ਤਾਜਾ ਖ਼ਬਰਾਂ


ਮੁੜ ਨਾਨੀ ਬਣੀ ਹੇਮਾ ਮਾਲਿਨੀ, ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਦਿੱਤਾ ਜਨਮ
. . .  6 minutes ago
ਮੁੰਬਈ, 28 ਨਵੰਬਰ- ਹੇਮਾ ਮਾਲਿਨੀ ਇਕ ਵਾਰ ਫਿਰ 72 ਸਾਲ ਦੀ ਉਮਰ 'ਚ ਨਾਨੀ ਬਣ ਗਈ ਹੈ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ...
'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਉੱਤਰ ਪ੍ਰਦੇਸ਼ ਦੀ ਰਾਜਪਾਲ ਨੇ ਦਿੱਤੀ ਮਨਜ਼ੂਰੀ
. . .  16 minutes ago
ਲਖਨਊ, 28 ਨਵੰਬਰ- ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ 'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਮਨਜ਼ੂਰੀ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  29 minutes ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  45 minutes ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  49 minutes ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 1 hour ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 3 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹਾਈ ਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ
. . .  1 day ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
ਮੁੱਖ ਮੰਤਰੀ ਵਲੋਂ ਸ਼ਹੀਦ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਵਾਸ ਪੁਰ ਨਿਵਾਸੀ 18 ਜੇ.ਏ.ਕੇ. ਆਰ.ਆਈ.ਐੱਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ...
ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਕਿਸਾਨਾਂ ਅੱਗੇ ਰੁਕਾਵਟਾਂ ਪਾਉਣ ਦੀ ਨਿਖੇਧੀ
. . .  1 day ago
ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਸਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ...
ਹਾਰਦਿਕ ਪੰਡਿਆ ਵਨਡੇ ਕ੍ਰਿਕਟ ਵਿਚ 1000 ਦੌੜਾਂ ਬਣਾਉਣ ਵਾਲਾ ਸਭ ਤੋਂ ਤੇਜ਼ ਭਾਰਤੀ ਖਿਡਾਰੀ
. . .  1 day ago
ਨਵੀਂ ਦਿੱਲੀ, 27 ਨਵੰਬਰ - ਭਾਰਤੀ ਸਟਾਰ ਹਾਰਦਿਕ ਪਾਂਡਿਆ ਨੇ ਆਸਟਰੇਲੀਆ ਖਿਲਾਫ ਅਰਧ ਸੈਂਕੜਾ ਖੇਡ ਕੇ , ਇਸ ਸਮੇਂ ਦੌਰਾਨ, ਪੰਡਿਆ ਨੇ ਆਪਣੇ ਨਾਮ ਦੀ ਇੱਕ ਵਿਸ਼ੇਸ਼ ਪ੍ਰਾਪਤੀ ਵੀ ...
ਸਰਕਾਰੀ ਸਕੂਲ ਲਾਂਬੜਾ ਦੀ ਅਧਿਆਪਕਾਂ ਦੀ ਕੋਰੋਨਾ ਕਾਰਨ ਮੌਤ
. . .  1 day ago
ਲਾਂਬੜਾ ,27 ਨਵੰਬਰ {ਪਰਮੀਤ ਗੁਪਤਾ}-ਲਾਂਬੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬਤੌਰ ਸਮਾਜਿਕ ਸਿੱਖਿਆ ਦੀ ਅਧਿਆਪਿਕਾ ਵਜੋਂ ਤਾਇਨਾਤ ਮੈਡਮ ਇੰਦੂ ਚਮਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ
ਮੰਦੀ 'ਤੇ ਸਰਕਾਰ ਦੀ ਮੋਹਰ, ਦੂਜੀ ਤਿਮਾਹੀ' ਚ -7.5% ਦਾ ਵਾਧਾ
. . .  1 day ago
ਨਵੀਂ ਦਿੱਲੀ, 27 ਨਵੰਬਰ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਜੀਡੀਪੀ ਦੇ ਵਾਧੇ ਦੇ ਅੰਕੜੇ ਸ਼ੁੱਕਰਵਾਰ, 27 ਨਵੰਬਰ ਨੂੰ ਦੂਜੀ ਵਾਰ ਆਏ ਹਨ । ਵਿੱਤੀ ਸਾਲ 2020-21 ਦੀ ਦੂਜੀ ਜਾਂ ਸਤੰਬਰ ਦੀ ਤਿਮਾਹੀ ਵਿਚ, ਜੀਡੀਪੀ ਵਾਧਾ 7.5% ਤੇ ਨਕਾਰਾਤਮਕ ...
ਹਰਿਆਣਾ ‘ਚ ਕਿਸਾਨ ਕਾਫਲੇ ਦਾ ਪਲਕ ਵਿਛਾ ਸਵਾਗਤ
. . .  1 day ago
ਡੱਬਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣੇ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਵਧਦੇ ਪੰਜਾਬ ਦੇ ਕਿਸਾਨ ਕਾਫਲੇ ਦਾ ਥਾਂ ਥਾਂ ਭਰਵਾਂ ਸਵਾਗਤ ਕੀਤਾ ਹੈ । ਰਾਹ ਵਿੱਚ ਪਿੰਡਾਂ ’ਚ ...
ਭਾਜਪਾ ਆਗੂ ਨੇ ਕੇਂਦਰ ਸਰਕਾਰ ਨੂੰ ਦਿੱਤੀ ਨਸੀਹਤ, ਖੇਤੀ ਸੰਘਰਸ਼ ਦੇ ਸ਼ਾਂਤੀਪੂਰਵਕ ਹੱਲ ਲਈ ਕੇਂਦਰ ਖੁੱਲ੍ਹ-ਦਿਲੀ ਦਿਖਾਵੇ
. . .  1 day ago
ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸਾਬਕਾ ਕੌਮੀ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਸੰਘਰਸ਼ ਕਾਰਨ...
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ
. . .  1 day ago
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ....................
ਅੰਮ੍ਰਿਤਸਰ 'ਚ ਕੋਰੋਨਾ ਦੇ 68 ਨਵੇਂ ਮਾਮਲੇ ਆਏ ਸਾਹਮਣੇ, 3 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 68 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋੜੀਂਦੀ ਤਬਦੀਲੀ ਦੀ ਸ਼ੁਰੂਆਤ ਸਾਡੇ ਤੋਂ ਹੀ ਹੋਵੇਗੀ। -ਮਹਾਤਮਾ ਗਾਂਧੀ

ਖੰਨਾ / ਸਮਰਾਲਾ

ਕਸਬਿਆਂ 'ਚ ਖੇਤੀ ਬਿੱਲਾਂ ਵਿਰੁੱਧ ਪੰਜਾਬ ਬੰਦ ਰਿਹਾ ਸਫਲ-ਰਸਤੇ ਰਹੇ ਸੁੰਨਸਾਨ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਪੁਲਿਸ ਜ਼ਿਲ੍ਹੇ ਵਿਚ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਤੱਕ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਜ਼ਬਰਦਸਤ ਅਸਰ ਦੇਖਣ ਨੂੰ ਮਿਲਿਆ | ਲਗਭਗ ਸਾਰੇ ਕਸਬਿਆਂ ਵਿਚ ਸੜਕਾਂ ਜਾਮ ਰਹੀਆਂ ਅਤੇ ਬਾਜ਼ਾਰ ਬੰਦ ਰਹੇ | ਖੰਨਾ, ਸਮਰਾਲਾ, ਪਾਇਲ, ਸਾਹਨੇਵਾਲ, ਮਾਛੀਵਾੜਾ ਸਾਹਿਬ, ਕੁਹਾੜਾ, ਰਾੜਾ ਸਾਹਿਬ, ਦੋਰਾਹਾ, ਬੀਜਾ, ਜਰਗ, ਰੌਣੀ, ਮਲੌਦ, ਈਸੜੂ ਆਦਿ ਵਿਚ ਬੰਦ ਪੂਰੀ ਤਰ੍ਹਾਂ ਕਾਮਯਾਬ ਸੀ | ਲੋਕਾਂ ਨੇ ਆਪ ਮੁਹਾਰੇ ਸੜਕਾਂ 'ਤੇ ਟਰਾਲੀਆਂ, ਟਰੈਕਟਰ, ਟਰੱਕ ਲਾ ਕੇ ਅਤੇ ਧਰਨੇ ਦੇ ਕੇ ਜਾਮ ਲਾਏ ਹੋਏ ਸਨ | ਇਸ ਮੌਕੇ ਸਿਹਤ ਸੇਵਾਵਾਂ ਤੋਂ ਬਿਨ੍ਹਾਂ ਕਿਸੇ ਤਰ੍ਹਾਂ ਦੀਆਂ ਗੱਡੀਆਂ ਚੱਲਣ ਨਹੀਂ ਦਿੱਤੀਆਂ ਗਈਆਂ | ਕਈ ਪਿੰਡਾਂ ਵਿਚ ਕਿਸਾਨ ਜਥੇਬੰਦੀਆਂ ਨੇ ਲੰਗਰ ਵੀ ਲਗਾਏ ਹੋਏ ਸਨ | ਬੀ. ਕੇ. ਯੂ. ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵੱਖ-ਵੱਖ ਥਾਵਾਂ 'ਤੇ ਜਾ ਕੇ ਧਰਨਿਆਂ ਦੀ ਨਿਗਰਾਨੀ ਕਰਦੇ ਅਤੇ ਸੰਬੋਧਨ ਕਰਦੇ ਰਹੇ ਜਦੋਂ ਕਿ ਬੀ. ਕੇ. ਯੂ. ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਵੀ ਕਈ ਥਾਵਾਂ ਤੇ ਧਰਨਿਆਂ ਨੂੰ ਸੰਬੋਧਨ ਕਰਨਗੇ | ਪੂਰੇ ਪੁਲਿਸ ਜ਼ਿਲ੍ਹੇ ਵਿਚ ਪੁਲਿਸ ਵੱਡੀ ਗਿਣਤੀ ਵਿਚ ਤਾਇਨਾਤ ਸੀ | ਪਰ ਕਿਤੋਂ ਵੀ ਕਿਸੇ ਅਣਸੁਖਾਵੀ ਘਟਨਾ ਦੀ ਖ਼ਬਰ ਨਹੀਂ ਮਿਲੀ | ਇਸ ਮੌਕੇ ਅਕਾਲੀ ਦਲ ਬਾਦਲ, ਅਕਾਲੀ ਦਲ ਢੀਂਡਸਾ ਡੈਮੋਕਰੈਟਿਕ, ਕਾਂਗਰਸੀ ਆਗੂ ਵੀ ਇਨ੍ਹਾਂ ਧਰਨਿਆਂ ਵਿਚ ਸ਼ਾਮਲ ਰਹੇ |
ਸ਼ਾਮ 4 ਵਜੇ ਤੱਕ ਜੀ. ਟੀ. ਰੋਡ ਰਹੀ ਜਾਮ-
ਹਾਲ ਹੀ ਵਿਚ ਸੰਸਦ ਵਿਚ ਪਾਸ ਕੀਤੇ ਤਿੰਨੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਕਿਸਾਨਾਂ ਨੇ ਬੀ.ਕੇ.ਯੂ. ਰਾਜੇਵਾਲ, ਲੱਖੋਵਾਲ, ਅਤੇ ਹੋਰ ਕਈ ਕਿਸਾਨ ਯੂਨੀਅਨਾਂ ਦੇ ਸਾਂਝੇ ਸੰਘਰਸ਼ ਵਿਚ ਨੈਸ਼ਨਲ ਹਾਈਵੇ ਤੇ ਧਰਨਾ ਦੇ ਕੇ ਜਾਮ ਲਾ ਦਿੱਤਾ ਅਤੇ ਐਾਬੂਲੈਂਸ ਨੂੰ ਛੱਡ ਕੇ ਕਿਸੇ ਵੀ ਵਾਹਨ ਨੂੰ ਨਿਕਲਣ ਨਹੀਂ ਦਿੱਤਾ ਗਿਆ ¢ ਇਸ ਮੌਕੇ ਆੜ੍ਹਤੀਆ, ਰਾਜਨੀਤਿਕ ਨੁਮਾਇੰਦਿਆਂ, ਦੁਕਾਨਦਾਰਾਂ, ਵਪਾਰੀਆਂ ਨੇ ਵੀ ਹਿੱਸਾ ਲਿਆ | ਇਸ ਦੌਰਾਨ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਵੀ ਕੀਤਾ ਗਿਆ | ਸ਼ਹਿਰ ਵਿਚ ਕਿਸਾਨਾਂ ਦੇ ਬੰਦ ਨੂੰ ਪੂਰਾ ਸਾਥ ਮਿਲਿਆ ਹੈ | ਲਗਭਗ ਸਾਰੇ ਬਾਜ਼ਾਰ ਤੇ ਸਾਰੀਆਂ ਦੁਕਾਨਾਂ ਆਪ ਮੁਹਾਰੇ ਬੰਦ ਸਨ | ਇਸ ਮੌਕੇ ਬੀ. ਕੇ. ਯੂ. ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਉਚੇਚੇ ਤੌਰ ਤੇ ਪੁੱਜੇ ¢ ਭਾਰਤੀ ਕਿਸਾਨ ਯੂਨੀਅਨ ਵਲੋਂ ਖੰਨਾ ਵਿਖੇ ਸ਼ਾਮ 4 ਵਜੇ ਤੱਕ ਰਾਸ਼ਟਰੀ ਮਾਰਗ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਸਾਜ਼ਿਸ਼ਾਂ ਬਾਬਤ ਸਮੁੱਚੇ ਇਕੱਠ ਨੂੰ ਜਾਗਰੂਕ ਕੀਤਾ¢ ਉਨ੍ਹਾਂ ਕਿਹਾ ਕਿ ਪੰਜਾਬ ਹੀ ਨਹੀਂ ਭਾਰਤ ਭਰ ਸਰਕਾਰ ਦੇ ਖ਼ਿਲਾਫ਼ ਉਹ ਖੜ੍ਹਾ ਹੋਇਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨ ਕੇਂਦਰ ਸਰਕਾਰ ਨੂੰ ਚਾਰ ਚੁਫੇਰਿਓਾ ਘੇਰਨ ਵਾਲੇ ਹੋਣਗੇ | ਉਨ੍ਹਾਂ ਦਾਅਵਾ ਕੀਤਾ ਕਿ ਅਸੀਂ ਇਹ ਬਿੱਲ ਰੱਦ ਕਰਵਾ ਕੇ ਹੀ ਦਮ ਲਵਾਂਗੇ |
ਰਾਜਸੀ ਪਾਰਟੀਆਂ ਦੇ ਨੁਮਾਇੰਦੇ ਵੀ ਪੁੱਜੇ-
ਇਸ ਮੌਕੇ ਕਾਂਗਰਸ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ, ਬਲਾਕ ਸੰਮਤੀ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ, ਅਕਾਲੀ ਦਲ ਬਾਦਲ ਵਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ, ਅਕਾਲੀ ਦਲ ਆਗੂ ਇਕਬਾਲ ਸਿੰਘ ਚੰਨੀ, ਅਕਾਲੀ ਦਲ ਦੇ ਨੇਤਾ ਰਣਜੀਤ ਸਿੰਘ ਖੰਨਾ, ਅਕਾਲੀ ਦਲ ਡੈਮੋਕਰੇਟਿਕ ਵਲੋਂ ਸੁਖਵੰਤ ਸਿੰਘ ਟਿੱਲੂ, ਲਿਪ ਵਲੋਂ ਸਰਬਜੀਤ ਸਿੰਘ ਕੰਗ ਸੀ. ਆਰ., ਆਮ ਆਦਮੀ ਪਾਰਟੀ ਵਲੋਂ ਵੀ ਕਈ ਨੇਤਾਵਾਂ ਦੀ ਅਗਵਾਈ ਵਿਚ ਜੱਥੇ ਧਰਨੇ ਵਿਚ ਸ਼ਾਮਲ ਹੋਏ ਜਦੋਂ ਕਿ ਆੜ੍ਹਤੀਆਂ ਦਾ ਜੱਥਾ ਹਰਬੰਸ ਸਿੰਘ ਰੋਸ਼ਾ ਦੀ ਅਗਵਾਈ ਵਿਚ ਸ਼ਾਮਲ ਹੋਇਆ |
ਗਾਇਕਾਂ, ਵਕੀਲਾਂ ਦੇ ਜੱਥੇ ਵੀ ਹੋਏ ਸ਼ਾਮਲ-
ਇਸ ਮੌਕੇ ਪੰਜਾਬੀ ਗਾਇਕਾਂ ਜਿੰਨਾਂ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ, ਅਮਰ ਨੂਰੀ, ਹਾਕਮ ਬਖਤੜੀ ਵਾਲਾ, ਮਿੰਟੂ ਧੂਰੀ, ਦਲਜੀਤ ਕੌਰ, ਹਰਜੀਤ ਕੌਰ ਰਾਣੋਂ, ਕੁਲਵੰਤ ਬਿੱਲਾ, ਸਾਗਰ ਬਾਰਨ, ਬਿਕਰਮਜੀਤ ਦੇਵਗਨ, ਬਿੱਟੂ, ਹੈਰੀ ਸੇਖੋਂ, ਹੁਸ਼ਿਆਰ ਮਾਹੀ, ਹਰੀਸ਼ ਐਾਕਰ, ਭੁਪਿੰਦਰ ਸੱਲ੍ਹ, ਗੁਰਜੰਟ ਜੰਟੀ, ਸ਼ੇਰਾ ਨਵਾਂ ਪਿੰਡ, ਮਲਕੀਤ ਮੰਗਾ ਆਦਿ ਹਾਜ਼ਰ ਸਨ | ਗਾਇਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਕੀਲ, ਪ੍ਰੋਫੈਸਰ, ਲੇਖਕ ਵੀ ਧਰਨੇ ਵਿਚ ਸ਼ਾਮਲ ਹੋਏ |
ਇਸ ਮੌਕੇ ਹੋਰਨਾਂ ਸਮੇਤ ਬਲਦੇਵ ਸਿੰਘ ਮੀਆਂਪੁਰ, ਜਸਵੰਤ ਸਿੰਘ ਬੀਜਾ, ਰਾਜਿੰਦਰ ਸਿੰਘ ਕੋਟ ਪਨੈਚ, ਬਲਵੰਤ ਸਿੰਘ ਅਤੇ ਅੰਮਿ੍ਤਪਾਲ ਸਿੰਘ ਰਾਜੇਵਾਲ, ਪ੍ਰਗਟ ਸਿੰਘ ਕੋਟ ਪਨੈਚ, ਅਵਤਾਰ ਸਿੰਘ, ਅਜੈਬ ਸਿੰਘ ਅਤੇ ਦਿਆਲ ਸਿੰਘ ਗੱਗੜ ਮਾਜਰਾ ਚੱਕ ਸਰਾਏ ਤੋਂ ਨੌਜਵਾਨਾਂ ਦਾ ਭਰਵਾਂ ਇਕੱਠ, ਗੱਗੜਮਾਜਰੇ ਪਿੰਡ ਤੋਂ ਕਾਲਾ ਪੰਚ ਦੀ ਅਗਵਾਈ ਵਿਚ ਨੌਜਵਾਨਾਂ ਦਾ ਕਾਫ਼ਲਾ, ਸਰਬਜੀਤ ਸਿੰਘ ਇਸ਼ਨਪੁਰ, ਦਿਲਬਾਗ ਸਿੰਘ ਨੰਬਰਦਾਰ, ਸੁਖਦੇਵ ਸਿੰਘ ਮਾਂਗਟ, ਤਰਲੋਚਨ ਸਿੰਘ, ਇੰਦਰਜੀਤ ਸਿੰਘ, ਸਾਧੂ ਸਿੰਘ, ਅਜੀਤ ਸਿੰਘ ਗਰੇਵਾਲ, ਸਾਰੀਆਂ ਸਿਆਸੀ, ਗੈਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਹਾਜ਼ਰੀ ਲਗਵਾਈ¢ ਜ਼ਿਕਰਯੋਗ ਹੈ ਕਿ ਇੱਥੋਂ ਦੀ ਸਟੇਜ ਸਿਰਫ਼ ਗੈਰ ਸਿਆਸੀ ਭਾਰਤੀ ਕਿਸਾਨ ਯੂਨੀਅਨ ਦੇ ਝੰਡੇ ਹੇਠ ਰਹੀ¢
ਪੰਜਾਬ ਬੰਦ ਵਿਚ ਮੁਲਾਜ਼ਮ ਅਤੇ ਮਜ਼ਦੂਰਾਂ ਵੀ ਹੋਏ ਸ਼ਾਮਿਲ-
ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨ, ਬਿਜਲੀ ਐਕਟ 2020 ਅਤੇ ਮੌਨਟੇਕ ਸਿੰਘ ਆਹਲੂਵਾਲੀਆ ਟਾਸਕ ਫੋਰਸ ਦੀ ਰਿਪੋਰਟ ਦੇ ਖ਼ਿਲਾਫ਼ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿਚ ਅੱਜ ਬਿਜਲੀ ਮੁਲਾਜ਼ਮਾਂ ਨੇ ਹੋਰ ਮੁਲਾਜ਼ਮ, ਮਜ਼ਦੂਰ, ਨੌਜਵਾਨ ਅਤੇ ਵਿਦਿਆਰਥੀ ਸੰਗਠਨਾਂ ਨਾਲ ਰੋਸ ਪ੍ਰਦਰਸ਼ਨ ਕਰਦਿਆਂ ਅਰਥੀ ਫੂਕ ਮੁਜ਼ਾਹਰੇ ਕੀਤੇ | ਖੰਨਾ, ਚਾਵਾ, ਭੜੀ ਅਤੇ ਜਰਗ ਦੇ ਬਿਜਲੀ ਦਫ਼ਤਰਾਂ ਅਗੇ ਵੱਖ-ਵੱਖ ਸੰਗਠਨਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਰੋਸ ਰੈਲੀਆਂ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਜਗਦੇਵ ਸਿੰਘ, ਕਰਤਾਰ ਚੰਦ, ਵਿਧੀ ਚੰਦ, ਵਿਜੇ ਕੁਮਾਰ, ਮੱਖਣ ਸਿੰਘ, ਪਵਨ ਕੁਮਾਰ, ਸੁਖਵਿੰਦਰ ਸਿੰਘ ਰਾਜੂ, ਸ਼ੇਰ ਸਿੰਘ, ਗੁਰਦੀਪ ਸਿੰਘ, ਦਰਬਾਰਾ ਸਿੰਘ, ਰੁਲਦਾ ਸਿੰਘ, ਜਸਵੀਰ ਸਿੰਘ, ਕਿ੍ਸ਼ਨ ਕੁਮਾਰ, ਸਤਪਾਲ ਸਿੰਘ, ਤਰਸੇਮ ਸਿੰਘ, ਚਮਕੌਰ ਸਿੰਘ, ਜਗਤਾਰ ਸਿੰਘ, ਪਰਮਿੰਦਰ ਸਿੰਘ, ਰਣਜੀਤ ਸਿੰਘ, ਲਖਵੀਰ ਸਿੰਘ, ਗੁਰਪ੍ਰੀਤ ਸਿੰਘ, ਭਰਪੂਰ ਸਿੰਘ (ਸਾਰੇ ਬਿਜਲੀ ਮੁਲਾਜ਼ਮ ਆਗੂ), ਮਲਕੀਤ ਸਿੰਘ (ਮਜ਼ਦੂਰ ਆਗੂ), ਕਿ੍ਸ਼ਨ ਕੁਮਾਰ (ਨੌਜਵਾਨ ਭਾਰਤ ਸਭਾ), ਗੁਰਪ੍ਰੀਤ ਸਿੰਘ, ਨਰਿੰਦਰ ਕੁਲਾਰ (ਅਧਿਆਪਕ ਆਗੂ) ਅਤੇ ਅਵਤਾਰ ਸਿੰਘ (ਸੀ. ਐਚ.ਵੀ ਸਰਕਲ ਆਗੂ) ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਆਮ ਲੋਕਾਂ ਦੀ ਸੰਘੀ ਘੁੱਟਣ ਦੇ ਰਾਹ ਪੈ ਗਈਆਂ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਬਚਨ ਸਿੰਘ (ਪ੍ਰਧਾਨ ਡੀ. ਟੀ. ਐਫ਼. ਬਲਾਕ ਖੰਨਾ), ਸੰਜੇ ਪੁਰੀ (ਸਕੱਤਰ ਡੀ. ਟੀ.ਐਫ਼ ਬਲਾਕ ਸਮਰਾਲਾ), ਰਵਿੰਦਰ ਸਿੰਘ ਮਾਨੂੰਪੁਰ, ਅਵਨੀਤ ਸਿੰਘ (ਨੌਜਵਾਨ ਆਗੂ), ਦਲਜੀਤ ਸਿੰਘ, ਸੋਹਨ ਲਾਲ ਫ਼ੌਜੀ, ਚਰਨਜੀਤ ਸਿੰਘ, ਗੁਰਸੇਵਕ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ ਹਾਜ਼ਰ ਸਨ |
ਯਾਦੂ ਦੀ ਅਗਵਾਈ ਵਿਚ ਹੋਇਆ ਜਥਾ ਸ਼ਾਮਲ-
ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਵਿਚ ਇਕ ਵੱਡਾ ਜੱਥਾ ਕਿਸਾਨਾਂ ਦੇ ਧਰਨੇ ਵਿਚ ਸ਼ਾਮਲ ਹੋਇਆ | ਜਿਸ ਵਿਚ ਸਰਕਲ ਅਕਾਲੀ ਦਲ ਦੇ ਪ੍ਰਧਾਨ ਐਡਵੋਕੇਟ ਜਤਿੰਦਰਪਾਲ ਸਿੰਘ, ਅਕਾਲੀ ਆਗੂ ਵਿੱਕੀ ਭਾਟੀਆ, ਮਨਜੀਤ ਸਿੰਘ ਦਹਿੜੂ, ਗੁਰਪਿੰਦਰ ਸਿੰਘ ਸੇਬੀ ਹੋਲ ਆਦਿ ਅਕਾਲੀ ਨੇਤਾ ਵੀ ਸ਼ਾਮਲ ਸਨ | ਇਸ ਮੌਕੇ ਯਾਦੂ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਨਾਲ ਹੈ ਅਤੇ ਪੰਜਾਬ ਅਤੇ ਕਿਸਾਨਾਂ ਨਾਲ ਕਿਸੇ ਤਰ੍ਹਾਂ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ |

ਚੰਨੀ ਦੀ ਅਗਵਾਈ ਵਿਚ ਜੱਥਾ ਧਰਨੇ ਵਿਚ ਹੋਇਆ ਸ਼ਾਮਲ-
ਕਿਸਾਨਾਂ ਦੇ ਧਰਨੇ ਵਿਚ ਅਕਾਲੀ ਦਲ ਬਾਦਲ ਦੇ ਵਰਕਰਾਂ ਦਾ ਇਕ ਜੱਥਾ ਸਾਬਕ ਨਗਰ ਕੌਾਸਲ ਪ੍ਰਧਾਨ ਇਕਬਾਲ ਸਿੰਘ ਚੰਨੀ ਦੀ ਅਗਵਾਈ ਵਿਚ ਸ਼ਾਮਲ ਹੋਇਆ | ਇਸ ਜੱਥੇ ਵਿਚ ਹਰਬੀਰ ਸਿੰਘ ਸੋਨੂੰ, ਸੁਖਵਿੰਦਰ ਸਿੰਘ ਮਾਂਗਟ, ਮਲਕੀਤ ਸਿੰਘ ਬੋਪਾਰਾਏ, ਸੁਖਵਿੰਦਰ ਸਿੰਘ ਪਿੰਕੀ, ਸੁਖਦੇਵ ਸਿੰਘ ਕਲਕੱਤਾ, ਸਰਪੰਚ ਅਮਰ ਸਿੰਘ ਨਸਰਾਲੀ, ਹਾਕਮ ਸਿੰਘ, ਜਥੇ: ਸੁਰਜੀਤ ਸਿੰਘ, ਗੁਰਦੀਪ ਸਿੰਘ ਨੀਟਾ, ਰਾਕੇਸ਼ ਕੁਮਾਰ, ਬਲਵੰਤ ਸਿੰਘ ਲੋਹਟ, ਸ਼ੈਂਕੀ ਸਹੋਤਾ ਆਦਿ ਸ਼ਾਮਲ ਸਨ | ਇਸ ਮੌਕੇ ਇਕਬਾਲ ਸਿੰਘ ਚੰਨੀ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਹੈ |
ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਖੰਨਾ ਖੇਤੀ ਬਿੱਲ ਵਾਪਸ ਲੈਣ ਦੀ ਮੰਗ
ਖੰਨਾ, (ਮਨਜੀਤ ਸਿੰਘ ਧੀਮਾਨ)-ਪੀ. ਐੱਸ. ਈ. ਬੀ ਇੰਪਲਾਈਜ਼ ਫੈਡਰੇਸ਼ਨ ਖੰਨਾ ਡਵੀਜ਼ਨ ਵਲੋਂ ਸਾਥੀ ਕਿ੍ਸ਼ਨ ਲਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਭਰਵੀਂ ਰੈਲੀ ਕੀਤੀ ਗਈ¢ ਰੈਲੀ ਵਿਚ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਕਿਸਾਨੀ ਖ਼ਿਲਾਫ਼ ਪਾਸ ਕੀਤੇ ਬਿੱਲ ਵਾਪਸ ਲਵੇ ਕਿਉਂਕਿ ਇਸ ਬਿਲ ਨਾਲ ਮਹਿੰਗਾਈ ਵਧੇਗੀ, ਬੇਰੁਜ਼ਗਾਰੀ ਵਧੇਗੀ, ਕਿੰਨੇ ਹੀ ਲੋਕ ਇਸ ਖੇਤੀ ਦੇ ਕਾਰੋਬਾਰ ਨਾਲ ਜੁੜੇ ਹਨ¢ ਉਹ ਸਾਰੇ ਹੀ ਬੇਰੁਜ਼ਗਾਰ ਹੋ ਜਾਣਗੇ ¢ ਇਸ ਤੋਂ ਇਲਾਵਾ ਪੀ. ਐਸ. ਪੀ. ਸੀ. ਐਲ. ਮੈਨੇਜਮੈਂਟ ਤੋਂ ਵੀ ਮੰਗ ਕੀਤੀ ਕਿ ਜੁਆਇੰਟ ਫੋਰਮ ਨੂੰ ਮੀਟਿੰਗ ਦੇ ਕੇ ਮਸਲੇ ਹੱਲ ਕੀਤੇ ਜਾਣ¢ ਅੱਜ ਦੀ ਰੈਲੀ ਨੂੰ ਸਵਰਨ ਸਿੰਘ, ਪਰਮਿੰਦਰ ਸਿੰਘ ਭੜੀ, ਬਲਿਹਾਰ ਸਿੰਘ ਭੜੀ, ਅਨ ਬਹਾਦਰ, ਹਨੂੰਮਾਨ ਪ੍ਰਸ਼ਾਦ, ਜਗਜੀਤ ਸਿੰਘ, ਸੁਰਿੰਦਰ ਕੁਮਾਰ ਸ਼ਰਮਾ, ਜਸਵੰਤ ਰਾਏ, ਸ਼ੰਕਰ ਪ੍ਰਸਾਦ, ਯਮ ਬਹਾਦਰ, ਅਵਤਾਰ ਸਿੰਘ, ਸੁਮਿਤ ਸ਼ਰਮਾ ਆਦਿ ਨੇ ਸੰਬੋਧਨ ਕੀਤਾ |
ਖੇਤੀ ਆਰਡੀਨੈਂਸ ਖ਼ਿਲਾਫ਼ ਕਾਂਗਰਸ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਲਗਾਏ ਧਰਨੇ
ਦੋਰਾਹਾ, (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਲਿਆਂਦੇ ਬਿੱਲਾਂ ਦੇ ਵਿਰੋਧ 'ਚ ਅੱਜ ਦੋਰਾਹਾ ਦੇ ਰਾਸ਼ਟਰੀ ਰਾਜ ਮਾਰਗ 'ਤੇ ਰੋਸ ਵਜੋਂ ਕਿਸਾਨ ਯੂਨੀਅਨਾਂ ਦੇ ਸੱਦੇ 'ਤੇ ਧਰਨੇ ਲਗਾਏ, ਪਰ ਦੋਰਾਹਾ ਵਿਚ ਉਦੋਂ ਸਥਿਤੀ ਗੁੰਝਲਦਾਰ ਬਣ ਗਈ ਜਦੋਂ ਆੜ੍ਹਤੀ ਐਸੋਸੀਏਸ਼ਨ ਦੋਰਾਹਾ ਦੇ ਸਹਿਯੋਗ ਨਾਲ ਕਿਸਾਨ ਯੂਨੀਅਨਾਂ ਤੇ ਭਰਾਤਰੀ ਜਥੇਬੰਦੀਆਂ ਵਲੋਂ ਲਗਾਏ ਧਰਨੇ ਵਿਚ ਕਾਂਗਰਸੀ ਆਗੂ ਦੇ ਬੋਲਣ ਸਮੇਂ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਵੱਖਰਾ ਧਰਨਾ ਲਗਾਇਆ, ਜਿਸ ਵਿਚ ਕਿਸਾਨ ਯੂਨੀਅਨ ਦੇ ਕੁੱਝ ਨੁਮਾਇੰਦਿਆਂ ਕਿਹਾ ਕਿ ਇਹ ਧਰਨਾ ਕਿਸਾਨ ਯੂਨੀਅਨ ਦੇ ਸੱਦੇ 'ਤੇ ਸੀ ਪਰ ਇਸ ਧਰਨੇ ਦਾ ਸਿਆਸੀ ਲਾਹਾ ਲੈਣ ਲਈ ਕਾਂਗਰਸ ਪਾਰਟੀ ਸਟੇਜ 'ਤੇ ਕਬਜ਼ਾ ਕਰ ਰਹੀ ਹੈ | ਜਦੋਂ ਕਿ ਦੂਸਰੇ ਪਾਸੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਸੰਬੋਧਨ ਕਰਨ ਸਮੇਂ ਧਰਨਾ ਛੱਡ ਕੇ ਜਾਣ ਕਿਸਾਨਾਂ ਨੂੰ ਵਾਪਿਸ ਆਉਣ ਦੀ ਅਪੀਲ ਕਰਦਿਆ ਕਿਹਾ ਕਿ ਇਹ ਧਰਨਾ ਸਮੁੱਚੇ ਦੇਸ਼ ਦੇ ਕਿਸਾਨਾਂ ਦੇ ਹੱਕ ਵਿਚ ਹੈ ਅਤੇ ਇਸ ਵਿਚ ਕਿਸੇ ਵੀ ਵਿਅਕਤੀ ਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ | ਵਿਧਾਇਕ ਲੱਖਾ ਦੀ ਅਪੀਲ ਅਤੇ ਮੌਕੇ 'ਤੇ ਕੁੱਝ ਸਿਆਣੇ ਸਿਆਸੀ ਦੀ ਸੂਝਬੂਝ ਸਦਕਾ ਧਰਨੇ ਨੂੰ ਛੱਡ ਕੇ ਗਏ ਨੌਜਵਾਨ ਮੁੜ ਧਰਨੇ ਵਿਚ ਸ਼ਾਮਿਲ ਹੋ ਗਏ ਅਤੇ ਉਨ੍ਹਾਂ ਨੇ ਕਿਸਾਨੀ ਦੇ ਹੱਕ ਅਤੇ ਰਾਜ ਕਰ ਰਹੀਆਂ ਪਾਰਟੀਆਂ ਦੇ ਵਿਰੋਧ 'ਚ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਕਾਂਗਰਸ ਕਿਸਾਨ ਸੈੱਲ ਦੇ ਚੇਅਰਮੈਨ ਬਿੱਕਰ ਸਿੰਘ ਚਣਕੋਈਆਂ, ਉਪ ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ੍ਹ, ਕਿਸਾਨ ਆਗੂ ਹਰਜੀਤ ਸਿੰਘ ਗਰੇਵਾਲ, ਆੜ੍ਹਤੀ ਚੇਅਰਮੈਨ ਐੱਸ. ਪੀ. ਵਰਮਾ ਅਤੇ ਗੁਰੀ ਰਾਣੋਂ ਆਦਿ ਨੇ ਵੀ ਸੰਬੋਧਨ ਕੀਤਾ | ਧਰਨੇ ਵਿਚ ਸਾਬਕਾ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਸਾਬਕਾ ਕੌਾਸਲਰ ਰਾਜਵੀਰ ਸਿੰਘ ਰੂਬਲ, ਯੂਥ ਪ੍ਰਧਾਨ ਗਗਨਦੀਪ ਸਿੰਘ ਲੰਢਾ, ਉਪ ਚੇਅਰਮੈਨ ਸੁਖਦੇਵ ਸਿੰਘ ਬੁਆਣੀ, ਮਹਿਲਾ ਪ੍ਰਧਾਨ ਸਤਿੰਦਰਦੀਪ ਕੌਰ ਮਾਂਗਟ, ਰਮਨਪਾਲ ਸਿੰਘ ਧਮੋਟ, ਠੇਕੇਦਾਰ ਰਾਜਵੀਰ ਸਿੰਘ ਕੱਦੋਂ, ਪ੍ਰਧਾਨ ਗੁਰਜੀਤ ਸਿੰਘ ਮੱਘਰ ਅਤੇ ਸਰਪੰਚ ਪਰਮਿੰਦਰ ਸਿੰਘ ਕਾਲਾ ਕੱਦੋਂ ਆਦਿ ਆਗੂ ਵੀ ਸਨ | ਜਦਕਿ ਹਾਰਦਿਕ ਕੌਾਸਲ ਨੇ ਕਿਸਾਨੀ ਮਸਲਿਆ ਬਾਰੇ ਕਵਿਤਾ ਦੀ ਬਾਖ਼ੂਬੀ ਪੇਸ਼ਕਾਰੀ ਕੀਤੀ | ਇਸ ਧਰਨੇ ਤੋਂ ਕੁੱਝ ਕੁ ਦੂਰੀ 'ਤੇ ਮੈਕਡੋਨਲ ਨੇੜੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਸਾਬਕਾ ਮੰਤਰੀ ਅਤੇ ਜ਼ਿਲ੍ਹਾ ਜਥੇਦਾਰ ਰਘਬੀਰ ਸਿੰਘ ਸਹਾਰਨਮਾਜਰਾ ਨੇ ਆਖਿਆ ਕਿ ਅਸੀ ਕਿਸਾਨੀ ਦੇ ਮੁੱਦੇ 'ਤੇ ਕੋਈ ਵਖਰੇਵਾਂ ਪੈਦਾ ਨਹੀਂ ਕਰ ਰਹੇ ਅਤੇ ਇਹ ਧਰਨਾ ਪਾਰਟੀ ਪ੍ਰੋਗਰਾਮ ਅਨੁਸਾਰ ਹੀ ਲਗਾਇਆ ਜਾ ਰਿਹਾ ਹੈ | ਧਰਨੇ ਵਿਚ ਸਾਬਕਾ ਚੇਅਰਮੈਨ ਪ੍ਰੋ: ਭੁਪਿੰਦਰ ਸਿੰਘ ਚੀਮਾ, ਸਾਬਕਾ ਚੇਅਰਮੈਨ ਸ਼ਿਵਰਾਜ ਸਿੰਘ ਜੱਲ੍ਹਾ, ਅਕਾਲੀ ਆਗੂ ਹਰਜੀਵਨਪਾਲ ਸਿੰਘ ਗਿੱਲ, ਗੁਰਪ੍ਰੀਤ ਸਿੰਘ ਲਾਪਰਾ, ਕੰਵਰਦੀਪ ਸਿੰਘ ਜੱਗੀ, ਵਿਪਨ ਸੇਠੀ, ਹਰਨੇਕ ਸਿੰਘ ਨੇਕੀ, ਵਿਜੈ ਕੁਮਾਰ, ਦਵਿੰਦਰ ਸਿੰਘ ਟਿੰਬਰਵਾਲ, ਪਰਮਿੰਦਰ ਸਿੰਘ ਪਨੈਚ, ਪਰਮਿੰਦਰ ਸਿੰਘ ਭੱਠਲ ਅਤੇ ਕੁਲਦੀਪ ਸਿੰਘ ਮਕਸੂਦੜਾ ਤੋਂ ਇਲਾਵਾ ਵੱਡੀ ਗਿਣਤੀ 'ਚ ਅਕਾਲੀ ਵਰਕਰ ਹਾਜ਼ਰ ਸਨ |
ਖੇਤੀ ਆਰਡੀਨੈਂਸ ਖ਼ਿਲਾਫ਼ ਦੋਰਾਹਾ ਦੇ ਬਾਜ਼ਾਰ ਰਹੇ ਮੁਕੰਮਲ ਬੰਦ-
ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਲਿਆਂਦੇ ਬਿੱਲਾਂ ਦੇ ਵਿਰੋਧ 'ਚ ਅੱਜ ਦੋਰਾਹਾ ਸ਼ਹਿਰ ਦੇ ਬਾਜ਼ਾਰ ਮੁਕੰਮਲ ਬੰਦ ਰਹੇ ਅਤੇ ਬਾਜ਼ਾਰ ਪੂਰੀ ਤਰ੍ਹਾਂ ਸੁੰਨਸਾਨ ਨਜ਼ਰ ਆਏ | ਇੱਥੋਂ ਤੱਕ ਕਿ ਦਵਾਈਆਂ ਵਾਲੀਆਂ ਦੁਕਾਨਾਂ ਅਤੇ ਢਾਬੇ ਵੀ ਬੰਦ ਰਹੇ | ਖ਼ਬਰ ਲਿਖੇ ਜਾਣ ਤੱਕ ਬੰਦ ਸ਼ਾਂਤੀਪੂਰਵਕ ਸੀ ਅਤੇ ਪੁਲਿਸ ਵਲੋਂ ਧਰਨਿਆਂ ਵਿਚ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਮੁਸਤੈਦੀ ਵਰਤੀ ਗਈ |
ਬੀ. ਕੇ. ਯੂ. ਏਕਤਾ ਉਗਰਾਹਾਂ ਵਲੋਂ ਰੋਸ ਧਰਨਾ
ਪਾਇਲ, (ਰਜਿੰਦਰ ਸਿੰਘ, ਨਿਜ਼ਾਮਪੁਰ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ, ਖੇਤ ਮਜ਼ਦੂਰ, ਆੜ੍ਹਤੀਆਂ, ਟਰਾਂਸਪੋਰਟਰਾਂ, ਵਪਾਰੀਆਂ ਅਤੇ ਹੋਰ ਵਰਗ ਦੇ ਵਿਰੋਧ 'ਚ ਪਾਸ ਕੀਤੇ ਆਰਡੀਨੈਂਸਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੱਦੋ ਚੌਾਕ ਪਾਇਲ ਵਿਖੇ ਧਰਨਾ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਨੌਜਵਾਨਾਂ ਤੇ ਕਿਸਾਨਾਂ ਨੇ ਸ਼ਿਰਕਤ ਕੀਤੀ | ਅੱਜ ਦੇ ਧਰਨੇ ਨੂੰ ਬੀ. ਕੇ. ਯੂ. ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਜਗਤਾਰ ਸਿੰਘ ਚੋਮੋ, ਰਵਨਦੀਪ ਸਿੰਘ ਘਲੋਟੀ, ਜਸਵੀਰ ਸਿੰਘ ਅਸਗਰੀਪੁਰ, ਸੈਰੀ ਸਿਹੋੜਾ, ਹਾਕਮ ਸਿੰਘ ਜਰਗੜੀ, ਗੁਰਪ੍ਰੀਤ ਸਿੰਘ ਬੇਰਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਵਿਰੋਧੀ ਬਿਲ ਪਾਸ ਕਰ ਕੇ ਕਿਸਾਨਾਂ, ਮਜ਼ਦੂਰਾਂ ਤੇ ਹੋਰ ਵਰਗਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ ਜਦੋਂ ਕਿ ਦੇਸ਼ ਦਾ ਕਿਸਾਨ ਤਾਂ ਪਹਿਲਾ ਹੀ ਕਰਜ਼ੇ ਦੀ ਮਾਰ ਹੇਠ ਆ ਕੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੈ ਦੂਜਾ ਪਾਸੇ ਮੋਦੀ ਸਰਕਾਰ ਪੂੰਜੀਪਤੀ ਘਰਾਣਿਆਂ ਨੂੰ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜ਼ੇ ਕਰਵਾਉਣਾ ਚਾਹੁੰਦੀ ਹੈ, ਜੋ ਬਰਦਾਸ਼ਤ ਨਹੀਂ ਕਰਾਂਗੇ | ਅੰਤ ਵਿਚ ਘੁਡਾਣੀ ਸਮੇਤ ਸਮੂਹ ਬੁਲਾਰਿਆਂ ਨੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨ ਵਿਰੋਧੀ ਬਿਲ ਵਾਪਸ ਨਾ ਲਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਧਰਨੇ 'ਚ ਸ਼ਾਮਲ ਕਿਸਾਨਾਂ ਵਲੋਂ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਧਰਨੇ ਵਿਚ ਸਰੂਪ ਸਿੰਘ ਸਹਾਰਨਮਾਜਰਾ, ਗੁਰਪ੍ਰੀਤ ਸਿੰਘ ਬਿੱਲਾ, ਅਵਤਾਰ ਸਿੰਘ ਨਿਜ਼ਾਮਪੁਰ, ਹਰਪ੍ਰੀਤ ਸਿੰਘ ਸਿਆੜ, ਹਰਜੀਤ ਸਿੰਘ ਘਲੋਟੀ, ਹਰਵਿੰਦਰ ਸਿੰਘ ਗਿੱਲ, ਸੁੱਖਾ ਸ਼ਾਹਪੁਰ, ਦੇਵਿੰਦਰ ਸਿੰਘ ਜੱਗੀ, ਦਿਲਬਾਗ ਸਿੰਘ ਚਾਪੜਾ, ਸੁਖਵਿੰਦਰ ਸਿੰਘ ਔਜਲਾ, ਜੋਗਿੰਦਰ ਸਿੰਘ ਅਜ਼ਾਦ, ਹਰਵਿੰਦਰ ਸਿੰਘ ਚੀਮਾ, ਸੁਖਪ੍ਰੀਤ ਸਿੰਘ ਕਰੌਦੀਆਂ, ਮੇਜਰ ਸਿੰਘ ਜ਼ੀਰਖ, ਅਵਤਾਰ ਸਿੰਘ ਬਾਬਰਪੁਰ, ਹਰਮਨਦੀਪ ਸਿੰਘ ਕੂਹਲੀ, ਮਨਪ੍ਰੀਤ ਸਿੰਘ ਗੋਲਡੀ, ਜਗਦੇਵ ਸਿੰਘ ਨਸਰਾਲੀ, ਗੁਰਪ੍ਰੀਤ ਸਿੰਘ ਪੰਧੇਰਖੇੜੀ, ਮਨਜੀਤ ਸਿੰਘ ਦੁਧਾਲ, ਨੰਦ ਸਿੰਘ ਰੋੜੀਆਂ ਆਦਿ ਹਾਜ਼ਰ ਸਨ |
ਬੂਟਾ ਸਿੰਘ ਰਾਏਪੁਰ ਕਾਫ਼ਲੇ ਦੇ ਰੂਪ 'ਚ ਧਰਨੇ 'ਚ ਹੋਏ ਸ਼ਾਮਲ
ਬੀਜਾ, (ਅਵਤਾਰ ਸਿੰਘ ਜੰਟੀ ਮਾਨ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਤਿੰਨ ਬਿੱਲਾਂ ਨੂੰ ਲੈ ਕੇ ਅੱਜ ਵੱਖ-ਵੱਖ ਭਾਰਤੀ ਕਿਸਾਨ ਯੂਨੀਅਨ ਵਲੋਂ ਦਿੱਤੀ ਗਈ ਅੱਜ ਬੰਦ ਦੀ ਕਾਲ ਦੇ ਸੱਦੇ 'ਤੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਖੰਨਾ ਦੇ ਕੋਆਰਡੀਨੇਟਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਰਾਏਪੁਰ ਵਲੋਂ ਆਪਣੇ ਸੈਂਕੜੇ ਅਕਾਲੀ ਦਲ ਬਾਦਲ ਦੇ ਆਗੂ ਅਤੇ ਵਰਕਰਾਂ ਸਮੇਤ ਟਰੈਕਟਰ ਟਰਾਲੀ ਤੇ ਸਕੂਟਰ ਮੋਟਰਸਾਈਕਲ ਅਤੇ ਹੋਰ ਵਾਹਨਾਂ ਤੇ ਕਸਬਾ ਬੀਜਾ ਦੇ ਮੇਨ ਚੌਕ ਤੋਂ ਖੰਨੇ ਲਈ ਰਵਾਨਾ ਹੋਏ ¢ ਇਸ ਸਮੇਂ ਬੂਟਾ ਸਿੰਘ ਰਾਏਪੁਰ ਨੇ ਕਿਹਾ ਕਿ ਕਿਸਾਨੀ ਮੁੱਦੇ 'ਤੇ ਅਕਾਲੀ ਦਲ ਬਾਦਲ ਨੇ ਹਮੇਸ਼ਾ ਅੱਗੇ ਹੋ ਕੇ ਲੜਾਈ ਲੜੀ ਹੈ ਨਾ ਕਦੇ ਪਿੱਛੇ ਹਟਿਆ, ਨਾ ਹਟੇਗਾ ¢ ਇਸ ਮੌਕੇ 'ਤੇ ਸੀਨੀਅਰ ਅਕਾਲੀ ਆਗੂ ਸਰਪੰਚ ਜਗਜੀਵਨ ਸਿੰਘ ਮਿੰਟਾ ਕਿਸ਼ਨਗੜ੍ਹ, ਸਾਬਕਾ ਬਲਾਕ ਸੰਮਤੀ ਮੈਂਬਰ ਅਮਨਦੀਪ ਸਿੰਘ ਦੀਪਾ ਲੇਲ, ਸਾਬਕਾ ਸਰਪੰਚ ਰਣਜੀਤ ਸਿੰਘ, ਸੋਨੀ ਆਸ਼ਗਰੀਪੁਰ, ਪ੍ਰਧਾਨ ਕੁਲਵਿੰਦਰ ਸਿੰਘ ਕਾਲਾ ਕੋਟ ਪਨੈਚ, ਗੁਰਨਾਮ ਸਿੰਘ ਰਾਏਪੁਰ, ਹਰਿੰਦਰ ਸਿੰਘ ਪਨੈਚ, ਅਮਰਜੀਤ ਪਾਲ ਸਿੰਘ ਬੱਬਲੂ ਪਨੈਚ, ਨੰਬਰਦਾਰ ਕੌਰ ਸਿੰਘ, ਗੰਗਾ ਸਿੰਘ ਆਦਿ ਸ਼ਾਮਲ ਸਨ ¢

ਪੰਜਾਬ ਬੰਦ ਦੇ ਸੱਦੇ 'ਤੇ ਮਲੌਦ 'ਚ ਭਰਵਾਂ ਹੁੰਗਾਰਾ
ਮਲੌਦ, (ਨਿਜ਼ਾਮਪੁਰ, ਚਾਪੜਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ | ਇਸ ਬੰਦ ਦੇ ਸੱਦੇ 'ਤੇ ਹਰ ਵਰਗ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਸ਼ਹਿਰ ਮਲੌਦ ਮੁਕੰਮਲ ਬੰਦ ਰਿਹਾ | ਇਸ ਦੌਰਾਨ ਸਵੇਰ ਤੋਂ ਹੀ ਸੜਕਾਂ 'ਤੇ ਆਵਾਜਾਈ ਆਮ ਦੇ ਮੁਕਾਬਲੇ ਬਹੁਤ ਘੱਟ ਨਜ਼ਰ ਆਈ |
ਖੇਤੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਮਲੌਦ, (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਸੱਦੇ 'ਤੇ ਲਾਹੌਰੀ ਮੋੜ ਮਲੌਦ ਵਿਖੇ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮ ਜਥੇਬੰਦੀਆਂ ਅਤੇ ਟਰੇਡ ਯੂਨੀਅਨ ਮਲੌਦ ਦੇ ਆਗੂਆਂ ਵਲੋਂ ਖੇਤੀ ਸਬੰਧੀ ਲਿਆਂਦੇ ਕਾਨੰੂਨਾਂ ਨੂੰ ਵਾਪਿਸ ਲੈਣ ਦੀ ਮੰਗ ਨਾਲ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਟਰੇਡ ਯੂਨੀਅਨ ਦੇ ਪ੍ਰਧਾਨ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ, ਕਲਾਸ ਫੋਰ ਯੂਨੀਅਨ ਪ੍ਰਧਾਨ ਲਾਭ ਸਿੰਘ ਬੇਰਕਲਾਂ, ਮੀਤ ਪ੍ਰਧਾਨ ਗੁਰਜੀਤ ਸਿੰਘ, ਪਿ੍ੰਸੀਪਲ ਜਗਜੀਤ ਸਿੰਘ, ਚਰਨਜੀਤ ਸਿੰਘ ਕਾਲੀਆ, ਕੁਲਵੰਤ ਸਿੰਘ ਪੰਧੇਰ ਖੇੜੀ ਆਦਿ ਆਗੂਆਂ ਨੇ ਕਿਹਾ ਕਿ ਜੇਕਰ ਖੇਤੀ ਸਬੰਧੀ ਇਹ ਕਾਨੂੰਨ ਲਾਗੂ ਹੁੰਦੇ ਹਨ ਤਾਂ ਪਹਿਲਾ ਹੀ ਮੰਦਹਾਲੀ ਝੱਲ ਰਹੇ ਕਿਸਾਨ ਦੀ ਆਰਥਿਕ ਹਾਲਤ ਹੋਰ ਵੀ ਮਾੜੀ ਹੋ ਜਾਵੇਗੀ, ਜਿਸ ਨਾਲ ਖੁਦਕੁਸ਼ੀਆਂ ਦਾ ਮਾੜਾ ਵਰਤਾਰਾ ਵਧੇਗਾ, ਇਸ ਲਈ ਰਾਸ਼ਟਰਪਤੀ ਸੰਸਦ ਵਲੋਂ ਪਾਸ ਕੀਤੇ ਇਸ ਕਾਨੂੰਨ ਨੂੰ ਵਾਪਸ ਮੋੜਨ | ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੰੂਨਾਂ ਨਾਲ ਕਿਸਾਨ ਦੇ ਨਾਲ-ਨਾਲ ਆਮ ਲੋਕਾਂ, ਮੰਡੀ ਬੋਰਡਾਂ ਦੀ ਆਰਥਿਕ ਹਲਾਤਾਂ ਅਤੇ ਸੂਬੇ ਦੇ ਵਿਕਾਸ ਤੇ ਵੀ ਭਾਰੀ ਸੱਟ ਵੱਜੇਗੀ ਅਤੇ ਕਾਰਪੋਰੇਟ ਘਰਾਣੇ ਕਿਸਾਨਾਂ, ਮਜ਼ਦੂਰਾਂ ਅਤੇ ਲੋਕਾਂ ਦਾ ਸ਼ੋਸ਼ਣ ਕਰਨਗੇ, ਇਸ ਲਈ ਇਹ ਬਿੱਲ ਵਾਪਿਸ ਕਰਵਾਉਣ ਤੱਕ ਸੰਘਰਸ਼ ਦਿਨੋ ਦਿਨ ਤੇਜ਼ ਹੁੰਦਾ ਰਹੇਗਾ¢ ਇਸ ਮੌਕੇ ਕਾਮਰੇਡ ਪਲਵਿੰਦਰਪਾਲ ਸਿੰਘ, ਦਰਬਾਰਾ ਸਿੰਘ, ਹਰਬੰਸ ਸਿੰਘ ਗੋਰਾ, ਹਰਬੰਸ ਸਿੰਘ ਫ਼ੌਜੀ, ਸੂਬੇਦਾਰ ਭਗਵਾਨ ਸਿੰਘ, ਪ੍ਰਧਾਨ ਮੇਵਾ ਸਿੰਘ, ਰਾਮ ਸਿੰਘ ਟਿੰਬਰਵਾਲ, ਰਾਜ ਸਿੰਘ ਮਲੌਦ, ਸਰਪੰਚ ਜੀਤ ਸਿੰਘ ਟਿੰਬਰਵਾਲ, ਬਿੰਦੂ ਸਿੰਘ, ਬੇਅੰਤ ਸਿੰਘ, ਭਗਵੰਤ ਸਿੰਘ, ਸਾਧੂ ਸਿੰਘ ਗਰੇਵਾਲ, ਕੁਲਦੀਪ ਸਿੰਘ, ਰੂਮੀ, ਕੁਲਦੀਪ ਸਿੰਘ, ਰਾਮਰਤਨ ਸਿੰਘ, ਗੁਰਜੰਟ ਸਿੰਘ, ਕੁਲਵਿੰਦਰ ਸਿੰਘ, ਹਰਬੰਸ ਸਿੰਘ, ਜਗਜੀਤ ਸਿੰਘ, ਅਵਤਾਰ ਸਿੰਘ, ਗੁਰਦੀਪ ਸਿੰਘ ਲਾਪਰਾ, ਕਰਨੈਲ ਸਿੰਘ, ਸੁਰਜੀਤ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ |

ਯੂਥ ਵਿੰਗ ਪ੍ਰਧਾਨ ਰਿੰਕਾ ਦੁਧਾਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਰੋਸ ਧਰਨੇ ਵਿਚ ਕੀਤੀ ਸ਼ਮੂਲੀਅਤ
ਮਲੌਦ, (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਯੂਥ ਵਿੰਗ ਦੇ ਪ੍ਰਧਾਨ ਕੁਲਦੀਪ ਸਿੰਘ ਰਿੰਕਾ ਦੁਧਾਲ, ਗੁਰਵਿੰਦਰ ਵਿੱਕੀ ਦੁਧਾਲ, ਜੱਗੀ ਦੋਰਾਹਾ, ਰਿੰਮੀ ਘੁਡਾਣੀ, ਸੋਨੀ ਸਰਪੰਚ ਸੋਮਲ ਖੇੜੀ, ਯਾਦਵਿੰਦਰ ਉਕਸੀ, ਪਰਮਿੰਦਰ ਭੱਠਲ, ਪਿ੍ਤਪਾਲ ਸਿੰਘ ਭੋਲਾ ਸਰਪੰਚ ਰਾਮਗੜ੍ਹ ਸਰਦਾਰਾਂ, ਜੱਸਾ ਸਿੰਘ ਰੋੜੀਆਂ, ਤਰਸੇਮ ਕੁਮਾਰ, ਸਾਬਕਾ ਪੰਚ ਬਲਦੇਵ ਸਿੰਘ, ਲਖਵਿੰਦਰ ਸਿੰਘ, ਜਗਮਿੰਦਰ ਸਿੰਘ, ਅਰੁਣ ਕੁਮਾਰ, ਯੋਗੀ ਸਿੰਘ, ਪ੍ਰਭਜੀਤ ਸਿੰਘ, ਹਰਮਨ ਸਿੰਘ, ਗਗਨ ਢਿੱਲੋਂ, ਗੋਗੀ ਅਤੇ ਗੁਲਸ਼ਨ ਕੁਮਾਰ ਮਾਡਲ ਟਾਊਨ ਸਮੇਤ ਵੱਡੀ ਗਿਣਤੀ ਵਿਚ ਹਲਕੇ ਦੇ ਨੌਜਵਾਨਾਂ ਨੇ ਪੰਜਾਬ ਬੰਦ ਦੇ ਸੱਦੇ 'ਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਲਗਾਏ ਰੋਸ ਧਰਨੇ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਰਿੰਕਾ ਦੁਧਾਲ ਨੇ ਕਿਹਾ ਕਿ ਖੇਤੀ ਵਿਰੋਧੀ ਆਰਡੀਨੈਂਸਾਂ ਰਾਹੀਂ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਬਿਲਕੁਲ ਸਾਫ਼ ਅਤੇ ਜੱਗ ਜ਼ਾਹਿਰ ਹੋ ਗਿਆ ਹੈ ਕਿ ਭਾਜਪਾ ਪੰਜਾਬ ਦੇ ਕਿਸਾਨ ਅਤੇ ਕਿਸਾਨੀ ਨੂੰ ਹਰ ਤਰ੍ਹਾਂ ਨਾਲ ਖ਼ਤਮ ਕਰਨ ਦੇ ਰਸਤੇ ਤੁਰ ਪਈ ਹੈ ਜੋ ਕਿ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਭਾਵੇਂ ਕੋਈ ਵੀ ਕੁਰਬਾਨੀ ਦੇਣੀ ਪਵੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਭਾਜਪਾ ਸਰਕਾਰ ਅਤੇ ਪਾਰਟੀ ਨਾਲ ਸਿਆਸੀ ਸਾਂਝ ਹੁਣ ਬਿਲਕੁਲ ਖ਼ਤਮ ਕਰਦਿਆਂ ਨਾਤਾ ਤੋੜ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਆਰਡੀਨੈਂਸਾਂ ਰਾਹੀਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਬੰਦ ਹੋਵੇਗੀ, ਭਾਅ ਘੱਟ ਮਿਲਣਗੇ, ਅਦਾਇਗੀ ਲਈ ਖੱਜਲਖੁਆਰੀ ਵਧੇਗੀ¢ ਮੋਦੀ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਨਾਂ ਹੇਠ ਕਿਸਾਨ ਮਾਰੂ ਆਰਡੀਨੈਂਸਾਂ ਦੇ ਜ਼ਰੀਏ ਵੱਡੀਆਂ-ਵੱਡੀਆਂ ਕੰਪਨੀਆਂ, ਕਾਰਪੋਰੇਟ ਘਰਾਦੇ ਪੰਜਾਬ ਦੀਆਂ ਉਪਜਾਊ ਜ਼ਮੀਨਾਂ ਤੇ ਕਬਜ਼ੇ ਕਰ ਕੇ ਕਿਸਾਨਾਂ ਨੂੰ ਜ਼ਮੀਨਾਂ ਵਿਚੋਂ ਬਾਹਰ ਕੱਢਣ ਲਈ ਆਰਡੀਨੈਂਸ ਪਾਸ ਕੀਤੇ ਜਾ ਰਹੇ ਹਨ¢ ਉਨ੍ਹਾਂ ਚਿਤਾਵਨੀ ਦਿੱਤੀ ਕਿ ਯੂਥ ਵਿੰਗ ਆਰਡੀਨੈਂਸਾਂ ਦੇ ਰੱਦ ਕਰਨ ਤੱਕ ਹਰ ਤਰ੍ਹਾਂ ਦਾ ਸੰਘਰਸ਼ ਕੀਤਾ ਜਾਵੇਗਾ |
ਖੇਤੀ ਆਰਡੀਨੈਂਸਾਂ ਵਿਰੁੱਧ ਮੋਦੀ ਸਰਕਾਰ ਦਾ ਪੁਤਲਾ ਫੂਕਿਆ-
ਪਿੰਡ ਲਸਾੜਾ ਪੋਹਲੇਵਾਸ ਵਿਖੇ ਕਿਸਾਨ ਯੂਨੀਅਨ ਉਗਰਾਹਾਂ ਦੇ ਮੈਂਬਰਾਂ, ਕਬੱਡੀ ਖਿਡਾਰੀਆਂ ਸਮੇਤ ਵੱਖ-ਵੱਖ ਵਰਗਾਂ ਵਲੋਂ ਸਾਂਝੇ ਤੌਰ 'ਤੇ ਕੇਂਦਰ ਸਰਕਾਰ ਵਲੋ ਕਿਸਾਨਾਂ ਵਿਰੋਧੀ ਪਾਸ ਕੀਤੇ ਬਿੱਲਾਂ ਨੂੰ ਲੈ ਕੇ ਕਾਲੇ ਕਾਨੂੰਨਾਂ ਵਿਰੁੱਧ ਭਾਰੀ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਟਕਸਾਲੀ ਆਗੂ ਜਥੇਦਾਰ ਮੰਗਤ ਰਾਏ ਸਿੰਘ ਲਸਾੜਾ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਦੇਸ ਦੇ ਅੰਨਦਾਤਾ ਦੀ ਇੱਛਾ ਵਿਰੁੱਧ ਤਾਨਾਸ਼ਾਹੀ ਤਰੀਕੇ ਨਾਲ ਪਾਸ ਕੀਤੇ ਅਜਿਹੇ ਕਾਲੇ ਕਾਨੂੰਨਾਂ ਨੂੰ ਸਮੁੱਚੇ ਪੰਜਾਬੀ ਕਦਾਚਿਤ ਵੀ ਪੰਜਾਬ ਦੇ ਵਿਚ ਲਾਗੂ ਨਹੀ ਹੋਣ ਦੇਣਗੇ ਅਤੇ ਇਨ੍ਹਾਂ ਕਾਨੰੂਨਾਂ ਦੇ ਰੱਦ ਹੋਣ ਤੱਕ ਘਰੇ ਨਹੀਂ ਬੈਠਣਗੇ | ਉਨ੍ਹਾਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਸਲਾਹ ਦਿੱਤੀ ਕਿ ਇਹ ਬਹੁਤ ਅਹਿਮ ਮਸਲਾ ਹੈ ਇਸ ਲਈ ਵੱਖੋ-ਵੱਖਰੀਆਂ ਡਫਲੀਆਂ ਵਜਾਉਣੀਆਂ ਛੱਡ ਇਕੱਠੇ ਹੋ ਕੇ ਕੇਂਦਰ ਸਰਕਾਰ ਵਿਰੁੱਧ ਦਿੱਲੀ ਨੂੰ ਘੇਰਨ ਲਈ ਕੋਈ ਠੋਸ ਪ੍ਰੋਗਰਾਮ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਹੇਠ ਮਿਲ ਕੇ ਚੁੱਕੇ ਜਾਣ | ਇਸ ਮੌਕੇ ਸਤਵਿੰਦਰ ਸਿੰਘ ਬਿੱਟੂ, ਪ੍ਰੀਤਮ ਸਿੰਘ ਗਿੱਲ, ਗੁਰਪ੍ਰੀਤ ਸਿੰਘ ਪੰਚ, ਰਣਧੀਰ ਸਿੰਘ ਧੀਰਾ, ਹਰੀਸ਼ ਸ਼ਰਮਾ, ਸ਼ੇਰ ਸਿੰਘ, ਹਰਚੰਦ ਸਿੰਘ, ਮੇਲਾ ਸਿੰਘ, ਫ਼ੌਜੀ ਬਲਵਿੰਦਰ ਸਿੰਘ, ਗੋਲੂ ਸਿੰਘ, ਰਾਜਿੰਦਰ ਸਿੰਘ ਜਿੰਦਰਾ, ਪਰਗਟ ਸਿੰਘ ਗਿੱਲ, ਸੁੱਖੀ ਗਿੱਲ, ਨੰਬਰਦਾਰ ਦਰਸ਼ਨ ਸਿੰਘ, ਬਲਕਾਰ ਸਿੰਘ, ਸਾਬਕਾ ਸਰਪੰਚ ਜਗਮੇਲ ਸਿੰਘ, ਨੰਬਰਦਾਰ ਜਗਤਾਰ ਸਿੰਘ, ਡਾ. ਕੁਲਵੰਤ ਸਿੰਘ, ਡਾ. ਅਵਤਾਰ ਸਿੰਘ, ਦਰਸ਼ਨ ਸਿੰਘ ਘੋਲਾ, ਬੰਤਾ ਸਿੰਘ, ਦਵਿੰਦਰ ਗਰਚਾ, ਜੱਗਾ ਸਿੰਘ ਆਦਿ ਕਿਸਾਨ ਹਾਜ਼ਰ ਸਨ |
ਰੌਣੀ ਤੋਂ ਚੱਕਾ ਜਾਮ ਲਈ ਜਥਾ ਰਵਾਨਾ
ਜੌੜੇਪੁਲ ਜਰਗ, (ਪਾਲਾ ਰਾਜੇਵਾਲੀਆ)-ਕਾਂਗਰਸ ਪਾਰਟੀ ਦੇ ਨਿਰਦੇਸ਼ਾਂ ਮੁਤਾਬਿਕ ਅੱਜ ਨਰਪਿੰਦਰ ਸਿੰਘ ਨੱਪੂ ਨੰਬਰਦਾਰ ਅਤੇ ਦਵਿੰਦਰ ਸਿੰਘ ਮੰਗਾ ਦੀ ਅਗਵਾਈ ਹੇਠ ਇਕ ਜਥਾ ਦੋਰਾਹਾ ਨੂੰ ਰਵਾਨਾ ਹੋਇਆ | ਨਰਪਿੰਦਰ ਸਿੰਘ ਨੱਪੂ ਨੇ ਦੱਸਿਆ ਕਿ ਜੱਟ ਮਹਾਂ ਸਭਾ ਕੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਲੱਖਾ ਰੌਣੀ ਦੀ ਅਗਵਾਈ ਹੇਠ ਅੱਜ ਅਣਗਿਣਤ ਮਜ਼ਦੂਰ ਅਤੇ ਕਿਸਾਨ ਪੰਜਾਬ ਬੰਦ ਅਤੇ ਚੱਕਾ ਜਾਮ ਕਰਨ ਲਈ ਪੂਰੀ ਇਕਸ਼ਰਤਾਂ ਨਾਲ ਪ੍ਰੋਗਰਾਮ ਉਲੀਕ ਕੇ ਗਏ | ਉਨ੍ਹਾਂ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਖ਼ਤਮ ਕਰਨ ਲਈ ਜੋ ਆਰਡੀਨੈਂਸ ਜਾਰੀ ਕੀਤਾ ਹੈ, ਅਸੀਂ ਮਰਦੇ ਦਮ ਤੱਕ ਇਸ ਦਾ ਵਿਰੋਧ ਕਰਾਂਗੇ ਅਤੇ ਆਰਡੀਨੈਂਸ ਵਿਰੁੱਧ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਹਾਂ | ਇਸ ਮੌਕੇ ਕਾਂਗਰਸੀ ਆਗੂ ਤੇ ਖੇਡ ਪ੍ਰਮੋਟਰ ਹਰਦੀਪ ਰੌਣੀ, ਹੈਪੀ ਰੌਣੀ, ਅਵਤਾਰ ਸਿੰਘ ਮੰਤਰੀ ਰੌਣੀ, ਕਾਮਰੇਡ ਸੰਦੀਪ ਸਿੰਘ, ਚਾਚਾ ਕਰਤਾਰ ਸਿੰਘ, ਅਮਨਦੀਪ ਸਿੰਘ, ਬਲਵੀਰ ਸਿੰਘ, ਜਗਰੂਪ ਸਿੰਘ ਸਮੇਤ ਹੋਰ ਹਾਜ਼ਰ ਸਨ |
ਕਿਸਾਨ ਬਿੱਲ ਦੇ ਵਿਰੋਧ ਵਿਚ ਕੱਢਿਆ ਰੋਸ ਮਾਰਚ
ਅਹਿਮਦਗੜ੍ਹ, (ਸੋਢੀ, ਪੁਰੀ, ਮਹੋਲੀ) - ਕੇਂਦਰ ਸਰਕਾਰ ਵਲੋਂ ਪਸ ਕੀਤੇ ਤਿੰਨ ਕਿਸਾਨ ਵਿਰੋਧੀ ਬਿੱਲਾ ਦੇ ਵਿਰੋਧ ਵਿਚ ਵੱਖ ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਤੇ ਅਹਿਮਦਗੜ੍ਹ ਸ਼ਹਿਰ ਮੁਕੰਮਲ ਬੰਦ ਰਿਹਾ ¢ ਇਸ ਮੌਕੇ ਇਕੱਤਰ ਹੋਏ ਵੱਖ ਵੱਖ ਪਾਰਟੀਆਂ ਦੇ ਆਗੂਆਂ ਗੁਰੂ ਤੇਗ ਬਹਾਦਰ ਚੌਕ ਵਿਚ ਧਰਨੇ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕੱਢਿਆਂ¢ ਇਸ ਮੌਕੇ ਕਾਂਗਰਸ ਪਾਰਟੀ ਤੇਜ਼ੀ ਕਮਾਲਪੁਰ, ਆਪ ਆਗੂ ਬਿੱਲੂ ਮਾਜਰੀ, ਵਿਕਾਸ ਟੰਡਨ, ਕਮਲਜੀਤ ਸਿੰਘ ਉੱਭੀ, ਮਨਿੰਦਰਪਾਲ ਸਿੰਘ ਸ਼ਹਿਰੀ ਪ੍ਰਧਾਨ ਲਿਪ, ਬਸਪਾ ਵਲੋਂ ਸਾਬਕਾ ਕੌਾਸਲਰ ਜੀਵਨ ਸਿੰਘ, ਅਮਰ ਸਿੰਘ ਸਰਾਓ, ਚੇਅਰਮੈਨ ਬਲਜਿੰਦਰ ਸਿੰਘ ਬੋਹੜਾਈ, ਹਰਨੇਕ ਸਿੰਘ ਸੇਖੋਂ, ਜੱਗਾ ਰਾਮ ਧਰਮਸੋਤ, ਅਮਨਦੀਪ ਸਿੰਘ ਸਰਾਓ, ਲੱਕੀ ਗਰਚਾ, ਕਮਿੱਕਰ ਰਾਮ, ਹਾਕਮ ਸੂਫੀ, ਵਰਿੰਦਰ ਤੋਤਾ, ਰਮਨ ਅਮਰਪੁਰਾ, ਛਿੰਦਰਪਾਲ ਸਿੰਘ, ਸਚਦੇਵ ਸਿੰਘ, ਕੁਲਵੰਤ ਸਿੰਘ ਸੋਨੂੰ, ਸੁਰਾਜ ਮੁਹੰਮਦ, ਰਣਧੀਰ ਸਿੰਘ ਹੰੂਝਣ, ਆਤਮਾ ਰਾਮ ਭੁੱਟਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ ਵੱਖ ਰਾਜਨੀਤਕ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ¢
ਸਾਹਨੇਵਾਲ 'ਚ ਵੀ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ
ਸਾਹਨੇਵਾਲ, (ਹਰਜੀਤ ਸਿੰਘ ਢਿੱਲੋਂ) - ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕਸਬਿਆਂ ਵਿਚ ਵੀ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ | ਸਾਹਨੇਵਾਲ ਵਿਚ ਵੀ ਬਾਜ਼ਾਰ ਮੁਕੰਮਲ ਬੰਦ ਰਹੇ, ਸੜਕਾਂ 'ਤੇ ਕਿਤੇ ਕੋਈ ਆਵਾਜਾਈ ਨਜ਼ਰ ਨਹੀਂ ਆਈ ਸਿਰਫ਼ ਕਿਸਾਨਾਂ ਵਲੋਂ ਧਰਨੇ ਲਗਾਉਣ ਦੀਆਂ ਸਰਗਰਮੀਆਂ ਦੀ ਚਰਚਾ ਚਾਰੇ ਪਾਸੇ ਰਹੀ¢
ਸ਼ੋ੍ਰਮਣੀ ਅਕਾਲੀ ਦਲ (ਅ) ਨੇ ਮੋਦੀ ਦਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਕੁਹਾੜਾ, (ਸੰਦੀਪ ਸਿੰਘ ਕੁਹਾੜਾ) - ਕੇਂਦਰ ਸਰਕਾਰ ਵਲੋਂ ਰਾਜ ਸਭਾ ਪਾਸ ਕੀਤੇ ਖੇਤੀ ਸੋਧ ਬਿੱਲ ਖ਼ਿਲਾਫ਼ ਕੁਹਾੜਾ ਚੌਕ ਵਿਚ ਸ਼੍ਰੋਮਣੀ ਅਕਾਲੀ ਦਲ (ਅ) ਲੁਧਿਆਣਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਪ੍ਰੀਤਮ ਸਿੰਘ ਮਾਨਗੜ੍ਹ ਦੀ ਅਗਵਾਈ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਧਰਨਾ ਦਿੱਤਾ ਗਿਆ¢ਇਸ ਮੌਕੇ ਮਾਨ ਦਲ ਦੇ ਆਗੂਆਂ ਤੇ ਵਰਕਰਾਂ ਵਲੋਂ ਕਿਸਾਨਾਂ ਦੇ ਹੱਕਾਂ ਲਈ ਹੱਥਾਂ ਵਿਚ ਕਾਲੀਆਂ ਝੰਡੀਆਂ ਫੜ੍ਹ ਕੇ 'ਨਰਿੰਦਰ ਮੋਦੀ ਕਿਸਾਨ ਵਿਰੋਧੀ' ਦੇ ਨਾਅਰੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬਲਜਿੰਦਰ ਸਿੰਘ ਪਾਂਗਲੀਆਂ, ਮੇਵਾ ਸਿੰਘ ਪਾਂਗਲੀ, ਕਮਲਪ੍ਰੀਤ ਸਿੰਘ, ਚਰਨ ਸਿੰਘ, ਬੂਟਾ ਸਿੰਘ, ਪਰਮਜੀਤ ਸਿੰਘ ਰਿੰਕਾਂ, ਬਲਵਿੰਦਰ ਸਿੰਘ, ਪ੍ਰਧਾਨ ਰੁਪਿੰਦਰ ਸਿੰਘ ਖ਼ਾਲਸਾ, ਬਲਵੰਤ ਸਿੰਘ ਢਿੱਲੋਂ ਸਰਪੰਚ ਭਾਗਪੁਰ, ਅਰਮਜੋਤ ਸਿੰਘ, ਗੁਰਮੇਲ ਸਿੰਘ ਕਨੇਚ, ਬੀਰ ਸਿੰਘ, ਪ੍ਰੀਤਮ ਸਿੰਘ ਬਿਲਗਾ, ਜੋਰਾ ਸਿੰਘ ਮਜਾਰਾ, ਜੋਧ ਸਿੰਘ ਪਾਂਗਲੀ, ਸੁਖਚੈਨ ਸਿੰਘ, ਭਜਨ ਸਿੰਘ ਕੁਹਾੜਾ, ਜਗਤਾਰ ਸਿੰਘ, ਜਸਵੰਤ ਸਿੰਘ ਦਰਬਾਰਾ ਸਿੰਘ ਆਦਿ ਹਾਜ਼ਰ ਸਨ |
ਖੇਤੀ ਬਿੱਲਾਂ ਖ਼ਿਲਾਫ਼ ਮਾਛੀਵਾੜਾ ਰਿਹਾ ਪੂਰਨ ਬੰਦ
ਮਾਛੀਵਾੜਾ ਸਾਹਿਬ, (ਮਨੋਜ ਕੁਮਾਰ)-ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਇਕ ਦਿਨ ਦਾ ਬੰਦ ਪੂਰੀ ਤਰਾ ਕਾਮਯਾਬ ਨਜ਼ਰ ਆਇਆ | ਸ਼ਹਿਰ ਦੇ ਵਿਭਿੰਨ ਥਾਵਾਂ ਗਨੀ ਖਾਂ ਨਬੀ ਖਾਂ ਗੇਟ ਤੇ ਖ਼ਾਲਸਾ ਮੇਨ ਚੌਾਕ ਤੇ ਕਿਸਾਨ ਜਥੇਬੰਦੀਆਂ ਆੜ੍ਹਤੀ ਐਸੋ. ਤੇ ਹੋਰ ਕਈ ਸਮਾਜ ਸੇਵੀ ਸੰਸਥਾਵਾਂ ਨੇ ਇਕ ਜੁਟਦਾ ਵਿਚ ਖੇਤੀ ਆਰਡੀਨੈਂਸ ਬਿੱਲਾਂ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ | ਇਸ ਦੌਰਾਨ ਸ਼ਹਿਰ ਪੂਰਨ ਤੋਰ ਤੇ ਬੰਦ ਰਿਹਾ ਤੇ ਸੜਕਾਂ 'ਤੇ ਇਕਾ ਦੁੱਕਾ ਆਵਾਜਾਈ ਨਜ਼ਰ ਆਈ | ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਬਲਬੀਰ ਸਿੰਘ ਨੇ ਇਹਨਾਂ ਬਿੱਲਾਂ ਨੂੰ ਕਿਸਾਨਾਂ ਦੇ ਕਾਲੇ ਭਵਿੱਖ ਦਾ ਨਾਂ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਨੂੰ ਬਰਬਾਦ ਕਰਨ ਦੀ ਕੋਈ ਕਸਰ ਨਹੀ ਛੱਡ ਰਹੀ ਤੇ ਪਹਿਲੀ ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਤਹਿਤ ਰੇਲਾਂ ਰੋਕੀਆਂ ਜਾਣਗੀਆਂ ਤੇ ਇਸ ਬਿੱਲ ਦੇ ਰੱਦ ਹੋਣ ਤੱਕ ਸੰਘਰਸ਼ ਦਾ ਇਹ ਬਿਗਲ ਇਸੇ ਤਰ੍ਹਾਂ ਹੀ ਜਾਰੀ ਰਹੇਗਾ | ਆੜ੍ਹਤੀ ਐੱਸ ਦੇ ਪ੍ਰਧਾਨ ਹਰਜਿੰਦਰ ਸਿੰਘ ਖੇੜਾ ਤੇ ਤੇਜਿੰਦਰ ਸਿੰਘ ਕੂਨਰ ਨੇ ਬਿੱਲ ਪ੍ਰਤੀ ਰੋਸ ਜ਼ਾਹਿਰ ਕਰਦਿਆ ਕਿਹਾ ਕਿ ਇਹ ਸੰਘਰਸ਼ ਬਹੁਤ ਲੰਬਾ ਜਾਵੇਗਾ ਤੇ ਜਦੋਂ ਸੂਬੇ ਦਾ ਹਰ ਨੌਜਵਾਨ ਦਿੱਲੀ ਨੂੰ ਕੂਚ ਕਰੇਗਾ ਤਾਂ ਮੋਦੀ ਸਰਕਾਰ ਦਾ ਤਖ਼ਤਾ ਹੀ ਪਲਟ ਜਾਵੇਗਾ | ਇਹ ਬਿੱਲ ਸਮਾਜ ਦੇ ਹਰ ਵਰਗ ਲਈ ਘਾਤਕ ਹੈ | ਇਸ ਮੌਕੇ ਕਿਸਾਨ ਯੂਨੀਅਨ ਉਗਰਾਹਾਂ ਨੇ ਵੀ ਆਪਣੇ ਵੱਖਰੇ ਰੋਸ ਪ੍ਰਦਰਸ਼ਨ ਵਿਚ ਇਹਨਾਂ ਪਾਸ ਹੋਏ ਬਿੱਲਾਂ ਨੂੰ ਸੂਬੇ ਦਾ ਭਵਿੱਖ ਧੁੰਦਲਾ ਦੱਸਿਆ | ਇਸ ਰੋਸ ਮੁਜ਼ਾਹਰੇ ਦੌਰਾਨ ਲਗਭਗ ਹਰੇਕ ਰਾਜਨੀਤਿਕ ਪਾਰਟੀ ਦੇ ਨੁਮਾਇੰਦੇ ਨੇ ਆਪਣਾ ਰੋਸ ਜ਼ਾਹਿਰ ਕੀਤਾ |
ਹੁਣ ਆਰ- ਪਾਰ ਦੀ ਲੜਾਈ ਲੜਾਂਗੇ, ਕਿਸਾਨ ਦਿੱਲੀ 'ਚ ਸੜਕਾਂ ਘੇਰਨਗੇ - ਰਾਜੇਵਾਲ
ਸਮਰਾਲਾ, (ਗੋਪਾਲ ਸੋਫ਼ਤ , ਕੁਲਵਿੰਦਰ ਸਿੰਘ) - ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਸੱਦੇ ਬੰਦ 'ਤੇ ਸਮਰਾਲਾ ਪੂਰਨ ਤੌਰ ਤੇ ਬੰਦ ਰਿਹਾ ਅਤੇ ਸੜਕਾਂ ਸੁੰਨਸਾਨ ਦਿਖਾਈ ਦਿੱਤੀਆਂ ¢ਕਿਸਾਨ ਜਥੇਬੰਦੀਆਂ ਵਲੋਂ ਸਮਰਾਲਾ ਦੇ ਨਵੇਂ ਬਾਈਪਾਸ 'ਤੇ ਰੋਸ ਧਰਨਾ ਦੇ ਕੇ ਕੌਮੀ ਰਾਜ ਮਾਰਗ ਬੰਦ ਰੱਖਿਆ ਗਿਆ ¢ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਸਮੁੱਚੇ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਕਸਬਿਆਂ ਸਮੇਤ ਉੱਤਰ ਭਾਰਤ ਲੱਗ ਸਾਰੇ ਇਲਾਕਿਆਂ ਵਿਚ ਕਿਸਾਨਾਂ ਨੇ ਸੜਕਾਂ ਰੋਕ ਕੇ ਆਵਾਜਾਈ ਠੱਪ ਰੱਖੀ ਹੈ¢ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿਸਾਨ ਇਹ ਆਰ -ਪਾਰ ਦੀ ਲੜਾਈ ਵਿਚ ਦਿੱਲੀ ਤੱਕ ਦੀਆਂ ਸੜਕਾਂ ਘੇਰਨ ਲਈ ਉਤਾਵਲੇ ਹਨ¢ ਰਾਜੇਵਾਲ ਨੇ ਅਕਾਲੀ ਦਲ ਵਲੋਂ ਵੱਖਰੇ ਰੋਸ ਧਰਨਿਆਂ ਨੂੰ ਸਿਆਸੀ ਡਰਾਮਾ ਦੱਸਦੇ ਹੋਏ ਕਿਸਾਨ ਜਥੇਬੰਦੀਆਂ ਨੂੰ ਸਮਰਥਨ ਦੇਣ ਵਾਲੀਆਂ ਹੋਰਨਾਂ ਸਾਰੀਆਂ ਧਿਰਾਂ ਦਾ ਧੰਨਵਾਦ ਵੀ ਕੀਤਾ¢ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ, ਬੀਕੇਯੂ ਰਾਜੇਵਾਲ ਦੇ ਤੇਜਿੰਦਰ ਸਿੰਘ ਤੇਜ਼ੀ ਅਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਤੇ ਆੜ੍ਹਤੀ ਐਸੋਸੀਏਸ਼ਨ ਦੇ ਆਲਮਦੀਪ ਸਿੰਘ ਮੱਲਮਾਜਰਾ ਨੇ ਸੰਬੋਧਨ ਕਰਦਿਆ ਕਿਹਾ ਕਿ ਕੇਂਦਰ ਵਲੋਂ ਪਾਸ ਕੀਤੇ ਖੇਤੀ ਸਬੰਧੀ ਨਵੇਂ ਕਾਨੂੰਨ ਯੋਜਨਾਬੱਧ ਢੰਗ ਨਾਲ ਮੌਜੂਦਾ ਕਿਸਾਨ ਹਿਤੈਸ਼ੀ ਮੰਡੀਕਰਨ ਢਾਂਚੇ ਨੂੰ ਤੋੜ ਕੇ ਕਾਰਪੋਰੇਟ ਅਦਾਰਿਆਂ ਨੂੰ ਲੁੱਟਣ ਦਾ ਅਧਿਕਾਰ ਦੇਣ ਦੀ ਚਾਲ ਹੈ¢ ਇਸ ਰੋਸ ਧਰਨੇ ਵਿਚ ਸਥਾਨਕ ਵਿਧਾਇਕ ਅਮਰੀਕ ਸਿੰਘ ਢਿੱਲੋਂ, ਗੁਰਤੇਜਪਾਲ ਸਿੰਘ ਭਗਵਾਨਪੁਰਾ, ਜੋਗਿੰਦਰ ਸਿੰਘ ਸੇਹ, ਰਿੰਕੂ ਥਾਪਰ, ਹਰਦੀਪ ਸਿੰਘ ਭਰਥਲਾ, ਅਕਾਊਾਟ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕੁਮਾਰ, ਲੋਕ ਇਨਸਾਫ਼ ਪਾਰਟੀ ਦੇ ਵਰਕਰ ਅਤੇ ਅਨਾਜ ਮੰਡੀਆਂ ਦੇ ਆੜ੍ਹਤੀ ਅਤੇ ਮਜ਼ਦੂਰ ਵੀ ਸ਼ਾਮਿਲ ਹੋਏ ¢
ਰਾੜਾ ਸਾਹਿਬ ਦਾ ਬਾਜ਼ਾਰ ਮੁਕੰਮਲ ਬੰਦ ਰਿਹਾ
ਰਾੜਾ ਸਾਹਿਬ, (ਸਰਬਜੀਤ ਸਿੰਘ ਬੋਪਾਰਾਏ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨੀ ਹਿਤਾਂ ਵਿਰੁੱਧ ਪਾਸ ਕੀਤੇ ਤਿੰਨ ਬਿਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਸੱਦੇ 1 ਨੂੰ ਭਰਪੂਰ ਹੁੰਗਾਰਾ ਦਿੰਦਿਆਂ ਅੱਜ ਸਥਾਨਕ ਕਸਬਾ ਪਿੰਡ ਕਰਮਸਰ (ਰਾੜਾ ਸਾਹਿਬ) ਦਾ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਿਹਾ | ਬਾਜ਼ਾਰ ਦੀਆਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਵੀ ਬੰਦ ਰਹੀਆ | ਸੜਕਾਂ ਤੇ ਲੋਕਾਂ ਦੀ ਕਾਰਾਂ ਤੇ ਮੋਟਰਸਾਈਕਲਾਂ ਤੇ ਟਾਵੀ-ਟਾਵੀ ਆਵਾਜਾਈ ਚੱਲਦੀ ਰਹੀ |
ਯੂਥ ਪ੍ਰਧਾਨ ਰਿੰਮੀ ਘੁਡਾਣੀ ਦੀ ਅਗਵਾਈ 'ਚ ਕਾਫ਼ਲਾ ਗਿਆ-
ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨੀ ਹਿਤਾਂ ਵਿਰੁੱਧ ਪਾਸ ਕੀਤੇ ਤਿੰਨ ਬਿੱਲਾਂ ਖ਼ਿਲਾਫ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਸਾਨੀ ਦੇ ਸਮਰਥਨ ਲਈ ਚੱਕਾ ਜਾਮ ਧਰਨੇ ਦੇ ਦਿੱਤੇ ਸੱਦੇ ਤਹਿਤ ਹਲਕਾ ਪਾਇਲ ਵਲੋਂ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ ਹੇਠ ਦੋਰਾਹਾ ਦਿੱਤੇ ਧਰਨੇ 'ਚ ਸਰਕਲ ਪਾਇਲ ਦੇ ਯੂਥ ਅਕਾਲੀ ਦਲ ਪ੍ਰਧਾਨ ਰਿੰਮੀ ਘੁਡਾਣੀ ਦੀ ਅਗਵਾਈ ਹੇਠ ਯੂਥ ਵਰਕਰਾਂ ਅਤੇ ਕਿਸਾਨਾਂ ਦਾ ਕਾਫ਼ਲਾ ਗਿਆ | ਇਸ ਮੌਕੇ ਬਲਦੇਵ ਸਿੰਘ, ਜਗਵਿੰਦਰ ਸਿੰਘ ਮਿੱਠੂ, ਅਰੁਣ ਕੁਮਾਰ, ਨੋਨੀ ਘੁਡਾਣੀ, ਜੱਗਾ ਘੁਡਾਣੀ, ਯੋਗੀ ਘਲੋਟੀ, ਸਿਕੰਦਰ ਸਿੰਘ, ਗਗਨ ਘੁਡਾਣੀ, ਗੁਰਦੀਪ ਸਿੰਘ ਬਿੱਲਾ, ਜਸਵਿੰਦਰ ਸਿੰਘ, ਹਰਮਨ ਸੋਹੀ, ਗਗਨ ਢਿੱਲੋਂ, ਪ੍ਰਵੀ ਜੋਇਆ ਆਦਿ ਸ਼ਾਮਿਲ ਸਨ |
ਕਿਸਾਨ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ ਤੱਕ ਅਕਾਲੀ ਦਲ ਸ਼ਾਂਤ ਨਹੀਂ ਬੈਠੇਗਾ
ਸਮਰਾਲਾ, (ਗੋਪਾਲ ਸੋਫ਼ਤ,ਕੁਲਵਿੰਦਰ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਨੇ ਸਥਾਨਕ ਮਾਛੀਵਾੜਾ ਰੋਡ 'ਤੇ ਧਰਨਾ ਦੇ ਕੇ ਚੱਕਾ ਜਾਮ ਕੀਤਾ | ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆ ਹਲਕੇ ਦੇ ਮੁੱਖ ਸੇਵਾਦਾਰ ਸੰਤਾ ਸਿੰਘ ਉਮੈਦਪੁਰੀ ਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਕਾਲੀ ਦਲ ਦੇ ਵਿਰੋਧ ਦੇ ਬਾਵਜੂਦ ਪਾਸ ਕਰਵਾਏ ਬਿੱਲਾਂ ਦਾ ਦੁਰ ਪ੍ਰਭਾਵ ਕਿਸਾਨਾਂ ਸਮੇਤ ਸਾਰੇ ਵਰਗਾਂ ਦੇ ਅਰਥਚਾਰੇ 'ਤੇ ਪਵੇਗਾ | ਉਨ੍ਹਾਂ ਕਿਹਾ ਜਦੋਂ ਤੱਕ ਇਹ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ ਤਾਂ ਅਕਾਲੀ ਦਲ ਉਦੋਂ ਤੱਕ ਸ਼ਾਂਤ ਨਹੀਂ ਬੈਠੇਗਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੀ ਰਾਖੀ ਲਈ ਪਹਿਰੇਦਾਰੀ ਕਰਦਾ ਰਿਹਾ ਹੈ ਤੇ ਇਸੇ ਕੜੀ ਤਹਿਤ ਕੇਂਦਰ ਦੀ ਵਜ਼ੀਰੀ ਛੱਡ ਕੇ ਸੜਕਾਂ 'ਤੇ ਡਟ ਗਿਆ ਹੈ, ਕਿਉਂਕਿ ਭਾਜਪਾ ਨੇ ਗੱਠਜੋੜ ਦੇ ਸਭ ਤੋਂ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਦੀ ਵੀ ਸਲਾਹ ਨਹੀਂ ਲਈ ਗਈ ਬਲਕਿ ਅਕਾਲੀ ਦਲ ਦੇ ਵਿਰੋਧ ਦੇ ਬਾਵਜੂਦ ਵੀ ਪਾਰਲੀਮੈਂਟ 'ਚ ਕਾਨੂੰਨ ਪਾਸ ਕਰ ਦਿੱਤੇ ਗਏ | ਇਸ ਮੌਕੇ 'ਤੇ ਯੂਥ ਕੋਰ ਕਮੇਟੀ ਮੈਂਬਰ ਪਰਮਜੀਤ ਸਿੰਘ ਢਿੱਲੋਂ ਤੇ ਅਕਾਲੀ ਦਲ ਦੇ ਯੂਥ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨ ਵਾਪਸ ਕਰਵਾਉਣ ਲਈ ਕਿਸਾਨਾਂ, ਆੜ੍ਹਤੀਏ, ਦੁਕਾਨਦਾਰਾ ਸਮੇਤ ਪੰਜਾਬ ਦੀ ਨੌਜਵਾਨੀ ਵੀ ਅਕਾਲੀ ਦਲ ਦੇ ਇਸ ਸੰਘਰਸ਼ 'ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰ ਰਹੀ ਹੈ | ਇਸ ਮੌਕੇ ਤੇ ਗੁਰਮੀਤ ਸਿੰਘ ਢੀਂਡਸਾ, ਭਗਵਾਨ ਸਿੰਘ ਰੁਪਾਲੋਂ, ਹਰਪ੍ਰੀਤ ਸਿੰਘ ਬਾਲਿਓਾ, ਲਾਲਾ ਮੰਗਤ ਰਾਏ, ਸਤਵੀਰ ਸਿੰਘ ਸੇਖੋਂ, ਸੁਰਿੰਦਰਪਾਲ ਸਿੰਘ ਢਿੱਲੋਂ, ਜਸਮੇਲ ਸਿੰਘ ਬੌਾਦਲੀ, ਸੋਹਣ ਸਿੰਘ ਦਾਊਦਪੁਰ, ਮਨਿੰਦਰਜੀਤ ਸਿੰਘ ਜੋਨੀ, ਯਾਦਵਿੰਦਰ ਸਿੰਘ ਯਾਦੂ ਭੰਗਲਾਂ, ਗੁਰਮੀਤ ਸਿੰਘ ਭੌਰਲਾ, ਹਰਦੀਪ ਸਿੰਘ ਬਹਿਲੋਲਪੁਰ, ਅਮਰੀਕ ਸਿੰਘ ਹੇੜੀਆਂ, ਰੁਪਿੰਦਰ ਸਿੰਘ ਬੈਨੀਪਾਲ, ਸੁਦਾਗਰ ਸਿੰਘ ਭਗਵਾਨਪੁਰਾ, ਅੰਮਿ੍ਤਪਾਲ ਸਿੰਘ ਲੱਧੜਾਂ, ਦਵਿੰਦਰ ਸਿੰਘ ਬਵੇਜਾ, ਦਲਜੀਤ ਸਿੰਘ ਗਿੱਲ, ਪਲਵਿੰਦਰ ਸਿੰਘ ਬੱਲੀ, ਸਰਬਜੀਤ ਸਿੰਘ ਪਪੜੌਦੀ, ਮਨਦੀਪ ਚੋਪੜਾ ਆਦਿ ਹਾਜ਼ਰ ਸਨ |
ਪੰਜਾਬ ਬੰਦ ਦੇ ਸੱਦੇ 'ਤੇ ਧਰਨੇ 'ਚ ਵੱਖ-ਵੱਖ ਜਥੇਬੰਦੀਆਂ ਸਮੇਤ ਲੋਕਾਂ ਦਾ ਸਮਰਥਨ ਮਿਲਿਆ
ਕੇਂਦਰ ਦੀਆਂ ਕਿਸਾਨ, ਮਜ਼ਦੂਰ ਮਾਰੂ ਨੀਤੀਆਂ ਨੂੰ ਪ੍ਰਵਾਨ ਨਹੀਂ ਕਰਾਂਗੇ : ਆਗੂ
ਮਾਛੀਵਾੜਾ ਸਾਹਿਬ, ( ਪੱਤਰ ਪ੍ਰੇਰਕ) - ਕੇਂਦਰ ਸਰਕਾਰ ਦੇ ਪਾਸ ਕੀਤੇ ਗਏ 3 ਖੇਤੀ ਆਰਡੀਨੈਂਸਾਂ ਖ਼ਿਲਾਫ਼ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਅੱਜ ਦੇ ਬੰਦ ਦੇ ਸੱਦੇ 'ਤੇ ਮਾਛੀਵਾੜਾ ਵਿਖੇ ਕਿਸਾਨਾਂ ਵਲੋਂ ਲਗਾਏ ਧਰਨੇ 'ਚ ਆੜ੍ਹਤੀ, ਦੁਕਾਨਦਾਰ, ਸਮਾਜ ਸੇਵੀ ਜਥੇਬੰਦੀਆਂ ਤੋਂ ਇਲਾਵਾ ਲੋਕਾਂ ਦਾ ਵੱਡਾ ਸਮਰਥਨ ਦੇਖਣ ਨੂੰ ਮਿਲਿਆ ਅਤੇ ਇਸ ਧਰਨੇ ਰਾਹੀਂ ਕਿਸਾਨ ਤੇ ਜਥੇਬੰਦੀਆਂ ਦੇ ਆਗੂਆਂ ਨੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨ ਮਾਰੂ ਆਰਡੀਨੈਂਸ ਰੱਦ ਨਾ ਕੀਤੇ ਤਾਂ ਇਸ ਤੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਮਾਛੀਵਾੜਾ ਦੇ ਮੇਨ ਖ਼ਾਲਸਾ ਚੌਾਕ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਆੜ੍ਹਤੀ ਐਸੋਸੀਏਸ਼ਨ, ਦੁਕਾਨਦਾਰ ਯੂਨੀਅਨ, ਸੀ.ਪੀ.ਆਈ, ਲੋਕ ਸੰਘਰਸ਼ ਕਮੇਟੀ, ਭਿ੍ਸ਼ਟਾਚਾਰ ਵਿਰੋਧੀ ਫ਼ਰੰਟ, ਅਕਾਊਾਟੈਂਟ ਵੈੱਲਫੇਅਰ ਐਸੋਸੀਏਸ਼ਨ, ਆਲ ਇੰਡੀਆ ਸਟੂਡੈਂਟ ਫੈਡਰੇਸ਼ਨ, ਪੈਨਸ਼ਨਰਜ਼ ਮਹਾਂ ਸੰਘ, ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦੀ ਆਰਥਿਕਤਾ ਨੂੰ ਖ਼ਤਮ ਕਰਨ ਲਈ ਇਹ ਕਿਸਾਨ ਮਾਰੂ 3 ਆਰਡੀਨੈਂਸ ਵੱਡੇ ਘਰਾਣਿਆਂ ਦੇ ਕਹਿਣ 'ਤੇ ਪਾਸ ਕੀਤੇ ਹਨ ਤੇ ਕੇਂਦਰ ਸਰਕਾਰ ਦੇ ਕਿਸਾਨ, ਛੋਟੇ ਵਪਾਰੀਆਂ ਤੇ ਮਜ਼ਦੂਰ ਮਾਰੂ ਨੀਤੀਆਂ ਨੂੰ ਪੰਜਾਬ ਦੇ ਲੋਕ ਹਰਗਿਜ਼ ਪ੍ਰਵਾਨ ਨਹੀਂ ਕਰਨਗੇ ਅਤੇ ਸਰਕਾਰ ਖ਼ਿਲਾਫ਼ ਇਨ੍ਹਾਂ ਤਿੰਨੇ ਆਰਡੀਨੈਂਸਾਂ ਨੂੰ ਰੱਦ ਕਰਾਉਣ ਤੱਕ ਆਪਣਾ ਵਿਰੋਧ ਜਾਰੀ ਰੱਖਿਆ ਜਾਵੇਗਾ | ਇਸ ਧਰਨੇ 'ਚ ਕਿਸਾਨ ਆਗੂ ਅਮਰੀਕ ਸਿੰਘ ਧਾਰੀਵਾਲ, ਸੁਖਵਿੰਦਰ ਸਿੰਘ ਭੱਟੀਆਂ, ਤੇਜਿੰਦਰ ਸਿੰਘ ਕੂੰਨਰ, ਹਰਜਿੰਦਰ ਸਿੰਘ ਖੇੜਾ, ਨਗਰ ਕੌਾਸਲ ਪ੍ਰਧਾਨ ਸੁਰਿੰਦਰ ਕੁੰਦਰਾ, ਉਜਾਗਰ ਸਿੰਘ ਬੈਨੀਪਾਲ, ਚੇਅਰਮੈਨ ਦਰਸ਼ਨ ਕੁਮਾਰ ਕੁੰਦਰਾ, ਕਸ

ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਤੇ 'ਐਪ' ਨਜ਼ਰ ਰੱਖੇਗਾ - ਗੀਤਿਕਾ ਸਿੰਘ

ਸਮਰਾਲਾ, 25 ਸਤੰਬਰ (ਗੋਪਾਲ ਸੋਫ਼ਤ ) - ਸਥਾਨਕ ਐੱਸ. ਡੀ. ਐਮ. ਗੀਤਿਕਾ ਸਿੰਘ ਨੇ ਸਬ ਡਿਵੀਜ਼ਨ ਦੇ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਪੰਚਾਇਤਾਂ ਨਾਲ ਤਾਲਮੇਲ ਕਰਕੇ ਪਿੰਡਾਂ 'ਚ ਪਰਾਲੀ ਨੂੰ ਅੱਗ ਨਾ ਲਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ¢ ਇਸ ਸਬੰਧੀ ਸਬ ...

ਪੂਰੀ ਖ਼ਬਰ »

ਕਸਬਿਆਂ 'ਚ ਖੇਤੀ ਬਿਲਾਂ ਵਿਰੁੱਧ ਪੰਜਾਬ ਬੰਦ ਰਿਹਾ ਸਫਲ-ਰਸਤੇ ਰਹੇ ਸੁੰਨਸਾਨ...

ਗਿਣਤੀ ਵਿਚ ਕਿਸਾਨਾਂ ਵਲੋਂ ਟਰੈਕਟਰਾਂ ਤੇ ਆਪ ਮੁਹਾਰੇ ਸ਼ਿਰਕਤ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਗ਼ੁੱਸਾ ਜ਼ਾਹਿਰ ਕੀਤਾ ਗਿਆ¢ ਇੱਥੇ ਧਰਨੇ ਦੌਰਾਨ ਕਿਸਾਨਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨੇ ਕਿਸਾਨਾਂ ਲਈ ਕੁੱਝ ਨਹੀ ਕੀਤਾ, ਜਦਕਿ ...

ਪੂਰੀ ਖ਼ਬਰ »

ਪ੍ਰੋ: ਚੀਮਾ ਤੇ ਜਥੇਦਾਰ ਜੱਲ੍ਹਾ ਦੀ ਅਗਵਾਈ 'ਚ ਵਰਕਰਾਂ ਨੇ ਰੋਸ ਧਰਨੇ 'ਚ ਸ਼ਮੂਲੀਅਤ ਕੀਤੀ

ਦੋਰਾਹਾ, 25 ਸਤੰਬਰ (ਮਨਜੀਤ ਸਿੰਘ ਗਿੱਲ)-ਖੇਤੀ ਆਰਡੀਨੈਂਸਾਂ ਖ਼ਿਲਾਫ਼ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਰਾਸ਼ਟਰੀ ਰਾਜ ਮਾਰਗ ਦੋਰਾਹਾ 'ਤੇ ਦਿੱਤੇ ਰੋਸ ਧਰਨੇ ਵਿਚ ਪੰਜਾਬ ਯੂਥ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੋ: ਭੁਪਿੰਦਰ ਸਿੰਘ ਚੀਮਾ ਤੇ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ ਹਰ ਕੁਰਬਾਨੀ ਦੇਵੇਗਾ- ਸ਼ਿਵਾਲਿਕ

ਡੇਹਲੋਂ, 25 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਕੇਂਦਰ ਸਰਕਾਰ ਵਲੋਂ ਖੇਤੀ ਸੰਬੰਧੀ ਪਾਸ ਕੀਤੇ ਤਿੰਨ ਆਰਡੀਨੈਂਸਾਂ ਖ਼ਿਲਾਫ਼ ਵਿਧਾਨ ਸਭਾ ਹਲਕਾ ਗਿੱਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਸਾਬਕਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਖੇਤੀ ਬਿੱਲ ਕਿਸਾਨ ਵਿਰੋਧੀ-ਘਵੱਦੀ/ਮਾਂਗਟ

ਡੇਹਲੋਂ, 25 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਕੇਂਦਰ ਸਰਕਾਰ ਵਲੋਂ ਖੇਤੀ ਸੰਬੰਧੀ ਪਾਸ ਕੀਤੇ ਬਿੱਲਾਂ ਖ਼ਿਲਾਫ਼ ਅੱਜ ਕਾਂਗਰਸ ਪਾਰਟੀ ਵਲੋਂ ਲੁਧਿਆਣਾ-ਮਾਲੇਰਕੋਟਲਾ ਸੜਕ 'ਤੇ ਹੋਟਲ ਸੀ-ਵੰਨ ਨੇੜੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਇਲਾਕੇ ਦੇ ਵੱਡੀ ਗਿਣਤੀ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਪ੍ਰਧਾਨ ਦੀਪੀ ਮਾਂਗਟ ਦੀ ਅਗਵਾਈ 'ਚ ਔਰਤਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਮੁਜ਼ਾਹਰਾ

ਦੋਰਾਹਾ, 25 ਸਤੰਬਰ (ਮਨਜੀਤ ਸਿੰਘ ਗਿੱਲ)-ਹਲਕਾ ਪਾਇਲ ਤੋਂ ਮਹਿਲਾ ਕਾਂਗਰਸ ਪਾਰਟੀ ਦੀ ਪ੍ਰਧਾਨ ਬੀਬੀ ਸਤਿੰਦਰਦੀਪ ਕੌਰ ਦੀਪੀ ਮਾਂਗਟ ਦੀ ਅਗਵਾਈ 'ਚ ਦੱਖਣੀ ਬਾਈਪਾਸ 'ਤੇ ਪਿੰਡ ਰਾਮਪੁਰ ਪਾਸ ਕੇਂਦਰ ਸਰਕਾਰ ਖ਼ਿਲਾਫ਼ ਔਰਤਾਂ ਤੇ ਸਥਾਨਕ ਕਾਂਗਰਸੀ ਆਗੂਆਂ ਤੇ ਵਰਕਰਾਂ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX