ਤਾਜਾ ਖ਼ਬਰਾਂ


ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  22 minutes ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  34 minutes ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਸਵੇਰੇ 11 ਵਜੇ ਤੱਕ 22.12 ਫ਼ੀਸਦੀ ਵੋਟਿੰਗ
. . .  38 minutes ago
ਰਾਵੀ ਦਰਿਆ 'ਚ ਰੁੜ੍ਹ ਕੇ ਆਉਂਦੀ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
. . .  39 minutes ago
ਗੱਗੋਮਾਹਲ/ਅਜਨਾਲਾ, 28 ਨਵੰਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ-ਪਾਕਿ ਸਰਹੱਦ ਦੇ ਨਾਲ ਵਗਦੇ ਰਾਵੀ ਦਰਿਆ 'ਚ ਰੁੜ੍ਹ ਕੇ ਆ ਰਹੀ ਕਰੋੜਾਂ ਰੁਪਏ ਦੀ ਹੈਰੋਇਨ ਬੀ. ਐਸ. ਐਫ...
ਅਹਿਮਦਾਬਾਦ 'ਚ ਜਾਇਡਸ ਬਾਇਓਟੈਕ ਪਾਰਕ ਦਾ ਦੌਰਾ ਕਰਕੇ ਲਈ ਸਵਦੇਸ਼ੀ ਕੋਰੋਨਾ ਵੈਕਸੀਨ ਦੀ ਜਾਣਕਾਰੀ- ਮੋਦੀ
. . .  about 1 hour ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਅਹਿਮਦਾਬਾਦ ਵਿਖੇ ਸਥਿਤ ਬਾਇਓਟੈਕ ਪਾਰਕ ਦਾ ਦੌਰਾ ਕੀਤਾ ਗਿਆ, ਜਿੱਥੇ ਕਿ ਕੋਰੋਨਾ ਵੈਕਸੀਨ ਨੂੰ ਤਿਆਰ ਕੀਤਾ ਜਾ ਰਿਹਾ ਹੈ। ਜਾਇਡਸ...
ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ, ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਅਤੇ ਸਿੱਖ ਸੰਗਤਾਂ ਵਲੋਂ...
ਖ਼ਾਲਸਾ ਸੰਸਥਾਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)‐ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ 'ਚ ਸ੍ਰੀ...
ਪ੍ਰਧਾਨ ਮੰਤਰੀ ਮੋਦੀ ਦੇ ਹੰਕਾਰ ਨੇ ਕਿਸਾਨ ਦੇ ਵਿਰੁੱਧ ਖੜ੍ਹਾ ਕੀਤਾ ਜਵਾਨ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਫ਼ੌਜ ਦੀ ਵਰਤੋਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ 'ਜੈ ਜਵਾਨ ਜੈ ਕਿਸਾਨ' ਨਾਅਰੇ ਦੀ...
ਗੁਰਪੁਰਬ ਵਾਲੇ ਦਿਨ ਸਮੁੱਚੀ ਕੌਮ ਕਿਸਾਨਾਂ ਦੇ ਹੱਕ 'ਚ ਕਰੇ ਅਰਦਾਸ- ਜਥੇਦਾਰ ਅਕਾਲ ਤਖ਼ਤ
. . .  about 1 hour ago
ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਪੁਲਿਸ ਵਲੋਂ ਕਿਸਾਨ ਆਗੂਆਂ ਅਤੇ ਵਾਟਰ...
ਸੀ. ਬੀ. ਆਈ. ਵਲੋਂ ਤਿੰਨ ਸੂਬਿਆਂ 'ਚ 40 ਥਾਵਾਂ 'ਤੇ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਕਥਿਤ ਕੋਲਾ ਮਾਫ਼ੀਆ ਅਤੇ ਰਿਸ਼ਵਤਖ਼ੋਰੀ ਦੇ ਮਾਮਲਿਆਂ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਅੱਜ ਸੀ. ਬੀ. ਆਈ. ਵਲੋਂ ਪੱਛਮੀ ਬੰਗਾਲ ਸਣੇ ਤਿੰਨ ਸੂਬਿਆਂ...
ਸਿੰਘੂ ਬਾਰਡਰ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ
. . .  about 2 hours ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਦਿੱਲੀ ਸਰਹੱਦ 'ਤੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨੀ ਧਰਨੇ ਕਾਰਨ ਜੀ. ਟੀ. ਰੋਡ 'ਤੇ ਮੀਲਾਂ ਲੰਬੇ ਜਾਮ ਲੱਗੇ ਗਏ ਹਨ...
ਉਗਰਾਹਾਂ ਯੂਨੀਅਨ ਵਲੋਂ ਬੁਰਾਰੀ ਦੇ ਨਿਰੰਕਾਰੀ ਮੈਦਾਨ 'ਚ ਜਾਣ ਤੋਂ ਇਨਕਾਰ
. . .  about 2 hours ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਖਨੌਰੀ ਅਤੇ ਡੱਬਵਾਲੀ ਤੋਂ ਚੱਲੇ ਕਾਫ਼ਲੇ ਅੱਜ ਸਵੇਰੇ ਜੀਂਦ ਤੋਂ ਰੋਹਤਕ ਰਾਹੀਂ ਹੋ ਕੇ ਦਿੱਲੀ ਨੂੰ ਚੱਲ ਪਏ ਹਨ। ਯੂਨੀਅਨ ਦੇ...
ਕਿਸਾਨਾਂ ਦਾ ਹਾਲ ਪੁੱਛਣ ਲਈ ਕਾਫ਼ਲੇ 'ਚ ਪਹੁੰਚੇ ਕੈਬਨਿਟ ਮੰਤਰੀ ਸਿੰਗਲਾ
. . .  about 2 hours ago
ਦਿੱਲੀ ਚੱਲੋ ਅੰਦੋਲਨ, 28 ਨਵੰਬਰ- ਕਿਸਾਨਾਂ ਨੂੰ ਹਿਮਾਇਤ ਦੇਣ ਲਈ ਪੰਜਾਬ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਕਿਸਾਨਾਂ ਦੇ ਸੰਘਰਸ਼ 'ਚ ਪਹੁੰਚ ਚੁੱਕੇ ਹਨ। ਇਸ ਦੌਰਾਨ...
ਮੁੜ ਨਾਨੀ ਬਣੀ ਹੇਮਾ ਮਾਲਿਨੀ, ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਦਿੱਤਾ ਜਨਮ
. . .  about 2 hours ago
ਮੁੰਬਈ, 28 ਨਵੰਬਰ (ਇੰਦਰਮੋਹਨ ਪੰਨੂੰ)- ਹੇਮਾ ਮਾਲਿਨੀ ਇਕ ਵਾਰ ਫਿਰ 72 ਸਾਲ ਦੀ ਉਮਰ 'ਚ ਨਾਨੀ ਬਣ ਗਈ ਹੈ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ...
'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਉੱਤਰ ਪ੍ਰਦੇਸ਼ ਦੀ ਰਾਜਪਾਲ ਨੇ ਦਿੱਤੀ ਮਨਜ਼ੂਰੀ
. . .  about 3 hours ago
ਲਖਨਊ, 28 ਨਵੰਬਰ- ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ 'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਮਨਜ਼ੂਰੀ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  about 3 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  1 minute ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  about 3 hours ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 4 hours ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 5 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 6 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਪੰਜਾਬ / ਜਨਰਲ

ਖੇਤੀ ਬਿੱਲ ਤਿਆਰ ਕਰਨ ਵਾਲੇ ਖੇਤੀਬਾੜੀ ਤੋਂ ਅਨਜਾਣ-ਸੁਖਬੀਰ

ਸੰਗਰੂਰ, 29 ਸਤੰਬਰ (ਫੁੱਲ, ਦਮਨ, ਬਿੱਟਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਖੇਤੀਬਾੜੀ ਸਬੰਧੀ ਕੇਂਦਰ ਸਰਕਾਰ ਵਲੋਂ ਜਿਨ੍ਹਾਂ ਨੇ ਬਿੱਲ ਤਿਆਰ ਕੀਤੇ ਹਨ, ਉਨ੍ਹਾਂ ਨੰੂ ਖੇਤੀ ਬਾਰੇ ਭੋਰਾ ਵੀ ਪਤਾ ਨਹੀਂ | ਅੱਜ ਇੱਥੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਪਾਰਟੀ ਵਰਕਰਾਂ ਦੇ ਵੱਡੇ ਇਕੱਠ ਨੰੂ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਹੀ ਇਕੋ ਇਕ ਅਜਿਹੀ ਪਾਰਟੀ ਹੈ, ਜਿਸ ਨੰੂ ਕਿਸਾਨੀ ਬਾਰੇ ਪਤਾ ਹੈ | ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਕਿਸੇ ਸਮੇਂ ਭਾਜਪਾ ਵਲੋਂ ਗੱਠਜੋੜ 'ਚ ਸ਼ਾਮਿਲ ਪਾਰਟੀਆਂ ਦੀ ਪੁੱਛਗਿੱਛ ਹੁੰਦੀ ਸੀ ਪਰ ਹੁਣ ਆਪਹੁਦਰੇ ਫ਼ੈਸਲੇ ਲਏ ਜਾ ਰਹੇ ਹਨ, ਜਿਨ੍ਹਾਂ 'ਚ ਕਿਸਾਨ ਵਿਰੋਧੀ ਫ਼ੈਸਲਾ ਵੀ ਸ਼ਾਮਿਲ ਹਨ | ਇਸੇ ਕਾਰਨ ਪਾਰਟੀ ਨੇ ਕੇਂਦਰੀ ਵਜ਼ਾਰਤ ਅਤੇ ਗੱਠਜੋੜ ਛੱਡਣ ਦਾ ਫ਼ੈਸਲਾ ਕੀਤਾ | ਸ. ਬਾਦਲ ਨੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਸ਼ਖ਼ਸ ਨੰੂ ਖੇਤੀ ਬਾਰੇ ਕੁਝ ਪਤਾ ਹੀ ਨਹੀਂ | ਉਨ੍ਹਾਂ ਆਪਣੇ ਭਾਸ਼ਣ ਦੌਰਾਨ ਨਾਂਅ ਲਏ ਬਗ਼ੈਰ ਸੁਖਦੇਵ ਸਿੰਘ ਢੀਂਡਸਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੰੂ ਰਾਜ ਸਭਾ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ | ਉਨ੍ਹਾਂ ਕਿਹਾ ਕਿ ਅੱਜ ਲੋੜ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਮਜ਼ਦੂਰਾਂ ਦੇ ਨਾਲ ਖੜ੍ਹਨ ਦੀ ਹੈ ਅਤੇ ਸਾਡੀ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਵਲੋਂ ਕੀਤੇ ਮੰਚ ਸੰਚਾਲਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ, ਪਾਰਟੀ ਦੇ ਕੋਰ ਕਮੇਟੀ ਮੈਂਬਰ ਬਲਦੇਵ ਸਿੰਘ ਮਾਨ, ਪਾਰਟੀ ਦੇ ਕੌਮੀ ਬੁਲਾਰੇ ਵਿਨਰਜੀਤ ਸਿੰਘ ਗੋਲਡੀ, ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ, ਹਰੀ ਸਿੰਘ ਨਾਭਾ, ਪ੍ਰਕਾਸ਼ ਚੰਦ ਗਰਗ, ਗਗਨਜੀਤ ਸਿੰਘ ਬਰਨਾਲਾ, ਗੁਲਜ਼ਾਰ ਸਿੰਘ ਮੂਣਕ, ਗਿਆਨੀ ਨਰਿੰਦਰ ਸਿੰਘ ਭੁਟਾਲ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਦਲਜੀਤ ਸਿੰਘ ਸੇਖੋਂ ਐਡਵੋਕੇਟ, ਬੀਬੀ ਪਰਮਜੀਤ ਕੌਰ ਵਿਰਕ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ, ਭੁਪਿੰਦਰ ਸਿੰਘ ਭਲਵਾਨ, ਗਮਦੂਰ ਸਿੰਘ ਜਵੰਧਾ ਅਤੇ ਹੋਰਨਾਂ ਨੇ ਸੁਖਬੀਰ ਸਿੰਘ ਬਾਦਲ ਨੰੂ ਪਾਰਟੀ ਦੀਆਂ ਨੀਤੀਆਂ 'ਤੇ ਡੱਟ ਕੇ ਪਹਿਰਾ ਦੇਣ ਦਾ ਭਰੋਸਾ ਦਿਵਾਇਆ |
ਸਿੱਖ ਜਥੇਬੰਦੀਆਂ ਵਲੋਂ ਕਾਲੀਆਂ ਝੰਡੀਆਂ ਨਾਲ ਸੰਕੇਤਕ ਵਿਰੋਧ
ਸੰਗਰੂਰ, (ਅਮਨਦੀਪ ਸਿੰਘ ਬਿੱਟਾ)- ਅੱਜ ਇੱਥੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਆਏ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸੰਕੇਤਕ ਵਿਰੋਧ ਕਰਨ 'ਚ ਸਿੱਖ ਜਥੇਬੰਦੀਆਂ ਦੇ ਆਗੂ
ਸਫਲ ਸਿੱਧ ਹੋਏ | ਗੁਰਮਤਿ ਪ੍ਰਚਾਰਕ ਗ੍ਰੰਥੀ ਸਭਾ ਦੇ ਪ੍ਰਧਾਨ ਬਾਬਾ ਬਚਿੱਤਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਜਥੇਬੰਦਕ ਸਕੱਤਰ ਗੁਰਨੈਬ ਸਿੰਘ ਰਾਮਪੁਰਾ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਦੇ ਕਾਰਕੁਨ ਜਦ ਗੁਰਦੁਆਰਾ ਨਾਨਕਿਆਣਾ ਸਾਹਿਬ ਵੱਲ ਵਧਣ ਲੱਗੇ ਤਾਂ ਡੀ.ਐਸ.ਪੀ. (ਆਰ) ਸਤਪਾਲ ਸ਼ਰਮਾ ਅਗਵਾਈ 'ਚ ਪੁਲਿਸ ਨੇ ਉਨ੍ਹਾਂ ਨੂੰ ਨਾਨਕਿਆਣਾ ਚੌਾਕ ਵਿਖੇ ਬੈਰੀਕੇਡ ਲਗਾ ਕੇ ਰੋਕ ਲਿਆ | ਬਾਬਾ ਬਚਿੱਤਰ ਸਿੰਘ ਨੇ ਚਿਤਾਵਨੀ ਪਹਿਲਾਂ ਹੀ ਦੇ ਦਿੱਤੀ ਸੀ ਕਿ ਸੁਖਬੀਰ ਸਿੰਘ ਬਾਦਲ ਦੀ ਸੰਗਰੂਰ ਆਮਦ ਦਾ ਉਹ ਕਰੜਾ ਵਿਰੋਧ ਕਰਨਗੇ, ਜਿਸ ਦੇ ਚੱਲਦਿਆਂ ਦਮਦਮੀ ਟਕਸਾਲ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰਤ ਸਭਾ, ਸਿੱਖ ਸਦਭਾਵਨਾ ਦਲ ਦੇ ਕਾਰਕੁਨਾਂ ਨੇ ਕਾਲੀਆਂ ਝੰਡੀਆਂ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਵਿਰੋਧ ਦਰਜ ਕਰਵਾਇਆ | ਮੀਟਿੰਗ ਖ਼ਤਮ ਹੋਣ ਉਪਰੰਤ ਜਦ ਅਕਾਲੀ ਵਰਕਰ ਵਾਪਸ ਪਰਤ ਰਹੇ ਸਨ ਤਾਂ ਜ਼ਿਲ੍ਹਾ ਬਰਨਾਲਾ ਨਾਲ ਸਬੰਧਿਤ ਇਕ ਅਕਾਲੀ ਆਗੂ ਜਿਸ ਨਾਲ ਜਿਪਸੀ 'ਤੇ ਬਾਊਾਸਰ ਸਵਾਰ ਸਨ, ਨੰੂ ਦੇਖਦਿਆਂ ਤੈਸ਼ 'ਚ ਆਏ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਕਰੜਾ ਵਿਰੋਧ ਜਿਤਾਉਂਦਿਆਂ ਇਕ ਬੈਰੀਗੇਟ ਵੀ ਤੋੜ ਦਿੱਤਾ, ਜਿਸ ਕਾਰਨ ਸਿੰਘਾਂ ਦੀ ਪੁਲਿਸ ਫੋਰਸ ਨਾਲ ਹਲਕੀ ਝੜਪ ਵੀ ਹੋਈ, ਪਰ ਪੁਲਿਸ ਨੇ ਜਲਦ ਸਥਿਤੀ 'ਤੇ ਕਾਬੂ ਪਾ ਲਿਆ | ਇਸ ਮੌਕੇ ਤਰਸੇਮ ਸਿੰਘ ਰੁੜਕਾ, ਰਵਿੰਦਰ ਸਿੰਘ ਸੰਕਦਪੁਰਾ, ਜਗਤਾਰ ਸਿੰਘ ਗੁੱਜਰਾ, ਜਰਨੈਲ ਸਿੰਘ ਕਪਿਆਲ, ਅਵਤਾਰ ਸਿੰਘ ਗੁੱਜਰਾ, ਹਾਕਮ ਸਿੰਘ ਸਤੌਜ, ਗੁਰਵਿੰਦਰ ਸਿੰਘ ਭਰੂਰ, ਅਮਰੀਕ ਸਿੰਘ, ਕਰਨਵੀਰ ਸਿੰਘ ਉਪਲੀ, ਸੰਦੀਪ ਸਿੰਘ, ਕੁਲਵੰਤ ਸਿੰਘ ਬੁਰਜ, ਗਗਨਦੀਪ ਸਿੰਘ ਜਖੇਪਲ, ਭਾਈ ਬਲਵਿੰਦਰ ਸਿੰਘ ਵੀ ਮੌਜੂਦ ਸਨ |

ਨੌਜਵਾਨ ਨੂੰ ਅਗਵਾ ਕਰਕੇ 5 ਲੱਖ ਦੀ ਫਿਰੌਤੀ ਮੰਗਣ ਵਾਲੇ ਗਿ੍ਫ਼ਤਾਰ

ਮੌੜ ਮੰਡੀ, 29 ਸਤੰਬਰ (ਲਖਵਿੰਦਰ ਸਿੰਘ ਮੌੜ)- ਬੀਤੇ ਦਿਨੀਂ ਕੁਝ ਨੌਜਵਾਨਾਂ ਨੇ ਸ਼ਹਿਰ 'ਚ ਇਕ ਨੌਜਵਾਨ ਨੂੰ ਅਗਵਾ ਕਰ ਲਿਆ ਸੀ, ਜਿਸ ਨਾਲ ਸ਼ਹਿਰ 'ਚ ਸਨਸਨੀ ਵਾਲਾ ਮਾਹੌਲ ਬਣ ਗਿਆ | ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਪ੍ਰਾਪਤ ਤਸਵੀਰਾਂ 'ਚ ਸਪਸ਼ਟ ਦਿਖਾਈ ਦੇ ਰਿਹਾ ਸੀ ਕਿ ...

ਪੂਰੀ ਖ਼ਬਰ »

ਪਹਿਲੀ ਤੋਂ ਰੇਲਾਂ ਜਾਮ ਕਰਨ, ਭਾਜਪਾ ਆਗੂਆਂ ਤੇ ਕਾਰਪੋਰੇਟਾਂ ਖ਼ਿਲਾਫ਼ ਪੱਕੇ ਧਰਨੇ ਲਗਾਉਣ ਦਾ ਐਲਾਨ

ਨਿਹਾਲ ਸਿੰਘ ਵਾਲਾ, 29 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਪਿੰਡ ਮਾਛੀਕੇ ਵਿਖੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਸੂਬਾਈ ਪੱਧਰ ਦੀ ਮੀਟਿੰਗ ਦੌਰਾਨ ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰ ਪਾਸ ਕੀਤੇ ਕਾਲੇ ...

ਪੂਰੀ ਖ਼ਬਰ »

ਸੋਨੂੰ ਸੂਦ ਤੇ ਐਸ.ਪੀ.ਐਸ. ਓਬਰਾਏ ਦਾ 'ਸਪੈਸ਼ਲ ਹਿਊਮਨਟੇਰੀਅਨ ਐਕਸ਼ਨ' ਪੁਰਸਕਾਰ ਨਾਲ ਸਨਮਾਨ

ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਯੋਜਨਾਬੰਦੀ ਵਿਭਾਗ ਵਲੋਂ ਸਥਾਈ ਵਿਕਾਸ ਟੀਚਿਆਂ (ਐਸ.ਡੀ.ਜੀ.) ਸਬੰਧੀ ਪੁਰਸਕਾਰਾਂ ਦੇ ਜੇਤੂਆਂ ਦਾ ਐਲਾਨ ਕੀਤਾ ਗਿਆ | ਇਸ ਪੁਰਸਕਾਰ ਸਮਾਰੋਹ ਦੀ ਪ੍ਰਧਾਨਗੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਕੀਤੀ | ਸੰਯੁਕਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 4 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 29 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਅੱਜ 4 ਹੋਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ | ਆਈ.ਏ.ਐਸ. ਅਧਿਕਾਰੀ ਅਨੀਰੁੱਧ ਤਿਵਾੜੀ ਨੂੰ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ (ਵਿਕਾਸ), (ਵਧੀਕ ਮੁੱਖ ਸਕੱਤਰ ਫੂਡ ...

ਪੂਰੀ ਖ਼ਬਰ »

ਸੁਖਬੀਰ ਦੀਆਂ ਗ਼ਲਤੀਆਂ ਕਾਰਨ ਅਕਾਲੀ ਵਰਕਰ ਸ਼ਰਮਿੰਦਗੀ ਮਹਿਸੂਸ ਕਰਨ ਲੱਗੇ-ਪਰਮਿੰਦਰ ਸਿੰਘ ਢੀਂਡਸਾ

ਸੰਗਰੂਰ, 29 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਸ਼ੋ੍ਰਮਣੀ ਅਕਾਲੀ ਦਲ ਡੈਮੋਕੇ੍ਰਟਿਕ ਦੇ ਆਗੂ ਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਦੀਆਂ ਵਰਕਰ ਮੀਟਿੰਗਾਂ ਸਿਰਫ਼ ਪਾਰਟੀ ਦੀ ਹੋਂਦ ਬਚਾਉਣ ਲਈ ਕੀਤੀਆਂ ਜਾ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੇ ਮਹਿਲ ਦੀ ਡਿਉੜੀ ਅੰਤਿਮ ਸਾਹਾਂ 'ਤੇ

ਸੁਰਿੰਦਰ ਕੋਛੜ ਅੰਮਿ੍ਤਸਰ, 29 ਸਤੰਬਰ - ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਅੰਮਿ੍ਤਸਰ 'ਚ ਗੁਰੂ ਰਾਮਦਾਸ ਜੀ ਦੇ ਨਾਂਅ 'ਤੇ ਲਗਾਏ ਗਏ 'ਰਾਮ ਬਾਗ਼' ਅਤੇ ਉਸ ਦੇ ਵਿਚਾਲੇ ਉਸਾਰੇ ਆਲੀਸ਼ਾਨ ਸਮਾਰਕ ਸਰਕਾਰ ਤੇ ਸਬੰਧਿਤ ਵਿਭਾਗਾਂ ਦੀ ਨਜ਼ਰ-ਅੰਦਾਜ਼ੀ ਦੇ ...

ਪੂਰੀ ਖ਼ਬਰ »

ਉਮਰਾਨੰਗਲ ਨੂੰ ਗਿ੍ਫ਼ਤਾਰੀ ਦਾ ਖ਼ਦਸ਼ਾ, ਅਦਾਲਤ ਤੋਂ ਮੰਗੀ ਅਗਾਊਾ ਜ਼ਮਾਨਤ

ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬਹਿਬਲ ਕਲਾਂ ਗੋਲੀ ਕਾਂਡ 'ਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਮੁਅੱਤਲੀ ਅਧੀਨ ਉਸ ਸਮੇਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਵਲੋਂ ਇੱਥੇ ਸ਼ੈਸ਼ਨ ਜੱਜ ਸੁਮਿਤ ਮਲਹੋਤਰਾ ਦੀ ...

ਪੂਰੀ ਖ਼ਬਰ »

ਬਹਿਬਲ ਕਲਾਂ ਕੇਸ 'ਚ ਗੁਰਦੀਪ ਸਿੰਘ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 29 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਹਿਬਲ ਕਲਾਂ ਗੋਲੀਕਾਂਡ ਵੇਲੇ ਕੋਟ ਕਪੂਰਾ ਦੇ ਐਸ.ਐੱਚ.ਓ. ਰਹੇ ਗੁਰਦੀਪ ਸਿੰਘ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ | ਗੁਰਦੀਪ ਸਿੰਘ ਨੇ ਕਿਹਾ ਸੀ ਕਿ ਕਿਉਂਕਿ ਉਸ ਨੇ ਇਕ ਕੇਸ ਦੀ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਮੰਗਾਂ ਮੰਨਵਾਉਣ ਲਈ ਮੋਤੀ ਮਹਿਲ ਵੱਲ ਪੈਦਲ ਮਾਰਚ

ਪਟਿਆਲਾ, 29 ਸਤੰਬਰ (ਮਨਦੀਪ ਸਿੰਘ ਖਰੋੜ)- ਅੱਜ ਪੰਜਾਬ ਭਰ ਤੋਂ ਆਈਆਂ ਆਸ਼ਾ ਵਰਕਰ ਬੀਬੀਆਂ ਬੱਸ ਸਟੈਂਡ ਪਟਿਆਲਾ ਵਿਖੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਬਾਅਦ 'ਚ ਧਰਨੇ ਦੀ ਸ਼ਕਲ ਉਕਤ ...

ਪੂਰੀ ਖ਼ਬਰ »

ਨਿਗਮਾਂ ਦੇ 3 ਐਮ.ਟੀ.ਪੀ. ਨੂੰ ਤਰੱਕੀਆਂ ਦੇ ਕੇ ਬਣਾਇਆ ਐਸ.ਟੀ.ਪੀ.

ਸ਼ਿਵ ਸ਼ਰਮਾ ਜਲੰਧਰ, 29 ਸਤੰਬਰ-ਲੰਬੇ ਸਮੇਂ ਬਾਅਦ ਪੰਜਾਬ ਸਰਕਾਰ ਨੇ ਨਿਗਮਾਂ ਦੇ ਐਮ.ਟੀ.ਪੀ. ਦਾ ਕੰਮ ਦੇਖ ਰਹੇ ਤਿੰਨ ਅਹਿਮ ਅਧਿਕਾਰੀਆਂ ਨੂੰ ਤਰੱਕੀ ਦਿੰਦੇ ਹੋਏ ਉਨ੍ਹਾਂ ਨੂੰ ਸੀਨੀਅਰ ਟਾਊਨ ਪਲੈਨਰ (ਐਸ.ਟੀ.ਪੀ.) ਬਣਾ ਦਿੱਤਾ ਹੈ | ਹੁਣ ਤੱਕ ਤਾਂ ਉਹ ਸੀ.ਡੀ.ਸੀ. ਚਾਰਜ ...

ਪੂਰੀ ਖ਼ਬਰ »

ਸਰਹੱਦ ਤੋਂ ਸਾਢੇ 32 ਕਰੋੜ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 29 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪਾਕਿ ਨਸ਼ਾ ਤਸਕਰਾਂ ਵਲੋਂ ਬੀਤੀ ਰਾਤ ਭਾਰਤ ਅੰਦਰ ਨਸ਼ੇ ਦੀ ਵੱਡੀ ਖੇਪ ਭੇਜਣ ਦੀ ਕੀਤੀ ਕੋਸ਼ਿਸ਼ ਨੂੰ ਨਕਾਰਾ ਬਣਾਉਂਦਿਆਂ ਬੀ.ਐੱਸ.ਐੱਫ਼. ਜਵਾਨਾਂ ਨੇ ਸਾਢੇ 32 ਕਰੋੜ ਦੇ ਮੁੱਲ ਦੀ ਹੈਰੋਇਨ ਨੂੰ ਫੜਨ 'ਚ ਸਫਲਤਾ ਹਾਸਲ ...

ਪੂਰੀ ਖ਼ਬਰ »

ਜਦੋਂ ਤੱਕ ਕੋਰੋਨਾ ਬਿਲਕੁਲ ਖ਼ਤਮ ਨਹੀਂ ਹੰੁਦਾ, ਉਦੋਂ ਤੱਕ ਸਕੂਲ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਸਿੰਗਲਾ

ਬੱਧਨੀ ਕਲਾਂ, 29 ਸਤੰਬਰ (ਸੰਜੀਵ ਕੋਛੜ)- ਜਦੋਂ ਤੱਕ ਕੋਰੋਨਾ ਨਾਂਅ ਦੀ ਭਿਆਨਕ ਬਿਮਾਰੀ ਬਿਲਕੁਲ ਵੀ ਖ਼ਤਮ ਨਹੀਂ ਹੁੰਦੀ, ਉਦੋਂ ਤੱਕ ਸਕੂਲ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੰੁਦਾ, ਅਸੀਂ ਆਪਣਾ ਤੇ ਦੇਸ਼ ਦਾ ਭਵਿੱਖ ਆਪਣੇ ਬੱਚਿਆਂ ਸਬੰਧੀ ਕੋਈ ਵੀ ਲਾਪਰਵਾਹੀ ਨਹੀਂ ...

ਪੂਰੀ ਖ਼ਬਰ »

ਮਾਮਲਾ ਪੁੱਤਰ ਵਲੋਂ ਪਿਤਾ ਨੂੰ ਘਰੋਂ ਕੱਢੇ ਜਾਣ 'ਤੇ ਕੀੜੇ ਪੈਣ ਅਤੇ ਲੱਤ ਕੱਟਣ ਦਾ

ਬਠਿੰਡਾ-ਮਾਨਸਾ ਹਾਈਵੇ ਦੂਜੇ ਦਿਨ ਵੀ ਰਿਹਾ ਜਾਮ

ਕੋਟਫੱਤਾ, 29 ਸਤੰਬਰ (ਰਣਜੀਤ ਸਿੰਘ ਬੁੱਟਰ)- ਨਜ਼ਦੀਕੀ ਪਿੰਡ ਕੋਟਭਾਰਾ ਵਾਸੀ ਇਕ ਸਰਕਾਰੀ ਮਾਸਟਰ ਵਲੋਂ ਆਪਣੇ ਪਿਤਾ ਦੀ ਕੁੱਟਮਾਰ ਕਰਕੇ ਉਸ ਨੂੰ ਘਰੋਂ ਬਾਹਰ ਕੱਢਣ 'ਤੇ ਪੈਰ 'ਚ ਕੀੜੇ ਪੈਣ ਕਾਰਨ ਲੱਤ ਕੱਟੇ ਜਾਣ ਦਾ ਮਾਮਲਾ ਗਰਮਾਇਆ ਪਿਆ ਹੈ¢ ਥਾਣਾ ਕੋਟਫ਼ੱਤਾ ਪੁਲਿਸ ...

ਪੂਰੀ ਖ਼ਬਰ »

ਅਕਾਲੀ ਦਲ ਨੇ ਕਿਸਾਨਾਂ ਦੀ ਹਿਤੈਸ਼ੀ ਪਾਰਟੀ ਹੋਣ ਕਾਰਨ ਹੀ ਐਨ.ਡੀ.ਏ. ਨਾਲੋਂ ਨਾਤਾ ਤੋੜਿਆ-ਹਰਸਿਮਰਤ

ਗੋਨਿਆਣਾ, 29 ਸਤੰਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)- ਬੀਬਾ ਹਰਸਿਮਰਤ ਕੌਰ ਬਾਦਲ ਕੇਂਦਰ ਦੀ ਵਜ਼ਾਰਤ ਅੰਦਰ ਕੈਬਨਿਟ ਮੰਤਰੀ ਦੇ ਆਹੁਦੇ ਤੋਂ ਅਸਤੀਫ਼ਾ ਦੇਣ ਉਪਰੰਤ ਅੱਜ ਪਹਿਲੀ ਵਾਰ ਗੋਨਿਆਣਾ ਖ਼ੇਤਰ ਦੇ ਲੋਕਾਂ ਦੇ ਰੂਬਰੂ ਹੋਏ | ਇਸੇ ਸਬੰਧੀ ਉਨ੍ਹਾਂ ਨੇ ਅੱਜ ਲੋਕ ...

ਪੂਰੀ ਖ਼ਬਰ »

ਰੱਦ ਹੋਈਆਂ ਰੇਲ ਗੱਡੀਆਂ ਦੇ ਯਾਤਰੀਆਂ ਲਈ ਰੇਲਵੇ ਵਲੋਂ ਨਵੀਆਂ ਹਦਾਇਤਾਂ ਜਾਰੀ

ਫ਼ਿਰੋਜ਼ਪੁਰ, 29 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਦੇ ਕਿਸਾਨਾਂ ਵਲੋਂ 24 ਸਤੰਬਰ ਤੋਂ ਚਲਾਏ ਜਾ ਰਹੇ ਰੇਲ ਰੋਕੋ ਅੰਦੋਲਨ ਕਾਰਨ ਫ਼ਿਰੋਜ਼ਪੁਰ ਮੰਡਲ ਦੀਆਂ 14 ਜੋੜੀ ਵਿਸ਼ੇਸ਼ ਰੇਲ ਗੱਡੀਆਂ 'ਚੋਂ ਕਈ ਪੂਰਨ ਰੂਪ 'ਚ ਰੱਦ ਅਤੇ ਕਈ ਸਵਾਰੀ ਗੱਡੀਆਂ ਨੂੰ ਅੰਸ਼ਿਕ ਰੂਪ 'ਚ ...

ਪੂਰੀ ਖ਼ਬਰ »

ਕੈਪਟਨ ਅਸਤੀਫਾ ਦੇਵੇ-ਸੰਧਵਾਂ

ਚੰਡੀਗੜ੍ਹ, 29 ਸਤੰਬਰ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ 'ਚ 'ਆਪ' ਵਿਧਾਇਕ ਦਲ ਦੇ ਚੀਫ਼ ਵਹਿਪ ਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਇਹ ਸਨਸਨੀਖ਼ੇਜ਼ ਪ੍ਰਗਟਾਵਾ ਕੀਤਾ ਹੈ ਕਿ ਰਾਜ ਵਿਧਾਨ ਸਭਾ ਨੇ 28 ਅਗਸਤ ਨੂੰ ਉਸ ਸਮੇਂ ਦੇ ਕੇਂਦਰੀ ਖੇਤੀਬਾੜੀ ...

ਪੂਰੀ ਖ਼ਬਰ »

ਜ਼ਰਦਾਰੀ ਅਤੇ ਉਨ੍ਹਾਂ ਦੀ ਭੈਣ 'ਤੇ ਭਿ੍ਸ਼ਟਾਚਾਰ ਮਾਮਲੇ 'ਚ ਦੋਸ਼ ਤੈਅ

ਅੰਮਿ੍ਤਸਰ, 29 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨੀ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਉਨ੍ਹਾਂ ਦੀ ਭੈਣ ਫਰਿਆਲ ਤਾਲਪੁਰ 'ਤੇ ਹਵਾਲਾ ਰਾਸ਼ੀ ਮਾਮਲੇ 'ਚ ਦੋਸ਼ ਤੈਅ ਕੀਤੇ ਹਨ | 63 ਸਾਲਾ ਜ਼ਰਦਾਰੀ ਅਤੇ ਉਨ੍ਹਾਂ ਦੀ ਛੋਟੀ ਭੈਣ ਤਾਲਪੁਰ ਦੋਸ਼ ...

ਪੂਰੀ ਖ਼ਬਰ »

ਖੇਤੀ ਬਿੱਲਾਂ 'ਤੇ ਕੈਪਟਨ ਕੇਂਦਰ ਸਰਕਾਰ ਨਾਲ ਖੇਡ ਰਹੇ ਹਨ 'ਦੋਸਤਾਨਾ ਮੈਚ'-ਮਜੀਠੀਆ

ਅੰਮਿ੍ਤਸਰ, 29 ਸਤੰਬਰ (ਹਰਮਿੰਦਰ ਸਿੰਘ)-ਖੇਤੀ ਬਿੱਲਾਂ ਸਬੰਧੀ ਪੰਜਾਬ ਦੀ ਕੈਪਟਨ ਸਰਕਾਰ ਦਾ ਦੋਹਰਾ ਚਿਹਰਾ ਲੋਕਾਂ ਦੇ ਸਾਹਮਣੇ ਗਿਆ ਹੈ ਅਤੇ ਖੇਤੀ ਬਿੱਲਾਂ ਦੇ ਮਾਮਲੇ 'ਚ ਪੰਜਾਬ ਸਰਕਾਰ ਕੇਂਦਰ ਨਾਲ 'ਦੋਸਤਾਨਾ ਮੈਚ' ਖੇਡ ਰਹੀ ਹੈ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਸਰਕਾਰੀ ਓਟ ਸੈਂਟਰਾਂ ਅਤੇ ਨਿੱਜੀ ਹਸਪਤਾਲਾਂ 'ਚ ਨਸ਼ਾ ਛੱਡਣ ਦੀ ਦਵਾਈ ਲੈਣ ਵਾਲਿਆਂ ਦੇ 'ਡੋਪ ਟੈਸਟ' ਸ਼ੁਰੂ

ਹਰਿੰਦਰ ਸਿੰਘ ਤਰਨ ਤਾਰਨ, 29 ਸਤੰਬਰ ¸ ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਲਾਗੀ ਕਰਫ਼ਿਊ ਤੇ ਤਾਲਾਬੰਦੀ ਦੌਰਾਨ ਜਿੱਥੇ ਨਸ਼ੇ ਦੀ ਸਪਲਾਈ 'ਚ ਰੋਕ ਲੱਗੀ, ਉੱਥੇ ਨਸ਼ਾ ਕਰਨ ਵਾਲੇ ਵਿਅਕਤੀ ਵੱਡੀ ਗਿਣਤੀ 'ਚ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ 'ਚ ਪਹੁੰਚੇ ਹਨ | 25 ਫਰਵਰੀ ਤੋਂ ...

ਪੂਰੀ ਖ਼ਬਰ »

10 ਅਕਤੂਬਰ ਨੂੰ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

ਸ੍ਰੀ ਹੇਮਕੁੰਟ ਸਾਹਿਬ ਤੋਂ ਜਗਜੀਤ ਸਿੰਘ ਭੁੱਲਰ ਦੀ ਵਿਸ਼ੇਸ਼ ਰਿਪੋਰਟ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ 4 ਸਤੰਬਰ ਤੋਂ ਸ਼ੁਰੂ ਹੋਈ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੇ ਕਿਵਾੜ 10 ਅਕਤੂਬਰ ਨੂੰ ਬੰਦ ਹੋਣਗੇ¢ ਇਸ ਸਬੰਧੀ ਗੁਰਦੁਆਰਾ ਗੋਬਿੰਦ ...

ਪੂਰੀ ਖ਼ਬਰ »

ਸੁਖਬੀਰ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਲੱਗੇ-ਢੀਂਡਸਾ

ਸੰਗਰੂਰ, 29 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੇਟਿਕ ਨੇ ਕਿਸਾਨ ਜਥੇਬੰਦੀਆਂ ਦੇ ਸਾਂਝੇ ਤੌਰ 'ਤੇ ਪਹਿਲੀ ਅਕਤੂਬਰ ਤੋਂ ਰੇਲਾਂ ਰੋਕੋ ਦੇ ਸੱਦੇ ਦੀ ਡੱਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ | ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ...

ਪੂਰੀ ਖ਼ਬਰ »

ਆਈ.ਏ.ਐਸ., ਪੀ.ਸੀ.ਐਸ. ਅਤੇ ਹੋਰ ਵਿਭਾਗੀ ਪ੍ਰੀਖਿਆ ਮੁਲਤਵੀ

ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਕੋਵਿਡ-19 ਕਰਕੇ ਸੂਬੇ 'ਚ ਆਈ.ਏ.ਐਸ., ਪੀ.ਸੀ.ਐਸ. ਅਤੇ ਹੋਰ ਵਿਭਾਗਾਂ ਦੀ ਵਿਭਾਗੀ ਪ੍ਰੀਖਿਆ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਪ੍ਰੀਖਿਆ ਹੁਣ 23 ਤੋਂ 27 ਨਵੰਬਰ 2020 ਤੱਕ ਹੋਣਗੀਆਂ | ਡੇਟਸ਼ੀਟ ਦਾ ਸ਼ਡਿਊਲ ਅਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਧਰਮਸੋਤ ਦੀ ਥਾਂ ਘਪਲੇ ਦੀ ਸੂਚਨਾ ਦੇਣ ਵਾਲੇ ਅਧਿਕਾਰੀ ਨੂੰ ਦਿੱਤੀ ਸਜ਼ਾ-ਜਸਵੀਰ ਸਿੰਘ ਗੜ੍ਹੀ

ਪਟਿਆਲਾ, 29 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਬਹੁਜਨ ਸਮਾਜ ਪਾਰਟੀ ਵਲੋਂ ਮੁੱਖ ਮੰਤਰੀ ਦੇ ਸ਼ਹਿਰ 'ਚ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਵਿਸ਼ਾਲ ਰੋਸ ਮਾਰਚ ਕੱਢਿਆ | ਖੇਤੀ ਬਿੱਲਾਂ ਅਤੇ ਵਜ਼ੀਫ਼ਾ ਘੁਟਾਲੇ ...

ਪੂਰੀ ਖ਼ਬਰ »

ਟਰੈਕਟਰ ਸਾੜਨ ਦੇ ਮਾਮਲੇ 'ਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ 4 ਗਿ੍ਫਤਾਰ

ਨਵੀਂ ਦਿੱਲੀ, 29 ਸਤੰਬਰ (ਏਜੰਸੀ)-ਬੀਤੇ ਦਿਨੀਂ ਇੰਡੀਆ ਗੇਟ ਨੇੜੇ ਟਰੈਕਟਰ ਸਾੜਨ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਿਰੇਂਦਰ ਸਿੰਘ ਢਿੱਲੋਂ ਸਮੇਤ ਚਾਰ ਯੂਥ ਕਾਂਗਰਸੀ ਵਰਕਰਾਂ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਦਿੱਲੀ ...

ਪੂਰੀ ਖ਼ਬਰ »

ਪਾਕਿ ਵਲੋਂ ਭਾਰਤੀ ਡਿਪਟੀ ਹਾਈ ਕਮਿਸ਼ਨਰ ਤਲਬ

ਅੰਮਿ੍ਤਸਰ, 29 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਅੱਜ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਸ੍ਰੀ ਗੌਰਵ ਆਹਲੂਵਾਲੀਆ ਨੂੰ ਤਲਬ ਕਰਕੇ ਭਾਰਤੀ ਸੁਰੱਖਿਆ ਬਲਾਂ ਵਲੋਂ ਕੰਟਰੋਲ ਰੇਖਾ (ਐਲ. ਓ. ਸੀ.) 'ਤੇ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਖ਼ਿਲਾਫ਼ ਰੋਸ ਪ੍ਰਗਟਾਇਆ ਹੈ | ...

ਪੂਰੀ ਖ਼ਬਰ »

ਆਨਲਾਈਨ ਪੜ੍ਹਾਈ ਕਰਨ ਤੋਂ ਅਸਮਰੱਥ ਵਿਦਿਆਰਥੀ ਬਿਨਾਂ ਵਾਧੂ ਖ਼ਰਚ ਦੇ ਲੈ ਸਕਣਗੇ ਅਗਲੇ ਇਨਟੇਕ 'ਚ ਦਾਖ਼ਲਾ- ਘੁੰਮਣ

ਗੁਰਦਾਸਪੁਰ, 29 ਸਤੰਬਰ (ਸੁਖਵੀਰ ਸਿੰਘ ਸੈਣੀ)- ਗਲੋਬਲ ਮਾਈਗ੍ਰੇਸ਼ਨ ਦੇ ਐਮ.ਡੀ. ਅਤੇ ਇਮੀਗ੍ਰੇਸ਼ਨ ਵਕੀਲ ਗਗਨ ਘੁੰਮਣ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਆਸਟ੍ਰੇਲੀਆ ਦੀ ਯਾਤਰਾ 'ਤੇ ਲੱਗੀਆਂ ਪਾਬੰਦੀਆਂ 'ਤੇ ਛੋਟ ਲਈ ਆਸਟ੍ਰੇਲੀਆ ਇਮੀਗ੍ਰੇਸ਼ਨ ਦੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਦਾ ਐਲਾਨ

ਆਲਮਗੀਰ, 29 ਸਤੰਬਰ (ਜਰਨੈਲ ਸਿੰਘ ਪੱਟੀ)- ਪੰਜਾਬ ਨੰਬਰਦਾਰ ਯੂਨੀਅਨ ਦੀ ਇਕ ਅਹਿਮ ਮੀਟਿੰਗ ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਨਨਹੇੜਾ ਦੀ ਪ੍ਰਧਾਨਗੀ ਹੇਠ ਇਤਿਹਾਸਿਕ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਹੋਈ | ਮੀਟਿੰਗ ਦੌਰਾਨ ਪਾਸ ਕੀਤੇ ਮਤੇ ਅਨੁਸਾਰ ...

ਪੂਰੀ ਖ਼ਬਰ »

ਬਹਿਬਲ ਕਲਾਂ ਕਾਂਡ 'ਚ ਮੁੱਖ ਮੰਤਰੀ ਬਾਦਲ ਦੀ ਸ਼ੱਕੀ ਭੂਮਿਕਾ ਦੀ ਵੀ ਹੋਵੇ ਪੜਤਾਲ- ਖਹਿਰਾ

ਜਲੰਧਰ, 29 ਸਤੰਬਰ (ਮੇਜਰ ਸਿੰਘ)-ਵਿਧਾਇਕ ਤੇ ਸਾਬਕਾ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਵਿਸ਼ੇਸ਼ ਜਾਂਚ ਟੀਮ ਵਲੋਂ ਬਹਿਬਲ ਕਲਾਂ ਗੋਲੀ ਕਾਂਡ 'ਚ ਸੁਮੇਧ ਸੈਣੀ ਤੇ ਪਰਮਰਾਜ ਸਿੰਘ ਉਰਮਰਾਨੰਗਲ ਨੂੰ ਦੋਸ਼ੀ ਨਾਮਜ਼ਦ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪਾਕਿ ਪੁਲਿਸ ਅਧਿਕਾਰੀ ਵਲੋਂ ਫਰਾਂਸਿਸੀ ਔਰਤ ਨਾਲ ਜਬਰ ਜਨਾਹ ਦੇ ਮਾਮਲੇ 'ਤੇ ਵਿਵਾਦਤ ਬਿਆਨ

ਅੰਮਿ੍ਤਸਰ, 29 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ 'ਚ ਲਾਹੌਰ-ਸਿਆਲਕੋਟ ਮੋਟਰਵੇਅ ਜਬਰ ਜਨਾਹ ਮਾਮਲੇ 'ਚ ਵਿਵਾਦਪੂਰਨ ਬਿਆਨ ਦੇ ਕੇ ਚਰਚਾ 'ਚ ਆਏ ਪੁਲਿਸ ਅਧਿਕਾਰੀ ਉਮਰ ਸ਼ੇਖ਼ ਨੇ ਸੈਨੇਟ ਦੇ ਮਨੁੱਖੀ ਅਧਿਕਾਰ ਪੈਨਲ ਨੂੰ ਦੱਸਿਆ ਕਿ ਇਹ ਘਟਨਾ ਇਸ ਲਈ ਵਾਪਰੀ ਕਿਉਂਕਿ ...

ਪੂਰੀ ਖ਼ਬਰ »

ਸੁਖਬੀਰ ਵਲੋਂ ਮਾੜੀ ਸ਼ਬਦਾਵਲੀ ਵਰਤਣ ਦੀ ਸੇਖਵਾਂ ਵਲੋਂ ਨਿੰਦਾ

ਐੱਸ.ਏ.ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਲਈ ਪ੍ਰੈੱਸ ਨੂੰ ਮੁਖ਼ਾਤਿਬ ਹੁੰਦਿਆਂ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਰਤੀ ਗਈ ਨੀਵੇਂ ਪੱਧਰ ਦੀ ...

ਪੂਰੀ ਖ਼ਬਰ »

ਗੱਠਜੋੜ ਟੱੁਟਣ ਤੋਂ ਬਾਅਦ ਇਕ-ਦੂਜੇ ਦੇ ਆਗੂਆਂ ਤੇ ਵਰਕਰਾਂ ਨੂੰ ਸ਼ਾਮਿਲ ਕਰਨ ਲਈ ਅਕਾਲੀ ਦਲ ਤੇ ਭਾਜਪਾ ਪੱਬਾਂ ਭਾਰ

ਲੁਧਿਆਣਾ, 29 ਸਤੰਬਰ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਟੁੱਟਣ ਤੋਂ ਬਾਅਦ ਦੋਵੇਂ ਪਾਰਟੀਆਂ ਵਲੋਂ ਇਕ-ਦੂਜੇ ਦੇ ਆਗੂਆਂ ਤੇ ਵਰਕਰਾਂ ਨੂੰ ਆਪਣੇ ਨਾਲ ਤੋਰਨ ਦੇ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ | ਦੋਵੇਂ ਪਾਰਟੀਆਂ ਦੇ ਇਕ-ਇਕ ...

ਪੂਰੀ ਖ਼ਬਰ »

ਪਾਕਿ ਅਦਾਲਤ ਵਲੋਂ ਅਮਰੀਕੀ ਪੱਤਰਕਾਰ ਪਰਲ ਦੇ ਕਾਤਲ ਦੀ ਰਿਹਾਈ 'ਤੇ ਰੋਕ

ਅੰਮਿ੍ਤਸਰ, 29 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਿੰਧ ਸਰਕਾਰ ਨੂੰ ਅਮਰੀਕੀ ਪੱਤਰਕਾਰ ਡੈਨੀਅਲ ਪਰਲ ਦੇ ਅਗਵਾ ਅਤੇ ਕਤਲ ਦੇ ਮੁੱਖ ਦੋਸ਼ੀ ਉਮਰ ਸ਼ੇਖ਼ ਨੂੰ ਰਿਹਾ ਕਰਨ ਤੋਂ ਰੋਕ ਦਿੱਤਾ ਹੈ | ਸਿੰਧ ਸਰਕਾਰ ਅਤੇ ਪਰਲ ਦੇ ਮਾਪਿਆਂ ਨੇ ਸਿੰਧ ...

ਪੂਰੀ ਖ਼ਬਰ »

ਦਿੱਲੀ ਕਮੇਟੀ ਵਲੋਂ 'ਗੁਰੂ ਤੇਗ ਬਹਾਦਰ ਸਿਵਲ ਸਰਵਿਸਿਜ਼ ਅਕੈਡਮੀ' ਖੋਲ੍ਹਣ ਦਾ ਐਲਾਨ

ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਾਤਾ ਸੁੰਦਰੀ ਕਾਲਜ ਕੈਂਪਸ ਵਿਚ 'ਗੁਰੂ ਤੇਗ ਬਹਾਦਰ ਸਿਵਲ ਸਰਵਿਸਿਜ਼ ਅਕੈਡਮੀ' ਖੋਲ੍ਹੀ ਜਾ ਰਹੀ ਹੈ | ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ 3 ...

ਪੂਰੀ ਖ਼ਬਰ »

ਅਸਲ ਕੰਟਰੋਲ ਰੇਖਾ ਨੂੰ ਲੈ ਕੇ ਭਾਰਤ ਵਲੋਂ ਚੀਨ ਦਾ ਦਾਅਵਾ ਖ਼ਾਰਜ

ਨਵੀਂ ਦਿੱਲੀ, 29 ਸਤੰਬਰ (ਏਜੰਸੀ)- ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਨੂੰ ਲੈ ਕੇ ਚੀਨ ਦੇ ਦਾਅਵੇ ਨੂੰ ਭਾਰਤ ਨੇ ਖਾਰਜ ਕਰ ਦਿੱਤਾ ਹੈ | ਇਸ ਸਬੰਧੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਆਪਣੇ ਬਿਆਨ 'ਚ ਕਿਹਾ ਹੈ ਕਿ ਭਾਰਤ ਨੇ ਕਦੇ ਵੀ ਚੀਨ ਵਲੋਂ 1959 ਦੇ ...

ਪੂਰੀ ਖ਼ਬਰ »

ਐਮਨੈਸਟੀ ਇੰਟਰਨੈਸ਼ਨਲ ਨੇ ਭਾਰਤ 'ਚ ਕੰਮ ਰੋਕਿਆ

ਨਵੀਂ ਦਿੱਲੀ, 29 ਸਤੰਬਰ (ਏਜੰਸੀ)-ਮਨੁੱਖੀ ਅਧਿਕਾਰ ਸੰਸਥਾ ਐਮਨੈਸਟੀ ਇੰਟਰਨੈਸ਼ਨਲ ਨੇ ਭਾਰਤ 'ਚ ਆਪਣਾ ਕੰਮ ਰੋਕ ਦਿੱਤਾ ਹੈ | ਉਸ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਉਸ ਦੇ ਖ਼ਿਲਾਫ਼ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਅਤੇ ਸੰਸਥਾ ਦੇ ਬੈਂਕ ਖਾਤਿਆਂ ਨੂੰ ਪੂਰੀ ...

ਪੂਰੀ ਖ਼ਬਰ »

ਟਰੈਕਟਰ ਸਾੜਨ ਦੇ ਮਾਮਲੇ 'ਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ 4 ਗਿ੍ਫ਼ਤਾਰ

ਨਵੀਂ ਦਿੱਲੀ, 29 ਸਤੰਬਰ (ਏਜੰਸੀ)-ਬੀਤੇ ਦਿਨੀਂ ਇੰਡੀਆ ਗੇਟ ਨੇੜੇ ਟਰੈਕਟਰ ਸਾੜਨ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਿਰੇਂਦਰ ਸਿੰਘ ਢਿੱਲੋਂ ਸਮੇਤ ਚਾਰ ਯੂਥ ਕਾਂਗਰਸੀ ਵਰਕਰਾਂ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਦਿੱਲੀ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀ ਆਈ.ਐਸ.ਆਈ. ਸਬੰਧੀ ਟਿੱਪਣੀ ਕਿਸਾਨਾਂ ਦਾ ਅਪਮਾਨ-ਭਾਜਪਾ

ਨਵੀਂ ਦਿੱਲੀ, 29 ਸਤੰਬਰ (ਏਜੰਸੀ)-ਭਾਜਪਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਟਿੱਪਣੀ ਦੀ ਨਿੰਦਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਬਿਆਨ ਨਾ ਕੇਵਲ ਭਾਰਤ ਦੇ ਕਿਸਾਨਾਂ ਦਾ ਅਪਮਾਨ ਕਰਦਾ ਹੈ ਬਲਕਿ ਅਜਿਹਾ ਬਿਆਨ ਉਨ੍ਹਾਂ ਦੇ ਦਫ਼ਤਰ ਦੀ ਮਰਿਆਦਾ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX