ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552

ਪਹਿਲਾ ਸਫ਼ਾ

ਐਮ.ਐਸ.ਪੀ. ਤੇ ਸਰਕਾਰੀ ਖ਼ਰੀਦ ਦੇਸ਼ ਦੀ ਖੁਰਾਕ ਸੁਰੱਖਿਆ ਦਾ ਮਹੱਤਵਪੂਰਨ ਹਿੱਸਾ-ਮੋਦੀ

ਕਿਹਾ, ਲੜਕੀਆਂ ਦੇ ਵਿਆਹ ਦੀ ਸਹੀ ਉਮਰ ਤੈਅ ਕਰਨ ਲਈ ਸਰਕਾਰ ਛੇਤੀ ਲਵੇਗੀ ਫ਼ੈਸਲਾ
ਨਵੀਂ ਦਿੱਲੀ, 16 ਅਕਤੂਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵਾਰ ਫ਼ਿਰ ਖੇਤੀਬਾੜੀ ਦੇ ਤਿੰਨੋਂ ਨਵੇਂ ਕਾਨੂੰਨਾਂ ਨੂੰ ਕਿਸਾਨ ਦੇ ਹਿਤਾਂ ਅਤੇ ਭਲਾਈ ਲਈ ਚੁੱਕੇ ਕਦਮ ਕਰਾਰ ਦਿੰਦਿਆਂ ਕਾਨੂੰਨਾਂ ਦੀ ਜ਼ੋਰਦਾਰ ਹਿਮਾਇਤ ਕੀਤੀ | ਮੋਦੀ ਨੇ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ) ਅਤੇ ਸਰਕਾਰੀ ਖ਼ਰੀਦ ਨੂੰ ਦੇਸ਼ ਦੀ ਭੋਜਨ ਸੁਰੱਖਿਆ ਦਾ ਅਹਿਮ ਹਿੱਸਾ ਦੱਸਦਿਆਂ ਮੁੜ ਦੁਹਰਾਉਂਦਿਆਂ ਕਿਹਾ ਕਿ ਇਹ ਅਮਲ ਅੱਗੋਂ ਵੀ ਜਾਰੀ ਰਹੇਗਾ | ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੜਕੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 'ਚ ਬਦਲਾਅ ਕਰਨ ਦੇ ਸੰਕੇਤ ਦਿੰਦਿਆਂ ਕਿਹਾ ਕਿ ਸਰਕਾਰ ਛੇਤੀ ਹੀ ਇਸ ਬਾਰੇ 'ਚ ਫ਼ੈਸਲਾ ਲਵੇਗੀ | ਪ੍ਰਧਾਨ ਮੰਤਰੀ ਨੇ ਰਾਸ਼ਟਰ ਦੇ ਅਨਾਜ ਅਤੇ ਖੇਤੀਬਾੜੀ ਸੰਗਠਨ 75ਵੀਂ ਵਰ੍ਹੇਗੰਢ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਇਸ ਬਾਰੇ 'ਚ ਸਬੰਧਿਤ ਕਮੇਟੀ ਦੀ ਆਖ਼ਰੀ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ |
ਪ੍ਰਧਾਨ ਮੰਤਰੀ ਨੇ ਵਰਚੂਅਲ ਭਾਸ਼ਨ ਦਿੰਦਿਆਂ ਕਿਹਾ ਕਿ ਬੇਟੀਆਂ ਦੇ ਵਿਆਹ ਦੀ ਉਚਿਤ ਉਮਰ ਕੀ ਹੋਵੇ, ਇਹ ਤੈਅ ਕਰਨ ਲਈ ਚਰਚਾ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਭਰ ਦੀਆਂ ਜਾਗਰੂਕ ਬੇਟੀਆਂ ਇਸ ਬਾਰੇ 'ਚ ਛੇਤੀ ਫ਼ੈਸਲਾ ਕਰਨ ਲਈ ਚਿੱਠੀਆਂ ਵੀ ਲਿਖ ਰਹੀਆਂ ਹਨ | ਉਨ੍ਹਾਂ ਭਰੋਸਾ ਦਿਵਾਉਂਦਿਆਂ ਕਿਹਾ ਕਿ ਇਸ ਦੀ ਰਿਪੋਰਟ ਆਉਂਦਿਆਂ ਹੀ ਸਰਕਾਰ ਇਸ 'ਤੇ ਕਾਰਵਾਈ ਕਰੇਗੀ | ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੇ 15 ਅਗਸਤ ਨੂੰ ਐਲਾਨ ਕੀਤਾ ਸੀ ਕੀ ਬੇਟੀਆਂ 'ਚ ਕੁਪੋਸ਼ਣ ਖ਼ਤਮ ਕਰਨ ਵਿਆਹ ਦੀ ਸਹੀ ਉਮਰ ਬਾਰੇ ਫ਼ੈਸਲਾ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ਦੀ ਰਿਪੋਰਟ ਆਉਂਦਿਆਂ ਹੀ ਉਚਿਤ ਫ਼ੈਸਲਾ ਲਿਆ ਜਾਵੇਗਾ | ਇਸ ਸਬੰਧ 'ਚ ਸੁਪਰੀਮ ਕੋਰਟ ਨੇ ਵੀ ਕਿਹਾ ਸੀ ਕਿ ਵਿਆਹਕ ਜਬਰ ਜਨਾਹ ਤੋਂ ਬੇਟੀਆਂ ਨੂੰ ਬਚਾਉਣ ਲਈ ਬਾਲ ਵਿਆਹ ਭਾਵ ਛੋਟੀ ਉਮਰ 'ਚ ਵਿਆਹ ਪੂਰੀ ਤਰ੍ਹਾਂ ਗ਼ੈਰ ਕਾਨੂੰਨੀ ਮੰਨਿਆ ਜਾਣਾ ਚਾਹੀਦਾ ਹੈ | ਸੁਪਰੀਮ ਕੋਰਟ ਨੇ ਵਿਆਹ ਬਾਰੇ ਉਮਰ ਤੈਅ ਕਰਨ ਦਾ ਫ਼ੈਸਲਾ ਸਰਕਾਰ 'ਤੇ ਛੱਡ ਦਿੱਤਾ ਸੀ |
ਕੋਰੋਨਾ ਕਾਲ 'ਚ ਵੀ ਭਾਰਤ ਨੇ ਲੜੀ ਕੁਪੋਸ਼ਣ ਦੇ ਖ਼ਿਲਾਫ਼ ਅਹਿਮ ਜੰਗ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ 'ਚ ਰਿਕਾਰਡ ਅਨਾਜ ਉਤਪਾਦਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੋਰੋਨਾ ਦੇ ਇਸ ਮੁਸ਼ਕਿਲ ਦੌਰ 'ਚ ਵੀ ਭਾਰਤ ਕੁਪੋਸ਼ਣ ਦੇ ਖ਼ਿਲਾਫ਼ ਅਹਿਮ ਜੰਗ ਲੜ ਰਿਹਾ ਹੈ | ਉਨ੍ਹਾਂ ਸਰਕਾਰ ਵਲੋਂ ਚੁੱਕੇ ਕਦਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਨੇ ਕਣਕ, ਝੋਨੇ ਅਤੇ ਦਾਲਾਂ ਆਦਿ ਦੇ ਸਭ ਤਰ੍ਹਾਂ ਦੇ ਅਨਾਜ ਉਤਪਾਦਨ ਦੇ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ | ਇਸ ਮੌਕੇ ਪ੍ਰਧਾਨ ਮੰਤਰੀ ਨੇ (ਐਫ਼. ਏ. ਓ) ਦੇ 75 ਸਾਲ ਹੋਣ 'ਤੇ ਇਕ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ |

ਲੁਧਿਆਣਾ 'ਚ ਫਾਇਨਾਂਸ ਕੰਪਨੀ ਤੋਂ 15 ਕਰੋੜ ਦਾ ਸੋਨਾ ਤੇ ਨਕਦੀ ਲੁੱਟ ਕੇ ਭੱਜ ਰਹੇ 6 ਲੁਟੇਰਿਆਂ 'ਚੋਂ 3 ਕਾਬੂ

ਲੁਟੇਰਿਆਂ ਵਲੋਂ ਚਲਾਈਆਂ ਅੰਨ੍ਹੇਵਾਹ ਗੋਲੀਆਂ 'ਚ ਕੰਪਨੀ ਦੇ 4 ਮੁਲਾਜ਼ਮਾਂ ਸਮੇਤ 5 ਜ਼ਖ਼ਮੀ
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਰੋਡ 'ਤੇ ਸਥਿਤ ਮਥੂਟ ਫਾਇਨਾਂਸ ਕੰਪਨੀ 'ਚੋਂ 15 ਕਰੋੜ ਰੁਪਏ ਮੁੱਲ ਦਾ ਸੋਨਾ ਅਤੇ ਨਕਦੀ ਲੁੱਟ ਕੇ ਭੱਜ ਰਹੇ 6 ਲੁਟੇਰਿਆਂ 'ਚੋਂ ਤਿੰਨ ਨੂੰ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਲੁਟੇਰਿਆਂ ਵਲੋਂ ਚਲਾਈਆਂ ਗਈਆਂ ਅੰਨ੍ਹੇਵਾਹ ਗੋਲੀਆਂ 'ਚ ਕੰਪਨੀ ਦੇ ਚਾਰ ਮੁਲਾਜ਼ਮਾਂ ਸਮੇਤ ਪੰਜ ਵਿਅਕਤੀ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਘਟਨਾ ਅੱਜ 9 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਦੁੱਗਰੀ ਸੜਕ 'ਤੇ ਸਥਿਤ ਮਥੂਟ ਫਾਈਨੈਂਸ ਕੰਪਨੀ ਅੰਦਰ ਪੰਜ ਹਥਿਆਰਬੰਦ ਲੁਟੇਰੇ ਦਾਖ਼ਲ ਹੋਏ, ਜਦਕਿ ਇਕ ਲੁਟੇਰਾ ਦਫ਼ਤਰ ਦੇ ਹੇਠਾਂ ਖੜ੍ਹਾ ਰਿਹਾ | ਫਾਇਨਾਂਸ ਕੰਪਨੀ ਦਾ ਦਫ਼ਤਰ ਇਮਾਰਤ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਹੈ, ਜਿਸ ਵਕਤ ਲੁਟੇਰੇ ਕੰਪਨੀ ਦੇ ਦਫ਼ਤਰ ਵਿਚ ਦਾਖ਼ਲ ਹੋਏ ਉਸ ਵਕਤ ਸੁਰੱਖਿਆ ਮੁਲਾਜ਼ਮ ਗੁਰਮੀਤ, ਸਫ਼ਾਈ ਕਰਮਚਾਰੀ ਰਾਜਨ ਅਤੇ ਇਕ ਮਹਿਲਾ ਸਟਾਫ਼ ਮੈਂਬਰ ਮੌਜੂਦ ਸੀ | ਦਫ਼ਤਰ 'ਚ ਦਾਖ਼ਲ ਹੁੰਦਿਆਂ ਹੀ ਇਨ੍ਹਾਂ ਲੁਟੇਰਿਆਂ ਨੇ ਇਨ੍ਹਾਂ ਤਿੰਨਾਂ ਵਿਅਕਤੀਆਂ ਨੂੰ ਬੰਦੀ ਬਣਾ ਲਿਆ | ਇਸ ਦੌਰਾਨ ਮੈਨੇਜਰ ਸਤਜੋਤ ਸਿੰਘ ਵੀ ਉੱਥੇ ਆ ਗਿਆ ਅਤੇ ਇਨ੍ਹਾਂ ਲੁਟੇਰਿਆਂ ਨੇ ਮੈਨੇਜਰ ਨੂੰ ਵੀ ਬੰਦੀ ਬਣਾ ਲਿਆ ਅਤੇ ਉਸ ਨੂੰ ਤਿਜੌਰੀ ਤੱਕ ਲੈ ਗਏ, ਇਨ੍ਹਾਂ ਲੁਟੇਰਿਆਂ ਨੇ ਆਪਣੇ ਕੋਲ ਰੱਖੇ ਪਿਸਤੌਲ ਕੱਢ ਲਏ ਅਤੇ ਮੁਲਾਜ਼ਮਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਡਰਾਉਂਦੇ ਰਹੇ | ਲੁਟੇਰਿਆਂ ਵਲੋਂ ਤਿਜੌਰੀ 'ਚ ਪਏ 15 ਕਰੋੜ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਲੁੱਟ ਲਈ ਅਤੇ ਇਨ੍ਹਾਂ ਨੂੰ ਵੱਡੇ ਥੈਲਿਆਂ ਵਿਚ ਪਾਉਣਾ ਸ਼ੁਰੂ ਕਰ ਦਿੱਤਾ | ਲੁਟੇਰੇ ਇਹ ਥੈਲੇ, ਟੇਪਾਂ ਦੇ ਰੋਲ ਅਤੇ ਹੋਰ ਸਾਮਾਨ ਆਪਣੇ ਨਾਲ ਲੈ ਕੇ ਆਏ ਹੋਏ ਸਨ | ਇਸ ਦੌਰਾਨ ਕੰਪਨੀ ਦੇ ਦਿੱਲੀ ਸਥਿਤ ਮੁੱਖ ਦਫ਼ਤਰ ਵਿਚ ਜਦੋਂ ਸਮਾਂ ਜ਼ਿਆਦਾ ਹੋਣ ਕਾਰਨ ਹਾਜ਼ਰੀ ਰਿਪੋਰਟ ਨਹੀਂ ਪਹੁੰਚੀ ਤਾਂ ਉਥੇ ਮੌਜੂਦ ਕੰਪਨੀ ਦੇ ਅਫ਼ਸਰਾਂ ਵਲੋਂ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਜਦੋਂ ਦਫ਼ਤਰ ਨੂੰ ਚੈੱਕ ਕੀਤਾ ਤਾਂ ਕੰਪਨੀ ਦੇ ਅਫ਼ਸਰਾਂ ਨੇ ਉੱਥੇ ਲੁਟੇਰਿਆਂ ਨੂੰ ਥੈਲਿਆਂ 'ਚ ਸੋਨਾ ਭਰਦੇ ਦੇਖਿਆ, ਜਿਸ 'ਤੇ ਉਨ੍ਹਾਂ ਨੇ ਕੰਪਨੀ ਦੇ ਦੂਜੇ ਦਫ਼ਤਰ ਵਿਚ ਤਾਇਨਾਤ ਪ੍ਰਬੰਧਕੀ ਮੈਨੇਜਰ ਅਮਨਦੀਪ ਸਿੰਘ ਨਾਲ ਸੰਪਰਕ ਕੀਤਾ | ਇਨ੍ਹਾਂ ਅਧਿਕਾਰੀਆਂ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ | ਇਸ ਦੌਰਾਨ ਕੰਪਨੀ ਦੇ ਅਧਿਕਾਰੀ ਅਤੇ ਮੁਲਾਜ਼ਮ ਵੀ ਉੱਥੇ ਪਹੁੰਚ ਗਏ, ਅਜੇ ਇਹ ਲੁਟੇਰੇ ਕੰਪਨੀ ਦੀਆਂ ਪੌੜੀਆਂ ਉਤਰ ਹੀ ਰਹੇ ਸਨ ਕਿ ਪੁਲਿਸ ਅਤੇ ਕੰਪਨੀ ਦੇ ਮੁਲਾਜ਼ਮਾਂ ਨੇ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ | ਲੋਕਾਂ 'ਚ ਘਿਰਿਆ ਦੇਖ ਕੇ ਇਨ੍ਹਾਂ ਲੁਟੇਰਿਆਂ ਵਲੋਂ ਉੱਥੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੇ ਸਿੱਟੇ ਵਜੋਂ ਕੰਪਨੀ ਦੇ ਮੈਨੇਜਰ ਮਹਿੰਦਰ ਸਿੰਘ ਅਲੱਗ, ਅਦਿੱਤਿਆ ਸ਼ਰਮਾ, ਸੁਰਿੰਦਰ ਕੁਮਾਰ, ਉਮੇਸ਼ ਕੁਮਾਰ ਅਤੇ ਰਾਹਗੀਰ ਦਲਜੀਤ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ ਜਿਥੇ ਇਨ੍ਹਾਂ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ | ਭੱਜੇ ਜਾ ਰਹੇ ਇਨ੍ਹਾਂ ਲੁਟੇਰਿਆਂ 'ਚੋਂ ਤਿੰਨ ਨੂੰ ਪੁਲਿਸ ਨੇ ਲੋਕਾਂ ਅਤੇ ਕੰਪਨੀ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰ ਲਿਆ | ਲੋਕਾਂ ਵਲੋਂ ਇਨ੍ਹਾਂ 'ਚੋਂ ਇਕ ਲੁਟੇਰੇ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਵੀ ਕੀਤੀ ਗਈ | ਇਸ ਘਟਨਾ ਨੂੰ ਲੋਕਾਂ ਨੇ ਮੋਬਾਈਲ 'ਚ ਕੈਦ ਕਰ ਲਿਆ | ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਕਾਬੂ ਕੀਤੇ ਗਏ ਲੁਟੇਰਿਆਂ 'ਚ ਰੋਸ਼ਨ ਕੁਮਾਰ ਉਰਫ਼ ਤਾਤੀਆ ਪੁੱਤਰ ਅਨਿਲ ਕੁਮਾਰ ਵਾਸੀ ਬਿਹਾਰ, ਸੌਰਵ ਕੁਮਾਰ ਪੁੱਤਰ ਮਿਥਲੇਸ਼ ਸਿੰਘ ਵਾਸੀ ਬਿਹਾਰ ਅਤੇ ਸੁਰਜੀਤ ਕੁਮਾਰ ਰਾਏ ਪੁੱਤਰ ਸਤੀਸ਼ ਚੰਦਰ ਵਾਸੀ ਸਮਸਤੀਪੁਰ ਬਿਹਾਰ ਸ਼ਾਮਿਲ ਹਨ | ਇਹ ਸਾਰੇ ਦੋਸ਼ੀ ਬਿਹਾਰ ਤੋਂ ਖ਼ਾਸ ਤੌਰ 'ਤੇ ਫਾਇਨਾਂਸ ਕੰਪਨੀ ਵਿਚ ਲੁੱਟ ਦੀ ਵਾਰਦਾਤ ਕਰਨ ਲਈ ਹੀ ਇੱਥੇ ਆਏ ਸਨ | ਉਨ੍ਹਾਂ ਦੱਸਿਆ ਕਿ ਪਿਛਲੇ ਡੇਢ ਮਹੀਨੇ ਤੋਂ ਇਹ ਇੱਥੇ ਹੀ ਰਹਿ ਰਹੇ ਸਨ | ਇਨ੍ਹਾਂ ਨੇ ਚੰਡੀਗੜ੍ਹ ਵਿਖੇ ਇਕ ਕਮਰਾ ਕਿਰਾਏ 'ਤੇ ਲਿਆ ਹੋਇਆ ਸੀ, ਇਹ ਸਾਰੇ ਦੋਸ਼ੀ ਚੰਡੀਗੜ੍ਹ ਤੋਂ ਲੁਧਿਆਣਾ ਰੇਕੀ ਕਰਨ ਲਈ ਆ ਰਹੇ ਸਨ ਅਤੇ ਦੋ ਦਿਨ ਪਹਿਲਾਂ ਤੋਂ ਇਹ ਲਗਾਤਾਰ ਫਾਇਨਾਂਸ ਕੰਪਨੀ ਦੇ ਦਫ਼ਤਰ 'ਤੇ ਨਜ਼ਰ ਰੱਖ ਰਹੇ ਸਨ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਲੁਟੇਰਿਆਂ ਵਲੋਂ 10 ਰੌਾਦ ਗੋਲੀਆਂ ਚਲਾਈਆਂ ਗਈਆਂ ਹਨ | ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ 3 ਪਿਸਤੌਲ, 5 ਮੈਗਜ਼ੀਨ ਅਤੇ 30 ਕਾਰਤੂਸ ਅਤੇ ਤਿੰਨ ਮੋਟਰਸਾਈਕਲ, 4 ਮੋਬਾਈਲ ਬੈਗ, ਕਟਰ, ਹਥੌੜੀਆਂ, ਪਲਾਸ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ 'ਚੋਂ 5 ਵਿਅਕਤੀਆਂ ਦੇ ਗੋਲੀਆਂ ਲੱਗੀਆਂ ਹਨ, ਜਦਕਿ ਉਮੇਸ਼ ਕੁਮਾਰ ਦੀ ਬਾਂਹ ਲੁਟੇਰਿਆਂ ਨਾਲ ਹੋਈ ਝੜਪ ਦੌਰਾਨ ਟੁੱਟ ਗਈ ਹੈ | ਸ੍ਰੀ ਅਗਰਵਾਲ ਨੇ ਦੱਸਿਆ ਕਿ ਫ਼ਰਾਰ ਹੋਏ ਤਿੰਨ ਲੁਟੇਰੇ 2 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਣ ਵਿਚ ਸਫਲ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਜਦੋਂ ਲੁਟੇਰੇ ਫਾਈਨਾਂਸ ਕੰਪਨੀ ਦੇ ਦਫ਼ਤਰ ਅੰਦਰ ਦਾਖਲ ਹੋਏ ਤਾਂ ਇਨ੍ਹਾਂ ਨੇ ਉੱਥੇ ਦਫ਼ਤਰ ਵਿਚ ਦਾਖਲ ਹੋਣ ਲਈ ਲੱਗੇ ਪਾਸਵਰਡ ਵਾਲੀ ਮਸ਼ੀਨ ਦਾ ਕੁਨੈਕਸ਼ਨ ਕੱਟ ਦਿੱਤਾ ਸੀ, ਜਿਸ ਕਾਰਨ ਇਹ ਬਿਨਾਂ ਪਾਸਵਰਡ ਦੇ ਹੀ ਦਫ਼ਤਰ ਅੰਦਰ ਦਾਖਲ ਹੋਣ ਵਿਚ ਸਫਲ ਹੋ ਗਏ ਸਨ | ਇਨ੍ਹਾਂ ਲੁਟੇਰਿਆਂ ਨੇ ਆਪਣੇ ਹੱਥਾਂ ਵਿਚ ਦਸਤਾਨੇ ਅਤੇ ਮੂੰਹ ਮਾਸਕ ਨਾਲ ਢਕੇ ਹੋਏ ਸਨ | ਉਨ੍ਹਾਂ ਦੱਸਿਆ ਕਿ ਰੌਸ਼ਨ ਕੁਮਾਰ ਖ਼ਿਲਾਫ਼ ਬਿਹਾਰ ਵਿਚ ਅਗਵਾ ਅਤੇ ਪੈਟਰੋਲ ਪੰਪ 'ਤੇ ਲੁੱਟ ਕਰਨ ਦਾ ਮਾਮਲਾ ਦਰਜ ਹੈ | ਪੰਪ ਲੁੱਟਣ ਦੇ ਮਾਮਲੇ ਵਿਚ ਅਦਾਲਤ ਵਲੋਂ ਉਣੰੂ ਭਗੌੜਾ ਕਰਾਰ ਦਿੱਤਾ ਗਿਆ ਹੈ, ਜਦਕਿ ਸੌਰਵ ਕੁਮਾਰ ਖ਼ਿਲਾਫ਼ ਵੀ ਡਕੈਤੀ ਦੇ 2 ਮਾਮਲੇ ਬਿਹਾਰ ਵਿਚ ਦਰਜ ਹਨ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਫ਼ਰਾਰ ਹੋਏ ਇਨ੍ਹਾਂ ਦੇ ਤਿੰਨ ਸਾਥੀਆਂ ਦੀ ਵੀ ਸ਼ਨਾਖ਼ਤ ਕਰ ਲਈ ਗਈ ਹੈ, ਜਿਨ੍ਹਾਂ ਵਿਚ ਸੁਸ਼ੀਲ, ਅਲੋਕ ਸਿੰਘ ਅਤੇ ਵਰੁਣ ਸ਼ਾਮਿਲ ਹਨ | ਇਹ ਸਾਰੇ ਪਟਨਾ ਦੇ ਰਹਿਣ ਵਾਲੇ ਹਨ | ਪੁਲਿਸ ਇਨ੍ਹਾਂ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ | ਇਥੇ ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪੁਲਿਸ ਨੂੰ ਗੰਮਰਾਹ ਕਰ ਰਹੇ ਹਨ ਅਤੇ ਇਨ੍ਹਾਂ ਨੇ ਪੁੱਛਗਿੱਛ ਦੌਰਾਨ ਪਹਿਲਾਂ ਆਪਣੇ ਨਾਂਅ ਅਤੇ ਪਤੇ ਵੀ ਗਲਤ ਦੱਸੇ ਸਨ |

ਨੀਟ 'ਚ ਓਡੀਸ਼ਾ ਦੇ ਸ਼ੋਇਬ ਤੇ ਦਿੱਲੀ ਦੀ ਅਕਾਂਸ਼ਾ ਨੇ 720/720 ਅੰਕ ਲੈ ਕੇ ਰਚਿਆ ਇਤਿਹਾਸ

ਨਵੀਂ ਦਿੱਲੀ, 16 ਅਕਤੂਬਰ (ਏਜੰਸੀ)-ਦੇਸ਼ ਭਰ ਵਿਚ ਮੈਡੀਕਲ ਕਾਲਜਾਂ 'ਚ ਦਾਖ਼ਲੇ ਲਈ ਹੋਈ 'ਨੀਟ' ਪ੍ਰਵੇਸ਼ ਪ੍ਰੀਖਿਆ 2020 ਦਾ ਨਤੀਜਾ ਸ਼ੁੱਕਰਵਾਰ ਨੂੰ ਜਾਰੀ ਕੀਤਾ ਗਿਆ | ਇਸ ਪ੍ਰੀਖਿਆ 'ਚ 2 ਵਿਦਿਆਰਥੀਆਂ ਨੇ 100 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਓਡੀਸ਼ਾ ਦੇ ਸ਼ੋਇਬ ਆਫਤਾਬ ਅਤੇ ਦਿੱਲੀ ਦੀ ਅਕਾਂਸ਼ਾ ਸਿੰਘ ਨੇ 720 ਵਿਚੋਂ 720 ਅੰਕ ਪ੍ਰਾਪਤ ਕੀਤੇ | ਅਧਿਕਾਰੀਆਂ ਨੇ ਦੱਸਿਆ ਕਿ ਕੌਾਮੀ ਟੈਸਟਿੰਗ ਏਜੰਸੀ ਦੇ ਨਿਯਮਾਂ ਅਨੁਸਾਰ ਆਫਤਾਬ ਨੂੰ ਪਹਿਲਾਂ ਰੈਂਕ ਅਤੇ ਅਕਾਂਸ਼ਾ ਨੂੰ ਦੂਸਰਾ ਰੈਂਕ ਦਿੱਤਾ ਗਿਆ ਹੈ | ਇਸ ਵਾਰ ਕੁੱਲ 13.66 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿੰਨ੍ਹਾਂ 'ਚੋਂ 7,71,500 ਵਿਦਿਆਰਥੀ ਸਫ਼ਲ ਰਹੇ | ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੀ ਈਸ਼ਟਾ ਗਰਗ ਨੇ ਦੇਸ਼ ਭਰ 'ਚੋਂ 24ਵਾਂ, ਭੂਮਿਤ ਗੋਇਲ ਨੇ 32ਵਾਂ ਅਤੇ ਕਾਰਤਿਕ ਨੇ 47ਵਾਂ ਰੈਂਕ ਪ੍ਰਾਪਤ ਕੀਤਾ ਹੈ | ਸਭ ਤੋਂ ਵੱਧ ਤਿ੍ਪੁਰਾ ਦੇ 88,889 ਅਤੇ ਮਹਾਰਾਸ਼ਟਰ ਦੇ 79,974 ਵਿਦਿਆਰਥੀ ਸਫ਼ਲ ਹੋਏ ਹਨ |

ਸੁਪਰੀਮ ਕੋਰਟ ਵਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਸੇਵਾ-ਮੁਕਤ ਜੱਜ ਦੀ ਨਿਯੁਕਤੀ

ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ 'ਚ ਪਰਾਲੀ ਸਾੜਨ ਦੀ ਕਰਨਗੇ ਨਿਗਰਾਨੀ
ਨਵੀਂ ਦਿੱਲੀ, 16 ਅਕਤੂਬਰ (ਉਪਮਾ ਡਾਗਾ ਪਾਰਥ)-ਦਿੱਲੀ ਅਤੇ ਇਸ ਦੇ ਨਾਲ ਦੇ ਇਲਾਕਿਆਂ 'ਚ ਵਧ ਰਹੇ ਪ੍ਰਦੂਸ਼ਣ ਨੰੂ ਵੇਖਦਿਆਂ ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ 'ਚ ਪਰਾਲੀ ਸਾੜਨ 'ਤੇ ਨਿਗਰਾਨੀ ਰੱਖਣ ਲਈ ਇਕ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਮਦਨ ਬੀ ਲੋਕੁਰ ਇਸ ਕਵਾਇਦ ਦੀ ਨਿਗਰਾਨੀ ਕਰਨਗੇ ਅਤੇ ਤਿੰਨੋਂ ਰਾਜਾਂ ਦੇ ਮੁੱਖ ਸਕੱਤਰ ਅਤੇ ਅਦਾਲਤ ਵਲੋਂ ਨਿਯੁਕਤ ਕੀਤੀ ਵਾਤਾਵਰਨ ਪ੍ਰਦੂਸ਼ਨ ਕੰਟਰੋਲ ਅਥਾਰਿਟੀ ਈ. ਪੀ. ਸੀ. ਏ ਜਸਟਿਸ ਲੋਕੁਰ ਨੂੰ ਸਹਿਯੋਗ ਕਰਨਗੇ | ਹਾਲਾਂਕਿ ਕੇਂਦਰ ਨੇ ਜਸਿਟਸ ਲੋਕੁਰ ਦੀ ਇਕ ਮੈਂਬਰੀ ਕਮੇਟੀ ਦੇ ਗਠਨ ਦਾ ਵਿਰੋਧ ਕੀਤਾ ਪਰ ਸਰਬਉੱਚ ਅਦਾਲਤ ਨੇ ਇਹ ਕਹਿ ਕੇ ਕੇਂਦਰ ਦੀ ਮੰਗ ਠੁਕਰਾ ਦਿੱਤੀ ਕਿ ਅਦਾਲਤ ਨੂੰ ਚਿੰਤਾ ਹੈ ਕਿ ਦਿੱਲੀ ਵਾਸੀਆਂ ਨੂੰ ਸਾਹ ਲੈਣ ਲਈ ਤਾਜ਼ੀ ਹਵਾ ਮਿਲ ਸਕੇ | ਚੀਫ਼ ਜਸਟਿਸ ਐਸ. ਏ. ਬੋਬਡੇ, ਜਸਟਿਸ ਏ. ਐਸ. ਬੋਪੰਨਾ ਅਤੇ ਜਸਟਿਸ ਵੀ. ਰਾਮਾਸੁਬਰਾਮਨਿਅਨ ਦੀ ਤਿੰਨ ਮੈਂਬਰੀ ਬੈਂਚ ਨੇ ਕਮੇਟੀ ਨੂੰ 15 ਦਿਨ ਅੰਦਰ ਰਿਪੋਰਟ ਸੌ ਾਪਣ ਦਾ ਆਦੇਸ਼ ਦਿੰਦਿਆਂ ਕਿਹਾ ਕਿ ਐਨ. ਸੀ. ਸੀ., ਐਨ. ਐਸ. ਐਸ. ਅਤੇ ਭਾਰਤੀ ਸਕਾਊਟ ਦੇ ਕਾਰਕੁਨਾਂ ਵੀ ਪੈਨਲ ਦੀ ਮਦਦ ਕਰਨਗੇ | ਇਹ ਮੋਬਾਈਲ ਟੀਮਾਂ ਖ਼ੇਤਾਂ 'ਚ ਅੱਗ ਲੱਗਣ ਦੀਆਂ ਸੂਚਨਾਵਾਂ ਦੇਣਗੀਆਂ ਜਿਸ ਦੇ ਆਧਾਰ 'ਤੇ ਅਧਿਕਾਰੀਆਂ ਵਲੋਂ ਕਾਰਵਾਈ ਕੀਤੀ ਜਾਵੇਗੀ | ਕੇਂਦਰ ਦੀ ਪੈਰਵੀ ਕਰ ਰਹੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਮੇਟੀ ਦੇ ਗਠਨ 'ਤੇ ਇਤਰਾਜ਼ ਪ੍ਰਗਟਾਉਂਦਿਆ ਕਿਹਾ ਕਿ ਸਬੰਧਿਤ ਰਾਜਾਂ ਦੀ ਪਹਿਲਾਂ ਹੀ ਸੁਣਵਾਈ ਕੀਤੀ ਜਾ ਚੁੱਕੀ ਹੈ | ਈ. ਪੀ. ਸੀ. ਏ ਨੂੰ ਇਸ ਬਾਰੇ 'ਚ ਜ਼ਿੰਮੇਵਾਰੀ ਦਿੱਤੀ ਗਈ ਹੈ | ਐਮਕਸ ਕਿਉਰੀ ਨੂੰ ਪਹਿਲਾਂ ਹੀ ਨਿਯੁਕਤ ਕੀਤਾ ਜਾ ਚੁੱਕਾ ਹੈ | ਪਰ ਸਰਬਉੱਚ ਅਦਾਲਤ ਨੇ ਕੇਂਦਰ ਦੀ ਅਪੀਲ ਖ਼ਾਰਜ ਕਰ ਦਿੱਤੀ ਹੈ | ਮਾਮਲੇ ਦੀ ਅਗਲੀ ਸੁਣਵਾਈ 26 ਅਕਤੂਬਰ ਨੂੰ ਹੋਏਗੀ |
ਅਦਾਲਤ ਦੀਆਂ ਹਦਾਇਤਾਂ ਦੀ ਪਾਲਣਾ ਕਰ ਰਹੀ ਹੈ ਪੰਜਾਬ ਸਰਕਾਰ
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ 'ਚ ਆਪਣਾ ਪੱਖ ਰੱਖਦਿਆਂ ਕਿਹਾ ਕਿ ਪੰਜਾਬ ਸਰਕਾਰ ਅਦਾਲਤ ਦੀਆਂ ਸਾਰੀਆਂ ਸੇਧਾਂ ਦੀ ਪੂਰੀ ਤਰ੍ਹਾਂ ਪਾਲਣਾ ਕਰ ਰਹੀ ਹੈ | ਪੰਜਾਬ ਸਰਕਾਰ ਨੇ ਕਿਹਾ ਕਿ ਉਹ ਇਕ ਮੋਬਾਈਲ ਐਪ ਰਾਹੀਂ ਪਰਾਲੀ ਸਾੜਨ 'ਤੇ ਨਜ਼ਰ ਰੱਖ ਰਹੀ ਹੈ | ਹਾਲਾਂਕਿ ਉੱਤਰ ਪ੍ਰਦੇਸ਼ ਅਤੇ ਹਰਿਆਣਾ ਨੇ ਇਸ ਸਬੰਧ 'ਚ ਅਜੇ ਜਵਾਬ ਦੇਣਾ ਹੈ | ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਇਸ ਸੀਜ਼ਨ 'ਚ ਅਜੇ ਤੱਕ 3517 ਪਰਾਲੀ ਸਾੜਣ ਦੇ ਮਾਮਲੇ ਦਰਜ ਕਰਵਾਏ ਹਨ, ਜਦਕਿ ਪਿਛਲੇ ਸਾਲ ਇਸ ਸਮੇਂ ਮਾਮਲਿਆਂ ਦੀ ਗਿਣਤੀ 1217 ਸੀ |

ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦੀ ਗੋਲੀਆਂ ਮਾਰ ਕੇ ਹੱਤਿਆ

ਦੋਸ਼ੀਆਂ ਦੀ ਗਿ੍ਫਤਾਰੀ ਲਈ ਜਾਂਚ ਟੀਮ ਗਠਿਤ
ਤਰਨ ਤਾਰਨ/ ਭਿੱਖੀਵਿੰਡ, 16 ਅਕਤੂਬਰ (ਹਰਿੰਦਰ ਸਿੰਘ, ਸੁਰਜੀਤ ਕੁਮਾਰ ਬੌਬੀ)-ਕਸਬਾ ਭਿੱਖੀਵਿੰਡ ਵਿਖੇ ਖਾੜਕੂਆਂ ਦਾ ਮੁਕਾਬਲਾ ਕਰਨ ਵਾਲੇ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦੀ ਅੱਜ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਜਾਣਕਾਰੀ ਅਨੁਸਾਰ ਅੱਜ ਤੜਕਸਾਰ ਪਲਸਰ ਮੋਟਰਸਾਈਕਲਾਂ 'ਤੇ ਆਏ ਦੋ ਨਕਾਬਪੋਸ਼ ਨੌਜਵਾਨਾਂ 'ਚੋਂ ਇਕ ਨੇ ਘਰ ਦੇ ਅੰਦਰ ਦਾਖ਼ਲ ਹੋ ਕੇ ਕਾਮਰੇਡ ਬਲਵਿੰਦਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ ਤੇ ਸਾਥੀ ਨਾਲ ਫ਼ਰਾਰ ਹੋ ਗਿਆ | ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਤਰਨ ਤਾਰਨ ਦੇ ਐੱਸ.ਐੱਸ.ਪੀ. ਧਰੁਮਨ ਐਚ. ਨਿੰਬਾਲੇ ਭਾਰੀ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਤੇ ਘਟਨਾ ਦਾ ਜਾਇਜ਼ਾ ਲਿਆ | ਇਸ ਮੌਕੇ ਪੁਲਿਸ ਅਧਿਕਾਰੀਆਂ ਨੂੰ ਲੋਕਾਂ ਤੇ ਪਰਿਵਾਰਕ ਮੈਂਬਰਾਂ ਦੇ ਰੋਹ ਦਾ ਵੀ ਸਾਹਮਣਾ ਕਰਨਾ ਪਿਆ | ਲੋਕਾਂ ਦਾ ਕਹਿਣਾ ਸੀ ਕਿ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਨੂੰ ਮਿਲੀ ਹੋਈ ਸੁਰੱਖਿਆ ਪੁਲਿਸ ਨੇ ਵਾਪਸ ਲੈ ਲਈ ਸੀ ਤੇ ਪੁਲਿਸ ਦੇ ਅਧਿਕਾਰੀਆਂ ਨੂੰ ਮਿਲਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ | ਫ਼ਿਲਹਾਲ ਪੁਲਿਸ ਨੇ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ੁੱਕਰਵਾਰ ਤੜਕਸਾਰ 6 ਵਜੇ ਦੇ ਕਰੀਬ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੇ ਕਾਮਰੇਡ ਬਲਵਿੰਦਰ ਸਿੰਘ ਦੇ ਘਰ ਦਾ ਦਰਵਾਜ਼ਾ ਖੜਕਾਇਆ ਤਾਂ ਬਲਵਿੰਦਰ ਸਿੰਘ ਨੇ ਉਨ੍ਹਾਂ ਦੋਵਾਂ ਨੂੰ ਅੰਦਰ ਬੁਲਾ ਲਿਆ | ਉਕਤ ਨੌਜਵਾਨਾਂ 'ਚੋਂ ਇਕ ਘਰ ਦੇ ਅੰਦਰ ਬਣੇ ਕਾ. ਬਲਵਿੰਦਰ ਸਿੰਘ ਦੇ ਦਫ਼ਤਰ 'ਚ ਚਲਾ ਗਿਆ ਜਦਕਿ ਦੂਸਰਾ ਬਾਹਰ ਮੋਟਰਸਾਈਕਲ 'ਤੇ ਹੀ ਖੜ੍ਹਾ ਰਿਹਾ | ਇਸ ਦੌਰਾਨ ਘਰ ਦੇ ਅੰਦਰ ਦਾਖ਼ਲ ਹੋਏ ਨੌਜਵਾਨ ਨੇ ਦਫ਼ਤਰ 'ਚ ਵੜਦਿਆਂ ਹੀ ਬਲਵਿੰਦਰ ਸਿੰਘ ਦੇ 4 ਗੋਲੀਆਂ ਮਾਰੀਆਂ ਤੇ ਸਾਥੀ ਨਾਲ ਫ਼ਰਾਰ ਹੋ ਗਿਆ | ਗੋਲੀਆਂ ਲੱਗਣ ਨਾਲ ਕਾਮਰੇਡ ਬਲਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਮੌਕੇ ਮਿ੍ਤਕ ਬਲਵਿੰਦਰ ਸਿੰਘ ਦੇ ਭਰਾ ਰਣਜੀਤ ਸਿੰਘ ਤੇ ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਕਾਮਰੇਡ ਬਲਵਿੰਦਰ ਸਿੰਘ 'ਤੇ ਪਹਿਲਾਂ ਵੀ ਕਈ ਵਾਰ ਹਮਲੇ ਹੋ ਚੁੱਕੇ ਹਨ | ਕਾਮਰੇਡ ਬਲਵਿੰਦਰ ਸਿੰਘ ਨੂੰ ਖਾੜਕੂਵਾਦ ਦੇ ਸਮੇਂ ਖਾੜਕੂਆਂ ਦਾ ਮੁਕਾਬਲਾ ਕਰਨ ਲਈ ਰਾਸ਼ਟਰਪਤੀ ਵਲੋਂ ਸ਼ੌਰੀਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ | ਇਹ ਪੁਰਸਕਾਰ ਉਨ੍ਹਾਂ ਦੀ ਪਤਨੀ ਜਗਦੀਸ਼ ਕੌਰ, ਭਰਾ ਰਣਜੀਤ ਸਿੰਘ ਤੇ ਭਰਜਾਈ ਬਲਰਾਜ ਕੌਰ ਨੂੰ ਵੀ ਦਿੱਤਾ ਗਿਆ ਸੀ | ਉਸ ਸਮੇਂ ਪੁਲਿਸ ਵਲੋਂ ਕਾ. ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਵੀ ਸੁਰੱਖਿਆ ਦਿੱਤੀ ਗਈ ਸੀ, ਪਰ ਕੁਝ ਸਮਾਂ ਪਹਿਲਾਂ ਹੀ ਇਹ ਸੁਰੱਖਿਆ ਵਾਪਸ ਲੈ ਲਈ ਗਈ ਸੀ | ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਕਾ. ਬਲਵਿੰਦਰ ਸਿੰਘ ਨੇ ਕਈ ਵਾਰ ਪੁਲਿਸ ਦੇ ਉੱਚ-ਅਧਿਕਾਰੀਆਂ ਨੂੂੰ ਮਿਲਣ ਤੋਂ ਇਲਾਵਾ ਦਰਖ਼ਾਸਤਾਂ ਦੇ ਕੇ ਸੁਰੱਖਿਆ ਦੀ ਮੰਗ ਕੀਤੀ ਸੀ, ਪਰ ਉਨ੍ਹਾਂ ਦੀ ਸੁਰੱਖਿਆ ਬਹਾਲ ਨਹੀਂ ਕੀਤੀ ਗਈ | ਪਰਿਵਾਰਕ ਮੈਂਬਰਾਂ ਨੇ ਕਾ. ਬਲਵਿੰਦਰ ਸਿੰਘ ਦੀ ਮੌਤ ਲਈ ਸਿੱਧੇ ਤੌਰ 'ਤੇ ਪੁਲਿਸ ਨੂੰ ਜ਼ਿੰਮੇਵਾਰ ਦੱਸਿਆ ਹੈ | ਇਸ ਮੌਕੇ ਐੱਸ.ਐੱਸ.ਪੀ. ਧਰੁਮਨ ਐਚ ਨਿੰਬਾਲੇ ਦੇ ਪਹੁੰਚਣ 'ਤੇ ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਇਸ ਘਟਨਾ ਦਾ ਜ਼ਿੰਮੇਵਾਰ ਦੱਸਦਿਆਂ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਐਸ.ਆਈ.ਟੀ. ਦਾ ਗਠਨ
ਚੰਡੀਗੜ੍ਹ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਦੀ ਜਾਂਚ ਲਈ ਫ਼ਿਰੋਜ਼ਪੁਰ ਦੇ ਡੀ.ਆਈ.ਜੀ. ਦੀ ਅਗਵਾਈ 'ਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕਰਨ ਦੇ ਹੁਕਮ ਦਿੱਤੇ ਹਨ | ਬਲਵਿੰਦਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਜਾਂਚ 'ਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ | ਐਸ.ਆਈ.ਟੀ. ਦੇ ਗਠਨ ਬਾਰੇ ਡੀ.ਜੀ.ਪੀ. ਨੇ ਦੱਸਿਆ ਕਿ ਫ਼ਿਰੋਜ਼ਪੁਰ ਦੇ ਡੀ.ਆਈ.ਜੀ. ਹਰਦਿਆਲ ਮਾਨ ਤੋਂ ਇਲਾਵਾ ਇਹ ਟੀਮ ਤਰਨ ਤਾਰਨ ਦੇ ਐਸ.ਐਸ.ਪੀ. ਧਰੁਮਨ ਐਚ. ਨਿੰਬਲੇ ਤੇ ਭਿੱਖੀਵਿੰਡ ਦੇ ਡੀ.ਐਸ.ਪੀ. ਰਾਜਬੀਰ ਸਿੰਘ 'ਤੇ ਆਧਾਰਿਤ ਹੈ |

ਪਾਕਿ 'ਚ ਅੱਤਵਾਦੀ ਹਮਲਾ-15 ਦੀ ਮੌਤ

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬੇ ਬਲੋਚਿਸਤਾਨ 'ਚ ਤੇਲ ਅਤੇ ਗੈਸ ਕਰਮਚਾਰੀਆਂ ਦੇ ਕਾਫ਼ਲੇ ਨੂੰ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ, ਜਿਸ 'ਚ 8 ਸੈਨਿਕਾਂ ਸਮੇਤ 14 ਲੋਕਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਰਕਾਰੀ ਤੇਲ ਅਤੇ ਗੈਸ ਵਿਕਾਸ ਕੰਪਨੀ ਲਿਮਟਿਡ (ਓ. ਜੀ. ਡੀ. ਸੀ. ਐਲ.) ਦੇ ਕਰਮਚਾਰੀਆਂ 'ਤੇ ਇਹ ਹਮਲਾ ਗਵਾਦਰ ਜ਼ਿਲ੍ਹੇ ਦੇ ਓਰਮਾਰਾ ਕਸਬੇ 'ਚ ਹੋਇਆ | ਪਾਕਿਸਤਾਨੀ ਸੈਨਾ ਦੀ ਮੀਡੀਆ ਸ਼ਾਖਾ ਆਈ. ਐਸ. ਪੀ. ਆਰ. ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਹਮਲੇ ਦੌਰਾਨ ਹੋਈ ਗੋਲੀਬਾਰੀ 'ਚ ਅੱਤਵਾਦੀਆਂ ਨੂੰ ਵੀ ਨੁਕਸਾਨ ਪਹੁੰਚਿਆ ਹੈ |

ਪੱਛਮੀ ਬੰਗਾਲ ਸਰਕਾਰ ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਅਤੇ ਕੇਸ ਵਾਪਸ ਲੈਣ ਲਈ ਸਹਿਮਤ

ਨਵੀਂ ਦਿੱਲੀ, 16 ਅਕਤੂਬਰ (ਅਜੀਤ ਬਿਊਰੋ)-ਆਖਰ 9 ਦਿਨ ਦੇ ਸੰਘਰਸ਼ ਤੋਂ ਬਾਅਦ ਸਿੱਖ ਭਾਈਚਾਰੇ ਨੂੰ ਉਦੋਂ ਵੱਡੀ ਸਫ਼ਲਤਾ ਮਿਲੀ ਜਦੋਂ ਪੱਛਮੀ ਬੰਗਾਲ ਸਰਕਾਰ ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਤੇ ਉਸ ਖ਼ਿਲਾਫ਼ ਦਰਜ ਸਾਰੇ ਕੇਸ ਖਾਰਜ ਕਰਨ ਲਈ ਸਹਿਮਤ ਹੋ ਗਈ | ਬਲਵਿੰਦਰ ਸਿੰਘ ਦੀ ਪਤਨੀ ਕਰਮਜੀਤ ਕੌਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਆਖਰ 9 ਦਿਨ ਦੇ ਲੰਬੇ ਸੰਘਰਸ਼ ਤੋਂ ਬਾਅਦ ਕੋਲਕਾਤਾ ਦੀ ਸਮੁੱਚੀ ਸਿੱਖ ਸੰਗਤ, ਸਿੰਘ ਸਭਾਵਾਂ ਤੇ ਦੁਨੀਆ ਭਰ ਦੇ ਸਿੱਖਾਂ ਦੀ ਅਰਦਾਸ ਸਫਲ ਹੋਈ ਹੈ ਤੇ ਪੱਛਮੀ ਬੰਗਾਲ ਸਰਕਾਰ ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਤੇ ਕੇਸ ਖਾਰਜ ਕਰਨ ਲਈ ਸਹਿਮਤ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਮਸਲੇ ਨੂੰ ਹੱਲ ਕਰਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪੱਛਮੀ ਬੰਗਾਲ ਦੇ ਡੀ. ਜੀ. ਪੀ. ਵਰਿੰਦਰ ਸਿੰਘ ਤੋਂ ਇਲਾਵਾ ਕੋਲਕਾਤਾ ਦੀ ਸਿੱਖ ਸੰਗਤ ਤੇ ਸਿੰਘ ਸਭਾਵਾਂ ਦਾ ਵੱਡਾ ਰੋਲ ਰਿਹਾ | ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਅਤੇ ਸਿੰਘ ਸਭਾਵਾਂ ਨੇ ਸਮਝਾਇਆ ਕਿ ਬਲਵਿੰਦਰ ਸਿੰਘ ਕਿਤੇ ਵੀ ਦੋਸ਼ੀ ਨਹੀਂ, ਉਸ ਦਾ ਲਾਇਸੈਂਸ ਵੀ ਆਲ ਇੰਡੀਆ ਹੈ ਤੇ ਉਹ ਸਾਬਕਾ ਫੌਜੀ ਹੈ ਜਿਸ ਨੇ 20 ਸਾਲ ਦੇਸ਼ ਦੀ ਸੇਵਾ ਕੀਤੀ ਹੈ | ਇਨ੍ਹਾਂ ਪ੍ਰਤੀਨਿਧਾਂ ਨੇ ਅਫ਼ਸਰ ਨੂੰ ਸਾਰੇ ਦਸਤਾਵੇਜ਼ ਵੀ ਵਿਖਾਏ ਤੇ ਗਲਤਫਹਿਮੀਆਂ ਦੂਰ ਕੀਤੀਆਂ | ਉਪਰੰਤ ਸਰਕਾਰ ਨੇ ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਤੇ ਇਹ ਵੀ ਭਰੋਸਾ ਦਿੱਤਾ ਕਿ ਉਸ ਖ਼ਿਲਾਫ਼ ਦਰਜ ਕੀਤੇ ਗਏ ਸਾਰੇ ਕੇਸ ਵੀ ਖਾਰਜ ਕਰ ਦਿੱਤੇ ਜਾਣਗੇ |



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX