ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  10 minutes ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 21 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਦਲਜੀਤ ਸਿੰਘ ਮੱਕੜ)- ਅੱਜ ਸਵੇਰੇ ਚੀਮਾ ਮੰਡੀ ਝਾੜੋਂ ਸੜਕ 'ਤੇ ਹੋਏ ਹਾਦਸੇ 'ਚ ਮੋਟਰਸਾਈਕਲ ਸਵਾਰ...
ਅੰਮ੍ਰਿਤਸਰ 'ਚ ਕੋਰੋਨਾ ਦੇ 50 ਨਵੇਂ ਮਾਮਲੇ ਆਏ ਸਾਹਮਣੇ, 1 ਹੋਰ ਮਰੀਜ਼ ਨੇ ਤੋੜਿਆ ਦਮ
. . .  14 minutes ago
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 50 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11552 ਹੋ ਗਏ...
ਰਾਜਾਸਾਂਸੀ ਪਹੁੰਚੇ ਅਮਰੀਕਾ ਤੋਂ ਡਿਪੋਰਟ ਕੀਤੇ 69 ਭਾਰਤੀ, ਇਕ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  17 minutes ago
ਰਾਜਾਸਾਂਸੀ, 21 ਅਕਤੂਬਰ (ਹੇਰ)- ਸੁਨਹਿਰੀ ਭਵਿੱਖ ਦੀ ਤਾਂਘ ਮਨ 'ਚ ਲੈ ਕੇ ਅਮਰੀਕਾ ਪੁੱਜਣ 'ਚ ਕਾਮਯਾਬ ਹੋਣ ਵਾਲੇ ਭਾਰਤੀਆਂ 'ਚੋਂ ਕਾਨੂੰਨੀ ਲੜਾਈ ਹਾਰਨ ਵਾਲੇ 69 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ...
ਟਕਸਾਲੀ ਆਗੂ ਟੇਕ ਸਿੰਘ ਨੰਬਰਦਾਰ ਦਾ ਦਿਹਾਂਤ
. . .  22 minutes ago
ਲੌਂਗੋਵਾਲ, 21 ਅਕਤੂਬਰ (ਸ. ਸ. ਖੰਨਾ, ਵਿਨੋਦ)- ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਅਨਨ ਸੇਵਕ ਅਤੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਪ੍ਰਧਾਨ...
ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੰਧੂ ਵਲੋਂ ਦਾਣਾ ਮੰਡੀ ਦਾ ਅਚਨਚੇਤ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
. . .  25 minutes ago
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਝੋਨੇ ਦੀ ਚੱਲ ਰਹੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਸਿੰਘ ਸੰਧੂ ਵਲੋਂ ਦਾਣਾ ਮੰਡੀ ਅਜਨਾਲਾ ਦਾ ਅਚਨਚੇਤ ਦੌਰਾ ਕੀਤਾ...
ਹੁਸ਼ਿਆਰਪੁਰ 'ਚ ਕੋਰੋਨਾ ਦੇ 106 ਹੋਰ ਮਰੀਜ਼ਾਂ ਦੀ ਪੁਸ਼ਟੀ, 1 ਮਰੀਜ਼ ਦੀ ਮੌਤ
. . .  32 minutes ago
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 106 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5787 ਹੋ ਗਈ ਹੈ, ਜਦਕਿ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀਆਂ ਵਰਕਰਾਂ ਨੇ ਕਿਸਾਨ ਧਰਨੇ 'ਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  34 minutes ago
ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਅੰਮ੍ਰਿਤਸਰ ਹਵਾਈ ਅੱਡਾ...
ਹੰਗਾਮੇ ਲਈ ਰਿਲਾਇੰਸ ਪੰਪ ਡੀਲਰਾਂ ਨੇ ਬਿਨਾਂ ਸ਼ਰਤ ਕਿਸਾਨਾਂ ਤੋਂ ਮੰਗੀ ਮੁਆਫ਼ੀ
. . .  43 minutes ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਰਿਲਾਇੰਸ ਪੈਟਰੋਲ ਪੰਪ ਐਸੋਸੀਏਸ਼ਨ ਨੇ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਇਸ ਤੋਂ ਬਾਅਦ ਕਿਸਾਨ ਸੰਗਠਨਾਂ ਨੇ ਪੱਤਰਕਾਰਾਂ...
ਲੁਧਿਆਣਾ 'ਚ ਕੋਰੋਨਾ ਕਾਰਨ 6 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
. . .  54 minutes ago
ਲੁਧਿਆਣਾ, 21 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 6 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 4 ਮ੍ਰਿਤਕ ਮਰੀਜ਼ ਜ਼ਿਲ੍ਹਾ...
ਕਿਸਾਨ ਜਥੇਬੰਦੀਆਂ ਅਤੇ ਰਿਲਾਇੰਸ ਪੰਪ ਡੀਲਰਾਂ ਵਿਚਾਲੇ ਬੈਠਕ ਜਾਰੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਬੈਠਕ ਦੌਰਾਨ ਅੱਜ ਰਿਲਾਇੰਸ ਪੰਪਾਂ ਦੇ ਡੀਲਰਾਂ ਵਲੋਂ ਕੀਤੇ ਹੰਗਾਮੇ ਤੋਂ ਬਾਅਦ ਕਿਸਾਨ ਭਵਨ ਵਿਖੇ ਪੁਲਿਸ ਤਾਇਨਾਤ ਕਰ...
ਸੰਗਰੂਰ 'ਚ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ. ਸੀ. ਦਫ਼ਤਰ
. . .  about 1 hour ago
ਸੰਗਰੂਰ, 21 ਅਕਤੂਬਰ (ਧੀਰਜ ਪਸ਼ੋਰੀਆ)- ਅੱਜ ਰੇਲ ਰੋਕੋ ਅੰਦੋਲਨ ਦੇ 21ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ 'ਤੇ ਰੋਸ ਰੈਲੀ ਕੀਤੀ ਗਈ ਅਤੇ ਮੋਦੀ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਇਸ ਤੋਂ ਬਾਅਦ ਬਾਹਰਲੇ ਸੂਬਿਆਂ ਤੋਂ...
ਪਠਾਨਕੋਟ 'ਚ ਕੋਰੋਨਾ ਦੇ 27 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 21 ਅਕਤੂਬਰ (ਆਰ. ਸਿੰਘ, ਸੰਧੂ, ਚੌਹਾਨ, ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਰੋਨਾ ਦੇ 27 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ...
ਕਿਸਾਨਾਂ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਅਹਿਮ ਬੈਠਕ ਦੇ ਬਾਰੇ ਅੱਜ ਕਿਸਾਨਾਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ। ਇਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ ਕਰ ਦਿੱਤਾ...
ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਤੋਂ ਚੰਡੀਗੜ੍ਹ ਤੱਕ 22 ਅਕਤੂਬਰ ਨੂੰ ਰੋਸ ਮਾਰਚ -ਸੋਮ ਪ੍ਰਕਾਸ਼
. . .  1 minute ago
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ) ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਵਿਚ ਦਲਿਤਾਂ ਉੱਪਰ ਹੋ ਰਹੇ ਤਸ਼ੱਦਦ ਅਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਦੇ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ 22 ਅਕਤੂਬਰ ਨੂੰ ਜਲੰਧਰ ਤੋਂ ਚੰਡੀਗੜ੍ਹ ਤੱਕ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੀ ਕੋਠੀ ਦਾ...
ਰੇਲ ਰੋਕੋ ਅੰਦੋਲਨ 'ਚ ਦਿੱਤੀ ਜਾਵੇਗੀ ਢਿੱਲ, ਪਰ ਅੰਦੋਲਨ ਰਹੇਗਾ ਜਾਰੀ, ਅਗਲੀ ਰਣਨੀਤੀ 'ਤੇ 4 ਨਵੰਬਰ ਨੂੰ ਹੋਵੇਗੀ ਮੀਟਿੰਗ
. . .  about 2 hours ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਅਹਿਮ ਮੀਟਿੰਗ ਵਿਚ ਫ਼ੈਸਲੇ ਲਏ ਗਏ ਹਨ। ਜਿਨ੍ਹਾਂ ਵਿਚ ਰੇਲ ਰੋਕੋ ਅੰਦੋਲਨ ਵਿਚ ਢਿੱਲ ਦਿੱਤੀ ਜਾ ਰਹੀ ਹੈ, ਮਾਲ ਗੱਡੀਆਂ ਲਈ ਢਿੱਲ ਦਿੱਤੀ ਜਾ ਰਹੀ ਹੈ। 5 ਨਵੰਬਰ ਤੱਕ ਢਿੱਲ ਦੇਣ ਦੀ ਗੱਲ ਕਹੀ ਗਈ ਹੈ। ਭਾਜਪਾ ਆਗੂਆਂ ਦੀ ਵੱਡੇ ਪੱਧਰ...
ਅਕਾਲੀ ਆਗੂ ਜਥੇਦਾਰ ਮਲਕੀਅਤ ਸਿੰਘ ਸੈਣੀ ਦਾ ਦਿਹਾਂਤ
. . .  about 2 hours ago
ਬੰਗਾ, 21ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਜਥੇ. ਮਲਕੀਅਤ ਸਿੰਘ ਸੈਣੀ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨ੍ਹਾਂ ਨੇ ਪਾਰਟੀ ਲਈ ਬਹੁਤ ਸੰਘਰਸ਼...
ਕੈਂਸਰ ਤੋਂ ਠੀਕ ਹੋਏ ਸੰਜੇ ਦੱਤ, ਭਾਵੁਕ ਸੰਦੇਸ਼ ਨਾਲ ਕੀਤਾ ਧੰਨਵਾਦ
. . .  about 2 hours ago
ਮੁੰਬਈ, 21 ਅਕਤੂਬਰ - ਅਗਸਤ ਵਿਚ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਪੀੜਤ ਹੋਏ ਤੇ ਇਲਾਜ ਕਰਵਾ ਰਹੇ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਸੰਜੇ ਦੱਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹ ਹੁਣ ਕੈਂਸਰ ਤੋਂ ਠੀਕ ਹੋ ਗਏ ਹਨ। ਇਸ ਲਈ ਸੰਜੇ ਦੱਤ ਨੇ ਸੰਦੇਸ਼ ਵਿਚ ਲਿਖਿਆ ਕਿ ਉਹ ਭਾਵੁਕ ਹਨ ਤੇ ਉਨ੍ਹਾਂ...
ਹੀਰਾ ਸੋਢੀ ਸੂਚਨਾ ਕਮਿਸ਼ਨ ਦੇ ਚੇਅਰਮੈਨ ਨਿਯੁਕਤ, ਕੈਬਨਿਟ ਮੰਤਰੀ ਦੇ ਹਨ ਬੇਟੇ
. . .  31 minutes ago
ਗੁਰੂ ਹਰ ਸਹਾਏ, 21 ਅਕਤੂਬਰ (ਹਰਚਰਨ ਸਿੰਘ ਸੰਧੂ) - ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ...
ਚੀਫ਼ ਖ਼ਾਲਸਾ ਦੀਵਾਨ ਵੱਲੋਂ ਆਨਰੇਰੀ ਸਕੱਤਰ ਦੇ ਅਹੁਦੇ ਲਈ ਹੋਣ ਵਾਲੀ ਚੋਣ ਮੁਲਤਵੀ ਕਰਨ ਦਾ ਫ਼ੈਸਲਾ
. . .  about 2 hours ago
ਅੰਮ੍ਰਿਤਸਰ, 21 ਅਕਤੂਬਰ (ਜੱਸ) - ਅੱਜ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਹੋਈ ਇਕੱਤਰਤਾ ਵਿਚ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਜੋ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਦੀ ਥਾਂ ਨਵੇਂ ਆਨਰੇਰੀ ਸਕੱਤਰ...
ਕੋਲੇ ਦੀ ਘਾਟ ਕਾਰਨ ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਬੰਦ
. . .  about 3 hours ago
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੋਲੇ ਦੀ ਘਾਟ ਕਾਰਨ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਬੀਤੀ ਰਾਤ ਤੋਂ ਬਿਜਲੀ ਉਤਪਾਦਨ ਬੰਦ ਹੋ ਗਿਆ ਹੈ। ਵੇਦਾਤਾਂ ਕੰਪਨੀ ਦੀ ਨਿੱਜੀ ਭਾਈਵਾਲ ਵਾਲਾ ਇਹ ਪਲਾਂਟ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਤਾਪ ਘਰ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਮੰਤਰੀ ਤੇ ਸਿਆਸੀ ਸਲਾਹਕਾਰ
. . .  about 3 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਿਸਾਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜਾਰੀ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ , ਭਾਰਤ ਭੂਸ਼ਨ ਆਸ਼ੂ, ਵਿਧਾਇਕ ਕੁਲਜੀਤ ਨਾਗਰਾ ਤੇ ਮੁੱਖ ਮੰਤਰੀ ਦੇ ਸਿਆਸੀ ਸਲਾਹ...
ਮਹਾਰਾਸ਼ਟਰ 'ਚ ਭਾਜਪਾ ਨੂੰ ਲੱਗਾ ਤਕੜਾ ਝਟਕਾ, ਚੋਟੀ ਦਾ ਨੇਤਾ ਨੈਸ਼ਨਲਿਸਟ ਕਾਂਗਰਸ ਪਾਰਟੀ 'ਚ ਸ਼ਾਮਲ
. . .  about 3 hours ago
ਮੁੰਬਈ, 21 ਅਕਤੂਬਰ - ਭਾਰਤੀ ਜਨਤਾ ਪਾਰਟੀ ਨੂੰ ਮਹਾਰਾਸ਼ਟਰ ਵਿਚ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਦਿੱਗਜ ਨੇਤਾ ਤੇ ਸਾਬਕਾ ਮੰਤਰੀ ਏਕਨਾਥ ਖੜਸੇ ਸ਼ੁੱਕਰਵਾਰ ਨੂੰ ਐਨ.ਸੀ.ਪੀ. ਵਿਚ ਸ਼ਾਮਲ ਹੋ ਰਹੇ ਹਨ। ਭਾਜਪਾ ਵਲੋਂ ਇਸ...
ਐਮ.ਐਸ.ਪੀ 'ਤੇ ਸਪਸ਼ਟ ਕੁੱਝ ਨਹੀਂ, ਰਾਜਪਾਲ ਨੇ ਅਜੇ ਬਿੱਲਾਂ 'ਤੇ ਮੁਹਰ ਨਹੀਂ ਲਗਾਈ ਤਾਂ ਕਾਂਗਰਸੀ ਜਸ਼ਨ ਕਿਸ ਗੱਲ ਦੇ ਮਨਾ ਰਹੇ ਹਨ - ਮਜੀਠੀਆ
. . .  about 3 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਗੱਲ ਅਜੇ ਵੀ ਉੱਤੇ ਹੀ ਖੜੀ ਹੈ, ਕਿਉਂਕਿ ਸਰਕਾਰ ਨੇ ਸਾਰਾ ਕੁੱਝ ਗੋਲਮਾਲ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਐਮ.ਐਸ.ਪੀ. ਨੂੰ ਲੈ ਕੇ ਸਪਸ਼ਟ ਫ਼ੈਸਲਾ ਨਹੀਂ ਲਿਆ...
ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ ਧਾਰਮਿਕ ਸਮਾਗਮ
. . .  about 4 hours ago
ਖੇਮਕਰਨ (ਤਰਨ ਤਾਰਨ), 21ਅਕਤੂਬਰ (ਰਾਕੇਸ਼ ਬਿੱਲਾ) - ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ 'ਚ ਅੱਜ ਪਿੰਡ ਭੂਰਾ ਕੋਹਨਾਂ ਵਿਚ ਮਨਾਏ ਜਾ ਰਹੇ ਸਮਾਗਮ 'ਚ ਧਾਰਮਿਕ ਸ਼ਖ਼ਸੀਅਤਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ...
ਕੇਂਦਰ ਦੇ ਕਿਸਾਨ ਮਾਰੂ ਕਾਨੂੰਨਾਂ ਖਿਲਾਫ ਆਂਗਣਵਾੜੀ ਵਰਕਰਾਂ ਵੀ ਕਿਸਾਨਾਂ ਦੇ ਹੱਕ 'ਚ ਨਿੱਤਰੀਆਂ
. . .  about 4 hours ago
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਦੇ ਨਾਮ 'ਤੇ ਲਿਆਂਦੇ ਕਿਸਾਨ ਮਾਰੂ ਕਾਨੂੰਨਾਂ ਦੇ ਖਿਲਾਫ ਜਿੱਥੇ ਕਿਸਾਨ ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵੱਲੋਂ ਤਕੜਾ ਸੰਘਰਸ਼ ਵਿੱਢਿਆ ਹੋਇਆ ਹੈ, ਉੱਥੇ ਹੀ ਹੁਣ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੀ ਕਿਸਾਨਾਂ ਦੇ ਹੱਕ 'ਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। ਸਾਇਰਸ

ਬਰਨਾਲਾ

ਕੇਂਦਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਧਰਨੇ ਜਾਰੀ

ਬਰਨਾਲਾ, 16 ਅਕਤੂਬਰ (ਧਰਮਪਾਲ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਤੇ ਕਿਸਾਨ ਮਾਰੂ ਕਾਨੂੰਨ ਤੇ ਬਿਜਲੀ ਸੋਧ ਬਿੱਲ 2020 ਰੱਦ ਕਰਵਾਉਣ ਲਈ ਪੰਜਾਬ ਦੀਆਂ 29 ਜਥੇਬੰਦੀਆਂ ਦੇ ਸੱਦੇ 'ਤੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੇ ਰੇਲ ਰੋਕੋ ਅੰਦੋਲਨ ਦੇ 16ਵੇਂ ਦਿਨ ਵੱਡੀ ਗਿਣਤੀ ਵਿਚ ਕਿਸਾਨਾਂ ਤੇ ਕਿਸਾਨ ਔਰਤਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਉਕਤ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ | ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ, ਕੁਲ ਹਿੰਦ ਕਿਸਾਨ ਸਭਾ (ਸਾਂਭਰ) ਦੇ ਆਗੂ ਉਜਾਗਰ ਸਿੰਘ ਬੀਹਲਾ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਕਰਨੈਲ ਸਿੰਘ ਗਾਂਧੀ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਨਿਰੰਜਨ ਸਿੰਘ, ਜੈ ਕਿਸਾਨ ਅੰਦੋਲਨ ਦੇ ਆਗੂ ਗੁਰਬਖ਼ਸ਼ ਸਿੰਘ ਕੱਟੂ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਮੰਤਰੀਆਂ ਕੋਲ ਕਿਸਾਨਾਂ ਨਾਲ ਖੇਤੀ ਕਾਨੂੰਨਾਂ ਸਬੰਧੀ ਗੱਲ ਦਾ ਸਮਾਂ ਨਹੀਂ ਪਰ ਪੰਜਾਬ ਅੰਦਰ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਗੁਮਰਾਹ ਕਰਕੇ ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਾਉਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਿਸ ਨੂੰ ਕਿਸਾਨ ਜਥੇਬੰਦੀਆਂ ਨੂੰ ਸਫਲ ਨਹੀਂ ਹੋਣ ਦੇਣਗੀਆਂ | ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਪਵਿੱਤਰ ਸਿੰਘ ਲਾਲੀ, ਗੁਰਪ੍ਰੀਤ ਸਿੰਘ ਗੋਪੀ, ਬਲਵੰਤ ਸਿੰਘ ਉੱਪਲੀ, ਸ਼ਿੰਗਾਰਾ ਸਿੰਘ, ਜਗਤਾਰ ਸਿੰਘ, ਨਛੱਤਰ ਸਿੰਘ ਸਹੌਰ, ਗੁਰਦੇਵ ਸਿੰਘ ਮਾਂਗੇਵਾਲ, ਅਮਰਜੀਤ ਕੌਰ, ਨਵਦੀਪ ਸਿੰਘ ਕਲਾਲਾ, ਰਣਜੀਤ ਸਿੰਘ ਮਿੱਠੂ, ਚਰਨਜੀਤ ਕੌਰ, ਸ਼ਿੰਦਰ ਕੌਰ, ਜਗਪਾਲ ਕੌਰ, ਜਸਵੀਰ ਕੌਰ, ਕੁਲਵਿੰਦਰ ਕੌਰ, ਸੰਦੀਪ ਕੌਰ, ਮੁਖ਼ਤਿਆਰ ਸਿੰਘ ਸਹਿਜੜਾ, ਕੁਲਵਿੰਦਰ ਸਿੰਘ ਉੱਪਲੀ, ਨਰਿੰਦਰ ਕੁਮਾਰ ਸਿੰਗਲਾ, ਰਣਧੀਰ ਸਿੰਘ ਰਹਿਲ, ਮਨਜੀਤ ਰਾਜ ਭਾਰਦਵਾਜ, ਬਲਵਿੰਦਰ ਸਿੰਘ ਦੁੱਗਲ, ਗੁਰਧਿਆਨ ਸਿੰਘ ਸਹਿਜੜਾ ਆਦਿ ਹਾਜ਼ਰ ਸਨ |
ਬਰਨਾਲਾ, (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮਹਿਲ ਕਲਾਂ ਇਕਾਈ ਵਲੋਂ 16ਵੇਂ ਦਿਨ ਵੀ ਸਥਾਨਕ ਰਾਏਕੋਟ ਰੋਡ 'ਤੇ ਪਿੰਡ ਸੰਘੇੜਾ ਤੇ ਭੱਦਲਵੱਢ ਵਿਚਕਾਰ ਰਿਲਾਇੰਸ ਪੰਪ ਦਾ ਘਿਰਾਓ ਕਰਕੇ ਨਾਅਰੇਬਾਜੀ ਕੀਤੀ ਗਈ | ਇਸ ਮੌਕੇ ਜੱਜ ਸਿੰਘ ਗਹਿਲ, ਕੁਲਜੀਤ ਸਿੰਘ ਵਜੀਦਕੇ ਕਲਾਂ, ਊਦੇ ਸਿੰਘ ਹਮੀਦੀ, ਨਾਹਰ ਸਿੰਘ ਗੁੰਮਟੀ, ਮਾਨ ਸਿੰਘ ਗੁਰਮਾ, ਕੁਲਦੀਪ ਸਿੰਘ, ਬਾਵਾ ਸਿੰਘ ਦੀਵਾਨੇ, ਲਖਵੀਰ ਸਿੰਘ, ਰਣਬੀਰ ਸਿੰਘ, ਸੁਖਵਿੰਦਰ ਸਿੰਘ, ਬਾਵਾ ਸਿੰਘ, ਨਿਰਮਲ ਸਿੰਘ, ਨਿਰਮਲ ਸਿੰਘ ਸੋਹੀ, ਲਖਵੀਰ ਸਿੰਘ, ਮੰਦਰ ਸਿੰਘ, ਗੁਰਸੇਵਕ ਸਿੰਘ ਹਰਵਿੰਦਰ ਸਿੰਘ, ਜਗਰੂਪ ਸਿੰਘ, ਬਲਜੀਤ ਕੌਰ, ਜਗਮੇਲ ਕੌਰ, ਹਰਬੰਤ ਕੌਰ, ਜਸਵਿੰਦਰ ਕੌਰ, ਨਸੀਬ ਕੌਰ, ਕੁਲਵੰਤ ਕੌਰ, ਗੁਰਦੇਵ ਕੌਰ ਆਦਿ ਹਾਜ਼ਰ ਸਨ |
ਬਰਨਾਲਾ, (ਧਰਮਪਾਲ ਸਿੰਘ)-ਕਿਸਾਨਾਂ ਨੇ ਸਥਾਨਕ ਬਾਜਾਖਾਨਾ ਰੋਡ 'ਤੇ ਰਿਲਾਇੰਸ ਸਮਾਰਟ ਸੁਪਰ ਸਟੋਰ ਅੱਗੇ ਧਰਨਾ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਕੇ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ ਇਕਾਈ ਪ੍ਰਧਾਨ ਮੇਜਰ ਸਿੰਘ ਸੰਘੇੜਾ ਸੁਖਦੇਵ ਸਿੰਘ ਮੱਲ੍ਹੀ, ਅੰਗਰੇਜ਼ ਸਿੰਘ, ਸਿਮਰਜੀਤ ਸਿੰਘ, ਭੋਲਾ ਸਿੰਘ ਕਰਮਗੜ੍ਹ, ਹਰਬੰਸ ਸਿੰਘ ਕਰਮਗੜ੍ਹ, ਲਾਭ ਸਿੰਘ, ਰਣਜੀਤ ਸਿੰਘ, ਮੁਖ਼ਤਿਆਰ ਸਿੰਘ ਟੱਲੂ, ਜਸਵੰਤ ਸਿੰਘ, ਚੰਦ ਸਿੰਘ, ਬਲਵੀਰ ਸਿੰਘ, ਬੀਰ ਸਿੰਘ, ਹਰਨੇਕ ਸਿੰਘ, ਭੋਲਾ ਸਿੰਘ, ਸੁਰਜੀਤ ਸਿੰਘ, ਦਰਸ਼ਨ ਸਿੰਘ, ਹਰਬੰਸ ਸਿੰਘ ਕਰਮਗੜ੍ਹ ਆਦਿ ਹਾਜ਼ਰ ਸਨ |
ਬਰਨਾਲਾ, (ਧਰਮਪਾਲ ਸਿੰਘ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਹੰਡਿਆਇਆ ਰੋਡ 'ਤੇ ਐਸਰ ਪੈਟਰੋਲ ਪੰਪ ਤੇ ਡੀ.ਮਾਰਟ ਸ਼ਾਪਿੰਗ ਮਾਲ ਸਾਹਮਣੇ ਲਗਾਇਆ ਪੱਕਾ ਮੋਰਚਾ 16ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਇਸ ਮੌਕੇ ਬਲਾਕ ਆਗੂ ਮਹਿੰਦਰ ਸਿੰਘ ਬਾਠ ਅਸਪਾਲ ਕਲਾਂ, ਸਮਰਜੀਤ ਸਿੰਘ, ਇਕਾਈ ਪ੍ਰਧਾਨ ਚਮਕੌਰ ਸਿੰਘ ਚਹਿਲ, ਬਹਾਦਰ ਸਿੰਘ ਔਲਖ, ਜੋਰਾ ਸਿੰਘ, ਬਲੌਰ ਸਿੰਘ, ਧੰਨਾ ਸਿੰਘ, ਨਛੱਤਰ ਸਿੰਘ, ਨਿਰੰਜਨ ਸਿੰਘ ਢਿੱਲੋਂ, ਗੁਲਜਾਰਾ ਸਿੰਘ ਬਾਠ, ਗੁਰਮੇਲ ਸਿੰਘ, ਭੋਲਾ ਸਿੰਘ, ਸਾਧੂ ਸਿੰਘ ਮੌੜ, ਪਿਆਰਾ ਸਿੰਘ, ਅਜੀਤ ਸਿੰਘ, ਤਰਲੋਚਨ ਸਿੰਘ, ਅਜਮੇਰ ਸਿੰਘ, ਉਜਾਗਰ ਸਿੰਘ ਤੇ ਰਾਜਵਿੰਦਰ ਸਿੰਘ ਹਾਜ਼ਰ ਸਨ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਲਾਇਆ ਗਿਆ ਮੋਰਚਾ 16ਵੇਂ ਦਿਨ 'ਚ ਦਾਖ਼ਲ ਹੋ ਗਿਆ | ਇਸ ਮੌਕੇ ਇਲਾਕੇ ਦੇ ਸਮਾਜ ਸੇਵੀ ਮਾ: ਜਗਰਾਜ ਸਿੰਘ ਭੱਠਲ ਵਲੋਂ 10 ਹਜ਼ਾਰ ਰੁਪਏ ਦੀ ਰਾਸ਼ੀ ਕਿਸਾਨ ਸੰਘਰਸ਼ ਨੂੰ ਭੇਟ ਕੀਤੀ ਗਈ, ਜਦੋਂਕਿ ਦੁਕਾਨਦਾਰ ਯੂਨੀਅਨ ਦੇ ਮੁੱਖ ਬੁਲਾਰੇ ਕਰਮਜੀਤ ਸਿੰਘ ਉੱਪਲ, ਭਾਗ ਸਿੰਘ ਕੁਰੜ, ਜੱਗਾ ਸਿੰਘ ਛਾਪਾ ਨੇ ਅਪੀਲ ਕੀਤੀ ਕਿ ਜਥੇਬੰਦੀਆਂ ਵਲੋਂ 17 ਅਕਤੂਬਰ ਨੂੰ ਦਿੱਤੇ ਮੋਦੀ ਦੇ ਪੁਤਲੇ ਸਾੜਨ ਦੇ ਪ੍ਰੋਗਰਾਮ ਨੂੰ ਭਰਵਾਂ ਸਹਿਯੋਗ ਦਿੱਤਾ ਜਾਵੇ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਜਥੇ: ਅਜਮੇਰ ਸਿੰਘ ਮਹਿਲ ਕਲਾਂ, ਨੰਬਰਦਾਰ ਗੁਰਮੇਲ ਸਿੰਘ, ਤਰਸੇਮ ਸਿੰਘ ਸੰਧੂ, ਅਮਰਜੀਤ ਸਿੰਘ ਮਹਿਲ ਖ਼ੁਰਦ, ਜਥੇ: ਮੁਖ਼ਤਿਆਰ ਸਿੰਘ ਛਾਪਾ, ਪਿਰਥੀ ਸਿੰਘ ਦਿਉਲ, ਪ੍ਰਗਟ ਸਿੰਘ ਹੈਰੀ, ਅਵਤਾਰ ਸਿੰਘ ਚੀਮਾ, ਜਗਤਾਰ ਸਿੰਘ ਕਲਾਲ ਮਾਜਰਾ ਆਦਿ ਹਾਜ਼ਰ ਸਨ | ਇਸ ਮੌਕੇ ਢਾਡੀ ਬੀਬੀ ਸੁਖਪਾਲ ਕੌਰ ਬਡਬਰ ਤੇ ਢਾਡੀ ਪਰਮਜੀਤ ਸਿੰਘ ਪੰਮਾ ਦੇ ਜਥਿਆਂ ਵਲੋਂ ਪ੍ਰਸੰਗ ਪੇਸ਼ ਕੀਤੇ ਗਏ |

ਜ਼ਿਲ੍ਹੇ ਦੇ 20 ਪਿੰਡਾਂ 'ਚ ਵਿਕਾਸ ਕੰਮਾਂ ਦੀ ਸ਼ੁਰੂਆਤ ਅੱਜ ਤੋਂ-ਏ.ਡੀ.ਸੀ.

ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ 'ਸਮਾਰਟ ਵਿਲੇਜ' ਮੁਹਿੰਮ ਦੇ ਦੂਜੇ ਪੜਾਅ ਦਾ ਵਰਚੂਅਲ ਆਗਾਜ਼ 17 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ | ਇਸ ਮੁਹਿੰਮ ...

ਪੂਰੀ ਖ਼ਬਰ »

60 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ

ਬਰਨਾਲਾ, 16 ਅਕਤੂਬਰ (ਧਰਮਪਾਲ ਸਿੰਘ)-ਬਰਨਾਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ 60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਸੀ.ਆਈ.ਏ. ਸਟਾਫ਼ ਦੇ ਸਹਾਇਕ ਥਾਣੇਦਾਰ ਬਲਕਰਨ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਦਾਣਾ ਮੰਡੀ ਹੰਡਿਆਇਆ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 5 ਨਵੇਂ ਮਾਮਲੇ

ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਅੱਜ ਕੋਰੋਨਾ ਵਾਇਰਸ ਦੇ 5 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 7 ਹੋਰ ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਸੈਂਪਲਾਂ ਦੀ ...

ਪੂਰੀ ਖ਼ਬਰ »

ਪੁਲਿਸ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ 21 ਨੂੰ - ਐਸ.ਪੀ. ਚੀਮਾ

ਟੱਲੇਵਾਲ, 16 ਅਕਤੂਬਰ (ਸੋਨੀ ਚੀਮਾ)-ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ | ਇਹ ਸ਼ਬਦ ਐਸ.ਪੀ. ਜਗਵਿੰਦਰ ਸਿੰਘ ਚੀਮਾ ਨੇ ਪਿੰਡ ਬਖਤਗੜ੍ਹ ਪਿੰਡ ਦੇ 1992 ਵਿਚ ਸ਼ਹੀਦ ਪੁਲਿਸ ਮੁਲਾਜ਼ਮ ਗੁਰਜੀਤ ਸਿੰਘ ਤੋਂ ਇਲਾਵਾ ਪੱਖੋਕੇ ਦੇ ਜਗਰਾਜ ਸਿੰਘ, ਹੌਲਦਾਰ ਨਾਰੰਗ ਸਿੰਘ ਦੇ ...

ਪੂਰੀ ਖ਼ਬਰ »

ਭਾਈ ਹਰਮੇਲ ਸਿੰਘ ਖ਼ਾਲਸਾ ਨੂੰ ਸ਼ਰਧਾਂਜਲੀਆਂ

ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਵੱਡਾ ਗੁਰਦੁਆਰਾ ਸਾਹਿਬ ਪਿੰਡ ਸੰਘੇੜਾ ਦੇ ਖ਼ਜ਼ਾਨਚੀ ਭਾਈ ਹਰਮੇਲ ਸਿੰਘ ਖ਼ਾਲਸਾ ਨਮਿੱਤ ਸ੍ਰੀ ਅਖੰਡ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਵਿਖੇ ਹੋਈ | ਉਪਰੰਤ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਵੀਡੀਓ ਕਾਨਫ਼ਰੰਸ ਰਾਹੀਂ ਕਰਨਗੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ-ਬੀਬੀ ਘਨੌਰੀ

ਟੱਲੇਵਾਲ, 16 ਅਕਤੂਬਰ (ਸੋਨੀ ਚੀਮਾ)-ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 17 ਅਕਤੂਬਰ ਨੂੰ ਪੰਜਾਬ 'ਸਮਾਰਟ ਵਿਲੇਜ' ਮੁਹਿੰਮ ਫੇਜ-2 ਦੀ 'ਵਰਚੂਅਲੀ' ਸ਼ੁਰੂਆਤ ਕਰਨਗੇ | ਉਪਰੰਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿੰਡਾਂ ਦੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਬਣੇ ਓਵਰਬਿ੍ਜ 'ਚ ਆਈਆਂ ਤਰੇੜਾਂ, ਮੁਰੰਮਤ ਸ਼ੁਰੂ

ਹੰਡਿਆਇਆ, 16 ਅਕਤੂਬਰ (ਗੁਰਜੀਤ ਸਿੰਘ ਖੁੱਡੀ)- ਕੌਮੀ ਮਾਰਗ ਨੰ: 7 ਚੰਡੀਗੜ੍ਹ-ਬਠਿੰਡਾ ਉਪਰ ਹੰਡਿਆਇਆ ਵਿਖੇ ਬਣੇ ਓਵਰਬਿ੍ਜ ਦੀਆਂ ਸਾਈਡਾਂ ਉਪਰ ਤਰੇੜਾਂ ਆ ਗਈਆਂ ਹਨ | ਤਰੇੜਾਂ ਨੂੰ ਭਰਨ ਲਈ ਠੇਕੇਦਾਰ ਵਲੋਂ ਆਪਣੇ ਮਜ਼ਦੂਰ ਲਗਾ ਕੇ ਕੰਧ ਵਿਚ ਮੋਰੀਆਂ ਕਰਕੇ ਸੀਮਿੰਟ, ...

ਪੂਰੀ ਖ਼ਬਰ »

ਪਿੰਡ ਬੀਹਲਾ ਦੇ ਕਿਸਾਨਾਂ ਵਲੋਂ ਟੱਲੇਵਾਲ ਗਰਿੱਡ ਸਾਹਮਣੇ ਨਾਅਰੇਬਾਜ਼ੀ

ਟੱਲੇਵਾਲ, 16 ਅਕਤੂਬਰ (ਸੋਨੀ ਚੀਮਾ)-ਪਿੰਡ ਬੀਹਲਾ ਦੇ ਕਿਸਾਨਾਂ ਵਲੋਂ ਟੱਲੇਵਾਲ ਬਿਜਲੀ ਗਰਿੱਡ ਸਾਹਮਣੇ ਬਿਜਲੀ ਕੱਟਾਂ ਖ਼ਿਲਾਫ਼ ਪੰਜਾਬ ਸਰਕਾਰ ਤੇ ਪਾਵਰਕਾਮ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 2 ਮੈਂਬਰ ਗਿ੍ਫ਼ਤਾਰ

ਖਨੌਰੀ, 16 ਅਕਤੂਬਰ (ਰਮੇਸ਼ ਕੁਮਾਰ)- ਥਾਣਾ ਖਨੌਰੀ ਦੇ ਐਸ.ਐਚ.ਓ. ਇੰਸਪੈਕਟਰ ਹਾਕਮ ਸਿੰਘ ਵਲੋਂ ਲੁਟੇਰਾ ਗਰੋਹ ਦੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ | ਡੀ.ਐਸ.ਪੀ. ਤੇਜਿੰਦਰ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਘਰਾਂ ਤੇ ਦੁਕਾਨਾਂ 'ਤੇ ਦੀਪਮਾਲਾ ਕੀਤੀ ਜਾਵੇ-ਅਗਰਵਾਲ ਸੰਮੇਲਨ

ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਤਪਾ ਇਕਾਈ ਦੀ ਇਕ ਮੀਟਿੰਗ ਸੰਮੇਲਨ ਪ੍ਰਧਾਨ ਭੂਸ਼ਨ ਘੜੈਲਾ ਦੀ ਅਗਵਾਈ ਹੇਠ ਤਪਾ ਵਿਖੇ ਹੋਈ, ਜਿਸ ਵਿਚ ਉਨ੍ਹਾਂ ਮਹਾਰਾਜਾ ਅਗਰਸੈਨ ਜੈਅੰਤੀ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਪ੍ਰਵਾਸੀ ਮਜ਼ਦੂਰਾਂ ਦੇ ਲਏ ਕੋਵਿਡ-19 ਜਾਂਚ ਸੈਂਪਲ

ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ)-ਸਿਵਲ ਸਰਜਨ ਡਾ: ਸੁਖਜੀਵਨ ਕੱਕੜ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਬੀਰ ਸਿੰਘ ਔਲਖ ਦੀ ਟੀਮ ਵਲੋਂ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਤੇ ਉਪ ਚੇਅਰਮੈਨ ਭੁਪਿੰਦਰ ਸਿੰਘ ਸਿੱਧੂ ਦੀ ...

ਪੂਰੀ ਖ਼ਬਰ »

ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ 4 ਜ਼ਖ਼ਮੀ

ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ)-ਤਪਾ ਘੁੰਨਸ ਲਿੰਕ ਰੋਡ 'ਤੇ ਇਕ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਤਿੰਨ ਬੱਚਿਆਂ ਸਮੇਤ 4 ਜਣੇ ਜ਼ਖ਼ਮੀ ਹੋ ਗਏ | ਸਿਵਲ ਹਸਪਤਾਲ ਤਪਾ ਵਿਖੇ ਜ਼ੇਰੇ ਇਲਾਜ ਸੀਰਾ ਸਿੰਘ ਪੁੱਤਰ ਘੱਲ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋ ਬੱਚਿਆਂ ...

ਪੂਰੀ ਖ਼ਬਰ »

ਮੱਖਣ ਸਿੰਘ ਨੂੰ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ

ਬਰਨਾਲਾ, 16 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਵਿਚ ਵਲੰਟੀਅਰ ਗਾਰਡ ਵਜੋਂ ਡਿਊਟੀ ਨਿਭਾਅ ਰਹੇ ਮੱਖਣ ਸਿੰਘ ਦੀ ਸੇਵਾ ਮੁਕਤੀ ਮੌਕੇ ਪੁਲਿਸ ਮੁਲਾਜ਼ਮਾਂ ਵਲੋਂ ਵਿਦਾਇਗੀ ਪਾਰਟੀ ਦੇ ਕੇ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਮੱਖਣ ਸਿੰਘ ਨੇ ਆਪਣੀ 37 ਸਾਲ ...

ਪੂਰੀ ਖ਼ਬਰ »

ਚੇਅਰਮੈਨ ਅਜੇ ਕੁਮਾਰ ਨੇ ਦਾਣਾ ਮੰਡੀ ਭਦੌੜ ਵਿਖੇ ਝੋਨੇ ਦੀ ਬੋਲੀ ਲਗਵਾਈ

ਭਦੌੜ, 16 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਦਾਣਾ ਮੰਡੀ ਭਦੌੜ ਵਿਖੇ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅਜੇ ਕੁਮਾਰ ਨੇ ਕਿਸਾਨ ਨਿਰਮਲ ਸਿੰਘ ਅਲਕੜਾ ਦੀ ਝੋਨੇ ਦੀ ਬੋਲੀ ਲਗਾ ਕੇ ਮੰਡੀ ਦੀ ਸ਼ੁਰੂਆਤ ਕਰਦੇ ਹੋਏ ਕਿਸਾਨਾਂ ਨੂੰ ਮੰਡੀ 'ਚ ਸੁੱਕੀ ਫ਼ਸਲ ਲਿਆਉਣ ਦੀ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੇ ਵਿਦਿਆਰਥੀ ਨੇ 6.5 ਬੈਂਡ ਹਾਸਲ ਕੀਤੇ

ਭਦੌੜ, 16 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਦੌੜ ਵਿਖੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਨਲਾਈਨ ਸਿੱਖਿਆ ਹਾਸਲ ਕਰਕੇ ਆਈਲੈਟਸ 'ਚੋਂ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਉਕਤ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਰਾਮਗੜ੍ਹ ਦੇ ਵਿਕਾਸ ਕਾਰਜਾਂ ਦਾ ਰੱਖਣਗੇ ਨੀਂਹ-ਪੱਥਰ

ਟੱਲੇਵਾਲ, 16 ਅਕਤੂਬਰ (ਸੋਨੀ ਚੀਮਾ)- ਪੰਜਾਬ ਸਰਕਾਰ ਵਲੋਂ 'ਸਮਾਰਟ ਵਿਲੇਜ' ਪੜਾਅ ਦੀ ਸ਼ੁਰੂਆਤ ਤਹਿਤ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿੰਡ ਰਾਮਗੜ੍ਹ ਦੇ ਵਿਕਾਸ ਕਾਰਜਾਂ ਦਾ ਆਨਲਾਈਨ ਨੀਂਹ ਪੱਥਰ ਰੱਖਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਡੀ.ਪੀ.ਓ. ...

ਪੂਰੀ ਖ਼ਬਰ »

ਪੁਲਿਸ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ 21 ਨੂੰ - ਐਸ.ਪੀ. ਚੀਮਾ

ਟੱਲੇਵਾਲ, 16 ਅਕਤੂਬਰ (ਸੋਨੀ ਚੀਮਾ)-ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ | ਇਹ ਸ਼ਬਦ ਐਸ.ਪੀ. ਜਗਵਿੰਦਰ ਸਿੰਘ ਚੀਮਾ ਨੇ ਪਿੰਡ ਬਖਤਗੜ੍ਹ ਪਿੰਡ ਦੇ 1992 ਵਿਚ ਸ਼ਹੀਦ ਪੁਲਿਸ ਮੁਲਾਜ਼ਮ ਗੁਰਜੀਤ ਸਿੰਘ ਤੋਂ ਇਲਾਵਾ ਪੱਖੋਕੇ ਦੇ ਜਗਰਾਜ ਸਿੰਘ, ਹੌਲਦਾਰ ਨਾਰੰਗ ਸਿੰਘ ਦੇ ...

ਪੂਰੀ ਖ਼ਬਰ »

ਪੱਖੋ ਕਲਾਂ ਵਿਖੇ ਵਿਸ਼ਵ ਭੋਜਨ ਦਿਵਸ ਮਨਾਇਆ

ਰੂੜੇਕੇ ਕਲਾਂ, 16 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਵਿਖੇ ਸੰਸਥਾ ਦੇ ਸਰਪ੍ਰਸਤ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੀ ਅਗਵਾਈ ਵਿਚ ਆਨਲਾਈਨ ਵਿਸ਼ਵ ...

ਪੂਰੀ ਖ਼ਬਰ »

ਗੁਰਦੁਆਰਾ ਸੋਹੀਆਣਾ ਸਾਹਿਬ ਵਿਖੇ ਸਮਾਗਮ

ਹੰਡਿਆਇਆ, 16 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕਵੀਸ਼ਰ ਗੁਰਮੇਲ ਸਿੰਘ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX