ਤਾਜਾ ਖ਼ਬਰਾਂ


ਰਾਵੀ ਦਰਿਆ 'ਚ ਰੁੜ੍ਹ ਕੇ ਆਉਂਦੀ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
. . .  1 minute ago
ਗੱਗੋਮਾਹਲ/ਅਜਨਾਲਾ, 28 ਨਵੰਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ-ਪਾਕਿ ਸਰਹੱਦ ਦੇ ਨਾਲ ਵਗਦੇ ਰਾਵੀ ਦਰਿਆ 'ਚ ਰੁੜ੍ਹ ਕੇ ਆ ਰਹੀ ਕਰੋੜਾਂ ਰੁਪਏ ਦੀ ਹੈਰੋਇਨ ਬੀ. ਐਸ. ਐਫ. ਦੀ 73 ਬਟਾਲੀਅਨ...
ਅਹਿਮਦਾਬਾਦ 'ਚ ਜਾਇਡਸ ਬਾਇਓਟੈਕ ਪਾਰਕ ਦਾ ਦੌਰਾ ਕਰਕੇ ਲਈ ਸਵਦੇਸ਼ੀ ਕੋਰੋਨਾ ਵੈਕਸੀਨ ਦੀ ਜਾਣਕਾਰੀ- ਮੋਦੀ
. . .  17 minutes ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਅਹਿਮਦਾਬਾਦ ਵਿਖੇ ਸਥਿਤ ਬਾਇਓਟੈਕ ਪਾਰਕ ਦਾ ਦੌਰਾ ਕੀਤਾ ਗਿਆ, ਜਿੱਥੇ ਕਿ ਕੋਰੋਨਾ ਵੈਕਸੀਨ ਨੂੰ ਤਿਆਰ ਕੀਤਾ ਜਾ ਰਿਹਾ ਹੈ। ਜਾਇਡਸ...
ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  28 minutes ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ, ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਅਤੇ ਸਿੱਖ ਸੰਗਤਾਂ ਵਲੋਂ...
ਖ਼ਾਲਸਾ ਸੰਸਥਾਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
. . .  38 minutes ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)‐ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ 'ਚ ਸ੍ਰੀ...
ਪ੍ਰਧਾਨ ਮੰਤਰੀ ਮੋਦੀ ਦੇ ਹੰਕਾਰ ਨੇ ਕਿਸਾਨ ਦੇ ਵਿਰੁੱਧ ਖੜ੍ਹਾ ਕੀਤਾ ਜਵਾਨ- ਰਾਹੁਲ ਗਾਂਧੀ
. . .  46 minutes ago
ਨਵੀਂ ਦਿੱਲੀ, 28 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਫ਼ੌਜ ਦੀ ਵਰਤੋਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ 'ਜੈ ਜਵਾਨ ਜੈ ਕਿਸਾਨ' ਨਾਅਰੇ ਦੀ...
ਗੁਰਪੁਰਬ ਵਾਲੇ ਦਿਨ ਸਮੁੱਚੀ ਕੌਮ ਕਿਸਾਨਾਂ ਦੇ ਹੱਕ 'ਚ ਕਰੇ ਅਰਦਾਸ- ਜਥੇਦਾਰ ਅਕਾਲ ਤਖ਼ਤ
. . .  1 minute ago
ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਪੁਲਿਸ ਵਲੋਂ ਕਿਸਾਨ ਆਗੂਆਂ ਅਤੇ ਵਾਟਰ...
ਸੀ. ਬੀ. ਆਈ. ਵਲੋਂ ਤਿੰਨ ਸੂਬਿਆਂ 'ਚ 40 ਥਾਵਾਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਕਥਿਤ ਕੋਲਾ ਮਾਫ਼ੀਆ ਅਤੇ ਰਿਸ਼ਵਤਖ਼ੋਰੀ ਦੇ ਮਾਮਲਿਆਂ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਅੱਜ ਸੀ. ਬੀ. ਆਈ. ਵਲੋਂ ਪੱਛਮੀ ਬੰਗਾਲ ਸਣੇ ਤਿੰਨ ਸੂਬਿਆਂ...
ਸਿੰਘੂ ਬਾਰਡਰ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ
. . .  about 1 hour ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਦਿੱਲੀ ਸਰਹੱਦ 'ਤੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨੀ ਧਰਨੇ ਕਾਰਨ ਜੀ. ਟੀ. ਰੋਡ 'ਤੇ ਮੀਲਾਂ ਲੰਬੇ ਜਾਮ ਲੱਗੇ ਗਏ ਹਨ...
ਉਗਰਾਹਾਂ ਯੂਨੀਅਨ ਵਲੋਂ ਬੁਰਾਰੀ ਦੇ ਨਿਰੰਕਾਰੀ ਮੈਦਾਨ 'ਚ ਜਾਣ ਤੋਂ ਇਨਕਾਰ
. . .  about 1 hour ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਖਨੌਰੀ ਅਤੇ ਡੱਬਵਾਲੀ ਤੋਂ ਚੱਲੇ ਕਾਫ਼ਲੇ ਅੱਜ ਸਵੇਰੇ ਜੀਂਦ ਤੋਂ ਰੋਹਤਕ ਰਾਹੀਂ ਹੋ ਕੇ ਦਿੱਲੀ ਨੂੰ ਚੱਲ ਪਏ ਹਨ। ਯੂਨੀਅਨ ਦੇ...
ਕਿਸਾਨਾਂ ਦਾ ਹਾਲ ਪੁੱਛਣ ਲਈ ਕਾਫ਼ਲੇ 'ਚ ਪਹੁੰਚੇ ਕੈਬਨਿਟ ਮੰਤਰੀ ਸਿੰਗਲਾ
. . .  about 1 hour ago
ਦਿੱਲੀ ਚੱਲੋ ਅੰਦੋਲਨ, 28 ਨਵੰਬਰ- ਕਿਸਾਨਾਂ ਨੂੰ ਹਿਮਾਇਤ ਦੇਣ ਲਈ ਪੰਜਾਬ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਕਿਸਾਨਾਂ ਦੇ ਸੰਘਰਸ਼ 'ਚ ਪਹੁੰਚ ਚੁੱਕੇ ਹਨ। ਇਸ ਦੌਰਾਨ...
ਮੁੜ ਨਾਨੀ ਬਣੀ ਹੇਮਾ ਮਾਲਿਨੀ, ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਦਿੱਤਾ ਜਨਮ
. . .  about 1 hour ago
ਮੁੰਬਈ, 28 ਨਵੰਬਰ (ਇੰਦਰਮੋਹਨ ਪੰਨੂੰ)- ਹੇਮਾ ਮਾਲਿਨੀ ਇਕ ਵਾਰ ਫਿਰ 72 ਸਾਲ ਦੀ ਉਮਰ 'ਚ ਨਾਨੀ ਬਣ ਗਈ ਹੈ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ...
'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਉੱਤਰ ਪ੍ਰਦੇਸ਼ ਦੀ ਰਾਜਪਾਲ ਨੇ ਦਿੱਤੀ ਮਨਜ਼ੂਰੀ
. . .  about 2 hours ago
ਲਖਨਊ, 28 ਨਵੰਬਰ- ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ 'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਮਨਜ਼ੂਰੀ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  about 3 hours ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  about 2 hours ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 3 hours ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 3 hours ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 5 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਤਰਨਤਾਰਨ

ਪਿੰਡ ਐਮਾ ਕਲਾਂ ਵਿਖੇ ਹੋਏ ਸਾਬਕਾ ਸਰਪੰਚ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)- ਪਿੰਡ ਐਮਾ ਕਲਾਂ ਵਿਖੇ ਸਾਬਕਾ ਸਰਪੰਚ ਦੇ ਹੋਏ ਕਤਲ ਦੀ ਗੁੱਥੀ ਨੂੰ ਤਰਨ ਤਾਰਨ ਪੁਲਿਸ ਨੇ ਸੁਲਝਾ ਲਿਆ ਹੈ, ਜਿਸ ਤਹਿਤ ਪੁਲਿਸ ਨੇ ਕਤਲ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰ ਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਦਕਿ ਬਾਕੀ 2 ਦੀ ਗਿ੍ਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਦੱਸਿਆ ਕਿ ਪਿੰਡ ਐਮਾ ਕਲਾਂ ਦੀ ਰਹਿਣ ਵਾਲੀ ਕੁਲਬੀਰ ਕੌਰ ਪਤਨੀ ਸਵ. ਜਸਵਿੰਦਰ ਸਿੰਘ ਨੇ ਥਾਣਾ ਝਬਾਲ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਲੜਕਾ ਗੁਰਬਿੰਦਰ ਸਿੰਘ 1 ਸਤੰਬਰ ਨੂੰ ਰਾਤ ਸਵਾ 8 ਵਜੇ ਘਰੋਂ ਖੇਤਾਂ ਵਿਚ ਗਿਆ ਜੋ ਕਿ ਰਾਤ ਘਰ ਨਹੀਂ ਆਇਆ ਅਤੇ ਉਨ੍ਹਾਂ ਨੂੰ ਅਗਲੇ ਦਿਨ ਪਤਾ ਲੱਗਾ ਕਿ ਗੁਰਬਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਡੀ.ਐੱਸ.ਪੀ. ਸੁੱਚਾ ਸਿੰਘ ਅਤੇ ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਸ਼ਮਿੰਦਰਜੀਤ ਸਿੰਘ ਵਲੋਂ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਡੂੰਘਾਈ ਅਤੇ ਆਧੁਨਿਕ ਢੰਗ ਤਰੀਕਿਆਂ ਨਾਲ ਜਾਂਚ ਕੀਤੀ ਜਾ ਰਹੀ ਸੀ ਜਿਸ ਦੌਰਾਨ ਉਨ੍ਹਾਂ ਨੇ ਸ਼ੱਕ ਦੇ ਅਧਾਰ 'ਤੇ ਜਗਜੋਤ ਸਿੰਘ ਉਰਫ਼ ਬਾਵਾ ਅਤੇ ਹੋਰਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਤਾਂ ਪੁਲਿਸ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਬਿੰਦਰ ਸਿੰਘ ਦਾ ਕਤਲ ਗੁਰਜੋਤ ਸਿੰਘ ਉਰਫ਼ ਬਾਵਾ ਪੁੱਤਰ ਹਰਜੀਤ ਸਿੰਘ ਵਾਸੀ ਐਮਾ ਖੁਰਦ, ਹਰਜੀਤ ਸਿੰਘ ਉਰਫ਼ ਜੀਤੂ ਪੁੱਤਰ ਸਵਿੰਦਰ ਸਿੰਘ ਅਤੇ ਗੁਰਦੇਵ ਸਿੰਘ ਉਰਫ਼ ਬਿੱਟਾ ਪੁੱਤਰ ਅਜੀਤ ਸਿੰਘ ਵਾਸੀਆਨ ਐਮਾ ਕਲਾਂ ਨੇ ਆਪਸ ਵਿਚ ਪੁਰਾਣੀ ਰੰਜਿਸ਼ ਤਹਿਤ ਇਕ ਸਲਾਹ ਹੋ ਕੇ ਗੁਰਬਿੰਦਰ ਸਿੰਘ ਨੂੰ ਮਨਦੀਪ ਕੌਰ ਦੇ ਘਰੋਂ ਰਾਤ ਸਮੇਂ ਚੁੱਕ ਕੇ ਉਸ ਦਾ ਕਤਲ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿਚ ਮਨਦੀਪ ਕੌਰ ਪਤਨੀ ਜੈਲਵਜੀਤ ਸਿੰਘ ਪਾਸੋਂ ਪੁੱਛਗਿੱਛ ਕੀਤੀ ਗਈ ਅਤੇ ਮਨਦੀਪ ਕੌਰ ਵਲੋਂ ਅਦਾਲਤ ਵਿਚ ਆਪਣੇ ਬਿਆਨ ਦਰਜ ਕਰਵਾਏ ਸਨ, ਜਿਸ ਦੇ ਅਧਾਰ 'ਤੇ ਪੁਲਿਸ ਵਲੋਂ ਜਗਜੋਤ ਸਿੰਘ ਉਰਫ਼ ਬਾਵਾ ਪੁੱਤਰ ਹਰਜੀਤ ਸਿੰਘ, ਹਰਜੀਤ ਸਿੰਘ ਉਰਫ਼ ਜੀਤੂ ਪੁੱਤਰ ਸਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਉਰਫ਼ ਬਿੱਟਾ ਪੁੱਤਰ ਅਜੀਤ ਸਿੰਘ ਨੂੰ ਉਕਤ ਮੁਕੱਦਮੇ ਵਿਚ ਨਾਮਜ਼ਦ ਕੀਤਾ ਗਿਆ | ਐੱਸ.ਐੱਸ.ਪੀ. ਧਰੁਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦਸੰਬਰ 2018 ਵਿਚ ਪੰਚਾਇਤੀ ਚੋਣਾਂ ਸਮੇਂ ਸਰਪੰਚੀ ਮਿ੍ਤਕ ਗੁਰਬਿੰਦਰ ਸਿੰਘ, ਜਗਜੋਤ ਸਿੰਘ ਬਾਵਾ ਤੋਂ ਇਕ ਵੋਟ ਦੇ ਫ਼ਰਕ ਨਾਲ ਜਿੱਤ ਗਿਆ ਪਰ ਜਗਜੋਤ ਨੇ ਇਸ ਗੱਲ ਦਾ ਬੁਰਾ ਮਨਾਇਆ ਅਤੇ ਉਹ ਉਸ ਨਾਲ ਰੰਜਿਸ਼ ਰੱਖਣ ਲੱਗ ਪਿਆ | ਇਸ ਤੋਂ ਇਲਾਵਾ ਜਗਜੋਤ ਸਿੰਘ ਉਰਫ਼ ਬਾਵਾ ਦੇ ਦੋਸਤ ਹਰਜੀਤ ਸਿੰਘ ਉਰਫ਼ ਜੀਤੂ ਵਲੋਂ ਹਰਕ੍ਰਿਪਾਲ ਕੌਰ ਉਰਫ਼ ਰੋਜ਼ੀ ਦੇ ਹਿੱਸੇ ਵਾਲੀ 3 ਕਿੱਲੇ ਜ਼ਮੀਨ ਦਾ ਬਿਆਨਾਂ ਆਪਣੇ ਨਾਮ 'ਤੇ ਕੀਤਾ ਹੋਇਆ ਸੀ ਪਰ ਮਿ੍ਤਕ ਗੁਰਬਿੰਦਰ ਸਿੰਘ ਇਸ ਦੀ ਰਜਿਸਟਰੀ ਹੋਣ ਵਿਚ ਅੜਚਨ ਬਣ ਰਿਹਾ ਸੀ, ਇਸ ਕਾਰਨ ਜਗਜੋਤ ਸਿੰਘ ਉਰਫ਼ ਬਾਵਾ ਦੇ ਦੋਸਤ ਹਰਜੀਤ ਸਿੰਘ ਉਰਫ਼ ਜੀਤੂ ਵੀ ਮਿ੍ਤਕ ਗੁਰਬਿੰਦਰ ਸਿੰਘ ਦਾ ਦੁਸ਼ਮਣ ਬਣ ਗਿਆ | ਗੁਰਦੇਵ ਸਿੰਘ ਉਰਫ਼ ਬਿੱਟਾ ਪੁੱਤਰ ਅਜੀਤ ਸਿੰਘ ਵਾਸੀ ਐਮਾ ਕਲਾਂ ਹਰਜੀਤ ਸਿੰਘ ਉਰਫ਼ ਜੀਤੂ ਦਾ ਦੋਸਤ ਸੀ ਜੋ ਆਪਣੀ ਸਕੀ ਚਾਚੀ ਦੇ ਕਤਲ ਕੇਸ ਵਿਚੋਂ ਜੇਲ੍ਹ ਤੋਂ ਪੈਰੋਲ 'ਤੇ ਬਾਹਰ ਆਇਆ ਸੀ, ਤਿੰਨੇ ਆਪਸ ਵਿਚ ਪੱਕੇ ਦੋਸਤ ਸਨ | ਕਤਲ ਕਰਨ ਦੀ ਵਜ੍ਹਾ ਇਹ ਸੀ ਕਿ ਮਿ੍ਤਕ ਗੁਰਬਿੰਦਰ ਸਿੰਘ ਆਪਣੀ ਸਕੀ ਤਾਈ ਬਲਵਿੰਦਰ ਕੌਰ ਪਤਨੀ ਲੇਟ ਅਮਰ ਪ੍ਰਕਾਸ਼ ਦੀ ਜ਼ਮੀਨ ਵਾਹੁੰਦਾ ਸੀ ਅਤੇ ਇਸ ਜ਼ਮੀਨ 'ਤੇ ਜਗਜੋਤ ਸਿੰਘ ਉਰਫ਼ ਬਾਵਾ ਵੀ ਨਜ਼ਰ ਰੱਖਦਾ ਸੀ |
ਬਲਵਿੰਦਰ ਕੌਰ ਵਲੋਂ ਉਸ ਜ਼ਮੀਨ ਦਾ ਬਿਆਨਾਂ ਕਿਸੇ ਹੋਰ ਪਾਰਟੀ ਨਾਲ ਕਰ ਲਿਆ ਗਿਆ | ਗੁਰਬਿੰਦਰ ਸਿੰਘ ਦਾ ਬਿਆਨਾ ਕਰਨ ਵਾਲੀ ਧਿਰ ਨਾਲ ਆਪਸ ਵਿਚ ਝਗੜਾ ਹੋ ਗਿਆ ਸੀ | ਇਸ ਝਗੜੇ ਵਿਚ ਦੋਹਾਂ ਧਿਰਾਂ ਇਕ ਦੂਸਰੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕਰਾਸ ਕੇਸ 1 ਅਗਸਤ 2020 ਨੂੰ ਥਾਣਾ ਝਬਾਲ ਵਿਖੇ ਦਰਜ ਕਰਵਾਇਆ ਸੀ | ਮਿ੍ਤਕ ਗੁਰਬਿੰਦਰ ਸਿੰਘ ਵਲੋਂ ਦੂਸਰੀ ਧਿਰ ਨਾਲ ਅੰਦਰ ਖਾਤੇ ਸਮਝੌਤਾ ਕਰ ਲਿਆ | ਜਗਜੋਤ ਨੇ ਆਪਣੇ ਸਾਥੀਆਂ ਹਰਜੀਤ ਸਿੰਘ ਅਤੇ ਗੁਰਦੇਵ ਸਿੰਘ ਨਾਲ ਮਿਲ ਕੇ ਗੁਰਬਿੰਦਰ ਸਿੰਘ ਨੂੰ 1 ਸਤੰਬਰ ਨੂੰ ਰਾਤ ਸਮੇਂ ਮਨਦੀਪ ਕੌਰ ਦੇ ਘਰੋਂ ਚੁੱਕ ਲਿਆ ਅਤੇ ਹਵੇਲੀ ਪਾਸ ਲੈ ਜਾ ਕੇ ਉਸ ਦੇ ਸਿਰ ਵਿਚ ਅਤੇ ਚਿਹਰੇ 'ਤੇ ਨੁਕੀਲੀਆਂ ਚੀਜ਼ਾਂ ਮਾਰ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਐਕਸੀਡੈਂਟ ਦਿਖਾਉਣ ਲਈ ਸੜਕ ਵਿਚਕਾਰ ਸੁੱਟ ਦਿੱਤਾ ਸੀ | ਐੱਸ.ਐੱਸ.ਪੀ. ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਜਗਜੋਤ ਸਿੰਘ ਉਰਫ਼ ਬਾਵਾ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਦਕਿ ਹਰਜੀਤ ਸਿੰਘ ਉਰਫ਼ ਜੀਤੂ ਅਤੇ ਗੁਰਦੇਵ ਸਿੰਘ ਉਰਫ਼ ਬਿੱਟਾ ਜੋ ਕਿ ਫ਼ਰਾਰ ਹਨ, ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

ਡੀ. ਸੀ. ਨੇ ਮੌਕੇ 'ਤੇ ਪਹੁੰਚ ਕੇ ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਕਰਨ ਦੇ ਦਿੱਤੇ ਹੁਕਮ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਪਿੰਡ ਕੱਦਗਿੱਲ ਅਤੇ ਬਾਗੜੀਆਂ ਵਿਖੇ ਮੌਕੇ 'ਤੇ ਪਹੁੰਚ ਕੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਐੱਫ਼.ਆਈ. ਆਰ.ਦਰਜ ਕਰਨ ਅਤੇ ਢੁੱਕਵਾਂ ਜੁਰਮਾਨਾ ਕੀਤੇ ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ 2 ਭਰਾਵਾਂ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਵਲਟੋਹਾ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਵਿਚ ਅੱਜ 17 ਹੋਰ ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਸ਼ਨੀਵਾਰ ਨੂੰ ਰੈਪਿਡ ਐਾਟੀਜਨ ਟੈਸਟ ਅਤੇ ਟੂਨੈੱਟ ਟੈਸਟਾਂ ਰਾਹੀਂ ਕੀਤੀ ਗਈ ਜਾਂਚ ਤੋਂ ਬਾਅਦ 17 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ ਜਦਕਿ ਜ਼ਿਲ੍ਹੇ ਵਿਚ ਅੱਜ ਕਿਸੇ ਵੀ ਵਿਅਕਤੀ ਦੀ ਕੋਰੋਨਾ ...

ਪੂਰੀ ਖ਼ਬਰ »

-ਮਾਮਲਾ ਜੀਜੇ ਨੂੰ ਕਤਲ ਕਰਨ ਦਾ- ਗੋਇੰਦਵਾਲ ਪੁਲਿਸ ਨੇ ਕਾਤਲ ਨੂੰ 10 ਦਿਨ ਬਾਅਦ ਕੀਤਾ ਗਿ੍ਫਤਾਰ

ਗੋਇੰਦਵਾਲ ਸਾਹਿਬ, 26 ਸਤੰਬਰ (ਸਕੱਤਰ ਸਿੰਘ ਅਟਵਾਲ)-ਨਜ਼ਦੀਕੀ ਮੁੰਡਾ ਪਿੰਡ ਵਿਖੇ 10 ਦਿਨ ਪਹਿਲਾਂ ਹੋਏ ਕਤਲ ਦੇ ਮਾਮਲੇ ਵਿਚ ਭਗੌੜੇ ਵਿਅਕਤੀ ਨੂੰ ਥਾਣਾ ਗੋਇੰਦਵਾਲ ਸਾਹਿਬ ਦੇ ਐੱਸ.ਐੱਚ.ਓ. ਹਰਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਕਾਬੂ ਕਰ ਲਿਆ ਗਿਆ ਹੈ | ਇਸ ...

ਪੂਰੀ ਖ਼ਬਰ »

ਵਿਕਾਸ ਦੇ ਨਾਲ-ਨਾਲ ਡਾ.ਅਗਨੀਹੋਤਰੀ ਨੇ ਹਲਕੇ 'ਚ ਲੋਕ ਸੇਵਾ ਲਈ ਵੀ ਸ਼ਲਾਘਾਯੋਗ ਕੰਮ ਕੀਤੇ- ਦੋਦੇ, ਝਬਾਲ

ਝਬਾਲ, 26 ਸਤੰਬਰ (ਸਰਬਜੀਤ ਸਿੰਘ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਵਿਕਾਸ ਤੇ ਲੋਕਾਂ ਦੀ ਖੁਸ਼ਹਾਲੀ ਲਈ ਕੀਤੇ ਗਏ ਯਤਨਾਂ ਤਹਿਤ ਕਾਂਗਰਸ ਸਰਕਾਰ ਦੀ ਅਗਵਾਈ ਹੇਠ ਤਰਨ ਤਾਰਨ ਹਲਕੇ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਲਗਪਗ ਪਿਛਲੇ ਸਾਢੇ ਤਿੰਨ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨਾਂ ਦਾ ਉਤਸ਼ਾਹ ਕੇਂਦਰ ਦੇ ਖੇਤੀ ਬਿੱਲਾਂ ਨੂੰ ਦਬਾ ਕੇ ਰਹੇਗਾ- ਝਬਾਲ

ਝਬਾਲ, 26 ਸਤੰਬਰ (ਸਰਬਜੀਤ ਸਿੰਘ)-ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤਹਿਤ ਸੂਬੇ ਦੀ ਖੇਤੀ ਨੂੰ ਪ੍ਰਭਾਵਿਤ ਕਰਨ ਲਈ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਪੰਜਾਬ ਦੇ ਕਿਸਾਨਾਂ ਵਲੋਂ ਸ਼ੁਰੂ ਕੀਤੇ ਗਏ ਸੰਘਰਸ਼ਾਂ 'ਚ ਕਿਸਾਨਾਂ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਬਿੱਲ ਵਾਪਸ ਹੋਣ ਤੱਕ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦਾ ਸਾਥ ਦੇਵੇਗਾ-ਬਿੱਲਾ

ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਕਿਸਾਨਾਂ ਵਲੋਂ ਕੀਤਾ ਜਾ ਰਹੇ ਤਿੱਖੇ ਸੰਘਰਸ਼ ਵਿਚ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਚਿਰ ਪੂਰਨ ਸਾਥ ਦੇਵੇਗਾ ਜਿੰਨ੍ਹਾਂ ਚਿਰ ਕੇਂਦਰ ਦੀ ਮੋਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਬਿੱਲ ਵਾਪਸ ਲੈਣ ਲਈ ਲੋਕ ਮਜਬੂਰ ਕਰ ਦੇਣਗੇ-ਫ਼ੌਜੀ

ਤਰਨ ਤਾਰਨ, 26 ਸਤੰਬਰ (ਲਾਲੀ ਕੈਰੋਂ)- ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ, ਆੜ੍ਹਤੀ, ਮਜ਼ਦੂਰ ਵਿਰੋਧੀ ਬਿੱਲਾਂ ਖ਼ਿਲਾਫ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਸੰਘਰਸ਼ ਨੂੰ ਵੱਖ-ਵੱਖ ਵਰਗਾਂ ਵਲੋਂ ਪੂਰਾ ਸਮੱਰਥਨ ਮਿਲ ਰਿਹਾ ਹੈ ਜਿਸ ਨੇ ...

ਪੂਰੀ ਖ਼ਬਰ »

ਸਪੋਰਟਸ ਕਲੱਬ ਦੇ ਅਹੁਦੇਦਾਰਾਂ ਨੇ ਸਰਪੰਚ ਸੁਰਜੀਤ ਸਿੰਘ ਸ਼ਾਹ ਨੂੰ ਕੀਤਾ ਸਨਮਾਨਿਤ

ਸਰਾਏ ਅਮਾਨਤ ਖਾਂ, 26 ਸਤੰਬਰ (ਨਰਿੰਦਰ ਸਿੰਘ ਦੋਦੇ)-ਪਿੰਡ ਢੰਡ ਵਿਖੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਕਿ੍ਕਟ ਕਲੱਬ ਵਲੋਂ ਪਿੰਡ ਢੰਡ ਦੇ ਸਰਪੰਚ ਸੁਰਜੀਤ ਸਿੰਘ ਸ਼ਾਹ ਨੂੰ ਸਨਮਾਨਿਤ ਕੀਤਾ ਗਿਆ | ਕਲੱਬ ਪ੍ਰਧਾਨ ਨੇ ਕਿਹਾ ਕਿ ਪਿੰਡ ਦੇ ਸਰਪੰਚ ਵਲੋਂ ਟੂਰਨਾਮੈਂਟ ...

ਪੂਰੀ ਖ਼ਬਰ »

ਬਾਬਾ ਸੁਰਜਨ ਦੇ ਜਨਮ ਦਿਵਸ ਸਬੰਧੀ ਜੋੜ ਮੇਲਾ ਕੱਲ੍ਹ-ਤਿਆਰੀਆਂ ਮੁਕੰਮਲ

ਸ਼ਾਹਬਾਜ਼ਪੁਰ, 26 ਸਤਬੰਰ (ਪਰਦੀਪ)- ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਸੇਵਕ ਧੰਨ ਧੰਨ ਬਾਬਾ ਸੁਰਜਨ ਦਾ ਸਲਾਨਾ ਮੇਲਾ ਹਰ ਸਾਲ ਦੀ ਤਰਾਂ 13 ਅੱਸੂ 28 ਸਤੰਬਰ ਦਿਨ ਸੋਮਵਾਰ ਨੂੰ ਸਥਾਨਕ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਮੁੱਖ ...

ਪੂਰੀ ਖ਼ਬਰ »

ਸੇਵਾ ਕੇਂਦਰ 'ਚ ਆਧਾਰ ਕਾਰਡ ਨਾ ਬਣਾਉਣ ਕਾਰਨ ਇਲਾਕਾ ਨਿਵਾਸੀ ਹੋ ਰਹੇ ਪ੍ਰੇਸ਼ਾਨ

ਸਰਾਏ ਅਮਾਨਤ ਖਾਂ, 26 ਸਤੰਬਰ (ਨਰਿੰਦਰ ਸਿੰਘ )- ਸਰਹੱਦੀ ਕਸਬਾ ਸਰਾਏ ਅਮਾਨਤ ਖਾਂ 'ਚ ਚੱਲ ਰਹੇ ਸੇਵਾ ਕੇਂਦਰ 'ਚ ਆਧਾਰ ਕਾਰਡ ਬਣਾਉਣ ਲਈ ਆਏ ਲੋਕਾਂ ਨੂੰ ਐਪ ਨਾ ਚੱਲਣ ਕਾਰਨ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਲਾਕ ਸੰੰਤੀ ਮੈਂਬਰ ਦਿਲਜੋਤ ...

ਪੂਰੀ ਖ਼ਬਰ »

ਲਾਹਣ, ਨਾਜਾਇਜ਼ ਸ਼ਰਾਬ ਅਤੇ ਇਕ ਚਾਲੂ ਭੱਠੀ ਬਰਾਮਦ

ਸਰਹਾਲੀ ਕਲਾਂ, 26 ਸਤੰਬਰ (ਹੁੰਦਲ)-ਥਾਣਾ ਸਰਹਾਲੀ ਦੀ ਪੁਲਿਸ ਨੇ ਪਿੰਡ ਸ਼ੱਕਰੀ ਵਿਚ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿਚ ਲਾਹਣ, ਨਾਜਾਇਜ਼ ਸ਼ਰਾਬ ਅਤੇ ਇਕ ਚਾਲੂ ਭੱਠੀ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ | ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ...

ਪੂਰੀ ਖ਼ਬਰ »

ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਹਾਲਤ ਬੇਹੱਦ ਖ਼ਸਤਾ-ਮੱਲਮੋਹਰੀ

ਤਰਨ ਤਾਰਨ, 26 ਸਤੰਬਰ (ਪਰਮਜੀਤ ਜੋਸ਼ੀ)-ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਬਹੁਤ ਖ਼ਸਤਾ ਹੋ ਚੁੱਕੀ ਹੈ ਅਤੇ ਕਿਸਾਨਾਂ ਵਲੋਂ ਸੜਕਾਂ ਦੇ ਕਿਨਾਰੇ ਵੱਢ ਕੇ ਆਪਣੀਆਂ ਪੈਲੀਆਂ ਵਿਚ ਮਿਲਾਉਣ ਕਾਰਨ ਸੜਕਾਂ ਛੋਟੀਆਂ ਹੋ ਗਈਆਂ ਹਨ, ਜਿਸ ਕਾਰਨ ਆਹਮੋਂ-ਸਾਹਮਣੇ ਆਉਂਦੇ ...

ਪੂਰੀ ਖ਼ਬਰ »

ਕਾਂਗਰਸ ਨੇ ਖੇਤੀ ਬਿੱਲਾਂ ਖ਼ਿਲਾਫ਼ ਟਰੈਕਟਰ ਰੋਸ ਰੈਲੀ ਕੱਢੀ

ਅਮਰਕੋਟ, 26 ਸਤੰਬਰ (ਗੁਰਚਰਨ ਸਿੰਘ ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਵਿਖੇ ਕਾਂਗਰਸ ਵਲੋਂ ਟਰੈਕਟਰ ਰੋਸ ਰੈਲੀ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਬਿੱਲਾਂ ਖਿਲਾਫ਼ ਕਸਬਾ ਅਮਰਕੋਟ ਦੀ ਦਾਣਾ ਮੰਡੀ ਵਿਖੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਵੱਡੀ ਰੈਲੀ ...

ਪੂਰੀ ਖ਼ਬਰ »

ਸੇਵਾ ਕੇਂਦਰ 'ਚ ਆਧਾਰ ਕਾਰਡ ਨਾ ਬਣਾਉਣ ਕਾਰਨ ਇਲਾਕਾ ਨਿਵਾਸੀ ਹੋ ਰਹੇ ਪ੍ਰੇਸ਼ਾਨ

ਸਰਾਏ ਅਮਾਨਤ ਖਾਂ, 26 ਸਤੰਬਰ (ਨਰਿੰਦਰ ਸਿੰਘ )- ਸਰਹੱਦੀ ਕਸਬਾ ਸਰਾਏ ਅਮਾਨਤ ਖਾਂ 'ਚ ਚੱਲ ਰਹੇ ਸੇਵਾ ਕੇਂਦਰ 'ਚ ਆਧਾਰ ਕਾਰਡ ਬਣਾਉਣ ਲਈ ਆਏ ਲੋਕਾਂ ਨੂੰ ਐਪ ਨਾ ਚੱਲਣ ਕਾਰਨ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਲਾਕ ਸੰੰਤੀ ਮੈਂਬਰ ਦਿਲਜੋਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਹਰ ਕੁਰਬਾਨੀ ਕਰਨ ਲਈ ਤਿਆਰ-ਬ੍ਰਹਮਪੁਰਾ

ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਕੇਂਦਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਕਿਸਾਨਾਂ ਵਲੋਂ ਵਿੱਢੇ ਗਏ ਸੰਘਰਸ਼ ਨੂੰ ਸਮੱਰਥਨ ਜਾਰੀ ਰੱਖੇਗਾ ਅਤੇ ਬਿੱਲ ਵਾਪਸ ਕਰਵਾਉਣ ਲਈ ਹਰ ਤਰ੍ਹਾਂ ਦੀ ...

ਪੂਰੀ ਖ਼ਬਰ »

ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਕੀਤਾ ਇਲਾਕਾ ਵਾਸੀਆਂ ਦਾ ਧੰਨਵਾਦ

ਚੋਹਲ ਸਾਹਿਬ, 26 ਸਤੰਬਰ (ਬਲਵਿੰਦਰ ਸਿੰਘ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਜੀਤ ਸਿੰਘ ਰਵੀ, ਸੂਬਾ ਆਗੂ ਪ੍ਰਗਟ ਸਿੰਘ ਚੰਬਾ ਅਤੇ ਬਲਦੇਵ ਸਿੰਘ ਗੰਡੀਵਿੰਡ ਨੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ , ਮਜ਼ਦੂਰਾਂ, ਦੁਕਾਨਦਾਰਾਂ, ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਸਬਾ ਸਰਾਏ ਅਮਾਨਤ ਖਾਂ ਮੁਕੰਮਲ ਤੌਰ 'ਤੇ ਰਿਹਾ ਬੰਦ

ਸਰਾਏ ਅਮਾਨਤ ਖਾਂ, 26 ਸਤੰਬਰ (ਨਰਿੰਦਰ ਸਿੰਘ ਦੋਦੇ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਤਿੰਨ ਬਿੱਲਾਂ ਦੇ ਵਿਰੋਧ 'ਚ ਪੰਜਾਬ ਬੰਦ ਦੇ ਸੱਦੇ 'ਤੇ ਕਸਬਾ ਸਰਾਏ ਅਮਾਨਤ ਖਾਂ, ਗੰਡੀਵਿੰਡ, ਚੀਮਾ, ਨੌਸ਼ਹਿਰਾ ਢਾਲਾ, ਢੰਡ ਆਦਿ ਅੱਡੇ ਮੁਕੰਮਲ ਤੌਰ 'ਤੇ ਬੰਦ ਰਹੇ | ...

ਪੂਰੀ ਖ਼ਬਰ »

ਲਾਹਣ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 26 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਛਾਪੇਮਾਰੀ ਦੌਰਾਨ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਹਰੀਕੇ ਦੇ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਵਿਖੇ 'ਅੰਮੀ' ਗੀਤ ਦਾ ਪੋਸਟਰ ਜਾਰੀ

ਗੋਇੰਦਵਾਲ ਸਾਹਿਬ, 26 ਸਤੰਬਰ (ਸਕੱਤਰ ਸਿੰਘ ਅਟਵਾਲ)-ਅੱਜ ਦੇ ਗਾਇਕ ਜਿਥੇ ਹਥਿਆਰਾਂ ਅਤੇ ਅਸ਼ਲੀਲਤਾ ਨੂੰ ਵਧਾਵਾ ਦੇ ਰਹੇ ਹਨ, ਉੱਥੇ ਹੀ ਕੁੱਝ ਅਜਿਹੇ ਗਾਇਕ ਵੀ ਹਨ ਜਿਨ੍ਹਾਂ ਆਪਣੇ ਵਿਰਸੇ ਨੂੰ ਸੰਭਾਲ ਕੇ ਰੱਖਿਆ ਹੋਇਆ ਹੈ ਅਤੇ ਉਨ੍ਹਾਂ ਵਲੋਂ ਮਾਂ ਬੋਲੀ ਪੰਜਾਬੀ ਦੀ ...

ਪੂਰੀ ਖ਼ਬਰ »

ਬੱਚਿਆਂ ਵਿਚ ਭੁੱਖ ਘੱਟ ਲੱਗਣਾ ਚਿੰਤਾਜਨਕ-ਡਾ. ਸੁਪਿ੍ਯਾ

ਤਰਨ ਤਾਰਨ, 26 ਸਤੰਬਰ (ਪ੍ਰਮਜੀਤ ਜੋਸ਼ੀ)-ਬੱਚਿਆਂ ਵਿਚ ਭੁੱਖ ਘੱਟ ਲੱਗਣਾ ਚਿੰਤਾ ਦਾ ਵਿਸ਼ਾ ਹੈ, ਇਸ ਦੇ ਕਈ ਕਾਰਨ ਹੋ ਸਕਦੇ ਹਨ ਜਿਵੇਂ ਕਿ ਬੱਚੇ ਦੇ ਸਰੀਰ ਵਿਚ ਆਇਰਨ ਦੀ ਕਮੀ ਹੋਣਾ, ਕਬਜ਼ ਰਹਿਣਾ, ਜਿਆਦਾ ਫ਼ਾਸਟ ਫ਼ੂਡ ਦਾ ਸੇਵਨ, ਜਿਆਦਾ ਮਿੱਠਾ ਖਾਣਾ, ਪੇਟ ਵਿਚ ਕੀੜੇ ...

ਪੂਰੀ ਖ਼ਬਰ »

ਟੋਆ ਪੁੱਟ ਰਹੇ ਵਿਅਕਤੀ ਨਾਲ ਕੀਤੀ ਕੁੱਟਮਾਰ-ਕੇਸ ਦਰਜ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਟੋਇਆ ਪੁੱਟ ਰਹੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੇ ਦੋਸ਼ 'ਚ ਇਕ ਔਰਤ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕਾਮਰੇਡ ਗੋਹਲਵੜ ਦਾ ਸੀ.ਪੀ.ਐੱਮ. ਵਿਚ ਸ਼ਾਮਿਲ ਹੋਣ 'ਤੇ ਕੀਤਾ ਸਵਾਗਤ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)- ਹਿੰਦ ਕਮਿਊਨਿਸਟ ਮਾਰਕਸਵਾਦੀ ਤਰਨ ਤਾਰਨ ਵਲੋਂ ਕਾਮਰੇਡ ਸੁਖਦੇਵ ਸਿੰਘ ਗੋਹਲਵੜ ਅਤੇ ਉਨ੍ਹਾਂ ਨਾਲ ਆਏ ਸਾਥੀਆ ਦਾ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ ਗਿਆ | ਇਸ ਮੌਕੇ ਕਾਮਰੇਡ ਹੀਰਾ ਸਿੰਘ ਕੰਡਿਆ ਵਾਲਿਆਂ ਨੇ ਕਾਮਰੇਡ ...

ਪੂਰੀ ਖ਼ਬਰ »

ਪੁਲਿਸ ਨੇ ਸਰਹਾਲੀ ਅਤੇ ਸ਼ੇਰੋਂ ਦੇ ਹੋਟਲਾਂ 'ਚ ਛਾਪੇਮਾਰੀ ਕਰਕੇ ਜਿਸਮ ਫ਼ਰੋਸ਼ੀ ਦੇ ਧੰਦੇ ਦਾ ਕੀਤਾ ਪਰਦਾਫ਼ਾਸ਼-12 ਖ਼ਿਲਾਫ਼ ਕੇਸ ਦਰਜ

ਸਰਹਾਲੀ ਕਲਾਂ, 26 ਸਤੰਬਰ (ਅਜੇ ਸਿੰਘ ਹੁੰਦਲ)-ਜ਼ਿਲ੍ਹਾ ਪੁਲਿਸ ਨੇ ਸਰਹਾਲੀ ਅਤੇ ਸ਼ੇਰੋਂ ਵਿਚ ਮੌਜੂਦ ਤਿੰਨ ਹੋਟਲਾਂ ਵਿਚ ਛਾਪਾ ਮਾਰ ਕੇ ਉਥੇ ਚੱਲ ਰਹੇ ਜਿਸਮ ਫ਼ਰੋਸ਼ੀ ਦੇ ਧੰਦੇ ਦਾ ਪਰਦਾਫ਼ਾਸ਼ ਕਰਨ ਦਾ ਦਾਅਵਾ ਕੀਤਾ ਹੈ | ਇਸ ਸੰਬੰਧ ਵਿਚ ਪੁਲਿਸ ਵਲੋਂ 12 ਵਿਅਕਤੀਆਂ ...

ਪੂਰੀ ਖ਼ਬਰ »

ਮੋਦੀ ਸਰਕਾਰ ਅਕਾਲੀ ਦਲ ਨੂੰ ਕਿਸਾਨ ਅੰਦੋਲਨ ਵਿਚ ਸ਼ਾਮਿਲ ਕਰਵਾ ਕੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ- ਸਾਂਸਦ ਡਿੰਪਾ

ਭਿੱਖੀਵਿੰਡ, 26 ਸਤੰਬਰ (ਬੌਬੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਨਾਲ ਸਬੰਧਤ ਲਿਆਂਦੇ ਗਏ ਤਿੰਨ ਬਿੱਲਾਂ ਨੂੰ ਪੰਜਾਬ ਅਤੇ ਦੇਸ਼ ਦੀ ਕਿਸਾਨੀ ਖ਼ਿਲਾਫ਼ ਦੱਸਦਿਆਂ ਕਾਂਗਰਸ ਪਾਰਟੀ ਵਲੋਂ ਅੱਜ ਸਥਾਨਕ ਮੁੱਖ ਚੌਕ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੇ ਅੰਮਿ੍ਤਸਰ-ਖੇਮਕਰਨ ਅਤੇ ਤਰਨ ਤਾਰਨ-ਬਿਆਸ ਟਰੈਕ 'ਤੇ ਕਿਸਾਨਾਂ ਨੇ ਲਗਾਇਆ ਜਾਮ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੁਰਿੰਦਰ ਸਿੰਘ ਪਿੱਦੀ, ਦਰਸ਼ਨ ਸਿੰਘ ਅਲਾਵਲਪੁਰ ਤੇ ਗਿਆਨਦੀਪ ਸਿੰਘ ਬਾਗੜੀਆਂ ਵਲੋਂ ਖੇਤੀ ਬਿੱਲ ਪਾਸ ਹੋਣ ਦੇ ਵਿਰੋਧ ਵਿਚ ਪੂਰੇ ਪੰਜਾਬ ਵਿਚ ਚੱਲ ਰਹੇ ਰੇਲ ਰੋਕੋ ...

ਪੂਰੀ ਖ਼ਬਰ »

ਸ਼ਹਿਰ 'ਚ ਟ੍ਰੈਫ਼ਿਕ ਦੀ ਸਮੱਸਿਆ ਬਣੀ ਗੰਭੀਰ, ਲੋਕ ਪ੍ਰੇਸ਼ਾਨ

ਤਰਨ ਤਾਰਨ, 26 ਸਤੰਬਰ (ਪਰਮਜੀਤ ਜੋਸ਼ੀ)-ਤਰਨ ਤਾਰਨ ਸ਼ਹਿਰ 'ਚ ਟ੍ਰੈਫ਼ਿਕ ਸਮੱਸਿਆ ਦਿਨੋਂ ਦਿਨ ਗੰਭੀਰ ਬਣਦੀ ਜਾ ਰਹੀ ਹੈਂ, ਜਿਸ ਦਾ ਮੁੱਖ ਕਾਰਨ ਦੁਕਾਨਦਾਰਾਂ ਵਲੋਂ ਬਜ਼ਾਰਾਂ ਵਿਚ ਕੀਤੇ ਨਾਜਾਇਜ਼ ਕਬਜੇ ਹਨ | ਟ੍ਰੈਫ਼ਿਕ ਜਾਮ ਲੱਗਣ ਕਾਰਨ ਜਿਥੇ ਸ਼ਹਿਰ ਨਿਵਾਸੀ ...

ਪੂਰੀ ਖ਼ਬਰ »

ਪੁਲਿਸ ਚੌਕੀ ਕੱਕੜ ਵਿਖੇ ਇਲਾਕੇ ਦੇ ਪੰਚਾਂ-ਸਰਪੰਚਾਂ ਦੀ ਇਕੱਤਰਤਾ

ਬੱਚੀਵਿੰਡ, 26 ਸਤੰਬਰ (ਬਲਦੇਵ ਸਿੰਘ ਕੰਬੋ)- ਪੁਲਿਸ ਚੌਕੀ ਕੱਕੜ ਵਿਖੇ ਸਰਹੱਦੀ ਖੇਤਰ ਦੇ ਪੰਚਾਂ ਸਰਪੰਚਾਂ ਦੀ ਇਕੱਤਰਤਾ ਕਰਵਾਈ ਗਈ, ਜਿਸ ਦੀ ਅਗਵਾਈ ਨਵ-ਨਿਯੁਕਤ ਚੌਕੀ ਇੰਚਾਰਜ ਮਨਜੀਤ ਸਿੰਘ ਨੇ ਕੀਤੀ ¢ ਇਸ ਮੌਕੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੇ ...

ਪੂਰੀ ਖ਼ਬਰ »

ਸਾਹਿਤ ਵਿਚਾਰ ਮੰਚ ਨੇ ਕਿਸਾਨਾਂ ਦੇ ਚੱਲ ਰਹੇ ਰੋਸ ਧਰਨਿਆਂ ਦਾ ਕੀਤਾ ਸਮਰਥਨ

ਤਰਨ ਤਾਰਨ, 26 ਸਤੰਬਰ (ਲਾਲੀ ਕੈਰੋਂ)- ਕੇਂਦਰ ਵਿਚਲੀ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਵਲੋਂ ਜਾਰੀ ਕੀਤੇ ਬਿੱਲਾਂ ਵਿਰੁੱਧ ਰੋਸ ਧਰਨੇ ਲਗਾਈ ਬੈਠੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਹਮਾਇਤ ਤੇ ਸਮੱਰਥਨ ਦੇਣ ਲਈ ਸਾਹਿਤ ਵਿਚਾਰ ਮੰਚ ਤਰਨ ਤਾਰਨ ਵਲੋਂ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਦਿਹਾਤੀ ਮਜਦੂਰ ਸਭਾ ਦੀ ਇਕਾਈ ਵੈਰੋਵਾਲ ਨੇ ਪੰਜਾਬ ਬੰਦ ਦੇ ਪ੍ਰੋਗਰਾਮ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ | ਇਸ ਦੀ ਅਗਵਾਈ ਜਸਬੀਰ ਸਿੰਘ ਤੇ ਰਛਪਾਲ ਸਿੰਘ ਫ਼ੌਜੀ ...

ਪੂਰੀ ਖ਼ਬਰ »

ਝਬਾਲ ਖੇਮਕਰਨ ਰੋਡ 'ਤੇ ਅਕਾਲੀ ਆਗੂਆਂ ਵਲੋਂ ਧਰਨਾ

ਝਬਾਲ, 26 ਸਤੰਬਰ (ਸੁਖਦੇਵ ਸਿੰਘ)¸ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਸਮੱਰਥਨ ਕਰਦਿਆਂ ਸੀਨੀਅਰ ਅਕਾਲੀ ਆਗੂ ਤੇ ਮਿਲਕਫੈੱਡ ਵੇਰਕਾ ਦੇ ਸਾਬਕਾ ਡਾਇਰੈਕਟਰ ਜਥੇਦਾਰ ...

ਪੂਰੀ ਖ਼ਬਰ »

ਨਵੇਂ ਟਿਊਬਵੈੱਲ ਦੀ ਕੀਤੀ ਸ਼ੁਰੂਆਤ

ਤਰਨ ਤਾਰਨ, 26 ਸਤੰਬਰ (ਪਰਮਜੀਤ ਜੋਸ਼ੀ)-ਬੁੰਗਾ ਪ੍ਰਜਾਪਤ ਬਿਰਾਦਰੀ ਗੁਰੂ ਕਾ ਖ਼ੂਹ ਵਿਖੇ ਨਵੇਂ ਟਿਊਬਵੈੱਲ ਦੀ ਸ਼ੁਰੂਆਤ ਅਜੈਬ ਸਿੰਘ ਸੋਹਲ ਪ੍ਰਧਾਨ ਵਲੋਂ ਕੀਤੀ ਗਈ | ਇਸ ਸਮੇਂ ਉਨ੍ਹਾਂ ਸਾਰੀ ਬਿਰਾਦਰੀ ਨੂੰ ਅਪੀਲ ਕੀਤੀ ਕਿ ਬੁੰਗਾ ਪ੍ਰਜਾਪਤ ਵਿਖੇ ਵਿਆਹ, ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਜਨਮ ਸ਼ਤਾਬਦੀ ਸਬੰਧੀ ਤਿਆਰੀਆਂ ਜ਼ੋਰਾਂ 'ਤੇ

ਭਿੱਖੀਵਿੰਡ, 26 ਸਤੰਬਰ (ਬੌਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ 300 ਸਾਲਾ ਜਨਮ ਸ਼ਤਾਬਦੀ 9 ਅਕਤੂਬਰ 2020 ਨੂੰ ਮਨਾਉਣ ਲਈ ਬਣਾਈ ਗਈ ਸਬ ਕਮੇਟੀ ਵਲੋਂ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੱਦੀ ਪਿੰਡ ਪੂਹਲਾ ਵਿਖੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਵੱਖ-ਵੱਖ ਪਿੰਡਾਂ 'ਚ ਰੋਸ ਮਾਰਚ

ਹਰੀਕੇ ਪੱਤਣ, 26 ਸਤੰਬਰ (ਸੰਜੀਵ ਕੁੰਦਰਾ)-ਖੇਤੀ ਆਰਡੀਨੈਂਸ ਬਿੱਲ ਦੇ ਵਿਰੋਧ 'ਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਪੱਟੀ ਹਰੀਕੇ ਵਲੋਂ ਹਰੀਕੇ ਤੇ ਨਾਲ ਲੱਗਦੇ ਪਿੰਡਾਂ 'ਚ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦਾ ਇਕੱਠ ...

ਪੂਰੀ ਖ਼ਬਰ »

ਪੱਟੀ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ 'ਤੇ ਸਹੂਲਤਾਂ ਪ੍ਰਦਾਨ ਕਰਨ ਲਈ 15 ਕਰੋੜ ਦੀ ਹੋਰ ਗ੍ਰਾਂਟ ਜਾਰੀ- ਵਿਧਾਇਕ ਗਿੱਲ

ਪੱਟੀ, 26 ਸਤੰਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)-ਪੱਟੀ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੈਂ ਪੱਟੀ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਅੱਜ ਸ਼ਾਮ ਪੰਜ ਵਜੇ ਉਨ੍ਹਾਂ ਨੂੰ ਕੋਈ ਚੰਗੀ ਖ਼ਬਰ ਦੇਵਾਂਗਾ | ...

ਪੂਰੀ ਖ਼ਬਰ »

ਜਥੇਦਾਰ ਜਹਾਂਗੀਰ ਮਨਜਿੰਦਰ ਸਿੰਘ ਨਾਲ ਦੁੱਖ ਪ੍ਰਗਟ ਕਰਨ ਪੁੱਜੇ

ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਮਨਜਿੰਦਰ ਸਿੰਘ ਸਰਪੰਚ ਕਾਜੀਵਾਲ ਤੇ ਨਰਿੰਦਰ ਸਿੰਘ ਦੇ ਪਿਤਾ ਸੱਜਣ ਸਿੰਘ ਕਾਜੀਵਾਲ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਜਿਸ ਦਾ ਦੁੱਖ ਪ੍ਰਗਟ ਕਰਨ ਲਈ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਕੌਮੀ ਜਥੇਬੰਦਕ ...

ਪੂਰੀ ਖ਼ਬਰ »

ਪ੍ਰੀਤ ਨਗਰ ਦੇ ਸਕੂਲ ਨੂੰ ਨਮੂਨੇ ਦਾ ਸਕੂਲ ਬਣਾਇਆ ਜਾਵੇਗਾ : ਗੈਵੀ ਲੋਪੋਕੇ

ਲੋਪੋਕੇ, 26 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡਾਂ 'ਚ ਵਿਕਾਸ ਕਾਰਜਾਂ 'ਚ ਤੇਜ਼ੀ ਆਈ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਵਲੋਂ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਰੋਸ ਰੈਲੀ

ਤਰਨ ਤਾਰਨ, 26 ਸਤੰਬਰ (ਲਾਲੀ ਕੈਰੋਂ)-ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਸਬ ਡਵੀਜਨ ਸ਼ਹਿਰੀ ਤਰਨ ਤਾਰਨ ਦੀ ਕਿਸਾਨਾਂ ਦੇ ਹੱਕ 'ਚ ਸੀਨੀ: ਮੀਤ ਪ੍ਰਧਾਨ ਸੁਰਿੰਦਰ ਸਿੰਘ ਰੰਧਾਵਾ ਜੇ.ਈ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ ਤੇ ਕਿਸਾਨ ਮਾਰੂ ਜਿਹੜੇ ਬਿੱਲ ਸੈਂਟਰ ...

ਪੂਰੀ ਖ਼ਬਰ »

ਅਕਸ਼ੈ ਸ਼ਰਮਾ ਵਲੋਂ ਖੇਮਕਰਨ ਖੇਤਰ ਦਾ ਦੌਰਾ

ਖੇਮਕਰਨ, 26 ਸਤੰਬਰ (ਰਾਕੇਸ਼ ਬਿੱਲਾ)-ਸਰਹੱਦੀ ਖੇਤਰ ਦੇ ਸਕੂਲਾਂ, ਕਾਲਜਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਆਪਣੀ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਦੇਸ਼ ਤੇ ਸਮਾਜ ਦੀ ਸੇਵਾ ਕਰਨ ਵਾਲਾ ਜਜਬਾ ਭਰਨ ਲਈ ਕੋਰੋਨਾ ਦੀ ਮਹਾਂਮਾਰੀ ਦੇ ਘੱਟਣ ਉਪਰੰਤ ਵਿਦਿਅਕ ਅਦਾਰੇ ...

ਪੂਰੀ ਖ਼ਬਰ »

ਪਰਾਲੀ ਨੂੰ ਸਾੜਨ ਤੋਂ ਰੋਕਣ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਜ਼ਿਲ੍ਹੇ ਵਿਚ 506 ਨੋਡਲ ਅਧਿਕਾਰੀ ਤਾਇਨਾਤ-ਡਿਪਟੀ ਕਮਿਸ਼ਨਰ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਜ਼ਿਲ੍ਹੇ ਵਿਚ 506 ਨੋਡਲ ਅਧਿਕਾਰੀ ਅਤੇ 74 ਕਲੱਸਟਰ ਅਫਸਰ ਤਾਇਨਾਤ ਕੀਤੇ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਆਪਣੇ ਜਨਮ ਦਿਨ ਮੌਕੇ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਵਿਖੇ ਲਗਾਏ ਬੂਟੇ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਤੇ ਆਲੇ-ਦੁਆਲੇ ਹਰਿਆ ਭਰਿਆ ਮਾਹੌਲ ਪੈਦਾ ਕਰਨ ਲਈ ਹਰੇਕ ਵਿਅਕਤੀ ਨੂੰ ਬੂਟੇ ਲਗਾਉਣੇ ਚਾਹੀਦੇ ਹਨ | ਬੂਟੇ ਲਗਾਉਣ ਨਾਲ ਜਿੱਥੇ ਸਾਡਾ ਵਾਤਾਵਰਨ ਸਾਫ-ਸੁਥਰਾ ਰਹਿੰਦਾ ਹੈ, ਉਥੇ ਸ਼ੁੱਧ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ. ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਭੁੱਖ ਹੜਤਾਲ

ਤਰਨ ਤਾਰਨ, 26 ਸਤੰਬਰ (ਲਾਲੀ ਕੈਰੋਂ)-ਪੰਜਾਬ ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫ਼ਰੰਟ ਦੇ ਸੂਬਾ ਪੱਧਰੀ ਸੱਦੇ 'ਤੇ ਸਥਾਨਕ ਬੱਸ ਅੱਡੇ 'ਤੇ 8ਵੇਂ ਦਿਨ ਵਾਟਰ ਸਪਲਾਈ ਯੂਨੀਅਨ ਦੇ 7 ਆਗੂ ਲਖਬੀਰ ਸਿੰਘ, ਸੱਜਣ ਸਿੰਘ, ਸਰਬਜੀਤ ਸਿੰਘ, ਪ੍ਰਮਜੀਤ ਸਿੰਘ,ਤਰਸੇਮ ਸਿੰਘ, ...

ਪੂਰੀ ਖ਼ਬਰ »

ਲੰਗਰ ਸੇਵਾ ਸੁਸਾਇਟੀ ਵਲੋਂ ਮੀਟਿੰਗ

ਝਬਾਲ, 26 ਸਤੰਬਰ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਏ ਜਾਣ ਵਾਲੇ 5, 6, 7 ਅਕਤੂਬਰ ਨੂੰ ਇਸ ਸਾਲ ਵੀ ਸਾਲਾਨਾ ਜੋੜ ਮੇਲੇ ਸਬੰਧੀ ਲੰਗਰ ਸੇਵਾ ਸੁਸਾਇਟੀ ਵਲੋਂ ਮੀਟਿੰਗ ਹੋਈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX