ਤਾਜਾ ਖ਼ਬਰਾਂ


ਅਹਿਮਦਾਬਾਦ 'ਚ ਜਾਇਡਸ ਬਾਇਓਟੈਕ ਪਾਰਕ ਦਾ ਦੌਰਾ ਕਰਕੇ ਲਈ ਸਵਦੇਸ਼ੀ ਕੋਰੋਨਾ ਵੈਕਸੀਨ ਦੀ ਜਾਣਕਾਰੀ- ਮੋਦੀ
. . .  1 minute ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਅਹਿਮਦਾਬਾਦ ਵਿਖੇ ਸਥਿਤ ਬਾਇਓਟੈਕ ਪਾਰਕ ਦਾ ਦੌਰਾ ਕੀਤਾ ਗਿਆ, ਜਿੱਥੇ ਕਿ ਕੋਰੋਨਾ ਵੈਕਸੀਨ ਨੂੰ ਤਿਆਰ ਕੀਤਾ ਜਾ ਰਿਹਾ ਹੈ। ਜਾਇਡਸ...
ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  12 minutes ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ, ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਅਤੇ ਸਿੱਖ ਸੰਗਤਾਂ ਵਲੋਂ...
ਖ਼ਾਲਸਾ ਸੰਸਥਾਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
. . .  22 minutes ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)‐ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ 'ਚ ਸ੍ਰੀ...
ਪ੍ਰਧਾਨ ਮੰਤਰੀ ਮੋਦੀ ਦੇ ਹੰਕਾਰ ਨੇ ਕਿਸਾਨ ਦੇ ਵਿਰੁੱਧ ਖੜ੍ਹਾ ਕੀਤਾ ਜਵਾਨ- ਰਾਹੁਲ ਗਾਂਧੀ
. . .  30 minutes ago
ਨਵੀਂ ਦਿੱਲੀ, 28 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਫ਼ੌਜ ਦੀ ਵਰਤੋਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ 'ਜੈ ਜਵਾਨ ਜੈ ਕਿਸਾਨ' ਨਾਅਰੇ ਦੀ...
ਗੁਰਪੁਰਬ ਵਾਲੇ ਦਿਨ ਸਮੁੱਚੀ ਕੌਮ ਕਿਸਾਨਾਂ ਦੇ ਹੱਕ 'ਚ ਕਰੇ ਅਰਦਾਸ- ਜਥੇਦਾਰ ਅਕਾਲ ਤਖ਼ਤ
. . .  45 minutes ago
ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਪੁਲਿਸ ਵਲੋਂ ਕਿਸਾਨ ਆਗੂਆਂ ਅਤੇ ਵਾਟਰ...
ਸੀ. ਬੀ. ਆਈ. ਵਲੋਂ ਤਿੰਨ ਸੂਬਿਆਂ 'ਚ 40 ਥਾਵਾਂ 'ਤੇ ਛਾਪੇਮਾਰੀ
. . .  54 minutes ago
ਨਵੀਂ ਦਿੱਲੀ, 28 ਨਵੰਬਰ- ਕਥਿਤ ਕੋਲਾ ਮਾਫ਼ੀਆ ਅਤੇ ਰਿਸ਼ਵਤਖ਼ੋਰੀ ਦੇ ਮਾਮਲਿਆਂ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਅੱਜ ਸੀ. ਬੀ. ਆਈ. ਵਲੋਂ ਪੱਛਮੀ ਬੰਗਾਲ ਸਣੇ ਤਿੰਨ ਸੂਬਿਆਂ...
ਸਿੰਘੂ ਬਾਰਡਰ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ
. . .  about 1 hour ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਦਿੱਲੀ ਸਰਹੱਦ 'ਤੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨੀ ਧਰਨੇ ਕਾਰਨ ਜੀ. ਟੀ. ਰੋਡ 'ਤੇ ਮੀਲਾਂ ਲੰਬੇ ਜਾਮ ਲੱਗੇ ਗਏ ਹਨ...
ਉਗਰਾਹਾਂ ਯੂਨੀਅਨ ਵਲੋਂ ਬੁਰਾਰੀ ਦੇ ਨਿਰੰਕਾਰੀ ਮੈਦਾਨ 'ਚ ਜਾਣ ਤੋਂ ਇਨਕਾਰ
. . .  about 1 hour ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਖਨੌਰੀ ਅਤੇ ਡੱਬਵਾਲੀ ਤੋਂ ਚੱਲੇ ਕਾਫ਼ਲੇ ਅੱਜ ਸਵੇਰੇ ਜੀਂਦ ਤੋਂ ਰੋਹਤਕ ਰਾਹੀਂ ਹੋ ਕੇ ਦਿੱਲੀ ਨੂੰ ਚੱਲ ਪਏ ਹਨ। ਯੂਨੀਅਨ ਦੇ...
ਕਿਸਾਨਾਂ ਦਾ ਹਾਲ ਪੁੱਛਣ ਲਈ ਕਾਫ਼ਲੇ 'ਚ ਪਹੁੰਚੇ ਕੈਬਨਿਟ ਮੰਤਰੀ ਸਿੰਗਲਾ
. . .  about 1 hour ago
ਦਿੱਲੀ ਚੱਲੋ ਅੰਦੋਲਨ, 28 ਨਵੰਬਰ- ਕਿਸਾਨਾਂ ਨੂੰ ਹਿਮਾਇਤ ਦੇਣ ਲਈ ਪੰਜਾਬ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਕਿਸਾਨਾਂ ਦੇ ਸੰਘਰਸ਼ 'ਚ ਪਹੁੰਚ ਚੁੱਕੇ ਹਨ। ਇਸ ਦੌਰਾਨ...
ਮੁੜ ਨਾਨੀ ਬਣੀ ਹੇਮਾ ਮਾਲਿਨੀ, ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਦਿੱਤਾ ਜਨਮ
. . .  about 1 hour ago
ਮੁੰਬਈ, 28 ਨਵੰਬਰ (ਇੰਦਰਮੋਹਨ ਪੰਨੂੰ)- ਹੇਮਾ ਮਾਲਿਨੀ ਇਕ ਵਾਰ ਫਿਰ 72 ਸਾਲ ਦੀ ਉਮਰ 'ਚ ਨਾਨੀ ਬਣ ਗਈ ਹੈ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ...
'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਉੱਤਰ ਪ੍ਰਦੇਸ਼ ਦੀ ਰਾਜਪਾਲ ਨੇ ਦਿੱਤੀ ਮਨਜ਼ੂਰੀ
. . .  about 2 hours ago
ਲਖਨਊ, 28 ਨਵੰਬਰ- ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ 'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਮਨਜ਼ੂਰੀ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  about 2 hours ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  about 2 hours ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 3 hours ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 3 hours ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 4 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹਾਈ ਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ
. . .  1 day ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ-ਮਜ਼ਦੂਰਾਂ ਨੇ 6ਵੇਂ ਦਿਨ ਵੀ ਜਾਰੀ ਰੱਖਿਆ ਰੇਲਵੇ ਟਰੈਕ 'ਤੇ ਰੋਸ ਧਰਨਾ

ਫ਼ਿਰੋਜ਼ਪੁਰ, 29 ਸਤੰਬਰ (ਜਸਵਿੰਦਰ ਸਿੰਘ ਸੰਧੂ)- ਭਾਰੀ ਵਿਰੋਧ ਦੇ ਬਾਵਜੂਦ ਖੇਤੀ ਸਬੰਧੀ ਪਾਸ ਕੀਤੇ ਤਿੰਨ ਬਿੱਲਾਂ ਖ਼ਿਲਾਫ਼ ਰੋਸ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ ਛੇਵੇਂ ਦਿਨ ਵੀ ਰੇਲਵੇ ਲਾਈਨ ਬਸਤੀ ਟੈਂਕਾਂ ਵਾਲੀ ਵਿਖੇ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਤੇ ਬੀਬੀਆਂ ਰੋਸ ਧਰਨੇ 'ਤੇ ਡਟੇ ਰਹੇ | ਧਰਨਾਕਾਰੀ ਕਿਸਾਨਾਂ ਦਾ ਅੰਦੋਲਨ ਉਬਾਲੇ ਖਾਂਦਾ ਉਦੋਂ ਨਜ਼ਰ ਆਇਆ ਜਦੋਂ ਉਨ੍ਹਾਂ ਖੇਤੀ ਬਿੱਲ ਰੱਦ ਨਾ ਕੀਤੇ ਜਾਣ 'ਤੇ ਸਰਕਾਰ ਨੂੰ ਦੇਸ਼ ਅੰਦਰ ਗ਼ਦਰ ਮੱਚਣ ਦੀ ਚੇਤਾਵਨੀ ਦਿੱਤੀ | ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੰੂ, ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਰਣਬੀਰ ਸਿੰਘ ਠੱਠਾ, ਮੇਹਰ ਸਿੰਘ ਤਲਵੰਡੀ, ਗੁਰਸਾਹਿਬ ਸਿੰਘ ਪਹੁੰਵਿੰਡ ਨੇ ਕਾਰਪੋਰੇਟ ਘਰਾਣਿਆਂ ਤੇ ਉਸ ਦੀ ਜੋਟੀਦਾਰ ਮੋਦੀ ਸਰਕਾਰ ਨੂੰ ਸਬਕ ਸਿਖਾਉਣ ਲਈ ਰਿਲਾਇੰਸ ਸਮੇਤ ਕਾਰਪੋਰੇਟ ਕੰਪਨੀਆਂ ਦੀਆਂ ਬਣਦੀਆਂ ਵਸਤੂਆਂ ਮਾਲਜ਼, ਪੈਟਰੋਲ ਪੰਪਾਂ, ਸਾਇਲੋ ਗੁਦਾਮਾਂ, ਬਰੈਂਡਡ ਕੱਪੜਿਆਂ, ਜੀਓ ਸਿੰਮਾਂ ਆਦਿ ਦਾ ਪੰਜਾਬ ਤੇ ਦੇਸ਼ ਵਾਸੀਆਂ ਨੂੰ ਬਾਈਕਾਟ ਕਰਨ ਦਾ ਸੱਦਾ ਦਿੰਦਿਆਂ ਸਾਰੇ ਭਾਈ ਲਾਲ਼ੋਆਂ ਨੂੰ ਇਸ ਮੁਹਿੰਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਕਿਸਾਨ ਆਗੂਆਂ ਨੇ ਭਾਜਪਾ ਦੇ ਸੰਸਦ ਮੈਂਬਰਾਂ ਤੇ ਵੱਖ-ਵੱਖ ਸੂਬਿਆਂ ਦੇ ਵਿਧਾਇਕਾਂ ਨੂੰ ਮੋਦੀ ਸਰਕਾਰ ਖਿਲਾਫ਼ ਬਗ਼ਾਵਤ ਕਰਕੇ ਅਸਤੀਫ਼ੇ ਦੇਣ ਦੀ ਅਪੀਲ ਕੀਤੀ ਤੇ ਹਰਿਆਣਾ ਵਿਚ ਜਨਨਾਇਕ ਪਾਰਟੀ ਦੇ ਦੁਯਵੰਤ ਚੌਟਾਲਾ ਨੂੰ ਭਾਜਪਾ ਸਰਕਾਰ ਦਾ ਸਾਥ ਛੱਡ ਕੇ ਕਿਸਾਨਾਂ ਨਾਲ ਖੜ੍ਹੇ ਹੋਣ ਲਈ ਜ਼ੋਰ ਦਿੱਤਾ | ਕਿਸਾਨ ਆਗੂਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਾਰਪੋਰੇਟ ਘਰਾਣਿਆਂ ਦੇ ਗੁਦਾਮਾਂ, ਮਾਲਜ਼, ਪੈਟਰੋਲ ਪੰਪਾਂ ਤੇ ਭਾਜਪਾ ਆਗੂਆਂ ਦੇ ਘਰਾਂ 1 ਅਕਤੂਬਰ ਤੋਂ ਘਿਰਾਓ ਕਰਨ ਅਤੇ 1 ਅਕਤੂਬਰ ਤੋਂ ਰੇਲ ਰੋਕੋ ਐਕਸ਼ਨ ਦੀ ਵੀ ਪੂਰੀ ਹਮਾਇਤ ਕਰਨ ਦਾ ਐਲਾਨ ਕੀਤਾ | ਇਸ ਮੌਕੇ ਕਿਸਾਨ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਕਿਸਾਨ ਮਜ਼ਦੂਰ ਵਿਰੋਧੀ ਤਿੰਨ ਖੇਤੀ ਬਿੱਲ ਆਦਿ ਕਾਲੇ ਕਾਨੂੰਨ ਰੱਦ ਕੀਤੇ ਜਾਣ, ਪੰਜਾਬ ਸਰਕਾਰ ਵਿਧਾਨ ਸਭਾ ਦਾ ਇਜਲਾਸ ਸੱਦ ਕੇ ਤਿੰਨ ਖੇਤੀ ਬਿੱਲਾਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕਰੇ ਅਤੇ 14 ਅਗਸਤ 2017 ਨੂੰ ਏ.ਪੀ.ਐਮ.ਸੀ. ਐਕਟ ਵਿਚ ਕੀਤੀ ਸੋਧ ਰੱਦ ਕੀਤੀ ਜਾਵੇ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜਾ ਮੁਆਫ਼ ਕੀਤਾ ਜਾਵੇ ਤੇ ਡਾ: ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਸਾਰੀਆਂ ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਹੋਵੇ | ਇਸ ਮੌਕੇ ਬਲਰਾਜ ਸਿੰਘ ਫੈਰੋਕੇ, ਮਹਿਤਾਬ ਸਿੰਘ ਕੱਚਰਭੰਨ, ਖਿਲਾਰਾ ਸਿੰਘ ਪੰਨੂੰ, ਬਲਜਿੰਦਰ ਸਿੰਘ ਤਲਵੰਡੀ, ਐਡਵੋਕੇਟ ਮਨਜਿੰਦਰ ਸਿੰਘ ਭੁੱਲਰ, ਸੁਖਦੇਵ ਸਿੰਘ ਦੁੱਬਲੀ, ਗੁਰਭੇਜ ਸਿੰਘ, ਚਮਕੌਰ ਸਿੰਘ ਧਾਰੀਵਾਲ, ਦਿਲਬਾਗ ਸਿੰਘ ਮਾੜੀ ਮੇਘਾ ਆਦਿ ਆਗੂਆਂ ਵੀ ਸੰਬੋਧਨ ਕੀਤਾ |

-ਮਾਮਲਾ ਅਦਾਲਤੀ ਆਦੇਸ਼ਾਂ ਦੀ ਉਲੰਘਣਾ ਕਰਨ ਦਾ-

ਹਾਈਕੋਰਟ ਵਲੋਂ ਕਾਂਗਰਸੀ ਵਿਧਾਇਕ ਪਿੰਕੀ, ਐੱਸ.ਐੱਚ.ਓ. ਭੁੱਲਰ ਸਣੇ 4 ਜਣਿਆਂ ਨੂੰ ਨੋਟਿਸ ਜਾਰੀ

ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ, ਰਾਕੇਸ਼ ਚਾਵਲਾ)- ਅਦਾਲਤੀ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਦਾਇਰ ਮਾਣਹਾਨੀ ਪਟੀਸ਼ਨ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੂੰ ਉੱਤਰਵਾਦੀ ...

ਪੂਰੀ ਖ਼ਬਰ »

ਕੋਰੋਨਾ ਦੇ 17 ਪਾਜ਼ੀਟਿਵ ਮਾਮਲੇ ਹੋਰ ਆਏ ਸਾਹਮਣੇ

ਫ਼ਿਰੋਜ਼ਪੁਰ, 29 ਸਤੰਬਰ (ਸ. ਰ.)- ਮਹਾਂਮਾਰੀ ਬਣ ਫੈਲੇ ਕੋਰੋਨਾ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 17 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਦੀ ਅੱਗੇ ਵਧ ਰਹੀ ਚੇਨ ਨੂੰ ਤੋੜਨ ਲਈ ਸਿਹਤ ਵਿਭਾਗ ...

ਪੂਰੀ ਖ਼ਬਰ »

ਸ਼ਰਾਬ ਮਾਫ਼ੀਏ ਖਿਲਾਫ਼ ਸਦਰ ਪੁਲਿਸ ਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ

ਫ਼ਿਰੋਜ਼ਪੁਰ, 29 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਨੇ ਨਾਜਾਇਜ਼ ਸ਼ਰਾਬ ਤੇ ਸ਼ਰਾਬ ਮਾਫ਼ੀਏ ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਦਰਿਆ ਸਤਲੁਜ ਨਾਲ ਪੈਂਦੇ ਪਿੰਡ ਅਲੀ ਕੇ ਵਿਖੇ ਛਾਪੇਮਾਰੀ ਕਰਕੇ ਲਗਭਗ 26 ਹਜ਼ਾਰ ਲੀਟਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਫ਼ਿਰੋਜ਼ਪੁਰ 'ਚ ਰਸਮੀ ਤੌਰ 'ਤੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ)- ਨੋਵਲ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਸਮੂਹ ਦਾਣਾ ਮੰਡੀਆਂ ਵਿਚ ਝੋਨੇ ਦੀ ਲਿਫ਼ਟਿੰਗ, ਖ਼ਰੀਦ ਤੇ ਅਦਾਇਗੀ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਸਰਕਾਰ ਵਲੋਂ ...

ਪੂਰੀ ਖ਼ਬਰ »

100 ਲੀਟਰ ਲਾਹਣ ਬਰਾਮਦ

ਜਲਾਲਾਬਾਦ, 29 ਸਤੰਬਰ (ਕਰਨ ਚੁਚਰਾ)-ਥਾਣਾ ਵੈਰੋਕਾ ਪੁਲਿਸ ਨੇ 100 ਲੀਟਰ ਲਾਹਣ ਬਰਾਮਦ ਕੀਤੀ ਹੈ ¢ ਜਾਂਚ ਅਧਿਕਾਰੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਸੀ ਕਿ ਚੰਨ ਸਿੰਘ ਵਾਸੀ ਮਹਾਲਮ ਨਾਜਾਇਜ਼ ਸ਼ਰਾਬ ਕੱਢਣ ਦਾ ਆਦੀ ਹੈ ¢ ...

ਪੂਰੀ ਖ਼ਬਰ »

ਅਕਾਲੀ ਦਲ ਛੱਡਣ ਵਾਲੇ ਆਗੂਆਂ ਨੇ ਬਾਦਲ ਪਰਿਵਾਰ 'ਤੇ ਲਾਏ ਦੋਸ਼

ਮੰਡੀ ਅਰਨੀਵਾਲਾ, 29 ਸਤੰਬਰ (ਨਿਸ਼ਾਨ ਸਿੰਘ ਸੰਧੂ)-ਜ਼ਿਲ੍ਹਾ ਫ਼ਾਜ਼ਿਲਕਾ ਅਕਾਲੀ ਜਥੇ ਵਿਚ ਲੰਮਾ ਸਮਾਂ ਕੰਮ ਕਰਨ ਵਾਲੇ ਸੀਨੀਅਰ ਆਗੂ ਜੋ ਪਿਛਲੇ ਸਮੇਂ ਦੌਰਾਨ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੇ ਹਨ, ਵਲੋਂ ਅੱਜ ਅਕਾਲੀ ਦਲ ਦੀ ਮੌਜੂਦਾ ਹਾਲਤ ਲਈ ਸਾਬਕਾ ਮੁੱਖ ...

ਪੂਰੀ ਖ਼ਬਰ »

ਸੰਤੁਲਨ ਵਿਗੜਨ ਨਾਲ ਦਰੱਖਤ ਨਾਲ ਟਕਰਾਇਆ ਘੋੜਾ ਟਰਾਲਾ, 2 ਜ਼ਖ਼ਮੀ

ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ-ਅਬੋਹਰ ਰੋਡ 'ਤੇ ਪਿੰਡ ਖੂਈਖੇੜਾ ਨੇੜੇ ਸੰਤੁਲਨ ਵਿਗੜ ਜਾਣ ਨਾਲ ਇਕ ਘੋੜਾ ਟਰਾਲਾ ਦਰੱਖਤ ਨਾਲ ਟਕਰਾ ਗਿਆ | ਜਿਸ ਨਾਲ 2 ਵਿਅਕਤੀ ਫੱਟੜ ਹੋ ਗਏ, ਜਿਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦੇ 25 ਨਵੇਂ ਕੇਸ ਆਏ ਸਾਹਮਣੇ

ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ੍ਹ ਅੰਦਰ ਅੱਜ 25 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਅਤੇ 54 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਤੇ ਕੁੱਲ 1706 ਵਿਅਕਤੀ ਇਸ ਵਾਇਰਸ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਭੁੱਖ ਹੜਤਾਲ ਜਾਰੀ

ਫ਼ਾਜ਼ਿਲਕਾ, 29 ਸਤੰਬਰ(ਦਵਿੰਦਰ ਪਾਲ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਫ਼ੈਸਲੇ ਅਨੁਸਾਰ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਲਗਾਤਾਰ ਜਾਰੀ ਹੈ | ਅੱਜ ਦੀ ਭੁੱਖ ਹੜਤਾਲ ਦੀ ਅਗਵਾਈ ਦੀ ਕਲਾਸ ਫੋਰ ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਦੀ ਜ਼ਮਾਨਤ ਅਰਜ਼ੀ ਅਦਾਲਤ ਵਲੋਂ ਰੱਦ

ਅਬੋਹਰ, 29 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਭੀਮ ਟਾਂਕ ਕਤਲ ਕਾਂਡ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਵਲੋਂ ਨੇਚਰ ਹਾਈਟਸ ਦੇ ਮਾਲਕ ਨੀਰਜ ਠਠਈ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਅਦਾਲਤ ਵਲੋਂ ਉਸ ਦੀ ...

ਪੂਰੀ ਖ਼ਬਰ »

ਕੰਬਾਈਨ ਹਾਰਵੈਸਟਰ ਤੇ ਸੁਪਰ ਐਸ.ਐਮ.ਐਸ ਲਗਾਉਣ ਲਈ ਸਬਸਿਡੀ ਦੀਆਂ ਦਰਖ਼ਾਸਤਾਂ ਦੇਣ ਦਾ ਅੱਜ ਆਖ਼ਰੀ ਦਿਨ

ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ)- ਸਾਉਣੀ 2020 ਦੌਰਾਨ ਪਰਾਲੀ ਨੂੰ ਖੇਤਾਂ ਵਿਚ ਸਾਂਭਣ ਲਈ ਸਵੈਚਾਲਿਤ ਜਾਂ ਟਰੈਕਟਰ ਨਾਲ ਚੱਲਣ ਵਾਲੇ ਕੰਬਾਈਨ ਹਾਰਵੈਸਟਰ ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐੱਸ.ਐਮ.ਐੱਸ) ਲਗਾਉਣ ਲਈ ਸਬਸਿਡੀ ਦੀਆਂ ਦਰਖ਼ਾਸਤਾਂ ਦੇਣ ਦਾ ...

ਪੂਰੀ ਖ਼ਬਰ »

ਸਾਲਾਂ-ਬੱਧੀ ਸਮੇਂ ਤੋਂ ਭਾਈ ਮਰਦਾਨਾ ਯਾਦਗਾਰ ਮੁਕੰਮਲ ਨਾ ਹੋਣ 'ਤੇ ਸੁਸਾਇਟੀ ਆਗੂਆਂ 'ਚ ਰੋਸ

ਫ਼ਿਰੋਜ਼ਪੁਰ, 29 ਸਤੰਬਰ (ਸੰਧੂ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਮਰਦਾਨਾ ਦੀ ਫ਼ਿਰੋਜ਼ਪੁਰ ਸ਼ਹਿਰ ਅੰਦਰ ਬਣ ਰਹੀ ਯਾਦਗਾਰ ਸਾਲਾਂ-ਬੱਧੀ ਸਮੇਂ ਤੋਂ ਅਧੂਰੀ ਪਈ ਹੋਣ ਕਰਕੇ ਤੇ ਸਰਕਾਰਾਂ ਵਲੋਂ ਦਿਖਾਈ ਗਈ ਅਣਦੇਖੀ ਕਾਰਨ ਵਿਸ਼ਵ ਭਾਈ ...

ਪੂਰੀ ਖ਼ਬਰ »

ਬਿੱਲਾਂ ਦਾ ਵਿਰੋਧ 'ਚ ਰੇਲ ਲਾਈਨ 'ਤੇ ਲਾਇਆ ਧਰਨਾ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ

ਫ਼ਿਰੋਜ਼ਪੁਰ, 29 ਸਤੰਬਰ (ਗੁਰਿੰਦਰ ਸਿੰਘ)- ਖੇਤੀ ਆਰਡੀਨੈਂਸ ਬਿੱਲਾਂ ਦੇ ਵਿਰੋਧ ਵਿਚ ਕਿਸਾਨਾ-ਮਜ਼ਦੂਰਾਂ ਵਲੋਂ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਨੇੜੇ ਰੇਲ ਲਾਈਨ 'ਤੇ ਲਾਇਆ ਧਰਨਾ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ, ਜਿਸ ਕਾਰਨ ਫ਼ਿਰੋਜ਼ਪੁਰ ਮੰਡਲ ਤੋਂ ਅੱਜ ...

ਪੂਰੀ ਖ਼ਬਰ »

ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਵੱਲੋਂ ਭੁੱਖ ਹੜਤਾਲ 14ਵੇਂ ਦਿਨ ਵੀ ਜਾਰੀ

ਫ਼ਿਰੋਜ਼ਪੁਰ, 29 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ-ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵਲੋਂ ਹੱਕੀ ਮੰਗਾਂ ਅਤੇ ਅਧਿਕਾਰਾਂ ਦੀ ਪੂਰਤੀ ਲਈ ਵਿੱਢੇ ਸੰਘਰਸ਼ ਤਹਿਤ ਅੱਜ 14ਵੇਂ ਦਿਨ ਵੀ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਪ੍ਰਵੀਨ ਕੁਮਾਰ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਅਤੇ ਕਾਂਗਰਸੀ ਆਗੂ ਖੋਸਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਖੋਸਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਸ਼ਹਿਰ ਦੇ 30 ਵਿਦਿਆਰਥਣਾਂ ਨੂੰ ਸਮਾਰਟ ...

ਪੂਰੀ ਖ਼ਬਰ »

ਚੇਅਰਮੈਨ ਸੇਠੀ ਨੇ ਚੁਗੱਤੇਵਾਲਾ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਮੱਲਾਂਵਾਲਾ, 29 ਸਤੰਬਰ (ਗੁਰਦੇਵ ਸਿੰਘ)- ਮਾਰਕੀਟ ਕਮੇਟੀ ਮੱਲਾਂਵਾਲਾ ਅਧੀਨ ਪੈਂਦੇ ਖ਼ਰੀਦ ਕੇਂਦਰ ਚੁਗੱਤੇਵਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਚੇਅਰਮੈਨ ਸੁਸ਼ੀਲ ਕੁਮਾਰ ਸੇਠੀ ਨੇ ਸ਼ੁਰੂ ਕਰਵਾਈ | ਮਹਿਕਮਾ ਪਨਗਰੇਨ ਦੇ ਇੰਸਪੈਕਟਰ ਪ੍ਰਦੀਪ ਬੱਬਰ ਨੇ ਮੈਸ: ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਯੂਨੀਅਨ ਵਲੋਂ 2 ਅਕਤੂਬਰ ਨੂੰ ਸਰਕਾਰ ਦੇ ਪੁਤਲੇ ਫੂਕਣ ਦਾ ਫ਼ੈਸਲਾ

ਜ਼ੀਰਾ, 29 ਸਤੰਬਰ (ਮਨਜੀਤ ਸਿੰਘ ਢਿੱਲੋਂ)- ਆਪਣੀਆਂ ਵੱਖ-ਵੱਖ ਹੱਕੀ ਮੰਗਾਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ੀਰਾ ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਸੂਬਾ ਕਮੇਟੀ ਦੇ ਅਨੁਸਾਰ 2 ਅਕਤੂਬਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ...

ਪੂਰੀ ਖ਼ਬਰ »

ਪੰਜ ਗੱਟੇ ਝੋਨੇ ਸਮੇਤ ਦੋ ਚੋਰ ਕਾਬੂ

ਗੁਰੂਹਰਸਹਾਏ, 29 ਸਤੰਬਰ (ਹਰਚਰਨ ਸਿੰਘ ਸੰਧੂ)- ਥਾਣਾ ਗੁਰੂਹਰਸਹਾਏ ਦੀ ਪੁਲਿਸ ਵਲੋਂ ਦੋ ਚੋਰਾਂ ਨੂੰ ਗੋਲੂ ਕਾ ਮੋੜ ਤੋਂ ਪੰਜ ਗੱਟੇ ਝੋਨੇ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਦਰਸ਼ਨ ਲਾਲ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਰਕਬਾ ਮੋਹਨ ਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਹਲਵਾਈਆਂ ਨੂੰ ਮਠਿਆਈਆਂ ਤੇ 'ਬੈੱਸਟ ਬੀਫੋਰ' ਦਰਸਾਉਣ ਦੀ ਹਦਾਇਤ

ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਸਿਹਤ ਅਫ਼ਸਰ ਡਾ: ਅਨੀਤਾ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹੁਣ ਹਲਵਾਈਆਂ ਨੂੰ ਵਿਕਣ ਵਾਲੀਆਂ ਖੁੱਲ੍ਹੀਆਂ ਮਠਿਆਈਆਂ ਬਾਰੇ 'ਬੈੱਸਟ ਬੀਫੋਰ' ਤਰੀਕ ਨੂੰ ਦਰਸਾਉਣਾ ਲਾਜ਼ਮੀ ਹੋਵੇਗਾ | ਇਹ ਹੁਕਮ 01 ...

ਪੂਰੀ ਖ਼ਬਰ »

ਚੇਅਰਮੈਨ ਕੁਲਬੀਰ ਸਿੰਘ ਟਿੰਮੀ ਵਲੋਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ੀਰਾ, 29 ਸਤੰਬਰ (ਮਨਜੀਤ ਸਿੰਘ ਢਿੱਲੋਂ)- ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਫ਼ਸਲ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਸਬੰਧੀ ਕੁਲਬੀਰ ਸਿੰਘ ਟਿੰਮੀ ਚੇਅਰਮੈਨ ਮਾਰਕੀਟ ਕਮੇਟੀ ਜ਼ੀਰਾ ਵਲੋਂ ਵੱਖ-ਵੱਖ ਖ਼ਰੀਦ ...

ਪੂਰੀ ਖ਼ਬਰ »

ਸੈਂਟਰ ਵਾਲਮੀਕਿ ਸਭਾ ਕਾਂਗਰਸ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਸੈਂਟਰ ਵਾਲਮੀਕਿ ਸਭਾ ਕਾਂਗਰਸ ਵਲੋਂ ਡੀ.ਸੀ. ਦਫਤਰ ਫ਼ਿਰੋਜ਼ਪੁਰ ਸਾਹਮਣੇ ਲੱਖਾ ਸਿੰਘ ਵਲਟੋਹਾ ਸੂਬਾ ਚੇਅਰਮੈਨ ਦੀ ਅਗਵਾਈ ...

ਪੂਰੀ ਖ਼ਬਰ »

ਕਾਰਾਂ ਦਾ ਰੈਕ ਲੈ ਕੇ ਪਹਿਲੀ ਮਾਲ ਗੱਡੀ ਪਹੁੰਚੀ ਫ਼ਿਰੋਜ਼ਪੁਰ ਮੰਡਲ ਦੇ ਫਿਲੌਰ ਸਟੇਸ਼ਨ 'ਤੇ

ਫ਼ਿਰੋਜ਼ਪੁਰ, 29 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਮੰਡਲ ਮਾਲ ਦੀ ਢੋਆ-ਢੁਆਈ ਦੇ ਕਾਰੋਬਾਰ ਨੂੰ ਵਧਾਉਣ ਲਈ ਨਿਰੰਤਰ ਯਤਨਸ਼ੀਲ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਿਰੋਜ਼ਪੁਰ ਮੰਡਲ ਦੇ ਸੀਨੀਅਰ ਡੀ.ਸੀ.ਐਮ ਚੇਤਨ ਤਨੇਜਾ ਨੇ ਦੱਸਿਆ ਕਿ ਆਪਣੇ ਫਰੇਟ ਗਾਹਕਾਂ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਵਿਸ਼ੇਸ਼-ਫਾਰਮਾਸਿਸਟ ਰਵਿੰਦਰ ਲੂਥਰਾ

ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ)-ਜੁਝਾਰੂ ਆਗੂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਮੋਹਰੀ ਰੋਲ ਅਦਾ ਕਰਨ ਵਾਲੇ ਰਵਿੰਦਰ ਲੂਥਰਾ ਦਾ ਜਨਮ 25 ਸਤੰਬਰ 1962 ਨੂੰ ਮਾਤਾ ਕਰਤਾਰ ਦੇਵੀ ਦੀ ਕੱਖੋਂ ਅਤੇ ਪਿਤਾ ਗਿਆਨ ਚੰਦ ਲੂਥਰਾ ਦੇ ਘਰ ਹੋਇਆ | ਮਿਲਣਸਾਰ ਸੁਭਾਅ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 'ਤੇ ਕਿਸਾਨੀ ਬਿੱਲਾਂ ਖ਼ਿਲਾਫ਼ ਦਿੱਤਾ ਧਰਨਾ

ਮੁੱਦਕੀ, 29 ਸਤੰਬਰ (ਭੁਪਿੰਦਰ ਸਿੰਘ)- ਨਜ਼ਦੀਕੀ ਪਿੰਡ ਗਿੱਲ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਸਮੂਹ ਗ੍ਰਾਮ ਪੰਚਾਇਤ, ਕਿਸਾਨ ਜਥੇਬੰਦੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ 3 ਕਿਸਾਨ ਵਿਰੋਧੀ ਬਿੱਲਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਮੋਟਰਸਾਈਕਲ ਬਰਾਮਦ, ਦੋਵੇਂ ਤਸਕਰ ਫ਼ਰਾਰ

ਬੱਲੂਆਣਾ, 29 ਸਤੰਬਰ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਵਿਧਾਨ ਹਲਕੇ ਅਧੀਨ ਪੈਂਦੇ ਥਾਣਾ ਬਹਾਵਵਾਲਾ ਦੀ ਪੁਲਿਸ ਵਲੋਂ ਛਾਪਾਮਾਰੀ ਕਰ 96 ਪਊਏ ਨਾਜਾਇਜ਼ ਸ਼ਰਾਬ ਤੇ ਮੋਟਰਸਾਈਕਲ ਤਾਂ ਬਰਾਮਦ ਕਰ ਲਿਆ ਹੈ ਜਦ ਕਿ ਇਸ ਮਾਮਲੇ ਵਿਚ ਜੁੜੇ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ਼

ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਦਾਜ ਮੰਗਣ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਬਲਜਿੰਦਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਓਝਾਂ ਵਾਲੀ ਨੇ ਦੱਸਿਆ ਕਿ ਸੁਨੀਲ ਕੁਮਾਰ ...

ਪੂਰੀ ਖ਼ਬਰ »

ਅੱਜ ਸੇਵਾ ਮੁਕਤੀ 'ਤੇ ਵਿਸ਼ੇਸ਼-ਮੈਡਮ ਤਰਲੋਚਣ ਕੌਰ

ਫ਼ਾਜ਼ਿਲਕਾ- ਸਿੱਖਿਆ ਵਿਭਾਗ ਵਿਚ 32 ਸਾਲ ਸ਼ਾਨਦਾਰ ਬੇਦਾਗ਼ ਸੇਵਾਵਾਂ ਦੇਣ ਤੋਂ ਬਾਅਦ ਮੁੱਖ ਅਧਿਆਪਕਾ ਸ਼੍ਰੀਮਤੀ ਤਰਲੋਚਣ ਕੌਰ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਕਬੂਲਸ਼ਾਹ ਖੁੱਬਣ ਤੋਂ ਸੇਵਾਮੁਕਤ ਹੋ ਰਹੇ ਹਨ | ਜਲਾਲਾਬਾਦ ਦੇ ਪਿੰਡ ਚੱਕ ਪੱਖੀ ਵਿਖੇ ਪਿਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਫ਼ਾਜ਼ਿਲਕਾ, 29 ਸਤੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ-ਅਬੋਹਰ ਰੋਡ 'ਤੇ ਆਵਾਰਾ ਪਸ਼ੂ ਕਾਰਨ ਵਾਪਰੇ ਇਕ ਹਾਦਸੇ ਵਿਚ ਬਠਿੰਡਾ ਦੇ ਖੋਖਰ ਪਿੰਡ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਇਕ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ 2 ਵਿਅਕਤੀ ਮੋਬਾਈਲ ਝਪਟ ਕੇ ਫ਼ਰਾਰ

ਫ਼ਾਜ਼ਿਲਕਾ, 29 ਸਤੰਬਰ(ਅਮਰਜੀਤ ਸ਼ਰਮਾ)-ਸ਼ਹਿਰ ਅੰਦਰ ਮੋਬਾਈਲ ਝਪਟਮਾਰ ਗਿਰੋਹ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਆਏ ਦਿਨ ਕੋਈ ਨਾ ਕੋਈ ਰਾਹਗੀਰ ਵਿਅਕਤੀਆਂ ਇਨ੍ਹਾਂ ਦਾ ਸ਼ਿਕਾਰ ਹੋ ਰਿਹਾ ਹੈ | ਬੀਤੀ ਰਾਤ ਥਾਣਾ ਸਦਰ ਦੇ ਬਿਲਕੁਲ ਸਾਹਮਣੇ ਡੈਡ ...

ਪੂਰੀ ਖ਼ਬਰ »

ਜ਼ਿਲ੍ਹਾ ਫਾਰਮੇਸੀ ਅਫ਼ਸਰ ਅਜੀਤ ਸਿੰਘ ਅੱਜ ਹੋਣਗੇ ਸੇਵਾਮੁਕਤ

ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਿਹਤ ਵਿਭਾਗ ਵਿਚ ਬਤੌਰ ਫਾਰਮਾਸਿਸਟ 42 ਸਾਲ ਸ਼ਾਨਦਾਰ ਸੇਵਾਵਾਂ ਦੇਣ ਤੋਂ ਬਾਅਦ ਚੀਫ਼ ਫਾਰਮਾਸਿਸਟ ਅਜੀਤ ਸਿੰਘ ਅੱਜ ਸੇਵਾ ਮੁਕਤ ਹੋ ਰਹੇ ਹਨ | ਸਰਕਾਰੀ ਹਾਈ ਸਕੂਲ ਫ਼ਾਜ਼ਿਲਕਾ ਤੋਂ ਮੈਟਿ੍ਕ ਕਰਨ ਉਪਰੰਤ ...

ਪੂਰੀ ਖ਼ਬਰ »

ਘੱਲੂ ਦੇ ਸਾਬਕਾ ਸਰਪੰਚ ਰਣਵਿਜੇ ਸਿੰਘ ਸੰਧੂ ਦਾ ਦਿਹਾਂਤ

ਬੱਲੂਆਣਾ, 29 ਸਤੰਬਰ (ਬਰਾੜ)-ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਘੱਲੂ ਦੇ ਸਾਬਕਾ ਸਰਪੰਚ ਰਣਵਿਜੇ ਸਿੰਘ ਸੰਧੂ ਦਾ ਅੱਜ ਦੁਪਹਿਰ ਬਾਅਦ ਅਚਾਨਕ ਦਿਹਾਂਤ ਹੋ ਗਿਆ | ਉਹ ਕੁੱਝ ਦਿਨ ਪਹਿਲਾਂ ਕੋਰੋਨਾ ਪਾਜੀਟਿਵ ਆਏ ਸਨ | ਉਸ ਤੋਂ ਬਾਅਦ ਉਹ ਕੋਰੋਨਾ ਨੈਗੇਟਿਵ ਵੀ ਆ ਗਏ ਸਨ ...

ਪੂਰੀ ਖ਼ਬਰ »

ਕੁੱਲ ਹਿੰਦ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਅਬੋਹਰ, 29 ਸਤੰਬਰ (ਕੁਲਦੀਪ ਸਿੰਘ ਸੰਧੂ)-ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਲੈ ਕੇ ਕੁੱਲ ਹਿੰਦ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਯੂਨੀਅਨ ਨੇ ਅੱਜ ਉਲੀਕੇ ਪ੍ਰੋਗਰਾਮ ਅਨੁਸਾਰ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਸਥਾਨਕ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਵੇਸਟ ਮਟੀਰੀਅਲ ਨੂੰ ਲੈ ਕੇ ਨਗਰ ਕੌਾਸਲ ਅਧਿਕਾਰੀਆਂ ਨੇ ਹੋਟਲ, ਰੈਸਟੋਰੈਂਟ, ਢਾਬਾ ਯੂਨੀਅਨ ਨਾਲ ਕੀਤੀ ਮੀਟਿੰਗ

ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਸਵੱਛ ਭਾਰਤ ਅਭਿਆਨ ਤਹਿਤ ਫ਼ਾਜ਼ਿਲਕਾ ਨਗਰ ਕੌਾਸਲ ਅਧਿਕਾਰੀਆਂ ਵਲੋਂ ਵੇਸਟ ਮੈਟੀਰੀਅਲ ਨੂੰ ਲੈ ਕੇ ਹੋਟਲ, ਰੈਸਟੋਰੈਂਟ, ਢਾਬਾ, ਯੂਨੀਅਨ ਦੇ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਵਲੋਂ ਹੋਟਲ, ਰੈਸਟੋਰੈਂਟ, ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਐਸ.ਡੀ.ਐਮ. ਜਸਪਾਲ ਸਿੰਘ ਬਰਾੜ ਨੂੰ ਮੰਗ ਪੱਤਰ ਦਿੱਤਾ

ਅਬੋਹਰ,29 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਵਿਚ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੀ ਗਿਰਦਾਵਰੀ ਕਰਾਉਣ ਤੇ ਕਿੰਨੂ ਦੀ ਖ਼ਰੀਦ ਪੰਜਾਬ ਐਗਰੋ ਜਾਂ ਮਾਰਕਫੈੱਡ ਰਾਹੀਂ ਕਰਵਾਉਣ ਦੀਆਂ ਮੰਗਾਂ ਨੂੰ ਲੈ ਕੇ ਅੱਜ ਵੱਖ-ਵੱਖ ਕਿਸਾਨ ...

ਪੂਰੀ ਖ਼ਬਰ »

ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਐਕਸੀਅਨ ਖ਼ਿਲਾਫ਼ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਧਰਨਾ

ਜਲਾਲਾਬਾਦ, 29 ਸਤੰਬਰ (ਕਰਨ ਚੁਚਰਾ)- ਟੈਕਨੀਕਲ ਸਰਵਿਸਿਜ਼ ਡਵੀਜਨ ਜਲਾਲਾਬਾਦ ਵਲੋਂ ਐਕਸੀਅਨ ਜਲਾਲਾਬਾਦ ਵਿਰੁੱਧ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਵਿਰੋਧ 'ਚ ਰੋਸ ਧਰਨਾ ਦਿੱਤਾ ਗਿਆ ਜਿਸ 'ਚ ਐਕਸੀਅਨ ਜਲਾਲਾਬਾਦ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਰੈਲੀ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣ ਨੂੰ ਸਕੂਲ ਸਟਾਫ਼ ਨੇ ਕੀਤਾ ਸਨਮਾਨਿਤ

ਖੂਈਆਂ ਸਰਵਰ, 29 ਸਤੰਬਰ (ਵਿਵੇਕ)-ਇਲਾਕੇ ਦੇ ਪਿੰਡ ਪੱਤਰੇ ਵਾਲਾ ਦੇ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ਼ ਵਲੋਂ ਬਾਰ੍ਹਵੀਂ ਜਮਾਤ ਵਿਚੋਂ 440 ਅੰਕ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੀ ਸਕੂਲ ਦੀ ਵਿਦਿਆਰਥਣ ਸੁਨੀਤਾ ਰਾਣੀ ਨੂੰ ਸਕੂਲ ਦੇ ਪਿ੍ੰਸੀਪਲ ਨਵਜੋਤ ਕੌਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਲੀਗ੍ਰਾਫੀ ਮੁਕਾਬਲੇ ਕਰਵਾਏ

ਅਬੋਹਰ, 29 ਸਤੰਬਰ (ਕੁਲਦੀਪ ਸਿੰਘ ਸੰਧੂ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਤਹਿਤ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਲੋਂ ਅੰਤਰ ਕਾਲਜ ਆਨਲਾਈਨ ਕੈਲੀਗ੍ਰਾਫੀ ਮੁਕਾਬਲੇ ਕਾਲਜ ...

ਪੂਰੀ ਖ਼ਬਰ »

ਅੱਜ ਸੇਵਾ ਮੁਕਤੀ 'ਤੇ ਵਿਸ਼ੇਸ਼-ਮਾਸਟਰ ਹਰਭਜਨ ਸਿੰਘ

ਅਬੋਹਰ--ਸਿੱਖਿਆ ਵਿਭਾਗ ਵਿਚ 26 ਸਾਲ ਸੇਵਾਵਾਂ ਦੇਣ ਤੋਂ ਬਾਅਦ ਹਿਸਾਬ ਦੇ ਅਧਿਆਪਕ ਹਰਭਜਨ ਸਿੰਘ ਅੱਜ ਆਪਣੀਆਂ ਸੇਵਾਵਾਂ ਤੋਂ ਸੇਵਾ ਮੁਕਤ ਹੋ ਰਹੇ ਹਨ | 25 ਮਾਰਚ 1962 ਨੂੰ ਜਗਤਾਰ ਸਿੰਘ ਦੇ ਘਰ ਜਨਮੇ ਹਰਭਜਨ ਸਿੰਘ ਨੇ ਆਪਣੀ ਮੁੱਢਲੀ ਸਿੱਖਿਆ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਮੰਡੀ ਅਰਨੀਵਾਲਾ ਵਿਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰ

ਮੰਡੀ ਅਰਨੀਵਾਲਾ, 29 ਸਤੰਬਰ (ਨਿਸ਼ਾਨ ਸਿੰਘ ਸੰਧੂ)-ਸਰਕਾਰ ਵਲੋਂ ਸਫਾਈ ਅਭਿਆਨ ਨੂੰ ਲੈ ਕੇ ਸ਼ੁਰੂ ਕੀਤੀ ਸਵੱਛ ਭਾਰਤ ਮੁਹਿੰਮ ਸ਼ਾਇਦ ਕਾਗ਼ਜ਼ਾਂ ਦਾ ਹੀ ਸ਼ਿੰਗਾਰ ਬਣ ਰਹੀ ਹੈ , ਮੰਡੀ ਵਿਚ ਨਗਰ ਪੰਚਾਇਤ ਵਲੋਂ ਕੀਤੇ ਸਫਾਈ ਪ੍ਰਬੰਧ ਇਸ ਮੁਹਿੰਮ ਦੀ ਧੱਜੀਆਂ ਉਡਾਉਂਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX