ਤਾਜਾ ਖ਼ਬਰਾਂ


ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  12 minutes ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਸਵੇਰੇ 11 ਵਜੇ ਤੱਕ 22.12 ਫ਼ੀਸਦੀ ਵੋਟਿੰਗ
. . .  16 minutes ago
ਰਾਵੀ ਦਰਿਆ 'ਚ ਰੁੜ੍ਹ ਕੇ ਆਉਂਦੀ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
. . .  17 minutes ago
ਗੱਗੋਮਾਹਲ/ਅਜਨਾਲਾ, 28 ਨਵੰਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ-ਪਾਕਿ ਸਰਹੱਦ ਦੇ ਨਾਲ ਵਗਦੇ ਰਾਵੀ ਦਰਿਆ 'ਚ ਰੁੜ੍ਹ ਕੇ ਆ ਰਹੀ ਕਰੋੜਾਂ ਰੁਪਏ ਦੀ ਹੈਰੋਇਨ ਬੀ. ਐਸ. ਐਫ...
ਅਹਿਮਦਾਬਾਦ 'ਚ ਜਾਇਡਸ ਬਾਇਓਟੈਕ ਪਾਰਕ ਦਾ ਦੌਰਾ ਕਰਕੇ ਲਈ ਸਵਦੇਸ਼ੀ ਕੋਰੋਨਾ ਵੈਕਸੀਨ ਦੀ ਜਾਣਕਾਰੀ- ਮੋਦੀ
. . .  45 minutes ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਅਹਿਮਦਾਬਾਦ ਵਿਖੇ ਸਥਿਤ ਬਾਇਓਟੈਕ ਪਾਰਕ ਦਾ ਦੌਰਾ ਕੀਤਾ ਗਿਆ, ਜਿੱਥੇ ਕਿ ਕੋਰੋਨਾ ਵੈਕਸੀਨ ਨੂੰ ਤਿਆਰ ਕੀਤਾ ਜਾ ਰਿਹਾ ਹੈ। ਜਾਇਡਸ...
ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  56 minutes ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ, ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਅਤੇ ਸਿੱਖ ਸੰਗਤਾਂ ਵਲੋਂ...
ਖ਼ਾਲਸਾ ਸੰਸਥਾਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)‐ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ 'ਚ ਸ੍ਰੀ...
ਪ੍ਰਧਾਨ ਮੰਤਰੀ ਮੋਦੀ ਦੇ ਹੰਕਾਰ ਨੇ ਕਿਸਾਨ ਦੇ ਵਿਰੁੱਧ ਖੜ੍ਹਾ ਕੀਤਾ ਜਵਾਨ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਫ਼ੌਜ ਦੀ ਵਰਤੋਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ 'ਜੈ ਜਵਾਨ ਜੈ ਕਿਸਾਨ' ਨਾਅਰੇ ਦੀ...
ਗੁਰਪੁਰਬ ਵਾਲੇ ਦਿਨ ਸਮੁੱਚੀ ਕੌਮ ਕਿਸਾਨਾਂ ਦੇ ਹੱਕ 'ਚ ਕਰੇ ਅਰਦਾਸ- ਜਥੇਦਾਰ ਅਕਾਲ ਤਖ਼ਤ
. . .  about 1 hour ago
ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਪੁਲਿਸ ਵਲੋਂ ਕਿਸਾਨ ਆਗੂਆਂ ਅਤੇ ਵਾਟਰ...
ਸੀ. ਬੀ. ਆਈ. ਵਲੋਂ ਤਿੰਨ ਸੂਬਿਆਂ 'ਚ 40 ਥਾਵਾਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਕਥਿਤ ਕੋਲਾ ਮਾਫ਼ੀਆ ਅਤੇ ਰਿਸ਼ਵਤਖ਼ੋਰੀ ਦੇ ਮਾਮਲਿਆਂ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਅੱਜ ਸੀ. ਬੀ. ਆਈ. ਵਲੋਂ ਪੱਛਮੀ ਬੰਗਾਲ ਸਣੇ ਤਿੰਨ ਸੂਬਿਆਂ...
ਸਿੰਘੂ ਬਾਰਡਰ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ
. . .  about 1 hour ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਦਿੱਲੀ ਸਰਹੱਦ 'ਤੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨੀ ਧਰਨੇ ਕਾਰਨ ਜੀ. ਟੀ. ਰੋਡ 'ਤੇ ਮੀਲਾਂ ਲੰਬੇ ਜਾਮ ਲੱਗੇ ਗਏ ਹਨ...
ਉਗਰਾਹਾਂ ਯੂਨੀਅਨ ਵਲੋਂ ਬੁਰਾਰੀ ਦੇ ਨਿਰੰਕਾਰੀ ਮੈਦਾਨ 'ਚ ਜਾਣ ਤੋਂ ਇਨਕਾਰ
. . .  about 2 hours ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਖਨੌਰੀ ਅਤੇ ਡੱਬਵਾਲੀ ਤੋਂ ਚੱਲੇ ਕਾਫ਼ਲੇ ਅੱਜ ਸਵੇਰੇ ਜੀਂਦ ਤੋਂ ਰੋਹਤਕ ਰਾਹੀਂ ਹੋ ਕੇ ਦਿੱਲੀ ਨੂੰ ਚੱਲ ਪਏ ਹਨ। ਯੂਨੀਅਨ ਦੇ...
ਕਿਸਾਨਾਂ ਦਾ ਹਾਲ ਪੁੱਛਣ ਲਈ ਕਾਫ਼ਲੇ 'ਚ ਪਹੁੰਚੇ ਕੈਬਨਿਟ ਮੰਤਰੀ ਸਿੰਗਲਾ
. . .  about 2 hours ago
ਦਿੱਲੀ ਚੱਲੋ ਅੰਦੋਲਨ, 28 ਨਵੰਬਰ- ਕਿਸਾਨਾਂ ਨੂੰ ਹਿਮਾਇਤ ਦੇਣ ਲਈ ਪੰਜਾਬ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਕਿਸਾਨਾਂ ਦੇ ਸੰਘਰਸ਼ 'ਚ ਪਹੁੰਚ ਚੁੱਕੇ ਹਨ। ਇਸ ਦੌਰਾਨ...
ਮੁੜ ਨਾਨੀ ਬਣੀ ਹੇਮਾ ਮਾਲਿਨੀ, ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਦਿੱਤਾ ਜਨਮ
. . .  about 2 hours ago
ਮੁੰਬਈ, 28 ਨਵੰਬਰ (ਇੰਦਰਮੋਹਨ ਪੰਨੂੰ)- ਹੇਮਾ ਮਾਲਿਨੀ ਇਕ ਵਾਰ ਫਿਰ 72 ਸਾਲ ਦੀ ਉਮਰ 'ਚ ਨਾਨੀ ਬਣ ਗਈ ਹੈ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ...
'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਉੱਤਰ ਪ੍ਰਦੇਸ਼ ਦੀ ਰਾਜਪਾਲ ਨੇ ਦਿੱਤੀ ਮਨਜ਼ੂਰੀ
. . .  about 2 hours ago
ਲਖਨਊ, 28 ਨਵੰਬਰ- ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ 'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਮਨਜ਼ੂਰੀ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  1 minute ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  about 3 hours ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  about 3 hours ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 4 hours ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 5 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਪਹਿਲਾ ਸਫ਼ਾ

ਟਰੈਕਟਰ ਸਾੜਨ ਵਾਲੇ ਲੋਕ ਕਿਸਾਨਾਂ ਦਾ ਨਿਰਾਦਰ ਕਰ ਰਹੇ ਹਨ-ਮੋਦੀ

• ਵਿਚੋਲਿਆਂ ਨਾਲ ਘਿਰੀ ਯੂ.ਪੀ.ਏ. ਸਰਕਾਰ ਨੇ ਨਹੀਂ ਲਾਗੂ ਕੀਤੀਆਂ ਸਨ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ-ਤੋਮਰ • ਮੋਦੀ ਸਰਕਾਰ ਨੇ ਕਿਸਾਨ ਹਿਤਾਂ ਲਈ ਚੁੱਕੇ ਪ੍ਰਭਾਵੀ ਕਦਮ-ਜਾਵੜੇਕਰ
ਨਵੀਂ ਦਿੱਲੀ, 29 ਸਤੰਬਰ (ਉਪਮਾ ਡਾਗਾ ਪਾਰਥ)-ਖੇਤੀਬਾੜੀ ਸਬੰਧੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ 'ਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਜੋ ਲੋਕ ਖੇਤੀਬਾੜੀ ਕਾਨੂੰਨਾਂ ਦੀ ਮੁਖ਼ਾਲਫ਼ਤ ਕਰ ਰਹੇ ਹਨ ਉਹ ਕਿਸਾਨਾਂ ਦਾ ਨਿਰਾਦਰ ਕਰ ਰਹੇ ਹਨ | ਪ੍ਰਧਾਨ ਮੰਤਰੀ ਵਲੋਂ ਉਕਤ ਬਿਆਨ ਸੋਮਵਾਰ ਨੂੰ ਦਿੱਲੀ ਦੇ ਇੰਡੀਆ ਗੇਟ ਕੋਲ ਪੰਜਾਬ ਯੂਥ ਕਾਂਗਰਸ ਵਲੋਂ ਟਰੈਕਟਰ ਸਾੜ ਕੇ ਕੀਤੇ ਪ੍ਰਦਰਸ਼ਨ ਦੇ ਪਿਛੋਕੜ 'ਚ ਆਇਆ ਹੈ | ਮੋਦੀ ਨੇ ਕਿਹਾ ਕਿ ਪ੍ਰਦਰਸ਼ਨ ਕਰਨ ਵਾਲੇ ਲੋਕ ਮਸ਼ੀਨ ਅਤੇ ਸੰਦਾਂ ਨੂੰ ਸਾੜ ਕੇ ਕਿਸਾਨਾਂ ਦਾ ਨਿਰਾਦਰ ਕਰ ਰਹੇ ਹਨ, ਕਿਉਂਕਿ ਕਿਸਾਨ ਖੇਤੀ ਨਾਲ ਜੁੜੇ ਸੰਦਾਂ ਦੀ ਪੂਜਾ ਕਰਦੇ ਹਨ | ਪ੍ਰਧਾਨ ਮੰਤਰੀ ਨੇ ਨਮਿਮ ਗੰਗੇ ਮਿਸ਼ਨ ਤਹਿਤ ਉਤਰਾਖੰਡ ਦੇ 6 ਮੈਗਾ ਪ੍ਰਾਜੈਕਟ ਲਾਂਚ ਕਰਨ ਮੌਕੇ ਕਾਂਗਰਸ 'ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਹਾਲ 'ਚ ਖ਼ਤਮ ਹੋਏ ਸੰਸਦ ਦੇ ਮੌਨਸੂਨ ਇਜਲਾਸ 'ਚ ਕਿਸਾਨਾਂ, ਕਿਰਤੀਆਂ ਅਤੇ ਸਿਹਤ ਨਾਲ ਸਬੰਧਿਤ ਕਈ ਸੁਧਾਰ ਕਾਨੂੰਨ ਆਏ ਪਰ ਕੁਝ ਲੋਕ ਖ਼ਿਲਾਫ਼ਤ ਕਰਨ ਲਈ ਇਸ ਦਾ ਵਿਰੋਧ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਲੋਕ ਨਹੀਂ ਚਾਹੁੰਦੇ ਕਿ ਕਿਸਾਨ ਖੁੱਲ੍ਹੇ ਬਾਜ਼ਾਰ 'ਚ ਆਪਣਾ ਉਤਪਾਦ ਵੇਚ ਸਕਣ, ਸਗੋਂ ਚਾਹੁੰਦੇ ਹਨ ਕਿ ਵਿਚੋਲਿਆਂ ਨੂੰ ਮੁਨਾਫ਼ਾ ਹੁੰਦਾ ਰਹੇ | ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਤਰ੍ਹਾਂ ਉਹ ਕਿਸਾਨਾਂ ਦੀ ਆਜ਼ਾਦੀ ਦਾ ਵਿਰੋਧ ਕਰ ਰਹੇ ਹਨ | ਉਹ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੀ ਕਾਲੀ ਕਮਾਈ ਦਾ ਇਕ ਹੋਰ ਜ਼ਰੀਆ ਖ਼ਤਮ ਹੋ ਗਿਆ ਹੈ | ਪ੍ਰਧਾਨ ਮੰਤਰੀ ਨੇ ਇਕ ਵਾਰ ਫਿਰ ਦੇਸ਼ 'ਚ ਘੱਟੋ-ਘੱਟ ਸਮਰਥਨ ਮੱੁਲ (ਐ ੱਮ.ਐੱਸ.ਪੀ.) ਲਾਗੂ ਰਹਿਣ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਦੇਸ਼ 'ਚ ਸਿਰਫ਼ ਐੱਮ.ਐੱਸ.ਪੀ. ਹੀ ਨਹੀਂ ਹੋਵੇਗਾ, ਸਗੋਂ ਕਿਸਾਨਾਂ ਨੂੰ ਆਪਣਾ ਉਤਪਾਦ ਕਿਤੇ ਵੀ ਵੇਚਣ ਦੀ ਆਜ਼ਾਦੀ ਹੋਵੇਗੀ | ਪ੍ਰਧਾਨ ਮੰਤਰੀ ਨੇ ਅਸਿੱਧੇ ਤੌਰ 'ਤੇ ਕਾਂਗਰਸ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਇਸ ਵਿਰੋਧ ਦੇ ਪਿੱਛੇ 4 ਪੀੜ੍ਹੀਆਂ ਤੱਕ ਦੇਸ਼ 'ਤੇ ਰਾਜ ਕਰਨ ਵਾਲੀ ਪਾਰਟੀ ਦੀ ਨਿਰਾਸ਼ਾ ਹੈ | ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਸਾੜੇ ਗਏ ਟਰੈਕਟਰ ਦੀ ਜ਼ਿੰਮੇਵਾਰੀ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਲਈ ਹੈ | ਢਿੱਲੋਂ, ਜਿਸ ਨੂੰ ਮੰਗਲਵਾਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਨੇ ਕਿਹਾ ਕਿ ਅਸੀਂ ਸਰਕਾਰ ਦਾ ਹਿੱਸਾ ਨਹੀਂ ਹਾਂ ਪਰ ਅਸੀਂ ਸੜਕਾਂ 'ਤੇ ਸੰਘਰਸ਼ ਕਰਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਵਾਂਗੇ | ਉਨ੍ਹਾਂ ਟਰੈਕਟਰ ਸਾੜਨ ਦੀ ਘਟਨਾ ਬਾਰੇ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਵੀ ਇਕ ਤਰੀਕਾ ਹੈ, ਜਿਸ ਰਾਹੀਂ ਗੂੰਗੀ ਬੋਲੀ ਸਰਕਾਰ ਤੱਕ ਆਵਾਜ਼ ਪਹੁੰਚਾਈ ਜਾ ਸਕਦੀ ਹੈ |
ਯੂ.ਪੀ.ਏ. ਨੇ ਕਿਉਂ ਨਹੀਂ ਲਾਗੂ ਕੀਤੀਆਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ-ਤੋਮਰ
ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹਿੱਤ ਵਾਲੀ ਸਰਕਾਰ ਕਰਾਰ ਦਿੰਦਿਆਂ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਕੇਂਦਰ ਸਰਕਾਰ ਨੇ ਮੰਨਿਆ ਹੈ ਪਰ ਵਿਚੋਲਿਆਂ ਨਾਲ ਘਿਰੀ ਯੂ.ਪੀ.ਏ ਸਰਕਾਰ ਇਨ੍ਹਾਂ ਸਿਫ਼ਾਰਸ਼ਾਂ ਨੂੰ ਲਾਗੂ ਨਹੀਂ ਕਰ ਸਕੀ | ਤੋਮਰ ਨੇ ਵਰਚੂਅਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਨੇ ਵੀ ਸਾਲ 2019 ਦੇ ਆਪਣੇ ਚੋਣ ਮਨੋਰਥ ਪੱਤਰ 'ਚ ਏ.ਪੀ.ਐੱਮ.ਸੀ. ਕਾਨੂੰਨ ਖ਼ਤਮ ਕਰਨ ਦੀ ਗੱਲ ਕਹੀ ਸੀ ਪਰ ਹੁਣ ਕਾਂਗਰਸ ਇਸ ਤੋਂ ਮੁਕਰ ਰਹੀ ਹੈ |
ਕਦੇ-ਕਦੇ ਸ਼ਬਦਾਂ ਤੋਂ ਜ਼ਿਆਦਾ ਚੁੱਕੇ ਗਏ ਕਦਮ ਵਧੇਰੇ ਪ੍ਰਭਾਵੀ ਹੁੰਦੇ-ਜਾਵੜੇਕਰ
ਸੂਚਨਾ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਮੋਦੀ ਸਰਕਾਰ ਦੇ ਕਿਸਾਨ ਪੱਖੀ ਹੋਣ ਦਾ ਦਾਅਵਾ ਕਰਦਿਆਂ ਸਮੇਂ ਤੋਂ 1 ਮਹੀਨਾ ਪਹਿਲਾਂ ਐੱਮ.ਐੱਸ.ਪੀ. ਐਲਾਨਣ ਅਤੇ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੀ ਮਿਸਾਲ ਦਿੰਦਿਆਂ ਕਿਹਾ ਕਿ ਕਦੇ-ਕਦੇ ਚੁੱਕੇ ਗਏ ਕਦਮ ਸ਼ਬਦਾਂ ਤੋਂ ਵਧੇਰੇ ਪ੍ਰਭਾਵੀ ਹੁੰਦੇ ਹਨ | ਜਾਵੜੇਕਰ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਦੇ ਖੇਤੀਬਾੜੀ ਕਾਨੂੰਨਾਂ ਬਾਰੇ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਉਕਤ ਬਿਆਨ ਦਿੱਤਾ |

ਖੇਤੀ ਕਾਨੂੰਨਾਂ ਖ਼ਿਲਾਫ਼ ਹਰੇਕ ਮੁਹਾਜ਼ 'ਤੇ ਲੜਾਈ ਲੜਾਂਗੇ-ਕੈਪਟਨ

ਕਿਹਾ, ਸਰਕਾਰ ਸੁਪਰੀਮ ਕੋਰਟ ਜਾਣ ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਤਿਆਰ
ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਾਨੂੰਨੀ ਚਾਰਾਜੋਈ ਸਮੇਤ ਸਾਰੇ ਸੰਭਵ ਕਦਮ ਚੱੁਕੇਗੀ, ਜਿਸ 'ਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣਾ ਵੀ ਸ਼ਾਮਿਲ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਤੀ ਕਾਨੂੰਨਾਂ ਖ਼ਿਲਾਫ਼ ਮੁਜ਼ਾਹਰਾ ਕਰ ਰਹੇ ਕਿਸਾਨਾਂ ਦੀ ਪੂਰਨ ਹਮਾਇਤ ਕਰੇਗੀ | ਮੁੱਖ ਮੰਤਰੀ ਨੇ 31 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇਸ ਮੁੱਦੇ 'ਤੇ ਕੀਤੀ ਮੀਟਿੰਗ 'ਚ ਕਿਹਾ ਕਿ ਉਹ ਅੱਜ ਆਪਣੀ ਕਾਨੂੰਨੀ ਮਾਹਿਰਾਂ ਦੀ ਟੀਮ ਨਾਲ ਇਸ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰਨਗੇ ਤੇ ਅੱਗੇ ਚੁੱਕੇ ਜਾਣ ਵਾਲੇ ਕਦਮਾਂ ਨੂੰ ਅੰਤਿਮ ਰੂਪ ਦੇਣਗੇ | ਇਸ ਮੌਕੇ ਕਾਂਗਰਸ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਣ ਆਸ਼ੂ, ਵਿਧਾਇਕ ਰਾਣਾ ਗੁਰਜੀਤ ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਐਡਵੋਕੇਟ ਜਨਰਲ ਅਤੁਲ ਨੰਦਾ ਮੌਜੂਦ ਸਨ | ਇਸ ਮੌਕੇ ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਵਲੋਂ ਸੂਬੇ ਦੇ ਸੰਘੀ ਤੇ ਸੰਵਿਧਾਨਕ ਅਧਿਕਾਰਾਂ 'ਤੇ ਕੀਤੇ ਹਮਲੇ ਦਾ ਜਵਾਬ ਦੇਣ ਲਈ ਹਰ ਮੁਮਕਿਨ ਕਦਮ ਚੁੱਕਾਂਗੇ ਤੇ ਕਿਸਾਨਾਂ ਦੇ ਹਿੱਤਾਂ ਲਈ ਲੜਾਂਗੇ | ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਾਨੂੰਨੀ ਮਾਹਿਰਾਂ ਦੀ ਇਹ ਸਲਾਹ ਹੁੰਦੀ ਹੈ ਕਿ ਕੇਂਦਰੀ ਕਾਨੂੰਨਾਂ ਦਾ ਮੁਕਾਬਲਾ ਕਰਨ ਲਈ ਸੂਬਾਈ ਕਾਨੂੰਨਾਂ 'ਚ ਸੋਧ ਕੀਤੀ ਜਾਵੇ ਤਾਂ ਅਜਿਹਾ ਕਰਨ ਲਈ ਤੁਰੰਤ ਹੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ | ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਵਲੋਂ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੂਬੇ ਦੇ ਕਿਸਾਨਾਂ ਦੇ ਹਿੱਤ ਵੱਡੇ ਕਾਰਪੋਰੇਟ ਘਰਾਣਿਆਂ ਅੱਗੇ ਗਹਿਣੇ ਰੱਖਣ ਦੀ ਕਰੜੀ ਆਲੋਚਨਾ ਕਰਦੇ ਹੋਏ ਕਿਹਾ ਕਿ ਅਕਾਲੀ ਵਿਧਾਇਕਾਂ ਨੇ ਵਿਧਾਨ ਸਭਾ ਇਜਲਾਸ ਤੋਂ ਦੂਰੀ ਬਣਾਈ ਰੱਖਣ ਦਾ ਫ਼ੈਸਲਾ ਕੀਤਾ ਸੀ, ਜਿਸ ਦੌਰਾਨ ਖੇਤੀਬਾੜੀ ਬਿੱਲਾਂ ਖ਼ਿਲਾਫ਼ ਮਤਾ ਪਾਸ ਹੋਇਆ ਸੀ | ਇਸ ਤੋਂ ਪਹਿਲਾਂ ਵੱਖ-ਵੱਖ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਨੂੰ ਖੇਤੀ ਕਾਨੂੰਨਾਂ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣ ਦੀ ਅਪੀਲ ਕੀਤੀ ਤੇ ਸੂਬੇ 'ਚ ਅਡਾਨੀ ਦੇ ਸਾਇਲੋਜ਼ ਦਾ ਨਿਰਮਾਣ ਰੋਕਣ ਸਮੇਤ ਕਿਸਾਨਾਂ ਦੇ ਹਿੱਤਾਂ ਲਈ ਹੋਰ ਬਣਦੇ ਕਦਮ ਚੁੱਕਣ ਲਈ ਆਖਿਆ | ਇਨ੍ਹਾਂ ਸਾਰੇ ਨੇਤਾਵਾਂ ਨੇ ਤਬਾਹਕੁੰਨ ਕਾਨੂੰਨਾਂ ਤੋਂ ਕਿਸਾਨਾਂ ਨੂੰ ਬਚਾਉਣ ਲਈ ਮੁੱਖ ਮੰਤਰੀ 'ਚ ਵਿਸ਼ਵਾਸ ਪ੍ਰਗਟਾਇਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਹ ਨਵੇਂ ਕਾਨੂੰਨ ਕਿਸਾਨਾਂ, ਆੜ੍ਹਤੀਆਂ, ਖੇਤ ਮਜ਼ਦੂਰਾਂ ਤੇ ਮੰਡੀ ਮੁਲਾਜ਼ਮਾਂ ਨੂੰ ਤਬਾਹ ਕਰਕੇ ਰੱਖ ਦੇਣਗੇ ਤੇ ਲੱਖਾਂ ਲੋਕ ਰੁਜ਼ਗਾਰ ਵਿਹੂਣੇ ਹੋ ਜਾਣਗੇ | ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਸ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਅਪੀਲ ਕੀਤੀ, ਜਦਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਮੁਖੀ ਡਾ. ਦਰਸ਼ਨ ਪਾਲ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਿਰਦੇਸ਼ਾਂ 'ਤੇ ਸੰਵਿਧਾਨਿਕ ਮਾਹਿਰਾਂ ਨਾਲ ਸਲਾਹ ਮਸ਼ਵਰਾ ਕੀਤਾ ਜਾਵੇ ਤਾਂ ਕਿ ਸੂਬਾ ਨਵੇਂ ਕਾਨੂੰਨ ਬਣਾ ਸਕੇ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਬੂਟਾ ਸਿੰਘ ਤੇ ਝੰਡਾ ਸਿੰਘ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ•, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਮੇਜਰ ਸਿੰਘ ਪੁੰਨਾਵਾਲ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਨਿਰਵੈਲ ਸਿੰਘ ਡਾਲੇਕੇ, ਜੈ ਕਿਸਾਨ ਅੰਦੋਲਨ ਪੰਜਾਬ ਦੇ ਗੁਰਬਖ਼ਸ਼ ਸਿੰਘ ਬਰਨਾਲਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਕੰਵਲਪ੍ਰੀਤ ਸਿੰਘ ਪੰਨੂੰ, ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਪ੍ਰਧਾਨ ਬੋਘ ਸਿੰਘ ਮਾਨਸਾ, ਮਾਝਾ ਕਿਸਾਨ ਕਮੇਟੀ ਦੇ ਬਲਵਿੰਦਰ ਸਿੰਘ ਔਲਖ, ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਮੰਚ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ, ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਬਲਦੇਵ ਸਿੰਘ ਸਿਰਸਾ, ਦੋਆਬਾ ਕਿਸਾਨ ਕਮੇਟੀ ਦੇ ਜੰਗਬੀਰ ਸਿੰਘ ਟਾਂਡਾ, ਦੋਆਬਾ ਕਿਸਾਨ ਸੰਘਰਸ ਕਮੇਟੀ ਦੇ ਮੁਕੇਸ਼ ਚੰਦਰ, ਗੰਨਾ ਸੰਘਰਸ ਕਮੇਟੀ ਦਸੂਹਾ ਦੇ ਸੁਖਪਾਲ ਸਿੰਘ, ਆਜ਼ਾਦ ਕਿਸਾਨ ਕਮੇਟੀ ਦੁਆਬਾ ਦੇ ਹਰਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ (ਮਾਨ) ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਤੇ ਇੰਟਰਨੈਸ਼ਨਲ ਪੰਥਕ ਦਲ ਕਿਸਾਨ ਵਿੰਗ ਦੇ ਕਿਰਪਾਲ ਸਿੰਘ ਨੱਥੂਵਾਲਾ ਹਾਜ਼ਰ ਸਨ |

ਹਾਥਰਸ ਸਮੂਹਿਕ ਜਬਰ ਜਨਾਹ ਪੀੜਤਾ ਦੀ ਦਿੱਲੀ ਦੇ ਹਸਪਤਾਲ 'ਚ ਮੌਤ

ਹਾਥਰਸ (ਯੂ.ਪੀ.)/ਨਵੀਂ ਦਿੱਲੀ, 29 ਸਤੰਬਰ (ਏਜੰਸੀਆਂ/ਬਲਵਿੰਦਰ ਸਿੰਘ ਸੋਢੀ)-ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਦਰਿੰਦਗੀ ਦਾ ਸ਼ਿਕਾਰ ਹੋਈ 19 ਸਾਲ ਦੀ ਲੜਕੀ ਜ਼ਿੰਦਗੀ ਦੀ ਜੰਗ ਹਾਰ ਗਈ | ਦਰਿੰਦਿਆਂ ਨੇ ਸਮੂਹਿਕ ਜਬਰ ਜਨਾਹ ਤੋਂ ਬਾਅਦ ਉਸ ਦੀ ਜੀਭ ਨੂੰ ਕੱਟ ਦਿੱਤਾ ਸੀ ਅਤੇ ਉਸ ਦੀ ਰੀੜ੍ਹ ਦੀ ਹੱਡੀ ਨੂੰ ਵੀ ਤੋੜ ਦਿੱਤਾ ਸੀ | ਵਾਰਦਾਤ ਤੋਂ ਬਾਅਦ ਉਹ ਇਕ ਹਫ਼ਤਾ ਬੇਹੋਸ਼ ਰਹੀ ਸੀ | ਬੀਤੇ ਦਿਨ ਹੀ ਉਸ ਦੀ ਹਾਲਤ ਖ਼ਰਾਬ ਹੋਣ ਤੋਂ ਬਾਅਦ ਲੜਕੀ ਨੂੰ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿਖੇ ਲਿਜਾਇਆ ਗਿਆ ਸੀ | ਅੱਜ ਸਵੇਰੇ ਤੜਕੇ ਲਗਪਗ 4 ਵਜੇ ਉਸ ਨੇ ਦਿੱਲੀ ਦੇ ਸਫ਼ਦਰਜੰਗ ਹਸਪਤਾਲ 'ਚ ਦਮ ਤੋੜ ਦਿੱਤਾ | ਮੈਡੀਕਲ ਜਾਂਚ 'ਚ ਪਤਾ ਲੱਗਾ ਸੀ ਕਿ ਦੋਸ਼ੀਆਂ ਨੇ ਸਮੂਹਿਕ ਜਬਰ ਜਨਾਹ ਤੋਂ ਬਾਅਦ ਪੀੜਤ ਲੜਕੀ ਦੀ ਰੀੜ੍ਹ ਦੀ ਹੱਡੀ ਨੂੰ ਤੋੜ ਦਿੱਤਾ ਸੀ | ਪੁਲਿਸ ਨੇ ਛੇੜਛਾੜ ਦੇ ਦੋਸ਼ 'ਚ ਇਸ ਮਾਮਲੇ ਸਬੰਧੀ ਐਫ. ਆਈ. ਆਰ. ਦਰਜ ਕੀਤੀ ਸੀ | 21 ਸਤੰਬਰ ਨੂੰ ਲੜਕੀ ਦੇ ਹੋਸ਼ 'ਚ ਆਉਣ ਤੋਂ ਬਾਅਦ ਕੀਤੀ ਗਈ ਮੈਡੀਕਲ ਜਾਂਚ ਦੌਰਾਨ ਮੈਡੀਕਲ ਰਿਪੋਰਟ 'ਚ ਸਮੂਹਿਕ ਜਬਰ ਜਨਾਹ ਹੋਣ ਦੀ ਪੁਸ਼ਟੀ ਹੋਈ | ਪੀੜਤ ਲੜਕੀ ਨੇ ਹੋਸ਼ 'ਚ ਆਉਣ ਤੋਂ ਬਾਅਦ ਇਹ ਵੀ ਦੱਸਿਆ ਸੀ ਕਿ ਦੋਸ਼ੀਆਂ ਨੇ ਉਸ ਦੀ ਜੀਭ ਕੱਟ ਦਿੱਤੀ ਸੀ ਤਾਂ ਕਿ ਉਹ ਕਿਸੇ ਨੂੰ ਵੀ ਆਪਣੇ ਨਾਲ ਵਾਪਰੀ ਘਟਨਾ ਦੇ ਬਾਰੇ 'ਚ ਦੱਸ ਨਾ ਸਕੇ | ਵਰਨਣਯੋਗ ਹੈ ਕਿ ਹਾਥਰਸ ਦੇ ਥਾਣਾ ਚੰਦਪਾ ਇਲਾਕੇ ਦੇ ਪਿੰਡ 'ਚ 14 ਸਤੰਬਰ ਨੂੰ 4 ਨੌਜਵਾਨਾਂ ਨੇ 19 ਸਾਲ ਦੀ ਲੜਕੀ ਨਾਲ ਬਾਜਰੇ ਦੇ ਖੇਤ 'ਚ ਸਮੂਹਿਕ ਜਬਰ ਜਨਾਹ ਕੀਤਾ ਸੀ |
ਯੂ.ਪੀ. ਸਰਕਾਰ ਵਲੋਂ 10 ਲੱਖ ਰੁਪਏ ਦੀ ਮਦਦ ਦਾ ਐਲਾਨ
ਉੱਧਰ ਇਸ ਮਾਮਲੇ 'ਚ ਯੂ.ਪੀ. ਸਰਕਾਰ ਦੇ ਬੁਲਾਰੇ ਸਿਧਾਰਥ ਨਾਥ ਸਿੰਘ ਨੇ ਕਿਹਾ ਹੈ ਕਿ ਜੋ ਉਕਤ ਘਟਨਾ ਵਾਪਰੀ ਹੈ, ਉਹ ਬਹੁਤ ਹੀ ਮੰਦਭਾਗੀ ਹੈ | ਸਾਡੇ ਮੁੱਖ ਮੰਤਰੀ ਵੀ ਬਹੁਤ ਦੁਖੀ ਹਨ | ਉਨ੍ਹਾਂ ਕਿਹਾ ਕਿ ਪੁਲਿਸ ਨੇ ਕਾਰਵਾਈ ਕਰਦੇ ਹੋਏ 4 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਸਰਕਾਰ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਕਰ ਰਹੀ ਹੈ | ਸਰਕਾਰ ਵਲੋਂ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦੀ ਮਦਦ ਦਿੱਤੀ ਜਾ ਰਹੀ ਹੈ | ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ |
ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ-ਮਹਿਲਾ ਕਮਿਸ਼ਨ
ਨਵੀਂ ਦਿੱਲੀ, (ਪੀ.ਟੀ.ਆਈ.)-ਰਾਸ਼ਟਰੀ ਮਹਿਲਾ ਕਮਿਸ਼ਨ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਸਮੂਹਿਕ ਜਬਰ ਜਨਾਹ ਦੀ ਪੀੜਤਾ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ |
ਭੀਮ ਆਰਮੀ ਵਲੋਂ ਪ੍ਰਦਰਸ਼ਨ
ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਮੂਹਿਕ ਜਬਰ ਜਨਾਹ ਦੀ ਘਟਨਾ 'ਚ ਪੀੜਤਾ ਦੀ ਦਿੱਲੀ ਦੇ ਸਫ਼ਦਰਜੰਗ ਹਸਪਤਾਲ 'ਚ ਮੌਤ ਤੋਂ ਬਾਅਦ ਹੁਣ ਰਾਜਨੀਤੀ ਤੇਜ਼ ਹੋ ਗਈ ਹੈ | ਭੀਮ ਆਰਮੀ ਨੇ ਦਿੱਲੀ 'ਚ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕੀਤਾ | ਘਟਨਾ ਤੋਂ ਨਾਰਾਜ਼ ਚੰਦਰ ਸ਼ੇਖਰ ਆਜ਼ਾਦ ਅਤੇ ਉਸ ਦੇ ਸਮਰਥਕਾਂ ਨੇ ਸੜਕ 'ਤੇ ਆਵਾਜਾਈ ਠੱਪ ਕਰ ਕੇ ਹਤਿਆਰਿਆਂ ਨੂੰ ਫਾਂਸੀ ਦੇਣ ਦੀ ਮੰਗ ਕਰਦੇ ਹੋਏ ਜੰਮ ਕੇ ਪ੍ਰਦਰਸ਼ਨ ਕੀਤਾ | ਉੱਧਰ ਕਾਂਗਰਸੀ ਵਰਕਰਾਂ ਨੇ ਵੀ ਉਕਤ ਘਟਨਾ ਨੂੰ ਲੈ ਕੇ ਯੂ.ਪੀ. ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ |

ਪਰਾਲੀ ਸਾੜਨ ਦੇ ਮਾਮਲੇ 'ਤੇ ਪੰਜਾਬ, ਹਰਿਆਣਾ, ਦਿੱਲੀ, ਯੂ.ਪੀ. ਤੇ ਰਾਜਸਥਾਨ ਦੇ ਮੰਤਰੀਆਂ ਵਿਚਾਲੇ ਬੈਠਕ ਕੱਲ੍ਹ

ਨਵੀਂ ਦਿੱਲੀ, 29 ਸਤੰਬਰ (ਏਜੰਸੀ)-ਕੇਂਦਰੀ ਵਾਤਾਵਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਪਰਾਲੀ ਸੜਨ ਨਾਲ ਹਰ ਸਾਲ ਪੈਦਾ ਹੰੁਦੇ ਪ੍ਰਦੂਸ਼ਣ ਤੇ ਹੋਰ ਸਮੱਸਿਆਵਾਂ ਦੇ ਹੱਲ 'ਤੇ ਚਰਚਾ ਕਰਨ ਲਈ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਦੇ ਵਾਤਾਵਰਨ ਮੰਤਰੀ ਤੇ ਵਾਤਾਵਰਨ ਸਕੱਤਰ ਵੀਰਵਾਰ 1 ਅਕਤੂਬਰ ਨੂੰ ਬੈਠਕ ਕਰਨਗੇ | ਬੈਠਕ 'ਚ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ (ਸੀ.ਪੀ.ਸੀ.ਬੀ.) ਦੇ ਮੈਂਬਰ ਤੇ ਅਧਿਕਾਰੀ ਵੀ ਹਿੱਸਾ ਲੈਣਗੇ | ਬੈਠਕ 'ਚ ਦਿੱਲੀ ਵਿਕਾਸ ਅਥਾਰਟੀ ਤੇ ਨਵੀਂ ਦਿੱਲੀ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਇਲਾਵਾ ਚਾਰਾਂ ਗੁਆਂਢੀ ਸੂਬਿਆਂ ਦੇ ਪ੍ਰਦੂਸ਼ਣ ਰੋਕਥਾਮ ਬੋਰਡਾਂ ਤੇ ਨਗਰ ਨਿਗਮਾਂ ਦੇ ਅਧਿਕਾਰੀ ਵੀ ਹਿੱਸਾ ਲੈਣਗੇ | ਇਸ ਮੌਕੇ ਉਕਤ ਸੂਬਿਆਂ 'ਚ ਫਸਲੀ ਰਹਿੰਦ-ਖੂੰਹਦ ਤੇ ਪਰਾਲੀ ਸਾੜਨ ਕਾਰਨ ਪੈਦਾ ਹੋਣ ਵਾਲੇ ਹਵਾ ਪ੍ਰਦੂਸ਼ਣ 'ਤੇ ਰੋਕ ਲਾਉਣ ਸਬੰਧੀ ਚਰਚਾ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਇਨ੍ਹਾਂ ਸੂਬਿਆਂ ਖਾਸ ਤੌਰ 'ਤੇ ਪੰਜਾਬ ਤੇ ਹਰਿਆਣਾ 'ਚ ਪਰਾਲੀ ਸਾੜਨ ਕਾਰਨ ਹਵਾ ਪ੍ਰਦੂਸ਼ਣ ਕਾਫੀ ਵਧ ਜਾਂਦਾ ਹੈ |

ਸਿੱਟ ਨੇ ਸੁਮੇਧ ਸੈਣੀ ਨੂੰ ਅੱਜ ਮੁੜ ਬੁਲਾਇਆ

ਐੱਸ.ਏ.ਐੱਸ. ਨਗਰ, 29 ਸਤੰਬਰ (ਜਸਬੀਰ ਸਿੰਘ ਜੱਸੀ)-ਬਲਵੰਤ ਸਿੰਘ ਮੁਲਤਾਨੀ ਮਾਮਲੇ 'ਚ ਸੋਮਵਾਰ ਨੂੰ ਸਿੱਟ ਅੱਗੇ ਪੇਸ਼ ਹੋਏ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੇ ਜਵਾਬਾਂ ਤੋਂ ਸੰਤੁਸ਼ਟ ਨਾ ਹੋਣ ਕਾਰਨ ਸਿੱਟ ਵਲੋਂ ਅੱਜ 30 ਸਤੰਬਰ ਨੂੰ ਸੁਮੇਧ ਸੈਣੀ ਨੂੰ ਮੁੜ 11 ਵਜੇ ਥਾਣਾ ਮਟੌਰ ਵਿਖੇ ਸੱਦਿਆ ਗਿਆ ਹੈ | ਐਸ.ਆਈ.ਟੀ. ਵਲੋਂ ਜਾਂਚ 'ਚ ਮੁੜ ਸ਼ਾਮਿਲ ਹੋਣ ਲਈ ਸੁਮੇਧ ਸੈਣੀ ਦੇ ਵਕੀਲ ਨੂੰ ਨੋਟਿਸ ਭੇਜਿਆ ਗਿਆ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿੱਟ ਵਲੋਂ ਜਦੋਂ ਸੁਮੇਧ ਸੈਣੀ ਨੂੰ ਬਲਵੰਤ ਸਿੰਘ ਮੁਲਤਾਨੀ ਅਤੇ ਵਾਅਦਾ ਮੁਆਫ਼ ਗਵਾਹਾਂ ਤੋਂ ਇਲਾਵਾ ਨਿੱਜੀ ਗਵਾਹਾਂ ਬਾਰੇ ਸਵਾਲ ਪੁੱਛੇ ਗਏ ਤਾਂ ਸੁਮੇਧ ਸੈਣੀ ਵਲੋਂ ਜ਼ਿਆਦਾਤਰ ਗੋਲ-ਮੋਲ ਜਵਾਬ ਦਿੱਤੇ ਗਏ | ਇਸ ਗੱਲ ਦੀ ਵੀ ਜਾਣਕਾਰੀ ਮਿਲੀ ਹੈ ਕਿ ਸੁਮੇਧ ਸੈਣੀ ਨੂੰ ਉਨ੍ਹਾਂ ਦੀ ਜ਼ਮੀਨ-ਜਾਇਦਾਦ ਅਤੇ ਰਿਹਾਇਸ਼ਾਂ ਸਬੰਧੀ ਜਦੋਂ ਸਵਾਲ ਕੀਤੇ ਗਏ ਤਾਂ ਉਹ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ | ਉਨ੍ਹਾਂ ਕਈ ਦਿਨ ਰੂਪੋਸ਼ ਰਹਿਣ ਦੇ ਸਵਾਲ ਬਾਰੇ ਸਿੱਟ ਨੂੰ ਕਿਹਾ ਕਿ ਉਹ ਆਪਣੀ ਕਾਨੂੰਨੀ ਚਾਰਾਜੋਈ ਕਰ ਰਿਹਾ ਸੀ | ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ 30 ਸਤੰਬਰ ਨੂੰ ਸੁਮੇਧ ਸੈਣੀ ਵਲੋਂ ਉਸ ਦੇ ਗਿ੍ਫ਼ਤਾਰੀ ਵਾਰੰਟ ਵਾਪਸ ਲੈਣ ਸਬੰਧੀ ਲਗਾਈ ਅਰਜ਼ੀ 'ਤੇ ਵੀ ਮੁਹਾਲੀ ਦੀ ਇਕ ਹੇਠਲੀ ਅਦਾਲਤ 'ਚ ਸੁਣਵਾਈ ਹੋਣੀ ਹੈ, ਜਦਕਿ ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਲੋਂ ਸੈਣੀ ਦੇ ਗਿ੍ਫ਼ਤਾਰੀ ਵਾਰੰਟਾਂ ਨੂੰ ਪਹਿਲਾਂ ਹੀ ਵਾਪਸ ਲੈ ਲਿਆ ਗਿਆ ਹੈ | ਉਧਰ ਇਹ ਵੀ ਦੇਖਣ ਵਾਲੀ ਗੱਲ ਹੈ ਕਿ ਸੁਮੇਧ ਸੈਣੀ ਅੱਜ ਥਾਣਾ ਮਟੌਰ ਵਿਖੇ ਐਸ.ਆਈ.ਟੀ. ਸਾਹਮਣੇ ਪੇਸ਼ ਹੁੰਦੇ ਹਨ ਜਾਂ ਨਹੀਂ | ਜੇਕਰ ਉਹ ਦਿੱਤੇ ਸਮੇਂ 'ਤੇ ਥਾਣੇ ਪੁੱਜਦੇ ਹਨ ਤਾਂ ਐਸ.ਆਈ.ਟੀ. ਕਿੰਨੇ ਘੰਟੇ ਉਨ੍ਹਾਂ ਕੋਲੋਂ ਪੁੱਛਗਿੱਛ ਕਰਦੀ ਹੈ | ਦੱਸਣਯੋਗ ਹੈ ਕਿ 1 ਅਕਤੂਬਰ ਨੂੰ ਸੁਮੇਧ ਸੈਣੀ ਵਲੋਂ ਸੁਪਰੀਮ ਕੋਰਟ 'ਚ ਮੁਲਤਾਨੀ ਮਾਮਲੇ ਨੂੰ ਕਿਸੇ ਹੋਰ ਰਾਜ 'ਚ ਤਬਦੀਲ ਕਰਨ ਸਬੰਧੀ ਪਾਈ ਅਰਜ਼ੀ 'ਤੇ ਵੀ ਸੁਣਵਾਈ ਹੋਣੀ ਹੈ |

ਖੇਤੀ ਕਾਨੂੰਨਾਂ ਵਿਰੁੱਧ 2 ਅਕਤੂਬਰ ਤੋਂ ਦੇਸ਼ ਭਰ 'ਚ ਵਿਰੋਧ ਪ੍ਰਦਰਸ਼ਨ

ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਐਲਾਨ
ਨਵੀਂ ਦਿੱਲੀ, 29 ਸਤੰਬਰ (ਉਪਮਾ ਡਾਗਾ ਪਾਰਥ)-ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਰੋਸ ਨੂੰ ਹੋਰ ਤਿੱਖਾ ਕਰਨ ਲਈ ਕਿਸਾਨ ਜਥੇਬੰਦੀਆਂ ਨੇ 2 ਅਕਤੂਬਰ ਤੋਂ ਵੱਡੇ ਪੱਧਰ 'ਤੇ ਕਿਸਾਨ ਵਿਰੋਧ ਪ੍ਰਦਰਸ਼ਨਾਂ ਦਾ ਐਲਾਨ ਕੀਤਾ, ਜੋ ਕਿ 26-27 ਨਵੰਬਰ ਨੂੰ 'ਦਿੱਲੀ ਚਲੋ' ਦੇ ਨਾਅਰੇ ਨਾਲ ਰਾਜਧਾਨੀ 'ਚ ਖ਼ਤਮ ਹੋਣਗੇ | ਤਕਰੀਬਨ 250 ਕਿਸਾਨ ਸੰਸਥਾਵਾਂ ਦੀ ਜਥੇਬੰਦੀ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ (ਏ .ਆਈ. ਕੇ. ਐੱਸ. ਸੀ. ਸੀ.) ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫ਼ਰੰਸ ਰਾਹੀਂ ਰਾਜ ਪੱਧਰ 'ਤੇ ਦੇਸ਼ ਭਰ 'ਚ ਕਈ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ 2 ਅਕਤੂਬਰ, 2020 ਨੂੰ ਦੇਸ਼ ਦੇ ਕਿਸਾਨ ਉਨ੍ਹਾਂ ਪਾਰਟੀਆਂ ਅਤੇ ਪਾਰਟੀ ਨੁਮਾਇੰਦਿਆਂ ਦਾ ਬਾਈਕਾਟ ਕਰਨਗੇ ਜੋ ਕਿਸਾਨ ਵਿਰੋਧੀ ਕਾਨੂੰਨਾਂ ਦੀ ਹਮਾਇਤ ਕਰਨਗੇ | ਏ. ਆਈ. ਕੇ. ਐੱਸ. ਸੀ. ਸੀ. ਦੇ ਨਾਲ ਜੁੜੇ ਸਵਰਾਜ ਇੰਡੀਆ ਦੇ ਪ੍ਰਧਾਨ ਯੋਗੇਂਦਰ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਬਿੱਲਾਂ ਦੇ ਖ਼ਿਲਾਫ਼ ਪਿੰਡਾਂ ਦੇ ਪੱਧਰ 'ਤੇ ਮਤੇ ਲਿਆਂਦੇ ਜਾਣਗੇ | ਉਨ੍ਹਾਂ ਕਿਹਾ ਕਿ ਪਿੰਡਾਂ 'ਚ ਇਸ ਸਬੰਧੀ ਬੋਰਡ ਤੱਕ ਲੱਗਣੇ ਸ਼ੁਰੂ ਹੋ ਗਏ ਹਨ | ਸੰਸਥਾ ਦੇ ਆਗੂਆਂ ਨੇ ਇੱਥੋਂ ਤੱਕ ਕਿਹਾ ਕਿ ਕਿਸੇ ਵੀ ਭਾਜਪਾ ਆਗੂ ਨੂੰ ਪਿੰਡਾਂ 'ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ | ਜਥੇਬੰਦੀ ਨੇ ਕਿਸਾਨਾਂ ਦੇ ਨਾਲ 6 ਅਕਤੂਬਰ ਨੂੰ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੀ ਰਿਹਾਇਸ਼ 'ਤੇ ਧਰਨਾ ਦਿੱਤਾ ਜਾਵੇਗਾ | ਜ਼ਿਕਰਯੋਗ ਹੈ ਕਿ ਚੌਟਾਲਾ ਇਸ ਵੇਲੇ ਹਰਿਆਣਾ 'ਚ ਭਾਜਪਾ ਸਰਕਾਰ ਦੇ ਨਾਲ ਗੱਠਜੋੜ ਸਰਕਾਰ ਚਲਾ ਰਹੇ ਹਨ | ਇਸੇ ਕਵਾਇਦ ਹੇਠ 14 ਅਕਤੂਬਰ ਨੂੰ ਦੇਸ਼ ਦੇ ਕਿਸਾਨ ਐੱਮ.ਐੱਸ.ਪੀ. ਅਧਿਕਾਰ ਦਿਵਸ ਵਜੋਂ ਮਨਾਉਣਗੇ ਅਤੇ ਸਰਕਾਰ ਦੇ ਇਸ ਝੂਠ ਦਾ ਖੁਲਾਸਾ ਵੀ ਕਰਨਗੇ ਕਿ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੇ ਮੁਤਾਬਿਕ ਐੱਮ.ਐੱਸ.ਪੀ. ਦਿੱਤਾ ਜਾ ਰਿਹਾ ਹੈ | ਰਾਜ ਪੱਧਰੀ ਪ੍ਰਦਰਸ਼ਨਾਂ ਦੌਰਾਨ ਦਿੱਤੇ ਜਾ ਰਹੇ ਵਕਫ਼ਿਆਂ 'ਤੇ ਟਿੱਪਣੀ ਕਰਦਿਆਂ ਯਾਦਵ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਲਈ ਵੀ ਸਮਾਂ ਚਾਹੀਦਾ ਹੈ | ਜਥੇਬੰਦੀ ਵਲੋਂ ਕੀਤੇ ਜਾ ਰਹੇ ਰਾਜ ਪੱਧਰੀ ਪ੍ਰਦਰਸ਼ਨਾਂ ਦਾ ਦੌਰ ਰਾਸ਼ਟਰੀ ਵਿਰੋਧ ਵਜੋਂ 26 ਅਤੇ 27 ਨਵੰਬਰ ਨੂੰ ਦਿੱਲੀ 'ਚ ਖ਼ਤਮ ਕੀਤਾ ਜਾਣਗੇ, ਜਿਸ ਲਈ ਹੁਣ ਤੋਂ ਹੀ 26-27 ਨਵੰਬਰ ਨੂੰ ਦਿੱਲੀ ਜਾਣ ਦਾ ਨਾਅਰਾ ਬੁਲੰਦ ਕੀਤੇ ਜਾਵੇਗਾ |

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸਭ ਸੰਗਠਨਾਂ ਨੂੰ ਇਕ ਮੰਚ 'ਤੇ ਆਉਣ ਦਾ ਸੱਦਾ

ਜਲੰਧਰ, 29 ਸਤੰਬਰ (ਮੇਜਰ ਸਿੰਘ)-ਕਿਸਾਨ ਯੂਨੀਅਨ ਦੀ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਈ ਸੂਬਾਈ ਕਾਨਫ਼ਰੰਸਾਂ ਨੇ ਸੱਦਾ ਦਿੱਤਾ ਕਿ ਕਿਸਾਨੀ ਦੀ ਹੋਂਦ ਲਈ ਖ਼ਤਰਾ ਖੜ੍ਹਾ ਕਰਨ ਵਾਲੇ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਨੂੰ ਸਫਲਤਾ ਤੱਕ ਪੁਹੰਚਾਉਣ ਲਈ ਸਭ ਜਥੇਬੰਦੀਆਂ ਨੂੰ ਇਕ ਪਲੇਟਫਾਰਮ ਉਸਾਰਨਾ ਚਾਹੀਦਾ ਹੈ | ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਦੱੁਖ ਦੀ ਗੱਲ ਹੈ ਕਿ ਦੇਸ਼ ਦੇ ਸਭ ਵਰਗ ਇਕੱਠੇ ਹੋ ਕੇ ਮੋਦੀ ਸਰਕਾਰ ਨੂੰ ਮੂੰਹ ਤੋੜ ਜਵਾਬ ਦੇਣਾ ਚਾਹੁੰਦੇ ਹਨ ਤੇ ਪੰਜਾਬ ਦੇ ਕਿਸਾਨਾਂ ਦੀ ਵੀ ਆਵਾਜ਼ ਹੈ ਕਿ ਨਵੇਂ ਕਾਨੂੰਨ ਰੱਦ ਕਰਵਾਉਣ ਲਈ ਇਕਮੁੱਠ ਹੋ ਕੇ ਸਾਂਝਾ ਸੰਘਰਸ਼ ਲੜਿਆ ਜਾਵੇ | ਉਨ੍ਹਾਂ ਕਿਹਾ ਕਿ ਕੁਝ ਆਗੂਆਂ ਦੀ ਤੰਗਨਜ਼ਰੀ ਤੇ ਹਊਮੈ ਕਾਰਨ ਇਕ ਥੜ੍ਹਾ ਖੜ੍ਹਾ ਕਰਨ 'ਚ ਰੁਕਾਵਟ ਬਣ ਰਹੀ ਹੈ | ਯੂਨੀਅਨ ਦੇ ਪ੍ਰਧਾਨ ਦਾਤਾਰ ਸਿੰਘ, ਜਨਰਲ ਸਕੱਤਰ ਰਛਪਾਲ ਸਿੰਘ ਤੇ ਸਰਪ੍ਰਸਤ ਹਰਦੇਵ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਸਭਨਾਂ ਜਥੇਬੰਦੀਆਂ ਨੂੰ ਇਕ ਥਾਂ ਇਕੱਠਾ ਕਰਨ ਲਈ ਸਿਰਤੋੜ ਯਤਨ ਕਰੇਗੀ | ਕਾਨਫ਼ਰੰਸ ਨੂੰ ਉੱਘੇ ਆਰਥਿਕ ਮਾਹਿਰ ਡਾ. ਗਿਆਨ ਸਿੰਘ ਨੇ ਖੇਤੀ ਕਾਨੂੰਨਾਂ ਤੇ ਉਨ੍ਹਾਂ ਦੇ ਕਿਸਾਨਾਂ ਉੱਪਰ ਪੈਣ ਵਾਲੇ ਦੁਰਪ੍ਰਭਾਵਾਂ ਬਾਰੇ ਚਾਨਣਾ ਪਾਇਆ | ਕਾਨਫ਼ਰੰਸ ਤੋਂ ਬਾਅਦ ਇਕੱਤਰ ਕਿਸਾਨਾਂ ਨੇ ਸ਼ਹਿਰ ਵਿਚ ਰੋਸ ਮੁਜ਼ਾਹਰਾ ਕੀਤਾ | ਕਾਨਫ਼ਰੰਸ ਨੂੰ ਧਨਵੰਤ ਸਿੰਘ ਖਤਰਾਏ, ਸੁਖਰਾਜ ਸਿੰਘ ਛੀਨਾ, ਬਲਵਿੰਦਰ ਸਿੰਘ ਬਾਜਵਾ, ਪ੍ਰਭਜੀਤ ਸਿੰਘ ਤਿੰਮੋਵਾਲ, ਪ੍ਰਸ਼ੋਤਮ ਸਿੰਘ ਗਹਿਰੀ, ਦਿਲਬਾਗ ਸਿੰਘ ਫ਼ਤਹਿਗੜ੍ਹ ਚੂੜੀਆਂ ਤੇ ਸੁਰਿੰਦਰ ਸਿੰਘ ਗੁਰਦਾਸਪੁਰ ਨੇ ਵੀ ਸੰਬੋਧਨ ਕੀਤਾ |

ਕਿਸਾਨਾਂ ਵਲੋਂ ਅੰਬਾਨੀ ਤੇ ਅਡਾਨੀ ਦੇ ਵਪਾਰਕ ਅਦਾਰਿਆਂ ਤੇ ਸੇਵਾਵਾਂ ਦੇ ਬਾਈਕਾਟ ਦਾ ਐਲਾਨ

ਕਿਸਾਨ ਜਥੇਬੰਦੀਆਂ ਤੇ ਕਲਾਕਾਰਾਂ 'ਤੇ ਆਧਾਰਿਤ 14 ਮੈਂਬਰੀ ਤਾਲਮੇਲ ਕਮੇਟੀ ਦਾ ਹੋਵੇਗਾ ਗਠਨ ਚੰਡੀਗੜ੍ਹ, 29 ਸਤੰਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੀ ਬੈਠਕ ਮਗਰੋਂ ਕਿਸਾਨ ਜਥੇਬੰਦੀਆਂ ਦੀ ...

ਪੂਰੀ ਖ਼ਬਰ »

ਪਹਿਲੀ ਤੋਂ ਅਣਮਿਥੇ ਸਮੇਂ ਲਈ ਰੇਲ ਰੋਕੋ ਅੰਦੋਲਨ

ਜਲੰਧਰ, 29 ਸਤੰਬਰ (ਮੇਜਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਉੱਪਰ 6ਵੇਂ ਦਿਨ ਵੀ ਪੰਜਾਬ ਅੰਦਰ ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ ਤੇ ਫ਼ਿਰੋਜ਼ਪੁਰ ਤੇ ਦੇਵੀਦਾਸਪੁਰਾ 'ਚ ਲੱਗੇ ਪੱਕੇ ਮੋਰਚਿਆਂ ਵਿਚ ਹਜ਼ਾਰਾਂ ਕਿਸਾਨਾਂ ਤੇ ਬੀਬੀਆਂ ਨੇ ...

ਪੂਰੀ ਖ਼ਬਰ »

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਕੋਰੋਨਾ

ਨਵੀਂ ਦਿੱਲੀ, 29 ਸਤੰਬਰ (ਏਜੰਸੀ)-ਉਪ ਰਾਸ਼ਟਰਪਤੀ ਸਕੱਤਰੇਤ ਵਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਐਲਾਨ 'ਚ ਦੱਸਿਆ ਗਿਆ ਹੈ ਕਿ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ (71) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਭਾਵੇਂ ਉਨ੍ਹਾਂ 'ਚ ਇਸ ਦੇ ਲੱਛਣ ਵਿਖਾਈ ਨਹੀਂ ਸਨ ਦੇ ਰਹੇ ...

ਪੂਰੀ ਖ਼ਬਰ »

ਪਾਕਿ ਸੈਨਾ ਵਲੋਂ ਪੁਣਛ 'ਚ ਭਾਰੀ ਗੋਲਾਬਾਰੀ

ਜੰਮੂ, 29 ਸਤੰਬਰ (ਏਜੰਸੀ)- ਪਾਕਿਸਤਾਨੀ ਸੈਨਾ ਵਲੋਂ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਨਾਲ ਲਗਦੇ ਅਗਾਊਾ ਇਲਾਕਿਆਂ 'ਚ ਭਾਰੀ ਗੋਲੀਬਾਰੀ ਤੇ ਗੋਲਾਬਾਰੀ ਕੀਤੀ ਗਈ | ਰੱਖਿਆ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ ਸਾਢੇ ਕੁ 4 ਵਜੇ ਪਾਕਿ ...

ਪੂਰੀ ਖ਼ਬਰ »

12 ਰਾਜਾਂ ਦੀਆਂ 56 ਵਿਧਾਨ ਸਭਾ ਅਤੇ ਬਿਹਾਰ ਦੀ ਇਕ ਲੋਕ ਸਭਾ ਸੀਟ 'ਤੇ ਜ਼ਿਮਨੀ ਚੋਣਾਂ ਨਵੰਬਰ 'ਚ

ਨਵੀਂ ਦਿੱਲੀ, 29 ਸਤੰਬਰ (ਉਪਮਾ ਡਾਗਾ ਪਾਰਥ)-ਚੋਣ ਕਮਿਸ਼ਨ ਨੇ 12 ਰਾਜਾਂ ਦੀਆਂ 56 ਵਿਧਾਨ ਸਭਾ ਸੀਟਾਂ ਅਤੇ ਬਿਹਾਰ ਦੀ ਇਕ ਲੋਕ ਸਭਾ ਸੀਟ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ | ਚੋਣ ਕਮਿਸ਼ਨ ਅਨੁਸਾਰ ਵਿਧਾਨ ਸਭਾ ਦੀਆਂ 54 ਸੀਟਾਂ 'ਤੇ ਵੋਟਾਂ 3 ਨਵੰਬਰ ਨੂੰ, ਜਦ ਕਿ ...

ਪੂਰੀ ਖ਼ਬਰ »

ਬਾਬਰੀ ਮਸਜਿਦ ਮਾਮਲੇ 'ਚ ਵਿਸ਼ੇਸ਼ ਅਦਾਲਤ ਵਲੋਂ ਫ਼ੈਸਲਾ ਅੱਜ

ਲਖਨਊ, 29 ਸਤੰਬਰ (ਏਜੰਸੀ)-1992 ਵਿਚ ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵਲੋਂ 30 ਸਤੰਬਰ ਨੂੰ ਆਪਣਾ ਫ਼ੈਸਲਾ ਸੁਣਾਇਆ ਜਾਵੇਗਾ | ਇਸ ਮਾਮਲੇ 'ਚ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਓਮਾ ਭਾਰਤੀ, ...

ਪੂਰੀ ਖ਼ਬਰ »

ਹਰਸਿਮਰਤ ਵਿਦੇਸ਼ ਮਾਮਲਿਆਂ ਕਮੇਟੀ ਦੀ ਨਵੀਂ ਮੈਂਬਰ

ਨਵੀਂ ਦਿੱਲੀ, 29 ਸਤੰਬਰ (ਏਜੰਸੀ)-ਲੋਕ ਸਭਾ ਸਕੱਤਰੇਤ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵਲੋਂ ਰਾਜ ਸਭਾ ਦੇ ਸਭਾਪਤੀ ਐਮ. ਵੇਂਕੈਈਆ ਨਾਇਡੂ ਨਾਲ ਸਲਾਹ-ਮਸ਼ਵਰਾ ਕਰਨ ਬਾਅਦ ਕਈ ਸੰਸਦੀ ਕਮੇਟੀਆਂ ਦੇ ਪੁਨਰ-ਗਠਨ ਬਾਰੇ ...

ਪੂਰੀ ਖ਼ਬਰ »

ਚਾਰ ਐਸ.ਐਸ.ਪੀਜ਼ ਸਮੇਤ 15 ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 29 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਦੇਰ ਰਾਤ ਚਾਰ ਐਸ.ਐਸ.ਪੀਜ਼ ਸਮੇਤ 15 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ | ਜਲੰਧਰ ਦਿਹਾਤੀ ਦਾ ਨਵਾਂ ਐਸ.ਐਸ.ਪੀ. ਸੰਦੀਪ ਕੁਮਾਰ ਗਰਗ ਨੂੰ ਲਗਾਇਆ ਗਿਆ ਹੈ | ਲੁਧਿਆਣਾ ਦਿਹਾਤੀ ਦਾ ਐਸ.ਐਸ.ਪੀ. ...

ਪੂਰੀ ਖ਼ਬਰ »

2019 'ਚ ਰੋਜ਼ਾਨਾ ਹੋਏ ਔਸਤਨ 87 ਜਬਰ ਜਨਾਹ

ਨਵੀਂ ਦਿੱਲੀ, 29 ਸਤੰਬਰ (ਏਜੰਸੀ)-ਸਰਕਾਰ ਵਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ 'ਚ ਖੁਲਾਸਾ ਹੋਇਆ ਹੈ ਕਿ 2019 'ਚ ਔਰਤਾਂ ਨਾਲ ਰੋਜ਼ਾਨਾ ਔਸਤਨ 87 ਜਬਰ ਜਨਾਹ ਦੇ ਅਪਰਾਧ ਹੋਏ ਅਤੇ ਇਸ ਦੌਰਾਨ ਔਰਤਾਂ ਖ਼ਿਲਾਫ਼ ਹੋਣ ਵਾਲੇ ਅਪਰਾਧਾਂ 'ਚ 7 ਫ਼ੀਸਦੀ ਤੋਂ ਵਧੇਰੇ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਨਾਲ 58 ਹੋਰ ਮੌਤਾਂ-1168 ਨਵੇਂ ਮਾਮਲੇ

 ਚੰਡੀਗੜ੍ਹ, 29 ਸਤੰਬਰ (ਵਿਕਰਮਜੀਤ ਸਿੰਘ ਮਾਨ)-ਦੇਸ਼ ਭਰ ਸਮੇਤ ਪੰਜਾਬ 'ਚ ਵੀ ਕੋਰੋਨਾ ਦੇ ਕਹਿਰ ਦੀ ਰਫ਼ਤਾਰ ਪਿਛਲੇ ਕੁਝ ਦਿਨਾਂ ਤੋਂ ਮੱਠੀ ਹੋਈ ਨਜ਼ਰ ਆ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਸੂਬੇ ਵਿਚ ਆਉਣ ਵਾਲੇ ਮਾਲਿਆਂ ਦੀ ਗਿਣਤੀ ਵਿਚ ਲਗਾਤਾਰ ਗਿਰਾਵਟ ਦੇਖਣ ਨੂੰ ...

ਪੂਰੀ ਖ਼ਬਰ »

ਅਗਸਤ ਤੱਕ ਹਰ 15ਵਾਂ ਵਿਅਕਤੀ ਸੀ ਕੋਰੋਨਾ ਦੀ ਲਪੇਟ 'ਚ

ਨਵੀਂ ਦਿੱਲੀ, 29 ਸਤੰਬਰ (ਏਜੰਸੀ)-ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਨ ਨੇ ਦੱਸਿਆ ਕਿ ਸੀਰੋ ਸਰਵੇਖਣ ਦੀ ਦੂਸਰੀ ਰਿਪੋਰਟ ਅਨੁਸਾਰ ਦੇਸ਼ ਦੀ ਵੱਡੀ ਆਬਾਦੀ ਅਜੇ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਸਕਦੀ ਹੈ | ਆਈ. ਸੀ. ਐਮ. ਆਰ. ਦੇ ਨਿਰਦੇਸ਼ਕ ਜਨਰਲ ਬਲਰਾਮ ਭਾਰਗਵ ਨੇ ...

ਪੂਰੀ ਖ਼ਬਰ »

ਮੱੁਖ ਮੰਤਰੀ ਨੇ ਕਾਨੂੰਨੀ ਨੁਮਾਇੰਦਿਆਂ ਤੋਂ ਮੰਗੇ ਸੁਝਾਅ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅਗਲੀ ਕਾਰਵਾਈ ਉਲੀਕਣ ਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਕਿਸਾਨ ਯੂਨੀਅਨਾਂ ਦੇ ਕਾਨੂੰਨੀ ਨੁਮਾਇੰਦਿਆਂ ਸਣੇ ਵਕੀਲਾਂ ਤੋਂ ਸੁਝਾਅ ਮੰਗੇ ਹਨ | ਉਨ੍ਹਾਂ ਐਡਵੋਕੇਟ ਜਨਰਲ ਅਤੁਲ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX