ਤਾਜਾ ਖ਼ਬਰਾਂ


ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  23 minutes ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  35 minutes ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਸਵੇਰੇ 11 ਵਜੇ ਤੱਕ 22.12 ਫ਼ੀਸਦੀ ਵੋਟਿੰਗ
. . .  39 minutes ago
ਰਾਵੀ ਦਰਿਆ 'ਚ ਰੁੜ੍ਹ ਕੇ ਆਉਂਦੀ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
. . .  40 minutes ago
ਗੱਗੋਮਾਹਲ/ਅਜਨਾਲਾ, 28 ਨਵੰਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ-ਪਾਕਿ ਸਰਹੱਦ ਦੇ ਨਾਲ ਵਗਦੇ ਰਾਵੀ ਦਰਿਆ 'ਚ ਰੁੜ੍ਹ ਕੇ ਆ ਰਹੀ ਕਰੋੜਾਂ ਰੁਪਏ ਦੀ ਹੈਰੋਇਨ ਬੀ. ਐਸ. ਐਫ...
ਅਹਿਮਦਾਬਾਦ 'ਚ ਜਾਇਡਸ ਬਾਇਓਟੈਕ ਪਾਰਕ ਦਾ ਦੌਰਾ ਕਰਕੇ ਲਈ ਸਵਦੇਸ਼ੀ ਕੋਰੋਨਾ ਵੈਕਸੀਨ ਦੀ ਜਾਣਕਾਰੀ- ਮੋਦੀ
. . .  about 1 hour ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਅਹਿਮਦਾਬਾਦ ਵਿਖੇ ਸਥਿਤ ਬਾਇਓਟੈਕ ਪਾਰਕ ਦਾ ਦੌਰਾ ਕੀਤਾ ਗਿਆ, ਜਿੱਥੇ ਕਿ ਕੋਰੋਨਾ ਵੈਕਸੀਨ ਨੂੰ ਤਿਆਰ ਕੀਤਾ ਜਾ ਰਿਹਾ ਹੈ। ਜਾਇਡਸ...
ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ, ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਅਤੇ ਸਿੱਖ ਸੰਗਤਾਂ ਵਲੋਂ...
ਖ਼ਾਲਸਾ ਸੰਸਥਾਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)‐ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ 'ਚ ਸ੍ਰੀ...
ਪ੍ਰਧਾਨ ਮੰਤਰੀ ਮੋਦੀ ਦੇ ਹੰਕਾਰ ਨੇ ਕਿਸਾਨ ਦੇ ਵਿਰੁੱਧ ਖੜ੍ਹਾ ਕੀਤਾ ਜਵਾਨ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਫ਼ੌਜ ਦੀ ਵਰਤੋਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ 'ਜੈ ਜਵਾਨ ਜੈ ਕਿਸਾਨ' ਨਾਅਰੇ ਦੀ...
ਗੁਰਪੁਰਬ ਵਾਲੇ ਦਿਨ ਸਮੁੱਚੀ ਕੌਮ ਕਿਸਾਨਾਂ ਦੇ ਹੱਕ 'ਚ ਕਰੇ ਅਰਦਾਸ- ਜਥੇਦਾਰ ਅਕਾਲ ਤਖ਼ਤ
. . .  about 1 hour ago
ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਪੁਲਿਸ ਵਲੋਂ ਕਿਸਾਨ ਆਗੂਆਂ ਅਤੇ ਵਾਟਰ...
ਸੀ. ਬੀ. ਆਈ. ਵਲੋਂ ਤਿੰਨ ਸੂਬਿਆਂ 'ਚ 40 ਥਾਵਾਂ 'ਤੇ ਛਾਪੇਮਾਰੀ
. . .  1 minute ago
ਨਵੀਂ ਦਿੱਲੀ, 28 ਨਵੰਬਰ- ਕਥਿਤ ਕੋਲਾ ਮਾਫ਼ੀਆ ਅਤੇ ਰਿਸ਼ਵਤਖ਼ੋਰੀ ਦੇ ਮਾਮਲਿਆਂ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਅੱਜ ਸੀ. ਬੀ. ਆਈ. ਵਲੋਂ ਪੱਛਮੀ ਬੰਗਾਲ ਸਣੇ ਤਿੰਨ ਸੂਬਿਆਂ...
ਸਿੰਘੂ ਬਾਰਡਰ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ
. . .  about 2 hours ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਦਿੱਲੀ ਸਰਹੱਦ 'ਤੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨੀ ਧਰਨੇ ਕਾਰਨ ਜੀ. ਟੀ. ਰੋਡ 'ਤੇ ਮੀਲਾਂ ਲੰਬੇ ਜਾਮ ਲੱਗੇ ਗਏ ਹਨ...
ਉਗਰਾਹਾਂ ਯੂਨੀਅਨ ਵਲੋਂ ਬੁਰਾਰੀ ਦੇ ਨਿਰੰਕਾਰੀ ਮੈਦਾਨ 'ਚ ਜਾਣ ਤੋਂ ਇਨਕਾਰ
. . .  about 2 hours ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਖਨੌਰੀ ਅਤੇ ਡੱਬਵਾਲੀ ਤੋਂ ਚੱਲੇ ਕਾਫ਼ਲੇ ਅੱਜ ਸਵੇਰੇ ਜੀਂਦ ਤੋਂ ਰੋਹਤਕ ਰਾਹੀਂ ਹੋ ਕੇ ਦਿੱਲੀ ਨੂੰ ਚੱਲ ਪਏ ਹਨ। ਯੂਨੀਅਨ ਦੇ...
ਕਿਸਾਨਾਂ ਦਾ ਹਾਲ ਪੁੱਛਣ ਲਈ ਕਾਫ਼ਲੇ 'ਚ ਪਹੁੰਚੇ ਕੈਬਨਿਟ ਮੰਤਰੀ ਸਿੰਗਲਾ
. . .  about 2 hours ago
ਦਿੱਲੀ ਚੱਲੋ ਅੰਦੋਲਨ, 28 ਨਵੰਬਰ- ਕਿਸਾਨਾਂ ਨੂੰ ਹਿਮਾਇਤ ਦੇਣ ਲਈ ਪੰਜਾਬ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਕਿਸਾਨਾਂ ਦੇ ਸੰਘਰਸ਼ 'ਚ ਪਹੁੰਚ ਚੁੱਕੇ ਹਨ। ਇਸ ਦੌਰਾਨ...
ਮੁੜ ਨਾਨੀ ਬਣੀ ਹੇਮਾ ਮਾਲਿਨੀ, ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਦਿੱਤਾ ਜਨਮ
. . .  about 2 hours ago
ਮੁੰਬਈ, 28 ਨਵੰਬਰ (ਇੰਦਰਮੋਹਨ ਪੰਨੂੰ)- ਹੇਮਾ ਮਾਲਿਨੀ ਇਕ ਵਾਰ ਫਿਰ 72 ਸਾਲ ਦੀ ਉਮਰ 'ਚ ਨਾਨੀ ਬਣ ਗਈ ਹੈ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ...
'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਉੱਤਰ ਪ੍ਰਦੇਸ਼ ਦੀ ਰਾਜਪਾਲ ਨੇ ਦਿੱਤੀ ਮਨਜ਼ੂਰੀ
. . .  about 3 hours ago
ਲਖਨਊ, 28 ਨਵੰਬਰ- ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ 'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਮਨਜ਼ੂਰੀ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  about 3 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  about 4 hours ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  about 3 hours ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 4 hours ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 5 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 6 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ਼ਹੀਦ ਲੈਫ਼. ਜਨਰਲ ਬਿਕਰਮ ਸਿੰਘ ਚੈਰੀਟੇਬਲ ਸੁਸਾਇਟੀ ਦੇ ਮੈਂਬਰਾਂ ਵਲੋਂ ਮਨਪ੍ਰੀਤ ਨਾਲ ਕੀਤੀ ਮੁਲਾਕਾਤ

ਬਲਾਚੌਰ, 29 ਸਤੰਬਰ (ਸ਼ਾਮ ਸੁੰਦਰ ਮੀਲੂ)-ਸ਼ਹੀਦ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਚੈਰੀਟੇਬਲ ਸੁਸਾਇਟੀ ਵਲੋਂ ਬਲਾਚੌਰ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਸਿਆਣਾ ਵਾਰਡ ਨੰਬਰ 1 ਵਿਖੇ ਸਥਾਪਤ ਕੀਤੇ ਸ਼ਹੀਦ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕਰਨ ਲਈ ਸੁਸਾਇਟੀ ਮੈਂਬਰਾਂ ਦਾ ਇਕ ਵਫ਼ਦ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਅਗਵਾਈ 'ਚ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੂੰ ਮਿਲਿਆ | ਖ਼ਜ਼ਾਨਾ ਮੰਤਰੀ ਨੂੰ ਮਿਲ ਕੇ ਆਏ ਸੁਸਾਇਟੀ ਮੈਂਬਰਾਂ ਨੇ ਦੱਸਿਆ ਕਿ 22 ਨਵੰਬਰ ਨੂੰ ਹੋ ਰਹੇ ਸਮਾਗਮ 'ਚ ਬੁੱਤ ਦੇ ਉਦਘਾਟਨ ਤੋਂ ਇਲਾਵਾ ਲਾਇਬਰੇਰੀ, ਮਿਊਜ਼ੀਅਮ ਦਾ ਨੀਂਹ ਪੱਥਰ ਰੱਖਣ ਲਈ ਵਿੱਤ ਮੰਤਰੀ ਨੂੰ ਮਿਲੇ ਸੀ ਜਿਨ੍ਹਾਂ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਦੇ ਸਥਾਪਿਤ ਬੁੱਤ ਤੇ ਹੋਰ ਲੋੜਾਂ ਵਾਰੇ ਵਫ਼ਦ ਨਾਲ ਵਿਧਾਇਕ ਮੰਗੂਪੁਰ ਦੀ ਹਾਜ਼ਰੀ 'ਚ ਵਿਸਥਾਰ ਨਾਲ ਵਿਚਾਰ ਚਰਚਾ ਕਰਦਿਆਂ ਭਰੋਸਾ ਦਿੱਤਾ ਕਿ 22 ਨਵੰਬਰ ਦੇ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜ ਕੇ ਸੁਸਾਇਟੀ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ | ਇਸ ਮੌਕੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਦੱਸਿਆ ਕਿ ਖ਼ਜ਼ਾਨਾ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਉਸ ਦਿਨ ਮੁੱਖ ਮਹਿਮਾਨ ਵਜੋਂ ਪੁੱਜਣਗੇ ਜਿਸ ਨਾਲ ਸੁਸਾਇਟੀ ਦੇ ਕਾਰਜਾਂ ਦੇ ਨਾਲ ਨਾਲ ਬਲਾਚੌਰ ਹਲਕੇ ਦੇ ਹੋਰ ਅਧੂਰੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਵੀ ਵਿੱਤ ਮੰਤਰੀ ਦੀ ਬਲਾਚੌਰ ਫੇਰੀ ਨਾਲ ਹੁਲਾਰਾ ਮਿਲੇਗਾ | ਵਿੱਤ ਮੰਤਰੀ ਨੂੰ ਸੱਦਾ ਪੱਤਰ ਦੇਣ ਮੌਕੇ ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਹਮਾ, ਕਸ਼ਮੀਰ ਸਿੰਘ ਢਿੱਲੋਂ ਜਨਰਲ ਸਕੱਤਰ, ਸੰਦੀਪ ਸਿੰਘ ਕੰਗ (ਪੋਤਰਾ ਜਨਰਲ ਬਿਕਰਮ ਸਿੰਘ), ਰਵਿੰਦਰ ਸਿੰਘ ਘੁੰਮਣ ਹਾਜ਼ਰ ਸਨ |

ਕਟਾਰੀਆਂ-ਬੰਗਾ ਿਲੰਕ ਸੜਕ 'ਤੇ ਪਏ ਟੋਇਆਂ ਨੂੰ ਰਿਪੇਅਰ ਕਰਨ ਦੀ ਮੰਗ

ਕਟਾਰੀਆਂ, 29 ਸਤੰਬਰ (ਨਵਜੋਤ ਸਿੰਘ ਜੱਖੂ)-ਕਟਾਰੀਆਂ- ਬੰਗਾ ਿਲੰਕ ਸੜਕ ਦੀ ਹਾਲਤ ਦਿਨ-ਬ-ਦਿਨ ਤਰਸਯੋਗ ਬਣਦੀ ਜਾ ਰਹੀ ਹੈ | ਜਿਸ ਕਾਰਨ ਰੋਜ਼ਾਨਾ ਵਾਪਰਦੇ ਛੋਟੇ-ਵੱਡੇ ਹਾਦਸਿਆਂ ਕਾਰਨ ਰਾਹਗੀਰਾਂ ਦੇ ਸੱਟਾਂ ਵੱਜਦੀਆਂ ਰਹਿੰਦੀਆਂ ਹਨ | ਇਸ ਸਬੰਧੀ ਬਲਵੰਤ ਸਿੰਘ ਲਾਦੀਆਂ, ...

ਪੂਰੀ ਖ਼ਬਰ »

ਸੂਬੇ ਦੇ ਕਿਸਾਨਾਂ ਦੇ ਹੱਕਾਂ ਲਈ ਸੁਖਬੀਰ ਵਲੋਂ ਫ਼ੈਸਲਾ ਦਲੇਰੀ ਭਰਿਆ-ਹਨੀ ਟੌਾਸਾ

ਬਲਾਚੌਰ, 29 ਸਤੰਬਰ (ਸ਼ਾਮ ਸੁੰਦਰ ਮੀਲੂ)-ਕੇਂਦਰ ਵਲੋਂ ਲਏ ਕਿਸਾਨ ਵਿਰੋਧੀ ਫ਼ੈਸਲੇ ਵਾਪਸ ਨਾ ਲੈਣ ਤੋਂ ਖ਼ਫ਼ਾ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਪਾਰਟੀ ਆਗੂਆਂ, ਵਰਕਰਾਂ, ਸਮਰਥਕਾਂ ਨਾਲ ਸਲਾਹ ਮਸ਼ਵਰਾ ਕਰ ਕੇ ਭਾਜਪਾ ਨਾਲੋਂ ...

ਪੂਰੀ ਖ਼ਬਰ »

ਕਿਸਾਨ ਮਾਰਚ ਨੂੰ ਸਫਲ ਬਣਾਉਣ ਲਈ ਅਕਾਲੀ ਦਲ ਤਾਲਮੇਲ ਕਮੇਟੀ ਆਗੂਆਂ ਦੀ ਮੀਟਿੰਗ

ਬਲਾਚੌਰ, 29 ਸਤੰਬਰ (ਸ਼ਾਮ ਸੁੰਦਰ ਮੀਲੂ)-ਖੇਤੀ ਬਿੱਲ ਦੇ ਵਿਰੋਧ 'ਚ 1 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਦੁਸਹਿਰਾ ਮੈਦਾਨ ਮੋਹਾਲੀ ਵਿਖੇ ਸੂਬੇ ਦੇ ਕਿਸਾਨਾਂ ਦੇ ਹੱਕ 'ਚ ਕੀਤੀ ਜਾ ਰਹੀ ਵਿਸ਼ਾਲ ਇਕੱਤਰਤਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤਾਲਮੇਲ ਕਮੇਟੀ ...

ਪੂਰੀ ਖ਼ਬਰ »

ਮਿਸ਼ਨਰੀ ਆਗੂ ਦਿਲਬਾਗ ਚੰਦ ਬਸਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਬਲਾਚੌਰ, 29 ਸਤੰਬਰ (ਦੀਦਾਰ ਸਿੰਘ ਬਲਾਚੌਰੀਆ, ਸ਼ਾਮ ਸੁੰਦਰ ਮੀਲੂ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਨਿਰਦੇਸ਼ਾਂ ਤਹਿਤ ਮਿਸ਼ਨਰੀ ਬਸਪਾ ਆਗੂ ਅਤੇ ਸਾਬਕਾ ਕੌਾਸਲਰ ਦਿਲਬਾਗ ਚੰਦ ਮਹਿੰਦੀਪੁਰ ਨੂੰ ਬਸਪਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਹੈਪੀ ਝੰਡੇਰਾਂ ਨੇ ਫਰਾਲੇ ਦੇ ਛਿੰਝ ਮੇਲੇ 'ਚ ਜਿੱਤੀ ਪਟਕੇ ਦੀ ਕੁਸ਼ਤੀ

ਸੰਧਵਾਂ, 29 ਸਤੰਬਰ (ਪ੍ਰੇਮੀ ਸੰਧਵਾਂ)-ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰੀ ਹਦਾਇਤਾਂ ਅਨੁਸਾਰ ਪਿੰਡ ਫਰਾਲਾ ਵਿਖੇ ਨਗਰ ਦੀ ਸੁੱਖ ਸ਼ਾਂਤੀ ਲਈ ਇਕ ਸਧਾਰਨ ਛਿੰਝ ਮੇਲਾ ਕਰਵਾਇਆ ਗਿਆ | ਸੰਤ ਪ੍ਰੇਮ ਦਾਸ ਗੱਦੀ ਨਸ਼ੀਨ ਡੇਰਾ ਦੁੱਧਾਧਾਰੀ ਪਿੰਡ ਮਹੰਤ ਗੁਰਬਚਨ ...

ਪੂਰੀ ਖ਼ਬਰ »

ਕੋਵਿੰਡ 19 ਦੀ ਜਾਂਚ ਕਰਨ ਸਬੰਧੀ ਕੁਲਥਮ ਵਿਖੇ ਕੈਂਪ ਲਗਾਇਆ

ਮੇਹਲੀ, 29 ਸਤੰਬਰ (ਸੰਦੀਪ ਸਿੰਘ)-ਕੋਰੋਨਾ ਵਾਇਰਸ ਵਿਅਕਤੀਆਂ ਦੀ ਪਹਿਚਾਣ ਕਰਨ ਸਬੰਧੀ ਐਸ. ਐਮ. ਓ. (ਪੀ. ਐਚ. ਸੀ. ਸੁੱਜੋਂ) ਡਾ: ਹਰਬੰਸ ਸਿੰਘ ਦੇ ਦਿਸ਼ਾ ਨਿਰਦੇਸਾਂ ਤਹਿਤ ਪਿੰਡ ਕੁਲਥਮ ਵਿਖੇ ਕੋਰੋਨਾ ਟੈਸਟ ਦਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸਿਰਫ਼ 8 ਵਿਅਕਤੀਆਂ ...

ਪੂਰੀ ਖ਼ਬਰ »

ਪਰਾਲੀ ਜਾਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ-ਡੀ. ਸੀ.

ਨਵਾਂਸ਼ਹਿਰ, 29 ਸਤੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਜਾਂ ਫ਼ਸਲੀ ਰਹਿੰਦ-ਖੰੂਹਦ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ, ਕਿਉਂਕਿ ਇਸ ਨਾਲ ਜਿਥੇ ਵਾਤਾਵਰਨ ਗੰਧਲਾ ਹੁੰਦਾ ਹੈ, ਉਥੇ ਇਹ ਮਿੱਟੀ ਦੀ ਉਪਜਾਊ ਸ਼ਕਤੀ ...

ਪੂਰੀ ਖ਼ਬਰ »

ਦਾਣਾ ਮੰਡੀ ਬਲਾਚੌਰ ਵਿਖੇ ਵਿਧਾਇਕ ਚੌਧਰੀ ਮੰਗੂਪੁਰ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਬਲਾਚੌਰ, 29 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਦਾਣਾ ਮੰਡੀ ਬਲਾਚੌਰ ਵਿਖੇ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਖ਼ੁਦ ਹਾਜ਼ਰ ਹੋ ਕੇ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਜਾਡਲੀ, ਨਗਰ ...

ਪੂਰੀ ਖ਼ਬਰ »

ਹੁਣ ਖੁੱਲ੍ਹੀਆਂ ਮਠਿਆਈਆਂ 'ਤੇ ਵੀ ਲਿਖਣਾ ਹੋਵੇਗਾ 'ਬੈੱਸਟ ਬਿਫੋਰ'-ਮਨੋਜ ਖੋਸਲਾ

ਨਵਾਂਸ਼ਹਿਰ, 29 ਸਤੰਬਰ (ਗੁਰਬਖਸ਼ ਸਿੰਘ ਮਹੇ)-ਫੂਡ ਸੇਫ਼ਟੀ ਐਾਡ ਸਟੈਂਡਰਡ ਅਥਾਰਿਟੀ ਆਫ਼ ਇੰਡੀਆ ਨੇ ਹੁਣ ਖੱੁਲ੍ਹੀਆਂ ਮਠਿਆਈਆਂ ਦੀ ਵੀ ਖ਼ਰਾਬ ਹੋਣ ਦੀ ਤਰੀਕ (ਬੈੱਸਟ ਬਿਫੋਰ) ਨੂੰ ਡੱਬੇ ਜਾਂ ਟਰੇਅ ਉੱਪਰ ਲਿਖਣਾ ਲਾਜ਼ਮੀ ਬਣਾ ਦਿੱਤਾ ਹੈ ਤਾਂ ਜੋ ਗਾਹਕਾਂ ਨੂੰ ...

ਪੂਰੀ ਖ਼ਬਰ »

ਕੱਚਾ ਆੜ੍ਹਤੀਆ ਐਸੋਸੀਏਸ਼ਨ ਬਲਾਚੌਰ ਨੇ ਫੂਕਿਆ ਕੇਂਦਰ ਦਾ ਪੁਤਲਾ

ਬਲਾਚੌਰ, 29 ਸਤੰਬਰ (ਸ਼ਾਮ ਸੁੰਦਰ ਮੀਲੂ)-ਸਥਾਨਕ ਸ਼ਹਿਰ ਬਲਾਚੌਰ ਦੇ ਮੇਨ ਚੌਕ ਵਿਖੇ ਕੱਚਾ ਆੜ੍ਹਤੀ ਐਸੋਸੀਏਸ਼ਨ ਬਲਾਚੌਰ ਨੇ ਕੇਂਦਰ ਵਲੋਂ ਕਿਸਾਨ ਮਾਰੂ ਨੀਤੀਆਂ ਲਾਗੂ ਕਰਨ ਲਈ ਬਿੱਲ ਪਾਸ ਕੀਤੇ ਜਾਣ ਦੇ ਵਿਰੋਧ ਵਿਚ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ...

ਪੂਰੀ ਖ਼ਬਰ »

ਸੂਬੇ ਦੇ ਲੋਕ ਦੋਨੋਂ ਰਵਾਇਤੀ ਅਕਾਲੀ, ਕਾਂਗਰਸੀ ਪਾਰਟੀਆਂ ਤੋਂ ਦੁਖੀ-ਸਤਨਾਮ ਸਿੰਘ ਜਲਵਾਹਾ

ਨਵਾਂਸ਼ਹਿਰ, 29 ਸਤੰਬਰ (ਗੁਰਬਖਸ਼ ਸਿੰਘ ਮਹੇ)-ਆਮ ਆਦਮੀ ਪਾਰਟੀ ਹਲਕਾ ਨਵਾਂਸ਼ਹਿਰ ਦੇ ਆਗੂ ਸਤਨਾਮ ਸਿੰਘ ਜਲਵਾਹਾ ਵਲੋਂ ਲਗਾਤਾਰ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਹਰ ਰੋਜ਼ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ | ਇਸੇ ਮੁਹਿੰਮ ...

ਪੂਰੀ ਖ਼ਬਰ »

ਬੰਗਾ 'ਚ ਵਿਚਾਰ-ਚਰਚਾ ਤੇ ਕਵੀ ਦਰਬਾਰ 2 ਨੂੰ

ਬੰਗਾ, 29 ਸਤੰਬਰ (ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਤੇ ਪ੍ਰਸਿੱਧ ਇਨਕਲਾਬੀ ਪੰਜਾਬੀ ਕਵੀ ਪਾਸ਼ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਚਾਰ-ਚਰਚਾ ਤੇ ਕਵੀ ਦਰਬਾਰ 2 ਅਕਤੂਬਰ ਨੂੰ ਸਵੇਰੇ 10 ਵਜੇ ਮੰਢਾਲੀ ਭਵਨ ਹੱਪੋਵਾਲ ਰੋਡ ਬੰਗਾ ਵਿਖੇ ਹੋਵੇਗਾ | ਪ੍ਰਗਤੀਸ਼ੀਲ ਲੇਖਕ ਸੰਘ ...

ਪੂਰੀ ਖ਼ਬਰ »

ਬੀ. ਏ. ਬੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਰੁਜ਼ਗਾਰ ਮੇਲਾ ਅੱਜ

ਨਵਾਂਸ਼ਹਿਰ, 29 ਸਤੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 30 ਸਤੰਬਰ ਨੂੰ ਬੀ. ਏ. ਬੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਸਵੇਰੇ 9.30 ਵਜੇ ਤੋਂ ਸ਼ਾਮ 4 ਵਜੇ ਤੱਕ ਰੁਜ਼ਗਾਰ ਮੇਲਾ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ 'ਚ ਰੋਸ ਮੁਜ਼ਾਹਰੇ

ਬੰਗਾ, 29 ਸਤੰਬਰ (ਜਸਬੀਰ ਸਿੰਘ ਨੂਰਪੁਰ)-ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦਾ ਲਾਭ ਨਾ ਦੇਣ ਵਾਲੇ ਕਾਲਜਾਂ ਦੇ ਪ੍ਰਬੰਧਕਾਂ ਤੇ ਉਨ੍ਹਾਂ ਦੀ ਪਿੱਠ ਥਾਪੜਣ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਰੁੱਧ ਸੰਘਰਸ਼ 'ਚ ਪੰਜਾਬ ਸਟੂਡੈਂਟਸ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਪੁਤਲਾ ਫੂਕ ਮੁਜ਼ਾਹਰਾ 2 ਨੂੰ

ਬੰਗਾ, 29 ਸਤੰਬਰ (ਜਸਬੀਰ ਸਿੰਘ ਨੂਰਪੁਰ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ 2 ਅਕਤੂਬਰ ਨੂੰ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੇ ਪੁਤਲੇ ਬਣਾ ਕੇ ਫੂਕਣਗੀਆਂ | ਇਹ ਜਾਣਕਾਰੀ ਯੂਨੀਅਨ ਦੀ ਬਲਾਕ ਪ੍ਰਧਾਨ ਰਮਨਦੀਪ ਕੌਰ ਨੇ ਦਿੱਤੀ | ਉਨ੍ਹਾਂ ਕਿਹਾ ਕਿ ਸਮੇਂ ਦੀਆਂ ...

ਪੂਰੀ ਖ਼ਬਰ »

ਢਾਡੀ ਸਤਨਾਮ ਸਿੰਘ ਭਾਰਾਪੁਰ ਦੇ ਜਥੇ ਵਲੋਂ ਗਾਈ ਵਾਰ 'ਧਰਨਾ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਮਜਾਰੀ/ਸਾਹਿਬਾ, 29 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਸਰਕਾਰ ਵਲੋਂ ਲਿਆਂਦੇ ਕਿਸਾਨ ਵਿਰੋਧੀ ਬਿੱਲ ਦੇ ਵਿਰੋਧ 'ਚ ਅਣਖੀ ਕਿਸਾਨਾਂ ਵਲੋਂ ਲਗਾਏ ਜਾ ਰਹੇ ਧਰਨਿਆਂ 'ਚ ਸ਼ਾਮਿਲ ਯੋਧਿਆਂ ਦੇ ਹੌਾਸਲੇ ਬੁਲੰਦ ਕਰਨ ਲਈ ਢਾਡੀ ਸਤਨਾਮ ਸਿੰਘ ਭਾਰਾਪੁਰ ਦੇ ਜਥੇ ਵਲੋਂ ...

ਪੂਰੀ ਖ਼ਬਰ »

ਕੱਲ੍ਹ ਰੇਲਾਂ ਰੋਕਣ ਲਈ ਤਿਆਰੀਆਂ ਸਬੰਧੀ ਕਿਸਾਨ ਆਗੂਆਂ ਵਲੋਂ ਮੀਟਿੰਗ

ਨਵਾਂਸ਼ਹਿਰ, 29 ਸਤੰਬਰ (ਗੁਰਬਖਸ਼ ਸਿੰਘ ਮਹੇ)-ਇਥੇ 31 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਜੋ ਰੇਲਾਂ ਇਕ ਅਕਤੂਬਰ ਤੋਂ ਜਾਮ ਕੀਤੀਆਂ ਜਾ ਰਹੀਆਂ ਹਨ ਇਸ ਦੀ ਤਿਆਰੀ ਲਈ ਜ਼ਿਲ੍ਹੇ ਦੇ 3 ਜ਼ੋਨਾਂ ਦੀ ਮੀਟਿੰਗਾਂ ਕੁਲਥਮ, ਖਟਕੜ ਕਲਾਂ ਤੇ ਪਿੰਡ ਰਾਮ ਰਾਏਪੁਰ ਵਿਖੇ ਕੀਤੀਆਂ ...

ਪੂਰੀ ਖ਼ਬਰ »

ਆਜ਼ਾਦੀ ਤੋਂ ਬਾਅਦ ਵੀ ਆਮ ਲੋਕਾਂ ਦੀ ਜ਼ਿੰਦਗੀ 'ਚ ਪਰਿਵਰਤਨ ਨਹੀਂ ਹੋਇਆ-ਗੁਰਨਾਮ ਸਿੰਘ, ਪ੍ਰਵੀਨ ਬੰਗਾ

ਮੇਹਲੀ, 29 ਸਤੰਬਰ (ਸੰਦੀਪ ਸਿੰਘ)-ਰਾਮਾ ਬਾਈ ਅੰਬੇਡਕਰ ਵੈਲਫੇਅਰ ਸੁਸਾਇਟੀ ਖੋਥੜਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੇ ਸਬੰਧ 'ਚ ਰਾਮਾ ਬਾਈ ਅੰਬੇਡਕਰ ਲਾਇਬ੍ਰੇਰੀ ਖੋਥੜਾਂ ਵਿਖੇ ਸਮਾਗਮ ਕਰਵਾਇਆ | ਇਸ ਮੌਕੇ ਪੋ੍ਰ: ਗੁਰਨਾਮ ਸਿੰਘ ਤੇ ਸੰਸਥਾਂ ਦੇ ਪ੍ਰਧਾਨ ...

ਪੂਰੀ ਖ਼ਬਰ »

ਡੀ. ਸੀ. ਵਲੋਂ ਨਵੇਂ ਖੁੱਲ੍ਹੇ ਰਿਲਾਇੰਸ ਸਮਾਰਟ ਦਾ ਉਦਘਾਟਨ

ਨਵਾਂਸ਼ਹਿਰ, 29 ਸਤੰਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਵਲੋਂ ਸ਼ਹਿਰ 'ਚ ਨਵੇਂ ਖੁੱਲ੍ਹੇ ਰਿਲਾਇੰਸ ਸਮਾਰਟ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਉਥੇ ਮੌਜੂਦ ਉਨ੍ਹਾਂ ਨੌਜਵਾਨਾਂ ਨਾਲ ਵੀ ਗੱਲਬਾਤ ਕੀਤੀ, ਜਿਨ੍ਹਾਂ ਦੀ ਬੀਤੇ ...

ਪੂਰੀ ਖ਼ਬਰ »

ਕੰਪਿਊਟਰ ਵਿਸ਼ੇ ਦੀ ਪ੍ਰੀਖਿਆ ਅੱਜ ਤੋਂ

ਨਵਾਂਸ਼ਹਿਰ, 29 ਸਤੰਬਰ (ਗੁਰਬਖਸ਼ ਸਿੰਘ ਮਹੇ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਨੂੰ ਬਿਹਤਰ ਬਣਾਉਣ ਲਈ ਤੇ ਉਨ੍ਹਾਂ ਦਾ ਮੁਲਾਂਕਣ ਕਰਨ ਲਈ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਪੰਜਾਬ ਪ੍ਰਾਪਤੀ ਸਰਵੇਖਣ ...

ਪੂਰੀ ਖ਼ਬਰ »

ਬੈਂਕ ਤੋਂ ਕਰਜ਼ਾ ਦਿਵਾਉਣ ਦੇ ਨਾਂਅ 'ਤੇ ਮਾਰੀ ਠੱਗੀ, ਮੁਕੱਦਮਾ ਦਰਜ

ਬਲਾਚੌਰ, 29 ਸਤੰਬਰ (ਸ਼ਾਮ ਸੁੰਦਰ ਮੀਲੂ)-ਥਾਣਾ ਸਦਰ ਬਲਾਚੌਰ ਦੀ ਪੁਲਿਸ ਨੇ ਸਿਮਰਨ ਕੌਰ ਪਤਨੀ ਮਨਜੀਤ ਸਿੰਘ ਵਾਸੀ ਮਹਿਤਪੁਰ ਵਲੋਂ ਦਿੱਤੀ ਦਰਖਾਸਤ 'ਤੇ ਐੱਸ. ਐੱਸ. ਪੀ. ਅਲਕਾ ਮੀਨਾ ਨੇ ਦਰਖਾਸਤ ਦੀ ਪੜਤਾਲ ਤੋਂ ਬਾਅਦ ਥਾਣਾ ਬਲਾਚੌਰ ਦੇ ਦੋ ਵਿਅਕਤੀਆਂ ਖ਼ਿਲਾਫ਼ ਠੱਗੀ ...

ਪੂਰੀ ਖ਼ਬਰ »

ਬੀ. ਐਲ. ਐਮ. ਕਾਲਜ ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਨੂੰ ਆਹਲੂਵਾਲੀਆਂ ਨੇ ਦਿੱਤੇ 10 ਮੋਬਾਈਲ

ਨਵਾਂਸ਼ਹਿਰ, 29 ਸਤੰਬਰ (ਗੁਰਬਖਸ਼ ਸਿੰਘ ਮਹੇ)-ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਨੂੰ ਸੇਵਾ ਮੁਕਤ ਚੀਫ਼ ਟੈਕਸ ਕਮਿਸ਼ਨਰ ਮੁਹਾਲੀ ਜਗਜੀਤ ਸਿੰਘ ਆਹਲੂਵਾਲੀਆ ਦੁਆਰਾ 10 ਮੋਬਾਈਲ ਦਾਨ 'ਚ ਦਿੱਤੇ ਗਏ | ਕਾਲਜ ਪਿ੍ੰ: ਤਰਨਪ੍ਰੀਤ ਕੌਰ ਵਾਲੀਆ ਨੇ ਦੱਸਿਆ 5 ਲੋੜਵੰਦ ...

ਪੂਰੀ ਖ਼ਬਰ »

ਬੰਗਾ ਦਾਣਾ ਮੰਡੀ 'ਚ ਪੱਲੀ ਝਿੱਕੀ ਨੇ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

ਬੰਗਾ, 29 ਸਤੰਬਰ (ਜਸਬੀਰ ਸਿੰਘ ਨੂਰਪੁਰ)-ਦਾਣਾ ਮੰਡੀ ਬੰਗਾ 'ਚ ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਤੇ ਹਲਕਾ ਇੰਚਾਰਜ ਬੰਗਾ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ | ਉਨ੍ਹਾਂ ਕਿਹਾ ਕਿ ਦਾਣਾ ਮੰਡੀ 'ਚ 3. 25 ਲੱਖ ਖਰਚ ਕੇ ਨਵੀਂ ਫਰਸ਼ਬੰਦੀ ਕੀਤੀ ਗਈ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਮੁਜ਼ਾਹਰਾ ਅੱਜ

ਨਵਾਂਸ਼ਹਿਰ, 29 ਸਤੰਬਰ (ਗੁਰਬਖਸ਼ ਸਿੰਘ ਮਹੇ)-ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦਾ ਲਾਭ ਨਾ ਦੇਣ ਵਾਲੇ ਕਾਲਜਾਂ ਦੇ ਪ੍ਰਬੰਧਕਾਂ ਤੇ ਉਨ੍ਹਾਂ ਦੀ ਪਿੱਠ ਥਾਪੜਨ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਰੁੱਧ ਸੰਘਰਸ਼ 'ਚ ਪੰਜਾਬ ...

ਪੂਰੀ ਖ਼ਬਰ »

7 ਮਹੀਨੇ ਦਾ ਮਾਣ ਭੱਤਾ ਨਾ ਮਿਲਣ 'ਤੇ ਨੰਬਰਦਾਰਾਂ 'ਚ ਭਾਰੀ ਰੋਸ

ਨਵਾਂਸ਼ਹਿਰ, 29 ਸਤੰਬਰ (ਗੁਰਬਖਸ਼ ਸਿੰਘ ਮਹੇ)-ਨੰਬਰਦਾਰ ਯੂਨੀਅਨ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਵਿਖੇ ਕੀਤੀ ਗਈ | ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਨੰਬਰਦਾਰ ਵੀ ਸਰਕਾਰੀ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਵਿਸ਼ੇਸ਼ : ਮੁੱਖ ਅਧਿਆਪਕ ਰਘਵੀਰ ਸਿੰਘ ਕਟਾਰੀਆ

ਪੋਜੇਵਾਲ ਸਰਾਂ-ਸਿੱਖਿਆ ਸ਼ਾਸਤਰੀ, ਮੁੱਖ ਅਧਿਆਪਕ ਰਘਵੀਰ ਸਿੰਘ ਕਟਾਰੀਆ ਦਾ ਜਨਮ ਜਨਵਰੀ 1962 ਨੂੰ ਚੌਧਰੀ ਸ਼ੰਕਰ ਦਾਸ ਕਟਾਰੀਆ ਦੇ ਗ੍ਰਹਿ ਪਿੰਡ ਬੂਥਗੜ੍ਹ ਵਿਖੇ ਮਾਤਾ ਨਸੀਬ ਕੌਰ ਦੀ ਕੁੱਖੋਂ ਹੋਇਆ | 1977 'ਚ ਮੈਟਿ੍ਕ ਦੀ ਪੀ੍ਰਖਿਆ ਮਾਲੇਵਾਲ ਤੋਂ ਪਾਸ ਕੀਤੀ | ਅਪੈ੍ਰਲ ...

ਪੂਰੀ ਖ਼ਬਰ »

ਕੇਂਦਰ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਤੁਰੰਤ ਰੱਦ ਕਰੇ-ਪੱਲੀਝਿੱਕੀ

ਔੜ, 29 ਸਤੰਬਰ (ਜਰਨੈਲ ਸਿੰਘ ਖੁਰਦ)-ਖੇਤੀ ਕਾਨੰੂਨਾਂ ਦੇ ਵਿਰੋਧ 'ਚ ਮਿਲ ਰਹੇ ਭਰਵੇਂ ਹੁੰਗਾਰੇ ਅਤੇ ਕਿਸਾਨਾਂ ਦੇ ਰੋਹ ਦੇ ਅੱਗੇ ਝੁਕਦਿਆਂ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਕਲਾਕਾਰ ਭਿੰਦਾ ਬੀਸਲਾ ਦਾ 'ਅਹਿਸਾਸ' ਗੀਤ ਲੋਕ ਅਰਪਿਤ

ਬਹਿਰਾਮ, 29 ਸਤੰਬਰ (ਨਛੱਤਰ ਸਿੰਘ ਬਹਿਰਾਮ)-ਨਾਮੀ ਕਲਾਕਾਰ ਭਿੰਦਾ ਬੀਸਲਾ ਦਾ 'ਅਹਿਸਾਸ' ਗੀਤ ਲੋਕ ਅਰਪਿਤ ਤੋਂ ਬਾਅਦ ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਗੀਤ ਜੱਸੀ ਭਰੋਮਜਾਰਾ ਦੀ ਕਲਮ ਤੋਂ ਲਿਖਿਆ ਗਿਆ ਤੇ ਸਾਬੀ ਮੁਕੰਦਪੁਰੀ ਨੇ ਸੰਗੀਤ ਨਾਲ ਸ਼ਿੰਗਾਰਿਆ | ...

ਪੂਰੀ ਖ਼ਬਰ »

ਸੜਕ ਕਿਨਾਰੇ ਟੋਏ ਦੇ ਰਹੇ ਹਾਦਸੇ ਨੂੰ ਸੱਦਾ

ਮਜਾਰੀ/ਸਾਹਿਬਾ, 29 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਚਣਕੋਈ ਤੋਂ ਬਛੌੜੀ ਨੂੰ ਜਾਂਦੀ ਲਿੰਕ ਸੜਕ ਦੇ ਕਿਨਾਰਿਆਂ 'ਤੇ ਕਈ ਥਾਵਾਂ ਤੋਂ ਬਰਸਾਤੀ ਮੀਹਾਂ ਦੇ ਪਾਣੀ ਦੀ ਖ਼ਾਰ ਨਾਲ ਡੂੰਘੇ ਟੋਏ ਪਏ ਹੋਏ ਹਨ ਜੋ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਇਸ ਸੜਕ ਦੇ ਦੋਵੇਂ ...

ਪੂਰੀ ਖ਼ਬਰ »

ਕਾਠਗੜ੍ਹ ਮੰਡੀ 'ਚ ਝੋਨੇ ਦੀ ਖ਼ਰੀਦ ਸ਼ੁਰੂ

ਕਾਠਗੜ੍ਹ, 29 ਸਤੰਬਰ (ਬਲਦੇਵ ਸਿੰਘ ਪਨੇਸਰ)-ਥਾਣਾ ਮੰਡੀ ਕਾਠਗੜ੍ਹ 'ਚ ਝੋਨੇ ਦੀ ਫ਼ਸਲ ਆਉਣੀ ਸ਼ੁਰੂ ਹੋ ਗਈ ਹੈ | ਜਿਸ ਦੀ ਖਰੀਦ ਮਾਰਕਫੈੱਡ ਦੇ ਇੰਸਪੈਕਟਰ ਸੁਖਪਾਲ ਤਨੇਜਾ ਵਲੋਂ ਕਰਵਾ ਦਿੱਤੀ ਗਈ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਭਾਸ਼ ਅਨੰਦ ਨੇ ਦੱਸਿਆ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨਾਲ ਕਿਸਾਨ ਬਰਬਾਦ ਹੋ ਜਾਵੇਗਾ-ਚੌ: ਮੋਹਣ ਸਿੰਘ

ਬਹਿਰਾਮ, 29 ਸਤੰਬਰ (ਨਛੱਤਰ ਸਿੰਘ ਬਹਿਰਾਮ)-ਭਾਰਤ ਦੇ ਰਾਸ਼ਟਰਪਤੀ ਵਲੋਂ ਖੇਤੀਬਾੜੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਮਨਜ਼ੂਰੀ ਦੇਣਾ ਕਿਸਾਨਾਂ ਦੀ ਮੌਤ ਦੇ ਵਰੰਟਾਂ 'ਤੇ ਦਸਤਖ਼ਤ ਕਰਨਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਚੌਧਰੀ ਮੋਹਣ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX