ਪਟਿਆਲਾ, 30 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਤੇ ਜ਼ਿਲ੍ਹਾ ਪਟਿਆਲਾ ਅਕਾਲੀ ਦਲ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਹੱਕ ਦਿਵਾਉਣ ਲਈ ਅਕਾਲੀ ਦਲ ਸੰਘਰਸ਼ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਬਿੱਲਾਂ 'ਚ ਸੋਧ ਕਰਨ ਲਈ ਮਜਬੂਰ ਕਰ ਦੇਵੇਗਾ | ਸ. ਰੱਖੜਾ ਅੱਜ ਸ਼੍ਰੋਮਣੀ ਅਕਾਲੀ ਦੇ 1 ਅਕਤੂਬਰ ਨੂੰ ਖੇਤੀ ਸੁਧਾਰ ਕਾਨੂੰਨ ਦੇ ਖ਼ਿਲਾਫ਼ ਕੱਢੇ ਜਾ ਰਹੇ ਵਿਸ਼ਾਲ ਰੋਸ ਮਾਰਚ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ | ਉਨ੍ਹਾਂ ਇਸ ਮੌਕੇ ਸਮੁੱਚੇ ਹਲਕਾ ਇੰਚਾਰਜਾਂ ਤੇ ਹਰ ਨੇਤਾਵਾਂ ਨੂੰ ਇਸ ਮਾਰਚ 'ਚ ਪੂਰੇ ਜ਼ੋਰਾਂ-ਸ਼ੋਰਾਂ ਨਾਲ ਪੁੱਜਣ ਦੀਆਂ ਹਦਾਇਤਾਂ ਕੀਤੀਆਂ | ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਜ਼ਬਰਦਸਤੀ ਦੇਸ਼ ਦੇ ਲੋਕਾਂ 'ਤੇ ਖੇਤੀ ਸੁਧਾਰ ਕਾਨੂੰਨ ਥੋਪਿਆ ਹੈ, ਉਸ ਕਰਕੇ ਪੂਰੇ ਦੇਸ 'ਚ ਗ਼ੁੱਸੇ ਦੀ ਲਹਿਰ ਹੈ ਅਤੇ ਅਕਾਲੀ ਦਲ ਉਦੋਂ ਤੱਕ ਕਿਸਾਨਾਂ ਦੇ ਹਿਤਾਂ ਲਈ ਲੜਦਾ ਰਹੇਗਾ, ਜਦੋਂ ਤੱਕ ਇਸ ਬਿੱਲ 'ਚੋਂ ਕਿਸਾਨ ਵਿਰੋਧੀ ਨੀਤੀਆਂ ਨੂੰ ਹਟਾਇਆ ਨਹੀਂ ਜਾਂਦਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਆਰ-ਪਾਰ ਦੀ ਲੜਾਈ ਲੜੀ ਹੈ ਤੇ ਕਿਸਾਨਾਂ ਦੇ ਹੱਕ ਵਿਚ ਹਰ ਕੁਰਬਾਨੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖ਼ਾਤਰ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਅਸਤੀਫ਼ਾ ਦਿੱਤਾ, ਮੁੜ ਅਕਾਲੀ ਦਲ ਨੇ ਐੱਨ. ਡੀ. ਏ. ਨਾਲੋਂ ਨਾਤਾ ਤੋੜ ਲਿਆ | ਉਨ੍ਹਾਂ ਕਿਹਾ ਕਿ 25 ਸਾਲ ਪੁਰਾਣੇ ਰਿਸ਼ਤੇ ਦੀ ਕਿਸਾਨਾਂ ਲਈ ਕੁਰਬਾਨੀ ਦਿੱਤੀ ਕਿਉਂਕਿ ਸਾਨੂੰ ਕਿਸਾਨਾਂ ਦੇ ਹਿਤ ਸਭ ਤੋਂ ਪਹਿਲਾਂ ਹਨ | ਉਨ੍ਹਾਂ ਕਿਹਾ ਕਿ 1 ਅਕਤੂਬਰ ਨੂੰ ਹੋਣ ਵਾਲੇ ਰੋਸ ਮਾਰਚ ਲਈ ਕਿਸਾਨਾਂ ਤੇ ਵਰਕਰਾਂ 'ਚ ਭਾਰੀ ਉਤਸ਼ਾਹ ਹੈ ਤੇ ਹਲਕਾ ਸਮਾਣਾ ਤੋਂ 1500 ਟਰੈਕਟਰ ਇਸ ਮਾਰਚ 'ਚ ਭਾਗ ਲੈਣਗੇ ਤੇ ਪੂਰੇ ਜ਼ਿਲੇ੍ਹ ਤੋਂ ਇਹ ਅੰਕੜਾ 10,000 ਹਜ਼ਾਰ ਤੋਂ ਉੱਪਰ ਹੋਵੇਗਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਰੋਸ ਮਾਰਚ ਤਿੰਨ ਤਖ਼ਤ ਸਾਹਿਬਾਨਾਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅਮਿ੍ੰਤਸਰ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਮੁਹਾਲੀ ਪਹੁੰਚੇਗਾ ਅਤੇ ਇਸ ਤੋਂ ਬਾਅਦ ਚੰਡੀਗੜ੍ਹ ਦਾ ਘਿਰਾਓ ਕੀਤਾ ਜਾਵੇ ਅਤੇ ਮਾਣਯੋਗ ਰਾਜਪਾਲ ਦੇ ਜ਼ਰੀਏ ਦੇਸ ਦੇ ਹੁਕਮਰਾਨਾਂ ਨੂੰ ਕਿਸਾਨਾਂ ਦਾ ਸਿੱਧਾ ਸੁਨੇਹਾ ਭੇਜਿਆ ਜਾਵੇਗਾ | ਇਸ ਮੌਕੇ ਸੀਨੀਅਰ ਅਕਾਲੀ ਨੇਤਾ ਚਰਨਜੀਤ ਸਿੰਘ ਰੱਖੜਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਨਿਰਮਲ ਸਿੰਘ ਹਰਿਆਊ, ਸੀਨੀਅਰ ਸਾਬਕਾ ਕੌਾਸਲਰ ਜਸਪਾਲ ਸਿੰਘ ਬਿੱਟੂ ਚੱਠਾ, ਮਾਲਵਿੰਦਰ ਸਿੰਘ ਝਿੱਲ, ਹਰਵਿੰਦਰ ਸਿੰਘ ਬੁੱਬੂ, ਰਾਜਿੰਦਰ ਸਿੰਘ ਵਿਰਕ ਸਾਬਕਾ ਐੱਮ. ਸੀ. ਵਿਕਰਮ ਚੌਹਾਨ ਜਨਰਲ ਸਕੱਤਰ, ਸਾਬਕਾ ਚੇਅਰਮੈਨ ਮਲਕੀਤ ਸਿੰਘ ਡਕਾਲਾ, ਕੁਲਵਿੰਦਰ ਸਿੰਘ ਵਿਕੀ ਰਵਾਜ ਸੀਨੀਅਰ ਅਕਾਲੀ ਨੇਤਾ, ਬੀਬੀ ਬਲਵਿੰਦਰ ਕੌਰ ਚੀਮਾ ਪ੍ਰਧਾਨ ਇਸਤਰੀ ਅਕਾਲੀ ਦਲ, ਇੰਦਰਜੀਤ ਸਿੰਘ ਰੱਖੜਾ ਯੂਥ ਪ੍ਰਧਾਨ, ਤਰਨਜੀਤ ਸਿੰਘ ਭਾਟੀਆ, ਜਸਪ੍ਰੀਤ ਸਿੰਘ ਭਾਟੀਆ ਜਨਰਲ ਸਕੱਤਰ, ਜਥੇਦਾਰ ਹਰਜਿੰਦਰ ਸਿੰਘ ਬੱਲ ਸਾਬਕਾ ਚੇਅਰਮੈਨ, ਗੋਸਾ ਸਾਬਕਾ ਸਰਪੰਚ ਤੇ ਗੁਰਜੰਟ ਸਿੰਘ ਜੰਟਾਂ ਪੀ ਏ ਸਰਦਾਰ ਰੱਖੜਾ ਤੇ ਹੋਰ ਨੇਤਾ ਵੀ ਹਾਜ਼ਰ ਸਨ |
ਪਟਿਆਲਾ, 30 ਸਤੰਬਰ (ਅ.ਸ. ਆਹਲੂਵਾਲੀਆ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਇਕਾਈ ਵਲੋਂ ਪੰਜਾਬ, ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ ਦੇ ਲੜੀਵਾਰ ਐਕਸ਼ਨ ਪ੍ਰੋਗਰਾਮਾਂ ਦੀ ਕੜੀ ਦੇ ...
ਨਾਭਾ, 30 ਸਤੰਬਰ (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਵਿਸ਼ੇਸ਼ ਬੈਠਕ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਜੀ ਵਿਖੇ ਹਰਮੇਲ ਸਿੰਘ ਤੁੰਗਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ 'ਚ ਫ਼ੈਸਲਾ ਕੀਤਾ ਗਿਆ ਕਿ 1 ਅਕਤੂਬਰ ਤੋਂ ...
ਪਟਿਆਲਾ, 30 ਸਤੰਬਰ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚ ਕੋਰੋਨਾ ਅੱਜ 96 ਹੋਰ ਵਿਅਕਤੀਆਂ ਦੇ ਕੋਰੋਨਾ ਦੀ ਲਪੇਟ 'ਚ ਆਉਣ ਨਾਲ ਹੁਣ ਤੱਕ 11,565 ਵਿਅਕਤੀ ਕੋਰੋਨਾ ਤੋਂ ਪੀੜਤ ਹੋਏ ਹਨ, ਜਿਨ੍ਹਾਂ 'ਚੋਂ 9975 ਮਰੀਜ਼ ਠੀਕ ਵੀ ਹੋ ਗਏ ਹਨ | ਇਸ ਸਮੇਂ ਜ਼ਿਲੇ੍ਹ 'ਚ ਕੋਰੋਨਾ ਦੇ ਐਕਟਿਵ ...
ਪਟਿਆਲਾ, 30 ਸਤੰਬਰ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ ਦੇ ਵਸਨੀਕਾਂ ਨੂੰ ਮਿਆਰੀ ਤੇ ਗੁਣਵੱਤਾ ਵਾਲੇ ਖਾਦ ਪਦਾਰਥ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਹੁਣ ਮਠਿਆਈਆਂ ਬਣਾ ਕੇ ਵੇਚਣ ਲਈ ਰੱਖੀਆਂ ਮਠਿਆਈਆਂ ਦੀਆਂ ਟਰੇਆਂ 'ਤੇ ਮਠਿਆਈ ਕਦੋਂ ਬਣੀ ਅਤੇ ਕਦੋਂ ਤੱਕ ਖਾਣ ਯੋਗ ਹੋਣ ...
ਪਟਿਆਲਾ, 30 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਵੀਆਂ ਵਲੋਂ ਕੋਵਿਡ-19 ਨੂੰ ਹਰਾਉਣ 'ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਸਹਿਯੋਗ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਦਾ ਪੱਲਾ ਨਾ ਛੱਡਣ ਦੀ ਅਪੀਲ ਡਿਪਟੀ ਕਮਿਸ਼ਨਰ ਪਟਿਆਲਾ ...
ਸਮਾਣਾ, 30 ਸਤੰਬਰ (ਪ੍ਰੀਤਮ ਸਿੰਘ ਨਾਗੀ)-ਡੀ. ਐੱਸ. ਪੀ. ਸਮਾਣਾ ਜਸਵੰਤ ਸਿੰਘ ਮਾਂਗਟ ਨੇ ਪ੍ਰੈੱਸ ਕਾਨਫ਼ਰੰਸ 'ਚ ਦੱਸਿਆ ਕਿ ਸਮਾਣਾ ਦੇ ਜੈਨ ਮੁਹੱਲਾ ਨਿਵਾਸੀ ਸੰਜੀਵ ਕੁਮਾਰ ਪੁੱਤਰ ਹਰਿਅੰਤ ਕੁਮਾਰ ਦੀ ਸ਼ਿਕਾਇਤ 'ਤੇ ਨੂਰਪੁਰਾ ਪੱਤੀ ਦੇ ਦੋ ਸਕੇ ਭਰਾਵਾਂ ਰੁਪਿੰਦਰ ...
ਨਾਭਾ, 30 ਸਤੰਬਰ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਦੱਸਿਆ ਕਿ ਮਲੇਰਕੋਟਲਾ ਤੋਂ ਪਟਿਆਲਾ ਜਾਣ ਵਾਲੀ ਟੋਲ ਸੜਕ ਸਬੰਧੀ ਲੋਕ ਨਿਰਮਾਣ ਵਿਭਾਗ ਨਾਭਾ ਦੇ ਐਕਸੀਅਨ ਬਨਕੇਸ਼ ਸ਼ਰਮਾ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ...
ਨਾਭਾ, 30 ਸਤੰਬਰ (ਕਰਮਜੀਤ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਅਗਲੇ ਦਿਨਾਂ 'ਚ ਧਰਨੇ ਮੁਜ਼ਾਹਰੇ ਕੀਤੇ ਜਾਣੇ ਹਨ | ਇਸ ਸਬੰਧੀ ਧਰਨਾਕਾਰੀ ਕਿਸਾਨਾਂ ਤੱਕ ਲੰਗਰ ਸੇਵਾ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ...
ਪਟਿਆਲਾ, 30 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪਟਿਆਲਾ ਸ਼ਹਿਰ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਵਰਕਰਾਂ ਨਾਲ ਮੀਟਿੰਗ ਉਪਰੰਤ ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਹਿਤਾਂ ਪ੍ਰਤੀ ਬਿਲਕੁਲ ਵੀ ਗੰਭੀਰ ...
ਭੁਨਰਹੇੜੀ, 30 ਸਤੰਬਰ (ਧਨਵੰਤ ਸਿੰਘ)-ਭਾਰਤੀ ਕਿਸਾਨ ਮੰਚ ਨੇ ਕਿਹਾ ਕਿ ਕਿਸਾਨਾ ਦੇ ਅੰਦੋਲਨ ਨੂੰ ਉਦੋਂ ਵੱਡਾ ਬਲ ਮਿਲਿਆਂ ਜਦੋ ਪੰਜਾਬ ਦੇ ਕਲਾਕਾਰ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਲੱਗੇ | ਮੰਚ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸਾਦੀਪੁਰ ਨੇ ਕਿਹਾ ਕਿ ਵੱਖ-ਵੱਖ ...
ਡਕਾਲਾ, 30 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਟ੍ਰੈਫਿਕ ਇੰਚਾਰਜ ਦਿਹਾਤੀ ਏ. ਐੱਸ. ਆਈ. ਜਗਵਿੰਦਰ ਸਿੰਘ ਬੁੱਟਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਪਟਿਆਲਾ-ਚੀਕਾ ਸੜਕ 'ਤੇ ਕਸਬਾ ਬਲਬੇੜ੍ਹਾ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਸਪੀਡ ਰਡਾਰ ਯੰਤਰ ਨਾਲ ਤੇਜ਼ ਗਤੀ ਵਾਲੇ ...
ਦੇਵੀਗੜ੍ਹ, 30 ਸਤੰਬਰ (ਰਾਜਿੰਦਰ ਸਿੰਘ ਮੌਜੀ)-ਕੇਂਦਰ ਸਰਕਾਰ ਦੇ ਕਿਸਾਨ ਮਾਰੂ ਆਰਡੀਨੈਂਸ ਪਾਸ ਹੋਣ ਦੇ ਵਿਰੋਧ 'ਚ ਪੰਜਾਬ ਭਰ 'ਚ ਗਰਾਮ ਸਭਾ ਬੁਲਾ ਕੇ ਇਸ ਕਾਨੂੰਨ ਦੇ ਖ਼ਿਲਾਫ਼ ਮਤੇ ਪੈਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ, ਜਿਸ ਤਹਿਤ ਅੱਜ ਸਨੌਰ ਹਲਕੇ ਦੇ ਪਿੰਡ ਹਡਾਣਾ ...
ਪਟਿਆਲਾ, 30 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਪੋਸਟਰ ਬਣਾਉਣ ਮੁਕਾਬਲਿਆਂ 'ਚ ਪਟਿਆਲਾ ਜ਼ਿਲ੍ਹੇ ਦੇ ...
ਦੇਵੀਗੜ੍ਹ, 30 ਸਤੰਬਰ (ਰਾਜਿੰਦਰ ਸਿੰਘ ਮੌਜੀ)-ਕੇਂਦਰ ਸਰਕਾਰ ਵਲੋਂ ਲੈ ਗਏ ਕਿਸਾਨ ਮਾਰੂ ਫ਼ੈਸਲਿਆਂ ਖ਼ਿਲਾਫ਼ ਤੀਜੇ ਗੇੜ 'ਚ ਦਾਖਲ ਹੁੰਦਿਆਂ ਕਿਸਾਨ ਅੰਦੋਲਨ ਦੇ ਸਬੰਧ 'ਚ 31 ਕਿਸਾਨ ਜਥੇਬੰਦੀਆਂ ਦੀ ਕਿਸਾਨ ਕੋਆਰਡੀਨੇਸ਼ਨ ਕਮੇਟੀ ਵਲੋਂ ਜੋ 1 ਅਕਤੂਬਰ ਨੂੰ ਅਣਮਿੱਥੇ ...
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)-ਸਾਨੂੰ ਆਪਣੀ ਨੇਕ ਕਮਾਈ 'ਚੋਂ ਦਾਨ ਪੁੰਨ ਕਰਕੇ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਤਾਂ ਕਿ ਹਰ ਵਿਅਕਤੀ ਨੂੰ ਜ਼ਰੂਰਤ ਦਾ ਸਾਮਾਨ ਮੁਹੱਈਆ ਕਰਵਾਇਆ ਜਾ ਸਕੇ | ਇਹ ਪ੍ਰਗਟਾਵਾ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ...
ਗੂਹਲਾ ਚੀਕਾ, 30 ਸਤੰਬਰ (ਓ.ਪੀ. ਸੈਣੀ)-ਕੇਂਦਰ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਤਿੰਨ ਬਿੱਲ ਪਾਸ ਕਰਨ ਦੇ ਖ਼ਿਲਾਫ਼ ਪੂਰੇ ਭਾਰਤ ਖ਼ਾਸ ਕਰਕੇ ਪੰਜਾਬ, ਹਰਿਆਣਾ 'ਚ ਵੱਡੀ ਪੱਧਰ 'ਤੇ ਕੇਂਦਰ ਖ਼ਿਲਾਫ਼ ਕਿਸਾਨ ਜਥੇਬੰਦੀਆਂ ਕਿਸਾਨਾਂ ਦਾ ਸੰਘਰਸ਼ ਚੱਲ ਰਿਹਾ ਹੈ, ਜਿਸ 'ਚ ਹਰ ...
ਰਾਜਪੁਰਾ, 30 ਸਤੰਬਰ (ਜੀ.ਪੀ. ਸਿੰਘ)-ਥਾਣਾ ਸਦਰ ਦੀ ਜਨਸੂਆ ਚੌਾਕੀ ਦੀ ਪੁਲਿਸ ਨੇ ਉਮਰ ਕੈਦ ਕੱਟ ਰਿਹਾ ਕੈਦੀ ਜੋ ਕਿ ਪੈਰੋਲ ਦੇ ਆ ਕੇ ਭਗੌੜਾ ਹੋ ਗਿਆ ਸੀ, ਨੂੰ ਰਾਜਪੁਰਾ-ਚੰਡੀਗੜ੍ਹ ਰੋਡ 'ਤੇ ਚੋਰੀ ਦੀ ਬਰੇਜ਼ਾ ਕਾਰ ਅਤੇ ਹੋਰ ਚੋਰੀ ਕਰਨ 'ਚ ਕੰਮ ਆਉਣ ਵਾਲੇ ਸੰਦਾਂ ਸਮੇਤ ...
ਸਮਾਣਾ, 30 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਸਦਰ ਪੁਲਿਸ ਥਾਣੇ ਨੇ ਮੇਜਰ ਸਿੰਘ ਪੁੱਤਰ ਹਜ਼ੂਰ ਸਿੰਘ ਵਾਸੀ ਸਮਾਣਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਲਾਪ੍ਰਵਾਹੀ ਨਾਲ ਕਾਫ਼ੀ ਤੇਜ਼ ਰਫ਼ਤਾਰ 'ਚ ਟਿੱਪਰ ਚਲਾ ਰਿਹਾ ਸੀ, ਜਿਸ ਨੇ ...
ਪਟਿਆਲਾ, 30 ਸਤੰਬਰ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ ਅੰਦਰੋਂ ਬੈਰਕਾਂ ਦੇ ਬਾਹਰ ਬਣੇ ਬਾਥਰੂਮ 'ਚੋਂ ਇਕ ਮੋਬਾਈਲ ਬਰਾਮਦ ਹੋਇਆ ਹੈ | ਇਸ ਬਰਾਮਦਗੀ ਦੀ ਸ਼ਿਕਾਇਤ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਦੇਵ ਸਿੰਘ ਨੇ ਥਾਣਾ ਤਿ੍ਪੜੀ 'ਚ ਦਰਜ ਕਰਵਾਈ ਸੀ, ਜਿਸ ...
ਪਟਿਆਲਾ, 30 ਸਤੰਬਰ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਰਹਿਣ ਵਾਲੇ 3 ਵਿਅਕਤੀਆਂ ਤੋਂ ਚਾਰ ਲੱਖ ਰੁਪਏ ਲੈ ਕੇ ਉਨ੍ਹਾਂ ਨੂੰ ਪੋ੍ਰਸੈੱਸ ਸਰਵਰ ਦੀ ਨੌਕਰੀ ਅਦਾਲਤ 'ਚ ਲਗਾਉਣ ਦੇ ਫ਼ਰਜ਼ੀ ਜੁਆਇਨਿੰਗ ਲੈਟਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸ਼ਿਕਾਇਤ ਭਗਵੰਤ ਸਿੰਘ, ...
ਪਟਿਆਲਾ 30 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਆਲ ਪੰਜਾਬ ਬੇਰੁਜ਼ਗਾਰ ਡੀ. ਪੀ. ਈ. ਅਧਿਆਪਕ ਯੂਨੀਅਨ ਪੰਜਾਬ ਵਲੋਂ ਪਿਛਲੇ 16 ਦਿਨਾਂ ਤੋਂ 873 ਡੀ. ਪੀ. ਈ. ਦੀਆਂ ਅਸਮੀਆਂ 'ਚ ਸੋਧ ਕਰਕੇ 1000 ਹੋਰ ਅਸਾਮੀਆਂ ਦਾ ਵਾਧਾ ਕਰਵਾ ਕੇ ਉਨ੍ਹਾਂ ਨੂੰ 1873 ਕਰਵਾਉਣ ਲਈ ਸਰਕਾਰ ਖ਼ਿਲਾਫ਼ ਆਪਣਾ ...
ਪਟਿਆਲਾ 30 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਅੱਜ ਸੇਵਾ-ਮੁਕਤ ਹੋਏ ਅਤੇ ਪਦ-ਉੱਨਤ ਹੋਏ ਅਧਿਆਪਕਾਂ ਨੂੰ ਸਕੂਲ ਸਟਾਫ਼ ਵਲੋਂ ਪਿ੍ੰ. ਤੋਤਾ ਸਿੰਘ ਚਹਿਲ ਦੀ ਅਗਵਾਈ 'ਚ ਸਨਮਾਨ ਭਰੀ ਵਿਦਾਇਗੀ ...
ਪਟਿਆਲਾ, 30 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਭਾਜਪਾ ਆਗੂ ਮਨਪ੍ਰੀਤ ਸਿੰਘ ਚੱਢਾ ਕਈ ਪਰਿਵਾਰਾਂ ਸਮੇਤ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ 'ਚ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਸ਼ਾਮਿਲ ਹੋਣ ਵਾਲਿਆਂ 'ਚ ਪ੍ਰਮੁੱਖ ਤੌਰ ...
ਬਨੂੜ, 30 ਸਤੰਬਰ (ਭੁਪਿੰਦਰ ਸਿੰਘ)-ਪੰਜਾਬ ਸਰਕਾਰ ਦੀ ਘੁਰਕੀ ਅਤੇ ਕਿਸਾਨਾਂ ਦੇ ਦਬਾਅ ਸਦਕਾ ਝੋਨੇ ਦੀ ਮੁੜ ਖ਼ਰੀਦ ਸ਼ੁਰੂ ਹੋ ਗਈ ਹੈ ਤੇ ਸ਼ੈਲਰਾਂ ਮਾਲਕਾਂ ਨੇ ਆਪੋ-ਆਪਣੇ ਫੜ੍ਹਾਂ 'ਤੇ ਬਰਦਾਨਾ ਭੇਜ ਦਿੱਤਾ ਹੈ, ਜਿਸ ਕਾਰਨ ਮੰਡੀ ਅਧਿਕਾਰੀਆਂ ਤੇ ਕਿਸਾਨਾਂ ਨੇ ਸੁੱਖ ...
ਪਟਿਆਲਾ, 30 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦੇ 1 ਅਕਤੂਬਰ ਦਿਨ ਵੀਰਵਾਰ ਨੂੰ ਖੇਤੀ ਸੁਧਾਰ ਕਾਨੂੰਨ ਦੇ ਖ਼ਿਲਾਫ਼ ਕੱਢੇ ਜਾ ਰਹੇ ਵਿਸ਼ਾਲ ਰੋਸ ਮਾਰਚ ਤੋਂ ਪਹਿਲਾਂ ਅੱਜ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ...
ਪਟਿਆਲਾ, 30 ਸਤੰਬਰ (ਮਨਦੀਪ ਸਿੰਘ ਖਰੋੜ)-ਸਮਾਜ ਸੇਵੀ ਅਮਰਜੀਤ ਸਿੰਘ ਜਾਗਦੇ ਰਹੋ ਨੇ ਅੱਜ ਪਟਿਆਲਾ ਦੇ ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ ਦੇ ਦਫ਼ਤਰ ਨੇੜੇ ਪਰਿਵਾਰ ਸਮੇਤ ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ਼ ਧਰਨਾ ਲਗਾ ਕੇ ਇਨਸਾਫ਼ ਦੀ ਮੰਗੀ ਕੀਤੀ ਹੈ | ਇਸ ਦੌਰਾਨ ...
ਦੇਵੀਗੜ੍ਹ, 30 ਸਤੰਬਰ (ਰਾਜਿੰਦਰ ਸਿੰਘ ਮੌਜੀ)-ਅਨਾਜ ਮੰਡੀ ਦੁਧਨ ਸਾਧਾਂ ਵਿਖੇ ਚੌਕੀ ਰੌਹੜ ਜਗੀਰ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਮੁਖ ਸਿੰਘ ਦੀ ਅਗਵਾਈ ਹੇਠ ਪਿੰਡਾਂ ਦੇ ਸਰਪੰਚਾਂ, ਇਲਾਕੇ ਦੇ ਮੋਹਤਬਰ ਵਿਅਕਤੀਆਂ ਅਤੇ ਆੜ੍ਹਤੀਆਂ ਨਾਲ ਅਹਿਮ ਬੈਠਕ ਕੀਤੀ ਗਈ, ਜਿਸ ...
ਸਮਾਣਾ, 30 ਸਤੰਬਰ (ਹਰਵਿੰਦਰ ਸਿੰਘ ਟੋਨੀ)-ਖੱਤਰੀ ਸਭਾ ਅਤੇ ਯੂਥ ਖੱਤਰੀ ਸਭਾ ਤੇ ਯੂਥ ਖੱਤਰੀ ਸਭਾ ਕਿਸਾਨਾਂ ਦੇ ਹੱਕ 'ਚ ਹੋਣ ਵਾਲੇ ਸਮਾਗਮ 'ਚ ਕਰੇਗੀ ਖੱਤਰੀ ਸਭਾ ਦੀ ਬੈਠਕ ਸਭਾ ਦੇ ਪ੍ਰਧਾਨ ਸੰਦੀਪ ਲੂੰਬਾ ਤੇ ਯੂਥ ਪ੍ਰਧਾਨ ਰਮਿੰਦਰ ਰਾਣਾ ਦੀ ਅਗਵਾਈ ਹੋਈ | ਬੈਠਕ ...
ਪਟਿਆਲਾ, 30 ਸਤੰਬਰ (ਅ.ਸ. ਆਹਲੂਵਾਲੀਆ)-ਕਰਮਚਾਰੀ ਦਲ ਪੰਜਾਬ ਭਗੜਾਣਾ ਦੀ ਬੈਠਕ ਡਿਪਟੀ ਡਾਇਰੈਕਟਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਮੁੱਖ ਦਫ਼ਤਰ ਪਟਿਆਲਾ ਨਾਲ ਹੋਈ, ਜਿਸ 'ਚ ਮੁਲਾਜ਼ਮਾਂ ਦੀਆਂ ਬਹੁਤ ਸਾਰੀਆਂ ਮੰਗਾਂ 'ਤੇ ਵਿਚਾਰ ਚਰਚਾ ਹੋਈ | ਇਸ ਮੌਕੇ ਫ਼ੀਲਡ ਸਟਾਫ਼ ...
ਪਟਿਆਲਾ, 30 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਚਾਇਤੀ ਗੁਰਦੁਆਰਾ ਸੇਵਾ ਸੁਸਾਇਟੀ ਵਲੋਂ ਇੰਟਰਨੈਸ਼ਨਲ ਭੱਟ ਸਿੱਖ ਕੌਾਸਲ (ਨਿਊ ਯੂ.ਕੇ.) ਦੀ ਥਾਪੀ ਹੋਈ ਪ੍ਰਬੰਧਕ ਕਮੇਟੀ ਪਟਿਆਲਾ ਵਲੋਂ ਅਬਚਲ ਨਗਰ ਵਿਖੇ ਦੂਜਾ ਭੱਟ ਮਿਲਾਪ ਦਿਵਸ ਕਰਵਾਇਆ ਗਿਆ, ਜਿਸ 'ਚ ਸੂਬਾ ਸਰਕਾਰ ...
ਪਟਿਆਲਾ, 30 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸੋ ਕਿਉਂ ਮੰਦਾ ਆਖਿਐ ਜਿਤ ਜੰਮੈ ਰਾਜਾਨ ਭਲਾਈ ਟਰੱਸਟ ਦੀ ਮਹੀਨਾਵਾਰ ਮੀਟਿੰਗ ਸ੍ਰੀ ਸ਼ਿਵ ਮੰਦਿਰ, ਚੋਪੜਾ ਮੁਹੱਲਾ, ਗੁੜ੍ਹ ਮੰਡੀ ਪਟਿਆਲਾ ਵਿਖੇ ਟਰੱਸਟ ਦੇ ਫਾਊਾਡਰ ਚੇਅਰਮੈਨ ਡਾ. ਭਾਈ ਪਰਮਜੀਤ ਸਿੰਘ ਦੀ ਪ੍ਰਧਾਨਗੀ ...
ਪਟਿਆਲਾ, 30 ਸਤੰਬਰ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਰਹਿਣ ਵਾਲੇ ਇਕ ਲੜਕੇ ਦੇ ਘਰਵਾਲਿਆਂ ਤੋਂ 3 ਲੱਖ ਰੁਪਏ ਲੈ ਕੇ ਜਾਰਜੀਆ ਭੇਜਣ ਦੀ ਬਜਾਏ ਅਰਮੀਨੀਆ 'ਚ ਫਸਾਉਣ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਵਿਅਕਤੀਆਂ ਦੀ ...
ਪਟਿਆਲਾ, 30 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਜੁਆਇੰਟ ਐਕਸ਼ਨ ਕਮੇਟੀ ਦਾ ਉੱਪ ਕੁਲਪਤੀ ਦੇ ਦਫ਼ਤਰ ਅੱਗੇ ਚੱਲ ਰਿਹਾ ਧਰਨਾ ਅੱਜ 51ਵੇਂ ਦਿਨ 'ਚ ਦਾਖਲ ਹੋ ਗਿਆ ਹੈ | ਇਸ ਧਰਨੇ 'ਚ ਅਧਿਆਪਕਾਂ, ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ 'ਚ ...
ਪਟਿਆਲਾ, 30 ਸਤੰਬਰ (ਅ.ਸ. ਆਹਲੂਵਾਲੀਆ)-ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਦੇ ਜ਼ਿਲ੍ਹਾ ਸੰਗਠਨ ਪਟਿਆਲਾ ਵਲੋਂ ਮੀਟਿੰਗ ਕੀਤੀ ਗਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵੀਰ ਵਿੱਕੀ ਪਰੋਚਾ ਪਹੰੁਚੇ | ਮੀਟਿੰਗ 'ਚ ...
ਪਟਿਆਲਾ, 30 ਸਤੰਬਰ (ਮਨਦੀਪ ਸਿੰਘ ਖਰੋੜ)-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੇ ਮੱਦੇਨਜ਼ਰ ਥਾਣਾ ਸਦਰ ਦੀ ਪੁਲਿਸ ਨੇ ਅੱਜ 40 ਪਿੰਡਾਂ ਦੀਆਂ ਪੰਚਾਇਤਾਂ ਨਾਲ ਬੈਠਕ ਕੀਤੀ | ਇਸ ਦੌਰਾਨ 40 ਪਿੰਡਾਂ ਦੀਆਂ ਪੰਚਾਇਤਾਂ ਦੇ ਮੈਂਬਰਾਂ ਨੂੰ ਪੁਲਿਸ ਨੇ ਝੋਨੇ ਦੀ ...
ਸ਼ੁਤਰਾਣਾ, 30 ਸਤੰਬਰ (ਬਲਦੇਵ ਸਿੰਘ ਮਹਿਰੋਕ)-ਪਿੰਡ ਜੋਗੇਵਾਲ ਵਿਖੇ ਸਥਿਤ ਡਾਇਉਸਸ ਚਰਚ 'ਚ ਚੱਲ ਰਹੇ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਬਿਲੀਵਰਸ ਈਸ਼ਟਰਨ ਚਰਚ ਚੰਡੀਗੜ੍ਹ ਵਲੋਂ ਰਾਸ਼ਨ ਵੰਡਿਆ ਗਿਆ ਤੇ ਰਾਸ਼ਨ ਵੰਡ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਥਾਣਾ ਮੁਖੀ ...
ਪਟਿਆਲਾ, 30 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੀ ਸਿੰਡੀਕੇਟ ਮੀਟਿੰਗ ਅੱਜ ਡਾ. ਬੀ. ਐੱਸ. ਘੁੰਮਣ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਡਾ. ਬੀ. ਐੱਸ. ਘੁੰਮਣ ਵਲੋਂ ਦੱਸਿਆ ਗਿਆ ਕਿ ਪੰਜਾਬੀ ਯੂਨੀਵਰਸਿਟੀ ਇਨ੍ਹੀਂ ਦਿਨੀਂ ਅਕਾਦਮਿਕ ਖੇਤਰ 'ਚ ...
ਪਟਿਆਲਾ, 30 ਸਤੰਬਰ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਮੁਸਲਿਮ ਭਾਈਚਾਰੇ ਵਲੋਂ ਮਾਲ ਰੋਡ ਸਥਿਤ ਈਦਗਾਹ ਵਿਖੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਬਿੱਲ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਅਬਦੁਲ ਵਾਹਿਦ ਨੇ ਦੱਸਿਆ ਕਿ ਉਹ ਕਿਸਾਨ ਭਾਈਚਾਰੇ ਦੇ ਨਾਲ ਹਨ ਕਿਉਂਕਿ ...
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)-ਇੱਥੋਂ ਦੀ ਅਨਾਜ ਮੰਡੀ 'ਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ ਜਦਕਿ ਹਾਲੇ ਤਾਂ ਝੋਨੇ ਦੀ ਅਰਾਈਵਲ ਦੀ ਗੱਡੀ ਟਾਪ ਗੇਅਰ 'ਚ ਪੈਣ ਦਾ ਸਮਾਂ ਨਹੀਂ ਆਇਆ | ਅੱਜ ਤੱਕ ਮੰਡੀ 'ਚ ਇਕ ਲੱਖ ਤਿੰਨ ਹਜ਼ਾਰ ਕੁਇੰਟਲ ਝੋਨਾ ਵਿਕਣ ਲਈ ਆਇਆ ...
ਪਟਿਆਲਾ, 30 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸਾਉਣੀ ਸੀਜ਼ਨ 'ਚ ਵਿਸ਼ੇਸ਼ ਕਰਕੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਸਾੜਨ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪਟਿਆਲਾ ਜ਼ਿਲੇ੍ਹ ਦੇ ਪਿੰਡਾਂ 'ਚ 334 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ | ਡਿਪਟੀ ਕਮਿਸ਼ਨਰ ...
ਪਟਿਆਲਾ, 30 ਸਤੰਬਰ (ਮਨਦੀਪ ਸਿੰਘ ਖਰੋੜ)-ਅਬਲੋਵਾਲ ਨੇੜੇ ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ...
ਸਮਾਣਾ, 30 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਪੁਲਿਸ ਨੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਤੇ ਲਾਲ ਸਿੰਘ ਦੀ ਪੁਲਿਸ ਪਾਰਟੀ ਨੇ ਦੋ ਵੱਖ-ਵੱਖ ਸਥਾਨਾਂ 'ਤੇ ਨਾਕਾਬੰਦੀ ਕਰਕੇ 630 ਬੋਤਲਾਂ ਸ਼ਰਾਬ ਫੜੀ ਜੋ ਮਾਰਕਾ ਫਸਟ ਚੁਆਇਸ ਤੇ ਮਾਲਟਾ ਸੀ | ਦੋਸ਼ੀਆਂ ਨੂੰ ਗਿ੍ਫ਼ਤਾਰ ...
ਪਾਤੜਾਂ, 30 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਸੋਧ ਬਿੱਲਾਂ ਦੇ ਖ਼ਿਲਾਫ਼ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ਤੱਕ ਕੱਲ੍ਹ ਪਹਿਲੀ ਅਕਤੂਬਰ ਨੂੰ ਕੀਤੇ ...
ਪਟਿਆਲਾ, 30 ਸਤੰਬਰ (ਅ.ਸ. ਆਹਲੂਵਾਲੀਆ)-ਕੇਂਦਰ ਸਰਕਾਰ ਵਲੋਂ ਜਬਰੀ ਪਾਸ ਕੀਤੇ ਖੇਤੀ ਬਿੱਲ ਰੱਦ ਨਾ ਕੀਤੇ ਤਾਂ ਮੋਦੀ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਨੇ ਵਰਕਰਾਂ ਨਾਲ ਕੀਤੀ ...
ਪਟਿਆਲਾ, 30 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ 2 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈੱਡ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX