ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  43 minutes ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  about 1 hour ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  about 2 hours ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  about 2 hours ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 4 hours ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  about 4 hours ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  about 4 hours ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  about 5 hours ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  about 5 hours ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 6 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 6 hours ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 6 hours ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 6 hours ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 6 hours ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 7 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 7 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 7 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 8 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 8 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 8 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 9 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 9 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552

ਜਲੰਧਰ

ਫੂਡ ਬਾਜ਼ਾਰ 'ਚ ਲੁੱਟ ਦੇ ਇਰਾਦੇ ਨਾਲ ਆਏ 2 ਵਿਅਕਤੀ, ਗੋਲੀਆਂ ਚਲਾ ਕੇ ਹੋਏ ਫ਼ਰਾਰ

ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)- ਮਦਨ ਫਿਲੌਰ ਮਿੱਲ ਚੌਕ ਨੇੜੇ ਚੱਲ ਰਹੇ ਸਬਜ਼ੀਆਂ ਦੇ ਕਾਰੋਬਾਰ, ਫੂਡ ਬਾਜ਼ਾਰ ਫਰੈਸ਼ 'ਤੇ ਰਾਤ ਕਰੀਬ 9:15 ਵਜੇ ਲੁੱਟ ਦੇ ਇਰਾਦੇ ਨਾਲ ਆਏ 2 ਵਿਅਕਤੀਆਂ ਦਾ ਦੁਕਾਨ ਦੇ ਕਰਿੰਦਿਆਂ ਵਲੋਂ ਵਿਰੋਧ ਕੀਤੇ ਜਾਣ 'ਤੇ ਲੁਟੇਰੇ ਪਿਸਤੌਲ ਨਾਲ 4 ਗੋਲੀਆਂ ਚਲਾ ਕੇ ਫ਼ਰਾਰ ਹੋ ਗਏ | ਦੁਕਾਨ ਦੇ ਬਾਹਰ ਪੱਕੇ ਤੌਰ 'ਤੇ ਲੱਗੇ ਪੁਲਿਸ ਨਾਕੇ ਦੇ ਬਾਵਜੂਦ ਇਹ ਵਾਰਦਾਤ ਹੋਣ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ | ਵਾਰਦਾਤ ਦਾ ਪਤਾ ਲੱਗਦੇ ਹੀ ਏ.ਡੀ.ਸੀ.ਪੀ. ਸਿਟੀ-1 ਵਤਸਲਾ ਗੁਪਤਾ, ਏ.ਸੀ.ਪੀ. ਨਾਰਥ ਸੁਖਜਿੰਦਰ ਸਿੰਘ, ਥਾਣਾ ਮੁਖੀ ਮੁਕੇਸ਼ ਕੁਮਾਰ, ਪੀ.ਸੀ.ਆਰ. ਇੰਚਾਰਜ ਪਿੰਦਰਜੀਤ ਸਿੰਘ ਅਤੇ ਸ਼ਸ਼ੀ ਪਾਲ, ਸੀ.ਆਈ.ਏ. ਸਟਾਫ਼ ਮੁਖੀ ਹਰਮਿੰਦਰ ਸਿੰਘ ਸੈਣੀ ਅਤੇ ਹੋਰ ਅਧਿਕਾਰੀ ਮੌਕੇ 'ਤੇ ਪਹੁੰਚੇ | ਤਫ਼ਤੀਸ਼ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਦੁਕਾਨ ਦੇ ਕਰਿੰਦੇ ਮਹੇਸ਼ ਚੰਦਰ ਨੇ ਦੱਸਿਆ ਕਿ ਰਾਤ ਨੂੰ ਛੁੱਟੀ ਕਰਨ ਦਾ ਸਮਾਂ ਹੋਣ ਕਰਕੇ ਉਹ ਦੁਕਾਨ 'ਚ ਸਾਮਾਨ ਸਮੇਟ ਰਿਹਾ ਸੀ ਤੇ ਕੈਸ਼ ਕਾਉਂਟਰ 'ਤੇ ਰਣਜੀਤ ਕੁਮਾਰ ਹਿਸਾਬ ਦੇਖ ਰਿਹਾ ਸੀ ਅਤੇ ਰਾਜੂ ਇਕ ਗਾਹਕ ਨੂੰ ਸਾਮਾਨ ਦੇ ਰਿਹਾ ਸੀ | ਇਸ ਦੌਰਾਨ ਹੈਲਮਟ ਪਾਈ 2 ਵਿਅਕਤੀ ਦੁਕਾਨ ਅੰਦਰ ਦਾਖ਼ਲ ਹੋਏ | ਉਨ੍ਹਾਂ ਗਾਹਕ ਨੂੰ ਧੱਕਾ ਮਾਰਿਆ ਤੇ ਪਿਸਤੌਲ ਤਾਣ ਲਈ, ਲੁਟੇਰਿਆਂ ਨੇ ਗੱਲੇ 'ਚ ਪਈ ਰਕਮ ਦੀ ਮੰਗ ਕੀਤੀ | ਇਹ ਦੇਖ ਕੇ ਬਾਹਰ ਖੜ੍ਹਾ ਸੁਰੱਖਿਆ ਕਰਮੀ ਰਾਜੀਵ ਕੁਮਾਰ ਵੀ ਦੁਕਾਨ 'ਚ ਆਇਆ ਤਾਂ ਉਨ੍ਹਾਂ ਵਿਅਕਤੀਆਂ ਨੇ ਉਸ ਨੂੰ ਵੀ ਧੱਕਾ ਮਾਰ ਕੇ ਸੁੱਟ ਦਿੱਤਾ | ਦੁਕਾਨ ਦੇ ਬਾਹਰ ਉਨ੍ਹਾਂ ਦੇ ਜਾਣਕਾਰ 2 ਵਿਅਕਤੀ ਖੜ੍ਹੇ ਸਨ, ਜਿਨ੍ਹਾਂ ਦੁਕਾਨ ਅੰਦਰ ਝਗੜਾ ਹੁੰਦਾ ਦੇਖ ਬਾਹਰੋਂ ਦੁਕਾਨ ਦਾ ਸ਼ਟਰ ਥੱਲੇ ਸੁੱਟਣ ਦੀ ਕੋਸ਼ਿਸ ਕੀਤੀ | ਜਦ ਸ਼ਟਰ ਫਰਸ਼ ਤੋਂ ਲਗਪਗ 2 ਫੁੱਟ ਉੱਚਾ ਰਹਿ ਗਿਆ ਤਾਂ ਲੁਟੇਰਿਆਂ ਨੇ ਸ਼ਟਰ ਦੇ ਥੱਲਿਉਂ ਪਿਸਤੌਲ ਬਾਹਰ ਕੱਢ ਕੇ 2 ਗੋਲੀਆਂ ਹੋਰ ਚਾਲ ਦਿੱਤੀਆਂ ਤੇ ਸ਼ਟਰ ਨੂੰ ਉੱਤੇ ਚੁੱਕ ਕੇ ਮੋਟਰਸਾਈਕਲ 'ਤੇ ਫ਼ਰਾਰ ਹੋ ਗਏ | ਕਰਿੰਦਿਆਂ ਨੇ ਦੱਸਿਆ ਕਿ ਲੁਟੇਰਿਆਂ ਨੇ ਮੋਟਰਸਾਈਕਲ ਦੀਆਂ ਨੰਬਰ ਪਲੇਟਾਂ 'ਤੇ ਕਾਲੀ ਟੇਪ ਲਾਈ ਹੋਈ ਸੀ |
ਨਾਕਾ ਚੁੱਕਣ ਮਗਰੋਂ ਦੁਕਾਨ ਦੇ ਬਾਹਰ ਲਾਏ ਚੱਕਰ
ਇਲਾਕੇ ਦੇ ਲੋਕਾਂ ਨੇ ਪੁਲਿਸ ਅਧਿਕਾਰੀਆਂ ਨੂੰ ਦੱਸਿਆ ਕਿ ਜਦ ਨਾਕੇ 'ਤੇ ਤਾਇਨਾਤ ਮੁਲਾਜ਼ਮ ਉੱਥੋਂ ਚਲੇ ਗਏ ਤਾਂ ਵਾਰਦਾਤ ਕਰਨ ਵਾਲੇ ਲੁਟੇਰਿਆਂ ਨੇ ਪਹਿਲਾਂ ਦੁਕਾਨ ਦੇ ਅੱਗੇ 3 ਵਾਰ ਚੱਕਰ ਲਗਾਇਆ | ਇਸ ਤੋਂ ਬਾਅਦ ਉਨ੍ਹਾਂ ਦੁਕਾਨ ਤੋਂ ਥੋੜ੍ਹੀ ਦੂਰੀ 'ਤੇ ਆਪਣਾ ਮੋਟਰਸਾਈਕਲ ਖੜ੍ਹਾ ਕੀਤਾ ਤੇ ਦੁਕਾਨ ਦੇ ਅੰਦਰ ਦਾਖ਼ਲ ਹੋ ਗਏ |
ਥਾਣਾ ਮੁਖੀ ਤੇ ਪੀ.ਸੀ.ਆਰ. ਟੀਮ ਨੂੰ ਕੀਤੀ ਤਾੜਨਾ
ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਮੌਕੇ ਤੋਂ ਜਾਂਦੇ ਹੋਏ ਏ.ਡੀ.ਸੀ.ਪੀ. ਵਤਸਲਾ ਗੁਪਤਾ ਨੇ ਥਾਣਾ ਮੁਖੀ ਮੁਕੇਸ਼ ਕੁਮਾਰ ਤੇ ਪੀ.ਸੀ.ਆਰ. ਇੰਚਾਰਜ ਸ਼ਸ਼ੀ ਪਾਲ ਤੋਂ ਚੌਕਸੀ ਸਬੰਧੀ ਜਾਣਕਾਰੀ ਲਈ | ਦੋਵੇਂ ਅਧਿਕਾਰੀਆਂ ਨੇ ਆਪਣੀ ਮੌਜੂਦਗੀ ਤੇ ਚੌਕਸੀ ਬਾਰੇ ਸਪਸ਼ਟੀਕਰਨ ਦਿੱਤਾ, ਜਿਸ ਤੋਂ ਬਾਅਦ ਏ.ਡੀ.ਸੀ.ਪੀ. ਨੇ ਦੋਵੇਂ ਅਧਿਕਾਰੀਆਂ ਨੂੰ ਤਾੜਨਾ ਕਰਦੇ ਹੋਏ ਆਉਂਦੇ ਦਿਨਾਂ 'ਚ ਆ ਰਹੇ ਤਿਉਂਹਾਰਾਂ ਦੌਰਾਨ ਹੋਰ ਚੌਕਸੀ ਵਧਾਉਣ ਦੀ ਹਦਾਇਤ ਕੀਤੀ |
ਦੁਕਾਨ ਦੇ ਸੀ.ਸੀ.ਟੀ.ਵੀ. ਖ਼ਰਾਬ
ਵੈਸੇ ਤਾਂ ਫੂਡ ਬਾਜ਼ਾਰ ਫਰੈਸ਼ 'ਚ ਸੀ.ਸੀ.ਟੀ.ਵੀ. ਲੱਗੇ ਹੋਏ ਹਨ, ਪਰ ਵਾਰਦਾਤ ਸਮੇਂ ਇਸ ਦਾ ਕੋਈ ਵੀ ਸੀ.ਸੀ.ਟੀ.ਵੀ. ਕੰਮ ਨਹੀਂ ਕਰ ਰਿਹਾ ਸੀ | ਇਸ ਲਈ ਪੁਲਿਸ ਨੂੰ ਵਾਰਦਾਤ ਦੇ ਸਮੇਂ ਦੇ ਸਹੀ ਹਾਲਾਤ ਦੀ ਜਾਂਚ ਕਰਨ ਲਈ ਮੁਸ਼ਕਿਲ ਆ ਸਕਦੀ ਹੈ | ਪੁਲਿਸ ਅਧਿਕਾਰੀਆਂ ਵਲੋਂ ਇਲਾਕੇ 'ਚ ਲੱਗੇ ਹੋਰ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ |
2 ਦਿਨਾਂ 'ਚ ਹੋਈਆਂ ਵੱਡੀਆਂ ਵਾਰਦਾਤਾਂ ਨੇ ਪਾਈ ਦਹਿਸ਼ਤ
ਬੀਤੇ ਦਿਨ ਆਦਮਪੁਰ 'ਚ ਹੋਈ ਬੈਂਕ ਡਕੈਤੀ ਅਤੇ ਸੁਰੱਖਿਆ ਕਰਮੀ ਦੀ ਮੌਤ ਤੋਂ ਬਾਅਦ ਅੱਜ ਸਵੇਰੇ ਲੁਧਿਆਣਾ ਵਿਖੇ ਨਿੱਜੀ ਫਾਇਨਾਂਸ ਕੰਪਨੀ 'ਤੇ ਹੋਈ ਵਾਰਦਾਤ ਜਿਸ 'ਚ ਲੁਟੇਰਿਆਂ ਵਲੋਂ ਚਲਾਈਆਂ ਗੋਲੀਆਂ ਨਾਲ ਅੱਧਾ ਦਰਜਨ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ | ਤਿਓਹਾਰਾਂ ਦੇ ਦਿਨਾਂ 'ਚ ਹੋ ਰਹੀਆਂ ਅਜਿਹੀਆਂ ਘਟਨਾਵਾਂ ਦੇ ਨਾਲ ਹੀ ਲੋਕਾਂ ਨੇ ਜਲੰਧਰ ਦੀ ਇਸ ਘਟਨਾ ਨੂੰ ਵੀ ਜੋੜ ਲਿਆ, ਪਰ ਰਾਹਤ ਦੀ ਗੱਲ ਇਹ ਰਹੀ ਕਿ ਇਸ ਵਾਰਦਾਤ 'ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਈ, ਪਰ ਸ਼ਹਿਰ 'ਚ ਦਹਿਸ਼ਤ ਜ਼ਰੂਰ ਫੈਲ ਗਈ ਹੈ |
ਖਿਡੌਣਾ ਪਿਸਤੌਲ
ਨਾਲ ਚਲਾਈਆਂ ਗੋਲੀਆਂ-ਏ.ਡੀ.ਸੀ.ਪੀ.
ਤਫ਼ਤੀਸ਼ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਨਾ ਤਾਂ ਦੁਕਾਨ ਦੇ ਅੰਦਰੋਂ ਕੋਈ ਖੋਲ੍ਹ ਮਿਲਿਆ ਤੇ ਨਾ ਹੀ ਕਿਤੇ ਗੋਲੀ ਲੱਗਣ ਦਾ ਨਿਸ਼ਾਨ ਮਿਲਿਆ | ਇਸ ਸਬੰਧੀ ਏ.ਡੀ.ਸੀ.ਪੀ. ਵਤਸਲਾ ਗੁਪਤਾ ਨੇ ਦੱਸਿਆ ਕਿ ਅਧਿਕਾਰੀਆਂ ਵਲੋਂ ਦੁਕਾਨ ਦੇ ਅੰਦਰ ਤੇ ਬਾਹਰ ਮੌਜੂਦ ਇਕੱਲੇ-ਇਕੱਲੇ ਵਿਅਕਤੀ ਤੋਂ ਬਾਰੀਕੀ ਨਾਲ ਜਾਂਚ ਕੀਤੇ ਜਾਣ ਤੋਂ ਬਾਅਦ ਅਜਿਹਾ ਲੱਗ ਰਿਹਾ ਹੈ ਕਿ ਲੁਟੇਰਿਆਂ ਨੇ ਖਿਡੌਣਾ ਪਿਸਤੌਲ ਦਾ ਇਸਤੇਮਾਲ ਕੀਤਾ ਹੈ | ਫਿਰ ਵੀ ਇਸ ਮਾਮਲੇ ਨੂੰ ਬਾਰੀਕੀ ਨਾਲ ਜਾਂਚਿਆ ਜਾਵੇਗਾ ਤੇ ਜਲਦ ਹੀ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਜਾਵੇਗਾ |

ਐਨ.ਟੀ.ਏ. ਨੇ ਨੀਟ ਦਾ ਨਤੀਜਾ ਐਲਾਨਿਆ ਜਲੰਧਰ ਦੀ ਅਦਿਤੀ ਦਾ 291ਵਾਂ ਤੇ ਸ਼ੌਰਿਆ ਦਾ 553ਵਾਂ

ਜਲੰਧਰ, 16 ਅਕਤੂਬਰ (ਰਣਜੀਤ ਸਿੰਘ ਸੋਢੀ)- ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਨੇ ਨੀਟ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ | ਜਲੰਧਰ 'ਚ 2400 ਦੇ ਕਰੀਬ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ 'ਚੋਂ ਜਲੰਧਰ ਮਾਡਲ ਸਕੂਲ ਦੀ ਵਿਦਿਆਰਥਣ ਅਦਿਤੀ ਪੁੱਤਰੀ ਐਡਵੋਕੇਟ ...

ਪੂਰੀ ਖ਼ਬਰ »

ਸਾਂਪਲਾ ਵਲੋਂ ਦੋਸ਼ੀਆਂ ਨੂੰ ਦੋ ਦਿਨ 'ਚ ਗਿ੍ਫ਼ਤਾਰ ਕਰਨ ਦਾ ਅਲਟੀਮੇਟਮ

ਜਲੰਧਰ, 16 ਅਕਤੂਬਰ (ਸ਼ਿਵ)-ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਨੇ ਸ੍ਰੀ ਮੁਕਤਸਰ ਸਾਹਿਬ 'ਚ ਦਲਿਤ ਨੌਜਵਾਨ 'ਤੇ ਅੱਤਿਆਚਾਰ ਦੇ ਮਾਮਲੇ 'ਚ ਸਰਕਾਰ ਨੂੰ ਦੋ ਦਿਨ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਦਲਿਤ ਨੌਜਵਾਨ 'ਤੇ ...

ਪੂਰੀ ਖ਼ਬਰ »

ਕੋਰੋਨਾ ਪੀੜਤ 3 ਮਰੀਜ਼ਾਂ ਦੀ ਮੌਤ 39 ਨਵੇਂ ਮਾਮਲੇ-88 ਮਰੀਜ਼ ਸਿਹਤਯਾਬ

ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ) - ਜ਼ਿਲ੍ਹੇ 'ਚ ਅੱਜ ਕੋਰੋਨਾ ਪ੍ਰਭਾਵਿਤ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮਿ੍ਤਕਾਂ ਦੀ ਕੁੱਲ ਗਿਣਤੀ 461 ਪੁਹੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 39 ਹੋਰ ਨਵੇਂ ਮਰੀਜ਼ ਮਿਲੇ ਹਨ, ਜਿਸ ਨਾਲ ਮਰੀਜ਼ਾਂ ਦੀ ਕੁੱਲ ...

ਪੂਰੀ ਖ਼ਬਰ »

ਕਾਰ 'ਚੋਂ 16 ਪੇਟੀਆਂ ਸ਼ਰਾਬ ਬਰਾਮਦ, ਚਾਲਕ ਗਿ੍ਫ਼ਤਾਰ

ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)- ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਨੇ ਕਾਰਵਾਈ ਕਰਦੇ ਹੋਏ ਇਕ ਆਲਟੋ ਕਾਰ 'ਚੋਂ 16 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਦੇ ਚਾਲਕ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਅਮਨਪ੍ਰੀਤ ਸਿੰਘ ਉਰਫ਼ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅਣਪਛਾਤਿਆਂ ਨੇ ਅੱਗ ਲਗਾਈ

ਮਕਸੂਦਾਂ, 16 ਅਕਤੂਬਰ (ਲਖਵਿੰਦਰ ਪਾਠਕ)- ਇੰਡਸਟਰੀਅਲ ਏਰੀਆ 'ਚ ਬੀਤੀ ਰਾਤ 12 ਵਜੇ ਦੇ ਕਰੀਬ ਤਿੰਨ ਮੋਟਰਸਾਈਕਲ 'ਤੇ ਆਏ ਸ਼ਰਾਰਤੀ ਅਨਸਰਾਂ ਨੇ ਘਰ ਦੇ ਬਾਹਰ ਖੜ੍ਹੀ ਫ਼ੈਕਟਰੀ ਮਾਲਕ ਦੀ ਕਾਰ ਤੇ ਜਲਣਸ਼ੀਲ ਪਦਾਰਥ ਛਿੜਕ ਕੇ ਅੱਗ ਲਾ ਦਿੱਤੀ | ਘਟਨਾ ਦੀ ਵਾਰਦਾਤ ...

ਪੂਰੀ ਖ਼ਬਰ »

ਯੂਨੀਵਰਸਿਟੀ ਪ੍ਰੋਫੈਸਰਾਂ ਵਲੋਂ ਦੁੱਖ ਪ੍ਰਗਟ

ਜਲੰਧਰ, 16 ਅਕਤੂਬਰ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਸੀਨੀਅਰ ਪ੍ਰੋਫੈਸਰਾਂ ਨੇ ਇਕ ਆਨ ਲਾਈਨ ਮੀਟਿੰਗ ਕਰਕੇ ਪੰਜਾਬੀ ਦੇ ਉੱਘੇ ਭਾਸ਼ਾ ਵਿਗਿਆਨੀ ਅਤੇ ਸਿੱਖਿਆ ਸ਼ਾਸ਼ਤਰੀ ਡਾ. ਜੋਗਿੰਦਰ ਸਿੰਘ ਪੁਆਰ ਸਾਬਕਾ ਵਾਈਸ ਚਾਂਸਲਰ ਪੰਜਾਬੀ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਵਲੋਂ ਬਲਵਿੰਦਰ ਸਿੰਘ ਭਿੱਖੀਵਿੰਡ ਦੇ ਕਤਲ ਦੀ ਨਿੰਦਾ

ਜਲੰਧਰ, 16 ਅਕਤੂਬਰ (ਜਸਪਾਲ ਸਿੰਘ)- ਭਾਰਤੀ ਇਲਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਨੇ ਪਾਰਟੀ ਦੀ ਤਰਨ ਤਾਰਨ ਜ਼ਿਲ੍ਹਾ ਕਮੇਟੀ ਦੇ ਮੈਂਬਰ, ਦਹਿਸ਼ਤਗਰਦਾਂ ਦਾ ਬੇਖ਼ੌਫ ਹੋ ਕੇ ਟਾਕਰਾ ਕਰਨ ਵਾਲੇ ਅਤੇ ਲੋਕਾਂ ਦੀ ਸੇਵਾ ਹਿੱਤ ਪੂਰੀ ਤਰ੍ਹਾਂ ਸਮਰਪਿਤ ਰਹੇ ਸਾਥੀ ...

ਪੂਰੀ ਖ਼ਬਰ »

ਉੱਤਰੀ ਹਲਕੇ 'ਚ ਕੱਟੇ ਸਫ਼ਾਈ, ਲਿਫ਼ਾਫਿਆਂ ਬਾਰੇ 15 ਚਲਾਨ

ਜਲੰਧਰ, 16 ਅਕਤੂਬਰ (ਸ਼ਿਵ)- ਨਿਗਮ ਦੇ ਸਹਾਇਕ ਸਿਹਤ ਅਫ਼ਸਰ ਡਾ. ਰਾਜ ਕਮਲ ਦੀ ਅਗਵਾਈ ਵਿਚ ਨਿਗਮ ਦੀਆਂ ਟੀਮਾਂ ਨੇ ਉੱਤਰੀ ਹਲਕੇ ਵਿਚ ਸਫ਼ਾਈ ਅਤੇ ਪਲਾਸਟਿਕ ਸਮੇਤ ਹੋਰ ਉਲੰਘਣਾ ਕਰਨ ਦੇ ਕਰੀਬ 15 ਚਲਾਨ ਕੱਟੇ ਹਨ | ਸੈਨੇਟਰੀ ਇੰਸਪੈਕਟਰ ਰਿੰਪੀ ਕਲਿਆਣ ਨੇ 10 ਚਲਾਨ ਮੀਟ ...

ਪੂਰੀ ਖ਼ਬਰ »

17 ਤੇ 18 ਨੂੰ ਵੀ ਜਮ੍ਹਾਂ ਹੋਣਗੇ ਉਸਾਰੀ ਨਾ ਕਰਨ 'ਤੇ ਪਏ ਚਾਰਜਿਜ਼-ਆਹਲੂਵਾਲੀਆ

ਜਲੰਧਰ, 16 ਅਕਤੂਬਰ (ਸ਼ਿਵ)- ਇੰਪਰੂਵਮੈਂਟ ਟਰੱਸਟ ਜਲੰਧਰ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਨੇ ਸਰਕਾਰ ਵੱਲੋਂ ਉਸਾਰੀ ਨਾ ਕਰਨ ਵਾਲੇ ਪਲਾਟ ਧਾਰਕਾਂ ਲਈ ਆਈ ਸਕੀਮ ਦੇ ਤਹਿਤ ਲੋਕਾਂ ਵਲੋਂ ਬਣਦੇ ਚਾਰਜਿਜ਼ ਜਮ੍ਹਾਂ ਕਰਵਾਉਣ ਦੀ ਜ਼ਿਆਦਾ ਆ ਰਹੀ ਗਿਣਤੀ ਨੂੰ ...

ਪੂਰੀ ਖ਼ਬਰ »

ਹਰਨਾਮਦਾਸਪੁਰਾ ਡੰਪ 'ਤੇ ਰੌਣੀ, ਬੱਬੀ, ਬਾਹਰੀ ਦੇ ਵਾਰਡਾਂ ਦਾ ਕੂੜਾ ਆਉਣ 'ਤੇ ਰੋਕ

ਜਲੰਧਰ, 16 ਅਕਤੂਬਰ (ਸ਼ਿਵ)- ਹਰਨਾਮਦਾਸਪੁਰਾ ਦੇ ਕੂੜੇ ਦੇ ਡੰਪ ਵਿਚ ਕੂੜੇ ਦੇ ਵਧ ਰਹੇ ਢੇਰਾਂ ਤੋਂ ਨਾਰਾਜ਼ ਬੰਟੀ ਨੀਲਕੰਠ ਕੌਾਸਲਰ ਨੇ ਹੁਣ ਦੂਜੇ ਤਿੰਨ ਕੌਾਸਲਰਾਂ ਦਾ ਕੂੜਾ ਆਉਣ ਤੋਂ ਰੋਕ ਦਿੱਤਾ ਹੈ | ਜਿਨ੍ਹਾਂ ਤਿੰਨ ਕੌਾਸਲਰਾਂ ਦੇ ਵਾਰਡਾਂ ਦਾ ਕੂੜਾ ਆਉਣ ਤੋਂ ...

ਪੂਰੀ ਖ਼ਬਰ »

ਚੇਅਰਮੈਨ ਦੇ ਵਾਰਡ 'ਚ ਉਦਘਾਟਨ ਪੱਥਰ ਤੋਂ ਕਮਿਸ਼ਨਰ ਦਾ ਨਾਂਅ ਗ਼ਾਇਬ

ਨਗਰ ਨਿਗਮ ਵਿਚ ਵਾਰਡਾਂ ਵਿਚ ਵਿਕਾਸ ਦੇ ਕੰਮ ਕਰਵਾਉਣ ਨੂੰ ਲੈ ਕੇ ਸਿਆਸਤ ਹੋਣ ਦੇ ਚਰਚੇ ਵੀ ਹੋਣੇ ਸ਼ੁਰੂ ਹੋ ਗਏ ਹਨ | ਮੌਜੂਦਾ ਸਰਕਾਰ ਦਾ ਕਾਰਜਕਾਲ ਦਾ ਸਮਾਂ ਹੁਣ ਘੱਟ ਰਹਿ ਗਿਆ ਹੈ, ਜਿਸ ਕਰਕੇ ਕੰਮਾਂ ਦੇ ਉਦਘਾਟਨ ਕਰਨ ਦਾ ਕੰਮ ਤੇਜ਼ ਹੋ ਗਿਆ ਹੈ | ਬੀ. ਐਾਡ ਆਰ. ਐਡਹਾਕ ...

ਪੂਰੀ ਖ਼ਬਰ »

ਸਾਈਕਲ ਰੈਲੀ 'ਚ ਨਾ ਸੱਦਣ ਤੋਂ ਨਾਰਾਜ਼ ਕੌਾਸਲਰਾਂ ਨੇ ਮੇਅਰ ਸਾਹਮਣੇ ਕੱਢੀ ਭੜਾਸ

ਜਲੰਧਰ, 16 ਅਕਤੂਬਰ (ਸ਼ਿਵ ਸ਼ਰਮਾ)- ਮੇਰਾ ਕੂੜਾ ਮੇਰੀ ਜ਼ਿੰਮੇਵਾਰੀ ਨੂੰ ਲੈ ਕੇ ਨਿਗਮ ਕੰਪਲੈਕਸ ਤੋਂ ਕਰਵਾਈ ਗਈ ਸਾਈਕਲ ਰੈਲੀ ਵਿਚ ਨਾ ਸੱਦੇ ਜਾਣ ਕਰਕੇ ਕੌਾਸਲਰਾਂ ਦਾ ਗੁੱਸਾ ਸ਼ਾਂਤ ਹੋਣ 'ਤੇ ਨਹੀਂ ਆ ਰਿਹਾ ਹੈ | ਇਕ ਦਰਜਨ ਦੇ ਕਰੀਬ ਕਾਂਗਰਸ ਦੇ ਕੌਾਸਲਰਾਂ ਨੇ ਮੇਅਰ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਟਰਾਈਡੈਂਟ ਗਰੁੱਪ ਵਲੋਂ 2500 ਔਰਤਾਂ ਨੂੰ ਰੁਜ਼ਗਾਰ ਦੇਣ ਦੀ ਪਹਿਲ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਘਰ-ਘਰ ਰੁਜ਼ਗਾਰ ਮਿਸ਼ਨ ਅਧੀਨ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਪੰਜਾਬ ਸਰਕਾਰ ਨੇ ਹਫ਼ਤੇ ਭਰ ਲਈ ਸੂਬੇ 'ਚ 6ਵਾਂ ਰਾਜ ਪੱਧਰੀ ਰੁਜ਼ਗਾਰ ਮੇਲਾ ਲਗਾ ਕੇ ...

ਪੂਰੀ ਖ਼ਬਰ »

ਛਾਉਣੀ 'ਚ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ ਛਾਉਣੀ, 16 ਅਕਤੂਬਰ (ਪਵਨ ਖਰਬੰਦਾ)-78ਵੇਂ ਈ.ਐਮ.ਈ ਕੋਰ ਦਿਵਸ ਦੇ ਮੌਕੇ 'ਤੇ ਬਿ੍ਗੇਡੀਅਰ ਅਤੁਲਯ ਬਾਮਜਈ ਈ.ਐਮ.ਈ. ਦਫ਼ਤਰ ਵਿਖੇ 11 ਕੋਰ ਨੇ ਵੀਰ ਤੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿੰਨ੍ਹਾਂ ਨੇ ਆਪਣੇ ਕਰਤਵ ਦਾ ਪਾਲਣ ਕਰਦੇ ਹੋਏ ਬਲੀਦਾਨ ਦਿੱਤਾ ਸੀ | ...

ਪੂਰੀ ਖ਼ਬਰ »

ਕੈਪਟਨ ਵਲੋਂ ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਨੂੰ ਕੌਮੀ ਪੱਧਰ 'ਤੇ ਦੂਜੀ ਸਰਬੋਤਮ ਸੰਸਥਾ ਚੁਣੇ ਜਾਣ 'ਤੇ ਵਧਾਈ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਨੂੰ ਦੇਸ਼ ਦੀ ਦੂਜੀ ਸਰਬੋਤਮ ਸੰਸਥਾ ਵਜੋਂ ਚੁਣੇ ਜਾਣ ਅਤੇ ਸਮੁੱਚੀ ਕਾਰਗੁਜ਼ਾਰੀ ਦੇ ਮਾਮਲੇ 'ਚ ਉੱਤਰੀ ਭਾਰਤ 'ਚ ਚੋਟੀ ਦਾ ਸਥਾਨ ਹਾਸਲ ਕਰਨ 'ਤੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਚ ਡੀਪੂ ਮਾਲਕਾਂ ਵਲੋਂ ਵੰਡੀ ਗਈ ਕਣਕ ਦੀ ਕਮਿਸ਼ਨ ਜਾਰੀ

ਜਲੰਧਰ, 16 ਅਕਤੂਬਰ (ਸ਼ਿਵ ਸ਼ਰਮਾ)-ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਕੋਰੋਨਾ ਮਹਾਂਮਾਰੀ 'ਚ ਰਾਜ ਦੇ 22 ਜ਼ਿਲਿ੍ਹਆਂ 'ਚ ਵੰਡੀ ਗਈ ਮੁਫ਼ਤ ਕਣਕ ਦੀ ਵੰਡ ਕਰਨ ਲਈ ਰਾਸ਼ਨ ਡਿਪੂ ਮਾਲਕਾਂ ਦੀ ਕਰੀਬ ਬਣਦੀ 10 ਕਰੋੜ ਦੀ ਕਮਿਸ਼ਨ ਜਾਰੀ ਕਰ ਦਿੱਤੀ ਗਈ ਹੈ | ਇਸ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਸ਼ਾਹਕੋਟ, 16 ਅਕਤੂਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਪਿੰਡ ਬੱਗਾ ਨਜ਼ਦੀਕ ਅੱਜ ਸ਼ਾਮ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਗਿਆਨ ਸਿੰਘ (60) ਪੁੱਤਰ ਜਾਗਰ ਸਿੰਘ ਵਾਸੀ ਪਿੰਡ ਬੱਗਾ ...

ਪੂਰੀ ਖ਼ਬਰ »

ਦੁਕਾਨ 'ਚ ਹਮਲਾ ਕਰਨ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ

ਜਲੰਧਰ, 16 ਅਕਤੂਬਰ (ਐੱਮ.ਐੱਸ. ਲੋਹੀਆ) - ਸੰਗਤ ਸਿੰਘ ਨਗਰ ਵਿਖੇ ਭਰਾ ਦੀ ਦਵਾਈਆਂ ਦੀ ਦੁਕਾਨ 'ਤੇ ਬੈਠੇ ਵਿਅਕਤੀ 'ਤੇ ਗੁਆਂਢ 'ਚ ਡੇਅਰੀ ਚਲਾਉਂਦੇ ਵਿਅਕਤੀ ਨੇ ਆਪਣੇ ਸਾਥੀਆਂ ਸਮੇਤ ਹਮਲਾ ਕਰ ਦਿੱਤਾ | ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਪੀੜਤ ਦਲਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂ 20 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ-ਮੰਨਣ

ਜਲੰਧਰ, 16 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ 2020 ਵਿਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਭੇਜੇ ਜਾਣ ਵਾਲੇ ਜਥੇ ਲਈ ਜਥੇਦਾਰ ਕੁਲਵੰਤ ਸਿੰਘ ...

ਪੂਰੀ ਖ਼ਬਰ »

ਕੇ.ਐੱਮ.ਵੀ. ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ

ਜਲੰਧਰ, 16 ਅਕਤੂਬਰ (ਰਣਜੀਤ ਸਿੰਘ ਸੋਢੀ)- ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਦੀਨ ਦਿਆਲ ਉਪਾਧਿਆਇ ਕੌਸ਼ਲ ਕੇਂਦਰ ਦੇ ਅੰਤਰਗਤ ਸਫਲਤਾਪੂਰਵਕ ਚੱਲ ਰਹੇ ਐਮ. ਵਾਕ ਰਿਟੇਲ ਮੈਨੇਜਮੈਂਟ ਪ੍ਰੋਗਰਾਮ ਸਮੈਸਟਰ ਦੂਸਰਾ ਦੀਆਂ ...

ਪੂਰੀ ਖ਼ਬਰ »

ਉਲੰਪੀਅਨ ਗੁਨਦੀਪ ਕੁਮਾਰ ਨੇ ਖਿਡਾਰੀਆਂ ਨਾਲ ਸਾਂਝੇ ਕੀਤੇ ਹਾਕੀ ਦੇ ਗੁਰ

ਜਲੰਧਰ, 16 ਅਕਤੂਬਰ (ਜਸਪਾਲ ਸਿੰਘ)-ਮਹਾਰਾਜਾ ਰਣਜੀਤ ਸਿੰਘ ਅਤੇ ਧਿਆਨ ਚੰਦ ਐਵਾਰਡ ਜੇਤੂ ਉਲੰਪੀਅਨ ਗੁਨਦੀਪ ਕੁਮਾਰ ਪਿਛਲੇ ਦਿਨੀਂ ਉਚੇਚੇ ਤੌਰ 'ਤੇ ਸੰਸਾਰਪੁਰ ਵਿਖੇ ਪੁੱਜੇ | ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਹਾਕੀ ਦੇ ਗੁਰ ਸਿਖਾਉਂਦੇ ਹੋਏ ਆਪਣੇ ਖੇਡ ਜੀਵਨ ਦੇ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਮਨਾਇਆ 'ਵਿਸ਼ਵ ਹੈਂਡ ਵਾਸ਼ ਡੇਅ'

ਜਲੰਧਰ, 16 ਅਕਤੂਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਲੋਂ ਅੱਜ 'ਵਿਸ਼ਵ ਹੈਂਡ ਵਾਸ਼ ਡੇ' ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਕੁਝ ਵੀ ਖਾਣ ਤੋਂ ਪਹਿਲਾਂ ਹੱਥ ਸਾਫ਼ ਕਰਨ ਤੇ ਹੈਂਡ ਵਾਸ਼ ਡੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ...

ਪੂਰੀ ਖ਼ਬਰ »

ਸ਼ਿਵ ਜਯੋਤੀ ਪਬਲਿਕ ਸਕੂਲ ਨੇ ਵਿਸ਼ਵ ਭੋਜਨ ਦਿਵਸ ਮਨਾਇਆ

ਜਲੰਧਰ, 16 ਅਕਤੂਬਰ (ਰਣਜੀਤ ਸਿੰਘ ਸੋਢੀ)- ਸ਼ਿਵ ਜਯੋਤੀ ਪਬਲਿਕ ਸਕੂਲ ਜਲੰਧਰ ਨੇ ਪਿ੍ੰਸੀਪਲ ਨੀਰੂ ਨਈਅਰ ਦੀ ਅਗਵਾਈ 'ਚ ਗਤੀਵਿਧੀ ਇੰਚਾਰਜ ਰੇਖਾ ਜੋਸ਼ੀ ਨੇ ਕਲਪਨਾ, ਨੀਰੂ ਤੇ ਜਯੋਤੀ ਬਾਲਾ ਦੇ ਸਹਿਯੋਗ ਨਾਲ ਵਿਸ਼ਵ ਭੋਜਨ ਦਿਵਸ ਆਨਲਾਈਨ ਮਨਾਇਆ, ਜਿਸ 'ਚ ਪੰਜਵੀਂ ਤੋਂ ...

ਪੂਰੀ ਖ਼ਬਰ »

ਨਵੀਆਂ ਖੋਜਾਂ ਨੂੰ ਉਤਸ਼ਾਹਿਤ ਕਰਨ ਲਈ ਉਦਯੋਗ ਤੇ ਅਕਾਦਮਿਕ ਸੰਸਥਾਵਾਂ ਇਕੱਠੇ ਉਪਰਾਲੇ ਕਰਨ-ਰਲਹਨ

ਜਲੰਧਰ, 16 ਅਕਤੂਬਰ (ਰਣਜੀਤ ਸਿੰਘ ਸੋਢੀ)-ਡਾ. ਬੀ.ਆਰ. ਅੰਬੇਡਕਰ ਐਨ.ਆਈ.ਟੀ ਜਲੰਧਰ ਵਿਖੇ ਚੇਅਰਮੈਨ ਬੋਰਡ ਆਫ਼ ਗਵਰਨਰਜ਼ ਸੁਭਾਸ਼ ਚੰਦਰ ਰਲਹਨ ਤੇ ਫੈਡਰੇਸ਼ਨ ਆਫ਼ ਇੰਡੀਅਨ ਐਕਸਪੋਰਟ ਆਰਗੇਨਾਈਜ਼ੇਸ਼ਨ (ਨਾਰਥ ਜ਼ੋਨ) ਦੇ ਚੇਅਰਮੈਨ ਅਸ਼ਵਨੀ ਕੁਮਾਰ ਤੇ ਜਲੰਧਰ ...

ਪੂਰੀ ਖ਼ਬਰ »

400 ਪਿੰਡਾਂ ਦੇ ਕਿਸਾਨਾਂ ਨੂੰ ਵੈਨਾਂ ਰਾਹੀਂ ਪਰਾਲੀ ਨਾ ਸਾੜਨ ਪ੍ਰਤੀ ਕੀਤਾ ਜਾਗਰੂਕ

ਜਲੰਧਰ, 16 ਅਕਤੂਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ 14 ਅਕਤੂਬਰ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀਆਂ ਗਈਆਂ ਪੰਜ ਜਾਗਰੂਕਤਾ ਵੈਨਾਂ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ 400 ਪਿੰਡਾਂ ਨੂੰ ਕਵਰ ਕਰਦਿਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX