ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  47 minutes ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  about 1 hour ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  about 2 hours ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  about 2 hours ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 4 hours ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  about 4 hours ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  about 4 hours ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  about 5 hours ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  about 5 hours ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 6 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 6 hours ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 6 hours ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 6 hours ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 6 hours ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 7 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 7 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 8 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 8 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 8 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 9 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 9 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 9 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552

ਦਿੱਲੀ / ਹਰਿਆਣਾ

ਮਾਮਲਾ ਪੱਛਮੀ ਬੰਗਾਲ ਵਿਖੇ ਸਿੱਖ ਸੁਰੱਖਿਆ ਕਰਮੀ ਦੀ ਦਸਤਾਰ ਉਤਾਰਨ ਦਾ

ਸਿੱਖ ਸੁਰੱਖਿਆ ਕਰਮੀ ਦੇ ਹੱਕ 'ਚ ਕੁਰੂਕਸ਼ੇਤਰ ਦੀਆਂ ਸਿੱਖ ਸੰਗਤਾਂ ਵਲੋਂ ਵਿਸ਼ਾਲ ਰੋਸ ਮਾਰਚ

ਸ਼ਾਹਬਾਦ ਮਾਰਕੰਡਾ, 16 ਅਕਤੂਬਰ (ਅਵਤਾਰ ਸਿੰਘ)-ਪੱਛਮੀ ਬੰਗਾਲ ਵਿਖੇ ਇਕ ਸਿੱਖ ਸੁਰੱਖਿਆ ਕਰਮੀ ਦੀ ਦਸਤਾਰ ਉਤਾਰਨ, ਵਾਲ ਪੁੱਟਣ ਅਤੇ ਉਸ ਦੀ ਕੁੱਟਮਾਰ ਕਰਨ ਉਪਰੰਤ ਉਸ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਵਿਚ ਡੱਕਣ ਦੇ ਰੋਸ ਵਜੋਂ ਅੱਜ ਕੁਰੂਕਸ਼ੇਤਰ ਦੀ ਸਿੱਖ ਸੰਗਤ ਵਲੋਂ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਪ੍ਰਦਰਸ਼ਨ ਕਾਰੀਆਂ ਵਲੋਂ ਪੱਛਮੀ ਬੰਗਾਲ ਦੀ ਸਰਕਾਰ ਦੇ ਨਾਂਅ 'ਤੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਕ ਮੰਗ ਪੱਤਰ ਵੀ ਸੌਾਪਿਆ ਗਿਆ | ਇਸ ਮੰਗ ਪੱਤਰ ਦੀ ਇਕ-ਇਕ ਕਾਪੀ ਭਾਰਤ ਦੇ ਰਾਸ਼ਟਰਪਤੀ ਅਤੇ ਪੱਛਮੀ ਬੰਗਾਲ ਦੇ ਰਾਜਪਾਲ ਨੂੰ ਵੀ ਭੇਜੀ ਗਈ | ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਸੂਬਾ ਬੁਲਾਰੇ ਕੰਵਲਜੀਤ ਸਿੰਘ ਅਜਰਾਨਾ ਵਲੋਂ ਕੀਤੀ ਗਈ | ਇਸ ਮੌਕੇ ਅਜਰਾਨਾ ਦੇ ਨਾਲ ਸ੍ਰੀ ਅਕਾਲ ਉਸਤਤ ਟਰੱਸਟ ਕੁਰੂਕਸ਼ੇਤਰ ਦੇ ਚੇਅਰਮੈਨ ਗਿਆਨੀ ਤੇਜਪਾਲ ਸਿੰਘ, ਬਾਬਾ ਦਰਸ਼ਨ ਸਿੰਘ ਕਾਰ ਸੇਵਾ ਵਾਲੇ, ਗੁਰਦੁਆਰਾ ਸ੍ਰੀ ਬੈਕੁੰਠ ਧਾਮ ਸੇਵਾ ਟਰੱਸਟ ਦੇ ਚੇਅਰਮੈਨ ਲਖਵਿੰਦਰ ਸਿੰਘ ਸੰਧੂ, ਪ੍ਰਧਾਨ ਜਸਬੀਰ ਸਿੰਘ ਵੜੈਚ, ਉਪ ਪ੍ਰਧਾਨ ਹਰਪਿੰਦਰ ਸਿੰਘ ਵਿਰਕ, ਖਜ਼ਾਨਚੀ ਸੁਰਿੰਦਰ ਸਿੰਘ ਸਿੱਧੂ, ਵਿਕਰਮਜੀਤ ਸਿੰਘ ਵਿਰਕ, ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਸੀਨੀਅਰ ਉਪ ਪ੍ਰਧਾਨ ਤਜਿੰਦਰਪਾਲ ਸਿੰਘ ਲਾਡਵਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤਜਿੰਦਰ ਸਿੰਘ ਮੱਕੜ, ਸੀਨੀਅਰ ਉਪ ਪ੍ਰਧਾਨ ਜਗਦੇਵ ਸਿੰਘ ਗਾਬਾ, ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੇ ਸਾਬਕਾ ਮੁੱਖ ਗ੍ਰੰਥੀ ਬਾਬਾ ਅਮਰੀਕ ਸਿੰਘ, ਜਸਬੀਰ ਸਿੰਘ ਦੁੱਗਲ ਅਤੇ ਦਿਲਬਾਗ ਸਿੰਘ ਚੌਧਰੀ ਆਦਿ ਵੀ ਉਚੇਚੇ ਤੌਰ 'ਤੇ ਹਾਜ਼ਰ ਸਨ | ਇਸ ਤੋਂ ਪਹਿਲਾਂ ਸਵੇਰੇ ਸੈਂਕੜਿਆਂ ਦੀ ਗਿਣਤੀ ਵਿਚ ਸਿੱਖ ਸੰਗਤ ਗੁਰਦੁਆਰਾ ਬੈਕੁੰਠਧਾਮ ਕੁਰੂਕਸ਼ੇਤਰ ਵਿਖੇ ਇਕੱਤਰ ਹੋਈ, ਉਪਰੰਤ ਰੋਸ ਮਾਰਚ ਕੱਢਦੀ ਹੋਈ ਮਿੰਨੀ ਸਕੱਤਰੇਤ ਕੁਰੂਕਸ਼ੇਤਰ ਵਿਖੇ ਪਹੁੰਚੀ, ਜਿਥੇ ਕਿ ਪੱਛਮੀ ਬੰਗਾਲ ਦੀ ਸਰਕਾਰ ਅਤੇ ਕਲਕੱਤਾ ਪੁਲਿਸ ਦੇ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ | ਇਸ ਮੌਕੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੰਵਲਜੀਤ ਸਿੰਘ ਅਜਰਾਨਾ ਨੇ ਕਿਹਾ ਕਿ ਬੰਗਾਲ ਦੇ ਭਾਜਪਾ ਆਗੂ ਪਿ੍ਆਂਗੂ ਪਾਂਡੇ ਦੀ ਸੁਰੱਖਿਆ ਵਿਚ ਤੈਨਾਤ ਸਿੱਖ ਸੁਰੱਖਿਆ ਕਰਮੀ ਬਲਵਿੰਦਰ ਸਿੰਘ ਦੀ ਦਸਤਾਰ ਉਤਾਰਨ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਕਰਨ ਉਪਰੰਤ ਕੁੱਟਮਾਰ ਕਰਦੇ ਹੋਏ ਕਲਕੱਤਾ ਪੁਲਿਸ ਵਲੋਂ ਉਸ ਨੂੰ ਜੇਲ੍ਹ 'ਚ ਡੱਕ ਦਿੱਤਾ ਗਿਆ, ਜੋ ਕਿ ਸਮੁੱਚੇ ਸਿੱਖ ਸਮਾਜ ਲਈ ਦੁਖਦਾਈ ਘਟਨਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸਾਰੇ ਘਟਨਾਕ੍ਰਮ ਦੀ ਵੀਡੀਓ ਵਾਇਰਲ ਹੋਈ ਹੈ, ਜਿਸ ਦੇ ਚਲਦਿਆਂ ਸਿੱਖ ਸੰਗਤਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਅਜਰਾਨਾ ਨੇ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਸ ਪਿੱਛੇ ਜ਼ਿੰਮੇਵਾਰ ਪੁਲਿਸ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ | ਇਸੇ ਦੌਰਾਨ ਅਜਰਾਨਾ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਇਸ ਮੌਕੇ ਅਜੀਤ ਸਿੰਘ, ਸੁਖਵਿੰਦਰ ਸਿੰਘ, ਜਸਬੀਰ ਸਿੰਘ ਢਿੱਲੋਂ, ਸੰਤੋਖ ਸਿੰਘ ਢਿੱਲੋਂ, ਅਰਜੁਨਵੀਰ ਸਿੰਘ, ਕਰਣਵੀਰ ਸਿੰਘ, ਹਰਮਨ ਸਿੰਘ ਸਿੱਧੂ, ਸਤਵਿੰਦਰ ਸਿੰਘ, ਸਤਨਾਮ ਸਿੰਘ, ਜਗਜੀਤ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਪਿ੍ਤਪਾਲ ਸਿੰਘ, ਪ੍ਰਦੀਪ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ ਬਾਜਵਾ, ਸੁਖਦੇਵ ਸਿੰਘ, ਬੂਟਾ ਸਿੰਘ ਦੁਨਿਆਮਾਜਰਾ, ਹਰਕੀਰਤ ਸਿੰਘ, ਗੁਰਵੰਦਨ ਸਿੰਘ ਕਾਲੜਾ, ਲਖਵਿੰਦਰ ਸਿੰਘ, ਬਲਬੀਰ ਸਿੰਘ, ਦਰਸ਼ਨ ਸਿੰਘ ਅਤੇ ਹਰਜੀਤ ਸਿੰਘ ਆਦਿ ਵੀ ਹਾਜ਼ਰ ਸਨ |

ਸਿਰਸਾ ਜ਼ਿਲ੍ਹਾ 'ਚ ਮਿਲੇ 54 ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ, 16 ਅਕਤੂਬਰ (ਪਰਦੀਪ ਸਚਦੇਵਾ)- ਸਿਰਸਾ ਜ਼ਿਲ੍ਹਾ 'ਚ 54 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਮਿਲੇ ਹਨ ਜਿਸ ਨਾਲ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 4549 ਹੋ ਗਿਆ | ਅੱਜ 50 ਵਿਅਕਤੀਆਂ ਦੇ ਸਿਹਤਯਾਬ ਹੋਣ 'ਤੇ ਉਨ੍ਹਾਂ ਨੂੰ ਹਸਪਤਾਲੋਂ ਛੁੱਟੀ ਦਿੱਤੀ ਗਈ ਹੈ | ਚੇਤੇ ਰਹੇ ...

ਪੂਰੀ ਖ਼ਬਰ »

ਬੜੌਦਾ ਉਪ ਚੋਣ ਦਾ ਪਹਿਲਾ ਪੜਾਅ ਮੁਕੰਮਲ

ਚੰਡੀਗੜ੍ਹ, 16 ਅਕਤੂਬਰ (ਐਨ.ਐਸ. ਪਰਵਾਨਾ)- ਹਰਿਆਣਾ ਵਿਧਾਨ ਸਭਾ ਦੇ ਹਲਕਾ ਬੜੌਦਾ ਦੀ 3 ਨਵੰਬਰ ਨੂੰ ਹੋਣ ਵਾਲੀ ਉਪ ਚੋਣ ਦਾ ਪਹਿਲਾ ਪੜਾਅ ਅੱਜ ਮੁਕੰਮਲ ਹੋ ਗਿਆ ਜਦੋਂ 5 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਦੇ ਕਾਗ਼ਜ਼ ਦਾਖਲ ਕਰ ਦਿੱਤੇ ਗਏ | ਸਰਕਾਰੀ ਹਲਕਿਆਂ ਨੇ ...

ਪੂਰੀ ਖ਼ਬਰ »

ਕਤਲ ਕਰਨ ਦੇ ਮਾਮਲੇ ਦਾ ਮੁੱਖ ਮੁਲਾਜ਼ਮ ਚੜਿ੍ਹਆ ਪੁਲਿਸ ਹੱਥੇ

ਕਰਨਾਲ, 16 ਅਕਤੂਬਰ (ਗੁਰਮੀਤ ਸਿੰਘ ਸੱਗੂ)-ਬੀਤੀ ਸਤੰਬਰ ਦੇ ਪਹਿਲੇ ਹਫ਼ਤੇ ਵਿਚ ਹੀ ਕਤਲ ਨੂੰ ਅੰਜਾਮ ਦੇਣ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਨੂੰ ਪੁਲਿਸ ਨੇ ਕਾਬੂ ਕਰਕੇ ਅੱਜ 16 ਅਕਤੂਬਰ ਤੱਕ ਪੁਲਿਸ ਰਿਮਾਂਡ 'ਤੇ ਲੈ ਕੇ ਉਸ ਤੋਂ ਵਾਰਦਾਤ ਦੌਰਾਨ ਵਰਤੇ ਪਿਸਤੋਲ ਨੂੰ ...

ਪੂਰੀ ਖ਼ਬਰ »

ਨਗਰ ਪਾਲਿਕਾ ਸੰਘ ਨੇ ਮੰਗਾਂ ਨੂੰ ਲੈ ਕੇ ਸੀ. ਐੱਮ. ਸਿਟੀ ਹਰਿਆਣਾ ਵਿਖੇ ਕੀਤਾ ਝਾੜੂ ਪ੍ਰਦਰਸ਼ਨ

ਕਰਨਾਲ, 16 ਅਕਤੂਬਰ (ਗੁਰਮੀਤ ਸਿੰਘ ਸੱਗੂ)-ਨਗਰ ਪਾਲਿਕਾ ਕਰਮਚਾਰੀ ਸੰਘ ਦੇ ਸੱਦੇ 'ਤੇ ਕਰਨਾਲ ਇਕਾਈ ਨੇ ਸੀ. ਐੱਮ. ਸਿਟੀ ਹਰਿਆਣਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਝਾੜੂ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ | ਇਸ ਮੌਕੇ ਪ੍ਰਧਾਨ ਰਾਮ ...

ਪੂਰੀ ਖ਼ਬਰ »

ਕਮਿਊਨਿਸਟ ਪਾਰਟੀ ਤੇ ਕਿਸਾਨ ਆਗੂਆਂ ਦੀ ਮੀਟਿੰਗ

ਏਲਨਾਬਾਦ, 16 ਅਕਤੂਬਰ (ਜਗਤਾਰ ਸਮਾਲਸਰ)-ਭਾਰਤੀ ਕਮਿਊਨਿਸਟ ਪਾਰਟੀ ਤੇ ਸਿਰਸਾ ਜ਼ਿਲ੍ਹੇ ਦੇ ਕਿਸਾਨ ਆਗੂਆਂ ਦੀ ਇਕ ਮੀਟਿੰਗ ਬਾਬਾ ਬੰਤਾ ਸਿੰਘ ਭਵਨ ਰਾਣੀਆ ਵਿਖੇ ਆਯੋਜਿਤ ਹੋਈ | ਮੀਟਿੰਗ ਦੀ ਪ੍ਰਧਾਨਗੀ ਬਲਰਾਜ ਸਿੰਘ ਵਣੀ ਨੇ ਕੀਤੀ | ਮੀਟਿੰਗ ਵਿਚ ਕਿਸਾਨ ਸਭਾ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਸਰਕਾਰ ਸਖ਼ਤ ਕਾਨੂੰਨ ਬਣਾਏ-ਐਡਵੋਕੇਟ ਅੰਗਰੇਜ਼ ਸਿੰਘ ਪੰਨੂੰ

ਯਮੁਨਾਨਗਰ, 16 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਦੀਆਂ ਸਿੱਖ ਸੰਗਤਾਂ ਵਲੋਂ ਡਿਪਟੀ ਕਮਿਸ਼ਨਰ ਯਮੁਨਾਨਗਰ ਰਾਹੀਂ ਮੁੱਖ ਮੰਤਰੀ ਹਰਿਆਣਾ ਦੇ ਨਾਮ ਮੰਗ ਪੱਤਰ ਸੌਾਪਿਆ ਗਿਆ | ਇਹ ਮੰਗ ਪੱਤਰ ਐੱਸ. ਡੀ. ਐੱਮ. ਯਮੁਨਾਨਗਰ ਨੇ ਪ੍ਰਾਪਤ ਕੀਤਾ | ਇਸ ਪੱਤਰ ਵਿਚ ਖਾਸ ...

ਪੂਰੀ ਖ਼ਬਰ »

ਡਬਲਿਓ. ਐਮ. ਓ. ਨੇ ਸੰਤ ਨਗਰ ਵਿਖੇ ਛਾਪਾ ਮਾਰ ਕੇ ਬੂਸਟਰ ਜ਼ਬਤ ਕੀਤੇ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਲੋਕਾਂ ਨੂੰ ਇਸ ਗੱਲ ਦੀ ਵੱਡੀ ਸਮੱਸਿਆ ਹੋ ਰਹੀ ਹੈ ਕਿ ਉਨ੍ਹਾਂ ਦੇ ਮੋਬਾਈਲ 'ਤੇ ਨੈੱਟਵਰਕ ਨਾ ਹੋਣ 'ਤੇ ਉਨ੍ਹਾਂ ਨੂੰ ਤੰਗ ਹੋਣਾ ਪੈ ਰਿਹਾ ਹੈ | ਕਿਉਂਕਿ ਕੁਝ ਲੋਕਾਂ ਨੇ ਆਪਣੀ ਸਹੂਲਤ ਲਈ ਬੂਸਟਰ ਲਗਾਏ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਯੋਧਾ ਹੋਣ ਦੇ ਨਾਲ-ਨਾਲ ਵੱਡੇ ਕ੍ਰਾਂਤੀਕਾਰੀ ਵੀ ਸਨ- ਮਨਚੰਦਾ/ ਐਡਵੋਕੇਟ ਪੰਨੂੰ

ਕਰਨਾਲ, 16 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਫੋਟੋ 'ਤੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਬਿਜਲੀ ਮੰਤਰੀ ਦੇ ਘਿਰਾਓ ਦੀ ਕੋਸ਼ਿਸ਼

ਸਿਰਸਾ, 16 ਅਕਤੂਬਰ (ਪਰਦੀਪ ਸਚਦੇਵਾ)- ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਮਿੰਨੀ ਸਕੱਤਰੇਤ 'ਚ ਧਰਨਾ ਦੇ ਰਹੇ ਕਿਸਾਨ ਸੰਗਠਨਾਂ ਵੱਲੋਂ ਬਰਨਾਲਾ ਰੋਡ ਉੱਤੇ ਰੋਸ ਮਾਰਚ ਕੱਢਿਆ | ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰੋਸ ਮੁਜ਼ਾਹਰਾ ਕੀਤਾ ਅਤੇ ਪ੍ਰਧਾਨ ...

ਪੂਰੀ ਖ਼ਬਰ »

25 ਹਜ਼ਾਰ ਦਾ ਇਨਾਮੀ ਬਦਮਾਸ਼ ਪੁਲਿਸ ਵਲੋਂ ਕਾਬੂ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਯੂ. ਪੀ. ਪੁਲਿਸ ਦੇ 25 ਹਜ਼ਾਰ ਰੁਪਏ ਦੇ ਇਨਾਮ ਰੱਖੇ ਹੋਏ ਬਦਮਾਸ਼ ਅਜੀਮੁਲ ਉਰਫ਼ ਪਹਾੜੀ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਮੇਰਠ ਐਸ. ਟੀ. ਐਫ. ਨੇ ਸਾਂਝੇ ਆਪਰੇਸ਼ਨ ਰਾਹੀਂ ਮੁੱਠਭੇੜ ਦੇ ਬਾਅਦ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਛੱਤੀਸਗੜ੍ਹ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਗੁਰਦੀਪ ਸਿੰਘ ਭਾਟੀਆ ਨਹੀਂ ਰਹੇ

ਇੰਦੌਰ, 16 ਅਕਤੂਬਰ (ਰਤਨਜੀਤ ਸਿੰਘ ਸ਼ੈਰੀ)-ਮੱਧ ਪ੍ਰਦੇਸ਼ ਛੱਤੀਸਗੜ੍ਹ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਅਤੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਮੈਂਬਰ ਸ. ਗੁਰਦੀਪ ਸਿੰਘ ਭਾਟੀਆ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ | ਉਹ ਸ੍ਰੀ ਅੰਮਿ੍ਤਸਰ ...

ਪੂਰੀ ਖ਼ਬਰ »

ਹੁਣ ਕੋਚਿੰਗ ਸੈਂਟਰਾਂ 'ਤੇ ਕੱਸੀ ਜਾਵੇਗੀ ਨਕੇਲ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਵੱਖ-ਵੱਖ ਇਲਾਕਿਆਂ ਵਿਚ ਕੋਚਿੰਗ ਸੈਂਟਰ ਚੱਲ ਰਹੇ ਹਨ, ਜਿਨ੍ਹਾਂ ਵਿਚ ਇੰਜੀਨੀਅਰਿੰਗ ਮੈਡੀਕਲ ਅਤੇ ਹੋਰ ਪ੍ਰੀਖਿਆਵਾਂ ਦੀ ਵਿਦਿਆਰਥੀਆਂ ਨੂੰ ਤਿਆਰੀ ਕਰਵਾਈ ਜਾ ਰਹੀ ਹੈ | ਇਸ ਨਾਲ ਹੋਰ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਮੈਟਰੋ ਰੇਲ ਪ੍ਰਸ਼ਾਸਨ ਕਰਾ ਰਿਹਾ ਹੈ ਮੈਟਰੋ ਰੇਲ ਪ੍ਰਤੀ ਸਰਵੇਖਣ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਰੇਲ ਵਿਚ ਹੁਣ ਦਿਨੋ-ਦਿਨ ਭੀੜ ਹੋ ਰਹੀ ਹੈ ਅਤੇ ਕੁਝ ਸਟੇਸ਼ਨਾਂ 'ਤੇ ਲੋਕਾਂ ਦੀਆਂ ਮੈਟਰੋ ਸਟੇਸ਼ਨ ਤੋਂ ਬਾਹਰ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ, ਜਿਸ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ ...

ਪੂਰੀ ਖ਼ਬਰ »

ਵਿਧਾਇਕ ਨੇ 18 ਲੱਖ ਦੀ ਲਾਗਤ ਨਾਲ ਪਾਣੀ ਦੀ ਪਾਈਪ ਪੁਆ ਕੇ ਲੋਕਾਂ ਦੀ ਸਮੱਸਿਆ ਕੀਤੀ ਦੂਰ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਮੋਤੀ ਨਗਰ ਵਿਧਾਨ ਸਭਾ ਦੇ ਖ਼ੇਤਰ ਵਿਚ ਕਈ ਇਲਾਕਿਆਂ ਵਿਚ ਪਾਣੀ ਦੀ ਕਾਫ਼ੀ ਲੋਕਾਂ ਨੂੰ ਦਿੱਕਤ ਆ ਰਹੀ ਸੀ ਅਤੇ ਲੋਕਾਂ ਨੂੰ ਪੀਣ ਵਾਲਾ ਪਾਣੀ ਬਾਜ਼ਾਰ ਤੋਂ ਖਰੀਦ ਕੇ ਲਿਆਉਣਾ ਪੈਂਦਾ ਸੀ | ਇਸ ਸਮੱਸਿਆ ਦੇ ਪ੍ਰਤੀ ...

ਪੂਰੀ ਖ਼ਬਰ »

ਤਿਉਹਾਰਾਂ ਪ੍ਰਤੀ ਚਾਂਦਨੀ ਚੌਕ ਬਾਜ਼ਾਰ 'ਚ ਪੁਲਿਸ ਕਰ ਰਹੀ ਹੈ ਸੁਰੱਖਿਆ ਪ੍ਰਬੰਧ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਤਿਉਹਾਰਾਂ ਨੂੰ ਵੇਖਦੇ ਹੋਏ ਦਿੱਲੀ ਦੇ ਚਾਂਦਨੀ ਚੌਕ ਦੇ ਬਾਜ਼ਾਰ ਦੀ ਸੁਰੱਖਿਆ ਪ੍ਰਤੀ ਪੁਲਿਸ ਹੋਰ ਵੀ ਸਖ਼ਤ ਪ੍ਰਬੰਧ ਕਰ ਰਹੀ ਹੈ ਅਤੇ ਨਾਲ ਹੀ ਇਥੋਂ ਦੀਆਂ ਐਸੋਸੀਏਸ਼ਨਾਂ ਤੇ ਦੁਕਾਨਦਾਰਾਂ ਨੂੰ ਜਾਗਰੂਕ ਹੋਣ ਦੇ ...

ਪੂਰੀ ਖ਼ਬਰ »

ਡਾਕਟਰਾਂ ਤੇ ਹੋਰ ਸਟਾਫ ਨੇ ਜੰਤਰ ਮੰਤਰ 'ਤੇ ਆਪਣੀਆਂ ਮੰਗਾਂ ਪ੍ਰਤੀ ਕੀਤਾ ਪ੍ਰਦਰਸ਼ਨ ਤੇ ਮੋਮਬੱਤੀ ਮਾਰਚ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਬਾੜਾ ਰਾਓ ਹਸਪਤਾਲ ਦੇ ਡਾਕਟਰਾਂ, ਨਰਸਾਂ ਨੂੰ ੂ ਪਿਛਲੇ ਦਿਨਾਂ ਤੋਂ ਤਨਖਾਹ ਨਹੀਂ ਮਿਲੀ ਜਿਸ ਕਰਕੇ ਉਹ ਬਹੁਤ ਪ੍ਰੇਸ਼ਾਨ ਹਨ | ਉਨ੍ਹਾਂ ਨੇ ਕਈ ਵਾਰ ਪ੍ਰਸ਼ਾਸਨ ਤੇ ਹੋਰ ਉੱਚ ਅਧਿਕਾਰੀਆਂ ਦੇ ਕੋਲ ਆਪਣੀ ...

ਪੂਰੀ ਖ਼ਬਰ »

ਦਿੱਲੀ ਵਿਚ ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਦੀ ਜ਼ਰੂਰਤ-ਕੇਜਰੀਵਾਲ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਯੂਨੀਵਰਸਿਟੀ ਅਤੇ ਕਾਲਜਾਂ ਦੀ ਗਿਣਤੀ ਘੱਟ ਹੋਣ ਕਰਕੇ ਕਈ ਵਿਦਿਆਰਥੀ ਦਾਖਲੇ ਤੋਂ ਵਾਂਝੇ ਰਹਿ ਜਾਂਦੇ ਹਨ ਅਤੇ ਕਾਲਜਾਂ ਵਿਚ ਕੱਟ ਆਫ਼ ਲਿਸਟ 100% ਤੀਕ ਪੁੱਜ ਜਾਂਦੀ ਹੈ, ਜਿਸ ਕਰਕੇ ਵਿਦਿਆਰਥੀ ਵਰਗ ...

ਪੂਰੀ ਖ਼ਬਰ »

ਘਰੌਡਾ ਵਿਖੇ ਪੈਟਰੋਲ ਪੰਪ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 4 ਚੜੇ੍ਹ ਪੁਲਿਸ ਦੇ ਹੱਥੇ- 2 ਦੇਸੀ ਪਿਸਤੌਲ ਤੇ 6 ਜ਼ਿੰਦਾ ਕਾਰਤੂਸ ਬਰਾਮਦ

ਕਰਨਾਲ, 16 ਅਕਤੂਬਰ (ਗੁਰਮੀਤ ਸਿੰਘ ਸੱਗੂ)-ਘਰੌਾਡਾ ਸਥਿਤ ਰਾਣਾ ਪੈਟਰੋਲ ਪੰਪ 'ਤੇ ਬੀਤੀ 4 ਅਕਤੂਬਰ ਨੂੰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚਾਰੇ ਮੁਲਜਮਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਦੇਸੀ ਪਿਸਤੋਲਾਂ ਅਤੇ 6 ਜਿੰਦਾ ...

ਪੂਰੀ ਖ਼ਬਰ »

ਰੈੱਡਕਰਾਸ ਸੁਸਾਇਟੀ ਵੱਲੋਂ ਕਰਵਾਇਆ ਨਸ਼ਾ ਮੁਕਤੀ ਸੈਮੀਨਾਰ

ਸਿਰਸਾ, 16 ਅਕਤੂਬਰ (ਪਰਦੀਪ ਸਚਦੇਵਾ)- ਜ਼ਿਲ੍ਹਾ ਸਿਰਸਾ ਦੇ ਕਸਬਾ ਔਢਾਂ ਦੇ ਬੀਡੀਪੀਓ ਦਫ਼ਤਰ ਵਿਚ ਜ਼ਿਲ੍ਹਾ ਰੈੱਡਕਰਾਸ ਸੁਸਾਇਟੀ ਵਲੋਂ ਨਸ਼ਾ ਮੁਕਤੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਉੱਤੇ ਸਿਰਸਾ ਦੇ ਐਸ.ਡੀ.ਐਮ. ਜੈਵੀਰ ਯਾਦਵ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...

ਪੂਰੀ ਖ਼ਬਰ »

ਕੈਂਪ 'ਚ 45 ਵਿਅਕਤੀਆਂ ਵਲੋਂ ਖ਼ੂਨਦਾਨ

ਸਿਰਸਾ, 16 ਅਕਤੂਬਰ (ਪਰਦੀਪ ਸਚਦੇਵਾ)-ਅਗਰਵਾਲ ਵੈਸ਼ ਸਮਾਜ ਹਰਿਆਣਾ ਵਲੋਂ ਮਹਾਰਾਜਾ ਅਗਰਸੈਨ ਜੈਅੰਤੀ ਦੇ ਸੰਬੰਧ ਵਿਚ ਅਗਰਵਾਲ ਵੈਸ਼ ਸਮਾਜ ਸਟੂਡੈਂਟ ਆਰਗਨਾਈਜ਼ੇਸ਼ਨ ਦੇ ਸੂਬਾ ਮੀਡੀਆ ਇੰਚਾਰਜ ਆਕਾਸ਼ ਚਾਚਾਨ, ਸ਼ਿਵਮ ਗਰਗ, ਸੰਨੀ ਬਾਂਸਲ, ਦੀਪਕ ਬਾਂਸਲ, ਲੋਕੇਸ਼ ...

ਪੂਰੀ ਖ਼ਬਰ »

ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਵਿਰੋਧ 'ਚ ਕੀਤਾ ਜਾਵੇਗਾ ਪ੍ਰਚਾਰ- ਕਲਾਵਤੀ

ਸਿਰਸਾ, 16 ਅਕਤੂਬਰ (ਪਰਦੀਪ ਸਚਦੇਵਾ)-ਆਸ਼ਾ ਵਰਕਰਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਧਰਨਾ ਜਾਰੀ ਹੈ | ਇਸ ਮੌਕੇ 'ਤੇ ਆਸ਼ਾ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਕਲਾਵਤੀ ਮਾਖੋਸਰਾਨੀ ਅਤੇ ਸਕੱਤਰ ਸਲੋਚਨਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ...

ਪੂਰੀ ਖ਼ਬਰ »

ਮੋਬਾਈਲ ਲਈ ਬਾਪੂ ਤੋਂ ਲਿਆਂਦੇ ਰੁਪਏ ਨਸ਼ੇ 'ਤੇ ਫੂਕ 'ਤੇ, ਗਾਲ੍ਹਾਂ ਤੋਂ ਬਚਣ ਲਈ ਮੋਬਾਈਲ ਲੁੱਟ ਦੀ ਵਾਰਦਾਤ ਕਰ 'ਤੀ-ਡੱਬਵਾਲੀ ਪੁਲਿਸ ਵਲੋਂ ਮਹਿਣਾ ਦੇ ਦੋ ਨੌਜਵਾਨ ਕਾਬੂ

ਡੱਬਵਾਲੀ, 16 ਅਕਤੂਬਰ (ਇਕਬਾਲ ਸਿੰਘ)-ਮਹਾਰਾਜੇ ਦੀ ਸਹੁੰ ਵਾਂਗ 'ਨਸ਼ਾ ਮੁਕਤ' ਪੰਜਾਬ ਦੀ ਨੌਜਵਾਨੀ ਵੀ ਹਨੇਰੇ ਰਾਹਾਂ 'ਤੇ ਚੱਲ ਰਹੀ ਹੈ | ਮੋਬਾਈਲ ਖ਼ਰੀਦਣ ਨੂੰ ਮਾਪਿਆਂ ਤੋਂ ਲਿਆਂਦੇ ਹਜ਼ਾਰਾਂ ਰੁਪਏ ਸਮੈਕ 'ਤੇ ਫੂਕਣ ਮਗਰੋਂ ਦੋ ਨੌਜਵਾਨਾਂ ਨੇ ਘਰ ਵਾਪਸੀ ਸਮੇਂ ...

ਪੂਰੀ ਖ਼ਬਰ »

ਫ਼ਸਲ ਦੇ ਪੋਰਟਲ 'ਤੇ ਰਜਿਸਟ੍ਰੇਸ਼ਨ ਨਾ ਹੋਣ ਤੇ ਬਿਨਾਂ ਗੇਟ ਪਾਸ ਤੋਂ ਦਾਣਾ ਮੰਡੀ 'ਚ ਝੋਨਾ ਲੈ ਕੇ ਆਏ ਯੂ. ਪੀ. ਦੇ 3 ਟਰੱਕ ਜ਼ਬਤ

ਕਰਨਾਲ, 16 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸਰਕਾਰ ਵਲੋਂ ਫ਼ਸਲ ਨੂੰ ਮੰਡੀ ਵਿਚ ਲਿਆਉਣ ਲਈ ਫ਼ਸਲਾਂ ਵਾਲੇ ਪੋਰਟਲ 'ਮੇਰੀ ਫ਼ਸਲ ਮੇਰਾ ਬਿਓਰਾ' 'ਤੇ ਰਜਿਸਟ੍ਰੇਸ਼ਨ ਕਰਵਾਉਣ ਅਤੇ ਮੰਡੀ ਦੇ ਗੇਟ ਪਾਸ ਲੈ ਕੇ ਆਉਣ ਦੀ ਸ਼ਰਤ ਪੂਰੀ ਨਾ ਕਰਨ ਦੇ ਦੋਸ਼ ਹੇਠ ਯੂ. ਪੀ. ਤੋਂ ਝੋਨਾ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਕਲਿਆਣ ਕਮੇਟੀ ਕਰ ਰਹੀ ਹੈ ਗੁੰਮਸ਼ੁਦਾ ਬੱਚਿਆਂ ਨੂੰ ਪਰਿਵਾਰ ਨਾਲ ਮਿਲਾਉਣ ਦਾ ਯਤਨ- ਉਮੇਸ਼ ਚਾਨਨਾ

ਕਰਨਾਲ, 16 ਅਕਤੂਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਬਾਲ ਕਲਿਆਣ ਕਮੇਟੀ ਬੱਚਿਆਂ ਨੂੰ ਸੋਸ਼ਣ ਅਤੇ ਅਪਰਾਧ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ 'ਚ ਕਮੇਟੀ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ | ਇਹ ਪ੍ਰਗਟਾਵਾ ਕਮੇਟੀ ਦੇ ਚੇਅਰਮੈਨ ਉਮੇਸ਼ ...

ਪੂਰੀ ਖ਼ਬਰ »

ਪੀ. ਐਨ. ਬੀ. ਨੇ ਸੀ. ਐਮ. ਸਿਟੀ ਹਰਿਆਣਾ ਵਿਖੇ ਸ਼ੁਰੂ ਕੀਤੀ ਪਹਿਲੀ ਡਿਜੀਟਲ ਹੱਟ

ਕਰਨਾਲ, 16 ਅਕਤੂਬਰ (ਗੁਰਮੀਤ ਸਿੰਘ ਸੱਗੂ)-ਪੰਜਾਬ ਨੈਸ਼ਨਲ ਬੈਂਕ ਵਲੋਂ ਸਥਾਨਕ ਮਹਾਂਬੀਰ ਦਲ ਹਸਪਤਾਲ ਮਾਰਕੀਟ ਵਿਖੇ ਪਹਿਲੀ ਡਿਜ਼ੀਟਲ ਹੱਟ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਬੈਂਕ ਦੇ ਚੰਡੀਗੜ੍ਹ ਖੇਤਰ ਦੇ ਖੇਤਰੀ ਪ੍ਰਬੰਧਕ ਸੰਦੀਪ ਪਾਣੀਗ੍ਰਹੀ ਨੇ ਰਿਬਨ ...

ਪੂਰੀ ਖ਼ਬਰ »

ਕਿਸਾਨਾਂ ਦੀ ਮਹਾਂ ਪੰਚਾਇਤ 'ਚ ਹੋਇਆ ਫ਼ੈਸਲਾ

ਏਲਨਾਬਾਦ, 16 ਅਕਤੂਬਰ (ਜਗਤਾਰ ਸਮਾਲਸਰ)- ਪਿੰਡ ਸੰਤਨਗਰ ਵਿਚ ਕਿਸਾਨਾਂ ਦੀ ਮਹਾਂ ਪੰਚਾਇਤ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪਿੰਡ ਵਾਸੀਆਂ ਅਤੇ ਕਿਸਾਨ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਭਾਗ ਲਿਆ | ਇਸ ਬੈਠਕ ਵਿਚ ਫ਼ੈਸਲਾ ਲਿਆ ਗਿਆ ਹੈ ਕਿ ਜਦੋਂ ਤੱਕ ਖੇਤੀਬਾੜੀ ...

ਪੂਰੀ ਖ਼ਬਰ »

ਬਰੌਾਦਾ ਜ਼ਿਮਨੀ ਚੋਣ ਕਾਂਗਰਸ ਤੇ ਭਾਜਪਾ ਗਠਜੋੜ ਕਰਕੇ ਲੜ ਰਹੀ ਹੈ- ਅਸ਼ੋਕ ਤੰਵਰ

ਕਰਨਾਲ, 16 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕਾਂਗਰਸ ਦੇ ਸਾਬਕਾ ਸੂਬਾਈ ਪ੍ਰਧਾਨ ਅਤੇ ਕਾਂਗਰਸ ਨੂੰ ਅਲਵਿਦਾ ਕਹਿ ਚੁੱਕੇ ਅਸ਼ੋਕ ਤੰਵਰ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਗਠਜੋੜ ਕਰਕੇ ਰਾਜ ਦੀ ਬਰੋਂਦਾ ਜ਼ਿਮਨੀ ਚੋਣ ਲੜ ਰਹੇ ਹਨ | ਤੰਵਰ ਅੱਜ ਇਥੇ ਇਕ ਛੋਟੀ ਜਿਹੀ ...

ਪੂਰੀ ਖ਼ਬਰ »

ਭਾਜਪਾ ਦੀ ਟਰੈਕਟਰ ਯਾਤਰਾ ਰੈਲੀ ਦਾ ਕਿਸਾਨਾਂ ਵਲੋਂ ਕਾਲੇ ਝੰਡੇ ਦਿਖਾ ਕੇ ਜ਼ਬਰਦਸਤ ਵਿਰੋਧ

ਫ਼ਤਿਹਾਬਾਦ, 16 ਅਕਤੂਬਰ (ਹਰਬੰਸ ਸਿੰਘ ਮੰਡੇਰ)- ਫ਼ਤਿਹਾਬਾਦ ਵਿਚ ਸੰਸਦ ਮੈਂਬਰ ਸੁਨੀਤਾ ਦੁੱਗਲ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਬਲਦੇਵ ਗਰੋਹਾ ਦੀ ਅਗਵਾਈ 'ਚ ਭਾਰਤੀ ਜਨਤਾ ਪਾਰਟੀ ਵਲੋਂ ਆਯੋਜਿਤ ਕੀਤੀ ਗਈ ਟਰੈਕਟਰ ਯਾਤਰਾ ਦਾ ਕਿਸਾਨਾਂ ਨੇ ਕੀਤਾ | ਕਿਸਾਨਾਂ ਨੇ ...

ਪੂਰੀ ਖ਼ਬਰ »

ਸਰਕਾਰ ਨੇ ਏ.ਸੀ. ਦੇ ਆਯਾਤ 'ਤੇ ਲਗਾਈ ਪਾਬੰਦੀ

ਨਵੀਂ ਦਿੱਲੀ, 16 ਅਕਤੂਬਰ (ਏਜੰਸੀ)- ਸਰਕਾਰ ਨੇ ਰੈਫਰੀਜਰੇਟਰਸ ਦੇ ਨਾਲ ਏਅਰ ਕੰਡੀਸ਼ਨਰ ਦੇ ਆਯਾਤ 'ਤੇ ਪਾਬੰਦੀ ਲਗਾ ਦਿੱਤੀ ਹੈ | ਜਿਸ ਨਾਲ ਚੀਨ ਨੂੰ ਇਕ ਹੋਰ ਝਟਕਾ ਲੱਗਿਆ ਹੈ | ਘਰੇਲੂ ਨਿਰਮਾਣ ਨੂੰ ਉਤਸ਼ਾਹ ਦੇਣ ਅਤੇ ਗੈਰ ਜ਼ਰੂਰੀ ਸਾਮਾਨ ਦੇ ਆਯਾਤ 'ਚ ਕਮੀ ਲਿਆਉਣ ਦੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਪ੍ਰਤੀ ਕੇਂਦਰ ਸਰਕਾਰ ਦੀ ਲਾਪ੍ਰਵਾਹੀ ਨੇ ਸਨਅਤਕਾਰਾਂ ਤੇ ਨਿਰਯਾਤਕਾਂ ਨੂੰ ਆਰਥਿਕ ਮੰਦਹਾਲੀ ਵੱਲ ਧੱਕਿਆ

ਪੁਨੀਤ ਬਾਵਾ ਲੁਧਿਆਣਾ, 16 ਅਕਤੂਬਰ - ਪਿਛਲੇ ਲਗਪਗ 2 ਮਹੀਨੇ ਤੋਂ ਪੰਜਾਬ 'ਚ ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਅੰਲੋਲਨ ਸ਼ੁਰੂ ਕੀਤਾ ਗਿਆ ਹੈ | 1 ਅਕਤੂਬਰ ਤੋਂ ਕਿਸਾਨਾਂ ਨੇ ਰੇਲਵੇ ਲਾਈਨਾਂ 'ਤੇ ਪੱਕੇ ਮੋਰਚਾ ਲਗਾ ਲਏ ਹਨ, ਜਿਸ ਦਾ ਸਭ ...

ਪੂਰੀ ਖ਼ਬਰ »

ਕੀਆ ਸੈਲਟੋਸ ਦਾ ਐਨੀਵਰਸਰੀ ਐਡੀਸ਼ਨ ਨਵੀਆਂ ਖੂਬੀਆਂ ਤਹਿਤ ਲਾਂਚ

ਨਵੀਂ ਦਿੱਲੀ, 16 ਅਕਤੂਬਰ (ਅ.ਬ.)- ਕੀਆ ਮੋਟਰਜ਼ ਨੇ ਭਾਰਤ 'ਚ ਇਕ ਸਾਲ ਪੂਰਾ ਹੋਣ ਦੇ ਮੌਕੇ 'ਤੇ ਆਪਣੀ ਸਭ ਤੋਂ ਪਾਪੂਲਰ ਐਸ.ਯੂ.ਵੀ. ਕੀਆ ਸੈਲਟੋਸ ਦਾ ਐਨੀਵਰਸਰੀ ਐਡੀਸ਼ਨ ਲਾਂਚ ਕੀਤਾ ਹੈ | ਇਸ ਦੀ ਸ਼ੋਅ ਰੂਮ ਕੀਮਤ 13.75 ਲੱਖ ਤੋਂ ਸ਼ੁਰੂ ਹੁੰਦੀ ਹੈ | 3 ਵੇਰੀਐਾਟਾਂ 'ਚ ਲਾਂਚ ...

ਪੂਰੀ ਖ਼ਬਰ »

ਸਤੰਬਰ ਤਿਮਾਹੀ 'ਚ ਯਾਤਰੀ ਵਾਹਨਾਂ ਦੀ ਵਿਕਰੀ 17 ਫੀਸਦੀ ਵਧੀ

ਨਵੀਂ ਦਿੱਲੀ, 16 ਅਕਤੂਬਰ (ਏਜੰਸੀ)-ਖਰੀਦਦਾਰਾਂ ਦੀ ਧਾਰਨਾ 'ਚ ਸੁਧਾਰ ਤੇ ਤਿਉਹਾਰੀ ਮੌਸਮ ਦੀ ਵਧੀ ਮੰਗ ਨੂੰ ਪੂਰਾ ਕਰਨ ਲਈ ਕੰਪਨੀਆਂ ਦੀ ਤਿਆਰੀ ਦੇ ਕਾਰਨ ਚਾਲੂ ਵਿੱਤ ਸਾਲ ਦੀ ਸਤੰਬਰ ਤਿਮਾਹੀ 'ਚ ਯਾਤਰੀ ਵਾਹਨਾਂ ਦੀ ਥੋਕ ਵਿਕਰੀ 17 ਫੀਸਦੀ ਵੱਧ ਗਈ ਹੈ | ਵਾਹਨ ਨਿਰਮਾਤਾ ...

ਪੂਰੀ ਖ਼ਬਰ »

ਬਿਨਾਂ ਓ.ਟੀ.ਪੀ. ਦੇ ਨਹੀਂ ਮਿਲੇਗਾ ਐਲ.ਪੀ.ਜੀ. ਸਿਲੰਡਰ

ਨਵੀਂ ਦਿੱਲੀ, 16 ਅਕਤੂਬਰ (ਏਜੰਸੀ)- ਐਲ.ਪੀ.ਜੀ. ਸਿਲੰਡਰ ਆਉਣ ਵਾਲੇ ਦਿਨਾਂ 'ਚ ਬਿਨਾਂ ਓ.ਟੀ.ਪੀ. ਦੇ ਨਹੀਂ ਮਿਲੇਗਾ | ਹੁਣ ਘਰੇਲੂ ਗੈਸ ਸਿਲੰਡਰ ਦੀ ਹੋਮ ਡਲਿਵਰੀ ਦੀ ਪ੍ਰਕਿਰਿਆ ਪਹਿਲਾਂ ਵਰਗੀ ਨਹੀਂ ਹੋਵੇਗੀ | ਪਹਿਲੀ ਨਵੰਬਰ ਤੋਂ ਡਲਿਵਰੀ ਸਿਸਟਮ 'ਚ ਬਦਲਾਅ ਹੋਣ ਵਾਲਾ ਹੈ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX