ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ-ਅਰੋੜਾ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ, ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰੀ ਹਸਪਤਾਲਾਂ 'ਚ ਲੋਕਾਂ ਨੂੰ ਇਲਾਜ ਕਰਵਾਉਣ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ | ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੇਂਗੂ ਦੀ ਸਮੀਖਿਆ ਮੀਟਿੰਗ ਦੌਰਾਨ ਸਿਹਤ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ | ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੀ ਮੌਜੂਦ ਸਨ | ਉਨ੍ਹਾਂ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰੀ ਹਸਪਤਾਲਾਂ 'ਚ ਡੇਂਗੂ ਤੇ ਮਲੇਰੀਆ ਦੇ ਇਲਾਜ ਲਈ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ ਤੇ ਸਿਹਤ ਵਿਭਾਗ ਇਹ ਵੀ ਯਕੀਨੀ ਬਣਾਵੇ ਕਿ ਹਸਪਤਾਲਾਂ ਵਿਚ ਆਉਣ ਵਾਲੇ ਮਰੀਜ਼ਾਂ ਦੇ ਇਲਾਜ ਸਬੰਧੀ ਹਰ ਸੁਵਿਧਾ ਮਿਲੇ | ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਅਤੇ ਨਗਰ ਨਿਗਮ ਸਾਂਝੇ ਤੌਰ 'ਤੇ ਮਿਲ ਕੇ ਕੰਮ ਕਰਨ | ਕੈਬਨਿਟ ਮੰਤਰੀ ਅਰੋੜਾ ਨੇ ਸਿਹਤ ਵਿਭਾਗ ਨਾਲ ਡੇਂਗੂ ਦੀ ਮੌਜੂਦਾ ਸਥਿਤੀ ਜਾਣਨ ਦੇ ਨਾਲ-ਨਾਲ ਸਿਵਲ ਹਸਪਤਾਲ ਵਿਚ ਸਥਾਪਿਤ ਅਫਰੈਸਿਸ ਮਸ਼ੀਨ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਸਿਵਲ ਹਸਪਤਾਲ ਦੇ ਜਨ ਔਸ਼ਧੀ ਕੇਂਦਰ 'ਚ 24 ਘੰਟੇ ਪਲੇਟਲੈਟਸ ਸਬੰਧੀ ਕਿੱਟਾਂ ਉਪਲਬੱਧ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ | ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਦੌਰਾਨ ਦੱਸਿਆ ਕਿ ਨਗਰ ਨਿਗਮ, ਨਗਰ ਕੌਾਸਲਾਂ ਤੇ ਨਗਰ ਪੰਚਾਇਤਾਂ ਵਲੋਂ ਲਗਾਤਾਰ ਫੋਗਿੰਗ ਤੇ ਸਪਰੇਅ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਹੁਸ਼ਿਆਰਪੁਰ 'ਚ 1 ਲੱਖ 74 ਹਜ਼ਾਰ 846 ਘਰਾਂ ਦਾ ਦੌਰਾ ਕਰਕੇ ਜਿਥੇ ਲਾਰਵਾ ਚੈੱਕ ਕੀਤਾ ਗਿਆ, ਉਥੇ ਉਨ੍ਹਾਂ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੈਕਿੰਗ ਦੌਰਾਨ ਘਰਾਂ 'ਚ ਲਾਰਵਾ ਪਾਏ ਜਾਣ 'ਤੇ 321 ਚਲਾਨ ਵੀ ਕੱਟੇ ਗਏ ਹਨ | ਉਨ੍ਹਾਂ ਕਿਹਾ ਸਿਹਤ ਵਿਭਾਗ ਵਲੋਂ ਉਨ੍ਹਾਂ ਇਲਾਕਿਆਂ 'ਚ ਹੁਣ ਤੱਕ 27000 ਮੈਡੀਕੇਟਿਡ ਮੱਛਰਦਾਨੀਆਂ ਵੰਡੀਆਂ ਗਈਆਂ ਹਨ | ਇਸ ਮੌਕੇ ਪੀ. ਆਈ. ਡੀ. ਬੀ. ਦੇ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ, ਸਿਵਲ ਸਰਜਨ ਡਾ. ਜਸਵੀਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ |

ਵਿਆਹੁਤਾ ਕੋਲੋਂ ਦਾਜ ਮੰਗਣ ਦੇ ਦੋਸ਼ ਅਧੀਨ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 16 ਅਕਤੂਬਰ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਵਲੋਂ ਇਕ ਵਿਆਹੁਤਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਦਾਜ ਮੰਗਣ ਦੇ ਦੋਸ਼ ਤਹਿਤ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਜਸਵੀਰ ਕੌਰ ਪੁੱਤਰੀ ਬਲਦੇਵ ਸਿੰਘ ਵਾਸੀ ਵਾਰਡ ਨੰਬਰ ...

ਪੂਰੀ ਖ਼ਬਰ »

ਮਾਨਸਰ ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਧਰਨਾ ਜਾਰੀ

ਭੰਗਾਲਾ, 16 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਕਸਬਾ ਹਰਸੇ ਮਾਨਸਰ ਟੋਲ ਪਲਾਜ਼ਾ ਵਿਖੇ 7 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ 6ਵੇਂ ਦਿਨ ਅਣਮਿਥੇ ਸਮੇਂ ਲਈ ਧਰਨਾ ਜਾਰੀ ਰਿਹਾ | ਵੱਖ- ਵੱਖ ਬੁਲਾਰਿਆਂ ਨੇ ਕੇਂਦਰ ...

ਪੂਰੀ ਖ਼ਬਰ »

ਪੇਂਡੂ ਡਿਸਪੈਂਸਰੀਆਂ ਨੂੰ ਤਾਲੇ ਲਗਾ ਕੇ ਸਰਕਾਰ ਲੋਕਾਂ ਨੂੰ ਕਰ ਰਹੀ ਹੈ ਪ੍ਰੇਸ਼ਾਨ-ਧੀਮਾਨ

ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪਿੰਡਾਂ 'ਚ ਖੁੱਲ੍ਹੀਆਂ ਰੂਰਲ ਡਿਸਪੈਂਸਰੀਆਂ ਦੇ ਵੱਖ-ਵੱਖ ਪਿੰਡਾਂ 'ਚੋਂ ਤੱਥ ਇਕੱਠੇ ਕਰਨ ਤੋਂ ਬਾਅਦ ਜਾਣਕਾਰੀ ਦਿੰਦਿਆਂ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 2 ਦੀ ਮੌਤ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 5318 ਹੋ ਗਈ ਹੈ, ਜਦ ਕਿ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 192 ਹੋ ਗਈ ਹੈ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਡਿਊਟੀ ਅਫ਼ਸਰ ਐੱਸ. ਆਈ. ਸੁਭਾਸ਼ ਚੰਦਰ ਨੇ ਦੱਸਿਆ ਕਿ ਏ. ਐੱਸ. ਆਈ. ਲਖਵੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ...

ਪੂਰੀ ਖ਼ਬਰ »

ਭਾਜਪਾ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ਹੋਏ ਵਰਕਰਾਂ ਦਾ ਸਾਬੀ ਦੀ ਅਗਵਾਈ ਵਿਚ ਸਨਮਾਨ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)-ਹਲਕਾ ਮੁਕੇਰੀਆਂ ਦੇ ਅਕਾਲੀ ਵਰਕਰਾਂ ਵਲੋਂ ਸਰਬਜੋਤ ਸਿੰਘ ਸਾਬੀ ਸਕੱਤਰ ਜਨਰਲ ਯੂਥ ਅਕਾਲੀ ਦਲ ਦੀ ਅਗਵਾਈ ਹੇਠ ਭਾਜਪਾ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਮੂਹ ਵਰਕਰਾਂ ਦਾ ਸਿਰੋਪਾਓ ਪਾ ਕੇ ਸਨਮਾਨ ...

ਪੂਰੀ ਖ਼ਬਰ »

ਆਨਲਾਈਨ ਪ੍ਰੀਖਿਆ ਵਾਲੇ ਵਿਦਿਆਰਥੀਆਂ ਦਾ ਅਗਲੀਆਂ ਜਮਾਤਾਂ 'ਚ ਦਾਖ਼ਲਾ ਸ਼ੁਰੂ

ਮਾਹਿਲਪੁਰ, 16 ਅਕਤੂਬਰ (ਦੀਪਕ ਅਗਨੀਹੋਤਰੀ)-ਸਿੱਖ ਵਿੱਦਿਅਕ ਕੌਾਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਪ੍ਰਧਾਨਗੀ ਹੇਠ ਚੱਲ ਰਹੇ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਪਿੰ੍ਰਸੀਪਲ ਡਾ. ਜਸਪਾਲ ਸਿੰਘ ਨੇ ਬੀ. ਏ. ਤੇ ਐਮ. ...

ਪੂਰੀ ਖ਼ਬਰ »

ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਦੈ ਕਿਸਾਨ ਜੋਗਾ ਸਿੰਘ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਦੇ ਬਲਾਕ ਦਸੂਹਾ ਦੇ ਪਿੰਡ ਚਨੌਤਾ ਦੇ ਕਿਸਾਨ ਜੋਗਾ ਸਿੰਘ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਬਿਨਾਂ ਅੱਗ ਲਗਾਏ ਆਧੁਨਿਕ ਮਸ਼ੀਨਾਂ ਦੇ ਸਹਿਯੋਗ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ | ਖੇਤੀ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ ਜਾਰੀ

ਚੌਲਾਂਗ, 16 ਅਕਤੂਬਰ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 12ਵੇਂ ਦਿਨ ਵੀ ਜਾਰੀ ਰਿਹਾ | ਇਸ ਸਬੰਧੀ ਜੰਗਵੀਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ...

ਪੂਰੀ ਖ਼ਬਰ »

ਦਸੂਹਾ ਦੇ 16 ਪਿੰਡਾਂ ਦੇ ਸਕੂਲਾਂ 'ਚ ਸਮਾਰਟ ਵਿਲੇਜ ਕੰਪੇਨ ਦਾ ਉਦਘਾਟਨ ਅੱਜ

ਦਸੂਹਾ, 16 ਅਕਤੂਬਰ (ਭੁੱਲਰ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਰਾਜ ਦੇ ਵੱਖ-ਵੱਖ ਸਥਾਨਾਂ 'ਤੇ ਸਮਾਰਟ ਵਿਲੇਜ ਕੰਪੇਨ ਦੇ ਸਬੰਧ 'ਚ ਸ਼ੁਰੂ ਕੀਤੇ ਜਾ ਰਹੇ ਪ੍ਰੋਗਰਾਮ ਤਹਿਤ ਦਸੂਹਾ ਬਲਾਕ ਦੇ 16 ਪਿੰਡਾਂ ਦੇ ਸਕੂਲਾਂ ਵਿਚ ਸਮਾਰਟ ਵਿਲੇਜ ਕੰਪੇਨ ...

ਪੂਰੀ ਖ਼ਬਰ »

ਨੰਗਲ ਸ਼ਹੀਦਾਂ ਵਿਖੇ ਲਗਾਇਆ ਪੱਕਾ ਮੋਰਚਾ ਪੰਜਵੇਂ ਦਿਨ 'ਚ ਦਾਖਲ

ਚੱਬੇਵਾਲ, 16 ਅਕਤੂਬਰ (ਥਿਆੜਾ)-ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨ ਮਾਰੂ ਬਿੱਲਾਂ ਦੇ ਵਿਰੋਧ 'ਚ ਚੱਬੇਵਾਲ ਟੋਲ ਪਲਾਜ਼ਾ ਨੰਗਲ ਸ਼ਹੀਦਾਂ 'ਤੇ ਲਗਾਇਆ ਪੱਕਾ ਮੋਰਚਾ ਅੱਜ ਪੰਜਵੇਂ ਦਿਨ 'ਚ ਦਾਖਲ ਹੋ ਗਿਆ | ਧਰਨੇ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਟਾਂਡਾ 'ਚ 'ਵਿਸ਼ਵ ਹੈਾਡ ਵਾਸ਼ ਡੇਅ' ਮਨਾਇਆ

ਟਾਂਡਾ ਉੜਮੁੜ, 16 ਅਕਤੂਬਰ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਲੋਂ 'ਵਿਸ਼ਵ ਹੈਾਡ ਵਾਸ਼ ਡੇਅ' ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਕੁੱਝ ਵੀ ਖਾਣ ਤੋਂ ਪਹਿਲਾਂ ਹੱਥ ਸਾਫ਼ ਕਰਨ ਤੇ ਹੈਾਡ ਵਾਸ਼ ਦਿਹਾੜੇ ਦੀ ਮਹੱਤਤਾ ਦੇ ਬਾਰੇ 'ਚ ...

ਪੂਰੀ ਖ਼ਬਰ »

ਮਾਲਕਾਨਾ ਹੱਕ ਮਿਲਣ ਨਾਲ ਝੁੱਗੀ-ਝੌਾਪੜੀ ਵਾਲਿਆਂ ਦੇ ਜੀਵਨ 'ਚ ਹੋਵੇਗਾ ਸੁਧਾਰ-ਸੰਤੋਸ਼ ਚੌਧਰੀ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਝੁੱਗੀਆਂ-ਝੌਾਪੜੀਆਂ 'ਚ ਰਹਿਣ ਵਾਲੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦਾ ਫ਼ੈਸਲਾ ਕਾਂਗਰਸ ਸਰਕਾਰ ਦਾ ਇਕ ਸ਼ਲਾਘਾਯੋਗ ਫ਼ੈਸਲਾ ਹੈ | ਸਰਕਾਰ ਨੂੰ ਇਹ ਫ਼ੈਸਲਾ ਪਹਿਲਾਂ ਹੀ ਲੈ ਲੈਣਾ ਚਾਹੀਦਾ ਸੀ, ਪਰ ਹੁਣ ਵੀ ਸਮਾਂ ...

ਪੂਰੀ ਖ਼ਬਰ »

ਜੱਗੀ 'ਤੇ ਹਮਲਾ ਕਰਨ ਵਾਲਿਆਂ ਨੂੰ ਪੁਲਿਸ ਜਲਦੀ ਫੜੇ-ਹਰਪਾਲ ਚੀਮਾ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸਰਦਾਰ ਹਰਪਾਲ ਸਿੰਘ ਚੀਮਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਲੱਖਣ ਸਿੰਘ ਜੱਗੀ ਜਿਸ 'ਤੇ ਪਿਛਲੇ ਦਿਨੀਂ ਜਾਨ ਲੇਵਾ ਹਮਲਾ ਹੋਇਆ ਸੀ, ਉਨ੍ਹਾਂ ...

ਪੂਰੀ ਖ਼ਬਰ »

ਦੁਕਾਨਦਾਰ ਤੇ ਮੁਹੱਲਾ ਵਾਸੀਆਂ ਵਲੋਂ ਬਣ ਰਹੇ ਓਵਰਬਿ੍ਜ ਵਿਰੁੱਧ ਰੋਸ ਮੁਜ਼ਾਹਰਾ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਦੁਕਾਨਦਾਰ ਤੇ ਮੁਹੱਲਾ ਵਾਸੀਆਂ ਨੇ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕਰਮਵੀਰ ਬਾਲੀ ਦੀ ਪ੍ਰਧਾਨਗੀ 'ਚ ਰੇਲਵੇ ਫਾਟਕ 'ਤੇ ਬਣ ਰਹੇ ਓਵਰਬਿ੍ਜ ਦੇ ਵਿਰੁੱਧ ਰੋਸ ਮੁਜ਼ਾਹਰਾ ਕੀਤਾ | ...

ਪੂਰੀ ਖ਼ਬਰ »

ਸਰਕਾਰ ਵਲੋਂ ਵਾਅਦਾ ਨਿਭਾਉਂਦਿਆਂ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦਿੱਤੇ ਜਾ ਰਹੇ-ਵਿਧਾਇਕ ਡੋਗਰਾ

ਦਸੂਹਾ, 16 ਅਕਤੂਬਰ (ਭੁੱਲਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਾਅਦੇ ਨੂੰ ਨਿਭਾਉਂਦਿਆਂ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦਿੱਤੇ ਜਾ ਰਹੇ ਹਨ | ਇਸ ਸਬੰਧੀ ਵਿਧਾਇਕ ਸ੍ਰੀ ਅਰੁਣ ...

ਪੂਰੀ ਖ਼ਬਰ »

ਬੱਬੂ ਜਗੈਤ ਬਣੇ ਸੈਣੀ ਯੂਥ ਫੈੱਡਰੇਸ਼ਨ ਪੰਜਾਬ ਐਮਾ ਮਾਂਗਟ ਜ਼ੋਨ ਦੇ ਪ੍ਰਧਾਨ

ਐਮਾਂ ਮਾਂਗਟ, 16 ਅਕਤੂਬਰ (ਗੁਰਾਇਆ)-ਕਸਬਾ ਐਮਾਂ ਮਾਂਗਟ ਵਿਖੇ ਸੈਣੀ ਯੂਥ ਫੈਡਰੇਸ਼ਨ ਦੀ ਅਹਿਮ ਬੈਠਕ ਸੂਬਾ ਜਨਰਲ ਸਕੱਤਰ ਗੁਰਜਿੰਦਰ ਸਿੰਘ ਮੰਝਪੁਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ | ਬੈਠਕ 'ਚ ਸੂਬਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਨੇ ਉਚੇਚੇ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਵੱਖ-ਵੱਖ ਵਾਹਨਾਂ ਦਰਮਿਆਨ ਟੱਕਰ 'ਚ 2 ਜ਼ਖ਼ਮੀ

ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਵਿਖੇ ਬੰਗਾ ਰੋਡ 'ਤੇ ਸਵੇਰ ਸਮੇਂ ਟਰੈਕਟਰ-ਟਰਾਲੀ ਤੇ ਬਲੈਰੋ ਜੀਪ ਅਤੇ ਚੰਡੀਗੜ੍ਹ ਰੋਡ 'ਤੇ ਪਿੰਡ ਬਗਵਾਈਾ ਵਿਖੇ ਬੱਸ ਤੇ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਕਿਸਾਨ ਮਾਰੂ ਕਾਲੇ ਕਾਨੂੰਨ ਦੇ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦੀ ਲੋੜ-ਗੇਰਾ, ਟਿੰਮੀ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਮਾਰੂ ਬਣਾਏ ਗਏ ਕਾਲੇ ਕਾਨੂੰਨ ਦੇ ਖ਼ਿਲਾਫ਼ ਕਿਸਾਨਾਂ ਵਲੋਂ ਛੇੜੀ ਗਈ ਜੰਗ ਨੂੰ ਜਿੱਤਣ ਲਈ ਸਾਰੀਆਂ ਪਾਰਟੀਆਂ ਤੇ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਲੜਨ ਦੀ ਲੋੜ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਧਾਰਮਿਕ ਸਮਾਗਮ

ਟਾਂਡਾ ਉੜਮੁੜ, 16 ਅਕਤੂਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਜਥੇਦਾਰ ਬਾਬਾ ਨਿਹਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰੂ ਘਰ ਦੇ ਸੇਵਕ ਭਾਈ ਹਰਪ੍ਰੀਤ ਸਿੰਘ ਤੇ ਬਾਬਾ ...

ਪੂਰੀ ਖ਼ਬਰ »

ਹਾਜੀਪੁਰ ਦੇ ਸੰਤੋਸ਼ੀ ਮਾਤਾ ਮੰਦਰ 'ਚ ਚੋਰੀ

ਹਾਜੀਪੁਰ, 16 ਅਕਤੂਬਰ (ਪੁਨੀਤ ਭਾਰਦਵਾਜ)-ਬੀਤੀ ਰਾਤ ਕਸਬਾ ਹਾਜੀਪੁਰ ਦੇ ਮੇਨ ਬਾਜ਼ਾਰ 'ਚ ਸਥਿਤ ਸੰਤੋਸ਼ੀ ਮਾਤਾ ਮੰਦਰ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ | ਜਾਣਕਾਰੀ ਅਨੁਸਾਰ ਚੋਰ ਮਾਤਾ ਸੰਤੋਸ਼ੀ ਦੀ ਸੋਨੇ ਦੀ ਨੱਥ ਤੇ ਗਲੇ ਦੀ ਸੋਨੇ ਦੀ ਚੇਨੀ ਲੈ ਗਏ | ਅੱਜ ...

ਪੂਰੀ ਖ਼ਬਰ »

ਆਜ਼ਾਦ ਸੰਘਰਸ਼ ਕਮੇਟੀ ਵਲੋਂ ਰਿਲਾਇੰਸ ਪੰਪ 'ਤੇ ਕੇਂਦਰ ਖ਼ਿਲਾਫ਼ ਧਰਨਾ ਜਾਰੀ

ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਆਜ਼ਾਦ ਕਿਸਾਨ ਕਮੇਟੀ ਵਲੋਂ ਮੋਦੀ ਸਰਕਾਰ ਖ਼ਿਲਾਫ਼ ਹੁਸ਼ਿਆਰਪੁਰ ਫਗਵਾੜਾ ਰੋਡ 'ਤੇ ਰਿਲਾਇੰਸ ਪੰਪ ਅੱਗੇ ਧਰਨਾ ਜਾਰੀ ਰੱਖਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕਿਸਾਨ ਕਮੇਟੀ ਦੇ ...

ਪੂਰੀ ਖ਼ਬਰ »

ਘਰ 'ਤੇ ਪੱਥਰ ਮਾਰੇ

ਤਲਵਾੜਾ, 16 ਅਕਤੂਬਰ (ਮਹਿਤਾ)-ਦਾਤਾਰਪੁਰ-ਰੱਕੜੀ ਸੜਕ 'ਤੇ ਸਥਿਤ ਇਕ ਘਰ 'ਤੇ ਬੀਤੀ ਰਾਤ ਨੂੰ ਸ਼ਰਾਰਤੀ ਅਨਸਰਾਂ ਵਲੋਂ ਪੱਥਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਰਾਮ ਸਿੰਘ ਨੇ ਦੱਸਿਆ ਕਿ ਮੰਗਲਵਾਰ ਰਾਤ ਕਰੀਬ 10 ਵਜੇ ਘਰ ਦੇ ਬਾਹਰ 3 ਨੌਜਵਾਨਾਂ ਨੇ ਗੇਟ ਤੋੜਨ ਦੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਲਾਚੋਵਾਲ ਵਿਖੇ ਧਰਨਾ ਲਗਾਤਾਰ ਜਾਰੀ

ਹੁਸ਼ਿਆਰਪੁਰ, 16 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ ਦੀ ਕੜੀ ਵਿਚ ਲਾਚੋਵਾਲ ਵਿਖੇ ਧਰਨਾ ਦਿੱਤਾ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਧਰਨੇ ਦੌਰਾਨ ਬੋਲਦਿਆਂ ਗੁਰਦੀਪ ਸਿੰਘ ...

ਪੂਰੀ ਖ਼ਬਰ »

ਜਨਤਕ ਖੇਤਰਾਂ ਦਾ ਨਿੱਜੀਕਰਨ ਦੇਸ਼ ਹਿੱਤ ਲਈ ਖ਼ਤਰਨਾਕ-ਰਘੁਨਾਥ ਸਿੰਘ

ਮਾਹਿਲਪੁਰ, 16 ਅਕਤੂਬਰ (ਦੀਪਕ ਅਗਨੀਹੋਤਰੀ)-ਸੀ. ਪੀ. ਆਈ. ਐਮ. ਵਲੋਂ ਪਾਰਟੀ ਦਾ ਸ਼ਤਾਬਦੀ ਸਮਾਰੋਹ ਕਾਮਰੇਡ ਮਹਿੰਦਰ ਕੁਮਾਰ ਦੀ ਅਗਵਾਈ ਹੇਠ ਸਥਾਨਕ ਰੈਸਟ ਹਾਊਸ 'ਚ ਮਨਾਇਆ ਗਿਆ ਜਿਸ 'ਚ ਸੂਬਾ ਸਕੱਤਰ ਕਾਮਰੇਡ ਰਘੁਨਾਥ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਖ਼ੰੂਖ਼ਾਰ ਅਵਾਰਾ ਕੁੱਤਿਆਂ ਦਾ ਕਹਿਰ ਜਾਰੀ, ਜ਼ਿੰਦਾ ਦੋ ਪਸ਼ੂ ਮਾਰ ਕੇ ਖਾਧੇ

ਨੰਗਲ ਬਿਹਾਲਾਂ, 16 ਅਕਤੂਬਰ (ਵਿਨੋਦ ਮਹਾਜਨ)-ਨੰਗਲ ਬਿਹਾਲਾਂ ਦੇ ਨਜ਼ਦੀਕੀ ਪਿੰਡਾਂ 'ਚ ਖ਼ੰੂਖ਼ਾਰ ਆਵਾਰਾ ਕੁੱਤਿਆਂ ਦਾ ਭਾਰੀ ਆਤੰਕ ਜਾਰੀ ਹੈ | ਜਾਣਕਾਰੀ ਅਨੁਸਾਰ ਆਵਾਰਾ ਕੁੱਤਿਆਂ ਦੇ ਝੁੰਡ ਪਿੰਡਾਂ ਦੀਆਂ ਬਾਹਰਲੀਆਂ ਫਿਰਨੀਆਂ ਤੇ ਲੋਕਾਂ ਦੀਆਂ ਪਿੰਡੋਂ ਬਾਹਰ ...

ਪੂਰੀ ਖ਼ਬਰ »

ਕਸਬਾ ਹਾਜੀਪੁਰ ਦੇ ਡਾਕਘਰ ਨੂੰ ਲੱਗੀ ਅੱਗ, ਫ਼ਰਨੀਚਰ ਸੜਿਆ

ਹਾਜੀਪੁਰ, 16 ਅਕਤੂਬਰ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ 'ਚ ਡਾਕਘਰ ਨੂੰ ਅੱਗ ਲੱਗਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਹੋਏ ਪੋਸਟਮਾਰਟਮ ਰਜਿੰਦਰਪਾਲ ਨੇ ਦੱਸਿਆ ਕਿ ਅੱਜ ਸਵੇਰੇ ਲਗਪਗ 6 ਵਜੇ ਕੁੱਝ ਲੋਕਾਂ ਡਾਕਘਰ ਦੇ ਨੇੜਿਉਂ ਲੰਘੇ ਤਾਂ ਧੰੂਆਂ ਨਿਕਲਦਾ ਦੇਖਿਆ, ...

ਪੂਰੀ ਖ਼ਬਰ »

ਪਿਛਲੇ ਦੋ ਮਹੀਨਿਆਂ ਤੋਂ ਨੌਜਵਾਨ ਦੀ ਮਿ੍ਤਕ ਦੇਹ ਦੀ ਉਡੀਕ ਕਰ ਰਿਹੈ ਪਰਿਵਾਰ

ਦਸੂਹਾ, 16 ਅਕਤੂਬਰ (ਭੁੱਲਰ)-ਰੋਜ਼ੀ ਰੋਟੀ ਦੀ ਭਾਲ 'ਚ ਬਹਿਰੀਨ ਗਏ ਪਿੰਡ ਰਾਜੂ ਦਵਾਖਰੀ ਦੇ ਨੌਜਵਾਨ ਦੀ ਪਿਛਲੇ ਦੋ ਮਹੀਨਿਆਂ ਤੋਂ ਮਿ੍ਤਕ ਦੇ ਭਾਰਤ ਵਿਖੇ ਆਉਣ ਦੀ ਉਡੀਕ ਕਰ ਰਹੇ ਪਰਿਵਾਰਕ ਮੈਂਬਰ ਭਾਰੀ ਪ੍ਰੇਸ਼ਾਨੀਆਂ ਦੇ ਆਲਮ 'ਚੋਂ ਗੁਜ਼ਰ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਅੱਜ ਖੇਡ ਸਟੇਡੀਅਮ ਦਾ ਰੱਖਣਗੇ ਨੀਂਹ ਪੱਥਰ

ਰਾਮਗੜ੍ਹ ਸੀਕਰੀ, 16 ਅਕਤੂਬਰ (ਕਟੋਚ)-ਵਿਧਾਇਕ ਦਸੂਹਾ ਸ੍ਰੀ ਅਰੁਣ ਮਿੱਕੀ ਡੋਗਰਾ 17 ਅਕਤੂਬਰ ਨੂੰ ਪਿੰਡ ਭਵਨੌਰ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣਗੇ | ਇਸ ਤੋਂ ਇਲਾਵਾ ਸ੍ਰੀ ਡੋਗਰਾ ਪਿੰਡ ਝਰੇੜਾ ਲਈ ਨਵ-ਨਿਯੁਕਤ ...

ਪੂਰੀ ਖ਼ਬਰ »

ਬੁੱਢਾਵੜ ਦੀ ਟੀਮ ਨੇ ਕੌਲਪੁਰ ਦਾਣਾ ਮੰਡੀ ਵਿਖੇ ਕੀਤੇ ਕੋਰੋਨਾ ਟੈੱਸਟ

ਨੰਗਲ ਬਿਹਾਲਾਂ, 16 ਅਕਤੂਬਰ (ਵਿਨੋਦ ਮਹਾਜਨ)-ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਐਸ. ਡੀ. ਐਮ. ਮੁਕੇਰੀਆਂ ਅਸ਼ੋਕ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੁੱਢਾਵੜ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਐਸ. ਐਮ. ਓ. ਡਾਕਟਰ ਜਤਿੰਦਰ ਕੁਮਾਰ ਦੀ ਅਗਵਾਈ ਹੇਠ ਦਾਣਾ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਧਰਨਾ ਜਾਰੀ

ਗੜ੍ਹਦੀਵਾਲਾ, 16 ਅਕਤੂਬਰ (ਚੱਗਰ)-ਗੰਨਾ ਸੰਘਰਸ਼ ਕਮੇਟੀ ਏ. ਬੀ. ਸ਼ੂਗਰ ਮਿੱਲ ਰੰਧਾਵਾ ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਕੇਂਦਰ ਦੀ ਤਰਫ਼ੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਮਾਨਗੜ੍ਹ ਟੋਲ ਪਲਾਜ਼ਾ 'ਤੇ ਅਣਮਿਥੇ ਸਮੇਂ ਲਈ ਦਿੱਤੇ ਜਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੁਸਾਇਟੀ ਵਲੋਂ ਰਾਸ਼ਟਰਪਤੀ ਦੇ ਨਾਂਅ ਮੈਮੋਰੰਡਮ

ਦਸੂਹਾ, 16 ਅਕਤੂਬਰ (ਕੌਸ਼ਲ)-ਸੀਨੀਅਰ ਸਿਟੀਜਨ ਸੁਸਾਇਟੀ ਦਸੂਹਾ ਦੇ ਮੈਂਬਰਾਂ ਵਲੋਂ ਇਕ ਮੈਮੋਰੰਡਮ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਭੇਜਿਆ ਗਿਆ, ਇਹ ਮੈਮੋਰੰਡਮ ਐਸ. ਡੀ. ਐਮ. ਰਣਦੀਪ ਸਿੰਘ ਨੂੰ ਦਿੱਤਾ ਗਿਆ | ਇਸ ਮੈਮੋਰੰਡਮ ਦੁਆਰਾ ਭਾਰਤ ਸਰਕਾਰ ਦੇ ਰਾਸ਼ਟਰਪਤੀ ਨੂੰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕੇਂਦਰ ਦੀਆਂ ਗ੍ਰਾਂਟਾਂ ਨੂੰ ਆਪਣਾ ਨਾਂਅ ਦੇ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ-ਸੂਦ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਅਨੇਕਾਂ ਯੋਜਨਾਵਾਂ ਚਲਾਈਆਂ ਹਨ ਤੇ ਇਸੇ ਕੜੀ ਤਹਿਤ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਹੁਸ਼ਿਆਰਪੁਰ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਭੁੱਖ ਹੜਤਾਲ ਦੀ ਹਮਾਇਤ

ਹੁਸ਼ਿਆਰਪੁਰ, 16 ਅਕਤੂਬਰ (ਬੱਡਲਾ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ, ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਖਰਲ, ਸੂਬਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਸ਼ੀਰਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਮੁਹਾਲੀ 'ਚ ਧਰਨਾ 22 ਨੂੰ

ਬੀਣੇਵਾਲ, 16 ਅਕਤੂਬਰ (ਬੈਜ ਚੌਧਰੀ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪੈਨਸ਼ਨਰਾਂ ਨੂੰ ਤਿੰਨ ਮਹੀਨਿਆਂ ਤੋਂ ਪੈਨਸ਼ਨ ਨਾ ਮਿਲਣ ਕਾਰਨ ਪੈਨਸ਼ਨਰਾਂ 'ਚ ਭਾਰੀ ਰੋਸ ਹੈ | ਜਿਸ ਦੇ ਚੱਲਦਿਆਂ ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਵਲੋਂ 22 ਅਕਤੂਬਰ ਨੂੰ ਸੂਬਾ ਪੱਧਰੀ ...

ਪੂਰੀ ਖ਼ਬਰ »

ਬਜ਼ੁਰਗ ਨੂੰ ਬਚਾਉਂਦੇ ਹੋਏ ਕੰਢੀ ਨਹਿਰ 'ਚ ਡਿੱਗੀ ਕਾਰ, ਡਰਾਈਵਰ ਸੁਰੱਖਿਅਤ

ਤਲਵਾੜਾ, 16 ਅਕਤੂਬਰ (ਮਹਿਤਾ)-ਕੰਢੀ ਨਹਿਰ ਆਰ. ਡੀ. ਨੰਬਰ 800 ਫ਼ਤਿਹਪੁਰ ਪੁਲ ਦੇ ਨਜ਼ਦੀਕ ਦੁਪਹਿਰ ਕਰੀਬ 2 ਵਜੇ ਇਕ ਕਾਰ ਨੰਬਰ ਪੀ. ਬੀ. 31 ਯੂ 0593 ਇਕ ਬਜ਼ੁਰਗ ਨੂੰ ਬਚਾਉਂਦੇ ਹੋਏ ਨਹਿਰ ਵਿਚ ਡਿਗ ਪਈ | ਨਹਿਰ 'ਚ ਪਾਣੀ ਘੱਟ ਹੋਣ ਕਰਕੇ ਡਰਾਈਵਰ ਬਚ ਗਿਆ | ਸੜਕ 'ਤੇ ਜਾ ਰਹੇ ਲੋਕਾਂ ...

ਪੂਰੀ ਖ਼ਬਰ »

ਕੇਂਦਰ ਨੇ ਮੀਟਿੰਗ 'ਚ ਬੁਲਾ ਕੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ–ਧੁੱਗਾ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਕਿਸਾਨਾਂ ਨਾਲ ਕੇਂਦਰ ਸਰਕਾਰ ਦੀ ਦਿੱਲੀ 'ਚ ਹੋਈ ਮੀਟਿੰਗ 'ਚ ਪ੍ਰਧਾਨ ਮੰਤਰੀ ਨੇ ਕਿਸੇ ਹੋਰ ਮੰਤਰੀ ਵਲੋਂ ਸ਼ਾਮਿਲ ਨਾ ਹੋਣ ਕਰ ਕੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ ਗਿਆ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 8.44 ਲੱਖ ਠੱਗੇ, ਮਾਮਲਾ ਦਰਜ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ 8.44 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਤਨੂੰਲੀ ਦੀ ਵਾਸੀ ...

ਪੂਰੀ ਖ਼ਬਰ »

ਬੀਤ ਖੇਤਰ ਦੀਆਂ ਜਲ ਸਪਲਾਈ ਸਕੀਮਾਂ ਲਈ 15 ਲੱਖ ਦੀ ਗਰਾਂਟ ਜਾਰੀ-ਗੋਲਡੀ

ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)-ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਦੱਸਿਆ ਕਿ ਜਨ ਸਿਹਤ ਵਿਭਾਗ ਅਧੀਨ ਬੀਤ ਖੇਤਰ 'ਚ ਪੀਣ ਵਾਲੇ ਪਾਣੀ ਦੀਆਂ ਚੱਲ ਰਹੀਆਂ ਜਲ ਸਪਲਾਈ ਸਕੀਮਾਂ ਰਾਹੀਂ ਲੋਕਾਂ ਨੂੰ ਪਾਣੀ ਦੀ ਸਪਲਾਈ ਦੇਣ ਦੇ ਵਾਸਤੇ ਮਸ਼ੀਨਰੀ ਦੀ ਖ਼ਰੀਦ ਕਰਨ ਲਈ ...

ਪੂਰੀ ਖ਼ਬਰ »

ਮਨੀਗਰਾਮ ਡੀਲਰ ਦੀ ਦੁਕਾਨ ਤੋਂ ਨਾਟਕੀ ਢੰਗ ਨਾਲ 50 ਹਜ਼ਾਰ ਦੀ ਚੋਰੀ

ਟਾਂਡਾ ਉੜਮੁੜ, 16 ਅਕਤੂਬਰ (ਭਗਵਾਨ ਸਿੰਘ ਸੈਣੀ)-ਬੀਤੇ ਕੱਲ੍ਹ ਟਾਂਡਾ ਦੇ ਇਕ ਮਨਗਰਾਮ ਡੀਲਰ ਕੋਲੋਂ ਇਕ ਮਹਿਲਾ ਤੇ ਇਕ ਵਿਅਕਤੀ ਵਲੋਂ ਨਾਟਕੀ ਢੰਗ ਨਾਲ 50 ਹਜ਼ਾਰ ਰੁਪਏ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਕੋਲ ਲਿਖਵਾਈ ਸ਼ਿਕਾਇਤ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਇਕ ਨਾਮਜ਼ਦ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਬਾਜ਼ਾਰ ਤੋਂ ਵਾਪਸ ਪਰਤ ਰਹੀਆਂ ਲੜਕੀਆਂ ਨੂੰ ਰੋਕ ਕੇ ਉਨ੍ਹਾਂ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 16 ਅਕਤੂਬਰ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ. ਐਸ. ਸੀ. (ਬਾਇਓ ਟੈਕਨਾਲੋਜੀ) ਸਮੈਸਟਰ ਛੇਵਾਂ ਦੇ ਨਤੀਜਿਆਂ 'ਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ: ਅਮਰਦੀਪ ਗੁਪਤਾ ...

ਪੂਰੀ ਖ਼ਬਰ »

ਸ੍ਰੀ ਰਾਮਾ ਡਰਾਮਾਟਿਕ ਕਲੱਬ ਤੇ ਹਰ ਹਰ ਮਹਾਂਦੇਵ ਦੁਸਹਿਰਾ ਕਮੇੇਟੀ ਨੇ ਕਰਵਾਇਆ ਹਵਨਯੱਗ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)-ਸ੍ਰੀ ਰਾਮਾ ਡਰਾਮਾਟਿਕ ਕਲੱਬ ਤੇ ਹਰ ਹਰ ਮਹਾਂਦੇਵ ਦੁਸਹਿਰਾ ਕਮੇਟੀ ਵਲੋਂ ਰੇਲਵੇ ਰੋਡ ਮੁਕੇਰੀਆਂ ਵਿਖੇ ਰਾਮ ਲੀਲ੍ਹਾ ਤੇ ਦੁਸਹਿਰੇ ਦੇ ਸਬੰਧੀ ਹਵਨਯੱਗ ਕਰਵਾਇਆ ਗਿਆ | ਇਸ ਸਬੰਧੀ ਪੰਡਿਤ ਸੁਨੀਲ ਵਲੋਂ ਧਾਰਮਿਕ ਰਸਮਾਂ ...

ਪੂਰੀ ਖ਼ਬਰ »

ਪੁਲਿਸ ਵਲੋਂ ਪਟਾਕੇ ਮਾਰਨ ਵਾਲਿਆਂ ਮੋਟਰਸਾਈਕਲਾਂ ਦੇ ਕੱਟੇ ਚਲਾਨ

ਮਾਹਿਲਪੁਰ, 16 ਅਕਤੂਬਰ (ਰਜਿੰਦਰ ਸਿੰਘ)-ਦਿਨ ਪ੍ਰਤੀ ਦਿਨ ਬੁਲਟ ਮੋਟਰਸਾਈਕਲ ਨੌਜਵਾਨਾਂ ਵਲੋਂ ਪਟਾਕੇ ਮਾਰ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਵੱਧ ਰਹੀ ਆਵਾਰਾਗਰਦੀ ਨੂੰ ਰੋਕਣ ਲਈ ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਪਟਾਕੇ ਤੇ ਸ਼ੋਰ ...

ਪੂਰੀ ਖ਼ਬਰ »

ਪੰਜਾਬ ਭੱਠਾ, ਖੇਤ ਮਜ਼ਦੂਰ ਯੂਨੀਅਨ ਦੇ ਦਫ਼ਤਰ ਦੀ ਉਸਾਰੀ ਦਾ ਕੰਮ ਸ਼ੁਰੂ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਭੱਠਾ, ਖੇਤ ਮਜ਼ਦੂਰ (ਰੂਰਲ) ਜਨਰਲ ਯੂਨੀਅਨ ਦਾ ਡਾ: ਅਮਰ ਨਾਥ ਬੱਸੀ ਯੂਨੀਅਨ ਪ੍ਰਧਾਨ ਪੰਜਾਬ ਨੇ ਕਾਲੋਨੀ ਪਿੰਡ ਪੰਡੋਰੀ, ਤਹਿਸੀਲ ਟਾਂਡਾ ਵਿਖੇ ਉਸਾਰੇ ਜਾਣ ਵਾਲੇ ਯੂਨੀਅਨ ਦਫ਼ਤਰ ਦੀ ਉਸਾਰੀ ਦਾ ਨੀਂਹ ਪੱਥਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪਹਿਲਾਂ ਖ਼ੁਦ ਦਾ ਬਣਾਇਆ ਮੰਡੀ ਐਕਟ ਰੱਦ ਕਰੇ-ਪਿ੍ੰ: ਜਲਵੇੜ੍ਹਾ

ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਚੱਬੇਵਾਲ ਦੇ ਸਰਕਲ ਪ੍ਰਧਾਨਾਂ ਦੀ ਇਕੱਤਰਤਾ ਹੋਈ | ਇਸ ਮੌਕੇ ਸਰਕਲ ਸਰਹਾਲਾ ਕਲਾਂ ਦੇ ਪ੍ਰਧਾਨ ਪਿ੍ੰ: ਰਸ਼ਪਾਲ ਸਿੰਘ ਜਲਵੇੜ੍ਹਾ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਕਿਸਾਨ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ 350ਵਾਂ ਜਨਮ ਦਿਹਾੜਾ ਮਨਾਇਆ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਦਾ 350ਵਾਂ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਭਾਗ ਦੀ ਮੁਖੀ ਡਾ: ਪੁਸ਼ਪਿੰਦਰ ਕੁਮਾਰੀ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX