ਤਾਜਾ ਖ਼ਬਰਾਂ


ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਉੱਤਮ ਕੁਮਾਰ ਰੈਡੀ ਨੇ ਤੇਲੰਗਾਨਾ ‘ਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਦਿੱਤਾ ਅਸਤੀਫਾ
. . .  1 day ago
ਪਿੰਡ ਉਦੋਕੇ ਵਿਚ ਨਸ਼ੇੜੀ ਵਲੋਂ ਖੇਤਾਂ ਵਿੱਚ ਕੰਮ ਕਰਦੇ ਮਜ਼ਦੂਰ ਦੀ ਬੇਰਹਿਮੀ ਨਾਲ ਕਤਲ , ਦੋਸ਼ੀ ਕਾਬੂ
. . .  1 day ago
ਮੱਤੇਵਾਲ ,04 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਥਾਣਾ ਮੱਤੇਵਾਲ ਅਧੀਨ ਪੈਂਦੇ ਨਜ਼ਦੀਕੀ ਪਿੰਡ ਉਦੋਕੇ ਕਲਾਂ ਵਿਚ ਇਕ ਵਿਅਕਤੀ ਵੱਲੋਂ ਖੇਤਾਂ ਵਿਚ ਕੰਮ ਕਰ ਰਹੇ ਇਕ ਮਜ਼ਦੂਰ ਦੀ ਬੇਰਹਿਮੀ ਨਾਲ ...
ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ- ਸੁਖਬੀਰ
. . .  1 day ago
ਚੰਡੀਗੜ੍ਹ , 4 ਦਸੰਬਰ - ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਜੀ ਬਾਦਲ ਨੇ ਕਿਹਾ ਕਿ "ਕੈਪਟਨ ਖੁਦ ਨੂੰ ਅਤੇ ਆਪਣੇ ...
ਅਸੀਂ ਭਾਰਤ ਵਿਚ ਲਗਾਤਾਰ ਜਾਣਕਾਰੀ ਅਤੇ ਆਈ ਟੀ ‘ਤੇ ਜ਼ੋਰ ਦੇ ਰਹੇ ਹਾਂ -ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵਵਿਆਪੀ ਆਰਥਿਕਤਾ ਵਿਚ ਤੁਹਾਡਾ ਯੋਗਦਾਨ ਬਹੁਤ ਮਹੱਤਵਪੂਰਨ ਹੈ-ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਦਿਆਰਥੀ ਦੇਸ਼ ਦਾ ਭਵਿੱਖ , ਸਾਨੂੰ ਇਨ੍ਹਾਂ 'ਤੇ ਮਾਣ -ਪ੍ਰਧਾਨ ਮੰਤਰੀ ਮੋਦੀ
. . .  1 day ago
ਤੁਸੀਂ ਮਨੁੱਖਤਾ ਦੀ ਸੇਵਾ ਕਰ ਰਹੇ ਹੋ- ਪ੍ਰਧਾਨ ਮੰਤਰੀ ਮੋਦੀ
. . .  1 day ago
ਪੈਨਆਈਆਈਟੀ ਗਲੋਬਲ ਸੰਮੇਲਨ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਮੁੱਖ ਭਾਸ਼ਣ
. . .  1 day ago
ਤੇਲੰਗਾਨਾ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਭਰੋਸਾ ਜਤਾਇਆ-ਅਮਿਤ ਸ਼ਾਹ
. . .  1 day ago
ਸੇਵਾਮੁਕਤ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਵੀ ਰਾਸ਼ਟਰਪਤੀ ਪੁਲਿਸ ਮੈਡਲ ਵਾਪਸ ਕਰਨ ਦਾ ਐਲਾਨ
. . .  1 day ago
ਬੁਢਲਾਡਾ ,4 ਦਸੰਬਰ (ਸਵਰਨ ਸਿੰਘ ਰਾਹੀ) - ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਚ ਜਾਰੀ ਕਿਸਾਨ ਅੰਦੋਲਨ ਦੇ ਹੱਕ ਚ ਪੰਜਾਬ ਹੋਮਗਾਰਡ ਚੋਂ ਹਾਲ ਹੀ ਸੇਵਾਮੁਕਤ ਹੋਏ ਕਮਾਂਡੈਂਟ ਰਾਏ ਸਿੰਘ ਧਾਲੀਵਾਲ ...
ਹਰਦੀਪ ਸਿੰਘ ਭੁੱਲਰ ਵੱਲੋਂ ਕਿਸਾਨ ਮਾਰੂ ਬਿੱਲਾਂ ਦੇ ਰੋਸ ਵਜੋਂ ਅਰਜਨ ਐਵਾਰਡ ਵਾਪਸ ਕਰਨ ਦਾ ਫ਼ੈਸਲਾ
. . .  1 day ago
ਛੇਹਰਟਾ,4 ਦਸੰਬਰ(ਵਡਾਲੀ) -ਅਰਜਨ ਐਵਾਰਡੀ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਰਿਟਾਇਰ ਇੰਸਪੈਕਟਰ ਹਰਦੀਪ ਸਿੰਘ ਭੁੱਲਰ ਨੇ ਆਪਣੇ ਗ੍ਰਹਿ ਸੰਧੂ ਕਲੋਨੀ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ...
ਔਰਤ ਨੇ ਐੱਸ.ਐੱਸ.ਪੀ. ਦਫ਼ਤਰ 'ਚ ਜ਼ਹਿਰ ਖਾਧਾ - ਹਾਲਤ ਗੰਭੀਰ
. . .  1 day ago
ਬਟਾਲਾ, 4 ਦਸੰਬਰ (ਸਚਲੀਨ ਸਿੰਘ ਭਾਟੀਆ)-ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕ ਪਿੰਡ ਮਾੜੀ ਪੰਨਵਾਂ ਦੀ ਰਹਿਣ ਵਾਲੀ ਇਕ ਔਰਤ ਨੇ ਇਨਸਾਫ਼ ਨਾ ਮਿਲਣ 'ਤੇ ਅੱਜ ਐੱਸ.ਐੱਸ.ਪੀ. ਬਟਾਲਾ ਦੇ ਦਫ਼ਤਰ ਅੰਦਰ ਦੇਰ ਸ਼ਾਮ ਜ਼ਹਿਰ ਖਾ ...
ਚੰਡੀਗੜ੍ਹ : ਕੁਝ ਰਾਜਨੀਤਿਕ ਪਾਰਟੀਆਂ ਅੰਦੋਲਨ ਦੇ ਵਿਚਕਾਰ ਰਾਜਨੀਤਿਕ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ - ਕੈਪਟਨ
. . .  1 day ago
ਚੰਡੀਗੜ੍ਹ : ਕਾਂਗਰਸ ਕਿਸਾਨਾਂ ਦੇ ਨਾਲ ਡਟ ਕੇ ਖੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ : ਮੈਨੂੰ ਖੁਸ਼ੀ ਹੈ ਕਿ ਸਾਰਾ ਪੰਜਾਬ ਆਪਣੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿਚ ਦ੍ਰਿੜਤਾ ਨਾਲ ਖੜਾ ਹੈ - ਕੈਪਟਨ
. . .  1 day ago
ਚੰਡੀਗੜ੍ਹ : ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਨ ਕਿਹੜੀ ਜੰਗ ਲਈ ਦਿੱਤਾ ਕੀਤੀ - ਕੈਪਟਨ
. . .  1 day ago
ਚੰਡੀਗੜ੍ਹ : ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਮੈਂ ਨੈਸ਼ਨਲ ਸੁਰੱਖਿਆ ਦੀ ਗੱਲ ਕੀਤੀ - ਕੈਪਟਨ
. . .  1 day ago
ਚੰਡੀਗੜ੍ਹ : ਕੇਜਰੀਵਾਲ ਨੇ ਤਿੰਨ ਖੇਤੀ ਬਿੱਲਾਂ ਨੂੰ ਮਨਜ਼ੂਰੀ ਕਿਉਂ ਦਿੱਤੀ? - ਕੈਪਟਨ
. . .  1 day ago
ਚੰਡੀਗੜ੍ਹ : ਹਰਸਿਮਰਤ ਬਾਦਲ ਨੇ ਕੈਬਨਿਟ ਵਿੱਚ ਬੈਠ ਕੇ ਆਰਡੀਨੈਂਸ ਪਾਸ ਕੀਤਾ -ਕੈਪਟਨ
. . .  1 day ago
ਖੇਤੀ ਬਿੱਲਾਂ ਦੇ ਨਚੋੜ ਵਿਚ ਪੰਜਾਬ ਦਾ ਭਵਿੱਖ ਹੈ
. . .  1 day ago
ਪੰਜਾਬ ਦੇ ਕਿਸਾਨ ਗਰਮੀ ਤੇ ਠੰਢ ਦੌਰਾਨ ਦੇਸ਼ ਲਈ ਅੰਨ ਪੈਦਾ ਕਰਦੇ ਹਨ -ਕੈਪਟਨ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਾਈਵ ਹੋ ਕੇ ਖੇਤੀ ਬਿੱਲਾਂ ਸਬੰਧੀ ਕਰ ਰਹੇ ਹਨ ਗੱਲਬਾਤ
. . .  1 day ago
5 ਦਸੰਬਰ ਨੂੰ ਪੰਜਾਬ ਰੋਡਵੇਜ਼ /ਪਨਬਸਾਂ ਦੇ ਮੁਲਾਜ਼ਮਾਂ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਬੱਸਾਂ ਦਾ ਚੱਕਾ ਜਾਮ
. . .  1 day ago
ਲੁਧਿਆਣਾ, 4 ਦਸੰਬਰ {ਸਲੇਮਪੁਰੀ} - ਪੰਜਾਬ ਦੇ ਵੱਖ ਵੱਖ ਵਰਗਾਂ ਵਲੋਂ ਜਿਥੇ ਨਵੇਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਸਮਰੱਥਨ ਕੀਤਾ ਜਾ ਰਿਹਾ ਹੈ, ਉਥੇ ਹੁਣ ਪੰਜਾਬ ਰੋਡਵੇਜ਼ /ਪਨਬਸ ਦੇ ਮੁਲਾਜ਼ਮਾਂ ਵਲੋਂ ਵੀ ...
ਸਬ ਡਵੀਜ਼ਨਲ ਹਸਪਤਾਲ ਤਪਾ ਦੇ ਮਾਹਿਰ ਡਾਕਟਰਾਂ ਦੀ ਟੀਮ ਕਿਸਾਨਾਂ ਦੀ ਦੇਖਭਾਲ ਲਈ ਦਿੱਲੀ ਰਵਾਨਾ
. . .  1 day ago
ਤਪਾ ਮੰਡੀ, 04 ਦਸੰਬਰ (ਵਿਜੇ ਸ਼ਰਮਾ,ਪ੍ਰਵੀਨ ਗਰਗ)-ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦੇ ਮਾਹਿਰ ਡਾਕਟਰਾਂ ਦੀ ਇਕ ਵਿਸ਼ੇਸ਼ ...
ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਜਾਰੀ , 111 ਨਵੇਂ ਮਰੀਜ਼ ਸਾਹਮਣੇ ਆਏ , 7 ਨੇ ਦਮ ਤੋੜਿਆ
. . .  1 day ago
ਲੁਧਿਆਣਾ,4 ਦਸੰਬਰ {ਸਲੇਮਪੁਰੀ }- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋੜੀਂਦੀ ਤਬਦੀਲੀ ਦੀ ਸ਼ੁਰੂਆਤ ਸਾਡੇ ਤੋਂ ਹੀ ਹੋਵੇਗੀ। -ਮਹਾਤਮਾ ਗਾਂਧੀ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਖੇਤੀ ਬਿੱਲਾਂ ਦੇ ਵਿਰੋਧ 'ਚ ਪੰਜਾਬ ਬੰਦ ਦੇ ਸੱਦੇ ਨੂੰ ਫ਼ਿਰੋਜ਼ਪੁਰ 'ਚ ਪੂਰਨ ਸਮਰਥਨ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਨੂੰ ਖੇਤੀ ਵਿਰੋਧੀ ਤੇ ਕਿਸਾਨ ਮਾਰੂ ਘੋਸ਼ਿਤ ਕਰ ਕਿਸਾਨ ਜਥੇਬੰਦੀਆਂ ਵਲੋਂ ਇਕ ਝੰਡੇ ਹੇਠ ਇਕੱਤਰ ਹੋ ਪੰਜਾਬ ਬੰਦ ਕਰ ਰੋਸ ਜਤਾਉਣ ਲਈ ਛੇੜਿਆ ਕਿਸਾਨ ਅੰਦੋਲਨ ਨੇ ਅੱਜ ਇਕੱਠ ਪੱਖੋਂ ਜਨ ਅੰਦੋਲਨ ਦਾ ਰੂਪ ਧਾਰਨ ਕਰ ਲਿਆ | ਲੋਕ ਪਾਰਟੀਬਾਜ਼ੀ ਤੋਂ ਉਪਰ ਉੱਠ ਆਪ ਮੁਹਾਰੇ ਕਾਲੀਆਂ ਝੰਡੀਆਂ ਚੁੱਕ ਕਾਫ਼ਲੇ ਬਣਾ ਕੇਂਦਰ ਸਰਕਾਰ ਮੁਰਦਾਬਾਦ ਅਤੇ ਖੇਤੀ ਵਿਰੋਧੀ ਬਿੱਲ ਰੱਦ ਕਰੋ ਦੇ ਜੋਸ਼ੀਲੇ ਨਾਅਰੇ ਲਗਾਉਂਦੇ ਹੋਏ ਜਿੱਥੇ ਧਰਨਿਆਂ 'ਚ ਪਹੰੁਚੇ, ਉਥੇ ਕਿਸਾਨਾਂ ਤੋਂ ਇਲਾਵਾ ਮਜ਼ਦੂਰ, ਮੁਲਾਜ਼ਮਾਂ, ਔਰਤਾਂ, ਦੁਕਾਨਦਾਰਾਂ, ਆੜ੍ਹਤੀਆਂ, ਅਧਿਆਪਕਾਂ, ਪੰਚਾਂ, ਸਰਪੰਚਾਂ ਆਦਿ ਭਾਈਚਾਰਿਆਂ ਨਾਲ ਸਬੰਧਿਤ ਲੋਕ ਧਰਨਿਆਂ 'ਚ ਸਾਰਾ ਦਿਨ ਸ਼ਮੂਲੀਅਤ ਕਰਦੇ ਦੇਖੇ ਗਏ, ਜੋ ਕਿਸਾਨ ਆਗੂਆਂ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਵਿਸ਼ਵਾਸ ਦਿਵਾਉਂਦੇ ਹੋਏ ਸੰਘਰਸ਼ ਜਾਰੀ ਰੱਖਣ ਲਈ ਹੌਸਲਾ ਅਫਜਾਈ ਕਰ ਰਹੇ ਸਨ | ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਅੱਜ 7 ਨੰਬਰ ਚੰੁਗੀ 'ਤੇ ਧਰਨਾ ਮਾਰ ਸੜਕੀ ਆਵਾਜਾਈ ਠੱਪ ਕਰਨ ਦੀ ਅਗਵਾਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋ ਕੇ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਖਹਿਰਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਮਮਦੋਟ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸੰਧੂ ਸਾਈਆਂਵਾਲਾ, ਮੇਜਰ ਸਿੰਘ ਰੰਧਾਵਾ ਮੀਤ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਉਪ ਪ੍ਰਧਾਨ ਮਹਿੰਦਰ ਸਿੰਘ ਰਹੀਮੇ ਕੇ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਗਟ ਸਿੰਘ ਤਲਵੰਡੀ ਨਿਪਾਲਾਂ, ਕਿਸਾਨ ਬਚਾਓ ਮੋਰਚਾ ਪੰਜਾਬ ਦੇ ਪ੍ਰਧਾਨ ਕਿਰਪਾ ਸਿੰਘ ਨੱਥੂਵਾਲਾ, ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ, ਕੁਲ ਹਿੰਦ ਕਿਸਾਨ ਸਭਾ ਦੇ ਕਰਨੈਲ ਸਿੰਘ, ਬੱਗਾ ਸਿੰਘ, ਇੰਟਰਨੈਸ਼ਨਲ ਪੰਥਕ ਦਲ ਸੂਬਾ ਆਗੂ ਬਾਬਾ ਸਤਨਾਮ ਸਿੰਘ ਵੱਲੀਆਂ, ਅਧਿਆਪਕ ਆਗੂ ਸਰਬਜੀਤ ਸਿੰਘ ਭਾਵੜਾ, ਮਲਕੀਤ ਸਿੰਘ ਸਰਪੰਚ, ਸੁਖਦੇਵ ਸਿੰਘ ਸੰਧੂ, ਗੁਰਪ੍ਰੀਤ ਸਿੰਘ ਸੰਧੂ, ਗੁਰਬਿੰਦਰ ਸਿੰਘ ਸੰਧੂ, ਗੁਰਜੀਤ ਸਿੰਘ ਸੋਢੀ, ਹਰਜੀਤ ਸਿੰਘ ਸਿੱਧੂ ਆਦਿ ਨੇ ਧਰਨੇ ਦੀ ਅਗਵਾਈ ਕਰਦਿਆਂ ਆਪੋ-ਆਪਣੇ ਸੰਬੋਧਨ 'ਚ ਕੇਂਦਰ ਮੋਦੀ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ | ਉਨ੍ਹਾਂ ਐਲਾਨ ਕੀਤਾ ਕਿ ਇਸ ਖੇਤੀ ਵਿਰੋਧੀ ਕਿਸਾਨ ਮਾਰੂ ਬਿੱਲਾ ਨੂੰ ਕਦਾਚਿਤ ਵੀ ਸਹਿਣ ਨਹੀਂ ਕੀਤਾ ਜਾ ਸਕਦਾ | ਇਸ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਇਕ ਝੰਡੇ ਹੇਠ ਇਕੱਤਰ ਹੋ ਆਰ-ਪਾਰ ਦੀ ਲੜਾਈ ਲੜਨਗੀਆਂ |
ਕੁਝ ਰਾਜਸੀ ਆਗੂਆਂ ਵੀ ਧਰਨੇ 'ਚ ਪਹੰੁਚ ਦਿੱਤਾ ਸਮਰਥਨ-
ਕਿਸਾਨ ਯੂਨੀਅਨ ਵਲੋਂ 7 ਨੰਬਰ ਚੁੰਗੀ 'ਤੇ ਲਗਾਏ ਗਏ ਧਰਨੇ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਭੁੱਲਰ, ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ, ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਯੂਥ ਪ੍ਰਧਾਨ ਮਨਬੀਰ ਸਿੰਘ ਮੰਡ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਗੋਲਡੀ, ਫੈਡਰੇਸ਼ਨ ਆਲ ਕਾਲਜ ਯੂਨਿਟ ਪ੍ਰਧਾਨ ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ ਪ੍ਰਧਾਨ ਗੁਰੂ ਨਾਨਕ ਕਾਲਜ ਯੂਨਿਟ, ਸੁਖਵਿੰਦਰ ਸਿੰਘ ਬੁਲੰਦੇਵਾਲੀ ਪ੍ਰਧਾਨ ਜ਼ਿਲ੍ਹਾ ਪੰਚਾਇਤ ਯੂਨੀਅਨ ਆਦਿ ਸੰਸਥਾਵਾਂ ਦੇ ਆਗੂਆਂ ਨੇ ਸਾਥੀਆਂ ਸਮੇਤ ਧਰਨੇ 'ਚ ਪਹੰੁਚ ਜਿੱਥੇ ਕਿਸਾਨਾਂ ਵਲੋਂ ਛੇੜੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ, ਉੱਥੇ ਕੇਂਦਰ ਮੋਦੀ ਸਰਕਾਰ ਵਲੋਂ ਲਿਆਂਦੇ ਬਿੱਲ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਤੇ ਕਿਹਾ ਕਿ ਉਹ ਹਰ ਵਰਕ ਕਿਸਾਨ ਅੰਦੋਲਨ ਦੇ ਨਾਲ ਹਨ |
ਸ਼ਹਿਰੀ ਦੁਕਾਨਦਾਰ ਵੀ ਧਰਨੇ 'ਚ ਪੁੱਜੇ- ਕਿਸਾਨ ਧਰਨੇ 'ਚ ਸ਼ਹਿਰੀ ਦੁਕਾਨਦਾਰ ਵੱਡੀ ਗਿਣਤੀ 'ਚ ਪੁੱਜੇ, ਜਿਨ੍ਹਾਂ ਵਿਚ ਹੇਮੰਤ ਮਿੱਤਲ ਚੌਧਰੀਆਂ ਦੀ ਹੱਟੀ, ਵਿਕਾਸ ਮਿੱਤਲ ਹਰਿਆਲੀ ਪੰਪ ਵਾਲੇ, ਆੜ੍ਹਤੀਆ ਪ੍ਰਦੀਪ ਬਿੰਦਰ ਮਮਦੋਟ ਵਾਲੇ, ਪਵਨ ਕੁਮਾਰ ਮਿੱਤਲ ਫ਼ਿਰੋਜ਼ਪੁਰ ਛਾਉਣੀ ਵਾਲੇ ਆਦਿ ਪ੍ਰਮੁੱਖ ਸਨ |
ਬਾਬਿਆਂ ਕੀਤੀ ਲੰਗਰ ਸੇਵਾ- ਕਿਸਾਨ ਸੰਘਰਸ਼ 'ਚ ਪਹੰੁਚ ਰਹੇ ਲੋਕਾਂ ਦੀ ਸੇਵਾ 'ਚ ਆਉਂਦਿਆਂ ਬਾਬਾ ਨਗਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੇ ਜਥੇ ਵਲੋਂ ਬਾਬਾ ਸਤਨਾਮ ਸਿੰਘ ਦੀ ਦੇਖ-ਰੇਖ 'ਚ ਅਤੇ ਬਾਬਾ ਬੋਹੜ ਸਿੰਘ ਤੂਤਾਂ ਵਾਲਿਆਂ ਆਦਿ ਜਥਿਆਂ ਵਲੋਂ 7 ਨੰਬਰ ਚੁੰਗੀ ਅਤੇ ਬਾਬਾ ਦਿਲਬਾਗ ਸਿੰਘ ਆਰਿਫ਼ ਕੇ ਵਾਲਿਆਂ ਵਲੋਂ ਰੇਲਵੇ ਲਾਈਨ ਟੈਂਕਾਂ ਵਾਲੀ ਬਸਤੀ ਵਿਖੇ ਲੰਗਰ ਲਗਾਏ ਗਏ |
ਕਿਸਾਨਾਂ ਦੇ ਇਕੱਠ ਅੱਗੇ ਬੌਣੇ ਸਾਬਿਤ ਹੋਏ ਪ੍ਰਬੰਧ- ਧਰਨੇ ਸਬੰਧੀ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਪ੍ਰਬੰਧ ਉਦੋਂ ਬੌਣੇ ਸਾਬਿਤ ਹੋਏ, ਜਦੋਂ ਲੋਕ ਆਪ ਮੁਹਾਰੇ ਕਾਫ਼ਲਿਆਂ ਦੇ ਰੂਪ 'ਚ ਧਰਨੇ 'ਚ ਪਹੰੁਚੇ | ਸਟੇਜ ਅਤੇ ਪੰਡਾਲ 'ਚ ਜਗ੍ਹਾ ਨਾ ਮਿਲਣ 'ਤੇ ਲੋਕ ਗਰਮੀ ਦੇ ਸਤਾਏ ਆਸ-ਪਾਸ ਦਰਖ਼ਤ, ਝਾੜੀਆਂ ਦੀ ਛਾਂ ਲੱਭ ਜਿੱਥੇ ਖੜੇ ਰਹੇ, ਉਥੇ ਬਹੁਤੇ ਆਪੋ-ਆਪਣੇ ਵਾਹਨਾਂ 'ਚ ਆ ਬੈਠੇ | ਬਹੁਤੇ ਧਰਨੇ 'ਚ ਹਾਜ਼ਰੀ ਲਗਵਾ ਵਾਪਸ ਵੀ ਮੁੜਦੇ ਰਹੇ |
ਰੇਲ ਤੇ ਬੱਸ ਚੱਕਾ ਜਾਮ ਰਹਿਣ ਕਰਕੇ ਸੜਕਾਂ ਰਹੀਆਂ ਸੁੰਨੀਆਂ- ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ 'ਤੇ ਅੱਜ ਜਗ੍ਹਾ-ਜਗ੍ਹਾ ਲਗਾਏ ਗਏ ਰੋਸ ਧਰਨਿਆਂ ਕਾਰਨ ਜਿੱਥੇ ਰੇਲ ਅਤੇ ਬੱਸਾਂ ਬੰਦ ਰਹਿਣ ਕਾਰਨ ਸੜਕਾਂ ਅਤੇ ਰੇਲਵੇ ਟਰੈਕ ਸੁੰਨ ਰਹੇ, ਉੱਥੇ ਬਾਜ਼ਾਰ ਵੀ ਬੰਦ ਰਹਿਣ ਕਰਕੇ ਚਾਰੇ ਪਾਸੇ ਸੰੁਨ-ਸੰਨਾਟਾ ਛਾਇਆ ਰਿਹਾ | ਪੈਟਰੋਲ ਪੰਪ ਵੀ ਬੰਦ ਰਹੇ |
ਫ਼ਿਰੋਜ਼ਪੁਰ, (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਖੇਤੀਬਾੜੀ ਖਰੀਦ ਤੇ ਵੇਚ ਸਬੰਧੀ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਬਿੱਲਾਂ ਦੇ ਵਿਰੋਧ ਵਿਚ ਅੱਜ ਪੰਜਾਬ ਬੰਦ ਦੇ ਸੱਦੇ 'ਤੇ ਜਿੱਥੇ ਸੜਕਾਂ 'ਤੇ ਨਿਕਲੇ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਵਲੋਂ ਥਾਂ-ਥਾਂ ਰੋਸ ਪ੍ਰਦਰਸ਼ਨ ਕੀਤੇ ਗਏ, ਉੱਥੇ ਪੰਜਾਬ ਬੰਦ ਦੇ ਸੱਦੇ ਨੂੰ ਵਪਾਰ ਮੰਡਲ, ਮੁਲਾਜ਼ਮ-ਮਜਦੂਰ ਜਥੇਬੰਦੀਆਂ, ਕਿਰਤੀਆਂ, ਆੜ੍ਹਤੀਆਂ, ਸਿਆਸੀ ਤੇ ਧਾਰਮਿਕ ਜਥੇਬੰਦੀਆਂ, ਟਰਾਂਸਪੋਰਟਰਾਂ ਆਦਿ ਨੇ ਵੀ ਭਰਪੂਰ ਸਮਰਥਨ ਦਿੱਤਾ | ਬੰਦ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਸ਼ਹਿਰ, ਛਾਉਣੀ ਤੇ ਆਸ-ਪਾਸ ਦੇ ਇਲਾਕਿਆਂ ਵਿਚ ਸਮੁੱਚੇ ਕਾਰੋਬਾਰ ਠੱਪ ਰੱਖ ਕੇ ਹਰ ਵਰਗ ਦੇ ਲੋਕਾਂ ਵਲੋਂ ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ ਵਿਚ ਸ਼ਾਮਲ ਹੋ ਕੇ ਪੰਜਾਬੀਆਂ ਦੇ ਏਕੇ ਦਾ ਸਬੂਤ ਦਿੱਤਾ | ਫ਼ਿਰੋਜ਼ਪੁਰ ਸ਼ਹਿਰ ਦੇ ਬਾਜ਼ਾਰਾਂ ਵਿਚ ਸੁੰਨਸਾਨ ਪਸਰੀ ਨਜ਼ਰ ਆਈ, ਲੋਕ ਵੀ ਬਹੁਤ ਘੱਟ ਘਰਾਂ ਤੋਂ ਬਾਹਰ ਨਿਕਲੇ, ਨਿੱਜੀ ਬੈਂਕ ਪੂਰਨ ਤੌਰ 'ਤੇ ਬੰਦ ਰਹੇ, ਜਦਕਿ ਸਰਕਾਰੀ ਬੈਂਕ ਅੰਸ਼ਕ ਰੂਪ ਵਿਚ ਖੁੱਲੇ੍ਹ ਰਹੇ, ਪਰ ਇਨ੍ਹਾਂ ਵਿਚ ਲੈਣ-ਦੇਣ ਨਾਮਾਤਰ ਹੀ ਹੋਇਆ | ਫ਼ਿਰੋਜ਼ਪੁਰ ਦੇ ਇਕਾ-ਦੁੱਕਾ ਖੁੱਲੇ੍ਹ ਸਰਕਾਰੀ ਅਦਾਰਿਆਂ ਨੂੰ ਕਿਸਾਨ ਜਥੇਬੰਦੀਆਂ ਵਲੋਂ ਬੰਦ ਕਰਵਾ ਦਿੱਤਾ ਗਿਆ | ਬੰਦ ਦੌਰਾਨ ਸਿਹਤ ਸਹੂਲਤਾਂ ਨਿਰਵਿਘਨ ਜਾਰੀ ਰਹੀਆਂ, ਪਰ ਇਨ੍ਹਾਂ ਵਿਚ ਮਰੀਜ਼ਾਂ ਦੀ ਗਿਣਤੀ ਪਹਿਲਾਂ ਨਾਲੋਂ ਘੱਟ ਰਹੀ | ਫ਼ਿਰੋਜ਼ਪੁਰ ਤੋਂ ਅੱਜ ਕੋਈ ਵੀ ਬੱਸ ਨਹੀਂ ਚੱਲੀ, ਜਿਸ ਕਾਰਨ ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਦੇ ਬੱਸ ਅੱਡੇ ਸੁੰਨੇ ਨਜ਼ਰ ਆਏ ਅਤੇ ਨਾ ਹੀ ਕੋਈ ਟਰੱਕ ਆਦਿ ਮਾਲ ਦੀ ਢੋਆ-ਢੁਆਈ ਲਈ ਨਿਕਲੇ |
ਲੱਖਾ ਪਿਆਰੇਆਣਾ ਦੀ ਅਗਵਾਈ ਹੇਠ ਯੂਥ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
ਫ਼ਿਰੋਜ਼ਪੁਰ, (ਰਾਕੇਸ਼ ਚਾਵਲਾ)-ਹਲਕਾ ਪ੍ਰਧਾਨ ਯੂਥ ਕਾਂਗਰਸ ਦਿਹਾਤੀ ਲੱਖਾ ਪਿਆਰੇਆਣਾ ਦੀ ਅਗਵਾਈ ਹੇਠ ਸੈਂਕੜੇ ਯੂਥ ਕਾਂਗਰਸ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਬਿੱਲ ਦੀ ਵਿਰੋਧਤਾ ਕਰਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ਚੰੁਗੀ ਨੰਬਰ 7 ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ੋਰਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਸੰਬੋਧਨ ਕਰਦੇ ਹੋਏ ਲੱਖਾ ਪਿਆਰੇਆਣਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਧਾਨ ਕਾਂਗਰਸ ਸੁਨੀਲ ਜਾਖੜ, ਬਰਿੰਦਰ ਸਿੰਘ ਢਿੱਲੋਂ ਪੰਜਾਬ ਯੂਥ ਕਾਂਗਰਸ ਪ੍ਰਧਾਨ, ਵਿਧਾਇਕ ਹਲਕਾ ਦਿਹਾਤੀ ਸਤਿਕਾਰ ਕੌਰ ਗਹਿਰੀ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਸਮੇਲ ਸਿੰਘ ਲਾਡੀ ਗਹਿਰੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅੱਜ ਸਮੁੱਚੇ ਕਾਂਗਰਸੀ ਵਰਕਰਾਂ ਵਲੋਂ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਅੱਜ ਭਾਰਤ ਬੰਦ ਦੇ ਸੱਦੇ ਨੂੰ ਪੂਰੀ ਤਰ੍ਹਾਂ ਸਫਲ ਬਣਾਇਆ ਗਿਆ | ਯੂਥ ਆਗੂ ਲੱਖਾ ਪਿਆਰੇਆਣਾ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਤੱਕ ਯੂਥ ਕਾਂਗਰਸ ਵਲੋਂ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਮਨੀ ਗਹਿਰੀ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਲਾਡੀ ਪਿਆਰੇਆਣਾ, ਬੱਬੀ ਕਮੱਗਰ, ਧੀਰਾ ਫ਼ਿਰੋਜ਼ਸ਼ਾਹ ਅਤੇ ਨਛੱਤਰ ਸਿੰਘ ਸਰਪੰਚ ਪਿਆਰੇਆਣਾ ਆਦਿ ਨੇ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕੀਤਾ |
ਬਸਪਾ ਵਲੋਂ ਕਿਸਾਨ ਜਥੇਬੰਦੀਆਂ ਦੇ ਧਰਨੇ 'ਚ ਹਮਾਇਤ
ਫ਼ਿਰੋਜ਼ਪੁਰ, (ਕੰਵਰਜੀਤ ਸਿੰਘ ਜੈਂਟੀ)-ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਚੱਕਾ ਜਾਮ ਕਰਕੇ ਰੋਸ ਧਰਨੇ ਦਿੱਤੇ ਗਏ | ਫ਼ਿਰੋਜ਼ਪੁਰ ਛਾਉਣੀ ਦੀ 7 ਨੰਬਰ ਚੰੁਗੀ 'ਤੇ ਦਿੱਤੇ ਗਏ ਰੋਸ ਧਰਨੇ 'ਚ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਪ੍ਰਧਾਨ ਬਲਵਿੰਦਰ ਸਿੰਘ ਮੱਲਵਾਲ ਦੀ ਅਗਵਾਈ 'ਚ ਸ਼ਮੂਲੀਅਤ ਕੀਤੀ | ਇਸ ਮੌਕੇ ਗੱਲਬਾਤ ਕਰਦੇ ਬਲਵਿੰਦਰ ਸਿੰਘ ਮੱਲਵਾਲ, ਪੂਰਨ ਭੱਟੀ ਸਮੇਤ ਹੋਰ ਬਸਪਾ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੀ ਕਿਰਸਾਨੀ ਨੂੰ ਤਬਾਹ ਕਰਨਾ ਚਾਹੁੰਦੀ ਹੈ, ਜਿਸ ਕਰਕੇ ਕਿਸਾਨਾਂ 'ਤੇ ਧੱਕੇ ਨਾਲ 3 ਖੇਤੀ ਆਰਡੀਨੈਂਸ ਬਿੱਲ ਥੋਪੇ ਗਏ ਹਨ, ਜਿਸ ਦਾ ਕਿਸਾਨ ਜਥੇਬੰਦੀਆਂ ਸਮੇਤ ਹਰੇਕ ਵਰਗ ਵਲੋਂ ਵਿਰੋਧ ਕੀਤੇ ਜਾਣ ਦੇ ਬਾਵਜੂਦ ਲੋਕ ਸਭਾ ਅਤੇ ਰਾਜ ਸਭਾ ਵਿਚ ਮੋਦੀ ਸਰਕਾਰ ਦਾ ਬਹੁਮਤ ਹੋਣ ਕਾਰਨ ਬਿਨਾਂ ਸੋਚੇ ਸਮਝੇ ਪਾਸ ਕੀਤੇ ਗਏ ਹਨ | ਇਨ੍ਹਾਂ ਪਾਸ ਕੀਤੇ ਗਏ ਖੇਤੀ ਕਾਲੇ ਕਾਨੂੰਨਾਂ ਦਾ ਜਿੱਥੇ ਪੂਰਾ ਪੰਜਾਬ ਵਿਰੋਧ ਕਰ ਰਿਹਾ ਹੈ, ਉੱਥੇ ਬਸਪਾ ਪਾਰਟੀ ਵੀ ਇਸ ਦਾ ਵਿਰੋਧ ਕਰਦੀ ਹੈ |
ਸ਼ੋ੍ਰਮਣੀ ਅਕਾਲੀ ਦਲ ਵਲੋਂ ਫ਼ਿਰੋਜ਼ਸ਼ਾਹ 'ਚ ਵਿਸ਼ਾਲ ਧਰਨਾ
ਫ਼ਿਰੋਜ਼ਪੁਰ/ਫ਼ਿਰੋਜ਼ਸ਼ਾਹ, (ਤਪਿੰਦਰ ਸਿੰਘ, ਸਰਬਜੀਤ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਧੱਕੇ ਨਾਲ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬਾ ਭਰ 'ਚ 25 ਸਤੰਬਰ ਨੂੰ ਕੀਤੇ ਜਾ ਰਹੇ ਚੱਕਾ ਜਾਮ ਕਰਨ ਦੇ ਐਲਾਨ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਦਾ ਧਰਨਾ ਕਸਬਾ ਫ਼ਿਰੋਜ਼ਸ਼ਾਹ ਵਿਖੇ ਲਗਾਇਆ ਗਿਆ, ਜਿਸ 'ਚ ਹਲਕੇ ਦੇ ਵੱਡੀ ਗਿਣਤੀ 'ਚ ਵਰਕਰਾਂ ਨੇ ਪਹੰੁਚ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ | ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਮੈਂਬਰ ਸ਼ੋ੍ਰਮਣੀ ਕਮੇਟੀ ਸਤਪਾਲ ਸਿੰਘ ਤਲਵੰਡੀ, ਦਰਸ਼ਨ ਸਿੰਘ ਸ਼ੇਰਖਾਂ, ਬਲਵਿੰਦਰ ਸਿੰਘ ਭੰਬਾ ਲੰਡਾ, ਬਲਦੇਵ ਸਿੰਘ ਚੰਦੜ੍ਹ, ਭੁਪਿੰਦਰ ਸਿੰਘ ਫਰੀਦੇਵਾਲਾ, ਦਿਲਬਾਗ ਸਿੰਘ ਵਿਰਕ, ਜੋਗਾ ਸਿੰਘ ਮੁਰਕ ਵਾਲਾ, ਚਮਕੌਰ ਸਿੰਘ ਟਿੱਬੀ, ਸੁਰਿੰਦਰ ਸਿੰਘ ਬੱਬੂ ਜ਼ਿਲ੍ਹਾ ਪ੍ਰਧਾਨ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨੀ ਲਈ ਇਹ ਬਿੱਲ ਬਹੁਤ ਘਾਤਕ ਹਨ | ਇਹ ਕਿਸਾਨੀ ਦੇ ਨਾਲ ਮਜ਼ਦੂਰ, ਵਪਾਰੀ ਵਰਗ ਨੂੰ ਵੀ ਖ਼ਤਮ ਕਰ ਦੇਣਗੇ | ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਕੇਂਦਰ ਸਰਕਾਰ ਵਲੋਂ ਧੱਕੇ ਨਾਲ ਕੀਤੇ ਬਿੱਲਾਂ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਲੀਮੈਂਟ 'ਚ ਜ਼ੋਰਦਾਰ ਤਰੀਕੇ ਨਾਲ ਵਿਰੋਧ ਕੀਤਾ, ਜਦ ਬਿੱਲ ਪਾਸ ਹੋ ਗਏ ਤਾਂ ਰੋਸ ਵਜੋਂ ਬੀਬਾ ਹਰਸਿਮਰਤ ਕੌਰ ਬਾਦਲ ਵਜ਼ੀਰੀ ਛੱਡ ਕਿਸਾਨਾਂ ਦੇ ਹੱਕ ਵਿਚ ਖਲੋ ਗਏ ਕਿ ਸਾਨੂੰ ਕਿਸਾਨਾਂ ਦੇ ਹਿੱਤ ਪਿਆਰੇ ਹਨ, ਵਜੀਰੀਆਂ ਨਹੀਂ | ਇਸ ਮੌਕੇ ਸੁਰਿੰਦਰ ਸਿੰਘ ਬੱਬੂ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਸਤਪਾਲ ਸਿੰਘ ਤਲਵੰਡੀ ਮੈਂਬਰ ਸ਼ੋ੍ਰਮਣੀ ਕਮੇਟੀ, ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼ੋ੍ਰਮਣੀ ਕਮੇਟੀ, ਜਥੇਦਾਰ ਬਲਵਿੰਦਰ ਸਿੰਘ ਭੰਬਾ ਲੰਡਾ ਮੈਂਬਰ ਸ਼ੋ੍ਰਮਣੀ ਕਮੇਟੀ, ਜੋਗਾ ਸਿੰਘ ਮੁਰਕ ਵਾਲਾ, ਰੁਪਿੰਦਰ ਸਿੰਘ ਮੋਨੂੰ, ਚਮਕੌਰ ਸਿੰਘ ਟਿੱਬੀ, ਸੁਖਵਿੰਦਰ ਸਿੰਘ ਬਰਾੜ ਮੁੱਦਕੀ, ਗੁਰਮੀਤ ਸਿੰਘ, ਮਹਿੰਦਰ ਸਿੰਘ ਪ੍ਰਧਾਨ, ਜਤਿੰਦਰ ਸਿੰਘ ਘਾਲੀ, ਭੁਪਿੰਦਰ ਸਿੰਘ ਫਰੀਦੇਵਾਲਾ, ਸ਼ਿੰਗਾਰਾ ਸਿੰਘ ਪਿਆਰੇਆਣਾ, ਬੂਟਾ ਸਿੰਘ ਭੁੱਲਰ ਸਤੀਏ ਵਾਲਾ, ਸੁਖਦੀਪ ਸਿੰਘ ਉਗੋਕੇ, ਸੁਖਪ੍ਰੀਤ ਸਿੰਘ ਘੱਲ ਖੁਰਦ, ਗਗਨਦੀਪ ਸਿੰਘ ਹਰਾਜ, ਸਾਹਬ ਸਿੰਘ ਮੁਦਕਾ, ਗੁਰਪ੍ਰੀਤ ਸਿੰਘ ਮੁਦਕਾ, ਸ਼ਾਮ ਸਿੰਘ ਮੁੱਦਕੀ, ਬਲਬੀਰ ਸਿੰਘ ਠੇਕੇਦਾਰ, ਪਰਮਪਾਲ ਸਿੰਘ ਲੋਹਗੜ੍ਹ, ਲਵਪ੍ਰੀਤ ਗਿੱਲ ਫ਼ਿਰੋਜ਼ਸ਼ਾਹ, ਬਲਜਿੰਦਰ ਸਿੰਘ ਫ਼ਿਰੋਜ਼ਸ਼ਾਹ, ਰਵਿੰਦਰ ਸਿੰਘ ਢਿੱਲੋਂ ਭਾਂਗਰ, ਜਸਵੀਰ ਸਿੰਘ ਸ਼ਕੂਰ, ਗੁਰਪ੍ਰੀਤ ਸਿੰਘ ਭਾਂਗਰ, ਲਾਲੀ ਭਾਗਰ, ਹਰਪ੍ਰੀਤ ਸਿੰਘ ਸ਼ੇਰਖਾਂ, ਨਿਰਭੈ ਸਿੰਘ, ਨਿਰਮਲ ਸਿੰਘ ਸੁਰ ਸਿੰਘ ਵਾਲਾ, ਮਲਕੀਤ ਸਿੰਘ ਲੋਹਗੜ੍ਹ, ਸੁੱਚਾ ਸਿੰਘ ਪ੍ਰਧਾਨ, ਰਮਨਦੀਪ ਸਿੰਘ ਕੁੱਲਗੜ੍ਹੀ, ਗੁਰਪ੍ਰੀਤ ਸਿੰਘ ਸਰਪੰਚ ਭੰਬਾ ਲੰਡਾ, ਦੀਦਾਰ ਸਿੰਘ ਕੈਲਾਸ਼, ਗੁਰਮੀਤ ਸਿੰਘ ਗੋਸ਼ੀ, ਸਾਹਿਬ ਸਿੰਘ ਸੋਢੀ ਨਗਰ, ਦਵਿੰਦਰ ਸਿੰਘ ਕਮੱਗਰ, ਬਲਵਿੰਦਰ ਸਿੰਘ ਰੁਕਣ ਸ਼ਾਹ, ਸੁਖਵਿੰਦਰ ਸਿੰਘ ਯਾਰੇ ਸ਼ਾਹ, ਲਖਵਿੰਦਰ ਸਿੰਘ, ਗੁਰਜੀਤ ਸਿੰਘ, ਸਿਸ਼ਨਦੀਪ ਖ਼ਵਾਜਾ ਖੜਕ, ਮੋਹਨਜੀਤ ਸਿੰਘ, ਜਗਸੀਰ ਸਿੰਘ ਇੱਟਾਂ ਵਾਲੀ, ਜਸਵੀਰ ਸ਼ਕੂਰ, ਦਰਸ਼ਨ ਸਿੰਘ ਨੰਬਰਦਾਰ, ਕੁਲਜੀਤ ਸਿੰਘ ਬਰਾੜ ਭਾਂਗਰ, ਜਸਵੀਰ ਸਿੰਘ ਪਿਆਰੇਆਣਾ ਸਮੇਤ ਵੱਡੀ ਗਿਣਤੀ 'ਚ ਅਕਾਲੀ ਵਰਕਰ ਹਾਜ਼ਰ ਸਨ |
ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਮੁੱਦਕੀ 'ਚ 'ਭਾਰਤ ਬੰਦ' ਨੂੰ ਭਰਵਾਂ ਹੁੰਗਾਰਾ
ਮੁੱਦਕੀ, (ਭੁਪਿੰਦਰ ਸਿੰਘ)- ਅੱਜ ਸਥਾਨਕ ਕਸਬਾ ਮੁੱਦਕੀ ਦੇ ਬਾਘਾਪੁਰਾਣਾ ਰੋਡ 'ਤੇ ਬਾਈਪਾਸ ਪੁਲ ਥੱਲੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੇਂਦਰ ਸਰਕਾਰ ਦੇ ਖਿਲਾਫ਼ ਇਕ ਵਿਸ਼ਾਲ ਧਰਨਾ ਲਗਾਇਆ ਗਿਆ, ਜਿਸ ਵਿਚ ਸਮੂਹ ਕਿਸਾਨ ਜਥੇਬੰਦੀਆਂ, ਮੁੱਦਕੀ ਦੇ ਸਮੂਹ ਆੜ੍ਹਤੀਆਂ, ਦੁਕਾਨਦਾਰਾਂ, ਕਸਬਾ ਵਾਸੀਆਂ ਤੋਂ ਇਲਾਵਾ ਲਾਗਲੇ ਪਿੰਡਾਂ ਮਾਹਲਾ ਕਲਾਂ, ਚੰਦ੍ਹੜ, ਜੰਡਵਾਲਾ, ਕੈਲਾਸ਼, ਕੱਬਰਵੱਛਾ, ਵਾੜਾ ਭਾਈ, ਮਿਰਜੇ ਕੇ, ਲੋਹਾਮ ਆਦਿ ਪਿੰਡਾਂ ਦੇ ਕਿਸਾਨਾਂ ਨੇ ਪੂਰੇ ਉਤਸ਼ਾਹ ਨਾਲ ਇਸ ਰੋਸ ਧਰਨੇ ਵਿਚ ਭਾਗ ਲਿਆ | ਧਰਨੇ ਨੂੰ ਸੰਬੋਧਨ ਕਰਦਿਆਂ ਗੁਲਜ਼ਾਰ ਸਿੰਘ ਕਬਰ ਵੱਛਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਾਦਾ, ਜ਼ਿਲ੍ਹਾ ਆਗੂ ਮਲਕੀਤ ਸਿੰਘ ਮਾਹਲਾ ਕਲਾਂ, ਵਰਿੰਦਰ ਸ਼ਰਮਾ, ਆਤਮਾ ਸਿੰਘ ਕੱਬਰ ਵੱਛਾ, ਡਾ: ਸਤਵੀਰ ਸਿੰਘ ਮਿਰਜੇ ਕੇ, ਦੀਪਕ ਕੁਮਾਰ, ਆੜ੍ਹਤੀਆ ਕਮਲ ਕੁਮਾਰ ਅਗਰਵਾਲ, ਸੂਬਾ ਸਿੰਘ ਐਡਵੋਕੇਟ, ਦੀਦਾਰ ਸਿੰਘ ਮੁੱਦਕੀ, ਕਥਾ ਵਾਚਕ ਸਤਨਾਮ ਸਿੰਘ ਚੰਦੜ੍ਹ, ਪ੍ਰਗਟ ਸਿੰਘ ਖ਼ਾਲਸਾ, ਮੰਦਰ ਮਿਰਜੇ ਕੇ ਆਦਿ ਬੁਲਾਰਿਆਂ ਨੇ ਕਿਸਾਨਾਂ, ਦੁਕਾਨਦਾਰਾਂ, ਵਪਾਰੀਆਂ, ਮਜ਼ਦੂਰਾਂ, ਆੜ੍ਹਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਿੰਨ ਕਿਸਾਨ ਵਿਰੋਧੀ ਬਿੱਲਾਂ ਨੂੰ ਪਾਰਲੀਮੈਂਟ ਵਿਚ ਪਾਸ ਕਰਕੇ ਕੇਂਦਰ ਨੇ ਬਹੁਤ ਵੱਡੀ ਭੁੱਲ ਕੀਤੀ ਹੈ | ਇਸ ਨੂੰ ਤੁਰੰਤ ਰੱਦ ਕੀਤਾ ਜਾਵੇ | ਗੁਰਦੁਆਰਾ ਸ਼ਹੀਦ ਗੰਜ ਕਮੇਟੀ ਮੁੱਦਕੀ ਦੇ ਪ੍ਰਧਾਨ ਸਤਨਾਮ ਸਿੰਘ ਬਾਸੀ ਨੇ ਦੱਸਿਆ ਕਿ ਧਰਨੇ ਵਿਚ ਆਏ ਕਿਸਾਨਾਂ ਲਈ ਚਾਹ, ਪਾਣੀ ਅਤੇ ਲੰਗਰ ਦਾ ਪ੍ਰਬੰਧ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਲੋਂ ਕੀਤਾ ਗਿਆ ਹੈ | ਇਸ ਮੌਕੇ ਲੱਕੀ ਸ਼ਾਹ ਕਬਰ ਵੱਛਾ, ਗੁਰਨਾਮ ਸਿੱਧੂ, ਪਿ੍ੰਸ ਗੁਪਤਾ, ਰਾਜ ਕੁਮਾਰ ਬੀ.ਕੇ, ਡਾ: ਹਰਪ੍ਰੀਤ ਸਿੰਘ ਪ੍ਰੀਤ ਮੈਡੀਕਲ ਤੇ ਭਾਰੀ ਗਿਣਤੀ ਵਿਚ ਲੋਕ ਸ਼ਾਮਿਲ ਸਨ |
ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਸਬ-ਡਵੀਜ਼ਨ ਗੁਰੂਹਰਸਹਾਏ ਵਿਖੇ ਅਰਥੀ ਫ਼ੂਕ ਰੈਲੀ
ਗੁਰੂਹਰਸਹਾਏ, (ਹਰਚਰਨ ਸਿੰਘ ਸੰਧੂ)-ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਖੇਤੀ ਨਾਲ ਸਬੰਧਿਤ ਬਿੱਲਾਂ ਦੇ ਵਿਰੋਧ ਵਿਚ ਅੱਜ ਸਬ-ਡਵੀਜ਼ਨ ਗੁਰੂਹਰਸਹਾਏ ਵਿਖੇ ਸਾਥੀ ਕਰਤਾਰ ਸਿੰਘ ਮੀਤ ਪ੍ਰਧਾਨ ਦੀ ਅਗਵਾਈ ਹੇਠ ਅਰਥੀ ਫ਼ੂਕ ਰੈਲੀ ਕੀਤੀ ਗਈ, ਜਿਸ ਵਿਚ ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਪੈਨਸ਼ਨਰ ਯੂਨੀਅਨ ਨੇ ਹਿੱਸਾ ਲਿਆ | ਰੈਲੀ ਵਿਚ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਪਿੱਟ ਸਿਆਪਾ ਕੀਤਾ | ਰੈਲੀ ਨੂੰ ਹੋਰਨਾਂ ਤੋਂ ਇਲਾਵਾ ਸੁਰਿੰਦਰ ਕੁਮਾਰ, ਬਲਵੀਰ ਕੁਮਾਰ, ਨਰੇਸ਼ ਸੇਠੀ, ਨਾਨਕ ਚੰਦ, ਪਰਮਿੰਦਰ ਕੁਮਾਰ, ਬਲਕਾਰ ਚੰਦ, ਸੁਖਦੇਵ ਸਿੰਘ, ਅਜਮੇਰ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ |
ਕਿਸਾਨ ਸੰਘਰਸ਼ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ 'ਤੇ ਮਖੂ ਸ਼ਹਿਰ ਰਿਹਾ ਬੰਦ
ਮਖੂ, (ਵਰਿੰਦਰ ਮਨੰਚਦਾ, ਮੇਜਰ ਸਿੰਘ ਥਿੰਦ)-ਕੇਂਦਰ ਸਰਕਾਰ ਵਲੋਂ ਜੋ ਕਿਸਾਨ ਵਿਰੋਧੀ ਬਿੱਲ ਪਾਸ ਕੀਤੇ ਗਏ ਹਨ, ਜਿਸ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ 'ਤੇ ਪੂਰਨ ਬੰਦ ਦਿਖਾਈ ਦਿੱਤਾ | ਮਖੂ ਸ਼ਹਿਰ ਦੇ ਬਾਜ਼ਾਰ ਵਿਚ ਇਕ ਵੀ ਦੁਕਾਨ ਨਹੀਂ ਖੁੱਲ੍ਹੀ | ਇੱਥੋਂ ਵਪਾਰਕ ਸਥਾਨ ਟਰਾਂਸਪੋਰਟ ਦੇ ਨਾਲ-ਨਾਲ ਅੱਜ ਸਿਹਤ ਸੇਵਾਵਾਂ ਮੈਡੀਕਲ ਸਟੋਰ ਵੀ ਬੰਦ ਰਹੇ | ਬੰਗਾਲੀ ਵਾਲਾ ਪੁਲ 'ਤੇ ਕਿਸਾਨ ਜਥੇਬੰਦੀਆਂ ਬੀ.ਕੇ.ਯੂ ਰਾਜੇਵਾਲ ਭਾਰਤੀ ਕਿਸਾਨ ਯੂਨੀਅਨ ਕੋਟ ਬੁੱਢਾ, ਕਾਮਰੇਡ, ਕਿਸਾਨ ਸੰਘਰਸ਼ ਕਮੇਟੀ ਮਖੂ ਆੜ੍ਹਤੀ ਯੂਨੀਅਨ ਵਲੋਂ ਨੈਸ਼ਨਲ ਹਾਈਵੇਅ ਨਹਿਰ ਦੇ ਪੁਲਾਂ ਵਿਚਕਾਰ ਟਰੈਕਟਰ-ਟਰਾਲੀਆਂ ਲਗਾ ਕਿ ਸ਼ਾਂਤਮਈ ਧਰਨਾ ਦਿੱਤਾ | ਇਸ ਮੌਕੇ ਵਿਜੈ ਕਾਲੜਾ, ਪ੍ਰਗਟ ਸਿੰਘ, ਲਖਵਿੰਦਰ ਸਿੰਘ, ਸੁਖਦੇਵ ਸਿੰਘ ਮੰਡ, ਮਨਮੋਹਨ ਸਿੰਘ, ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ, ਜੰਡ ਸਿੰਘ ਬਲਾਕ ਪ੍ਰਧਾਨ, ਦਰਬਾਰਾ ਸਿੰਘ ਮੱਲ੍ਹੀ, ਸੁਖਦੇਵ ਸਿੰਘ ਅਰਾਈਆਂ ਵਾਲਾ, ਕਸ਼ਮੀਰ ਸਿੰਘ ਅਰਾਈਆਂ ਵਾਲਾ ਤੇ ਕਾਬਲ ਸਿੰਘ ਲਖਨਪਾਲ ਆਦਿ ਆਗੂ ਹਾਜ਼ਰ ਸਨ |
ਕਾਂਗਰਸ ਵਲੋਂ ਖੇਤੀ ਆਰਡੀਨੈਂਸ ਵਿਰੁੱਧ ਰੋਸ ਧਰਨਾ
ਜ਼ੀਰਾ, (ਜੋਗਿੰਦਰ ਸਿੰਘ ਕੰਡਿਆਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸ ਦੇ ਵਿਰੋਧ ਵਿਚ ਮੇਨ ਚੌਾਕ ਜ਼ੀਰਾ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਟਰੱਕ ਯੂਨੀਅਨ ਜ਼ੀਰਾ ਦੇ ਪ੍ਰਧਾਨ ਹਰੀਸ਼ ਜੈਨ ਗੋਗਾ, ਚੇਅਰਮੈਨ ਕੁਲਬੀਰ ਸਿੰਘ ਟਿੰਮੀ ਦੀ ਅਗਵਾਈ ਵਿਚ ਮੇਨ ਚੌਾਕ ਜ਼ੀਰਾ ਵਿਖੇ ਕਾਂਗਰਸ ਵਰਕਰਾਂ ਵਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਤੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਸੰਬੋਧਨ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਆਰਡੀਨੈਂਸ ਦੇ ਨਾਂਅ 'ਤੇ ਲਿਆਂਦਾ ਕਾਲਾ ਕਾਨੂੰਨ ਵਾਪਸ ਨਾ ਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਹਰੀਸ਼ ਜੈਨ ਗੋਗਾ ਪ੍ਰਧਾਨ ਟਰੱਕ ਯੂਨੀਅਨ ਜ਼ੀਰਾ, ਕੁਲਬੀਰ ਸਿੰਘ ਟਿੰਮੀ ਚੇਅਰਮੈਨ ਮਾਰਕੀਟ ਕਮੇਟੀ, ਸੁਰਜੀਤ ਸਿੰਘ ਡੀ.ਪੀ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਰਮੇਸ਼ ਵੋਹਰਾ ਮੁਨੀਮ ਯੂਨੀਅਨ, ਅਮਰੀਕ ਸਿੰਘ ਅਹੂਜਾ, ਬਿੱਟੂ ਵਿੱਜ, ਧਰਮਪਾਲ ਚੁੱਘ, ਹਰੀਸ਼ ਤਾਂਗਰਾ , ਬਾਬੂ ਰਾਮ ਭੜਾਣਾ ਪ੍ਰਧਾਨ ਟਰੱਕ ਯੂਨੀਅਨ, ਸਰਪੰਚ ਸਤਵੰਤ ਸਿੰਘ ਗਿੱਲ ਆੜ੍ਹਤੀ, ਬਲਵੀਰ ਸਿੰਘ, ਅਸ਼ਵਨੀ ਗੁਪਤਾ, ਗੁਰਭਗਤ ਸਿੰਘ ਗਿੱਲ ਨੰਬਰਦਾਰ, ਗੁਰਨਾਮ ਸਿੰਘ ਬੰਡਾਲਾ ਤੇ ਅਸ਼ਵਨੀ ਸੇਠੀ ਆਦਿ ਹਾਜ਼ਰ ਸਨ |
ਕੇਂਦਰੀ ਖੇਤੀ ਬਿੱਲਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਦਿੱਤਾ ਧਰਨਾ
ਗੋਲੂ ਕਾ ਮੋੜ/ਗੁਰੂਹਰਸਹਾਏ, (ਸੁਰਿੰਦਰ ਸਿੰਘ ਪੁਪਨੇਜਾ, ਹਰਚਰਨ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਖੇਤੀ ਆਰਡੀਨੈਂਸ ਪਾਸ ਕਰਨ ਤੋਂ ਬਾਅਦ ਪੰਜਾਬ ਵਿਚ ਛਿੜੇ ਸੰਘਰਸ਼ ਦੌਰਾਨ ਕਿਸਾਨਾਂ ਦੇ ਹੱਕ ਵਿਚ ਹਾਂ ਦਾ ਨਾਅਰਾ ਮਾਰਨ 'ਤੇ ਉਨ੍ਹਾਂ ਦੇ ਸਮਰਥਨ ਵਿਚ ਆਏ ਸ਼੍ਰੋਮਣੀ ਅਕਾਲੀ ਦਲ ਵਲੋਂ ਜੀ.ਟੀ. ਰੋਡ ਗੋਲੂ ਕਾ ਮੋੜ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਗੁਰੂਹਰਸਹਾਏ ਤੋਂ ਅਕਾਲੀ ਦਲ ਦੇੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿਚ ਲਗਾਏ ਇਸ ਧਰਨੇ ਦੌਰਾਨ ਲੋਕਾਂ ਨੇ ਭਾਈਵਾਲ ਕੇਂਦਰ ਸਰਕਾਰ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕੀਤੀ | ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕੇਂਦਰ ਨੇ ਇਸ ਬਿੱਲ ਪਾਸ ਕਰਕੇ ਕਿਸਾਨੀ ਨੂੰ ਤਬਾਹ ਕਰ ਦਿੱਤਾ ਹੈ, ਪਰ ਅਕਾਲੀ ਦਲ ਆਪਣਾ ਸੰਘਰਸ਼ ਕਿਸਾਨਾਂ ਲਈ ਜਾਰੀ ਰੱਖੇਗਾ | ਇਸ ਮੌਕੇ ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ, ਹਰਜਿੰਦਰ ਸਿੰਘ ਗੁਰੂ ਸਾਬਕਾ ਚੇਅਰਮੈਨ, ਪ੍ਰੀਤਮ ਸਿੰਘ ਮਲਸੀਆਂ, ਮਾਂਟੂ ਵੋਹਰਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਜੋਗਿੰਦਰ ਸਿੰਘ ਸਵਾਈ ਕੇ, ਹੈਪੀ ਭੰਡਾਰੀ, ਐਡਵੋਕੇਟ ਅਰਵਿੰਦਰ ਸਿੰਘ ਮਿੰਟੂ ਗਿੱਲ, ਜਸਪ੍ਰੀਤ ਮਾਨ, ਸੁਖਚੈਨ ਸਿੰਘ ਸੇਖੋਂ, ਗੁਰਬਾਜ਼ ਸਿੰਘ ਰੱਤੇ ਵਾਲਾ, ਹੈਪੀ ਬਰਾੜ ਝੰਡੂ ਵਾਲਾ, ਸ਼ਿਵ ਤਿ੍ਪਾਲ ਕੇ, ਹਰਿੰਦਰ ਸਿੰਘ ਜੀਵਾਂ ਅਰਾਈਾ, ਦਰਸ਼ਨ ਸਿੰਘ ਕੋਹਰ ਸਿੰਘ ਵਾਲਾ, ਹਰਮਨ ਬਰਾੜ ਝੋਕ, ਗੁਰਪ੍ਰਤਾਪ ਸਿੰਘ ਤੇ ਹੋਰ ਹਾਜ਼ਰ ਸਨ |
ਖੇਤੀ ਬਿੱਲਾਂ ਦੇ ਵਿਰੋਧ 'ਚ ਕਸਬਾ ਮੱਲਾਂਵਾਲਾ ਰਿਹਾ ਮੁਕੰਮਲ ਬੰਦ
ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ
ਮੱਲਾਂਵਾਲਾ, (ਗੁਰਦੇਵ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਸੰਸਦ 'ਚ ਪਾਸ ਕੀਤੇ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ 31 ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ 'ਤੇ ਕਸਬਾ ਮੱਲਾਂਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਆੜ੍ਹਤੀਆ ਯੂਨੀਅਨ ਮੱਲਾਂਵਾਲਾ, ਮਜ਼ਦੂਰ ਯੂਨੀਅਨ, ਮੁਨੀਮ ਯੂਨੀਅਨ, ਹਲਵਾਈ ਯੂਨੀਅਨ, ਸਫ਼ਾਈ ਸੇਵਕ ਯੂਨੀਅਨ ਅਤੇ ਹਰ ਵਰਗ ਦੇ ਦੁਕਾਨਦਾਰਾਂ ਨੇ ਮੱਲਾਂਵਾਲਾ ਵਿਖੇ ਮੀਟਿੰਗ ਕੀਤੀ | ਮੀਟਿੰਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਸੁਰਜੀਤ ਸਿੰਘ ਰਾਜੇ ਜੰਗ ਨੇ ਕੀਤੀ | ਵੱਡੀ ਗਿਣਤੀ ਵਿਚ ਇਕੱਠੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਹੱਥ ਵਿਚ ਕਾਲੇ ਝੰਡੇ ਲੈ ਕੇ ਮੱਲਾਂਵਾਲਾ ਦੇ ਮੁੱਖ ਚੌਕ ਤੋਂ ਰੋਸ ਮਾਰਚ ਸ਼ੁਰੂ ਕੀਤਾ ਅਤੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਚੇਅਰਮੈਨ ਸੁਸ਼ੀਲ ਸੇਠੀ, ਰੌਸ਼ਨ ਲਾਲ ਬਲਾਕ ਪ੍ਰਧਾਨ, ਮੁਨੀਸ਼ ਸ਼ਰਮਾ ਪ੍ਰਧਾਨ, ਸੁਖਵਿੰਦਰ ਸਿੰਘ ਨੰਬਰਦਾਰ, ਨਛੱਤਰ ਸਿੰਘ ਸੰਧੂ, ਬਲਦੇਵ ਸਿੰਘ ਆੜ੍ਹਤੀ, ਰਛਪਾਲ ਸਿੰਘ ਜ਼ੋਨ ਪ੍ਰਧਾਨ ਮੱਲਾਂਵਾਲਾ, ਰਣਜੀਤ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ਕੁਲਵੰਤ ਸਿੰਘ ਥਿੰਦ ਜਰਨਲ ਸਕੱਤਰ, ਸੁਖਜਿੰਦਰ ਸਿੰਘ ਸੰਧਾ, ਕੁਲਦੀਪ ਸਿੰਘ ਮੀਤ ਪ੍ਰਧਾਨ, ਗੁਰਮੇਲ ਸਿੰਘ ਗਿੱਲ, ਸਾਹਿਬ ਸਿੰਘ, ਰਾਮੇਸ਼ ਅਟਵਾਲ, ਅਜੇ ਕੱਕੜਾ, ਸਾਹਕਾ ਪ੍ਰਧਾਨ, ਭੁਪਿੰਦਰ ਸਿੰਘ ਆਸਫ ਵਾਲਾ, ਰਣਜੀਤ ਸਿੰਘ ਰਾਣਾ, ਬਾਬਾ ਕੁਲਜੀਤ ਸਿੰਘ, ਪ੍ਰਗਟ ਸਿੰਘ ਭੁੱਲਰ, ਰੌਸ਼ਨ ਮਨਚੰਦਾ, ਹਰਦੀਪ ਸਿੰਘ, ਰਾਜ ਕੁਮਾਰ, ਮੇਜਰ ਸਿੰਘ, ਤਰਸੇਮ ਚੌਧਰੀ ਆਦਿ ਹਾਜ਼ਰ ਸਨ |
ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਵਲੋਂ ਰੋਸ ਰੈਲੀ
ਮੱਲਾਂਵਾਲਾ, (ਗੁਰਦੇਵ ਸਿੰਘ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਨੇ ਸਬ ਡਵੀਜ਼ਨ ਮੱਲਾਂਵਾਲਾ ਵਿਖੇ ਰੋਸ ਰੈਲੀ ਕੀਤੀ, ਜਿਸ ਦੀ ਪ੍ਰਧਾਨਗੀ ਦਲਜੀਤ ਸਿੰਘ ਨੇ ਕੀਤੀ | ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਦਲਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ 2020 ਐਕਟ ਲਿਆਉਣ ਦੇ ਵਿਰੁੱਧ ਰੋਸ ਰੈਲੀ ਕੀਤੀ ਗਈ | ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਇਹ ਐਕਟ ਲਾਗੂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਪਿੱਪਲ ਸਿੰਘ ਮੀਤ ਪ੍ਰਧਾਨ, ਪ੍ਰਗਟ ਸਿੰਘ ਜੇ.ਈ. ਸਕੱਤਰ, ਸਵਰਨ ਸਿੰਘ ਕੈਸ਼ੀਅਰ, ਸਵਰਨ ਚੰਦ ਰਾਣਾ, ਰਾਜੇਸ਼ ਸਚਦੇਵਾ, ਲਖਵੀਰ ਸਿੰਘ ਸੁੱਖੇਵਾਲਾ, ਸੁਖਦੇਵ ਸਿੰਘ ਐੱਸ.ਡੀ.ਸੀ. ਆਦਿ ਹਾਜ਼ਰ ਸਨ |
ਬਿਜਲੀ ਕਾਮਿਆਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ
ਤਲਵੰਡੀ ਭਾਈ, (ਕੁਲਜਿੰਦਰ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਬਿੱਲਾਂ ਦੇ ਵਿਰੋਧ ਵਿਚ ਬਿਜਲੀ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਫੋਰਮ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਪਾਵਰਕਾਮ ਦਫਤਰ ਤਲਵੰਡੀ ਭਾਈ ਵਿਖੇ ਰੋਸ ਰੈਲੀ ਕਰਦੇ ਹੋਏ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਸਮੇਂ ਮੁਲਾਜ਼ਮ ਆਗੂਆਂ ਨੇ ਜਨਤਾ ਦੀ ਲੁੱਟ ਦਾ ਕਾਰਨ ਬਣਨ ਵਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਉਠਾਈ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਅਵਤਾਰ ਸਿੰਘ ਲੱਲੇ, ਠਾਕੁਰ ਸਿੰਘ ਤੂੰਬੜਭੰਨ, ਦਰਸ਼ਨ ਸਿੰਘ ਦਾਰਾਪੁਰ, ਗੁਰਚਰਨ ਸਿੰਘ, ਨਵਦੀਪ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਸਿੰਘ ਕੋਟਕਰੋੜ, ਗਿਆਨ ਸਿੰਘ, ਰਵਿੰਦਰ ਸਿੰਘ, ਜਗਰੂਪ ਸਿੰਘ, ਸੁਖਵਿੰਦਰ ਸਿੰਘ, ਜਤਿੰਦਰ ਸਿੰਘ ਆਦਿ ਸ਼ਾਮਿਲ ਸਨ |
ਅਕਾਲੀ ਦਲ ਬਾਦਲ ਵਲੋਂ ਜ਼ੀਰਾ ਵਿਖੇ ਚੱਕਾ ਜਾਮ
ਜ਼ੀਰਾ, (ਮਨਜੀਤ ਸਿੰਘ ਢਿੱਲੋਂ/ਜੋਗਿੰਦਰ ਸਿੰਘ ਕੰਡਿਆਲ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਨਵੇਂ ਖੇਤੀ ਕਾਨੂੰਨ ਦੇ ਵਿਰੋਧ 'ਚ ਜ਼ੀਰਾ ਵਿਖੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਅਵਤਾਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਚੱਕਾ ਜਾਮ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਪਹੰੁਚ ਕੇ ਸਮਰਥਕਾਂ ਨੇ ਭਰਪੂਰ ਸਮਰਥਨ ਦਿੱਤਾ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ ਨੇ ਕਿਹਾ ਕਿ ਭਾਜਪਾ ਸਰਕਾਰ ਵਲੋਂ ਲਾਗੂ ਕੀਤਾ ਗਿਆ ਇਹ ਖੇਤੀ ਕਾਨੂੰਨ ਪੂਰੀ ਤਰ੍ਹਾਂ ਕਿਸਾਨ ਅਤੇ ਲੋਕ ਵਿਰੋਧੀ ਹੈ | ਇਸ ਮੌਕੇ ਯੂਥ ਅਕਾਲੀ ਆਗੂ ਹਰਬੀਰਇੰਦਰ ਸਿੰਘ, ਗੁਰਮੀਤ ਸਿੰਘ ਬੁੂਹ ਮੈਂਬਰ ਐੱਸ.ਜੀ.ਪੀ.ਸੀ, ਸਰਕਲ ਪ੍ਰਧਾਨ ਕੁਲਦੀਪ ਸਿੰਘ ਵਿਰਕ, ਪਿਆਰਾ ਸਿੰਘ ਢਿੱਲੋਂ, ਲਖਵਿੰਦਰ ਸਿੰਘ ਸੁੱਖੇਵਾਲਾ, ਗੁਰਬਖ਼ਸ਼ ਸਿੰਘ ਰਟੌਲ ਰੋਹੀ, ਸੁਖਦੇਵ ਸਿੰਘ ਲੌਹੁਕਾ ਮੱਲਾਂਵਾਲਾ, ਬਲਵਿੰਦਰ ਸਿੰਘ ਭੁੱਲਰ ਮੱਲਾਂਵਾਲਾ, ਵਰਿੰਦਰ ਠੁਕਰਾਲ ਮਖੂ, ਕਾਰਜ਼ ਸਿੰਘ ਆਹਲਾ, ਡਾ: ਬਲਦੇਵ ਸਿੰਘ ਸਰਹਾਲੀ, ਰਸ਼ਪਾਲ ਸਿੰਘ ਲਾਡਾ, ਜਥੇਦਾਰ ਹਰਬੰਸ ਸਿੰਘ ਜ਼ੀਰਾ, ਬਲਰਾਜ ਸਿੰਘ ਬੋਤੀਆਂ ਵਾਲਾ, ਗੁਰਪ੍ਰੀਤ ਸਿੰਘ ਕਮਾਲਗੜ੍ਹ, ਅਮਰੀਕ ਸਿੰਘ ਔਲਖ, ਐਡਵੋਕੇਟ ਚਿੱਤਬੀਰ ਸਿੰਘ, ਗੁਰਦਰਸ਼ਨ ਸਿੰਘ ਕੰਗ, ਰਵਿੰਦਰ ਸਿੰਘ ਨੂਰਪੁਰ, ਮਨਪ੍ਰੀਤ ਸਿੰਘ ਐਮ.ਸੀ, ਡਾ: ਨਿਰਵੈਰ ਸਿੰਘ ੳੱੁਪਲ, ਜਤਿੰਦਰ ਸਿੰਘ ਬੱਬੂ ਭੁੱਲਰ, ਗੁਰਲਾਲ ਸਿੰਘ ਚਾਹਲ, ਨਗਿੰਦਰ ਸਿੰਘ ਖੋਸਾ, ਚੇਅਰਮੈਨ ਬਹਾਦਰ ਸਿੰਘ ਹਰਦਾਸਾ, ਸੋਨੂੰ ਕੱਕੜ, ਹਰਮਨਦੀਪ ਸਿੰਘ ਸੋਢੀ ਪ੍ਰਧਾਨ ਯੂਥ ਅਕਾਲੀ ਦਲ, ਬਖ਼ਸ਼ੀਸ਼ ਸਿੰਘ ਮਸਤੇਵਾਲਾ, ਅਮੀਰ ਸਿੰਘ ਬੱਬਨ ਸ਼ੇਰਪੁਰ, ਪਿ੍ੰਸ ਘੁਰਕੀ, ਗੋਪਾਲ ਦਾਸ ਸਿਡਾਨਾ, ਗੁਰਪ੍ਰਤਾਪ ਸਿੰਘ ਕਾਕਾ, ਕੈਪਟਨ ਸਵਰਨ ਸਿੰਘ ਸ਼ਾਹਵਾਲਾ, ਜਗੀਰ ਸਿੰਘ ਬਮਰਾਹ, ਸਤਨਾਮ ਸਿੰਘ ਗੋਲਡੀ ਤੇ ਹੋਰ ਹਾਜ਼ਰ ਸਨ |
ਤਲਵੰਡੀ ਭਾਈ ਵਿਖੇ ਕਿਸਾਨ ਤੇ ਹੋਰ ਜਥੇਬੰਦੀਆਂ ਵਲੋਂ ਧਰਨਾ
ਤਲਵੰਡੀ ਭਾਈ, (ਕੁਲਜਿੰਦਰ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਸਿਰਜੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੌਰਾਨ ਕਿਸਾਨ ਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਇੱਥੇ ਫ਼ਿਰੋਜ਼ਪੁਰ-ਮੋਗਾ ਰੋਡ 'ਤੇ ਵਿਸ਼ਾਲ ਧਰਨਾ ਮਾਰਿਆ ਗਿਆ | ਇਸ ਰੋਸ ਧਰਨੇ ਵਿਚ ਸੰਘਰਸ਼ ਕਰ ਰਹੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਆੜ੍ਹਤੀਆ ਐਸੋਸੀਏਸ਼ਨ, ਪੈਸਟੀਸਾਈਡਜ ਐਸੋਸੀਏਸ਼ਨ, ਬਿਜਲੀ ਮੁਲਾਜ਼ਮ ਜਥੇਬੰਦੀਆਂ, ਖੇਤੀਬਾੜੀ ਸੰਦ ਸਨਅਤਕਾਰਾਂ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ, ਅਨਾਜ ਮੰਡੀ ਮਜ਼ਦੂਰ, ਆੜ੍ਹਤ ਮੁਨੀਮ ਆਦਿ ਸੰਗਠਨਾਂ ਨੇ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਖਿਲਾਫ਼ ਜ਼ਬਰਦਸਤ ਰੋਹ ਦਾ ਪ੍ਰਗਟਾਵਾ ਕੀਤਾ | ਇਸ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਤਰਸੇਮ ਸਿੰਘ ਮੱਲਾ, ਰੂਪ ਲਾਲ ਵੱਤਾ ਸੂਬਾ ਉਪ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ਸੂਬਾ ਉਪ ਪ੍ਰਧਾਨ ਭਾਕਿਯੂ ਕਾਦੀਆਂ, ਬਲਦੇਵ ਸਿੰਘ ਸਰਾਂ ਬਲਾਕ ਪ੍ਰਧਾਨ ਭਾਕਿਯੂ ਲੱਖੋਵਾਲ, ਮੱਖਣ ਸਿੰਘ ਫਿੱਡੇ ਜ਼ਿਲ੍ਹਾ ਪ੍ਰਧਾਨ ਭਾਕਿਯੂ ਸਿੱਧੂਪੁਰ, ਬਾਬਾ ਰੇਸ਼ਮ ਸਿੰਘ ਖੁਖਰਾਣਾ, ਰਮਨਦੀਪ ਕੌਰ ਮਰਖਾਈ, ਗੁਰਬਿੰਦਰ ਸਿੰਘ ਕੰਗ, ਗੁਰਦੀਪ ਸਿੰਘ ਘੜਿਆਲ, ਮੇਲਾ ਸਿੰਘ ਭੋਲੂਵਾਲਾ, ਅੰਮਿ੍ਤ ਲਾਲ ਛਾਬੜਾ ਜ਼ਿਲ੍ਹਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਬਲਜੀਤ ਸਿੰਘ ਭੰਗਾਲੀ, ਦਰਸ਼ਨ ਸਿੰਘ ਸੇਖਵਾਂ ਪ੍ਰਧਾਨ ਟੀ.ਐੱਸ.ਯੂ ਆਦਿ ਬੁਲਾਰਿਆਂ ਨੇ ਮੋਦੀ ਸਰਕਾਰ ਦੁਆਰਾ ਬਣਾਏ ਜਾ ਰਹੇ ਲੋਕ ਵਿਰੋਧੀ ਕਾਨੂੰਨਾਂ ਦੀ ਸਖ਼ਤ ਨਿੰਦਾ ਕਰਦਿਆਂ ਲੋਕ ਰਾਜ ਨੂੰ ਬਚਾਉਣ ਅਤੇ ਦੇਸ਼ ਦਾ ਕੀਮਤੀ ਸਰਮਾਇਆ ਕਥਿਤ ਪੂੰਜੀਪਤੀਆਂ ਦੇ ਹੱਥੀਂ ਚੜ੍ਹਨ ਤੋਂ ਰੋਕਣ ਲਈ ਲੋਕ ਏਕੇ ਨਾਲ ਲੰਬਾ ਸੰਘਰਸ਼ ਕਰਨ ਦੀਆਂ ਅਪੀਲਾਂ ਕੀਤੀਆਂ | ਇਸ ਮੌਕੇ ਕੁਲਵਿੰਦਰ ਸਿੰਘ ਸੇਖੋਂ, ਗੁਲਜ਼ਾਰ ਸਿੰਘ ਮੀਂਹਾ ਸਿੰਘ ਵਾਲਾ, ਮਨਪ੍ਰੀਤ ਸਿੰਘ ਘੱਲ ਖ਼ੁਰਦ, ਜਗਦੀਪ ਸਿੰਘ ਭੋਲੂਵਾਲਾ, ਪਿ੍ਤਪਾਲ ਸਿੰਘ ਵੜਿੰਗ, ਰਾਜਿੰਦਰਪਾਲ ਸਿੰਘ ਲਾਡਾ ਸੁਲਹਾਨੀ, ਬਾਬੂ ਸਿੰਘ ਬਰਾੜ, ਕਰਮਜੀਤ ਸਿੰਘ ਕਾਲਾ, ਉਜਾਗਰ ਸਿੰਘ ਕੋਟ ਕਰੋੜ, ਜਗਰੂਪ ਸਿੰਘ ਕੋਟਲਾ, ਜਗਦੀਪ ਸਿੰਘ ਜੱਗਾ, ਨਿਰਮਲ ਸਿੰਘ ਨੰਬਰਦਾਰ, ਬਲਜੀਤ ਸਿੰਘ ਬਰਾੜ, ਬਲਿਹਾਰ ਸਿੰਘ ਫ਼ਿਰੋਜ਼ਸ਼ਾਹ ਤੋਂ ਇਲਾਵਾ ਇਲਾਕੇ ਦੇ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ, ਆੜ੍ਹਤੀ, ਮਜ਼ਦੂਰ ਆਦਿ ਸ਼ਾਮਿਲ ਸਨ |
ਪੈਸਟੀਸਾਈਡਜ਼ ਯੂਨੀਅਨ ਵਲੋਂ ਰੋਸ ਮਾਰਚ
ਤਲਵੰਡੀ ਭਾਈ, (ਕੁਲਜਿੰਦਰ ਸਿੰਘ ਗਿੱਲ)-ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਤਲਵੰਡੀ ਭਾਈ ਦੇ ਖਾਦ ਤੇ ਦਵਾਈ ਵਿਕੇ੍ਰਤਾਵਾਂ ਵਲੋਂ ਅੱਜ ਆਪਣੇ ਕਾਰੋਬਾਰ ਠੱਪ ਰੱਖੇ ਗਏ | ਇਸ ਮੌਕੇ 'ਤੇ ਪੈਸਟੀਸਾਈਡਜ ਯੂਨੀਅਨ ਤਲਵੰਡੀ ਭਾਈ ਦੇ ਪ੍ਰਧਾਨ ਤਰਸੇਮ ਵੱਤਾ ਦੀ ਅਗਵਾਈ ਹੇਠ ਖਾਦ ਅਤੇ ਦਵਾਈ ਵਿਕੇ੍ਰਤਾਵਾਂ ਰੋਸ ਮਾਰਚ ਕੱਢਦੇ ਹੋਏ ਕਿਸਾਨ ਜਥੇਬੰਦੀਆਂ ਦੇ ਰੋਸ ਮੁਜ਼ਾਹਰੇ ਵਿਚ ਸ਼ਾਮਿਲ ਹੋਏ | ਇਸ ਸਮੇਂ ਨਰਿੰਦਰਜੀਤ ਸਿੰਘ ਅਰੋੜਾ, ਜਗਦੀਸ਼ ਗੋਇਲ, ਅਜੇ ਮੋਂਗਾ, ਨਰੇਸ਼ ਅਰੋੜਾ, ਗੁਰਪ੍ਰੀਤ ਸਿੰਘ, ਵਿਜੇ ਸਲੂਜਾ, ਗੁਰਦਾਸ ਸਿੰਘ ਖੋਸਾ, ਜਗਦੀਸ਼ ਅਨੇਜਾ, ਜੋਗਿੰਦਰ ਸਿੰਘ, ਨਰੇਸ਼ ਕੁਮਾਰ, ਨੱਥਾ ਸਿੰਘ ਆਦਿ ਮੌਜੂਦ ਸਨ |
ਕਿਸਾਨਾਂ ਦੇ ਹੱਕ 'ਚ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਧਰਨਾ
ਗੁਰੂਹਰਸਹਾਏ, (ਹਰਚਰਨ ਸਿੰਘ ਸੰਧੂ)-ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਗੁਰੂਹਰਸਹਾਏ ਵਲੋਂ ਭਗਵਾਨ ਸਿੰਘ ਤਹਿਸੀਲ ਪ੍ਰਧਾਨ ਅਤੇ ਰਮੇਸ਼ ਢੀਂਗਰਾ ਕਾਨੂੰਗੋ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਬਲਕਾਰ ਸਿੰਘ, ਸੁਖਵਿੰਦਰ ਸਿੰਘ ਕਾਨੂੰਗੋ, ਭੀਮ ਸੈਨ, ਸੁਨਿੰਦਰ ਕੌਰ, ਛਿੰਦਾ, ਜਸਵਿੰਦਰ ਸਿੰਘ, ਸੁਰਜੀਤ ਸਿੰਘ ਆਦਿ ਪਟਵਾਰੀ ਕਾਨੂੰਗੋਆਂ ਨੇ ਭਾਗ ਲਿਆ |
ਖੇਤੀਬਾੜੀ ਸੰਦ ਸਨਅਤਕਾਰਾਂ ਵਲੋਂ ਰੋਸ ਪ੍ਰਦਰਸ਼ਨ
ਤਲਵੰਡੀ ਭਾਈ, (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੇ ਖੇਤੀਬਾੜੀ ਸੰਦ ਸਨਅਤਕਾਰਾਂ ਵਲੋਂ ਪੰਜਾਬ ਬੰਦ ਦੇ ਸੱਦੇ ਤਹਿਤ ਆਪਣੇ ਕਾਰੋਬਾਰ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਗਰੀਕਲਚਰ ਇੰਪਲੀਮੈਂਟਸ ਮੈਨੂੰਫੈਕਚਲਰ ਸੋਸਾਇਟੀ ਦੇ ਪ੍ਰਧਾਨ ਮੱਖਣ ਸਿੰਘ ਝਿਉਂਟ, ਉਪ ਪ੍ਰਧਾਨ ਲਖਵੀਰ ਸਿੰਘ ਅਤੇ ਸੁਖਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਸਰਕਾਰ ਦੇ ਕਿਸਾਨ ਵਿਰੋਧੀ ਫ਼ੈਸਲਿਆਂ ਨਾਲ ਖੇਤੀ ਸੰਦ ਬਣਾਉਣ ਦੀਆਂ ਸਨਅਤਾਂ ਤੇ ਹੋਰ ਕਾਰੋਬਾਰਾਂ ਨੂੰ ਵੱਡੀ ਢਾਅ ਲੱਗੇਗੀ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਲੋਕ ਵਿਰੋਧੀ ਕਾਨੂੰਨ ਵਾਪਸ ਲਿਆ ਜਾਵੇ, ਉਨ੍ਹਾਂ ਇਸ ਸੰਘਰਸ਼ ਵਿਚ ਡੱਟ ਕੇ ਸਾਥ ਦੇਣ ਦਾ ਭਰੋਸਾ ਵੀ ਦਿੱਤਾ | ਇਸ ਸਮੇਂ ਰਣਜੀਤ ਸਿੰਘ ਮਨਸੂਰਵਾਲ, ਬਲਵੰਤ ਸਿੰਘ ਕਲਸੀ, ਬਲਬੀਰ ਸਿੰਘ ਰਾਜਾ, ਮੁਖਤਿਆਰ ਸਿੰਘ ਨਿਊ ਪੰਜਾਬ, ਕੁਲਬੀਰ ਸਿੰਘ ਇਟਾਂਵਾਲੀ, ਰਾਮ ਕਲਸੀ, ਰਣਜੀਤ ਸਿੰਘ ਤੂੰਬੜਭੰਨ, ਨਿਰਮਲ ਸਿੰਘ, ਗੁਰਚਰਨ ਸਿੰਘ ਸੈਂਭੀ, ਮੁਖਤਿਆਰ ਸਿੰਘ ਆਦਿ ਸਨਅਤਕਾਰ ਸ਼ਾਮਿਲ ਸਨ |
ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ-ਮਜ਼ਦੂਰਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਜੇ ਦਿਨ ਵੀ ਜਾਰੀ
L ਮੋਰਚਾ ਤੱਕ ਜਾਰੀ ਰੱਖਣ ਦਾ ਐਲਾਨ
ਫ਼ਿਰੋਜ਼ਪੁਰ, (ਗੁਰਿੰਦਰ ਸਿੰਘ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਨਾਲ ਕਿਸਾਨੀ ਕਿੱਤੇ ਦੀ ਬਰਬਾਦੀ ਤੇ ਸੰਘੀ ਢਾਂਚੇ ਨੂੰ ਤੋੜਨ ਖਿਲਾਫ਼ ਬੀਤੇ ਕੱਲ੍ਹ ਤੋਂ ਅੱਜ ਰੇਲ ਮਾਰਗ ਫ਼ਿਰੋਜ਼ਪੁਰ ਜੰਕਸ਼ਨ ਉੱਤੇ ਦੂਜੇ ਦਿਨ ਵੀ ਪੱਕਾ ਮੋਰਚਾ ਜਾਰੀ ਰਿਹਾ ਤੇ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ | ਮੋਰਚੇ ਨੂੰ ਸਮਰਥਨ ਦੇਣ ਲਈ ਕਈ ਜਨਤਕ ਜਥੇਬੰਦੀਆਂ, ਆੜ੍ਹਤੀਏ, ਮਜ਼ਦੂਰ ਯੂਨੀਅਨ, ਅਧਿਆਪਕ ਯੂਨੀਅਨ ਤੇ ਕਾਰ ਸੇਵਾ ਵਾਲੇ ਬਾਬਿਆਂ ਨੇ ਲੰਗਰ ਪ੍ਰਸ਼ਾਦੇ ਲੈ ਕੇ ਸ਼ਿਰਕਤ ਕੀਤੀ | ਰੇਲਵੇ ਟਰੈਕ ਉੱਤੇ ਬੈਠੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਚੱਲ ਰਹੇ ਮੋਰਚੇ ਨੂੰ ਅੱਗੇ ਵਧਾ ਕੇ 29 ਸਤੰਬਰ ਤੱਕ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ | ਕਿਸਾਨ ਆਗੂਆਂ ਨੇ ਇਸ ਮੌਕੇ ਜ਼ੋਰਦਾਰ ਮੰਗ ਕੀਤੀ ਕਿ ਤਿੰਨੇ ਖੇਤੀ ਬਿੱਲ ਤੁਰੰਤ ਰੱਦ ਕੀਤੇ ਜਾਣ |

28 ਨੂੰ ਫ਼ਿਰੋਜ਼ਪੁਰ ਆਉਣਗੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕਿਸਾਨ ਹਿੱਤਾਂ ਲਈ ਕੇਂਦਰੀ ਮੰਤਰੀ ਪਦ ਨੂੰ ਤਿਆਗਣ ਵਾਲੇ ਬੀਬਾ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ 28 ਸਤੰਬਰ ਦਿਨ ਸੋਮਵਾਰ ਨੂੰ ਫ਼ਿਰੋਜ਼ਪੁਰ ਪਹੁੰਚ ਰਹੇ ਹਨ ਜੋ ਦੁਪਹਿਰ 2 ਵਜੇ ਗੁਰਦੁਆਰਾ ਜਾਮਣੀ ...

ਪੂਰੀ ਖ਼ਬਰ »

ਕੋਰੋਨਾ ਦੇ 48 ਮਾਮਲੇ ਹੋਰ ਆਏ ਪਾਜ਼ੀਟਿਵ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਨੁਮਾ ਫੈਲੀ ਮਹਾਂਮਾਰੀ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅੱਜ ਹੋਰ 48 ਜਣਿਆਂ ਨੂੰ ਆਪਣੀ ਲਪੇਟ 'ਚ ਲੈ ਲੈਣ ਦੀ ਸੂਚਨਾ ਮਿਲੀ ਹੈ | ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਦੇ ਖ਼ਾਤਮੇ ਲਈ ਸਿਹਤ ...

ਪੂਰੀ ਖ਼ਬਰ »

ਪੁਲਿਸ ਵਲੋਂ ਲੁੱਟ-ਖੋਹ ਕਰਨ ਦੀ ਯੋਜਨਾ ਬਣਾਉਣ ਵਾਲੇ 3 ਕਾਬੂ

ਫ਼ਿਰੋਜ਼ਪੁਰ, 25 ਸਤੰਬਰ (ਕੰਵਰਜੀਤ ਸਿੰਘ ਜੈਂਟੀ)-ਸ਼ਹਿਰ 'ਚ ਦਿਨ-ਬ-ਦਿਨ ਵੱਧ ਰਹੀਆਂ ਲੁੱਟ-ਖੋਹ ਦੀਆਂ ਵਾਰਦਾਤਾਂ 'ਤੇ ਠੱਲ੍ਹ ਪਾਉਣ ਲਈ ਪੁਲਿਸ ਵਲੋਂ ਸਖ਼ਤੀ ਦਿਖਾਈ ਜਾ ਰਹੀ ਹੈ | ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰਦੇ 3 ਸਮਾਜ ਵਿਰੋਧੀ ਅਨਸਰਾਂ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਲੈ ਜਾਣ ਵਾਲੇ ਖਿਲਾਫ਼ ਮਾਮਲਾ ਦਰਜ਼

ਮੱਲਾਂਵਾਲਾ, 25 ਸਤੰਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਮੱਲਾਂਵਾਲਾ ਥਾਣਾ ਅਧੀਨ ਪੈਂਦੇ ਪਿੰਡ ਠੱਠਾ ਕਿਸ਼ਨ ਸਿੰਘ ਦੀ ਇਕ 15 ਸਾਲਾ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਲੜਕੀ ਦੇ ...

ਪੂਰੀ ਖ਼ਬਰ »

ਚੋਰੀ ਹੋਏ ਟਰੱਕ ਦੇ ਰਾਜ਼ੀਨਾਮੇ ਦਾ ਮਾਮਲਾ
ਏ. ਐੱਸ. ਆਈ. ਨੇ ਟਰੱਕ ਮਾਲਕ ਵਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਨਕਾਰਿਆ

ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਥਾਣਾ ਤਲਵੰਡੀ ਭਾਈ ਦੇ ਅਧੀਨ ਆਉਂਦੇ ਪਿੰਡ ਕੋਟ ਕਰੋੜ ਕਲਾਂ ਤੋਂ ਚੋਰੀ ਹੋਏ ਟਰੱਕ ਨੂੰ ਖ਼ੁਰਦ-ਬੁਰਦ ਕਰਨ ਵਾਲੇ ਕਬਾੜੀਏ ਨਾਲ ਹੋਏ ਰਾਜ਼ੀਨਾਮੇ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸਬੰਧਿਤ ਏ.ਐੱਸ.ਆਈ. ਨੇ ਆਪਣੇ ...

ਪੂਰੀ ਖ਼ਬਰ »

ਖੇਤੀ ਬਿੱਲਾਂ ਵਿਰੁੱਧ ਜ਼ਿਲ੍ਹਾ ਫਾਜ਼ਿਲਕਾ 'ਚ ਵੱਖ-ਵੱਖ ਥਾਈਾ ਰੋਡ ਜਾਮ ਕਰਕੇ ਕੀਤੇ ਗਏ ਜ਼ਬਰਦਸਤ ਰੋਸ ਵਿਖਾਵੇ

ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਅੰਦਰ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਰੋਸ ਧਰਨੇ ਦੇਣ ਦੇ ਐਲਾਨ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਫ਼ਾਜ਼ਿਲਕਾ ਤੋਂ ਇਲਾਵਾ ਜਲਾਲਾਬਾਦ, ਅਬੋਹਰ, ਬੱਲੂਆਣਾ ਵਿਖੇ ਵਿਸ਼ਾਲ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਲੈ ਕੇ ਸੂਬੇ ਭਰ ਵਿਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਬੋਹਰ ਵਿਚ ਭਰਵਾਂ ਹੁੰਗਾਰਾ ਮਿਲਿਆ

ਅਬੋਹਰ,25 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਲੈ ਕੇ ਸੂਬੇ ਭਰ ਵਿਚ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅਬੋਹਰ ਵਿਚ ਭਰਵਾਂ ਹੁੰਗਾਰਾ ਮਿਲਿਆ | ਇਸ ਦੌਰਾਨ ਜਿੱਥੇ ਬਾਜ਼ਾਰ ਮੁਕੰਮਲ ...

ਪੂਰੀ ਖ਼ਬਰ »

ਅਬੋਹਰ 'ਚ ਕੋਰੋਨਾ ਪੀੜਤ ਦੀ 14ਵੀਂ ਮੌਤ

ਅਬੋਹਰ, 25 ਸਤੰਬਰ (ਕੁਲਦੀਪ ਸਿੰਘ ਸੰਧੂ)-ਸ਼ਹਿਰ ਅੰਦਰ ਕੋਰੋਨਾ ਮਹਾਂਮਾਰੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਅੱਜ ਨਵੀਂ ਆਬਾਦੀ ਖੇਤਰ ਵਿਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ | ਇਸੇ ਤਰ੍ਹਾਂ ਸ਼ਹਿਰ ਅੰਦਰ ਹੁਣ ਤੱਕ 14 ਕੋਰੋਨਾ ਪੀੜਤਾਂ ਦੀ ਮੌਤ ਹੋ ...

ਪੂਰੀ ਖ਼ਬਰ »

ਪਤੀ ਤੇ ਪਿਤਾ ਨੇ ਔਰਤ ਨੂੰ ਮੌਤ ਦੇ ਘਾਟ ਉਤਾਰਿਆ, ਮਾਮਲਾ ਦਰਜ

ਖੂਈਆਂ ਸਰਵਰ, 25 ਸਤੰਬਰ (ਵਿਵੇਕ ਹੂੜੀਆ)- ਅਜੋਕੇ ਜ਼ਮਾਨੇ ਵਿਚ ਮਨੁੱਖੀ ਕਦਰਾਂ ਕੀਮਤਾਂ ਇੰਨੀਆਂ ਡਿਗਦੀਆਂ ਜਾ ਰਹੀਆਂ ਹਨ ਕਿ ਕਈ ਪਰਿਵਾਰਿਕ ਮਸਲੇ ਸੁਣ ਕੇ ਇਨਸਾਨੀਅਤ ਤਾਰੋ-ਤਾਰ ਹੁੰਦੀਆਂ ਜਾ ਰਹੀਆਂ ਹਨ | ਅਜਿਹਾ ਹੀ ਇਕ ਮਾਮਲਾ ਪਿੰਡ ਖੂਈਆਂ ਸਰਵਰ ਵਿਚ ਵੇਖਣ ਨੂੰ ...

ਪੂਰੀ ਖ਼ਬਰ »

ਨੌਜਵਾਨ ਦੀ ਲਾਸ਼ ਮਿਲੀ

ਅਬੋਹਰ, 25 ਸਤੰਬਰ (ਕੁਲਦੀਪ ਸਿੰਘ ਸੰਧੂ)- ਮਲੂਕਪੁਰਾ ਮਾਈਨਰ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲੀ | ਪ੍ਰਾਪਤ ਜਾਣਕਾਰੀ ਅਨੁਸਾਰ ਉਪ ਮੰਡਲ ਦੇ ਪਿੰਡ ਗੁੰਮਜਾਲ ਦੇ ਨਜ਼ਦੀਕ ਮਲੂਕਪੁਰਾ ਮਾਈਨਰ ਵਿਚ ਕੁੱਝ ਲੋਕਾਂ ਨੇ ਇਕ ਨੌਜਵਾਨ ਦੀ ਲਾਸ਼ ਨੂੰ ਵੇਖਿਆ, ਜਿਸ ਦੀ ਸੂਚਨਾ ...

ਪੂਰੀ ਖ਼ਬਰ »

ਲਾਹਣ ਤੇ ਭੱਠੀ ਦਾ ਸਾਮਾਨ ਬਰਾਮਦ, ਮਾਮਲਾ ਦਰਜ਼

ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਛਾਪਾਮਾਰੀ ਕਰ ਕੇ ਇਕ ਖੇਤ ਵਿਚੋਂ ਲਾਹਣ ਅਤੇ ਭੱਠੀ ਦਾ ਸਮਾਨ ਬਰਾਮਦ ਕੀਤਾ ਹੈ | ਪੁਲਿਸ ਨੂੰ ਸੂਚਨਾ ਮਿਲੀ ਕਿ ਮੰਗਲ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਮੁਹਾਰ ਖੀਵਾ ਭਵਾਨੀ ਨੇ ਆਪਣੇ ਖੇਤ ਵਿਚ ...

ਪੂਰੀ ਖ਼ਬਰ »

ਲੜਕੀ ਨੇ ਠੱਗੇ 73 ਹਜ਼ਾਰ ਰੁਪਏ, ਮਾਮਲਾ ਦਰਜ

ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਇਕ ਲੜਕੀ ਖ਼ਿਲਾਫ਼ ਹਜ਼ਾਰਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੋਨੂੰ ਨਾਰੰਗ ਪੁੱਤਰ ਸੁਭਾਸ਼ ਚੰਦਰ ਨਾਰੰਗ ਵਾਸੀ ਪੁਰਾਣਾ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਵਿਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਕੋਰੋਨਾ ਪਾਜ਼ੀਟਿਵ

ਫ਼ਾਜ਼ਿਲਕਾ 25 ਸਤੰਬਰ(ਅਮਰਜੀਤ ਸ਼ਰਮਾ): ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਆਏ ਦਿਨ ਦਰਜਨਾਂ ਦੇ ਹਿਸਾਬ ਨਾਲ ਕੋਰੋਨਾ ਪਾਜ਼ੀਟਿਵ ਮਾਮਲੇ ਵੱਧ ਰਹੇ ਹਨ | ਅੱਜ ਪ੍ਰਾਪਤ ਹੋਈਆਂ ਕੋਰੋਨਾ ਰਿਪੋਰਟਾਂ ਵਿਚ 8 ਸਾਲ ਦੇ ਬੱਚੇ ...

ਪੂਰੀ ਖ਼ਬਰ »

ਬਜਾਜ ਫਾਈਨਾਂਸ ਕੰਪਨੀ ਦੇ ਕਰਮਚਾਰੀ 'ਤੇ ਜਾਨਲੇਵਾ ਹਮਲਾ, ਮੁਕੱਦਮਾ ਦਰਜ

ਜਲਾਲਾਬਾਦ, 25 ਸਤੰਬਰ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਬਜਾਜ ਫਾਈਨਾਂਸ ਕੰਪਨੀ ਦੇ ਕਰਮਚਾਰੀ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਇਕ ਨਾਮਜ਼ਦ ਤੇ 2 ਅਣਪਛਾਤਿਆਂ ਖ਼ਿਲਾਫ਼ ਮੁਕੱਦਮਾ ਦਰਜ਼ ਕੀਤਾ ਹੈ | ਜਾਂਚ ਅਧਿਕਾਰੀ ਮੱਖਣ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਵਿਡ ਟੈੱਸਟਾਂ ਲਈ ਪ੍ਰਾਈਵੇਟ ਲੈਬਾਰਟਰੀਆਂ ਵਾਸਤੇ ਰੇਟ ਨਿਰਧਾਰਿਤ- ਡੀ. ਸੀ.

ਫ਼ਾਜ਼ਿਲਕਾ, 25 ਸਤੰਬਰ (ਅਮਰਜੀਤ ਸ਼ਰਮਾ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੋਈ ਵੀ ਪ੍ਰਾਈਵੇਟ ਲੈਬਾਰਟਰੀ ਟੈੱਸਟਾਂ ਲਈ ਨਿਰਧਾਰਿਤ ਰਕਮ ਤੋਂ ਵੱਧ ਵਸੂਲੀ ਨਾ ਕਰੇ ਅਤੇ ਸਰਕਾਰ ਵਲੋਂ ਟੈੱਸਟਾਂ ਲਈ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX