ਤਾਜਾ ਖ਼ਬਰਾਂ


ਅਹਿਮਦਾਬਾਦ 'ਚ ਜਾਇਡਸ ਬਾਇਓਟੈਕ ਪਾਰਕ ਦਾ ਦੌਰਾ ਕਰਕੇ ਲਈ ਸਵਦੇਸ਼ੀ ਕੋਰੋਨਾ ਵੈਕਸੀਨ ਦੀ ਜਾਣਕਾਰੀ- ਮੋਦੀ
. . .  0 minutes ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਅਹਿਮਦਾਬਾਦ ਵਿਖੇ ਸਥਿਤ ਬਾਇਓਟੈਕ ਪਾਰਕ ਦਾ ਦੌਰਾ ਕੀਤਾ ਗਿਆ, ਜਿੱਥੇ ਕਿ ਕੋਰੋਨਾ ਵੈਕਸੀਨ ਨੂੰ ਤਿਆਰ ਕੀਤਾ ਜਾ ਰਿਹਾ ਹੈ। ਜਾਇਡਸ...
ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  11 minutes ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ, ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਅਤੇ ਸਿੱਖ ਸੰਗਤਾਂ ਵਲੋਂ...
ਖ਼ਾਲਸਾ ਸੰਸਥਾਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
. . .  21 minutes ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)‐ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ 'ਚ ਸ੍ਰੀ...
ਪ੍ਰਧਾਨ ਮੰਤਰੀ ਮੋਦੀ ਦੇ ਹੰਕਾਰ ਨੇ ਕਿਸਾਨ ਦੇ ਵਿਰੁੱਧ ਖੜ੍ਹਾ ਕੀਤਾ ਜਵਾਨ- ਰਾਹੁਲ ਗਾਂਧੀ
. . .  29 minutes ago
ਨਵੀਂ ਦਿੱਲੀ, 28 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਫ਼ੌਜ ਦੀ ਵਰਤੋਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ 'ਜੈ ਜਵਾਨ ਜੈ ਕਿਸਾਨ' ਨਾਅਰੇ ਦੀ...
ਗੁਰਪੁਰਬ ਵਾਲੇ ਦਿਨ ਸਮੁੱਚੀ ਕੌਮ ਕਿਸਾਨਾਂ ਦੇ ਹੱਕ 'ਚ ਕਰੇ ਅਰਦਾਸ- ਜਥੇਦਾਰ ਅਕਾਲ ਤਖ਼ਤ
. . .  44 minutes ago
ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਪੁਲਿਸ ਵਲੋਂ ਕਿਸਾਨ ਆਗੂਆਂ ਅਤੇ ਵਾਟਰ...
ਸੀ. ਬੀ. ਆਈ. ਵਲੋਂ ਤਿੰਨ ਸੂਬਿਆਂ 'ਚ 40 ਥਾਵਾਂ 'ਤੇ ਛਾਪੇਮਾਰੀ
. . .  53 minutes ago
ਨਵੀਂ ਦਿੱਲੀ, 28 ਨਵੰਬਰ- ਕਥਿਤ ਕੋਲਾ ਮਾਫ਼ੀਆ ਅਤੇ ਰਿਸ਼ਵਤਖ਼ੋਰੀ ਦੇ ਮਾਮਲਿਆਂ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਅੱਜ ਸੀ. ਬੀ. ਆਈ. ਵਲੋਂ ਪੱਛਮੀ ਬੰਗਾਲ ਸਣੇ ਤਿੰਨ ਸੂਬਿਆਂ...
ਸਿੰਘੂ ਬਾਰਡਰ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ
. . .  about 1 hour ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਦਿੱਲੀ ਸਰਹੱਦ 'ਤੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨੀ ਧਰਨੇ ਕਾਰਨ ਜੀ. ਟੀ. ਰੋਡ 'ਤੇ ਮੀਲਾਂ ਲੰਬੇ ਜਾਮ ਲੱਗੇ ਗਏ ਹਨ...
ਉਗਰਾਹਾਂ ਯੂਨੀਅਨ ਵਲੋਂ ਬੁਰਾਰੀ ਦੇ ਨਿਰੰਕਾਰੀ ਮੈਦਾਨ 'ਚ ਜਾਣ ਤੋਂ ਇਨਕਾਰ
. . .  about 1 hour ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਖਨੌਰੀ ਅਤੇ ਡੱਬਵਾਲੀ ਤੋਂ ਚੱਲੇ ਕਾਫ਼ਲੇ ਅੱਜ ਸਵੇਰੇ ਜੀਂਦ ਤੋਂ ਰੋਹਤਕ ਰਾਹੀਂ ਹੋ ਕੇ ਦਿੱਲੀ ਨੂੰ ਚੱਲ ਪਏ ਹਨ। ਯੂਨੀਅਨ ਦੇ...
ਕਿਸਾਨਾਂ ਦਾ ਹਾਲ ਪੁੱਛਣ ਲਈ ਕਾਫ਼ਲੇ 'ਚ ਪਹੁੰਚੇ ਕੈਬਨਿਟ ਮੰਤਰੀ ਸਿੰਗਲਾ
. . .  about 1 hour ago
ਦਿੱਲੀ ਚੱਲੋ ਅੰਦੋਲਨ, 28 ਨਵੰਬਰ- ਕਿਸਾਨਾਂ ਨੂੰ ਹਿਮਾਇਤ ਦੇਣ ਲਈ ਪੰਜਾਬ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਕਿਸਾਨਾਂ ਦੇ ਸੰਘਰਸ਼ 'ਚ ਪਹੁੰਚ ਚੁੱਕੇ ਹਨ। ਇਸ ਦੌਰਾਨ...
ਮੁੜ ਨਾਨੀ ਬਣੀ ਹੇਮਾ ਮਾਲਿਨੀ, ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਦਿੱਤਾ ਜਨਮ
. . .  about 1 hour ago
ਮੁੰਬਈ, 28 ਨਵੰਬਰ (ਇੰਦਰਮੋਹਨ ਪੰਨੂੰ)- ਹੇਮਾ ਮਾਲਿਨੀ ਇਕ ਵਾਰ ਫਿਰ 72 ਸਾਲ ਦੀ ਉਮਰ 'ਚ ਨਾਨੀ ਬਣ ਗਈ ਹੈ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ...
'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਉੱਤਰ ਪ੍ਰਦੇਸ਼ ਦੀ ਰਾਜਪਾਲ ਨੇ ਦਿੱਤੀ ਮਨਜ਼ੂਰੀ
. . .  about 2 hours ago
ਲਖਨਊ, 28 ਨਵੰਬਰ- ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ 'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਮਨਜ਼ੂਰੀ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  about 2 hours ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  about 2 hours ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 3 hours ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 3 hours ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 4 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹਾਈ ਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ
. . .  1 day ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਬਠਿੰਡਾ

ਕਿਸਾਨ ਜਥੇਬੰਦੀ ਦੀਆਂ 3 ਮੰਗਾਂ 'ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਬਣੀ ਸਹਿਮਤੀ, ਘਿਰਾਓ ਸਮਾਪਤ

ਬਠਿੰਡਾ, 29 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਕਿਸਾਨੀ ਮੰਗਾਂ ਲਈ ਪੂਰਤੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅੱਜ 27ਵੇਂ ਦਿਨ ਮਿੰਨੀ ਸਕੱਤਰੇਤ ਦੇ ਸਾਰੇ ਨਿਕਾਸੀ ਦਰਵਾਜ਼ਿਆਂ ਦੇ ਕੀਤੇ ਘਿਰਾਓ ਉਪਰੰਤ ਪ੍ਰਸ਼ਾਸਨ ਹਰਕਤ ਵਿਚ ਆ ਗਿਆ | ਇਸ ਉਪਰੰਤ ਕਿਸਾਨ ਜਥੇਬੰਦੀ ਦੇ ਆਗੂਆਂ ਦੀ ਡਿਪਟੀ ਕਮਿਸ਼ਨਰ ਬਠਿੰਡਾ ਨਾਲ ਅੱਜ ਰਾਤ ਹੋਈ ਮੀਟਿੰਗ ਸਫਲ ਰਹੀ | ਜਿਸ 'ਤੇ ਐੱਸ.ਡੀ.ਐੱਮ. ਬਠਿੰਡਾ ਅਮਰਿੰਦਰ ਸਿੰਘ ਟਿਵਾਣਾ ਪ੍ਰਸ਼ਾਸਨ ਦੀ ਤਰਫ਼ੋਂ ਕਿਸਾਨ ਧਰਨੇ ਵਿਚ ਗਏ ਅਤੇ ਮੀਟਿੰਗ ਦੌਰਾਨ ਦੋਵੇਂ ਧਿਰਾਂ ਦੌਰਾਨ 3 ਮੰਗਾਂ ਸਬੰਧੀ ਬਣੀ ਸਹਿਮਤੀ ਸਬੰਧੀ ਪੱਤਰ ਵਿਖਾਉਂਦਿਆਂ ਮੰਨੀਆਂ ਗਈਆਂ ਮੰਗਾਂ ਦਾ ਸਪੀਕਰ ਵਿਚ ਜ਼ਿਕਰ ਕੀਤਾ ਜਿਸ 'ਤੇ ਕਿਸਾਨਾਂ ਨੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਇਹ ਘਿਰਾਊ ਖ਼ਤਮ ਕਰ ਦਿੱਤਾ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਜਥੇਬੰਦੀ ਦੀ ਮੰਗ ਅਨੁਸਾਰ ਖ਼ੁਦਕੁਸ਼ੀ ਕਰ ਗਏ ਕਿਸਾਨ ਸਾਥੀ ਜਗਸੀਰ ਸਿੰਘ ਕੋਟੜਾ ਦੇ ਪੁੱਤਰ ਗੁਰਵਿੰਦਰ ਸਿੰਘ ਨੂੰ ਸਰਕਾਰੀ ਨੌਕਰੀ ਸਬੰਧੀ ਡਿਪਟੀ ਕਮਿਸ਼ਨਰ ਬਠਿੰਡਾ ਵਲੋਂ ਸਿਫ਼ਾਰਿਸ਼ ਕਰਦਿਆਂ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖਣ, ਪਰਿਵਾਰ ਲਈ ਮੁਆਵਜ਼ੇ ਦੀ ਬਾਕੀ ਇਕ ਲੱਖ ਰੁਪਏ ਦੀ ਰਕਮ ਦੇ ਭੁਗਤਾਨ ਦਾ ਚੈੱਕ ਦੇਣ ਦੇ ਨਾਲ-ਨਾਲ ਮੰਡੀ ਕਲਾਂ ਨਗਰ ਪੰਚਾਇਤ ਨੂੰ ਗ੍ਰਾਮ ਪੰਚਾਇਤ ਬਣਾਉਣ ਲਈ ਤਿੰਨ ਦਿਨਾਂ ਦੇ ਅੰਦਰ-ਅੰਦਰ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਸਹਿਮਤੀ ਦਿੱਤੀ ਹੈ ਤੇ ਨਾਲ ਹੀ ਇਸ ਦੀ ਸਾਰੀ ਕਾਨੂੰਨੀ ਕਾਗ਼ਜ਼ੀ ਕਾਰਵਾਈ ਨੂੰ ਤੇਜ਼ ਕਰਨ ਲਈ ਐੱਸ. ਡੀ. ਐੱਮ. ਤੇ ਤਹਿਸੀਲਦਾਰ ਪੱਧਰ ਦੇ ਅਧਿਕਾਰੀ ਦੀ ਡਿਊਟੀ ਵੀ ਲਗਾਈ ਗਈ ਹੈ ਜੋ ਚੰਡੀਗੜ੍ਹ ਵਿਖੇ ਇਸ ਦੇ ਸਾਰੇ ਕਾਗ਼ਜ਼ੀ ਕੰਮਾਂ ਦੀ ਪੂਰਤੀ ਕਰਨਗੇ | ਉਕਤ ਤਿੰਨ ਮੰਗਾਂ ਦੇ ਬਣੀ ਸਹਿਮਤੀ ਉਪਰੰਤ ਜਥੇਬੰਦੀ ਦੇ ਸੂਬਾ ਜਨ. ਸਕੱਤਰ ਕਾਕਾ ਸਿੰਘ ਕੋਟੜਾ ਨੇ ਘਿਰਾਓ ਖ਼ਤਮ ਕਰਨ ਦਾ ਐਲਾਨ ਕਰਦਿਆਂ ਕਿਹਾ ਕੇਵਲ ਘਿਰਾਓ ਖ਼ਤਮ ਕੀਤਾ ਜਾ ਰਿਹਾ ਪਰ ਧਰਨਾ ਇੰਝ ਹੀ ਜਾਰੀ ਰਹੇਗਾ | ਇਸ ਮੌਕੇ ਜਥੇਬੰਦਕ ਆਗੂ ਕੋਟੜਾ ਨੇ ਇਸ ਸੰਘਰਸ਼ ਵਿਚ ਦਿਨ ਰਾਤ ਧਰਨੇ ਵਿਚ ਡਟੇ ਸਮੁੱਚੇ ਸਾਥੀਆਂ ਦਾ ਧੰਨਵਾਦ ਕੀਤਾ |
ਜ਼ਿਕਰਯੋਗ ਹੈ ਕਿ ਬਠਿੰਡਾ ਦੇ ਮਿੰਨੀ ਸਕੱਤਰੇਤ ਦੇ ਸਾਹਮਣੇ ਲੰਘੇ 27 ਦਿਨਾਂ ਤੋਂ ਮੰਨੀਆਂ ਹੋਈਆਂ ਕਿਸਾਨੀ ਮੰਗਾਂ ਦੀ ਪੂਰਤੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅਣਮਿਥੇ ਸਮੇਂ ਦਾ ਧਰਨਾ ਲਗਾਇਆ ਹੋਇਆ ਸੀ, ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਈ ਵਾਰ ਸਹਿਮਤੀ ਲਈ ਮੀਟਿੰਗਾਂ ਦਾ ਦੌਰ ਵੀ ਚੱਲਿਆ ਪਰ ਮੰਗਾਂ ਸਬੰਧੀ ਕੋਈ ਗੱਲਬਾਤ ਕਿਸੇ ਤਣ ਪੱਤਣ ਨਾ ਲੱਗਣ ਕਰਕੇ ਅੱਜ ਰੋਸ ਵਿਚ ਆਏ ਕਿਸਾਨਾਂ ਨੇ ਤਿੱਖਾ ਐਕਸ਼ਨ ਕਰਦਿਆਂ ਸ਼ਾਮ ਨੂੰ ਛੁੱਟੀ ਸਮੇਂ ਮਿੰਨੀ ਸਕੱਤਰੇਤ ਦੇ ਸਾਰੇ ਗੇਟਾਂ ਦਾ ਘਿਰਾਓ ਕਰ ਦਿੱਤਾ ਤੇ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਕੰਪਲੈਕਸ ਤੋਂ ਬਾਹਰ ਨਹੀਂ ਜਾਣ ਦਿੱਤਾ | ਇਸ ਉਪਰੰਤ ਮੁੜ ਕਿਸਾਨ ਜਥੇਬੰਦੀ ਦੇ ਆਗੂਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਰਮਿਆਨ ਮੀਟਿੰਗ ਹੋਈ ਜੋ ਇਸ ਵਾਰ ਸਫਲ ਰਹੀ ਤੇ ਪ੍ਰਸ਼ਾਸਨ ਤਰਫ਼ੋਂ 3 ਮੰਗਾਂ ਮੰਨਣ ਦੇ ਲਿਖਤੀ ਭਰੋਸੇ ਉਪਰੰਤ ਇਹ ਘਿਰਾਊ ਖ਼ਤਮ ਕਰ ਦਿੱਤਾ ਗਿਆ | ਦੱਸਣਯੋਗ ਹੈ ਕਿ ਅੱਜ ਧਰਨੇ ਨੂੰ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ, ਸੂਬਾ ਜਨ ਸਕੱਤਰ ਕਾਕਾ ਸਿੰਘ ਕੋਟੜਾ, ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਰੇਸ਼ਮ ਸਿੰਘ ਨੇ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਆਪਣਾ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਸੀ | ਧਰਨੇ ਵਿਚ ਰੂਪ ਸਿੰਘ ਬਰਨਾਲਾ, ਪ੍ਰਗਟ ਸਿੰਘ ਫ਼ਾਜ਼ਿਲਕਾ, ਇੰਦਰਜੀਤ ਸਿੰਘ ਫ਼ਰੀਦਕੋਟ, ਸੁਖਦੇਵ ਸਿੰਘ ਮੁਕਤਸਰ ਸਾਹਿਬ, ਮਲੂਕ ਸਿੰਘ ਮਾਨਸਾ, ਮੱਘਰ ਸਿੰਘ ਫ਼ਿਰੋਜ਼ਪੁਰ ਉਤਮ ਸਿੰਘ ਲੁਧਿਆਣਾ, ਕਰਮਜੀਤ ਸਿੰਘ ਸੰਗਰੂਰ, ਬਲਵੇਵ ਸਿੰਘ ਬਠਿੰਡਾ, ਜੋਧਾ ਸਿੰਘ ਨੰਗਲਾ ਅਰਜਨ ਸਿੰਘ ਫੂਲ, ਰਣਜੀਤ ਸਿੰਘ ਜੀਦਾ ਭੋਲਾ ਸਿੰਘ ਕੋਟੜਾ ਅਗਰੇਜ ਸਿੰਘ ਕਲਿਆਣ ਤੋਂ ਇਲਾਵਾ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਮੰਗਾਂ ਦੀ ਪੂਰਤੀ ਤੱਕ ਇੰਝ ਹੀ ਐਕਸ਼ਨ ਕਰਨ ਦਾ ਐਲਾਨ ਕੀਤਾ ਸੀ |

ਚੋਰੀ ਦੇ ਮੋਟਰਸਾਈਕਲ ਜਾਅਲੀ ਨੰਬਰ ਪਲੇਟਾਂ ਸਹਾਰੇ ਵੇਚਣ ਦੇ ਦੋਸ਼ ਵਿਚ 2 ਗਿ੍ਫ਼ਤਾਰ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਥਾਣਾ ਕੈਨਾਲ ਕਲੋਨੀ ਬਠਿੰਡਾ ਦੀ ਪੁਲਿਸ ਨੇ ਚੋਰੀ ਦੇ ਮੋਟਰ ਸਾਈਕਲ ਜਾਅਲੀ ਨੰਬਰ ਪਲੇਟਾਂ ਸਹਾਰੇ ਅੱਗੇ ਵੇਚਣ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਿਨ੍ਹਾਂ ਖਿਲਾਫ਼ ਧਾਰਾ 370, 411, 471 ਭਾਰਤੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪੰਜਾਬ ਪ੍ਰਾਪਤੀ ਸਰਵੇਖਣ ਤਹਿਤ ਕੰਪਿਊਟਰ ਵਿਸ਼ੇ ਦੀ ਪ੍ਰੀਖਿਆ ਅੱਜ ਤੋਂ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਨੂੰ ਬਿਹਤਰ ਬਣਾਉਣ ਤੇ ਉਨ੍ਹਾਂ ਦਾ ਮੁਲਾਂਕਣ ਕਰਨ ਲਈ ਛੇਵੀਂ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਪੰਜਾਬ ਪ੍ਰਾਪਤੀ ਸਰਵੇਖਣ ...

ਪੂਰੀ ਖ਼ਬਰ »

ਚੁੱਘੇ ਖ਼ੁਰਦ ਦੀ ਗ੍ਰਾਮ ਪੰਚਾਇਤ ਵਲੋਂ ਕਿਸਾਨਾਂ ਦੇ ਹੱਕ ਵਿਚ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ

ਬੱਲੂਆਣਾ, 29 ਸਤੰਬਰ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਚੁੱਘੇ ਖ਼ੁਰਦ ਵਿਚ ਗ੍ਰਾਮ ਪੰਚਾਇਤ ਵਲੋਂ ਕੇਂਦਰ ਸਰਕਾਰ ਨੇ ਜੋ ਕਿਸਾਨ ਵਿਰੋਧੀ ਤਿੰਨ ਆਰਡੀਨੈਂਸ ਪਾਸ ਕੀਤੇ ਗਏ ਹਨ¢ ਉਨ੍ਹਾਂ ਆਰਡੀਨੈਂਸ ਦਾ ਸਖ਼ਤ ਵਿਰੋਧ ਕੀਤਾ ਗਿਆ¢ ਕੋਈ ਵੀ ਸਿਆਸੀ ਦਲ ਦਾ ਸਾਥ ਨਾ ...

ਪੂਰੀ ਖ਼ਬਰ »

ਬਹਿਬਲ ਗੋਲੀ ਕਾਂਡ-ਆਈ.ਜੀ. ਕੁੰਵਰ ਵਿਜੇਪ੍ਰਤਾਪ ਸਿੰਘ ਦੀ ਬਦਲੀ 'ਤੇ ਜਾਂਚ ਦਾ ਨਤੀਜਾ ਨਿਰਭਰ-ਐਡਵੋਕੇਟ ਖਾਰਾ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਹਿਬਲ ਗੋਲੀ ਕਾਂਡ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਤੇ ਤਤਕਾਲੀ ਪੁਲਿਸ ਕਮਿਸ਼ਨਰ ਲੁਧਿਆਣਾ ਪਰਮਰਾਜ ਸਿੰਘ ਉਮਰਾਨੰਗਲ ਨੂੰ ਦੋਸ਼ੀ ਵਜੋਂ ਨਾਮਜ਼ਦ ਕਰਨਾ ਸ਼ਲਾਘਾਯੋਗ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ 'ਚ ਕੋਰੋਨਾ ਦੇ 91 ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਜ਼ਿਲੇ੍ਹ ਵਿਚ ਕੋਰੋਨਾ ਦੇ 91 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ¢ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਕੋਵਿਡ-19 ਦੌਰਾਨ ਹੁਣ ਤੱਕ ਜ਼ਿਲੇ੍ਹ ਭਰ 'ਚ ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ ਦੀ ਕਟਾਈ ਐੱਸ. ਐੱਮ. ਐੱਸ. ਵਾਲੀ ਕੰਬਾਈਨ ਨਾਲ ਕਰਨ ਦੀ ਸਲਾਹ

ਮਾਨਸਾ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ: ਮਨਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਐੱਸ. ਐੱਮ. ਐੱਸ. ਵਾਲੀ ਕੰਬਾਈਨ ਨਾਲ ਕਰਨ | ਉਨ੍ਹਾਂ ਕਿਹਾ ਕਿ ਐੱਸ. ਐਮ. ਐੱਸ. ਉੱਪਰਲੀ ਪਰਾਲੀ ਨੂੰ ਇਕਸਾਰ ਖੇਤ ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਚੱਲਦਿਆਂ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਭੀਖੀ, 29 ਸਤੰਬਰ (ਬਲਦੇਵ ਸਿੰਘ ਸਿੱਧੂ)- ਨੇੜਲੇ ਪਿੰਡ ਸਮਾਉਂ ਦੇ ਇਕ ਮਜ਼ਦੂਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਹੈਪੀ ਸਿੰਘ ਲਗਪਗ (30) ਪੁੱਤਰ ਬਹਾਦਰ ਸਿੰਘ ਆਰਥਿਕ ਤੰਗੀ ਦੇ ਚੱਲਦਿਆਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਮਰਨ ਵਾਲੇ ਵਿਅਕਤੀ ਦੀ ਪਤਨੀ ਇਨਸਾਫ਼ ਲਈ ਖਾ ਰਹੀ ਹੈ ਠੋਕਰਾਂ

ਬੁਢਲਾਡਾ, 29 ਸਤੰਬਰ (ਸੁਨੀਲ ਮਨਚੰਦਾ)- ਸ਼ਹਿਰ ਦੇ ਵਾਰਡ ਨੰਬਰ 7 ਦੀ ਵਸਨੀਕ ਵਿਧਵਾ ਸੀਮਾ ਰਾਣੀ ਨੇ ਦੱਸਿਆ ਕਿ ਉਸ ਦੇ ਪਤੀ ਝਿਰਮਲ ਸਿੰਘ ਦੀ ਮੌਤ 23 ਸਤੰਬਰ ਨੂੰ ਪਿੰਡ ਬੀਰ ਕਲਾਂ (ਚੀਮਾ ਮੰਡੀ) ਦੇ ਨੇੜੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ ਦੇ ਕਾਰਨ ਹੋ ਗਈ ਸੀ ਪ੍ਰੰਤੂ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 35 ਕੋਰੋਨਾ ਪੀੜਤ ਹੋਏ ਸਿਹਤਯਾਬ

ਮਾਨਸਾ, 29 ਸਤੰਬਰ (ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਅੱਜ 35 ਕੋਰੋਨਾ ਪੀੜਤ ਸਿਹਤਯਾਬ ਹੋਏ ਹਨ ਜਦਕਿ 10 ਨਵੇਂ ਕੇਸਾਂ ਦੀ ਪੁਸ਼ਟੀ ਵੀ ਹੋਈ ਹੈ | ਮੀਡੀਆ ਬੁਲਿਟਨ ਅਨੁਸਾਰ ਅੱਜ ਲਏ ਗਏ 502 ਨਮੂਨਿਆਂ ਸਮੇਤ ਕੁੱਲ ਗਿਣਤੀ 31,009 ਹੋ ਗਈ ਹੈ | ਜ਼ਿਲ੍ਹੇ 'ਚ ਪਾਜ਼ੀਟਿਵ ਕੇਸ 1558 ਹਨ, ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ 'ਚ ਅਣਗਹਿਲੀ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡਿਪਟੀ ਕਮਿਸ਼ਨਰ

ਮਾਨਸਾ, 29 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਨੇ ਸਥਾਨਕ ਸ਼ਹਿਰ ਦੀ ਮੁੱਖ ਅਨਾਜ ਮੰਡੀ ਦਾ ਦੌਰਾ ਕਰਨ ਉਪਰੰਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਝੋਨੇ ਦੀ ਖ਼ਰੀਦ ਦਿਆਨਤਦਾਰੀ ਨਾਲ ਕਰਨ | ਉਨ੍ਹਾਂ ਕਿਹਾ ਕਿ ਅਣਗਹਿਲੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੜਾਈ ਦਿੱਲੀ ਤੱਕ ਲਿਜਾਈ ਜਾਵੇਗੀ-ਹਰਸਿਮਰਤ ਕੌਰ ਬਾਦਲ

ਮਾਨਸਾ, 29 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਥਾਨਕ ਗੁਰੂ ਘਰ ਵਿਖੇ ਜ਼ਿਲ੍ਹਾ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ...

ਪੂਰੀ ਖ਼ਬਰ »

ਮਹਿਰਾਜ ਲੜਕੇ ਸਕੂਲ ਵਿਖੇ 50 ਲੱਖ ਦੀ ਲਾਗਤ ਨਾਲ ਬਣਾਏ ਜਾਣਗੇ 5 ਕਮਰੇ-ਕਾਂਗੜ

ਮਹਿਰਾਜ, 29 ਸਤੰਬਰ (ਸੁਖਪਾਲ ਮਹਿਰਾਜ) - ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪੁਰਾਣੇ ਚਾਰ ਕਮਰੇ ਢਾਹ ਕੇ ਨਵੇਂ ਬਣਾਉਣ ਅਤੇ ਸਾਇੰਸ ਲੈਬ ਤਿਆਰ ਕਰਨ ਲਈ 50 ਲੱਖ ਰੁਪਏ ਮਨਜ਼ੂਰ ਕਰਵਾਉਣ ਦਾ ਐਲਾਨ ਕੀਤਾ ਹੈ | ਉਹ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਨਥਾਣਾ, 29 ਸਤੰਬਰ (ਗੁਰਦਰਸ਼ਨ ਲੁੱਧੜ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਬਲਾਕ ਨਥਾਣਾ ਇਕਾਈ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਸਬੰਧੀ ਤੇ ਪ੍ਰੀ-ਪ੍ਰਾਇਮਰੀ ਅਧਿਆਪਕ ਭਰਤੀ ਸਮੇਂ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਨਜ਼ਰਅੰਦਾਜ਼ ਕੀਤੇ ਜਾਣ ਵਿਰੁੱਧ ਰੋਸ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 2080 ਪ੍ਰਾਰਥੀਆਂ ਦੀ ਚੋਣ

ਝੁਨੀਰ, 29 ਸਤੰਬਰ (ਨਿ. ਪ. ਪ.)- ਜਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਥਾਨਕ ਇਨਲਾਈਟੈਂਟ ਗਰੁੱਪ ਆਫ਼ ਕਾਲਜਿਜ਼ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ 22 ਦੇ ਕਰੀਬ ਕੰਪਨੀਆਂ ਨੇ ਭਾਗ ਲਿਆ¢ ਮਹਿੰਦਰਪਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਮੇਲੇ ਦੇ ...

ਪੂਰੀ ਖ਼ਬਰ »

ਮੰਡੀਆਂ 'ਚ ਹੁੰਦੀ ਕਿਸਾਨਾਂ ਦੀ ਲੁੱਟ ਨੂੰ ਤੁਰੰਤ ਰੋਕਿਆ ਜਾਵੇ-ਕਿਸਾਨ ਆਗੂ

ਭੁੱਚੋ ਮੰਡੀ, 29 ਸਤੰਬਰ (ਬਿੱਕਰ ਸਿੰਘ ਸਿੱਧੂ)-ਕਿਸਾਨਾਂ ਦੀ ਮੰਡੀਆਂ ਅੰਦਰ ਵਪਾਰੀਆਂ ਵਲੋਂ ਕੀਤੀ ਜਾ ਰਹੀ ਲੁੱਟ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ ਅੱਗੇ ਧਰਨਾ ਲਗਾਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਭਾਜਪਾ ਦੇ ਮੰਡਲ ਜਨਰਲ ਸਕੱਤਰ ਵਲੋਂ ਅਸਤੀਫ਼ਾ

ਬਰੇਟਾ, 29 ਸਤੰਬਰ (ਵਿ. ਪ੍ਰਤੀ.)- ਭਾਜਪਾ ਦੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਕਾਰਨ ਲੋਕਾਂ ਵਿਚ ਰੋਸ ਦਿਨੋ ਦਿਨ ਵੱਧਦਾ ਜਾ ਰਿਹਾ ਹੈ | ਇਸ ਰੋਸ ਵਜੋਂ ਭਾਜਪਾ ਮੰਡਲ ਬਰੇਟਾ ਦੇ ਜਨਰਲ ਸਕੱਤਰ ਤਰਸੇਮ ਚੰਦ ਟੋਨੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ...

ਪੂਰੀ ਖ਼ਬਰ »

ਸਮੈਕ, ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ, 5 ਗਿ੍ਫ਼ਤਾਰ

ਮਾਨਸਾ, 29 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਮਾਨਸਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸਮੈਕ, ਲਾਹਣ ਤੇ ਸ਼ਰਾਬ ਬਰਾਮਦ ਕਰ ਕੇ 5 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਸੁਰੇਂਦਰ ਲਾਂਬਾ ਐੱਸ. ਐੱਸ. ਪੀ. ਮਾਨਸਾ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਪਿੰਡ ਇਕਾਈ ਚਕੇਰੀਆਂ ਦੀ ਚੋਣ ਕੀਤੀ

ਮਾਨਸਾ, 29 ਸਤੰਬਰ (ਵਿ. ਪ੍ਰਤੀ.)- ਨੇੜਲੇ ਪਿੰਡ ਚਕੇਰੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਮੀਟਿੰਗ ਕੀਤੀ ਗਈ | ਜਿਸ 'ਚ ਪਿੰਡ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਪ੍ਰਧਾਨ ਗੁਰਮੇਲ ਸਿੰਘ, ਖ਼ਜ਼ਾਨਚੀ ਗੁਰਤੇਜ ਸਿੰਘ, ...

ਪੂਰੀ ਖ਼ਬਰ »

ਬਰੇਟਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਬਰੇਟਾ, 29 ਸਤੰਬਰ (ਰਵਿੰਦਰ ਕੌਰ ਮੰਡੇਰ)- ਸਥਾਨਕ ਮੰਡੀ ਵਿਚ ਪਰਮਲ ਕਿਸਮ ਦਾ ਝੋਨਾ ਵਿਕਣ ਲਈ ਆਇਆ | ਮਾਰਕੀਟ ਕਮੇਟੀ ਬਰੇਟਾ ਦੇ ਚੇਅਰਮੈਨ ਗਿਆਨ ਚੰਦ ਸਿੰਗਲਾ ਨੇ ਮਾਰਕਫੈੱਡ ਦੇ ਇੰਸਪੈਕਟਰ ਸੁਰਜੀਤ ਸਿੰਘ ਅਤੇ ਮੈਨੇਜਰ ਅਮਰੀਕ ਸਿੰਘ ਦੀ ਮੌਜੂਦਗੀ ਵਿਚ ਸਰਕਾਰੀ ਬੋਲੀ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਦੀ ਅਰਥੀ ਫ਼ੂਕੀ

ਮਾਨਸਾ, 29 ਸਤੰਬਰ (ਸ. ਰਿ.)- ਪੰਜਾਬ ਕਿਸਾਨ ਯੂਨੀਅਨ ਵਲੋਂ ਸੀਨੀਅਰ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਦੀ ਅਗਵਾਈ 'ਚ ਪਿੰਡ ਹੀਰੇਵਾਲਾ ਵਿਖੇ ਖੇਤੀ ਬਿੱਲਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਦੀ ਅਰਥੀ ਫੂਕਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਸੰਬੋਧਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਬਰੇਟਾ, 29 ਸਤੰਬਰ (ਰਵਿੰਦਰ ਕੌਰ ਮੰਡੇਰ)- ਪਿੰਡ ਬਹਾਦਰਪੁਰ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਨੂੰ ਸਮਰਪਿਤ ਮਸ਼ਾਲ ਮਾਰਚ ਕੀਤਾ ਗਿਆ | ਸੰਬੋਧਨ ਕਰਦਿਆਂ ਭਾਕਿਯੂ ਏਕਤਾ (ਡਕੌਾਦਾ) ਦੇ ਸੂਬਾ ਵਿੱਤ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ, ਬਲਾਕ ਸਕੱਤਰ ਤਾਰਾ ਚੰਦ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਅਕਾਲੀ ਦਲ ਨੂੰ ਲੱਗੇਗਾ ਹੋਰ ਝਟਕਾ, ਕਈ ਆਗੂ ਫੜਨਗੇ ਢੀਂਡਸਾ ਦਾ ਪੱਲਾ

ਮਾਨਸਾ, 29 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਅਕਾਲੀ ਦਲ ਨੂੰ ਇੱਕ ਹੋਰ ਝਟਕਾ ਲੱਗਣ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਪਹਿਲੀ ਅਕਤੂਬਰ ਨੂੰ ਕਈ ਟਕਸਾਲੀ ਆਗੂ ਤੇ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਪਾਰਟੀ ਵਰਕਰ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਗੋਨਿਆਣਾ, 29 ਸਤੰਬਰ (ਲਛਮਣ ਦਾਸ ਗਰਗ)-ਭਾਜਪਾ ਮੰਡਲ ਗੋਨਿਆਣਾ ਅਤੇ ਮਹਿਲਾ ਮੋਰਚਾ ਦੁਆਰਾ ਸਾਂਝੇ ਰੂਪ ਵਿਚ ਸ਼ਹੀਦੇ ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਵਸ ਸਥਾਨਕ ਮਹਾਂਰਿਸ਼ੀ ਯੋਗ ਆਸ਼ਰਮ ਵਿਚ ਮਨਾਇਆ ਗਿਆ | ਇਸ ਮੌਕੇ ਸੁਆਮੀ ਸੰਤ ਰਾਮ, ਲਾਜਪਤ ਗੋਇਲ ਸਾਬਕਾ ਸਟੇਟ ...

ਪੂਰੀ ਖ਼ਬਰ »

ਡਾਕਟਰਾਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਰੇਟਾ, 29 ਸਤੰਬਰ (ਜੀਵਨ ਸ਼ਰਮਾ)- ਸਥਾਨਕ ਸਰਕਾਰੀ ਹਸਪਤਾਲ ਵਿਖੇ ਡਾਕਟਰਾਂ ਦੀਆਂ ਅਸਾਮੀਆਂ ਵੱਡੀ ਗਿਣਤੀ ਵਿਚ ਖਾਲੀ ਹੋਣ ਕਾਰਨ ਲੋਕਾਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਆਗੂ ਜਗਵਿੰਦਰ ਸਿੰਘ ਧਰਮਪੁਰਾ ਨੇ ਦੱਸਿਆ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ...

ਪੂਰੀ ਖ਼ਬਰ »

ਕੋਰੋਨਾ ਤੋਂ ਬਾਅਦ ਹੁਣ ਡੇਂਗੂ ਨੇ ਢਾਹਿਆ ਕਹਿਰ

ਬਰੇਟਾ, 29 ਸਤੰਬਰ (ਰਵਿੰਦਰ ਕੌਰ ਮੰਡੇਰ)- ਕੋਰੋਨਾ ਮਹਾਂਮਾਰੀ ਦੇ ਕਹਿਰ ਦੇ ਚੱਲਦਿਆਂ ਹੁਣ ਡੇਂਗੂ ਨੇ ਕਹਿਰ ਢਾਹੁਣਾ ਸ਼ੁਰੂ ਕਰ ਦਿੱਤਾ ਹੈ | ਬਰੇਟਾ ਮੰਡੀ 'ਚ ਵੀ ਡੇਂਗੂ ਦੇ ਵਧ ਰਹੇ ਕੇਸਾਂ ਅਤੇ ਬੀਤੀ ਕੱਲ੍ਹ ਇਕ ਵਿਅਕਤੀ ਜੋ ਪਟਿਆਲਾ ਦੇ ਨਿੱਜੀ ਹਸਪਤਾਲ ਵਿਚ ਦਾਖਲ ...

ਪੂਰੀ ਖ਼ਬਰ »

ਮਾਲ ਦੀ ਢੋਆ-ਢੋਆਈ ਸਬੰਧੀ ਟਰੱਕ ਯੂਨੀਅਨ ਰਾਮਾਂ ਦੇ ਆਪ੍ਰੇਟਰਾਂ ਵਲੋਂ ਵਪਾਰੀਆਂ ਨਾਲ ਮੀਟਿੰਗ

ਰਾਮਾਂ ਮੰਡੀ, 29 ਸਤੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਟਰੱਕ ਯੂਨੀਅਨ ਦੇ ਅਪਰੇਟਰਾਂ ਦੇ ਵਫ਼ਦ ਨੇ ਮਾਲ ਦੀ ਢੋਆ-ਢੁਆਈ ਸਬੰਧੀ ਪ੍ਰਧਾਨ ਗੁਰਵਿੰਦਰ ਸਿੰਘ ਮਾਨ ਗੋਰਾ ਜੱਜ਼ਲ ਦੀ ਅਗਵਾਈ ਹੇਠ ਕਣਕ ਬੀਜ਼ ਨਾਲ ਸਬੰਧਤ ਵਪਾਰੀਆਂ ਅਤੇ ਫੈਕਟਰੀਆਂ ਦੇ ਮਾਲਕਾਂ ...

ਪੂਰੀ ਖ਼ਬਰ »

ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮਾਨਸਾ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਦੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਵਿਚ 22 ਸਿੱਖਿਆਰਥੀਆਂ ਨੂੰ ਈ.ਡੀ.ਪੀ. ਕੋਰਸ ਕਰਨ ਉਪਰੰਤ ਸਰਟੀਫਿਕੇਟ ਵੰਡੇ ਗਏ | ਸੰਸਥਾ ਦੇ ਡਾਇਰੈਕਟਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਇਹ ਕੋਰਸ ਛੋਟੀ ...

ਪੂਰੀ ਖ਼ਬਰ »

ਪਿੰਡ ਲੇਲੇਵਾਲਾ ਦੀ ਬਿਜਲੀ ਸਪਲਾਈ ਤਲਵੰਡੀ ਸਾਬੋ ਤੋਂ ਸਿੱਧੀ ਜੋੜਨ ਲਈ ਐੱਸ.ਡੀ.ਓ. ਨੂੰ ਦਿੱਤਾ ਮੰਗ ਪੱਤਰ

ਤਲਵੰਡੀ ਸਾਬੋ, 29 ਸਤੰਬਰ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਲੇਲੇਵਾਲਾ ਦੇ ਸਮਾਜ ਸੇਵੀ ਆਗੂਆਂ ਨੇ ਪਿੰਡ ਦੀ ਪੰਚਾਇਤ ਵਲੋਂ ਇਕ ਮੰਗ ਪੱਤਰ ਐੱਸ.ਡੀ.ਓ. ਪਾਵਰਕਾਮ ਨੂੰ ਦਿੰਦਿਆਂ ਪਿੰਡ ਦੀ ਬਿਜਲੀ ਸਪਲਾਈ ਸਿੱਧੀ ਤਲਵੰਡੀ ਸਾਬੋ ਨਾਲ ਜੋੜਨ ਦੀ ਮੰਗ ਕੀਤੀ ਹੈ | ਸਮਾਜ ...

ਪੂਰੀ ਖ਼ਬਰ »

ਸ਼ਰਾਬ ਬਣਾਉਣ ਲਈ ਤਿਆਰ ਕੀਤੀ 50 ਲੀਟਰ ਲਾਹਣ ਬਰਾਮਦ-ਦੋਸ਼ੀ ਰਫ਼ੂ ਚੱਕਰ

ਗੋਨਿਆਣਾ, 29 ਸਤੰਬਰ (ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਹਰਰਾਏਪੁਰ ਦੇ ਬੂਟਾ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਨਾਂਅ ਦੇ ਇਕ ਵਿਅਕਤੀ ਕੋਲੋਂ ਪੁਲਿਸ ਵਲੋਂ 50 ਲੀਟਰ ਲਾਹਣ ਜੋ ਕਿ ਘਰ ਦੀ ਸ਼ਰਾਬ ਬਣਾਉਣ ਲਈ ਤਿਆਰ ਕੀਤੀ ਗਈ ਸੀ, ਬਰਾਮਦ ਕਰਨ ਦਾ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਵਿਰੋਧ ਵਿਚ ਭਾਕਿਯੂ (ਲੱਖੋਵਾਲ) ਪਹਿਲੀ ਅਕਤੂਬਰ ਤੋਂ ਰੋਕੇਗੀ ਰੇਲਾਂ

ਤਲਵੰਡੀ ਸਾਬੋ, 29 ਸਤੰਬਰ (ਰਣਜੀਤ ਸਿੰਘ ਰਾਜੂ)- ਕੇਂਦਰ ਸਰਕਾਰ ਵਲੋਂ ਪਾਸ ਕਰਨ ਉਪਰੰਤ ਕਾਨੂੰਨ ਬਣ ਚੁੱਕੇ ਖੇਤੀ ਬਿੱਲਾਂ ਨੂੰ ਕਿਸਾਨ ਵਿਰੋਧੀ ਦੱਸ ਕੇ ਸੰਘਰਸ਼ ਦੇ ਰਾਹ ਪਈਆਂ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ | ਇਸੇ ਲੜੀ ਵਿਚ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਭਗਤਾ ਭਾਈਕਾ ਦੇ ਪਿੰਡਾਂ ਅੰਦਰ ਕੀਤੀਆਂ ਮੀਟਿੰਗਾਂ

ਭਗਤਾ ਭਾਈਕਾ, 29 ਸਤੰਬਰ (ਸੁਖਪਾਲ ਸਿੰਘ ਸੋਨੀ)-ਕੇਂਦਰ ਸਰਕਾਰ ਵਲੋਂ ਹਾਲ ਹੀ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵਲੋਂ 1 ਅਕਤੂਬਰ ਨੂੰ ਰਾਮਪੁਰਾ ਫੂਲ ਵਿਖੇ ਰੇਲ ਲਾਈਨ ਉਪਰ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ | ਧਰਨੇ ...

ਪੂਰੀ ਖ਼ਬਰ »

ਪਹਿਲੀ ਅਕਤੂਬਰ ਤੋਂ ਕਿਸਾਨ ਫਿਰ ਅਣਮਿਥੇ ਸਮੇਂ ਲਈ ਬੈਠਣਗੇ ਰੇਲਵੇ ਟਰੈਕਾਂ 'ਤੇ-ਜੇਠੂਕੇ

ਚਾਉਕੇ, 29 ਸਤੰਬਰ (ਮਨਜੀਤ ਸਿੰਘ ਘੜੈਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਫ਼ੌਜੀ ਜੇਠੂਕੇ ਨੇ ਦੱਸਿਆ ਕਿ 31 ਕਿਸਾਨ ਜਥੇਬੰਦੀਆਂ ਦੇ ਸੱਦੇ ਤਹਿਤ ਜਥੇਬੰਦੀ ਦੀ ਅਹਿਮ ਮੀਟਿੰਗ ਹੋਈ | ਉਨ੍ਹਾਂ ਦੱਸਿਆ ਕਿ ਖੇਤੀ ...

ਪੂਰੀ ਖ਼ਬਰ »

ਕੋਵਿਡ-19 ਦਾ ਖ਼ਾਤਮਾ ਹੋਣ ਤੱਕ ਵਾਹਨਾਂ ਦੇ ਚਲਾਨ ਬੰਦ ਕੀਤੇ ਜਾਣ-ਹਿਊਮਨ ਰਾਈਟਸ

ਰਾਮਾਂ ਮੰਡੀ, 29 ਸਤੰਬਰ (ਤਰਸੇਮ ਸਿੰਗਲਾ)-ਕੋਵਿਡ-19 ਦਾ ਖ਼ਾਤਮਾ ਹੋਣ ਤੱਕ ਵਾਹਨਾਂ ਦੇ ਚਲਾਨ ਕਰਨੇ ਬੰਦ ਕੀਤੇ ਜਾਣ ਇਸ ਮੰਗ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਾਸਲ ਦੇ ਸਟੇਟ ਚੇਅਰਮੈਨ ਲਵ ਕੁਮਾਰ ਗਰਗ ਗੋਨਿਆਣਾ ਨੇ ਪੰਜਾਬ ਸਰਕਾਰ ਤੋਂ ਕਰਦੇ ਹੋਏ ਕਿਹਾ ਕਿ ਇਕ ਪਾਸੇ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜੀਨੀਅਰਿੰਗ ਤੇ ਟੈਕਨਾਲੋਜੀ, ਬਠਿੰਡਾ ਵਿਖੇ 'ਵੇਸਟ ਟੈਕਨਾਲੋਜੀ' ਵਿਸ਼ੇ 'ਤੇ 5 ਰੋਜ਼ਾ ਆਨ ਲਾਈਨ ਫੈਕਲਟੀ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਬਠਿੰਡਾ, 29 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਵਲੋਂ 'ਵੇਸਟ ਟੈਕਨਾਲੋਜੀ' ਵਿਸ਼ੇ 'ਤੇ 5 ...

ਪੂਰੀ ਖ਼ਬਰ »

ਪਵਨ ਸ਼ਾਸਤਰੀ ਸ੍ਰੀ ਪਰਸ਼ੂਰਾਮ ਇੰਟਰਨੈਸ਼ਨਲ ਸੰਗਠਨ ਮਾਲਵਾ ਜ਼ੋਨ ਦੇ ਜਨਰਲ ਸਕੱਤਰ ਨਿਯੁਕਤ

ਬਠਿੰਡਾ, 29 ਸਤੰਬਰ (ਸਟਾਫ਼ ਰਿਪੋਰਟਰ)- ਸ਼੍ਰੀ ਪਰਸ਼ੂਰਾਮ ਇੰਟਰਨੈਸ਼ਨਲ ਸੰਗਠਨ ਦੇ ਕੌਮੀ ਪ੍ਰਧਾਨ ਨਵੀਨ ਸ਼ਰਮਾ ਅਤੇ ਪੰਜਾਬ ਪ੍ਰਧਾਨ ਡਾ: ਸਵਾਸ਼ਤਿਕ ਸ਼ਰਮਾ ਵਲੋ ਸੰਗਠਨ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਤਹਿਤ ਨਵੇਂ ਅਹੁਦੇਦਾਰ ਥਾਪੇ ਗਏ ਹਨ ਜਿੰਨਾ ਤਹਿਤ ...

ਪੂਰੀ ਖ਼ਬਰ »

ਪਿੰਡ ਰਾਮਾਂ ਵਿਖੇ ਕੰਬਾਈਨ ਮਾਲਕਾਂ ਦੀ ਹੋਈ ਮੀਟਿੰਗ

ਰਾਮਾਂ ਮੰਡੀ, 29 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਕੰਬਾਇਨ ਸੰਘਰਸ਼ ਕਮੇਟੀ ਦੀ ਮੀਟਿੰਗ ਡੇਰਾ ਬਾਬਾ ਸਰਬੰਗੀ ਪਿੰਡ ਰਾਮਾਂ ਵਿਖੇ ਹੋਈ | ਜਿਸ ਵਿਚ ਕੰਬਾਈਨ ਮਾਲਕਾਂ ਨੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਉਪਰ ਐੱਸ. ਐੱਮ. ਐੱਸ. ਜਬਰੀ ਥੋਪਿਆ ਜਾ ਰਿਹਾ ਹੈ ...

ਪੂਰੀ ਖ਼ਬਰ »

ਕਿਸਾਨਾਂ/ਮਜ਼ਦੂਰਾਂ ਅਤੇ ਕਾਰਡ ਧਾਰਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਦਫ਼ਤਰ ਦਾ ਕੀਤਾ ਘਿਰਾਓ

ਰਾਮਪੁਰਾ ਫੂਲ, 29 ਸਤੰਬਰ (ਗੁਰਮੇਲ ਸਿੰਘ ਵਿਰਦੀ/ਨਰਪਿੰਦਰ ਧਾਲੀਵਾਲ)-ਪਿੰਡ ਫੂਲੇਵਾਲਾ ਦੇ ਡਿੱਪੂ ਹੋਲਡਰ ਦੇ ਖ਼ਿਲਾਫ਼ ਪਿੰਡ ਦੇ ਕਿਸਾਨਾਂ/ਮਜ਼ਦੂਰਾਂ ਅਤੇ ਕਾਰਡ ਧਾਰਕਾਂ ਨੇ ਇਕੱਠੇ ਹੋ ਕੇ ਰਾਮਪੁਰਾ ਸ਼ਹਿਰ ਵਿਚ ਦੀ ਰੋਸ ਮੁਜ਼ਾਹਰਾ ਕਰਦੇ ਹੋਏ ਰਾਮਪੁਰਾ ਫੂਲ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX