ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਖੱਟਰ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਹਾੜੇ 'ਤੇ ਵੈਬੀਨਾਰ ਨੂੰ ਸੰਬੋਧਨ ਕੀਤਾ

ਚੰਡੀਗੜ੍ਹ, 16 ਅਕਤੂਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਦੇਸ਼ ਲਈ ਸ਼ਕਤੀ ਤੇ ਸੈਨਿਕ ਭਾਵਨਾ ਦੀ ਸ਼ੁਰੂਆਤ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਮਾਰਗ ਦਰਸ਼ਨ ਵਿਚ ਉਸ ਵੇਲੇ ਕੀਤੀ ਸੀ ਜਦੋਂ ਮੁਗ਼ਲਾਂ ਦੇ ਜ਼ੁਲਮ ਤੋਂ ਨਿਰਾਸ਼, ਹਨ੍ਹੇਰ ਅਤੇ ਡਰ ਦਾ ਮਾਹੌਲ ਸੀ | ਅੱਜ ਜਦੋਂ ਗੁਆਂਢੀ ਦੇਸ਼ ਭਾਰਤ ਨੂੰ ਬੁਰੀ ਨਜ਼ਰ ਨਾਲ ਵੇਖ ਰਹੇ ਹਨ, ਇਸ ਲਈ ਨੌਜਵਾਨ ਪੀੜ੍ਹੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਦੇਸ਼ ਭਗਤੀ ਦੀ ਭਾਵਨਾ ਨਾਲ ਅੱਗੇ ਆਉਣਾ ਹੋਵੇਗਾ |
ਮੁੱਖ ਮੰਤਰੀ ਅੱਜ ਇੱਥੇ ਵੈਬੀਨਾਰ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਨ 'ਤੇ ਆਯੋਜਿਤ ਸਮਾਪਨ ਸਮਾਰੋਹ ਦੇ ਮੌਕੇ 'ਤੇ ਆਪਣਾ ਸੰਦੇਸ਼ ਦੇ ਰਹੇ ਸਨ | ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਮਨੁੱਖਤਾ ਦੇ ਸਭ ਤੋਂ ਵੱਡੇ ਦੋਸਤ ਸਨ | ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਦੇਸ਼-ਭਗਤੀ ਦੀ ਮਜ਼ਬੂਤ ਨੀਂਹ ਰੱਖੀ ਅਤੇ ਇਸ ਬਹਾਦਰ ਸੈਨਾਪਤੀ ਹੋਣ ਦਾ ਸਬੂਤ ਦਿੱਤਾ | ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਬਹਾਦਰੀ ਨੂੰ ਵੇਖਦੇ ਹੋਏ ਉਨ੍ਹਾਂ ਦੀ ਯਾਦ ਵਿਚ ਲੋਹੜ੍ਹ ਵਿਚ ਇੱਕ ਮਾਰਸ਼ਲ ਆਰਟ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ | ਇਸ ਤੋਂ ਇਲਾਵਾ ਲੋਹਗੜ੍ਹ ਵਿਚ ਇੱਕ ਟਰੱਸਟ ਬਣਾਇਆ ਗਿਆ ਹੈ, ਜੋ ਇਸ ਦੇ ਪੁਰਾਣੇ ਮਹੱਤਵ ਨੂੰ ਇੱਕ ਅਜਾਇਬਘਰ ਵਜੋਂ ਵਿਕਸਿਤ ਕਰੇਗਾ | ਹਰਿਆਣਾ ਸਰਕਾਰ ਲੋਹਗੜ੍ਹ ਨੂੰ ਇੱਕ ਸੈਲਾਨੀ ਥਾਂ ਵਜੋਂ ਵਿਕਸਿਤ ਕਰ ਰਹੀ ਹੈ | ਵੈਬੀਨਾਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਤੇ ਇਤਿਹਾਸਕਾਰ ਡਾ. ਜਸਪਾਲ ਸਿੰਘ, ਬਾਬਾ ਜਤਿੰਦਰ ਪਾਲ ਸਿੰਘ ਸੋਢੀ, ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਡਿਪਟੀ ਚੇਅਰਮੈਨ ਗੁਰਵਿੰਦਰ ਸਿੰਘ, ਬਾਬਾ ਬੰਦਾ ਸਿੰਘ ਬਹਾਦਰ ਸਿੱਖ ਭਾਈਚਾਰੇ ਦੇ ਕੌਮੀ ਸੰਯੋਜਕ ਸ਼ਿਵ ਸ਼ੰਕਰ ਪਾਹਵਾ ਨੇ ਵੀ ਸੰਬੋਧਤ ਕੀਤਾ |

ਲੋੜਵੰਦ ਅਤੇ ਪਛੜੇ ਵਰਗ ਨਾਲ ਸਬੰਧਿਤ ਪਰਿਵਾਰਾਂ ਦੀਆਂ 15 ਲੜਕੀਆਂ ਨੂੰ ਗੋਦ ਲਿਆ

ਚੰਡੀਗੜ੍ਹ, 16 ਅਕਤੂਬਰ (ਮਨਜੋਤ ਸਿੰਘ ਜੋਤ)-ਆਰਥਿਕ ਤੌਰ 'ਤੇ ਗ਼ਰੀਬ ਅਤੇ ਪਛੜੇ ਵਰਗ ਨਾਲ ਸਬੰਧਿਤ ਪਰਿਵਾਰਾਂ ਦੀਆਂ ਕਰੀਬ 15 ਲੜਕੀਆਂ ਨੂੰ ਅੱਜ ਸੁਕੰਨਿਆ ਸਮਰਿਧ ਯੋਜਨਾ ਦੇ ਤਹਿਤ ਗੋਦ ਲਿਆ ਗਿਆ | ਇਸ ਯੋਜਨਾ ਦੇ ਤਹਿਤ ਇਨ੍ਹਾਂ ਲੜਕੀਆਂ ਦੇ ਡਾਕਘਰ ਖਾਤੇ ਖ਼ੋਲ੍ਹ ਕੇ ...

ਪੂਰੀ ਖ਼ਬਰ »

ਦੇਸੀ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ 1 ਗਿ੍ਫ਼ਤਾਰ

ਚੰਡੀਗੜ੍ਹ, 16 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਸੈਕਟਰ-34 ਦੀ ਟੀਮ ਨੇ ਲੌਰੈਂਸ ਬਿਸ਼ਨੋਈ ਗਰੋਹ ਨਾਲ ਸਬੰਧਿਤ ਇੱਕ ਮੁਲਜ਼ਮ ਨੂੰ ਦੇਸੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ...

ਪੂਰੀ ਖ਼ਬਰ »

ਟਰਾਂਸਜੈਂਡਰ ਵੈੱਲਫੇਅਰ ਬੋਰਡ ਦੀ ਪੰਜਵੀਂ ਬੈਠਕ

ਚੰਡੀਗੜ੍ਹ, 16 ਅਕਤੂਬਰ (ਮਨਜੋਤ ਸਿੰਘ ਜੋਤ)-ਟਰਾਂਸਜੈਂਡਰ ਵੈੱਲਫੇਅਰ ਬੋਰਡ ਦੀ ਪੰਜਵੀਂ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸਚਿਨ ਰਾਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਡਾਇਰੈਕਟਰ ਸਮਾਜ ਭਲਾਈ ਨਵਜੋਤ ਕੌਰ, ਡਾਇਰੈਕਟਰ ਲੋਕ ਸੰਪਰਕ, ਸਮੀਖਿਆ ਵਿਭਾਗ, ਰਾਜੀਵ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ 2017 ਦੇ ਖੇਤੀ ਜਿਣਸ ਮੰਡੀਕਰਨ ਐਕਟ ਵਿਚਲੀਆਂ ਸੋਧਾਂ ਖ਼ਤਮ ਕਰਨ ਲਈ ਬਿੱਲ ਪੇਸ਼

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਇਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰ ਕੇ ਮੰਗ ਕੀਤੀ ਕਿ ਪੰਜਾਬ ਖੇਤੀਬਾੜੀ ਜਿਣਸ ਮੰਡੀਕਰਨ ਐਕਟ 2017 ਵਿਚ ਕੀਤੀਆਂ ਗਈਆਂ ਸੋਧਾਂ ਖ਼ਤਮ ਕੀਤੀਆਂ ਜਾਣ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪ੍ਰਾਈਵੇਟ ...

ਪੂਰੀ ਖ਼ਬਰ »

'ਆਪ' 'ਚ ਸ਼ਾਮਿਲ ਹੋਏ ਉੱਘੇ ਸਮਾਜ ਸੇਵੀ ਅਤੇ ਸਾਬਕਾ ਅਧਿਕਾਰੀ ਸਵਰਨ ਸਿੰਘ ਸੈਂਪਲਾ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)-ਸਾਬਕਾ ਆਈ.ਆਰ.ਐਸ. ਅਧਿਕਾਰੀ ਅਤੇ ਉੱਘੇ ਸਮਾਜ ਸੇਵੀ ਸਵਰਨ ਸਿੰਘ ਸੈਂਪਲਾ ਆਮ ਆਦਮੀ ਪਾਰਟੀ (ਆਪ) 'ਚ ਸ਼ਾਮਿਲ ਹੋ ਗਏ ਹਨ¢ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖ਼ਜ਼ਾਨਚੀ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇਸ਼ ਵਿਆਪੀ ਕਿਸਾਨੀ ਸੰਘਰਸ਼ ਨੂੰ ਮਧੋਲ਼ਨ ਦੇ ਰਾਹ 'ਤੇ-ਚੀਮਾ

ਚੰਡੀਗੜ੍ਹ, 16 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਭਾਰਤੀ ਖੇਤੀਬਾੜੀ ਖੋਜ ਕੌਾਸਲ ਦੇ ਸਾਬਕਾ ਜਨਰਲ ਬਾਡੀ ਮੈਂਬਰ ਅਮਰਦੀਪ ਸਿੰਘ ਚੀਮਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਚੁਣਿੰਦਾ ਅਫ਼ਸਰਾਂ ਵਲੋਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਪੀੜਤ 5 ਹੋਰ ਮਰੀਜ਼ਾਂ ਦੀ ਮੌਤ

ਚੰਡੀਗੜ੍ਹ, 16 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਕਾਰਨ ਅੱਜ ਪੰਜ ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ 55 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਅਨੁਸਾਰ ਸੈਕਟਰ-35 ਨਿਵਾਸੀ 49 ਸਾਲਾ ਔਰਤ, ਸੈਕਟਰ-41 ਨਿਵਾਸੀ 57 ਸਾਲਾ ਵਿਅਕਤੀ ਅਤੇ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 16 ਅਕਤੂਬਰ (ਮਨਜੋਤ ਸਿੰਘ ਜੋਤ)-ਜੁਆਇੰਟ ਐਕਸ਼ਨ ਕਮੇਟੀ ਚੰਡੀਗੜ੍ਹ ਐਡਮਨਿਸਟਰੇਸ਼ਨ ਅਤੇ ਐਮ.ਸੀ ਇੰਪਲਾਈਜ਼ ਐਾਡ ਵਰਕਰਜ਼ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਬਾਗ਼ਬਾਨੀ ਦਫ਼ਤਰ ਸੈਕਟਰ-23 ਦੇ ਸਾਹਮਣੇ ਡੀ.ਸੀ.ਰੇਟ ਵਧਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਰੋਸ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਰਿਸਰਚ ਸਕਾਲਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗੜ੍ਹ, 16 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਲੋਂ ਲੈਬਾਂ ਵਿਚ ਆਉਣ ਨੂੰ ਲੈ ਕੇ ਰਿਸਰਚ ਸਕਾਲਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ | ਜਿਸ ਤਹਿਤ ਸਾਰੇ ਰਿਸਰਚ ਸਕਾਲਰਾਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀ ਦੀ ਪਾਲਣਾ, ਹੱਥ ਸੈਨੀਟਾਈਜ਼ ...

ਪੂਰੀ ਖ਼ਬਰ »

ਸੈਕਟਰ 25 'ਚ ਦੋ ਗੁੱਟ ਭਿੜੇ, 4 ਗਿ੍ਫ਼ਤਾਰ

ਚੰਡੀਗੜ੍ਹ, 16 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 25 'ਚ ਦੋ ਗੁੱਟਾਂ ਵਿਚ ਝਗੜੇ ਦੇ ਦੋ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ ਅਤੇ ਚਾਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਪੱਖ ਵਲੋਂ ਮਾਮਲੇ ਦੀ ਸ਼ਿਕਾਇਤ ਸੈਕਟਰ 25 ਦੇ ਰਹਿਣ ਵਾਲੇ ...

ਪੂਰੀ ਖ਼ਬਰ »

'ਮੇਰਾ ਕੂੜਾ ਮੇਰੀ ਜ਼ਿੰਮੇਵਾਰੀ' ਤਹਿਤ ਸ਼ਹਿਰ 'ਚ ਚਲਾਈ ਸਫ਼ਾਈ ਦੀ ਮੁਹਿੰਮ

ਅਮਲੋਹ, 16 ਅਕਤੂਬਰ (ਰਿਸ਼ੂ ਗੋਇਲ)-ਭਾਰਤ ਸਰਕਾਰ ਵਲੋਂ ਦੇਸ਼ ਨੂੰ ਸਾਫ਼-ਸੁਥਰਾ ਬਣਾਉਣ ਦੇ ਮਕਸਦ ਨਾਲ ਸਵੱਛ ਭਾਰਤ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਨੂੰ ਅੱਗੇ ਤੋਰਦਿਆਂ ਨਗਰ ਕੌਾਸਲ ਅਮਲੋਹ ਵਲੋਂ 'ਮੇਰਾ ਕੂੜਾ ਮੇਰੀ ਜ਼ਿੰਮੇਵਾਰੀ' ਤਹਿਤ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਜਨਤਕ ਸਥਾਨਾਂ 'ਤੇ ਅਗਨ ਸ਼ਸਤਰ ਤੇ ਤੇਜ਼ਧਾਰ ਹਥਿਆਰ ਚੁੱਕਣ 'ਤੇ ਪਾਬੰਦੀ ਲਗਾਈ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਸੋਨਾਲੀ ਗਿਰੀ ਨੇ ਫ਼ੌਜਦਾਰੀ ਦੰਡ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਜਨਤਕ ਸਥਾਨਾਂ 'ਤੇ ਅਗਨ ਸ਼ਸਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜ਼ਾਂ ...

ਪੂਰੀ ਖ਼ਬਰ »

ਕਿਰਨ ਖੇਰ ਨੇ ਡਰਾਈਵਰਾਂ ਦੇ ਅਹੁਦਿਆਂ 'ਤੇ ਭਰਤੀ ਕਰਨ ਨੂੰ ਲੈ ਕੇ ਪ੍ਰਸ਼ਾਸਕ ਨੂੰ ਲਿਖਿਆ ਪੱਤਰ

ਚੰਡੀਗੜ੍ਹ, 16 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਸ਼ਹਿਰ ਦੇ ਨੌਜਵਾਨਾਂ ਨੂੰ ਨਗਰ ਨਿਗਮ ਚੰਡੀਗੜ੍ਹ 'ਚ ਡਰਾਈਵਰਾਂ ਦੇ ਅਹੁਦਿਆਂ 'ਤੇ ਭਰਤੀ ਕਰਨ ਦੇ ਸਬੰਧ ਵਿਚ ਪ੍ਰਸ਼ਾਸਕ ਨੂੰ ਦਖ਼ਲ ਦੇਣ ਲਈ ਬੇਨਤੀ ਕੀਤੀ ਹੈ | ਯੂ.ਟੀ ...

ਪੂਰੀ ਖ਼ਬਰ »

ਵਿਧਾਇਕ ਜੀ! ਬਸੀ ਪਠਾਣਾਂ-ਫ਼ਤਹਿਗੜ੍ਹ ਸਾਹਿਬ ਦੀ ਮੁੱਖ ਸੜਕ ਦੀ ਵੀ ਕਦੇ ਸਾਰ ਲੈ ਲਓ

ਬਸੀ ਪਠਾਣਾਂ, 16 ਅਕਤੂਬਰ (ਗੁਰਬਚਨ ਸਿੰਘ ਰੁਪਾਲ)-ਸ਼ਹਿਰ 'ਚੋਂ ਲੰਘਦੀ ਸਰਹਿੰਦ ਮੋਰਿੰਡਾ ਰੋਡ 'ਤੇ ਭਾਰੀ ਵਜ਼ਨੀ ਟਿੱਪਰਾਂ ਦੇ ਚੱਲਦਿਆਂ ਸੜਕ ਥਾਂ-ਥਾਂ ਤੋਂ ਟੁੱਟ ਚੁੱਕੀ ਹੈ, 'ਚ ਵੱਡੇ-ਵੱਡੇ ਖੱਡੇ ਪੈ ਚੁੱਕੇ ਹਨ ਜੋ ਆਵਾਜਾਈ 'ਚ ਰੁਕਾਵਟ ਬਣ ਰਹੇ ਹਨ, ਉੱਥੇ ਹੀ ...

ਪੂਰੀ ਖ਼ਬਰ »

ਰਾਜ ਮੋਟਰਜ਼ ਰੋਪੜ ਵਿਖੇ ਨਵੀਂ 'ਥਾਰ' ਦੀ ਪੰਜਾਬੀ ਗਾਇਕਾ ਮੰਨਤ ਨੂਰ ਵਲੋਂ ਘੁੰਡ ਚੁਕਾਈ

ਰੂਪਨਗਰ, 16 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਰਾਜ ਮੋਟਰਜ਼ ਰੋਪੜ ਵਲੋਂ ਨਵੀਂ ਐਸ.ਯੂ.ਵੀ. 'ਥਾਰ' ਦੀ ਘੁੰਡ ਚੁਕਾਈ ਮਸ਼ਹੂਰ ਗਾਇਕਾ ਮੰਨਤ ਨੂਰ ਵਲੋਂ ਕੀਤੀ ਗਈ | ਮਹਿੰਦਰਾ ਐਾਡ ਮਹਿੰਦਰਾ ਲਿਮ. ਵਲੋਂ ਥਾਰ ਦੇ ਦੋ ਮਾਡਲ (ਪੈਟਰੋਲ ਅਤੇ ਡੀਜ਼ਲ) ਲਾਂਚ ਕੀਤੇ ਗਏ ਹਨ, ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਚੋਰੀ ਹੋਈ ਕਾਰ ਲਾਲੜੂ ਤੋਂ ਲਾਵਾਰਸ ਹਾਲਤ 'ਚ ਮਿਲੀ

ਲਾਲੜੂ, 16 ਅਕਤੂਬਰ (ਰਾਜਬੀਰ ਸਿੰਘ)-ਚੰਡੀਗੜ੍ਹ ਤੋਂ ਚੋਰੀ ਹੋਈ ਇਕ ਕਾਰ ਲਾਲੜੂ ਨੇੜੇ ਇਕ ਪ੍ਰਾਈਵੇਟ ਸਕੂਲ ਦੇ ਸਾਹਮਣੇ ਲਾਵਾਰਸ ਹਾਲਤ ਵਿਚ ਖੜ੍ਹੀ ਮਿਲੀ ਹੈ, ਜਿਸ 'ਤੇ ਜਾਅਲੀ ਨੰਬਰ ਪਲੇਟ ਲੱਗੀ ਹੋਈ ਹੈ | ਇਸ ਸਬੰਧੀ ਸੂਚਨਾ ਮਿਲਣ 'ਤੇ ਪੁਲਿਸ ਨੇ ਕਾਰ ਨੂੰ ਆਪਣੇ ...

ਪੂਰੀ ਖ਼ਬਰ »

ਸੀ. ਏ. ਦਾ ਕਤਲ ਕਰਨ ਵਾਲਾ ਗੈਂਗਸਟਰ ਬਲਜੀਤ ਚੌਧਰੀ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 16 ਅਕਤੂਬਰ (ਜਸਬੀਰ ਸਿੰਘ ਜੱਸੀ)-ਖਰੜ ਵਿਖੇ ਹੋਏ ਸੀ. ਏ. ਅਰੁਣ ਸ਼ਰਮਾ ਦੇ ਕਤਲ ਮਾਮਲੇ 'ਚ ਮੁੱਖ ਦੋਸ਼ੀ ਦੱਸੇ ਜਾਂਦੇ ਗੈਂਗਸਟਰ ਬਲਜੀਤ ਚੌਧਰੀ ਅਤੇ ਉਸ ਦੇ 2 ਹੋਰਨਾਂ ਸਾਥੀਆਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਵਲੋਂ ਪਿਛਲਾ ਰਿਮਾਂਡ ...

ਪੂਰੀ ਖ਼ਬਰ »

ਸਿਹਤ ਵਿਭਾਗ ਕਰਮੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ, 16 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਿਹਤ ਵਿਭਾਗ 'ਚ ਤਾਇਨਾਤ ਸੈਕਟਰ-38 ਦੇ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੇ ਘਰ ਅੰਦਰ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਸੁਭਮ ਵਜੋਂ ਹੋਈ ਹੈ ਜੋ ਮਨੀਮਾਜਰਾ 'ਚ ਤਾਇਨਾਤ ਸੀ | ...

ਪੂਰੀ ਖ਼ਬਰ »

ਜਸਟਿਸ ਐਸ. ਐਸ. ਸਾਰੋਂ ਅਜੇ ਚਾਰਜ ਨਹੀਂ ਸੰਭਾਲ ਸਕੇ

ਚੰਡੀਗੜ੍ਹ, 16 ਅਕਤੂਬਰ (ਐਨ.ਐਸ.ਪਰਵਾਨਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਐਸ.ਐਸ ਸਾਰੋਂ ਨੂੰ ਐਸ.ਜੀ.ਪੀ.ਸੀ ਦੀਆਂ ਆਮ ਚੋਣਾਂ ਸ਼ੁਰੂ ਕਰਾਉਣ ਲਈ ਅਜੇ ਦਫ਼ਤਰ ਹੀ ਨਹੀਂ ਮਿਲਿਆ, ਜਿਸ ਕਾਰਨ ਉਹ ਗੁਰਦੁਆਰਾ ਚੋਣਾਂ ਕਰਾਉਣ ਬਾਰੇ ਮੁੱਖ ਚੋਣ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 3 ਨਵੰਬਰ ਤੋਂ ਬਾਅਦ-ਖੱਟਰ

ਚੰਡੀਗੜ੍ਹ, 16 ਅਕਤੂਬਰ (ਐਨ.ਐਸ.ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਮੰਤਰੀ ਮੰਡਲ ਦੀ ਮੀਟਿੰਗ ਤੋਂ ਪਿੱਛੋਂ ਕਿਹਾ ਕਿ ਰਾਜ ਵਿਧਾਨ ਸਭਾ ਦਾ ਇਜਲਾਸ 3 ਨਵੰਬਰ ਤੋਂ ਪਿੱਛੋਂ ਬੁਲਾਇਆ ਜਾ ਸਕਦਾ ਹੈ, ਜਿਸ ਵਿਚ ਕਈ ਜਨਤਕ ਮਾਮਲਿਆਂ 'ਤੇ ਵਿਚਾਰਾਂ ...

ਪੂਰੀ ਖ਼ਬਰ »

ਪਸ਼ੂ ਪਾਲਣ ਮੰਤਰੀ ਵਲੋਂ ਚਲਾਈ ਮੂੰਹ-ਖੁਰ ਵੈਕਸੀਨੇਸ਼ਨ ਮੁਹਿੰਮ 'ਚ ਪੂਰਾ ਸਹਿਯੋਗ ਕਰਾਂਗੇ-ਸੱਚਰ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)-ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਅਤੇ ਸੂਬਾ ਪ੍ਰੈੱਸ ਸਕੱਤਰ ਕਿਸ਼ਨ ਚੰਦਰ ਮਹਾਜਨ ਨੇ ਅੱਜ ਇੱਥੇ ਗੱਲਬਾਤ ਕਰਦੇ ਹੋਏ ਕਿਹਾ ਕਿ ਮੰਤਰੀ ਪਸ਼ੂ ਪਾਲਣ ਵਿਭਾਗ ਤਿ੍ਪਤ ਰਾਜਿੰਦਰ ਸਿੰਘ ...

ਪੂਰੀ ਖ਼ਬਰ »

'ਘਰ-ਘਰ ਰੁਜ਼ਗਾਰ' ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਨੇ ਹੁਣ ਤੱਕ 15 ਲੱਖ ਨੌਜਵਾਨਾਂ ਨੂੰ ਦਿਵਾਇਆ ਰੁਜ਼ਗਾਰ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਘਰ-ਘਰ ਰੁਜ਼ਗਾਰ' ਤਹਿਤ ਇਕ ਅਪ੍ਰੈਲ, 2017 ਤੋਂ ਲੈ ਕੇ 30 ਸਤੰਬਰ, 2020 ਤੱਕ ਦੇ ਸਮੇਂ ਦੌਰਾਨ 15 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਮਾਤਾ-ਪਿਤਾ ਖ਼ਿਲਾਫ਼ ਮਾਮਲਾ ਦਰਜ

ਖਰੜ, 16 ਅਕਤੂਬਰ (ਗੁਰਮੁੱਖ ਸਿੰਘ ਮਾਨ)-ਥਾਣਾ ਸਿਟੀ ਖਰੜ ਦੀ ਪੁਲਿਸ ਵਲੋਂ ਇਕ ਮਹਿਲਾ ਤੇ ਉਸ ਦੇ ਪਤੀ ਖ਼ਿਲਾਫ਼ ਆਪਣੀ ਹੀ ਧੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਕ 20 ਸਾਲਾ ਲੜਕੀ ਜੋ ਕਿ ਬੀ. ਫਾਰਮੇਸੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੋਗਲੀਆਂ ਨੀਤੀਆਂ ਰਾਹੀਂ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਦੇ ਰਾਹ ਪਈ-ਭਾਈ ਮਨਜੀਤ ਸਿੰਘ

ਐੱਸ.ਏ.ਐੱਸ. ਨਗਰ, 16 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)- ਕੇਂਦਰ ਸਰਕਾਰ ਦੋਗਲੀਆਂ ਨੀਤੀਆਂ ਰਾਹੀਂ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਦੇ ਰਾਹ ਪਈ ਹੋਈ ਹੈ, ਲਿਹਾਜ਼ਾ ਮੇਰੀ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਹੈ ਕਿ ਉਹ ਕੇਂਦਰ ਸਰਕਾਰ ਦੀਆਂ ਦੋਗਲੀਆਂ ...

ਪੂਰੀ ਖ਼ਬਰ »

ਚੰਡੀਗੜ੍ਹ ਪੁਲਿਸ ਦੇ 6 ਇੰਸਪੈਕਟਰ ਅਤੇ ਦੋ ਸਬ-ਇੰਸਪੈਕਟਰ ਤਬਦੀਲ

ਚੰਡੀਗੜ੍ਹ, 16 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ 'ਚ ਤਾਇਨਾਤ ਛੇ ਇੰਸਪੈਕਟਰਾਂ ਸਮੇਤ ਦੋ ਮਹਿਲਾ ਸਬ ਇੰਸਪੈਕਟਰਾਂ ਨੂੰ ਤਬਦੀਲ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਮਹਿਲਾ ਇੰਸਪੈਕਟਰ ਰੀਨਾ ਯਾਦਵ ਨੂੰ ਪੁਲਿਸ ਲਾਈਨ ਤੋਂ ਸੀ.ਆਈ.ਡੀ, ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 91 ਨਵੇਂ ਮਰੀਜ਼ ਆਏ ਸਾਹਮਣੇ

ਪੰਚਕੂਲਾ, 16 ਅਕਤੂਬਰ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 91 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 60 ਮਰੀਜ਼ ਪੰਚਕੂਲਾ ਦੇ ਵਸਨੀਕ ਹਨ, ਜਦਕਿ 31 ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ¢ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਚਕੂਲਾ ਦੀ ਸਿਵਲ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਚੰਡੀਗੜ੍ਹ, 16 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਧਨਾਸ ਕੱਚੀ ਕਾਲੋਨੀ ਦੇ ਰਹਿਣ ਵਾਲੇ ਇਕ ਲੜਕੇ ਨੂੰ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਸਟੇਸ਼ਨ ਸਾਰੰਗਪੁਰ ਦੀ ਟੀਮ ਵਲੋਂ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ...

ਪੂਰੀ ਖ਼ਬਰ »

-ਮਾਮਲਾ ਗੱਡੀਆਂ ਓਵਰਟੇਕ ਕਰਨ ਸਮੇਂ ਹੋਏ ਝਗੜੇ ਦਾ-

ਨੌਜਵਾਨ ਨੂੰ ਗੋਲੀਆਂ ਮਾਰਨ ਵਾਲੇ ਮੁਲਜ਼ਮਾਂ 'ਚੋਂ ਚੌਥਾ ਵੀ ਆਇਆ ਪੁਲਿਸ ਅੜਿੱਕੇ

ਜ਼ੀਰਕਪੁਰ, 16 ਅਕਤੂਬਰ (ਹੈਪੀ ਪੰਡਵਾਲਾ)-ਲੰਘੀ 9 ਅਕਤੂਬਰ ਦੀ ਰਾਤ ਨੂੰ ਇਥੋਂ ਦੀ ਵੀ. ਆਈ. ਪੀ. ਸੜਕ 'ਤੇ ਗੱਡੀਆਂ ਓਵਰਟੇਕ ਕਰਨ ਨੂੰ ਲੈ ਕੇ ਨੌਜਵਾਨਾਂ ਦੇ 2 ਗਰੁੱਪਾਂ ਵਿਚਕਾਰ ਝਗੜਾ ਹੋ ਗਿਆ ਸੀ, ਜਿਸ ਦੌਰਾਨ ਇਕ ਧਿਰ ਵਲੋਂ ਗੋਲੀਆਂ ਚਲਾਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਸਫ਼ਾਰੀ ਗੱਡੀ ਸਵਾਰ ਕਾਬੂ

ਐੱਸ. ਏ. ਐੱਸ. ਨਗਰ, 16 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੀ ਫੇਜ਼-6 ਵਿਚਲੀ ਚੌਕੀ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ 48 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਸਫ਼ਾਰੀ ਗੱਡੀ ਸਵਾਰ ਨੂੰ ਕਾਬੂ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਕਟਿਵਾ ਚਾਲਕ ਦੀ ਮੌਤ

ਕੁਰਾਲੀ, 16 ਅਕਤੂਬਰ (ਅਕਾਲਗੜ੍ਹੀਆ)-ਬੀਤੀ ਰਾਤ ਕੁਰਾਲੀ ਰੋਪੜ ਮਾਰਗ 'ਤੇ ਸਥਿਤ ਰੇਲਵੇ ਪੁਲ 'ਤੇ ਹੋਏ ਇਕ ਸੜਕ ਹਾਦਸੇ ਵਿਚ ਇਕ ਵਿਆਕਤੀ ਦੀ ਮੌਤ ਹੋ ਗਈ ਹੈ ਜਦਕਿ ਉਸ ਦਾ ਇਕ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ ਹੈ | ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਨਾਲ ਆਈ. ਸੀ. ਡੀ. ਐੱਸ. 'ਤੇ ਪੈ ਰਹੇ ਪ੍ਰਭਾਵ ਕਾਰਨ ਆਂਗਣਵਾੜੀ ਮੁਲਾਜ਼ਮਾਂ ਸੰਘਰਸ਼ ਦੇ ਰਾਹ ਉੱਤੇ ਪਈਆਂ ਹੋਈਆਂ ਹਨ | ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਸਿੱਖਿਆ ਵਿਭਾਗ ਦੇ ਵੱਖ-ਵੱਖ ਅਕਾਦਮਿਕ ਪ੍ਰਾਜੈਕਟਾਂ ਦਾ ਜਾਇਜ਼ਾ

ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਅੱਜ ਰਾਜ ਭਰ ਦੇ ਜ਼ਿਲ੍ਹਾ ਤੇ ਬਲਾਕ ਪੱਧਰ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਵਿਡ-19 ਤੋਂ ਪੀੜਤ 3 ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਵਿਡ-19 ਦੇ 52 ਮਰੀਜ਼ ਸਾਹਮਣੇ ਆਏ ਹਨ, ਜਦਕਿ 3 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 57 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬੜੌਦੀ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਧਰਨਾ ਜਾਰੀ

ਮਾਜਰੀ, 16 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕੁਰਾਲੀ ਸ਼ਿਸਵਾ ਮਾਰਗ 'ਤੇ ਪਿੰਡ ਬੜੌਦੀ ਟੋਲ ਪਲਾਜਾ 'ਤੇ ਲੋਕ ਹਿੱਤ ਮਿਸ਼ਨ ਬਲਾਕ ਮਾਜਰੀ ਵਲੋਂ ਮੈਂਬਰਾਂ ਦਲਵਿੰਦਰ ਸਿੰਘ ਬੈਨੀਪਾਲ, ਡਾਇਰੈਕਟਰ ਗੁਰਮੀਤ ਸਿੰਘ ਸ਼ਾਂਟੂ, ਭਾਈ ਹਰਜੀਤ ਸਿੰਘ ਹਰਮਨ, ਰਵਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਕੁੰਭੜਾ ਦੇ ਪੁਰਾਣੇ ਕਬਰਸਤਾਨ ਦੀ ਚਾਰਦੀਵਾਰੀ ਦਾ ਕੰਮ ਸ਼ੁਰੂ ਹੋਣ 'ਤੇ ਵਸਨੀਕਾਂ ਵਲੋਂ ਵਿਰੋਧ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਸਥਾਨਕ ਫੇਜ਼-9 ਦੇ ਐੱਚ ਐੱਮ ਕੁਆਟਰਾਂ ਦੇ ਵਿਚਕਾਰ ਪੈਂਦੇ ਪਿੰਡ ਕੁੰਭੜਾ ਦੇ ਕਬਰਸਤਾਨ ਦੀ ਪੁਰਾਣੀ ਥਾਂ ਦੀ ਚਾਰਦੀਵਾਰੀ ਕਰਨ ਆਏ ਪਿੰਡ ਕੁੰਭੜਾ ਦੀ ਮੁਸਲਿਮ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਅਤੇ ਵਕਫ ਬੋਰਡ ਦੇ ...

ਪੂਰੀ ਖ਼ਬਰ »

ਮੋਦੀ ਤੇ ਯੋਗੀ ਨੂੰ ਮਹਿਲਾ ਕਾਂਗਰਸ ਨੇ ਡਾਕਖਾਨੇ ਰਾਹੀਂ ਭੇਜੇ ਪੋਸਟ ਕਾਰਡ

ਖਰੜ, 16 ਅਕਤੂਬਰ (ਜੰਡਪੁਰੀ)-ਹਾਥਰਸ ਵਿਖੇ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਸ਼ਾਮਿਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਮਹਿਲਾ ਕਾਂਗਰਸ ਵਲੋਂ ਅੱਜ ਡਾਕਖਾਨੇ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਫ਼ਿਲਮੀ ਕਲਾਕਾਰਾਂ ਨੇ ਭਾਗੂਮਾਜਰਾ ਦੇ ਟੋਲ ਪਲਾਜ਼ੇ 'ਤੇ ਪਹੁੰਚ ਕੇ ਕਿਸਾਨਾਂ ਦੇ ਧਰਨੇ ਨੂੰ ਦਿੱਤਾ ਸਮਰਥਨ

ਖਰੜ,16 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕੇਂਦਰ ਸਰਕਾਰ ਵਲੋਂ ਧੱਕੇਸ਼ਾਹੀ ਨਾਲ ਬਣਾਏ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਵਲੋਂ ਆਰੰਭੇ ਸੰਘਰਸ਼ ਤਹਿਤ ਖਰੜ-ਲੁਧਿਆਣਾ ਹਾਈਵੇਅ 'ਤੇ ਸਥਿਤ ਪਿੰਡ ਭਾਗੂਮਾਜਰਾ ਨੇੜੇ ਬਣੇ ਟੋਲ ਪਲਾਜ਼ੇ 'ਤੇ ਜਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਰਹਿਨੁਮਾਈ ਹੇਠ ਮਿਸ਼ਨ ਫਤਹਿ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਐੱਸ. ਏ. ਐੱਸ. ਨਗਰ ਵਲੋਂ ਜ਼ਿਲ੍ਹਾ ਹਸਪਤਾਲ ਫੇਜ਼-6 ਮੁਹਾਲੀ ਅਤੇ ਫੇਜ਼-3ਬੀ2 ਮੁਹਾਲੀ ਦੀ ਮਾਰਕੀਟ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. ਮੁਲਾਜ਼ਮਾਂ ਵਲੋਂ ਜ਼ਿਲ੍ਹਾ ਖਜ਼ਾਨਾ ਦਫ਼ਤਰ ਵਿਰੁੱਧ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਤਨਖਾਹ ਨਾ ਮਿਲਣ ਦੇ ਰੋਸ ਵਜੋਂ ਅੱਜ ਸਰਕਾਰੀ ਆਈ. ਟੀ. ਆਈ. (ਲੜਕੀਆਂ) ਫੇਜ਼ 5 ਮੁਹਾਲੀ ਦੇ ਸਮੂਹ ਮੁਲਾਜ਼ਮਾਂ ਵਲੋਂ ਸੰਸਥਾ ਦੇ ਗੇਟ 'ਤੇ ਜ਼ਿਲ੍ਹਾ ਖਜਾਨਾ ਦਫ਼ਤਰ ਦੇ ਵਿਰੁੱਧ ਰੋਸ ਧਰਨਾ ਦੇ ਕੇ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਫੂਡ ਸੇਫ਼ਟੀ ਅਫ਼ਸਰਾਂ ਨੇ ਅਹੁਦੇ ਸੰਭਾਲੇ

ਐੱਸ. ਏ. ਐੱਸ. ਨਗਰ, 16 ਅਕਤੂਬਰ (ਰਾਣਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅੰਦਰ ਬਤੌਰ ਫੂਡ ਸੇਫ਼ਟੀ ਅਫ਼ਸਰ ਲਵਪ੍ਰੀਤ ਸਿੰਘ ਮੁਹਾਲੀ-3 ਅਤੇ ਰਵੀਨੰਦਨ ਗੋਇਲ ਮੁਹਾਲੀ-1 ਵਲੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ | ਇਸ ਮੌਕੇ ਦਫ਼ਤਰ ਸਿਵਲ ਸਰਜਨ ਮੁਹਾਲੀ ਦੇ ...

ਪੂਰੀ ਖ਼ਬਰ »

ਆਰਥਿਕ ਤੰਗੀ ਤੇ ਦਿਮਾਗ਼ੀ ਪ੍ਰੇਸ਼ਾਨੀ ਦੇ ਚਲਦਿਆਂ ਨੌਜਵਾਨ ਨੇ ਕੀਤੀ ਖੁਦਕਸ਼ੀ

ਸੰਘੋਲ, 16 ਅਕਤੂਬਰ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਖੰਟ ਵਿਖੇ ਮਾਪਿਆਂ ਦੇ ਇਕਲੌਤੇ 19 ਸਾਲਾ ਪੁੱਤਰ ਨੇ ਆਰਥਿਕ ਤੰਗੀ ਅਤੇ ਦਿਮਾਗ਼ੀ ਪ੍ਰੇਸ਼ਾਨੀ ਦੇ ਚੱਲਦਿਆਂ ਗਲ 'ਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਇਸ ਸਬੰਧੀ ਪਿੰਡ ਦੇ ਸਰਪੰਚ ਬਲਵੀਰ ...

ਪੂਰੀ ਖ਼ਬਰ »

ਬੜੌਦਾ ਉਪ ਚੋਣ ਦਾ ਪਹਿਲਾ ਪੜਾਅ ਮੁਕੰਮਲ

ਚੰਡੀਗੜ੍ਹ, 16 ਅਕਤੂਬਰ (ਐਨ.ਐਸ. ਪਰਵਾਨਾ)- ਹਰਿਆਣਾ ਵਿਧਾਨ ਸਭਾ ਦੇ ਹਲਕਾ ਬੜੌਦਾ ਦੀ 3 ਨਵੰਬਰ ਨੂੰ ਹੋਣ ਵਾਲੀ ਉਪ ਚੋਣ ਦਾ ਪਹਿਲਾ ਪੜਾਅ ਅੱਜ ਮੁਕੰਮਲ ਹੋ ਗਿਆ ਜਦੋਂ 5 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਦੇ ਕਾਗ਼ਜ਼ ਦਾਖਲ ਕਰ ਦਿੱਤੇ ਗਏ | ਸਰਕਾਰੀ ਹਲਕਿਆਂ ਨੇ ...

ਪੂਰੀ ਖ਼ਬਰ »

ਡੀ.ਡੀ.ਪੀ.ਓ. ਨੇ ਸਮਾਰਟ ਵਿਲੇਜ ਕੰਪੇਨ ਅਧੀਨ ਉਦਘਾਟਨ ਕੀਤੇ ਜਾਣ ਵਾਲੇ ਕੰਮਾਂ ਦਾ ਲਿਆ ਜਾਇਜ਼ਾ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਪਿੰਡਾਂ ਵਿਚ ਸਮਾਰਟ ਵਿਲੇਜ ਕੈਂਪੇਨ (ਐਸਵੀਸੀ 2) ਅਧੀਨ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ 17 ਅਕਤੂਬਰ ਨੂੰ ਕੀਤਾ ਜਾਣਾ ਹੈ | ਸੂਬੇ ਦੇ ਪਿੰਡਾਂ ਵਿਚ 1500 ...

ਪੂਰੀ ਖ਼ਬਰ »

ਬੇਲਾ ਕਾਲਜ ਨੇ ਵਿਸ਼ਵ ਵਿਦਿਆਰਥੀ ਦਿਵਸ ਮਨਾਇਆ

ਬੇਲਾ, 16 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਏ.ਪੀ.ਜੇ. ਅਬਦੁਲ ਕਲਾਮ ਨੂੰ ਸਮਰਪਿਤ ਵਿਸ਼ਵ ਵਿਦਿਆਰਥੀ ਦਿਵਸ ਮਨਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਹਰ ਸਾਲ ਇਹ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਮੀਟਿੰਗ

ਅਨੰਦਪੁਰ ਸਾਹਿਬ, 16 ਅਕਤੂਬਰ (ਜੇ.ਐਸ.ਨਿੱਕੂਵਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਧਾਨ ਮੱਖਣ ਕਾਲਸ ਅਤੇ ਜਨਰਲ ਸਕੱਤਰ ਗੁਰਜੀਤ ਸਿੰਘ ਦੀ ਅਗਵਾਈ ਹੇਠ ਅਨੰਦਪੁਰ ਸਾਹਿਬ ਵਿਖੇ ਹੋਈ | ਬੁਲਾਰਿਆਂ ਨੇ ਕਿਹਾ ਕਿ ਚਾਰ ਸਾਲ ...

ਪੂਰੀ ਖ਼ਬਰ »

ਭੂਰੀ ਵਾਲੇ ਕਾਲਜ ਟਿੱਬਾ ਨੰਗਲ ਦੇ ਬੀ.ਕਾਮ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ

ਨੂਰਪੁਰ ਬੇਦੀ, 16 ਅਕਤੂਬਰ (ਵਿੰਦਰਪਾਲ ਝਾਂਡੀਆਂ)-ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕੋ-ਐਜੂਕੇਸ਼ਨਲ ਕਾਲਜ ਟਿੱਬਾ ਨੰਗਲ ਦੇ ਬੀ. ਕਾਮ ਸਮੈਸਟਰ ਪਹਿਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਇਸ ਸਬੰਧੀ ਪ੍ਰੋਫੈਸਰ ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀ.ਡੀ.ਪੀ.ਓ. ਗਰੇਵਾਲ ਵਲੋਂ ਸਮਾਰਟ ਵਿਲੇਜ ਸਕੀਮ-2 ਤਹਿਤ ਕੀਤੇ ਜਾਣ ਵਾਲੇ ਪ੍ਰੋਗਰਾਮ ਸਬੰਧੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 17 ਅਕਤੂਬਰ ਨੂੰ ਬਲਾਕ ਸ੍ਰੀ ਚਮਕੌਰ ਸਾਹਿਬ ਦੇ 9 ਪਿੰਡਾਂ ਨੂੰ ਪੰਜਾਬ ਸਰਕਾਰ ਦੇ ਸਮਾਰਟ ਵਿਲੇਜ ਸਕੀਮ-2 ਤਹਿਤ ਲਿਆ ਕੇ ਕੀਤੇ ਜਾਣ ਵਾਲੇ ਕੰਮਾਂ ਦਾ ...

ਪੂਰੀ ਖ਼ਬਰ »

ਮਾਤਾ ਜਸਵੰਤ ਕੌਰ ਨਮਿਤ ਅੰਤਿਮ ਅਰਦਾਸ

ਘਨੌਲੀ, 16 ਅਕਤੂਬਰ (ਜਸਵੀਰ ਸਿੰਘ ਸੈਣੀ)-'ਅਜੀਤ' ਦੇ ਪ੍ਰਤੀਨਿੱਧ ਮਨਜੀਤ ਸਿੰਘ ਟਿੰਕੂ ਦੇ ਚਾਚੀ ਮਾਤਾ ਜਸਵੰਤ ਕੌਰ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਗ੍ਰਹਿ ਘਨੌਲੀ ਵਿਖੇ ਸਹਿਜ ਪਾਠ ਦੇ ਭੋਗ ਪਾਏ ਉਪਰੰਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਦੀਵਾਨ ਸਜਾਏ ਗਏ ...

ਪੂਰੀ ਖ਼ਬਰ »

ਭੱਦਲ 'ਚ ਗ਼ਰੀਬ ਕਿਸਾਨ ਦੀਆਂ 3 ਕੀਮਤੀ ਮੱਝਾਂ ਦੀ ਭੇਦਭਰੀ ਹਾਲਤ 'ਚ ਮੌਤ

ਪੁਰਖਾਲੀ, 16 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਨੇੜਲੇ ਪਿੰਡ ਭੱਦਲ ਦੇ ਇੱਕ ਗ਼ਰੀਬ ਕਿਸਾਨ ਦੀਆਂ ਤਿੰਨ ਮੱਝਾਂ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਜਦਕਿ ਕਿਸਾਨ ਦੀ ਚੌਥੀ ਮੱਝ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ | ਜਾਣਕਾਰੀ ਅਨੁਸਾਰ ਪਿੰਡ ਭੱਦਲ ਦੇ ਕਿਸਾਨ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਵਲੋਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਘਨੌਲੀ, 16 ਅਕਤੂਬਰ (ਜਸਵੀਰ ਸਿੰਘ ਸੈਣੀ)-ਭਾਰਤੀ ਮਜ਼ਦੂਰ ਸੰਘ ਦੇ ਅਹੁਦੇਦਾਰਾਂ ਵਲੋਂ ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਅਤੇ ਮਜ਼ਦੂਰ ਵਿਰੋਧੀ ਕਾਨੂੰਨਾਂ ਸਬੰਧੀ ਅੰਬੂਜਾ ਸੀਮਿੰਟ ਫ਼ੈਕਟਰੀ ਦਬੁਰਜੀ ਦੇ ਮੇਨ ਗੇਟ ਉੱਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਭਾਰਤੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਅਤੇ ਪ੍ਰਸ਼ਾਸਨ ਨਾਲ ਜ਼ਰੂਰੀ ਮਸਲਿਆਂ ਸਬੰਧੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ)-ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ, ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਨੰਗਲ ਨੇ ਮਨਾਇਆ ਸਪੀਕਰ ਦਾ 63ਵਾਂ ਜਨਮ ਦਿਨ

ਨੰਗਲ, 16 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਅੱਜ ਬਲਾਕ ਕਾਂਗਰਸ ਕਮੇਟੀ ਨੰਗਲ ਵਲੋਂ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਪਾਰਟੀ ਦੇ ਦਫ਼ਤਰ ਵਿਚ ਸਪੀਕਰ ਵਿਧਾਨ ਸਭਾ ਪੰਜਾਬ ਰਾਣਾ ਕੰਵਰਪਾਲ ਸਿੰਘ ਦਾ 63ਵਾਂ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮ ਆਰਥਿਕ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ: ਰਜਿੰਦਰ ਸਿੰਘ

ਲਾਲੜੂ, 16 ਅਕਤੂਬਰ (ਰਾਜਬੀਰ ਸਿੰਘ)-ਮਲਟੀਪਰਪਜ਼ ਸਿਹਤ ਮੁਲਾਜ਼ਮ ਯੂਨੀਅਨ ਬਲਾਕ ਡੇਰਾਬੱਸੀ ਦੇ ਪ੍ਰਧਾਨ ਰਜਿੰਦਰ ਸਿੰਘ ਨੇ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਕੋਰੋਨਾ ਵਾਇਰਸ ਦੇ ਇਸ ਸਮੇਂ ਦੌਰਾਨ ਆਪਣੀ ਜਾਨ ਜ਼ੋਖਮ ਵਿਚ ਪਾ ਕੇ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ...

ਪੂਰੀ ਖ਼ਬਰ »

ਵੀ. ਆਈ. ਪੀ. ਸੜਕ 'ਤੇ ਦੁਕਾਨਾਂ 'ਚ ਚੋਰੀ ਕਰਨ ਵਾਲੇ ਬੱਚੇ ਕਾਬੂ

ਜ਼ੀਰਕਪੁਰ, 16 ਅਕਤੂਬਰ (ਹੈਪੀ ਪੰਡਵਾਲਾ)-ਇੱਥੋਂ ਦੀ ਵੀ. ਆਈ. ਪੀ. ਸੜਕ 'ਤੇ ਸਥਿਤ ਹਾਈ ਸਟਰੀਟ ਮਾਰਕੀਟ ਦੀਆਂ ਦੁਕਾਨਾਂ 'ਚ ਲਗਾਤਾਰ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਚੋਰ ਅੱਜ ਪੁਲਿਸ ਨੇ ਕਾਬੂ ਕਰ ਲਏ ਹਨ | ਜਾਂਚ ਵਿਚ ਸਾਹਮਣੇ ਆਇਆ ਹੈ ਕਿ ਨਾਬਾਲਗ ਬੱਚੇ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਚਲਾਨ

ਐੱਸ. ਏ. ਐੱਸ. ਨਗਰ, 16 ਅਕਤੂਬਰ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਪੁਲਿਸ ਵਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਨਾਉਣ ਲਈ ਲਗਾਤਾਰ ਨਾਕੇਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ...

ਪੂਰੀ ਖ਼ਬਰ »

'ਆਪ' ਨੇ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ 'ਚ ਮਤੇ ਪਾਉਣ ਦੀ ਮੁਹਿੰਮ ਚਲਾਈ

ਮਾਜਰੀ, 16 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਆਮ ਆਦਮੀ ਪਾਰਟੀ ਵਲੋਂ ਹਲਕਾ ਖਰੜ ਦੇ ਪਿੰਡ-ਪਿੰਡ ਜਾ ਕੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਖਿਲਾਫ਼ ਪਿੰਡਾਂ ਦੀਆਂ ਪੰਚਾਇਤਾਂ ਤੋਂ ਮਤੇ ਪਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ 'ਤੇ ਲੜੇਗੀ ਭਾਰਤੀ ਜਨਤਾ ਪਾਰਟੀ: ਮਿੱਤਲ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਅੰਦਰ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਆਪਣੇ ਬਲਬੂਤੇ 'ਤੇ ਚੋਣ ਲੜੇਗੀ | ਇਹ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ ਮੁਹਾਲੀ ਵਿਖੇ ਪੱਤਰਕਾਰਾਂ ...

ਪੂਰੀ ਖ਼ਬਰ »

ਬਸਪਾ ਵਲੋਂ ਖਰੜ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ 19 ਨੂੰ

ਖਰੜ, 16 ਅਕਤੂਬਰ (ਗੁਰਮੁੱਖ ਸਿੰਘ ਮਾਨ)-ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵਲੋਂ ਜ਼ਿਲ੍ਹਾ ਮੁਹਾਲੀ ਦੀ ਬਸਪਾ ਲੀਡਰਸ਼ਿਪ ਨਾਲ ਮੀਟਿੰਗ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦਲਿਤ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵਲੋਂ ਸਕਾਲਰਸ਼ਿਪ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 16 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ 'ਚ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਫ਼ਤਹਿ ਜੰਗ ਸਾਹਿਬ ਚੱਪੜਚਿੜੀ (ਮੁਹਾਲੀ) ਵਿਖੇ ਸਮੁੱਚੀ ਸੰਗਤ ਦੇ ਸਹਿਯੋਗ ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਹਸਪਤਾਲ ਬਣਵਾਉਣ ਲਈ ਹਸਤਾਖਰ ਮੁਹਿੰਮ ਤੇਜ਼

ਜ਼ੀਰਕਪੁਰ, 16 ਅਕਤੂਬਰ (ਅਵਤਾਰ ਸਿੰਘ)-ਜ਼ੀਰਕਪੁਰ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ 100 ਬਿਸਤਰਿਆਂ ਵਾਲਾ ਹਸਪਤਾਲ ਬਣਾਉਣ ਲਈ ਜੁਆਇੰਟ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤੇ ਗਏ ਅਭਿਆਨ ਅਧੀਨ ਕਮੇਟੀ ਦੇ ਪ੍ਰਤੀਨਿਧੀ ਲੋਕਾਂ ਦੇ ਘਰਾਂ ਵਿਚ ਜਾ ਕੇ ਦਸਤਖਤ ਕਰਵਾ ਰਹੇ ਹਨ | ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੇ ਕਾਮਿਆਂ ਵਲੋਂ ਮੰਗਾਂ ਸਬੰਧੀ ਧਰਨਾ ਲਗਾਤਾਰ ਜਾਰੀ

ਮੁੱਲਾਂਪੁਰ ਗਰੀਬਦਾਸ, 16 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਸਿਸਵਾਂ ਵਣ ਰੇਂਜ ਦਫ਼ਤਰ ਵਿਖੇ ਜੰਗਲਾਤ ਵਿਭਾਗ ਦੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਸਬੰਧੀ ਅਗਸਤ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਕੀਤਾ ਸਰਕਾਰ ਖ਼ਿਲਾਫ ਰੋਸ ਧਰਨਾ ਲਗਾਤਾਰ ਚੱਲ ਰਿਹਾ ਹੈ | ਆਲ ਇੰਡੀਆ ...

ਪੂਰੀ ਖ਼ਬਰ »

ਜਾਪਾਨੀ ਤਕਨੀਕ ਦੇ ਆਧਾਰ 'ਤੇ ਰੋਟਰੀ ਕਲੱਬ ਨੇ ਲਗਾਏ ਮੈਡੀਸਨ ਦਰੱਖਤ

ਖਰੜ, 16 ਅਕਤੂਬਰ (ਜੰਡਪੁਰੀ)-ਰੋਟਰੀ ਕਲੱਬ ਖਰੜ ਵਲੋਂ ਅੱਜ ਵਿਲੱਖਣ ਪ੍ਰਾਜੈਕਟ 'ਅਰਬਨ ਫੋਰੈਸਟ ਮੀਆਂਵਾਕੀ ਮੈਥਡ' ਅਧੀਨ ਜੰਗਲਾਤ ਮਹਿਕਮੇ ਦੇ ਸਹਿਯੋਗ ਨਾਲ ਖਰੜ ਐੱਸ. ਡੀ. ਐੱਮ. ਹਿਮਾਂਸ਼ੂ ਜੈਨ ਦੀ ਹਾਜ਼ਰੀ ਵਿਚ ਖਰੜ ਕੌਾਸਲ ਪਾਰਕ ਵਿਖੇ ਬੂਟੇ ਲਗਾਉਣ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX