ਤਾਜਾ ਖ਼ਬਰਾਂ


ਮੁੜ ਨਾਨੀ ਬਣੀ ਹੇਮਾ ਮਾਲਿਨੀ, ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਦਿੱਤਾ ਜਨਮ
. . .  6 minutes ago
ਮੁੰਬਈ, 28 ਨਵੰਬਰ- ਹੇਮਾ ਮਾਲਿਨੀ ਇਕ ਵਾਰ ਫਿਰ 72 ਸਾਲ ਦੀ ਉਮਰ 'ਚ ਨਾਨੀ ਬਣ ਗਈ ਹੈ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ...
'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਉੱਤਰ ਪ੍ਰਦੇਸ਼ ਦੀ ਰਾਜਪਾਲ ਨੇ ਦਿੱਤੀ ਮਨਜ਼ੂਰੀ
. . .  16 minutes ago
ਲਖਨਊ, 28 ਨਵੰਬਰ- ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ 'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਮਨਜ਼ੂਰੀ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  29 minutes ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  45 minutes ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  49 minutes ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 1 hour ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 3 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹਾਈ ਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ
. . .  1 day ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
ਮੁੱਖ ਮੰਤਰੀ ਵਲੋਂ ਸ਼ਹੀਦ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਵਾਸ ਪੁਰ ਨਿਵਾਸੀ 18 ਜੇ.ਏ.ਕੇ. ਆਰ.ਆਈ.ਐੱਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ...
ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਕਿਸਾਨਾਂ ਅੱਗੇ ਰੁਕਾਵਟਾਂ ਪਾਉਣ ਦੀ ਨਿਖੇਧੀ
. . .  1 day ago
ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਸਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ...
ਹਾਰਦਿਕ ਪੰਡਿਆ ਵਨਡੇ ਕ੍ਰਿਕਟ ਵਿਚ 1000 ਦੌੜਾਂ ਬਣਾਉਣ ਵਾਲਾ ਸਭ ਤੋਂ ਤੇਜ਼ ਭਾਰਤੀ ਖਿਡਾਰੀ
. . .  1 day ago
ਨਵੀਂ ਦਿੱਲੀ, 27 ਨਵੰਬਰ - ਭਾਰਤੀ ਸਟਾਰ ਹਾਰਦਿਕ ਪਾਂਡਿਆ ਨੇ ਆਸਟਰੇਲੀਆ ਖਿਲਾਫ ਅਰਧ ਸੈਂਕੜਾ ਖੇਡ ਕੇ , ਇਸ ਸਮੇਂ ਦੌਰਾਨ, ਪੰਡਿਆ ਨੇ ਆਪਣੇ ਨਾਮ ਦੀ ਇੱਕ ਵਿਸ਼ੇਸ਼ ਪ੍ਰਾਪਤੀ ਵੀ ...
ਸਰਕਾਰੀ ਸਕੂਲ ਲਾਂਬੜਾ ਦੀ ਅਧਿਆਪਕਾਂ ਦੀ ਕੋਰੋਨਾ ਕਾਰਨ ਮੌਤ
. . .  1 day ago
ਲਾਂਬੜਾ ,27 ਨਵੰਬਰ {ਪਰਮੀਤ ਗੁਪਤਾ}-ਲਾਂਬੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬਤੌਰ ਸਮਾਜਿਕ ਸਿੱਖਿਆ ਦੀ ਅਧਿਆਪਿਕਾ ਵਜੋਂ ਤਾਇਨਾਤ ਮੈਡਮ ਇੰਦੂ ਚਮਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ
ਮੰਦੀ 'ਤੇ ਸਰਕਾਰ ਦੀ ਮੋਹਰ, ਦੂਜੀ ਤਿਮਾਹੀ' ਚ -7.5% ਦਾ ਵਾਧਾ
. . .  1 day ago
ਨਵੀਂ ਦਿੱਲੀ, 27 ਨਵੰਬਰ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਜੀਡੀਪੀ ਦੇ ਵਾਧੇ ਦੇ ਅੰਕੜੇ ਸ਼ੁੱਕਰਵਾਰ, 27 ਨਵੰਬਰ ਨੂੰ ਦੂਜੀ ਵਾਰ ਆਏ ਹਨ । ਵਿੱਤੀ ਸਾਲ 2020-21 ਦੀ ਦੂਜੀ ਜਾਂ ਸਤੰਬਰ ਦੀ ਤਿਮਾਹੀ ਵਿਚ, ਜੀਡੀਪੀ ਵਾਧਾ 7.5% ਤੇ ਨਕਾਰਾਤਮਕ ...
ਹਰਿਆਣਾ ‘ਚ ਕਿਸਾਨ ਕਾਫਲੇ ਦਾ ਪਲਕ ਵਿਛਾ ਸਵਾਗਤ
. . .  1 day ago
ਡੱਬਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣੇ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਵਧਦੇ ਪੰਜਾਬ ਦੇ ਕਿਸਾਨ ਕਾਫਲੇ ਦਾ ਥਾਂ ਥਾਂ ਭਰਵਾਂ ਸਵਾਗਤ ਕੀਤਾ ਹੈ । ਰਾਹ ਵਿੱਚ ਪਿੰਡਾਂ ’ਚ ...
ਭਾਜਪਾ ਆਗੂ ਨੇ ਕੇਂਦਰ ਸਰਕਾਰ ਨੂੰ ਦਿੱਤੀ ਨਸੀਹਤ, ਖੇਤੀ ਸੰਘਰਸ਼ ਦੇ ਸ਼ਾਂਤੀਪੂਰਵਕ ਹੱਲ ਲਈ ਕੇਂਦਰ ਖੁੱਲ੍ਹ-ਦਿਲੀ ਦਿਖਾਵੇ
. . .  1 day ago
ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸਾਬਕਾ ਕੌਮੀ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਸੰਘਰਸ਼ ਕਾਰਨ...
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ
. . .  1 day ago
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ....................
ਅੰਮ੍ਰਿਤਸਰ 'ਚ ਕੋਰੋਨਾ ਦੇ 68 ਨਵੇਂ ਮਾਮਲੇ ਆਏ ਸਾਹਮਣੇ, 3 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 68 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋੜੀਂਦੀ ਤਬਦੀਲੀ ਦੀ ਸ਼ੁਰੂਆਤ ਸਾਡੇ ਤੋਂ ਹੀ ਹੋਵੇਗੀ। -ਮਹਾਤਮਾ ਗਾਂਧੀ

ਬਠਿੰਡਾ

ਬਠਿੰਡਾ ਜ਼ਿਲ੍ਹੇ 'ਚ ਖੇਤੀ ਬਿੱਲਾਂ ਖ਼ਿਲਾਫ਼ ਗਰਜੀਆਂ 31 ਕਿਸਾਨ-ਮਜ਼ਦੂਰ ਜਥੇਬੰਦੀਆਂ

* ਸੜਕਾਂ ਰਹੀਆਂ ਸੁੰਨਸਾਨ, ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਹੁਤ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਧਰਨਿਆਂ 'ਚ ਹਰ ਵਰਗ ਨੇ ਕੀਤੀ ਸ਼ਮੂਲੀਅਤ * ਨਰਿੰਦਰ ਮੋਦੀ ਮੁਰਦਾਬਾਦ ਦੇ ਨਾਅਰਿਆਂ ਨੇ ਗੂੰਜਾਇਆ ਅਸਮਾਨ * ਨੌਜਵਾਨਾਂ ਦੀ ਭਰਵੀਂ ਸ਼ਮੂਲੀਅਤ ਨੇ ਧਰਨਿਆਂ 'ਚ ਵਧਾਇਆ ਕਿਸਾਨਾਂ ਦਾ ਹੌਾਸਲਾ

ਬਠਿੰਡਾ, 25 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਜ਼ਿਲ੍ਹੇ 'ਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਮਾਰੂ ਬਿੱਲਾਂ ਦੇ ਖਿਲਾਫ਼ 31 ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸੱਦੇ ਤਹਿਤ ਬਠਿੰਡਾ ਜ਼ਿਲ੍ਹੇ ਭਰ 'ਚ ਵੱਖ-ਵੱਖ ਥਾਵਾਂ 'ਤੇ ਕੌਮੀ ਸ਼ਾਹ ਮਾਰਗ ਰੋਕ ਕੇ ਅਤੇ ਰੇਲਵੇ ਲਾਇਨਾਂ 'ਤੇ ਧਰਨੇ ਲਗਾ ਕੇ, ਕੇਂਦਰ ਤੋਂ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਤਿੱਖ਼ੀ ਨਾਅਰੇਬਾਜ਼ੀ ਕਰਦਿਆਂ ਬੰਦ ਦੇ ਸੱਦੇ ਨੂੰ ਪੂਰਨ ਤੌਰ 'ਤੇ ਅਮਲੀ ਰੂਪ ਦਿੱਤਾ | ਬਠਿੰਡਾ 'ਚ 31 ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਸੱਦੇ ਤਹਿਤ ਬਠਿੰਡਾ-ਸ੍ਰੀ ਅੰਮਿ੍ਤਸਰ ਸਾਹਿਬ ਰੋਡ 'ਤੇ ਸਥਿਤ ਭਾਈ ਘਨ੍ਹੱਈਆ ਚੌਕ 'ਤੇ ਚੁਫ਼ੇਰਿਓ ਆਵਾਜਾਈ ਬੰਦ ਕਰਕੇ ਲਗਾਏ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਯੂਨੀਅਨਾਂ, ਮਜ਼ਦੂਰ ਯੂਨੀਅਨਾਂ, ਬੁੱਧੀਜੀਵੀ ਵਰਗ, ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ, ਆਮ ਸ਼ਹਿਰੀਆਂ ਅਤੇ ਦਰਜਨਾਂ ਹਮਾਇਤੀ ਜਥੇਬੰਦੀਆਂ ਵਲੋਂ ਕਹਿਰ ਦੀ ਗਰਮੀ ਦੀ ਪ੍ਰਵਾਹ ਨਾ ਕਰਦਿਆਂ ਤਿੱਖੜ ਧੁੱਪ ਵਿਚ ਕਿਸਾਨ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕਰਦਿਆਂ ਹਰ ਸੰਘਰਸ਼ ਵਿਚ ਕਿਸਾਨਾਂ ਦਾ ਪੂਰਨ ਡੱਟਵਾਂ ਸਾਥ ਦਿੱਤਾ ਜਾਵੇਗਾ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਡਕੌਾਦਾ ਸਮੇਤ ਦੋ ਦਰਜਨ ਤੋਂ ਵਧੇਰੇ ਕਿਸਾਨ ਮਜ਼ਦੂਰ ਅਤੇ ਹਮਿਖ਼ਆਲੀ ਜਥੇਬੰਦੀਆਂ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਇਸ ਬੰਦ ਦੇ ਸੱਦੇ ਨੂੰ ਪੂਰਨ ਤੌਰ 'ਤੇ ਅਮਲੀ ਜਾਮਾ ਪਹਿਨਾਉਂਦਿਆਂ ਸ਼ਾਹ ਰਾਹਾਂ 'ਤੇ ਧਰਨੇ ਲਗਾਉਂਦਿਆਂ ਪੂਰਨ ਬੰਦ ਰੱਖਿਆ ਗਿਆ | ਇਸ ਦੌਰਾਨ ਖੇਤੀ ਵਿਰੋਧੀ ਤਿੰਨ ਬਿੱਲਾਂ ਅਤੇ ਬਿਜਲੀ ਸੋਧ ਬਿੱਲ-2020, ਜ਼ਮੀਨ ਗ੍ਰਹਿਣ ਬਿੱਲ 2020 ਨੂੰ ਰੱਦ ਕਰਵਾਉਣ ਲਈ ਅੱਜ ਤੋਂ ਕੇਂਦਰ ਸਰਕਾਰ ਖਿਲਾਫ਼ ਬੁਲਾਰਿਆਂ ਨੇ ਵੱਖ-ਵੱਖ ਸਟੇਜਾਂ ਤੋਂ ਤਿੱਖੇ ਰੋਸ ਪ੍ਰਦਰਸ਼ਨਾਂ ਦਾ ਐਲਾਨ ਕੀਤਾ | ਇਸ ਰੋਸ ਪ੍ਰਦਰਸ਼ਨ ਦੌਰਾਨ ਵਿਸ਼ੇਸ਼ ਗੱਲ ਇਹ ਰਹੀ ਕਿ ਇਸ 'ਚ ਦਰਜਨ ਤੋਂ ਵਧੇਰੇ ਵੱਖ-ਵੱਖ ਹਮਾਇਤੀ ਜਥੇਬੰਦੀਆਂ ਜਿਨ੍ਹਾਂ ਦਾ ਸਿੱਧਾ ਸਬੰਧ ਖੇਤੀ ਨਾਲ ਨਹੀਂ ਸੀ, ਉਨ੍ਹਾਂ ਵਲੋਂ ਵੀ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਧਰਨੇ ਪ੍ਰਦਰਸ਼ਨ ਵਾਲੇ ਸਥਾਨਾਂ 'ਤੇ ਜਾ ਕੇ ਕਿਸਾਨ ਸੰਘਰਸ਼ਾਂ ਨੂੰ ਹਮਾਇਤ ਦਿੰਦਿਆਂ ਹਰ ਖੇਤਰ ਵਿਚ ਉਨ੍ਹਾਂ ਦਾ ਡੱਟਵਾਂ ਸਾਥ ਦੇਣ ਦੀ ਹਾਮੀ ਵੀ ਭਰੀ | ਇਸ ਵਾਰ ਦੇ ਪੰਜਾਬ ਬੰਦ ਦੇ ਸੱਦੇ ਦੌਰਾਨ ਲਗਾਏ ਗਏ ਕਿਸਾਨ ਧਰਨੇ ਦੀ ਵੱਡੀ ਗੱਲ ਇਹ ਰਹੀ ਕਿ ਕਿਸਾਨ ਸੰਘਰਸ਼ ਦੀ ਹਮਾਇਤ 'ਤੇ ਨਿੱਤਰੇ ਪੰਜਾਬ ਪਿੁਲਸ ਪੈਨਸ਼ਨਰ ਐਸੋਸੀਏਸ਼ਨ, ਆਰ. ਐਮ. ਪੀ. ਯੂਨੀਅਨ, ਦੋਧੀ ਯੂਨੀਅਨ, ਆੜ੍ਹਤੀਆ ਐਸੋਸੀਏਸ਼ਨ, ਆਈਲੈਟਸ ਐਾਡ ਇਮੀਗ੍ਰੇਸ਼ਨ ਐਸੋਸੀਏਸ਼ਨ, ਜ਼ਿਲ੍ਹਾ ਬਾਰ ਐਸੋਸੀਏਸ਼ਨ, ਪੰਜਾਬ ਇਸਤਰੀ ਸਭਾ, ਵੈਟਨਰੀ ਇੰਸਪੈਕਟਰ ਐਸੋਸੀਏਸ਼ਨ, ਜ਼ਮਹੂਰੀ ਅਧਿਕਾਰ ਸਭਾ, ਬਿਜਲੀ ਮੁਲਾਜ਼ਮ ਜਥੇਬੰਦੀਆਂ, ਸਾਬਕਾ ਫੌਜੀਆਂ, ਡਿਪਲੋਮਾ ਇੰਜਨੀਅਰਜ਼ ਐਸੋਸੀਏਸ਼ਨ ਸਮੇਤ ਜਥੇਬੰਦੀਆਂ ਦੇ ਬੁਲਾਰਿਆਂ ਵਲੋਂ ਹਮਾਇਤ ਦਿੰਦਿਆਂ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਹਰ ਸੰਘਰਸ਼ ਵਿਚ ਅੱਗੇ ਹੋ ਕੇ ਸਾਥ ਦੇਣ ਦਾ ਭਰੋਸਾ ਦਿੱਤਾ | ਇਸ ਵਾਰ ਧਰਨੇ ਵਿਚ ਵਿਸ਼ੇਸ਼ ਗੱਲ ਇਹ ਸੀ ਕਿ ਧਰਨੇ ਵਿਚ ਬਹੁਤ ਵੱਡੀ ਗਿਣਤੀ ਵਿਚ ਯੂਥ ਸ਼ਕਤੀ ਆਪੋ ਆਪਣੇ ਸਾਧਨਾਂ ਅਤੇ ਲੰਗਰਾਂ ਸਮੇਤ ਪੁੱਜੀ ਸੀ, ਜਿਨ੍ਹਾਂ ਵਲੋਂ ਬੜੇ ਜ਼ਾਬਤੇ ਵਿਚ ਰਹਿਕੇ ਆਪਣੇ ਬਜ਼ੁਰਗਾਂ, ਵੱਡੇ ਭਰਾਵਾਂ ਵਲੋਂ ਕੀਤੇ ਜਾ ਰਹੇ ਸੰਘਰਸ਼ਾਂ ਵਿਚ ਹਰ ਜ਼ਿੰਮੇਵਾਰੀ ਨੂੰ ਆਪਣੇ ਪੱਧਰ 'ਤੇ ਬਾਖ਼ੂਬੀ ਨਿਭਾਉਂਦਿਆਂ ਬਹੁਤ ਹੀ ਸਲੀਕੇ ਨਾਲ ਲੰਗਰ ਪਾਣੀ ਅਤੇ ਜਥੇਬੰਦੀਆਂ ਵਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕੀਤੀ, ਜਿਸ ਦੀ ਸਟੇਜ ਤੋਂ ਵੀ ਵੱਖ-ਵੱਖ ਬੁਲਾਰਿਆਂ ਵਲੋਂ ਸ਼ਲਾਘਾ ਕਰਦਿਆਂ ਯੂਥ ਸ਼ਕਤੀ ਜੋ ਪਾਰਟੀ ਪੱਧਰ ਤੋਂ ਉਪਰ ਉਠਕੇ ਇਥੇ ਪੁੱਜੀ ਸੀ | ਇਸ ਦੌਰਾਨ ਬਠਿੰਡਾ ਵਿਖੇ 31 ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਸੱਦੇ 'ਤੇ ਭਾਈ ਘਨ੍ਹੱਈਆ ਚੌਕ ਵਿਖੇ ਲਗਾਏ ਗਏ ਧਰਨੇ ਅਤੇ ਜਾਮ ਦੌਰਾਨ ਸਟੇਜ ਤੋਂ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਆਗੂਆਂ ਨੂੰ ਨਾ ਬੁਲਾਉਣ ਦੀ ਬਣੀ ਸਹਿਮਤੀ ਨੂੰ ਪੂਰਨ ਤੌਰ 'ਤੇ ਨਿਭਾਉਂਦਿਆਂ ਸਟੇਜ ਤੋਂ ਕੇਵਲ ਕਿਸਾਨ ਮਜ਼ਦੂਰ ਅਤੇ ਹੋਰ ਵੱਖ ਵੱਖ ਲੋਕ ਹਿੱਤਾਂ ਲਈ ਲੜ ਰਹੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਹੀ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਇਨ੍ਹਾਂ ਬਿੱਲਾਂ ਖਿਲਾਫ਼ ਸੰਘਰਸ਼ਾਂ ਨੂੰ ਹੋਰ ਤਿੱਖੇ ਕਰਨ ਵਿਚ ਪੂਰਨ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਬਿੱਲ ਸਿਰਫ਼ ਤੇ ਸਿਰਫ਼ ਕਿਸਾਨ ਵਿਰੋਧੀ ਨਹੀਂ ਹਨ, ਸਗੋਂ ਹੋਰਨਾਂ ਤਬਕਿਆਂ ਪੇਂਡੂ ਅਤੇ ਦਾਣਾ ਸਬਜ਼ੀ ਮੰਡੀਆਂ ਨਾਲ ਸਬੰਧਿਤ ਮਜ਼ਦੂਰਾਂ, ਦੁਕਾਨਦਾਰਾਂ ,ਵਪਾਰੀਆਂ ਅਤੇ ਹੋਰ ਛੋਟੇ ਕਾਰੋਬਾਰਿਆਂ ਦਾ ਵੀ ਰੁਜ਼ਗਾਰ ਖੋਹਣਗੇ¢ ਇਸ ਮੌਕੇ ਸਟੇਜਾਂ ਤੋਂ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਨਾਲ ਪੰਜਾਬ ਸਰਕਾਰ ਖਿਲਾਫ਼ ਵੀ ਆਕਾਸ਼ ਗੂੰਜਾਊ ਨਾਅਰੇਬਾਜ਼ੀ ਹੁੰਦੀ ਰਹੀ | ਅੱਜ ਦੇ ਇਕੱਠਾਂ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ, ਗ੍ਰਾਮ ਸਭਾਵਾਂ ਵਲੋਂ ਨੇ ਆਰਡੀਨੈਂਸ ਖਿਲਾਫ਼ ਮਤੇ ਪਾਉਣ ਦਾ ਵੀ ਸੱਦਾ ਦਿੱਤਾ ਗਿਆ | ਅੱਜ ਦੇ ਬੰਦ ਦੌਰਾਨ ਕੇਵਲ ਹਸਪਤਾਲ ਅਤੇ ਮੈਡੀਕਲ ਸਟੋਰ ਖੁੱਲ੍ਹੇ ਰਹੇ ਅਤੇ ਇੱਕਾ ਦੁੱਕਾ ਬੈਂਕ ਵੀ ਖੁੱਲ੍ਹੇ ਰਹੇ, ਜਿਥੇ ਆਮ ਲੋਕ ਤਾਂ ਭਾਵੇਂ ਨਹੀਂ ਆਏ ਪਰ ਬੈਂਕ ਸਟਾਫ਼ ਵਲੋਂ ਹੀ ਆਪਣਾ ਕੰਮਕਾਰ ਕੀਤਾ ਗਿਆ |
ਕਿਸਾਨਾਂ ਵਲੋਂ ਰਾਮਪੁਰਾ ਫੂਲ 'ਚ ਬਠਿੰਡਾ-ਚੰਡੀਗੜ੍ਹ ਸੜਕ 'ਤੇ ਬੇਮਿਸਾਲ ਧਰਨਾ
ਰਾਮਪੁਰਾ ਫੂਲ, (ਨਰਪਿੰਦਰ ਸਿੰਘ ਧਾਲੀਵਾਲ, ਵਿਰਦੀ)- ਖੇਤੀ ਬਿੱਲਾਂ ਖਿਲਾਫ਼ ਕਿਸਾਨਾਂ ਵਲੋਂ ਰਾਮਪੁਰਾ ਫੂਲ ਵਿਚ ਬਠਿੰਡਾ ਚੰਡੀਗੜ੍ਹ ਸੜਕ 'ਤੇ ਲਾਮਿਸਾਲ ਧਰਨਾ ਦਿੱਤਾ ਗਿਆ | ਕਿਸਾਨ ਗੰਗਾਨਗਰ-ਅੰਬਾਲਾ-ਦਿੱਲੀ ਰੇਲਵੇ ਲਾਈਨ 'ਤੇ ਵੀ ਡੱਟੇ ਰਹੇ | 31 ਕਿਸਾਨ ਜੱਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੇ ਚੱਲਦਿਆਂ ਰਾਮਪੁਰਾ ਫੂਲ ਸ਼ਹਿਰ ਸਮੇਤ ਇਲਾਕੇ ਦੇ ਪਿੰਡਾਂ ਵਿਚ ਮੁਕੰਮਲ ਬੰਦ ਰਿਹਾ | ਕਿਸਾਨਾਂ ਵਲੋਂ ਕੌਮੀ ਸ਼ਾਹ ਰਾਹ 'ਤੇ ਲਗਾਏ ਗਏ ਧਰਨੇ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ ਦੇ ਨਾਲ-ਨਾਲ ਕਿਸਾਨ ਬੀਬੀਆਂ ਵੀ ਸ਼ਾਮਲ ਹੋਈਆਂ | ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਗੁਰਦੀਪ ਸਿੰਘ ਰਾਮਪੁਰਾ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ ਦੇ ਸੂਬਾ ਜਨਰਲ ਸਕੱਤਰ ਸਮੇਤ ਬੁਲਾਰਿਆਂ ਨੇ ਭਾਜਪਾ ਅਤੇ ਬਿੱਲਾਂ ਦਾ ਸਮਰੱਥਨ ਕਰ ਰਹੀਆਂ ਸਿਆਸੀ ਧਿਰਾਂ ਖਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤਾ ਗਿਆ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਘਰਾਣਿਆਂ ਦੀ ਮੁੁੱਠੀ ਵਿਚ ਦੇਣ ਅਤੇ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫ਼ਾਰਮ ਉਸਾਰਨ ਦੇ ਸੰਦ ਹਨ ਅਤੇ ਇਹ ਕਾਨੂੰਨ ਛੋਟੀ ਅਤੇ ਦਰਮਿਆਨੀ ਕਿਸਾਨੀ ਦੇ ਮੌਤ ਦੇ ਵਾਰੰਟ ਹਨ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਕਾਰਪੋਰੇਟ ਜਗਤ ਅੱਗੇ ਗੋਡੇ ਟੇਕਕੇ ਨਿੱਜੀਕਰਨ ਅਤੇ ਕੇਂਦਰੀਕਰਨ ਦੀ ਨੀਤੀ ਤਹਿਤ ਰਾਜ ਸਭਾ ਵਿਚ ਬਹੁਮਤ ਨਾ ਹੋਣ ਦੇ ਬਾਵਜੂਦ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਪਾਸ ਕੀਤੇ ਗਏ 3 ਖੇਤੀ ਬਿੱਲਾਂ, ਕਿਰਤ ਕਾਨੂੰਨਾਂ ਵਿਚ ਸੋਧ ਅਤੇ ਪੰਜਾਬੀ ਮਾਂ ਬੋਲੀ ਨੂੰ ਕਸ਼ਮੀਰ ਵਿਚੋਂ ਬਾਹਰ ਕੱਢਣ ਦੇ ਕਾਨੂੰਨ ਪਾਸ ਕਰਨੇ ਲੋਕਤੰਤਰ ਦੀ ਹੱਤਿਆ ਹੈ | ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਗੰਗਾਨਗਰ-ਅੰਬਾਲਾ ਰੇਲਵੇ ਪੱਟੜੀ 'ਤੇ ਮੋਰਚਾ ਲਾਇਆ ਹੋਇਆ ਹੈ | ਭਾਵੇਂ ਕਿ ਰੇਲਵੇ ਵਲੋਂ ਇਨ੍ਹਾਂ ਰੂਟਾਂ 'ਤੇ ਪਹਿਲਾਂ ਹੀ ਸਾਰੀਆਂ ਰੇਲਾਂ ਰੱਦ ਕਰ ਦਿੱਤੀਆਂ ਸਨ, ਲੇਕਿਨ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਹਿਲੀ ਕੜੀ ਤਹਿਤ 26 ਸਤੰਬਰ ਤੱਕ ਰੇਲ ਪੱਟੜੀਆਂ ਤੇ ਡਟੇ ਰਹਿਣਗੇ ਅਤੇ ਜੇਕਰ ਮੋਦੀ ਸਰਕਾਰ ਦੇ ਕੰਨ ਤੇ ਜੂੰ ਨਾ ਸਰਕੀ ਤਾਂ 1 ਅਕਤੂਬਰ ਤੋਂ ਰੇਲਾਂ ਨੂੰ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਜਾਵੇਗਾ | ਕਿਸਾਨ ਆਗੂ ਬਲਵਿੰਦਰ ਸਿੰਘ ਜੇਠੂਕੇ , ਸੁਖਵਿੰਦਰ ਸਿੰਘ ਫੂਲੇਵਾਲਾ , ਪੰਜਾਬ ਕਿਸਾਨ ਯੂਨੀਅਨ ਦੇ ਗੁਰਤੇਜ ਸਿੰਘ ਮਹਿਰਾਜ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਖ਼ਜ਼ਾਨਚੀ ਸੁਰਮੁੱਖ ਸਿੰਘ ਸੇਲਬਰਾਹ ਅਤੇ ਪਰਛੋਤਮ ਮਹਿਰਾਜ , ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੁਰਮੁੱਖ ਸਿੰਘ ਸਿੱਧੂ, ਕੁਲਹਿੰਦ ਕਿਸਾਨ ਸਭਾ ਦੇ ਹਰਨੇਕ ਸਿੰਘ ਆਲੀਕੇ , ਪੈਨਸਨ ਯੂਨੀਅਨ ਦੇ ਹਰਮੇਸ ਕੁਮਾਰ, ਭੱਠਾ ਮਜ਼ਦੂਰ ਯੂਨੀਅਨ ਦੇ ਸੁਖਦੇਵ ਸਿੰਘ, ਲੋਕ ਸੰਗਰਾਮ ਮੋਰਚਾ ਦੇ ਬੀਬੀ ਸੁਖਵਿੰਦਰ ਕੌਰ, ਟੀ. ਐਸ. ਯੂ. ਦੇ ਨਰਿੰਦਰਪਾਲ, ਮਜ਼ਦੂਰ ਮੁਕਤੀ ਮੋਰਚਾ ਦੇ ਪਿ੍ਤਪਾਲ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਦੇ ਬੱਗਾ ਸਿੰਘ, ਡੀ. ਟੀ. ਐਫ਼. ਦੇ ਜ਼ਿਲ੍ਹਾ ਆਗੂ ਬੇਅੰਤ ਸਿੰਘ ਫੂਲੇਆਲਾ, ਕਿਸਾਨ ਆਗੂ ਹਰਿੰਦਰ ਸਿੰਘ ਬਾਲਿਆਂਵਾਲੀ ਅਤੇ ਰੇਲਵੇ ਲਾਈਨਾਂ 'ਤੇ ਡਟੇ ਆਗੂਆਂ ਸੁਖਦੇਵ ਸਿੰਘ ਜਵੰਦਾ, ਪਰਮਜੀਤ ਕੌਰ ਪਿੱਥੋ, ਜ਼ੋਰਾ ਸਿੰਘ ਨਸਰਾਲੀ, ਹਰਪ੍ਰੀਤ ਕੌਰ ਜੇਠੂਕੇ, ਡਾਕਟਰ ਜਗਤਾਰ ਸਿੰਘ ਫੂਲ ਆਦਿ ਬੁਲਾਰਿਆਂ ਨੇ ਧਰਨਿਆਂ ਨੂੰ ਸੰਬੋਧਨ ਕੀਤਾ |
ਕਿਸਾਨਾਂ ਦੇ ਹੱਕਾਂ ਲਈ ਆਪਣੀ ਜਾਨ ਤੱਕ ਦੀ ਬਾਜ਼ੀ ਲਾਉਣ ਲਈ ਤਿਆਰ-ਮਲੂਕਾ
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਬਿੱਲਾਂ ਨੂੰ ਲੈ ਕੇ ਅੱਜ ਸਥਾਨਕ ਸ਼ਹਿਰ ਵਿਖੇ ਹਲਕਾ ਪੱਧਰੀ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਭਾਵਸ਼ਾਲੀ ਰੋਸ ਧਰਨਾ ਦਿੱਤਾ ਗਿਆ | ਅਕਾਲੀ ਸਮਰਥਕਾਂ ਵਲੋਂ ਕੈਪਟਨ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਖੇਤੀ ਬਿੱਲ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ | ਸ: ਮਲੂਕਾ ਨੇ ਕਿਹਾ ਕਿ ਅਕਾਲੀ ਦਲ ਵਲੋਂ ਤਾਂ ਬਿਲ ਦੇ ਵਿਰੋਧ ਵਿਚ ਵੋਟ ਪਾਈ ਗਈ ਹੈ ਅਤੇ ਰੋਸ ਵਿਚ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਮੰਤਰੀ ਮੰਡਲ ਵਿਚੋਂ ਅਸਤੀਫ਼ਾ ਵੀ ਦੇ ਦਿੱਤਾ ਗਿਆ ਹੈ, ਪਰੰਤੂ ਕਾਂਗਰਸ ਦੇ ਸਮੂਹ ਐਮਪੀ ਸਾਹਿਬਾਨਾਂ ਨੇ ਬਿੱਲ ਦੇ ਵਿਰੋਧ ਵਿਚ ਕੀ ਕੀਤਾ ਹੈ ਉਹ ਕਾਂਗਰਸ ਸਪੱਸ਼ਟ ਕਰੇ | ਅਕਾਲੀ ਦਲ ਕਿਸਾਨਾਂ ਦੇ ਹਰ ਸੰਘਰਸ਼ ਵਿਚ ਮੋਢੇ ਨਾਲ ਮੋਢਾ ਨਾਲ ਕੇ ਸੰਘਰਸ਼ ਕਰੇਗਾ | ਧਰਨੇ ਦੌਰਾਨ ਸ: ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਨੇ ਕਿਹਾ ਕਿ ਕਾਂਗਰਸ ਅਤੇ ਆਪ ਵਾਲੇ ਇਕਮਿਕ ਹਨ, ਜੋ ਕਿ ਸਾਜਿਸ ਤਹਿਤ ਅਕਾਲੀ ਦਲ ਦੀ ਦਿਨੋਂ ਦਿਨ ਵਧ ਰਹੀ ਲੋਕ ਪਿ੍ਆ ਨੂੰ ਢਾਹ ਲਾਉਣ ਲਈ ਕੁਝ ਕਿਸਾਨ ਜਥੇਬੰਦੀਆਂ ਨੂੰ ਮੋਹਰਾ ਬਣਾ ਰਹੇ ਹਨ | ਉਨ੍ਹਾਂ ਕਿਹਾ ਸੂਬੇ ਦੇ ਲੋਕ ਵਾਰ ਵਾਰ ਕਾਂਗਰਸ ਅਤੇ ਆਪ ਦੀਆਂ ਲੂੰਬੜ ਚਾਲਾਂ ਵਿਚ ਨਹੀਂ ਅੜਨਗੇ | ਇਸ ਧਰਨੇ ਦੌਰਾਨ ਸਤਨਾਮ ਸਿੰਘ ਭਾਈ ਰੂਪਾ, ਗੁਰਮੀਤ ਸਿੰਘ ਸਲਾਬਤਪੁਰਾ, ਨਿਰਮਲ ਸਿੰਘ ਮਹਿਰਾਜ, ਜਗਮੋਹਣ ਲਾਲ ਭਗਤਾ, ਅਜਾਇਬ ਸਿੰਘ ਹਮੀਰਗੜ੍ਹ, ਡਾ ਜਸਪਾਲ ਸਿੰਘ ਦਿਆਲਪੁਰਾ, ਗੁਰਪਾਲ ਸਿੰਘ ਭੱਟੀ, ਬਲੌਰ ਸਿੰਘ ਕਾਂਗੜ, ਸੁਰਿੰਦਰ ਜੌੜਾ, ਸੁਖਪ੍ਰੀਤ ਸਿੰਘ ਮਹਿਰਾਜ ਆਦਿ ਨੇ ਸੰਬੋਧਨ ਕਰਦੇ ਹੋਏ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਹਨ | ਇਸ ਸਮੇਂ ਜਿਊਣ ਸਿੰਘ ਸੰਧੂ, ਜਗਜੀਤ ਸਿੰਘ ਬਨੂੰੜ ਵਾਲੇ, ਪ੍ਰੇਮ ਕੁਮਾਰ ਸਿੰਗਲਾ, ਗਗਨਦੀਪ ਸਿੰਘ ਗਰੇਵਾਲ, ਰਾਕੇਸ਼ ਕੁਮਾਰ ਗੋਇਲ, ਕਰਮਜੀਤ ਸਿੰਘ ਕਾਂਗੜ, ਹਰਿੰਦਰ ਮਹਿਰਾਜ, ਮੇਵਾ ਸਿੰਘ ਮਾਨ, ਹਰਜੀਤ ਸਿੰਘ ਮਲੂਕਾ, ਮਹੰਤ ਸੰਤੋਖ ਸਿੰਘ ਦਿਆਲਪੁਰਾ, ਗੁਰਤੇਜ ਸਿੰਘ ਚਾਨੀ, ਹੈਪੀ ਰਾਮਪੁਰਾ ਆਦਿ ਵੱਡੀ ਗਿਣਤੀ ਵਿਚ ਅਕਾਲੀ ਸਮਰਥਕ ਹਾਜ਼ਰ ਸਨ |
ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਨਾਲ-ਸਿੰਗਲਾ, ਕੋਟਫੱਤਾ
ਬਠਿੰਡਾ, (ਕੰਵਲਜੀਤ ਸਿੰਘ ਸਿੱਧੂ)-ਅੱਜ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਦਿੱਤੇ ਪੰਜਾਬ ਪੱਧਰੀ ਚੱਕਾ ਜਾਮ ਅਤੇ ਧਰਨਿਆਂ ਦੇ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਅਤੇ ਦਿਹਾਤੀ ਜਥੇਬੰਦੀ ਵਲੋਂ ਸਥਾਨਕ ਆਈ. ਟੀ. ਆਈ. ਚੌਕ ਬਠਿੰਡਾ ਵਿਖੇ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਇਕਬਾਲ ਸਿੰਘ ਬੱਬਲੀ ਢਿੱਲੋਂ ਸਟੇਟ ਡੈਲੀਗੇਟ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਮੈਂਬਰ ਜਰਨਲ ਕੌਾਸਲ ਦਲਜੀਤ ਸਿੰਘ ਬਰਾੜ, ਸ਼ਹਿਰੀ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ, ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਚਹਿਲ, ਜ਼ਿਲ੍ਹਾ ਯੂਥ ਪ੍ਰਧਾਨ ਗੁਰਦੀਪ ਸਿੰਘ ਕੋਟਸ਼ਮੀਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਚਮਕੌਰ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਅਤੇ ਆਪਣੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਬੇ-ਵਫ਼ਾਈ ਕੀਤੀ ਹੈ | ਉਹ ਖੇਤੀ ਬਿੱਲਾਂ ਵਿਚ ਸੋਧ ਕਰਨ ਦੇ ਆਪਣੇ ਵਾਅਦੇ ਤੋਂ ਮੁਕਰ ਗਏ | ਇਸ ਕਰਕੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁੱਦੇ ਤੋਂ ਅਸਤੀਫ਼ਾ ਦੇ ਕੇ, ਕਿਸਾਨ ਹਿੱਤਾਂ ਲਈ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਇਨ੍ਹਾਂ ਬਿੱਲਾਂ ਦਾ ਫਾਇਦਾ ਸਿਰਫ਼ ਤੇ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਹੋਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਸ਼੍ਰੋਮਣੀ ਕਮੇਟੀ ਜੋਗਿੰਦਰ ਕੌਰ, ਸ਼ਹਿਰੀ ਪ੍ਰਧਾਨ ਇਸਤਰੀ ਵਿੰਗ ਬੀਬੀ ਬਲਵਿੰਦਰ ਕੌਰ, ਸੁਰਜੀਤ ਸਿੰਘ ਸੋਹੀ ਐਡਵੋਕੇਟ, ਲੀਗਲ ਸੈਲ ਦੇ ਪ੍ਰਧਾਨ ਰਾਹੁਲ ਝੂੰਬਾ, ਡਾ: ਗੁਰਚਰਨ ਸਿੰਘ ਵਿਰਕ, ਪ੍ਰੈਸ ਸਕੱਤਰ ਡਾ: ਓਮ ਪ੍ਰਕਾਸ ਸ਼ਰਮਾ, ਹਰਵਿੰਦਰ ਸ਼ਰਮਾ ਗੰਜੂ ਸਾਬਕਾ ਕੌਾਸਲਰ, ਨਿਰਮਲ ਸਿੰਘ ਸੰਧੂ, ਗੁਰਸੇਵਕ ਮਾਨ, ਦਰਸ਼ਨ ਰੋਮਾਣਾ, ਵਿਜੇ ਸਾਬਕਾ ਐਮ. ਸੀ., ਹਰਜਿੰਦਰ ਸ਼ਿੰਦਾ, ਗੁਰਮੀਤ ਕੌਰ, ਗੁਰਬੱਚਨ ਖੂੰਬਣ (ਸਾਰੇ ਸਾਬਕਾ ਐਮ. ਸੀ.) ਜਲੰਧਰ ਸਿੰਘ, ਕੁਲਦੀਪ ਨੰਬਰਦਾਰ, ਤੇਜਾ ਸਿੰਘ, ਬਲਵਿੰਦਰ ਸਿੰਘ ਬਿੰਦਰ, ਰੌਸ਼ਨ ਸਿੰਘ ਸਾਰੇ ਸਰਕਲ ਪ੍ਰਧਾਨ, ਰਾਕੇਸ਼ ਸਿੰਗਲਾ, ਦੀਨਵ ਸਿੰਗਲਾ, ਗੋਵਿੰਦ ਮਸੀਹ, ਅਮਨ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਬੇਦੀ, ਕੁਲਦੀਪ ਢੱਲਾ, ਅਮਰਜੀਤ ਵਿਰਦੀ, ਮਨਮੋਹਨ ਕੂੱਕੁ, ਹਰਬੰਸ ਸਿੰਘ ਢਿੱਲੋਂ, ਲਖਵਿੰਦਰ ਕੌਰ, ਕੁਲਦੀਪ ਕੌਰ ਹਤੈਸ਼ੀ, ਜਗਤਾਰ ਬਾਹੀਆ, ਯਾਦਵਿੰਦਰ ਨਿਟਾ, ਬਲਜਿੰਦਰ ਬਿੱਲਾ, ਬਿਕਰਮ ਸਿੰਘ, ਜਥੇ: ਜਗਸੀਰ ਸਿੰਘ ਬੱਲੂਆਣਾ, ਮਲਕੀਤ ਸਿੰਘ ਪੀਟਰ, ਜਗਰੂਪ ਸਿੰਘ ਸੰਗਤ, ਲੱਛਮਣ ਢਿੱਲੋਂ, ਵਿਕੀ ਨਰੂਲਾ, ਰੁਪਿੰਦਰ ਸਰਾਂ, ਧੰਨਾ, ਮਨਜੀਤ ਸਿੰਘ, ਅਨੰਦ ਗੁਪਤਾ, ਬਲੌਰ ਮਾਨ, ਕਮਲਜੀਤ ਔਲਖ, ਪਿ੍ਤਪਾਲ ਸਿੰਘ, ਮਨਪ੍ਰੀਤ ਸ਼ਰਮਾ, ਰਨਦੀਪ ਬਾਬਾ, ਜੇ. ਪੀ. ਸਿੰਘ ਆਦਿ ਹਾਜ਼ਰ ਸਨ |
ਭਾਜਪਾ ਦੇ ਨਾਲ-ਨਾਲ ਕਾਂਗਰਸ ਵੀ ਇਸ ਐਕਟ ਲਈ ਬਰਾਬਰ ਦੀ ਜਿੰਮੇਵਾਰ- ਸੇਖੋਂ
ਮੌੜ ਮੰਡੀ, (ਗੁਰਜੀਤ ਸਿੰਘ ਕਮਾਲੂ)- ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਂਅ ਤੇ ਜੋ ਐਕਟ ਬਣਾਇਆ ਗਿਆ ਹੈ ਇਸ ਨੂੰ ਲੋਕ ਵਿਰੋਧੀ ਦੱਸਦੇ ਹੋਏ ਜਿਥੇ ਪੰਜਾਬ ਦਾ ਸਮੁੱਚਾ ਕਿਸਾਨ ਆੜ੍ਹਤੀਏ ਅਤੇ ਹੋਰ ਸੰਸਥਾਵਾਂ ਅੱਜ ਕੇਂਦਰ ਸਰਕਾਰ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਹਨ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਇਸ ਐਕਟ ਦਾ ਵਿਰੋਧ ਪੂਰੇ ਪੰਜਾਬ ਵਿਚ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਹਲਕਾ ਮੌੜ ਅੰਦਰ ਵਿਰੋਧ ਪ੍ਰਦਰਸ਼ਨ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਅਗਵਾਈ ਵਿਚ ਮੌੜ ਰਾਮਪੁਰਾ ਰੋਡ 'ਤੇ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਇਸ ਐਕਟ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਸੰਸਦ ਵਿਚ ਇਸ ਦਾ ਵਿਰੋਧ ਕੀਤਾ ਹੈ ਅਤੇ ਕੇਂਦਰੀ ਵਜ਼ਾਰਤ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ | ਇਸ ਧਰਨੇ ਨੂੰ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਗੁਰਤੇਜ ਸਿੰਘ ਢੱਡੇ, ਗੁਰਪ੍ਰੀਤ ਸਿੰਘ ਪੀਰਕੋਟ ਸਾਬਕਾ ਚੇਅਰਮੈਨ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਡਾ.ਪ੍ਰੀਤਇੰਦਰ ਸਿੰਘ ਰੋਮੀ ਸੇਖੋਂ ,ਹਰਭਜਨ ਸਿੰਘ ਮਾਈਸਰਖਾਨਾ, ਹਰਵਿੰਦਰ ਸਿੰਘ ਕਾਕਾ ਬੁਰਜ, ਕੁਲਦੀਪ ਸਿੰਘ ਬੁਰਜ ਸਰਕਲ ਪ੍ਰਧਾਨ, ਸੁਖਦੇਵ ਸਿੰਘ ਮਾਈਸਰਖਾਨਾ ਸਰਕਲ ਪ੍ਰਧਾਨ, ਜਗਸੀਰ ਸਿੰਘ ਬੁਰਜ, ਸੁਖਚੈਨ ਸਿੰਘ ਸਾਬਕਾ ਪ੍ਰਧਾਨ, ਅੰਮਿ੍ਤਪਾਲ ਸਿੰਘ ਹਨੀ, ਗੁਰਬਚਨ ਸਿੰਘ ਬਾਬੇਕਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਗੁਰਮੇਲ ਸਿੰਘ ਮਾਈਸਰਖਾਨਾ,ਜਗਦੀਸ਼ ਸ਼ਰਮਾ ਮੌੜ, ਦੇਵਰਾਜ ਜੇ.ਈ, ਬਲਵੀਰ ਸਿੰਘ ਚਾਉਕੇ ਪ੍ਰਧਾਨ ਨਗਰ ਪੰਚਾਇਤ, ਜਗਜੀਤ ਸਿੰਘ ਤੋਤਾ ਮੰਡੀ ਕਲਾਂ ਪ੍ਰਧਾਨ, ਜਥੇਦਾਰ ਬਲਵੀਰ ਸਿੰਘ ਭੂੰਦੜ ਸਰਕਲ ਪ੍ਰਧਾਨ, ਜਸਵੀਰ ਸਿੰਘ ਬਦਿਆਲਾ ਸਰਕਲ ਪ੍ਰਧਾਨ, ਕੁਲਵੰਤ ਸਿੰਘ ਢੱਡ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |
ਵੱਡੀ ਗਿਣਤੀ 'ਚ ਅਕਾਲੀ ਵਰਕਰਾਂ ਨੇ ਚੱਕਾ ਜਾਮ ਪ੍ਰੋਗਰਾਮ 'ਚ ਕੀਤੀ ਸ਼ਮੂਲੀਅਤ
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ)- ਕੇਂਦਰ ਦੇ ਖੇਤੀ ਬਿੱਲਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਸਾਨ ਜਥੇਬੰਦੀਆਂ ਵਲੋਂ ਅੱਜ ਐਲਾਨੇ ਚੱਕਾ ਜਾਮ ਪ੍ਰੋਗਰਾਮ ਵਿਚ ਹਲਕਾ ਤਲਵੰਡੀ ਸਾਬੋ ਦੇ ਅਕਾਲੀ ਵਰਕਰਾਂ ਵਲੋਂ ਸ਼ਹਿਰ ਦੇ ਨਿਸ਼ਾਨ ਏ ਖ਼ਾਲਸਾ ਚੌਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਰੱਖੇ ਰੋਸ ਪ੍ਰਦਰਸ਼ਨ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ ਜਦੋਂਕਿ ਅਕਾਲੀ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੱਜ ਕੇ ਨਜਲਾ ਝਾੜਿਆ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨੇ ਆਪਣੇ ਸੰਬੋਧਨ ਵਿਚ ਕੇਂਦਰ ਸਰਕਾਰ ਤੇ ਹੱਲਾ ਬੋਲਦਿਆਂ ਕਿਹਾ ਗਿਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਇਸ ਆਰਡੀਨੈਂਸ ਰਾਹੀਂ ਕਿਸਾਨਾਂ ਨੂੰ ਕੰਗਾਲੀ ਦੇ ਰਾਹ ਪਾਉਣ ਵਿਚ ਕੋਈ ਕਸਰ ਨਹੀਂ ਛੱਡੀ ਗਈ ਪਰ ਹੁਣ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਸਮੱਰਥਨ ਨਾਲ ਇੰਨਾ ਵੱਡਾ ਸੰਘਰਸ਼ ਵਿੱਢੇਗਾ ਕਿ ਕੇਂਦਰ ਨੂੰ ਉਕਤ ਆਰਡੀਨੈਂਸ ਵਾਪਸ ਲੈਣਾ ਹੀ ਪਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਖ਼ੁਦ ਉਕਤ ਬਿੱਲਾਂ ਦੇ ਪਾਸ ਹੋਣ ਤੋਂ ਪਹਿਲਾਂ ਸਹਿਮਤੀ ਤੇ ਦਸਤਖ਼ਤ ਕਰੀ ਬੈਠੇ ਹਨ ਉਹ ਕਿਸਾਨਾਂ ਨੂੰ ਜਵਾਬ ਦੇਣ | ਇਸ ਮੌਕੇ ਮੋਹਣ ਬੰਗੀ ਤੋਂ ਇਲਾਵਾ ਅਵਤਾਰ ਮੈਨੂੰਆਣਾ, ਸੁਖਬੀਰ ਚੱਠਾ, ਜਸਵਿੰਦਰ ਜ਼ੈਲਦਾਰ, ਗੁਰਤੇਜ ਨਸੀਬਪੁਰਾ, ਡੂੰਗਰ ਸੀਂਗੋ, ਰਣਜੀਤ ਮਲਕਾਣਾ, ਹਨੀ ਢਿੱਲੋਂ ਰਾਮਾਂ, ਸਤਿੰਦਰ ਸਿੱਧੂ ਕੌਾਸਲਰ, ਗਿਆਨੀ ਨਛੱਤਰ ਸਿੰਘ, ਹੈਪੀ ਬੰਗੀ, ਹਨੀ ਢਿੱਲੋਂ ਰਾਮਾਂ, ਰਾਮਪਾਲ ਮਲਕਾਣਾ, ਜਸਪਾਲ ਲਹਿਰੀ, ਅਮਨਦੀਪ ਸੇਖੂ, ਦਵਿੰਦਰ ਸਰਾਂ ਕੋਟਬਖਤੂ, ਦਰਸ਼ਨ ਗਿੱਲ, ਡਾ.ਗੁਰਮੇਲ ਘਈ, ਸਮੁੰਦਾ ਗਿੱਲ, ਰਾਜਾ ਸੁਖਲੱਧੀ, ਸ਼ਿੰਪੀ ਚੇਅਰਮੈਨ ਆਦਿ ਹਾਜ਼ਰ ਸਨ |
ਬਿਜਲੀ ਕਾਮਿਆਂ 'ਤੇ ਭਾਕਿਯੂ (ਲੱਖੋਵਾਲ) ਨੇ ਧਰਨਾ ਲਗਾ ਕੇ ਮੋਦੀ ਦਾ ਫੂਕਿਆ ਪੁਤਲਾ
ਰਾਮਾਂ ਮੰਡੀ, (ਅਮਰਜੀਤ ਸਿੰਘ ਲਹਿਰੀ)- ਸਥਾਨਕ ਬਿਜਲੀ ਘਰ ਵਿਖੇ ਪੰਜਾਬ ਟੈਕਨੀਕਲ ਸਰਵਿਸ ਯੂਨੀਅਨ ਸਬ-ਡਵੀਜ਼ਨ ਰਾਮਾਂ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਜਰਨਲ ਸਕੱਤਰ ਸਰੂਪ ਸਿੰਘ ਸਿੱਧੂ ਦੇ ਸਹਿਯੋਗ ਨਾਲ ਬਿਜਲੀ ਕਾਮਿਆਂ ਅਤੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸ ਬਿੱਲ ਖਿਲਾਫ਼ ਧਰਨਾ ਲਗਾਕੇ ਰੋੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬਿਜਲੀ ਕਾਮਿਆਂ ਨੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟ ਕੀਤਾ | ਧਰਨੇ ਨੂੰ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਬਲਜਿੰਦਰ ਸ਼ਰਮਾਂ ਅਤੇ ਕਿਸਾਨ ਆਗੂ ਸਰੁੂਪ ਸਿੰਘ ਸਿੱਧੂ ਅਤੇ ਨੇ ਕਿਹਾ ਕਿ ਕੇਂਦਰ ਸਰਕਾਰ ਜ਼ਬਰੀ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਬਿੱਲ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾ ਰਹੀ ਹੈ, ਜਿਸ ਨਾਲ ਪੰਜਾਬ ਦੇ ਹਰ ਵਰਗ ਦੇ ਲੋੋਕਾਂ ਦਾ ਭਾਰੀ ਨੁਕਸਾਨ ਹੋਵੇਗਾ | ਇਸ ਮੌਕੇ ਬਲਜਿੰਦਰ ਸ਼ਰਮਾ ਸਰਕਲ ਪ੍ਰਧਾਨ, ਡਵੀਜ਼ਨ ਪ੍ਰਧਾਨ ਹਰਬੰਸ ਸਿੰਘ, ਸੰਦੀਪ ਸਿੰਘ ਸੇਖੂ ਸਬ-ਡਵੀਜ਼ਨ ਪ੍ਰਧਾਨ, ਰਜਿੰਦਰ ਸ਼ਰਮਾ, ਠਾਕਰ ਸਿੰਘ ਬੰਗੀ, ਰਮੇਸ਼ ਬਾਂਸਲ, ਸੰਦੀਪ ਸਿੰਘ ਰਾਮਾਂ, ਬਿੰਦਰ ਸਿੰਘ, ਮੰਦਰ ਸਿੰਘ, ਪਿੰਦਰ ਸਹਾਰਨ, ਜਗਦੀਪ ਸਿੰਘ, ਜਸਪਾਲ ਸਿੰਘ, ਬੱਬੂ ਕਣਕਵਾਲ ਆਦਿ ਹਾਜ਼ਰ ਸਨ |
ਪੰਜਾਬ ਖੇਤ ਮਜ਼ਦੂਰ ਯੂਨੀਅਨ ਇਕਾਈ ਲਹਿਰਾ ਮੁਹੱਬਤ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਲਹਿਰਾ ਮੁਹੱਬਤ, (ਭੀਮ ਸੈਨ ਹਦਵਾਰੀਆ)- ਪੰਜਾਬ ਦੀਆਂ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸੱਦੇ ਦੇ ਹਮਾਇਤ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਪੱਧਰ 'ਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੇ ਉਲੀਕੇ ਸੰਘਰਸ਼ਾਂ ਦੇ ਤਹਿਤ ਅੱਜ ਜਥੇਬੰਦੀ ਦੀ ਇਕਾਈ ਲਹਿਰਾ ਮੁਹੱਬਤ ਵਲੋਂ ਰਵਿਦਾਸ ਨਗਰ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਪ੍ਰਧਾਨ ਨਾਇਬ ਸਿੰਘ, ਸੁਖਜੀਤ ਸਿੰਘ, ਪ੍ਰੇਮ ਸਿੰਘ ਅਤੇ ਛਹਿਬਰ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਦੇ ਖ਼ਜ਼ਾਨੇ ਭਰਨ ਦੇ ਮਨਸ਼ੇ ਨਾਲ ਲੋਕ ਸਭਾ ਤੇ ਰਾਜ ਸਭਾ ਵਿਚ ਖੇਤੀ ਆਰਡੀਨੈਂਸਾਂ ਨੂੰ ਧੱਕੇ ਨਾਲ ਪਾਸ ਕਰਕੇ ਸਮੁੱਚੇ ਦੇਸ ਦੇ ਕਿਸਾਨਾਂ-ਮਜ਼ਦੂਰਾਂ ਅਤੇ ਕਿਰਤੀ ਵਰਗ ਨਾਲ ਧ੍ਰੋਹ ਕਮਾਇਆ ਜਾ ਰਿਹਾ ਹੈ | ਆਗੂਆਂ ਨੇ ਮੰਗ ਕੀਤੀ ਕਿ ਮਜ਼ਦੂਰ ਔਰਤਾਂ ਸਿਰ ਮਾਈਕ੍ਰੋਫਾਈਨਾਂਸ ਕੰਪਨੀਆਂ ਦਾ ਚੜੇ੍ਹ ਕਰਜ਼ੇ ਸਮੇਤ ਹੋਰ ਹਰ ਤਰ੍ਹਾਂ ਕਰਜ਼ਾ ਮੁਆਫ਼ ਕੀਤਾ ਜਾਵੇ, ਖੇਤ ਮਜ਼ਦੂਰਾਂ ਨੂੰ ਪੰਜ-ਪੰਜ ਮਰਲਿਆਂ ਦੇ ਪਲਾਟ ਦਿੱਤੇ ਜਾਣ, ਪੰਚਾਇਤੀ ਜ਼ਮੀਨਾਂ ਵਿਚੋਂ ਤੀਜਾ ਹਿੱਸਾ ਜ਼ਮੀਨ ਖੇਤ ਮਜ਼ਦੂਰਾਂ ਨੂੰ ਹਿੱਸੇ 'ਤੇ ਦਿੱਤੀ ਜਾਵੇ, ਸਸਤੇ ਰਾਸ਼ਨ ਵਾਲੇ ਕੱਟੇ ਗਏ ਕਾਰਡ ਮੁੜ ਨਵੇਂ ਬਣਾਏ ਜਾਣ ਅਤੇ ਸੂਬੇ ਵਿਚ ਵਾਧੂ ਪਈ ਪੰਚਾਇਤੀ ਜ਼ਮੀਨ ਖੇਤ ਮਜ਼ਦੂਰਾਂ ਵਿਚ ਵੰਡੀ ਜਾਵੇ |

ਜਾਅਲੀ ਨੰਬਰ ਵਾਲੀ ਕਾਰ 'ਚੋਂ 34 ਡੱਬੇ ਹਰਿਆਣਾ ਸ਼ਰਾਬ ਸਮੇਤ ਦੋਸ਼ੀ ਕਾਬੂ

ਗੋਨਿਆਣਾ, 25 ਸਤੰਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਤਹਿਤ ਪੈਂਦੇ ਪਿੰਡ ਸਿਵੀਆਂ ਕੋਲੋਂ ਇਕ ਹੌਾਡਾ ਸਿਟੀ ਕਾਰ ਜਿਸ 'ਤੇ ਜਾਅਲੀ ਨੰਬਰ ਪੀ. ਬੀ. 03 ਏ. ਟੀ. 5759 ਲਾਇਆ ਹੋਇਆ ਸੀ, 'ਚੋਂ ਸੀ. ਆਈ. ਏ. ਸਟਾਫ਼ -2 ਬਠਿੰਡਾ ਦੀ ਪੁਲਿਸ ਟੀਮ ਵਲੋਂ ਦੋ ਬਰਾਂਡਾਂ ...

ਪੂਰੀ ਖ਼ਬਰ »

ਗੋਨਿਆਣਾ ਵਿਖੇ ਸਵਰਨਕਾਰ ਦੇ ਸ਼ੋਅ ਰੂਮ 'ਚ ਹੋਈ ਡੇਢ ਕਰੋੜ ਦੀ ਡਕੈਤੀ ਦੇ ਮਾਮਲੇ 'ਚ ਪੁਲਿਸ ਵੱਲ ਅਣਪਛਾਤਿਆਂ ਖ਼ਿਲਾਫ਼ ਪਰਚਾ ਦਰਜ

ਗੋਨਿਆਣਾ, 25 ਸਤੰਬਰ (ਲਛਮਣ ਦਾਸ ਗਰਗ/ਮਨਦੀਪ ਸਿੰਘ ਮੱਕੜ, ਬਰਾੜ ਆਰ. ਸਿੰਘ)- ਬੀਤੀ ਸ਼ਾਮ 7:45 ਵਜੇ ਦੇ ਕਰੀਬ ਸਥਾਨਕ ਮਾਲ ਰੋਡ 'ਤੇ ਮੌਜੂਦ ਲੱਖੀ ਜਵੈਲਰਜ਼ ਦੇ ਸ਼ੋਅ ਰੂਮ ਵਿਚ ਗੱਡੀ ਨੰਬਰ ਸੀ. ਐਚ. -01 ਏ. ਏ.-6254 ਵਿਚ ਸਵਾਰ ਹੋ ਕੇ ਆਏ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਜਿਨ੍ਹਾਂ ...

ਪੂਰੀ ਖ਼ਬਰ »

ਦਵਾਈਆਂ ਦੀ ਦੁਕਾਨ 'ਚੋਂ ਲੈਪਟਾਪ ਅਤੇ ਨਕਦੀ ਚੋਰੀ

ਰਾਮਾਂ ਮੰਡੀ, 25 ਸਤੰਬਰ (ਤਰਸੇਮ ਸਿੰਗਲਾ)- ਬੀਤੀ ਰਾਤ ਸਥਾਨਕ ਬੈਂਕ ਬਾਜ਼ਾਰ ਵਿਖੇ ਸਥਿਤ ਐਸ.ਐਸ. ਫ਼ਰਮਾ ਦੀ ਦਵਾਈਆਂ ਦੀ ਦੁਕਾਨ ਵਿਚੋਂ ਨਕਦੀ ਅਤੇ ਲੈਪਟਾਪ ਚੋਰੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਦੁਕਾਨਦਾਰ ਰਾਜੀਵ ਕੁਮਾਰ ਬਾਂਸਲ ਨੇ ...

ਪੂਰੀ ਖ਼ਬਰ »

ਹਰਿਆਣਾ ਸੂਬੇ ਦਾ ਸ਼ਰਾਬ ਤਸਕਰ ਪੰਜਾਬ ਪੁਲਿਸ ਵਲੋਂ ਕਾਬੂ

ਰਾਮਾਂ ਮੰਡੀ, 25 ਸਤੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਨਵਪ੍ਰੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਹੌਲਦਾਰ ਰਣਧੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਨੇੜਲੇ ਪਿੰਡ ਰਾਮਸਰਾ ਦੀ ਹੱਦ ਵਿਚੋਂ ਹਰਿਆਣਾ ਸੂਬੇ ਦੇ ਸ਼ਰਾਬ ਤਸਕਰ ਰਾਜੀਵ ਸਿੰਘ ਵਾਸੀ ...

ਪੂਰੀ ਖ਼ਬਰ »

ਖੇਤੀ ਬਿੱਲਾਂ ਖ਼ਿਲਾਫ਼ ਪੰਜਾਬ ਬੰਦ ਨੂੰ ਮਾਨਸਾ ਜ਼ਿਲੇ੍ਹ 'ਚ ਮਿਲਿਆ ਜ਼ਬਰਦਸਤ ਹੁੰਗਾਰਾ

ਮਾਨਸਾ, 25 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਬਿੱਲਾਂ ਦੇ ਵਿਰੋਧ 'ਚ ਰਾਜ ਦੀਆਂ 31 ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਮਾਨਸਾ ਜ਼ਿਲ੍ਹੇ 'ਚ ਮੁਕੰਮਲ ਹੁੰਗਾਰਾ ਮਿਲਿਆ | ਜ਼ਿਕਰਯੋਗ ...

ਪੂਰੀ ਖ਼ਬਰ »

ਮੌੜ ਮੰਡੀ ਦੇ ਮਾੜੇ ਜ਼ਮੀਨਦੋਜ਼ ਪਾਣੀ ਨਿਕਾਸੀ ਪ੍ਰਬੰਧ ਤੋਂ ਲੋਕ ਦੁਖੀ

ਮੌੜ ਮੰਡੀ, 25 ਸਤੰਬਰ (ਲਖਵਿੰਦਰ ਸਿੰਘ ਮੌੜ)- ਸਥਾਨਕ ਸ਼ਹਿਰ ਵਿਚ ਦਿਨੋਂ-ਦਿਨ ਨਿੱਘਰਦਾ ਜਾ ਰਿਹਾ ਜ਼ਮੀਨਦੋਜ਼ ਪਾਣੀ ਦਾ ਨਿਕਾਸੀ ਪ੍ਰਬੰਧ ਸ਼ਹਿਰ ਵਾਸੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਦਾ ਜਾ ਰਿਹਾ ਹੈ ਅਤੇ ਸ਼ਹਿਰ ਵਾਸੀ ਸੰਘਰਸ਼ ਵਿੱਢਣ ਦੇ ਰੌਅ 'ਚ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਬੀਬਾ ਬਾਦਲ ਵਲੋਂ ਮੰਤਰੀ ਦੇ ਪਦ ਤੋਂ ਅਸਤੀਫ਼ਾ ਦੇ ਕੇ ਕਿਸਾਨਾਂ ਦੇ ਹੱਕ 'ਚ ਨਿੱਤਰਨ ਵਾਲਾ ਫ਼ੈਸਲਾ ਸ਼ਲਾਘਾਯੋਗ-ਸਿੱਧੂ

ਤਲਵੰਡੀ ਸਾਬੋ, 25 ਸਤੰਬਰ (ਰਵਜੋਤ ਸਿੰਘ ਰਾਹੀ)-ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸੁਖਮਨ ਸਿੱਧੂ ਨੇ ਵਰਕਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਸਵਾਗਤ ਕਰਨ ਉਪਰੰਤ ...

ਪੂਰੀ ਖ਼ਬਰ »

ਸੂਏ 'ਚ ਨਹਾਉਣ ਸਮੇਂ ਡੁੱਬਣ ਕਾਰਨ ਨਾਬਾਲਗ ਦੀ ਮੌਤ

ਬਠਿੰਡਾ , 25 ਸਤੰਬਰ (ਅਵਤਾਰ ਸਿੰਘ)-ਸਥਾਨਕ ਮਾਨਸਾ ਰੋਡ ਸਥਿਤ ਮਤੀ ਦਾਸ ਨਗਰ ਦੇ ਨਜਦੀਕ ਸੂਏ (ਰਜਵਾਹੇ) ਵਿਚ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਬੱਚੇ ਗਰਮੀ ਕਾਰਨ ਨਹਾਉਣ ਲੱਗੇ ਸਨ, ਕਿ ਇਕ ਸੋਨੂੰ ਨਾਂਅ ਦਾ ਨਾਬਾਲਗ ਬੱਚਾ ਨਹਾਉਣ ਮੌਕੇ ਪਾਣੀ ਦੇ ਤੇਜ਼ ਵਹਾਅ ਨਾਲ ਰੁੜ੍ਹ ...

ਪੂਰੀ ਖ਼ਬਰ »

ਗਵਾਹਾਂ ਦੀ ਸੁਰੱਖਿਆ ਸਾਡੀ ਕਾਨੂੰਨੀ ਜ਼ਿੰਮੇਵਾਰੀ-ਜੱਜ ਅਮਨਦੀਪ ਸਿੰਘ

ਮਾਨਸਾ, 25 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਅਮਨਦੀਪ ਸਿੰਘ ਨੇ ਪੁਲਿਸ ਅਧਿਕਾਰੀਆਂ ਨਾਲ ਜੂਮ ਐਪ ਰਾਹੀਂ ਗਵਾਹਾਂ ਦੀ ਸੁਰੱਖਿਆ ਸਬੰਧੀ ਵੈਬੀਨਾਰ ਕਰਵਾਇਆ | ਸੰਬੋਧਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 33 ਹੋਰ ਨਵੇਂ ਕੋਰੋਨਾ ਮਾਮਲੇ

ਮਾਨਸਾ, 25 ਸਤੰਬਰ (ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 33 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਵਲੋਂ ਜਾਰੀ ਮੀਡੀਆ ਬੁਲਟਿਨ ਅਨੁਸਾਰ ਅੱਜ 28 ਨਮੂਨੇ ਲਏ ਗਏ ਹਨ ਅਤੇ 19 ਪੀੜਤ ਸਿਹਤਯਾਬ ਵੀ ਹੋਏ ਹਨ | ਸਿਵਲ ਸਰਜਨ ਡਾ: ਲਾਲ ਚੰਦ ਠੁਕਾਰਲ ਨੇ ਦੱਸਿਆ ਕਿ ਨਮੂਨੇ ...

ਪੂਰੀ ਖ਼ਬਰ »

ਤੇਜ਼ ਰਫਤਾਰ ਬੇਕਾਬੂ ਕਾਰ ਨਾਲ ਤਿੰਨ ਜ਼ਖ਼ਮੀ

ਬੁਢਲਾਡਾ 25 ਸਤੰਬਰ (ਸਵਰਨ ਸਿੰਘ ਰਾਹੀ /ਸੁਨੀਲ ਮਨਚੰਦਾਂ)-ਅੱਜ ਦੇਰ ਸ਼ਾਮ ਤੇਜ ਰਫਤਾਰ ਬੇ-ਕਾਬੂ ਕਾਰ ਦੇ ਚਾਲਕ ਸਮੇਤ ਤਿੰਨ ਜਣਿਆ ਦੇ ਜ਼ਖ਼ਮੀ ਹੋਣ ਦੀ ਖਬਰ ਹੈ | ਪ੍ਰਾਪਤ ਜਾਣਕਾਰੀ ਆਨੁਸਾਰ ਸ਼ਾਮ 7:30 ਵਜੇ ਦੇ ਕਰੀਬ ਸਥਾਨਕ ਆਈ.ਟੀ.ਆਈ ਚੌਕ ਵਿਖੇ ਇਕ ਆਲਟੋ ਕਾਰ ਐਚ.ਆਰ. ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਵਿਰੋਧ 'ਚ ਸੜਕੀ ਆਵਾਜਾਈ ਠੱਪ, ਜਨਤਕ ਅਦਾਰੇ ਵੀ ਰਹੇ ਬੰਦ

ਭਾਗੀਵਾਂਦਰ, 25 ਸਤੰਬਰ (ਮਹਿੰਦਰ ਸਿੰਘ ਰੂਪ)-ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਸਬੰਧੀ ਕੀਤੇ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ¢ ਜਿਥੇ ਸੜਕੀ ਆਵਾਜਾਈ ਪੂਰੀ ...

ਪੂਰੀ ਖ਼ਬਰ »

10 ਨਸ਼ੀਲੀਆਂ ਸ਼ੀਸ਼ੀਆਂ ਸਮੇਤ 1 ਗਿ੍ਫਤਾਰ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਥਾਣਾ ਕੋਤਵਾਲੀ ਬਠਿੰਡਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 10 ਸ਼ੀਸ਼ੀਆਂ ਨਸ਼ੀਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਮੁੱਖ ਸਿੰਘ ਸਮੇਤ ਪੁਲਿਸ ਪਾਰਟੀ ਨੇ ਸਥਾਨਕ ਸਿਰਕੀ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਬਿੱਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਨਿੱਤਰੇ ਪੰਜਾਬ ਦੇ ਜੁਝਾਰੂ ਲੋਕ

ਬੱਲੂਆਣਾ, 25 ਸਤੰਬਰ (ਗੁਰਨੈਬ ਸਾਜਨ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਬਿੱਲ ਦੇ ਵਿਰੋਧ ਵਿਚ ਪੰਜਾਬ ਦੀਆਂ ਜੁਝਾਰੂ ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਹਰ ਵਰਗ ਨੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ¢ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਮਾਈਸਰਖਾਨਾ ਵਿਖੇ ਹੋ ਨਾਜਾਇਜ਼ ਮਾਈਨਿੰਗ ਸਬੰਧੀ 3 ਖ਼ਿਲਾਫ਼ ਮਾਮਲਾ ਦਰਜ

ਕੋਟਫੱਤਾ, 25 ਸਤੰਬਰ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਮਾਈਸਰਖਾਨਾ ਵਿਖੇ ਪਿਛਲੇ ਸਮੇਂ ਤੋਂ ਨਾਜਾਇਜ਼ ਮਾਈਨਿੰਗ ਦਾ ਕੰਮ ਜ਼ੋਰਾਂ 'ਤੇ ਹੈ | ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਜਦੋਂ ਉਹ ਥਾਣਾ ਮੁਖੀ ਗੋਰਵਬੰਸ਼ ...

ਪੂਰੀ ਖ਼ਬਰ »

ਵਿੱਤ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਮੁਲਾਜ਼ਮਾਂ 'ਤੇ ਦਰਜ ਕੇਸ ਤੁਰੰਤ ਖ਼ਾਰਜ ਕਰੇ ਸਰਕਾਰ- ਮਲੂਕਾ

ਬਠਿੰਡਾ, 25 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਕੱਲ੍ਹ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਪਹੁੰਚਾਇਆ ਧਰਨਾ ਲਾ ਰਹੇ ਕਿਸਾਨਾਂ ਲਈ ਲੰਗਰ

ਤਲਵੰਡੀ ਸਾਬੋ, 25 ਸਤੰਬਰ (ਰਣਜੀਤ ਸਿੰਘ ਰਾਜੂ)- ਕੇਂਦਰ ਦੇ ਖੇਤੀ ਆਰਡੀਨੈਂਸ ਖ਼ਿਲਾਫ਼ ਭਾਰਤ ਬੰਦ ਦੇ ਸੱਦੇ ਦੌਰਾਨ ਅੱਜ ਇੱਥੇ ਥਾਣਾ ਚੌਾਕ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਧਰਨੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਪਹੁੰਚਾਇਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਔਰਤ ਸਮੇਤ 2 ਦੀ ਮੌਤ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਆਈ ਇਕ ਔਰਤ ਸਮੇਤ 2 ਜਣਿਆਂ ਦੀ ਮੌਤ ਹੋ ਗਈ ਹੈ | ਜਿਸ ਮਗਰੋਂ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਮਰਨ ਵਾਲੇ ਕੁਲ ਮਿ੍ਤਕਾਂ ਦੀ ਕੁਲ ਗਿਣਤੀ 114 ਹੋ ਗਈ ਹੈ | ਇਨ੍ਹਾਂ ਵਿਚ 98 ਜਣੇ ਬਠਿੰਡਾ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਅਣਪਛਾਤੀ ਲਾਸ਼ ਬਰਾਮਦ

ਸੀਗੋ ਮੰਡੀ, 25 ਸਤੰਬਰ (ਲੱਕਵਿੰਦਰ ਸ਼ਰਮਾ)- ਸਥਾਨਕ ਮੰਡੀ ਦੀ ਪੁਲਿਸ ਨੇ ਗੋਲੇਵਾਲਾ ਹੈੱਡ ਤੋਂ ਇਕ ਅਣਪਛਾਤੀ ਲਾਸ਼ ਬਰਾਮਦ ਕੀਤੀ ਹੈ | ਇਸ ਸਬੰਧੀ ਚੌਕੀ ਇੰਚਾਰਜ ਗੋਬਿੰਦ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਤੇ ਪੁਲਿਸ ਪਾਰਟੀ ਨੇ ਗੋਲੇਵਾਲਾ ਹੈੱਡ ਵਿਚੋਂ ਤੈਰਦੀ ਹੋਈ ...

ਪੂਰੀ ਖ਼ਬਰ »

-ਮਾਮਲਾ ਪੁਲਿਸ ਰੋਕਾਂ ਤੋੜ ਕੇ ਖ਼ਜ਼ਾਨਾ ਮੰਤਰੀ ਦੇ ਦਫ਼ਤਰ ਨੂੰ ਘੇਰਨ ਦਾ- ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੂਬਾ ਤੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਸੈਂਕੜੇ ਸਿਹਤ ਮੁਲਾਜ਼ਮਾਂ 'ਤੇ ਪਰਚੇ ਦਰਜ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਦੀਆਂ ਸੜਕਾਂ 'ਤੇ ਉੱਤਰਨ ਵਾਲੇ ਸਿਹਤ ਮੁਲਾਜ਼ਮਾਂ ਨੂੰ ਪੁਲਿਸ ਰੋਕਾਂ ਤੋੜ ਕੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਦਫ਼ਤਰ ਘੇਰਨਾ ਮਹਿੰਗਾ ਪੈ ਗਿਆ | ਬਠਿੰਡਾ ਦੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX