ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  13 minutes ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 21 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਦਲਜੀਤ ਸਿੰਘ ਮੱਕੜ)- ਅੱਜ ਸਵੇਰੇ ਚੀਮਾ ਮੰਡੀ ਝਾੜੋਂ ਸੜਕ 'ਤੇ ਹੋਏ ਹਾਦਸੇ 'ਚ ਮੋਟਰਸਾਈਕਲ ਸਵਾਰ...
ਅੰਮ੍ਰਿਤਸਰ 'ਚ ਕੋਰੋਨਾ ਦੇ 50 ਨਵੇਂ ਮਾਮਲੇ ਆਏ ਸਾਹਮਣੇ, 1 ਹੋਰ ਮਰੀਜ਼ ਨੇ ਤੋੜਿਆ ਦਮ
. . .  17 minutes ago
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 50 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11552 ਹੋ ਗਏ...
ਰਾਜਾਸਾਂਸੀ ਪਹੁੰਚੇ ਅਮਰੀਕਾ ਤੋਂ ਡਿਪੋਰਟ ਕੀਤੇ 69 ਭਾਰਤੀ, ਇਕ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  20 minutes ago
ਰਾਜਾਸਾਂਸੀ, 21 ਅਕਤੂਬਰ (ਹੇਰ)- ਸੁਨਹਿਰੀ ਭਵਿੱਖ ਦੀ ਤਾਂਘ ਮਨ 'ਚ ਲੈ ਕੇ ਅਮਰੀਕਾ ਪੁੱਜਣ 'ਚ ਕਾਮਯਾਬ ਹੋਣ ਵਾਲੇ ਭਾਰਤੀਆਂ 'ਚੋਂ ਕਾਨੂੰਨੀ ਲੜਾਈ ਹਾਰਨ ਵਾਲੇ 69 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ...
ਟਕਸਾਲੀ ਆਗੂ ਟੇਕ ਸਿੰਘ ਨੰਬਰਦਾਰ ਦਾ ਦਿਹਾਂਤ
. . .  25 minutes ago
ਲੌਂਗੋਵਾਲ, 21 ਅਕਤੂਬਰ (ਸ. ਸ. ਖੰਨਾ, ਵਿਨੋਦ)- ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਅਨਨ ਸੇਵਕ ਅਤੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਪ੍ਰਧਾਨ...
ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੰਧੂ ਵਲੋਂ ਦਾਣਾ ਮੰਡੀ ਦਾ ਅਚਨਚੇਤ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
. . .  28 minutes ago
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਝੋਨੇ ਦੀ ਚੱਲ ਰਹੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਸਿੰਘ ਸੰਧੂ ਵਲੋਂ ਦਾਣਾ ਮੰਡੀ ਅਜਨਾਲਾ ਦਾ ਅਚਨਚੇਤ ਦੌਰਾ ਕੀਤਾ...
ਹੁਸ਼ਿਆਰਪੁਰ 'ਚ ਕੋਰੋਨਾ ਦੇ 106 ਹੋਰ ਮਰੀਜ਼ਾਂ ਦੀ ਪੁਸ਼ਟੀ, 1 ਮਰੀਜ਼ ਦੀ ਮੌਤ
. . .  35 minutes ago
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 106 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5787 ਹੋ ਗਈ ਹੈ, ਜਦਕਿ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀਆਂ ਵਰਕਰਾਂ ਨੇ ਕਿਸਾਨ ਧਰਨੇ 'ਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  37 minutes ago
ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਅੰਮ੍ਰਿਤਸਰ ਹਵਾਈ ਅੱਡਾ...
ਹੰਗਾਮੇ ਲਈ ਰਿਲਾਇੰਸ ਪੰਪ ਡੀਲਰਾਂ ਨੇ ਬਿਨਾਂ ਸ਼ਰਤ ਕਿਸਾਨਾਂ ਤੋਂ ਮੰਗੀ ਮੁਆਫ਼ੀ
. . .  46 minutes ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਰਿਲਾਇੰਸ ਪੈਟਰੋਲ ਪੰਪ ਐਸੋਸੀਏਸ਼ਨ ਨੇ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਇਸ ਤੋਂ ਬਾਅਦ ਕਿਸਾਨ ਸੰਗਠਨਾਂ ਨੇ ਪੱਤਰਕਾਰਾਂ...
ਲੁਧਿਆਣਾ 'ਚ ਕੋਰੋਨਾ ਕਾਰਨ 6 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
. . .  57 minutes ago
ਲੁਧਿਆਣਾ, 21 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 6 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 4 ਮ੍ਰਿਤਕ ਮਰੀਜ਼ ਜ਼ਿਲ੍ਹਾ...
ਕਿਸਾਨ ਜਥੇਬੰਦੀਆਂ ਅਤੇ ਰਿਲਾਇੰਸ ਪੰਪ ਡੀਲਰਾਂ ਵਿਚਾਲੇ ਬੈਠਕ ਜਾਰੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਬੈਠਕ ਦੌਰਾਨ ਅੱਜ ਰਿਲਾਇੰਸ ਪੰਪਾਂ ਦੇ ਡੀਲਰਾਂ ਵਲੋਂ ਕੀਤੇ ਹੰਗਾਮੇ ਤੋਂ ਬਾਅਦ ਕਿਸਾਨ ਭਵਨ ਵਿਖੇ ਪੁਲਿਸ ਤਾਇਨਾਤ ਕਰ...
ਸੰਗਰੂਰ 'ਚ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ. ਸੀ. ਦਫ਼ਤਰ
. . .  about 1 hour ago
ਸੰਗਰੂਰ, 21 ਅਕਤੂਬਰ (ਧੀਰਜ ਪਸ਼ੋਰੀਆ)- ਅੱਜ ਰੇਲ ਰੋਕੋ ਅੰਦੋਲਨ ਦੇ 21ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ 'ਤੇ ਰੋਸ ਰੈਲੀ ਕੀਤੀ ਗਈ ਅਤੇ ਮੋਦੀ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਇਸ ਤੋਂ ਬਾਅਦ ਬਾਹਰਲੇ ਸੂਬਿਆਂ ਤੋਂ...
ਪਠਾਨਕੋਟ 'ਚ ਕੋਰੋਨਾ ਦੇ 27 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 21 ਅਕਤੂਬਰ (ਆਰ. ਸਿੰਘ, ਸੰਧੂ, ਚੌਹਾਨ, ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਰੋਨਾ ਦੇ 27 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ...
ਕਿਸਾਨਾਂ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਅਹਿਮ ਬੈਠਕ ਦੇ ਬਾਰੇ ਅੱਜ ਕਿਸਾਨਾਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ। ਇਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ ਕਰ ਦਿੱਤਾ...
ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਤੋਂ ਚੰਡੀਗੜ੍ਹ ਤੱਕ 22 ਅਕਤੂਬਰ ਨੂੰ ਰੋਸ ਮਾਰਚ -ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ) ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਵਿਚ ਦਲਿਤਾਂ ਉੱਪਰ ਹੋ ਰਹੇ ਤਸ਼ੱਦਦ ਅਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਦੇ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ 22 ਅਕਤੂਬਰ ਨੂੰ ਜਲੰਧਰ ਤੋਂ ਚੰਡੀਗੜ੍ਹ ਤੱਕ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੀ ਕੋਠੀ ਦਾ...
ਰੇਲ ਰੋਕੋ ਅੰਦੋਲਨ 'ਚ ਦਿੱਤੀ ਜਾਵੇਗੀ ਢਿੱਲ, ਪਰ ਅੰਦੋਲਨ ਰਹੇਗਾ ਜਾਰੀ, ਅਗਲੀ ਰਣਨੀਤੀ 'ਤੇ 4 ਨਵੰਬਰ ਨੂੰ ਹੋਵੇਗੀ ਮੀਟਿੰਗ
. . .  about 2 hours ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਅਹਿਮ ਮੀਟਿੰਗ ਵਿਚ ਫ਼ੈਸਲੇ ਲਏ ਗਏ ਹਨ। ਜਿਨ੍ਹਾਂ ਵਿਚ ਰੇਲ ਰੋਕੋ ਅੰਦੋਲਨ ਵਿਚ ਢਿੱਲ ਦਿੱਤੀ ਜਾ ਰਹੀ ਹੈ, ਮਾਲ ਗੱਡੀਆਂ ਲਈ ਢਿੱਲ ਦਿੱਤੀ ਜਾ ਰਹੀ ਹੈ। 5 ਨਵੰਬਰ ਤੱਕ ਢਿੱਲ ਦੇਣ ਦੀ ਗੱਲ ਕਹੀ ਗਈ ਹੈ। ਭਾਜਪਾ ਆਗੂਆਂ ਦੀ ਵੱਡੇ ਪੱਧਰ...
ਅਕਾਲੀ ਆਗੂ ਜਥੇਦਾਰ ਮਲਕੀਅਤ ਸਿੰਘ ਸੈਣੀ ਦਾ ਦਿਹਾਂਤ
. . .  about 2 hours ago
ਬੰਗਾ, 21ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਜਥੇ. ਮਲਕੀਅਤ ਸਿੰਘ ਸੈਣੀ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨ੍ਹਾਂ ਨੇ ਪਾਰਟੀ ਲਈ ਬਹੁਤ ਸੰਘਰਸ਼...
ਕੈਂਸਰ ਤੋਂ ਠੀਕ ਹੋਏ ਸੰਜੇ ਦੱਤ, ਭਾਵੁਕ ਸੰਦੇਸ਼ ਨਾਲ ਕੀਤਾ ਧੰਨਵਾਦ
. . .  about 2 hours ago
ਮੁੰਬਈ, 21 ਅਕਤੂਬਰ - ਅਗਸਤ ਵਿਚ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਪੀੜਤ ਹੋਏ ਤੇ ਇਲਾਜ ਕਰਵਾ ਰਹੇ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਸੰਜੇ ਦੱਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹ ਹੁਣ ਕੈਂਸਰ ਤੋਂ ਠੀਕ ਹੋ ਗਏ ਹਨ। ਇਸ ਲਈ ਸੰਜੇ ਦੱਤ ਨੇ ਸੰਦੇਸ਼ ਵਿਚ ਲਿਖਿਆ ਕਿ ਉਹ ਭਾਵੁਕ ਹਨ ਤੇ ਉਨ੍ਹਾਂ...
ਹੀਰਾ ਸੋਢੀ ਸੂਚਨਾ ਕਮਿਸ਼ਨ ਦੇ ਚੇਅਰਮੈਨ ਨਿਯੁਕਤ, ਕੈਬਨਿਟ ਮੰਤਰੀ ਦੇ ਹਨ ਬੇਟੇ
. . .  34 minutes ago
ਗੁਰੂ ਹਰ ਸਹਾਏ, 21 ਅਕਤੂਬਰ (ਹਰਚਰਨ ਸਿੰਘ ਸੰਧੂ) - ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ...
ਚੀਫ਼ ਖ਼ਾਲਸਾ ਦੀਵਾਨ ਵੱਲੋਂ ਆਨਰੇਰੀ ਸਕੱਤਰ ਦੇ ਅਹੁਦੇ ਲਈ ਹੋਣ ਵਾਲੀ ਚੋਣ ਮੁਲਤਵੀ ਕਰਨ ਦਾ ਫ਼ੈਸਲਾ
. . .  about 2 hours ago
ਅੰਮ੍ਰਿਤਸਰ, 21 ਅਕਤੂਬਰ (ਜੱਸ) - ਅੱਜ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਹੋਈ ਇਕੱਤਰਤਾ ਵਿਚ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਜੋ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਦੀ ਥਾਂ ਨਵੇਂ ਆਨਰੇਰੀ ਸਕੱਤਰ...
ਕੋਲੇ ਦੀ ਘਾਟ ਕਾਰਨ ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਬੰਦ
. . .  about 3 hours ago
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੋਲੇ ਦੀ ਘਾਟ ਕਾਰਨ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਬੀਤੀ ਰਾਤ ਤੋਂ ਬਿਜਲੀ ਉਤਪਾਦਨ ਬੰਦ ਹੋ ਗਿਆ ਹੈ। ਵੇਦਾਤਾਂ ਕੰਪਨੀ ਦੀ ਨਿੱਜੀ ਭਾਈਵਾਲ ਵਾਲਾ ਇਹ ਪਲਾਂਟ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਤਾਪ ਘਰ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਮੰਤਰੀ ਤੇ ਸਿਆਸੀ ਸਲਾਹਕਾਰ
. . .  about 3 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਿਸਾਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜਾਰੀ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ , ਭਾਰਤ ਭੂਸ਼ਨ ਆਸ਼ੂ, ਵਿਧਾਇਕ ਕੁਲਜੀਤ ਨਾਗਰਾ ਤੇ ਮੁੱਖ ਮੰਤਰੀ ਦੇ ਸਿਆਸੀ ਸਲਾਹ...
ਮਹਾਰਾਸ਼ਟਰ 'ਚ ਭਾਜਪਾ ਨੂੰ ਲੱਗਾ ਤਕੜਾ ਝਟਕਾ, ਚੋਟੀ ਦਾ ਨੇਤਾ ਨੈਸ਼ਨਲਿਸਟ ਕਾਂਗਰਸ ਪਾਰਟੀ 'ਚ ਸ਼ਾਮਲ
. . .  about 3 hours ago
ਮੁੰਬਈ, 21 ਅਕਤੂਬਰ - ਭਾਰਤੀ ਜਨਤਾ ਪਾਰਟੀ ਨੂੰ ਮਹਾਰਾਸ਼ਟਰ ਵਿਚ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਦਿੱਗਜ ਨੇਤਾ ਤੇ ਸਾਬਕਾ ਮੰਤਰੀ ਏਕਨਾਥ ਖੜਸੇ ਸ਼ੁੱਕਰਵਾਰ ਨੂੰ ਐਨ.ਸੀ.ਪੀ. ਵਿਚ ਸ਼ਾਮਲ ਹੋ ਰਹੇ ਹਨ। ਭਾਜਪਾ ਵਲੋਂ ਇਸ...
ਐਮ.ਐਸ.ਪੀ 'ਤੇ ਸਪਸ਼ਟ ਕੁੱਝ ਨਹੀਂ, ਰਾਜਪਾਲ ਨੇ ਅਜੇ ਬਿੱਲਾਂ 'ਤੇ ਮੁਹਰ ਨਹੀਂ ਲਗਾਈ ਤਾਂ ਕਾਂਗਰਸੀ ਜਸ਼ਨ ਕਿਸ ਗੱਲ ਦੇ ਮਨਾ ਰਹੇ ਹਨ - ਮਜੀਠੀਆ
. . .  about 3 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਗੱਲ ਅਜੇ ਵੀ ਉੱਤੇ ਹੀ ਖੜੀ ਹੈ, ਕਿਉਂਕਿ ਸਰਕਾਰ ਨੇ ਸਾਰਾ ਕੁੱਝ ਗੋਲਮਾਲ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਐਮ.ਐਸ.ਪੀ. ਨੂੰ ਲੈ ਕੇ ਸਪਸ਼ਟ ਫ਼ੈਸਲਾ ਨਹੀਂ ਲਿਆ...
ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ ਧਾਰਮਿਕ ਸਮਾਗਮ
. . .  about 4 hours ago
ਖੇਮਕਰਨ (ਤਰਨ ਤਾਰਨ), 21ਅਕਤੂਬਰ (ਰਾਕੇਸ਼ ਬਿੱਲਾ) - ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ 'ਚ ਅੱਜ ਪਿੰਡ ਭੂਰਾ ਕੋਹਨਾਂ ਵਿਚ ਮਨਾਏ ਜਾ ਰਹੇ ਸਮਾਗਮ 'ਚ ਧਾਰਮਿਕ ਸ਼ਖ਼ਸੀਅਤਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ...
ਕੇਂਦਰ ਦੇ ਕਿਸਾਨ ਮਾਰੂ ਕਾਨੂੰਨਾਂ ਖਿਲਾਫ ਆਂਗਣਵਾੜੀ ਵਰਕਰਾਂ ਵੀ ਕਿਸਾਨਾਂ ਦੇ ਹੱਕ 'ਚ ਨਿੱਤਰੀਆਂ
. . .  about 4 hours ago
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਦੇ ਨਾਮ 'ਤੇ ਲਿਆਂਦੇ ਕਿਸਾਨ ਮਾਰੂ ਕਾਨੂੰਨਾਂ ਦੇ ਖਿਲਾਫ ਜਿੱਥੇ ਕਿਸਾਨ ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵੱਲੋਂ ਤਕੜਾ ਸੰਘਰਸ਼ ਵਿੱਢਿਆ ਹੋਇਆ ਹੈ, ਉੱਥੇ ਹੀ ਹੁਣ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੀ ਕਿਸਾਨਾਂ ਦੇ ਹੱਕ 'ਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। ਸਾਇਰਸ

ਬਠਿੰਡਾ /ਮਾਨਸਾ

ਲੰਬੇ ਸੰਘਰਸ਼ 'ਤੇ ਅੜੇ ਕਿਸਾਨ

ਕੇਂਦਰ ਸਰਕਾਰ ਅੱਗੇ ਪੰਜਾਬ ਦੇ ਅਣਖੀ ਲੋਕ ਗੋਡੇ ਨਹੀਂ ਟੇਕਣਗੇ-ਜੋਧਾ ਸਿੰਘ ਨੰਗਲਾ

ਰਾਮਾਂ ਮੰਡੀ, 16 ਅਕਤੂਬਰ (ਤਰਸੇਮ ਸਿੰਗਲਾ)- ਕੇਂਦਰ ਸਰਕਾਰ ਵਲੋਂ ਪਾਸ ਕਰਵਾਏ ਗਏ ਕਿਸਾਨੀ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਨੇੜਲੇ ਪਿੰਡ ਕਣਕਵਾਲ ਦੀਆਂ ਰੇਲਵੇ ਲਾਈਨਾਂ 'ਤੇ ਲਗਾਤਾਰ ਜਾਰੀ ਧਰਨਾ ਅੱਜ ਬਲਾਕ ਜਨਰਲ ਸਕੱਤਰ ਰਾਜਵੀਰ ਸਿੰਘ ਸ਼ੇਖਪੁਰਾ ਅਤੇ ਬਲਾਕ ਖ਼ਜ਼ਾਨਚੀ ਗੁਰਜੰਟ ਸਿੰਘ ਸ਼ੇਖਪੁਰਾ ਦੀ ਅਗਵਾਈ ਹੇਠ 11 ਵੇਂ ਦਿਨ ਵੀ ਜਾਰੀ ਰਿਹਾ | ਅੱਜ ਧਰਨਿਆਂ ਵਿਚ ਵੱਡੀ ਗਿਣਤੀ ਕਿਸਾਨਾਂ ਦੇ ਨਾਲ ਨਾਲ ਮਜ਼ਦੂਰਾਂ ਨੇ ਵੀ ਭਾਗ ਲਿਆ ¢ ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜੋਧਾ ਸਿੰਘ ਨੰਗਲਾ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਨੂੰ ਲੋਕ ਵਿਰੋਧੀ ਕਾਨੂੰਨ ਵਾਪਸ ਲੈਣੇ ਹੀ ਪੈਣਗੇ ਕਿਉਂਕਿ ਧਰਨਿਆਂ ਵਿਚ ਦਿਨੋਂ ਦਿਨ ਕਿਸਾਨਾਂ ਦੇ ਨਾਲ ਨਾਲ ਹੋਰ ਜਥੇਬੰਦੀਆਂ ਵੀ ਭਾਗ ਲੈ ਰਹੀਆਂ ਹਨ | ਅੱਜ ਪੰਜਾਬ ਤੋਂ ਇਲਾਵਾ ਹਰਿਆਣਾ ਸੂਬੇ ਦੇ ਪਿੰਡਾਂ ਵਿਚੋਂ ਵੀ ਵੱਡੀ ਗਿਣਤੀ ਕਿਸਾਨ, ਪਿੰਡਾਂ ਦੀਆਂ ਪੰਚਾਇਤਾਂ, ਪੰਜਾਬੀ ਕਲਾਕਾਰ ਵੀ ਕਿਸਾਨ ਧਰਨਿਆਂ ਦੀ ਹਮਾਇਤ ਕਰ ਰਹੇ ਹਨ | ਜਿਸ ਕਰਕੇ ਕਿਸਾਨ ਸੰਘਰਸ਼ਾਂ ਦੀ ਜਿੱਤ ਯਕੀਨੀ ਬਣਦੀ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅੱਗੇ ਪੰਜਾਬ ਦੇ ਅਣਖੀ ਲੋਕ ਗੋਡੇ ਨਹੀਂ ਟੇਕਣਗੇ ਅਤੇ ਵਿਦੇਸ਼ੀ ਕੰਪਨੀਆਂ ਨੂੰ ਪੰਜਾਬ ਦੀ ਜ਼ਮੀਨ ਤੇ ਪੈਰ ਨਹੀਂ ਧਰਨ ਦੇਣਗੇ | ਇਸ ਲਈ ਭਾਵੇਂ ਕਿਸਾਨਾਂ ਨੂੰ ਕੋਈ ਵੀ ਕੁਰਬਾਨੀ ਕਿਉਂ ਨਾਂ ਦੇਣੀ ਪਵੇ ਕਿਸਾਨ ਦੇਣ ਲਈ ਤਿਆਰ ਹਨ | ਉਨ੍ਹਾਂ ਲੋਕ ਵਿਰੋਧੀ ਕਾਲੇ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ | ਇਸ ਦੌਰਾਨ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਸੂਬਾ ਜਨਰਲ ਸਕੱਤਰ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਆਮ ਲੋਕਾਂ ਤੋਂ ਇਲਾਵਾ ਕਿਸਾਨ ਆਗੂ ਮਹਿਮਾ ਸਿੰਘ ਚੱਠੇਵਾਲਾ ਬਲਾਕ ਪ੍ਰਧਾਨ, ਜੈਮਲ ਸਿੰਘ ਸਿੰਗੋ, ਜਗਸੀਰ ਸਿੰਘ, ਮਿੱਠੂ ਸਿੰਘ ਪ੍ਰਧਾਨ ਜਗ੍ਹਾ, ਮਲਕੀਤ ਸਿੰਘ, ਰੂਪ ਸਿੰਘ ਨੰਗਲਾ, ਧਨੰਤਰ ਸਿੰਘ ਨੈਬ ਸਿੰਘ ਨਥੇਹਾ, ਗੁਰਮੇਲ ਸਿੰਘ, ਗੁਰਚਰਨ ਸਿੰਘ ਨਵਾਂ ਪਿੰਡ, ਕੁਲਵੰਤ ਸਿੰਘ, ਮੇਜਰ ਸਿੰਘ ਚੱਠੇਵਾਲਾ, ਸੁਖਪਾਲ ਸਿੰਘ, ਗੁਰਦਾਸ ਸਿੰਘ, ਗੁਰਪਿਆਰ ਸਿੰਘ, ਲਖਵਿੰਦਰ ਸਿੰਘ ਬਹਿਮਣ ਜੱਸਾ ਸਿੰਘ, ਬਾਬਾ ਕਰਮ ਸਿੰਘ ਸ਼ੇਖਪੁਰਾ, ਰਜਿੰਦਰ ਸਿੰਘ, ਰੌਸ਼ਨ ਲਾਲ ਕੋਟਬਖਤੂ, ਸੁਰਜਨ ਸਿੰਘ ਬਲਦੇਵ ਸਿੰਘ ਮਾਨਵਾਲਾ, ਬਲਵੰਤ ਸਿੰਘ ਸ਼ੇਖਪੁਰਾ, ਨਰਿੰਦਰ ਪਾਲ ਸਿੱਧੂ ਤਿਉਣਾ ਆਦਿ ਹਾਜ਼ਰ ਸਨ |

ਗਲੀ ਦੇ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਏ ਝਗੜੇ 'ਚ ਇਕ ਜ਼ਖ਼ਮੀ

ਰਾਮਾਂ ਮੰਡੀ, 16 ਅਕਤੂਬਰ (ਤਰਸੇਮ ਸਿੰਗਲਾ)-ਨੇੜਲੇ ਪਿੰਡ ਗਾਟਵਾਲੀ ਵਿਖੇ ਗਲੀ ਦੇ ਚੱਲ ਰਹੇ ਵਿਕਾਸ ਕੰਮਾਂ ਦੌਰਾਨ ਬੀਤੇ ਦਿਨੀਂ ਗਲੀ ਦੀਆਂ ਨਾਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਪਰਿਵਾਰਾਂ ਵਿਚ ਹੋਈ ਤਰਕਾਰ ਤੋਂ ਬਾਅਦ ਸੁਖਦੇਵ ਸਿੰਘ ਨੇ ਆਪਣੇ ਦੋ ...

ਪੂਰੀ ਖ਼ਬਰ »

ਗਹਿਰੀ ਭਾਗੀ ਵਿਖੇ ਕਿਸਾਨਾਂ ਜੀਓ ਕੰਪਨੀ ਦੇ ਟਾਵਰ ਨੂੰ ਲਗਾਇਆ ਤਾਲਾ

ਕੋਟਫੱਤਾ, 16 ਅਕਤੂਬਰ (ਰਣਜੀਤ ਸਿੰਘ ਬੁੱਟਰ)-ਪਿੰਡ ਗਹਿਰੀ ਭਾਗੀ ਦੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਪਿੰਡ ਵਾਸੀਆਂ ਵਲੋਂ ਜੀਓ ਕੰਪਨੀ ਦਾ ਟਾਵਰ ਬੰਦ ਕਰਵਾਇਆ ਗਿਆ ¢ ਇਸ ਮੌਕੇ ਇਕੱਠੇ ਹੋਏ ਕਿਸਾਨਾਂ ਨੇ ਟਾਵਰ ਦੇ ਮੇਨ ਗੇਟ ਨੂੰ ਤਾਲਾ ਜੜ ਕੇ ਗੇਟ ਅੱਗੇ ਖੜ੍ਹ ਕੇ ...

ਪੂਰੀ ਖ਼ਬਰ »

ਦੋ ਮੋਟਰ ਸਾਈਕਲਾਂ ਦੀ ਜ਼ਬਰਦਸਤ ਟੱਕਰ 'ਚ ਦੋਵਾਂ ਦੇ ਸਵਾਰ ਜਖ਼ਮੀ

ਰਾਮਾਂ ਮੰਡੀ, 16 ਅਕਤੂਬਰ (ਤਰਸੇਮ ਸਿੰਗਲਾ)-ਬੀਤੀ ਸ਼ਾਮ ਨੇੜਲੇ ਪਿੰਡ ਬੰਗੀ ਵਿਖੇ ਦੋ ਮੋਟਰ ਸਾਈਕਲਾਂ ਦੀ ਹੋਈ ਜ਼ਬਰਦਸਤ ਟੱਕਰ ਵਿਚ ਦੋਂਵਾਂ ਦੇ ਸਵਾਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜ਼ਖ਼ਮੀਆਂ ਨੂੰ ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੇ ਵਲੰਟੀਅਰਾਂ ਲਲਿਤ ਬਖਤੂ ...

ਪੂਰੀ ਖ਼ਬਰ »

24 ਗ੍ਰਾਮ ਹੈਰੋਇਨ ਸਮੇਤ 3 ਗਿ੍ਫ਼ਤਾਰ

ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੀ.ਆਈ.ਏ. ਸਟਾਫ਼-1, ਬਠਿੰਡਾ ਦੀ ਟੀਮ ਨੇ ਮਰਸਡੀਜ਼ ਸਵਾਰ ਦੋ ਵਿਅਕਤੀਆਂ ਨੂੰ 14 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਜਿਸ ਦੇ ਸਬੰਧ ਵਿਚ ਥਾਣਾ ਸਿਵਲ ਲਾਈਨ ਵਿਚ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ...

ਪੂਰੀ ਖ਼ਬਰ »

16ਵੇਂ ਦਿਨ ਰੇਲ ਪਟੜੀਆਂ 'ਤੇ ਗੂੰਜੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇ

ਬਠਿੰਡਾ, 16 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ 3 ਖੇਤੀ ਬਿੱਲਾਂ ਦੇ ਖ਼ਿਲਾਫ਼ ਸੰਘਰਸ਼ 'ਤੇ ਬੈਠੀਆਂ 30 ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ | ਅੱਜ 16ਵੇਂ ਦਿਨ ਵੀ ਕਿਸਾਨ ਯੂਨੀਅਨਾਂ ਵਲੋਂ ਰੇਲਵੇ ਪੱਟੜੀਆਂ 'ਤੇ ...

ਪੂਰੀ ਖ਼ਬਰ »

ਰੰੂ ਪੇਂਜੇ ਦੀ ਦੁਕਾਨ 'ਚ ਅੱਗ ਲੱਗਣ ਕਾਰਨ 3 ਲੱਖ ਦੇ ਕਰੀਬ ਸਾਮਾਨ ਸੜ ਕੇ ਸਵਾਹ

ਗੋਨਿਆਣਾ, 16 ਅਕਤੂਬਰ (ਬਰਾੜ ਆਰ. ਸਿੰਘ/ਲਛਮਣ ਦਾਸ ਗਰਗ/ ਮਨਦੀਪ ਸਿੰਘ ਮੱਕੜ)- ਸਥਾਨਕ ਸ਼ਹਿਰ ਵਿਚ ਵਾਪਰੀ ਅੱਗ ਦੀ ਘਟਨਾ ਵਿਚ ਇਕ ਰੂੰ-ਪੇਂਜੇ ਦੀ ਦੁਕਾਨ ਵਿਚ ਅੱਗ ਲੱਗਣ ਕਾਰਨ 3 ਲੱਖ ਦੀ ਕੀਮਤ ਦਾ ਸਮਾਨ ਅਤੇ ਇਸ ਅੰਦਰ ਪਇਆ ਰੂੰ ਅੱਗ ਦੀ ਭੇਟ ਚੜ੍ਹ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਸਿੱਖਿਆ ਮੰਤਰੀ ਨੇ ਬਠਿੰਡਾ ਦੇ ਇਕ ਸਕੂਲ ਦੀ ਐਨ.ਓ.ਸੀ. ਕੀਤੀ ਰੱਦ

ਬਠਿੰਡਾ, 16 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਕੋਵਿਡ-19 ਮਹਾਂਮਾਰੀ ਦੌਰਾਨ ਸੂਬਾ ਸਰਕਾਰ ਵਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਆਏ ਇਕ ਨੌਜਵਾਨ ਅਤੇ ਬਜ਼ੁਰਗ ਦੀ ਮੌਤ

ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਜ਼ਿਲ੍ਹੇ ਵਿਚ ਕੋਰੋਨਾ43 ਪਾਜ਼ੀਟਿਵ ਆਏ ਇਕ ਨੌਜਵਾਨ ਅਤੇ ਬਜ਼ੁਰਗ ਦੀ ਮੌਤ ਹੋ ਗਈ ਹੈ | ਮਿ੍ਤਕ ਨੌਜਵਾਨ ਕੁਲਵਿੰਦਰ ਸਿੰਘ (24) ਪੁੱਤਰ ਵੀਰਪਾਲ ਸਿੰਘ ਵਾਸੀ ਲਹਿਰਾ ਧੂਰਕੋਟ ਨੂੰ 22 ਸਤੰਬਰ ਨੂੰ ਆਦੇਸ਼ ਹਸਪਤਾਲ ...

ਪੂਰੀ ਖ਼ਬਰ »

ਭਰਾ ਦੀ ਆਤਮ ਹੱਤਿਆ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ)- ਅੱਜ ਚਿਲਡਰਨ ਪਾਰਕ 'ਚ ਰਵਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਮੌੜ ਮੰਡੀ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਮੇਰੇ ਭਰਾ ਸੁਖਵਿੰਦਰ ਸਿੰਘ ਨੇ 02 ਸਤੰਬਰ 2020 ਨੂੰ ਕੁਝ ਬੰਦਿਆਂ ਤੋਂ ਦੁਖੀ ਹੋ ਕੇ ਫਾਹਾ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਆਗੂਆਂ ਵਲੋਂ ਆਰਡੀਨੈਂਸਾਂ ਵਿਰੁੱਧ ਜਾਗਰੂਕਤਾ ਮੁਹਿੰਮ

ਨਥਾਣਾ, 16 ਅਕਤੂਬਰ (ਗੁਰਦਰਸ਼ਨ ਲੁੱਧੜ)-ਮਾਰਕੀਟ ਕਮੇਟੀ ਨਥਾਣਾ ਦੇ ਨੁਮਾਇੰਦਿਆਂ ਨੇ ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਂਅ 'ਤੇ ਜਾਰੀ ਕੀਤੇ ਆਰਡੀਨੈਂਸਾਂ ਵਿਰੁੱਧ ਇਸ ਖੇਤਰ ਦੇ ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ | ਪਿੰਡ ਭੈਣੀ ਦੇ ਜਿਣਸ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਮਾਮਲੇ 'ਚ 3 ਕਿਸਾਨ ਆਗੂਆਂ ਸਣੇ 150 ਅਣਪਛਾਤਿਆਂ 'ਤੇ ਮੁਕੱਦਮਾ ਦਰਜ

ਭੀਖੀ, 16 ਅਕਤੂਬਰ (ਗੁਰਿੰਦਰ ਸਿੰਘ ਔਲਖ)- ਬੀਤੇ ਕੱਲ੍ਹ ਨੇੜਲੇ ਪਿੰਡ ਹੀਰੋਂ ਕਲਾਂ ਵਿਖੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਭੀਖੀ ਪੁਲਿਸ ਨੇ ਤਿੰਨ ਕਿਸਾਨ ਆਗੂਆਂ ਤੋਂ ਇਲਾਵਾ 150 ਅਣਪਛਾਤੇ ਵਿਅਕਤੀਆਂ ਤੇ ਮਾਮਲਾ ਦਰਜ਼ ਕੀਤਾ ਹੈ | ਜ਼ਿਕਰਯੋਗ ਹੈ ਕਿ ਪਰਾਲੀ ਨੂੰ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 7 ਨੂੰ ਕੋਰੋਨਾ ਦੀ ਪੁਸ਼ਟੀ

ਮਾਨਸਾ, 16 ਅਕਤੂਬਰ (ਫੱਤੇਵਾਲੀਆ)- ਮਾਨਸਾ ਜ਼ਿਲ੍ਹੇ 'ਚ ਅੱਜ ਹੋਰ ਨਵੇਂ 7 ਕੋਰੋਨਾ ਕੇਸਾਂ ਦੀ ਪੁਸ਼ਟੀ ਹੋਈ ਹੈ ਜਦੋਂ ਕਿ 17 ਕੋਰੋਨਾ ਪੀੜਤ ਵਿਅਕਤੀ ਸਿਹਤਯਾਬ ਵੀ ਹੋਏ ਹਨ | ਸਿਵਲ ਸਰਜਨ ਡਾ: ਲਾਲ ਚੰਦ ਠੁਕਰਾਲ ਨੇ ਦੱਸਿਆ ਕਿ ਅੱਜ ਲਏ ਗਏ 500 ਨਮੂਨਿਆਂ ਸਮੇਤ ਕੁੱਲ ਗਿਣਤੀ 38,376 ...

ਪੂਰੀ ਖ਼ਬਰ »

ਜਸਬੀਰ ਢੰਡ ਦਾ ਮਿੰਨੀ ਕਹਾਣੀ ਸੰਗ੍ਰਹਿ 'ਨਿੱਕੇ ਨਿੱਕੇ ਈਸਾ' ਜਾਰੀ

ਮਾਨਸਾ, 16 ਅਕਤੂਬਰ (ਰਾਵਿੰਦਰ ਸਿੰਘ ਰਵੀ)- ਕਥਾਕਾਰ ਜਸਬੀਰ ਢੰਡ ਦਾ ਮਿੰਨੀ ਕਹਾਣੀ ਸੰਗ੍ਰਹਿ 'ਨਿੱਕੇ ਨਿੱਕੇ ਈਸਾ' ਮਿੰਨੀ ਕਹਾਣੀ ਲੇਖਕ ਮੰਚ, ਪੰਜਾਬ ਵਲੋਂ ਕਰਵਾਏ ਇੱਕ ਸੰਖੇਪ ਸਮਾਗਮ ਵਿਚ ਰਿਲੀਜ਼ ਕੀਤਾ ਗਿਆ | ਆਲੋਚਕ ਨਿਰੰਜਣ ਬੋਹਾ ਨੇ ਕਿਹਾ ਕਿ ਢੰਡ ਦੀਆਂ ਮਿੰਨੀ ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਯੂਨੀਅਨ ਵਲੋਂ ਇਕੱਤਰਤਾ

ਮਾਨਸਾ, 16 ਅਕਤੂਬਰ (ਸ. ਰਿ.)- ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਯੂਨੀਅਨ ਦੀ ਇਕੱਤਰਤਾ ਕਨਵੀਨਰ ਪਿ੍ਥੀ ਸਿੰਘ ਮਾਨ, ਜਸਦੀਪ ਸਿੰਘ ਚਹਿਲ ਅਤੇ ਧਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

25 ਕਿੱਲੋ ਤੋਂ ਵੱਧ ਪਲਾਸਟਿਕ ਦੇ ਲਿਫ਼ਾਫ਼ੇ ਬਰਾਮਦ

ਬੋਹਾ, 16 ਅਕਤੂਬਰ (ਤਾਂਗੜੀ)- ਜ਼ਿਲ੍ਹਾ ਮਾਨਸਾ 'ਚ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਕੈਰੀ ਬੈਗ ਦੀ ਵਰਤੋਂ 'ਤੇ ਪਾਬੰਦੀ ਨੂੰ ਲੈ ਕੇ ਸਥਾਨਕ ਕਸਬੇ 'ਚ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਬਾਜ਼ਾਰ 'ਚ ਪੁੱਜ ਕੇ ਕਈ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ | ਇਸ ...

ਪੂਰੀ ਖ਼ਬਰ »

-ਅਪਰਾਧਨਾਮਾ ਮਾਨਸਾ-

150 ਲੀਟਰ ਲਾਹਣ ਤੇ 247 ਬੋਤਲਾਂ ਸ਼ਰਾਬ ਬਰਾਮਦ, 5 ਗਿ੍ਫ਼ਤਾਰ

ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਮਾਨਸਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਲਾਹਣ ਤੇ ਸ਼ਰਾਬ ਬਰਾਮਦ ਕਰ ਕੇ 5 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਭੀਖੀ ਪੁਲਿਸ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ 16ਵੇਂ ਦਿਨ ਵੀ ਮੋਦੀ ਸਰਕਾਰ ਖ਼ਿਲਾਫ਼ ਦਾ ਕੀਤਾ ਪਿੱਟ-ਸਿਆਪਾ

ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ 16ਵੇਂ ਦਿਨ ਵੀ ਮੋਦੀ ਸਰਕਾਰ ਖ਼ਿਲਾਫ਼ ਪਿੱਟ ਸਿਆਪੇ ਕੀਤੇ | ਜ਼ਿਲ੍ਹੇ 'ਚ ਵੱਖ ਵੱਖ ਥਾਵਾਂ 'ਤੇ ਕਿਸਾਨ ਜਥੇਬੰਦੀਆਂ ਵਲੋਂ ਜਿੱਥੇ ਰੇਲ ਪਟੜੀਆਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਤੇ ਕਿਸਾਨਾਂ ਦੇ ਹੱਕ 'ਚ ਗਰਾਮ ਸਭਾ ਵਲੋਂ ਮਤਾ ਪਾਸ

ਲਹਿਰਾ ਮੁਹੱਬਤ, 16 ਅਕਤੂਬਰ (ਸੁਖਪਾਲ ਸਿੰਘ ਸੁੱਖੀ)- ਗਰਾਮ ਸਭਾ ਲਹਿਰਾ ਬੇਗਾ ਦਾ ਵਿਸ਼ੇਸ਼ ਇਜਲਾਸ ਰੁਪਿੰਦਰ ਕੌਰ ਸਭਾਪਤੀ ਦੀ ਪ੍ਰਧਾਨਗੀ ਹੇਠ ਪੰਚਾਇਤ ਘਰ ਵਿਚ ਹੋਇਆ | ਕਾਰਵਾਈ ਨੂੰ ਅਮਲ 'ਚ ਲਿਆਂਦਾ ਕਿ ਹਾਜ਼ਰ ਗਰਾਮ ਸਭਾ ਦੇ ਮੈਂਬਰਾਂ ਵਿਚ ਮਤਾ ਪੇਸ਼ ਹੋਇਆ ਕਿ ...

ਪੂਰੀ ਖ਼ਬਰ »

ਪੱਤਰਕਾਰ ਸੁਖਪਾਲ ਸਿੰਘ ਸੁੱਖੀ ਨੂੰ ਸਦਮਾ-ਭੂਆ ਦਾ ਦਿਹਾਂਤ

ਲਹਿਰਾ ਮੁਹੱਬਤ, 16 ਅਕਤੂਬਰ (ਭੀਮ ਸੈਨ ਹਦਵਾਰੀਆ)-ਅਜੀਤ ਦੇ ਪੱਤਰਕਾਰ ਸੁਖਪਾਲ ਸਿੰਘ ਸੁੱਖੀ ਲਹਿਰਾ ਮੁਹੱਬਤ ਦੀ ਭੂਆ ਅੰਗਰੇਜ਼ ਕੌਰ ਪਤਨੀ ਜਰਨੈਲ ਸਿੰਘ, ਵਾਸੀ ਪਿੰਡ ਸੇਮਾ (ਜ਼ਿਲ੍ਹਾ ਬਠਿੰਡਾ) ਬੀਤੇ ਦਿਨੀਂ ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੇ ...

ਪੂਰੀ ਖ਼ਬਰ »

ਪੀ ਐਸ ਪੀ ਸੀ ਐਲ ਵਿਚ ਠੇਕੇ ਅਧੀਨ ਮੀਟਰ ਰੀਡਿੰਗ ਮੁਲਾਜ਼ਮਾਂ ਵਲੋਂ ਸਬੰਧਿਤ ਕੰਪਨੀ ਖਿਲਾਫ਼ ਨਾਅਰੇਬਾਜ਼ੀ

ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ)-ਪੀ. ਐਸ. ਪੀ. ਸੀ. ਐਲ. ਵਿਚ ਠੇਕੇ 'ਤੇ ਕੰਮ ਕਰ ਰਹੇ ਮੀਟਰ ਰੀਡਿੰਗ ਮੁਲਾਜ਼ਮਾਂ ਨੇ ਅੱਜ ਆਪਣੇ ਮੀਟਰ ਪਿ੍ੰਟਰ ਇਕ ਡੱਬੇ ਵਿਚ ਬੰਦ ਕਰਕੇ ਕੰਮ ਕਰਨਾ ਬੰਦ ਕਰ ਦਿੱਤੇ ਅਤੇ ਉਨ੍ਹਾਂ ਸਬੰਧਿਤ ਕੰਪਨੀ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ...

ਪੂਰੀ ਖ਼ਬਰ »

26 ਸਾਲਾ ਨੌਜਵਾਨ ਦੀ ਮੌਤ ਨੂੰ ਲੈ ਕੇ ਆਦੇਸ਼ ਹਸਪਤਾਲ ਅਤੇ ਪੀੜਤ ਪਰਿਵਾਰ ਦਰਮਿਆਨ ਚੱਲ ਰਿਹਾ ਮਾਮਲਾ ਸੁਲਝਿਆ

ਭੁੱਚੋ ਮੰਡੀ, 16 ਅਕਤੂਬਰ (ਬਿੱਕਰ ਸਿੰਘ ਸਿੱਧੂ)- ਪਿੰਡ ਧੂਰਕੋਟ ਦੇ 26 ਸਾਲਾ ਨੌਜਵਾਨ ਕੁਲਵਿੰਦਰ ਸਿੰਘ ਦੀ ਹੋਈ ਮੌਤ ਦੇ ਮਸਲੇ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਿਹਾ ਧਰਨਾ ਅੱਜ ਉਸ ਸਮੇਂ ਸਮਾਪਤ ਹੋ ਗਿਆ ਜਦ ਹਸਪਤਾਲ ਦੀ ਮੈਨੇਜਮੈਂਟ ਵੱਲੋਂ ਪੀੜਤ ਪਰਿਵਾਰ ...

ਪੂਰੀ ਖ਼ਬਰ »

ਹਲਕਾ ਮੌੜ ਦਾ ਵਿਕਾਸ ਕਰਨਾ ਹੀ ਮੇਰਾ ਮੁੱਖ ਮੰਤਵ- ਡਾ. ਮੰਜੂ ਬਾਂਸਲ

ਬਾਲਿਆਂਵਾਲੀ, 16 ਅਕਤੂਬਰ (ਕੁਲਦੀਪ ਮਤਵਾਲਾ)- ਹਲਕਾ ਮੌੜ ਦੇ ਸਮੂਹ ਪਿੰਡਾਂ ਦਾ ਵਿਕਾਸ ਕਰਨਾ ਮੇਰਾ ਮੁੱਖ ਟੀਚਾ ਹੈ ਅਤੇ ਲੋਕ ਸੇਵਾ ਲਈ ਸਾਡਾ ਪਰਿਵਾਰ ਜੰਤਾ ਲਈ 24 ਘੰਟੇ ਹਾਜ਼ਰ ਰਹਿੰਦਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ...

ਪੂਰੀ ਖ਼ਬਰ »

ਮਾਤਾ ਸੁੰਦਰੀ ਗਰਲਜ਼ ਕਾਲਜ, ਢੱਡੇ 'ਚ ਬੀ. ਐਡ. ਵਿਭਾਗ ਦੀਆਂ ਵਿਦਿਆਰਥਣਾਂ ਇਲਾਕੇ 'ਚ ਮੋਹਰੀ

ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਐਡ. ਭਾਗ ਪਹਿਲਾ, ਸਮੈਸਟਰ-ਪਹਿਲਾ ਦੇ ਨਤੀਜੇ ਵਿਚੋਂ ਮਾਤਾ ਸੁੰਦਰੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਢੱਡੇ ਦੀਆਂ ਵਿਦਿਆਰਥਣਾਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ...

ਪੂਰੀ ਖ਼ਬਰ »

ਖੁਸ਼ਹਾਲੀ ਦੇ ਰਾਖਿਆਂ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਨੂੰ ਵੰਡੇ ਮਾਸਕ

ਮਹਿਮਾ ਸਰਜਾ, 16 ਅਕਤੂਬਰ (ਰਾਮਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦੇਖਣ ਲਈ ਨਿਯੁੱਕਤ ਕੀਤੇ ਗਏ, ਖੁਸ਼ਹਾਲੀ ਦੇ ਰਾਖੇ (ਜੀ ਓ ਜੀ) ਵਲੋਂ ਕੋਰੋਨਾ ਤੋਂ ਬਚਾਅ ਲਈ ਪਿੰਡ ਸਿਵੀਆਂ, ਕੋਠੇ ਸੰਧੂਆਂ ਵਾਲਾ ਵਿਖੇ ਦਾਣਾ ਮੰਡੀ 'ਚ ਕਿਸਾਨਾਂ ਅਤੇ ...

ਪੂਰੀ ਖ਼ਬਰ »

ਮੌੜ ਮੰਡੀ ਵਿਚ ਕਿਸਾਨ ਜਥੇਬੰਦੀਆਂ ਵਲੋਂ ਸੀ.ਸੀ.ਆਈ.ਦੇ ਖ਼ਰੀਦ ਇੰਸਪੈਕਟਰ ਦਾ ਘਿਰਾਓ

ਮੌੜ ਮੰਡੀ, 16 ਅਕਤੂਬਰ (ਲਖਵਿੰਦਰ ਸਿੰਘ ਮੌੜ)- ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਨੂੰ ਅਪਣੀ ਜਿਣਸ ਵੇਚਣ ਲਈ ਸੰਘਰਸ਼ਾਂ ਦਾ ਰਾਹ ਅਪਣਾਉਣਾ ਪੈ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਸਥਾਨਕ ਅਨਾਜ ਮੰਡੀ ਵਿਚ ਨਰਮਾ ਖ਼ਰੀਦਣ ਪਹੁੰਚੀ ਕੇਂਦਰੀ ਨਰਮਾ ਖ਼ਰੀਦ ਟੀਮ ...

ਪੂਰੀ ਖ਼ਬਰ »

ਨਵੀਂ 108 ਐਾਬੂਲੈਂਸ ਨੂੰ ਹਲਕਾ ਇੰਚਾਰਜ ਖੁਸ਼ਬਾਜ਼ ਜਟਾਣਾ ਨੇ ਕੀਤਾ ਰਵਾਨਾ

ਤਲਵੰਡੀ ਸਾਬੋ/ਸੀਂਗੋ ਮੰਡੀ, 16 ਅਕਤੂਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ/ਲੱਕਵਿੰਦਰ ਸ਼ਰਮਾ)- ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਇੰਚਾਰਜ ਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਵਲੋਂ ਅੱਜ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ...

ਪੂਰੀ ਖ਼ਬਰ »

ਵੈਸਟ ਬੰਗਾਲ 'ਚ ਦੇਸ਼ ਦੇ ਫ਼ੌਜੀ ਦੀ ਪੱਗ ਉਛਾਲਣ ਅਤੇ ਕੁੱਟਮਾਰ ਹੋਣ ਕਾਰਨ ਦੁਨੀਆ ਭਰ ਦੇ ਸਿੱਖਾਂ ਵਿਚ ਰੋਸ

ਮਹਿਮਾ ਸਰਜਾ, 16 ਅਕਤੂਬਰ (ਬਲਦੇਵ ਸੰਧੂ)- ਪੱਛਮੀ ਬੰਗਾਲ ਦੇ ਕੋਲਕਤਾ ਹਾਵੜਾ ਵਿਚ ਬੀਤੇ ਹਫ਼ਤੇ ਭਾਜਪਾ ਨੇਤਾ ਪਰਅੰਸ਼ੂ ਪਾਡੇ ਵੱਲੋਂ ਮਾਮਤਾ ਬੈਨਰਜੀ ਸਰਕਾਰ ਖ਼ਿਲਾਫ਼ ਕੀਤੇ ਗਏ ਪ੍ਰਦਰਸ਼ਨ ਵਿਚ ਉਸ ਦੇ ਪਰਸਨਲ ਸਿਕਾਊਰਟੀ ਅਫ਼ਸਰ ਬਲਵਿੰਦਰ ਸਿੰਘ ਦੀ ਹਾਵਾੜਾ ਦੀ ...

ਪੂਰੀ ਖ਼ਬਰ »

ਵਰਕ ਟੂ ਰੂਲ ਦੇ ਨੋਟਿਸ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ)-ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਪਾਵਰ ਕਾਮ ਤੇ ਟਰਾਸਕੋ ਦੇ ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਜਥੇਬੰਦੀ ਦੇ ਆਗੂ ਜੀ.ਈ. ਪ੍ਰਧਾਨ ਰਾਮ ਸਿੰਘ, ...

ਪੂਰੀ ਖ਼ਬਰ »

ਬੇਰੁਜ਼ਗਾਰ ਡੀ. ਪੀ. ਈ. ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਚੋਣ

ਮਾਨਸਾ, 16 ਅਕਤੂਬਰ (ਵਿ. ਪ੍ਰਤੀ.)- ਬੇਰੁਜ਼ਗਾਰ ਡੀ. ਪੀ. ਈ. ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦਾ ਗਠਨ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਕੀਤਾ ਗਿਆ | ਸਰਬਸੰਮਤੀ ਨਾਲ ਮਨਜੀਤ ਸਿੰਘ ਪ੍ਰਧਾਨ, ਸਰਬਜੀਤ ਕੌਰ ਮੀਤ ਪ੍ਰਧਾਨ, ਬੰਟੀ ਸਿੰਘ ਖ਼ਜ਼ਾਨਚੀ, ਡੀ. ਸੀ. ਸਿੰਘ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ 350ਵਾਂ ਜਨਮ ਦਿਹਾੜਾ ਮਨਾਇਆ

ਤਲਵੰਡੀ ਸਾਬੋ, 16 ਅਕਤੂਬਰ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਬੇਸਿਕ ਸਾਇੰਸਜ਼ ਐਾਡ ਹਿਊਮੈਨਟੀਜ਼ ਵਲੋਂ ਐਨ.ਐਸ. ਐਸ. ਅਤੇ ਧਰਮ ਅਧਿਐਨ ਵਿਭਾਗ ਦੇ ਸਹਿਯੋਗ ਨਾਲ ਡਾ. ਸਤਨਾਮ ਸਿੰਘ ਜੱਸਲ (ਡੀਨ) ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਦੌਰਾਨ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਵਲੋਂ ਕੀਤੇ ਐਲਾਨਾਂ ਤੋਂ ਪਿੱਛੇ ਹਟਣ ਦੀ ਪੰਥਕ ਧਿਰਾਂ ਵਲੋਂ ਕਰੜੀ ਆਲੋਚਨਾ

ਬਠਿੰਡਾ,16 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਰਗਾੜੀ ਮੋਰਚਾ ਜੱਦੋਜਹਿਦ ਕਮੇਟੀ ਵੱਲੋਂ ਬਰਗਾੜੀ ਮੋਰਚੇ ਦੌਰਾਨ ਮੋਰਚੇ ਚ ਆ ਕੇ ਵਿਖੇ ਦੋ ਕੈਬਨਿਟ ਮੰਤਰੀਆਂ ਵੱਲੋਂ ਕੀਤੇ ਐਲਾਨਾਂ ਤੇ ਪਿੱਛੇ ਹਟਣ ਦੀ ਕਰੜੀ ਆਲੋਚਨਾ ਕੀਤੀ¢ ਬਰਗਾੜੀ ਮੋਰਚੇ ਜੱਦੋ ਜਹਿਦ ਕਮੇਟੀ ਦੇ ...

ਪੂਰੀ ਖ਼ਬਰ »

ਏਡਜ਼ ਪੀੜਤ ਦਾ ਬੱਚੀ ਨੂੰ ਖ਼ੂਨ ਚੜ੍ਹਾਉਣ ਦੇ ਮਾਮਲੇ 'ਚ ਹੋਈ ਕਾਰਵਾਈ

ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿਵਲ ਹਸਪਤਾਲ ਦੀ ਬਲੱਡ ਬੈਂਕ ਬਠਿੰਡਾ ਵਲੋਂ ਲੰਘੇ ਦਿਨ ਐਚ.ਆਈ.ਵੀ. ਪਾਜ਼ੀਟਿਵ ਰਜਿੰਦਰ ਕੁਮਾਰ ਦਾ ਖ਼ੂਨ ਥੈਲੇਸੀਮੀਆ ਬਿਮਾਰੀ ਤੋਂ ਪੀੜਤ 7 ਸਾਲਾਂ ਬੱਚੀ ਨੂੰ ਲਗਾ ਕੇ ਕੀਤੀ ਵੱਡੀ ਲਾਪਰਵਾਹੀ ਉਪਰੰਤ ਸਾਹਮਣੇ ਆਏ ...

ਪੂਰੀ ਖ਼ਬਰ »

19 ਅਕਤੂਬਰ ਤੋਂ ਖੁੱਲ੍ਹਣਗੇ ਸਕੂਲ-ਡਿਪਟੀ ਕਮਿਸ਼ਨਰ

ਬਠਿੰਡਾ, 16 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆ ਵਿਭਾਗ ਦੇ ਹੁਕਮ ਨਿਰਦੇਸ਼ਕ ਸਿਹਤ ਤੇ ਪਰਿਵਾਰ ਭਲਾਈ ਦੀ ਸਲਾਹ ਤੇ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਦੇ ਕੰਟੋਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ 'ਚ ਸਕੱਤਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੂੰ ਚੈਕਿੰਗ ਦੌਰਾਨ ਗੋਨਿਆਣਾ ਓਮੈਕਸ ਸਿਟੀ ਦੇ ਸਵਿਮਿੰਗ ਪੂਲ ਵਿਚੋਂ ਡੇਂਗੂ ਦਾ ਲਾਰਵਾ ਮਿਲਿਆ

ਗੋਨਿਆਣਾ, 16 ਅਕਤੂਬਰ (ਲਛਮਣ ਦਾਸ ਗਰਗ)- ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਬਠਿੰਡਾ ਡਾ. ਅਮਰੀਕ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਸਿਵਲ ਹਸਪਤਾਲ ਦੀ ਟੀਮ ਵਲੋਂ ਓਮੈਕਸ ਸਿਟੀ ਗੋਨਿਆਣਾ ਵਿਖੇ ਡੇਂਗੂ ਦੇ ਲਾਰਵੇ ਸਬੰਧੀ ...

ਪੂਰੀ ਖ਼ਬਰ »

ਖੇਤੀ ਕਾਨੂੰਨ ਨੂੰ ਲੈ ਕੇ ਅਕਾਲੀ ਦਲ ਕਿਸੇ ਕੁਰਬਾਨੀ ਤੋਂ ਪਿੱਛੇ ਨਹੀਂ ਹਟੇਗਾ-ਮਲੂਕਾ

ਭਗਤਾ ਭਾਈਕਾ, 16 ਅਕਤੂਬਰ (ਸੁਖਪਾਲ ਸਿੰਘ ਸੋਨੀ)-ਕਿਸਾਨਾਂ ਨੂੰ ਖੇਤੀ ਕਾਨੂੰਨਾਂ ਤੋਂ ਛੁਟਕਾਰਾਂ ਦਿਵਾਉਣ ਲਈ ਕੇਂਦਰ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਪੱਧਰ ਮੀਟਿੰਗਾਂ ਰਾਹੀ ਸਮਰਥਕਾਂ ਨੂੰ ਲਾਮਬੰਦ ਕੀਤਾ ਜਾ ...

ਪੂਰੀ ਖ਼ਬਰ »

4 ਦਿਨਾਂ ਬਾਅਦ ਬੱਚੇ ਦੀ ਲਾਸ਼ ਪਿੰਡ ਦੇ ਨੰਦਗੜ੍ਹ ਰਜਬਾਹੇ ਵਿਚੋਂ ਮਿਲੀ

ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ)- ਬਠਿੰਡਾ ਸਰਹਿੰਦ ਨਹਿਰ ਵਿਚ ਨਹਾਉਣ ਵਾਲੇ ਬੱਚਿਆਂ ਵਿਚੋਂ ਇਕ ਬੱਚਾ ਨਹਿਰ ਵਿਚ ਡੁੱਬ ਜਾਣ ਕਾਰਨ ਪਿਛਲੇ 4 ਕੁ ਦਿਨਾਂ ਬਾਅਦ ਕੈਨਾਲ ਕਾਲੋਨੀ ਅਤੇ ਐੱਨ.ਡੀ.ਆਰ.ਐੱਫ਼. ਟੀਮ ਵਲੋਂ ਖੋਜ ਜਾਰੀ ਰੱਖੀ ਜਾਣ ਉਪਰੰਤ ਪਿੰਡ ਨੰਦਗੜ੍ਹ ਦੇ ...

ਪੂਰੀ ਖ਼ਬਰ »

ਗਰੀਨ ਐਵੀਨਿਊ ਵਿਚ ਰਹਿਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ)-ਗਰੀਨ ਐਵੀਨਿਊ ਵਾਸੀਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਨਾਜਾਇਜ਼ ਉਸਾਰੀ ਅਤੇ ਇਲਾਕੇ ਵਿਚ ਅਣਪਛਾਤੇ ਰਹਿਣ ਵਾਲੇ ਵਿਅਕਤੀਆਂ ਖ਼ਿਲਾਫ਼ ਮੰਗ ਪੱਤਰ ਦੇਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ਹਾਜ਼ਰ ਸੁਨੀਲ ਗੁਪਤਾ, ਹੀਰ ਚੰਦ, ...

ਪੂਰੀ ਖ਼ਬਰ »

ਸਬ ਇੰਸਪੈਕਟਰ ਕਿ੍ਸ਼ਨ ਸਿੰਘ ਨੇ ਤੀਸਰੀ ਵਾਰ ਰਿਫਾਇਨਰੀ ਪੁਲਿਸ ਚੌਕੀ ਦਾ ਸੰਭਾਲਿਆ ਚਾਰਜ

ਰਾਮਾਂ ਮੰਡੀ, 16 ਅਕਤੂਬਰ (ਤਰਸੇਮ ਸਿੰਗਲਾ)- ਭੁੱਚੋ ਪੁਲਿਸ ਚੌਕੀ 'ਚੋਂ ਬਦਲ ਕੇ ਆਏ ਕ੍ਰਿਸ਼ਨ ਸਿੰਘ ਸਬ ਇੰਸਪੈਕਟਰ ਨੇ ਰਿਫਾਇਨਰੀ ਪੁਲਿਸ ਚੌਾਕੀ ਦਾ ਅੱਜ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ...

ਪੂਰੀ ਖ਼ਬਰ »

ਜੀ.ਓ.ਜੀ. ਵਲੋਂ ਦਿਉਣ ਮੰਡੀ ਵਿਚ ਸੁਣੀਆਂ ਕਿਸਾਨਾਂ ਦੀਆਂ ਮੁਸ਼ਕਿਲਾਂ

ਬੱਲੂਆਣਾ, 16 ਅਕਤੂਬਰ (ਗੁਰਨੈਬ ਸਾਜਨ)- ਗੋਨਿਆਣਾ ਮੰਡੀ ਮਾਰਕੀਟ ਕਮੇਟੀ ਅਧੀਨ ਪੈਂਦੇ ਖ਼ਰੀਦ ਕੇਂਦਰ ਦਿਉਣ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡ ਦੀ ਖ਼ੁਸ਼ਹਾਲੀ ਲਈ ਲਾਏ ਖ਼ੁਸ਼ਹਾਲੀ ਦੇ ਰਾਖੇ ਜਿਨ੍ਹਾਂ ਦੀ ਡਿਊਟੀ ਹੁਣ ਮੰਡੀਆਂ ਵਿਚ ਲਗਾਈ ਗਈ ...

ਪੂਰੀ ਖ਼ਬਰ »

ਗ੍ਰਾਮ ਸੰਪਰਕ ਯੋਜਨਾ ਤਹਿਤ ਲਾਇਆ ਕੈਂਪ

ਮਹਿਰਾਜ, 16 ਅਕਤੂਬਰ (ਸੁਖਪਾਲ ਮਹਿਰਾਜ)- ਪੰਜਾਬ ਨੈਸ਼ਨਲ ਬੈਂਕ ਕਿਸਾਨ ਸਿਖਲਾਈ ਕੇਂਦਰ ਮਹਿਰਾਜ ਵਿਖੇ ਲੋਕਾਂ ਨੂੰ ਬੈਂਕ ਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਹਿੱਤ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਕੈਂਪ ਲਾਇਆ ਗਿਆ | ਕੈਂਪ ਦੌਰਾਨ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਦੀ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਸ਼ੁਰੂ

ਲਹਿਰਾ ਮੁਹੱਬਤ, 16 ਅਕਤੂਬਰ (ਭੀਮ ਸੈਨ ਹਦਵਾਰੀਆ)-ਲਹਿਰਾ ਮੁਹੱਬਤ ਦੀ ਦਾਣਾ ਮੰਡੀ 'ਚ ਦੋ ਦਿਨਾਂ ਤੋਂ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ | ਵਿੱਕਰੀ ਲਈ ਕਰੀਬ 3000 ਗੱਟਾ ਮੰਡੀ ਵਿਚ ਆ ਚੁਕਾ ਹੈ | ਅੱਜ ਪਹਿਲੇ ਦਿਨ ਬੋਲੀ ਲੱਗਣ ਦਾ ਕੰਮ ਮਾਰਕੀਟ ਕਮੇਟੀ ਭੁੱਚੋ ਮੰਡੀ ਦੇ ...

ਪੂਰੀ ਖ਼ਬਰ »

ਐੱਮ.ਏ. ਅੰਗਰੇਜ਼ੀ ਦੇ ਚੌਥੇ ਸਮੈਸਟਰ ਵਿਚ ਅੰਮਿ੍ਤਪਾਲ ਗਿੱਲ ਨੇ ਹਾਸਲ ਕੀਤਾ ਪਹਿਲਾ ਸਥਾਨ

ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਲੋਂ ਐਲਾਨੇ ਗਏ ਐੱਮ.ਏ. ਅੰਗਰੇਜ਼ੀ ਚੌਥੇ ਸਮੈਸਟਰ ਦੇ ਨਤੀਜੇ 'ਚ ਯੂਨੀਵਰਸਿਟੀ ਦੀ ਹੋਣਹਾਰ ਵਿਦਿਆਰਥਣ ਅੰਮਿ੍ਤਪਾਲ ਕੌਰ ਗਿੱਲ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸੇ ...

ਪੂਰੀ ਖ਼ਬਰ »

ਭਾਜਪਾ ਪੰਜਾਬ ਪ੍ਰਧਾਨ ਦੇ ਹਮਲੇ ਖ਼ਿਲਾਫ਼ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਾੜਿਆ ਪੁਤਲਾ

ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ)- ਭਾਰਤੀਯ ਜਨਤਾ ਪਾਰਟੀ ਯੁਵਾ ਮੋਰਚਾ ਨੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਕਾਤਲਾਨਾ ਹਮਲੇ ਖ਼ਿਲਾਫ਼ ਯੁਵਾ ਮੋਰਚਾ ਦੇ ਪੰਜਾਬ ਪ੍ਰਧਾਨ ਭਾਨੂੰ ਪ੍ਰਤਾਪ ਰਾਣਾ ਦੇ ਸੱਦੇ 'ਤੇ ਪੂਰੇ ਪੰਜਾਬ ਵਿਚ ਕਾਂਗਰਸ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਰਾਮਾਂ ਮੰਡੀ ਵਿਚ 16980 ਕੁਇੰਟਲ ਨਰਮੇ ਦੀ ਖ਼ਰੀਦ

ਰਾਮਾਂ ਮੰਡੀ, 16 ਅਕਤੂਬਰ (ਤਰਸੇਮ ਸਿੰਗਲਾ)- ਸਥਾਨਕ ਮਾਰਕੀਟ ਕਮੇਟੀ ਅਧੀਨ ਪੈਂਦੇ ਮੁੱਖ ਖ਼ਰੀਦ ਕੇਂਦਰ ਰਾਮਾਂ ਮੰਡੀ 'ਚ 14 ਅਕਤੂਬਰ ਤੱਕ 16980 ਕੁਇੰਟਲ ਨਰਮੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਮਾਰਕੀਟ ਕਮੇਟੀ ਸਕੱਤਰ ਸੁਖਪ੍ਰੀਤਪਾਲ ਸਿੰਘ ਦੇ ਦੱਸਣ ਅਨੁਸਾਰ ਕੁਲ ...

ਪੂਰੀ ਖ਼ਬਰ »

ਸਦਭਾਵਨਾ ਭਰੇ ਮਾਹੌਲ 'ਚ ਹੋਈ ਸਵਰਨਕਾਰ ਸੰਘ ਭੁੱਚੋ ਦੀ ਡੀ. ਐੱਸ. ਪੀ. ਨਾਲ ਮੀਟਿੰਗ

ਬਠਿੰਡਾ, 16 ਅਕਤੂਬਰ (ਸਟਾਫ਼ ਰਿਪੋਰਟਰ)- ਸਵਰਨਕਾਰ ਸੰਘ ਭੁੱਚੋ ਦੀ ਵਿਸ਼ੇਸ਼ ਮੀਟਿੰਗ ਪਰਵਿੰਦਰ ਸਿੰਘ ਜੌੜਾ ਦੀ ਪ੍ਰਧਾਨਗੀ ਹੇਠ ਪੁਲਿਸ ਚੌਕੀ ਭੁੱਚੋ ਮੰਡੀ ਵਿਖੇ ਡੀ. ਐੱਸ. ਪੀ. ਭੁੱਚੋ ਅਸ਼ੋਕ ਸ਼ਰਮਾ ਨਾਲ ਬੜੇ ਹੀ ਸਦਭਾਵਨਾ ਭਰੇ ਮਾਹੌਲ ਵਿਚ ਹੋਈ | ਮੀਟਿੰਗ ਦਾ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਵਿਚ ਅਹੁਦੇਦਾਰੀਆਂ ਦਾ ਗਠਨ

ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ)- ਕਾਂਗਰਸ ਸੇਵਾ ਦਲ ਜ਼ਿਲ੍ਹਾ ਬਠਿੰਡਾ ਦੀ ਇਕ ਅਹਿਮ ਮੀਟਿੰਗ ਵਿਚ ਜਨਰਲ ਸੈਕਟਰੀ ਅਤੇ ਮਾਲਵਾ ਜ਼ੋਨ ਇੰਚਾਰਜ ਬਲਬੀਰ ਸਿੰਘ ਅਤੇ ਪੰਜਾਬ ਪ੍ਰਧਾਨ ਮਹਿਲਾ ਵਿੰਗ ਨੀਲਮ ਰਾਣੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ¢ ਇਸ ਮੌਕੇ ਕਾਂਗਰਸ ...

ਪੂਰੀ ਖ਼ਬਰ »

ਬਠਿੰਡਾ ਦੇ ਲੋਕਾਂ ਨੂੰ ਮਹਿੰਗੇ ਭਾਅ ਬਿਜਲੀ ਵੇਚਣ ਵਾਲੇ ਅਡਾਨੀ ਦੇ ਸੋਲਰ ਪਲਾਂਟ ਖ਼ਿਲਾਫ਼ ਕਦੋਂ ਝੰਡਾ ਚੁੱਕਣਗੇ ਕਿਸਾਨ

ਬੱਲੂਆਣਾ, 16 ਅਕਤੂਬਰ (ਗੁਰਨੈਬ ਸਾਜਨ)- ਇਕ ਪਾਸੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਸਮੁੱਚੀਆਂ ਕਿਸਾਨ ਜਥੇਬੰਦੀਆਂ ਰੋਸ ਮੁਜ਼ਾਹਰੇ ਕਰ ਰਹੀਆਂ ਹਨ ¢ ਦੂਜੇ ਪਾਸੇ ਬਠਿੰਡਾ ਦੇ ਪਿੰਡ ਸਰਦਾਰਗੜ੍ਹ, ਕਰਮਗੜ੍ਹ ਸੱਤ੍ਹਰਾਂ, ਚੁੱਘੇ ਕਲਾਂ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX