ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  4 minutes ago
ਕਿਸਾਨ ਅੰਦੋਲਨ: ਸਿੰਘੂ ਸਰਹੱਦੀ ਹੰਗਾਮੇ ‘ਚ ਦਿੱਲੀ ਪੁਲਿਸ ਦੀ ਕਾਰਵਾਈ, ਦੰਗਿਆਂ ਸਮੇਤ ਕਈ ਧਾਰਾਵਾਂ ‘ਚ ਐਫ.ਆਈ.ਆਰ.
. . .  1 day ago
ਨਵੀਂ ਦਿੱਲੀ , 30 ਨਵੰਬਰ - ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਨਹੀਂ ਸੁਣੀ ਗਈ ਤਾਂ ਦਿੱਲੀ ਨੂੰ ਗੁਆਂਢੀ ਰਾਜਾਂ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਦੌਰਾਨ, ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿਚ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
. . .  1 day ago
ਲਖਨਊ , 30 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਹਲਕੇ ਵਾਰਾਣਸੀ ਦੇ ਦੌਰੇ ਦੌਰਾਨ ਗੁਰੂ ਰਵਿਦਾਸ ਪਾਰਕ ਵਿਖੇ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਦੌਰਾਨ ਉਨ੍ਹਾਂ ...
ਟਰੱਕ ਨੇ 4 ਖੜ੍ਹੀਆ ਕਾਰਾਂ ਨੂੰ ਮਾਰੀ ਟੱਕਰ
. . .  1 day ago
ਜਲੰਧਰ , 30 ਨਵੰਬਰ - ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਨਜ਼ਦੀਕ ਇਕ ਟਰੱਕ ਨੇ 4 ਖੜ੍ਹੀਆਂ ਕਾਰਾਂ ਨੂੰ ਟੱਕਰ ਮਾਰ ਕੇ ਚੂਰ ਚੂਰ ਕਰ ਦਿੱਤਾ।
ਟਿਕਰੀ ਬਾਰਡਰ ਉੱਤੇ ਕਿਸਾਨ ਟਰੈਕਟਰਾਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਮਨਾ ਰਹੇ ਨੇ ਗੁਰਪੁਰਬ
. . .  1 day ago
ਨਵੀਂ ਦਿੱਲੀ, 30 ਨਵੰਬਰ (ਦਮਨਜੀਤ ਸਿੰਘ )- ਦਿੱਲੀ ਦੇ ਟਿਕਰੀ ਬਾਰਡਰ ਤੇ ਧਰਨਾ ਦੇ ਰਹੇ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਸ੍ਰੀ ਗੁਰੂ ਨਾਨਕ ਜੀ ਦਾ ਗੁਰਪੁਰਬ ਮਨਾ ਰ...
ਜ਼ੀਰਕਪੁਰ ਪੁਲਿਸ ਨੇ ਲੱਖਾਂ ਰੁਪਏ ਦੇ ਗਹਿਣਿਆਂ ਤੇ ਨਕਦੀ ਸਣੇ 2 ਚੋਰ ਅੜਿੱਕੇ ਲਏ
. . .  1 day ago
ਜ਼ੀਰਕਪੁਰ, 30 ਨਵੰਬਰ { ਹੈਪੀ ਪੰਡਵਾਲਾ} - ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਉਂਦਿਆਂ ਪੁਲਿਸ ਨੇ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਚੋਰਾਂ ਦੀ ਪਛਾਣ ਮੰਨਾ ...
ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਸਰਹੱਦ ਤੋਂ 2 ਕਿਲੋ ਹੈਰੋਇਨ ਬਰਾਮਦ
. . .  1 day ago
ਮਮਦੋਟ ,30 ਨਵੰਬਰ (ਸੁਖਦੇਵ ਸਿੰਘ ਸੰਗਮ) - ਕੁਝ ਦਿਨ ਪਹਿਲਾਂ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਾਰਵਾਈ ਕਰਦਿਆਂ ਨਾਰਕੋਟਿਕਸ ਸੈੱਲ ਫਿਰੋਜ਼ਪੁਰ ਵੱਲੋਂ ...
ਸੁੰਨਸਾਨ ਪਈਆਂ ਰੇਲ ਪਟੜੀਆਂ ’ਤੇ ਮੁੜ ਦੌੜਨਗੀਆਂ ਯਾਤਰੀ ਰੇਲਾਂ
. . .  1 day ago
ਮਲੋਟ, 30 ਨਵੰਬਰ (ਪਾਟਿਲ)- ਭਾਰਤੀ ਰੇਲਵੇ ਨੇ ਕਰੀਬ 8 ਮਹੀਨਿਆਂ ਦੇ ਸਮੇਂ ਤੋਂ ਬਾਅਦ ਸ੍ਰੀ ਗੰਗਾਨਗਰ ਤੋਂ ਹਰਿਦੁਆਰ ਅਤੇ ਦਿੱਲੀ ਨੂੰ ਜਾਣ ਵਾਲੀਆਂ ਰੇਲਾਂ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦੇ ਤਹਿਤ 1 ਦਸੰਬਰ 2020 ...
ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ ਸੱਤਾਂ ਨੂੰ ਕੀਤਾ ਗ੍ਰਿਫਤਾਰ
. . .  1 day ago
ਜੈਤੋ, 30 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ 9ਵਾਂ 'ਚੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਉਪ ਕਪਤਾਨ ...
ਲੱਖਾਂ ਦੀਵਿਆਂ ਨਾਲ ਕਾਸ਼ੀ ਦੀਆਂ ਚੁਰਾਸੀ ਘਾਟਾਂ ਦਾ ਜਗਮਗ ਹੋਣਾ ਅਲੱਗ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਲਖਨਊ , 30 ਨਵੰਬਰ - ਵਾਰਾਨਸੀ ਦੇ ਦੇਵ ਦੀਵਾਲੀ ਮਹਾਂਉਤਸਵ 'ਚ ਸ਼ਾਮਿਲ ਹੋਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਲੱਖਾਂ ਦੀਵਿਆਂ ਦਾ ਜੱਗ ਜਗ ਹੋਣਾ ਅਲੌਕਿਕ ਹੈ। ਗੰਗਾ ਦਾ ਪ੍ਰਕਾਸ਼ ਹੋਰ ਵੀ ਅਲੌਕਿਕ ...
ਕੋਰੋਨਾ ਦਾ ਆਰਟੀ-ਪੀਸੀਆਰ ਟੈਸਟ ਹੁਣ 800 ਰੁਪਏ ਵਿਚ ਦਿੱਲੀ ਵਿਚ ਹੋਵੇਗਾ
. . .  1 day ago
ਨਵੀਂ ਦਿੱਲੀ, 30 ਨਵੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਰਟੀ-ਪੀਸੀਆਰ ਟੈਸਟ ਦੀਆਂ ਕੀਮਤਾਂ ਘਟਾਉਣ ਦੇ ਨਿਰਦੇਸ਼ ਦਿੱਤੇ। ਇਸ ਹਿਦਾਇਤ ਤੋਂ ਬਾਅਦ, ਦਿੱਲੀ ਵਿਚ ਕੋਰੋਨਾ ਦੀ ਜਾਂਚ ਲਈ ਆਰਟੀ-ਪੀਸੀਆਰ ਦੀ ...
ਜਨਮ ਦਿਨ ਪਾਰਟੀ ਤੋਂ ਆ ਰਹੇ ਤਿੰਨ ਨੌਜਵਾਨ ਟਰੈਕਟਰ ਟਰਾਲੀ ਦੀ ਲਪੇਟ ‘ਚ ਆਏ, ਇੱਕ ਦੀ ਮੌਤ, ਦੋ ਜ਼ਖਮੀ
. . .  1 day ago
ਬੁਢਲਾਡਾ ,30 ਨਵੰਬਰ (ਸਵਰਨ ਸਿੰਘ ਰਾਹੀ)- ਆਪਣੇ ਦੋਸਤ ਦੀ ਜਨਮ ਦਿਨ ਪਾਰਟੀ ਮਨਾ ਕੇ ਘਰ ਆ ਰਹੇ ਹਾਜੀ ਵਾਲਾ ਕਾਰਖਾਨਾ ਵਾਰਡ ਨੰਬਰ 13 ਬੁਢਲਾਡਾ ਨਿਵਾਸੀ 3 ਨੌਜਵਾਨਾ ਦੇ ਮੋਟਰ ਸਾਇਕਲ ਨੂੰ ਇਕ ਫੂਸ ...
ਨੌਜਵਾਨ ਲੜਕੇ ਨੂੰ ਇਨੋਵਾ ਗੱਡੀ ਹੇਠ ਕੁਚਲਕੇ ਮਾਰਿਆ ,ਦੂਸਰਾ ਜ਼ਖ਼ਮੀ
. . .  1 day ago
ਖੇਮਕਰਨ , 30 ਨਵੰਬਰ (ਰਾਕੇਸ਼ ਬਿੱਲਾ) - ਖੇਮਕਰਨ ਥਾਣੇ ਅਧੀਨ ਪੈਂਦੇ ਪਿੰਡ ਭੂਰਾ ਕੋਹਨਾਂ ਨਜ਼ਦੀਕ ਬੀਤੀ ਰਾਤ ਮੇਨ ਸੜਕ ‘ਤੇ ਇੱਕ ਇਨੋਵਾ ਗੱਡੀ ਵਾਲਿਆਂ ਨੇ ਮੋਟਰ ਸਾਈਕਲ ‘ਤੇ ਸਵਾਰ ਦੋ ਨੌਜਵਾਨ ਲੜਕਿਆਂ ਨੂੰ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ਕਰੀਬ ਸੰਗਤਾਂ ਨਤਮਸਤਕ ਹੋਈਆਂ
. . .  1 day ago
ਸੁਲਤਾਨਪੁਰ ਲੋਧੀ ,30 ਨਵੰਬਰ (ਜਗਮੋਹਨ ਸਿੰਘ ਥਿੰਦ,ਅਮਰਜੀਤ ਕੋਮਲ ,ਹੈਪੀ ,ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ...
ਮੱਥਾ ਟੇਕਣ ਆਏ ਅਨਿਲ ਵਿੱਜ ਨੂੰ ਕਿਸਾਨਾਂ ਦੇ ਰੋਹ ਦਾ ਕਰਨਾ ਪਿਆ ਸਾਹਮਣਾ
. . .  1 day ago
ਨਵੀਂ ਦਿੱਲੀ , 30 ਨਵੰਬਰ - ਹਰਿਆਣੇ ਦੇ ਗ੍ਰਹਿ ਮੰਤਰੀ ਅਨਿਲ ਵਿਜ, ਜੋ ਗੁਰਦਵਾਰਾ ਸ੍ਰੀ ਗੁਰੂ ਪੰਜੋਖਰਾ ਸਾਹਿਬ ਮੱਥਾ ਟੇਕਣ ਲਈ ਆਏ ਸਨ, ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨ ਅੰਦੋਲਨ ਖਿਲਾਫ ਹਰਿਆਣਾ ਪੁਲਿਸ ਦੀ ...
ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ
. . .  1 day ago
ਹਰਿਆਣਾ, 30 ਨਵੰਬਰ (ਹਰਮੇਲ ਸਿੰਘ ਖੱਖ)- ਅੱਜ ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ...
ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 69ਵੇਂ ਦਿਨ ਵੀ ਜਾਰੀ
. . .  1 day ago
ਜੰਡਿਆਲਾ ਗੁਰੂ , 30 ਨਵੰਬਰ- (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 108 ਨਵੇਂ ਮਰੀਜ਼ ਸਾਹਮਣੇ ਆਏ , 3 ਨੇ ਦਮ ਤੋੜਿਆ
. . .  1 day ago
ਲੁਧਿਆਣਾ,30 ਨਵੰਬਰ {ਸਲੇਮਪੁਰੀ} - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਜ਼ਿਲ੍ਹਾ ਸਿਹਤ ਪ੍ਰਸ਼ਾਸਨ ...
3 ਕਿੱਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ
. . .  1 day ago
ਅਜਨਾਲਾ , 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ ਥਾਣਾ ਭਿੰਡੀਸੈਦਾਂ ਦੀ ਪੁਲਸ ਵੱਲੋਂ ਤਿੰਨ ਕਿਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਨੂੰ ਮਾਣਯੋਗ ਅਦਾਲਤ ਵੱਲੋਂ ਚਾਰ ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ I ‘ਅਜੀਤ’ ਨਾਲ ਗੱਲਬਾਤ ...
ਪ੍ਰਕਾਸ਼ ਦਿਹਾੜੇ ਮੌਕੇ ਟਾਂਡਾ ਵਿਖੇ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ
. . .  1 day ago
ਟਾਂਡਾ ਉੜਮੁੜ, 30 ਨਵੰਬਰ (ਦੀਪਕ ਬਹਿਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਤਪ-ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਵਿਖੇ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਮੌਕੇ ਦੂਰ ...
ਫ਼ਿਰੋਜ਼ਪੁਰ-ਮੋਗਾ ਮਾਰਗ 'ਤੇ ਪੈਂਦੇ ਸੜਕੀ ਪੁਲ ਉਪਰ ਲਿਖੇ 'ਖਾਲਿਸਤਾਨ ਜਿੰਦਾਬਾਦ' ਦੇ ਨਾਅਰੇ
. . .  1 day ago
ਫ਼ਿਰੋਜ਼ਪੁਰ, 30 ਨਵੰਬਰ (ਰਾਕੇਸ਼ ਚਾਵਲਾ)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਿੱਥੇ ਸਮੁੱਚੇ ਪੰਜਾਬ ਦੇ ਕਿਸਾਨ ਦਿੱਲੀ ਦੀ ਦਹਿਲੀਜ਼ 'ਤੇ ਬੈਠੇ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਪੰਜਾਬ ਅੰਦਰ ਅਮਨ ਸ਼ਾਂਤੀ ਨੂੰ ਖੋਰਾ ਲਗਾਉਣ ਦੀਆਂ ਕੋਝੀਆਂ ...
ਐਮ. ਐਸ. ਪੀ. ਅਤੇ ਕਿਸਾਨ-ਆੜ੍ਹਤੀ ਰਿਸ਼ਤੇ ਨੂੰ ਕਾਇਮ ਰੱਖਣ ਲਈ ਕਿਸਾਨ ਸੰਘਰਸ਼ ਜ਼ਰੂਰੀ- ਕੈਪਟਨ ਅਮਰਿੰਦਰ ਸਿੰਘ
. . .  1 day ago
ਡੇਰਾ ਬਾਬਾ ਨਾਨਕ, 30 ਨਵੰਬਰ (ਕਾਹਲੋਂ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ ਕਰਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਡੇਰਾ ਬਾਬਾ ਨਾਨਕ ਵਿਖੇ ਸੁਪਰੀਮ ਕੋਰਟ ਦੇ ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ ਸੰਬੋਧਨ ਨੇ ਕੀਤਾ ਸੰਬੋਧਨ
. . .  1 day ago
ਡੇਰਾ ਬਾਬਾ ਨਾਨਕ, 15 ਨਵੰਬਰ (ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਸਮਾਗਮ ਦੌਰਾਨ ਸੁਪਰੀਮ ਕੋਰਟ ਦੇ ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ ਵਲੋਂ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ...
ਥਾਣਾ ਜੰਡਿਆਲਾ ਗੁਰੂ ਦੇ ਮੁੱਖ ਮੁਨਸ਼ੀ ਖ਼ਿਲਾਫ਼ ਮਾਲਖ਼ਾਨੇ ਤੋਂ 20 ਲੱਖ ਰੁਪਏ ਦੀ ਰਾਸ਼ੀ ਗ਼ਾਇਬ ਹੋਣ 'ਤੇ ਮਾਮਲਾ ਦਰਜ
. . .  1 day ago
ਜੰਡਿਆਲਾ ਗੁਰੂ, 30 ਨਵੰਬਰ (ਰਣਜੀਤ ਸਿੰਘ ਜੋਸਨ)- ਪੁਲਿਸ ਥਾਣਾ ਜੰਡਿਆਲਾ ਗੁਰੂ ਦੇ ਮੁੱਖ ਮੁਨਸ਼ੀ ਖ਼ਿਲਾਫ਼ ਥਾਣਾ ਜੰਡਿਆਲਾ ਗੁਰੂ ਵਿਖੇ ਹੀ ਮਾਲਖ਼ਾਨੇ ਤੋਂ 20 ਲੱਖ ਰੁਪਏ ਦੀ ਰਾਸ਼ੀ ਗ਼ਾਇਬ ਹੋਣ 'ਤੇ ਮਾਮਲਾ ਦਰਜ...
ਕੋਰੋਨਾ ਦੇ ਹਾਲਾਤ 'ਤੇ ਚਰਚਾ ਲਈ ਕੇਂਦਰ ਸਰਕਾਰ ਨੇ ਸਰਬ ਪਾਰਟੀ ਮੀਟਿੰਗ
. . .  1 day ago
ਨਵੀਂ ਦਿੱਲੀ, 30 ਨਵੰਬਰ- ਕੇਂਦਰ ਸਰਕਾਰ ਨੇ ਕੋਰੋਨਾ ਦੇ ਹਾਲਾਤ 'ਤੇ ਚਰਚਾ ਲਈ ਸਰਬ ਪਾਰਟੀ ਬੈਠਕ ਸੱਦੀ ਹੈ। ਇਹ ਬੈਠਕ 4 ਦਸੰਬਰ ਨੂੰ ਬੁਲਾਈ ਗਈ ਹੈ। ਇਸ ਬੈਠਕ 'ਚ ਲੋਕ ਭਾ ਅਤੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਸੰਗਰੂਰ

ਨੌਕਰੀ ਤੋਂ ਕੱਢੇ ਕਰਮਚਾਰੀਆਂ ਦੇ ਹੱਕ 'ਚ ਕਿਸਾਨ ਯੂਨੀਅਨ ਵਲੋਂ ਟੋਲ ਪਲਾਜ਼ਾ ਪ੍ਰਬੰਧਕਾਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 29 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਮਾਝੀ ਟੋਲ ਪਲਾਜ਼ਾ ਤੋਂ ਨੌਕਰੀ ਤੋਂ ਕੱਢੇ ਕਰਮਚਾਰੀਆਂ ਦੇ ਹੱਕ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਅਤੇ ਹੋਰ ਜਥੇਬੰਦੀਆਂ ਵਲੋਂ ਰੋਸ ਧਰਨਾ ਦਿੰਦਿਆਂ ਟੋਲ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਭਾਰਤੀ ਕਿਸਾਨ ਯੂਨੀਅਨ ਡਕੋਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕਰਮ ਸਿੰਘ ਬਲਿਆਲ ਨੇ ਕਿਹਾ ਕਿ ਟੋਲ ਪਲਾਜ਼ਾ ਕੰਪਨੀ ਵਲੋਂ ਪੰਜਾਬ ਦੇ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਕੇ ਬਾਹਰਲੇ ਸੂਬਿਆਂ ਦੇ ਕਰਮਚਾਰੀਆਂ ਨੂੰ ਰੱਖ ਕੇ ਵਿਤਕਰਾ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ 'ਤੇ ਪੀੜਤ ਕਰਮਚਾਰੀਆਂ ਨੇ ਦੱਸਿਆ ਕਿ ਟੋਲ ਪਲਾਜ਼ਾ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਬਿਨ੍ਹਾਂ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਟੋਲ ਪਲਾਜ਼ਾ ਕੰਪਨੀ ਵਲੋਂ ਮਿਲਣ ਵਾਲੀਆਂ ਸਹੂਲਤਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ, ਕੰਪਨੀ ਵੱਲ ਕਰਮਚਾਰੀਆਂ ਦੇ ਰਹਿੰਦੇ ਲੱਖਾਂ ਰੁਪਏ ਦੇ ਬਕਾਏ, ਜਿਨ੍ਹਾਂ ਨੂੰ ਲੈਣ ਲਈ ਉਨ੍ਹਾਂ ਕਈ ਵਾਰੀ ਬੇਨਤੀ ਕੀਤੀ, ਪਰ ਬਕਾਏ ਦੇਣ ਦੀ ਬਜਾਏ ਟੋਲ ਪਲਾਜ਼ਾ ਕੰਪਨੀ ਸਾਨੂੰ ਤੰਗ ਪ੍ਰੇਸ਼ਾਨ ਕਰਕੇ ਧੱਕੇਸ਼ਾਹੀ ਕਰਦੀ ਆ ਰਹੀ ਹੈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਆਗੂਆਂ ਨੇ ਕਿਹਾ ਕਿ ਜੇਕਰ ਵਰਕਰਾਂ ਨੂੰ ਜਲਦ ਬਹਾਲ ਨਾ ਕੀਤਾ ਗਿਆ ਤਾਂ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਸੁਖਦੇਵ ਸਿੰਘ, ਰਣਧੀਰ ਸਿੰਘ ਭੱਟੀਵਾਲ, ਨਛੱਤਰ ਸਿੰਘ ਝਨੇੜੀ, ਕਾਮਰੇਡ ਭੂਪ ਚੰਦ ਚੰਨੋਂ, ਬਗੇਲ ਸਿੰਘ ਮਾਝੀ ਇਕਾਈ ਪ੍ਰਧਾਨ, ਅੰਗਰੇਜ਼ ਸਿੰਘ ਪੈੱ੍ਰਸ ਸਕੱਤਰ ਬਲਾਕ, ਜੋਰਾ ਸਿੰਘ ਮਾਝੀ, ਦਰਸ਼ਨ ਸਿੰਘ ਲਾਡੀ ਮੀਤ ਪ੍ਰਧਾਨ ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ, ਰਣਧੀਰ ਸਿੰਘ, ਭਰਪੂਰ ਸਿੰਘ ਮਾਝੀ, ਗੁਰਪ੍ਰੀਤ ਸਿੰਘ,ਅਮਨ ਸਰਮਾ, ਬੁੱਧ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ ਆਦਿ ਸ਼ਾਮਿਲ ਸਨ |

ਬੇਰੁਜ਼ਗਾਰ ਪੀ. ਟੀ. ਆਈ ਅਧਿਆਪਕਾਂ ਦਾ ਗੁੱਸਾ ਸੱਤਵੇ ਅਸਮਾਨ ਉਤੇ

ਸੰਗਰੂਰ, 29 ਸਤੰਬਰ (ਅਮਨਦੀਪ ਸਿੰਘ ਬਿੱਟਾ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰਵਾਰ ਮਾਹੌਲ ਉਸ ਵੇਲੇ ਤਨਾਅਪੂਰਨ ਹੋ ਗਿਆ ਜਦ ਬੇਰੁਜਗਾਰ ਪੀ.ਟੀ.ਆਈ ਅਧਿਆਪਕ ਯੂਨੀਅਨ ਨਾਲ ਸਬੰਧਤ ਇਕ ਕਾਰਕੁਨ ਗੁਰਲਾਲ ਸਿੰਘ ਮੌੜ ਮੰਡੀ ਨੇ ਬਿਜਲੀ ਦੇ ਟਰਾਂਸਫਾਰਮ ਨੂੰ ਹੱਥ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਨੇ ਸਰਕਾਰ ਦਾ ਪੁਤਲਾ ਫੂਕਿਆ

ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਭੁੱਲਰ, ਧਾਲੀਵਾਲ) - ਸਫ਼ਾਈ ਮਜ਼ਦੂਰ ਯੂਨੀਅਨ ਨਗਰ ਕੌਾਸਲ ਸੁਨਾਮ ਵਲੋਂ ਸੂਬਾ ਜਥੇਬੰਦੀ ਦੇ ਸੱਦੇ 'ਤੇ ਪ੍ਰਧਾਨ ਰਾਜੇਸ਼ ਕੁਮਾਰ ਟੋਨੀ ਦੀ ਅਗਵਾਈ ਵਿਚ ਸਥਾਨਕ ਪੀਰ ਬੰਨ੍ਹਾਂ ਬਨੋਈ ਰੋਡ 'ਤੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਰਕਾਰ ...

ਪੂਰੀ ਖ਼ਬਰ »

ਪੰਜਾਬ ਭਾਜਪਾ 'ਚ ਸਰਗਰਮ ਹਨ, ਤਿੰਨ ਵਰਗਾਂ ਨਾਲ ਸਬੰਧਿਤ ਸਿੱਖ ਚਿਹਰੇ

ਅਮਨਦੀਪ ਸਿੰਘ ਬਿੱਟਾ ਸੰਗਰੂਰ, 28 ਸਤੰਬਰ- ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਜੋ ਤਕਰੀਬਨ 23 ਸਾਲ ਉਪਰੰਤ ਭਾਵੇਂ ਅਕਾਲੀ ਦਲ ਦੀ ਪਹਿਲਕਦਮੀ ਨਾਲ ਟੁੱਟ ਗਿਆ ਹੈ, ਪਰ ਭਾਜਪਾ ਨੇ ਸਿੱਖ ਬਹੁਗਿਣਤੀ ਵਾਲੇ ਇਸ ਰਾਜ 'ਚ ਆਪਣੀ ਸਿਆਸੀ ਜ਼ਮੀਨ ਪਹਿਲਾਂ ਤੋਂ ਹੀ ਬਣਾਉਣੀ ਆਰੰਭ ...

ਪੂਰੀ ਖ਼ਬਰ »

ਭਲਕੇ ਤੋਂ 12 ਕਿਸਾਨ ਜਥੇਬੰਦੀਆਂ ਸੰਗਰੂਰ ਦੇ ਰੇਲਵੇ ਸ਼ਟੇਸ਼ਨ 'ਤੇ ਸ਼ੁਰੂ ਕਰਨਗੀਆਂ ਰੇਲ ਰੋਕੋ ਅੰਦੋਲਨ

ਸੰਗਰੂਰ, 29 ਸਤੰਬਰ (ਧੀਰਜ ਪਸ਼ੌਰੀਆ)- ਕੇਂਦਰ ਸਰਕਾਰ ਵਲੋਂ ਜਾਰੀ ਕਿਸਾਨ ਵਿਰੋਧੀ ਖੇਤੀ ਬਿਲ ਜੋ ਹੁਣ ਖੇਤੀ ਐਕਟ ਬਣ ਚੁੱਕੇ ਹਨ ਦੇ ਖ਼ਿਲਾਫ਼ ਪੰਜਾਬ ਵਿਚ ਕਿਸਾਨ ਸੰਘਰਸ਼ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ | ਬੀ.ਕੇ.ਯੂ. ਰਾਜੇਵਾਲ ਦੇ ਬਲਾਕ ਪ੍ਰਧਾਨ ਹਰਜੀਤ ਸਿੰਘ ...

ਪੂਰੀ ਖ਼ਬਰ »

30 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ-ਰਣਧੀਰ ਖਾਈ

ਲਹਿਰਾਗਾਗਾ, 29 ਸਤੰਬਰ (ਗਰਗ, ਢੀਂਡਸਾ)-ਕਾਂਗਰਸੀ ਆਗੂ ਰਣਧੀਰ ਖਾਈ ਨੇ ਦੱਸਿਆ ਹੈ ਕਿ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਯਤਨਾਂ ਸਦਕਾ ਪਿੰਡ ਖਾਈ ਦੇ ਗੰਦੇ ਛੱਪੜ ਵਿਚ ਮਿੱਟੀ ਪਾ ਕੇ 30 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਖੇਡ ਸਟੇਡੀਅਮ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਦੀ ਮੌਤ, 16 ਨਵੇਂ ਮਾਮਲੇ

ਸੰਗਰੂਰ, 29 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 84 ਪਾਜ਼ੀਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਚੀਮਾ ਮੰਡੀ, 29 ਸਤੰਬਰ (ਦਲਜੀਤ ਸਿੰਘ ਮੱਕੜ)- ਪੰਜਾਬ ਮਜ਼ਦੂਰ ਯੂਨੀਅਨ ਦੇ ਸੱਦੇ ਤੇ ਸਥਾਨਕ ਨਗਰ ਪੰਚਾਇਤ ਦੇ ਸਫ਼ਾਈ ਕਰਮਚਾਰੀਆਂ ਵਲੋਂ ਕਸਬੇ ਦੇ ਮੁੱਖ ਚੌਕ ਤੇ ਆਪਣੀਆਂ ਹੱਕੀ ਮੰਗਾਂ ਨੰੂ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤੇ ਗਿਆ ਅਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਲਈ ਕਾਂਗਰਸ, ਭਾਜਪਾ ਤੇ ਬਾਦਲ ਦਲ ਤੋਂ ਖਹਿੜਾ ਛੁਡਾਉਣਾ ਜ਼ਰੂਰੀ-ਪ੍ਰੋ. ਗੱਜਣਮਾਜਰਾ

ਮਲੇਰਕੋਟਲਾ, 29 ਸਤੰਬਰ (ਕੁਠਾਲਾ) - ਪਿਛਲੇ 70 ਵਰਿ੍ਹਆਂ ਤੋਂ ਕਾਂਗਰਸ ਅਤੇ ਦਹਾਕਿਆਂ ਤੋਂ ਭਾਜਪਾ ਤੇ ਬਾਦਲ ਦਲ ਦੀਆਂ ਕਥਿਤ ਬੇਈਮਾਨ ਸਰਕਾਰਾਂ ਵਲੋਂ ਬਣਾਈਆਂ ਲੋਕ ਦੋਖੀ ਅਤੇ ਸਰਮਾਏਦਾਰ ਪੱਖੀ ਨੀਤੀਆਂ ਨੇ ਜਿਥੇ ਪੰਜਾਬ ਦੇ ਕਿਸਾਨ ਨੂੰ ਕਰਜ਼ਾਈ ਕਰਕੇ ਖੁਦਕੁਸ਼ੀਆਂ ...

ਪੂਰੀ ਖ਼ਬਰ »

ਲੌਾਗੋਵਾਲ ਰੋਸ ਧਰਨੇ ਦਾ ਅੱਠਵਾਂ ਦਿਨ ਬਾਦਲ ਦੱਸਣ ਕਿ ਪਾਵਨ ਸਰੂਪ ਕਿੱਥੇ ਤੇ ਕਿਸ ਹਾਲਤ 'ਚ ਹਨ-ਕਾਹਨ ਸਿੰਘ ਵਾਲਾ, ਨਾਰੀ ਕੇ

ਲੌਾਗੋਵਾਲ, 29 ਸਤੰਬਰ (ਵਿਨੋਦ, ਖੰਨਾ)- ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਕੋਠੇ ਲਾਗੇ ਦਿੱਤੇ ਜਾ ਰਹੇ ਧਰਨੇ ਦੇ ...

ਪੂਰੀ ਖ਼ਬਰ »

ਅਕਾਲੀ ਦਲ ਦਾ ਕਿਸਾਨਾਂ ਪ੍ਰਤੀ ਸਮਰਥਨ ਮਹਿਜ਼ ਸਿਆਸੀ ਡਰਾਮਾ-ਸਿੰਗਲਾ

ਸੰਦੌੜ, 29 ਸਤੰਬਰ (ਗੁਰਪ੍ਰੀਤ ਸਿੰਘ ਚੀਮਾ)-ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਕੈਬਨਿਟ ਵਿਚੋਂ ਦਿੱਤਾ ਅਸਤੀਫ਼ਾ ਮਹਿਜ਼ ਸਿਆਸੀ ਡਰਾਮਾ ਹੈ ਕਿਉਂਕਿ ਅਕਾਲੀ ਦਲ ਦਾ ਪੰਜਾਬ ਦੀ ਸਿਆਸਤ ਵਿਚੋਂ ...

ਪੂਰੀ ਖ਼ਬਰ »

ਡੀ.ਟੀ.ਐਫ. ਨੇ ਵਿਦਿਆਰਥੀ ਨਤੀਜਿਆਂ ਦੀ ਹਾਰਡ ਕਾਪੀ ਦੇਣ ਦੀ ਕੀਤੀ ਮੰਗ

ਸੰਗਰੂਰ, 29 ਸਤੰਬਰ (ਅਮਨਦੀਪ ਸਿੰਘ ਬਿੱਟਾ) - ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਨੇ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਨਤੀਜੇ ਦੀ ਸਿਰਫ਼ ਡਿਜੀਲਾਕਰ ਰਾਹੀਂ ਸਾਫ਼ਟ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਦਾ ਫੂਕਿਆ ਪੁਤਲਾ

ਲਹਿਰਾਗਾਗਾ, 29 ਸਤੰਬਰ (ਗਰਗ, ਢੀਂਡਸਾ)-ਸਫ਼ਾਈ ਸੇਵਕ ਯੂਨੀਅਨ ਲਹਿਰਾਗਾਗਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਇੱਥੇ ਸਫ਼ਾਈ ਕਾਮਿਆਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਦਾ ਪੁਤਲਾ ਫੂਕਿਆ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਥਾਣੇਦਾਰ ਦਾ ਮੋਟਰਸਾਈਕਲ ਚੋਰੀ ਕਰਨ ਤਿੰਨ ਜਣੇ 6 ਮੋਟਰਸਾਈਕਲਾਂ ਸਮੇਤ ਕਾਬੂ

ਮਲੇਰਕੋਟਲਾ, 29 ਸਤੰਬਰ (ਪਾਰਸ ਜੈਨ)- ਸਥਾਨਕ ਪੁਲਿਸ ਵਲੋਂ ਤਿੰਨ ਵਿਅਕਤੀਆਂ ਨੂੰ 6 ਚੋਰੀ ਦੇ ਮੋਟਰਸਾਇਕਲਾਂ ਸਮੇਤ ਕਾਬੂ ਕੀਤਾ ਹੈ ਜਿਨ੍ਹਾਂ ਦੀ ਸ਼ਨਾਖ਼ਤ ਇਮਤਿਆਜ਼ ਵਾਸੀ ਕੱਚਾ ਕੋਟ ਮਲੇਰਕੋਟਲਾ, ਹਰਜੀਤ ਸਿੰਘ ਉਰਫ਼ ਲਾਡੀ ਪਿੰਡ ਰਟੋਲਾਂ ਅਤੇ ਅੰਮਿ੍ਤਪਾਲ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਕਿਸਾਨ ਮਾਰੂ ਮਨਸੂਬੇ ਦੇ ਸੁਪਨੇ ਸਾਕਾਰ ਨਹੀਂ ਹੋਣ ਦੇਵੇਗਾ-ਈਸੜਾ

ਧੂਰੀ, 29 ਸਤੰਬਰ (ਸੁਖਵੰਤ ਸਿੰਘ ਭੁੱਲਰ)- ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ, ਮੈਂਬਰ ਯੂਥ ਕੋਰ ਕਮੇਟੀ ਸ. ਰਵੀਇੰਦਰ ਸਿੰਘ ਈਸੜਾ ਨੇ ਖੇਤੀ ਸਬੰਧੀ ਬਣਾਏ ਕਾਨੂੰਨੀ ਬਿੱਲਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਅਕਾਲੀ ਦਲ ਕਿਸਾਨ ਵਿਰੋਧੀ ਫੈਸਲੇ ਨੂੰ ਸਾਕਾਰ ਨਹੀਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਰੇਲ ਰੋਕੋ ਅੰਦੋਲਣ ਦੀ ਤਿਆਰੀ

ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇੱਕ ਮੀਟਿੰਗ ਜਥੇਬੰਦੀ ਦੇ ਸੂਬਾ ਸਕੱਤਰ ਮਲਕੀਤ ਸਿੰਘ ਲਖਮੀਰਵਾਲਾ ਦੀ ਪ੍ਰਧਾਨਗੀ ਹੇਠ ਸੁਨਾਮ ਵਿਖੇ ਹੋਈ | ਇਸ ਮੌਕੇ ਲਖਮੀਰਵਾਲਾ ਨੇ ਕਿਹਾ ਕਿ ਪਹਿਲਾਂ ਹੀ ਬੁਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ 45 ਕਿੱਲੋ ਭੁੱਕੀ ਸਮੇਤ 3 ਕਾਬੂ

ਭਵਾਨੀਗੜ੍ਹ, 29 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਪੰਜਾਬ ਪੁਲਿਸ ਦੇ ਨਸ਼ਾ ਰੋਕੂ ਸੈੱਲ ਵਲੋਂ ਵਿਸ਼ੇਸ਼ ਕਾਰਵਾਈ ਕਰਦਿਆਂ ਇਕ ਟਰੱਕ ਵਿਚੋਂ 18 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ 45 ਕਿੱਲੋ ਭੁੱਕੀ ਬਰਾਮਦ ਕਰਦਿਆਂ 3 ਵਿਅਕਤੀਆਂ ਨੂੰ ਕਾਬੂ ਕਰਕੇ ...

ਪੂਰੀ ਖ਼ਬਰ »

ਬੱਤੀਆਂ ਨੂੰ ਤਰਸ ਰਹੇ ਕੁੱਪ ਕਲਾਂ ਦੇ ਮੁੱਖ ਚੌਕ ਨੂੰ ਚੜਿ੍ਹਆ ਖ਼ੂਨੀ ਰੰਗ

ਕੁੱਪ ਕਲਾਂ, 29 ਸਤੰਬਰ (ਮਨਜਿੰਦਰ ਸਿੰਘ ਸਰੌਦ)- ਲੁਧਿਆਣਾ-ਮਾਲੇਰਕੋਟਲਾ ਮੁੱਖ ਸੜਕ 'ਤੇ ਲਗਪਗ 2 ਦਰਜਨ ਪਿੰਡਾਂ ਦੇ ਲੋਕਾਂ ਦੀਆਂ ਰੋਜਮਰਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਾਲੇ ਕਸਬਾ ਕੁੱਪ ਕਲਾਂ ਦੇ ਮੁੱਖ ਚੌਕ ਵਿਚ ਬੱਤੀਆਂ ਨਾ ਹੋਣ ਕਾਰਨ ਵਾਪਰ ਰਹੇ ਹਾਦਸੇ ਰੁਕਣ ...

ਪੂਰੀ ਖ਼ਬਰ »

ਪਿੰਡ ਭੰਮਾਬੱਦੀ ਦੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਕੀਤਾ ਫ਼ੈਸਲਾ

ਸੰਗਰੂਰ, 29 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਅਤੇ ਕਿ੍ਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਤਮਾ ਸੰਗਰੂਰ ਦੇ ਸਹਿਯੋਗ ਨਾਲ ਪਿੰਡ ਭੰਮਾਬੱਦੀ ...

ਪੂਰੀ ਖ਼ਬਰ »

ਮੁਲਾਜ਼ਮਾਂ ਉਪਰ ਦਰਜ ਕੇਸਾਂ ਦੀ ਜਮਹੂਰੀ ਸਭਾ ਨੇ ਕੀਤੀ ਨਿਖੇਧੀ

ਸੰਗਰੂਰ, 29 ਸਤੰਬਰ (ਅਮਨਦੀਪ ਸਿੰਘ ਬਿੱਟਾ)- ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ਤੇ ਬਠਿੰਡਾ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਵੱਲ ਸ਼ਾਂਤਮਈ ਢੰਗ ਨਾਲ ਸੂਬਾ ਪੱਧਰੀ ਮਾਰਚ ਕਰਦੇ ਜਾ ਰਹੇ ਪੰਜਾਬ ਭਰ ਦੇ ਸਿਹਤ ਮੁਲਾਜ਼ਮਾਂ ਤੇ ...

ਪੂਰੀ ਖ਼ਬਰ »

ਹਰੀਸ਼ ਰਾਵਤ ਦੇ ਇੰਚਾਰਜ ਲੱਗਣ ਨਾਲ ਸੂਬੇ ਵਿਚ ਕਾਂਗਰਸ ਹੋਵੇਗੀ ਹੋਰ ਮਜ਼ਬੂਤ-ਸ਼ੁਭਮ ਸ਼ਰਮਾ

ਧੂਰੀ, 29 ਸਤੰਬਰ (ਸੰਜੇ ਲਹਿਰੀ, ਦੀਪਕ)-ਹਰੀਸ਼ ਰਾਵਤ ਸਾਬਕਾ ਮੁੱਖ ਮੰਤਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਏ ਜਾਣ 'ਤੇ ਸੂਬੇ ਵਿਚ ਕਾਂਗਰਸ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਬਹੁ-ਗਿਣਤੀ ਨਾਲ ਸੀਟਾਂ ਜਿੱਤ ...

ਪੂਰੀ ਖ਼ਬਰ »

ਭਾਈਚਾਰਕ ਤਾਲਮੇਲ ਮੰਚ ਨੇ ਸੌਾਪਿਆ ਮੰਗ ਪੱਤਰ

ਸੰਗਰੂਰ, 29 ਸਤੰਬਰ (ਦਮਨਜੀਤ ਸਿੰਘ)-ਭਾਈਚਾਰਕ ਤਾਲਮੇਲ ਮੰਚ ਸੰਗਰੂਰ ਵਲੋਂ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਹੇਠ ਸੁਬੇਗ ਸਿੰਘ ਸਕੱਤਰ ਜਨਰਲ, ਜਗਜੀਤਇੰਦਰ ਸਿੰਘ ਚੇਅਰਮੈਨ, ਸ਼ੇਰ ਸਿੰਘ ਬਾਲੇਵਾਲ ਮੁੱਖ ਸਲਾਹਕਾਰ ਅਤੇ ਬਲਬੀਰ ਸਿੰਘ ਵਿੱਤ ਸਕੱਤਰ ਵਲੋਂ ਐਸ.ਸੀ. ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਕਿਸਾਨ ਯੂਨੀਅਨ ਦੇ ਪ੍ਰਧਾਨ ਬਣੇ

ਅਮਰਗੜ੍ਹ, 29 ਸਤੰਬਰ (ਜਤਿੰਦਰ ਮੰਨਵੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਰਾਏਪੁਰ ਇਕਾਈ ਦੀ ਚੋਣ ਕਿਸਾਨ ਆਗੂ ਸਰਬਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਜਿਸ ਵਿਚ ਸਰਬਸੰਮਤੀ ਨਾਲ ਮਨਪ੍ਰੀਤ ਸਿੰਘ ਨੂੰ ਰਾਏਪੁਰ ਇਕਾਈ ਦਾ ਪ੍ਰਧਾਨ ਅਤੇ ਦਲਜੀਤ ਸਿੰਘ ਨੂੰ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਰੈਲੀ ਕਰ ਮੋਦੀ ਸਰਕਾਰ ਖ਼ਿਲਾਫ਼ ਮਨਾਇਆ ਵਿਰੋਧ ਦਿਵਸ

ਲਹਿਰਾਗਾਗਾ, 29 ਸਤੰਬਰ (ਸੂਰਜ ਭਾਨ ਗੋਇਲ)- ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਅੱਜ ਸਥਾਨਕ ਸਿਵਲ ਹਸਪਤਾਲ ਦੇ ਜਲ ਘਰ ਵਿਖੇ ਰੈਲੀ ਕਰਕੇ ਮੋਦੀ ਸਰਕਾਰ ਵਲੋਂ ਜਨਤਕ ਖੇਤਰ ਦੇ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦਾ ਤਿੱਖਾ ਵਿਰੋਧ ਕੀਤਾ ...

ਪੂਰੀ ਖ਼ਬਰ »

ਆੜ੍ਹਤੀਆ ਵਲੋਂ ਮੰਗਾਂ ਨਾ ਮੰਨਣ ਤੇ ਮੰਡੀਆਂ ਅੰਦਰ ਕੰਮਕਾਜ ਬੰਦ ਰੱਖਣ ਦਾ ਫ਼ੈਸਲਾ

ਧੂਰੀ, 29 ਸਤੰਬਰ (ਸੁਖਵੰਤ ਸਿੰਘ ਭੁੱਲਰ)- ਜ਼ਿਲ੍ਹਾ ਸੰਗਰੂਰ ਦੀਆਂ ਵੱਖੋ-ਵੱਖ ਆੜ੍ਹਤੀ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਸਮਰਾ ਦੀ ਅਗਵਾਈ ਹੇਠ ਕੀਤੀ ਮੀਟਿੰਗ ਵਿਚਾਰ ਵਟਾਂਦਰਾ ਕਰਦਿਆਂ ਕੇਂਦਰ ਸਰਕਾਰ ਵਲੋਂ ਜਾਰੀ ਕਿਸਾਨ ਵਿਰੋਧੀ ਬਿਲਾਂ ...

ਪੂਰੀ ਖ਼ਬਰ »

ਘਾਬਦਾਂ ਨੇੜੇ ਪਿੰਡ ਘਰਾਚੋਂ ਦੀ ਜ਼ਮੀਨ 'ਚ ਬਣਾਇਆ ਜਾਵੇਗਾ ਮੈਡੀਕਲ ਕਾਲਜ

ਭਵਾਨੀਗੜ੍ਹ, 29 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਪੰਜਾਬ ਸਰਕਾਰ ਵਲੋਂ ਘਾਬਦਾਂ ਨੇੜੇ ਪਿੰਡ ਘਰਾਚੋਂ ਦੀ ਜ਼ਮੀਨ ਵਿਚ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜਿਸ ਦੀ ਸ਼ੁਰੂਆਤ ਜਲਦ ਹੀ ਕੀਤੀ ਜਾਵੇਗੀ | ਇਹ ਵਿਚਾਰ ਬਲਾਕ ਸੰਮਤੀ ਦੇ ਚੇਅਰਮੈਨ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਐਾਟੀ ਨਾਰਕੋਟਿਕ ਸੈਲ ਚਟਾਨ ਵਾਂਗ ਕਿਸਾਨਾਂ ਨਾਲ ਖੜ੍ਹੇਗਾ-ਚੇਅਰਮੈਨ ਨਿੱਕੜਾ

ਧਰਮਗੜ੍ਹ, 29 ਸਤੰਬਰ (ਗੁਰਜੀਤ ਸਿੰਘ ਚਹਿਲ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਆਰਡੀਨੈਂਸ ਖ਼ਿਲਾਫ਼ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਐਾਟੀ ਨਾਰਕੋਟਿਕਸ ਸੈਲ ਪੰਜਾਬ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹਾ ਹੈ ਅਤੇ ਕਿਸਾਨਾਂ ਵਲੋਂ ਕੀਤੇ ਜਾਂਦੇ ਹਰ ਸੰਘਰਸ਼ 'ਚ ਸੈਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX