ਤਾਜਾ ਖ਼ਬਰਾਂ


ਅਮਿਤ ਸ਼ਾਹ ਦੀ ਅਪੀਲ 'ਤੇ ਕਿਸਾਨ ਗ਼ੌਰ ਫ਼ਰਮਾਉਣ - ਕੈਪਟਨ
. . .  20 minutes ago
ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ 'ਤੇ ਗ਼ੌਰ ਫ਼ਰਮਾਉਣ ਅਤੇ ਗੱਲਬਾਤ ਰਾਹੀਂ ਮੁੱਦੇ ਦਾ...
ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਮੌਕੇ ਸੁਰੱਖਿਆ ਫੋਰਸ ਵੱਲੋਂ ਇੱਕ ਵਿਅਕਤੀ ਕਾਬੂ
. . .  about 1 hour ago
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ. ਆਈ. ਐਸ. ਐਫ ਦੇ ਜਵਾਨਾਂ ਵੱਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪਰਵੇਸ਼ ਕਰ ਰਹੇ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕੀਤਾ...
551ਵੇਂ ਪ੍ਰਕਾਸ਼ ਪੁਰਬ ਨੂੰ ਲ਼ੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
. . .  about 1 hour ago
ਸੁਲਤਾਨਪੁਰ ਲੋਧੀ 28 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਨੂੰ ਲ਼ੈ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ...
ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ
. . .  about 1 hour ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ਭਾਰਤੀ ਵਿਅਕਤੀ ਚੌਂਕੀ...
ਸੰਸਦ ਮੈਂਬਰ ਔਜਲਾ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਵਿਖੇ ਪਹੁੰਚੇ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ, ਜਿੱਥੇ ਉਹ ਅੰਦੋਲਨਕਾਰੀ ਕਿਸਾਨਾਂ ਤੇ ਨੌਜਵਾਨਾਂ ਨਾਲ ਚਾਹ ਪੀਂਦੇ, ਗੱਪਸ਼ੱਪ...
ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੱਲ ਕਰਨ ਨੂੰ ਤਿਆਰ - ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਸਰਕਾਰ ਕਿਸਾਨਾਂ...
ਆਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ 'ਚ 26 ਸਾਲਾ ਨੌਜਵਾਨ ਦੀ ਹੋਈ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਕਪਿਲ ਕੰਧਾਰੀ) - ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 26 ਸਾਲਾ ਕਰੀਬ ਨੌਜਵਾਨ...
ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦਾ ਫੈਸਲਾ
. . .  about 3 hours ago
ਨਵੀਂ ਦਿੱਲੀ, 28 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ। ਇਸ ਗੱਲ ਦੀ...
ਖੱਟਰ ਦਾ ਫ਼ੋਨ ਨਹੀਂ ਚੁੱਕਾਂਗਾ - ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਤੋਂ ਹੋਏ ਨਾਰਾਜ਼
. . .  about 3 hours ago
ਚੰਡੀਗੜ੍ਹ, 28 ਨਵੰਬਰ - ਮੀਡੀਆ 'ਚ ਆਈ ਰਿਪੋਰਟਾਂ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਸਨਿੱਚਰਵਾਰ ਨੂੰ ਹਰਿਆਣਾ 'ਚ ਆਪਣੇ ਹਮ ਰੁਤਬਾ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ...
ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟੀਵਾ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 4 hours ago
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸਨਿੱਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਟੱਕਰ ਹੋ ਜਾਣ ਐਕਟੀਵਾ ਚਾਲਕ ਦੀ ਮੌਕੇ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ
. . .  about 5 hours ago
ਲੁਧਿਆਣਾ,28 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਕਿਸਾਨ ਸਿੰਘੂ ਵਿਖੇ ਅੜੇ, ਨਹੀਂ ਜਾਣਗੇ ਕਿਧਰੇ ਹੋਰ - ਕਿਸਾਨ ਜਥੇਬੰਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ - ਕਿਸਾਨ ਜਥੇਬੰਦੀਆਂ ਵਿਚਕਾਰ ਦਿੱਲੀ ਹਰਿਆਣਾ ਬਾਰਡਰ 'ਤੇ ਸਿੰਘੂ ਵਿਖੇ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨ ਮੌਜੂਦਾ ਸਥਾਨ 'ਤੇ ਹੀ ਆਪਣਾ ਧਰਨਾ...
ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ
. . .  about 5 hours ago
ਚੰਡੀਗੜ੍ਹ, 28 ਨਵੰਬਰ - ਕਾਂਗਰਸ ਨੇ ਸੀਨੀਅਰ ਆਗੂ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ। ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ...
ਡੱਬਵਾਲੀ ਪੁਲਿਸ ਵਲੋਂ ਨਾਕੇਬੰਦੀ ਤੋੜ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ 'ਤੇ ਮੁਕੱਦਮਾ ਦਰਜ
. . .  about 6 hours ago
ਡੱਬਵਾਲੀ, 28 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਪੰਜਾਬ-ਹਰਿਆਣਾ ਹੱਦ 'ਤੇ ਪੁਲਿਸ ਦਾ ਨਾਕਾ ਤੋੜ ਕੇ ਜਬਰੀ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ ਖ਼ਿਲਾਫ਼ 9 ਧਾਰਾਵਾਂ ਤਹਿਤ ਮੁਕੱਦਮਾ...
ਕਿਸਾਨਾਂ 'ਤੇ ਅਨਿਆਂ ਅੱਤਵਾਦੀ ਹਮਲੇ ਵਰਗਾ- ਅਖਿਲੇਸ਼ ਯਾਦਵ
. . .  about 6 hours ago
ਲਖਨਊ, 28 ਨਵੰਬਰ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਕਿਸਾਨਾਂ 'ਤੇ ਇੰਨਾ ਅੱਤਿਆਚਾਰ ਕਿਸੇ ਸਰਕਾਰ ਵੇਲੇ ਨਹੀਂ ਹੋਇਆ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 39.69 ਫ਼ੀਸਦੀ ਵੋਟਿੰਗ
. . .  about 6 hours ago
ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  about 6 hours ago
ਲੋਪੋਕੇ (ਅੰਮ੍ਰਿਤਸਰ), 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ...
ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ- ਇਹ ਸਾਡੇ ਕਿਸਾਨ ਨਹੀਂ, ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ
. . .  about 6 hours ago
ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਨੂੰ ਅੰਦੋਲਨ 'ਤੇ ਬੋਲਦਿਆਂ ਕਿਹਾ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਉਨ੍ਹਾਂ ਦੇ ਸੂਬੇ ਦੇ ਨਹੀਂ ਹਨ। ਉਨ੍ਹਾਂ ਕਿਹਾ...
ਗੋਆ ਦੇ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਮਸਲਿਆਂ ਦੇ ਹੱਲ ਲਈ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ- ਖੇਤੀਬਾੜੀ ਮੰਤਰੀ ਤੋਮਰ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਕ ਵਾਰ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਮਸਲਿਆਂ...
ਚੰਡੀਗੜ੍ਹ 'ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਚੰਡੀਗੜ੍ਹ, 28 ਨਵੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ 'ਚ ਪਹੁੰਚ ਚੁੱਕੇ ਹਨ...
ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ ਦੀ ਲੈਬ 'ਚ ਕੋਰੋਨਾ ਵੈਕਸੀਨ ਦੇ ਨਿਰਮਾਣ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ...
ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  about 8 hours ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਪੰਜਾਬ / ਜਨਰਲ

ਗ਼ੈਰ-ਸੰਵਿਧਾਨਕ ਹਨ ਕੇਂਦਰ ਵਲੋਂ ਪਾਸ ਕਰਵਾਏ ਖੇਤੀਬਾੜੀ ਸਬੰਧੀ ਤਿੰਨੋਂ ਬਿੱਲ- ਮਨੀਸ਼ ਤਿਵਾੜੀ

ਕਿਸਾਨੀ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਲੋਂ ਅਪਣਾਇਆ ਰਾਹ ਮੁਫ਼ੀਦ ਨਹੀਂ

ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 26 ਸਤੰਬਰ- ਕੇਂਦਰ ਸਰਕਾਰ ਨੇ ਜਿਸ ਢੰਗ ਨਾਲ ਖੇਤੀਬਾੜੀ ਸਬੰਧੀ ਇਹ 3 ਬਿੱਲ ਪਹਿਲਾਂ ਲਿਆਂਦੇ ਅਤੇ ਫਿਰ ਸੰਸਦ 'ਚੋਂ ਪਾਸ ਕਰਵਾਏ ਹਨ, ਇਸ ਅਮਲ ਨੇ ਨਾ ਸਿਰਫ਼ ਸੂਬਿਆਂ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਕੀਤਾ ਹੈ ਸਗੋਂ ਸੰਸਦੀ ਅਮਲ ਨੂੰ ਵੀ ਤਾਰ-ਤਾਰ ਕੀਤਾ ਹੈ। ਇਨ੍ਹਾਂ ਦੋਵਾਂ ਹੀ ਨੁਕਤਿਆਂ ਤਹਿਤ ਖੇਤੀਬਾੜੀ ਨਾਲ ਸਬੰਧਿਤ ਇਹ ਤਿੰਨੋਂ ਬਿੱਲ ਗ਼ੈਰ-ਸੰਵਿਧਾਨਕ ਹਨ। ਇਹ ਮੰਨਣਾ ਹੈ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਕਾਂਗਰਸੀ ਆਗੂ ਮਨੀਸ਼ ਤਿਵਾੜੀ ਦਾ। ਜਿਨ੍ਹਾਂ ਨੇ 'ਅਜੀਤ' ਵਲੋਂ ਆਪਣੇ ਪਾਠਕਾਂ ਅਤੇ ਦਰਸ਼ਕਾਂ ਲਈ ਛੇੜੀ ਚਰਚਾਵਾਂ ਦੀ ਲੜੀ ਤਹਿਤ ਆਪਣੇ ਵਿਚਾਰ ਰੱਖੇ। ਹਾਲਾਂਕਿ ਕਾਂਗਰਸੀ ਆਗੂ ਨੇ ਆਪਣੀ ਗੱਲਬਾਤ ਦੇ ਸਿਲਸਿਲੇ 'ਚ ਇਹ ਜ਼ਰੂਰ ਪ੍ਰਵਾਨ ਕੀਤਾ ਕਿ ਖੇਤੀਬਾੜੀ ਕਿੱਤੇ ਨਾਲ ਕੁਝ ਬੁਨਿਆਦੀ ਸਮੱਸਿਆਵਾਂ ਤਾਂ ਜੁੜੀਆਂ ਹੋਈਆਂ ਹਨ ਪਰ ਨਾਲ ਹੀ ਇਹ ਵੀ ਕਿਹਾ ਕਿ ਉਨ੍ਹਾਂ ਸਮੱਸਿਆਵਾਂ ਦੇ ਹੱਲ ਉਹ ਨਹੀਂ ਹਨ ਜੋ ਸਰਕਾਰ ਤਲਾਸ਼ ਰਹੀ ਹੈ। ਪੇਸ਼ੇ ਤੋਂ ਵਕੀਲ ਹੋਣ ਨਾਤੇ ਤਿਵਾੜੀ ਨੇ ਬਿੱਲਾਂ ਨੂੰ ਲੈ ਕੇ ਪ੍ਰਗਟਾਏ ਜਾਂਦੇ ਖਦਸ਼ਿਆਂ ਦਾ ਕਾਨੂੰਨੀ ਨਜ਼ਰੀਆ ਵੀ ਸਾਹਮਣੇ ਰੱਖਿਆ। ਪੇਸ਼ ਹੈ ਉਨ੍ਹਾਂ ਦੇ ਨਾਲ ਕੀਤੀ ਗੱਲਬਾਤ ਦੇ ਅੰਸ਼:-
ਕੇਂਦਰ ਵਲੋਂ ਇਕ ਵੀ ਬਿਆਨ ਸਰਕਾਰੀ ਖ਼ਰੀਦ ਜਾਰੀ ਰੱਖਣ ਬਾਰੇ ਨਹੀਂ ਦਿੱਤਾ ਗਿਆ
ਮਨੀਸ਼ ਤਿਵਾੜੀ ਨੇ ਮੰਡੀਆਂ ਤੋਂ ਬਾਹਰ ਸਰਕਾਰ ਵਲੋਂ ਇਕ ਸਮਾਨਾਂਤਰ ਵਿਵਸਥਾ ਕਾਇਮ ਕਰਨ ਨੂੰ ਕਿਸਾਨਾਂ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਖ਼ਤਮ ਕਰਨ ਦੀ ਸਾਜਿਸ਼ ਕਰਾਰ ਦਿੱਤਾ। ਉਨ੍ਹਾਂ ਇਸ ਨੁਕਤੇ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹਾਲੇ ਤੱਕ ਸਰਕਾਰ ਵਲੋਂ ਵਾਰ-ਵਾਰ ਇਹ ਦੁਹਰਾਇਆ ਜਾ ਰਿਹਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਭਾਵ ਐੱਮ.ਐੱਸ.ਪੀ. ਜਾਰੀ ਰਹੇਗੀ ਪਰ ਕੇਂਦਰ ਨੇ ਸੰਸਦ ਦੇ ਅੰਦਰ ਜਾਂ ਬਾਹਰ ਕਿਤੇ ਵੀ ਇਹ ਨਹੀਂ ਕਿਹਾ ਕਿ ਸਰਕਾਰੀ ਖ਼ਰੀਦ ਜਾਰੀ ਰਹੇਗੀ। ਕਾਂਗਰਸੀ ਆਗੂ ਨੇ ਦਲੀਲ ਦਿੰਦਿਆਂ ਕਿਹਾ ਕਿ ਜੇਕਰ ਸਰਕਾਰੀ ਖ਼ਰੀਦ ਹੀ ਜਾਰੀ ਨਹੀਂ ਕਰੇਗੀ ਤਾਂ ਸਰਕਾਰ ਭਾਵੇਂ ਕਿੰਨਾ ਵੀ ਦੁਹਰਾਉਂਦੀ ਰਹੇ ਕਿ ਐੱਮ.ਐੱਸ.ਪੀ. ਜਾਰੀ ਰਹੇਗਾ, ਉਸ ਦਾ ਕਿਸਾਨਾਂ ਲਈ ਕੋਈ ਅਰਥ ਨਹੀਂ ਹੈ। ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਨੇ ਖੇਤੀਬਾੜੀ 'ਤੇ ਨਿਰਭਰ 11 ਕਰੋੜ ਕਿਸਾਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਿਸਾਨਾਂ ਅਤੇ ਕਾਰਪੋਰੇਟਾਂ ਦਰਮਿਆਨ ਜੋ ਵੀ ਕਰਾਰ ਹੋਵੇਗਾ ਉਹ ਨਿੱਜੀ ਕਰਾਰ ਹੋਵੇਗਾ ਜਿਨ੍ਹਾਂ ਲਈ ਐੱਮ.ਐੱਸ.ਪੀ. ਦੇਣੀ ਪ੍ਰਤੀ ਕਾਨੂੰਨੀ ਤੌਰ 'ਤੇ ਲਾਜ਼ਮੀ ਨਹੀਂ ਹੋਵੇਗਾ।
ਇਸ ਤੋਂ ਇਲਾਵਾ ਵੀ ਸਰਕਾਰ ਕੋਲ ਅਜਿਹਾ ਕਿਹੜਾ ਜ਼ਰੀਆ ਹੈ ਜਿਸ ਰਾਹੀਂ ਉਹ ਲੱਖਾਂ ਦੀ ਤਦਾਦ 'ਚ ਹੋਣ ਵਾਲੇ ਕਰਾਰਾਂ ਦੀ ਨਜ਼ਰਸਾਨੀ ਕਰੇਗੀ?
ਸਿਰਫ਼ ਅੰਤਰ ਰਾਜੀ ਆਵਾਜਾਈ ਨਾਲ ਹੀ ਸਬੰਧਿਤ ਨਹੀਂ ਹਨ ਨਵੇਂ ਬਿੱਲ
ਤਿਵਾੜੀ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀਬਾੜੀ ਬਿੱਲਾਂ ਨੂੰ ਨਾ ਸਿਰਫ਼ ਰਾਜ ਸਰਕਾਰਾਂ ਦੇ ਅਧਿਕਾਰਾਂ 'ਤੇ ਹਮਲਾ ਕਰਾਰ ਦਿੱਤਾ ਸਗੋਂ ਕੇਂਦਰ ਵਲੋਂ ਦਿੱਤੀ ਇਸ ਦਲੀਲ ਨੂੰ ਵੀ ਖਾਰਜ ਕਰ ਦਿੱਤਾ ਕਿ ਸਰਕਾਰ ਸਿਰਫ਼ ਅੰਤਰਰਾਜੀ ਵਿਸ਼ੇ ਅਧੀਨ ਹੀ ਬਿੱਲ ਲਿਆਂਈ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਪਹਿਲਾਂ ਤਾਂ ਸਰਕਾਰ ਕੋਲ ਇਹ ਅਖ਼ਤਿਆਰ ਹੀ ਨਹੀਂ ਹੈ ਕਿ ਉਹ ਖੇਤੀਬਾੜੀ ਨਾਲ ਸਬੰਧਿਤ ਕਾਨੂੰਨ ਲੈ ਕੇ ਆਏ। ਇਸ ਤੋਂ ਇਲਾਵਾ ਬਿੱਲ 'ਚ ਇਹ ਕਿਤੇ ਵੀ ਨਹੀਂ ਲਿਖਿਆ ਕਿ ਇਹ ਸਿਰਫ਼ ਅੰਤਰਰਾਜੀ ਵਿਸ਼ੇ 'ਤੇ ਆਧਾਰਿਤ ਹੈ ਅਤੇ ਸੂਬੇ ਨਾਲ ਸਬੰਧਿਤ ਵਿਸ਼ੇ ਇਸ ਨਾਲ ਸਬੰਧਿਤ ਨਹੀਂ ਹੈ।
ਸੰਵਿਧਾਨ ਦੀ ਧਾਰਾ 100 ਦੀ ਉਲੰਘਣਾ ਹੈ ਰਾਜ ਸਭਾ 'ਚ ਪਾਸ ਹੋਏ ਖੇਤੀਬਾੜੀ ਸਬੰਧਿਤ ਬਿੱਲ
ਪਿਛਲੇ ਐਤਵਾਰ ਭਾਵ 20 ਸਤੰਬਰ ਨੂੰ ਰਾਜ ਸਭਾ 'ਚ ਪਾਸ ਹੋਏ ਖੇਤੀਬਾੜੀ ਸਬੰਧੀ 2 ਬਿੱਲਾਂ ਦੇ ਪਾਸ ਹੋਣ ਨੂੰ ਵੀ ਤਿਵਾੜੀ ਨੇ ਗ਼ੈਰ-ਸੰਵਿਧਾਨਕ ਕਰਾਰ ਦਿੱਤਾ। ਸੰਵਿਧਾਨ ਦੀ ਧਾਰਾ 100 ਮੁਤਾਬਿਕ ਹਰ ਕਾਨੂੰਨ 'ਤੇ ਫ਼ੈਸਲਾ ਡਿਵੀਜ਼ਨ ਰਾਹੀਂ ਹੋਵੇਗਾ। ਤਿਵਾੜੀ ਨੇ ਕਿਹਾ ਕਿ ਹਰ ਮੈਂਬਰ ਦਾ ਹੱਕ ਹੈ ਕਿ ਉਹ ਕਿਸੇ ਵੀ ਬਿੱਲ 'ਤੇ ਡਿਵੀਜ਼ਨ ਮੰਗ ਸਕਦਾ ਹੈ। ਇਹ ਇਕ ਸੰਸਦੀ ਅਮਲ ਹੈ ਕਿ ਜੇਕਰ ਵਿਰੋਧੀ ਧਿਰਾਂ ਜ਼ੋਰ ਨਾ ਦੇਣ ਤਾਂ ਜ਼ਬਾਨੀ ਵੋਟਿੰਗ ਰਾਹੀਂ ਬਿੱਲ ਪਾਸ ਕਰਵਾਇਆ ਜਾ ਸਕਦਾ ਹੈ ਪਰ ਜੇਕਰ ਇਕ ਵੀ ਮੈਂਬਰ ਡਿਵੀਜ਼ਨ ਦੀ ਮੰਗ ਕਰ ਰਿਹਾ ਹੋਵੇ ਤਾਂ ਆਸਣ ਤੇ ਬੈਠੇ ਵਿਅਕਤੀ ਨੂੰ ਮੰਗ ਪੂਰੀ ਕਰਨੀ ਪਵੇਗੀ ਅਤੇ ਐਤਵਾਰ ਨੂੰ ਤਾਂ 100 ਤੋਂ ਵੱਧ ਮੈਂਬਰ ਇਹ ਮੰਗ ਕਰ ਰਹੇ ਸਨ। ਕਾਂਗਰਸੀ ਆਗੂ ਨੇ ਰਾਸ਼ਟਰਪਤੀ ਨੂੰ ਵੀ ਮਾਮਲੇ 'ਚ ਦਖ਼ਲਅੰਦਾਜ਼ੀ ਕਰਦਿਆਂ ਉਸ ਦਿਨ (ਐਤਵਾਰ) ਦੀ ਸਾਰੀ ਸੀ.ਸੀ.ਟੀ.ਵੀ. ਫੁਟੇਜ ਮੰਗਵਾ ਕੇ ਬਿੱਲ ਨੂੰ ਵਾਪਸ ਵਿਚਾਰ ਕਰਨ ਲਈ ਸੰਸਦ ਭੇਜਣ ਦੀ ਅਪੀਲ ਕੀਤੀ।
ਨੌਕਰਸ਼ਾਹੀ ਰਾਹੀਂ ਮਧੋਲਿਆ ਜਾਵੇਗਾ ਕਿਸਾਨ
ਬਿੱਲਾਂ 'ਚ ਕਿਸਾਨ ਅਤੇ ਵਪਾਰੀ ਦਰਮਿਆਨ ਅੜਿੱਕਾ ਹੋਣ ਦੀ ਸੂਰਤ 'ਤੇ ਉਲੀਕੇ ਹੋਏ ਇੰਤਜ਼ਾਮ 'ਤੇ ਵੀ ਇਤਰਾਜ਼ ਪ੍ਰਗਟਾਦਿਆਂ ਕਾਂਗਰਸੀ ਆਗੂ ਨੇ ਇਸ ਨੂੰ ਨੌਕਰਸ਼ਾਹੀ ਰਾਹੀਂ ਕਿਸਾਨ ਨੂੰ ਮਧੋਲਣ ਦਾ ਜ਼ਰੀਆ ਕਰਾਰ ਦਿੱਤਾ। ਤਿਵਾੜੀ ਦੇ ਐੱਸ.ਡੀ.ਐੱਮ. ਨੂੰ ਦੋਹਾਂ ਧਿਰਾਂ ਦੀ ਪੰਚਾਇਤੀ ਕਰਨ 'ਤੇ ਟਿੱਪਣੀ ਕਰਦਿਆਂ ਕਿਹਾ ਕਿ 2-3 ਏਕੜ ਦੇ ਮਾਲਕ (ਕਿਸਾਨ) ਨੂੰ ਆਪਣੀ ਰੋਜ਼ੀ-ਰੋਟੀ ਦੇ ਝੰਜਟਾਂ ਤੋਂ ਹੀ ਫੁਰਸਤ ਨਹੀਂ ਮਿਲਦੀ ਫਿਰ ਉਸ 'ਤੇ ਐੱਸ.ਡੀ.ਐੱਮ. ਦੇ ਦਫ਼ਤਰਾਂ ਦਾ ਭਾਰ ਹੋਰ ਵਧ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹਿੰਦੁਸਤਾਨ 'ਚ ਜਿਸ ਤਰ੍ਹਾਂ ਦੀ ਨੌਕਰਸ਼ਾਹੀ ਹੈ ਇਸ 'ਚ ਐੱਸ.ਡੀ.ਐੱਮ. ਆਪਣੇ-ਆਪ ਨੂੰ ਕਿਸੇ ਰਿਆਸਤ ਦੇ ਰਾਜੇ ਤੋਂ ਘੱਟ ਨਹੀਂ ਸਮਝਦੇ ਫਿਰ ਸਰਕਾਰ ਕਿਸਾਨ ਨੂੰ ਕਿਉਂ ਖੱਜਲ ਖੁਆਰੀ ਦੇ ਰਾਹ ਪਾ ਰਹੀ ਹੈ? ਮਨੀਸ਼ ਤਿਵਾੜੀ ਨੇ 70 ਸਾਲਾਂ ਦੀ ਇਕ ਸਥਾਪਿਤ ਵਿਵਸਥਾ ਜਿਸ ਨਾਲ ਕਿਸਾਨੀ ਅਗੇ ਵਧੀ ਹੈ, ਨੂੰ ਖ਼ਤਮ ਕਰਨ ਦੇ ਸਰਕਾਰੀ ਮਨਸੂਬਿਆਂ ਨੂੰ ਕਿਸਾਨ ਨਾਲ ਕੀਤੀ ਸਾਜਿਸ਼ ਕਰਾਰ ਦਿੱਤਾ।
ਕਿਸਾਨੀ ਨੂੰ ਲੈ ਕੇ ਕੁਝ ਬੁਨਿਆਦੀ ਸਮੱਸਿਆਵਾਂ ਹਨ
'ਅਜੀਤ' ਨਾਲ ਗੱਲਬਾਤ ਦੌਰਾਨ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਨੇ ਪ੍ਰਵਾਨ ਕਰਦਿਆਂ ਕਿਹਾ ਕਿ ਕਿਸਾਨੀ ਨੂੰ ਲੈ ਕੇ ਪੂਰੇ ਮੁਲਕ 'ਚ ਸਮੱਸਿਆ ਹੈ। ਆਜ਼ਾਦੀ ਤੋਂ ਬਾਅਦ ਕਾਸ਼ਤਕਾਰਾਂ ਨੂੰ ਮਿਲੀ ਜ਼ਮੀਨ ਦੀ ਮਲਕੀਅਤ ਸਮੇਂ ਦੇ ਨਾਲ ਪਰਿਵਾਰ 'ਚ ਵੰਡੀ ਜਾਣ ਕਰਕੇ ਕਾਸ਼ਤ ਵਾਲੀ ਜ਼ਮੀਨ ਦਾ ਰਕਬਾ ਕਾਫ਼ੀ ਘੱਟ ਹੋ ਗਿਆ ਹੈ ਜਿਸ ਕਾਰਨ ਉਸ ਨੂੰ ਵੱਡੀ ਜ਼ਮੀਨ 'ਤੇ ਕੀਤੀ ਜਾਣ ਵਾਲੀ ਖੇਤੀ ਦੇ ਆਰਥਿਕ ਫ਼ਾਇਦਿਆਂ ਤੋਂ ਵਾਂਝਿਆਂ ਹੋਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਸਮੇਂ ਦੇ ਨਾਲ ਹੇਠਾਂ ਹੁੰਦਾ ਪਾਣੀ ਦਾ ਪੱਧਰ ਵੀ ਇਕ ਵੱਡੀ ਸਮੱਸਿਆ ਹੈ ਪਰ ਇਨ੍ਹਾਂ ਸਭ ਸਮੱਸਿਆਵਾਂ ਦਾ ਉਹ ਹੱਲ ਨਹੀਂ ਜੋ ਸਰਕਾਰ ਵਲੋਂ ਦਿੱਤਾ ਜਾ ਰਿਹਾ ਹੈ।
ਵਾਪਸ ਲਏ ਜਾਂ ਬਿੱਲਾਂ 'ਚ ਸਰਕਾਰੀ ਖ਼ਰੀਦ ਜਾਰੀ ਰੱਖਣ ਦਾ ਭਰੋਸਾ ਦਿਵਾਏ ਸਰਕਾਰ
ਮੌਜੂਦਾ ਸੂਰਤੇਹਾਲ ਜਦੋਂ ਤਿੰਨੇ ਬਿੱਲਾਂ 'ਤੇ ਸੰਸਦ ਦੇ ਦੋਹਾਂ ਸਦਨਾਂ ਦੀ ਮੋਹਰ ਲੱਗ ਚੁੱਕੀ ਹੈ 'ਚ ਸਰਕਾਰ ਨੂੰ ਕਿਸਾਨਾਂ ਦਾ ਰੋਹ ਸ਼ਾਂਤ ਕਰਨ ਲਈ ਦਿੱਤੇ ਸੁਝਾਵਾਂ 'ਚ ਮਨੀਸ਼ ਤਿਵਾੜੀ ਨੇ ਕਿਹਾ ਕਿ ਜਾਂ ਤਾਂ ਸਰਕਾਰ ਬਿੱਲ ਵਾਪਸ ਲਏ ਜਾਂ ਫਿਰ ਇਨ੍ਹਾਂ ਬਿੱਲਾਂ 'ਚ ਇਹ ਵੀ ਸ਼ਾਮਿਲ ਕਰਵਾਏ ਕਿ ਕੇਂਦਰ ਵਲੋਂ ਸਰਕਾਰੀ ਖ਼ਰੀਦ ਅਤੇ ਐੱਮ.ਐੱਸ.ਪੀ. ਦੀ ਵਿਵਸਥਾ ਜਾਰੀ ਰੱਖੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੰਦਿਆਂ ਇਹ ਵੀ ਕਿਹਾ ਕਿ ਅਜਿਹਾ ਨਾ ਕਰਨ 'ਤੇ ਕਿਸਾਨਾਂ ਦਾ ਅੰਦੋਲਨ ਹੋਰ ਤਿੱਖਾ ਰੂਪ ਅਖਤਿਆਰ ਕਰ ਸਕਦਾ ਹੈ।

ਵਿਧਾਇਕ ਆਵਲਾ ਦੀ ਅਗਵਾਈ ਹੇਠ ਵਿਸ਼ਾਲ ਟਰੈਕਟਰ ਕਿਸਾਨ ਰੋਸ ਰੈਲੀ

* ਹਜ਼ਾਰ ਤੋਂ ਵੱਧ ਕਿਸਾਨਾਂ ਅਤੇ ਕਾਂਗਰਸੀ ਵਰਕਰਾਂ ਵਲੋਂ ਖੇਤੀ ਬਿੱਲ ਵਾਪਸ ਲੈਣ ਦੀ ਮੰਗ * ਕੇਂਦਰ ਦੇ ਮਾਰੂ ਫ਼ੈਸਲੇ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ- ਆਵਲਾ

ਜਲਾਲਾਬਾਦ, 26 ਸਤੰਬਰ (ਦਵਿੰਦਰ ਪਾਲ ਸਿੰਘ, ਕਰਨ ਚੁਚਰਾ)- ਸ਼ਹਿਰ ਦੀ ਅਨਾਜ ਮੰਡੀ ਤੋਂ ਹਜ਼ਾਰਾਂ ਦੀ ਗਿਣਤੀ 'ਚ ਟਰੈਕਟਰਾਂ 'ਤੇ ਸਵਾਰ ਕਿਸਾਨਾਂ ਅਤੇ ਪਾਰਟੀ ਵਰਕਰ ਦੀ ਮੌਜੂਦਗੀ 'ਚ ਵਿਧਾਇਕ ਰਮਿੰਦਰ ਆਵਲਾ ਨੇ ਕੇਂਦਰੀ ਖੇਤੀਬਾੜੀ ਬਿੱਲ ਦੇ ਵਿਰੋਧ 'ਚ ਟਰੈਕਟਰ ਕਿਸਾਨ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਨੂੰ 'ਕਵਿਕ' ਐਪ ਲਈ ਕੌਮੀ ਪੀ.ਐਸ.ਯੂ. ਪੁਰਸਕਾਰ-2020

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)- ਪੰਜਾਬ ਮੰਡੀ ਬੋਰਡ ਵਲੋਂ ਆਪਣੀ ਕਿਸਮ ਦੀ ਨਿਵੇਕਲੀ ਵੀਡੀਓ ਕਾਨਫਰੰਸਿੰਗ ਮੋਬਾਈਲ ਐਪ 'ਕਵਿਕ' ਦੇ ਸਫਲਤਾਪੂਰਵਕ ਸੰਚਾਲਨ 'ਤੇ ਮੰਡੀ ਬੋਰਡ ਨੂੰ 'ਕੌਮੀ ਪੀ.ਐਸ.ਯੂ. ਪੁਰਸਕਾਰ-2020' ਹਾਸਲ ਹੋਇਆ ਹੈ | ਇਹ ਪੁਰਸਕਾਰ ਬੀਤੇ ਦਿਨ ਦੇਰ ...

ਪੂਰੀ ਖ਼ਬਰ »

ਕਾਨੂੰਨੀ ਤਰੀਕੇ ਨਾਲ ਵੀਜ਼ਾ ਲਗਵਾ ਕੇ ਜਾਓ ਵਿਦੇਸ਼- ਵੀਜ਼ਾ ਹੈਲਪ, ਚੰਡੀਗੜ੍ਹ

ਜਲੰਧਰ, 26 ਸਤੰਬਰ (ਅ.ਬ)-ਵਿਦੇਸ਼ ਜਾਣ ਦੇ ਇਛੁੱਕ ਵਿਅਕਤੀ ਮਲਟੀਪਲ ਟੂਰਿਸਟ, ਸਟੱਡੀ ਜਾਂ ਕੈਨੇਡਾ ਪੀ.ਆਰ. ਵੀਜ਼ਾ ਪ੍ਰਾਪਤ ਕਰਕੇ ਕਾਨੂੰਨੀ ਤਰੀਕੇ ਨਾਲ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹਨ | ਵੀਜ਼ਾ ਹੈਲਪ ਦੇ ਸਲਾਹਕਾਰ ਅਤੇ ਦਸਤਾਵੇਜ਼ੀ ਮਾਹਿਰ ਹਰ ਇਕ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਗੁਰੂ ਗ੍ਰੰਥ ਸਾਹਿਬ 'ਤੇ ਹੋ ਰਹੇ ਹਮਲਿਆਂ ਨੂੰ ਠੱਲ੍ਹ ਪਾਉਣ 'ਚ ਨਾਕਾਮ ਰਹੀ- ਹਵਾਰਾ ਕਮੇਟੀ

ਕਮੇਟੀ ਮੈਂਬਰਾਂ ਨੂੰ ਖੁੱਲ੍ਹਾ ਪੱਤਰ ਜਾਰੀ

ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਭਾਈ ਹਵਾਰਾ ਕਮੇਟੀ ਨੇ ਸ਼ੋ੍ਰਮਣੀ ਕਮੇਟੀ ਦੇ 28 ਸਤੰਬਰ ਨੂੰ ਹੋ ਰਹੇ ਬਜਟ ਇਜਲਾਸ ਤੋਂ ਪਹਿਲਾਂ ਲਾਪਤਾ ਪਾਵਨ ਸਰੂਪਾਂ 'ਤੇ ਹੋਰ ਪੰਥਕ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਜਾਂਚ ਦੇ ਨਾਂਅ 'ਤੇ ਗੋਂਗੂਲਆਂ ਤੋਂ ਮਿੱਟੀ ਝਾੜੀ- ਭਾਈ ਦਾਦੂਵਾਲ

ਲੌਾਗੋਵਾਲ, 26 ਸਤੰਬਰ (ਵਿਨੋਦ, ਸ.ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਅਗਵਾਈ ਹੇਠ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਰਿਹਾਇਸ਼ ਦੇ ਨਜ਼ਦੀਕ ...

ਪੂਰੀ ਖ਼ਬਰ »

ਪਟਿਆਲਾ ਨੇੜੇ ਵਾਪਰੇ ਸੜਕ ਹਾਦਸੇ 'ਚ 3 ਮੌਤਾਂ

ਡਕਾਲਾ, 26 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)- ਪਟਿਆਲਾ-ਸਮਾਣਾ ਰੋਡ 'ਤੇ ਸਥਿਤ ਪਿੰਡ ਭਾਨਰਾ ਨੇੜੇ ਸ਼ਾਮ ਵੇਲੇ ਵਾਪਰੇ ਸੜਕ ਹਾਦਸੇ 'ਚ ਤਿੰਨ ਕਾਰ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂਕਿ ਦੋ ਗੰਭੀਰ ਜ਼ਖਮੀ ਹੋ ਗਏ | ਮਿ੍ਤਕਾਂ ਦੀ ਪਹਿਚਾਣ ਸਾਹਿਲ, ਕੰੁਵਰ ਸਿੰਘ ਅਤੇ ...

ਪੂਰੀ ਖ਼ਬਰ »

ਪੰਜਾਬ ਦੇ ਬੀ.ਡੀ.ਪੀ.ਓਜ਼ ਅਚਾਨਕ ਹੜਤਾਲ 'ਤੇ ਗਏ

ਲੁਧਿਆਣਾ, 26 ਸਤੰਬਰ (ਸਲੇਮਪੁਰੀ)- ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ 'ਚ ਤਾਇਨਾਤ ਬੀ.ਡੀ.ਪੀ.ਓਜ ਮੰਗਾਂ ਨੂੰ ਲੈ ਕੇ ਅਚਾਨਕ ਹੜਤਾਲ 'ਤੇ ਚੱਲੇ ਗਏ ਹਨ | ਬੀ.ਡੀ.ਪੀ.ਓਜ ਦੀ ਸੂਬਾਈ ਜਥੇਬੰਦੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਜ਼ ਐਸੋਸੀਏਸ਼ਨ ਪੰਜਾਬ ...

ਪੂਰੀ ਖ਼ਬਰ »

ਕਿਸਾਨਾਂ ਦੇ ਮੁਕੰਮਲ ਬੰਦ ਨੇ ਕੇਂਦਰ ਸਰਕਾਰ ਨੂੰ ਫ਼ਿਕਰਾਂ 'ਚ ਪਾਇਆ- ਢੀਂਡਸਾ

ਸੰਗਰੂਰ, 26 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ ਨੂੰ ਅਕਾਲੀ ਦਲ ਡੈਮੋਕ੍ਰੇਟਿਕ ਤੇ ਹੋਰ ਸਿਆਸੀ ਧਿਰਾਂ ਨੇ ਭਰਵੀਂ ਹਮਾਇਤ ...

ਪੂਰੀ ਖ਼ਬਰ »

ਖੰਨਾ ਮੰਡੀ 'ਚ 14 ਹਜ਼ਾਰ ਕੁਇੰਟਲ ਝੋਨਾ ਪੁੱਜਾ, ਬਾਸਮਤੀ ਦੀ ਖ਼ਰੀਦ ਸ਼ੁਰੂ

ਹਰਜਿੰਦਰ ਸਿੰਘ ਲਾਲ ਖੰਨਾ, 26 ਸਤੰਬਰ- ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਬਾਸਮਤੀ ਝੋਨੇ ਦੀ 1509 ਕਿਸਮ ਦੀ ਖ਼ਰੀਦ ਨਿੱਜੀ ਵਪਾਰੀਆਂ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ, ਜਦੋਂ ਕਿ ਸਰਕਾਰੀ ਖ਼ਰੀਦ ਵਾਲੇ ਪਰਮਲ ਝੋਨੇ ਦੀ ਆਮਦ ਵੀ ਸ਼ੁਰੂ ਹੋ ਗਈ ਹੈ¢ ਅੱਜ ਸ਼ਾਮ 6 ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਹਰਸਾ ਛੀਨਾ, 26 ਸਤੰਬਰ (ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਪੈਂਦੀ ਪੁਲਿਸ ਚੌਕੀ ਕੁਕੜਾਂਵਾਲਾ ਦੇ ਖੇਤਰ ਹਰਸਾ ਛੀਨਾ ਪੱਤੀ ਉੱਚਾ ਕਿਲ੍ਹਾ ਵਿਖੇ ਕਰਜ਼ੇ ਦੇ ਬੋਝ ਹੇਠ ਇਕ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਇਸ ਸਬੰਧੀ ਗੁਰਜੀਤ ...

ਪੂਰੀ ਖ਼ਬਰ »

ਲਸ਼ਕਰ ਅੱਤਵਾਦੀ ਅਸਲੇ੍ਹ ਸਮੇਤ ਗਿ੍ਫ਼ਤਾਰ

ਸ੍ਰੀਨਗਰ, 26 ਸਤੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਦੇ ਹੰਦਵਾੜਾ ਇਲਾਕੇ 'ਚ ਪੁਲਿਸ ਨੇ ਲਸ਼ਕਰ ਦੇ ਅੱਤਵਾਦੀ ਨੂੰ ਗਿ੍ਫ਼ਤਾਰ ਕਰਨ ਦੀ ਦਾਅਵਾ ਕੀਤਾ ਹੈ | ਪੁਲਿਸ ਬੁਲਾਰੇ ਅਨੁਸਾਰ ਹੰਦਵਾੜਾ ਦੇ ਕਰਾਲਗੁੰਡ ਦੇ ਮੰਡੀਗਾਮ ਪਿੰਡ 'ਚ 32 ਆਰ.ਆਰ., ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਨਾਲ ਸਬੰਧਿਤ ਰਿਕਾਰਡ ਈ.ਡੀ. ਨੇ ਦਿੱਲੀ ਭੇਜਿਆ

ਜਲੰਧਰ, 26 ਸਤੰਬਰ (ਸ਼ਿਵ ਸ਼ਰਮਾ)-ਰਾਜ ਦੇ ਚਰਚਿਤ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਨਾਲ ਜੁੜੇ ਰਿਕਾਰਡ ਨੂੰ ਜਲੰਧਰ ਸਥਿਤ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਦਫ਼ਤਰ ਨੇ ਦਿੱਲੀ ਭੇਜ ਦਿੱਤਾ ਹੈ | ਜਲੰਧਰ ਸਥਿਤ ਈ. ਡੀ. ਦਫ਼ਤਰ ਨੇ ਰਾਜ ਵਿਚ ਜ਼ਹਿਰੀਲੀ ਸ਼ਰਾਬ ਮਾਮਲੇ ...

ਪੂਰੀ ਖ਼ਬਰ »

ਪਾਵਰਕਾਮ ਦਾ ਘਾਟਾ 1158 ਕਰੋੜ ਰੁਪਏ 'ਤੇ ਪੁੱਜਾ

ਨਰਪਿੰਦਰ ਸਿੰਘ ਧਾਲੀਵਾਲ ਰਾਮਪੁਰਾ ਫੂਲ, 26 ਸਤੰਬਰ - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਾ ਵਿੱਤੀ ਘਾਟਾ 1158 ਕਰੋੜ ਰੁਪਏ 'ਤੇ ਪੁੱਜ ਗਿਆ ਹੈ | ਬੋਰਡ ਆਫ਼ ਡਾਇਰੈਕਟਰਜ਼ ਦੀ 22 ਸਤੰਬਰ ਨੂੰ ਹੋਈ ਮੀਟਿੰਗ 'ਚ ਵਿੱਤੀ ਘਾਟੇ ਨੂੰ ਗੰਭੀਰਤਾ ਨਾਲ ਲੈਂਦਿਆਂ ਪਾਵਰਕਾਮ ਅੰਦਰ ...

ਪੂਰੀ ਖ਼ਬਰ »

ਰਾਜਸਥਾਨ 'ਚ ਪ੍ਰੇਮੀ ਵਲੋਂ ਕਾਲਜ ਵਿਦਿਆਰਥਣ ਦੀ ਗੋਲੀ ਮਾਰ ਕੇ ਹੱਤਿਆ

ਜੈਪੁਰ, 26 ਸਤੰਬਰ (ਏਜੰਸੀ)-ਇੱਥੇ ਇਕ ਪ੍ਰੇਮੀ ਵਲੋਂ ਇਕ ਕਾਲਜ ਵਿਦਿਆਰਥਣ ਦੀ ਉਸ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਦੋਂ ਉਹ ਕਾਲਜ 'ਚ ਗ੍ਰੈਜੁਏਸ਼ਨ ਦੇ ਆਖਰੀ ਸਾਲ ਦੇ ਪੇਪਰ ਦੇਣ ਲਈ ਗਈ ਹੋਈ ਸੀ | ਦੋਸ਼ੀ ਦੀ ਪਹਿਚਾਣ ਵਿਸ਼ਨੂੰ ਚੌਧਰੀ ਵਜੋਂ ਹੋਈ ਹੈ, ਜਿਸ ਨੇ ...

ਪੂਰੀ ਖ਼ਬਰ »

ਪੰਜਾਬ ਕਲਾਕਾਰ ਮੰਚ ਵਲੋਂ ਕਿਸਾਨਾਂ ਦੇ ਸੰਘਰਸ਼ 'ਚ ਹਰ ਪੱਧਰ 'ਤੇ ਹਿੱਸਾ ਲੈਣ ਦਾ ਐਲਾਨ

ਸੰਦੀਲਾ, ਸੁੱਖੀ, ਦੇਤਵਾਲੀਆ, ਨਿੱਕੂ ਹਮਾਇਤ 'ਤੇ ਪੁੱਜੇ

ਲੁਧਿਆਣਾ, 26 ਸਤੰਬਰ (ਪੁਨੀਤ ਬਾਵਾ)-ਪੰਜਾਬ ਕਲਾਕਾਰ ਮੰਚ ਵਲੋਂ ਖੇਤੀ ਬਿੱਲਾਂ ਦੇ ਵਿਰੋਧ 'ਚ ਕੀਤੇ ਜਾ ਰਹੇ ਸੰਘਰਸ਼ 'ਚ ਕਿਸਾਨਾਂ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ | ਕਲਾਕਾਰਾਂ ਵਲੋਂ ਕਿਸਾਨਾਂ ਦੇ ਹਰ ਸੰਘਰਸ਼ 'ਚ ਅੱਗੇ ਹੋ ਕੇ ਮੋਢੇ ਨਾਲ ਮੋਢਾ ਲਗਾ ਦੇ ਹਿੱਸਾ ਲੈਣ ਦਾ ...

ਪੂਰੀ ਖ਼ਬਰ »

ਜਲਦ ਮੈਰਿਜ ਪੈਲੇਸ ਨਾ ਖੋਲ੍ਹੇ ਤਾਂ 2 ਅਕਤੂਬਰ ਤੋਂ ਸ਼ੁਰੂ ਕਰਾਂਗੇ ਅੰਦੋਲਨ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 26 ਸਤੰਬਰ - ਪੰਜਾਬ ਮੈਰਿਜ ਪੈਲੇਸ ਤੇ ਰਿਜ਼ੋਰਟ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨੇ ਜਲਦ ਮੈਰਿਜ ਪੈਲੇਸ ਅਤੇ ਰਿਜ਼ੋਰਟ ਨਾ ਖੋਲ੍ਹੇ ਤਾਂ 2 ਅਕਤੂਬਰ ਤੋਂ ਅੰਦੋਲਨ ਅਤੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX