਕੇ ਸੈਂਕੜੇ ਕਿਸਾਨਾਂ ਵਲੋਂ ਅੱਜ ਪਿੰਡ ਕੁੱਪ ਕਲਾਂ ਵਿਖੇ ਲੁਧਿਆਣਾ-ਮਲੇਰਕੋਟਲਾ ਮੁੱਖ ਸੜਕ 'ਤੇ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਸਰਕਾਰ ਤੇ ਨਿਸ਼ਾਨੇ ਸਾਧਦਿਆਂ ਆਖਿਆ ਕਿ ਕੇਂਦਰ ਦੀ ਸਰਕਾਰ ਪੰਜਾਬ ਦੀ ਕਿਸਾਨੀ ਨੂੰ ਖ਼ਤਮ ਕਰਨ 'ਤੇ ਤੁਲੀ ਹੋਈ ਹੈ | ਇਸ ਮੌਕੇ ਘੱਲੀ ਜਿੱਤਵਾਲ, ਆਤਮਾ ਸਿੰਘ ਕੁੱਪ, ਦਾਰਾ ਸਿੰਘ, ਗੁਰਪ੍ਰੀਤ ਸਿੰਘ, ਡਾ. ਚੰਨੀ, ਰਘਬੀਰ ਸਿੰਘ ਲਾਡੀ ਕੁੱਪ, ਸੁਰਜੀਤ ਸਿੰਘ ਸਰਪੰਚ ਕੁੱਪ ਖ਼ੁਰਦ, ਮੋਹਨਜੀਤ ਸਿੰਘ, ਹਰਵਿੰਦਰ ਸਿੰਘ, ਗੁਰਤੇਜ ਸਿੰਘ, ਨਰਿੰਦਰ ਸਿੰਘ, ਮਿੰਟੂ ਜੋਗੀ ਮਾਜਰਾ, ਗੁਰਮੀਤ ਸਿੰਘ, ਜਗਮੇਲ ਸਿੰਘ ਸਮੇਤ ਸੈਂਕੜੇ ਕਿਸਾਨ ਹਾਜ਼ਰ ਸਨ |
ਅਮਰਗੜ੍ਹ, (ਸੁਖਜਿੰਦਰ ਸਿੰਘ ਝੱਲ) -ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਵਪਾਰ ਮੰਡਲ ਅਮਰਗੜ੍ਹ ਵਲੋਂ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ਮਾਰਚ ਦੀ ਆਰੰਭਤਾ ਬਾਬਾ ਗਿਆਨ ਦਾਸ ਦੇ ਸਥਾਨ ਤੋਂ ਹੋਈ ਅਤੇ ਬਾਜ਼ਾਰ ਅਮਰਗੜ੍ਹ ਵਿਚੋਂ ਲੰਘਦਾ ਹੋਇਆ ਚਚੌਾਦਾ ਮੋੜ ਵਿਖੇ ਸਮਾਪਤ ਹੋਇਆ | ਇਸ ਰੋਸ ਮਾਰਚ ਦੌਰਾਨ ਕੇਂਦਰ ਵਿਚਲੀ ਮੋਦੀ ਸਰਕਾਰ ਨਾਅਰੇਬਾਜ਼ੀ ਕਰਦਿਆਂ ਖੇਤੀ ਵਿਰੋਧੀ ਬਿੱਲ ਵਾਪਸ ਲੈਣ ਦੀ ਅਪੀਲ ਕੀਤੀ ਗਈ | ਆਰੰਭਤਾ ਮੌਕੇ ਸਮਾਜ ਸੇਵੀ ਸੁਖਜਿੰਦਰ ਸਿੰਘ ਬਾਜਵਾ ਵਲੋਂ ਇਨ੍ਹਾਂ ਬਿੱਲਾਂ ਦੇ ਹੋਣ ਵਾਲੇ ਸੰਭਾਵੀ ਨੁਕਸਾਨਾਂ ਦੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਬਾਜ਼ਾਰ ਵਿਖੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਜੱਗੀ ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਗਈ ਅਤੇ ਬੱਸ ਸਟੈਂਡ ਅਮਰਗੜ੍ਹ ਵਿਖੇ ਵਪਾਰ ਮੰਡਲ ਦੇ ਪ੍ਰਧਾਨ ਕਾ. ਰਾਜਿੰਦਰ ਰਾਜੀ ਵਲੋਂ ਕਿਸਾਨ ਯੂਨੀਅਨ ਨੂੰ ਹਰ ਪੱਖੋਂ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਜਸਬੀਰ ਸਿੰਘ ਜੱਸੀ ਸੇਖੋਂ, ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ, ਸਵਰਨਜੀਤ ਸਿੰਘ ਐਮ.ਡੀ ਦਸਮੇਸ਼ ਮਕੈਨੀਕਲ ਵਰਕਸ, ਗੁਰਵੀਰ ਸਿੰਘ ਅਮਰਗੜ੍ਹ, ਰੋਸ਼ੀ ਤੁਲੇਵਾਲ, ਸੁਖਵਿੰਦਰ ਸਿੰਘ, ਰਾਜਿੰਦਰ ਸਿੰਘ, ਹਰਸ਼ ਸਿੰਗਲਾ, ਚੀਨੂੰ ਕੌਾਸਲ, ਰਾਜਿੰਦਰ ਸਿੰਘ ਪੱਪੂ ਘੁੰਮਣ, ਬਰਜਿੰਦਰ ਸਿੰਘ ਝੱਲ ਆਦਿ ਹਾਜ਼ਰ ਹੋਏ |
ਕੁੱਪ ਕਲਾਂ, (ਮਨਜਿੰਦਰ ਸਿੰਘ ਸਰੌਦ) - ਕੇਂਦਰ ਦੀ ਹਕੂਮਤ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਜਥੇਬੰਦੀ (ਏਕਤਾ ਉਗਰਾਹਾਂ) ਦੇ ਹਜ਼ਾਰਾਂ ਕਾਰਕੁਨਾਂ ਵਲੋਂ ਅੱਜ ਪਿੰਡ ਭੋਗੀਵਾਲ ਵਿਖੇ ਲੁਧਿਆਣਾ-ਮਾਲੇਰਕੋਟਲਾ ਮੁੱਖ ਸੜਕ 'ਤੇ ਧਰਨਾ ਦਿੱਤਾ ਗਿਆ | ਹਾਜ਼ਰ ਕਿਸਾਨਾਂ ਨੇ ਲਗਪਗ ਚਾਰ ਘੰਟੇ ਚੱਲੇ ਧਰਨੇ ਵਿਚ ਕੇਂਦਰ ਦੀ ਮੌਜੂਦਾ ਸਰਕਾਰ ਨੂੰ ਜੰਮ ਕੇ ਕੋਸਿਆ ਅਤੇ ਪਾਸ ਕੀਤੇ ਬਿਲਾਂ ਨੂੰ ਕਿਸਾਨੀ ਲਈ ਤਬਾਹਕੁਨ ਦੱਸਦਿਆਂ ਸਮੁੱਚੇ ਸਮਾਜ ਨੂੰ ਇਸ ਦੇ ਖ਼ਿਲਾਫ਼ ਖੜ੍ਹਾ ਹੋਣ ਦੀ ਅਪੀਲ ਵੀ ਕੀਤੀ | ਇਸ ਮੌਕੇ ਬਲਾਕ ਪ੍ਰਧਾਨ ਰਜਿੰਦਰ ਸਿੰਘ, ਬਲਵਿੰਦਰ ਸਿੰਘ, ਇਕਾਈ ਭੋਗੀਵਾਲ, ਦਰਸ਼ਨ ਸਿੰਘ ਇਕਾਈ ਰੋਹਣੋ, ਕਰਮਜੀਤ ਸਿੰਘ ਬਾਲੇਵਾਲ, ਜਗਤਾਰ ਸਿੰਘ, ਟਹਿਲ ਸਿੰਘ, ਇਕਬਾਲ ਸਿੰਘ, ਪ੍ਰਗਟ ਸਿੰਘ, ਤਰਲੋਚਨ ਸਿੰਘ, ਮਾਨ ਸਿੰਘ ਤੇ ਹੋਰ ਹਾਜ਼ਰ ਸਨ |
ਅਮਰਗੜ੍ਹ, (ਸੁਖਜਿੰਦਰ ਸਿੰਘ ਝੱਲ) - ਬਸਪਾ ਵਲੋਂ ਬੱਸ ਸਟੈਂਡ ਅਮਰਗੜ੍ਹ ਵਿਖੇ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਧਰਨਾ ਦਿੰਦਿਆਂ ਕਿਸਾਨੀ ਸੰਘਰਸ਼ ਨੂੰ ਹਮਾਇਤ ਦਿੱਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਬਸਪਾ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਗਿਣੀ ਮਿੱਥੀ ਰਣਨੀਤੀ ਤਹਿਤ ਇਕ-ਇਕ ਕਰ ਕੇ ਸਾਰੇ ਵਰਗਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ ਅਤੇ ਵੱਡੇ ਵਪਾਰੀਆਂ ਨੂੰ ਫ਼ਾਇਦਾ ਪਹੁੰਚਾਉਣ ਦੇ ਲਈ ਕਿਸਾਨੀ ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ | ਇਸ ਮੌਕੇ ਗੁਰਮੀਤ ਸਿੰਘ ਚੋਬਦਾਰਾਂ ਇੰਚਾਰਜ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ, ਤਾਰਾ ਸਿੰਘ ਰੋਹੀੜਾ ਹਲਕਾ ਪ੍ਰਧਾਨ, ਜੋਗਾ ਸਿੰਘ ਲਾਂਗੜੀਆਂ, ਗੁਰਬਖਸ਼ ਸਿੰਘ ਬਨਭੌਰਾ, ਦਾਨ ਸਿੰਘ ਕੁੱਪ ਖ਼ੁਰਦ, ਬਹਾਦਰ ਸਿੰਘ ਝੱਲ, ਬੇਅੰਤ ਸਿੰਘ ਰਾਮਪੁਰ ਛੰਨਾ ਆਦਿ ਹਾਜ਼ਰ ਸਨ |
ਧੂਰੀ, (ਸੰਜੇ ਲਹਿਰੀ) - ਕੇਂਦਰ ਸਰਕਾਰ ਵਲੋਂ ਖੇਤੀ ਬਿਲਾਂ ਦੇ ਵਿਰੋਧ 'ਚ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ. ਹਰੀ ਸਿੰਘ ਪ੍ਰੀਤ ਦੀ ਅਗਵਾਈ ਹੇਠ ਸੈਂਕੜੇ ਅਕਾਲੀ ਵਰਕਰਾਂ ਅਤੇ ਕਿਸਾਨਾਂ ਵਲੋਂ ਮਲੇਰਕੋਟਲਾ ਚੌਕ ਧੂਰੀ ਵਿਚ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਸ. ਹਰੀ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਹਿਤੈਸ਼ੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਇਹ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਆਪਣੀ ਲੜਾਈ ਜਾਰੀ ਰੱਖੇਗੀ | ਇਸੇ ਲੜੀ ਵਿਚ ਕੱਕੜਵਾਲ ਚੌਕ ਧੂਰੀ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ, ਆੜ੍ਹਤੀਆ ਐਸੋਸੀਏਸ਼ਨ, ਗੱਲਾ ਮਜ਼ਦੂਰ ਯੂਨੀਅਨ ਅਤੇ ਮੁਨੀਮ ਐਸੋਸੀਏਸ਼ਨ ਵਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸੇ ਲੜੀ 'ਚ ਪੰਜਾਬ ਬੰਦ ਦੇ ਸੱਦੇ 'ਤੇ ਧੂਰੀ ਦੇ ਸਾਰੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ | ਇਸ ਮੌਕੇ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਸ. ਗਮਦੂਰ ਸਿੰਘ ਜਵੰਧਾ, ਧਰਮਿੰਦਰ ਸਿੰਘ ਕੌਲਸੇੜੀ, ਹੰਸ ਰਾਜ ਗਰਗ, ਡਾ. ਰਾਜਵੀਰ ਲਸੋਈ ਆਦਿ ਮੌਜੂਦ ਸਨ |
ਚੀਮਾ ਮੰਡੀ, (ਮੱਕੜ, ਸ਼ੇਰੋਂ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਦੋ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ 'ਤੇ ਕਸਬਾ ਪੂਰਨ ਤੌਰ 'ਤੇ ਬੰਦ ਰਿਹਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੇ ਸ਼ੁਰੂ ਕੀਤੇ ਸੰਘਰਸ਼ ਦੌਰਾਨ ਅੱਜ ਜਥੇਬੰਦੀ ਵਲੋਂ ਦਿੱਤੇ ਮੁਕੰਮਲ ਬੰਦ ਦੇ ਸੱਦੇ 'ਤੇ ਬਲਾਕ ਸੁਨਾਮ ਦਾ ਵੱਡਾ ਧਰਨਾ ਚੀਮਾ ਮੰਡੀ ਵਿਖੇ ਸੁਨਾਮ ਮਾਨਸਾ ਹਾਈਵੇ ਤੇ ਜਾਮ ਕਰ ਕੇ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਸੂਬਾ ਆਗੂ ਜਸਵਿੰਦਰ ਸਿੰਘ ਸੋਮਾ, ਦਰਸ਼ਨ ਸਿੰਘ ਤੋਲਾਵਾਲ, ਗੁਰਮੇਲ ਸਿੰਘ ਚੀਮਾ, ਜਿੰਦਰ ਚੀਮਾ, ਹੈਪੀ ਸ਼ੇਰੋਂ, ਹੈਪੀ ਨਮੋਲ, ਮੋਹਨ ਲਾਲ ਸ਼ਾਹਪੁਰੀਆ ਵਪਾਰੀ ਆਗੂ, ਮਦਨ ਲਾਲ ਜਿੰਦਲ, ਸੰਜੀਵ ਜਿੰਦਲ ਆਦਿ ਹਾਜ਼ਰ ਸਨ |
ਅਮਰਗੜ੍ਹ, (ਜਤਿੰਦਰ ਮੰਨਵੀ) - ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨਾਂ ਦੇ ਸਮਰਥਨ 'ਚ ਖੇਤੀ ਬਿੱਲਾਂ ਖ਼ਿਲਾਫ਼ ਚੱਕਾ ਜਾਮ ਦੇ ਸੱਦੇ ਤਹਿਤ ਅਮਰਗੜ੍ਹ ਵਿਖੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਅਤੇ ਸਰਕਲ ਪ੍ਰਧਾਨ ਮਨਜਿੰਦਰ ਸਿੰਘ ਮਨੀ ਲਾਂਗੜੀਆਂ ਦੀ ਦੇਖ ਰੇਖ ਹੇਠ ਅਮਰਗੜ੍ਹ-ਪਟਿਆਲਾ ਹਾਈਵੇ ਜਾਮ ਕਰ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸ ਧਰਨੇ ਪ੍ਰਦਰਸ਼ਨ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਵਪਾਰੀਆਂ, ਮਜ਼ਦੂਰਾਂ ਤੇ ਦੁਕਾਨਦਾਰਾਂ ਨੇ ਸ਼ਮੂਲੀਅਤ ਕੀਤੀ | ਧਰਨੇ ਨੰੂ ਸਰਪੰਚ ਲਖਵਿੰਦਰ ਸਿੰਘ ਝੱਲ, ਜਗਦੇਵ ਸਿੰਘ ਜੱਗੀ ਚੌਾਦਾ, ਦਰਸਨ ਸਿੰਘ ਮਡਾਹੜ ਸਮੇਤ ਹੋਰਾਂ ਨੇ ਸੰਬੋਧਨ ਕੀਤਾ | ਇਸ ਮੌਕੇ ਮਨਜਿੰਦਰ ਸਿੰਘ ਲਾਂਗੜੀਆਂ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਮੇਘ ਸਿੰਘ ਗੁਆਰਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ, ਜਸਵੀਰ ਸਿੰਘ ਦਿਉਲ ਸਾਬਕਾ ਚੇਅਰਮੈਨ, ਮਨਜਿੰਦਰ ਸਿੰਘ ਬਾਵਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਅਮਰਗੜ੍ਹ, ਜਥੇਦਾਰ ਹਰਦੇਵ ਸਿੰਘ ਸੇਹਕੇ, ਜਸਵਿੰਦਰ ਸਿੰਘ ਦੱਦੀ, ਮਨੋਹਰ ਲਾਲ ਚੌਾਦਾ, ਪ੍ਰਧਾਨ ਦਲਵੀਰ ਸਿੰਘ ਕਾਕਾ ਲਸੋਈ, ਜਸਵੀਰ ਸਿੰਘ ਸੀਰਾ ਮੰਨਵੀ, ਗੁਰਦੀਪ ਦਿਪੀ, ਸੁਖਜੀਵਨ ਸਿੰਘ ਸਰੋਦ, ਅਫਰੀਦੀ ਅਹਿਮਦਗੜ੍ਹ, ਜ਼ੋਗਿੰਦਰ ਰਾਮ ਮਾਹੋਰਾਣਾ, ਮੇਜਰ ਸਿੰਘ ਲਾਡੇਵਾਲ ਸਮੇਤ ਹੋਰ ਮੌਜੂਦ ਸਨ |
ਚੀਮਾ ਮੰਡੀ, (ਦਲਜੀਤ ਸਿੰਘ ਮੱਕੜ) - ਚੀਮਾ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਲਗਾਏ ਪੰਜਾਬ ਬੰਦ ਦੇ ਸੱਦੇ ਤੇ ਧਰਨੇ ਦੌਰਾਨ ਭਾਰਤ ਦੀ ਮਸ਼ਹੂਰ ਖੇਤੀਬਾੜੀ ਸੰਦ ਬਣਾਉਣ ਵਾਲੀ ਇੰਡਸਟਰੀ ਜਗਜੀਤ ਐਗਰੋ ਇੰਡ: ਵਲੋਂ ਵੀ ਪੂਰੀ ਹਮਾਇਤ ਦਿੱਤੀ ਗਈ | ਸਮੂਹ ਵਰਕਰਾਂ ਨੇ ਚੀਮਾ ਮੰਡੀ ਵਿਖੇ ਕਿਸਾਨ ਧਰਨੇ ਵਿਚ ਸ਼ਾਮਲ ਹੋਏ ਸਮੂਹ ਵਰਕਰਾਂ ਨੇ ਹੱਥਾਂ 'ਚ ਕਿਸਾਨ ਪੱਖੀ ਤਖ਼ਤੀਆਂ ਲੈ ਕੇ ਕੇਂਦਰ ਵਲੋਂ ਬਣਾਏ ਕਾਲੇ ਕਾਨੰੂਨ ਨੰੂ ਵਾਪਸ ਲੈਣ ਦੀ ਮੰਗ ਕੀਤੀ |
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਕਿਸਾਨਾਂ ਵਲੋਂ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਮੁੱਖ ਸੜਕ 'ਤੇ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਕੇ ਲਗਾ ਕੇ ਕਿਸਾਨਾਂ ਨੂੰ ਦਵਾਈਆਂ ਦਿੱਤੀਆਂ | ਇਸ ਮੌਕੇ 'ਤੇ ਯੂਨੀਅਨ ਦੇ ਪ੍ਰਧਾਨ ਡਾ ਆਗਿਆਪਾਲ ਸਿੰਘ, ਸੂਬਾ ਮੀਤ ਪ੍ਰਧਾਨ ਡਾ.ਧਰਮਪਾਲ ਸਿੰਘ, ਕਰਮਜੀਤ ਸਿੰਘ ਡਾ.ਤਨਵੀਰ ਤੂਰ, ਸ਼ੌਕਤ ਅਲੀ , ਬਲਵੰਤ ਸਿੰਘ ਰੰਧਾਵਾ, ਧਰਮਜੀਤ ਸਿੰਘ, ਰਣਜੀਤ ਸਿੰਘ ਨੂਰਪੁਰਾ ਆਦਿ ਨੇ ਦੱਸਿਆ ਕਿ ਸਾਡੇ ਵਲੋਂ ਕਿਸਾਨ ਜਥੇਬੰਦੀਆਂ ਦੇ ਹੱਕ 'ਚ ਮੈਡੀਕਲ ਕੈਂਪ ਲਗਾਇਆ | ਉਨ੍ਹਾਂ ਦੱਸਿਆ ਕਿ ਇਸ ਕੈਂਪ ਦੀ ਸ਼ੁਰੂਆਤ ਥਾਣਾ ਮੁਖੀ ਰਮਨਦੀਪ ਸਿੰਘ ਵਲੋਂ ਕਰਾਈ ਗਈ ਹੈ |
ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਰਾਸ਼ਟਰੀ ਰਾਜ ਮਾਰਗ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਬਿਲ ਪਾਸ ਕਰਨ ਖ਼ਿਲਾਫ਼ ਧਰਨਾ ਦਿੱਤਾ ਗਿਆ | ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਨੇ ਸੰਬੋਧਨ ਕਰਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ, ਜਿਸ ਕਰਕੇ ਸਿਆਸਤ ਤੋਂ ਉੱਪਰ ਉੱਠ ਕੇ ਕਿਸਾਨਾਂ ਦੇ ਹਿਤਾਂ ਲਈ ਸੰਘਰਸ਼ ਕੀਤਾ ਜਾਵੇਗਾ | ਅਕਾਲੀ ਦਲ ਦੇ ਮੁੱਖ ਸੇਵਾਦਾਰ ਗੁਲਜ਼ਾਰ ਸਿੰਘ ਨੇ ਵੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ | ਇਸ ਮੌਕੇ ਅਕਾਲੀ ਆਗੂ ਤੇਜਾ ਸਿੰਘ ਕਮਾਲਪੁਰ, ਸਰਕਲ ਛਾਜਲੀ ਦੇ ਪ੍ਰਧਾਨ ਤੇਜਾ ਸਿੰਘ ਕਮਾਲਪਰ, ਗੁਰਲਾਲ ਸਿੰਘ ਫਤਹਿਗੜ੍ਹ, ਸ੍ਰੀਰਾਮ ਸਿੰਘ ਛਾਜਲੀ, ਹਰਜਿੰਦਰ ਸਿੰਘ ਢੰਡੋਲੀ, ਤਾਰੀ ਮਾਨ, ਜਗਵਿੰਦਰ ਸਿੰਘ ਕਮਾਲਪੁਰ, ਰਾਣਾ ਸ਼ੇਰਗਿੱਲ ਆਦਿ ਹਾਜ਼ਰ ਸਨ |
ਲੌਾਗੋਵਾਲ, (ਵਿਨੋਦ) - ਕੇਂਦਰੀ ਬਿੱਲਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਬੰਦ ਦੇ ਸੱਦੇ ਦੌਰਾਨ ਅੱਜ ਲੌਾਗੋਵਾਲ ਇਲਾਕਾ ਮੁਕੰਮਲ ਤੌਰ 'ਤੇ ਬੰਦ ਰਿਹਾ | ਇਸ ਬੰਦ ਦਾ ਵੱਡਾ ਅਸਰ ਨੇੜਲੇ ਪਿੰਡਾਂ ਵਿਚ ਵੀ ਵੇਖਣ ਨੂੰ ਮਿਲਿਆ | ਨੇੜਲੇ ਪਿੰਡਾਂ ਸ਼ੇਰੋਂ, ਨਮੋਲ, ਢੱਡਰੀਆਂ, ਲੋਹਾਖੇੜਾ, ਬੁੱਗਰਾਂ, ਮੰਡੇਰ ਕਲਾਂ, ਮੰਡੇਰ ਖ਼ੁਰਦ, ਸਾਹੋ ਕੇ, ਰੱਤੋ ਕੇ, ਤਕੀਪੁਰ, ਤੋਗਾਵਾਲ ਆਦਿ ਪਿੰਡਾਂ ਵਿਚ ਹਰ ਛੋਟੀ ਦੁਕਾਨ ਸਮੇਤ ਸੰਪੂਰਨ ਅਦਾਰੇ ਬੰਦ ਰਹੇ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਲੌਾਗੋਵਾਲ ਏ ਤੋਂ ਪ੍ਰਧਾਨ ਅਜੈਬ ਸਿੰਘ, ਇਕਾਈ ਬੀ ਤੋਂ ਪ੍ਰਧਾਨ ਬੂਟਾ ਸਿੰਘ, ਬਲਾਕ ਸਕੱਤਰ ਹਰਪਾਲ ਸਿੰਘ ਹੈਪੀ, ਪ੍ਰਧਾਨ ਹਾਕਮ ਸਿੰਘ ਲਾਹੜ, ਅਮਰਜੀਤ ਸਿੰਘ ਗਿੱਲ, ਅਮਰ ਸਿੰਘ, ਭੂਰਾ ਸਿੰਘ ਸ਼ੇਰੋਂ, ਰਣਜੀਤ ਸਿੰਘ ਜ਼ਿਲ੍ਹਾ ਆਗੂ, ਸੁਰਜੀਤ ਸਿੰਘ ਅਤੇ ਸੋਮ ਨਾਥ ਸ਼ੇਰੋਂ ਦੀ ਅਗਵਾਈ ਵਿਚ ਇਲਾਕੇ ਦੇ ਵੱਡੀ ਗਿਣਤੀ ਲੋਕਾਂ ਅਤੇ ਔਰਤਾਂ ਨੇ ਆਪ ਮੁਹਾਰੇ ਇਕੱਠੇ ਹੋ ਕੇ ਕਿਸਾਨਾਂ ਦੇ ਸੰਘਰਸ਼ ਵਿਚ ਸ਼ਮੂਲੀਅਤ ਕੀਤੀ | ਇਸ ਬੰਦ ਦਾ ਜੈ ਮਿਲਾਪ ਲੈਬੋਰੇਟਰੀ ਐਸੋਸੀਏਸ਼ਨ, ਆੜ੍ਹਤੀ ਐਸੋਸੀਏਸ਼ਨ, ਕੈਮਿਸ਼ਟ ਐਸੋਸੀਏਸ਼ਨ, ਕਰਿਆਨਾ ਐਸੋਸੀਏਸ਼ਨ ਸਮੇਤ ਵਪਾਰਕ ਅਤੇ ਸਮਾਜਕ ਜਥੇਬੰਦੀਆਂ ਨੇ ਇਸ ਬੰਦ ਨੂੰ ਭਰਵਾਂ ਸਮਰਥਨ ਦਿੱਤਾ |
ਖਨੌਰੀ, (ਬਲਵਿੰਦਰ ਸਿੰਘ ਥਿੰਦ) - ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਅੱਜ ਦਿਤੇ ਗਏ ਬੰਦ ਦੇ ਸੱਦੇ ਤੇ ਸਥਾਨਕ ਸ਼ਹਿਰ ਮੁਕੰਮਲ ਬੰਦ ਰਿਹਾ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕੀਤੀ ਗਈ ਤਾਲਾਬੰਦੀ ਅਤੇ ਕਰਫ਼ਿਊ ਦੌਰਾਨ ਵੀ ਸਥਾਨਕ ਸ਼ਹਿਰ ਕਦੇ ਪੂਰੀ ਤਰ੍ਹਾਂ ਬੰਦ ਨਹੀਂ ਸੀ ਹੋਇਆ | ਜਿਸ ਦੌਰਾਨ ਸ਼ਹਿਰ ਦੇ ਕਿਸੇ ਨਾ ਕਿਸੇ ਹਿੱਸੇ ਵਿਚ ਕਾਫੀ ਦੁਕਾਨਾਂ ਖੁੱਲ੍ਹੀਆਂ ਰਹਿੰਦੀਆਂ ਸਨ ਲੇਕਿਨ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਸਥਾਨਕ ਸ਼ਹਿਰ ਵਾਸੀਆਂ ਨੇ ਉਨ੍ਹਾਂ ਦਾ ਪੂਰਨ ਸਮਰਥਨ ਕਰਦਿਆਂ ਹੋਇਆਂ ਆਪੋ-ਆਪਣੇ ਕੰਮ ਕਾਰ ਬੰਦ ਕਰਕੇ ਬੰਦ ਦਾ ਪੂਰਾ ਸਮਰਥਨ ਕੀਤਾ |
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਕਿਸਾਨ ਵਿਰੋਧ ਬਿੱਲਾਂ ਦੇ ਵਿਰੋਧ ਵਿਚ ਸਥਾਨਕ ਨਵੇਂ ਬੱਸ ਅੱਡੇ 'ਤੇ ਰੋਸ ਧਰਨਾ ਦਿੰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਬੋਲਦਿਆਂ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਇਨ੍ਹਾਂ ਬਿਲਾਂ ਨੂੰ ਕਿਸਾਨ ਅਤੇ ਲੋਕ ਵਿਰੋਧ ਬਿੱਲ ਦੱਸਦਿਆਂ ਇਨ੍ਹਾਂ ਨੂੰ ਤੁਰੰਤ ਵਾਪਸ ਲੈਣ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ | ਇਸ ਮੌਕੇ 'ਤੇ ਸਰਕਲ ਪ੍ਰਧਾਨ ਰਵਜਿੰਦਰ ਸਿੰਘ ਕਾਕੜਾ, ਹਰਦੇਵ ਸਿੰਘ ਕਾਲਾਝਾੜ, ਰੁਪਿੰਦਰ ਸਿੰਘ ਰੰਧਾਵਾ, ਹਰਵਿੰਦਰ ਸਿੰਘ ਕਾਕੜਾ, ਕੁਲਵੰਤ ਸਿੰਘ ਜੌਲੀਆਂ, ਜਥੇ. ਜੋਗਾ ਸਿੰਘ ਫੱਗੂਵਾਲਾ, ਪਰਮਜੀਤ ਕੌਰ ਵਿਰਕ, ਐਡਵੋਕੇਟ ਦਲਜੀਤ ਸਿੰਘ ਸੇਖੋਂ, ਸਵਰਨ ਸਿੰਘ ਭੱਟੀਵਾਲ, ਰਮਨਦੀਪ ਸਿੰਘ ਢਿੱਲੋਂ, ਜਗਤਾਰ ਸਿੰਘ ਖੱਟੜਾ, ਕੁਲਵੰਤ ਸਿੰਘ ਗਰੇਵਾਲ, ਗੋਲਡੀ ਤੂਰ, ਮੇਜ਼ਰ ਸਿੰਘ ਭੱਟੀਵਾਲ, ਡਾ ਗੁਰਚਰਨ ਸਿੰਘ ਪੰਨਵਾਂ, ਬੂਟਾ ਸਿੰਘ ਸਾਬਕਾ ਸਰਪੰਚ ਬਾਲਦ ਕਲ੍ਹਾਂ, ਗੁਰਮੀਤ ਸਿੰਘ ਜ਼ੈਲਦਾਰ, ਨਗਰ ਕੌਾਸਲ ਦੇ ਪ੍ਰਧਾਨ ਪ੍ਰੇਮ ਚੰਦ ਗਰਗ ਆਦਿ ਹਾਜ਼ਰ ਸਨ |
ਧੂਰੀ, (ਦੀਪਕ) - ਇੰਪਲਾਈਜ਼ ਜੁਆਇੰਟ ਫੋਰਮ ਪੀ.ਐਸ.ਪੀ.ਸੀ.ਐਲ. ਪੰਜਾਬ ਦੇ ਸੱਦੇ 'ਤੇ ਮੰਡਲ ਧੂਰੀ ਦੇ ਗੇਟ ਅੱਗੇ ਅਮਰਜੀਤ ਸਿੰਘ ਧੂਰੀ, ਕੁਲਵੰਤ ਸਿੰਘ ਕੋਲਛੇੜੀ, ਗੁਰਪਾਲ ਸਿੰਘ ਪੁੰਨਾਵਾਲ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ 'ਚ ਨਾਅਰੇਬਾਜ਼ੀ ਕਰਦਿਆਂ ਰੋਸ ਰੈਲੀ ਕੀਤੀ ਗਈ | ਵੱਖ-ਵੱਖ ਬੁਲਾਰਿਆਂ ਲਖਵੀਰ ਸਿੰਘ ਰੰਗੀਆ, ਹਰਦੇਵ ਸਿੰਘ, ਜਸਪਾਲ ਸਿੰਘ ਖੁਰਮੀ, ਹਰਬੰਸ ਸਿੰਘ ਭੱਟੀ, ਕਰਨੈਲ ਸਿੰਘ, ਵਰਿੰਦਰ ਸਿੰਘ, ਸੁਖਦੇਵ ਸਿੰਘ ਪ੍ਰਧਾਨ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਧੂਰੀ ਨੇ ਮੰਗਾਂ ਬਾਰੇ ਜਾਣਕਾਰੀ ਦਿੱਤੀ |
ਮਲੇਰਕੋਟਲਾ, (ਕੁਠਾਲਾ, ਪਾਰਸ) - ਕੇਂਦਰੀ ਖੇਤੀ ਬਿਲਾਂ ਖ਼ਿਲਾਫ਼ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਲੁਧਿਆਣਾ ਬਾਈਪਾਸ ਵਿਖੇ ਰੋਸ਼ ਧਰਨਾ ਦੇ ਕੇ ਕੇਂਦਰੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਰੋਸ਼ ਧਰਨੇ ਵਿਚ ਮੁਸਲਿਮ ਫੈਡਰੇਸ਼ਨ ਆਫ਼ ਪੰਜਾਬ ਸਮੇਤ ਕਈ ਸਥਾਨਕ ਜਥੇਬੰਦੀਆਂ ਨੇ ਸ਼ਾਮਿਲ ਹੋ ਕੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ | ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਸੂਬਾਈ ਆਗੂ ਮਨਜੀਤ ਸਿੰਘ ਧਨੇਰ, ਬੀ.ਕੇ.ਯੂ. ਕਾਦੀਆਂ ਦੇ ਜ਼ਿਲ੍ਹਾ ਸੰਗਰੂਰ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਬਨਭੌਰਾ, ਬੀ.ਕੇ.ਯੂ. ਆਗੂ ਸਤਵੰਤ ਸਿੰਘ ਢਢੋਗਲ,ਕਰਮਜੀਤ ਸਿੰਘ ਭੱਟੀ, ਕਾ. ਮੁਹੰਮਦ ਇਲਿਆਸ, ਕੁਲਵਿੰਦਰ ਸਿੰਘ ਭੂਦਨ, ਜੁਗਰਾਜ ਸਿੰਘ ਮਹੇਰਨਾ ਸਮੇਤ ਵੱਖ-ਵੱਖ ਕਿਸਾਨ ਨੇਤਾਵਾਂ ਨੇ ਸੰਬੋਧਨ ਕੀਤਾ |
ਸੰਦੌੜ, (ਗੁਰਪ੍ਰੀਤ ਸਿੰਘ ਚੀਮਾ/ਜਸਵੀਰ ਸਿੰਘ ਜੱਸੀ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਪੰਜਾਬ ਦੀ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ 'ਤੇ ਅੱਜ ਪੁਲ ਕਲਿਆਣ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਅਹਿਮਦਗੜ੍ਹ ਇਕਾਈ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ | ਬਲਾਕ ਪ੍ਰਧਾਨ ਸ਼ੇਰ ਸਿੰਘ ਮਹੋਲੀ ਦੀ ਅਗਵਾਈ ਹੇਠ ਮੁਕੰਮਲ ਰੂਪ 'ਚ ਚੱਕਾ ਜਾਮ ਕੀਤਾ ਗਿਆ | ਕਿਸਾਨਾਂ ਦੇ ਵੱਡੇ ਇਕੱਠ ਨੂੰ ਡਾ. ਅਮਰਜੀਤ ਸਿੰਘ ਧਲੇਰ, ਸ਼ੇਰ ਸਿੰਘ ਮਹੋਲੀ, ਹੁਸ਼ਿਆਰ ਸਿੰਘ ਮਹੋਲੀ, ਹਰਬੰਸ ਸਿੰਘ ਮਾਣਕੀ, ਚਰਨਜੀਤ ਸਿੰਘ ਧਲੇਰ, ਗੁਰਮੇਲ ਸਿੰਘ ਮਹੋਲੀ ਖ਼ੁਰਦ,ਸਪਿੰਦਰ ਸਿੰਘ ਫਰਵਾਲੀ, ਭੁਪਿੰਦਰ ਸਿੰਘ ਸੋਹੀ, ਮਨਜੀਤ ਸਿੰਘ ਫਰਵਾਲੀ, ਜਰਨੈਲ ਸਿੰਘ ਬਿਸ਼ਨਗੜ੍ਹ, ਮੇਲਾ ਸਿੰਘ ਕੰਗਣਵਾਲ, ਗੋਲੂ ਸਿੰਘ ਆਦਿ ਨੇ ਸੰਬੋਧਨ ਕੀਤਾ |
ਮਲੇਰਕੋਟਲਾ, (ਕੁਠਾਲਾ) - ਕੇਂਦਰੀ ਖੇਤੀ ਬਿਲਾਂ ਖ਼ਿਲਾਫ਼ ਅੱਜ ਉਤਰੀ ਭਾਰਤ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਮਲੇਰਕੋਟਲਾ ਅਤੇ ਅਨਾਜ ਮੰਡੀ 'ਚ ਮੁਕੰਮਲ ਬੰਦ ਰੱਖ ਕੇ ਆੜ੍ਹਤੀਆਂ ਤੇ ਮੰਡੀ ਪ੍ਰਬੰਧਕਾਂ ਨੇ ਰੋਸ ਧਰਨਾ ਦਿੱਤਾ | ਇਸ ਧਰਨੇ 'ਚ ਮਾਰਕੀਟ ਕਮੇਟੀ ਮਲੇਰਕੋਟਲਾ ਦੇ ਚੇਅਰਮੈਨ ਮੁਹੰਮਦ ਇਕਬਾਲ ਲਾਲਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਚੌਧਰੀ ਮੁਹੰਮਦ ਬਸੀਰ, ਸਬਜ਼ੀ ਮੰਡੀ ਦੇ ਪ੍ਰਧਾਨ ਮੁਹੰਮਦ ਸਕੀਲ, ਪੀ.ਏ. ਅਬਦੁਲ ਸਕੂਰ ਕਿਲਾ, ਆੜ੍ਹਤੀਆ ਐਸੋਸੀਏਸ਼ਨ ਮਲੇਰਕੋਟਲਾ ਦੇ ਪ੍ਰਧਾਨ ਮੁਹੰਮਦ ਸਾਜ਼ਿਦ ਗੋਰਾ, ਨਛੱਤਰ ਸਿੰਘ ਭੁਦਨ ਤੇ ਹੋਰ ਆੜ੍ਹਤੀਏ ਸ਼ਾਮਿਲ ਹੋਏ |
ਸੰਦੌੜ, (ਗੁਰਪ੍ਰੀਤ ਸਿੰਘ ਚੀਮਾ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਹਰ ਵਰਗ ਦੇ ਲੋਕ ਸ਼ਾਮਲ ਹੋ ਰਹੇ ਹਨ | ਅੱਜ ਪੰਜਾਬ ਬੰਦ ਦੇ ਦਿੱਤੇ ਸੱਦੇ ਤੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਕਿਸਾਨਾਂ ਵੱਲੋਂ ਪੁਲ ਕਲਿਆਣ ਵਿਖੇ ਕੀਤੇ ਗਏ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੁੰਦੇ ਹੋਏ ਕਿਸਾਨਾਂ ਦੀ ਹਮਾਇਤ ਦਾ ਐਲਾਨ ਕੀਤਾ | ਇਸ ਰੋਸ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਆਜ਼ਮ ਦਾਰਾ, ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕੁਲਵਿੰਦਰ ਸਿੰਘ ਝਨੇਰ, ਬਲਾਕ ਸੰਮਤੀ ਮੈਂਬਰ ਕਮਲਜੀਤ ਸਿੰਘ ਚੱਕ, ਦੁਕਾਨਦਾਰ ਵੈੱਲਫੇਅਰ ਕਮੇਟੀ ਸੰਦੌੜ ਦੇ ਪ੍ਰਧਾਨ ਮੁਕੰਦ ਸਿੰਘ ਚੀਮਾ, ਸ਼ੋ੍ਰਮਣੀ ਅਕਾਲੀ ਦਲ (ਅ) ਦੇ ਆਗੂ ਭਾਈ ਹਰਦੇਵ ਸਿੰਘ ਪੱਪੂ ਕਲਿਆਣ, ਸਾਬਕਾ ਸਰਪੰਚ ਜਤਿੰਦਰ ਸਿੰਘ ਮਹੋਲੀ, ਬਲਾਕ ਸੰਮਤੀ ਮੈਂਬਰ ਸੁਖਵਿੰਦਰ ਸਿੰਘ ਲਾਲੀ ਖ਼ੁਰਦ, ਅਕਾਲੀ ਆਗੂ ਬੇਅੰਤ ਸਿੰਘ ਦਸੌਧਾ ਸਿੰਘ ਵਾਲਾ, ਸਰਪੰਚ ਗੁਰਲਵਲੀਨ ਸਿੰਘ ਕੁਠਾਲਾ, ਸਰਪੰਚ ਮਨਜੀਤ ਸਿੰਘ ਕਲਿਆਣ, ਸਰਪੰਚ ਨਿਰਮਲ ਸਿੰਘ ਨਿੱਕਾ ਝਨੇਰ, ਸਰਪੰਚ ਗੁਰਮੁਖ ਸਿੰਘ ਗਰੇਵਾਲ ਫਰਵਾਲੀ, ਆਪ ਆਗੂ ਜਮੀਲ ਉਰ ਰਹਿਮਾਨ, ਕਰਮਜੀਤ ਸਿੰਘ ਕੁਠਾਲਾ, ਮੁਮਤਾਜ਼ ਨਾਗੀ ਸਮੇਤ ਹੋਰਾਂ ਪਾਰਟੀਆਂ ਦੇ ਆਗੂਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਧਰਨੇ 'ਚ ਸ਼ਮੂਲੀਅਤ ਕੀਤੀ |
ਭਵਾਨੀਗੜ੍ਹ, (ਫੱਗੂਵਾਲਾ, ਬਾਲਦ) - ਕੇਂਦਰ ਸਰਕਾਰ ਵਲੋਂ ਜਾਰੀ ਕੀਤੇ 3 ਬਿੱਲ ਦੇ ਖ਼ਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਠਿੰਡਾ-ਚੰਡੀਗੜ੍ਹ ਮੁੱਖ ਸੜਕ ਬੰਦ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਰੋਸ ਧਰਨੇ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਕੁੱਲ ਹਿੰਦ ਸੰਘਰਸ਼ ਤਾਲਮੇਲ ਕਮੇਟੀ ਦੇ ਆਗੂ ਜੋਗਿੰਦਰ ਯਾਦਵ ਨੇ ਕਿਹਾ ਇਹ ਕਿਸਾਨ ਵਿਰੋਧ ਬਿੱਲ ਕਿਸਾਨ ਰਾਜ ਨੂੰ ਕੰਪਨੀ ਰਾਜ ਵਿਚ ਬਦਲਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 27 ਸਤੰਬਰ ਨੂੰ ਦਿੱਲੀ ਵਿਚ ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਦੀ ਹੋ ਰਹੀ ਮੀਟਿੰਗ 'ਚ ਅਗਲੇ ਸੰਘਰਸ਼ ਸਬੰਧੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ | ਇਸ ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਜਿਨ੍ਹਾਂ 'ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਸਿੰਘ ਘਰਾਚੋਂ, ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ, ਜਗਦੇਵ ਸਿੰਘ ਘਰਾਚੋਂ, ਅਜੈਬ ਸਿੰਘ ਘਰਾਚੋਂ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਮਾਸਟਰ ਕਸ਼ਮੀਰ ਸਿੰਘ ਕਾਕੜਾ ਜ਼ਿਲ੍ਹਾ ਖ਼ਜ਼ਾਨਚੀ, ਜ਼ਿਲ੍ਹਾ ਮੀਤ ਪ੍ਰਧਾਨ ਬਲਜੀਤ ਸਿੰਘ ਜੌਲੀਆਂ, ਕਰਨੈਲ ਸਿੰਘ ਕਾਕੜਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਆਦਿ ਆਗੂਆਂ ਨੇ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਕਰੀਬ 6 ਘੰਟੇ ਆਵਾਜਾਈ ਬੰਦ ਕਰਕੇ ਰੋਸ ਧਰਨਾ ਦਿੱਤਾ | ਇਸ ਮੌਕੇ 'ਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਖਵੀਰ ਸਿੰਘ ਸੁਖੀ ਕਪਿਆਲ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਗੁਰਮੀਤ ਸਿੰਘ ਕਾਲਾਝਾੜ, ਕਾਕਾ ਸਿੰਘ, ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਪਰਗਟ ਸਿੰਘ ਕਾਲਾਝਾੜ, ਜ਼ਮੀਨ ਪ੍ਰਾਪਤੀ ਸੰਘਰਸ਼ ਦੇ ਆਗੂ, ਆਪ ਆਗੂ ਨਰਿੰਦਰ ਕੌਰ ਭਰਾਜ, ਪੰਜਾਬ ਏਕਤਾ ਪਾਰਟੀ ਦੇ ਆਗੂ ਹਰਪ੍ਰੀਤ ਸਿੰਘ ਬਾਜਵਾ, ਕਾਂਗਰਸੀ ਆਗੂਆਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਹੋਰ ਆਗੂ ਹਾਜ਼ਰ ਸਨ |
ਲਹਿਰਾਗਾਗਾ, (ਸੂਰਜ ਭਾਨ ਗੋਇਲ) - ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸਿੰਗਲਾ ਅਤੇ ਬਾਰ ਐਸੋਸੀਏਸ਼ਨ ਮੂਨਕ ਦੇ ਪ੍ਰਧਾਨ ਐਡ. ਅਨਿਲ ਗਰਗ ਲਹਿਰਾਗਾਗਾ ਨੇ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਲਈ ਘਾਤਕ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ | ਆਗੂਆਂ ਨੇ ਕਿਹਾ ਕਿ ਤਿੰਨ ਖੇਤੀ ਬਿੱਲ ਸੂਬਿਆਂ ਦੀ ਖ਼ੁਦਮੁਖ਼ਤਿਆਰੀ 'ਤੇ ਇੱਕ ਵੱਡਾ ਹਮਲਾ ਹਨ |
ਅਮਰਗੜ੍ਹ, (ਝੱਲ, ਮੰਨਵੀ)- ਕਿਸਾਨ ਵਿਰੋਧੀ ਬਿੱਲ ਖ਼ਿਲਾਫ਼ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਮਰਗੜ੍ਹ ਦੇ ਦੁਕਾਨਦਾਰ ਭਾਈਚਾਰੇ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ | ਇਸ ਸਬੰਧੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਨੌਜਵਾਨ ਆਗੂ ਗੁਰਵੀਰ ਸਿੰਘ, ਸੁਖਵਿੰਦਰ ਸਿੰਘ, ਰਾਜਿੰਦਰ ਸਿੰਘ, ਰਿੰਪਾ ਅਮਰਗੜ੍ਹ ਆਦਿ ਨੇ ਵਪਾਰ ਮੰਡਲ ਅਮਰਗੜ੍ਹ ਨਾਲ ਮੀਟਿੰਗ ਕੀਤੀ ਤੇ ਯਕੀਨ ਦਵਾਇਆ ਕਿ ਉਹ ਆਪਣੀਆਂ ਦੁਕਾਨਾਂ ਬੰਦ ਕਰਕੇ ਕਿਸਾਨ ਭਾਈਚਾਰੇ ਦਾ ਸਾਥ ਦੇਣਗੇ ਅਤੇ ਰੋਸ ਪ੍ਰਦਰਸ਼ਨ ਵਿਚ ਹਿੱਸਾ ਲੈ ਕੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਗੇ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸੁਨਾਮ ਸ਼ਹਿਰ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ | ਸਵੇਰ ਤੋਂ ਹੀ ਬਾਜ਼ਾਰਾਂ ਵਿਚ ਸੁੰਨ ਸਾਨ ਪਸਰੀ ਹੋਈ ਹੈ | ਜ਼ਰੂਰੀ ਵਸਤੂਆਂ ਦੁੱਧ, ਸਬਜ਼ੀ ਆਦਿ ਦੀ ਸਪਲਾਈ ਵੀ ਨਹੀਂ ਹੋਈ | ਸਰਕਾਰੀ ਦਫ਼ਤਰ ਖੁੱਲੇ੍ਹ ਜ਼ਰੂਰ ਨੇ ਪਰ ਆਮ ਲੋਕਾਂ ਦੀ ਦਫ਼ਤਰਾਂ 'ਚ ਆਵਾਜਾਈ ਵੀ ਨਾਮਾਤਰ ਹੀ ਹੈ |
ਘਰਾਚੋਂ, (ਘੁਮਾਣ) - ਪੰਜਾਬ ਬੰਦ ਦੇ ਸੱਦੇ ਨੂੰ ਮੁਕੰਮਲ ਕਰਨ ਲਈ ਭਾਕਿਯੂ ਡਕੌਦਾ ਗਰੁੱਪ ਦੇ ਵਰਕਰ ਭਵਾਨੀਗੜ੍ਹ ਲਈ ਰਵਾਨਾ ਹੋਏ | ਇਸ ਮੌਕੇ ਗੁਰਦੇਵ ਸਿੰਘ ਇਕਾਈ ਪ੍ਰਧਾਨ, ਨਛੱਤਰ ਸਿੰਘ ਬਲਾਕ ਮੀਤ ਪ੍ਰਧਾਨ, ਪ੍ਰੇਮ ਸਿੰਘ, ਨਿਰਮਲ ਸਿੰਘ, ਭਗਤ ਸਿੰਘ ਆਦਿ ਹਾਜ਼ਰ ਸਨ |
ਅਹਿਮਦਗੜ੍ਹ, (ਮਹੋਲੀ, ਪੁਰੀ, ਸੋਢੀ) - ਕੇਂਦਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦਾ ਵਿਰੋਧ ਕਰਦਿਆਂ ਕਾਂਗਰਸ, 'ਆਪ', ਲੋਕ ਇਨਸਾਫ ਪਾਰਟੀ, ਬਸਪਾ ਆਦਿ ਸਮੇਤ ਵੱਖ-ਵੱਖ ਕਿਸਾਨ ਯੂਨੀਅਨਾਂ ਵਲੋਂ ਸਾਝਾਂ ਵਿਸ਼ਾਲ ਧਰਨਾ ਦਿੱਤਾ ਗਿਆ | ਵਿਧਾਇਕ ਧੀਮਾਨ ਦੇ ਸਿਆਸੀ ਸਕੱਤਰ ਤੇਜੀ ਕਮਾਲਪੁਰ, ਹਰਨੇਕ ਸਿੰਘ ਸੇਖੋ ਛਪਾਰ, ਜੱਸੀ ਬੌੜਹਾਈ, ਬਿੱਲੂ ਮਾਜਰੀ ਆਦਿ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਨਾਲ ਤਾਂ ਪਹਿਲਾਂ ਹੀ ਦੇਸ਼ ਤਬਾਹੀ ਦੀ ਕਤਾਰ ਤੇ ਖਲੋਤਾ ਹੈ ਤੇ ਹੁਣ ਖੇਤੀ ਬਿੱਲ ਲਿਆਕੇ ਕਿਸਾਨੀਂ ਨੂੰ ਖਤਮ ਕਰਨ ਦੀ ਕੋਝੀ ਚਾਲ ਚੱਲੀ ਗਈ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ | ਇੱਕਤਰ ਹੋਏ ਆਗੂਆਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਜ਼ੋਰਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਬੌੜਹਾਈ, ਆਤਮਾ ਭੁੱਟਾ, ਸਰਪੰਚ ਹਰਦੀਪ ਸਿੰਘ ਬੌੜਹਾਈ, ਵਿੱਕੀ ਟੰਡਨ, ਜਸਵਿੰਦਰ ਲਾਲੀ, ਸੁਰਾਜ ਮੁਹੰਮਦ, ਸਰਪੰਚ ਜਗਦੇਵ ਸਿੰਘ ਭੋਲਾ, ਦਲਜੀਤ ਸਿੰਘ ਗਲੋਬਲ, ਰਣਧੀਰ ਸਿੰਘ ਹੂੰਜਣ, ਮਨਿੰਦਰਪਾਲ ਸਿੰਘ, ਸੁਦਾਗਰ ਸਿੰਘ ਲੇਲ੍ਹ ਆਦਿ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ) - ਪਾਵਰਕਾਮ ਸੁਨਾਮ ਦੇ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਅਤੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ 'ਚ ਸਥਾਨਕ 33 ਕੇ.ਵੀ. ਗਰਿੱਡ ਵਿਖੇ ਰੋਸ ਰੈਲੀ ਕਰਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਜਥੇਬੰਦੀ ਦੇ ਸੂਬਾਈ ਆਗੂ ਸੁਰਿੰਦਰ ਸਿੰਘ ਸੁਨਾਮ, ਜਗਦੇਵ ਸਿੰਘ ਬਾਹੀਆਂ, ਇੰਦਰਜੀਤ ਸਿੰਘ ਢਿੱਲੋਂ, ਗੁਰਚਰਨ ਸਿੰਘ ਜਖੇਪਲ, ਮੋਹਨ ਲਾਲ, ਭਗਵਾਨ ਸਿੰਘ, ਅਮਰੀਕ ਸਿੰਘ ਉਗਰਾਹਾਂ, ਸੁਰਿੰਦਰ ਸਿੰਘ ਪਾਲੀ ਆਦਿ ਨੇ ਕੇਂਦਰ ਸਰਕਾਰ ਤੋਂ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਗੁਰਨਾਮ ਸਿੰਘ, ਸੁਰਿੰਦਰ ਕੁਮਾਰ ਸਿੰਗਲਾ, ਅਜੇ ਕੁਮਾਰ, ਨਵੀਨ ਕੁਮਾਰ, ਲਖਵਿੰਦਰ ਸਿੰਘ, ਪ੍ਰਦੀਪ ਕੁਮਾਰ, ਦਰਸ਼ਨ ਸਿੰਘ ਬਾਕਸਰ ਆਦਿ ਮੌਜੂਦ ਸਨ |
ਅਹਿਮਦਗੜ੍ਹ, (ਰਣਧੀਰ ਸਿੰਘ ਮਹੋਲੀ) - ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ਹਿਰੀ ਪ੍ਰਧਾਨ ਗੁਰਮੀਤ ਸਿੰਘ ਉੱਭੀ, ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ ਜੱਸਲ, ਯੂਥ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਅਤੇ ਬੀ.ਸੀ. ਵਿੰਗ ਪ੍ਰਧਾਨ ਇੰਦਰ ਘਟੋੜਾ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਵਿਚ ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸਾਬਕਾ ਪ੍ਰਧਾਨ ਕੁਲਵੰਤ ਸਿੰਘ ਸੋਹਲ, ਤਿਰਲੋਚਨ ਸਿੰਘ ਚਾਪੜਾ, ਰਵਿੰਦਰ ਸਿੰਘ ਬਲੋਵਾਲ, ਨਿਰਮਲ ਸਿੰਘ ਫੱਲੇਵਾਲ, ਬਲਵੀਰ ਸਿੰਘ ਧਲੇਰ, ਗੁਰਦੇਵ ਸਿੰਘ ਜਵੰਧਾ, ਕੁਲਦੀਪ ਸਿੰਘ, ਨਿਰਭੈ ਸਿੰਘ, ਤੀਰਥ ਕਪੂਰ, ਅਮਨ ਅਫਰੀਦੀ, ਰੌਕੀ ਚੀਮਾਂ, ਮਲਕੀਤ ਸਿੰਘ, ਪਾਲੀ ਛੰਨ੍ਹਾ ਆਦਿ ਮੌਜੂਦ ਸਨ |
ਜਖੇਪਲ, (ਮੇਜਰ ਸਿੰਘ ਸਿੱਧੂ) - ਕਿਸਾਨ ਮਾਰੂ ਬਿੱਲਾਂ ਦੇ ਵਿਰੋਧ ਵਿੱਚ ਜਖੇਪਲ ਦੇ ਸਾਰੇ ਵਰਗਾਂ ਦੇ ਲੋਕਾਂ ਵਲੋਂ ਆਪਣੇ ਕਾਰੋਵਾਰ ਬੰਦ ਰੱਖੇ ਗਏ ਅਤੇ ਲੋਕ ਟਰਾਲੀਆਂ ਭਰਕੇ ਧਰਨੇ ਵਾਲੇ ਸਥਾਨਾਂ ਵੱਲ ਰਵਾਨਾ ਹੋ ਗਏ | ਬੰਦ ਦੇ ਸੱਦੇ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਹ ਦੇਖਣ ਨੂੰ ਮਿਲਿਆ |
ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ) - ਪੰਜਾਬ ਦੀਆਂ ਸਮੁੱਚੀਆਂ 31 ਕਿਸਾਨ ਜਥੇਬੰਦੀਆਂ ਨੇ ਆੜ੍ਹਤੀਆਂ, ਮੁਨੀਮਾਂ, ਮਜ਼ਦੂਰਾਂ, ਛੋਟੇ ਦੁਕਾਨਦਾਰਾਂ ਤੇ ਵਪਾਰੀਆਂ ਨਾਲ ਮਿਲ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ, ਬੀ.ਕੇ.ਯੂ. ਰਾਜੇਵਾਲ ਦੇ ਸੂਬਾ ਸਕੱਤਰ ਮਲਕੀਤ ਸਿੰਘ ਲਖਮੀਰ ਵਾਲਾ, ਬੀ.ਕੇ.ਯੂ. ਡਕੌਾਦਾ ਦੇ ਬਲਾਕ ਪ੍ਰਧਾਨ ਸੰਤ ਰਾਮ ਛਾਜਲੀ, ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਕਾਲਾ ਸਮੇਤ ਚਾਰੇ ਆਗੂਆਂ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਆਈ ਟੀ ਆਈ ਚੌਕ ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਚਾਰ ਵਜੇ ਤੱਕ ਪੰਜਾਬ ਬੰਦ ਦੇ ਸੱਦੇ ਨੂੰ ਮੁੱਖ ਰੱਖ ਕੇ ਰੋਡ ਜਾਮ ਕਰਦਿਆਂ ਧਰਨਾ ਲਗਾ ਕੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਰਣ ਸਿੰਘ ਚੱਠਾ, ਸੰਤਰਾਮ ਛਾਜਲੀ, ਕੁੱਲ ਹਿੰਦ ਸਭਾ ਦੇ ਆਗੂ ਹਰਦੇਵ ਸਿੰਘ ਬਖਸ਼ੀਵਾਲਾ, ਲੱਖੋਵਾਲ ਦੇ ਆਗੂ ਸੁਖਵਿੰਦਰ ਸਿੰਘ ਢੰਡੋਲੀ, ਮੁਨੀਸ਼ ਸੋਨੀ ਨੇ ਕੀਤਾ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂਆਂ ਪਿ੍ਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਹਰੀਕਾ, ਗੁਰਚਰਨ ਸਿਮਢ ਛੰਨਾ, ਗਿਆਨ ਸਿੰਘ ਸੰਧੇ, ਚਮਕੌਰ ਸਿੰਘ ਸਰਪੰਚ, ਸਿੱਧੂਪੁਰ ਦੇ ਬਲਾਕ ਪ੍ਰਧਾਨ ਹਰੀ ਸਿੰਘ ਚੱਠਾ, ਪਿਆਰਾ ਸਿੰਘ ਭੰਗੂ, ਗੁਰਮੇਲ ਸਿੰਘ ਲੌਗੋਵਾਲ, ਅਮਰੀਕ ਸਿੰਘ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਛਾਜਲੀ, ਡਾ. ਜਰਨੈਲ ਸਿੰਘ ਜਵੰਧਾਂ ਆਦਿ ਮੌਜੂਦ ਸਨ |
ਦਿੜ੍ਹਬਾ ਮੰਡੀ, (ਛਾਜਲੀ, ਸੋਨੂੰ) - ਦਿੜ੍ਹਬਾ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਰਾਸ਼ਟਰੀ ਰਾਜ ਮਾਰਗ ਤੇ ਮੋਦੀ ਸਰਕਾਰ ਵਲੋਂ ਖੇਤੀ ਵਿਰੋਧੀ ਬਿੱਲ ਪਾਸ ਕਰਨ ਖ਼ਿਲਾਫ਼ ਧਰਨਾ ਦਿੱਤਾ ਗਿਆ | ਧਰਨੇ ਵਿਚ ਵੱਡੀ ਗਿਣਤੀ 'ਚ ਨੌਜਵਾਨ ਅਤੇ ਔਰਤਾਂ ਸ਼ਾਮਲ ਹੋਈਆਂ | ਕਿਸਾਨ ਆਗੂ ਅਮਰੀਕ ਸਿੰਘ ਗੰਢੂਆ, ਦਰਸ਼ਨ ਸਿੰਘ ਸਾਦੀਹਰੀ, ਤਰਲੋਚਨ ਸਿੰਘ ਸੂਲਰ ਘਰਾਟ ਨੇ ਸੰਬੋਧਨ ਕੀਤਾ | ਇਸ ਮੌਕੇ ਗੁਰਮੇਲ ਸਿੰਘ ਕੈਪਰ, ਤਰਕਸ਼ੀਲ ਆਗੂ ਨਾਇਬ ਸਿੰਘ ਰਟੋਲਾਂ, ਬਲਦੇਵ ਸਿੰਘ ਊਭਿਆ, ਬਲਵੀਰ ਸਿੰਘ ਕੌਹਰੀਆ, ਬਿੰਦਰ ਸਿੰਘ,ਰੂਪ ਸਿੰਘ ਮੌਕਾ, ਦਰਬਾਰਾ ਸਿੰਘ ਖੇਤਲਾ, ਮਿਸਰਾਂ ਸਿੰਘ ਨਿਹਾਲਗੜ੍ਹ, ਹਰਮੇਸ਼ ਸਿੰਘ ਮੇਸ਼ੀ, ਹਰਵਿੰਦਰ ਸਿੰਘ ਖਨਾਲ ਖੁਰਦ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ |
ਮੂਨਕ, (ਗਮਦੂਰ ਧਾਲੀਵਾਲ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬੰਦ ਦੇ ਸੱਦੇ 'ਤੇ ਰਾਮਪੁਰਾ ਦੇ ਬੱਸ ਅੱਡੇ ਤੇ ਹਰਿਆਣਾ ਨੂੰ ਜਾਂਦੇ ਮੁੱਖ ਮਾਰਗ 'ਤੇ ਧਰਨਾ ਲਗਾ ਕੇ ਆਵਾਜਾਈ ਬੰਦ ਕੀਤੀ | ਇਸ ਮੌਕੇ ਕਿਸਾਨ ਆਗੂਆਂ ਲੀਲਾ ਸਿੰਘ ਚੋਟੀਆਂ, ਮੱਖਣ ਸਿੰਘ ਪਾਪੜਾ, ਸੁਖਦੇਵ ਸ਼ਰਮਾ ਭੁਟਾਲ, ਜਨਕ ਸਿੰਘ ਭੁਟਾਲ, ਬਹਾਲ ਸਿੰਘ ਢੀਂਡਸਾ, ਬਹਾਦਰ ਸਿੰਘ ਭੁਟਾਲ, ਸੂਬਾ ਸਿੰਘ ਸੰਗਤਪੁਰਾ, ਕਰਨੈਲ ਸਿੰਘ ਗਨੋਟਾ, ਆਦਿ ਨੇ ਇਕੱਤਰ ਹੋਏ ਕਿਸਾਨਾਂ ਨੂੰ ਵਿਸਥਾਰ ਨਾਲ ਬਿਲ ਬਾਰੇ ਜਾਣਕਾਰੀ ਦਿੱਤੀ |
ਲੌਾਗੋਵਾਲ, (ਸ.ਸ.ਖੰਨਾ, ਵਿਨੋਦ) - ਖੇਤੀ ਬਿਲਾਂ ਦੇ ਵਿਰੋਧ ਵਿਚ ਆੜ੍ਹਤੀਆ ਐਸੋਸੀਏਸ਼ਨ ਬਾਜ਼ਾਰ ਦੇ ਸਮੂਹ ਦੁਕਾਨਦਾਰਾਂ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਲੌਾਗੋਵਾਲ ਵਿਚ ਮੋਦੀ ਸਰਕਾਰ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਕਸਬੇ ਦੀਆਂ ਸਾਰੀਆਂ ਦੁਕਾਨਾਂ ਮੁਕੰਮਲ ਬੰਦ ਰਹੀਆਂ ਇੱਥੋਂ ਤੱਕ ਕਿ ਮੈਡੀਕਲ ਸਟੋਰ ਵੀ ਬੰਦ ਵੇਖੇ ਗਏ | ਇਹ ਰੋਸ ਮਾਰਚ ਅੰਦਰਲਾ ਖੂਹ ਰਾਮ-ਲੀਲ੍ਹਾ ਗਰਾਊਾਡ ਬੱਸ ਸਟੈਂਡ ਤੋਂ ਹੁੰਦਾ ਹੋਇਆ ਸੁਨਾਮ ਰੋਡ ਡਰੇਨ ਦੇ ਪੁਲ ਉੱਪਰ ਪੁੱਜਿਆ ਜਿੱਥੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸੇਠ ਮੰਗੂ ਅਗਰਵਾਲ, ਸੰਜੈ ਗਰਗ, ਸੇਠ ਬਬਲਾ ਕੁਮਾਰ, ਤਰਸੇਮ ਲੰਬੂ, ਕਾਲਾ ਰਾਮ ਮਿੱਤਲ, ਅੰਮਿ੍ਤ ਪਾਲ ਸਿੰਗਲਾ, ਪਰਮਜੀਤ ਸਿੰਘ ਪੰਮਾ ਸਰਪੰਚ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਵੀਰ ਲੌਾਗੋਵਾਲ, ਦਰਸ਼ਨ ਸਿੰਘ ਕੁੰਨਰਾ, ਜੁਝਾਰ ਸਿੰਘ, ਜਗਸੀਰ ਸਿੰਘ ਨਮੋਲ, ਬਲਵੀਰ ਚੰਦ, ਕਰਮ ਸਿੰਘ ਜੈਦ ਆਦਿ ਮੌਜੂਦ ਸਨ |
ਮੂਨਕ, (ਗਮਦੂਰ ਧਾਲੀਵਾਲ) - ਖੇਤੀ ਬਿੱਲਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੀ ਲੜੀ ਤਹਿਤ 25 ਸਤੰਬਰ ਪੰਜਾਬ ਬੰਦ ਦਾ ਸਮਰਥਨ ਕਰਦਿਆਂ ਮੂਨਕ ਇਲਾਕੇ ਦੀਆਂ ਪੰਜ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂ ਪੁਰ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਜਮਹੂਰੀ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ, ਕੁਲ ਹਿੰਦ ਕਿਸਾਨ ਸਭਾ ਪੰਜਾਬ, ਵਲੋਂ ਮੂਨਕ ਟੋਹਾਣਾ ਕੈਂਚੀਆਂ (ਬੈਰੀਅਰ) ਤੇ ਧਰਨਾ ਲਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ | ਇਸ ਮੌਕੇ ਰਾਮਫਲ ਸਿੰਘ ਬਸੈਹਰਾ, ਲਖਵਿੰਦਰ ਸਿੰਘ ਡੂਡੀਆ, ਸਵਰਨ ਸਿੰਘ ਨਵਾਂ ਗਾਉਂ, ਗੁਰਪਿਆਰ ਸਿੰਘ, ਪਰਮਜੀਤ ਸਿੰਘ ਹਮੀਰਗੜ੍ਹ, ਜਗਤਾਰ ਸਿੰਘ, ਭੂਰਾ ਸਿੰਘ, ਕਾਕਾ ਸਿੰਘ ਸਲੇਮਗੜ੍ਹ, ਕਿ੍ਸ਼ਨ ਸਿੰਘ, ਮੁਖਤਿਆਰ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਕਿਸਾਨ, ਆੜ੍ਹਤੀਏ, ਮਜ਼ਦੂਰ ਅਤੇ ਨੌਜਵਾਨ ਮੌਜੂਦ ਸਨ |
ਛਾਜਲੀ, (ਕੁਲਵਿੰਦਰ ਸਿੰਘ ਰਿੰਕਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਬੰਦ ਦੇ ਸੱਦੇ 'ਤੇ ਅੱਜ ਦੂਜੇ ਦਿਨ ਛਾਜਲੀ ਵਿਖੇ ਰੇਲ ਪਟੜੀ 'ਤੇ ਕਿਸਾਨ ਡਟੇ ਰਹੇ | ਇਸ ਮੌਕੇ ਆਗੂਆਂ ਨੇ ਕਿਹਾ ਕਿ 24 ਤੋਂ 26 ਸਤੰਬਰ ਤੱਕ ਪੰਜਾਬ ਭਰ ਵਿਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ 25 ਸਤੰਬਰ ਨੂੰ ਸਮੁੱਚਾ ਪੰਜਾਬ ਬੰਦ ਕੀਤਾ ਗਿਆ ਹੈ | ਅੱਜ ਦਾ ਅੰਦੋਲਨ ਸੁਨਾਮ ਬਲਾਕ ਦੇ

ਕੋਰੋਨਾ ਦੀ ਹਵਾ ਤੇਜ਼ੀ ਨਾਲ ਮੱਠੀ ਪੈਣ ਲੱਗੀ

ਸੰਗਰੂਰ, 25 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫ਼ਤਹਿ ਤਹਿਤ 57 ਪਾਜ਼ੀਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ...

ਪੂਰੀ ਖ਼ਬਰ »

ਭਾਈ ਲੌਾਗੋਵਾਲ 'ਤੇ ਮੰਗ-ਪੱਤਰ ਲੈਣ ਤੋਂ ਵੀ ਮੁਕਰਨ ਦਾ ਦੋਸ਼

ਲੌਾਗੋਵਾਲ, 25 ਸਤੰਬਰ (ਵਿਨੋਦ, ਸ. ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਅਗਵਾਈ ਹੇਠ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਪਾਵਨ ਸਰੂਪਾਂ ਦੀ ਮੌਜੂਦਾ ਸਥਿਤੀ ਨੂੰ ਸਪਸ਼ਟ ਕਰਨ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ...

ਪੂਰੀ ਖ਼ਬਰ »

ਸੇਵਾ ਕੇਂਦਰ 'ਚ ਕੰਮ ਕਰਵਾਉਣ ਲਈ ਕਰਵਾਉਣਾ ਪਵੇਗਾ ਕੋਰੋਨਾ ਟੈੱਸਟ

ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲੋਕਾਂ ਦੇ ਕੰਮਾਂ ਨੂੰ ਛੇਤੀ ਨਿਬੇੜਨ ਲਈ ਹਰ ਸ਼ਹਿਰ ਵਿਚ ਖੋਲ੍ਹੇ ਗਏ ਸੇਵਾ ਕੇਂਦਰਾਂ ਵਿਚੋਂ ਲਹਿਰਾਗਾਗਾ ਦਾ ਸੇਵਾ ਕੇਂਦਰ ਅਜਿਹਾ ਹੈ ਜਿੱਥੇ ਕਿਸੇ ਵੀ ਤਰ੍ਹਾਂ ਆਧਾਰ ਕਾਰਡ, ਜਨਮ ਸਰਟੀਫਿਕੇਟ ਆਦਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਪਹਿਲੀ ਤੋਂ ਹੋਵੇਗੀ ਸ਼ੁਰੂ

ਸੰਗਰੂਰ, 25 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਸਾਊਣੀ ਸੀਜ਼ਨ ਸਾਲ 2020-21 ਸਮੇਂ ਝੋਨੇ ਦੀ ਸੁਚੱਜੀ ਖਰੀਦ ਸੁਨਿਸਚਿਤ ਕਰਨ ਲਈ ਪੰਜਾਬ ਰਾਜ ਖੇਤੀਬਾੜੀ ਮੰਡੀਕਰਣ ਬੋਰਡ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਸੰਗਰੂਰ 'ਚ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX