ਤਾਜਾ ਖ਼ਬਰਾਂ


ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਜਥੇਬੰਦੀਆਂ 8 ਵਜੇ ਮੀਟਿੰਗ ਕਰਨਗੀਆਂ
. . .  7 minutes ago
ਅਜਨਾਲਾ/ਜੰਡਿਆਲਾ ਗੁਰੂ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋ/ਰਣਜੀਤ ਸਿੰਘ ਜੋਸਨ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਨੂੰ ਘੇਰ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਅੱਜ 3 ਵਜੇ ਵਿਗਿਆਨ ਭਵਨ ਵਿਖੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਸਵੇਰੇ 8 ਵਜੇ ਮੀਟਿੰਗ ਕਰਨਗੀਆਂ...
ਕਿਸਾਨ ਅੰਦੋਲਨ : ਕੇਂਦਰ ਤੇ ਕਿਸਾਨਾਂ ਵਿਚਕਾਰ ਹੋ ਸਕਦੀ ਹੈ ਅੱਜ ਮੀਟਿੰਗ, ਭੇਜਿਆ ਗਿਆ ਸੱਦਾ
. . .  35 minutes ago
ਅਜਨਾਲਾ, 1 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਅੱਜ ਵਿਗਿਆਨ ਭਵਨ ਵਿਖੇ ਦੁਪਹਿਰ 3 ਵਜੇ ਮੀਟਿੰਗ ਲਈ ਸੱਦਿਆ...
ਅੱਜ ਦਾ ਵਿਚਾਰ
. . .  44 minutes ago
ਕਿਸਾਨ ਅੰਦੋਲਨ: ਸਿੰਘੂ ਸਰਹੱਦੀ ਹੰਗਾਮੇ ‘ਚ ਦਿੱਲੀ ਪੁਲਿਸ ਦੀ ਕਾਰਵਾਈ, ਦੰਗਿਆਂ ਸਮੇਤ ਕਈ ਧਾਰਾਵਾਂ ‘ਚ ਐਫ.ਆਈ.ਆਰ.
. . .  1 day ago
ਨਵੀਂ ਦਿੱਲੀ , 30 ਨਵੰਬਰ - ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਨਹੀਂ ਸੁਣੀ ਗਈ ਤਾਂ ਦਿੱਲੀ ਨੂੰ ਗੁਆਂਢੀ ਰਾਜਾਂ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਦੌਰਾਨ, ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿਚ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
. . .  1 day ago
ਲਖਨਊ , 30 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਹਲਕੇ ਵਾਰਾਣਸੀ ਦੇ ਦੌਰੇ ਦੌਰਾਨ ਗੁਰੂ ਰਵਿਦਾਸ ਪਾਰਕ ਵਿਖੇ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਦੌਰਾਨ ਉਨ੍ਹਾਂ ...
ਟਰੱਕ ਨੇ 4 ਖੜ੍ਹੀਆ ਕਾਰਾਂ ਨੂੰ ਮਾਰੀ ਟੱਕਰ
. . .  1 day ago
ਜਲੰਧਰ , 30 ਨਵੰਬਰ - ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਨਜ਼ਦੀਕ ਇਕ ਟਰੱਕ ਨੇ 4 ਖੜ੍ਹੀਆਂ ਕਾਰਾਂ ਨੂੰ ਟੱਕਰ ਮਾਰ ਕੇ ਚੂਰ ਚੂਰ ਕਰ ਦਿੱਤਾ।
ਟਿਕਰੀ ਬਾਰਡਰ ਉੱਤੇ ਕਿਸਾਨ ਟਰੈਕਟਰਾਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਮਨਾ ਰਹੇ ਨੇ ਗੁਰਪੁਰਬ
. . .  1 day ago
ਨਵੀਂ ਦਿੱਲੀ, 30 ਨਵੰਬਰ (ਦਮਨਜੀਤ ਸਿੰਘ )- ਦਿੱਲੀ ਦੇ ਟਿਕਰੀ ਬਾਰਡਰ ਤੇ ਧਰਨਾ ਦੇ ਰਹੇ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਸ੍ਰੀ ਗੁਰੂ ਨਾਨਕ ਜੀ ਦਾ ਗੁਰਪੁਰਬ ਮਨਾ ਰ...
ਜ਼ੀਰਕਪੁਰ ਪੁਲਿਸ ਨੇ ਲੱਖਾਂ ਰੁਪਏ ਦੇ ਗਹਿਣਿਆਂ ਤੇ ਨਕਦੀ ਸਣੇ 2 ਚੋਰ ਅੜਿੱਕੇ ਲਏ
. . .  1 day ago
ਜ਼ੀਰਕਪੁਰ, 30 ਨਵੰਬਰ { ਹੈਪੀ ਪੰਡਵਾਲਾ} - ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਉਂਦਿਆਂ ਪੁਲਿਸ ਨੇ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਚੋਰਾਂ ਦੀ ਪਛਾਣ ਮੰਨਾ ...
ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਸਰਹੱਦ ਤੋਂ 2 ਕਿਲੋ ਹੈਰੋਇਨ ਬਰਾਮਦ
. . .  1 day ago
ਮਮਦੋਟ ,30 ਨਵੰਬਰ (ਸੁਖਦੇਵ ਸਿੰਘ ਸੰਗਮ) - ਕੁਝ ਦਿਨ ਪਹਿਲਾਂ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਾਰਵਾਈ ਕਰਦਿਆਂ ਨਾਰਕੋਟਿਕਸ ਸੈੱਲ ਫਿਰੋਜ਼ਪੁਰ ਵੱਲੋਂ ...
ਸੁੰਨਸਾਨ ਪਈਆਂ ਰੇਲ ਪਟੜੀਆਂ ’ਤੇ ਮੁੜ ਦੌੜਨਗੀਆਂ ਯਾਤਰੀ ਰੇਲਾਂ
. . .  1 day ago
ਮਲੋਟ, 30 ਨਵੰਬਰ (ਪਾਟਿਲ)- ਭਾਰਤੀ ਰੇਲਵੇ ਨੇ ਕਰੀਬ 8 ਮਹੀਨਿਆਂ ਦੇ ਸਮੇਂ ਤੋਂ ਬਾਅਦ ਸ੍ਰੀ ਗੰਗਾਨਗਰ ਤੋਂ ਹਰਿਦੁਆਰ ਅਤੇ ਦਿੱਲੀ ਨੂੰ ਜਾਣ ਵਾਲੀਆਂ ਰੇਲਾਂ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦੇ ਤਹਿਤ 1 ਦਸੰਬਰ 2020 ...
ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ ਸੱਤਾਂ ਨੂੰ ਕੀਤਾ ਗ੍ਰਿਫਤਾਰ
. . .  1 day ago
ਜੈਤੋ, 30 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ 9ਵਾਂ 'ਚੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਉਪ ਕਪਤਾਨ ...
ਲੱਖਾਂ ਦੀਵਿਆਂ ਨਾਲ ਕਾਸ਼ੀ ਦੀਆਂ ਚੁਰਾਸੀ ਘਾਟਾਂ ਦਾ ਜਗਮਗ ਹੋਣਾ ਅਲੱਗ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਲਖਨਊ , 30 ਨਵੰਬਰ - ਵਾਰਾਨਸੀ ਦੇ ਦੇਵ ਦੀਵਾਲੀ ਮਹਾਂਉਤਸਵ 'ਚ ਸ਼ਾਮਿਲ ਹੋਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਲੱਖਾਂ ਦੀਵਿਆਂ ਦਾ ਜੱਗ ਜਗ ਹੋਣਾ ਅਲੌਕਿਕ ਹੈ। ਗੰਗਾ ਦਾ ਪ੍ਰਕਾਸ਼ ਹੋਰ ਵੀ ਅਲੌਕਿਕ ...
ਕੋਰੋਨਾ ਦਾ ਆਰਟੀ-ਪੀਸੀਆਰ ਟੈਸਟ ਹੁਣ 800 ਰੁਪਏ ਵਿਚ ਦਿੱਲੀ ਵਿਚ ਹੋਵੇਗਾ
. . .  1 day ago
ਨਵੀਂ ਦਿੱਲੀ, 30 ਨਵੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਰਟੀ-ਪੀਸੀਆਰ ਟੈਸਟ ਦੀਆਂ ਕੀਮਤਾਂ ਘਟਾਉਣ ਦੇ ਨਿਰਦੇਸ਼ ਦਿੱਤੇ। ਇਸ ਹਿਦਾਇਤ ਤੋਂ ਬਾਅਦ, ਦਿੱਲੀ ਵਿਚ ਕੋਰੋਨਾ ਦੀ ਜਾਂਚ ਲਈ ਆਰਟੀ-ਪੀਸੀਆਰ ਦੀ ...
ਜਨਮ ਦਿਨ ਪਾਰਟੀ ਤੋਂ ਆ ਰਹੇ ਤਿੰਨ ਨੌਜਵਾਨ ਟਰੈਕਟਰ ਟਰਾਲੀ ਦੀ ਲਪੇਟ ‘ਚ ਆਏ, ਇੱਕ ਦੀ ਮੌਤ, ਦੋ ਜ਼ਖਮੀ
. . .  1 day ago
ਬੁਢਲਾਡਾ ,30 ਨਵੰਬਰ (ਸਵਰਨ ਸਿੰਘ ਰਾਹੀ)- ਆਪਣੇ ਦੋਸਤ ਦੀ ਜਨਮ ਦਿਨ ਪਾਰਟੀ ਮਨਾ ਕੇ ਘਰ ਆ ਰਹੇ ਹਾਜੀ ਵਾਲਾ ਕਾਰਖਾਨਾ ਵਾਰਡ ਨੰਬਰ 13 ਬੁਢਲਾਡਾ ਨਿਵਾਸੀ 3 ਨੌਜਵਾਨਾ ਦੇ ਮੋਟਰ ਸਾਇਕਲ ਨੂੰ ਇਕ ਫੂਸ ...
ਨੌਜਵਾਨ ਲੜਕੇ ਨੂੰ ਇਨੋਵਾ ਗੱਡੀ ਹੇਠ ਕੁਚਲਕੇ ਮਾਰਿਆ ,ਦੂਸਰਾ ਜ਼ਖ਼ਮੀ
. . .  1 day ago
ਖੇਮਕਰਨ , 30 ਨਵੰਬਰ (ਰਾਕੇਸ਼ ਬਿੱਲਾ) - ਖੇਮਕਰਨ ਥਾਣੇ ਅਧੀਨ ਪੈਂਦੇ ਪਿੰਡ ਭੂਰਾ ਕੋਹਨਾਂ ਨਜ਼ਦੀਕ ਬੀਤੀ ਰਾਤ ਮੇਨ ਸੜਕ ‘ਤੇ ਇੱਕ ਇਨੋਵਾ ਗੱਡੀ ਵਾਲਿਆਂ ਨੇ ਮੋਟਰ ਸਾਈਕਲ ‘ਤੇ ਸਵਾਰ ਦੋ ਨੌਜਵਾਨ ਲੜਕਿਆਂ ਨੂੰ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ਕਰੀਬ ਸੰਗਤਾਂ ਨਤਮਸਤਕ ਹੋਈਆਂ
. . .  1 day ago
ਸੁਲਤਾਨਪੁਰ ਲੋਧੀ ,30 ਨਵੰਬਰ (ਜਗਮੋਹਨ ਸਿੰਘ ਥਿੰਦ,ਅਮਰਜੀਤ ਕੋਮਲ ,ਹੈਪੀ ,ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ...
ਮੱਥਾ ਟੇਕਣ ਆਏ ਅਨਿਲ ਵਿੱਜ ਨੂੰ ਕਿਸਾਨਾਂ ਦੇ ਰੋਹ ਦਾ ਕਰਨਾ ਪਿਆ ਸਾਹਮਣਾ
. . .  1 day ago
ਨਵੀਂ ਦਿੱਲੀ , 30 ਨਵੰਬਰ - ਹਰਿਆਣੇ ਦੇ ਗ੍ਰਹਿ ਮੰਤਰੀ ਅਨਿਲ ਵਿਜ, ਜੋ ਗੁਰਦਵਾਰਾ ਸ੍ਰੀ ਗੁਰੂ ਪੰਜੋਖਰਾ ਸਾਹਿਬ ਮੱਥਾ ਟੇਕਣ ਲਈ ਆਏ ਸਨ, ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨ ਅੰਦੋਲਨ ਖਿਲਾਫ ਹਰਿਆਣਾ ਪੁਲਿਸ ਦੀ ...
ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ
. . .  1 day ago
ਹਰਿਆਣਾ, 30 ਨਵੰਬਰ (ਹਰਮੇਲ ਸਿੰਘ ਖੱਖ)- ਅੱਜ ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ...
ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 69ਵੇਂ ਦਿਨ ਵੀ ਜਾਰੀ
. . .  1 day ago
ਜੰਡਿਆਲਾ ਗੁਰੂ , 30 ਨਵੰਬਰ- (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 108 ਨਵੇਂ ਮਰੀਜ਼ ਸਾਹਮਣੇ ਆਏ , 3 ਨੇ ਦਮ ਤੋੜਿਆ
. . .  1 day ago
ਲੁਧਿਆਣਾ,30 ਨਵੰਬਰ {ਸਲੇਮਪੁਰੀ} - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਜ਼ਿਲ੍ਹਾ ਸਿਹਤ ਪ੍ਰਸ਼ਾਸਨ ...
3 ਕਿੱਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ
. . .  1 day ago
ਅਜਨਾਲਾ , 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ ਥਾਣਾ ਭਿੰਡੀਸੈਦਾਂ ਦੀ ਪੁਲਸ ਵੱਲੋਂ ਤਿੰਨ ਕਿਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਨੂੰ ਮਾਣਯੋਗ ਅਦਾਲਤ ਵੱਲੋਂ ਚਾਰ ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ I ‘ਅਜੀਤ’ ਨਾਲ ਗੱਲਬਾਤ ...
ਪ੍ਰਕਾਸ਼ ਦਿਹਾੜੇ ਮੌਕੇ ਟਾਂਡਾ ਵਿਖੇ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ
. . .  1 day ago
ਟਾਂਡਾ ਉੜਮੁੜ, 30 ਨਵੰਬਰ (ਦੀਪਕ ਬਹਿਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਤਪ-ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਵਿਖੇ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਮੌਕੇ ਦੂਰ ...
ਫ਼ਿਰੋਜ਼ਪੁਰ-ਮੋਗਾ ਮਾਰਗ 'ਤੇ ਪੈਂਦੇ ਸੜਕੀ ਪੁਲ ਉਪਰ ਲਿਖੇ 'ਖਾਲਿਸਤਾਨ ਜਿੰਦਾਬਾਦ' ਦੇ ਨਾਅਰੇ
. . .  1 day ago
ਫ਼ਿਰੋਜ਼ਪੁਰ, 30 ਨਵੰਬਰ (ਰਾਕੇਸ਼ ਚਾਵਲਾ)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਿੱਥੇ ਸਮੁੱਚੇ ਪੰਜਾਬ ਦੇ ਕਿਸਾਨ ਦਿੱਲੀ ਦੀ ਦਹਿਲੀਜ਼ 'ਤੇ ਬੈਠੇ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਪੰਜਾਬ ਅੰਦਰ ਅਮਨ ਸ਼ਾਂਤੀ ਨੂੰ ਖੋਰਾ ਲਗਾਉਣ ਦੀਆਂ ਕੋਝੀਆਂ ...
ਐਮ. ਐਸ. ਪੀ. ਅਤੇ ਕਿਸਾਨ-ਆੜ੍ਹਤੀ ਰਿਸ਼ਤੇ ਨੂੰ ਕਾਇਮ ਰੱਖਣ ਲਈ ਕਿਸਾਨ ਸੰਘਰਸ਼ ਜ਼ਰੂਰੀ- ਕੈਪਟਨ ਅਮਰਿੰਦਰ ਸਿੰਘ
. . .  1 day ago
ਡੇਰਾ ਬਾਬਾ ਨਾਨਕ, 30 ਨਵੰਬਰ (ਕਾਹਲੋਂ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ ਕਰਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਡੇਰਾ ਬਾਬਾ ਨਾਨਕ ਵਿਖੇ ਸੁਪਰੀਮ ਕੋਰਟ ਦੇ ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ ਸੰਬੋਧਨ ਨੇ ਕੀਤਾ ਸੰਬੋਧਨ
. . .  1 day ago
ਡੇਰਾ ਬਾਬਾ ਨਾਨਕ, 15 ਨਵੰਬਰ (ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਸਮਾਗਮ ਦੌਰਾਨ ਸੁਪਰੀਮ ਕੋਰਟ ਦੇ ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ ਵਲੋਂ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਕਪੂਰਥਲਾ / ਫਗਵਾੜਾ

ਕੋਰੋਨਾ ਸੈਂਪਲ ਲੈਣ ਆਈ ਟੀਮ ਦਾ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ

ਤਲਵੰਡੀ ਚੌਧਰੀਆਂ, 29 ਸਤੰਬਰ (ਪਰਸਨ ਲਾਲ ਭੋਲਾ)-ਐਸ.ਡੀ.ਐਮ. ਸੁਲਤਾਨਪੁਰ ਲੋਧੀ ਡਾ: ਚਾਰੂਮਿਤਾ ਦੀ ਅਗਵਾਈ 'ਚ ਅੱਜ ਐਸ.ਐਮ.ਓ. ਡਾ: ਚਰਨਜੀਤ ਸਿੰਘ ਨਾਲ ਸਿਹਤ ਵਿਭਾਗ ਦੀ ਟੀਮ ਕੋਰੋਨਾ ਸੈਂਪਲ ਲੈਣ ਲਈ ਸਬ ਤਹਿਸੀਲ ਤਲਵੰਡੀ ਚੌਧਰੀਆਂ ਵਿਖੇ ਪੁੱਜੀ | ਇਸ ਮੌਕੇ ਟੀਮ ਦੇ ਨਾਲ ਬਲਾਕ ਵਿਕਾਸ ਪੰਚਾਇਤ ਅਫ਼ਸਰ ਗੁਰਪ੍ਰਤਾਪ ਸਿੰਘ ਸੁਲਤਾਨਪੁਰ ਲੋਧੀ, ਪੰਚਾਇਤ ਸਕੱਤਰ ਰਣਜੀਤ ਸਿੰਘ ਤੇ ਰਸ਼ਪਾਲ ਸਿੰਘ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ | ਟੀਮ ਵਲੋਂ ਸਦਰ ਬਾਜ਼ਾਰ ਵਿਚ ਕੋਰੋਨਾ ਸੈਂਪਲ ਲੈਣੇ ਸ਼ੁਰੂ ਕੀਤੇ | ਸੈਂਪਲਾਂ ਦੀ ਗਿਣਤੀ ਅਜੇ 55 ਤੱਕ ਹੀ ਪੁੱਜੀ ਸੀ ਕਿ ਲੋਕਾਂ ਨੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਪਰਮਿੰਦਰ ਸਿੰਘ ਖਿਜ਼ਰਪੁਰ, ਸ਼ੇਰ ਸਿੰਘ ਮਹੀਵਾਲ, ਕੁਲਦੀਪ ਸਿੰਘ ਚੰਦੀ, ਬਲਜਿੰਦਰ ਸਿੰਘ ਤੇ ਬਚਿੱਤਰ ਸਿੰਘ ਓਠੀ ਨੇ ਕੋਰੋਨਾ ਸੈਂਪਲ ਲੈਣ ਦਾ ਵਿਰੋਧ ਕੀਤਾ ਤੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਧਰਨਾ ਲਗਾ ਦਿੱਤਾ | ਆਗੂਆਂ ਨੇ ਕਿਹਾ ਕਿ ਅਸੀਂ ਕੋਰੋਨਾ ਟੈੱਸਟ ਨਹੀਂ ਹੋਣ ਦੇਣਾ, ਜੇ ਕਰਨਾ ਹੈ ਤਾਂ ਉਸ ਵਿਅਕਤੀ ਦਾ ਕਰੋ ਜੋ ਕਰਵਾਉਣਾ ਚਾਹੁੰਦਾ ਹੈ | ਅਸੀਂ ਪਿੰਡ ਦੇ ਗੁਰਦੁਆਰਿਆਂ ਦੇ ਸਪੀਕਰਾਂ ਵਿਚ ਅਨਾਉਂਸਮੈਂਟ ਕਰਵਾ ਦਿੰਦੇ ਹਾਂ ਉਹ ਤੁਹਾਡੇ ਪਾਸ ਹਸਪਤਾਲ ਟਿੱਬਾ ਪੁੱਜ ਜਾਵੇਗਾ | ਆਗੂਆਂ ਨੇ ਜਬਰੀ ਸੈਂਪਲ ਲੈਣ ਦੇ ਵੀ ਦੋਸ਼ ਲਾਏ | ਇਸ 'ਤੇ ਐਸ ਡੀ ਐਮ ਡਾ. ਚਾਰੂਮਿਤਾ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਇਸ ਪਿੰਡ ਵਿਚ ਕੋਰੋਨਾ ਦੇ ਕੇਸ ਵੱਧ ਰਹੇ ਹਨ | ਇਸ ਲਈ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਵੱਧ ਤੋਂ ਵੱਧ ਸੈਂਪਲ ਲਏ ਜਾਣ | ਜੇਕਰ ਕੋਈ ਅਣਗਹਿਲੀ ਕੀਤੀ ਜਾਂਦੀ ਹੈ ਤਾਂ ਨੁਕਸਾਨ ਵੱਧ ਹੋ ਸਕਦਾ ਹੈ | ਕਿਉਂਕਿ ਕੋਰੋਨਾ ਕਾਰਨ ਇਕ ਆਦਮੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ | ਤੁਹਾਡੀ ਤੇ ਸਾਡੀ ਸਭ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਕਿਸੇ ਦਾ ਇਸ ਬਿਮਾਰੀ ਨਾਲ ਕੋਈ ਨੁਕਸਾਨ ਨਾ ਹੋਵੇ | ਉਨ੍ਹਾਂ ਕਿਹਾ ਕਿ ਸਭ ਨੂੰ ਸੁਝਾਓ ਹੈ ਕਿ ਜੇਕਰ ਕਿਸੇ ਨੂੰ ਕੋਈ ਵੀ ਛੱਕ ਹੋਵੇ ਤਾਂ ਉਹ ਟਿੱਬਾ ਹਸਪਤਾਲ ਜਾ ਕੇ ਇਲਾਜ ਕਰਵਾਏ | ਕਿਸੇ ਨਾਲ ਕੋਈ ਧੱਕਾ ਨਹੀਂ ਕੀਤਾ ਜਾਵੇਗਾ | ਜਿਸ 'ਤੇ ਆਗੂਆਂ ਨੇ ਧਰਨਾ ਚੁੱਕ ਦਿੱਤਾ ਤੇ ਆਪਣੀ ਮਰਜ਼ੀ ਨਾਲ ਟਿੱਬਾ ਹਸਪਤਾਲ ਜਾ ਕੇ ਸੈਂਪਲ ਦੇਣ ਲਈ ਲੋਕਾਂ ਨੂੰ ਅਪੀਲ ਕੀਤੀ |

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਭੁੱਖ ਹੜਤਾਲ 7ਵੇਂ ਦਿਨ 'ਚ ਦਾਖ਼ਲ

ਕਪੂਰਥਲਾ, 29 ਸਤੰਬਰ (ਵਿ.ਪ੍ਰ.)-ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ, ਡੀ.ਏ. ਦੀਆਂ ਕਿਸ਼ਤਾਂ ਦੀ ਅਦਾਇਗੀ, ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਘੱਟੋ ਘੱਟ ਉਜਰਤ ਦੇਣ ਸਮੇਤ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਕੈਂਡਲ ਮਾਰਚ

ਭੁਲੱਥ, 29 ਸਤੰਬਰ (ਮਨਜੀਤ ਸਿੰਘ ਰਤਨ)-ਯੂਥ ਕਾਂਗਰਸ ਹਲਕਾ ਭੁਲੱਥ ਵਲੋਂ ਐਡਵੋਕੇਟ ਹਰਸਿਮਰਨ ਸਿੰਘ ਘੰੁਮਣ ਪ੍ਰਧਾਨ ਯੂਥ ਕਾਂਗਰਸ ਹਲਕਾ ਭੁਲੱਥ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਵਿਰੋਧ 'ਚ ਕਾਂਗਰਸ ਦਫ਼ਤਰ ਭੁਲੱਥ ਤੋਂ ਕੈਂਡਲ ...

ਪੂਰੀ ਖ਼ਬਰ »

ਭਾਰਤੀਆ ਆਮ ਜਨਤਾ ਪਾਰਟੀ ਨੇ ਧਰਮਸੋਤ ਦਾ ਪੁਤਲਾ ਫੂਕਿਆ

ਸੁਲਤਾਨਪੁਰ ਲੋਧੀ, 29 ਸਤੰਬਰ (ਹੈਪੀ, ਥਿੰਦ)-ਭਾਰਤੀਆ ਆਮ ਜਨਤਾ ਪਾਰਟੀ ਦੀ ਸਥਾਨਕ ਇਕਾਈ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਤਲਵੰਡੀ ਚੌਾਕ ਸੁਲਤਾਨਪੁਰ ਲੋਧੀ ਵਿਖੇ ਪੁਤਲਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ ਸਬੰਧਿਤ 67 ਨਵੇਂ ਮਾਮਲੇ ਸਾਹਮਣੇ ਆਏ

ਕਪੂਰਥਲਾ, 29 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨਾਲ ਸਬੰਧਿਤ ਅੱਜ 67 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 491 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਪਾਜ਼ੀਟਿਵ ਆਏ ਮਾਮਲਿਆਂ 'ਚੋਂ ਦਾਣਾ ਮੰਡੀ ਟਿੱਬਾ ਨਾਲ ਸਬੰਧਿਤ 28 ਦੇ ਕਰੀਬ ਮਰੀਜ਼ ਹਨ, ਜਦਕਿ ਦਾਣਾ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਸੁਖਜੀਤ ਆਸ਼ਰਮ ਤੇ ਆਰਿਆ ਵਤਸੱਲਿਆ ਆਸ਼ਰਮ ਦਾ ਦੌਰਾ

ਕਪੂਰਥਲਾ, 29 ਸਤੰਬਰ (ਸਡਾਨਾ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਜੀਤਪਾਲ ਸਿੰਘ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਤੇ ਮੋਨਿਕਾ ਲਾਂਬਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵਲੋਂ ਸਥਾਨਕ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ ਔਰਤ ਸਮੇਤ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਸੁਲਤਾਨਪੁਰ ਲੋਧੀ, 29 ਸਤੰਬਰ (ਥਿੰਦ, ਹੈਪੀ)-ਥਾਣਾ ਕਬੀਰਪੁਰ ਦੀ ਪੁਲਿਸ ਨੇ ਜਬਰਨ ਘਰ ਵਿਚ ਵੜ ਕੇ ਦੋ ਵਿਅਕਤੀਆਂ ਨਾਲ ਕੁੱਟਮਾਰ ਕਰਕੇ ਉਨ੍ਹਾਂ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ 1 ਔਰਤ ਸਮੇਤ 7 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਗੋਲੀ ਚੱਲਣ ਦੇ ਮਾਮਲੇ 'ਚ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਫਗਵਾੜਾ, 29 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸਤਨਾਮਪੁਰਾ ਪੁਲਿਸ ਨੇ ਬੀਤੇ ਦਿਨੀਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਹਦੀਆਬਾਦ ਦੇ ਗਗਨ ਸ਼ਰਮਾ ਪੁੱਤਰ ਲੇਟ ਗੰਗਾ ਰਾਮ ਦੇ ਬਿਆਨਾਂ 'ਤੇ ਪਿੰਡ ਗੰਡਵਾ ਦੇ ਭੁਪਿੰਦਰ ਕੁਮਾਰ ਝੱਲੀ ਉਰਫ਼ ਭਿੰਦਾ ਤੇ 5 ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਝਗੜੇ ਦੇ ਦੋਸ਼ 'ਚ 3 ਵਿਅਕਤੀਆਂ 'ਤੇ ਮਾਮਲਾ ਦਰਜ

ਫਗਵਾੜਾ, 29 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਥਾਣਾ ਰਾਵਲਪਿੰਡੀ ਦੀ ਪੁਲਿਸ ਨੇ ਝਗੜੇ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸੁਰਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਾਂਸ਼ਟਾ ਨੇ ਦੱਸਿਆ ਕਿ ਉਹ ਬੀਤੇ ਦਿਨੀਂ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸੂਰਤ ਸਿੰਘ ਦਾ ਦਿਹਾਂਤ

ਬੇਗੋਵਾਲ, 29 ਸਤੰਬਰ (ਸੁਖਜਿੰਦਰ ਸਿੰਘ)-ਐਨ.ਆਰ.ਆਈ. ਸਭਾ ਪੰਜਾਬ ਦੇ ਸਾਬਕਾ ਪ੍ਰਧਾਨ ਪ੍ਰੀਤਮ ਸਿੰਘ ਨਾਰੰਗਪੁਰ ਦੇ ਵੱਡੇ ਭਰਾ ਤੇ ਹਲਕਾ ਭੁਲੱਥ ਦੇ ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਪੱਪਲ ਦੇ ਤਾਇਆ ਸਾਬਕਾ ਸਰਪੰਚ ਸੂਰਤ ਸਿੰਘ, ਜਿਨ੍ਹਾਂ ਦਾ ਅੱਜ ਸੰਖੇਪ ਬਿਮਾਰੀ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 29 ਸਤੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ 'ਚ ਸਹਾਇਕ ਸੁਪਰਡੈਂਟ ਪੁਨੀਤ ਕੁਮਾਰ ਗਰਗ ਨੇ ਦੱਸਿਆ ਕਿ ਜੇਲ੍ਹ 'ਚ ਤਲਾਸ਼ੀ ...

ਪੂਰੀ ਖ਼ਬਰ »

ਸ਼ਾਲੀਮਾਰ ਬਾਗ ਵਿਖੇ ਸਫ਼ਾਈ ਮੁਹਿਮ ਚਲਾਈ

ਕਪੂਰਥਲਾ, 29 ਸਤੰਬਰ (ਦੀਪਕ ਬਜਾਜ)-ਨਗਰ ਨਿਗਮ ਕਪੂਰਥਲਾ ਤੇ ਆਈ.ਟੀ.ਸੀ. ਮਿਸ਼ਨ ਸੁਨਹਿਰਾ ਕੱਲ ਦੇ ਸਾਂਝੇ ਉੱਦਮ ਨਾਲ ਸਵੱਛਤਾ ਪੰਦ੍ਹਰਵਾੜੇ ਤਹਿਤ ਸ਼ਾਲੀਮਾਰ ਬਾਗ ਵਿਖੇ ਸਫ਼ਾਈ ਅਭਿਆਨ ਚਲਾਇਆ ਗਿਆ | ਜਿਸ ਤਹਿਤ ਬਾਗ 'ਚ ਖਿੱਲਰੇ ਕੂੜੇ ਕਰਕਟ ਨੂੰ ਇਕੱਠਾ ਕੀਤਾ ਗਿਆ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਬੇਗੋਵਾਲ, 29 ਸਤੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਵਲੋਂ ਪ੍ਰਧਾਨ ਰਾਧੇ ਸ਼ਾਮ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸ਼ਹੀਦ ਦੀ ਤਸਵੀਰ 'ਤੇ ਫ਼ੁਲ ਮਲਾਵਾਂ ਭੇਟ ਕਰਕੇ ਉਨ੍ਹਾਂ ਵਲੋਂ ਕੀਤੀ ਕੁਰਬਾਨੀ ਨੂੰ ਯਾਦ ...

ਪੂਰੀ ਖ਼ਬਰ »

ਬੂਟਾ ਮੁਹੰਮਦ, ਫ਼ਿਰੋਜ਼ ਖ਼ਾਨ ਤੇ ਸੱਤੀ ਖੋਖੇਵਾਲੀਆ ਦਾ ਸਿੰਗਲ ਟਰੈਕ 'ਕਿਸਾਨ ਪੰਜਾਬ ਦੇ' ਅੱਜ ਹੋਵੇਗਾ ਰਿਲੀਜ਼

ਫਗਵਾੜਾ, 29 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਪ੍ਰਸਿੱਧ ਪੰਜਾਬੀ ਗਾਇਕ ਬੂਟਾ ਮੁਹੰਮਦ, ਫ਼ਿਰੋਜ਼ ਖ਼ਾਨ ਤੇ ਸੱਤੀ ਖੋਖੇਵਾਲੀਆ ਦੀ ਸੁਰੀਲੀ ਆਵਾਜ਼ 'ਚ ਸਿੰਗਲ ਵੀਡੀਓ ਟਰੈਕ 'ਕਿਸਾਨ ਪੰਜਾਬ ਦੇ' ਨੂੰ 30 ਸਤੰਬਰ ਤੋਂ ਯੂ-ਟਯੂਬ ਚੈਨਲ ਉੱਪਰ ਰਿਲੀਜ਼ ਕੀਤਾ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਬੇਗੋਵਾਲ, 29 ਸਤੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਰਾਇਲ ਬੰਦਗੀ ਵਲੋਂ ਕਲੱਬ ਦੇ ਪ੍ਰਧਾਨ ਰਛਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਸਮੇਂ ਪ੍ਰਧਾਨ ਰਛਪਾਲ ਸਿੰਘ ਬੱਚਾਜੀਵੀ ਨੇ ਸ਼ਹੀਦ ਭਗਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 'ਵਿਸ਼ਵ ਹਾਰਟ ਦਿਵਸ' ਸਬੰਧੀ ਸਮਾਗਮ

ਕਪੂਰਥਲਾ, 29 ਸਤੰਬਰ (ਵਿ.ਪ੍ਰ.)-ਮਾਨਸਿਕ ਤਣਾਅ ਤੇ ਸਾਡੀ ਗਲਤ ਜੀਵਨ ਸ਼ੈਲੀ ਕਾਰਨ ਪਿਛਲੇ ਕੁੱਝ ਵਰਿ੍ਹਆਂ ਦੌਰਾਨ ਦਿਲ ਦੇ ਰੋਗਾਂ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਇਆ ਹੈ | ਇਹ ਗੱਲ ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਅੱਜ ਵਿਸ਼ਵ ਹਾਰਟ ਦਿਵਸ ਦੇ ...

ਪੂਰੀ ਖ਼ਬਰ »

ਮੋਹਾਲੀ ਵਿਖੇ ਰੋਸ ਮਾਰਚ ਲਈ 350 ਗੱਡੀਆਂ ਦਾ ਕਾਫ਼ਲਾ ਰਵਾਨਾ ਹੋਵੇਗਾ-ਡਾ: ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 29 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੰਮਿ੍ਤਸਰ ਤੋਂ ਮੋਹਾਲੀ ਤੱਕ ਕੱਢੇ ਜਾ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਬਰਾਂਡੇ ਦੀ ਇਮਾਰਤ ਦਾ ਲੈਂਟਰ ਪਾਇਆ

ਸੁਲਤਾਨਪੁਰ ਲੋਧੀ, 29 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸੰਤ ਬਾਬਾ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਵਲੋਂ ਕੰਬਾਈਨਾਂ ਦੀ ਚੈਕਿੰਗ

ਭੁਲੱਥ, 29 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਝੋਨੇ ਦੀ ਫ਼ਸਲ ਦੀ ਆਮਦ 'ਤੇ ਸਰਕਾਰ ਵਲੋਂ ਇਸ ਵਾਰ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਅਨੇਕਾਂ ਯਤਨ ਕੀਤੇ ਜਾ ਰਹੇ ਹਨ | ਅੱਜ ਐਸ.ਡੀ.ਐਮ. ਟੀ. ਬੀਨਿਥ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਪਰਾਲੀ ਖੇਤਾਂ 'ਚ ਮਿਲਾਉਣ ਲਈ ਸਾਰੇ ਸੰਦ ਸੁਸਾਇਟੀ 'ਚ ਮੌਜੂਦ-ਬਲਵਿੰਦਰ ਸਿੰਘ

ਹੁਸੈਨਪੁਰ, 29 ਸਤੰਬਰ (ਸੋਢੀ)-ਦਿਨੋਂ-ਦਿਨ ਵੱਧ ਰਹੇ ਪ੍ਰਦੂਸ਼ਣ ਤੋਂ ਲੋਕਾਂ ਨੂੰ ਮੁਕਤ ਕਰਨ ਤੇ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਮਾਨਯੋਗ ਸਰਵ ਉੱਚ ਅਦਾਲਤ, ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਕਟਾਈ ਦੌਰਾਨ ਪਰਾਲੀ ਨੂੰ ਅੱਗ ਨਾ ...

ਪੂਰੀ ਖ਼ਬਰ »

'ਆਪ' ਦੇ ਵਲੰਟੀਅਰਾਂ ਨੇ ਲੋਕਾਂ ਦਾ ਆਕਸੀਜਨ ਲੈਵਲ ਚੈੱਕ ਕੀਤਾ

ਸੁਲਤਾਨਪੁਰ ਲੋਧੀ, 29 ਸਤੰਬਰ (ਹੈਪੀ, ਥਿੰਦ)-ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵਲੋਂ ਪਾਰਟੀ ਹਾਈ ਕਮਾਂਡ ਦੇ ਹੁਕਮਾਂ 'ਤੇ ਕੋਰੋਨਾ ਤੋਂ ਬਚਾਅ ਲਈ ਸ਼ਹਿਰ ਅੰਦਰ ਆਕਸੀਮੀਟਰ ਰਾਹੀਂ ਬਾਜ਼ਾਰਾਂ ਅਤੇ ਦੁਕਾਨਾਂ 'ਤੇ ਜਾ ਕੇ ਲੋਕਾਂ ਦੀ ਆਕਸੀਜ਼ਨ ਚੈੱਕ ਕੀਤੀ ਗਈ | ਪਾਰਟੀ ...

ਪੂਰੀ ਖ਼ਬਰ »

ਨਡਾਲਾ ਅਨਾਜ ਮੰਡੀ 'ਚ ਕੰਮ ਕਰ ਰਹੇ 39 ਮਜ਼ਦੂਰਾਂ ਦੇ ਕੋਰੋਨਾ ਸੈਂਪਲ ਲਏ

ਨਡਾਲਾ, 29 ਸਤੰਬਰ (ਮਾਨ)-ਸਿਹਤ ਵਿਭਾਗ ਵਲੋਂ ਪੰਜਾਬ 'ਚੋਂ ਨਾਮੁਰਾਦ ਕੋਰੋਨਾ ਵਾਇਰਸ ਨੂੰ ਖ਼ਤਮ ਕਰਨ ਦੇ ਯਤਨ ਜਾਰੀ ਹਨ | ਇਨ੍ਹਾਂ ਯਤਨਾਂ ਤਹਿਤ ਐਸ.ਐਮ.ਓ. ਢਿਲਵਾਂ ਜਸਵਿੰਦਰ ਕੁਮਾਰੀ ਦੀ ਅਗਵਾਈ ਹੇਠ ਨਡਾਲਾ ਦੀ ਪੱਕੀ ਅਨਾਜ ਮੰਡੀ 'ਚ ਕੰਮ ਕਰ ਰਹੇ 39 ਮਜ਼ਦੂਰਾਂ ਦੇ ਡਾ: ...

ਪੂਰੀ ਖ਼ਬਰ »

ਦਿੱਲੀ-ਕੱਟੜਾ ਕੌਮੀ ਮਾਰਗ ਐਕਸਪ੍ਰੈੱਸ ਵੇਅ ਸਬੰਧੀ ਲੋੜੀਂਦੀ ਕਾਰਵਾਈ ਜਲਦ ਮੁਕੰਮਲ ਕੀਤੀ ਜਾਵੇ-ਦੀਪਤੀ ਉੱਪਲ

ਕਪੂਰਥਲਾ, 29 ਸਤੰਬਰ (ਅਮਰਜੀਤ ਕੋਮਲ)-ਦਿੱਲੀ ਕੱਟੜਾ ਕੌਮੀ ਮਾਰਗ ਤੇ ਐਕਸਪ੍ਰੈੱਸ ਵੇਅ ਦੇ ਕਪੂਰਥਲਾ ਜ਼ਿਲ੍ਹੇ ਅੰਦਰ ਆਉਂਦੇ ਹਿੱਸੇ ਬਾਰੇ ਚੱਲ ਰਹੀ ਕਾਰਵਾਈ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਨੈਸ਼ਨਲ ਹਾਈਵੇ ਅਥਾਰਿਟੀ ਦੇ ...

ਪੂਰੀ ਖ਼ਬਰ »

ਖੇਤੀ ਬਿੱਲ ਹੀ ਹੁਣ ਕਰਨਗੇ ਭਾਜਪਾ ਦਾ ਵਿਨਾਸ਼-ਤੇਜਵੰਤ ਸਿੰਘ

ਸੁਲਤਾਨਪੁਰ ਲੋਧੀ, 29 ਸਤੰਬਰ (ਹੈਪੀ, ਥਿੰਦ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਬਰਬਾਦ ਕਰਨ ਲਈ ਪਾਸ ਕੀਤੇ ਖੇਤੀ ਬਿੱਲ ਹੀ ਦੇਸ਼ 'ਚੋਂ ਭਾਜਪਾ ਦਾ ਵਿਨਾਸ਼ ਕਰਨ ਲਈ ਸਹਾਇਕ ਹੋਣਗੇ | ਇਹ ਸ਼ਬਦ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

ਰੋਸ ਮਾਰਚ ਲਈ ਕੱਲ੍ਹ ਨੂੰ ਜਥਾ ਹੋਵੇਗਾ ਰਵਾਨਾ-ਬੀਬੀ ਜਗੀਰ ਕੌਰ

ਬੇਗੋਵਾਲ, 29 ਸਤੰਬਰ (ਸੁਖਜਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਭੁਲੱਥ ਤੋਂ ਵੱਡੀ ਗਿਣਤੀ 'ਚ 1 ਅਕਤੂਬਰ ਨੂੰ ਮੋਹਾਲੀ ਵਿਖੇ ਵਿਸ਼ਾਲ ਜਥਾ ਰਵਾਨਾ ਹੋਵੇਗਾ | ਇਹ ਗੱਲ ਇਸਤਰੀ ਅਕਾਲੀ ...

ਪੂਰੀ ਖ਼ਬਰ »

ਕੰਬਾਈਨ ਮਾਲਕ ਐਸ.ਐਮ.ਐਸ. ਮਸ਼ੀਨ ਲਗਾ ਕੇ ਹੀ ਝੋਨੇ ਦੀ ਕਟਾਈ ਕਰਨ-ਦੀਪਤੀ ਉੱਪਲ

ਕਪੂਰਥਲਾ, 29 ਸਤੰਬਰ (ਸਡਾਨਾ)-ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵਲੋਂ ਕਿਸਾਨਾਂ ਤੇ ਕੰਬਾਈਨਾਂ ਦੇ ਮਾਲਕਾਂ ਤੇ ਆਪ੍ਰੇਟਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਿਰਫ਼ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਵਾਲੀ ਕੰਬਾਈਨ ਨਾਲ ਹੀ ਝੋਨੇ ਦੀ ਕਟਾਈ ਕਰਨ | ਜਿਸ ਨਾਲ ...

ਪੂਰੀ ਖ਼ਬਰ »

ਜੋੜ ਮੇਲਾ ਤੇ ਬਰਸੀ ਸਮਾਗਮ ਮੌਕੇ ਕੋਵਿਡ-19 ਦੇ ਚੱਲਦਿਆਂ ਧਾਰਮਿਕ ਰਸਮਾਂ ਹੀ ਨਿਭਾਈਆਂ ਜਾਣਗੀਆਂ

ਫਗਵਾੜਾ, 29 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਡੇਰਾ ਮਹੰਤ ਬਾਬਾ ਬਸੰਤ ਰਾਮ ਤੇ ਮਹੰਤ ਬਾਬਾ ਦੌਲਤ ਰਾਮ (ਦੀਵਾਨੇ) ਪਿੰਡ ਚਹੇੜੂ ਵਿਖੇ ਸੰਚਾਲਕ ਮਹੰਤ ਅਵਤਾਰ ਦਾਸ ਦੀ ਸਰਪ੍ਰਸਤੀ ਹੇਠ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ

ਕਾਲਾ ਸੰਘਿਆਂ, 29 ਸਤੰਬਰ (ਸੰਘਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵਾਂ ਪਿੰਡ ਬਾਊਪੁਰ 'ਚ ਸਰਬੱਤ ਦੇ ਭਲੇ ਲਈ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਕੁਲਦੀਪ ਸਿੰਘ ਤਰਨ ਤਾਰਨ ਵਾਲਿਆਂ ਵਲੋਂ ਕਵੀਸ਼ਰੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰੂ ਘਰ ਦੇ ...

ਪੂਰੀ ਖ਼ਬਰ »

ਖੇਤੀ ਬਿੱਲਾਂ ਖ਼ਿਲਾਫ਼ ਲਗਾਏ ਜਾ ਰਹੇ ਧਰਨਿਆਂ 'ਚ ਵਰਕਰ ਵੱਧ ਤੋਂ ਵੱਧ ਸ਼ਮੂਲੀਅਤ ਕਰਨ-ਐਡਵੋਕੇਟ ਵਿਰਦੀ

ਸੁਲਤਾਨਪੁਰ ਲੋਧੀ, 29 ਸਤੰਬਰ (ਹੈਪੀ, ਥਿੰਦ)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸਬੰਧੀ 3 ਬਿੱਲਾਂ ਖ਼ਿਲਾਫ਼ ਦੇਸ਼ ਦੇ ਕਿਸਾਨ, ਮਜ਼ਦੂਰਾਂ ਤੇ ਹੋਰ ਵਰਗਾਂ ਵਿਚ ਭਾਰੀ ਗ਼ੁੱਸਾ ਪਾਇਆ ਜਾ ਰਿਹਾ ਹੈ ਤੇ ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਲਈ ...

ਪੂਰੀ ਖ਼ਬਰ »

ਅਧਿਆਪਕ ਏਕਤਾ ਕਨਵੈੱਨਸ਼ਨ 'ਚ ਜ਼ਿਲ੍ਹੇ 'ਚੋਂ ਵੱਡੀ ਗਿਣਤੀ 'ਚ ਅਧਿਆਪਕ ਸ਼ਾਮਿਲ ਹੋਣਗੇ

ਕਪੂਰਥਲਾ, 29 ਸਤੰਬਰ (ਵਿ.ਪ੍ਰ.)-ਪੰਜਾਬ ਸਰਕਾਰ ਦੇ ਅਧਿਆਪਕ ਵਿਰੋਧੀ ਫ਼ੈਸਲਿਆਂ ਵਿਰੁੱਧ 1 ਅਕਤੂਬਰ ਨੂੰ ਦੇਸ਼ ਭਗਤ ਯਾਦਗਾਰ ਜਲੰਧਰ 'ਚ ਹੋਣ ਵਾਲੀ ਸੂਬਾਈ ਅਧਿਆਪਕ ਏਕਤਾ ਕਨਵੈੱਨਸ਼ਨ 'ਚ ਕਪੂਰਥਲਾ ਜ਼ਿਲ੍ਹੇ ਤੋਂ ਵੱਡੀ ਗਿਣਤੀ 'ਚ ਅਧਿਆਪਕ ਸ਼ਾਮਲ ਹੋਣਗੇ | ਇਹ ...

ਪੂਰੀ ਖ਼ਬਰ »

ਬੀ.ਐਸ.ਐੱਫ. ਪੰਜਾਬ ਫਰੰਟੀਅਰ ਨੇ ਫਿੱਟ ਇੰਡੀਆ ਦੌੜ ਕਰਵਾਈ

ਜਲੰਧਰ, 29 ਸਤੰਬਰ (ਸਾਬੀ)- ਬੀ.ਐਸ.ਐੱਫ. ਪੰਜਾਬ ਫਰੰਟੀਅਰ ਜਲੰਧਰ ਕੈਂਟ ਵਲੋਂ ਭਾਰਤ ਸਰਕਾਰ ਦੇ ਕੇਂਦਰੀ ਖੇਡ ਮੰਤਰਾਲੇ ਦੇ ਨਿਰਦੇਸ਼ਾਂ ਦੇ ਫਿੱਟ ਇੰਡੀਆ ਮਿਸ਼ਨ ਤਹਿਤ ਫਿੱਟ ਇੰਡੀਆ ਫ੍ਰੀਡਮ ਦੌੜ ਕਰਵਾਈ ਗਈ | ਇਸ ਮੌਕੇ ਜਵਾਨਾਂ ਤੇ ਅਧਿਕਾਰੀਆਂ ਦੀ ਮਿੰਨੀ ਮੈਰਾਥਨ 10 ...

ਪੂਰੀ ਖ਼ਬਰ »

ਫੋਕਲ ਪੁਆਇੰਟ 'ਚ ਕੈਂਪ ਤੋਂ 10 ਲੱਖ ਜਾਇਦਾਦ ਟੈਕਸ ਦੀ ਵਸੂਲੀ

ਜਲੰਧਰ, 29 ਸਤੰਬਰ (ਸ਼ਿਵ)- ਫੋਕਲ ਪੁਆਇੰਟ ਸਥਿਤ ਵਿਸ਼ਵਕਰਮਾ ਮੰਦਰ ਵਿਚ ਲਗਾਏ ਗਏ ਜਾਇਦਾਦ ਟੈਕਸ ਕੈਂਪ ਵਿਚ ਨਿਗਮ ਨੂੰ 10 ਲੱਖ ਰੁਪਏ ਜਾਇਦਾਦ ਟੈਕਸ ਮਿਲਿਆ ਹੈ | ਇਸ ਮੌਕੇ ਫੋਕਲ ਪੁਆਇੰਟ ਐਕਸਟੈਨਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸਿੰਘ ਸੱਗੂ, ਨਿਗਮ ਦੇ ...

ਪੂਰੀ ਖ਼ਬਰ »

ਨਵਾਂ ਲੇਬਰ ਕੋਡ ਮਜ਼ਦੂਰਾਂ ਦੇ ਮੌਲਿਕ ਅਧਿਕਾਰਾਂ ਦਾ ਹਨਨ-ਜੇਤਲੀ

ਜਲੰਧਰ, 29 ਸਤੰਬਰ (ਹਰਵਿੰਦਰ ਸਿੰਘ ਫੁੱਲ)-ਉੱਤਰ ਰੇਲਵੇ ਮਜ਼ਦੂਰ ਯੂਨੀਅਨ (ਯੂ. ਆਰ. ਐਮ. ਯੂ.) ਜਲੰਧਰ ਦੇ ਸੀਨੀਅਰ ਲੀਡਰ ਵਿਕਾਸ ਜੇਤਲੀ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਨਵੇਂ ਲੇਬਰ ਕਾਨੂੰਨ ਦੀ ਨਿੰਦਾ ਕਰਦਿਆਂ ਕਿਹਾ ਕਿ ਨਵਾਂ ਕਾਨੂੰਨ ਮਜ਼ਦੂਰਾਂ ਦੇ ਮੌਲਿਕ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੀ ਕਾਰਵਾਈ ਦੇ ਵਿਰੋਧ 'ਚ ਯੂਥ ਕਾਂਗਰਸ ਨੇ ਸਾੜਿਆ ਪ੍ਰਧਾਨ ਮੰਤਰੀ ਦਾ ਪੁਤਲਾ

ਜਲੰਧਰ, 29 ਸਤੰਬਰ (ਜਸਪਾਲ ਸਿੰਘ)-ਜ਼ਿਲ੍ਹਾ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਅੱਜ ਇਕੱਠੇ ਹੋ ਕੇ ਸਥਾਨਕ ਡੀ. ਸੀ. ਦਫਤਰ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ | ਇਸ ਤੋਂ ਪਹਿਲਾਂ ਯੂਥ ਕਾਂਗਰਸੀ ਆਗੂਆਂ ਵਲੋਂ ਰੋਸ ਮਾਰਚ ਵੀ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੁਭਾਨਪੁਰ ਵਿਖੇ ਪਾਰਟੀ ਪ੍ਰਧਾਨ ਦਾ ਕੀਤਾ ਜਾਵੇਗਾ ਨਿੱਘਾ ਸਵਾਗਤ

ਕਪੂਰਥਲਾ, 29 ਸਤੰਬਰ (ਸਡਾਨਾ)-ਸਥਾਨਕ ਨਵੀਂ ਦਾਣਾ ਮੰਡੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਸਦਰ ਸਰਕਲ ਦੇ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਢੱਪਈ ਦੀ ਅਗਵਾਈ ਹੇਠ ਅਕਾਲੀ ਆਗੂਆਂ ਦੀ ਮੀਟਿੰਗ ਹੋਈ | ਜਿਸ ਦੌਰਾਨ ਪਹਿਲੀ ਅਕਤੂਬਰ ਨੂੰ ਸੁਭਾਨਪੁਰ ਕਪੂਰਥਲਾ ਹਾਈਵੇ 'ਤੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਭਾਜਪਾ ਦੇ ਜ਼ਮੀਨ 'ਤੇ ਕਬਜ਼ੇ ਕਰਨ ਦੇ ਮਨਸੂਬੇ ਪੂਰੇ ਨਹੀਂ ਹੋਣ ਦੇਵੇਗੀ-ਕਿਰਪਾਲ ਸਿੰਘ

ਸੁਲਤਾਨਪੁਰ ਲੋਧੀ, 29 ਸਤੰਬਰ (ਹੈਪੀ, ਥਿੰਦ)-ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਵਲੋਂ ਮਨਜ਼ੂਰੀ ਦਵਾ ਕੇ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਹੋਣ ਦਾ ਸਪੱਸ਼ਟ ਸਬੂਤ ਦੇ ਦਿੱਤਾ ਹੈ ਜਿਸ ਵਾਸਤੇ ਕਿਸਾਨ ਭਾਈਚਾਰਾ ਕਦੇ ਵੀ ਭਾਜਪਾ ਨੂੰ ਮੁਆਫ਼ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਢਿੱਲਵਾਂ ਟੋਲ ਪਲਾਜ਼ਾ ਤੋਂ ਹਜ਼ਾਰਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ

ਢਿਲਵਾਂ, 29 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ)-ਬੀਤੀ ਦੇਰ ਰਾਤ ਢਿਲਵਾਂ ਟੋਲ ਪਲਾਜ਼ਾ 'ਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਢਿਲਵਾਂ ਟੋਲ ਪਲਾਜ਼ਾ 'ਤੇ ਹਜ਼ਾਰਾਂ ਰੁਪਏ ਦੀ ਨਗਦੀ ਲੁੱਟ ਕੇ ਲੈ ਜਾਣ ਦਾ ਸਮਾਚਾਰ ਮਿਲਿਆ ਹੈ | ਥਾਣਾ ਢਿਲਵਾਂ ਦੇ ਮੁਖੀ ਸਬ ...

ਪੂਰੀ ਖ਼ਬਰ »

ਅੱਖਰ ਮੰਚ ਵਲੋਂ ਕਿਸਾਨਾਂ ਦੇ ਸੰਘਰਸ਼ ਦਾ ਡਟ ਕੇ ਸਾਥ ਦਿੱਤਾ ਜਾਵੇਗਾ-ਔਜਲਾ

ਕਪੂਰਥਲਾ, 29 ਸਤੰਬਰ (ਸਡਾਨਾ)-ਅੱਖਰ ਮੰਚ ਵਲੋਂ ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਅੱਖਰ ਮੰਚ ਦੇ ਅਹੁਦੇਦਾਰਾਂ ਨੇ ਕਿਹਾ ਕਿ ਕਿਸਾਨ ਯੋਧਿਆਂ ਦਾ ਉਨ੍ਹਾਂ ਦੀ ਸੰਸਥਾ ਵਲੋਂ ਡਟ ਕੇ ਸਾਥ ਦਿੱਤਾ ...

ਪੂਰੀ ਖ਼ਬਰ »

ਫਗਵਾੜਾ ਤੋਂ 300 ਗੱਡੀਆਂ ਦਾ ਕਾਫ਼ਲਾ ਮੋਹਾਲੀ ਲਈ ਰਵਾਨਾ ਹੋਵੇਗਾ-ਜਥੇਦਾਰ ਕੁਲਾਰ

ਫਗਵਾੜਾ, 29 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ, ਕਿਸਾਨਾਂ ਲਈ ਉਨ੍ਹਾਂ ਨੇ ਆਪਣੀ ਸਭ ਤੋਂ ਪੁਰਾਣੀ ਭਾਈਵਾਲ ਪਾਰਟੀ ਨਾਲ ਨਾਤਾ ਤੋੜ ਦਿੱਤਾ ਤੇ ਕਿਸਾਨਾਂ ਲਈ ਜੇਕਰ ਸ਼ੋ੍ਰਮਣੀ ਅਕਾਲੀ ਦਲ ਨੂੰ ਜੇਲ੍ਹਾਂ 'ਚ ਵੀ ਜਾਣਾ ਪਿਆ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਖੇਤੀ ਬਿੱਲ ਪਾਸ ਕਰ ਕੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਕੀਤਾ ਧੱਕਾ-ਆਗੂ

ਸੁਲਤਾਨਪੁਰ ਲੋਧੀ, 29 ਸਤੰਬਰ (ਹੈਪੀ, ਥਿੰਦ)-ਸੀਨੀਅਰ ਕਾਂਗਰਸੀ ਆਗੂ ਤੇ ਸਰਪੰਚ ਕੁੰਦਨ ਸਿੰਘ, ਸੰਮਤੀ ਮੈਂਬਰ ਹਰਚਰਨ ਸਿੰਘ ਬੱਗਾ, ਡਾ: ਅਮਨਪ੍ਰੀਤ ਸਿੰਘ ਕਾਂਗਰਸੀ ਆਗੂ ਨੇ ਇਕ ਬਿਆਨ ਰਾਹੀਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੀ ਜੰਮ ਕੇ ਆਲੋਚਨਾ ਕੀਤੀ | ...

ਪੂਰੀ ਖ਼ਬਰ »

ਨਡਾਲਾ ਮੰਡੀ 'ਚ ਝੋਨੇ ਦੀ ਖ਼ਰੀਦ ਸ਼ੁਰੂ ਮੰਡੀ 'ਚ ਕੀਤੇ ਲੋੜੀਂਦੇ ਪ੍ਰਬੰਧ ਮੁਕੰਮਲ-ਬੱਚਾਜੀਵੀ

ਨਡਾਲਾ, 29 ਸਤੰਬਰ (ਮਾਨ)-ਨਡਾਲਾ ਮੰਡੀ 'ਚ ਹੋ ਰਹੀ ਝੋਨੇ ਦੀ ਆਮਦ ਦੇ ਬਾਅਦ ਅੱਜ ਮਾਰਕੀਟ ਕਮੇਟੀ ਭੁਲੱਥ ਵਲੋਂ ਖ਼ਰੀਦ ਸ਼ੁਰੂ ਕਰਵਾ ਦਿੱਤੀ ਗਈ | ਇਸ ਮੌਕੇ ਕਾਂਗਰਸ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਵੀ ਪਹੁੰਚੇ | ਇਸ ਦਾ ਉਦਘਾਟਨ ਕਰਦਿਆਂ ਚੇਅਰਮੈਨ ਰਛਪਾਲ ਸਿੰਘ ...

ਪੂਰੀ ਖ਼ਬਰ »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦਿੱਤੀਆਂ ਐੱਸ. ਸੀ. ਮੁਲਾਜ਼ਮਾਂ ਨੂੰ ਤਰੱਕੀਆਂ

ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐੱਸ. ਸੀ. ਮੁਲਾਜ਼ਮਾਂ ਨੂੰ ਤਰੱਕੀਆਂ ਦੇ ਦਿੱਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ...

ਪੂਰੀ ਖ਼ਬਰ »

ਚੇਅਰਮੈਨ ਰਾਣਾ ਰੰਧਾਵਾ ਨੇ ਇੰਚਾਰਜ ਹਰੀਸ਼ ਰਾਵਤ ਨਾਲ ਖੇਤੀ ਬਿੱਲਾਂ ਸਬੰਧੀ ਕੀਤੀ ਚਰਚਾ

ਜਲੰਧਰ ਛਾਉਣੀ, 29 ਸਤੰਬਰ (ਪਵਨ ਖਰਬੰਦਾ)- ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਮਾਮਲਿਆਂ ਦੇ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨਾਲ ਅੱਜ ਨਗਰ ਸੁਧਾਰ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ ਵਲੋਂ ਇਕ ...

ਪੂਰੀ ਖ਼ਬਰ »

ਭਾਰਤੀਆ ਆਮ ਜਨਤਾ ਪਾਰਟੀ ਨੇ ਧਰਮਸੋਤ ਦਾ ਪੁਤਲਾ ਫੂਕਿਆ

ਭਾਰਤੀਆ ਆਮ ਜਨਤਾ ਪਾਰਟੀ ਨੇ ਧਰਮਸੋਤ ਦਾ ਪੁਤਲਾ ਫੂਕਿਆ ਸੁਲਤਾਨਪੁਰ ਲੋਧੀ, 29 ਸਤੰਬਰ (ਹੈਪੀ, ਥਿੰਦ)-ਭਾਰਤੀਆ ਆਮ ਜਨਤਾ ਪਾਰਟੀ ਦੀ ਸਥਾਨਕ ਇਕਾਈ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਦੇ ਮੰਤਰੀ ਸਾਧੂ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX