ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552

ਰੂਪਨਗਰ

ਰੂਪਨਗਰ 'ਚ ਕਿਸਾਨ ਜਥੇਬੰਦੀਆਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਸਰਗਰਮ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਕੇਂਦਰ ਸਰਕਾਰ ਨਾਲ ਗੱਲਬਾਤ ਟੁੱਟਣ ਬਾਅਦ ਪੰਜਾਬ 'ਚ ਕਿਸਾਨ ਸੰਘਰਸ਼ ਹੋਰ ਪੈਰ ਪਸਾਰਨ ਵੱਲ ਵੱਧ ਰਿਹਾ ਹੈ, ਜਿਸ ਲਈ ਅੰਦਰਖਾਤੇ ਕਿਸਾਨ ਆਗੂ ਸਰਗਰਮ ਹੋ ਗਏ ਹਨ | ਆਉਂਦੇ ਦਿਨਾਂ 'ਚ ਕਿਸਾਨ ਜਥੇਬੰਦੀਆਂ ਦੇ ਸਾਂਝੇ ਫ਼ੈਸਲੇ ਅਨੁਸਾਰ ਰੇਲ ਰੋਕੋ ਅੰਦੋਲਨ 20 ਅਕਤੂਬਰ ਤੱਕ, ਟੋਲ ਪਲਾਜ਼ਿਆਂ 'ਤੇ ਧਰਨੇ ਜਾਰੀ ਰੱਖੇ ਜਾਣਗੇ, 17 ਅਕਤੂਬਰ ਨੂੰ ਨਰਿੰਦਰ ਮੋਦੀ ਦੇ ਪੁਤਲੇ ਫੂਕਣ ਲਈ ਜ਼ਿਲ੍ਹਾ ਰੂਪਨਗਰ ਦੀਆਂ 7 ਸਰਗਰਮ ਕਿਸਾਨ ਜਥੇਬੰਦੀਆਂ ਨੇ ਡਿਊਟੀਆਂ ਵੰਡ ਦਿੱਤੀਆਂ ਹਨ, ਜ਼ਿਲ੍ਹੇ ਵਿਚ ਭਾਜਪਾ ਦੀਆਂ ਨੀਤੀਆਂ ਅਤੇ ਨੀਅਤ ਵਿਰੁੱਧ ਕਿਸਾਨਾਂ, ਮਜ਼ਦੂਰਾਂ, ਕਰਮਚਾਰੀਆਂ ਸਮੇਤ ਹਰ ਵਰਗ 'ਚ ਗ਼ੁੱਸੇ ਦੀ ਲਹਿਰ ਹੈ ਅਤੇ ਆਉਂਦੇ ਦਿਨਾਂ 'ਚ ਭਾਜਪਾ ਲੀਡਰਾਂ ਦੀਆਂ ਮੀਟਿੰਗਾਂ, ਪ੍ਰੈੱਸ ਕਾਨਫ਼ਰੰਸਾਂ ਅਤੇ ਹੋਰ ਗਤੀਵਿਧੀਆਂ ਨਿਸ਼ਾਨੇ 'ਤੇ ਰਹਿਣਗੀਆਂ, ਜਿਨ੍ਹਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ | ਬੀਜੇਪੀ ਲੀਡਰਾਂ ਦਾ ਘਿਰਾਓ ਵੀ ਕੀਤਾ ਜਾਵੇਗਾ | ਅੱਜ ਸੋਲਖੀਆਂ ਟੋਲ ਪਲਾਜ਼ੇ 'ਤੇ ਅਦਾਕਾਰ ਮਲਕੀਤ ਰੌਣੀ ਅਤੇ ਗੁਰਪ੍ਰੀਤ ਕੌਰ ਭੰਗੂ ਨੇ ਸ਼ਿਰਕਤ ਕੀਤੀ ਅਤੇ ਦਿਨ ਰਾਤ ਧਰਨਾ ਦੇ ਰਹੇ ਕਿਸਾਨਾਂ ਤੇ ਪੰਚਾਇਤਾਂ ਨੂੰ ਹੌਸਲਾ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੱਕਾਂ ਲਈ ਜੂਝਣ ਦੀ ਗੁੜ੍ਹਤੀ ਵਿਰਾਸਤ 'ਚ ਮਿਲੀ ਹੈ ਅਤੇ ਉਹ ਆਪਣੇ ਹੱਕਾਂ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਰਹਿੰਦੇ ਹਨ | ਕਿਸਾਨ ਆਗੂਆਂ ਪਰਮਿੰਦਰ ਸਿੰਘ ਚਲਾਕੀ, ਪ੍ਰਗਟ ਸਿੰਘ ਰੋਲੂਮਾਜਰਾ, ਮੋਹਣ ਸਿੰਘ ਧਮਾਣਾ, ਗੁਰਨਾਮ ਸਿੰਘ ਜੱਸੜਾਂ, ਸੁਰਜੀਤ ਸਿੰਘ ਢੇਰ ਅਤੇ ਹੋਰਾਂ ਨੇ ਕਿਹਾ ਕਿ ਕਿਸਾਨ ਆਪਣੇ ਸੰਘਰਸ਼ ਨੂੰ ਸ਼ਾਂਤਮਈ ਤਰੀਕੇ ਨਾਲ ਲੜ ਰਹੇ ਹਨ ਪਰ ਭਾਜਪਾ ਇਸ ਸੰਘਰਸ਼ ਨੂੰ ਖੇਰੰੂ-ਖੇਰੰੂ ਕਰਨ ਦੀਆਂ ਲੂੰਬੜ ਚਾਲਾਂ ਚੱਲ ਰਹੀ ਹੈ ਜੋ ਕਿਸੇ ਵੀ ਹਾਲਤ 'ਚ ਸਫਲ ਨਹੀਂ ਹੋਣ ਦਿੱਤੀਆਂ ਜਾਣਗੀਆਂ | ਦੂਜੇ ਪਾਸੇ ਸੋਲਖੀਆਂ ਟੋਲ ਪਲਾਜ਼ਾ ਜੋ ਕੇਂਦਰੀ ਸੜਕ ਮੰਤਰਾਲੇ ਅਧੀਨ ਹੈ, ਅੱਜ 8ਵੇਂ ਦਿਨ ਵੀ ਬੰਦ ਰਿਹਾ, ਇਸੇ ਤਰ੍ਹਾਂ ਕਮਾਲਪੁਰ ਟੋਲ ਪਲਾਜ਼ਾ, ਬੰਨ੍ਹ ਮਾਜਰਾ ਰਿਲਾਇੰਸ ਪੰਪ, ਮਲਿਕਪੁਰ ਰਿਲਾਇੰਸ ਪੰਪ ਬੰਦ ਰਹੇ | ਰੂਪਨਗਰ ਦੇ ਵੱਡੇ ਰਿਲਾਇੰਸ ਸੁਪਰ ਸਟੋਰ ਲਗਾਤਾਰ ਬੰਦ ਰਹਿਣ ਕਾਰਨ ਬਾਜ਼ਾਰਾਂ 'ਚ ਤਿਉਹਾਰਾਂ ਦਾ ਸੀਜ਼ਨ ਹੋਣ ਕਾਰਨ ਰੌਣਕਾਂ ਪਰਤ ਆਈਆਂ ਹਨ, ਜਿਸ ਕਰਕੇ ਦੁਕਾਨਦਾਰਾਂ ਦੇ ਚਿਹਰੇ ਖਿੜੇ ਹੋਏ ਹਨ | ਅਡਾਨੀਆਂ ਦੇ ਇਨ੍ਹਾਂ ਸਟੋਰਾਂ ਨੇ ਛੋਟੇ ਦੁਕਾਨਦਾਰਾਂ ਨੂੰ ਬਰਬਾਦੀ ਦੇ ਕੰਢੇ ਪਹੁੰਚਾ ਦਿੱਤਾ ਹੈ |
ਪੁਤਲੇ ਫੂਕਣ ਦੇ ਪ੍ਰੋਗਰਾਮ
ਕਿਸਾਨ ਜਥੇਬੰਦੀਆਂ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ, ਨੂਰਪੁਰ ਬੇਦੀ, ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਰੂਪਨਗਰ ਜ਼ਿਲ੍ਹੇ ਦੇ ਸਮੂਹ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ 17 ਅਕਤੂਬਰ ਨੂੰ ਸਵੇਰੇ 10:30 ਵਜੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਨੰਗਲ ਚੌਕ ਰੇਲਵੇ ਫਾਟਕ ਨੇੜੇ ਰਾਣਾ ਸਵੀਟਸ ਰੂਪਨਗਰ ਵਿਖੇ ਪੁੱਜੋ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਜਾਵੇਗਾ ਅਤੇ ਇਕੱਤਰਤਾ ਵਿਚ ਵਿਚਾਰਾਂ ਹੋਣਗੀਆਂ |

ਕਮਾਲਪੁਰ ਟੋਲ ਪਲਾਜ਼ੇ 'ਤੇ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਰਿਹਾ ਜਾਰੀ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦਿਨੋਂ ਦਿਨ ਤੇਜ਼ ਹੁੰਦਾ ਜਾ ਰਿਹਾ ਹੈ | ਇਸੇ ਸਬੰਧ ਵਿਚ ਸ੍ਰੀ ਚਮਕੌਰ ਸਾਹਿਬ-ਰੂਪਨਗਰ ...

ਪੂਰੀ ਖ਼ਬਰ »

ਨਗਰ ਕੌਾਸਲ ਨੰਗਲ ਨੇ 'ਮੇਰਾ ਕੂੜਾ, ਮੇਰੀ ਜ਼ਿੰਮੇਵਾਰੀ' ਮੁਹਿੰਮ ਆਰੰਭ ਕੇ ਮਨਾਇਆ ਸਫ਼ਾਈ ਪੰਦ੍ਹਰਵਾੜਾ

ਨੰਗਲ, 16 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਮਨਾਏ ਜਾ ਰਹੇ ਸਫ਼ਾਈ ਪੰਦ੍ਹਰਵਾੜੇ ਦੌਰਾਨ 'ਮੇਰਾ ਕੂੜਾ, ਮੇਰੀ ਜ਼ਿੰਮੇਵਾਰੀ' ਮੁਹਿੰਮ ਆਰੰਭੀ ਗਈ | ਸੈਨੇਟਰੀ ਇੰਸਪੈਕਟਰ ਮੁਕੇਸ਼ ਕੁਮਾਰ ਸ਼ਰਮਾ ਅਤੇ ਮਦਨ ਲਾਲ ਵਲੋਂ ਅੱਜ ਸੈਕਟਰ ਦੋ ਨਵਾਂ ਨੰਗਲ ...

ਪੂਰੀ ਖ਼ਬਰ »

ਸਰਕਾਰ ਵਲੋਂ ਫ਼ਾਰਗ ਸਿਹਤ ਵਲੰਟੀਅਰਾਂ ਨੇ ਨੌਕਰੀ ਦੀ ਬਹਾਲੀ ਲਈ ਸਪੀਕਰ ਨੂੰ ਦਿੱਤਾ ਮੰਗ ਪੱਤਰ

ਨੂਰਪੁਰ ਬੇਦੀ, 16 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ-19 ਵਲੰਟੀਅਰ ਵਜੋਂ ਨਿਯੁਕਤ ਕੀਤੇ ਡਾਕਟਰ ਫਾਰਮਾਸਿਸਟ, ਸਟਾਫ਼ ਨਰਸ, ਐੱਮ. ਐੱਲ. ਟੀ. ਤੇ ਵਾਰਡ ਅਟੈਂਡੈਂਟਾਂ ਨੂੰ ਬਿਨਾਂ ਦੱਸੇ ਨੌਕਰੀ ...

ਪੂਰੀ ਖ਼ਬਰ »

ਸਪੀਕਰ ਰਾਣਾ ਵਲੋਂ ਸ੍ਰੀ ਅਨੰਦਪੁਰ ਸਾਹਿਬ ਸਬ ਡਵੀਜ਼ਨ ਵਿਖੇ ਬਿਜਲੀ ਸੁਧਾਰ ਪ੍ਰਾਜੈਕਟ ਦਾ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਜੇ. ਐਸ. ਨਿੱਕੂਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁਕੰਮਲ ਹੋਏ 2.10 ਕਰੋੜ ਦੇ ਬਿਜਲੀ ਸੁਧਾਰ ਪ੍ਰਾਜੈਕਟ ਦਾ ਉਦਘਾਟਨ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਲਗਭਗ 20 ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 7 ਨਵੇਂ ਕੇਸ, 19 ਹੋਏ ਸਿਹਤਯਾਬ, 2 ਮੌਤਾਂ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਵਿਚ ਅੱਜ ਤੱਕ ਕੋਰੋਨਾ ਤੋਂ ਪੀੜਤਾਂ ਦਾ ਅੰਕੜਾ 2358 ਹੋ ਗਿਆ ਹੈ ਜਦਕਿ 1006 ਰਿਪੋਰਟਾਂ ਆਉਣੀਆਂ ਬਾਕੀ ਹਨ | ਪ੍ਰਾਪਤ ਨਤੀਜਿਆਂ ਅਨੁਸਾਰ 7 ਜਣੇ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ, ਜਦੋਂ ਕਿ ਅੱਜ ਪਿੰਡ ਥਨੀ ...

ਪੂਰੀ ਖ਼ਬਰ »

ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਗਠਨ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੀਟਿੰਗ ਭਲਕੇ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਜੇ. ਐੱਸ. ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 18 ਅਕਤੂਬਰ ਨੂੰ ਸਵੇਰੇ 10 ਵਜੇ ਅਰਦਾਸ ਕਰਨ ਉਪਰੰਤ ਸਿੱਖ ਸਟੂਡੈਂਟ ਫੈੱਡਰੇਸ਼ਨ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਇੱਕ ਮੰਚ 'ਤੇ ਇਕੱਠਾ ਕਰਕੇ ਪੰਥ ਦੀ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ ਕਾਰ ਲੁੱਟਣ ਵਾਲੇ ਗਰੋਹ ਦਾ 1 ਮੈਂਬਰ ਕਾਬੂ

ਘਨੌਲੀ, 16 ਅਕਤੂਬਰ (ਜਸਵੀਰ ਸਿੰਘ ਸੈਣੀ)-ਬੀਤੇ ਦਿਨੀਂ ਨੇੜਲੇ ਪਿੰਡ ਅਹਿਮਦਪੁਰ ਨੇੜੇ ਭਾਖੜਾ ਨਹਿਰ 'ਤੇ ਬਣੇ ਪੁਲ ਕੋਲ ਪਿਸਤੌਲ ਦਿਖਾ ਕੇ ਆਲਟੋ ਕਾਰ ਖੋਹਣ ਵਾਲੇ ਗਰੋਹ ਦੇ ਇੱਕ ਮੈਂਬਰ ਨੂੰ ਘਨੌਲੀ ਪੁਲਿਸ ਨੇ ਹਿਰਾਸਤ ਵਿਚ ਲੈਣ ਦਾ ਦਾਅਵਾ ਕੀਤਾ ਹੈ | ਪੁਲਿਸ ਚੌਕੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਵਲੋਂ ਇਕੱਤਰਤਾ

ਮੋਰਿੰਡਾ, 16 ਅਕਤੂਬਰ (ਕੰਗ)-ਪੰਜਾਬ ਨੰਬਰਦਾਰਾ ਯੂਨੀਅਨ ਸਬ-ਡਵੀਜਨ ਮੋਰਿੰਡਾ ਵਲੋਂ ਪ੍ਰਧਾਨ ਪਿ੍ਥੀਪਾਲ ਸਿੰਘ ਕੰਗ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਰੁਪਿੰਦਰ ਸਿੰਘ ਭਿਚਰਾ ਨੇ ਸਮੂਹ ਨੰਬਰਦਾਰਾਂ ਨੂੰ ਅਪੀਲ ਕੀਤੀ ...

ਪੂਰੀ ਖ਼ਬਰ »

ਪਿੰਡ ਦੁਲਚੀ ਮਾਜਰਾ ਨਦੀ ਨੇੜਿਓਾ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਥਾਣਾ ਸਿੰਘ ਅਧੀਨ ਪੈਂਦੇ ਪਿੰਡ ਦੁਲਚੀ ਮਾਜਰਾ ਨੇੜਿਓਾ ਲੰਘਦੀ ਨਦੀ ਕੋਲ ਸੜਕ ਕਿਨਾਰੇ ਇੱਕ ਵਿਅਕਤੀ ਦੀ ਤੇਜ਼ ਰਫ਼ਤਾਰ ਵਾਹਨ ਨਾਲ ਕੁਚਲੀ ਇੱਕ ਅਣਪਛਾਤੀ ਲਾਸ਼ ਬਰਾਮਦ ਹੋਈ ਹੈ | ਇਸ ਦੀ ਜਾਣਕਾਰੀ ਐਸ.ਐਚ.ਓ. ਸਿਮਰਨਜੀਤ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਸਮਾਰਟ ਵਿਲੇਜ ਅਧੀਨ ਕਸਬਾ ਬੇਲਾ ਵਿਖੇ ਗਲੀਆਂ ਨਾਲੀਆਂ ਦੇ ਪ੍ਰਾਜੈਕਟ ਦਾ ਵਰਚੂਅਲ ਨੀਂਹ ਪੱਥਰ ਰੱਖਣਗੇ

ਬੇਲਾ, 16 ਅਕਤੂਬਰ (ਮਨਜੀਤ ਸਿੰਘ ਸੈਣੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਸਬਾ ਬੇਲਾ ਵਿਖੇ ਸਮਾਰਟ ਵਿਲੇਜ਼ ਸਕੀਮ ਅਧੀਨ ਪਿੰਡ ਦੇ ਵਿਕਾਸ ਕਾਰਜਾਂ ਗਲੀਆਂ-ਨਾਲੀਆਂ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣਗੇ | ਇਸ ਸਬੰਧੀ ਸਰਪੰਚ ਲਖਵਿੰਦਰ ਸਿੰਘ ਭੂਰਾ ਨੇ ...

ਪੂਰੀ ਖ਼ਬਰ »

ਅੱਜ ਰਾਣਾ ਕੇ.ਪੀ. ਸਿੰਘ ਪੰਜਾਬ ਸਮਾਰਟ ਵਿਲੇਜ਼ ਕੰਪੇਨ ਵਿਚ ਹੋਣਗੇ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਨਿੱਕੂਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਅੱਜ 17 ਅਕਤੂਬਰ ਦਿਨ ਸਨਿਚਰਵਾਰ ਨੂੰ ਪੰਜਾਬ ਸਮਾਰਟ ਵਿਲੇਜ਼ ਕੰਪੇਨ ਦੇ ਲਾਚਿੰਗ ਸਮਾਗਮ ਵਿਚ ਸ਼ਾਮਿਲ ਹੋਣਗੇ | ਰਾਣਾ ਕੇ.ਪੀ ਸਿੰਘ ਸਵੇਰੇ 11.25 ਵਜੇ ਅੇੈਸ.ਡੀ.ਐਮ ...

ਪੂਰੀ ਖ਼ਬਰ »

ਵੀਡੀਓ ਕਾਨਫ਼ਰੰਸ ਰਾਹੀਂ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ

ਪੁਰਖਾਲੀ, 16 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਸਮਾਰਟ ਵਿਲੇਜ ਮੁਹਿੰਮ-2 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਅਗਵਾਈ ਹੇਠ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਵੀਡੀਓ ਕਾਨਫ਼ਰੰਸ ਰਾਹੀਂ 17 ...

ਪੂਰੀ ਖ਼ਬਰ »

ਸੜਕ ਦੀ ਦੁਰਦਸ਼ਾ ਨੂੰ ਲੈ ਕੇ ਅੱਡਾ ਕਮੇਟੀ ਤੇ ਇਲਾਕੇ ਦੇ ਲੋਕਾਂ ਦੀ ਮੀਟਿੰਗ

ਕਾਹਨਪੁਰ ਖੂਹੀ, 16 ਅਕਤੂਬਰ (ਵਾਲੀਆ)-ਅਨੰਦਪੁਰ ਸਾਹਿਬ ਤੋਂ ਬੰਗਾ ਨੂੰ ਜਾਣ ਵਾਲੀ ਮੁੱਖ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਸਰਕਾਰ ਤੇ ਪ੍ਰਸ਼ਾਸਨ ਨੂੰ ਕੁੰਭਕਰਨੀ ਨੀਂਦ 'ਚੋਂ ਜਗਾਉਣ ਲਈ, ਅੱਜ ਸਥਾਨਕ ਅੱਡਾ ਕਮੇਟੀ ਅਤੇ ਇਲਾਕੇ ਦੇ ਲੋਕਾਂ ਦੀ ਇੱਕ ਮੀਟਿੰਗ ਹੋਈ | ਇਸ ...

ਪੂਰੀ ਖ਼ਬਰ »

ਸਵਰਨ ਸਿੰਘ ਸੈਂਪਲਾ ਬਣੇ ਆਮ ਆਦਮੀ ਪਾਰਟੀ ਦੇ ਮੁਢਲੇ ਮੈਂਬਰ

ਮੋਰਿੰਡਾ, 16 ਅਕਤੂਬਰ (ਤਰਲੋਚਨ ਸਿੰਘ ਕੰਗ)-ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਬਰਸਾਲਪੁਰ ਦੇ ਵਸਨੀਕ ਸਵਰਨ ਸਿੰਘ ਸੈਂਪਲਾ ਸਾਬਕਾ ਸੰਯੁਕਤ ਕਮਿਸ਼ਨਰ (ਇਨਕਮ ਟੈਕਸ) ਨੇ ਅੱਜ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਕਰ ਲਈ ਹੈ | ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਰੂਪਨਗਰ ਪੁਲਿਸ ਵਲੋਂ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰਾਂ ਦਾ ਸਨਮਾਨ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਪੁਲਿਸ ਵਲੋਂ ਹਰ ਸਾਲ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ 21 ਅਕਤੂਬਰ ਨੂੰ ਪੰਜਾਬ ਭਰ ਵਿਚ ਸਨਮਾਨਿਤ ਕੀਤਾ ਜਾਂਦਾ ਹੈ | ਰੂਪਨਗਰ ਪੁਲਿਸ ਨੇ ਇੱਕ ਹਫ਼ਤਾ ਪਹਿਲਾਂ ਹੀ ਸ਼ਹੀਦ ਪਰਿਵਾਰਾਂ ਦੀਆਂ ਦੁੱਖ, ਤਕਲੀਫ਼ਾਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਰੋਪੜ ਦੀ ਮੀਟਿੰਗ

ਰੂਪਨਗਰ, 16 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਰੋਪੜ ਦੀ ਮੀਟਿੰਗ ਪ੍ਰਧਾਨ ਨਸੀਬ ਸਿੰਘ ਜੜੋਤ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਉੱਤੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਸੂਬਾ ...

ਪੂਰੀ ਖ਼ਬਰ »

ਨੌਜਵਾਨ ਲੇਖਕ ਤੇਜਿੰਦਰ ਬਾਜ਼ ਦੀ ਪੁਸਤਕ 'ਚਾਨਣ ਵਰਗਾ ਸੱਚ' ਲੋਕ ਅਰਪਣ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਜਸਵੀਰ ਸਿੰਘ ਦੀ ਪ੍ਰੇਰਨਾ ਅਤੇ ਅਗਵਾਈ ਅਧੀਨ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਨੌਜਵਾਨ ਲੇਖਕ ਅਤੇ ਸਾਇੰਸ ਵਿਸ਼ੇ ਦੇ ਅਧਿਆਪਕ ਤੇਜਿੰਦਰ ਸਿੰਘ ...

ਪੂਰੀ ਖ਼ਬਰ »

-ਮਾਮਲਾ ਗੱਡੀਆਂ ਓਵਰਟੇਕ ਕਰਨ ਸਮੇਂ ਹੋਏ ਝਗੜੇ ਦਾ-

ਨੌਜਵਾਨ ਨੂੰ ਗੋਲੀਆਂ ਮਾਰਨ ਵਾਲੇ ਮੁਲਜ਼ਮਾਂ 'ਚੋਂ ਚੌਥਾ ਵੀ ਆਇਆ ਪੁਲਿਸ ਅੜਿੱਕੇ ਜ਼ੀਰਕਪੁਰ, 16 ਅਕਤੂਬਰ (ਹੈਪੀ ਪੰਡਵਾਲਾ)-ਲੰਘੀ 9 ਅਕਤੂਬਰ ਦੀ ਰਾਤ ਨੂੰ ਇਥੋਂ ਦੀ ਵੀ. ਆਈ. ਪੀ. ਸੜਕ 'ਤੇ ਗੱਡੀਆਂ ਓਵਰਟੇਕ ਕਰਨ ਨੂੰ ਲੈ ਕੇ ਨੌਜਵਾਨਾਂ ਦੇ 2 ਗਰੁੱਪਾਂ ਵਿਚਕਾਰ ਝਗੜਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਸਫ਼ਾਰੀ ਗੱਡੀ ਸਵਾਰ ਕਾਬੂ

ਐੱਸ. ਏ. ਐੱਸ. ਨਗਰ, 16 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੀ ਫੇਜ਼-6 ਵਿਚਲੀ ਚੌਕੀ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ 48 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਸਫ਼ਾਰੀ ਗੱਡੀ ਸਵਾਰ ਨੂੰ ਕਾਬੂ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਕਟਿਵਾ ਚਾਲਕ ਦੀ ਮੌਤ

ਕੁਰਾਲੀ, 16 ਅਕਤੂਬਰ (ਅਕਾਲਗੜ੍ਹੀਆ)-ਬੀਤੀ ਰਾਤ ਕੁਰਾਲੀ ਰੋਪੜ ਮਾਰਗ 'ਤੇ ਸਥਿਤ ਰੇਲਵੇ ਪੁਲ 'ਤੇ ਹੋਏ ਇਕ ਸੜਕ ਹਾਦਸੇ ਵਿਚ ਇਕ ਵਿਆਕਤੀ ਦੀ ਮੌਤ ਹੋ ਗਈ ਹੈ ਜਦਕਿ ਉਸ ਦਾ ਇਕ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ ਹੈ | ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਨਾਲ ਆਈ. ਸੀ. ਡੀ. ਐੱਸ. 'ਤੇ ਪੈ ਰਹੇ ਪ੍ਰਭਾਵ ਕਾਰਨ ਆਂਗਣਵਾੜੀ ਮੁਲਾਜ਼ਮਾਂ ਸੰਘਰਸ਼ ਦੇ ਰਾਹ ਉੱਤੇ ਪਈਆਂ ਹੋਈਆਂ ਹਨ | ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਸਿੱਖਿਆ ਵਿਭਾਗ ਦੇ ਵੱਖ-ਵੱਖ ਅਕਾਦਮਿਕ ਪ੍ਰਾਜੈਕਟਾਂ ਦਾ ਜਾਇਜ਼ਾ

ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਅੱਜ ਰਾਜ ਭਰ ਦੇ ਜ਼ਿਲ੍ਹਾ ਤੇ ਬਲਾਕ ਪੱਧਰ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਵਿਡ-19 ਤੋਂ ਪੀੜਤ 3 ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਵਿਡ-19 ਦੇ 52 ਮਰੀਜ਼ ਸਾਹਮਣੇ ਆਏ ਹਨ, ਜਦਕਿ 3 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 57 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬੜੌਦੀ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਧਰਨਾ ਜਾਰੀ

ਮਾਜਰੀ, 16 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕੁਰਾਲੀ ਸ਼ਿਸਵਾ ਮਾਰਗ 'ਤੇ ਪਿੰਡ ਬੜੌਦੀ ਟੋਲ ਪਲਾਜਾ 'ਤੇ ਲੋਕ ਹਿੱਤ ਮਿਸ਼ਨ ਬਲਾਕ ਮਾਜਰੀ ਵਲੋਂ ਮੈਂਬਰਾਂ ਦਲਵਿੰਦਰ ਸਿੰਘ ਬੈਨੀਪਾਲ, ਡਾਇਰੈਕਟਰ ਗੁਰਮੀਤ ਸਿੰਘ ਸ਼ਾਂਟੂ, ਭਾਈ ਹਰਜੀਤ ਸਿੰਘ ਹਰਮਨ, ਰਵਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਕੁੰਭੜਾ ਦੇ ਪੁਰਾਣੇ ਕਬਰਸਤਾਨ ਦੀ ਚਾਰਦੀਵਾਰੀ ਦਾ ਕੰਮ ਸ਼ੁਰੂ ਹੋਣ 'ਤੇ ਵਸਨੀਕਾਂ ਵਲੋਂ ਵਿਰੋਧ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਸਥਾਨਕ ਫੇਜ਼-9 ਦੇ ਐੱਚ ਐੱਮ ਕੁਆਟਰਾਂ ਦੇ ਵਿਚਕਾਰ ਪੈਂਦੇ ਪਿੰਡ ਕੁੰਭੜਾ ਦੇ ਕਬਰਸਤਾਨ ਦੀ ਪੁਰਾਣੀ ਥਾਂ ਦੀ ਚਾਰਦੀਵਾਰੀ ਕਰਨ ਆਏ ਪਿੰਡ ਕੁੰਭੜਾ ਦੀ ਮੁਸਲਿਮ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਅਤੇ ਵਕਫ ਬੋਰਡ ਦੇ ...

ਪੂਰੀ ਖ਼ਬਰ »

ਮੋਦੀ ਤੇ ਯੋਗੀ ਨੂੰ ਮਹਿਲਾ ਕਾਂਗਰਸ ਨੇ ਡਾਕਖਾਨੇ ਰਾਹੀਂ ਭੇਜੇ ਪੋਸਟ ਕਾਰਡ

ਖਰੜ, 16 ਅਕਤੂਬਰ (ਜੰਡਪੁਰੀ)-ਹਾਥਰਸ ਵਿਖੇ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਸ਼ਾਮਿਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਮਹਿਲਾ ਕਾਂਗਰਸ ਵਲੋਂ ਅੱਜ ਡਾਕਖਾਨੇ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਫ਼ਿਲਮੀ ਕਲਾਕਾਰਾਂ ਨੇ ਭਾਗੂਮਾਜਰਾ ਦੇ ਟੋਲ ਪਲਾਜ਼ੇ 'ਤੇ ਪਹੁੰਚ ਕੇ ਕਿਸਾਨਾਂ ਦੇ ਧਰਨੇ ਨੂੰ ਦਿੱਤਾ ਸਮਰਥਨ

ਖਰੜ,16 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕੇਂਦਰ ਸਰਕਾਰ ਵਲੋਂ ਧੱਕੇਸ਼ਾਹੀ ਨਾਲ ਬਣਾਏ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਵਲੋਂ ਆਰੰਭੇ ਸੰਘਰਸ਼ ਤਹਿਤ ਖਰੜ-ਲੁਧਿਆਣਾ ਹਾਈਵੇਅ 'ਤੇ ਸਥਿਤ ਪਿੰਡ ਭਾਗੂਮਾਜਰਾ ਨੇੜੇ ਬਣੇ ਟੋਲ ਪਲਾਜ਼ੇ 'ਤੇ ਜਾਰੀ ...

ਪੂਰੀ ਖ਼ਬਰ »

ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਵਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ ਵਿਖੇ ਪੰਜਾਬ ਸਰਕਾਰ ਦੀ ਤਰਫੋਂ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਰਹਿਨੁਮਾਈ ਹੇਠ ਮਿਸ਼ਨ ਫਤਹਿ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਐੱਸ. ਏ. ਐੱਸ. ਨਗਰ ਵਲੋਂ ਜ਼ਿਲ੍ਹਾ ਹਸਪਤਾਲ ਫੇਜ਼-6 ਮੁਹਾਲੀ ਅਤੇ ਫੇਜ਼-3ਬੀ2 ਮੁਹਾਲੀ ਦੀ ਮਾਰਕੀਟ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. ਮੁਲਾਜ਼ਮਾਂ ਵਲੋਂ ਜ਼ਿਲ੍ਹਾ ਖਜ਼ਾਨਾ ਦਫ਼ਤਰ ਵਿਰੁੱਧ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਤਨਖਾਹ ਨਾ ਮਿਲਣ ਦੇ ਰੋਸ ਵਜੋਂ ਅੱਜ ਸਰਕਾਰੀ ਆਈ. ਟੀ. ਆਈ. (ਲੜਕੀਆਂ) ਫੇਜ਼ 5 ਮੁਹਾਲੀ ਦੇ ਸਮੂਹ ਮੁਲਾਜ਼ਮਾਂ ਵਲੋਂ ਸੰਸਥਾ ਦੇ ਗੇਟ 'ਤੇ ਜ਼ਿਲ੍ਹਾ ਖਜਾਨਾ ਦਫ਼ਤਰ ਦੇ ਵਿਰੁੱਧ ਰੋਸ ਧਰਨਾ ਦੇ ਕੇ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਬੜੌਦਾ ਉਪ ਚੋਣ ਦਾ ਪਹਿਲਾ ਪੜਾਅ ਮੁਕੰਮਲ

ਚੰਡੀਗੜ੍ਹ, 16 ਅਕਤੂਬਰ (ਐਨ.ਐਸ. ਪਰਵਾਨਾ)- ਹਰਿਆਣਾ ਵਿਧਾਨ ਸਭਾ ਦੇ ਹਲਕਾ ਬੜੌਦਾ ਦੀ 3 ਨਵੰਬਰ ਨੂੰ ਹੋਣ ਵਾਲੀ ਉਪ ਚੋਣ ਦਾ ਪਹਿਲਾ ਪੜਾਅ ਅੱਜ ਮੁਕੰਮਲ ਹੋ ਗਿਆ ਜਦੋਂ 5 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਦੇ ਕਾਗ਼ਜ਼ ਦਾਖਲ ਕਰ ਦਿੱਤੇ ਗਏ | ਸਰਕਾਰੀ ਹਲਕਿਆਂ ਨੇ ...

ਪੂਰੀ ਖ਼ਬਰ »

ਡੀ.ਡੀ.ਪੀ.ਓ. ਨੇ ਸਮਾਰਟ ਵਿਲੇਜ ਕੰਪੇਨ ਅਧੀਨ ਉਦਘਾਟਨ ਕੀਤੇ ਜਾਣ ਵਾਲੇ ਕੰਮਾਂ ਦਾ ਲਿਆ ਜਾਇਜ਼ਾ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਪਿੰਡਾਂ ਵਿਚ ਸਮਾਰਟ ਵਿਲੇਜ ਕੈਂਪੇਨ (ਐਸਵੀਸੀ 2) ਅਧੀਨ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ 17 ਅਕਤੂਬਰ ਨੂੰ ਕੀਤਾ ਜਾਣਾ ਹੈ | ਸੂਬੇ ਦੇ ਪਿੰਡਾਂ ਵਿਚ 1500 ...

ਪੂਰੀ ਖ਼ਬਰ »

ਬੇਲਾ ਕਾਲਜ ਨੇ ਵਿਸ਼ਵ ਵਿਦਿਆਰਥੀ ਦਿਵਸ ਮਨਾਇਆ

ਬੇਲਾ, 16 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਏ.ਪੀ.ਜੇ. ਅਬਦੁਲ ਕਲਾਮ ਨੂੰ ਸਮਰਪਿਤ ਵਿਸ਼ਵ ਵਿਦਿਆਰਥੀ ਦਿਵਸ ਮਨਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਹਰ ਸਾਲ ਇਹ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਮੀਟਿੰਗ

ਅਨੰਦਪੁਰ ਸਾਹਿਬ, 16 ਅਕਤੂਬਰ (ਜੇ.ਐਸ.ਨਿੱਕੂਵਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਧਾਨ ਮੱਖਣ ਕਾਲਸ ਅਤੇ ਜਨਰਲ ਸਕੱਤਰ ਗੁਰਜੀਤ ਸਿੰਘ ਦੀ ਅਗਵਾਈ ਹੇਠ ਅਨੰਦਪੁਰ ਸਾਹਿਬ ਵਿਖੇ ਹੋਈ | ਬੁਲਾਰਿਆਂ ਨੇ ਕਿਹਾ ਕਿ ਚਾਰ ਸਾਲ ...

ਪੂਰੀ ਖ਼ਬਰ »

ਭੂਰੀ ਵਾਲੇ ਕਾਲਜ ਟਿੱਬਾ ਨੰਗਲ ਦੇ ਬੀ.ਕਾਮ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ

ਨੂਰਪੁਰ ਬੇਦੀ, 16 ਅਕਤੂਬਰ (ਵਿੰਦਰਪਾਲ ਝਾਂਡੀਆਂ)-ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕੋ-ਐਜੂਕੇਸ਼ਨਲ ਕਾਲਜ ਟਿੱਬਾ ਨੰਗਲ ਦੇ ਬੀ. ਕਾਮ ਸਮੈਸਟਰ ਪਹਿਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਇਸ ਸਬੰਧੀ ਪ੍ਰੋਫੈਸਰ ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀ.ਡੀ.ਪੀ.ਓ. ਗਰੇਵਾਲ ਵਲੋਂ ਸਮਾਰਟ ਵਿਲੇਜ ਸਕੀਮ-2 ਤਹਿਤ ਕੀਤੇ ਜਾਣ ਵਾਲੇ ਪ੍ਰੋਗਰਾਮ ਸਬੰਧੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 17 ਅਕਤੂਬਰ ਨੂੰ ਬਲਾਕ ਸ੍ਰੀ ਚਮਕੌਰ ਸਾਹਿਬ ਦੇ 9 ਪਿੰਡਾਂ ਨੂੰ ਪੰਜਾਬ ਸਰਕਾਰ ਦੇ ਸਮਾਰਟ ਵਿਲੇਜ ਸਕੀਮ-2 ਤਹਿਤ ਲਿਆ ਕੇ ਕੀਤੇ ਜਾਣ ਵਾਲੇ ਕੰਮਾਂ ਦਾ ...

ਪੂਰੀ ਖ਼ਬਰ »

ਮਾਤਾ ਜਸਵੰਤ ਕੌਰ ਨਮਿਤ ਅੰਤਿਮ ਅਰਦਾਸ

ਘਨੌਲੀ, 16 ਅਕਤੂਬਰ (ਜਸਵੀਰ ਸਿੰਘ ਸੈਣੀ)-'ਅਜੀਤ' ਦੇ ਪ੍ਰਤੀਨਿੱਧ ਮਨਜੀਤ ਸਿੰਘ ਟਿੰਕੂ ਦੇ ਚਾਚੀ ਮਾਤਾ ਜਸਵੰਤ ਕੌਰ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਗ੍ਰਹਿ ਘਨੌਲੀ ਵਿਖੇ ਸਹਿਜ ਪਾਠ ਦੇ ਭੋਗ ਪਾਏ ਉਪਰੰਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਦੀਵਾਨ ਸਜਾਏ ਗਏ ...

ਪੂਰੀ ਖ਼ਬਰ »

ਭੱਦਲ 'ਚ ਗ਼ਰੀਬ ਕਿਸਾਨ ਦੀਆਂ 3 ਕੀਮਤੀ ਮੱਝਾਂ ਦੀ ਭੇਦਭਰੀ ਹਾਲਤ 'ਚ ਮੌਤ

ਪੁਰਖਾਲੀ, 16 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਨੇੜਲੇ ਪਿੰਡ ਭੱਦਲ ਦੇ ਇੱਕ ਗ਼ਰੀਬ ਕਿਸਾਨ ਦੀਆਂ ਤਿੰਨ ਮੱਝਾਂ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਜਦਕਿ ਕਿਸਾਨ ਦੀ ਚੌਥੀ ਮੱਝ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ | ਜਾਣਕਾਰੀ ਅਨੁਸਾਰ ਪਿੰਡ ਭੱਦਲ ਦੇ ਕਿਸਾਨ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਵਲੋਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਘਨੌਲੀ, 16 ਅਕਤੂਬਰ (ਜਸਵੀਰ ਸਿੰਘ ਸੈਣੀ)-ਭਾਰਤੀ ਮਜ਼ਦੂਰ ਸੰਘ ਦੇ ਅਹੁਦੇਦਾਰਾਂ ਵਲੋਂ ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਅਤੇ ਮਜ਼ਦੂਰ ਵਿਰੋਧੀ ਕਾਨੂੰਨਾਂ ਸਬੰਧੀ ਅੰਬੂਜਾ ਸੀਮਿੰਟ ਫ਼ੈਕਟਰੀ ਦਬੁਰਜੀ ਦੇ ਮੇਨ ਗੇਟ ਉੱਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਭਾਰਤੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਅਤੇ ਪ੍ਰਸ਼ਾਸਨ ਨਾਲ ਜ਼ਰੂਰੀ ਮਸਲਿਆਂ ਸਬੰਧੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ)-ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ, ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਨੰਗਲ ਨੇ ਮਨਾਇਆ ਸਪੀਕਰ ਦਾ 63ਵਾਂ ਜਨਮ ਦਿਨ

ਨੰਗਲ, 16 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਅੱਜ ਬਲਾਕ ਕਾਂਗਰਸ ਕਮੇਟੀ ਨੰਗਲ ਵਲੋਂ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਪਾਰਟੀ ਦੇ ਦਫ਼ਤਰ ਵਿਚ ਸਪੀਕਰ ਵਿਧਾਨ ਸਭਾ ਪੰਜਾਬ ਰਾਣਾ ਕੰਵਰਪਾਲ ਸਿੰਘ ਦਾ 63ਵਾਂ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX