ਤਾਜਾ ਖ਼ਬਰਾਂ


ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  22 minutes ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  34 minutes ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਸਵੇਰੇ 11 ਵਜੇ ਤੱਕ 22.12 ਫ਼ੀਸਦੀ ਵੋਟਿੰਗ
. . .  38 minutes ago
ਰਾਵੀ ਦਰਿਆ 'ਚ ਰੁੜ੍ਹ ਕੇ ਆਉਂਦੀ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
. . .  39 minutes ago
ਗੱਗੋਮਾਹਲ/ਅਜਨਾਲਾ, 28 ਨਵੰਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ-ਪਾਕਿ ਸਰਹੱਦ ਦੇ ਨਾਲ ਵਗਦੇ ਰਾਵੀ ਦਰਿਆ 'ਚ ਰੁੜ੍ਹ ਕੇ ਆ ਰਹੀ ਕਰੋੜਾਂ ਰੁਪਏ ਦੀ ਹੈਰੋਇਨ ਬੀ. ਐਸ. ਐਫ...
ਅਹਿਮਦਾਬਾਦ 'ਚ ਜਾਇਡਸ ਬਾਇਓਟੈਕ ਪਾਰਕ ਦਾ ਦੌਰਾ ਕਰਕੇ ਲਈ ਸਵਦੇਸ਼ੀ ਕੋਰੋਨਾ ਵੈਕਸੀਨ ਦੀ ਜਾਣਕਾਰੀ- ਮੋਦੀ
. . .  about 1 hour ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਅਹਿਮਦਾਬਾਦ ਵਿਖੇ ਸਥਿਤ ਬਾਇਓਟੈਕ ਪਾਰਕ ਦਾ ਦੌਰਾ ਕੀਤਾ ਗਿਆ, ਜਿੱਥੇ ਕਿ ਕੋਰੋਨਾ ਵੈਕਸੀਨ ਨੂੰ ਤਿਆਰ ਕੀਤਾ ਜਾ ਰਿਹਾ ਹੈ। ਜਾਇਡਸ...
ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ, ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਅਤੇ ਸਿੱਖ ਸੰਗਤਾਂ ਵਲੋਂ...
ਖ਼ਾਲਸਾ ਸੰਸਥਾਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)‐ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ 'ਚ ਸ੍ਰੀ...
ਪ੍ਰਧਾਨ ਮੰਤਰੀ ਮੋਦੀ ਦੇ ਹੰਕਾਰ ਨੇ ਕਿਸਾਨ ਦੇ ਵਿਰੁੱਧ ਖੜ੍ਹਾ ਕੀਤਾ ਜਵਾਨ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਫ਼ੌਜ ਦੀ ਵਰਤੋਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ 'ਜੈ ਜਵਾਨ ਜੈ ਕਿਸਾਨ' ਨਾਅਰੇ ਦੀ...
ਗੁਰਪੁਰਬ ਵਾਲੇ ਦਿਨ ਸਮੁੱਚੀ ਕੌਮ ਕਿਸਾਨਾਂ ਦੇ ਹੱਕ 'ਚ ਕਰੇ ਅਰਦਾਸ- ਜਥੇਦਾਰ ਅਕਾਲ ਤਖ਼ਤ
. . .  about 1 hour ago
ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਪੁਲਿਸ ਵਲੋਂ ਕਿਸਾਨ ਆਗੂਆਂ ਅਤੇ ਵਾਟਰ...
ਸੀ. ਬੀ. ਆਈ. ਵਲੋਂ ਤਿੰਨ ਸੂਬਿਆਂ 'ਚ 40 ਥਾਵਾਂ 'ਤੇ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਕਥਿਤ ਕੋਲਾ ਮਾਫ਼ੀਆ ਅਤੇ ਰਿਸ਼ਵਤਖ਼ੋਰੀ ਦੇ ਮਾਮਲਿਆਂ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਅੱਜ ਸੀ. ਬੀ. ਆਈ. ਵਲੋਂ ਪੱਛਮੀ ਬੰਗਾਲ ਸਣੇ ਤਿੰਨ ਸੂਬਿਆਂ...
ਸਿੰਘੂ ਬਾਰਡਰ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ
. . .  about 2 hours ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਦਿੱਲੀ ਸਰਹੱਦ 'ਤੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨੀ ਧਰਨੇ ਕਾਰਨ ਜੀ. ਟੀ. ਰੋਡ 'ਤੇ ਮੀਲਾਂ ਲੰਬੇ ਜਾਮ ਲੱਗੇ ਗਏ ਹਨ...
ਉਗਰਾਹਾਂ ਯੂਨੀਅਨ ਵਲੋਂ ਬੁਰਾਰੀ ਦੇ ਨਿਰੰਕਾਰੀ ਮੈਦਾਨ 'ਚ ਜਾਣ ਤੋਂ ਇਨਕਾਰ
. . .  about 2 hours ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਖਨੌਰੀ ਅਤੇ ਡੱਬਵਾਲੀ ਤੋਂ ਚੱਲੇ ਕਾਫ਼ਲੇ ਅੱਜ ਸਵੇਰੇ ਜੀਂਦ ਤੋਂ ਰੋਹਤਕ ਰਾਹੀਂ ਹੋ ਕੇ ਦਿੱਲੀ ਨੂੰ ਚੱਲ ਪਏ ਹਨ। ਯੂਨੀਅਨ ਦੇ...
ਕਿਸਾਨਾਂ ਦਾ ਹਾਲ ਪੁੱਛਣ ਲਈ ਕਾਫ਼ਲੇ 'ਚ ਪਹੁੰਚੇ ਕੈਬਨਿਟ ਮੰਤਰੀ ਸਿੰਗਲਾ
. . .  about 2 hours ago
ਦਿੱਲੀ ਚੱਲੋ ਅੰਦੋਲਨ, 28 ਨਵੰਬਰ- ਕਿਸਾਨਾਂ ਨੂੰ ਹਿਮਾਇਤ ਦੇਣ ਲਈ ਪੰਜਾਬ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਕਿਸਾਨਾਂ ਦੇ ਸੰਘਰਸ਼ 'ਚ ਪਹੁੰਚ ਚੁੱਕੇ ਹਨ। ਇਸ ਦੌਰਾਨ...
ਮੁੜ ਨਾਨੀ ਬਣੀ ਹੇਮਾ ਮਾਲਿਨੀ, ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਦਿੱਤਾ ਜਨਮ
. . .  about 2 hours ago
ਮੁੰਬਈ, 28 ਨਵੰਬਰ (ਇੰਦਰਮੋਹਨ ਪੰਨੂੰ)- ਹੇਮਾ ਮਾਲਿਨੀ ਇਕ ਵਾਰ ਫਿਰ 72 ਸਾਲ ਦੀ ਉਮਰ 'ਚ ਨਾਨੀ ਬਣ ਗਈ ਹੈ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ...
'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਉੱਤਰ ਪ੍ਰਦੇਸ਼ ਦੀ ਰਾਜਪਾਲ ਨੇ ਦਿੱਤੀ ਮਨਜ਼ੂਰੀ
. . .  about 3 hours ago
ਲਖਨਊ, 28 ਨਵੰਬਰ- ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ 'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਮਨਜ਼ੂਰੀ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  about 3 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  1 minute ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  about 3 hours ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 4 hours ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 5 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 6 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਕਿਰਤੀ ਕਿਸਾਨ ਯੂਨੀਅਨ ਵਲੋਂ ਰਿਲਾਇੰਸ ਪੰਪ ਸਾਦਿਕ ਦੇ ਬਾਈਕਾਟ ਸਬੰਧੀ ਧਰਨਾ

ਸਾਦਿਕ, 29 ਸਤੰਬਰ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)-ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਰਿਲਾਇੰਸ ਪੰਪ ਸਾਦਿਕ ਅੱਗੇ ਇਕੱਠੇ ਹੋ ਕੇ ਲੋਕਾਂ ਨੂੰ ਇਸ ਪੰਪ ਤੋਂ ਤੇਲ ਨਾ ਪਵਾਉਣ ਦੀ ਅਪੀਲ ਕੀਤੀ ਗਈ ਅਤੇ ਨਾਲ ਹੀ ਇਸ ਕੰਪਨੀ ਦੇ ਸਿਮ ਬੰਦ ਕਰਨ ਅਤੇ ਇਸ ਦੇ ਸਟੋਰਾਂ ਦਾ ਬਾਈਕਾਟ ਕਰਨ ਲਈ ਵੀ ਆਖਿਆ ਗਿਆ | ਰਿਲਾਇੰਸ ਪੰਪ ਅੱਗੇ ਬੈਠੇ ਕਿਸਾਨ ਆਗੂ ਗੁਰਜੋਤ ਸਿੰਘ ਡੋਡ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਕਰਨ ਦੇ ਬਾਵਜੂਦ ਕਿਸਾਨ ਵਿਰੋਧੀ ਬਿੱਲ ਪਾਸ ਕਰ ਦਿੱਤੇ ਹਨ | ਇਸ ਦੇ ਰੋਸ ਵਜੋਂ ਅੱਜ ਰਿਲਾਇੰਸ ਦੇ ਬਾਈਕਾਟ ਦਾ ਸੱਦਾ ਦਿੱਤਾ ਗਿਆ ਹੈ, ਕਿਉਂਕਿ ਮੋਦੀ ਸਰਕਾਰ ਸਭ ਕੁਝ ਰਿਲਾਇੰਸ ਦੇ ਇਸ਼ਾਰਿਆਂ 'ਤੇ ਹੀ ਕਰ ਰਹੀ ਹੈ | ਉਨ੍ਹਾਂ ਨੇ ਪੰਜਾਬ ਦੇ ਸਾਰੇ ਲੋਕਾਂ ਨੂੰ ਰਿਲਾਇੰਸ ਦੇ ਪ੍ਰੋਡੈਕਟਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਇਹ ਗੱਲ ਘਰ ਘਰ ਪਹੁੰਚਾਈ ਜਾਵੇਗੀ | ਆਗੂਆਂ ਨੇ ਕਿਹਾ ਕਿ ਜਦ ਤੱਕ ਕਿਸਾਨ ਵਿਰੋਧੀ ਬਿੱਲ ਵਾਪਸ ਨਹੀਂ ਹੁੰਦੇ ਇਹ ਬਾਈਕਾਟ ਤਦ ਤੱਕ ਜਾਰੀ ਰਹੇਗਾ | ਇਸ ਬਾਈਕਾਟ ਦੇ ਇਕੱਠ ਵਿਚ ਪਿੰਡਾਂ ਤੋਂ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਹੋਏ ਅਤੇ ਆਉਣ ਵਾਲੇ ਸਮੇਂ ਵਿਚ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਗੱਲ ਆਖੀ ਗਈ | ਇਸ ਮੌਕੇ ਬੀ.ਕੇ.ਯੂ. ਸਿੱਧੂਪੁਰ ਦੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਸਾਦਿਕ, ਜਗੀਰ ਸਿੰਘ ਕਿਰਤੀ ਕਿਸਾਨ ਯੂਨੀਅਨ, ਗੁਰਜੀਤ ਸਿੰਘ ਬਰਾੜ, ਜਗਦੀਪ ਸਿੰਘ ਬਰਾੜ, ਗੁਰਮੀਤ ਸਿੰਘ ਸੰਗਰਾਹੂਰ, ਬਲਵਿੰਦਰ ਸਿੰਘ ਕਾਉਣੀ, ਕੁਲਦੀਪ ਸਿੰਘ ਡੋਡ, ਗੁਰਪ੍ਰੀਤ ਸਿੰਘ ਸ਼ਿਮਰੇਵਾਲਾ ਅਤੇ ਹੋਰ ਬਹੁਤ ਸਾਰੇ ਕਿਸਾਨ ਹਾਜ਼ਰ ਸਨ | ਇਸ ਧਰਨੇ ਦੀ ਇਕ ਵਿਲੱਖਣਤਾ ਇਹ ਸੀ ਕਿ ਇਸ ਪੰਪ ਨੂੰ ਚਲਾਉਣ ਵਾਲਾ ਮਾਲਕ ਪਵਨਪ੍ਰੀਤ ਸਿੰਘ ਮਚਾਕੀ ਖੁਦ ਵੀ ਕਿਸਾਨਾਂ ਦੇ ਧਰਨੇ ਵਿਚ ਸ਼ਾਮਿਲ ਹੋ ਕੇ ਬੈਠੇ ਸਨ |

ਕੋਟਕਪੂਰਾ ਦੀ ਦਾਣਾ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂ

ਕੋਟਕਪੂਰਾ, 29 ਸਤੰਬਰ (ਮੋਹਰ ਗਿੱਲ, ਮੇਘਰਾਜ)-ਪੰਜਾਬ ਸਰਕਾਰ ਦੇ ਆਦੇਸ਼ 'ਤੇ ਅੱਜ ਜ਼ਿਲ੍ਹਾ ਫ਼ਰੀਦਕੋਟ 'ਚ ਝੋਨੇ ਦੀ ਖ਼ਰੀਦ ਦੀ ਸ਼ੂਰੂਆਤ ਕੋਟਕਪੂਰਾ ਦੀ ਦਾਣਾ ਮੰਡੀ ਤੋਂ ਕੀਤੀ ਗਈ | ਇਸ ਮੌਕੇ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀ ਅਤੇ ਮਾਰਕੀਟ ਕਮੇਟੀ ਕੋਟਕਪੂਰਾ ਦੇ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰੱਖਿਆ ਜਾਵੇਗਾ ਸੰਘਰਸ਼-ਕਿਸਾਨ ਆਗੂ

ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਕਿਰਤੀ ਕਿਸਾਨ ਯੂਨੀਅਨ ਜੈਤੋ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਜਿੱਤਗਿੱਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ਕਾਸਮ ਭੱਟੀ ਦੀ ਅਗਵਾਈ ਵਿਚ ਕਿਸਾਨਾਂ ਦੀ ਇਕ ਅਹਿਮ ਮੀਟਿੰਗ ਪਿੰਡ ਦਬੜ੍ਹੀਖਾਨਾ ਵਿਖੇ ਹੋਈ | ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਵਾਲੇ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 29 ਸਤੰਬਰ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਬਾਲਗ਼ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਪਰਵਿੰਦਰ ਸਿੰਘ ਵਾਸੀ ਪਿੰਡ ਡੋਗਰਾਂਵਾਲ (ਕਪੂਰਥਲਾ) ਵਿਰੁੱਧ ਮਾਮਲਾ ਦਰਜ ਕਰ ਕੇ ਪੜਤਾਲ ਆਰੰਭ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ ਦੇ ਕੰਮ ਮੁਕੰਮਲ ਹੋਣ ਤੱਕ ਨਿਰਵਿਘਨ ਜਾਰੀ ਰਹਿਣਗੇ-ਸੰਨੀ ਬਰਾੜ

ਬਾਜਾਖਾਨਾ, 29 ਸਤੰਬਰ (ਜੀਵਨ ਗਰਗ)-ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਨੂੰ ਦੋਹੀ ਹੱਥੀਂ ਲੁੱਟਿਆ | ਜਿਸ ਕਰਕੇ ਪੰਜਾਬ ਆਰਥਿਕ ਪੱਖੋਂ ਕੰਗਾਲ ਹੋ ਗਿਆ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਪੰਜਾਬ ਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਕਿਸਾਨਾਂ ਦੇ ਵਿਰੁੱਧ ਬਿੱਲ ਪਾਸ ਕਰ ਕੇ ਕਿਸਾਨਾਂ ਦੇ ਨਾਲ ਸਰਾਸਰ ਕੀਤਾ ਧੱਕਾ-ਰਣਜੀਤ ਬਰਾੜ ਭੋਲੂਵਾਲਾ

ਫ਼ਰੀਦਕੋਟ, 29 ਸਤੰਬਰ (ਸਤੀਸ਼ ਬਾਗ਼ੀ)-ਜਾਟ ਮਹਾਂ ਸਭਾ ਪੰਜਾਬ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ ਭੋਲੂਵਾਲਾ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਵਿਰੁੱਧ ਤਿੰਨ ਆਰਡੀਨੈਂਸ ਲਿਆ ਕੇ ਅਤੇ ਫ਼ਿਰ ...

ਪੂਰੀ ਖ਼ਬਰ »

ਆਹਲੂਵਾਲੀਆ ਤੇ ਬਾਦਲ ਦੇ ਅੱਜ ਫੂਕੇ ਜਾਣਗੇ ਪੁਤਲੇ

ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਫ਼ਰੀਦਕੋਟ ਦੇ ਬਲਾਕ ਜੈਤੋ ਦੀ ਮੀਟਿੰਗ ਨਹਿਰੂ ਪਾਰਕ ਜੈਤੋ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ ਸੁੱਖੀ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਚੋਰੀ ਦੀ ਟਿਊਬਵੈੱਲ ਮੋਟਰ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

ਕੋਟਕਪੂਰਾ, 29 ਸਤੰਬਰ (ਮੋਹਰ ਗਿੱਲ, ਮੇਘਰਾਜ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਖੇਤੀ ਮੋਟਰ ਚੋਰੀ ਕਰਨ ਦੇ ਮਾਮਲੇ 'ਚ ਹਰਪ੍ਰੀਤ ਸਿੰਘ ਤੇ ਜਗਮੀਤ ਸਿੰਘ ਵਾਸੀ ਪਿੰਡ ਢੀਮਾਂ ਵਾਲੀ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਾਰਸ ਪਾਵਰ, ਸਿੰਗਲ ...

ਪੂਰੀ ਖ਼ਬਰ »

ਬਿਜਲੀ ਚੋਰੀ ਨਾ ਕਰਨ ਵਾਲੇ ਪਿੰਡਾਂ ਨੂੰ ਬਿਜਲੀ ਪੱਖੋਂ ਮਾਡਲ ਪਿੰਡ ਬਣਾਉਣ ਦੀ ਹਰ ਸੰਭਵ ਕੋਸ਼ਿਸ਼-ਇੰਜ. ਜਸਬੀਰ ਸਿੰਘ ਭੁੱਲਰ

ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਇੰਜ. ਜਸਬੀਰ ਸਿੰਘ ਭੁੱਲਰ ਉਪ ਮੁੱਖ ਇੰਜੀਨੀਅਰ ਵੰਡ ਹਲਕਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਫ਼ਰੀਦਕੋਟ ਨੇ ਦੱਸਿਆ ਕਿ ਮਹਿਕਮਾ ਪਾਵਰਕਾਮ ਆਪਣੇ ਵੱਡਮੁੱਲੇ ਖ਼ਪਤਕਾਰਾਂ ਨੂੰ ਵਧੀਆ ਬਿਜਲੀ ਸਪਲਾਈ ਦੇਣ ਲਈ ...

ਪੂਰੀ ਖ਼ਬਰ »

ਦਾਣਾ ਮੰਡੀ ਸਾਦਿਕ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ

ਸਾਦਿਕ, 29 ਸਤੰਬਰ (ਆਰ. ਐਸ. ਧੰੁਨਾ)-ਸਰਕਾਰ ਕਿਸਾਨਾਂ ਦੇ ਝੋਨੇ ਦਾ ਦਾਣਾ-ਦਾਣਾ ਖਰੀਦ ਕਰੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਵੇਗੀ | ਇਹ ਪ੍ਰਗਟਾਵਾ ਅਨਾਜ ਮੰਡੀ ਸਾਦਿਕ ਵਿਖੇ ਆ ਰਹੇ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਸ਼ੁਰੂ ...

ਪੂਰੀ ਖ਼ਬਰ »

ਪਰਾਲੀ ਪ੍ਰਬੰਧਨ ਤੇ ਵਾਤਾਵਰਨ ਬਚਾਉਣ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ-ਐਸ.ਡੀ.ਐਮ.

ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ, ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਤੇ ਇਸ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵਲੋਂ ਕੋਟਕਪੁਰਾ 'ਚ ਜ਼ੋਨਲ ਕਨਵੈੱਨਸ਼ਨ ਪਹਿਲੀ ਨੂੰ

ਕੋਟਕਪੂਰਾ, 29 ਸਤੰਬਰ (ਮੋਹਰ ਸਿੰਘ ਗਿੱਲ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ, ਸੂਬਾ ਵਿੱਤ ਸਕੱਤਰ ਨਵੀਨ ਕੁਮਾਰ ਸਚਦੇਵਾ, ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ, ਬਾਜ ਸਿੰਘ ਭੁੱਲਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਧਾਰੀ ਚੁੱਪ ਕਾਰਨ ਰੋਸ ਵਧਿਆ

ਫ਼ਰੀਦਕੋਟ, 29 ਸਤੰਬਰ (ਸਰਬਜੀਤ ਸਿੰਘ)-ਪਿਛਲੇ ਦੋ ਹਫ਼ਤਿਆਂ ਤੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਕੇਂਦਰਾਂ 'ਤੇ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਪ੍ਰਤੀ ਪੰਜਾਬ ਸਰਕਾਰ ਵਲੋਂ ਧਾਰਨ ਕੀਤੀ ਸਾਜਿਸ਼ੀ ਚੁੱਪ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਕੈਪਟਨ ਸਰਕਾਰ ਪ੍ਰਤੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲੋਨੀ ਵਾਸੀਆਂ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 29 ਸਤੰਬਰ (ਸਤੀਸ਼ ਬਾਗ਼ੀ)-ਸਥਾਨਕ ਗੁਰੂ ਨਾਨਕ ਕਾਲੋਨੀ ਨਿਵਾਸੀਆਂ ਨੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਨ ਮਨਾਇਆ | ਜਿਸ ਦੌਰਾਨ ਪਾਰਕ 'ਚ ਲੱਗੇ ਸ਼ਹੀਦੇ ਆਜ਼ਮ ਸ: ਭਗਤ ਸਿੰਘ ਦੇ ਬੁੱਤ ਨੂੰ ਇਸ਼ਨਾਨ ਕਰਵਾਇਆ ਗਿਆ | ਇਸ ਮੌਕੇ ਡਿਪਟੀ ਸਿੰਘ ਸੰਧੂ, ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਦੇ ਕੋਰੋਨਾ ਤੋਂ ਮੁਕਤ ਹੋਣ 'ਤੇ ਸਿਵਲ ਹਸਪਤਾਲ ਵਿਖੇ ਕੀਤਾ ਸਨਮਾਨਿਤ

ਫ਼ਰੀਦਕੋਟ, 29 ਸਤੰਬਰ (ਸਤੀਸ਼ ਬਾਗ਼ੀ)-ਸੁਤੰਤਰਤਾ ਸੰਗਰਾਮੀ ਸਵ: ਡਾ. ਲਾਲ ਸਿੰਘ ਗਿੱਲ ਦੇ ਸਪੁੱਤਰ ਡਾ. ਅਜੀਤ ਸਿੰਘ ਗਿੱਲ (86) ਅਤੇ ਉਨ੍ਹਾਂ ਦੀ ਧਰਮ ਪਤਨੀ ਸਰਦਾਰਨੀ ਪਰਮਿੰਦਰ ਕੌਰ ਗਿੱਲ (84) ਜਿੰਨ੍ਹਾਂ ਦੀ ਬੀਤੀ 11 ਸਤੰਬਰ ਨੂੰ ਕੋਰੋਨਾ ਦੀ ਰਿਪੋਰਟ ਪਾਜ਼ੀਟਿਵ ਆਈ ਸੀ ...

ਪੂਰੀ ਖ਼ਬਰ »

ਪਾਰਟੀ ਸਰਗਰਮੀਆਂ ਵਧਾਉਣ ਲਈ ਲੋਜਪਾ ਆਗੂ ਨੂੰ ਗੱਡੀ ਦਿੱਤੀ

ਕੋਟਕਪੂਰਾ, 29 ਸਤੰਬਰ (ਮੋਹਰ ਸਿੰਘ ਗਿੱਲ)-ਸੂਬੇ 'ਚ ਲੋਕ ਜਨ ਸ਼ਕਤੀ ਪਾਰਟੀ ਦੀਆਂ ਗਤੀਵਿਧੀਆਂ ਤੇਜ਼ ਕਰਨ ਦੇ ਲਈ ਪਾਰਟੀ ਦੇ ਸੂਬਾਈ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਬੋਹੜ ਸਿੰਘ ਘਾਰੂ ਸੂਬਾਈ ਮੀਤ ਪ੍ਰਧਾਨ, ਪੰਜਾਬ ਮੈਂਬਰ ਐਫ.ਸੀ.ਆਈ ਭਾਰਤ ਸਰਕਾਰ ਨੂੰ ਸਕਾਰਪੀਓ ...

ਪੂਰੀ ਖ਼ਬਰ »

ਸੇਵਾ ਮੁਕਤ ਡਰਾਇੰਗ ਅਧਿਆਪਕ ਸੁਖਦੇਵ ਸਿੰਘ ਸਰਾਂ ਨਹੀਂ ਰਹੇ

ਬਰਗਾੜੀ, 29 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਦਲ ਵਾਲਾ ਨਿਵਾਸੀ ਸੇਵਾ-ਮੁਕਤ ਐਸ.ਐਚ.ਓ. ਗੁਰਤੇਜ ਸਿੰਘ ਸਰਾਂ, ਗੁਰਮੇਜਰ ਸਿੰਘ ਸਰਾਂ ਦੇ ਵੱਡੇ ਭਰਾ ਅਤੇ ਆਮ ਆਦਮੀ ਪਾਰਟੀ ਦੇ ਸੀਨੀ. ਆਗੂ ਲਵਪ੍ਰੀਤ ਸਿੰਘ ਸਰਾਂ ਦੇ ਸਤਿਕਾਰਤ ਪਿਤਾ ਸੁਖਦੇਵ ਸਿੰਘ ਸਰਾਂ ਪਿਛਲੇ ਦਿਨੀਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਿੰਦਰ ਸਿੰਘ ਬਰਾੜ

ਬਰਗਾੜੀ-ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਰੀਦਕੋਟ ਪਰਮਿੰਦਰ ਸਿੰਘ ਬਰਾੜ ਦਾ ਜਨਮ ਸੇਵਾ-ਮੁਕਤ ਖੇਤੀਬਾੜੀ ਅਫ਼ਸਰ ਸਵ. ਬਲਦੇਵ ਸਿੰਘ ਬਰਾੜ ਦੇ ਘਰ ਮਾਤਾ ਦਲੀਪ ਕੌਰ ਦੀ ਕੁੱਖੋਂ ਪਿੰਡ ਬਹਿਬਲ ਖ਼ੁਰਦ (ਨਿਆਮੀਵਾਲਾ) ਵਿਖੇ ਹੋਇਆ | ਆਪ ਨੇ ਮੈਟਿ੍ਕ ਤੱਕ ਦੀ ਵਿੱਦਿਆ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦਾ ਮੀਟਿੰਗ 'ਚ ਬਟੂਆ ਚੋਰੀ

ਕੋਟਕਪੂਰਾ, 29 ਸਤੰਬਰ (ਮੋਹਰ ਸਿੰਘ ਗਿੱਲ)-ਕੱਲ੍ਹ ਫ਼ਰੀਦਕੋਟ ਵਿਖੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਆਮਦ ਮੌਕੇ ਵਰਕਰਾਂ ਦੀ ਹੋਈ ਮੀਟਿੰਗ ਦੌਰਾਨ ਪਿੰਡ ਚੱਕ ਕਲਿਆਣ ਦੇ ਸਾਬਕਾ ਸਰਪੰਚ ਹਰਤੇਜ ਸਿੰਘ ਬਰਾੜ ਦਾ ਬਟੂਆ ਚੋਰੀ ਹੋ ਗਿਆ | ਬਟੂਏ 'ਚ ...

ਪੂਰੀ ਖ਼ਬਰ »

ਤਹਿਸੀਲਦਾਰ ਰਜਿੰਦਰ ਸਿੰਘ ਸਰਾਂ

ਕੋਟਕਪੂਰਾ-ਸੰਘਰਸ਼ਸ਼ੀਲ, ਕਰਮਯੋਗੀ ਸੁਭਾਅ ਅਤੇ ਮਿਲਵਰਤਣ ਵਾਲੀ ਸ਼ਖ਼ਸੀਅਤ ਦਾ ਨਾਂਅ ਹੈ-ਰਜਿੰਦਰ ਸਿੰਘ ਸਰਾਂ | ਪਿਤਾ ਮਾਸਟਰ ਗੁਰਦੀਪ ਸਿੰਘ ਦੇ ਘਰ ਮਾਤਾ ਭਗਵਾਨ ਕੌਰ ਦੀ ਕੁੱਖੋਂ 18 ਅਕਤੂਬਰ 1961 ਨੂੰ ਪਿੰਡ ਵਾਂਦਰ ਜਟਾਣਾ, ਜ਼ਿਲ੍ਹਾ ਫ਼ਰੀਦਕੋਟ ਵਿਖੇ ਜਨਮੇ ...

ਪੂਰੀ ਖ਼ਬਰ »

ਸੂਬਾ ਸਿੰਘ ਢਿੱਲੋਂ ਕਾਨੂੰਗੋ

ਕੋਟਕਪੂਰਾ-ਸੂਬਾ ਸਿੰਘ ਢਿੱਲੋਂ ਦਾ ਜਨਮ 27-12-1961 ਨੂੰ ਕਿਸਾਨ ਪਰਿਵਾਰ 'ਚ ਪਿਤਾ ਜੁਗਰਾਜ ਸਿੰਘ ਦੇ ਘਰ ਮਾਤਾ ਅੰਗਰੇਜ਼ ਕੌਰ ਦੀ ਕੁੱਖੋਂ ਪਿੰਡ ਭੁੱਟੀ ਵਾਲਾ (ਸ੍ਰੀ ਮੁਕਤਸਰ ਸਾਹਿਬ) 'ਚ ਹੋਇਆ | ਉਨ੍ਹਾਂ ਮੁੱਢਲੀ ਪੜ੍ਹਾਈ ਪਿੰਡ ਦੇ ਸਰਕਾਰੀ ਸਕੂਲ 'ਚੋਂ, ਉਪਰੰਤ ਸ੍ਰੀ ...

ਪੂਰੀ ਖ਼ਬਰ »

ਅਕਾਲੀ ਦਲ ਦਾ ਭਾਰਤੀ ਜਨਤਾ ਪਾਰਟੀ ਨਾਲੋਂ ਨਾਤਾ ਤੋੜਨ ਦਾ ਵਧੀਆ ਕਦਮ-ਸ਼ਤਾਬ

ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਜਥੇਬੰਦਕ ਸਕੱਤਰ ਸੁਰਜੀਤ ਸਿੰਘ ਸ਼ਤਾਬ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਜੈਤੋ ਵਿਖੇ ਲਗਾਏ ਸੂਬਾ ਪੱਧਰੀ ਰੁਜ਼ਗਾਰ ਮੇਲੇ 'ਚ 739 ਨੌਜਵਾਨਾਂ ਦੀ ਹੋਈ ਚੋਣ- ਪ੍ਰੀਤ ਮਹਿੰਦਰ ਸਹੋਤਾ

ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਪੰਜਾਬ ਸਰਕਾਰ ਵਲੋਂ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਲਗਾਏ ਜਾ ਰਹੇ ਛੇਵੇਂ ਸੂਬਾ ਪੱਧਰੀ ਰੁਜ਼ਗਾਰ ਮੇਲੇ ਦੀ ਲੜੀ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਵਲੋਂ ਅੱਜ ਯੂਨੀਵਰਸਿਟੀ ...

ਪੂਰੀ ਖ਼ਬਰ »

ਗੋਲੀਕਾਂਡ ਦੀ ਜਾਂਚ ਕਰ ਰਹੇ ਕੰਵਰ ਵਿਜੇ ਪ੍ਰਤਾਪ ਦੀ ਬਦਲੀ ਨਾ ਕਰਨ ਤੇ ਕੇਸ ਦੇ ਜਲਦ ਨਿਪਟਾਰੇ ਦੀ ਮੰਗ

ਬਰਗਾੜੀ, 29 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਮੇਂ ਬਹਿਬਲ ਕਲਾਂ ਗੋਲੀਕਾਂਡ ਵਿਖੇ ਸ਼ਹੀਦ ਹੋਏ ਕ੍ਰਿਸ਼ਨਭਗਵਾਨ ਸਿੰਘ ਨਿਆਮੀਵਾਲਾ ਦੇ ਸਪੁੱਤਰ ਭਾਈ ਸੁਖਰਾਜ ਸਿੰਘ ਖਾਲਸਾ ਅਤੇ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ

ਪੰਜਗਰਾਈਾ ਕਲਾਂ, 29 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)-ਪਿਛਲੇ ਸਾਲ ਝੋਨੇ ਦੇ ਸੀਜ਼ਨ ਦੇ ਦੌਰਾਨ ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਦਾ ਵਾਅਦਾ ਕੀਤਾ ਸੀ | ਜੋ ਕਿ ਕਿਸਾਨਾਂ ਨੇ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

ਗੁਰਮੀਤ ਸਿੰਘ ਸੰਧੂ ਬਲਾਕ ਸਾਦਿਕ ਦਾ ਮੁੱਖ ਬੁਲਾਰਾ ਨਿਯੁਕਤ

ਸਾਦਿਕ, 29 ਸਤੰਬਰ (ਆਰ. ਐਸ. ਧੰੁਨਾ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਬਲਾਕ ਸਾਦਿਕ ਦੇ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਭਾਊ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਸਪਿੰਦਰ ਸਿੰਘ ਸੰਧੂ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵਜ਼ੀਰ ਸਿੰਘ ਡੋਡ, ਜ਼ਿਲ੍ਹਾ ਪ੍ਰੈਸ ...

ਪੂਰੀ ਖ਼ਬਰ »

ਭਾਈ ਸਿੱਧੂ ਨੇ ਵਾਂਦਰ ਜਟਾਣਾ 'ਚ ਪਾਰਕ ਦਾ ਕੰਮ ਸ਼ੁਰੂ ਕਰਵਾਇਆ

ਕੋਟਕਪੂਰਾ, 29 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਨੇ ਪਿੰਡ ਵਾਂਦਰ ਜਟਾਣਾ ਵਿਖੇ ਪਾਰਕ ਦਾ ਨੀਂਹ ਪੱਥਰ ਰੱਖ ਕੇ ਨਿਰਮਾਣ ਕਾਰਜ ਸ਼ੁਰੂ ਕਰਵਾਇਆ | ਆਪਣੇ ਸੰਬੋਧਨ 'ਚ ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀ ਬਿੱਲਾਂ ਕਾਰਨ ...

ਪੂਰੀ ਖ਼ਬਰ »

ਲੱਚਰ ਗਾਇਕੀ ਤੇ ਨਸ਼ਿਆਂ ਵਿਰੋਧੀ ਨਾਟਕ 'ਬੰਬੀਹਾ ਬੋਲੇ' ਨੇ ਸਰੋਤਿਆਂ ਨੂੰ ਕੀਲਿਆ

ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌੌਰ ਦੀ ਅਗਵਾਈ ਹੇਠ ਗਠਿਤ 'ਡੈਪੋ' ਟੀਮ ਦੇ ਸਹਿਯੋਗ ਨਾਲ 'ਨਾਟਿਅਮ ਕਲਾ ਮੰਚ ਫ਼ਰੀਦਕੋਟ' ਵਲੋਂ 'ਬੰਬੀਹਾ ਬੋਲੇ' ਨਾਟਕ ਸਥਾਨਕ ਨਹਿਰੂ ਪਾਰਕ ਵਿਚ ਪੇਸ਼ ਕੀਤਾ ਗਿਆ ਜਦ ਕਿ ਕਲਾਕਾਰਾਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਚੱਕਾ ਜਾਮ ਕੱਲ੍ਹ

ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਕੇਂਦਰ ਸਰਕਾਰ ਵਲੋਂ ਖੇਤੀ ਨਾਲ ਸਬੰਧਿਤ ਲਿਆਂਦੇ ਗਏ ਤਿੰਨ ਨਵੇਂ ਕਾਨੂੰਨਾਂ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਇਕਾਈ ਫ਼ਰੀਦਕੋਟ ਵਲੋਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ...

ਪੂਰੀ ਖ਼ਬਰ »

ਆਨਲਾਈਨ ਸਿੱਖਿਆ ਬਣੀ ਵਿਦਿਆਰਥੀਆਂ ਲਈ ਵਰਦਾਨ-ਪਰਮਿੰਦਰ ਸਿੰਘ/ਕਮਲਜੀਤ ਤਾਹੀਮ

ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਵਲੋਂ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਦੀ ਯੋਗ ਸਰਪ੍ਰਸਤੀ ਹੇਠ ਨਵੰਬਰ 2020 'ਚ ਕਰਵਾਏ ਜਾਣ ਵਾਲੇ ਪੰਜਾਬ ਅਚੀਵਮੈਂਟ ਸਰਵੇ ਲਈ ਪੰਜਾਬ ਦੇ ਸਰਕਾਰੀ ਅਤੇ ਏਡਿਡ ਸਕੂਲਾਂ 'ਚ 21 ਸਤੰਬਰ ਤੋਂ ...

ਪੂਰੀ ਖ਼ਬਰ »

ਯੂਥ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫ਼ੂਕਿਆ

ਕੋਟਕਪੂਰਾ, 29 ਸਤੰਬਰ (ਮੋਹਰ ਸਿੰਘ ਗਿੱਲ)-ਕੇਂਦਰੀ ਖੇਤੀ ਬਿੱਲਾਂ ਵਿਰੁੱਧ ਰੋਸ ਵਿਖਾਵਾ ਕਰ ਰਹੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬੀਰਿੰਦਰ ਸਿੰਘ ਢਿੱਲੋਂ ਨੂੰ ਨਵੀਂ ਦਿੱਲੀ ਵਿਖੇ ਗਿ੍ਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਯੂਥ ਕਾਂਗਰਸੀ ਵਰਕਰਾਂ ਵਲੋਂ ਇੱਥੋਂ ਦੇ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲੇ੍ਹ 'ਚ 1 ਕੋਰੋਨਾ ਮਰੀਜ਼ ਦੀ ਮੌਤ, 35 ਪਾਜ਼ੀਟਿਵ ਕੇਸ ਆਏ

ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪਾ੍ਰਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 35 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ 1 ਹੋਰ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲੇ੍ਹ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਲਲਕਾਰ ਰੈਲੀ ਉਪਰੰਤ ਧਰਨਾ ਸਮਾਪਤ

ਫ਼ਰੀਦਕੋਟ, 29 ਸਤੰਬਰ (ਸਰਬਜੀਤ ਸਿੰਘ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਪੀ.ਆਈ.ਐਮ.ਐਲ. ਲਿਬਰੇਸ਼ਨ) ਦੀ ਅਗਵਾਈ ਹੇਠ ਪਿਛਲੇ ਪੰਜ ਦਿਨਾਂ ਤੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਔਰਤਾਂ ਦੀ ਕਰਜ਼ਾ ਮੁਆਫੀ ਲਈ ਪੱਕਾ ਧਰਨਾ ਅੱਜ ਲਲਕਾਰ ਰੈਲੀ ਉਪਰੰਤ ਸਮਾਪਤ ਹੋ ਗਿਆ ...

ਪੂਰੀ ਖ਼ਬਰ »

ਬਲਾਹੜ ਵਿੰਝੂ ਕਿ੍ਕਟ ਕੱਪ ਡੋਡ ਦੀ ਟੀਮ ਨੇ ਜਿੱਤਿਆ

ਬਾਜਾਖਾਨਾ, 29 ਸਤੰਬਰ (ਜੀਵਨ ਗਰਗ)-ਪਿਛਲੇ ਦਿਨੀਂ ਪਿੰਡ ਬਲਾਹੜ ਵਿੰਝੂ ਵਿਖੇ ਕਿ੍ਕਟ ਕੱਪ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਇਲਾਕੇ ਭਰ ਦੀਆਂ ਲਗਪਗ 32 ਟੀਮਾਂ ਨੇ ਭਾਗ ਲਿਆ | ਟੀਮਾਂ ਦੇ ਇਨ੍ਹਾਂ ਸਖ਼ਤ ਮੁਬਾਕਲਿਆਂ 'ਚ ਬਾਜਾਖਾਨਾ ਨੇੜਲੇ ਪਿੰਡ ਡੋਡ ਦੀ ਟੀਮ ਨੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 29 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪੱਖੀ ਕਲਾਂ ਤੋਂ 10 ਗ੍ਰਾਮ ਹੈਰੋਇਨ ਸਮੇਤ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਰੀਦਕੋਟ, 29 ਸਤੰਬਰ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਰੁਪਈਆਂ ਵਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਅਨਾਜ ਮੰਡੀ ਦੇ ਦਫ਼ਤਰ ਵਿਖੇ ਹੋਈ, ਜਿਸ ਵਿਚ ਗੁਰਮੀਤ ਸਿੰਘ ਗੋਲੇਵਾਲਾ ...

ਪੂਰੀ ਖ਼ਬਰ »

ਮੋਮਬੱਤੀ ਮਾਰਚ ਕੱਢਿਆ

ਸਾਦਿਕ, 29 ਸਤੰਬਰ (ਚੌਹਾਨ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਵਪਾਰ ਮੰਡਲ ਸਾਦਿਕ ਅਤੇ ਮਾਤਾ ਸੁਖਜਿੰਦਰ ਕੌਰ ਢਿੱਲੋਂ ਮੈਮੋਰੀਅਲ ਸੇਵਾ ਸੁਸਾਇਟੀ ਵਲੋਂ ਕੈਂਡਲ ਮਾਰਚ ਕੱਢਿਆ ਗਿਆ ਅਤੇ ਨੌਜਵਾਨਾਂ ਨੂੰ ਭਗਤ ਸਿੰਘ ਦੀ ਸੋਚ 'ਤੇ ਚੱਲਣ ਲਈ ਪ੍ਰੇਰਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX