ਤਾਜਾ ਖ਼ਬਰਾਂ

ਅਮਿਤ ਸ਼ਾਹ ਦੀ ਅਪੀਲ 'ਤੇ ਕਿਸਾਨ ਗ਼ੌਰ ਫ਼ਰਮਾਉਣ - ਕੈਪਟਨ
. . .  57 minutes ago
ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ 'ਤੇ ਗ਼ੌਰ ਫ਼ਰਮਾਉਣ ਅਤੇ ਗੱਲਬਾਤ ਰਾਹੀਂ ਮੁੱਦੇ ਦਾ...
ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਮੌਕੇ ਸੁਰੱਖਿਆ ਫੋਰਸ ਵੱਲੋਂ ਇੱਕ ਵਿਅਕਤੀ ਕਾਬੂ
. . .  about 1 hour ago
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ. ਆਈ. ਐਸ. ਐਫ ਦੇ ਜਵਾਨਾਂ ਵੱਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪਰਵੇਸ਼ ਕਰ ਰਹੇ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕੀਤਾ...
551ਵੇਂ ਪ੍ਰਕਾਸ਼ ਪੁਰਬ ਨੂੰ ਲ਼ੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
. . .  1 minute ago
ਸੁਲਤਾਨਪੁਰ ਲੋਧੀ 28 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਨੂੰ ਲ਼ੈ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ...
ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ
. . .  about 2 hours ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ਭਾਰਤੀ ਵਿਅਕਤੀ ਚੌਂਕੀ...
ਸੰਸਦ ਮੈਂਬਰ ਔਜਲਾ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਵਿਖੇ ਪਹੁੰਚੇ
. . .  about 2 hours ago
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ, ਜਿੱਥੇ ਉਹ ਅੰਦੋਲਨਕਾਰੀ ਕਿਸਾਨਾਂ ਤੇ ਨੌਜਵਾਨਾਂ ਨਾਲ ਚਾਹ ਪੀਂਦੇ, ਗੱਪਸ਼ੱਪ...
ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੱਲ ਕਰਨ ਨੂੰ ਤਿਆਰ - ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਸਰਕਾਰ ਕਿਸਾਨਾਂ...
ਆਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ 'ਚ 26 ਸਾਲਾ ਨੌਜਵਾਨ ਦੀ ਹੋਈ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਕਪਿਲ ਕੰਧਾਰੀ) - ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 26 ਸਾਲਾ ਕਰੀਬ ਨੌਜਵਾਨ...
ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ - ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦਾ ਫੈਸਲਾ
. . .  about 4 hours ago
ਨਵੀਂ ਦਿੱਲੀ, 28 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ। ਇਸ ਗੱਲ ਦੀ...
ਖੱਟਰ ਦਾ ਫ਼ੋਨ ਨਹੀਂ ਚੁੱਕਾਂਗਾ - ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਤੋਂ ਹੋਏ ਨਾਰਾਜ਼
. . .  about 4 hours ago
ਚੰਡੀਗੜ੍ਹ, 28 ਨਵੰਬਰ - ਮੀਡੀਆ 'ਚ ਆਈ ਰਿਪੋਰਟਾਂ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਸਨਿੱਚਰਵਾਰ ਨੂੰ ਹਰਿਆਣਾ 'ਚ ਆਪਣੇ ਹਮ ਰੁਤਬਾ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ...
ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟੀਵਾ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 5 hours ago
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸਨਿੱਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਟੱਕਰ ਹੋ ਜਾਣ ਐਕਟੀਵਾ ਚਾਲਕ ਦੀ ਮੌਕੇ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ
. . .  about 5 hours ago
ਲੁਧਿਆਣਾ,28 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਕਿਸਾਨ ਸਿੰਘੂ ਵਿਖੇ ਅੜੇ, ਨਹੀਂ ਜਾਣਗੇ ਕਿਧਰੇ ਹੋਰ - ਕਿਸਾਨ ਜਥੇਬੰਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ - ਕਿਸਾਨ ਜਥੇਬੰਦੀਆਂ ਵਿਚਕਾਰ ਦਿੱਲੀ ਹਰਿਆਣਾ ਬਾਰਡਰ 'ਤੇ ਸਿੰਘੂ ਵਿਖੇ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨ ਮੌਜੂਦਾ ਸਥਾਨ 'ਤੇ ਹੀ ਆਪਣਾ ਧਰਨਾ...
ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ
. . .  about 6 hours ago
ਚੰਡੀਗੜ੍ਹ, 28 ਨਵੰਬਰ - ਕਾਂਗਰਸ ਨੇ ਸੀਨੀਅਰ ਆਗੂ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ। ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ...
ਡੱਬਵਾਲੀ ਪੁਲਿਸ ਵਲੋਂ ਨਾਕੇਬੰਦੀ ਤੋੜ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ 'ਤੇ ਮੁਕੱਦਮਾ ਦਰਜ
. . .  about 6 hours ago
ਡੱਬਵਾਲੀ, 28 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਪੰਜਾਬ-ਹਰਿਆਣਾ ਹੱਦ 'ਤੇ ਪੁਲਿਸ ਦਾ ਨਾਕਾ ਤੋੜ ਕੇ ਜਬਰੀ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ ਖ਼ਿਲਾਫ਼ 9 ਧਾਰਾਵਾਂ ਤਹਿਤ ਮੁਕੱਦਮਾ...
ਕਿਸਾਨਾਂ 'ਤੇ ਅਨਿਆਂ ਅੱਤਵਾਦੀ ਹਮਲੇ ਵਰਗਾ- ਅਖਿਲੇਸ਼ ਯਾਦਵ
. . .  about 6 hours ago
ਲਖਨਊ, 28 ਨਵੰਬਰ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਕਿਸਾਨਾਂ 'ਤੇ ਇੰਨਾ ਅੱਤਿਆਚਾਰ ਕਿਸੇ ਸਰਕਾਰ ਵੇਲੇ ਨਹੀਂ ਹੋਇਆ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 39.69 ਫ਼ੀਸਦੀ ਵੋਟਿੰਗ
. . .  about 7 hours ago
ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  about 7 hours ago
ਲੋਪੋਕੇ (ਅੰਮ੍ਰਿਤਸਰ), 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ...
ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ- ਇਹ ਸਾਡੇ ਕਿਸਾਨ ਨਹੀਂ, ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ
. . .  about 7 hours ago
ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਨੂੰ ਅੰਦੋਲਨ 'ਤੇ ਬੋਲਦਿਆਂ ਕਿਹਾ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਉਨ੍ਹਾਂ ਦੇ ਸੂਬੇ ਦੇ ਨਹੀਂ ਹਨ। ਉਨ੍ਹਾਂ ਕਿਹਾ...
ਗੋਆ ਦੇ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਮਸਲਿਆਂ ਦੇ ਹੱਲ ਲਈ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ- ਖੇਤੀਬਾੜੀ ਮੰਤਰੀ ਤੋਮਰ
. . .  about 8 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਕ ਵਾਰ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਮਸਲਿਆਂ...
ਚੰਡੀਗੜ੍ਹ 'ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ੁਰੂ
. . .  about 8 hours ago
ਚੰਡੀਗੜ੍ਹ, 28 ਨਵੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ 'ਚ ਪਹੁੰਚ ਚੁੱਕੇ ਹਨ...
ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ ਦੀ ਲੈਬ 'ਚ ਕੋਰੋਨਾ ਵੈਕਸੀਨ ਦੇ ਨਿਰਮਾਣ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ...
ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  about 8 hours ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  about 9 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਦਿੱਲੀ / ਹਰਿਆਣਾ

ਰਾਜ ਸਰਕਾਰ ਨੇ ਏਜੰਸੀਆਂ ਨੂੰ ਦਿੱਤੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ

ਸ਼ਾਹਬਾਦ ਮਾਰਕੰਡਾ, 26 ਸਤੰਬਰ (ਅਵਤਾਰ ਸਿੰਘ)-ਹਰਿਆਣਾ ਦੇ ਖੇਡ ਅਤੇ ਨੌਜਵਾਨ ਮਾਮਲਿਆਂ ਦੇ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਝੋਨੇ ਦੀ ਫਸਲ ਖਰੀਦਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ | ਖਰੀਦ ਕੇਂਦਰਾਂ ਅਤੇ ਮੰਡੀਆਂ ਵਿਚ ਝੋਨੇ ਦੀ ਖਰੀਦ ਦੇ ਕਾਰਜ ਦੌਰਾਨ ਵਪਾਰੀਆਂ ਅਤੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਕੇਂਦਰ ਸਰਕਾਰ ਦੁਆਰਾ ਰਾਜ ਸਰਕਾਰ ਨੂੰ ਝੋਨਾ ਖ਼ਰੀਦ ਦੀ ਆਗਿਆ ਦੇ ਦਿੱਤੀ ਗਈ ਹੈ | ਖੇਡ ਮੰਤਰੀ ਸੰਦੀਪ ਸਿੰਘ ਅੱਜ ਕੇ. ਡੀ. ਬੀ. ਦਫ਼ਤਰ ਕੁਰੂਕਸ਼ੇਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਰਾਜ ਸਰਕਾਰ ਦੁਆਰਾ ਭੇਜੇ ਪ੍ਰਸਤਾਵ ਉੱਤੇ ਆਪਣੀ ਮੋਹਰ ਲਗਾਉਂਦੇ ਹੋਏ ਹਰਿਆਣਾ ਅੰਦਰ ਅੱਜ 26 ਸਤੰਬਰ ਤੋਂ ਝੋਨੇ ਦੀ ਫ਼ਸਲ ਨੂੰ ਖਰੀਦਣ ਦੀ ਆਗਿਆ ਦੇ ਦਿੱਤੀ ਹੈ | ਰਾਜ ਸਰਕਾਰ ਨੇ ਇਸ ਆਦੇਸ਼ਾਂ ਤੋਂ ਬਾਅਦ ਖਰੀਦ ਏਜੰਸੀਆਂ ਨੂੰ ਤੁਰੰਤ ਪ੍ਰਭਾਵ ਨਾਲ ਝੋਨੇ ਦੀ ਫਸਲ ਨੂੰ ਖਰੀਦਣ ਦੇ ਨਿਰਦੇਸ਼ ਦਿੱਤੇ ਗਏ ਹਨ | ਸਰਕਾਰ ਦੇ ਆਦੇਸ਼ਾਂ ਅਨੁਸਾਰ ਹਰਿਆਣਾ ਦੀਆਂ ਸਾਰੀਆਂ ਮੰਡੀਆਂ ਵਿਚ 27 ਸਤੰਬਰ ਤੋਂ ਝੋਨਾ ਦੀ ਖਰੀਦ ਦਾ ਕਾਰਜ ਸ਼ੁਰੂ ਹੋ ਜਾਵੇਗਾ | ਸਰਕਾਰ ਨੇ ਕਿਸਾਨਾਂ ਦੇ ਹਿੱਤ ਵਿਚ ਫੈਸਲਾ ਲੈਂਦੇ ਹੋਏ ਸਾਰੀਆਂ ਖਰੀਦ ਏਜੰਸੀਆਂ ਨੂੰ ਮੰਡੀਆਂ ਵਿਚ ਖਰੀਦ ਦੀ ਪ੍ਰਕਿਰਿਆ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰ ਸਰਕਾਰ ਨੂੰ ਝੋਨੇ ਦੀ ਫਸਲ ਦੀ ਖਰੀਦ ਦਾ ਕਾਰਜ 1 ਅਕਤੂਬਰ ਦੀ ਬਜਾਏ 25 ਸਤੰਬਰ ਤੋਂ ਸ਼ੁਰੂ ਕਰਨ ਲਈ ਪੱਤਰ ਲਿਖਿਆ ਸੀ, ਜਿਸ ਦੇ ਜਵਾਬ 'ਚ ਕੇਂਦਰ ਸਰਕਾਰ ਨੇ ਹਰਿਆਣਾ ਨੂੰ 26 ਸਤੰਬਰ ਤੋਂ ਝੋਨੇ ਦੀ ਫ਼ਸਲ ਦੀ ਖਰੀਦ ਦਾ ਕਾਰਜ ਸ਼ੁਰੂ ਕਰਨ ਦੀ ਆਗਿਆ ਦਿੱਤੀ ਹੈ | ਇਨ੍ਹਾਂ ਆਦੇਸ਼ਾਂ ਤੋਂ ਬਾਅਦ ਰਾਜ ਸਰਕਾਰ ਨੇ ਖਰੀਦ ਏਜੰਸੀਆਂ ਨੂੰ ਤਾਂ 27 ਸਤੰਬਰ ਤੋਂ ਸਾਰੀਆਂ ਮੰਡੀਆਂ ਅਤੇ ਖਰੀਦ ਕੇਂਦਰਾਂ ਉੱਤੇ ਝੋਨੇ ਦੀ ਫਸਲ ਦਾ ਖਰੀਦ ਕਾਰਜ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ | ਇਸੇ ਦੌਰਾਨ ਖੇਡ ਮੰਤਰੀ ਨੇ ਜ਼ਿਲ੍ਹਾ ਖੁਰਾਕ ਅਤੇ ਆਪੂਰਤੀ ਕੰਟਰੋਲ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੁਰੂਕਸ਼ੇਤਰ ਦੀਆਂ ਸਾਰੀਆਂ ਮੰਡੀਆਂ ਅਤੇ ਖਰੀਦ ਕੇਂਦਰਾਂ ਵਿਚ ਝੋਨੇ ਦੀ ਫਸਲ ਨੂੰ ਖਰੀਦਣ ਲਈ ਸਾਰੇ ਪ੍ਰਬੰਧ ਤੁਰੰਤ ਪੂਰੇ ਕੀਤੇ ਜਾਣ ਅਤੇ 27 ਸਤੰਬਰ ਤੋਂ ਸਾਰੇ ਖਰੀਦ ਕੇਂਦਰਾਂ ਉੱਤੇ ਝੋਨਾ ਦੀ ਫਸਲ ਖਰੀਦਣ ਦਾ ਕਾਰਜ ਸੁਚਾਰੂ ਰੂਪ ਨਾਲ ਸ਼ੁਰੂ ਕਰ ਦਿੱਤਾ ਜਾਵੇ |

ਭਾਰਤੀ ਕਿਸਾਨ ਸੰਘ ਨੇ ਖੇਤੀਬਾੜੀ ਮੰਤਰੀ ਦਾ ਫੂਕਿਆ ਪੁਤਲਾ

ਯਮੁਨਾਨਗਰ, 26 ਸਤੰਬਰ (ਗੁਰਦਿਆਲ ਸਿੰਘ ਨਿਮਰ)-ਯਮੁਨਾਨਗਰ ਸਥਿਤ ਮਿੰਨੀ ਸਕੱਤਰੇਤ ਦੇ ਸਾਹਮਣੇ ਅਨਾਜ ਮੰਡੀ ਦੇ ਗੇਟ ਦੇ ਬਾਹਰ ਭਾਰਤੀ ਕਿਸਾਨ ਸੰਘ ਦੇ ਆਗੂਆਂ ਤੇ ਕਿਸਾਨਾਂ ਵਲੋਂ ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਜਿਥੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਕਿੰਨਰਾਂ (ਖੁਸਰੇ) ਵਲੋਂ ਹਮਲਾਵਰ ਦੀ ਗਿ੍ਫ਼ਤਾਰੀ ਨਾ ਹੋਣ 'ਤੇ ਭੂਨਾ 'ਚ ਪ੍ਰਦਰਸ਼ਨ

ਫਤਿਹਾਬਾਦ, 26 ਸਤੰਬਰ (ਹਰਬੰਸ ਸਿੰਘ ਮੰਡੇਰ)- ਭੂਨਾ ਵਿਚ ਤਿੰਨ ਅਣਪਛਾਤੇ ਨੌਜਵਾਨਾਂ ਦੁਆਰਾ ਇਕ ਖੁਸਰੇ ਉੱਤੇ ਹਮਲਾ ਕਰਨ ਅਤੇ ਉਸ ਦੇ ਕੋਲੋਂ ਸੋਨੇ ਦੇ ਗਹਿਣੇ ਖੋਹਣ ਦੇ ਮਾਮਲੇ ਵਿਚ 5 ਦਿਨਾਂ ਬਾਅਦ ਵੀ ਕੋਈ ਕਾਰਵਾਈ ਨਾ ਹੋਣ 'ਤੇ ਗੁੱਸੇ ਵਿਚ ਆਏ ਖੁਸਰਿਆਂ ਨੇ ਸ਼ਹਿਰ ...

ਪੂਰੀ ਖ਼ਬਰ »

ਦੁਸ਼ਿਅੰਤ ਚੌਟਾਲਾ ਦਾ ਗੂਹਲਾ ਚੀਕਾ ਵਿਖੇ ਪੁੱਜਣ 'ਤੇ ਕੀਤਾ ਜਾਵੇਗਾ ਸਵਾਗਤ-ਈਸ਼ਵਰ ਸਿੰਘ

ਗੁਹਲਾ ਚੀਕਾ, 26 ਸਤੰਬਰ (ਓ.ਪੀ. ਸੈਣੀ)-ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਗੁਹਲਾ ਵਿਧਾਨ ਸਭਾ ਖੇਤਰ 'ਚ ਜਿੱਤਣ ਤੋਂ ਬਾਅਦ ਪਹਿਲੀ ਵਾਰ ਆਉਣ ਨੂੰ ਲੈ ਕੇ ਵਿਧਾਇਕ ਈਸ਼ਵਰ ਸਿੰਘ ਨੇ ਉਕਤ ਪ੍ਰੋਗਰਾਮ ਨੂੰ ਸਫਲ ਬਣਾਉਣ ਨੂੰ ਲੈ ਕੇ ਉੱਪ ਮੰਡਲ ਪੱਧਰ ਦੇ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਬੰਦ ਦਾ ਰਿਹਾ ਮਿਲਿਆ-ਜੁਲਿਆ ਅਸਰ

ਕਰਨਾਲ, 26 ਸਤੰਬਰ (ਗੁਰਮੀਤ ਸਿੰਘ ਸੱਗੂ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਸੰਗਠਨਾਂ ਵਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦਾ ਅਸਰ ਜ਼ਿਲ੍ਹੇ ਅੰਦਰ ਰਲਿਆ ਮਿਲਿਆ ਰਿਹਾ | ਸ਼ਹਿਰੀ ਖੇਤਰਾਂ ਵਿਚ ਇਸ ਦਾ ਕੋਈ ਅਸਰ ਦਿਖਾਈ ਨਹੀਂ ...

ਪੂਰੀ ਖ਼ਬਰ »

ਸਾਬਕਾ ਉਪ ਪ੍ਰਧਾਨ ਮੰਤਰੀ ਸਵ. ਤਾਉ ਦੇਵੀ ਦੀ 107ਵੀਂ ਜੈਅੰਤੀ 'ਤੇ ਜਜਪਾ ਵਲੋਂ ਸ਼ਰਧਾਂਜਲੀ

ਕਰਨਾਲ, 26 ਸਤੰਬਰ (ਗੁਰਮੀਤ ਸਿੰਘ ਸੱਗੂ)-ਸਾਬਕਾ ਉਪ ਪ੍ਰਧਾਨ ਮੰਤਰੀ ਸਵ. ਤਾਉ ਦੇਵੀ ਲਾਲ ਦੀ 107ਵੀਂ ਜੈਯੰਤੀ ਮੌਕੇ ਜਜਪਾ ਵਲੋਂ ਸ਼ਰਧਾਂਜਲੀ ਸਭਾ ਦਾ ਆਯੋਜਨ ਕੀਤਾ ਗਿਆ | ਸਥਾਨਕ ਤਾਉ ਦੇਵੀ ਲਾਲ ਚੌਾਕ ਵਿਖੇ ਸਥਾਪਤ ਉਨ੍ਹਾਂ ਦੇ ਬੱੁਤ 'ਤੇ ਜਜਪਾ ਸਮਰਥਕਾਂ ਵਲੋਂ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਮੈਰਿਟ 'ਚ ਥਾਂ ਬਣਾਈ

ਯਮੁਨਾਨਗਰ, 26 ਸਤੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਦੀਆਂ ਬੀ. ਐਸ. ਸੀ. ਮਲਟੀਮੀਡੀਆ ਵਿਭਾਗ ਦੀਆਂ ਦੋ ਵਿਦਿਆਰਥਣਾਂ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਮੈਰਿਟ ਲਿਸਟ 'ਚ ਥਾਂ ਬਣਾਈ ਹੈ, ਜਿਸ ਨਾਲ ਸਮੁੱਚੇ ਸੂਬੇ ਅੰਦਰ ਕਾਲਜ ਦਾ ਨਾਂਅ ...

ਪੂਰੀ ਖ਼ਬਰ »

ਡੀ. ਏ. ਵੀ. ਗਰਲਜ਼ ਕਾਲਜ ਵਲੋਂ ਆਨਲਾਈਨ ਮੁਕਾਬਲੇ

ਯਮੁਨਾਨਗਰ, 26 ਸਤੰਬਰ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਦੇ ਹਿੰਦੀ ਵਿਭਾਗ ਵਲੋਂ ਆਲਲਾਈਨ ਪੋਸਟਰ ਮੇਕਿੰਗ, ਲੇਖ ਲਿਖਣ ਤੇ ਹਿੰਦੀ ਕਵਿਤਾ ਲਿਖਣ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੇ ਕਲਮ ਤੇ ਰੰਗਾਂ ...

ਪੂਰੀ ਖ਼ਬਰ »

925 ਗਰਾਮ ਅਫੀਮ ਸਮੇਤ ਤਿੰਨ ਨੌਜਵਾਨ ਕਾਬੂ

ਕਾਲਾਂਵਾਲੀ, 26 ਸਤੰਬਰ (ਪੱਤਰ ਪੇ੍ਰਰਕ)- ਜ਼ਿਲ੍ਹਾ ਸਿਰਸਾ ਦੀ ਪੁਲਿਸ ਨੇ ਦੋ ਵੱਖ ਵੱਖ ਥਾਂਵਾਂ ਤੋਂ ਤਿੰਨ ਨੌਜਵਾਨਾਂ ਨੂੰ 925 ਗਰਾਮ ਅਫੀਮ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮੇਲ ਵਿਚ ਕਾਲਾਂਵਾਲੀ ਸੀਆਈਏ ਸਟਾਫ ਪੁਲਿਸ ਦੀ ਟੀਮ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ...

ਪੂਰੀ ਖ਼ਬਰ »

ਸਿਰਸਾ 'ਚ ਮਿਲੇ 66 ਨਵੇਂ ਕੋਰੋਨਾ ਪਾਜ਼ੀਟਿਵ ਕੇਸ- 116 ਮਰੀਜ਼ਾਂ ਨੂੰ ਮਿਲੀ ਹਸਪਤਾਲੋਂ ਛੁੱਟੀ

ਸਿਰਸਾ, 26 ਸਤੰਬਰ (ਅ.ਬ.)- ਜ਼ਿਲ੍ਹਾ ਸਿਰਸਾ ਵਿਚ 66 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਮਿਲੇ ਹਨ | ਇਹਨਾਂ ਕੇਸਾਂ ਨਾਲ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ 3503 ਹੋ ਗਈ ਹੈ ਜਦੋਂਕਿ 2706 ਵਿਅਕਤੀ ਹੁਣ ਤੱਕ ਸਿਹਤਯਾਬ ਵੀ ਹੋਏ ਹਨ | ਅੱਜ 116 ਵਿਅਕਤੀਆਂ ਦੇ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ 5 ਦੁਕਾਨਦਾਰਾਂ ਦੀਆਂ ਦੁਕਾਨਾਂ ਸੀਲ

ਕਰਨਾਲ, 26 ਸਤੰਬਰ (ਗੁਰਮੀਤ ਸਿੰਘ ਸੱਗੂ)-ਨਗਰ ਨਿਗਮ ਵਲੋਂ ਨਿਗਮ ਦੀਆਂ ਦੁਕਾਨਾਂ ਦੇ 5 ਕਿਰਾਏਦਾਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਕਿਰਾਇਆ ਜਮ੍ਹਾਂ ਨਾ ਕਰਵਾਏ ਜਾਣੇ 'ਤੇ ਸਖ਼ਤ ਕਾਰਵਾਈ ਕਰਦੇ ਹੋਏ 5 ਦੁਕਾਨਾਂ ਨੂੰ ਸੀਲ ਕਰ ਦਿੱਤਾ | ਅੱਜ ਸ਼ਾਮ ਨੂੰ ਨਗਰ ਨਿਗਮ ਦੇ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ 'ਚ ਦਾਖ਼ਲੇ ਦੀ ਦੌੜ 12 ਤੋਂ

ਨਵੀਂ ਦਿੱਲੀ, 26 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ 'ਚ ਸੈਸ਼ਨ 2020-21 ਵਿਚ ਯੂ.ਜੀ. ਕੋਰਸਾਂ 'ਚ ਦਾਖ਼ਲੇ ਦੀ ਲੋੜ 12 ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ | ਇਸ ਦੇ ਨਾਲ ਹੀ ਦਿੱਲੀ ਯੂਨੀਵਰਸਿਟੀ ਵਲੋਂ ਕੱਟ ਆਫ਼ ਦਾ ਪ੍ਰੋਗਰਾਮ ਵੀ ਜਾਰੀ ਕਰ ਦਿੱਤਾ ਹੈ ਅਤੇ ਇਸ ...

ਪੂਰੀ ਖ਼ਬਰ »

ਡੇਂਗੂ ਦੀ ਲਪੇਟ 'ਚ ਆ ਰਹੇ ਨੇ ਲੋਕ, ਕੋਰੋਨਾ ਦੇ ਮਰੀਜ਼ਾਂ ਨੂੰ ਡੇਂਗੂ ਹੋਣਾ ਖ਼ਤਰਨਾਕ

ਨਵੀਂ ਦਿੱਲੀ, 26 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ 'ਚ ਹੁਣ ਡੇਂਗੂ ਨੇ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਲੋਕ ਇਸ ਦੀ ਲਪੇਟ 'ਚ ਆ ਵੀ ਚੱੁਕੇ ਹਨ | ਲੋਕਾਂ 'ਤੇ ਇਸ ਵਾਰ ਦੂਹਰੀ ਮਾਰ ਪੈ ਰਹੀ ਹੈ | ਇਸ ਹਾਲਤ ਵਿਚ ਡਾਕਟਰਾਂ ਨੂੰ ਵੀ ...

ਪੂਰੀ ਖ਼ਬਰ »

ਕੇ.ਵਾਈ.ਐੱਸ. ਦੇ ਵਰਕਰਾਂ ਨੇ ਖੇਤੀ ਬਿੱਲ ਖ਼ਿਲਾਫ਼ ਪ੍ਰਗਟਾਇਆ ਰੋਸ

ਨਵੀਂ ਦਿੱਲੀ, 26 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ.ਵਾਈ.ਐੱਸ) ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਖੇਤੀ ਦੇ ਬਿੱਲਾਂ ਨੂੰ ਲੈ ਕੇ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ | ਇਨ੍ਹਾਂ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਪੂਰੇ ਤਰੀਕੇ ...

ਪੂਰੀ ਖ਼ਬਰ »

ਨਰੇਲਾ ਇਲਾਕੇ 'ਚ ਇਕ ਫੈਕਟਰੀ ਨੂੰ ਲੱਗੀ ਅੱਗ

ਨਵੀਂ ਦਿੱਲੀ, 26 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ 'ਚ ਦਿੱਲੀ ਦੇ 'ਚ ਅੱਗ ਲੱਗਣ ਦੀਆਂ ਘਟਨਾਵਾਂ ਵੀ ਹੋ ਰਹੀਆਂ ਹਨ | ਦਿੱਲੀ ਦੇ ਨਰੇਲਾ ਇਲਾਕੇ ਵਿਚ ਸ਼ੁੱਕਰਵਾਰ ਅੱਧੀ ਰਾਤ ਦੇ ਸਮੇਂ ਇਕ ਫੈਕਟਰੀ 'ਚ ਅਚਾਨਕ ਅੱਗ ਲੱਗ ਗਈ ਅਤੇ ਅੱਗ ਦੀਆਂ ਲਪਟਾਂ ਤੇ ...

ਪੂਰੀ ਖ਼ਬਰ »

ਦਿੱਲੀ ਭਾਜਪਾ ਨੇ ਪਾਣੀ ਦੇ ਮੁੱਦੇ ਨੂੰ ਲੈ ਕੇ ਕੇਜਰੀਵਾਲ ਸਰਕਾਰ ਨੂੰ ਬਣਾਇਆ ਨਿਸ਼ਾਨਾ

ਨਵੀਂ ਦਿੱਲੀ, 26 ਸਤੰਬਰ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਪਾਣੀ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੀ ਕੇਜਰੀਵਾਲ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ | ਉਨ੍ਹਾਂ ਕਿਹਾ ਕਿ ਪਿਛਲੇ 6 ਸਾਲਾਂ ਤੋਂ ਕੇਜਰੀਵਾਲ ਸਰਕਾਰ ਦਿੱਲੀ ਵਾਸੀਆਂ ਨੂੰ 24 ...

ਪੂਰੀ ਖ਼ਬਰ »

ਗੁਰਦੁਆਰਾ ਚੋਣਾਂ ਦੇ ਮੱਦੇਨਜ਼ਰ ਪੱਛਮੀ ਦਿੱਲੀ 'ਚ ਸਰਗਰਮੀਆਂ ਵਧਾਏਗੀ ਜਾਗੋ ਪਾਰਟੀ

ਨਵੀਂ ਦਿੱਲੀ, 26 ਸਤੰਬਰ (ਜਗਤਾਰ ਸਿੰਘ)- ਜਾਗੋ ਪਾਰਟੀ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਚਮਨ ਸਿੰਘ ਦੀ ਪ੍ਰਧਾਨਗੀ 'ਚ ਮੁਖਰਜੀ ਪਾਰਕ ਵਿਖੇ ਹੋਈ ਮੀਟਿੰਗ ਦੌਰਾਨ ਪੱਛਮੀ ਦਿੱਲੀ 'ਚ ਸਰਗਰਮੀਆਂ ਵਧਾਉਣ ਅਤੇ ਅਗਲੀਆਂ ਦਿੱਲੀ ਗੁਰਦੁਆਰਾ ਚੋਣਾਂ ਬਾਰੇ ਚਰਚਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਵਲੋਂ ਦਿੱਲੀ ਵਾਸੀਆਂ ਨੂੰ 24 ਘੰਟੇ ਪਾਣੀ ਦੇਣ ਦੀ ਤਿਆਰੀ

ਨਵੀਂ ਦਿੱਲੀ, 26 ਸਤੰਬਰ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਜਨਤਾ ਲਈ ਅੱਜ ਵੱਡਾ ਐਲਾਨ ਕੀਤਾ ਹੈ | ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਦਿੱਲੀ ਵਿਚ 24 ਘੰਟੇ ਬਿਜਲੀ ਦੇ ਨਾਲ ਹੀ 24 ਘੰਟੇ ਪਾਣੀ ਦੀ ਸਪਲਾਈ ਵੀ ...

ਪੂਰੀ ਖ਼ਬਰ »

ਹੁਣ ਅੰਗਰੇਜ਼ੀ ਦੇ ਅਧਿਆਪਕਾਂ ਨੂੰ ਅੰਗਰੇਜ਼ੀ ਵਿਚ ਹੋਰ ਮਾਹਿਰ ਕੀਤਾ ਜਾਵੇਗਾ

ਨਵੀਂ ਦਿੱਲੀ, 26 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ ਦੇ ਅੰਗਰੇਜ਼ੀ ਦਾ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਅੰਗਰੇਜ਼ੀ 'ਚ ਹੋਰ ਮਾਹਿਰ ਕੀਤਾ ਜਾਵੇਗਾ ਤਾਂ ਕਿ ਉਹ ਅਪਗਰੇਡ ਹੋ ਸਕਣ | ਇਸ ਦੇ ਸਿੱਖਿਆ ਵਿਭਾਗ ਯੂ.ਐੱਸ.ਦੂਤਾਵਾਸ ਦੇ 'ਰਿਜਨਲ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀਆਂ ਨੇ ਖੂਨ ਦੇ ਕੇ ਔਰਤ ਦੀ ਜਾਨ ਬਚਾਈ

ਨਵੀਂ ਦਿੱਲੀ, 26 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਕਰਮਚਾਰੀਆਂ ਨੇ ਇਕ ਔਰਤ ਨੂੰ ਖੂਨ ਦੇ ਕੇ ਉਸ ਦੀ ਜਾਨ ਬਚਾ ਲਈ | ਇਹ ਔਰਤ ਗਰਭਵਤੀ ਸੀ ਅਤੇ ਉਸ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ ਕਿ ਇਕ ਵਿਅਕਤੀ ਉਸ ਨੂੰ ਝਾਰਖੰਡ ਤੋਂ ਦਿੱਲੀ 'ਚ ਨੌਕਰੀ ਤੇ ਵਿਆਹ ਦਾ ...

ਜਲੰਧਰ 'ਚ ਨਹੀਂ ਹੋਇਆ ਕੋਈ ਰਾਸ਼ਨ ਘੁਟਾਲਾ

ਜਲੰਧਰ, 26 ਸਤੰਬਰ (ਸ਼ਿਵ)-ਵੱਖ-ਵੱਖ ਸਕੀਮਾਂ ਦੇ ਤਹਿਤ ਬੀਤੇ ਮਹੀਨਿਆਂ ਵਿਚ ਗ਼ਰੀਬ ਲੋਕਾਂ ਨੂੰ ਵੰਡੇ ਗਏ ਰਾਸ਼ਨ ਦੇ ਮਾਮਲੇ ਵਿਚ ਜਲੰਧਰ ਵਿਚ ਕਿਸੇ ਵੀ ਤਰਾਂ ਦਾ ਨਾਲ ਰਾਸ਼ਨ ਘੋਟਾਲਾ ਨਹੀਂ ਪਾਇਆ ਗਿਆ ਹੈ | ਪੰਜਾਬ ਸਰਕਾਰ ਨੇ ਵਿਰੋਧੀ ਧਿਰਾਂ ਵੱਲੋਂ ਕਈ ਜਗਾ 'ਤੇ ...

ਪੂਰੀ ਖ਼ਬਰ »

ਯੂ.ਜੀ.ਸੀ. ਨੈੱਟ ਪ੍ਰੀਖਿਆ ਦੇ ਦੂਸਰੇ ਦਿਨ 67 ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ

ਜਲੰਧਰ, 26 ਸਤੰਬਰ (ਰਣਜੀਤ ਸਿੰਘ ਸੋਢੀ)-ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਯੂ.ਜੀ.ਸੀ. ਨੈੱਟ ਪ੍ਰੀਖਿਆ ਦੇ ਦੂਸਰੇ ਦਿਨ ਜਲੰਧਰ-ਫਗਵਾੜਾ ਹਾਈ ਵੇਅ 'ਤੇ ਸਥਿਤ ਪ੍ਰੀਖਿਆ ਕੇਂਦਰ ਸੈਫਰਾਨ ਮਾਲ ਵਿਖੇ ਸਵੇਰ ਦੇ ਸੈਸ਼ਨ 'ਚ 70 ਉਮੀਦਵਾਰਾਂ 'ਚੋਂ 33 ਉਮੀਦਵਾਰ ਹਾਜ਼ਰ ਤੇ 37 ...

ਪੂਰੀ ਖ਼ਬਰ »

ਹਮ ਭਾਰਤੀਏ ਪਾਰਟੀ ਦੀ ਮੀਟਿੰਗ

ਜਲੰਧਰ, 26 ਸਤੰਬਰ (ਜਸਪਾਲ ਸਿੰਘ)-ਹਮ ਭਾਰਤੀਏ ਪਾਰਟੀ ਦੀ ਮੀਟਿੰਗ ਪਿੰਡ ਮਾਲੜੀ ਹਲਕਾ ਨਕੋਦਰ ਵਿਖੇ ਪੰਜਾਬ ਪ੍ਰਧਾਨ ਪ੍ਰੇਮ ਪ੍ਰਕਾਸ਼, ਜਨਰਲ ਸਕੱਤਰ ਗੁਰਦੇਵ ਸਿੰਘ ਮਾਲੜੀ, ਸੈਕਟਰੀ ਡੇਵਿਡ ਮਸੀਹ, ਪੰਜਾਬ ਕਨਵੀਨਰ ਜੇ.ਐਸ. ਬਾਜਵਾ, ਸੁਮਈ ਰਾਮ ਪਟੇਲ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜੀ-ਲੁਬਾਣਾ

ਮਕਸੂਦਾਂ, 26 ਸਤੰਬਰ (ਲਖਵਿੰਦਰ ਪਾਠਕ)-ਪਠਾਨਕੋਟ ਰੋਟ ਤੇ ਰੇਰੂ ਚੁੰਗੀ ਲਾਗੇ ਕੌਾਸਲਰ ਪਤੀ ਕੁਲਦੀਪ ਸਿੰਘ ਲੁਬਾਣਾ ਦੀ ਅਗਵਾਈ 'ਚ ਅਕਾਲੀ ਵਰਕਰਾਂ ਦੇ ਵੱਡੇ ਇਕੱਠ ਨੇ ਧਰਨਾ ਲਗਾ ਕੇ ਹਾਈਵੇ ਜਾਮ ਕੀਤਾ | ਇਸ ਮੌਕੇ ਕੁਲਦੀਪ ਸਿੰਘ ਲੁਬਾਣਾ ਨੇ ਕਿਹਾ ਕਿ ਅਕਾਲੀ ਦਲ ਨੇ ...

ਪੂਰੀ ਖ਼ਬਰ »

ਵਰਤੀਆਂ ਚੀਜ਼ਾਂ ਸੁੱਟਣ ਨਾਲ ਹੀ ਹੁੰਦੇ ਹਨ ਸੀਵਰ ਜਾਮ

ਜਲੰਧਰ, 26 ਸਤੰਬਰ (ਸ਼ਿਵ)- 'ਮੇਰਾ ਕੂੜਾ ਮੇਰੀ ਜ਼ਿੰਮੇਵਾਰੀ' ਤਹਿਤ 15 ਸਤੰਬਰ ਤੋਂ ਲੈ ਕੇ 15 ਅਕਤੂਬਰ ਤੱਕ ਚੱਲ ਰਹੀ ਮੁਹਿੰਮ ਦੇ ਤਹਿਤ ਸੀਵਰੇਜ ਜਾਮ ਹੋਣ ਦੇ ਕਾਰਨ ਦੱਸਦੇ ਹੋਏ ਨਿਗਮ ਦੇ ਓ. ਐਾਡ ਐਮ. ਦੇ ਐਸ.ਈ. ਇੰਜੀ. ਸਤਿੰਦਰ ਕੁਮਾਰ ਨੇ ਦੱਸਿਆ ਕਿ ਸੀਵਰੇਜ ਜਾਮ ਹੋਣ ਦਾ ...

ਪੂਰੀ ਖ਼ਬਰ »

ਜਲੰਧਰ-ਨਕੋਦਰ ਮੁੱਖ ਮਾਰਗ 'ਤੇ ਧਰਨਾ

ਲਾਂਬੜਾ, 26 ਸਤੰਬਰ (ਕੁਲਜੀਤ ਸਿੰਘ ਸੰਧੂ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸੁਧਾਰ ਬਿੱਲਾਂ ਦੇ ਵਿਰੋਧ ਵਿਚ ਕਿਸਾਨਾਂ ਨੇ ਜਲੰਧਰ-ਨਕੋਦਰ ਮੁੱਖ ਮਾਰਗ 'ਤੇ ਪ੍ਰਤਾਪਪੁਰਾ ਟੀ-ਪੁਆਇੰਟ 'ਤੇ ਧਰਨਾ ਦੇ ਚੱਕਾ ਜਾਮ ਕਰ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

8 ਮਹੀਨੇ ਦੀ ਗਰਭਵਤੀ ਕੋਰੋਨਾ ਪੀੜਤ ਗੰਭੀਰ ਮਰੀਜ਼ ਦਾ ਸਫ਼ਲ ਇਲਾਜ

ਜਲੰਧਰ, 26 ਸਤੰਬਰ (ਐੱਮ.ਐੱਸ. ਲੋਹੀਆ) - 8 ਮਹੀਨੇ ਦੀ ਗਰਭਵਤੀ ਦੀ ਕੋਰੋਨਾ ਪੀੜਤ ਹੋਣ ਤੋਂ ਬਾਅਦ ਹਾਲਤ ਗੰਭੀਰ ਹੋਣ ਕਰਕੇ ਗਰਭ 'ਚ ਪਲ ਰਹੇ ਬੱਚੇ ਦੀ ਜਾਨ ਨੂੰ ਖ਼ਤਰਾ ਹੋ ਗਿਆ, ਜਿਸ ਦਾ ਘਈ ਹਸਪਤਾਲ 'ਚ ਇਲਾਜ ਕਰਨ ਤੋਂ ਬਾਅਦ ਔਰਤ ਅਤੇ ਉਸ ਦੇ ਬੱਚੇ ਨੂੰ ਗਰਭ 'ਚ ਬਚਾਅ ਲਿਆ ...

ਪੂਰੀ ਖ਼ਬਰ »

ਇਲਾਜ ਦੇ ਨਾਲ ਸੈਂਪਲ ਲੈਣ ਦਾ ਕੰਮ ਵੀ ਕਰ ਰਹੇ ਆਯੁਰੈਦਿਕ ਮੈਡੀਕਲ ਅਫ਼ਸਰ

ਜਲੰਧਰ, 26 ਸਤੰਬਰ (ਸ਼ਿਵ)- ਕੋਰੋਨਾ ਮਹਾਂਮਾਰੀ ਵਿਚ ਆਯੁਰਵੈਦਿਕ ਮੈਡੀਕਲ ਅਫ਼ਸਰ ਵੀ ਕੋਰੋਨਾ ਯੋਧਿਆਂ ਦੀ ਭੂਮਿਕਾ ਨਿਭਾਉਂਦੇ ਹੋਏ ਸ਼ਹਿਰੀ ਖੇਤਰ ਤੋਂ ਇਲਾਵਾ ਪੇਂਡੂ ਖੇਤਰਾਂ ਵਿਚ ਲੋਕਾਂ ਦੇ ਕੋਰੋਨਾ ਸੈਂਪਲ ਲੈਣ ਦਾ ਕੰਮ ਕਰ ਰਹੇ ਹਨ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਨਿਗਮ ਬਿਲਡਿੰਗ ਵਿਭਾਗ 'ਚ ਕੋਰੋਨਾ ਦਾ ਖਤਰਾ ਹੋਰ ਵਧਿਆ

ਜਲੰਧਰ, 26 ਸਤੰਬਰ (ਸ਼ਿਵ)-ਸ਼ੁੱਕਰਵਾਰ ਨੂੰ ਨਿਗਮ ਦੇ ਪੰਜ ਮੁਲਾਜਮ ਪਾਜੀਟਵ ਆਏ ਹਨ ਜਿਨਾਂ ਵਿਚ ਚਾਰ ਦੇ ਕਰੀਬ ਮੁਲਾਜਮ ਬਿਲਡਿੰਗ ਵਿਭਾਗ ਦੇ ਸ਼ਾਮਿਲ ਹਨ ਜਦਕਿ ਇਕ ਮੁਲਾਜਮ ਬੀ. ਐਾਡ ਆਰ. ਵਿਭਾਗ ਦਾ ਪਾਜੀਟਿਵ ਪਾਇਆ ਗਿਆ ਹੈ | ਜਿਲਾ ਪ੍ਰਸ਼ਾਸਨ ਦੀ ਹਦਾਇਤ 'ਤੇ ਬੀਤੇ ...

ਪੂਰੀ ਖ਼ਬਰ »

ਧਰਨੇ 'ਚ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ ਤੇ ਗ਼ੈਰ ਸਿਆਸੀ ਸਮਾਜ ਸੇਵੀ ਸੰਗਠਨਾਂ ਨੇ ਕੀਤੀ ਸ਼ਮੂਲੀਅਤ

ਜਲੰਧਰ, 26 ਸਤੰਬਰ (ਹਰਵਿੰਦਰ ਸਿੰਘ ਫੁੱਲ)- ਕਿਸਾਨ ਜਥੇਬੰਦੀਆਂ ਵਲ਼ੋਂ ਪੰਜਾਬ ਬੰਦ ਦੇ ਤਹਿਤ ਪੀ.ਏ.ਪੀ. ਚੌਕ 'ਚ ਦਿੱਤੇ ਗਏ ਧਰਨੇ 'ਚ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ ਤੇ ਗੈਰ ਸਿਆਸੀ ਸੰਗਠਨਾਂ, ਫਿਕਰ-ਏ.ਹੋਂਦ, ਸਿੱਖ ਤਾਲਮੇਲ ਕਮੇਟੀ ਅਤੇ ਯੂਥ ...

ਪੂਰੀ ਖ਼ਬਰ »

ਖੇਤੀ ਬਿੱਲ ਦੇ ਵਿਰੋਧ 'ਚ ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਧਰਨਾ

ਜਲੰਧਰ, 26 ਸਤੰਬਰ (ਸ਼ਿਵ)-ਖੇਤੀ ਬਿੱਲ ਖ਼ਿਲਾਫ਼ ਰੋਸ ਜ਼ਾਹਰ ਕਰਨ ਲਈ ਪੰਜਾਬ ਬੰਦ ਸੱਦੇ ਦੇ ਅਸਰ ਨਿਗਮ ਦਫਤਰ ਵਿਚ ਵੀ ਦੇਖਣ ਨੂੰ ਮਿਲਿਆ | ਕਿਸਾਨਾਂ ਦੇ ਸਮਰਥਨ ਵਿਚ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ ਦੀ ਅਗਵਾਈ ਵਿਚ ਕੰਪਨੀ ਬਾਗ਼ ਚੌਕ ...

ਪੂਰੀ ਖ਼ਬਰ »

ਵੱਖ-ਵੱਖ ਅਦਾਰਿਆਂ ਦੇ ਮੁਲਾਜ਼ਮਾਂ ਸਮੇਤ 240 ਪਾਜ਼ੀਟਿਵ, 5 ਮੌਤਾਂ-297 ਮਰੀਜ਼ ਹੋਏ ਸਿਹਤਯਾਬ

ਜਲੰਧਰ, 26 ਸਤੰਬਰ (ਐੱਮ.ਐੱਸ. ਲੋਹੀਆ) - ਜ਼ਿਲ੍ਹੇ 'ਚ ਕੋਰੋਨਾ ਦੀ ਲਪੇਟ 'ਚ ਆਉਣ ਵਾਲੇ ਸਰਕਾਰੀ ਅਦਾਰਿਆਂ ਦੇ ਮੁਲਾਜ਼ਮ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ | ਅੱਜ ਰੋਡਵੇਜ਼, ਪਾਵਰ ਗਿ੍ਡ, ਬੈਂਕ, ਪੁਲਿਸ ਅਕੈਡਿਮੀ, ਸਿਹਤ ਕਰਮੀ ਅਤੇ ਡੀ.ਸੀ. ਦਫ਼ਦਤ ਦੇ ਮੁਲਾਜ਼ਮਾਂ ਸਮੇਤ ...

ਪੂਰੀ ਖ਼ਬਰ »

ਮੰਗੀ ਮਾਹਲ ਦੀ ਅਗਵਾਈ 'ਚ ਪੰਜਾਬੀ ਗਾਇਕਾਂ ਨੇ ਕੱਢੀ ਰੈਲੀ

ਜਲੰਧਰ, 26 ਸਤੰਬਰ (ਜਸਪਾਲ ਸਿੰਘ)-ਦੇਸ਼ ਭਰ ਦੀਆਂ ਕਿਸਾਨ ਜਥਬੰਦੀਆਂ ਪੰਜਾਬ ਬੰਦ ਦੇ ਸੱਦੇ 'ਤੇ ਸਬਰ ਫਾਊਾਡੇਸ਼ਨ ਵਲੋਂ ਪ੍ਰਸਿੱਧ ਗਾਇਕ ਮੰਗੀ ਮਾਹਲ, ਜਸਪ੍ਰੀਤ ਸਿੰਘ ਦਾਹੀਆ, ਪ੍ਰਸਿੱਧ ਗਾਇਕ ਮਾਸਟਰ ਸਲੀਮ, ਸੁਰਿੰਦਰ ਲਾਡੀ, ਰਾਏ ਜੁਝਾਰ, ਬੀਰ ਸਿੰਘ, ਗੁਰਲੇਜ਼ ਅਖਤਰ, ...

ਪੂਰੀ ਖ਼ਬਰ »

ਮਾਂ ਹੀ ਨਿਕਲੀ ਪੁੱਤਰ ਦੀ ਕਾਤਲ

ਡਰੋਲੀ ਕਲਾਂ/ਆਦਮਪੁਰ, 26 ਸਤੰਬਰ (ਸੰਤੋਖ ਸਿੰਘ, ਰਮਨ ਦਵੇਸਰ, ਹਰਪ੍ਰੀਤ ਸਿੰਘ)-ਆਦਮਪੁਰ ਪੁਲਿਸ ਨੇ ਬੀਤੀ 17 ਸਤੰਬਰ ਨੂੰ ਪਿੰਡ ਪਧਿਆਣਾ ਵਿਚ 13 ਸਾਲਾ ਵਿਦਿਆਰਥੀ ਦੀ ਭੇਦਭਰੀ ਹਾਲਤ ਵਿਚ ਹੋਏ ਕਤਲ ਦੀ ਗੁੱਥੀ ਸੁਲਝਾਉਣ ਦੀ ਸਫ਼ਲਤਾ ਹਾਸਲ ਕੀਤੀ ਹੈ | ਇਸ ਮਾਮਲੇ 'ਚ ਪੁਲਿਸ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਦਲਾਲ ਨੇ ਕਾਂਗਰਸ 'ਤੇ ਕੱਸਿਆ ਤਨਜ਼

ਕਰਨਾਲ, 26 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇ. ਪੀ. ਦਲਾਲ ਨੇ ਕਿਸਾਨ ਸੰਗਠਨਾਂ ਵਲੋਂ ਖੇਤੀ ਬਿੱਲਾਂ ਖਿਲਾਫ ਬੀਤੇ ਕੱਲ੍ਹ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਕਾਂਗਰਸ ਪਾਰਟੀ 'ਤੇ ਤੰਜ ਕੱਸਿਆ ਹੈ | ...

ਪੂਰੀ ਖ਼ਬਰ »

ਵਪਾਰ ਮੰਡਲ ਦੀ ਕਰਨਾਲ ਇਕਾਈ ਵਲੋਂ ਨਵੇਂ ਆਏ ਐਸ. ਪੀ. ਗੰਗਾ ਰਾਮ ਪੂਨੀਆ ਦਾ ਸਵਾਗਤ

ਕਰਨਾਲ, 26 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਵਪਾਰ ਮੰਡਲ ਦੀ ਸ਼ਹਿਰ ਯੂਨਿਟ ਵਲੋਂ ਨਵੇਂ ਆਏ ਐਸ. ਪੀ. ਗੰਗਾ ਰਾਮ ਪੂਨੀਆ ਦਾ ਉਨ੍ਹਾਂ ਦੇ ਦਫਤਰ ਜਾ ਕੇ ਫੁੱਲਾਂ ਦੇ ਬੁੱਕੇ ਦੇ ਕੇ ਜੋਰਦਾਰ ਸਵਾਗਤ ਕੀਤਾਂ ਗਿਆ | ਇਸ ਮੌਕੇ ਵਪਾਰ ਮੰੰਡਲ ਦੇ ਸੁਬਾਈ ਜਨਰਲ ਸਕਤਰ ...

ਪੂਰੀ ਖ਼ਬਰ »

ਨਿਫਾ ਵਲੋਂ ਲਗਾਇਆ ਸੱਤਵਾਂ ਖੂਨਦਾਨ ਕੈਂਪ

ਕਰਨਾਲ, 26 ਸਤੰਬਰ (ਗੁਰਮੀਤ ਸਿੰਘ ਸੱਗੂ)-ਨਿਫਾ ਵਲੋਂ ਆਪਣੀ ਸਥਾਪਨਾ ਦੇ 20ਵੇਂ ਸਾਨ ਨੂੰ ਸਮਰਪਿਤ ਜਨਹਿਤ ਸੁਸਾਇਟੀ ਦੇ ਸਹਿਯੋਗ ਨਾਲ ਕੁੰਜਪੁਰਾ ਦੇ ਨਵੇਂ ਕਮਿਊਨਿਟੀ ਕੇਂਦਰ ਵਿਖੇ ਸੱਤਵਾਂ ਖੂਨਦਾਨ ਕੈਂਪ ਲਗਾਇਆ ਗਿਆ | ਦੱਸਣਯੋਗ ਹੈ ਕਿ ਨਿਫਾ ਦੀ ਸਥਾਪਨਾ 20 ਸਾਲ ...

ਪੂਰੀ ਖ਼ਬਰ »

ਰਾਜ ਦੇ ਕਿਸਾਨਾਂ ਨੂੰ ਧਿਆਨ 'ਚ ਰੱਖ ਕੇ ਹੀ ਵਿਗਿਆਨੀ ਵਿਕਸਤ ਕਰਨ ਨਵੀਆਂ ਕਿਸਮਾਂ- ਮੰਤਰੀ ਜੇ. ਪੀ. ਦਲਾਲ

ਕਰਨਾਲ, 26 ਸਤੰਬਰ (ਗੁਰਮੀਤ ਸਿੰਘ ਸੱਗੂ)-ਖੇਤੀ ਵਿਗਿਆਨੀ ਨਾ ਸਿਰਫ ਸਮੁੱਚੇ ਰਾਜ ਦੀ ਸਗੋਂ ਸਮੁੱਚੇ ਦੇਸ਼ ਦੀ ਭੂਗੋਲਿਕ ਸਥਿਤੀ ਨੂੰ ਧਿਆਨ ਵਿਚ ਰੱਖ ਕੇ ਹੀ ਫਸਲਾਂ ਦੀਆਂ ਨਵੀਆਂ ਕਿਸਮਾਂ ਨੂੰ ਵਿਕਸਤ ਕਰਨ | ਇਸ ਨਾਲ ਕਿਸਾਨਾਂ ਦੀ ਫਸਲ ਦੀ ਪੈਦਾਵਾਰ ਅਤੇ ਆਮਦਨੀ ...

ਪੂਰੀ ਖ਼ਬਰ »

ਖੇਤੀ ਬਿੱਲਾਂ ਖ਼ਿਲਾਫ਼ ਇਨੈਲੋ 28 ਨੂੰ ਕਰੇਗੀ ਵਿਰੋਧ ਪ੍ਰਦਰਸ਼ਨ -ਕ੍ਰਿਸ਼ਨ ਕੁਟੇਲ

ਕਰਨਾਲ, 26 ਸਤੰਬਰ (ਗੁਰਮੀਤ ਸਿੰਘ ਸੱਗੂ)-ਇੰਡੀਅਨ ਨੇਸ਼ਨਲ ਲੋਕਦਲ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖਿਲਾਫ ਆਗਾਮੀ 28 ਸਤੰਬਰ ਨੂੰ ਰਾਜ ਦੀਆਂ ਸੜਕਾਂ 'ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕਰੇਗੀ | ਇਹ ਜਾਣਕਾਰੀ ਇਨੈਲੋ ਦੇ ਸੁਬਾਈ ਬੁਲਾਰੇ ਕ੍ਰਿਸ਼ਨ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੀ ਹਮਾਇਤ ਤੇ ਵਿਰੋਧ 'ਚ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

ਸਿਰਸਾ, 26 ਸਤੰਬਰ (ਅ.ਬ.)- ਖੇਤੀ ਬਿੱਲਾਂ ਦੇ ਵਿਰੋਧ ਵਿਚ ਜਿਥੇ ਅੱਜ ਵੀ ਵੱਡੀ ਗਿਣਤੀ 'ਚ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ, ਉਥੇ ਹੀ ਕੁਝ ਕੁ ਦਰਜਨ ਕਿਸਾਨਾਂ ਨੇ ਬਿੱਲ ਦੀ ਹਮਾਇਤ ਵਿਚ ਟਰੈਕਟਰ ਮਾਰਚ ਕੀਤਾ ਤੇ ਡਿਪਟੀ ਕਮਿਸ਼ਨਰ ਨੂੰ ਪ੍ਰਧਾਨ ਮੰਤਰੀ ਦੇ ਨਾਂ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨ 6 ਨੂੰ ਘੇਰਨਗੇ ਚੌਟਾਲਿਆਂ ਦੇ ਘਰ

ਸਿਰਸਾ, 26 ਸਤੰਬਰ (ਅ.ਬ.)- ਖੇਤੀ ਬਿੱਲਾਂ ਦੇ ਵਿਰੋਧ 'ਚ ਆਗਾਮੀ 6 ਅਕਤੂਬਰ ਨੂੰ ਕਿਸਾਨ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਦੇ ਘਰ ਦਾ ਘੇਰਾਓ ਕਰਨਗੇ | ਕਿਸਾਨ ਆਗੂ ਨੇ ਬੀਤੇ ਕੱਲ੍ਹ ਭਾਰਤ ਬੰਦ ਦੌਰਾਨ ਕਿਸਾਨਾਂ ਤੇ ...

ਪੂਰੀ ਖ਼ਬਰ »

ਜ਼ਮੀਨ ਜਾਇਦਾਦ ਖ਼ਾਤਰ ਪੁੱਤਰ ਵਲੋਂ ਮਾਂ ਨੂੰ ਜਾਨੋਂ ਮਾਰਨ ਦੀ ਕੀਤੀ ਕੋਸ਼ਿਸ਼-ਦੋਸ਼ੀ ਗਿ੍ਫ਼ਤਾਰ

ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)-ਥਾਣਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਸਾਰੰਗਦੇਵ ਦੀ ਰਹਿਣ ਵਾਲੀ ਇਕ ਵਿਧਵਾ ਔਰਤ ਨੂੰ ਉਸ ਦੇ ਹੀ ਕਲਯੁਗੀ ਪੁੱਤਰ ਵਲੋਂ ਜ਼ਮੀਨ ਜਾਇਦਾਦ ਖ਼ਾਤਰ ਆਪਣੀ ਪਤਨੀ ਤੇ ਹੋਰਨਾਂ ਸਾਥੀਆਂ ਦੀ ਮਦਦ ਨਾਲ ...

ਪੂਰੀ ਖ਼ਬਰ »

ਹਰ ਵਰਗ ਨੇ ਸ਼ਾਂਤਮਈ ਪੰਜਾਬ ਬੰਦ ਕਰ ਕੇ ਬਣਾਇਆ ਇਤਿਹਾਸ

ਪੁਨੀਤ ਬਾਵਾ ਲੁਧਿਆਣਾ, 26 ਸਤੰਬਰ - ਕੇਂਦਰ ਸਰਕਾਰ ਦੇ ਖੇਤੀ ਸੁਧਾਰਾਂ ਦੇ ਨਾਂਅ 'ਤੇ ਲਿਆਂਦੇ ਗਏ ਕਿਸਾਨ ਮਾਰੂ ਖੇਤੀ ਬਿੱਲਾਂ ਦੇ ਖ਼ਿਲਾਫ਼ ਅੱਜ ਪੰਜਾਬ ਦੇ ਹਰ ਵਰਗ ਨੇ ਆਪ ਮੁਹਾਰੇ ਸੜਕਾਂ 'ਤੇ ਉਤਰ ਕੇ ਸ਼ਾਂਤਮਈ ਤਰੀਕੇ ਨਾਲ ਪੰਜਾਬ ਬੰਦ ਕੀਤਾ | ਕੇਂਦਰ ਸਰਕਾਰ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀਕਾਂਡ 'ਚ ਦੋਸ਼ ਪੱਤਰ ਦਾਖ਼ਲ ਕਰਨ 'ਤੇ ਰੋਕ

ਚੰਡੀਗੜ੍ਹ, 26 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸਿੱਟ ਵਲੋਂ ਟਰਾਇਲ ਕੋਰਟ 'ਚ ਦੋਸ਼ ਪੱਤਰ ਦਾਖ਼ਲ ਕਰਨ 'ਤੇ ਰੋਕ ਲਗਾਉਂਦਿਆਂ ਸਰਕਾਰ ਕੋਲੋਂ ਪੁੱਛਿਆ ਹੈ ਕਿ ਜੇਕਰ ਆਈ.ਜੀ. ਕੁੰਵਰ ਵਿਜੈ ਪ੍ਰਤਾਪ ...

ਪੂਰੀ ਖ਼ਬਰ »

ਜਸਵੀਰ ਗੜ੍ਹੀ ਦੀ ਅਗਵਾਈ 'ਚ ਬਸਪਾ ਵਲੋਂ ਅੰਮਿ੍ਤਸਰ 'ਚ ਰੋਸ ਪ੍ਰਦਰਸ਼ਨ

ਅੰਮਿ੍ਤਸਰ, 26 ਸਤੰਬਰ (ਅਜੀਤ ਬਿਊਰੋ)- ਬਸਪਾ ਦੇ ਸੂਬਾ ਪ੍ਰਧਾਨ ਸ. ਜਸਵੀਰ ਗੜੀ ਨੇ ਅੱਜ ਅੰਮਿ੍ਤਸਰ ਦੀ ਧਰਤੀ ਉੱਪਰ ਵਰਕਰਾਂ ਦੇ ਵਿਸ਼ਾਲ ਰੋਸ ਪ੍ਰਦਰਸਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਬਿੱਲਾਂ ਅਤੇ ਵਜ਼ੀਫ਼ਾ ਘੁਟਾਲੇ ਪਿੱਛੇ ਕਾਂਗਰਸ ਅਤੇ ਭਾਜਪਾ ਦੋਵੇਂ ...

ਪੂਰੀ ਖ਼ਬਰ »

ਨੂਰਪੁਰ ਨੇੜੇ ਕਾਰ ਖੱਡ 'ਚ ਡਿਗਣ ਨਾਲ 3 ਮੌਤਾਂ

ਡਮਟਾਲ, 26 ਸਤੰਬਰ (ਰਾਕੇਸ਼ ਕੁਮਾਰ)- ਥਾਣਾ ਨੂਰਪੁਰ ਅਧੀਨ ਆਉਂਦੇ ਨਾਗਨੀ ਦੇ ਪਾਲੇਰਾ ਦੇ ਕੋਲ ਇਕ ਕਾਰ ਡੂੰਘੀ ਖੱਡ 'ਚ ਡਿੱਗਣ ਨਾਲ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਕਾਂਗੜਾ ਵੱਲ ਜਾ ਰਹੀ ਇਕ ਕਾਰ (ਨੰਬਰ ...

ਪੂਰੀ ਖ਼ਬਰ »

ਸੁਮੇਧ ਸੈਣੀ ਚੁੱਪ-ਚੁਪੀਤੇ ਸਿੱਟ ਅੱਗੇ ਪੇਸ਼

ਐੱਸ.ਏ.ਐੱਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ)-ਸਾਬਕਾ ਆਈ. ਏ. ਐੱਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ.ਜੀ.ਪੀ. ਪੰਜਾਬ ਸੁਮੇਧ ਸੈਣੀ ਅੱਜ ਅਚਾਨਕ ...

ਪੂਰੀ ਖ਼ਬਰ »

ਪਿਤਾ ਵਲੋਂ ਗਲਾ ਘੁੱਟ ਕੇ ਵਿਆਹੀ ਹੋਈ ਧੀ ਦੀ ਹੱਤਿਆ

ਗੋਨਿਆਣਾ, 26 ਸਤੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਪਿੰਡ ਗੋਨਿਆਣਾ ਖ਼ੁਰਦ ਵਿਖੇ ਅੱਜ ਬਾਅਦ ਦੁਪਹਿਰ ਇਕ ਬਜ਼ੁਰਗ ਨੇ ਆਪਣੀ ਹੀ ਲੜਕੀ ਨੂੰ ਗਲਾ ਘੁੱਟ ਕੇ ਜਾਨੋਂ ਮਾਰ ਦਿੱਤਾ | ਪੁਲਿਸ ਨੂੰ ਦਿੱਤੇ ਬਿਆਨ 'ਚ ਮਨਜੀਤ ਕੌਰ ਨੇ ਕਿਹਾ ਹੈ ਕਿ ਤਕਰੀਬਨ ...

ਪੂਰੀ ਖ਼ਬਰ »

ਜ਼ਮੀਨ ਜਾਇਦਾਦ ਖ਼ਾਤਰ ਪੁੱਤਰ ਵਲੋਂ ਮਾਂ ਨੂੰ ਜਾਨੋਂ ਮਾਰਨ ਦੀ ਕੀਤੀ ਕੋਸ਼ਿਸ਼-ਦੋਸ਼ੀ ਗਿ੍ਫ਼ਤਾਰ

ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)-ਥਾਣਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਸਾਰੰਗਦੇਵ ਦੀ ਰਹਿਣ ਵਾਲੀ ਇਕ ਵਿਧਵਾ ਔਰਤ ਨੂੰ ਉਸ ਦੇ ਹੀ ਕਲਯੁਗੀ ਪੁੱਤਰ ਵਲੋਂ ਜ਼ਮੀਨ ਜਾਇਦਾਦ ਖ਼ਾਤਰ ਆਪਣੀ ਪਤਨੀ ਤੇ ਹੋਰਨਾਂ ਸਾਥੀਆਂ ਦੀ ਮਦਦ ਨਾਲ ...

ਪੂਰੀ ਖ਼ਬਰ »

ਭੀਖੀ ਦੇ ਜਵਾਨ ਦੀ ਚੀਨ ਸਰਹੱਦ 'ਤੇ ਮੌਤ

ਭੀਖੀ, 26 ਸਤੰਬਰÐ (ਬਲਦੇਵ ਸਿੰਘ ਸਿੱਧੂ)- ਬੀਤੇ ਕੱਲ੍ਹ ਸਥਾਨਕ ਕਸਬੇ ਦੇ ਵਾਰਡ ਨੰਬਰ-8 ਦੇ ਫ਼ੌਜੀ ਜਵਾਨ ਜਸਵੰਤ ਸਿੰਘ ਪੁੱਤਰ ਸਵ. ਘੁੱਕਰ ਸਿੰਘ ਦੇ ਅਰੁਣਾਚਲ ਪ੍ਰਦੇਸ਼ ਦੀ ਚੀਨ ਸਰਹੱਦ ਡਾਮਡਿੰਗ ਤਵਾਂਗ 'ਤੇ ਮੌਤ ਹੋ ਗਈ | ਮਿ੍ਤਕ ਦੇ ਭਰਾ ਕੁਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਹਰ ਵਰਗ ਨੇ ਸ਼ਾਂਤਮਈ ਪੰਜਾਬ ਬੰਦ ਕਰ ਕੇ ਬਣਾਇਆ ਇਤਿਹਾਸ

ਪੁਨੀਤ ਬਾਵਾ ਲੁਧਿਆਣਾ, 26 ਸਤੰਬਰ - ਕੇਂਦਰ ਸਰਕਾਰ ਦੇ ਖੇਤੀ ਸੁਧਾਰਾਂ ਦੇ ਨਾਂਅ 'ਤੇ ਲਿਆਂਦੇ ਗਏ ਕਿਸਾਨ ਮਾਰੂ ਖੇਤੀ ਬਿੱਲਾਂ ਦੇ ਖ਼ਿਲਾਫ਼ ਅੱਜ ਪੰਜਾਬ ਦੇ ਹਰ ਵਰਗ ਨੇ ਆਪ ਮੁਹਾਰੇ ਸੜਕਾਂ 'ਤੇ ਉਤਰ ਕੇ ਸ਼ਾਂਤਮਈ ਤਰੀਕੇ ਨਾਲ ਪੰਜਾਬ ਬੰਦ ਕੀਤਾ | ਕੇਂਦਰ ਸਰਕਾਰ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀਕਾਂਡ 'ਚ ਦੋਸ਼ ਪੱਤਰ ਦਾਖ਼ਲ ਕਰਨ 'ਤੇ ਰੋਕ

ਚੰਡੀਗੜ੍ਹ, 26 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸਿੱਟ ਵਲੋਂ ਟਰਾਇਲ ਕੋਰਟ 'ਚ ਦੋਸ਼ ਪੱਤਰ ਦਾਖ਼ਲ ਕਰਨ 'ਤੇ ਰੋਕ ਲਗਾਉਂਦਿਆਂ ਸਰਕਾਰ ਕੋਲੋਂ ਪੁੱਛਿਆ ਹੈ ਕਿ ਜੇਕਰ ਆਈ.ਜੀ. ਕੁੰਵਰ ਵਿਜੈ ਪ੍ਰਤਾਪ ...

ਪੂਰੀ ਖ਼ਬਰ »

ਜਸਵੀਰ ਗੜ੍ਹੀ ਦੀ ਅਗਵਾਈ 'ਚ ਬਸਪਾ ਵਲੋਂ ਅੰਮਿ੍ਤਸਰ 'ਚ ਰੋਸ ਪ੍ਰਦਰਸ਼ਨ

ਅੰਮਿ੍ਤਸਰ, 26 ਸਤੰਬਰ (ਅਜੀਤ ਬਿਊਰੋ)- ਬਸਪਾ ਦੇ ਸੂਬਾ ਪ੍ਰਧਾਨ ਸ. ਜਸਵੀਰ ਗੜੀ ਨੇ ਅੱਜ ਅੰਮਿ੍ਤਸਰ ਦੀ ਧਰਤੀ ਉੱਪਰ ਵਰਕਰਾਂ ਦੇ ਵਿਸ਼ਾਲ ਰੋਸ ਪ੍ਰਦਰਸਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਬਿੱਲਾਂ ਅਤੇ ਵਜ਼ੀਫ਼ਾ ਘੁਟਾਲੇ ਪਿੱਛੇ ਕਾਂਗਰਸ ਅਤੇ ਭਾਜਪਾ ਦੋਵੇਂ ...

ਪੂਰੀ ਖ਼ਬਰ »

ਨੂਰਪੁਰ ਨੇੜੇ ਕਾਰ ਖੱਡ 'ਚ ਡਿਗਣ ਨਾਲ 3 ਮੌਤਾਂ

ਡਮਟਾਲ, 26 ਸਤੰਬਰ (ਰਾਕੇਸ਼ ਕੁਮਾਰ)- ਥਾਣਾ ਨੂਰਪੁਰ ਅਧੀਨ ਆਉਂਦੇ ਨਾਗਨੀ ਦੇ ਪਾਲੇਰਾ ਦੇ ਕੋਲ ਇਕ ਕਾਰ ਡੂੰਘੀ ਖੱਡ 'ਚ ਡਿੱਗਣ ਨਾਲ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਕਾਂਗੜਾ ਵੱਲ ਜਾ ਰਹੀ ਇਕ ਕਾਰ (ਨੰਬਰ ...

ਪੂਰੀ ਖ਼ਬਰ »

ਸੁਮੇਧ ਸੈਣੀ ਚੁੱਪ-ਚੁਪੀਤੇ ਸਿੱਟ ਅੱਗੇ ਪੇਸ਼

ਐੱਸ.ਏ.ਐੱਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ)-ਸਾਬਕਾ ਆਈ. ਏ. ਐੱਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ.ਜੀ.ਪੀ. ਪੰਜਾਬ ਸੁਮੇਧ ਸੈਣੀ ਅੱਜ ਅਚਾਨਕ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਕੋਰੋਨਾ ਨਾਲ 6 ਮੌਤਾਂ-171 ਪਾਜ਼ੀਟਿਵ ਮਾਮਲੇ

ਅੰਮਿ੍ਤਸਰ, 26 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਕੋਰੋਨਾ ਨਾਲ ਹੋ ਰਹੀਆਂ ਮੌਤਾਂ ਤਹਿਤ ਅੱਜ 6 ਹੋਰ ਮੌਤਾਂ ਹੋਈਆਂ ਹਨ, ਇਹ ਮਰੀਜ਼ ਇੱਥੇ ਵੱਖ-ਵੱਖ ਹਸਪਤਾਲਾਂ 'ਚ ਜੇਰੇ ਇਲਾਜ਼ ਸਨ | ਇਸ ਨਾਲ ਹੁਣ ਤੱਕ ਦੀਆਂ ਮੌਤਾਂ ਦੀ ਕੁੱਲ ਗਿਣਤੀ 347 ਹੋ ਗਈ ਹੈ | ਇਸ ਨੇ ਨਾਲ ਹੀ ਅੱਜ 171 ...

ਪੂਰੀ ਖ਼ਬਰ »

ਏ.ਵੀ.ਆਈ.ਸੀ. ਨੇ ਧਰਨੇ 'ਤੇ ਬੈਠੇ ਕਿਸਾਨਾਂ ਲਈ ਕੀਤਾ ਪਾਣੀ ਦਾ ਪ੍ਰਬੰਧ

ਅੰਮਿ੍ਤਸਰ, 26 ਸਤੰਬਰ (ਹਰਮਿੰਦਰ ਸਿੰਘ)-ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਅਰੰਭੇ ਸੰਘਰਸ਼ ਦੀ ਪੰਜਾਬ ਦੇ ਵੱਖ-ਵੱਖ ਵਰਗਾਂ ਵਲੋਂ ਹਮਾਇਤ ਕੀਤੀ ਜਾ ਰਹੀ ਹੈ | ਇਸ ਸਬੰਧ 'ਚ 31 ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਭੰਡਾਰੀ ਪੁਲ 'ਤੇ ਧਰਨਾ ਦਿੱਤਾ ਗਿਆ ਅਤੇ ...

ਪੂਰੀ ਖ਼ਬਰ »

ਭਾਕਿਯੂ (ਏਕਤਾ ਉਗਰਾਹਾਂ) ਵਲੋਂ 48 ਥਾਵਾਂ 'ਤੇ ਸੜਕ-ਜਾਮ ਤੇ ਮਾਲਵੇ 'ਚ 5 ਥਾੲੀਂ ਰੇਲ-ਜਾਮ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)- ਕਿਸਾਨ ਮਾਰੂ ਬਿੱਲਾਂ ਨੂੰ ਸੰਸਦ 'ਚ ਧੱਕੇ ਨਾਲ਼ ਪਾਸ ਕਰ ਕੇ ਖੇਤੀ 'ਤੇ ਸਾਮਰਾਜੀ ਕਾਰਪੋਰੇਟਾਂ ਦਾ ਮੁਕੰਮਲ ਕਬਜ਼ਾ ਕਰਾਉਣ ਲਈ ਬਜ਼ਿਦ ਮੋਦੀ ਭਾਜਪਾ ਹਕੂਮਤ ਵਿਰੁੱਧ ਸੰਘਰਸ਼ ਨੂੰ ਸਿਖ਼ਰਾਂ ਵੱਲ ਵਧਾਉਂਦਿਆਂ 31 ਕਿਸਾਨ ...

ਪੂਰੀ ਖ਼ਬਰ »

10ਵੀਂ ਦੀਆਂ ਮੁਲਤਵੀ ਅਤੇ 12ਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ 26 ਅਕਤੂਬਰ ਤੋਂ ਲੈਣ ਦਾ ਫ਼ੈਸਲਾ

ਐੱਸ.ਏ.ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ 2020 'ਚ 10ਵੀਂ ਦੀਆਂ ਮੁਲਤਵੀ ਅਤੇ 12ਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ | ਬੋਰਡ ਦੇ ਸਕੱਤਰ ਮੁਹੰਮਦ ਤਈਅਬ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ ਅਤੇ ਬੋਰਡਾਂ/ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ ਲਈ ਅਪਣਾਏ ਵੱਖੋ-ਵੱਖਰੇ ਮਾਪਦੰਡ

ਰਾਮਪੁਰਾ ਫੂਲ, 26 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਬੋਰਡਾਂ/ਕਾਰਪੋਰੇਸ਼ਨਾਂ 'ਚ ਕੰਮ ਕਰਦੇ ਮੁਲਾਜ਼ਮਾਂ ਲਈ ਵੱਖੋ-ਵੱਖਰੇ ਮਾਪਦੰਡ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਾਲ 2004 ਤੋਂ ਬਾਅਦ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX