ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  12 minutes ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  14 minutes ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  about 1 hour ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  about 2 hours ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  about 2 hours ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  about 3 hours ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 4 hours ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  about 5 hours ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  about 5 hours ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  about 5 hours ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  about 5 hours ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  about 6 hours ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 6 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 6 hours ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 6 hours ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 6 hours ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 6 hours ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 7 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 7 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 8 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 8 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 9 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 9 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 9 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552

ਸੰਪਾਦਕੀ

ਜੰਮੂ-ਕਸ਼ਮੀਰ ਦੀ ਰਾਜਨੀਤਕ ਸਰਗਰਮੀ

ਭਾਰਤ ਸਰਕਾਰ ਵਲੋਂ 5 ਅਗਸਤ, 2019 ਨੂੰ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਐਲਾਨ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਲੱਦਾਖ ਨੂੰ ਇਸ ਤੋਂ ਵੱਖਰਾ ਕਰਕੇ ਉਸ ਨੂੰ ਵੀ ਬਿਨਾਂ ਵਿਧਾਨ ਸਭਾ ਤੋਂ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਇਸ ਸੂਬੇ ਨੂੰ ਦਿੱਤੇ ਗਏ ਵਿਸ਼ੇਸ਼ ਅਧਿਕਾਰ ਵੀ ਖ਼ਤਮ ਕਰ ਦਿੱਤੇ ਗਏ ਸਨ। ਸੂਬੇ ਨੂੰ ਵਿਸ਼ੇਸ਼ ਅਧਿਕਾਰ ਦੇਣ ਵਾਲੀ ਧਾਰਾ 370 ਦੇਸ਼ ਦੀ ਵੰਡ ਤੋਂ ਬਾਅਦ ਇਸ ਰਾਜ ਦੇ ਵਿਸ਼ੇਸ਼ ਹਾਲਾਤ ਨੂੰ ਦੇਖਦੇ ਹੋਏ ਲਾਗੂ ਕੀਤੀ ਗਈ ਸੀ, ਜਿਸ ਅਨੁਸਾਰ ਇਥੋਂ ਦੀ ਵਿਧਾਨ ਸਭਾ ਨੂੰ ਦੇਸ਼ ਦੀਆਂ ਹੋਰ ਵਿਧਾਨ ਸਭਾਵਾਂ ਤੋਂ ਵਧੇਰੇ ਅਧਿਕਾਰ ਦਿੱਤੇ ਗਏ ਸਨ। ਸੰਸਦ ਦੇ ਬਹੁਤੇ ਫ਼ੈਸਲੇ ਇਥੋਂ ਦੀ ਵਿਧਾਨ ਸਭਾ ਦੀ ਮਰਜ਼ੀ ਤੋਂ ਬਗੈਰ ਲਾਗੂ ਨਹੀਂ ਸਨ ਹੋ ਸਕਦੇ।
ਇਸ ਦੇ ਨਾਲ ਹੀ ਸੂਬੇ ਵਿਚ ਵੱਖਵਾਦ ਦੀ ਧਾਰਾ ਵਹਿੰਦੀ ਰਹੀ ਸੀ। ਪਾਕਿਸਤਾਨ ਦੀ ਸ਼ਹਿ 'ਤੇ ਇਹ ਦਿਨੋ-ਦਿਨ ਹੋਰ ਮਜ਼ਬੂਤ ਹੁੰਦੀ ਗਈ। ਇਕ ਸਮਾਂ ਅਜਿਹਾ ਆਇਆ ਕਿ ਪਾਕਿਸਤਾਨ ਵਿਚ ਸਥਾਪਤ ਕਈ ਵੱਡੇ ਅੱਤਵਾਦੀ ਸੰਗਠਨਾਂ ਨੇ ਜੰਮੂ-ਕਸ਼ਮੀਰ ਵਿਚ ਹਥਿਆਰਬੰਦ ਸੰਗਠਨਾਂ ਨੂੰ ਭੇਜ ਕੇ ਸਥਾਨਕ ਪੱਧਰ 'ਤੇ ਸਬੰਧ ਬਣਾ ਕੇ ਬਹੁਤ ਸਾਰੇ ਕਸ਼ਮੀਰੀਆਂ ਨੂੰ ਆਪਣੇ ਨਾਲ ਰਲਾ ਲਿਆ ਸੀ ਅਤੇ ਉਨ੍ਹਾਂ ਵਲੋਂ ਲੰਮੇ ਸਮੇਂ ਤੱਕ ਖੂਨੀ ਲੜਾਈ ਲੜੀ ਜਾਂਦੀ ਰਹੀ, ਜੋ ਅੱਜ ਤੱਕ ਵੀ ਜਾਰੀ ਹੈ। ਸਿਆਸੀ ਪੱਧਰ 'ਤੇ ਰਾਜ ਵਿਚ ਅਨੇਕਾਂ ਹੀ ਤਜਰਬੇ ਹੋਏ। ਸੂਬੇ ਵਿਚ ਨੈਸ਼ਨਲ ਕਾਨਫ਼ਰੰਸ ਅਤੇ ਪੀਪਲਜ਼ ਡੈਮੋਕ੍ਰੈਟਿਕ ਪਾਰਟੀ ਦੇ ਨਾਲ-ਨਾਲ ਕਾਂਗਰਸ ਅਤੇ ਹੋਰ ਰਾਜਨੀਤਕ ਪਾਰਟੀਆਂ ਵੀ ਸਰਗਰਮ ਰਹੀਆਂ। ਜੰਮੂ ਦੇ ਖੇਤਰ ਵਿਚ ਭਾਜਪਾ ਨੇ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਪਰ ਸਮਾਂ ਬੀਤਣ ਨਾਲ ਇਹ ਸਾਰੇ ਹੀ ਤਜਰਬੇ ਫੇਲ੍ਹ ਹੋਏ। ਇਹ ਪਾਰਟੀਆਂ ਇਕ-ਦੂਸਰੇ 'ਤੇ ਵੱਡੀ ਦੂਸ਼ਣਬਾਜ਼ੀ ਕਰਦੀਆਂ ਰਹੀਆਂ। ਸਥਾਨਕ ਪਾਰਟੀਆਂ ਅਨੇਕਾਂ ਕਾਰਨਾਂ ਕਰਕੇ ਕੇਂਦਰ ਨੂੰ ਕੋਸਦੀਆਂ ਰਹੀਆਂ। ਕੇਂਦਰੀ ਸਰਕਾਰਾਂ ਵਲੋਂ ਇਨ੍ਹਾਂ ਪਾਰਟੀਆਂ 'ਤੇ ਅੱਤਵਾਦੀਆਂ ਦੇ ਪਿੱਛਲਗੂ ਹੋਣ ਦੇ ਦੋਸ਼ ਲਗਾਏ ਜਾਂਦੇ ਰਹੇ। ਇਹ ਪਾਰਟੀਆਂ ਆਪਸ ਵਿਚ ਗੱਠਜੋੜ ਕਰ ਕੇ ਸੂਬੇ ਦੀ ਹਕੂਮਤ ਚਲਾਉਂਦੀਆਂ ਰਹੀਆਂ। ਇਥੋਂ ਤੱਕ ਕਿ ਭਾਜਪਾ ਅਤੇ ਪੀਪਲਜ਼ ਡੈਮੋਕ੍ਰੈਟਿਕ ਪਾਰਟੀ ਨੇ ਵੀ ਆਪਸੀ ਸਹਿਯੋਗ ਨਾਲ ਕੁਝ ਸਾਲਾਂ ਤੱਕ ਇਥੇ ਸਰਕਾਰ ਬਣਾਈ ਰੱਖੀ। ਇਸ ਸੂਬੇ ਦੀਆਂ ਤਿੰਨ ਇਕਾਈਆਂ ਵੀ ਅਨੇਕਾਂ ਤਰ੍ਹਾਂ ਦੀ ਵੱਖਰਤਾ ਕਰਕੇ ਵੀ ਆਪਸ ਵਿਚ ਕਈ ਪੱਧਰਾਂ 'ਤੇ ਭਿੜਦੀਆਂ ਰਹੀਆਂ ਅਤੇ ਇਕ-ਦੂਸਰੇ 'ਤੇ ਦੂਸ਼ਣਬਾਜ਼ੀ ਕਰਦੀਆਂ ਰਹੀਆਂ। ਸੂਬੇ ਵਿਚ ਭਾਰਤ ਦੇ ਬਹੁਤੇ ਧਰਮਾਂ ਦੀ ਪ੍ਰਤੀਨਿਧਤਾ ਵੀ ਬਣੀ ਰਹੀ ਹੈ ਪਰ ਇਸ ਨੂੰ ਮੁਸਲਿਮ ਬਹੁਗਿਣਤੀ ਵਾਲਾ ਰਾਜ ਹੀ ਮੰਨਿਆ ਜਾਂਦਾ ਰਿਹਾ ਹੈ। ਕੇਂਦਰ ਵਿਚ ਕਾਂਗਰਸ ਅਤੇ ਹੋਰ ਸਰਕਾਰਾਂ ਵਲੋਂ ਰਾਜ ਵਿਚ ਧਾਰਾ 370 ਤੇ 35-ਏ ਨੂੰ ਬਰਕਰਾਰ ਰੱਖਿਆ ਗਿਆ ਅਤੇ ਸੂਬੇ ਦਾ ਵਿਸ਼ੇਸ਼ ਦਰਜਾ ਮੰਨਿਆ ਜਾਂਦਾ ਰਿਹਾ, ਪਰ ਕੇਂਦਰ ਵਿਚ ਮੋਦੀ ਦੀ ਅਗਵਾਈ ਵਾਲੀ ਬਹੁਮਤ ਦੀ ਭਾਜਪਾ ਦੀ ਸਰਕਾਰ ਨੇ ਕਰੀਬ 14 ਮਹੀਨੇ ਪਹਿਲਾਂ ਇਕ ਵੱਡਾ ਕਦਮ ਚੁੱਕਦਿਆਂ ਉਪਰੋਕਤ ਧਾਰਾਵਾਂ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਅਤੇ ਜੰਮੂ-ਕਸ਼ਮੀਰ ਦਾ ਰਾਜ ਦਾ ਦਰਜਾ ਖ਼ਤਮ ਕਰ ਕੇ ਇਸ ਨੂੰ ਕੇਂਦਰ ਸ਼ਾਸਿਤ ਦੋ ਇਕਾਈਆਂ ਵਿਚ ਬਦਲ ਦਿੱਤਾ। ਇਸ ਫ਼ੈਸਲੇ ਸਬੰਧੀ ਉੱਠੇ ਵੱਡੇ ਸਿਆਸੀ ਵਿਰੋਧ ਕਰਕੇ ਬਹੁਤੇ ਵੱਡੇ ਸਥਾਨਕ ਸਿਆਸੀ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ, ਜਿਨ੍ਹਾਂ ਨੂੰ ਵਕਫ਼ਾ ਪਾ ਕੇ ਹੌਲੀ-ਹੌਲੀ ਛੱਡਿਆ ਜਾਂਦਾ ਰਿਹਾ। ਕੁਝ ਦਿਨ ਪਹਿਲਾਂ ਹੀ ਸੂਬੇ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੂੰ ਵੀ ਰਿਹਾਅ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਸਿਆਸੀ ਪੱਧਰ 'ਤੇ ਪੈਦਾ ਹੋਈ ਨਵੀਂ ਸਥਿਤੀ ਦਾ ਸਾਹਮਣਾ ਕਰਨ ਲਈ ਜੰਮੂ-ਕਸ਼ਮੀਰ ਦੀਆਂ 6 ਪਾਰਟੀਆਂ ਇਕੱਠੀਆਂ ਹੋ ਗਈਆਂ ਹਨ। ਇਨ੍ਹਾਂ ਵਿਚ ਨੈਸ਼ਨਲ ਕਾਨਫ਼ਰੰਸ, ਪੀਪਲਜ਼ ਕਾਨਫ਼ਰੰਸ, ਪੀਪਲਜ਼ ਡੈਮੋਕ੍ਰੈਟਿਕ ਪਾਰਟੀ, ਪੀਪਲਜ਼ ਮੂਵਮੈਂਟ, ਸੀ.ਪੀ.ਆਈ. (ਐਮ) ਅਤੇ ਅਵਾਮੀ ਨੈਸ਼ਨਲ ਕਾਨਫ਼ਰੰਸ ਦੇ ਆਗੂ ਸ਼ਾਮਿਲ ਹਨ।
ਇਨ੍ਹਾਂ ਨੇ ਰਲ ਕੇ ਪਿਛਲੇ ਸਾਲ 4 ਅਗਸਤ ਨੂੰ ਇਕੱਠੇ ਹੋ ਕੇ 'ਗੁਪਕਾਰ ਐਲਾਨ' ਪੱਤਰ ਜਾਰੀ ਕੀਤਾ ਸੀ, ਜਿਸ ਵਿਚ ਜੰਮੂ-ਕਸ਼ਮੀਰ ਦੇ ਮਿਲੇ ਸਾਰੇ ਹੱਕਾਂ ਨੂੰ ਬਹਾਲ ਰੱਖਣ ਦੀ ਗੱਲ ਕੀਤੀ ਗਈ ਸੀ। ਉਸੇ ਐਲਾਨ ਨੂੰ ਆਧਾਰ ਬਣਾ ਕੇ ਹੁਣ ਨਵੇਂ ਸੰਗਠਨ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿਚ ਇਹ ਪਾਰਟੀਆਂ ਜੋ ਕਦੀ ਇਕ-ਦੂਸਰੇ ਦੇ ਵੱਡੇ ਵਿਰੋਧ ਵਿਚ ਰਹੀਆਂ ਹਨ, ਇਕੱਠੀਆਂ ਹੋਈਆਂ ਹਨ। ਅਸੀਂ ਇਸ ਨੂੰ ਇਕ ਚੰਗੀ ਦਿਸ਼ਾ ਵਿਚ ਪੁੱਟਿਆ ਗਿਆ ਕਦਮ ਸਮਝਦੇ ਹਾਂ। ਅਜਿਹੇ ਸਮੇਂ ਕੇਂਦਰ ਸਰਕਾਰ ਨੂੰ ਇਨ੍ਹਾਂ ਸਿਆਸੀ ਪਾਰਟੀਆਂ ਨਾਲ ਰਾਬਤਾ ਬਣਾ ਕੇ ਇਸ ਰਾਜ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਯਤਨਸ਼ੀਲ ਹੋਣ ਦੀ ਜ਼ਰੂਰਤ ਹੋਵੇਗੀ। ਇਸ ਖਿੱਤੇ ਵਿਚ ਚੱਲੀ ਸਿਆਸੀ ਸਰਗਰਮੀ ਹੀ ਚੰਗੇ ਸਿੱਟਿਆਂ ਦੀ ਧਾਰਨੀ ਬਣ ਸਕਦੀ ਹੈ।

-ਬਰਜਿੰਦਰ ਸਿੰਘ ਹਮਦਰਦ

ਭਾਰਤੀ ਸਮਾਜ ਨੂੰ ਬਿਮਾਰ ਬਣਾ ਰਹੇ ਹਨ ਟੀ.ਆਰ.ਪੀ. ਚੋਰ

ਟੀ.ਵੀ. ਚੈਲਨਾਂ ਦੇ ਟੀ.ਆਰ.ਪੀ. ਘੁਟਾਲੇ ਦੀ ਚਰਚਾ ਭਾਵੇਂ ਅੱਜ ਬਹੁਤ ਤੇਜ਼ ਹੋ ਗਈ ਹੋਵੇ ਪਰ ਇਹ ਕੋਈ ਨਵਾਂ ਘੁਟਾਲਾ ਨਹੀਂ ਹੈ। ਸਾਲ 2000 ਤੋਂ ਟੀ.ਆਰ.ਪੀ. ਦਾ ਪ੍ਰਬੰਧ ਹੋਂਦ ਵਿਚ ਆ ਗਿਆ ਸੀ। ਉਦੋਂ ਕੋਈ 'ਟੈਮ' ਨਾਂਅ ਦਾ ਸੰਗਠਨ ਇਸ ਨੂੰ ਚਲਾਉਂਦਾ ਸੀ। ਉਸ ਨੇ ਦੇਸ਼ ਭਰ ਦੇ ਸਿਰਫ 2 ...

ਪੂਰੀ ਖ਼ਬਰ »

ਸਿੱਖਿਆ ਦੀ ਘਾਟ ਕਾਰਨ ਹੀ ਅਪਰਾਧੀ ਬਣਦੇ ਹਨ ਨੌਜਵਾਨ

ਅਕਸਰ ਜਦੋਂ ਇਹ ਦੇਖਣ, ਸੁਣਨ ਅਤੇ ਪੜ੍ਹਨ ਨੂੰ ਮਿਲਦਾ ਹੈ ਅਤੇ ਆਪਸੀ ਗੱਲਬਾਤ ਵਿਚ ਚਰਚਾ ਦਾ ਵਿਸ਼ਾ ਬਣਦਾ ਹੈ ਕਿ ਸਮਾਜ ਵਿਚ ਅਪਰਾਧ ਵਧ ਰਹੇ ਹਨ। ਲੋਕ ਛੋਟੀ ਜਿਹੀ ਗੱਲ 'ਤੇ ਕੁੱਟਮਾਰ ਅਤੇ ਹੱਤਿਆ ਕਰ ਦਿੰਦੇ ਹਨ। ਅਜਿਹੇ ਕੰਮਾਂ ਵਿਚ ਬੱਚੇ ਵੀ ਸ਼ਾਮਿਲ ਹਨ। ਵੱਡਿਆਂ ਦੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX