ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-'ਮਿਸ਼ਨ ਫ਼ਤਹਿ' ਤਹਿਤ ਜਿੱਥੇ ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਉੱਥੇ ਕਿਸਾਨ ਵੀ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਮਿਸ਼ਨ ਦੀ ਕਾਮਯਾਬੀ ਤੇ ਲੋਕਾਂ ਦੀ ਸਿਹਤ ਸੰਭਾਲ ਵਿਚ ਯੋਗਦਾਨ ਪਾਉਣ | ਪਰਾਲੀ ਨੂੰ ਅੱਗ ਲੱਗਣ ਨਾਲ ਬਹੁਤ ਜ਼ਿਆਦਾ ਧੂੰਆਂ ਹੋਣ ਕਾਰਨ ਕੋਰੋਨਾ ਦੇ ਨਾਲ-ਨਾਲ ਸਾਹ ਸਬੰਧੀ ਬਿਮਾਰੀਆਂ 'ਚ ਵਾਧਾ ਹੋ ਸਕਦਾ ਹੈ ਤੇ ਕੋਰੋਨਾ ਸਬੰਧੀ ਸਥਿਤੀ ਵੀ ਗੰਭੀਰ ਹੋ ਸਕਦੀ ਹੈ | ਇਸ ਲਈ ਕਿਸਾਨ ਕਿਸੇ ਵੀ ਹਾਲ ਪਰਾਲੀ ਨਾ ਸਾੜਨ | ਇਹ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਹਨ ਤੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਪੱਧਰ 'ਤੇ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੰਡੀਆਂ 'ਚ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ | ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ, ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਮੈਂਬਰ ਬਲਾਕ ਸੰਮਤੀ ਜਤਿੰਦਰ ਕੁਮਾਰ ਬੱਬੂ, ਭੁਪਿੰਦਰ ਸਿੰਘ ਪ੍ਰਧਾਨ ਸਰਹਿੰਦ ਮੰਡੀ, ਆੜ੍ਹਤੀ ਰਾਜਵੀਰ ਸਿੰਘ ਰਾਜਾ, ਸੁਸ਼ੀਲ ਬਿੱਥਰ, ਪ੍ਰਦੀਪ ਨੰਦਾ, ਦਿਪਿਨ ਬਿੱਥਰ, ਸੁਸ਼ਾਂਤ ਭਾਰਦਵਾਜ, ਬਿਕਰਮਜੀਤ ਸਿੰਘ ਏ. ਐੱਫ. ਐੱਸ. ਓ., ਇੰਸਪੈਕਟਰ ਸਾਹਿਬ ਸਿੰਘ, ਹਰਭਜਨ ਸਿੰਘ, ਜੋਗਿੰਦਰ ਸਿੰਘ, ਰਾਜਵੀਰ ਸਿੰਘ ਆਦਿ ਹਾਜ਼ਰ ਸਨ |
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਮੰਚ ਪੰਜਾਬ ਦੇ ਸੱਦੇ ਤਹਿਤ ਜ਼ਿਲ੍ਹਾ ਇਕਾਈ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਵਲੋਂ ਆਪਣੀਆਂ ਵਿਧਾਨਿਕ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਭੁੱਖ ...
ਸੰਘੋਲ, 30 ਸਤੰਬਰ (ਹਰਜੀਤ ਸਿੰਘ ਮਾਵੀ)-ਪਿਛਲੇ ਕਰੀਬ 3 ਮਹੀਨੇ ਪਹਿਲਾਂ ਜੂਨ ਦੇ ਆਖ਼ਰੀ ਹਫ਼ਤੇ 'ਚ ਆਏ ਜ਼ੋਰਦਾਰ ਤੂਫ਼ਾਨ ਕਾਰਨ ਸੰਘੋਲ, ਖੇੜੀ ਨੌਧ ਸਿੰਘ ਅਤੇ ਭੜੀ ਦੇ ਇਲਾਕੇ 'ਚ ਤੂਫ਼ਾਨ ਨੇ ਵੱਡੀ ਤਬਾਹੀ ਮਚਾਈ ਸੀ, ਜਿਸ ਦੇ ਚੱਲਦਿਆਂ ਜੰਗਲਾਤ ਵਿਭਾਗ ਦੇ ਸੜਕ ਕਿਨਾਰੇ ...
ਨੰਦਪੁਰ ਕਲੌੜ, 30 ਸਤੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਨੰਦਪੁਰ ਵਿਖੇ ਮਨਜੀਤ ਸਿੰਘ ਮੰਗਾ ਸਰਪੰਚ ਦੀ ਅਗਵਾਈ 'ਚ ਗਰਾਮ ਪੰਚਾਇਤ ਵਲੋਂ ਸਮਾਰਟ ਕਾਰਡ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਯੋਗ ਲਾਭਪਾਤਰੀਆਂ ਨੂੰ ਹਲਕਾ ਵਿਧਾਇਕ ਗੁਰਪ੍ਰੀਤ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਵਲੋਂ 24-9-2020 ਤੋਂ 30-9-2020 ਤੱਕ ਛੇਵੇਂ ਮੈਗਾ ਰੁਜ਼ਗਾਰ ਮੇਲੇ ਲਾਏ ਗਏ | ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਿ੍ਤਾ ਜੌਹਲ ਨੇ ਦੱਸਿਆ ਕਿ ਇਨ੍ਹਾਂ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਖੇਤੀ ਬਿੱਲਾਂ ਦੇ ਵਿਰੋਧ 'ਚ ਧਰਨੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਤੇ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਮਨਪ੍ਰੀਤ ਸਿੰਘ)-ਸੂਬਾ ਸਰਕਾਰ ਵਲੋਂ ਕੋਵਿਡ-19 ਵਿਰੁੱਧ ਚਲਾਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਨਿਰੰਕਾਰੀ ਭਵਨ ਰੇਲਵੇ ਰੋਡ ਵਿਖੇ ਕੋਵਿਡ-19 ਦਾ ਟੈਸਟਿੰਗ ਕੈਂਪ ਲਗਾਇਆ ਗਿਆ, ਜਿਸ 'ਚ 210 ਵਿਅਕਤੀਆਂ ਦੁਆਰਾ ਆਪਣੇ ...
ਬਸੀ ਪਠਾਣਾਂ, 30 ਸਤੰਬਰ (ਗ.ਸ. ਰੁਪਾਲ, ਐੱਚ.ਐੱਸ. ਗੌਤਮ)-ਮਾਰਕੀਟ ਕਮੇਟੀ ਬਸੀ ਪਠਾਣਾਂ ਦੇ ਚੇਅਰਮੈਨ ਸਤਵੀਰ ਸਿੰਘ ਨੌਗਾਵਾਂ ਵਲੋਂ ਆੜ੍ਹਤੀਆਂ ਨੂੰ ਅੱਜ ਮੰਡੀਆਂ 'ਚ ਆਪਣੀ ਝੋਨੇ ਦੀ ਫ਼ਸਲ ਲੈ ਕੇ ਵੇਚਣ ਲਈ ਆਉਣ ਵਾਲੇ ਕਿਸਾਨਾਂ ਲਈ ਪਾਸ ਜਾਰੀ ਕੀਤੇ ਗਏ ਤਾਂ ਜੋ ਉਨ੍ਹਾਂ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਇੰਜੀ: ਰਸ਼ਪਿੰਦਰ ਸਿੰਘ ਰਾਜਾ ਨੇ ਪਾਰਟੀ ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਮੁਹਿੰਮ 'ਕਿਸਾਨ ਵਿਰੋਧੀ ਬਿੱਲ, ਪਿੰਡ-ਪਿੰਡ ਜਾ ਕੇ ਫੂਕਾਂਗੇ' ਅਧੀਨ ਪਿੰਡ ਖਰੌੜੀ ਵਿਖੇ ...
ਮੰਡੀ ਗੋਬਿੰਦਗੜ੍ਹ, 30 ਸਤੰਬਰ (ਬਲਜਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਸੁਧਾਰ ਬਿੱਲਾਂ ਦੇ ਵਿਰੋਧ 'ਚ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ 2 ਅਕਤੂਬਰ ਨੂੰ ਕਾਂਗਰਸੀ ਲੀਡਰਸ਼ਿਪ ਤੇ ਵਰਕਰਾਂ ਵਲੋਂ ਬੱਸ ਸਟੈਂਡ ਅਮਲੋਹ ਤੋਂ ਮੰਡੀ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਰਾਜਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 'ਸਵਾਗਤ ਜ਼ਿੰਦਗੀ' ਤਹਿਤ 3 ਅਕਤੂਬਰ ਤੋਂ ਡੀ. ਡੀ. ਪੰਜਾਬੀ ਦੂਰਦਰਸ਼ਨ ਰਾਹੀਂ ਪੜ੍ਹਾਈ ਸ਼ੁਰੂ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ੍ਹ 'ਚ 22 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ 'ਚ ਮੁਹੱਲਾ ਵਿਧੀ ਚੰਦ ਕਾਲੋਨੀ, ਗੁਰੂ ਅਰਜਨ ਦੇਵ ਨਗਰ, ਕੱਚਾ ...
ਬਸੀ ਪਠਾਣਾਂ, 30 ਸਤੰਬਰ (ਰਵਿੰਦਰ ਮੌਦਗਿਲ, ਐੱਚ.ਐੱਸ. ਗੌਤਮ)-ਸਰਕਾਰ ਵਲੋਂ ਝੋਨੇ ਦੀ ਕਟਾਈ ਨੂੰ ਲੈ ਕੇ ਜਾਰੀ ਕੀਤੀਆਂ ਹਦਾਇਤਾਂ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੁਲਿਸ ਥਾਣਾ ਬਸੀ ਪਠਾਣਾਂ ਵਿਖੇ ਮੀਟਿੰਗ ਕੀਤੀ ਗਈ, ਜਿਸ 'ਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੇ ਨਾਲ ...
ਅਮਲੋਹ, 30 ਸਤੰਬਰ (ਰਿਸ਼ੂ ਗੋਇਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨਾਂ ਦੇ ਹੱਕ 'ਚ ਕੇਂਦਰ ਸਰਕਾਰ ਤੋਂ ਲੈਣ ਲਈ ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ 1 ਅਕਤੂਬਰ ਨੂੰ ਵਿਸ਼ਾਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ, ਜਿਸ 'ਚ ਸ਼ਾਮਿਲ ਹੋਣ ਲਈ ਹਲਕਾ ਅਮਲੋਹ ਦੇ ਲੋਕਾਂ ਵਿਚ ...
ਖਮਾਣੋਂ, 30 ਸਤੰਬਰ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਭਾਰਤੀ ਕਿਸਾਨ ਯੂਨੀਅਨ ਸਮੂਹ ਜਥੇਬੰਦੀਆਂ ਦੇ ਬਲਾਕ ਖਮਾਣੋਂ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਜ਼ਰੂਰੀ ਮੀਟਿੰਗ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਹੋਈ, ਜਿਸ 'ਚ 1 ਤੋਂ 7 ਅਕਤੂਬਰ ਤੱਕ ...
ਖਮਾਣੋਂ, 30 ਸਤੰਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੇ ਮਾਰਗ ਦਰਸ਼ਨ ਸਦਕਾ 25 ਸਤੰਬਰ 2020 ਤੋਂ 2 ਅਕਤੂਬਰ 2020 ਤੱਕ ਸਵਦੇਸ਼ੀ ਹਫ਼ਤਾ ਮਨਾਇਆ ਜਾ ਰਿਹਾ ਹੈ | ਵਿੱਦਿਆ ਭਾਰਤੀ ਨੇ ਆਪਣੀ ਸਥਾਪਨਾ ...
ਬਸੀ ਪਠਾਣਾਂ, 30 ਸਤੰਬਰ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਡੈਮੋਕੇ੍ਰਟਿਕ ਦੇ ਆਗੂ ਤੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਸੇਵਾ-ਮੁਕਤ ਜੱਜ ਨੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਤੇ ਇਲਜ਼ਾਮ ਲਗਾਇਆ ਹੈ ਕਿ ਪਾਰਟੀ ਦੀਆਂ ਸਿਆਸੀ ਮੀਟਿੰਗਾਂ 'ਤੇ 'ਗੁਰੂ ਦੀ ਗੋਲਕ' ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਮਨਪ੍ਰੀਤ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਪੰਜਾਬ 'ਚ ਆਮ ਆਦਮੀ ਪਾਰਟੀ ਰਾਹੀਂ ਕੋਵਿਡ-19 ਮਹਾਂਮਾਰੀ ਤੋਂ ਬਚਾਅ ਦੇ ਮੱਦੇਨਜ਼ਰ ਚਲਾਈ ਆਕਸੀਮੀਟਰ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਦੇ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਕੋਰੋਨਾ ਸੰਕਟ ਦੌਰਾਨ ਪੰਜਾਬ ਸਰਕਾਰ ਆਮ ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋ ਗਈ ਹੈ | ਇਹ ਪ੍ਰਗਟਾਵਾ ਕਰਦਿਆਂ ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ ...
ਸੰਘੋਲ, 30 ਸਤੰਬਰ (ਹਰਜੀਤ ਸਿੰਘ ਮਾਵੀ)-ਸੰਘੋਲ ਮੰਡੀ 'ਚ ਅੱਜ ਮਾਰਕੀਟ ਕਮੇਟੀ ਖਮਾਣੋਂ ਦੇ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਉੱਪ ਚੇਅਰਮੈਨ ਸਾਧਾ ਸਿੰਘ ਗਿੱਲ ਵਲੋਂ ਝੋਨੇ ਦੀ ਖ਼ਰੀਦ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਚੇਅਰਮੈਨ ਵਲੋਂ ਕਿਸਾਨ ਭਰਾਵਾਂ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ ਸਤੰਬਰ (ਰਾਜਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਧੀਨ ਸਥਾਪਿਤ ਕਿ੍ਸ਼ੀ ਵਿਗਿਆਨ ਕੇਂਦਰ ਫ਼ਤਹਿਗੜ੍ਹ ਸਾਹਿਬ ਵਿਖੇ ਕਿਸਾਨ ਬੀਬੀਆਂ ਲਈ ਭੋਜਨ ਦੀ ਸਾਂਭ-ਸੰਭਾਲ ਦਾ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਨੂੰ ਲਾਮਬੰਦ ਕਰਨ ਦੀ ਸ਼ੁਰੂ ਕੀਤੀ ਮੁਹਿੰਮ 'ਕਿਸਾਨ ਵਿਰੋਧੀ ਬਿੱਲ, ਪਿੰਡ-ਪਿੰਡ ਜਾ ਕੇ ਫੂਕਾਂਗੇ' ਦੇ ਤਹਿਤ ਅੱਜ ਪਿੰਡ ਪੰਜੋਲਾ 'ਚ ਮੀਟਿੰਗ ਕੀਤੀ ਗਈ | ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਲੋਂ ਏ. ਸੀ. ਐੱਮ. ਵਿਦਿਆਰਥੀ ਚੈਪਟਰ ਅਧੀਨ ਅੰਤਰਰਾਸ਼ਟਰੀ ਵੈਬੀਨਾਰ 'ਡਿਪਫੈਕਸ ਡਿਟੈਕਸ਼ਨ ...
ਖਮਾਣੋਂ, 30 ਸਤੰਬਰ (ਮਨਮੋਹਣ ਸਿੰਘ ਕਲੇਰ)-ਲੋਕ ਨਿਰਮਾਣ ਵਿਭਾਗ ਸੜਕਾਂ ਅਤੇ ਮਕਾਨ 'ਚੋਂ ਅੱਜ ਬਤੌਰ ਸਬ ਡਵੀਜ਼ਨ ਇੰਜੀਨੀਅਰ ਫ਼ਤਹਿਗੜ੍ਹ ਸਾਹਿਬ ਦੇ ਅਹੁਦੇ ਤੋਂ ਬੀ. ਪੀ. ਸਰੀਨ ਸੇਵਾ-ਮੁਕਤ ਹੋ ਗਏ | ਉਨ੍ਹਾਂ ਦੀ ਸਮੁੱਚੀ ਸਰਕਾਰੀ ਸੇਵਾ ਬੇਦਾਗ਼ ਰਹੀ ਅਤੇ ਉਹ ਆਪਣੀ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ 'ਚ 33 ਸਾਲ ਦੀ ਸੇਵਾ ਕਰਨ ਉਪਰੰਤ ਸੀਨੀਅਰ ਸਹਾਇਕ ਗੁਰਮੀਤ ਸਿੰਘ ਅੱਜ ਸੇਵਾ-ਮੁਕਤ ਹੋ ਗਏ | ਇਸ ਮੌਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਅਮਲੇ ਵਲੋਂ ਉਨ੍ਹਾਂ ਨੰੂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ...
ਖਮਾਣੋਂ, 30 ਸਤੰਬਰ (ਮਨਮੋਹਣ ਸਿੰਘ ਕਲੇਰ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕੇਂਦਰ ਸਰਕਾਰ ਵਲੋਂ ਬਣਾਏ ਗਏ ਕਾਲੇ ਕਿਸਾਨ ਵਿਰੋਧੀ ਖੇਤੀ ਕਾਨੰੂਨਾਂ ਖ਼ਿਲਾਫ਼ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਲਈ ਤਿੰਨੋਂ ਤਖ਼ਤਾਂ ਤੋਂ ਆਰੰਭ ਹੋਣ ਵਾਲੀ, ਮੁਹਾਲੀ ਰੈਲੀ ਲਈ ਬਸੀ ਪਠਾਣਾਂ ...
ਸੰਘੋਲ, 30 ਸਤੰਬਰ (ਗੁਰਨਾਮ ਸਿੰਘ ਚੀਨਾ)-ਇਲਾਕੇ ਅੰਦਰ ਗਰਾਮ ਪੰਚਾਇਤਾਂ ਦੁਆਰਾ ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰਾਂ ਸਬੰਧੀ ਪਾਸ ਕੀਤੇ ਗਏ ਕਾਨੂੰਨਾਂ ਦੇ ਵਿਰੋਧ 'ਚ ਮਤੇ ਪਾਸ ਕਰਨ ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ | ਨਜ਼ਦੀਕੀ ਪਿੰਡ ਪੋਹਲੋ ਮਾਜਰਾ ਦੀ ...
ਖਮਾਣੋਂ, 30 ਸਤੰਬਰ (ਜੋਗਿੰਦਰ ਪਾਲ)-ਗਰਾਮ ਸਭਾ ਮਹੇਸ਼ਪੁਰਾ ਦੀ ਮੀਟਿੰਗ ਸਰਪੰਚ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦਾ ਮਤਾ ਲਿਖਣ ਦਾ ਅਧਿਕਾਰ ਸੋਹਣ ਸਿੰਘ ਪੰਚ ਨੂੰ ਦਿੱਤਾ ਗਿਆ | ਇਸ ਮੀਟਿੰਗ 'ਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੀ ...
ਮੰਡੀ ਗੋਬਿੰਦਗੜ੍ਹ, 30 ਸਤੰਬਰ (ਬਲਜਿੰਦਰ ਸਿੰਘ)-ਨਗਰ ਕੌਾਸਲ ਗੋਬਿੰਦਗੜ੍ਹ ਵਲੋਂ ਅੱਜ ਵਾਰਡ ਨੰਬਰ-6 ਮੁਹੱਲਾ ਵਿਸ਼ਵਕਰਮਾ 'ਚ ਇੰਟਰਲਾਕ ਟਾਇਲਾਂ ਲਗਾਉਣ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸੰਦੀਪ ਸਿੰਘ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਮਨਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਕਿਸਾਨ ਖੇਤ ਮਜ਼ਦੂਰ ਸੈੱਲ ਦੇ ਪ੍ਰਧਾਨ ਸੁਖਰਾਜ ਸਿੰਘ ਰਾਜਾ ਨੇ ਪਿੰਡ ਮੁੱਲਾਂਪੁਰ ਖ਼ੁਰਦ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪਰਿਕਰਮਾ ਦੇ ਸੁੰਦਰੀਕਰਨ ਲਈ ਅੱਜ ਕਾਰ ਸੇਵਾ ਸ਼ੁਰੂ ਹੋ ਗਈ ਹੈ | ਇਸ ਮੌਕੇ ਗ੍ਰੰਥੀ ਭਾਈ ਬਲਜਿੰਦਰ ਸਿੰਘ ਨੇ ਕਾਰਸੇਵਾ ਦੀ ਆਰੰਭਤਾ ਦੀ ਅਰਦਾਸ ਕੀਤੀ | ਜਾਣਕਾਰੀ ਦਿੰਦਿਆਂ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਮਨਪ੍ਰੀਤ ਸਿੰਘ)-ਭਾਰਤੀ ਜਨਤਾ ਪਾਰਟੀ ਖ਼ੁਦ ਵੀ ਅਕਾਲੀ ਦਲ ਨਾਲ ਗਠਜੋੜ ਤੋੜਨਾ ਚਾਹੁੰਦੀ ਸੀ ਤੇ ਅਕਾਲੀ ਦਲ ਦੀ ਪਿਛਲੀਆਂ ਚੋਣਾਂ 'ਚ ਹੋਈ ਹਾਰ ਤੋਂ ਬਾਅਦ ਭਾਜਪਾ ਨੂੰ ਪਤਾ ਲੱਗ ਗਿਆ ਸੀ ਕਿ ਹੁਣ ਅਕਾਲੀ ਦਲ ਨਾਲ ਗਠਜੋੜ ਕਰਕੇ ਚੱਲਣਾ ...
ਬਸੀ ਪਠਾਣਾਂ, 30 ਸਤੰਬਰ (ਰਵਿੰਦਰ ਮੌਦਗਿੱਲ)-ਵਾਟਰ ਸਪਲਾਈ ਵਿਭਾਗ ਵਲੋਂ ਬਸੀ ਪਠਾਣਾਂ ਦੇ ਹਰ ਨਾਗਰਿਕ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ | ਜੇ. ਈ. ਸਤਿੰਦਰ ਸਿੰਘ ਨੇ ਉਪਰੋਕਤ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਹੱਲਾ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਅਤੇ ਵਿਭਾਗ ਦੇ ਅਧਿਕਾਰੀ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ...
ਅਮਲੋਹ, 30 ਸਤੰਬਰ (ਰਿਸ਼ੂ ਗੋਇਲ)-ਰਾਈਸ ਮਿੱਲਰਜ਼ ਐਸੋਸੀਏਸ਼ਨ ਅਮਲੋਹ ਦੇ ਸਮੁੱਚੇ ਸ਼ੈਲਰ ਮਾਲਕਾਂ ਵਲੋਂ ਅੱਜ ਰਾਈਸ ਮਿੱਲਰਜ਼ ਐਸੋਸੀਏਸ਼ਨ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਭਾਰਤ ਭੂਸ਼ਣ ਬਾਂਸਲ ਬਿੰਟਾ ਨਾਲ ਇਕ ਭਰਵੀਂ ਮੀਟਿੰਗ ਕੀਤੀ ਗਈ, ਜਿਸ 'ਚ ਸ਼ੈਲਰ ਮਾਲਕਾਂ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਖ਼ਾਲਸਾ ਰਾਜ ਦੇ ਮੋਢੀ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਸਬੰਧੀ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ | ਇਸ ਸਬੰਧੀ ਜਾਣਕਾਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX