ਤਾਜਾ ਖ਼ਬਰਾਂ


ਅਮਿਤ ਸ਼ਾਹ ਦੀ ਅਪੀਲ 'ਤੇ ਕਿਸਾਨ ਗ਼ੌਰ ਫ਼ਰਮਾਉਣ - ਕੈਪਟਨ
. . .  56 minutes ago
ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ 'ਤੇ ਗ਼ੌਰ ਫ਼ਰਮਾਉਣ ਅਤੇ ਗੱਲਬਾਤ ਰਾਹੀਂ ਮੁੱਦੇ ਦਾ...
ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਮੌਕੇ ਸੁਰੱਖਿਆ ਫੋਰਸ ਵੱਲੋਂ ਇੱਕ ਵਿਅਕਤੀ ਕਾਬੂ
. . .  about 1 hour ago
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ. ਆਈ. ਐਸ. ਐਫ ਦੇ ਜਵਾਨਾਂ ਵੱਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪਰਵੇਸ਼ ਕਰ ਰਹੇ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕੀਤਾ...
551ਵੇਂ ਪ੍ਰਕਾਸ਼ ਪੁਰਬ ਨੂੰ ਲ਼ੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
. . .  about 2 hours ago
ਸੁਲਤਾਨਪੁਰ ਲੋਧੀ 28 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਨੂੰ ਲ਼ੈ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ...
ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ
. . .  about 2 hours ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ਭਾਰਤੀ ਵਿਅਕਤੀ ਚੌਂਕੀ...
ਸੰਸਦ ਮੈਂਬਰ ਔਜਲਾ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਵਿਖੇ ਪਹੁੰਚੇ
. . .  about 2 hours ago
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ, ਜਿੱਥੇ ਉਹ ਅੰਦੋਲਨਕਾਰੀ ਕਿਸਾਨਾਂ ਤੇ ਨੌਜਵਾਨਾਂ ਨਾਲ ਚਾਹ ਪੀਂਦੇ, ਗੱਪਸ਼ੱਪ...
ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੱਲ ਕਰਨ ਨੂੰ ਤਿਆਰ - ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਸਰਕਾਰ ਕਿਸਾਨਾਂ...
ਆਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ 'ਚ 26 ਸਾਲਾ ਨੌਜਵਾਨ ਦੀ ਹੋਈ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਕਪਿਲ ਕੰਧਾਰੀ) - ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 26 ਸਾਲਾ ਕਰੀਬ ਨੌਜਵਾਨ...
ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ - ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦਾ ਫੈਸਲਾ
. . .  about 4 hours ago
ਨਵੀਂ ਦਿੱਲੀ, 28 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ। ਇਸ ਗੱਲ ਦੀ...
ਖੱਟਰ ਦਾ ਫ਼ੋਨ ਨਹੀਂ ਚੁੱਕਾਂਗਾ - ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਤੋਂ ਹੋਏ ਨਾਰਾਜ਼
. . .  about 4 hours ago
ਚੰਡੀਗੜ੍ਹ, 28 ਨਵੰਬਰ - ਮੀਡੀਆ 'ਚ ਆਈ ਰਿਪੋਰਟਾਂ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਸਨਿੱਚਰਵਾਰ ਨੂੰ ਹਰਿਆਣਾ 'ਚ ਆਪਣੇ ਹਮ ਰੁਤਬਾ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ...
ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟੀਵਾ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 5 hours ago
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸਨਿੱਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਟੱਕਰ ਹੋ ਜਾਣ ਐਕਟੀਵਾ ਚਾਲਕ ਦੀ ਮੌਕੇ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ
. . .  about 5 hours ago
ਲੁਧਿਆਣਾ,28 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਕਿਸਾਨ ਸਿੰਘੂ ਵਿਖੇ ਅੜੇ, ਨਹੀਂ ਜਾਣਗੇ ਕਿਧਰੇ ਹੋਰ - ਕਿਸਾਨ ਜਥੇਬੰਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ - ਕਿਸਾਨ ਜਥੇਬੰਦੀਆਂ ਵਿਚਕਾਰ ਦਿੱਲੀ ਹਰਿਆਣਾ ਬਾਰਡਰ 'ਤੇ ਸਿੰਘੂ ਵਿਖੇ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨ ਮੌਜੂਦਾ ਸਥਾਨ 'ਤੇ ਹੀ ਆਪਣਾ ਧਰਨਾ...
ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ
. . .  about 6 hours ago
ਚੰਡੀਗੜ੍ਹ, 28 ਨਵੰਬਰ - ਕਾਂਗਰਸ ਨੇ ਸੀਨੀਅਰ ਆਗੂ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ। ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ...
ਡੱਬਵਾਲੀ ਪੁਲਿਸ ਵਲੋਂ ਨਾਕੇਬੰਦੀ ਤੋੜ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ 'ਤੇ ਮੁਕੱਦਮਾ ਦਰਜ
. . .  about 6 hours ago
ਡੱਬਵਾਲੀ, 28 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਪੰਜਾਬ-ਹਰਿਆਣਾ ਹੱਦ 'ਤੇ ਪੁਲਿਸ ਦਾ ਨਾਕਾ ਤੋੜ ਕੇ ਜਬਰੀ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ ਖ਼ਿਲਾਫ਼ 9 ਧਾਰਾਵਾਂ ਤਹਿਤ ਮੁਕੱਦਮਾ...
ਕਿਸਾਨਾਂ 'ਤੇ ਅਨਿਆਂ ਅੱਤਵਾਦੀ ਹਮਲੇ ਵਰਗਾ- ਅਖਿਲੇਸ਼ ਯਾਦਵ
. . .  about 6 hours ago
ਲਖਨਊ, 28 ਨਵੰਬਰ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਕਿਸਾਨਾਂ 'ਤੇ ਇੰਨਾ ਅੱਤਿਆਚਾਰ ਕਿਸੇ ਸਰਕਾਰ ਵੇਲੇ ਨਹੀਂ ਹੋਇਆ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 39.69 ਫ਼ੀਸਦੀ ਵੋਟਿੰਗ
. . .  about 7 hours ago
ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  about 7 hours ago
ਲੋਪੋਕੇ (ਅੰਮ੍ਰਿਤਸਰ), 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ...
ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ- ਇਹ ਸਾਡੇ ਕਿਸਾਨ ਨਹੀਂ, ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ
. . .  about 7 hours ago
ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਨੂੰ ਅੰਦੋਲਨ 'ਤੇ ਬੋਲਦਿਆਂ ਕਿਹਾ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਉਨ੍ਹਾਂ ਦੇ ਸੂਬੇ ਦੇ ਨਹੀਂ ਹਨ। ਉਨ੍ਹਾਂ ਕਿਹਾ...
ਗੋਆ ਦੇ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਮਸਲਿਆਂ ਦੇ ਹੱਲ ਲਈ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ- ਖੇਤੀਬਾੜੀ ਮੰਤਰੀ ਤੋਮਰ
. . .  about 8 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਕ ਵਾਰ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਮਸਲਿਆਂ...
ਚੰਡੀਗੜ੍ਹ 'ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ੁਰੂ
. . .  about 8 hours ago
ਚੰਡੀਗੜ੍ਹ, 28 ਨਵੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ 'ਚ ਪਹੁੰਚ ਚੁੱਕੇ ਹਨ...
ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ ਦੀ ਲੈਬ 'ਚ ਕੋਰੋਨਾ ਵੈਕਸੀਨ ਦੇ ਨਿਰਮਾਣ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ...
ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  about 8 hours ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  about 9 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਜਲੰਧਰ

ਖੇਤੀ ਬਿੱਲਾਂ ਦੇ ਖ਼ਿਲਾਫ਼ ਤੀਸਰੇ ਦਿਨ ਕਿਸਾਨਾਂ ਨੇ ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਚ ਰੇਲਵੇ ਲਾਈਨਾਂ 'ਤੇ ਬੈਠ ਕੇ ਜਤਾਇਆ ਰੋਸ

ਜਲੰਧਰ ਛਾਉਣੀ, 26 ਸਤੰਬਰ (ਪਵਨ ਖਰਬੰਦਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਗਏ ਬਿੱਲਾਂ ਦੇ ਵਿਰੋਧ 'ਚ ਅੱਜ ਤੀਸਰੇ ਦਿਨ ਜਿਥੇ ਕਿਸਾਨਾਂ ਵਲੋਂ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਗਏ ਉਥੇ ਹੀ ਅੱਜ ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਰੇਲਵੇ ਲਾਈਨਾਂ 'ਤੇ ਬੈਠ ਕੇ ਮੋਦੀ ਸਰਕਾਰ ਖ਼ਿਲਾਫ਼ ਰੋਸ ਜਤਾਇਆ ਗਿਆ | ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਜ਼ੋਨ ਪ੍ਰਧਾਨ ਅਤੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਰੇੜ੍ਹਵਾਂ ਦੀ ਸਾਂਝੀ ਅਗਵਾਈ 'ਚ ਜਲੰਧਰ ਛਾਉਣੀ ਵਿਖੇ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੌਰਾਨ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ¢ਇਸ ਮੌਕੇ ਸ. ਗੁਰਲਾਲ ਸਿੰਘ ਪੰਡੋਰੀ ਨੇ ਕਿਸਾਨਾਂ ਤੇ ਮਜ਼ਦੂਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਸਾਡੇ ਜੇਲ ਭਰੋ ਅੰਦੋਲਨ ਨੂੰ ਲਗਾਤਾਰ 20 ਦਿਨ ਹੋ ਗਏ ਹਨ | 24 ਸਤੰਬਰ ਤੋਂ ਸਾਡਾ ਰੇਲ ਰੋਕਣ ਦਾ ਅੰਦੋਲਨ ਚੱਲ ਰਿਹਾ ਹੈ ਜੋ 29 ਤਰੀਕ ਤੱਕ ਚੱਲੇਗਾ ਜਿਸ ਦੇ ਤਹਿਤ ਫ਼ਿਰੋਜ਼ਪੁਰ, ਅੰਮਿ੍ਤਸਰ, ਗੁਰਦਾਸਪੁਰ , ਹੁਸ਼ਿਆਰਪੁਰ, ਤਰਨਤਾਰਨ, ਫਾਜਿਲਕਾ, ਦੇਵੀ ਦਾਸ ਪੁਰਾ 'ਚ ਰੇਲਾਂ ਰੋਕਣ ਦਾ ਪ੍ਰੋਗਰਾਮ ਚਲਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਦੀ ਸਫ਼ਲਤਾ ਲਈ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦਾ ਭਰਪੂਰ ਸਾਥ ਮਿਲ ਰਿਹਾ ਹੈ¢ ਦੇਵੀ ਦਾਸ ਪੁਰਾ 'ਚ ਭੂਰੀ ਵਾਲੇ ਸੰਤਾਂ ਦਾ ਵਿਸ਼ੇਸ਼ ਸਹਿਯੋਗ ਰਿਹਾ¢ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਾਲੇ ਬਿੱਲ ਵਾਪਸ ਨਹੀਂ ਲਏਗੀ ਸਾਡਾ ਸੰਘਰਸ਼ ਹੋਰ ਤਿੱਖਾ ਹੁੰਦਾ ਜਾਵੇਗਾ¢ ਸ਼ਾਹਕੋਟ ਜ਼ੋਨ ਪ੍ਰਧਾਨ ਅਤੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਰੇੜਵਾਂ ਨੇ ਕਿਹਾ ਕਿ ਸਰਕਾਰ ਤੇਲ ਦੀਆ ਕੀਮਤਾਂ 'ਚ ਵਾਧਾ ਵਾਪਸ ਲਵੇ ਅਤੇ ਸਬਸਿਡੀਆਂ ਵਧਾਵੇ¢ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਨੇ ਆਖਿਆ ਕਿ ਅਜੇ ਤਾਂ ਅਸੀਂ ਰੇਲਾਂ ਹੀ ਰੋਕੀਆਂ ਹਨ ਲੋੜ ਪੈਣ ਤੇ ਦਿੱਲੀ ਵੱਲ ਚੜ੍ਹਾਈ ਕਰਨ ਤੋਂ ਪਿੱਛੇ ਨਹੀਂ ਹਟਾਂਗੇ¢ ਇਸ ਮੌਕੇ ਤੇ ਸੂਬਾ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਉਚੇਚੇ ਤੌਰ ਤੇ ਪਹੁੰਚੇ ਅਤੇ ਲੋਕਾਂ ਨੂੰ ਵੱਧ ਚੜ ਕੇ ਇਸ ਜਨ ਅੰਦੋਲਨ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ¢ ਇਸ ਮੌਕੇ ਸਵਰਨ ਸਿੰਘ ਸਾਦਿਕਪੁਰ, ਜਰਨੇਲ ਸਿੰਘ ਰਾਂਮੇ, ਸ਼ੇਰ ਸਿੰਘ, ਕੁਲਦੀਪ ਰਾਏ ਤਲਵੰਡੀ ਸੰਘੇੜਾ, ਲਵਪ੍ਰੀਤ ਸਿੰਘ ਕੋਟਲੀ ਗਾਜਰਾਂ ਅਮਰਜੀਤ ਸਿੰਘ ਪੂਨੀਆਂ ,ਪ੍ਰੇਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ ,ਪ੍ਰੇਸ ਸਕੱਤਰ ਰਣਯੋਧ ਸਿੰਘ ਜਾਣੀਆਂ ,ਵੱਸਣ ਸਿੰਘ ਕੋਠਾ ,ਜਗਤਾਰ ਸਿੰਘ ਕੰਗ, ਮਨਪ੍ਰੀਤ ਸਿੰਘ ਗਿੱਦੜ ਪਿੰਡੀ, ਜਗਤਾਰ ਸਿੰਘ ਚੱਕ ਵਡਾਲਾ, ਮੋਹਣ ਸਿੰਘ ਜਲਾਲਪੁਰ, ਜੋਗਿੰਦਰ ਸਿੰਘ ਮਡਾਲਾ ਛੰਨਾਂ, ਕਿਸ਼ਨਦੇਵ ਮਿਆਂਣੀ, ਮਲਕੀਤ ਸਿੰਘ ਜਾਣੀਆਂ, ਪਰਮਜੀਤ ਸਿੰਘ ਸਰਦਾਰਆਲਾ, ਤਰਲੋਕ ਸਿੰਘ ਗੱਟੀ ਪੀਰ ਬਕਸ, ਸੁਖਪ੍ਰੀਤ ਸਿੰਘ ਪੱਸਣਕਦੀਮ, ਹਾਕਮ ਸਿੰਘ, ਬਲਜਿੰਦਰ ਢਿਲ਼ੋ, ਬਲਜਿੰਦਰ ਸਿੰਘ ਸ਼ੇਰਪੁਰ, ਤਰਸੇਮ ਸਿੰਘ ਜੱਬੋਵਾਲ, ਭਜਨ ਸਿੰਘ, ਮੁਖਤਿਆਰ ਸਿੰਘ, ਜਸਵੰਤ ਸਿੰਘ ਮੁੰਡੀ ਛੰਨਾਂ ਅਤੇ ਹੋਰ ਵੀ ਬਹੁਤ ਸਾਰੇ ਕਿਸਾਨ ਹਾਜ਼ਰ ਸਨ |

ਦਮੋਰੀਆ ਪੁਲ ਲਾਗੇ 60 ਫੁੱਟ ਸੜਕ 'ਤੇ ਬੈਠੇ ਲੋਕਾਂ ਨੂੰ ਮਿਲਣਗੇ 2-2 ਮਰਲੇ ਦੇ ਪਲਾਟ

ਜਲੰਧਰ, 26 ਸਤੰਬਰ (ਸ਼ਿਵ)- ਦਮੋਰੀਆ ਪੁਲ ਲਾਗੇ ਸੁੂਰੀਆ ਇਨਕਲੇਵ ਸਮੇਤ ਹੋਰ ਕਾਲੋਨੀਆਂ ਨੂੰ ਜਾਣ ਵਾਲੀ 120 ਫੁੱਟੀ ਰੋਡ ਦਾ 60 ਫੁਟ ਵਾਲੀ ਸੜਕ ਦਾ ਕੰਮ ਸ਼ੁਰੂ ਕਰਨ ਲਈ ਅਗਲੇ ਹਫ਼ਤੇ ਤੋਂ ਇਕ ਦਰਜਨ ਦੇ ਕਰੀਬ ਲੋਕਾਂ ਨੂੰ ਹਟਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ ਕਿਉਂਕਿ ...

ਪੂਰੀ ਖ਼ਬਰ »

ਗੁਆਂਢੀਆਂ ਦੀ ਲੜਾਈ 'ਚ ਕੌ ਾਸਲਰ ਪਤੀ ਰਵੀ ਸੈਣੀ ਦੇ ਪਰਿਵਾਰ 'ਤੇ ਲੱਗੇ ਹਮਲਾ ਕਰਨ ਦੇ ਦੋਸ਼

ਮਕਸੂਦਾਂ, 26 ਸਤੰਬਰ (ਲਖਵਿੰਦਰ ਪਾਠਕ)- ਥਾਣਾ 8 ਦੇ ਅਧੀਨ ਆਉਂਦੇ ਸੰਜੇ ਗਾਂਧੀ ਨਗਰ 'ਚ ਦੋ ਘਰਾਂ ਦੀਆਂ ਔਰਤਾਂ ਦਾ ਆਪਸ 'ਚ ਝਗੜਾ ਹੋ ਗਿਆ ਜੋ ਕਿ ਹਿੰਸਕ ਰੂਪ ਧਾਰ ਗਿਆ | ਦੋਹਾਂ ਧਿਰਾਂ ਨੇ ਇਕ-ਦੂਜੇ 'ਤੇ ਪਹਿਲਾਂ ਹਮਲਾ ਕਰਨ ਦੇ ਦੋਸ਼ ਲਗਾਉਂਦੇ ਹੋਏ ਫੋਕਲ ਪੁਆਇੰਟ ਚੌਕੀ 'ਚ ...

ਪੂਰੀ ਖ਼ਬਰ »

ਕੋਰੋਨਾ ਕਾਰਨ ਏ.ਐਸ.ਆਈ ਸਣੇ 9 ਦੀ ਮੌਤ, 166 ਨਵੇਂ ਮਾਮਲੇ

ਜਲੰਧਰ, 26 ਸਤੰਬਰ (ਐੱਮ. ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਦੇ ਏ.ਐਸ.ਆਈ. ਸਮੇਤ ਅੱਜ 9 ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਜ਼ਿਲ੍ਹੇ 'ਚ ਕੋਰੋਨਾ ਪੀੜਤ ਮਿ੍ਤਕਾਂ ਦੀ ਗਿਣਤੀ 374 ਹੋ ਗਈ ਹੈ | ਮਿ੍ਤਕਾਂ 'ਚ ਏ.ਐਸ.ਆਈ. ਮਨਜੀਤ ਸਿੰਘ (55) ਵਾਸੀ ਨਿਊ ਵਿਨੇ ਨਗਰ, ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਦੇ ਸੰਪਰਕ 'ਚ ਆਏ ਵਿਅਕਤੀਆਂ ਦੇ ਆਰ.ਟੀ.ਪੀ.ਸੀ.ਆਰ. ਰਾਹੀਂ ਵੱਡੇ ਪੱਧਰ 'ਤੇ ਕੀਤੇ ਜਾਣਗੇ ਟੈੱਸਟ- ਡਿਪਟੀ ਕਮਿਸ਼ਨਰ

ਜਲੰਧਰ, 26 ਸਤੰਬਰ (ਐੱਮ. ਐੱਸ. ਲੋਹੀਆ) - ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਵਿਅਕਤੀਆਂ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦੇ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਸ ਚੇਨ ਰਿਐਕਸ਼ਨ (ਆਰ.ਟੀ.ਪੀ.ਸੀ.ਆਰ.) ਮਸ਼ੀਨਾਂ ਰਾਹੀਂ ਵੱਡੇ ਪੱਧਰ 'ਤੇ ਟੈੱਸਟ ਕੀਤੇ ਜਾਣਗੇ | ਇਹ ...

ਪੂਰੀ ਖ਼ਬਰ »

ਨਿਗਮ ਦੀਆਂ ਗੱਡੀਆਂ ਨੇ ਸ਼ਹਿਰ 'ਚੋਂ ਚੁੱਕਿਆ ਕੂੜਾ

ਜਲੰਧਰ, 26 ਸਤੰਬਰ (ਸ਼ਿਵ)- ਸਨਿਚਰਵਾਰ ਨੂੰ ਸ਼ਹਿਰ 'ਚੋਂ ਕੂੜਾ ਚੁੱਕਣ ਲਈ ਡਰਾਇਵਰਾਂ ਨੇ ਗੱਡੀਆਂ ਚਲਾਈਆਂ ਤੇ ਕਈ ਜਗ੍ਹਾ ਤੋਂ ਕੂੜਾ ਚੁੱਕਿਆ ਗਿਆ | ਪੰਜਾਬ ਬੰਦ ਦੇ ਸੱਦੇ ਕਰਕੇ ਸ਼ੁੱਕਰਵਾਰ ਨੂੰ ਨਿਗਮ ਦੀ ਸਫ਼ਾਈ ਮਜ਼ਦੂਰ ਫੈਡਰੇਸ਼ਨ ਨੇ ਗੱਡੀਆਂ ਨਹੀਂ ਚਲਾਈਆਂ ਸਨ, ...

ਪੂਰੀ ਖ਼ਬਰ »

ਖੇਤੀਬਾੜੀ ਬਿੱਲਾਂ ਖ਼ਿਲਾਫ਼ ਯੂਥ ਕਾਂਗਰਸ ਵਲੋਂ ਵਿਸ਼ਾਲ ਟਰੈਕਟਰ ਮਾਰਚ

ਜਲੰਧਰ, 26 ਸਤੰਬਰ (ਜਸਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਬਿੱਲਾਂ ਦੇ ਖਿਲਾਫ ਜ਼ਿਲ੍ਹਾ ਯੂਥ ਕਾਂਗਰਸ ਵਲੋਂ ਅੱਜ ਸ਼ਹਿਰ 'ਚ ਟਰੈਕਟਰ ਮਾਰਚ ਕੀਤਾ ਗਿਆ | ਇਹ ਰੋਸ ਮਾਰਚ ਕਾਂਗਰਸ ਭਵਨ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿਚੋਂ ਦੀ ਲੰਘਦਾ ...

ਪੂਰੀ ਖ਼ਬਰ »

ਸਕੂਲਾਂ 'ਚ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਸਾਰੇ ਜ਼ਿਲਿ੍ਹਆਂ 'ਚ ਡੀ.ਐਮ. ਸਪੋਰਟਸ ਲਗਾਏ

ਜਲੰਧਰ, 26 ਸਤੰਬਰ (ਸਾਬੀ)- ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਸਾਰੇ ਜ਼ਿਲਿ੍ਹਆਂ ਵਿੱਚ ਡੀ.ਐਮ. (ਜ਼ਿਲ੍ਹਾ ਮੈਂਟਰ) ਸਪੋਰਟਸ ਲਾਉਣ ਦਾ ਫੈਸਲਾ ਕੀਤਾ ਹੈ¢ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ...

ਪੂਰੀ ਖ਼ਬਰ »

ਰੁਦਰਸੈਨਾ ਸੰਗਠਨ ਵਲੋਂ ਅੱਜ ਲਗਾਇਆ ਜਾਵੇਗਾ ਖ਼ੂਨਦਾਨ ਕੈਂਪ

ਜਲੰਧਰ, 26 ਸਤੰਬਰ (ਅ.ਬ)- ਰੁਦਰਸੈਨਾ ਸੰਗਠਨ ਵਲੋਂ 27 ਸਤੰਬਰ ਨੂੰ ਖ਼ੂਨਦਾਨ ਕੈਂਪ ਡਾ. ਬਾਬਾ ਸਾਬ ਅੰਬੇਡਕਰ ਬਲੱਡ ਡੋਨਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਮਾਂ ਅੰਨਪੂਰਨ ਮੰਦਰ ਕੋਟ ਕਿਸ਼ਨ ਚੰਦ ਜਲੰਧਰ ਵਿਖੇ ਲਗਾਇਆ ਜਾ ਰਿਹਾ ਹੈ | ਇਹ ਖ਼ੂਨਦਾਨ ਕੈਂਪ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਹੰਸ ਰਾਜ ਸਟੇਡੀਅਮ 'ਚ ਬਣੇਗਾ ਯੋਗਾ ਤੇ ਐਰੋਬਿਕਸ ਸੈਂਟਰ

ਜਲੰਧਰ, 26 ਸਤੰਬਰ (ਸਾਬੀ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ.ਕੇ.ਪੀ ਸਿੰਘ ਨੇ ਹੰਸ ਰਾਜ ਸਟੇਡੀਅਮ ਵਿਚ ਯੋਗਾ ਤੇ ਐਰੋਬਿਕਸ ਸੈਂਟਰ ਬਣਾਉਣ ਦੇ ਲਈ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਨੂੰ ਪੰਜ ਲੱਖ ਰੁਪਏ ਦੇ ਗ੍ਰਾਂਟ ਦਿੱਤੀ ਹੈ | ਇਸ ਉਪਰਾਲੇ ਦੇ ਲਈ ਅੰਤਰਿਮ ਕਮੇਟੀ ...

ਪੂਰੀ ਖ਼ਬਰ »

ਰਿੰਕੂ ਦੇ ਹਲਕੇ 'ਚ 2 ਕਰੋੜ ਨਾਲ ਸੜਕਾਂ ਬਣਨ ਦਾ ਕੰਮ ਸ਼ੁਰੂ

ਜਲੰਧਰ, 26 ਸਤੰਬਰ (ਸ਼ਿਵ)- ਪੱਛਮੀ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਦੇ ਹਲਕੇ ਵਿਚ ਵਿਧਾਇਕ ਤੋਂ ਇਲਾਵਾ ਮੇਅਰ ਜਗਦੀਸ਼ ਰਾਜਾ, ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ, ਪੰਜਾਬ ਖਾਦੀ ਗਰਾਮ ਉਦਯੋਗ ਦੇ ਡਾਇਰੈਕਟਰ ਮੇਜਰ ਸਿੰਘ, ਜਗਦੀਸ਼ ਗਗ ਨੇ 2 ਕਰੋੜ ਨਾਲ ਬਣਨ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਅੱਜ ਫਗਵਾੜਾ 'ਚ

ਫਗਵਾੜਾ, 26 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਪੰਜਾਬ 27 ਸਤੰਬਰ ਨੂੰ ਸ਼ਾਮ 4 ਵਜੇ ਜਲੰਧਰ ਅਤੇ ਕਪੂਰਥਲਾ ਜ਼ਿਲੇ੍ਹ ਦੇ ਵਰਕਰਾਂ ਅਤੇ ਆਗੂਆਂ ਨਾਲ ਫਗਵਾੜਾ ...

ਪੂਰੀ ਖ਼ਬਰ »

ਸੋਮਰਸੈੱਟ ਇੰਟਰਨੈਸ਼ਨਲ ਸਕੂਲ ਨੇ ਵਿਸ਼ਵ ਨਿਆ ਦਿਵਸ ਮਨਾਇਆ

ਜਲੰਧਰ, 26 ਸਤੰਬਰ (ਰਣਜੀਤ ਸਿੰਘ ਸੋਢੀ)- ਸੋਮਰਸੈਟ ਇੰਟਰਨੈਸ਼ਨਲ ਸਕੂਲ ਵਲੋਂ ਆਨਲਾਈਨ ਦੇ ਮਾਧਿਅਮ ਰਾਹੀ 'ਵਿਸ਼ਵ ਸਮਾਜਿਕ ਨਿਆ ਦਿਵਸ' ਮਨਾਇਆ ਗਿਆ¢ ਇਸ ਮੌਕੇ ਬੱਚਿਆਂ ਨੂੰ ਸਮਾਜਿਕ ਨਿਆ ਨਾਲ ਸਬੰਧਿਤ ਗਤੀਵਿਧੀ ਸਮਾਜਿਕ ਸਿੱਖਿਆ ਦੀ ਅਧਿਆਪਕਾ ਮੈਡਮ ਜਸਲੀਨ ਕੌਰ ਨੇ ...

ਪੂਰੀ ਖ਼ਬਰ »

ਸੇਂਟ ਸੋਲਜਰ ਫਾਰਮੇਸੀ ਇੰਸਟੀਚਿਊਟ ਨੇ ਮਨਾਇਆ ਵਿਸ਼ਵ ਫਾਰਮਾਸਿਸਟ ਦਿਵਸ

ਜਲੰਧਰ 26 ਸਤੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਫਾਰਮੇਸੀ ਇੰਸਟੀਚਿਊਟ ਵਲੋਂ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ, ਜਿਸ ਵਿਚ ਬੀ. ਫਾਰਮੇਸੀ, ਡੀ. ਫਾਰਮੇਸੀ ਅਤੇ ਐਮ. ਫਾਰਮੇਸੀ ਦੇ ਵਿਦਿਆਰਥੀਆਂ ਨੇ ਆਨਲਾਈਨ ਹਿੱਸਾ ਲਿਆ | ਇਸ ਮੌਕੇ 'ਤੇ 'ਟਰਾਂਸਫਾਰਮਿੰਗ ...

ਪੂਰੀ ਖ਼ਬਰ »

ਡੀ.ਸੀ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਲਈ 511 ਕਲਸਟਰ ਅਤੇ ਨੋਡਲ ਅਧਿਕਾਰੀ ਕੀਤੇ ਤਾਇਨਾਤ

ਜਲੰਧਰ, 26 ਸਤੰਬਰ (ਚੰਦੀਪ ਭੱਲਾ)-ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਜ਼ਿਲ੍ਹੇ ਵਿਚ 511 ਕਲੱਸਟਰ ਅਤੇ ਨੋਡਲ ਅਧਿਕਾਰੀ ਤਾਇਨਾਤ ਕੀਤੇ ਹਨ ਤਾਂ ਜੋ ਪਰਾਲੀ ਸਾੜਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਐਲਾਨੇ ਖੇਤੀ ਸੁਧਾਰ ਬਿੱਲ ਲੋਕ ਮਾਰੂ- ਜੱਟ ਸਿੱਖ ਕੌਾਸਲ

ਜਲੰਧਰ, 26 ਸਤੰਬਰ (ਰਣਜੀਤ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਪਾਸ ਕੀਤਾ ਗਿਆ ਖੇਤੀ ਸੁਧਾਰ ਬਿੱਲ ਦੇਸ਼ ਭਰ ਦੇ ਕਿਸਾਨਾਂ ਲਈ ਹੀ ਨਹੀਂ ਬਲਕਿ ਸਮੁੱਚਾ ਲੋਕ ਮਾਰੂ ਕਾਨੂੰਨ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਮੁੱਚੀ ਜੱਟ ਸਿੱਖ ਕੌਾਸਲ ਨੇ ਕਿਹਾ ਕਿ ਅਸੀਂ ...

ਪੂਰੀ ਖ਼ਬਰ »

ਅੱਜ ਸੁਖਬੀਰ ਸਿੰਘ ਬਾਦਲ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਜਲੰਧਰ ਤੋਂ ਜਾਣਗੇ ਆਗੂ ਤੇ ਵਰਕਰ- ਰਾਣਾ

ਜਲੰਧਰ ਛਾਉਣੀ, 26 ਸਤੰਬਰ (ਪਵਨ ਖਰਬੰਦਾ)- 27 ਸਤੰਬਰ ਨੂੰ ਫਗਵਾੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਹੋਣ ਵਾਲੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਤੋਂ ਘਬਰਾਈ ਸਰਕਾਰ ਨੇ ਝੋਨੇ ਦੀ ਫ਼ੌਰੀ ਖ਼ਰੀਦ ਐਲਾਨੀ-ਰਾਜੇਵਾਲ

ਜਲੰਧਰ, 26 ਸਤੰਬਰ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਬੀਤੇ ਕੱਲ੍ਹ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਦੁਕਾਨਦਾਰਾਂ ਅਤੇ ਹੋਰਨਾਂ ਕਾਰੋਬਾਰੀਆਂ ਤੋਂ ਇਲਾਵਾ ਕਿਸਾਨ ਪੱਖੀ ਆਗੂਆਂ ਅਤੇ ...

ਪੂਰੀ ਖ਼ਬਰ »

ਸੇਂਟ ਸੋਲਜਰ ਨੇ 'ਵਿਸ਼ਵ ਸੈਰ ਸਪਾਟਾ' ਦਿਵਸ ਮਨਾਇਆ

ਜਲੰਧਰ, 26 ਸਤੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਐਾਡ ਕੈਟਰਿੰਗ ਟੈਕਨਾਲੋਜੀ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ 'ਵਿਸ਼ਵ ਸੈਰ ਸਪਾਟਾ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ | ਇਸ ਸਾਲ ਇਹ ਦਿਨ ਟੂਰਿਜਮ ਅਤੇ ਰੂਰਲ ਡਿਵੈਲਪਮੇਂਟ ...

ਪੂਰੀ ਖ਼ਬਰ »

ਸੁਪਰਸੀਡਰ ਮਸ਼ੀਨ ਨੂੰ ਲੈ ਕੇ ਕਿਸਾਨਾਂ 'ਚ ਉਤਸ਼ਾਹ-ਡਿਪਟੀ ਕਮਿਸ਼ਨਰ

ਜਲੰਧਰ, 26 ਸਤੰਬਰ (ਚੰਦੀਪ ਭੱਲਾ)-ਪਰਾਲੀ ਨੂੰ ਅੱਗ ਲਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਦੀ ਬਜਾਏ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਵਾਹੁਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕੀਤੇ ਗਏ ਠੋਸ ਯਤਨਾਂ ਸਦਕਾ ਇਸ ਵਾਰ ...

ਪੂਰੀ ਖ਼ਬਰ »

ਝੋਨੇ ਦੀ ਫੌਰੀ ਖ਼ਰੀਦ ਦਾ ਐਲਾਨ ਕਿਸਾਨ ਅੰਦੋਲਨ ਦੀ ਅੰਸ਼ਕ ਜਿੱਤ- ਢੁੱਡੀਕੇ

ਜਲੰਧਰ, 26 ਸਤੰਬਰ (ਜਸਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਅਵਤਾਰ ਸਿੰਘ ਢੁੱਡੀਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਕਾਰ ਵਲੋਂ ਝੋਨੇ ਦੀ ਖਰੀਦ ਪੰਜਾਬ ਤੇ ਹਰਿਆਣੇ ਵਿਚ ਫੌਰੀ ਤੌਰ 'ਤੇ ਸ਼ੁਰੂ ਕਰਨ ਨੂੰ ਕਿਸਾਨ ...

ਪੂਰੀ ਖ਼ਬਰ »

ਸੁਪਰਸੀਡਰ ਮਸ਼ੀਨ ਨੂੰ ਲੈ ਕੇ ਕਿਸਾਨਾਂ 'ਚ ਉਤਸ਼ਾਹ-ਡਿਪਟੀ ਕਮਿਸ਼ਨਰ

ਜਲੰਧਰ, 26 ਸਤੰਬਰ (ਚੰਦੀਪ ਭੱਲਾ)-ਪਰਾਲੀ ਨੂੰ ਅੱਗ ਲਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਦੀ ਬਜਾਏ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਵਾਹੁਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕੀਤੇ ਗਏ ਠੋਸ ਯਤਨਾਂ ਸਦਕਾ ਇਸ ਵਾਰ ...

ਪੂਰੀ ਖ਼ਬਰ »

ਮੰਡ ਅਤੇ ਹੋਰਨਾਂ ਪਿੰਡਾਂ ਵਿਚ ਲੱਗੇ ਧਰਨੇ

ਮੰਡ (ਜਲੰਧਰ) 26 ਸਤੰਬਰ (ਬਲਜੀਤ ਸਿੰਘ ਸੋਹਲ)- ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਕਾਰਨ ਸਮੁੱਚੇ ਭਾਰਤ ਦੇ ਕਿਸਾਨਾਂ ਵਿਚ ਗੁੱਸੇ ਦੀ ਲਹਿਰ ਹੈ, ਜਿਸ ਦੇ ਚਲਦੇ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਖੇਤੀ ਵਿਰੋਧੀ ਕਾਨੂੰਨੀ ਰੱਦ ਕਰਾਉਣ ਲਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਇਕਲ ਯਾਤਰਾ ਭਲਕੇ

ਮਲਸੀਆਂ, 26 ਸਤੰਬਰ (ਸੁਖਦੀਪ ਸਿੰਘ)- ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ, ਮਲਸੀਆਂ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਸਾਇਕਲ ਯਾਤਰਾ ਕੱਢੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਐੱਡਵੋਕੇਟ ਦੀਪਕ ...

ਪੂਰੀ ਖ਼ਬਰ »

ਜੀ.ਐਸ.ਟੀ. ਦੀ ਪੂਰੀ ਰਕਮ ਨਾ ਆਉਣ ਨਾਲ ਨਗਰ ਕੌਾਸਲਾਂ ਦੇ ਮੁਲਾਜ਼ਮ ਤਨਖਾਹਾਂ ਨੂੰ ਤਰਸੇ

ਜਲੰਧਰ, 26 ਸਤੰਬਰ (ਸ਼ਿਵ)- ਪੰਜਾਬ ਦੀਆਂ ਨਗਰ ਕੌਾਸਲਾਂ ਨਗਰ ਪੰਚਾਇਤਾਂ ਦੇ ਮੁਲਾਜ਼ਮ ਜੀ.ਐਸ.ਟੀ. ਦੀ ਰਕਮ 'ਚੋਂ ਪੂਰਾ ਹਿੱਸਾ ਨਾ ਆਉਣ ਕਾਰਨ ਕਈ ਕੌਾਸਲਾਂ ਅਤੇ ਨਗਰ ਪੰਚਾਇਤਾਂ ਦੇ ਮੁਲਾਜ਼ਮ ਤਨਖ਼ਾਹਾਂ ਲਈ ਤਰਸ ਗਏ ਹਨ | ਕਈ ਕੌਾਸਲਾਂ ਅਤੇ ਨਗਰ ਪੰਚਾਇਤਾਂ ਦੇ ...

ਪੂਰੀ ਖ਼ਬਰ »

ਇਕਬਾਲ ਸਿੰਘ ਰੰਧਾਵਾ ਜਲੰਧਰ ਦੇ ਡੀ.ਐਮ. ਸਪੋਰਟਸ ਬਣੇ

ਜਲੰਧਰ, 26 ਸਤੰਬਰ (ਸਾਬੀ)- ਜਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਇਕਬਾਲ ਸਿੰਘ ਰੰਧਾਵਾ ਨੂੰ ਹੁਣ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਵਲੋਂ ਜਿਲ੍ਹਾ ਜਲੰਧਰ ਦੇ ਸਕੂਲਾਂ ਦਾ ਸਮੁੱਚਾ ਖੇਡਾਂ ਦਾ ਵਿਕਾਸ ਕਰਨ ਦੇ ਲਈ ਡੀ.ਐਮ. ਸਪੋਰਟਸ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੱਕੜ ਨੇ ਧਰਨੇ 'ਚ ਸ਼ਾਮਿਲ ਹੋਣ ਵਾਲੇ ਅਕਾਲੀ ਆਗੂਆਂ ਆੜ੍ਹਤੀਆਂ-ਮਜ਼ਦੂਰਾਂ ਦਾ ਕੀਤਾ ਧੰਨਵਾਦ

ਜਲੰਧਰ ਛਾਉਣੀ , 26 ਸਤੰਬਰ (ਪਵਨ ਖਰਬੰਦਾ)- ਕਿਸਾਨਾਂ ਦੇ ਹੱਕਾਂ ਦੀ ਲੜ੍ਹਾਈ 'ਚ ਹਿੱਸਾ ਪਾਉਂਦਿਆਂ ਜਲੰਧਰ ਕੈਂਟ ਵਿਖੇ ਸ. ਸਰਬਜੀਤ ਸਿੰਘ ਮੱਕੜ ਦੀ ਅਗਵਾਈ 'ਚ ਅਕਾਲੀ ਆਗੂਆਂ, ਮੈਂਬਰਾਂ ਅਤੇ ਵਰਕਰਾਂ ਵਲੋਂ ਕਿਸਾਨ-ਮਾਰੂ ਖੇਤੀ ਬਿਲਾਂ ਦੇ ਰੋਸ 'ਚ ਜੋ ਬੀਤੇ ਕੱਲ੍ਹ ਚੱਕਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਲੰਮਾ ਪਿੰਡ ਚੌਕ ਲਾਗੇ ਚੱਕਾ ਜਾਮ

ਚੁਗਿੱਟੀ/ਜੰਡੂਸਿੰਘਾ, 26 ਸਤੰਬਰ (ਨਰਿੰਦਰ ਲਾਗੂ)-ਸ਼ੁੱਕਰਵਾਰ ਨੂੰ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕਿਸਾਨਾਂ ਦੇ ਹੱਕ ਵਿਚ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦੇ ਹੋਏ ਚੱਕਾ ਜਾਮ ਕੀਤਾ ਗਿਆ | ਇਸ ਮੌਕੇ ਅਕਾਲੀ ਦਲ ...

ਪੂਰੀ ਖ਼ਬਰ »

ਐੱਲ.ਪੀ.ਯੂ. ਦੇ ਇੰਜੀਨੀਅਰਿੰਗ ਵਿਦਿਆਰਥੀਆਂ ਨੇ 'ਬਾਸ਼ ਡੇਅ' ਮਨਾਇਆ

ਜਲੰਧਰ, 26 ਸਤੰਬਰ (ਰਣਜੀਤ ਸਿੰਘ ਸੋਢੀ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਤੇ ਸਾਬਕਾ ਵਿਦਿਆਰਥੀਆਂ ਨੇ ਬਾਸ਼ ਲੀਡਰਾਂ ਨਾਲ 'ਬਾਸ਼ ਡੇਅ-2020' ਆਨਲਾਈਨ ਮਨਾਇਆ, ਜਿਸ 'ਚ ਬਾਸ਼ ਦੇ ਬਿਜ਼ਨਸ ਸਲਿਊਸ਼ਨਜ਼ ਦੇ ਚੀਫ਼ ਐਕਸਪਰਟ ...

ਪੂਰੀ ਖ਼ਬਰ »

ਚੋਰ ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਰਫ਼ੂ ਚੱਕਰ

ਨੂਰਮਹਿਲ, 26 ਸਤੰਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਦੇ ਨਜ਼ਦੀਕੀ ਪਿੰਡ ਬੈਨਾਪੁਰ 'ਚ ਇਕ ਘਰ 'ਚ ਚੋਰ ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਰਫ਼ੂ ਚੱਕਰ ਹੋ ਗਏ | ਤਰਸੇਮ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਨ੍ਹਾਂ ਦਾ ਪਰਿਵਾਰ ਦਿਨ ਵੇਲੇ ਆਪਣੇ ...

ਪੂਰੀ ਖ਼ਬਰ »

ਕੇਂਦਰ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਦਾ ਕਤਲ ਕੀਤਾ ਜਾ ਰਿਹਾ-ਕੋਟਲਾ

ਸ਼ਾਹਕੋਟ, 25 ਸਤੰਬਰ (ਸੁਖਦੀਪ ਸਿੰਘ)- ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਤਿੰਨੋਂ ਬਿੱਲ ਕਿਸਾਨ-ਮਜ਼ਦੂਰ ਤੇ ਲੋਕ ਵਿਰੋਧੀ ਹਨ | ਇਨ੍ਹਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਤੱਕ ਵੀ ਜਾਵਾਂਗੇ ਕਿਉਂਕਿ ਕਿਸਾਨ-ਮਜ਼ਦੂਰ ਵਿਰੋਧੀ ਆਰਡੀਨੈਂਸ ਰੱਦ ਕਰਵਾਉਣ ਲਈ ਕਾਂਗਰਸ ...

ਪੂਰੀ ਖ਼ਬਰ »

ਮੰਡ ਅਤੇ ਹੋਰਨਾਂ ਪਿੰਡਾਂ ਵਿਚ ਲੱਗੇ ਧਰਨੇ

ਮੰਡ (ਜਲੰਧਰ) 26 ਸਤੰਬਰ (ਬਲਜੀਤ ਸਿੰਘ ਸੋਹਲ)- ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਕਾਰਨ ਸਮੁੱਚੇ ਭਾਰਤ ਦੇ ਕਿਸਾਨਾਂ ਵਿਚ ਗੁੱਸੇ ਦੀ ਲਹਿਰ ਹੈ, ਜਿਸ ਦੇ ਚਲਦੇ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਖੇਤੀ ਵਿਰੋਧੀ ਕਾਨੂੰਨੀ ਰੱਦ ਕਰਾਉਣ ਲਈ ...

ਪੂਰੀ ਖ਼ਬਰ »

ਫ਼ਸਲਾਂ ਦੀ ਖ਼ਰੀਦ ਤੋਂ ਲੈ ਕੇ ਸਾਂਭ-ਸੰਭਾਲ ਅਤੇ ਲੋਕਾਂ ਤੱਕ ਪਹੁੰਚਾਉਣ ਵਾਲੇ ਅਸਲੀ ਮਰਜ਼ ਦਾ ਮੋਦੀ ਸਰਕਾਰ ਕੋਲੋਂ ਵੀ ਨਾ ਹੋਇਆ ਇਲਾਜ

ਲੋਹੀਆਂ ਖ਼ਾਸ, 26 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਕਿਸਾਨਾਂ ਕੋਲੋਂ ਫ਼ਸਲਾਂ ਦੀ ਖ਼ਰੀਦ ਤੋਂ ਲੈ ਕੇ ਉਸ ਦੀ ਸੰਭਾਲ, ਰੱਖ ਰਖਾਓ ਅਤੇ ਫਿਰ ਆਮ ਲੋਕਾਂ ਦੀ ਪਹੁੰਚ ਤੱਕ ਪਹੁੰਚਾਉਣ ਲਈ ਬਣੀ ਹੋਈ ਵੰਡ ਪ੍ਰਣਾਲੀ ਤੱਕ ਦੀ ਅਫ਼ਸਰਸ਼ਾਹੀ ਵਲੋਂ ਕੀਤੀਆਂ ਜਾਂਦੀਆਂ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨਾਂ ਦਾ ਰੋਹ ਜਾਰੀ

ਸ਼ਾਹਕੋਟ ਵਿਖੇ ਜ਼ੋਰਦਾਰ ਪ੍ਰਦਰਸ਼ਨ ਸ਼ਾਹਕੋਟ, 26 ਸਤੰਬਰ (ਸੁਖਦੀਪ ਸਿੰਘ)- ਸ਼ਾਹਕੋਟ ਵਿਖੇ ਅੱਜ ਬੰਦ ਦੌਰਾਨ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ ਮੰਚ 'ਤੇ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਐਡ. ਬਚਿੱਤਰ ਸਿੰਘ ਕੋਹਾੜ ਵਲੋਂ ਵਰਕਰਾਂ ਦਾ ਧੰਨਵਾਦ

ਮਹਿਤਪੁਰ, 26 ਸਤੰਬਰ (ਮਿਹਰ ਸਿੰਘ ਰੰਧਾਵਾ)- ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਸ਼ਾਹਕੋਟ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਨੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਤਿੰਨ ਬਿੱਲ ਪਾਸ ਕਰਨ ਦੇ ਵਿਰੋਧ ਵਲੋਂ ਬਾਜਵਾ ਕਲਾਂ ਸ਼ਾਹਕੋਟ ਨੇੜੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਈਕਲ ਯਾਤਰਾ ਭਲਕੇ

ਮਲਸੀਆਂ, 26 ਸਤੰਬਰ (ਸੁਖਦੀਪ ਸਿੰਘ)- ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ, ਮਲਸੀਆਂ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਸਾਇਕਲ ਯਾਤਰਾ ਕੱਢੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਐੱਡਵੋਕੇਟ ਦੀਪਕ ...

ਪੂਰੀ ਖ਼ਬਰ »

ਗੁਰਪ੍ਰੀਤ ਨੇ ਸਾਰੰਗੀਵਾਦਨ 'ਚ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਜਿੱਤ ਕੇ ਨਾਂਅ ਰੋਸ਼ਨਾਇਆ

ਮਹਿਤਪੁਰ, 26 ਸਤੰਬਰ (ਮਿਹਰ ਸਿੰਘ ਰੰਧਾਵਾ)- ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਬਘੇਲਾ ਦੇ 10+1 ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀ ਅਧੀਨ ਸਾਜ਼ ਮੁਕਾਬਲੇ (ਸਾਰੰਗੀਵਾਦਨ) 'ਚ ਜ਼ਿਲ੍ਹੇ 'ਚੋਂ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨਾਂ ਦਾ ਰੋਹ ਜਾਰੀ

ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਸ਼ਾਹਕੋਟ ਵਿਖੇ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਦਾ ਜ਼ੋਰਦਾਰ ਪ੍ਰਦਰਸ਼ਨ ਸ਼ਾਹਕੋਟ, 26 ਸਤੰਬਰ (ਸੁਖਦੀਪ ਸਿੰਘ)- ਸ਼ਾਹਕੋਟ ਵਿਖੇ ਅੱਜ ਬੰਦ ਦੌਰਾਨ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ ਮੰਚ 'ਤੇ ...

ਪੂਰੀ ਖ਼ਬਰ »

ਅਕਾਲੀ ਦਲ ਸਮੂਹ ਕਿਸਾਨ ਭਾਈਚਾਰੇ ਨਾਲ ਡਟ ਕੇ ਖੜ੍ਹਾ-ਮੱਕੜ

ਜਲੰਧਰ ਛਾਉਣੀ, 26 ਸਤੰਬਰ (ਪਵਨ ਖਰਬੰਦਾ)- ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਹਲਕਾ ਇੰਚਾਰਜ ਦੀ ਅਗਵਾਈ 'ਚ ਰਾਮਾ ਮੰਡੀ ਚੌਕ ਤੇ ਪਿੰਡ ਪਰਤਾਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਸਮੇਤ ਲਾਗਲੇ ਪਿੰਡਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX