ਤਾਜਾ ਖ਼ਬਰਾਂ


ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  14 minutes ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  35 minutes ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 1 hour ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹਾਈ ਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ
. . .  1 day ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
ਮੁੱਖ ਮੰਤਰੀ ਵਲੋਂ ਸ਼ਹੀਦ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਵਾਸ ਪੁਰ ਨਿਵਾਸੀ 18 ਜੇ.ਏ.ਕੇ. ਆਰ.ਆਈ.ਐੱਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ...
ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਕਿਸਾਨਾਂ ਅੱਗੇ ਰੁਕਾਵਟਾਂ ਪਾਉਣ ਦੀ ਨਿਖੇਧੀ
. . .  1 day ago
ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਸਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ...
ਹਾਰਦਿਕ ਪੰਡਿਆ ਵਨਡੇ ਕ੍ਰਿਕਟ ਵਿਚ 1000 ਦੌੜਾਂ ਬਣਾਉਣ ਵਾਲਾ ਸਭ ਤੋਂ ਤੇਜ਼ ਭਾਰਤੀ ਖਿਡਾਰੀ
. . .  1 day ago
ਨਵੀਂ ਦਿੱਲੀ, 27 ਨਵੰਬਰ - ਭਾਰਤੀ ਸਟਾਰ ਹਾਰਦਿਕ ਪਾਂਡਿਆ ਨੇ ਆਸਟਰੇਲੀਆ ਖਿਲਾਫ ਅਰਧ ਸੈਂਕੜਾ ਖੇਡ ਕੇ , ਇਸ ਸਮੇਂ ਦੌਰਾਨ, ਪੰਡਿਆ ਨੇ ਆਪਣੇ ਨਾਮ ਦੀ ਇੱਕ ਵਿਸ਼ੇਸ਼ ਪ੍ਰਾਪਤੀ ਵੀ ...
ਸਰਕਾਰੀ ਸਕੂਲ ਲਾਂਬੜਾ ਦੀ ਅਧਿਆਪਕਾਂ ਦੀ ਕੋਰੋਨਾ ਕਾਰਨ ਮੌਤ
. . .  1 day ago
ਲਾਂਬੜਾ ,27 ਨਵੰਬਰ {ਪਰਮੀਤ ਗੁਪਤਾ}-ਲਾਂਬੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬਤੌਰ ਸਮਾਜਿਕ ਸਿੱਖਿਆ ਦੀ ਅਧਿਆਪਿਕਾ ਵਜੋਂ ਤਾਇਨਾਤ ਮੈਡਮ ਇੰਦੂ ਚਮਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ
ਮੰਦੀ 'ਤੇ ਸਰਕਾਰ ਦੀ ਮੋਹਰ, ਦੂਜੀ ਤਿਮਾਹੀ' ਚ -7.5% ਦਾ ਵਾਧਾ
. . .  1 day ago
ਨਵੀਂ ਦਿੱਲੀ, 27 ਨਵੰਬਰ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਜੀਡੀਪੀ ਦੇ ਵਾਧੇ ਦੇ ਅੰਕੜੇ ਸ਼ੁੱਕਰਵਾਰ, 27 ਨਵੰਬਰ ਨੂੰ ਦੂਜੀ ਵਾਰ ਆਏ ਹਨ । ਵਿੱਤੀ ਸਾਲ 2020-21 ਦੀ ਦੂਜੀ ਜਾਂ ਸਤੰਬਰ ਦੀ ਤਿਮਾਹੀ ਵਿਚ, ਜੀਡੀਪੀ ਵਾਧਾ 7.5% ਤੇ ਨਕਾਰਾਤਮਕ ...
ਹਰਿਆਣਾ ‘ਚ ਕਿਸਾਨ ਕਾਫਲੇ ਦਾ ਪਲਕ ਵਿਛਾ ਸਵਾਗਤ
. . .  1 day ago
ਡੱਬਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣੇ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਵਧਦੇ ਪੰਜਾਬ ਦੇ ਕਿਸਾਨ ਕਾਫਲੇ ਦਾ ਥਾਂ ਥਾਂ ਭਰਵਾਂ ਸਵਾਗਤ ਕੀਤਾ ਹੈ । ਰਾਹ ਵਿੱਚ ਪਿੰਡਾਂ ’ਚ ...
ਭਾਜਪਾ ਆਗੂ ਨੇ ਕੇਂਦਰ ਸਰਕਾਰ ਨੂੰ ਦਿੱਤੀ ਨਸੀਹਤ, ਖੇਤੀ ਸੰਘਰਸ਼ ਦੇ ਸ਼ਾਂਤੀਪੂਰਵਕ ਹੱਲ ਲਈ ਕੇਂਦਰ ਖੁੱਲ੍ਹ-ਦਿਲੀ ਦਿਖਾਵੇ
. . .  1 day ago
ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸਾਬਕਾ ਕੌਮੀ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਸੰਘਰਸ਼ ਕਾਰਨ...
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ
. . .  1 day ago
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ....................
ਅੰਮ੍ਰਿਤਸਰ 'ਚ ਕੋਰੋਨਾ ਦੇ 68 ਨਵੇਂ ਮਾਮਲੇ ਆਏ ਸਾਹਮਣੇ, 3 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 68 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ
. . .  1 day ago
ਫ਼ਿਰੋਜ਼ਪੁਰ, 27 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ 'ਚ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਨੂੰ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ । ਇਸ ਨੂੰ ਲੈ ਕੇ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 103 ਨਵੇਂ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਲੁਧਿਆਣਾ, 27 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ...
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਸ੍ਰੀ ਹਰਮਿੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 27 ਨਵੰਬਰ (ਹਰਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਬੀਬੀ ਜਗੀਰ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ...
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜੰਡਿਆਲਾ ਗੁਰੂ ਤੋਂ ਟਰੈਕਟਰ-ਟਰਾਲੀਆਂ ਅਤੇ ਜੀਪਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  1 day ago
ਜੰਡਿਆਲਾ ਗੁਰੂ, 27 ਨਵੰਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ...
ਕਿਸਾਨਾਂ ਨੂੰ ਦੁਨੀਆ ਦੀ ਕੋਈ ਤਾਕਤ ਨਹੀਂ ਰੋਕ ਸਕਦੀ, ਮੋਦੀ ਸਰਕਾਰ ਨੂੰ ਵਾਪਸ ਲੈਣੇ ਪੈਣਗੇ ਕਾਲੇ ਕਾਨੂੰਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 27 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ...
ਦਿੱਲੀ ਜਾ ਰਹੇ ਕਿਸਾਨਾਂ ਦੇ ਟਰੈਕਟਰ-ਟਰਾਲੀ ਨਾਲ ਕਰਨਾਲ ਨੇੜੇ ਵਾਪਰਿਆ ਹਾਦਸਾ
. . .  1 day ago
ਸੰਘੋਲ, 27 ਨਵੰਬਰ (ਹਰਜੀਤ ਸਿੰਘ ਮਾਵੀ)- ਬੀਤੇ ਕੱਲ੍ਹ ਬਲਾਕ ਖਮਾਣੋਂ ਦੇ ਪਿੰਡ ਰਾਣਵਾਂ ਤੋਂ ਕਿਸਾਨ ਅੰਦੋਲਨ 'ਚ ਸ਼ਾਮਿਲ ਹੋ ਕੇ ਦਿੱਲੀ ਜਾ ਰਹੇ ਕਿਸਾਨਾਂ ਦੀ ਟਰੈਕਟਰ-ਟਰਾਲੀ ਕਰਨਾਲ ਕੋਲ ਹਾਦਸੇ ਦਾ ਸ਼ਿਕਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋੜੀਂਦੀ ਤਬਦੀਲੀ ਦੀ ਸ਼ੁਰੂਆਤ ਸਾਡੇ ਤੋਂ ਹੀ ਹੋਵੇਗੀ। -ਮਹਾਤਮਾ ਗਾਂਧੀ

ਸੰਪਾਦਕੀ

ਬੰਦ ਦੇ ਭਰਪੂਰ ਹੁੰਗਾਰੇ ਤੋਂ ਬਾਅਦ

ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਦੇਸ਼ ਭਰ ਦੇ ਹੋਰ ਕਈ ਸੂਬਿਆਂ ਵਿਚ ਐਲਾਨੇ ਬੰਦ ਨੂੰ ਵੱਡਾ ਤੇ ਭਰਪੂਰ ਹੁਲਾਰਾ ਮਿਲਿਆ ਹੈ। ਇਸ ਬੰਦ ਦਾ ਸਬੰਧ ਸੰਸਦ ਦੇ ਮੌਨਸੂਨ ਇਜਲਾਸ ਵਿਚ ਪਾਸ ਕੀਤੇ ਗਏ ਖੇਤੀ ਸਬੰਧੀ 3 ਬਿੱਲਾਂ ਨਾਲ ਹੈ। ਚਾਹੇ ਸਰਕਾਰ ਵਲੋਂ ਇਨ੍ਹਾਂ ਬਿੱਲਾਂ ਸਬੰਧੀ ਵੱਡੇ ਸਪੱਸ਼ਟੀਕਰਨ ਦਿੰਦਿਆਂ ਦਾਅਵੇ ਕੀਤੇ ਜਾ ਰਹੇ ਹਨ ਕਿ ਇਹ ਕਿਸਾਨਾਂ ਦੇ ਹੱਕ ਵਿਚ ਹਨ ਅਤੇ ਇਨ੍ਹਾਂ ਨਾਲ ਕਿਸਾਨਾਂ ਦੀ ਆਮਦਨ ਵਧ ਜਾਏਗੀ ਪਰ ਆਮ ਕਿਸਾਨ ਨੂੰ ਇਨ੍ਹਾਂ ਦਾਅਵਿਆਂ ਅਤੇ ਵਾਅਦਿਆਂ 'ਤੇ ਵਿਸ਼ਵਾਸ ਹੋਇਆ ਨਹੀਂ ਜਾਪਦਾ। ਜਿਸ ਤਰ੍ਹਾਂ ਇਨ੍ਹਾਂ ਬਿੱਲਾਂ ਸਬੰਧੀ ਐਲਾਨ ਕੀਤਾ ਗਿਆ, ਸੰਸਦ ਵਿਚ ਜਿਸ ਢੰਗ ਨਾਲ ਇਹ ਕਾਹਲੀ ਵਿਚ ਪਾਸ ਕਰਵਾਏ ਗਏ, ਇਸ ਤੋਂ ਇਹ ਮਹਿਸੂਸ ਹੁੰਦਾ ਹੈ ਕਿ ਸਰਕਾਰ ਸੰਸਦ ਵਿਚ ਆਪਣਾ ਬਹੁਮਤ ਹੋਣ ਕਾਰਨ ਇਨ੍ਹਾਂ ਨੂੰ ਧੱਕੇ ਨਾਲ ਪਾਸ ਕਰਵਾਉਣ ਦੇ ਰੌਂਅ ਵਿਚ ਰਹੀ ਹੈ। ਇਨ੍ਹਾਂ ਸਬੰਧੀ ਵਿਸਥਾਰਤ ਰੂਪ ਵਿਚ ਬਹਿਸ ਨਹੀਂ ਕਰਵਾਈ ਗਈ ਅਤੇ ਇਨ੍ਹਾਂ ਨੂੰ ਦੋਵਾਂ ਸਦਨਾਂ ਵਿਚ ਜ਼ਬਾਨੀ ਵੋਟਾਂ ਨਾਲ ਹੀ ਪਾਸ ਕਰਵਾ ਲਿਆ ਗਿਆ।
ਦੇਸ਼ ਵਿਚ ਇਸ ਖੇਤਰ ਵਿਚ 85 ਫ਼ੀਸਦੀ ਛੋਟਾ ਕਿਸਾਨ ਹੈ। ਉਹ ਆਪੋ-ਆਪਣੇ ਰਾਜਾਂ ਵਿਚ ਚੱਲ ਰਹੇ ਮੰਡੀਆਂ ਦੇ ਪ੍ਰਬੰਧ 'ਚੋਂ ਕਿਵੇਂ ਬਾਹਰ ਨਿਕਲੇਗਾ? ਇਹ ਉਸ ਦੀ ਸਮਝ ਤੋਂ ਪਰ੍ਹੇ ਦੀ ਗੱਲ ਹੈ। ਵੱਡੀਆਂ ਕੰਪਨੀਆਂ ਨਾਲ ਆਪਣੀਆਂ ਥੋੜ੍ਹੀਆਂ ਜ਼ਮੀਨਾਂ ਕਾਰਨ ਕਿਵੇਂ ਸਮਝੌਤੇ ਕਰੇਗਾ? ਜਿਹੜੀ ਥੋੜ੍ਹੀ-ਬਹੁਤੀ ਜ਼ਮੀਨ ਉਸ ਨੂੰ ਆਪਣੇਪਨ ਤੇ ਆਜ਼ਾਦੀ ਦਾ ਅਹਿਸਾਸ ਦੁਆਉਂਦੀ ਸੀ, ਉਸ 'ਤੇ ਵੀ ਖੇਤੀ ਉਹ ਬਾਹਰਲਿਆਂ ਦੇ ਇਸ਼ਾਰੇ 'ਤੇ ਅਤੇ ਉਨ੍ਹਾਂ ਦੀਆਂ ਹਦਾਇਤਾਂ ਅਨੁਸਾਰ ਹੀ ਕਰੇਗਾ। ਜੇ ਅਜਿਹਾ ਨਹੀਂ ਤਾਂ ਉਹ ਆਪਣੀ ਫ਼ਸਲ ਨੂੰ ਕਿੱਥੇ ਤੇ ਕਿਵੇਂ ਵੇਚ ਸਕੇਗਾ, ਇਸ ਬਾਰੇ ਕੋਈ ਪੁਖਤਾ ਪ੍ਰਬੰਧ ਸਾਹਮਣੇ ਨਹੀਂ ਆਏ। ਕੀ ਮੰਡੀਆਂ ਦੇ ਟੁੱਟਣ ਜਾਂ ਕਮਜ਼ੋਰ ਪੈਣ ਜਾਣ ਨਾਲ ਉਸ ਦਾ ਥੋੜ੍ਹਾ-ਬਹੁਤ ਅਸਾਸਾ ਵੀ ਖਿੱਲਰ-ਪੁੱਲਰ ਤਾਂ ਨਹੀਂ ਜਾਏਗਾ? ਕੀ ਉਸ ਅੰਦਰ ਆਪਣੀ ਜ਼ਮੀਨ ਪ੍ਰਤੀ ਆਪਣੇਪਨ ਦੀ ਭਾਵਨਾ ਬਣੀ ਰਹੇਗੀ, ਕੀ ਸਰਕਾਰ ਵਲੋਂ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਦੇ ਮੇਚ ਦਾ ਉਹ ਹੋ ਸਕੇਗਾ? ਸਾਹਮਣੇ ਦੀਆਂ ਹਕੀਕਤਾਂ ਅਤੇ ਚੁਣੌਤੀਆਂ ਵਿਚ ਘਿਰੇ ਛੋਟੇ ਕਿਸਾਨ ਦਾ ਗੁੱਸਾ ਵਧਦਾ ਨਜ਼ਰ ਆ ਰਿਹਾ ਹੈ। ਸਰਕਾਰ ਦੇ ਇਹ ਬਿੱਲ ਉਸ ਦੇ ਗੁੱਸੇ ਦਾ ਕੇਂਦਰ ਬਿੰਦੂ ਬਣੇ ਨਜ਼ਰ ਆਉਂਦੇ ਹਨ। ਇਸੇ ਲਈ ਹੀ ਬੰਦ ਨੂੰ ਬੜਾ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਅੱਜ ਪੈਦਾ ਹੋਏ ਕਿਸਾਨੀ ਦੇ ਉਭਾਰ ਕਾਰਨ ਕਾਂਗਰਸ ਸਮੇਤ ਹੋਰ ਬਹੁਤੀਆਂ ਵਿਰੋਧੀ ਪਾਰਟੀਆਂ ਕਿਸਾਨ ਦੇ ਸੰਘਰਸ਼ ਨਾਲ ਆਪਣੇ-ਆਪ ਨੂੰ ਜੋੜਨ ਦਾ ਯਤਨ ਕਰ ਰਹੀਆਂ ਹਨ। ਦੂਸਰੇ ਪਾਸੇ ਇਸੇ ਹੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿਚ ਵਿਰੋਧੀ ਦਲਾਂ 'ਤੇ ਦੋਸ਼ ਲਗਾਉਂਦਿਆਂ ਇਹ ਕਿਹਾ ਹੈ ਕਿ ਉਹ ਕਿਸਾਨਾਂ ਦੇ ਮੋਢਿਆਂ 'ਤੇ ਬੰਦੂਕ ਰੱਖ ਕੇ ਚਲਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਨੂੰ ਭੁਚਲਾ ਕੇ ਆਪਣੇ ਸਿਆਸੀ ਮੰਤਵ ਸਿੱਧੇ ਕਰ ਰਹੇ ਹਨ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਨਾਲ ਸਬੰਧਿਤ ਆਗੂਆਂ ਤੇ ਵਰਕਰਾਂ ਨੂੰ ਇਹ ਕਿਹਾ ਹੈ ਕਿ ਉਹ ਕੀਤੇ ਜਾ ਰਹੇ ਇਸ ਪ੍ਰਚਾਰ ਦਾ ਜਵਾਬ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਦਲ ਹੀ ਭਰਮ ਫੈਲਾ ਰਹੇ ਹਨ। ਪਾਰਟੀ ਵਰਕਰਾਂ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਕਿਸਾਨਾਂ ਦੇ ਵਧੀਆ ਭਵਿੱਖ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਉਣ ਅਤੇ ਇਹ ਦੱਸਣ ਕਿ ਉਨ੍ਹਾਂ ਦੀ ਉੁਪਜ ਮੰਡੀਆਂ ਤੋਂ ਬਾਹਰ ਜ਼ਿਆਦਾ ਭਾਅ 'ਤੇ ਵਿਕੇਗੀ। ਪਰ ਜਿਥੋਂ ਤੱਕ ਫ਼ਸਲਾਂ ਅਤੇ ਹੋਰ ਖਾਧ ਪਦਾਰਥਾਂ ਦਾ ਸਬੰਧ ਹੈ, ਇਨ੍ਹਾਂ ਨੂੰ ਨਿੱਜੀ ਵਪਾਰੀਆਂ ਕੋਲ ਵੇਚਿਆ ਜਾ ਸਕਦਾ ਹੈ ਅਤੇ ਸਵੈ-ਇੱਛਾ ਨਾਲ ਕਿਸਾਨ ਕਿਸੇ ਦੂਸਰੀ ਪਾਰਟੀ ਨਾਲ ਠੇਕਾ ਆਧਾਰਿਤ ਖੇਤੀ ਵੀ ਕਰ ਸਕਦਾ ਹੈ ਪਰ ਘੱਟੋ-ਘੱਟ ਖ਼ਰੀਦ ਮੁੱਲ ਦੇ ਐਲਾਨੇ ਜਾਣ ਤੋਂ ਬਾਅਦ ਮੰਡੀਆਂ ਵਿਚ ਕੀਤੀ ਜਾਂਦੀ ਸਰਕਾਰੀ ਖ਼ਰੀਦ ਨਾਲ ਉਸ ਦੀ ਆਮਦਨ ਯਕੀਨੀ ਜ਼ਰੂਰ ਬਣ ਜਾਂਦੀ ਹੈ ਜੋ ਅਨਿਸਚਿਤ ਹੋ ਜਾਏਗੀ।
ਅੱਜ ਜਿਸ ਤਰ੍ਹਾਂ ਕਿਸਾਨ ਵਰਗ ਦੇ ਨਾਲ ਮਜ਼ਦੂਰ, ਆੜ੍ਹਤੀ, ਛੋਟੇ ਦੁਕਾਨਦਾਰ, ਟਰਾਂਸਪੋਰਟਰ ਅਤੇ ਹੋਰ ਅਨੇਕਾਂ ਸੰਸਥਾਵਾਂ ਦੇ ਲੋਕ ਪੂਰੀ ਭਾਵਨਾ ਅਤੇ ਭਾਵੁਕਤਾ ਨਾਲ ਆ ਖੜ੍ਹੇ ਹੋਏ ਹਨ। ਅੱਜ ਦੀਵਾਰ 'ਤੇ ਲਿਖੀ ਜਾ ਰਹੀ ਇਸ ਇਬਾਰਤ ਨੂੰ ਸਰਕਾਰ ਨੂੰ ਪੜ੍ਹਨ ਦੀ ਜ਼ਰੂਰਤ ਹੈ। ਜੇਕਰ ਦੇਸ਼ ਦੇ ਬਹੁਗਿਣਤੀ ਕਿਸਾਨਾਂ ਨੂੰ ਆਪਣੇ ਹਿਤ ਇਨ੍ਹਾਂ ਨਵੇਂ ਬਿੱਲਾਂ ਵਿਚ ਅਸੁਰੱਖਿਅਤ ਲਗਦੇ ਹਨ ਤਾਂ ਸਰਕਾਰ ਨੂੰ ਤੁਰੰਤ ਇਸ ਸਬੰਧੀ ਗੰਭੀਰਤਾ ਨਾਲ ਸੋਚ ਕੇ ਮੋੜਾ ਕੱਟਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਦੇ ਪਾਰਟੀ ਵਰਕਰਾਂ ਨੂੰ ਦਿੱਤੇ ਨਵੇਂ ਸੰਬੋਧਨ ਤੋਂ ਇਹ ਲਗਦਾ ਹੈ ਕਿ ਉਹ ਇਨ੍ਹਾਂ ਬਿੱਲਾਂ ਸਬੰਧੀ ਆਪਣੀ ਅੜੀ 'ਤੇ ਕਾਇਮ ਰਹਿੰਦੇ ਹੋਏ ਪਿੱਛੇ ਮੁੜਨ ਵਾਲੇ ਨਹੀਂ ਹਨ। ਬਿਨਾਂ ਸ਼ੱਕ ਪ੍ਰਧਾਨ ਮੰਤਰੀ ਦਾ ਇਹ ਰਵੱਈਆ ਆਉਣ ਵਾਲੇ ਸਮੇਂ ਵਿਚ ਵੱਡੇ ਅਤੇ ਗੰਭੀਰ ਟਕਰਾਅ ਦਾ ਕਾਰਨ ਬਣ ਸਕਦਾ ਹੈ ਜੋ ਅੱਜ ਦੇ ਹਾਲਾਤ ਵਿਚ ਦੇਸ਼ ਲਈ ਹੋਰ ਵੀ ਵੱਡਾ ਨੁਕਸਾਨਦੇਹ ਸਾਬਤ ਹੋਵੇਗਾ।

-ਬਰਜਿੰਦਰ ਸਿੰਘ ਹਮਦਰਦ

 

ਪੰਜਾਬ ਤੇ ਕਿਸਾਨਾਂ ਦੇ ਹਿਤ ਵਿਚ ਨਹੀਂ ਹਨ ਨਵੇਂ ਖੇਤੀ ਕਾਨੂੰਨ

ਸਾਡੇ ਦੇਸ਼ 'ਤੇ ਇਹ ਇਲਜ਼ਾਮ ਨਹੀਂ ਲਗਾਇਆ ਜਾ ਸਕਦਾ ਕਿ ਸਾਨੂੰ ਟਕਰਾਅ ਖੜ੍ਹੇ ਕਰਨੇ ਨਹੀਂ ਆਉਂਦੇ ਸਗੋਂ ਇਸ ਵਿਚ ਤਾਂ ਆਪਾਂ ਕਾਫੀ ਮਾਹਿਰ ਹਾਂ। ਇਹ ਗੱਲ ਮੌਜੂਦਾ ਤਿੰਨ ਖੇਤੀਬਾੜੀ ਬਿੱਲਾਂ ਉੱਤੇ ਵੀ ਲਾਗੂ ਹੁੰਦੀ ਹੈ, ਜਿਨ੍ਹਾਂ ਬਾਰੇ ਕਾਫੀ ਵਿਵਾਦ ਤੇ ਟਕਰਾਅ ਖੜ੍ਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX