ਬਰਨਾਲਾ, 30 ਸਤੰਬਰ (ਅਸ਼ੋਕ ਭਾਰਤੀ)-ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਪੰਜਾਬ ਤੇ ਯੂ.ਟੀ. ਮੁਲਾਜ਼ਮਾਂ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਲਗਾਤਾਰ ਚੱਲ ਰਹੀ ਭੁੱਖ ਹੜਤਾਲ ਸਮਾਪਤ ਹੋ ਗਈ | ਇਸ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮਾ: ਬਖ਼ਸ਼ੀਸ਼ ਸਿੰਘ, ਮਾ: ਮਨੋਹਰ ਲਾਲ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਆਗੂ ਕਰਮਜੀਤ ਸਿੰਘ ਬੀਹਲਾ, ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਦੇ ਨਛੱਤਰ ਸਿੰਘ ਭਾਈਰੂਪਾ, ਅਨਿਲ ਕੁਮਾਰ, ਮੋਹਨ ਸਿੰਘ ਵੇਅਰ ਹਾਊਸ, ਜਗਰਾਜ ਸਿੰਘ ਰਾਮਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਮਸਲਿਆਂ ਨੂੰ ਹੱਲ ਕਰਨ ਪ੍ਰਤੀ ਸੁਹਿਰਦ ਨਹੀਂ ਹੈ ਤੇ ਆਏ ਦਿਨ ਮੁਲਜ਼ਮਾਂ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ | ਪੰਜਾਬ ਦੇ ਵੱਖ-ਵੱਖ ਮਹਿਕਮਿਆਂ ਅੰਦਰ ਕੰਮ ਕਰਦੇ ਕਈ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਪ੍ਰਤੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਰੈਗੂਲਰ ਮੁਲਜ਼ਮਾਂ ਦਾ ਪੇ ਕਮਿਸ਼ਨ ਰੋਲ ਦਿੱਤਾ ਗਿਆ ਹੈ | ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇ | ਆਗੂਆਂ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ 19 ਅਕਤੂਬਰ ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਅੱਜ ਭੱੁਖ ਹੜਤਾਲ 'ਚ ਭੂਰਾ ਰਾਮ ਭੱਠਲ, ਕਰਮਜੀਤ ਸਿੰਘ, ਬਿੰਦਰ ਸਿੰਘ, ਪਰਮਜੀਤ ਸਿੰਘ ਪਾਸੀ, ਨੰਨੂ ਰਾਮ ਮਾਲੀ, ਕਰਨਵੀਰ ਸਿੰਘ ਭੱਠਲ, ਕੌਰ ਸਿੰਘ ਚੰਨਣਵਾਲ, ਰਾਵਿੰਦਰ ਸ਼ਰਮਾ, ਪ੍ਰਦੀਪ ਕੁਮਾਰ, ਜਸਕਰਨ ਸਿੰਘ ਸੰਘੇੜਾ, ਅਮਨਦੀਪ ਸਿੰਘ ਸ਼ਾਮਿਲ ਸਨ | ਮੁਲਾਜ਼ਮਾਂ ਦੀ ਭੱੁਖ ਹੜਤਾਲ ਤਰਸੇਮ ਭੱਠਲ ਜ਼ਿਲ੍ਹਾ ਪ੍ਰਧਾਨ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਬਰਨਾਲਾ ਅਤੇ ਹਰਿੰਦਰ ਮੱਲ੍ਹੀਆਂ ਨੇ ਜੂਸ ਪਿਲਾ ਖ਼ਤਮ ਕਰਵਾਈ | ਇਸ ਮੌਕੇ ਹਰਿੰਦਰ ਮੱਲ੍ਹੀਆਂ, ਦਰਸ਼ਨ ਚੀਮਾ, ਕਾ: ਖੁਸੀਆ ਸਿੰਘ, ਸੁਖਜੰਟ ਸਿੰਘ, ਬਲਵੰਤ ਸਿੰਘ ਭੁੱਲਰ, ਜਗਵਿੰਦਰਪਾਲ ਹੰਡਿਆਇਆ, ਮੇਲਾ ਸਿੰਘ ਕੱਟੂ, ਗੁਰਜੰਟ ਸਿੰਘ ਕੈਰੇ, ਸਰੂਪ ਰਾਮ ਹਮੀਦੀ, ਹੰਸ ਰਾਜ, ਮੇਜਰ ਸਿੰਘ, ਭਗਵਾਨ ਸਿੰਘ, ਜਗਦੀਸ਼ ਸਿੰਘ, ਰਘਵੀਰ ਸਿੰਘ, ਅਜੇ ਕੁਮਾਰ, ਪ੍ਰੇਮ ਚੰਦ, ਮੇਵਾ ਸਿੰਘ ਆਦਿ ਹਾਜ਼ਰ ਸਨ |
ਰੂੜੇਕੇ ਕਲਾਂ, 30 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲਾਗਲੇ ਪਿੰਡ ਪੱਖੋ ਕਲਾਂ ਦੇ ਮਗਨਰੇਗਾ ਮਜ਼ਦੂਰਾਂ ਨੇ ਨਰੇਗਾ ਮਜ਼ਦੂਰ ਵੀਰਪਾਲ ਕੌਰ, ਜੀਤੋ ਕੌਰ, ਅਮਰਜੀਤ ਕੌਰ, ਜਸਪਾਲ ਕੌਰ, ਸੁਖਜੀਤ ਕੌਰ, ਕਰਨੈਲ ਕੌਰ, ਚਰਨਜੀਤ ਕੌਰ, ਗੁਰਮੀਤ ਕੌਰ, ਗੁਰਦੇਵ ਕੌਰ, ਮਾੜੋ ਕੌਰ, ...
ਬਰਨਾਲਾ, 30 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਦੋ ਮੋਬਾਈਲ ਝਪਟਮਾਰਾਂ ਨੂੰ ਇਕ ਮੋਬਾਈਲ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ...
ਬਰਨਾਲਾ, 30 ਸਤੰਬਰ (ਅਸ਼ੋਕ ਭਾਰਤੀ)- ਸਫ਼ਾਈ ਸੇਵਕ ਤੇ ਕਲੈਰੀਕਲ ਸਟਾਫ਼ ਬਰਨਾਲਾ ਵਲੋਂ ਸਰਕਾਰ ਦੇ ਮੁਲਾਜ਼ਮ ਵਿਰੋਧੀ ਫ਼ੈਸਲਿਆਂ ਦੇ ਖ਼ਿਲਾਫ਼ ਤੇ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਨਾ ਮੰਨਣ ਕਰ ਕੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ...
ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਵਲੋਂ ਜਥੇ. ਮੱਖਣ ਸਿੰਘ ਧਨੌਲਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ | ਸ: ਕੀਤੂ ਨੇ ਦੱਸਿਆ ਕਿ ਬੀਤੇ ਦਿਨੀਂ ...
ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਅੱਜ ਕੋਰੋਨਾ ਵਾਇਰਸ ਦੇ 11 ਹੋਰ ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਦੇ ਇਕ 75 ਸਾਲਾ ...
ਤਪਾ ਮੰਡੀ, 30 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਤਪਾ ਵਿਖੇ ਇਕ 60 ਸਾਲਾ ਔਰਤ ਦੀ ਕੋਰੋਨਾ ਨਾਲ ਮੌਤ ਹੋ ਗਈ, ਜਿਸ ਦੀ ਪੁਸ਼ਟੀ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵੀਰ ਸਿੰਘ ਔਲਖ ਨੇ ਕੀਤੀ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਵਾਸੀ ਅਨੰਦਪੁਰ ਬਸਤੀ ਜੋ ਹਾਰਟ ਦੀ ਵੀ ਮਰੀਜ਼ ...
ਮਹਿਲ ਕਲਾਂ, 30 ਸਤੰਬਰ (ਅਵਤਾਰ ਸਿੰਘ ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਜੜਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਪੰਚ ਸੁਖਦੇਵ ਸਿੰਘ, ਪਿ੍ੰਸੀਪਲ ਮਨਿੰਦਰ ਕੌਰ ਅਗਵਾਈ ਹੇਠ ਸਰਬਸੰਮਤੀ ਨਾਲ ਕੀਤੀ ਗਈ | ਜਿਸ 'ਚ ਚੇਅਰਮੈਨ ਹਰਮੇਲ ਸਿੰਘ, ਉਪ ਚੇਅਰਮੈਨ ...
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਖੇਤਾਂ 'ਚ ਗਈ ਦਲਿਤ ਪਰਿਵਾਰ ਦੀ ਲੜਕੀ ਨਾਲ ਕੁਝ ਦਰਿੰਦਿਆਂ ਵਲੋਂ ਕੀਤੇ ਅੱਤਿਆਚਾਰ ਤੋਂ ਭੜਕੇ ਵਾਲਮੀਕਿ ਸਮਾਜ ਭਾਈਚਾਰੇ ਵਲੋਂ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਨੂੰ ਲੈ ਕੇ ...
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਖੇਤਾਂ 'ਚ ਗਈ ਦਲਿਤ ਪਰਿਵਾਰ ਦੀ ਲੜਕੀ ਨਾਲ ਕੁਝ ਦਰਿੰਦਿਆਂ ਵਲੋਂ ਕੀਤੇ ਅੱਤਿਆਚਾਰ ਤੋਂ ਭੜਕੇ ਵਾਲਮੀਕਿ ਸਮਾਜ ਭਾਈਚਾਰੇ ਵਲੋਂ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਨੂੰ ਲੈ ਕੇ ...
ਬਰਨਾਲਾ, 30 ਸਤੰਬਰ (ਰਾਜ ਪਨੇਸਰ)- ਥਾਣਾ ਸਿਟੀ-1 ਪੁਲਿਸ ਬਰਨਾਲਾ ਵਲੋਂ ਜਿਸਮਫਰੋਸ਼ੀ ਦੇ ਧੰਦੇ 'ਚ ਸ਼ਾਮਿਲ 5 ਔਰਤਾਂ ਅਤੇ 4 ਮਰਦਾਂ ਨੂੰ ਦੋ ਮੋਟਰਸਾਈਕਲਾਂ ਤੇ ਨਕਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਸਿਟੀ-1 ...
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਰਾਸ਼ਟਰਪਤੀ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਬਿੱਲਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਜਿੱਥੇ ਸੂਬੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋ ਕੇਂਦਰ ਸਰਕਾਰ ਖ਼ਿਲਾਫ਼ ...
ਮਹਿਲ ਕਲਾਂ, 30 ਸਤੰਬਰ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਠੁੱਲੀਵਾਲ ਵਿਖੇ ਐਸ.ਐਚ.ਓ. ਵਜੋਂ ਸੇਵਾਵਾਂ ਨਿਭਾਉਣ ਵਾਲੇ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਐਸ.ਪੀ.ਡੀ. ਸੁਖਦੇਵ ਸਿੰਘ ...
ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਅਤੇ ਹਾਊਸਿੰਗ ਬੋਰਡ ਪੰਜਾਬ ਦੇ ਚੇਅਰਮੈਨ ਸ: ਸੁਖਵੰਤ ਸਿੰਘ ਬਰਾੜ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਪੰਚਾਇਤ ਸੰਮਤੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ...
ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਕਿਸਾਨਾਂ ਦੇ ਹੱਕ ਵਿਚ ...
ਭਦੌੜ, 30 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਹਰ ਸਾਲ ਦੀ ਤਰ੍ਹਾਂ ਭਦੌੜ ਵਿਖੇ ਸ਼ਹੀਦ ਭਗਤ ਸਿੰਘ ਅਤੇ ਗੁਰਸ਼ਰਨ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਦੇਵਿੰਦਰ ਸਤਿਆਰਥੀ ਸਾਹਿਤ ਸਭਾ ਭਦੌੜ, ਪਲਸ ਮੰਚ, ਡੀ.ਟੀ.ਐਫ. ਅਤੇ ਤਰਕਸ਼ੀਲ ਸੁਸਾਇਟੀ ਵਲੋਂ ਆਯੋਜਿਤ ਇਸ ...
ਸ਼ਹਿਣਾ, 30 ਸਤੰਬਰ (ਸੁਰੇਸ਼ ਗੋਗੀ)-ਪਿੰਡ ਜਗਜੀਤਪੁਰਾ ਨਾਲ ਸਬੰਧਤ ਲਾਅ ਦੀ ਵਿਦਿਆਰਥਣ ਨੇ ਆਨਲਾਈਨ ਮੁਕਾਬਲੇ ਵਿਚ ਭਾਗ ਲੈਂਦਿਆਂ ਆਰਟੀਕਲ ਲਿਖਤੀ ਮੁਕਾਬਲੇ ਵਿਚ ਦੇਸ਼ ਵਿਚੋਂ ਪਹਿਲਾ ਰੈਂਕ ਪ੍ਰਾਪਤ ਕੀਤਾ ਹੈ | ਲੜਕੀ ਦੇ ਪਿਤਾ ਸੇਵਾ ਮੁਕਤ ਮੁੱਖ ਅਧਿਆਪਕ ਰਘਬੀਰ ...
ਸ਼ਹਿਣਾ, 30 ਸਤੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਮੀਟਿੰਗ ਪਿੰਡ ਬੱਲੋ੍ਹਕੇ ਵਿਖੇ ਬਲਾਕ ਮੀਤ ਪ੍ਰਧਾਨ ਲਖਵੀਰ ਸਿੰਘ ਦੁਲਮਸਰ ਦੀ ਦੇਖ-ਰੇਖ ਹੇਠ ਹੋਈ | ਜਿਸ ਵਿਚ ਦਰਸ਼ਨ ਸਿੰਘ ਉੱਗੋਕੇ ਜ਼ਿਲ੍ਹਾ ਪ੍ਰਧਾਨ ਨੇ ਸ਼ਿਰਕਤ ਕਰ ਕੇ ਸੰਬੋਧਨ ...
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਦੀ ਬਾਗ ਕਾਲੋਨੀ, ਮੋਤੀ ਨਗਰ, ਆਜ਼ਾਦ ਨਗਰ ਅਤੇ ਰੂਪ ਚੰਦ ਰੋਡ ਦੇ ਵਸਨੀਕ ਪਾਵਰਕਾਮ ਵਲੋਂ ਲਾਏ ਬਿਜਲੀ ਦੇ ਇਕੱਠੇ ਕਈ ਕਈ ਖੰਭਿਆਂ, ਵੱਡੇ ਮੀਟਰ ਬਕਸਿਆਂ ਅਤੇ ਤਾਰਾਂ ਦੇ ਜਾਲ ਤੋਂ ਡਾਹਢੇ ਪ੍ਰੇਸ਼ਾਨ ਹਨ | ਜਿਸ ਕਰ ਕੇ ...
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਸੁਖਪੁਰ ਦੀ ਅਗਵਾਈ ਵਿਚ ਗੁਰਦੁਆਰਾ ਸੁੱਚਾਸਰ ਸਾਹਿਬ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਮੀਤ ...
ਸ਼ਹਿਣਾ, 30 ਸਤੰਬਰ (ਸੁਰੇਸ਼ ਗੋਗੀ)-ਪਿਛਲੇ ਤਿੰਨ ਸਾਲਾਂ ਤੋਂ ਸੂਬੇ ਵਿਚ ਕਾਂਗਰਸ ਦੀ ਸਰਕਾਰ ਹੋਣ ਦੇ ਬਾਵਜੂਦ ਵਿਧਾਨ ਸਭਾ ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਦਾ ਕੋਈ ਹਲਕਾ ਇੰਚਾਰਜ ਨਾ ਹੋਣ ਕਾਰਨ ਅਕਸਰ ਹੀ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਨਮੋਸ਼ੀ ਦਾ ਸਾਹਮਣਾ ...
ਬਰਨਾਲਾ, 30 ਸਤੰਬਰ (ਅਸ਼ੋਕ ਭਾਰਤੀ)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮੈਡਮ ਕਪਿਲਾ ਵਸੰਧੁਰਾ ਨੂੰ ਮੰਗ-ਪੱਤਰ ਦਿੱਤਾ ਗਿਆ | ਮੀਟਿੰਗ ਦੌਰਾਨ ਅਧਿਆਪਕਾਂ ਤੇ ਸਕੂਲਾਂ ਨਾਲ ਸਬੰਧ ਮਸਲੇ ਵਿਚਾਰੇ ਗਏ | ...
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਚਮਕੌਰ ਸਿੰਘ ਨੈਣੇਵਾਲ ਜ਼ਿਲ੍ਹਾ ...
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਆਪਣੀਆਂ ਗਤੀਵਿਧੀਆਂ ਤੇਜ਼ ਕਰਦੇ ਹੋਏ ਅਤੇ ਪਿੰਡਾਂ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਕਰਨ ਲਈ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਵਿਚ ਪਿੰਡ ਚੰੂਘਾਂ ਵਿਖੇ ਵੀ ...
ਧਨੌਲਾ, 30 ਸਤੰਬਰ (ਚੰਗਾਲ)-ਜ਼ਿਲ੍ਹੇ ਦੇ ਸਮੂਹ ਪਟਵਾਰੀਆਂ ਤੇ ਕਾਨੂੰਗੋਆਂ ਵਲੋਂ ਹਾਲ ਹੀ ਸੇਵਾ ਮੁਕਤ ਹੋਏ ਪਟਵਾਰੀ ਹਰਜੀਤ ਸਿੰਘ ਸ਼ਹਿਣਾ ਨੂੰ ਸੇਵਾ-ਮੁਕਤੀ ਪਾਰਟੀ ਦਿੱਤੀ | ਇਸ ਮੌਕੇ ਬੋਲਦਿਆਂ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਸਨਪ੍ਰੀਤ ਭਾਰਦਵਾਜ ਨੇ ...
ਤਪਾ ਮੰਡੀ, 30 ਸਤੰਬਰ (ਪ੍ਰਵੀਨ ਗਰਗ)- ਰਾਸ਼ਟਰਪਤੀ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਵਲੋਂ ਪੁਰਜ਼ੋਰ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਪਾਰਟੀ ਪ੍ਰਧਾਨ ...
ਮਹਿਲ ਕਲਾਂ, 30 ਸਤੰਬਰ (ਅਵਤਾਰ ਸਿੰਘ ਅਣਖੀ)-ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਆਪਣੀ ਅਤੇ ਆਪਣੇ ਪਰਿਵਾਰਾਂ ਦੀ ਕੋਰੋਨਾ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਐਸ.ਐਮ.ਓ. ...
ਧਨੌਲਾ, 30 ਸਤੰਬਰ (ਚੰਗਾਲ)-ਗਰੀਨ ਫ਼ੀਲਡ ਕਾਨਵੈਂਟ (ਸੀਨੀਅਰ ਸੈਕੰਡਰੀ) ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ...
ਰੂੜੇਕੇ ਕਲਾਂ, 30 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਝੋਨੇ ਦੀ ਰਹਿੰਦ ਖੂੰਹਦ ਨੂੰ ਬਿਨਾਂ ਅੱਗ ਲਗਾਉਣ ਤੋਂ ਖੇਤਾਂ ਵਿਚ ਮਿਲਾ ਕੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੇ ਜਾ ਰਹੇ ਖੇਤੀ ਸੰਦਾਂ ਦੇ ਨਿਯਤ ਕੀਤੇ ਗਏ ਮੁੱਲ ...
ਰੂੜੇਕੇ ਕਲਾਂ, 30 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਸਾਹਿਬ ਬਿਲਾਸਪੁਰ ਪਿੰਡੀ ਧੌਲਾ ਵਿਖੇ ਸਰਪੰਚ ਹੀਰਾ ਸਿੰਘ ਕੁਲਾਰ, ਬਿੰਦਰ ਸਿੰਘ, ਨਿਰਭੈ ਸਿੰਘ, ਬਹਾਦਰ ਸਿੰਘ ਫ਼ੌਜੀ, ਅੰਮਿ੍ਤਪਾਲ ਸਿੰਘ ਠੇਕੇਦਾਰ, ਲਾਭ ਸਿੰਘ ਸਾਬਕਾ ਸਰਪੰਚ ਤੇ ਰਾਜ ਸਿੰਘ ...
ਮਹਿਲ ਕਲਾਂ, 30 ਸਤੰਬਰ (ਅਵਤਾਰ ਸਿੰਘ ਅਣਖੀ)- ਕੇਂਦਰ ਸਰਕਾਰ ਵਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਦੀਆਂ ਪੰਚਾਇਤਾਂ ਮਤੇ ਪਾਉਣ ਤਾਂ ਜੋ ਇਨ੍ਹਾਂ ਕਾਨੂੰਨਾਂ ਨੂੰ ਪੰਜਾਬ 'ਚ ਲਾਗੂ ਹੋਣ ਤੋਂ ਰੋਕਿਆ ਜਾ ਸਕੇ | ...
ਜਖੇਪਲ, 30 ਸਤੰਬਰ (ਮੇਜਰ ਸਿੰਘ ਸਿੱਧੂ) - ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਗ੍ਰਾਮ ਪੰਚਾਇਤ ਹੰਬਲਬਾਸ ਵਲੋਂ ਪੰਜਾਬ ਸਰਕਾਰ ਦੀ ਤਰਫ਼ੋਂ ਜ਼ਿਲ੍ਹਾ ਯੋਜਨਾਂ ਬੋਰਡ ਦੇ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਦੇ ਸਹਿਯੋਗ ਸਦਕਾ ਹੰਬਲਬਾਸ ਦੀਆਂ ਅੰਦਰੂਨੀ ...
ਸੰਦੌੜ, 30 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਨਜ਼ਦੀਕੀ ਪਿੰਡ ਦਸੌਧਾ ਸਿੰਘ ਵਾਲਾ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਦੇ ਕਿਸਾਨਾਂ ਨੇ ਭਾਗ ਲਿਆ | ਮੀਟਿੰਗ 'ਚ ਬਲਾਕ ਪ੍ਰਧਾਨ ਜਗਰਾਜ ...
ਭਵਾਨੀਗੜ੍ਹ, 30 ਸਤੰਬਰ (ਫੱਗੂਵਾਲਾ, ਬਾਲਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਸਰਮਾਏਦਾਰ ਲੋਕਾਂ ਖ਼ਿਲਾਫ਼ ਕਾਰਵਾਈ ਕਰਦਿਆਂ 1 ਅਕਤੂਬਰ ਤੋਂ ਪਿੰਡ ਬਾਲਦ ਕਲਾਂ ਵਿਖੇ ਸਥਿਤ ...
ਕੁੱਪ ਕਲਾਂ, 30 ਸਤੰਬਰ (ਮਨਜਿੰਦਰ ਸਿੰਘ ਸਰੌਦ)- ਕੇਂਦਰ ਸਰਕਾਰ ਵਲੋਂ ਜੋ ਕਿਸਾਨ ਵਿਰੋਧੀ ਖੇਤੀ ਬਿੱਲ ਪਾਸ ਕੀਤੇ ਗਏ ਹਨ, ਉਸ ਦੇ ਵਿਰੋਧ 'ਚ ਯੂਥ ਕਾਂਗਰਸ ਪੰਜਾਬ ਵਲੋਂ ਦਿੱਲੀ ਇੰਡੀਆ ਗੇਟ ਵਿਖੇ ਧਰਨਾ ਲਗਾਇਆ ਗਿਆ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ 'ਚ ਟਰੈਕਟਰ ...
ਮੂਲੋਵਾਲ, 30 ਸਤੰਬਰ (ਰਤਨ ਸਿੰਘ ਭੰਡਾਰੀ) - ਨੇੜਲੇ ਪਿੰਡ ਪੁੰਨਾਵਾਲ ਵਿਖੇ ਸਰਪੰਚ ਬਹਾਦਰ ਸਿੰਘ ਦੀ ਅਗਵਾਈ ਵਿਚ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਬਣਾਉਣ ਕਾਰਨ ਜ਼ੋਰਦਾਰ ਵਿਰੋਧ ਕੀਤਾ ਗਿਆ | ਇਸ ਮੌਕੇ ਸਰਪੰਚ ਬਹਾਦਰ ਸਿੰਘ ਨੇ ਕਿਹਾ ਕਿ ਪੰਜਾਬ ...
ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ) - ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ 16 ਸਤੰਬਰ ਤੋਂ 30 ਸਤੰਬਰ ਤੱਕ ਦਾ ਧਰਨਾ ਅੱਜ ਇਥੇ ਸਮਾਪਤ ਹੋ ਗਿਆ | ਇਸ ਤੋਂ ਪਹਿਲਾਂ ਪੈਨਸ਼ਨਰਜ਼ ਆਗੂਆਂ ਵਲੋਂ ਲਾਲ ਬੱਤੀ ਚੌਕ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ...
ਲਹਿਰਾਗਾਗਾ, 30 ਸਤੰਬਰ (ਗਰਗ, ਢੀਂਡਸਾ, ਗੋਇਲ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਹੋਰਨਾਂ ਪਾਰਟੀਆਂ ਨਾਲ ਗੱਠਜੋੜ ਕਰਨ ਦੇ ਸੰਕੇਤ ਦਿੱਤੇ ਹਨ | ਉਨ੍ਹਾਂ ...
ਮਹਿਲ ਕਲਾਂ, 30 ਸਤੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਇਕਾਈ ਪਿੰਡ ਲੋਹਗੜ੍ਹ ਦੀ ਚੋਣ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਕਲਾਲ ਮਾਜਰਾ, ਮੀਤ ਪ੍ਰਧਾਨ ...
ਬਰਨਾਲਾ, 30 ਸਤੰਬਰ (ਅਸ਼ੋਕ ਭਾਰਤੀ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਉਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੀ ਦਲਿਤ ਪਰਿਵਾਰ ਦੀ ਲੜਕੀ ਨਾਲ ਕੁਝ ਦਰਿੰਦਿਆਂ ਵਲੋਂ ਕੀਤੇ ਅੱਤਿਆਚਾਰ ਖ਼ਿਲਾਫ਼ ਵਾਲੀਮਿਕ ਭਾਈਚਾਰੇ ਵਲੋਂ ਕੇਂਦਰ ਦੀ ...
ਬਰਨਾਲਾ, 30 ਸਤੰਬਰ (ਰਾਜ ਪਨੇਸਰ)-ਸਿਵਲ ਸਰਜਨ ਬਰਨਾਲਾ ਡਾ: ਗੁਰਿੰਦਰਬੀਰ ਸਿੰਘ ਨੇ ਸਿਹਤ ਅਮਲੇ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਅਧੀਨ ਆਉਂਦੀਆਂ ਮਿਠਾਈ ਦੀਆਂ ਦੁਕਾਨਾਂ ਨਾਲ ਸਬੰਧਤ ਫੂਡ ਬਿਜ਼ਨਸ ਆਪੇ੍ਰਟਰਾਂ ਨੰੂ ਉਨ੍ਹਾਂ ਵਲੋਂ ਤਿਆਰ ਕੀਤੀਆਂ ...
ਧਨੌਲਾ, 30 ਸਤੰਬਰ (ਚੰਗਾਲ)-ਨੇੜਲੇ ਪਿੰਡ ਕੱਟੂ ਵਿਖੇ ਰੇਲ ਰੋਕੋ ਅੰਦੋਲਨ ਵਿਚ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਸ਼ਾਮਿਲ ਹੋਣ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਹੋਈ | ਇਸ ਦੌਰਾਨ ਮੀਟਿੰਗ ਵਿਚ ਲੋਕ ਮਾਰੂ ਆਰਡੀਨੈਂਸਾਂ ਵਿਰੁੱਧ ...
ਸੰਗਰੂਰ, 30 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਮੰਨੀ ਪ੍ਰਮੰਨੀ ਅਤੇ ਸਰਕਾਰ ਵਲੋਂ ਲਾਇਸੰਸ ਪ੍ਰਾਪਤ ਇਮੀਗੇ੍ਰਸ਼ਨ ਕੰਪਨੀ 'ਪੈਰਾਗੋਨ ਗਰੁੱਪ' ਜੋ ਕਿ ਥੋੜ੍ਹੇ ਸਮੇਂ 'ਚ ਹੀ ਸੈਂਕੜੇ ਲੋਕਾਂ ਨੰੂ ਵਿਦੇਸ਼ ਭੇਜ ਚੁੱਕੀ ਹੈ ਦੇ ਡਾਇਰੈਕਟਰ ਰਣਜੀਤ ਸਿੰਘ ਨੇ ਦੱਸਿਆ ...
ਸੰਗਰੂਰ, 30 ਸਤੰਬਰ (ਦਮਨਜੀਤ ਸਿੰਘ) - ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਦੇ ਪ੍ਰਧਾਨ ਡਾ: ਏ.ਐਸ.ਮਾਨ ਅਤੇ ਸਲਾਹਕਾਰ ਬਲਦੇਵ ਸਿੰਘ ਗੋਸਲ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾਂ ਲਾ ਕੇ ਕਿਸਾਨਾਂ ਨੂੰ ਬਹੁਤ ਵੱਡੇ ਫ਼ਾਇਦੇ ਨੇ ਹਨ | ਅੱਗ ਨਾ ਲਾਉਣ ਨਾਲ ...
ਮੰਡਵੀ, 30 ਸਤੰਬਰ (ਪ੍ਰਵੀਨ ਮਦਾਨ)- ਕੇਂਦਰ ਸਰਕਾਰ ਵਲੋਂ ਖੇਤੀ ਨੂੰ ਖ਼ਤਮ ਕਰਨ ਲਈ ਜਾਰੀ ਕੀਤੇ 3 ਖੇਤੀ ਬਿੱਲਾਂ ਦੇ ਵਿਰੁੱਧ ਦੇਸ਼ ਭਰ ਵਿਚ ਹੋ ਰਹੇ ਵਿਰੋਧ ਤੋਂ ਜਿਥੇ ਮੋਦੀ ਸਰਕਾਰ ਬੌਖਲਾ ਈ ਹੈ, ਉੱਥੇ ਹੀ ਪੰਜਾਬ ਅੰਦਰ ਆਪਣੀ ਹੋਂਦ ਬਚਾਉਣ ਲਈ ਬਾਦਲ ਪਰਿਵਾਰ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX