ਤਾਜਾ ਖ਼ਬਰਾਂ


ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  22 minutes ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  34 minutes ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਸਵੇਰੇ 11 ਵਜੇ ਤੱਕ 22.12 ਫ਼ੀਸਦੀ ਵੋਟਿੰਗ
. . .  38 minutes ago
ਰਾਵੀ ਦਰਿਆ 'ਚ ਰੁੜ੍ਹ ਕੇ ਆਉਂਦੀ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
. . .  39 minutes ago
ਗੱਗੋਮਾਹਲ/ਅਜਨਾਲਾ, 28 ਨਵੰਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ-ਪਾਕਿ ਸਰਹੱਦ ਦੇ ਨਾਲ ਵਗਦੇ ਰਾਵੀ ਦਰਿਆ 'ਚ ਰੁੜ੍ਹ ਕੇ ਆ ਰਹੀ ਕਰੋੜਾਂ ਰੁਪਏ ਦੀ ਹੈਰੋਇਨ ਬੀ. ਐਸ. ਐਫ...
ਅਹਿਮਦਾਬਾਦ 'ਚ ਜਾਇਡਸ ਬਾਇਓਟੈਕ ਪਾਰਕ ਦਾ ਦੌਰਾ ਕਰਕੇ ਲਈ ਸਵਦੇਸ਼ੀ ਕੋਰੋਨਾ ਵੈਕਸੀਨ ਦੀ ਜਾਣਕਾਰੀ- ਮੋਦੀ
. . .  about 1 hour ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਅਹਿਮਦਾਬਾਦ ਵਿਖੇ ਸਥਿਤ ਬਾਇਓਟੈਕ ਪਾਰਕ ਦਾ ਦੌਰਾ ਕੀਤਾ ਗਿਆ, ਜਿੱਥੇ ਕਿ ਕੋਰੋਨਾ ਵੈਕਸੀਨ ਨੂੰ ਤਿਆਰ ਕੀਤਾ ਜਾ ਰਿਹਾ ਹੈ। ਜਾਇਡਸ...
ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ, ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਅਤੇ ਸਿੱਖ ਸੰਗਤਾਂ ਵਲੋਂ...
ਖ਼ਾਲਸਾ ਸੰਸਥਾਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)‐ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ 'ਚ ਸ੍ਰੀ...
ਪ੍ਰਧਾਨ ਮੰਤਰੀ ਮੋਦੀ ਦੇ ਹੰਕਾਰ ਨੇ ਕਿਸਾਨ ਦੇ ਵਿਰੁੱਧ ਖੜ੍ਹਾ ਕੀਤਾ ਜਵਾਨ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਫ਼ੌਜ ਦੀ ਵਰਤੋਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ 'ਜੈ ਜਵਾਨ ਜੈ ਕਿਸਾਨ' ਨਾਅਰੇ ਦੀ...
ਗੁਰਪੁਰਬ ਵਾਲੇ ਦਿਨ ਸਮੁੱਚੀ ਕੌਮ ਕਿਸਾਨਾਂ ਦੇ ਹੱਕ 'ਚ ਕਰੇ ਅਰਦਾਸ- ਜਥੇਦਾਰ ਅਕਾਲ ਤਖ਼ਤ
. . .  about 1 hour ago
ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਪੁਲਿਸ ਵਲੋਂ ਕਿਸਾਨ ਆਗੂਆਂ ਅਤੇ ਵਾਟਰ...
ਸੀ. ਬੀ. ਆਈ. ਵਲੋਂ ਤਿੰਨ ਸੂਬਿਆਂ 'ਚ 40 ਥਾਵਾਂ 'ਤੇ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਕਥਿਤ ਕੋਲਾ ਮਾਫ਼ੀਆ ਅਤੇ ਰਿਸ਼ਵਤਖ਼ੋਰੀ ਦੇ ਮਾਮਲਿਆਂ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਅੱਜ ਸੀ. ਬੀ. ਆਈ. ਵਲੋਂ ਪੱਛਮੀ ਬੰਗਾਲ ਸਣੇ ਤਿੰਨ ਸੂਬਿਆਂ...
ਸਿੰਘੂ ਬਾਰਡਰ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ
. . .  about 2 hours ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਦਿੱਲੀ ਸਰਹੱਦ 'ਤੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨੀ ਧਰਨੇ ਕਾਰਨ ਜੀ. ਟੀ. ਰੋਡ 'ਤੇ ਮੀਲਾਂ ਲੰਬੇ ਜਾਮ ਲੱਗੇ ਗਏ ਹਨ...
ਉਗਰਾਹਾਂ ਯੂਨੀਅਨ ਵਲੋਂ ਬੁਰਾਰੀ ਦੇ ਨਿਰੰਕਾਰੀ ਮੈਦਾਨ 'ਚ ਜਾਣ ਤੋਂ ਇਨਕਾਰ
. . .  about 2 hours ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਖਨੌਰੀ ਅਤੇ ਡੱਬਵਾਲੀ ਤੋਂ ਚੱਲੇ ਕਾਫ਼ਲੇ ਅੱਜ ਸਵੇਰੇ ਜੀਂਦ ਤੋਂ ਰੋਹਤਕ ਰਾਹੀਂ ਹੋ ਕੇ ਦਿੱਲੀ ਨੂੰ ਚੱਲ ਪਏ ਹਨ। ਯੂਨੀਅਨ ਦੇ...
ਕਿਸਾਨਾਂ ਦਾ ਹਾਲ ਪੁੱਛਣ ਲਈ ਕਾਫ਼ਲੇ 'ਚ ਪਹੁੰਚੇ ਕੈਬਨਿਟ ਮੰਤਰੀ ਸਿੰਗਲਾ
. . .  about 2 hours ago
ਦਿੱਲੀ ਚੱਲੋ ਅੰਦੋਲਨ, 28 ਨਵੰਬਰ- ਕਿਸਾਨਾਂ ਨੂੰ ਹਿਮਾਇਤ ਦੇਣ ਲਈ ਪੰਜਾਬ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਕਿਸਾਨਾਂ ਦੇ ਸੰਘਰਸ਼ 'ਚ ਪਹੁੰਚ ਚੁੱਕੇ ਹਨ। ਇਸ ਦੌਰਾਨ...
ਮੁੜ ਨਾਨੀ ਬਣੀ ਹੇਮਾ ਮਾਲਿਨੀ, ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਦਿੱਤਾ ਜਨਮ
. . .  about 2 hours ago
ਮੁੰਬਈ, 28 ਨਵੰਬਰ (ਇੰਦਰਮੋਹਨ ਪੰਨੂੰ)- ਹੇਮਾ ਮਾਲਿਨੀ ਇਕ ਵਾਰ ਫਿਰ 72 ਸਾਲ ਦੀ ਉਮਰ 'ਚ ਨਾਨੀ ਬਣ ਗਈ ਹੈ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ...
'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਉੱਤਰ ਪ੍ਰਦੇਸ਼ ਦੀ ਰਾਜਪਾਲ ਨੇ ਦਿੱਤੀ ਮਨਜ਼ੂਰੀ
. . .  about 3 hours ago
ਲਖਨਊ, 28 ਨਵੰਬਰ- ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ 'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਮਨਜ਼ੂਰੀ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  about 3 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  1 minute ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  about 3 hours ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 4 hours ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 5 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 6 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਰੂਪਨਗਰ

ਚੀਫ਼ ਇੰਜੀਨੀਅਰ ਭਾਖੜਾ ਡੈਮ ਦਫ਼ਤਰ ਮੂਹਰੇ ਭਾਖੜਾ ਮਜ਼ਦੂਰ ਸੰਘ ਇੰਟਕ ਅਤੇ ਸਾਂਝਾ ਮੋਰਚਾ ਵਲੋਂ ਰੋਸ ਪ੍ਰਦਰਸ਼ਨ

ਨੰਗਲ, 29 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਮਜ਼ਦੂਰ ਸੰਘ, ਇੰਟਕ ਅਤੇ ਸਾਂਝਾ ਮੋਰਚਾ ਦੇ ਨੇਤਾਵਾਂ ਨੇ ਅੱਜ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਚੀਫ਼ ਇੰਜੀਨੀਅਰ ਭਾਖੜਾ ਡੈਮ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ | ਜਿਸ ਵਿਚ ਸੰਸਥਾ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕਿ ਬੀ. ਬੀ. ਐਮ. ਬੀ. ਦੇ ਅਧਿਕਾਰੀ ਆਪਣੇ ਅਤੇ ਕਰਮਚਾਰੀਆਂ ਲਈ ਵੱਖਰੇ-ਵੱਖਰੇ ਮਾਪਦੰਡ ਅਪਨਾਉਂਦੇ ਹਨ | ਆਗੂਆਂ ਨੇ ਕਿਹਾ ਕਿ ਵਿਭਾਗ ਅੰਦਰ ਐਨ. ਓ. ਸੀ ਦੀ ਪ੍ਰਕਿਰਿਆ ਨੂੰ ਚੁਣੌਤੀ ਦੇ ਕੇ ਕਾਨੂੰਨ ਅਤੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ | ਇੱਥੇ ਬਹੁਤ ਸਾਰੇ ਅਧਿਕਾਰੀ ਹੋਰ ਰਾਜ ਸ਼ੇਅਰਕੋਟੇ ਦੇ ਵਿਰੁੱਧ ਆਪਣੇ ਅਹੁਦਿਆਂ 'ਤੇ ਬੈਠੇ ਹਨ ਪਰ ਜਦੋਂ ਬੀ. ਬੀ. ਐਮ. ਬੀ ਦੇ ਕਰਮਚਾਰੀ ਕਿਸੇ ਵੀ ਅਜਿਹੀ ਪੋਸਟ 'ਤੇ ਸ਼ੇਅਰ ਕੋਟੇ ਦੇ ਵਿਰੁੱਧ ਐਨ. ਓ. ਸੀ ਲਿਆਉਂਦੇ ਹਨ ਤਾਂ ਅਧਿਕਾਰੀ ਅਤੇ ਕੁੱਝ ਇਨ੍ਹਾਂ ਦੇ ਪਿਛਲੱਗੁ ਯੂਨੀਅਨਾਂ ਦੇ ਆਗੂ ਕਰਮਚਾਰੀਆਂ ਦੀ ਤਰੱਕੀ ਨੂੰ ਰੱਦ ਕਰਵਾਉਣ ਲਈ ਜੁੱਟ ਜਾਂਦੇ ਹਨ | ਜਿਸ ਵਿਚ ਵਿਸ਼ੇਸ਼ ਸਕੱਤਰ ਬੀਬੀਐਮਬੀ, ਚੀਫ਼ ਇੰਜੀਨੀਅਰ ਭਾਖੜਾ ਡੈਮ ਇਨ੍ਹਾਂ ਦਾ ਪੂਰਾ ਪੂਰਾ ਸਾਥ ਦੇ ਰਿਹਾ ਹੈ | ਕਰਮਚਾਰੀਆਂ 'ਤੇ ਨਾਦਰ ਸ਼ਾਹੀ ਫ਼ਰਮਾਨ ਲਗਾਏ ਜਾ ਰਹੇ ਹਨ, ਜਿਸ ਦਾ ਯੂਨੀਅਨ ਸਖ਼ਤ ਵਿਰੋਧ ਕਰਦੀ ਹੈ | ਸੰਗਠਨ ਨੇ ਮੰਗ ਕੀਤੀ ਹੈ ਕਿ ਕੇਂਦਰੀ ਸਰਕਾਰ ਦਾ ਵਿਜੀਲੈਂਸ ਵਿਭਾਗ, ਬੀ. ਬੀ. ਐਮ. ਬੀ. ਦੇ ਵਿਜੀਲੈਂਸ ਵਿਭਾਗ 'ਤੇ ਪੂਰੀ ਨਿਗਰਾਨੀ ਰੱਖੇ ਤਾਂ ਜੋ ਬੀ. ਬੀ. ਐਮ. ਬੀ. ਵਿਚ ਹੋਏ ਕੰਮਾਂ ਕਾਰਜਾਂ ਦੀ ਸਮੀਖਿਆ ਕੀਤੀ ਜਾਏ ਜੇ ਬੋਰਡ ਦੇ ਉੱਚ ਅਧਿਕਾਰੀ ਆਪਣੇ ਰਵੱਈਏ ਨੂੰ ਇਸੇ ਤਰ੍ਹਾਂ ਰੱਖਦੇ ਹਨ ਤਾਂ ਆਉਣ ਵਾਲੇ ਦਿਨਾਂ ਵਿਚ ਇੱਕ ਵੱਡਾ ਸੰਘਰਸ਼ ਵੀ ਕੀਤਾ ਜਾਵੇਗਾ | ਇਸ ਮੌਕੇ ਨੰਗਲ ਭਾਖੜਾ ਮਜ਼ਦੂਰ ਸੰਘ ਆਈ.ਐਨ.ਟੀ.ਯੂ.ਸੀ ਅਤੇ ਸਾਂਝਾ ਮੋਰਚਾ ਦੇ ਪ੍ਰਧਾਨ ਸੁਖਦੇਵ ਸਿੰਘ, ਨਰੇਸ਼ ਕੁਮਾਰ ਲਾਲ, ਸਤਨਾਮ ਸਿੰਘ, ਹਰਪਾਲ ਸਿੰਘ ਰਾਣਾ, ਵਿਨੋਦ ਕੁਮਾਰ ਰਾਣਾ, ਸ਼ਮਸ਼ੇਰ ਸਿੰਘ, ਪਰਮਜੀਤ ਰਾਣਾ, ਅਸ਼ੋਕ ਅੰਗਗੀਸ਼, ਗੋਪਾਲ ਸ਼ਰਮਾ, ਰਿਮਲ ਦਾਸ, ਬਲਵੀਰ ਸੰਘੇਲੀਆ, ਸ਼ਿਵ ਕੁਮਾਰ, ਸੰਦੀਪ ਗੁਲਾਟੀ, ਰਣਵੀਰ ਪਟੀਲ, ਗੋਪਾਲ ਕਿ੍ਸ਼ਨ, ਵਿਵੇਕ ਸ਼ਰਮਾ, ਹਰਨੇਕ, ਸੰਜੇ ਕੁਮਾਰ, ਨਵੀਨ ਚੰਦਰ, ਕੇਸਰੀ ਲਾਲ, ਨਵਨੀਤ, ਸ਼੍ਰੀ ਨਿਵਾਸ ਮਹੇਤਾ, ਜਸਪਾਲ, ਨਰਿੰਦਰ ਪ੍ਰਭਾਕਰ, ਰਣਵੀਰ ਰਾਣਾ, ਜਤਿੰਦਰ ਸ਼ੁਕਲਾ, ਕਮਲ ਸੇਨ, ਮਨੋਜ ਕੁਮਾਰ, ਮੋਹਨ ਲਾਲ, ਰਾਮਪਾਲ ਆਦਿ ਆਗੂ ਮੌਜੂਦ ਸਨ |

ਘਨੌਲੀ ਤੋਂ ਲੋਦੀਮਾਜਰਾ ਤੱਕ ਦੀ ਟੁੱਟੀ ਸੜਕ ਬਣਾਉਣ ਲਈ ਅਣਮਿੱਥੇ ਸਮੇਂ ਲਈ ਧਰਨਾ ਜਾਰੀ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਘਨੌਲੀ ਤੋਂ ਲੋਦੀਮਾਜਰਾ ਤੱਕ (ਵਾਇਆ ਨੂੰ ਹੋਂ, ਲੋਹਗੜ੍ਹ ਫਿੱਡੇ) ਦੀ ਪਿਛਲੇ 7 ਸਾਲਾਂ ਤੋਂ ਤਰਸਯੋਗ ਹਾਲਤ ਵਿਚ ਸੜਕ ਨੂੰ ਠੀਕ ਕਰਨ ਦੀ ਮੰਗ ਨੂੰ ਲੈ ਕੇ ਇਲਾਕਾ ਸੰਘਰਸ਼ ਕਮੇਟੀ ਵਲੋਂ ਲੋਕ ਨਿਰਮਾਣ ਵਿਭਾਗ ਦਫ਼ਤਰ ਮੂਹਰੇ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨ ਐਸੋਸੀਏਸ਼ਨ ਵਲੋਂ 8 ਅਕਤੂਬਰ ਨੂੰ ਰੋਪੜ ਵਿਖੇ ਧਰਨਾ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਪਾਵਰਕਾਮ ਦੀ ਪੈਨਸ਼ਨ ਐਸੋਸੀਏਸ਼ਨ ਪੰਜਾਬ ਅਤੇ ਰੋਪੜ ਸਰਕਲ ਯੂਨਿਟ ਵਲੋਂ ਕੀਤੇ ਫ਼ੈਸਲੇ ਅਨੁਸਾਰ ਸਰਕਲ ਰੋਪੜ ਦੀਆਂ ਵੱਖ-ਵੱਖ ਡਵੀਜ਼ਨਾਂ ਅੱਗੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਅਤੇ ਕੇਂਦਰ ਸਰਕਾਰ, ਪੰਜਾਬ ਸਰਕਾਰ, ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਰੂਪਨਗਰ ਵਲੋਂ ਲੜੀਵਾਰ ਭੁੱਖ ਹੜਤਾਲ ਜਾਰੀ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਅਤੇ ਯੂ. ਟੀ. ਮੁਲਾਜ਼ਮ ਸਾਂਝਾ ਮੰਚ ਅਤੇ ਪੈਨਸ਼ਨਰ, ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਰੂਪਨਗਰ ਦੇ ਗੇਟ ਸਾਹਮਣੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ 15 ਸਾਥੀ ਭੁੱਖ ਹੜਤਾਲ 'ਤੇ ਬਿਠਾਏ ਗਏ | ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਕਾਰਨ 3 ਮੌਤਾਂ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਅੱਜ 11 ਜਣੇ ਕੋਰੋਨਾ ਤੋਂ ਪੀੜਤ ਹੋ ਗਏ ਹਨ ਜਦੋਂ ਕਿ ਮੋਰਿੰਡਾ ਦੀ 58 ਸਾਲਾਂ ਮਹਿਲਾ ਸਮੇਤ ਸ੍ਰੀ ਅਨੰਦਪੁਰ ਸਾਹਿਬ ਦੇ 64 ਸਾਲਾਂ ਬਜ਼ੁਰਗ ਅਤੇ ਇੱਕ 55 ਸਾਲਾਂ ਨੰਗਲ ਅਬਿਆਣਾ ਦੇ ਵਿਅਕਤੀ ਦੀ ਮੌਤ ਹੋ ਗਈ ...

ਪੂਰੀ ਖ਼ਬਰ »

-ਮਾਮਲਾ ਨਾਜਾਇਜ਼ ਖਣਨ ਦਾ- 3 ਅਣਪਛਾਤੇ ਟਿੱਪਰ ਮਾਲਕਾਂ ਤੇ ਪੋਕਲਾਈਨ ਮਸ਼ੀਨ ਮਾਲਕ ਵਿਰੁੱਧ ਮਾਮਲਾ ਦਰਜ

ਨੂਰਪੁਰ ਬੇਦੀ, 29 ਸਤੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਪੁਲਿਸ ਵਲੋਂ ਸਵਾਂ ਨਦੀ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਦੇ ਖ਼ਿਲਾਫ਼ ਤਿੰਨ ਟਿੱਪਰ ਅਤੇ ਇੱਕ ਪੋਕਲਾਈਨ ਮਸ਼ੀਨ ਦੇ ਅਣਪਛਾਤੇ ਮਾਲਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ 2 ਅਕਤੂਬਰ ਨੂੰ ਫੂਕੇ ਜਾਣਗੇ ਪੁਤਲੇ

ਮੋਰਿੰਡਾ, 29 ਸਤੰਬਰ (ਕੰਗ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਰਾਂ ਦੇ ਦਿਸ਼ਾ-ਨਿਰਦੇਸ਼ ਤਹਿਤ 2 ਅਕਤੂਬਰ ਨੂੰ ਰੋਸ ਵਜੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ...

ਪੂਰੀ ਖ਼ਬਰ »

ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਨੇ ਅਰਜ਼ੀਆਂ ਲੈਣ ਦੀ ਮਿਤੀ 15 ਅਕਤੂਬਰ ਤੱਕ ਵਧਾਈ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਸੈਣੀ ਭਵਨ ਰੂਪਨਗਰ ਵਲੋਂ ਪੇਸ਼ੇਵਰ ਤਕਨੀਕੀ ਵਿੱਦਿਅਕ ਸੰਸਥਾਵਾਂ 'ਚ ਸੈਸ਼ਨ ਸਾਲ 2020-21 ਦੌਰਾਨ ਦਾਖ਼ਲੇ ਲੈਣ ਵਾਲੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ...

ਪੂਰੀ ਖ਼ਬਰ »

ਪਹਿਲੀ ਅਕਤੂਬਰ ਨੂੰ 3 ਤਖ਼ਤ ਸਾਹਿਬਾਨ ਤੋਂ ਕਿਸਾਨ ਪੱਖੀ ਸੰਘਰਸ਼ ਦੀ ਹੋਵੇਗੀ ਸ਼ੁਰੂਆਤ-ਚੰਦੂਮਾਜਰਾ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਚੜ੍ਹਦੇ ਅਕਤੂਬਰ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਜਾਰੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਈਆਂ ਜਾ ਰਹੀਆਂ ਲੇਟ ਦਾਖਲਾ ਫ਼ੀਸਾਂ ਦਾ ਵਿਰੋਧ

ਮੋਰਿੰਡਾ, 29 ਸਤੰਬਰ (ਕੰਗ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਚੱਲ ਰਹੇ ਮੋਰਿੰਡਾ ਇਲਾਕੇ ਦੇ ਕਾਲਜਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਯੂਨੀਵਰਸਿਟੀ ਦੁਆਰਾ ਵਸੂਲੀਆਂ ਜਾ ਰਹੀਆਂ ਲੇਟ ਦਾਖਲਾ ਫ਼ੀਸਾਂ ਦਾ ਵਿਰੋਧ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 29 ਸਤੰਬਰ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਚੱਲ ਰਹੇ ਸੁੰਦਰੀਕਰਨ ਦੇ ਪ੍ਰਾਜੈਕਟ ਦਾ ਜਾਇਜ਼ਾ ਲਿਆ ਅਤੇ ਇਸ ਪ੍ਰਾਜੈਕਟ ਤਹਿਤ ਲੱਗਣ ਵਾਲੇ ਧੋਲਪੁਰੀ ਪੱਥਰ ਲਗਾਉਣ ਦੇ ਕੰਮ ਦੀ ...

ਪੂਰੀ ਖ਼ਬਰ »

ਢੇਰ ਵਿਖੇ ਨੌਜਵਾਨਾਂ ਨੂੰ ਭਰਤੀ ਦੇ ਲਈ ਮੁਫ਼ਤ ਸਿਖ਼ਲਾਈ ਦੇਣ ਦਾ ਸ਼ੁੱਭ ਆਰੰਭ ਕੀਤਾ

ਢੇਰ, 29 ਸਤੰਬਰ (ਸ਼ਿਵ ਕੁਮਾਰ ਕਾਲੀਆ)-ਅੱਜ ਪਿੰਡ ਢੇਰ ਵਿਖੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਰਦਾਰ ਰਤਨ ਸਿੰਘ ਢੇਰ ਯਾਦਗਾਰੀ ਸੰਸਥਾ ਦੇ ਸਹਿਯੋਗ ਨਾਲ ਨੌਜਵਾਨਾਂ ਲਈ ਭਰਤੀ ਤੇ ਸਿਹਤ ਸਬੰਧੀ ਮੁਫ਼ਤ ਸਿਖ਼ਲਾਈ ਦੇਣ ਦਾ ਸ਼ੁੱਭ ਆਰੰਭ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਇਲਾਕੇ ਦੇ ਨਾਲ-ਨਾਲ ਬੇਲਿਆਂ ਦੇ ਲੋਕਾਂ ਲਈ ਵੀ ਵਰਦਾਨ ਸਾਬਤ ਹੋਵੇਗਾ ਪਿੰਡ ਮਹੈਣ ਵਿਖੇ ਬਣਾਇਆ ਜਾ ਰਿਹਾ ਸਰਕਾਰੀ ਕਾਲਜ

ਢੇਰ, 29 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਰਕਾਰ ਵਲੋਂ ਪਿੰਡ ਮਹੈਣ ਵਿਖੇ ਬਣਾਇਆ ਜਾ ਰਿਹਾ ਲੜਕੀਆਂ ਦਾ ਸਰਕਾਰੀ ਕਾਲਜ ਇਲਾਕੇ ਦੇ ਦਰਜਨਾਂ ਹੀ ਪਿੰਡਾਂ ਦੇ ਨਾਲ-ਨਾਲ ਬੇਲਿਆ ਦੇ ਲੋਕਾਂ ਲਈ ਵੀ ਵਰਦਾਨ ਸਾਬਤ ਹੋਵੇਗਾ | ਪਿੰਡ ਮਹੈਣ ਜੋ ਕਿ ਨੰਗਲ-ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਵਰਕਰ ਯੂਨੀਅਨ ਨੇ ਮਸ਼ਾਲਾਂ ਜਲਾ ਕੇ ਸ਼ਹੀਦ-ਏ-ਆਜ਼ਮ ਨੂੰ ਦਿੱਤੀ ਸ਼ਰਧਾਂਜਲੀ

ਨੰਗਲ, 29 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ ਵਰਕਰ ਯੂਨੀਅਨ ਵਲੋਂ ਪ੍ਰਧਾਨ ਰਾਮ ਕੁਮਾਰ ਦੀ ਪ੍ਰਧਾਨਗੀ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਮਸ਼ਾਲਾਂ ਜਗਾ ਕੇ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ 'ਤੇ ਖ਼ੂਨਦਾਨ ਕੈਂਪ ਲਗਾਇਆ

ਨੂਰਪੁਰ ਬੇਦੀ, 29 ਸਤੰਬਰ (ਵਿੰਦਰਪਾਲ ਝਾਂਡੀਆਂ)-ਉੱਤਰੀ ਭਾਰਤ 'ਚ ਸਮਾਜ ਸੇਵੀ ਕਾਰਜ ਲਈ ਯਤਨਸ਼ੀਲ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਦੀ ਇਕਾਈ ਤਖ਼ਤਗੜ੍ਹ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ 'ਤੇ ਸ਼ਹੀਦ ਦੀ ਯਾਦ ਨੂੰ ਸਮਰਪਿਤ ਜ਼ਿਲ੍ਹਾ ਯੂਥ ਕਲੱਬ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਵਿਸ਼ੇਸ਼- ਡਾ. ਐੱਚ. ਐਨ. ਸ਼ਰਮਾ

ਸੇਵਾ ਮੁਕਤੀ 'ਤੇ ਵਿਸ਼ੇਸ਼-ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਡਾ. ਐੱਚ. ਐਨ. ਸ਼ਰਮਾ ਦਾ ਜਨਮ ਜਲੰਧਰ 'ਚ 16 ਸਤੰਬਰ 1960 ਨੂੰ ਪਿਤਾ ਬੀ. ਡੀ. ਸ਼ਰਮਾ (ਦੂਜੀ ਵਿਸ਼ਵ ਜੰਗ ਦੇ ਐਕਸ ਸਰਵਿਸਮੈਨ) ਦੇ ਘਰ ਮਾਤਾ ਸ੍ਰੀਮਤੀ ਰਾਮ ਦੇਵੀ ਦੀ ਕੁੱਖੋਂ ਹੋਇਆ | ਐਮ. ਬੀ. ਬੀ. ਐਸ. ਉਪਰੰਤ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬ) ਸਰਕਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 29 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ (ਬ) ਸਰਕਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਹਰਮੋਹਣ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੀ ਮੀਟਿੰਗ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਟਿੱਬੀ ਸਾਹਿਬ ਕਲਗ਼ੀਧਰ ਕੰਨਿਆ ਪਾਠਸ਼ਾਲਾ ਵਿਖੇ ਸ਼ਹਿਰੀ ਆਗੂਆਂ ਦੀ ਮੀਟਿੰਗ ਹੋਈ | ਜਿਸ ਵਿਚ ਪਾਰਟੀ ਦੇ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ 1 ਅਕਤੂਬਰ 2020 ਨੂੰ ਪਾਰਟੀ ਵਲੋਂ ਕਰਵਾਏ ਜਾ ਰਹੇ ਕਿਸਾਨ ...

ਪੂਰੀ ਖ਼ਬਰ »

ਮਾਈਕਰੋ ਕੰਟੇਨਮੈਂਟ ਜ਼ੋਨ ਮਹੱਲਾ ਫ਼ਤਹਿਗੜ੍ਹ ਸਾਹਿਬ ਵਿਚ ਕੋਰੋਨਾ ਦੀ ਟੈਸਟਿੰਗ ਜਾਰੀ

ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਐਸ. ਐਮ. ਓ ਡਾ. ਚਰਨਜੀਤ ਕੁਮਾਰ ਨੇ ਕੋਰੋਨਾ ਦੀ ਟੈਸਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਅਕਤੂਬਰ ਤੱਕ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨੇ ਗਏ ਮੁਹੱਲਾ ...

ਪੂਰੀ ਖ਼ਬਰ »

ਕਿਸਾਨਾਂ ਦੇ ਹਿਤਾਂ ਲਈ ਅਕਾਲੀ ਦਲ ਆਖ਼ਰੀ ਦਮ ਤੱਕ ਲੜਾਈ ਲੜੇਗਾ-ਡਾ. ਚੀਮਾ

ਨੂਰਪੁਰ ਬੇਦੀ, 29 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪਹਿਲੀ ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਤਿੰਨ ਤਖ਼ਤਾਂ ਤੋਂ ਰਾਜਪਾਲ ਭਵਨ ਚੰਡੀਗੜ੍ਹ ਲਈ ਸ਼ੁਰੂ ਕੀਤੇ ਜਾਣ ਵਾਲੇ ਕਿਸਾਨ ਮਾਰਚ ਨੂੰ ਲੈ ਕੇ ਅੱਜ ਡਾ. ਦਲਜੀਤ ਸਿੰਘ ਚੀਮਾ ਵਲੋਂ ਨੂਰਪੁਰ ਬੇਦੀ ...

ਪੂਰੀ ਖ਼ਬਰ »

ਲਾਪਤਾ ਟੈਕਸੀ ਚਾਲਕ ਰਤਨਪੁਰਾ ਦੇ ਨੌਜਵਾਨ ਦੀ ਲਾਸ਼ ਭਾਖੜਾ ਨਹਿਰ 'ਚੋਂ ਬਰਾਮਦ

ਘਨੌਲੀ, 29 ਸਤੰਬਰ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਰਤਨਪੁਰਾ ਦੇ ਟੈਕਸੀ ਚਾਲਕ ਦੀ ਲਾਸ਼ ਭਾਖੜਾ ਨਹਿਰ ਪਿੰਡ ਗਰੇਵਾਲ ਦੀ ਝਾਲ ਤੋਂ ਬਰਾਮਦ ਹੋ ਗਈ ਹੈ | ਇਸ ਸਬੰਧੀ ਘਨੌਲੀ ਚੌਕੀ ਦੇ ਇੰਚਾਰਜ ਰਾਹੁਲ ਸ਼ਰਮਾ ਨੇ ਦੱਸਿਆ ਕਿ ਰਤਨਪੁਰਾ ਦਾ ਨੌਜਵਾਨ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਸਹੋਟਾ 'ਚ ਸਿਹਤ ਵਿਭਾਗ ਨੇ ਕੋਰੋਨਾ ਦੀ ਕੀਤੀ ਟੈਸਟਿੰਗ

ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਕਰਨੈਲ ਸਿੰਘ)-ਨੇੜਲੇ ਪਿੰਡ ਸਹੋਟਾ ਵਿਖੇ ਟੈਸਟਿੰਗ ਦੀ ਮੁਹਿੰਮ ਸ਼ੁਰੂ ਕਰਨ ਉਪਰੰਤ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਮ ਪ੍ਰਕਾਸ਼ ਸਰੋਆ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਪੂਰੀ ਮਿਹਨਤ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਵਲੋਂ ਰੇਲ ਰੋਕੋ ਅੰਦੋਲਨ ਦੀ ਹਮਾਇਤ

ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਜੇ. ਐਸ. ਨਿੱਕੂਵਾਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਸੰਸਦ ਅੰਦਰ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਸ੍ਰੀ ਅਨੰਦਪੁਰ ਸਾਹਿਬ ਇਲਾਕੇ ਦੀਆਂ ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਭਲਕੇ ਇੱਕ ਅਕਤੂਬਰ ਨੂੰ ਕੀਤੇ ਜਾ ...

ਪੂਰੀ ਖ਼ਬਰ »

ਪੰਚਾਇਤਾਂ ਤੇ ਹੋਰ ਸੰਸਥਾਵਾਂ ਵਲੋਂ ਸਬ ਇੰਸਪੈਕਟਰ ਜਤਨ ਕਪੂਰ ਦਾ ਸਨਮਾਨ

ਨੂਰਪੁਰ ਬੇਦੀ, 29 ਸਤੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੀਆਂ ਪੰਚਾਇਤਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਲੋਂ ਨੂਰਪੁਰ ਬੇਦੀ ਤੋਂ ਤਬਦੀਲ ਹੋਏ ਐਸ. ਐੱਚ. ਓ ਸਬ ਇੰਸਪੈਕਟਰ ਜਤਨ ਕਪੂਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਸਾਂਝੇ ਸੰਘਰਸ਼ ਤੋਂ ਬਾਹਰ ਰਹਿ ਗਈਆਂ ਕਿਸਾਨ ਜਥੇਬੰਦੀਆਂ ਨੂੰ ਸ਼ਾਮਿਲ ਹੋਣ ਦੀ ਕੀਤੀ ਅਪੀਲ

ਨੂਰਪੁਰ ਬੇਦੀ, 29 ਸਤੰਬਰ (ਵਿੰਦਰਪਾਲ ਝਾਂਡੀਆਂ)-ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰ ਦੇ ਨਾਂਅ 'ਤੇ ਬਣਾਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ 'ਚ ਕਿਸਾਨ ਜਥੇਬੰਦੀਆਂ ਨੇ ਸਾਂਝਾ ਜ਼ਬਰਦਸਤ ਸੰਘਰਸ਼ ਆਰੰਭ ਕੀਤਾ ਹੋਇਆ ਹੈ ਤੇ ਪੰਜਾਬ ਵਿਚ ਵੀ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ ਮੈਗਾ ਰੁਜ਼ਗਾਰ ਮੇਲਾ ਲਗਾਇਆ

ਬੇਲਾ, 29 ਸਤੰਬਰ (ਮਨਜੀਤ ਸਿੰਘ ਸੈਣੀ)-ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ 6ਵਾਂ ਮੈਗਾ ਰੁਜ਼ਗਾਰ ਮੇਲਾ ਲਗਾਇਆ ਗਿਆ | ਇਸ ਮੌਕੇ ਚਰਨਜੀਤ ...

ਪੂਰੀ ਖ਼ਬਰ »

ਅਨਾਜ ਮੰਡੀ ਤਖ਼ਤਗੜ੍ਹ 'ਚ ਪਨਗਰੇਨ ਏਜੰਸੀ ਰਾਹੀਂ ਝੋਨੇ ਦੀ ਖ਼ਰੀਦ ਸ਼ੁਰੂ

ਨੂਰਪੁਰ ਬੇਦੀ, 29 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪਨਗਰੇਨ ਏਜੰਸੀ ਵਲੋਂ ਅਨਾਜ ਮੰਡੀ ਤਖਤਗੜ੍ਹ ਵਿਚ ਅੱਜ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਗਈ | ਇਸ ਮੌਕੇ ਝੋਨੇ ਦੀ 1888 ਰੁਪਏ ਕੀਮਤ 'ਤੇ ਬੋਲੀ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਚੀਮਾ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ 8 ਸਰਕਲਾਂ ਦੇ ਅਕਾਲੀ ਆਗੂਆਂ ਨਾਲ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮਾਤਾ ਨਾਨਕੀ ਨਿਵਾਸ ਵਿਖੇ ਇੱਕ ਅਕਤੂਬਰ ਨੂੰ ...

ਪੂਰੀ ਖ਼ਬਰ »

ਭਾਓਵਾਲ ਨਾਲ ਡਾਕਟਰ ਚੀਮਾ ਨੇ ਕੀਤਾ ਦੁੱਖ ਸਾਂਝਾ

ਨੂਰਪੁਰ ਬੇਦੀ, 29 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਯੂਥ ਅਕਾਲੀ ਦਲ ਪੰਜਾਬ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਭਾਓਵਾਲ ਦੇ ਜੀਜਾ ਗੁਰਨਾਮ ਸਿੰਘ ਦੀ ਮੌਤ 'ਤੇ ਦੁੱਖ ਸਾਂਝਾ ਕੀਤਾ | ਉਨ੍ਹਾਂ ਗੁਰਨਾਮ ਸਿੰਘ ਦੀ ...

ਪੂਰੀ ਖ਼ਬਰ »

ਕੌਾਸਲ ਦੇ ਸਫਾਈ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਕੌਾਸਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਕੁਰਾਲੀ, 29 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਨਗਰ ਕੌਾਸਲ ਦੇ ਸਫਾਈ ਮੁਲਾਜ਼ਮਾਂ ਨੇ ਅੱਜ ਕੌਾਸਲ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ | ਇਸ ਦੌਰਾਨ ਕੀਤੇ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਇਕ ਰੋਜ਼ਾ ਮਹਿਲਾ ਸਿਖ਼ਲਾਈ ਕੈਂਪ ਲਗਾਇਆ

ਕੁਰਾਲੀ, 29 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਡਿਪਟੀ ਡਾਇਰੈਕਟਰ ਡਾ. ਯਸ਼ਵੰਤ ਸਿੰਘ ਦੀ ਦੇਖ-ਰੇਖ ਹੇਠ ਅਤੇ ਇਫਕੋ ਦੇ ਸਹਿਯੋਗ ਨਾਲ ਰਾਸ਼ਟਰੀ ਪੋਸ਼ਣ ਮਾਂਹ ਦਿਵਸ ਮੌਕੇ ਇਕ ਰੋਜ਼ਾ ਮਹਿਲਾ ਸਿਖ਼ਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਵਲੋਂ ਅਤਿ-ਆਧੁਨਿਕ ਹਾਰਟ ਫੇਲੀਅਰ ਕਲੀਨਿਕ ਤੇ ਹਾਰਟ ਟਰਾਂਸਪਲਾਂਟ ਸੇਵਾ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-'ਵਿਸ਼ਵ ਹਾਰਟ ਦਿਵਸ' ਮੌਕੇ ਕਾਰਡਿਓਵਸਕੂਲਰ ਡਵੀਜ਼ਨ ਫੋਰਟਿਸ ਹਸਪਤਾਲ ਮੁਹਾਲੀ ਵਲੋਂ ਅਤਿ-ਆਧੁਨਿਕ ਹਾਰਟ ਫੇਲੀਅਰ ਤੇ ਹਾਰਟ ਟਰਾਂਸਪਲਾਂਟ ਸੇਵਾ ਦੀ ਸ਼ਰੂਆਤ ਕੀਤੀ ਗਈ | ਇਹ ਕਲੀਨਿਕ ਹਾਰਟ ਫੇਲ੍ਹ ਹੋਣ ਦੀ ਸਮੱਸਿਆ ਤੋਂ ...

ਪੂਰੀ ਖ਼ਬਰ »

ਹੈਂਡਰਸਨ ਜੁਬਲੀ ਸਕੂਲ ਦੇ ਇਮਤਿਹਾਨ ਉਪਰੰਤ ਵਾਇਰਲ ਹੋਈ ਵੀਡੀਓ ਦੀ ਜਾਂਚ ਕੀਤੀ ਜਾਵੇ : ਦਾਊਾ

ਖਰੜ, 29 ਸਤੰਬਰ (ਜੰਡਪੁਰੀ)-ਖਰੜ ਦੇ ਹੈਂਡਰਸਨ ਜੁਬਲੀ ਸੀਨੀਅਰ ਸੈਕੰਡਰੀ ਸਕੂਲ ਦੇ ਆਨਲਾਈਨ ਇਮਤਿਹਾਨਾਂ ਉਪਰੰਤ ਵਾਇਰਲ ਹੋਈ ਅਸ਼ਲੀਲ ਵੀਡੀਓ ਦੀ ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਦਾਊਾ ਨੇ ਜਾਂਚ ਦੀ ਮੰਗ ਕੀਤੀ ਹੈ | ਇਸ ਸਬੰਧੀ ਗੱਲਬਾਤ ...

ਪੂਰੀ ਖ਼ਬਰ »

ਇਪਟਾ ਦੇ ਕਾਰਕੁੰਨਾਂ ਨੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ ਦੁਹਰਾਇਆ ਐੱਸ. ਏ. ਐੱਸ. ਨਗਰ, 29 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਇਪਟਾ ਪੰਜਾਬ ਦੇ ਕਾਰਕੁੰਨਾਂ ਨੇ ਚੜ੍ਹਦੀ ਉਮਰੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਾ ਵਾਰਨ ਵਾਲੇ ਸ਼ਹੀਦ-ਏ-ਆਜ਼ਮ ਸ. ਭਗਤ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਡਾਕਟਰ, ਫਾਰਮਾਸਿਸਟ ਅਤੇ ਹੋਰ ਭਾਜਪਾ 'ਚ ਸ਼ਾਮਿਲ

ਖਰੜ, 29 ਸਤੰਬਰ (ਜੰਡਪੁਰੀ)-ਡਾ. ਸੁਨੀਲ ਕੁਮਾਰ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ 'ਚ ਡਾਕਟਰ, ਫਾਰਮਾਸਿਸਟ ਅਤੇ ਪੈਰਾ ਮੈਡੀਕਲ ਸੇਵਾਵਾਂ ਦੇਣ ਵਾਲੇ ਭਾਜਪਾ ਵਿਚ ਸ਼ਾਮਿਲ ਹੋਏ, ਜਿਨ੍ਹਾਂ ਦਾ ਜ਼ਿਲ੍ਹਾ ਜਨਰਲ ਸਕੱਤਰ ਭਾਜਪਾ ਮੁਹਾਲੀ ਨਰਿੰਦਰ ਸਿੰਘ ਰਾਣਾ ਅਤੇ ਮੰਡਲ ...

ਪੂਰੀ ਖ਼ਬਰ »

ਰਾਸਾ (ਯੂ. ਕੇ.) ਦਾ ਵਫ਼ਦ ਸਿੱਖਿਆ ਬੋਰਡ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 29 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮਾਨਤਾ ਪ੍ਰਾਪਤ ਅਤੇ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਯੂ. ਕੇ. ਦਾ ਵਫ਼ਦ ਐਸੋਸੀਏਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਯੂ. ਕੇ. ਦੀ ਅਗਵਾਈ ਵਿਚ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਅਤੇ ਵਾਈਸ ਚੇਅਰਮੈਨ ...

ਪੂਰੀ ਖ਼ਬਰ »

ਡਿੱਗੂ-ਡਿੱਗੂ ਕਰਦੇ ਬਿਜਲੀ ਦੇ ਟਰਾਂਸਫ਼ਾਰਮਰ ਨਾਲ ਕਿਸੇ ਸਮੇਂ ਵੀ ਵਾਪਰ ਸਕਦੈ ਕੋਈ ਭਿਆਨਕ ਹਾਦਸਾ

ਮਾਜਰੀ, 29 ਸਤੰਬਰ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਪਿੰਡ ਖਿਜ਼ਰਾਬਾਦ ਵਿਖੇ ਬਿਜਲੀ ਸਪਲਾਈ ਲਈ ਲੱਗੇ ਖੰਭੇ 'ਤੇ ਟਰਾਂਸਫਾਰਮਰ ਡਿਗੂ-ਡਿਗੂ ਕਰ ਰਹੇ ਹਨ, ਜਿਸ ਕਰਕੇ ਕਿਸੇ ਵੀ ਸਮੇਂ ਕੋਈ ਭਿਆਨਕ ਹਾਦਸਾ ਵਾਪਰ ਸਕਦਾ ਹੈ, ਪਰ ਬਿਜਲੀ ਵਿਭਾਗ ਦੇ ਕਰਮਚਾਰੀ/ ਅਧਿਕਾਰੀ ਇਸ ...

ਪੂਰੀ ਖ਼ਬਰ »

ਬਲਾਕ ਮਾਜਰੀ ਖੇਤਰ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਦੇ ਮਸਲੇ ਨੂੰ ਲੈ ਕੇ ਮੁਹਤਬਰਾਂ ਵਲੋਂ ਡੀ. ਸੀ. ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਬਲਾਕ ਮਾਜਰੀ ਅਧੀਨ ਪੈਂਦੇ ਖੇਤਰ ਅੰਦਰ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਨਨ ਨਾਲ ਖੇਤਰ ਦੇ ਕੁਝ ਮੋਹਤਬਰਾਂ ਵਲੋਂ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਮੁਹਤਬਰਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀ ਪੇਟੀ ਬਰਾਮਦ

ਐੱਸ. ਏ. ਐੱਸ. ਨਗਰ, 29 ਸਤੰਬਰ (ਜੱਸੀ)-ਐਕਸਾਈਜ਼ ਵਿਭਾਗ ਮੁਹਾਲੀ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਆਬਕਾਰੀ ਵਿਭਾਗ ਦੀ ਇੰਸਪੈਕਟਰ ਸੁਨੀਤਾ ਸਿੰਘ ਦੀ ਅਗਵਾਈ ਹੇਠ ਵਾਈ. ਪੀ. ਐਸ. ਚੌਕ ਮੁਹਾਲੀ ਵਿਖੇ ਕੀਤੀ ਨਾਕਾਬੰਦੀ ਦੌਰਾਨ ਇਕ ਕਾਰ ਚਾਲਕ ਨੂੰ ...

ਪੂਰੀ ਖ਼ਬਰ »

ਮਿਹਨਤ ਕਰ ਕੇ ਵਧੀਆ ਗੁਜ਼ਾਰਾ ਚਲਾ ਰਿਹੈ ਚਤਾਮਲੇ ਦਾ ਇੱਕ ਪਰਿਵਾਰ

ਮੋਰਿੰਡਾ, 29 ਸਤੰਬਰ (ਕੰਗ)-ਪਿੰਡ ਚਤਾਮਲੇ ਦਾ ਇੱਕ ਮਿਹਨਤੀ ਪਰਿਵਾਰ ਇਲਾਕੇ ਲਈ ਮਿਸਾਲ ਬਣਦਾ ਜਾ ਰਿਹਾ ਹੈ, ਕਿਉਂਕਿ ਪਰਿਵਾਰ ਦੇ ਸਾਰੇ ਮੈਂਬਰ ਮਿਲ-ਜੁਲ ਕੇ ਮਿਹਨਤ ਕਰਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਵੰਤ ਕੌਰ ਸਰਪੰਚ ਨੇ ਦੱਸਿਆ ਕਿ ਇਸ ਪਰਿਵਾਰ ਦੇ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਕਰਨ ਵਾਲਿਆਂ ਨੂੰ ਫਾਂਸੀ ਦੀ ਸਜ਼ਾ ਦੁਆਉਣ ਲਈ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

ਨੰਗਲ, 29 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਹਥਰਸ ਵਿਖੇ ਵਾਲਮੀਕਿ ਸਮਾਜ ਦੀ ਲੜਕੀ ਨਾਲ ਜਬਰ ਜਨਾਹ ਦੀ ਅਸੀਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਉਨ੍ਹਾਂ ਦਰਿੰਦਿਆਂ ਨੂੰ ਫਾਂਸੀ ਦੀ ਸਜ਼ਾ ...

ਪੂਰੀ ਖ਼ਬਰ »

ਮੇਜਰ ਸਿੰਘ ਪੁਰਖ਼ਾਲੀ ਨੂੰ ਅਨਾਜ ਮੰਡੀ ਰਾਮਪੁਰ-ਪੁਰਖਾਲੀ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

ਪੁਰਖਾਲੀ, 29 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਆੜ੍ਹਤੀ ਮੇਜਰ ਸਿੰਘ ਪੁਰਖਾਲੀ ਨੂੰ ਅਨਾਜ ਮੰਡੀ ਰਾਮਪੁਰ-ਪੁਰਖਾਲੀ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ | ਇਸ ਸਬੰਧੀ ਆੜ੍ਹਤੀ ਐਸੋਸੀਏਸ਼ਨ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਵਲੋਂ ਐਲਾਨ ਕੀਤਾ ...

ਪੂਰੀ ਖ਼ਬਰ »

ਬੱਲਮਗੜ੍ਹ ਮੰਦਵਾੜਾ ਦੀ ਨਦੀ 'ਚੋਂ ਰੇਤ ਦੀ ਨਾਜਾਇਜ਼ ਹੋ ਰਹੀ ਮਾਈਨਿੰਗ ਰੋਕਣ ਦੀ ਮੰਗ
ਮੁਫ਼ਤ ਦੀ ਰੇਤ ਚੁੱਕ ਕੇ ਮਹਿੰਗੇ ਭਾਅ ਕੀਤੀ ਜਾ ਰਹੀ ਹੈ ਸਪਲਾਈ

ਪੁਰਖਾਲੀ, 29 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਬੱਲਮਗੜ੍ਹ ਮੰਦਵਾੜਾ ਦੀ ਨਦੀ 'ਚੋਂ ਰੇਤ ਦੀ ਮਾਈਨਿੰਗ ਦਾ ਕੰਮ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ | ਜਾਣਕਾਰੀ ਅਨੁਸਾਰ ਇਸ ਨਦੀ 'ਚੋਂ ਪਿਛਲੇ ਲੰਬੇ ਸਮੇਂ ਤੋਂ ਰੇਤ ਦੀ ਮਾਈਨਿੰਗ ਕੀਤੀ ਜਾ ਰਹੀ ਹੈ | ਜਿਸ ਦੀ ਇਲਾਕੇ ਦੇ ...

ਪੂਰੀ ਖ਼ਬਰ »

ਬੱਲਮਗੜ੍ਹ ਮੰਦਵਾੜਾ ਦੀ ਨਦੀ 'ਚੋਂ ਰੇਤ ਦੀ ਨਾਜਾਇਜ਼ ਹੋ ਰਹੀ ਮਾਈਨਿੰਗ ਰੋਕਣ ਦੀ ਮੰਗ

ਪੁਰਖਾਲੀ, 29 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਬੱਲਮਗੜ੍ਹ ਮੰਦਵਾੜਾ ਦੀ ਨਦੀ 'ਚੋਂ ਰੇਤ ਦੀ ਮਾਈਨਿੰਗ ਦਾ ਕੰਮ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ | ਜਾਣਕਾਰੀ ਅਨੁਸਾਰ ਇਸ ਨਦੀ 'ਚੋਂ ਪਿਛਲੇ ਲੰਬੇ ਸਮੇਂ ਤੋਂ ਰੇਤ ਦੀ ਮਾਈਨਿੰਗ ਕੀਤੀ ਜਾ ਰਹੀ ਹੈ | ਜਿਸ ਦੀ ਇਲਾਕੇ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX