ਤਾਜਾ ਖ਼ਬਰਾਂ


ਰੇਲ ਰੋਕੋ ਅੰਦੋਲਨ 'ਚ ਢਿੱਲ ਦੇਣ ਦੇ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਦੀ ਕੈਪਟਨ ਵਲੋਂ ਸ਼ਲਾਘਾ
. . .  26 minutes ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵਲੋਂ ਰੇਲ ਰੋਕੋ ਅੰਦੋਲਨ 'ਚ ਢਿੱਲ ਦੇਣ ਦੇ ਫ਼ੈਸਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਲਾਘਾ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਅੱਜ ਇਕ ਬੈਠਕ ਕਰਕੇ ਇਹ ਫ਼ੈਸਲਾ ਲਿਆ...
ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  44 minutes ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 21 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਦਲਜੀਤ ਸਿੰਘ ਮੱਕੜ)- ਅੱਜ ਸਵੇਰੇ ਚੀਮਾ ਮੰਡੀ ਝਾੜੋਂ ਸੜਕ 'ਤੇ ਹੋਏ ਹਾਦਸੇ 'ਚ ਮੋਟਰਸਾਈਕਲ ਸਵਾਰ...
ਅੰਮ੍ਰਿਤਸਰ 'ਚ ਕੋਰੋਨਾ ਦੇ 50 ਨਵੇਂ ਮਾਮਲੇ ਆਏ ਸਾਹਮਣੇ, 1 ਹੋਰ ਮਰੀਜ਼ ਨੇ ਤੋੜਿਆ ਦਮ
. . .  48 minutes ago
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 50 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11552 ਹੋ ਗਏ...
ਰਾਜਾਸਾਂਸੀ ਪਹੁੰਚੇ ਅਮਰੀਕਾ ਤੋਂ ਡਿਪੋਰਟ ਕੀਤੇ 69 ਭਾਰਤੀ, ਇਕ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  51 minutes ago
ਰਾਜਾਸਾਂਸੀ, 21 ਅਕਤੂਬਰ (ਹੇਰ)- ਸੁਨਹਿਰੀ ਭਵਿੱਖ ਦੀ ਤਾਂਘ ਮਨ 'ਚ ਲੈ ਕੇ ਅਮਰੀਕਾ ਪੁੱਜਣ 'ਚ ਕਾਮਯਾਬ ਹੋਣ ਵਾਲੇ ਭਾਰਤੀਆਂ 'ਚੋਂ ਕਾਨੂੰਨੀ ਲੜਾਈ ਹਾਰਨ ਵਾਲੇ 69 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ...
ਟਕਸਾਲੀ ਆਗੂ ਟੇਕ ਸਿੰਘ ਨੰਬਰਦਾਰ ਦਾ ਦਿਹਾਂਤ
. . .  56 minutes ago
ਲੌਂਗੋਵਾਲ, 21 ਅਕਤੂਬਰ (ਸ. ਸ. ਖੰਨਾ, ਵਿਨੋਦ)- ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਅਨਨ ਸੇਵਕ ਅਤੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਪ੍ਰਧਾਨ...
ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੰਧੂ ਵਲੋਂ ਦਾਣਾ ਮੰਡੀ ਦਾ ਅਚਨਚੇਤ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
. . .  59 minutes ago
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਝੋਨੇ ਦੀ ਚੱਲ ਰਹੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਸਿੰਘ ਸੰਧੂ ਵਲੋਂ ਦਾਣਾ ਮੰਡੀ ਅਜਨਾਲਾ ਦਾ ਅਚਨਚੇਤ ਦੌਰਾ ਕੀਤਾ...
ਹੁਸ਼ਿਆਰਪੁਰ 'ਚ ਕੋਰੋਨਾ ਦੇ 106 ਹੋਰ ਮਰੀਜ਼ਾਂ ਦੀ ਪੁਸ਼ਟੀ, 1 ਮਰੀਜ਼ ਦੀ ਮੌਤ
. . .  about 1 hour ago
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 106 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5787 ਹੋ ਗਈ ਹੈ, ਜਦਕਿ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀਆਂ ਵਰਕਰਾਂ ਨੇ ਕਿਸਾਨ ਧਰਨੇ 'ਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 1 hour ago
ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਅੰਮ੍ਰਿਤਸਰ ਹਵਾਈ ਅੱਡਾ...
ਹੰਗਾਮੇ ਲਈ ਰਿਲਾਇੰਸ ਪੰਪ ਡੀਲਰਾਂ ਨੇ ਬਿਨਾਂ ਸ਼ਰਤ ਕਿਸਾਨਾਂ ਤੋਂ ਮੰਗੀ ਮੁਆਫ਼ੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਰਿਲਾਇੰਸ ਪੈਟਰੋਲ ਪੰਪ ਐਸੋਸੀਏਸ਼ਨ ਨੇ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਇਸ ਤੋਂ ਬਾਅਦ ਕਿਸਾਨ ਸੰਗਠਨਾਂ ਨੇ ਪੱਤਰਕਾਰਾਂ...
ਲੁਧਿਆਣਾ 'ਚ ਕੋਰੋਨਾ ਕਾਰਨ 6 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਲੁਧਿਆਣਾ, 21 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 6 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 4 ਮ੍ਰਿਤਕ ਮਰੀਜ਼ ਜ਼ਿਲ੍ਹਾ...
ਕਿਸਾਨ ਜਥੇਬੰਦੀਆਂ ਅਤੇ ਰਿਲਾਇੰਸ ਪੰਪ ਡੀਲਰਾਂ ਵਿਚਾਲੇ ਬੈਠਕ ਜਾਰੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਬੈਠਕ ਦੌਰਾਨ ਅੱਜ ਰਿਲਾਇੰਸ ਪੰਪਾਂ ਦੇ ਡੀਲਰਾਂ ਵਲੋਂ ਕੀਤੇ ਹੰਗਾਮੇ ਤੋਂ ਬਾਅਦ ਕਿਸਾਨ ਭਵਨ ਵਿਖੇ ਪੁਲਿਸ ਤਾਇਨਾਤ ਕਰ...
ਸੰਗਰੂਰ 'ਚ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ. ਸੀ. ਦਫ਼ਤਰ
. . .  about 1 hour ago
ਸੰਗਰੂਰ, 21 ਅਕਤੂਬਰ (ਧੀਰਜ ਪਸ਼ੋਰੀਆ)- ਅੱਜ ਰੇਲ ਰੋਕੋ ਅੰਦੋਲਨ ਦੇ 21ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ 'ਤੇ ਰੋਸ ਰੈਲੀ ਕੀਤੀ ਗਈ ਅਤੇ ਮੋਦੀ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਇਸ ਤੋਂ ਬਾਅਦ ਬਾਹਰਲੇ ਸੂਬਿਆਂ ਤੋਂ...
ਪਠਾਨਕੋਟ 'ਚ ਕੋਰੋਨਾ ਦੇ 27 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 21 ਅਕਤੂਬਰ (ਆਰ. ਸਿੰਘ, ਸੰਧੂ, ਚੌਹਾਨ, ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਰੋਨਾ ਦੇ 27 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ...
ਕਿਸਾਨਾਂ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਅਹਿਮ ਬੈਠਕ ਦੇ ਬਾਰੇ ਅੱਜ ਕਿਸਾਨਾਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ। ਇਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ ਕਰ ਦਿੱਤਾ...
ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਤੋਂ ਚੰਡੀਗੜ੍ਹ ਤੱਕ 22 ਅਕਤੂਬਰ ਨੂੰ ਰੋਸ ਮਾਰਚ -ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ) ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਵਿਚ ਦਲਿਤਾਂ ਉੱਪਰ ਹੋ ਰਹੇ ਤਸ਼ੱਦਦ ਅਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਦੇ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ 22 ਅਕਤੂਬਰ ਨੂੰ ਜਲੰਧਰ ਤੋਂ ਚੰਡੀਗੜ੍ਹ ਤੱਕ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੀ ਕੋਠੀ ਦਾ...
ਰੇਲ ਰੋਕੋ ਅੰਦੋਲਨ 'ਚ ਦਿੱਤੀ ਜਾਵੇਗੀ ਢਿੱਲ, ਪਰ ਅੰਦੋਲਨ ਰਹੇਗਾ ਜਾਰੀ, ਅਗਲੀ ਰਣਨੀਤੀ 'ਤੇ 4 ਨਵੰਬਰ ਨੂੰ ਹੋਵੇਗੀ ਮੀਟਿੰਗ
. . .  about 2 hours ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਅਹਿਮ ਮੀਟਿੰਗ ਵਿਚ ਫ਼ੈਸਲੇ ਲਏ ਗਏ ਹਨ। ਜਿਨ੍ਹਾਂ ਵਿਚ ਰੇਲ ਰੋਕੋ ਅੰਦੋਲਨ ਵਿਚ ਢਿੱਲ ਦਿੱਤੀ ਜਾ ਰਹੀ ਹੈ, ਮਾਲ ਗੱਡੀਆਂ ਲਈ ਢਿੱਲ ਦਿੱਤੀ ਜਾ ਰਹੀ ਹੈ। 5 ਨਵੰਬਰ ਤੱਕ ਢਿੱਲ ਦੇਣ ਦੀ ਗੱਲ ਕਹੀ ਗਈ ਹੈ। ਭਾਜਪਾ ਆਗੂਆਂ ਦੀ ਵੱਡੇ ਪੱਧਰ...
ਅਕਾਲੀ ਆਗੂ ਜਥੇਦਾਰ ਮਲਕੀਅਤ ਸਿੰਘ ਸੈਣੀ ਦਾ ਦਿਹਾਂਤ
. . .  about 2 hours ago
ਬੰਗਾ, 21ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਜਥੇ. ਮਲਕੀਅਤ ਸਿੰਘ ਸੈਣੀ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨ੍ਹਾਂ ਨੇ ਪਾਰਟੀ ਲਈ ਬਹੁਤ ਸੰਘਰਸ਼...
ਕੈਂਸਰ ਤੋਂ ਠੀਕ ਹੋਏ ਸੰਜੇ ਦੱਤ, ਭਾਵੁਕ ਸੰਦੇਸ਼ ਨਾਲ ਕੀਤਾ ਧੰਨਵਾਦ
. . .  about 3 hours ago
ਮੁੰਬਈ, 21 ਅਕਤੂਬਰ - ਅਗਸਤ ਵਿਚ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਪੀੜਤ ਹੋਏ ਤੇ ਇਲਾਜ ਕਰਵਾ ਰਹੇ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਸੰਜੇ ਦੱਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹ ਹੁਣ ਕੈਂਸਰ ਤੋਂ ਠੀਕ ਹੋ ਗਏ ਹਨ। ਇਸ ਲਈ ਸੰਜੇ ਦੱਤ ਨੇ ਸੰਦੇਸ਼ ਵਿਚ ਲਿਖਿਆ ਕਿ ਉਹ ਭਾਵੁਕ ਹਨ ਤੇ ਉਨ੍ਹਾਂ...
ਹੀਰਾ ਸੋਢੀ ਸੂਚਨਾ ਕਮਿਸ਼ਨ ਦੇ ਚੇਅਰਮੈਨ ਨਿਯੁਕਤ, ਕੈਬਨਿਟ ਮੰਤਰੀ ਦੇ ਹਨ ਬੇਟੇ
. . .  about 1 hour ago
ਗੁਰੂ ਹਰ ਸਹਾਏ, 21 ਅਕਤੂਬਰ (ਹਰਚਰਨ ਸਿੰਘ ਸੰਧੂ) - ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ...
ਚੀਫ਼ ਖ਼ਾਲਸਾ ਦੀਵਾਨ ਵੱਲੋਂ ਆਨਰੇਰੀ ਸਕੱਤਰ ਦੇ ਅਹੁਦੇ ਲਈ ਹੋਣ ਵਾਲੀ ਚੋਣ ਮੁਲਤਵੀ ਕਰਨ ਦਾ ਫ਼ੈਸਲਾ
. . .  about 3 hours ago
ਅੰਮ੍ਰਿਤਸਰ, 21 ਅਕਤੂਬਰ (ਜੱਸ) - ਅੱਜ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਹੋਈ ਇਕੱਤਰਤਾ ਵਿਚ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਜੋ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਦੀ ਥਾਂ ਨਵੇਂ ਆਨਰੇਰੀ ਸਕੱਤਰ...
ਕੋਲੇ ਦੀ ਘਾਟ ਕਾਰਨ ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਬੰਦ
. . .  about 3 hours ago
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੋਲੇ ਦੀ ਘਾਟ ਕਾਰਨ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਬੀਤੀ ਰਾਤ ਤੋਂ ਬਿਜਲੀ ਉਤਪਾਦਨ ਬੰਦ ਹੋ ਗਿਆ ਹੈ। ਵੇਦਾਤਾਂ ਕੰਪਨੀ ਦੀ ਨਿੱਜੀ ਭਾਈਵਾਲ ਵਾਲਾ ਇਹ ਪਲਾਂਟ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਤਾਪ ਘਰ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਮੰਤਰੀ ਤੇ ਸਿਆਸੀ ਸਲਾਹਕਾਰ
. . .  about 3 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਿਸਾਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜਾਰੀ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ , ਭਾਰਤ ਭੂਸ਼ਨ ਆਸ਼ੂ, ਵਿਧਾਇਕ ਕੁਲਜੀਤ ਨਾਗਰਾ ਤੇ ਮੁੱਖ ਮੰਤਰੀ ਦੇ ਸਿਆਸੀ ਸਲਾਹ...
ਮਹਾਰਾਸ਼ਟਰ 'ਚ ਭਾਜਪਾ ਨੂੰ ਲੱਗਾ ਤਕੜਾ ਝਟਕਾ, ਚੋਟੀ ਦਾ ਨੇਤਾ ਨੈਸ਼ਨਲਿਸਟ ਕਾਂਗਰਸ ਪਾਰਟੀ 'ਚ ਸ਼ਾਮਲ
. . .  about 4 hours ago
ਮੁੰਬਈ, 21 ਅਕਤੂਬਰ - ਭਾਰਤੀ ਜਨਤਾ ਪਾਰਟੀ ਨੂੰ ਮਹਾਰਾਸ਼ਟਰ ਵਿਚ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਦਿੱਗਜ ਨੇਤਾ ਤੇ ਸਾਬਕਾ ਮੰਤਰੀ ਏਕਨਾਥ ਖੜਸੇ ਸ਼ੁੱਕਰਵਾਰ ਨੂੰ ਐਨ.ਸੀ.ਪੀ. ਵਿਚ ਸ਼ਾਮਲ ਹੋ ਰਹੇ ਹਨ। ਭਾਜਪਾ ਵਲੋਂ ਇਸ...
ਐਮ.ਐਸ.ਪੀ 'ਤੇ ਸਪਸ਼ਟ ਕੁੱਝ ਨਹੀਂ, ਰਾਜਪਾਲ ਨੇ ਅਜੇ ਬਿੱਲਾਂ 'ਤੇ ਮੁਹਰ ਨਹੀਂ ਲਗਾਈ ਤਾਂ ਕਾਂਗਰਸੀ ਜਸ਼ਨ ਕਿਸ ਗੱਲ ਦੇ ਮਨਾ ਰਹੇ ਹਨ - ਮਜੀਠੀਆ
. . .  about 4 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਗੱਲ ਅਜੇ ਵੀ ਉੱਤੇ ਹੀ ਖੜੀ ਹੈ, ਕਿਉਂਕਿ ਸਰਕਾਰ ਨੇ ਸਾਰਾ ਕੁੱਝ ਗੋਲਮਾਲ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਐਮ.ਐਸ.ਪੀ. ਨੂੰ ਲੈ ਕੇ ਸਪਸ਼ਟ ਫ਼ੈਸਲਾ ਨਹੀਂ ਲਿਆ...
ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ ਧਾਰਮਿਕ ਸਮਾਗਮ
. . .  about 4 hours ago
ਖੇਮਕਰਨ (ਤਰਨ ਤਾਰਨ), 21ਅਕਤੂਬਰ (ਰਾਕੇਸ਼ ਬਿੱਲਾ) - ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ 'ਚ ਅੱਜ ਪਿੰਡ ਭੂਰਾ ਕੋਹਨਾਂ ਵਿਚ ਮਨਾਏ ਜਾ ਰਹੇ ਸਮਾਗਮ 'ਚ ਧਾਰਮਿਕ ਸ਼ਖ਼ਸੀਅਤਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। ਸਾਇਰਸ

ਕਪੂਰਥਲਾ / ਫਗਵਾੜਾ

ਸਰਕਾਰ ਵਲੋਂ ਵਾਅਦੇ ਪੂਰੇ ਨਾ ਕਰਨ 'ਤੇ ਭਾਰਤੀ ਆਮ ਜਨਤਾ ਪਾਰਟੀ ਨੇ ਕੱਢੀ ਰੈਲੀ

ਕਪੂਰਥਲਾ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਆਮ ਜਨਤਾ ਪਾਰਟੀ ਵਲੋਂ ਸਥਾਨਕ ਦਾਣਾ ਮੰਡੀ ਵਿਚ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਦੀ ਅਗਵਾਈ ਵਿਚ ਹੱਲਾ ਬੋਲ ਰੈਲੀ ਕੱਢੀ ਗਈ ਜੋ ਕਪੂਰਥਲਾ ਤੋਂ ਫੱਤੂਢੀਂਗਾ, ਤਲਵੰਡੀ ਚੌਧਰੀਆਂ ਤੇ ਸੁਲਤਾਨਪੁਰ ਲੋਧੀ ਤੋਂ ਹੁੰਦੀ ਹੋਈ ਪਾਜੀਆਂ, ਆਰ.ਸੀ.ਐਫ. ਰਾਹੀਂ ਕਪੂਰਥਲਾ ਪੁੱਜੀ | ਇਸ ਮੌਕੇ ਰੋਹ ਵਿਚ ਆਏ ਪਾਰਟੀ ਆਗੂਆਂ ਤੇ ਵਰਕਰਾਂ ਨੇ ਕੈਪਟਨ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਸਤੀਸ਼ ਕੁਮਾਰ ਨਾਹਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਲਗਭਗ 4 ਸਾਲ ਕਾਂਗਰਸ ਦੇ ਸੱਤਾ ਵਿਚ ਹੋਣ ਦੇ ਬਾਵਜੂਦ ਵੀ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ | ਜਿਸ ਕਾਰਨ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਰੈਲੀ ਨੂੰ ਪਾਰਟੀ ਆਗੂ ਧਰਮਪਾਲ ਮੁੱਛ, ਸ਼ੀਤਲ ਸਿੱਧੂ, ਨਿਰਮਲ ਸਿੰਘ ਪੱਪੂ, ਆਰ.ਕੇ. ਖੋਸਲਾ, ਡਾ: ਦਲਬੀਰ ਗਿੱਲ ਤੇ ਗੁਰਦੀਪ ਕੌਰ ਨੇ ਸੰਬੋਧਨ ਕੀਤਾ | ਰੈਲੀ ਵਿਚ ਬਲਬੀਰ ਬਿੱਲਾ, ਗਿੱਲ ਰਾਜਨ, ਬਖਸ਼ੋ, ਮਦਨ ਸਾਗਰ, ਸਤਨਾਮ ਸਿੰਘ, ਬਲਵੰਤ ਸਿੰਘ, ਰਾਜ ਕੁਮਾਰ ਲੋਟਾ, ਸਰਬਜੀਤ ਸਿੰਘ, ਰਵੀ ਗਿੱਲ, ਸੰਤੋਖ ਸਿੰਘ, ਚਰਨਜੀਤ ਕੌਰ, ਬਾਬਾ ਵਿਨੋਦ, ਕਮਲਜੀਤ ਸਿੰਘ, ਸੁਖਦੇਵ ਗਿੱਲ, ਜੋਨ ਮਾਹਲ, ਬਿੱਟੂ ਸ਼ੇਖੂਪੁਰ, ਰਾਜ ਕੁਮਾਰ, ਆਤਮਾ ਰਾਮ ਆਦਿ ਹਾਜ਼ਰ ਸਨ |

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਬਿਆਸ ਦਰਿਆ 'ਚ ਛਾਲ ਮਾਰ ਕੇ ਨੌਜਵਾਨ ਵਲੋਂ ਖੁਦਕੁਸ਼ੀ

ਢਿਲਵਾਂ, 16 ਅਕਤੂਬਰ (ਗੋਬਿੰਦ ਸੁਖੀਜਾ, ਪ੍ਰਵੀਨ)-ਸਥਾਨਕ ਕਸਬੇ 'ਚ ਇਕ ਨੌਜਵਾਨ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਦਰਿਆ ਬਿਆਸ 'ਚ ਛਾਲ ਮਾਰ ਕੇ ਆਤਮਹੱਤਿਆ ਕਰ ਲੈਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਢਿਲਵਾਂ ਦੇ ਮੁਖੀ ਸਬ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਨੇ ਪ੍ਰਗਟ ਸਿੰਘ ਨਾਲ ਕੀਤਾ ਗੁਰੂ ਨਾਨਕ ਸਟੇਡੀਅਮ ਦਾ ਦੌਰਾ

ਕਪੂਰਥਲਾ, 16 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਸਮਾਰਟ ਵਿਲੇਜ ਯੋਜਨਾ ਤਹਿਤ ਪਿੰਡਾਂ ਵਿਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤੇ ਇਸ ਦੇ ਨਾਲ ਹੀ ਕਪੂਰਥਲਾ ਸ਼ਹਿਰ ਵਿਚ ਗੁਰੂ ਨਾਨਕ ਸਟੇਡੀਅਮ ਦੀ ਨੁਹਾਰ ਬਦਲੀ ਜਾ ਰਹੀ ਹੈ | ਇਹ ਗੱਲ ਰਾਣਾ ਗੁਰਜੀਤ ਸਿੰਘ ...

ਪੂਰੀ ਖ਼ਬਰ »

ਕਰਮਚਾਰੀ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਬੈਂਕ ਦੀ ਢਿਲਵਾਂ ਬਰਾਂਚ ਬੰਦ

ਢਿਲਵਾਂ, 16 ਅਕਤੂਬਰ (ਸੁਖੀਜਾ, ਪ੍ਰਵੀਨ)–ਅੱਜ ਸਟੇਟ ਬੈਂਕ ਆਫ਼ ਇੰਡੀਆ ਦੀ ਢਿਲਵਾਂ ਬਰਾਂਚ 'ਚ ਇੱਕ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਬੈਂਕ ਬੰਦ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਢਲਾ ਸਿਹਤ ਕੇਂਦਰ ਢਿਲਵਾਂ ਦੀ ਐਸ.ਐਮ.ਓ. ਡਾ. ...

ਪੂਰੀ ਖ਼ਬਰ »

ਜ਼ਿਲ੍ਹੇ 'ਚ 15 ਮਰੀਜ਼ਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਕਪੂਰਥਲਾ, 16 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 15 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਅੱਜ 1259 ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ | ਪਾਜ਼ੀਟਿਵ ਆਏ ਮਾਮਲਿਆਂ 'ਚ ਰਮਨੀਕ ਚੌਾਕ ਪਿੰਡ, ਬਰਿਆਰ, ਫ਼ਿਰੋਜ਼ ਸੰਗੋਵਾਲ, ਜਗਤਪੁਰ ਜੱਟਾਂ ਫਗਵਾੜਾ, ਨੰਗਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 16 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਕੋਰੋਨਾ ਵਾਇਰਸ ਦੇ ਚੁਣੌਤੀਪੂਰਨ ਹਾਲਾਤ 'ਚ ਜਿੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸਫਲਤਾ ਪੂਰਵਕ ਆਨਲਾਈਨ ਪੇਪਰ ਲਏ ਹਨ, ਉੱਥੇ ਵੱਖ-ਵੱਖ ਕਲਾਸਾਂ ਦੇ ਨਤੀਜੇ ਵੀ ਸਮੇਂ ਸਿਰ ਐਲਾਨਣੇ ਸ਼ੁਰੂ ਕਰ ਦਿੱਤੇ ਹਨ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸੁਭਾਨਪੁਰ, 16 ਅਕਤੂਬਰ (ਜੱਜ, ਸੁਖੀਜਾ)-ਥਾਣਾ ਸੁਭਾਨਪੁਰ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਐਸ. ਐਚ. ਓ ਬਿਕਰਮਜੀਤ ...

ਪੂਰੀ ਖ਼ਬਰ »

ਖੇਤੀ ਕਾਨੰੂਨਾਂ ਦੇ ਵਿਰੋਧ 'ਚ ਮੋਦੀ ਦਾ ਪੁਤਲਾ ਅੱਜ ਫੂਕਿਆ ਜਾਵੇਗਾ

ਢਿਲਵਾਂ 16, ਅਕਤੂਬਰ (ਸੁਖੀਜਾ, ਪ੍ਰਵੀਨ)-ਖੇਤੀ ਕਾਨੰੂਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਸਮੂਹ ਕਿਸਾਨਾਂ ਤੇ ਇਲਾਕਾ ਨਿਵਾਸੀਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ 17 ਅਕਤੂਬਰ ਨੂੰ ਸਵੇਰੇ 10:30 ਵਜੇ ਨਗਰ ਪੰਚਾਇਤ ਢਿਲਵਾਂ ਦਫ਼ਤਰ ਦੇ ਬਾਹਰ ...

ਪੂਰੀ ਖ਼ਬਰ »

ਢਿਲਵਾਂ ਅਧੀਨ ਦਾਣਾ ਮੰਡੀਆਂ 'ਚ ਝੋਨੇ ਦੀ 4.35 ਲੱਖ ਕੁਇੰਟਲ ਖ਼ਰੀਦ ਹੋਈ

ਢਿਲਵਾਂ, 16 ਅਕਤੂਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਮੁੱਖ ਦਾਣਾ ਮੰਡੀ ਢਿਲਵਾਂ ਸਮੇਤ ਮਾਰਕੀਟ ਕਮੇਟੀ ਢਿਲਵਾਂ ਅਧੀਨ ਆਉਂਦੀਆਂ ਹੋਰਨਾਂ ਮੰਡੀਆਂ 'ਚ 15 ਅਕਤੂਬਰ ਤੱਕ ਝੋਨੇ ਦੀ ਕੁੱਲ ਖ਼ਰੀਦ 4 ਲੱਖ 35 ਹਜ਼ਾਰ 64 ਕੁਇੰਟਲ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਮਾਰਕੀਟ ...

ਪੂਰੀ ਖ਼ਬਰ »

ਨਗਰ ਪੰਚਾਇਤ ਢਿਲਵਾਂ ਨੇ ਪਲਾਸਟਿਕ ਦੇ ਲਿਫ਼ਾਫ਼ੇ ਵਰਤਣ ਵਾਲਿਆਂ 'ਤੇ ਕੱਸਿਆ ਸ਼ਿਕੰਜਾ

ਢਿਲਵਾਂ, 16 ਅਕਤੂਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)–ਪਲਾਸਟਿਕ ਦੇ ਲਿਫ਼ਾਫ਼ੇ ਵਰਤਣ ਵਾਲਿਆਂ 'ਤੇ ਨਗਰ ਪੰਚਾਇਤ ਢਿਲਵਾਂ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ | ਅੱਜ ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਰਾਜੇਸ਼ ਕੁਮਾਰ ਖੋਸਲਾ ਦੁਕਾਨਾਂ, ...

ਪੂਰੀ ਖ਼ਬਰ »

ਮੱਸਿਆ ਦੇ ਦਿਹਾੜੇ 'ਤੇ ਗੁਰਦੁਆਰਾ ਬੇਰ ਸਾਹਿਬ ਵਿਖੇ 73 ਪ੍ਰਾਣੀ ਗੁਰੂ ਵਾਲੇ ਬਣੇ

ਸੁਲਤਾਨਪੁਰ ਲੋਧੀ, 16 ਅਕਤੂਬਰ (ਨਰੇਸ਼ ਹੈਪੀ, ਥਿੰਦ)-ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਅੱਸੂ ਮਹੀਨੇ ਦੀ ਦੂਜੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮੇਂ ਅੰਮਿ੍ਤ ਵੇਲੇ ਤੋਂ ਰਾਤ ਤੱਕ ਹਜ਼ਾਰਾਂ ...

ਪੂਰੀ ਖ਼ਬਰ »

ਏਕ ਨੂਰ ਸੁਸਾਇਟੀ ਵਲੋਂ ਪੀੜਤ ਪਰਿਵਾਰ ਦੀ ਮਦਦ

ਨਡਾਲਾ, 16 ਅਕਤੂਬਰ (ਮਾਨ)-ਰਕੇਸ਼ ਕੁਮਾਰ ਪੁੱਤਰ ਕੇਵਲ ਕੁਮਾਰ ਵਾਸੀ ਨਡਾਲਾ, ਜੋ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਸੀ, ਲੰਘੇ ਦਿਨੀਂ ਅਚਾਨਕ ਬਲੱਡ ਪਰੈਸ਼ਰ ਤੇਜ਼ ਹੋਣ ਨਾਲ ਉਸਦੀ ਦਿਮਾਗ ਦੀ ਨਾੜੀ ਫੱਟ ਗਈ ਜੋ ਕਿ ਹੁਣ ਚੰਡੀਗੜ੍ਹ ਦੇ ਪੀਜੀਆਈ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਨੇ ਵਿਕਾਸ ਕਾਰਜ ਸ਼ੁਰੂ ਕਰਵਾਏ

ਫਗਵਾੜਾ, 16 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਨੇ ਹਮੇਸ਼ਾ ਆਪਸੀ ਭਾਈਚਾਰੇ ਨੂੰ ਕਾਇਮ ਰੱਖਿਆ ਹੈ ਤੇ ਸਾਰਿਆਂ ਨੂੰ ਨਾਲ ਲੈ ਕੇ ਸ਼ਹਿਰ ਦੇ ਰਹਿੰਦੇ ਵਿਕਾਸ ਕੰਮ ਕਰਵਾਏ ਜਾਣਗੇ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਐੱਸ.ਡੀ.ਐਮ. ਨੇ ਸਮਾਗਮ 'ਚ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਫਗਵਾੜਾ, 16 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)–ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਲੋਂ 141ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਸੰਖੇਪ ਰੂਪ 'ਚ ਕੀਤਾ ਗਿਆ | ਇਸ ਮੌਕੇ ਬਤੌਰ ਮੁੱਖ ਮਹਿਮਾਨ ਐਸ.ਡੀ.ਐਮ. ਪਵਿੱਤਰ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਬੈਂਕ ਪ੍ਰੋਵੇਸ਼ਨਲ ਅਫ਼ਸਰ ਦੀ ਭਰਤੀ ਲਈ ਮੋਕ ਟੈੱਸਟ ਲਿਆ

ਕਪੂਰਥਲਾ, 16 ਅਕਤੂਬਰ (ਵਿ.ਪ੍ਰ.)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਬੈਂਕ ਪ੍ਰਬੇਸ਼ਨਲ ਅਫ਼ਸਰ ਦੀ ਭਰਤੀ ਲਈ ਆਨਲਾਈਨ ਕੋਚਿੰਗ ਦੀ ਸਮਾਪਤੀ ਉਪਰੰਤ ਅੱਜ 29 ਵਿਦਿਆਰਥੀਆਂ ਦਾ ਮੋਕ ਟੈੱਸਟ ਲਿਆ ਗਿਆ | ਇਸ ਮੌਕੇ ਸ੍ਰੀ ਕ੍ਰਿਸ਼ਨਾ ਇੰਸਟੀਚਿਊਟ ਦੇ ਡਾਇਰੈਕਟਰ ...

ਪੂਰੀ ਖ਼ਬਰ »

ਬੇਬੇ ਹਰ ਕੌਰ ਕੰਪਲੈਕਸ ਗੁਰਦੁਆਰਾ ਸੰਤਸਰ ਦੀ ਕਮੇਟੀ ਨੂੰ ਸੌਾਪਿਆ

ਭੁਲੱਥ, 16 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)-ਪ੍ਰਵਾਸੀ ਭਾਰਤੀ ਗਿਆਨ ਸਿੰਘ ਜਰਮਨੀ ਵਲੋਂ ਆਪਣੀ ਦਾਦੀ ਬੇਬੇ ਹਰ ਕੌਰ ਦੀ ਯਾਦ ਵਿਚ ਉਸਾਰੇ ਗਏ ਕੰਪਲੈਕਸ ਨੂੰ ਗੁਰਦੁਆਰਾ ਸੰਤਸਰ ਭੁਲੱਥ ਦੀ ਪ੍ਰਬੰਧਕ ਕਮੇਟੀ ਦੇ ਸਪੁਰਦ ਕਰ ਦਿੱਤਾ ਗਿਆ ਹੈ | ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਸ਼ਕਤੀ ਨਗਰ ਤੇ ਪੁਰਾਣੀ ਦਾਣਾ ਮੰਡੀ 'ਚ ਸੜਕ ਦੇ ਨਵੀਨੀਕਰਨ ਦੀ ਸ਼ੁਰੂਆਤ

ਕਪੂਰਥਲਾ, 16 ਅਕਤੂਬਰ (ਵਿ.ਪ੍ਰ.)-ਨਗਰ ਨਿਗਮ ਦੇ ਅਧਿਕਾਰੀ ਸ਼ਹਿਰ 'ਚ ਬਣ ਰਹੀਆਂ ਸੜਕਾਂ ਤੇ ਹੋਰ ਕਾਰਜਾਂ ਦੀ ਖ਼ੁਦ ਨਿਗਰਾਨੀ ਕਰਨ ਤਾਂ ਜੋ ਸੜਕਾਂ ਤੇ ਹੋਰ ਕੰਮ ਨਿਸ਼ਚਿਤ ਸਮੇਂ ਵਿਚ ਮੁਕੰਮਲ ਕੀਤੇ ਜਾ ਸਕਣ | ਇਹ ਗੱਲ ਰਾਣਾ ਗੁਰਜੀਤ ਸਿੰਘ ਕਾਂਗਰਸੀ ਵਿਧਾਇਕ ਹਲਕਾ ...

ਪੂਰੀ ਖ਼ਬਰ »

ਭਾਈ ਲਾਲੂ ਜੀ ਦਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੁਲਤਾਨਪੁਰ ਲੋਧੀ, 16 ਅਕਤੂਬਰ (ਹੈਪੀ, ਥਿੰਦ)-ਭਾਈ ਲਾਲੂ ਜੀ ਦਾ ਸਾਲਾਨਾ ਜੋੜ ਮੇਲਾ ਡੱਲਾ ਸਾਹਿਬ ਵਿਖੇ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ, ਗੁਰਦੁਆਰਾ ਬਾਉਲੀ ਸਾਹਿਬ ਤੇ ਗੁਰਦੁਆਰਾ ਮਾਤਾ ਦਮੋਦਰੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦੀ ਮੀਟਿੰਗ

ਭੁਲੱਥ, 16 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)-ਪਿੰਡ ਖੱਸਣ ਵਿਖੇ ਕਾਂਗਰਸੀ ਆਗੂਆਂ ਦੀ ਵਿਸ਼ੇਸ਼ ਮੀਟਿੰਗ ਸਰਪੰਚ ਸਤਵਿੰਦਰ ਸਿੰਘ ਨਸੀਬ ਸ਼ੇਰਗਿੱਲ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੌਰਾਨ ਕਰੀਬ 10 ਪਿੰਡਾਂ ਦੇ ਕਾਂਗਰਸੀ ਆਗੂਆਂ ਤੇ ਸਰਪੰਚਾਂ ਵਲੋਂ ਪਿੰਡਾਂ ਦੇ ...

ਪੂਰੀ ਖ਼ਬਰ »

ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਨੇ ਆਨਲਾਇਨ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਕਾਲਾ ਸੰਘਿਆਂ, 16 ਅਕਤੂਬਰ (ਬਲਜੀਤ ਸਿੰਘ ਸੰਘਾ)–ਸੰਤ ਹੀਰਾ ਦਾਸ ਕੰਨਿਆਂ ਮਹਾਂ ਵਿਦਿਆਲਿਆ ਕਾਲਾ ਸੰਘਿਆਂ ਵਿਖੇ ਯੂਥ ਵੈੱਲਫੇਅਰ ਕਲੱਬ ਦੇ ਇੰਚਾਰਜ ਡਾ. ਰਵਜੋਤ ਕੌਰ ਵਲੋਂ ਆਨ-ਲਾਇਨ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਮੱਸਿਆ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਧਾਰਮਿਕ ਸਮਾਗਮ

ਨਡਾਲਾ, 16 ਅਕਤੂਬਰ (ਮਾਨ)-ਇਤਿਹਾਸਕ ਸਥਾਨ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ 'ਚ ਮੱਸਿਆ ਦੇ ਮੌਕੇ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਵੱਡੀ ਗਿਣਤੀ ਸੰਗਤਾਂ ਨੇ ਗੁਰੂ ਘਰ ਜਾ ਕੇ ਮੱਥਾ ਟੇਕਿਆ ਤੇ ਮਨੁੱਖਤਾ ਦੀ ਭਲਾਈ ਲਈ ਅਰਦਾਸਾਂ ਕੀਤੀਆਂ | ਇਸ ਮੌਕੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਾਂ ਵਲੋਂ ਰੋਸ ਧਰਨਾ ਅੱਜ

ਬਲਾਕ ਪ੍ਰਧਾਨ ਅਮਰੀਕ ਸਿੰਘ ਜਲਵੇਹੜਾ | ਫਗਵਾੜਾ, 16 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)–ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੂੰ 3 ਮਹੀਨਿਆਂ ਤੋਂ ਪੈਨਸ਼ਨਾਂ ਨਾ ਮਿਲਣ ਕਾਰਨ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ਪੈਨਸ਼ਨਰਾਂ ਵਲੋਂ 17 ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਕੈਪਟਨ ਦਾ ਫ਼ੈਸਲਾ ਸ਼ਲਾਘਾਯੋਗ-ਦਲਜੀਤ ਰਾਜੂ

ਫਗਵਾੜਾ, 16 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਬਲਾਕ ਕਾਂਗਰਸ ਫਗਵਾੜਾ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੋਦੀ ਸਰਕਾਰ ਦੇ ਕਿਸਾਨੀ ਨਾਲ ਸਬੰਧਿਤ ਬਿੱਲਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਵਲੋਂ ਵੈਬੀਨਾਰ

ਕਪੂਰਥਲਾ, 16 ਅਕਤੂਬਰ (ਅਮਰਜੀਤ ਕੋਮਲ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਪੂਰਥਲਾ ਵਲੋਂ ਕਾਲਜ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ ਦੀ ਦੇਖ ਰੇਖ ਹੇਠ ਵੈਬੀਨਾਰ ਕਰਵਾਇਆ ਗਿਆ | ਜਿਸ 'ਚ ਨਵੀਂ ਐਸ.ਸੀ. ਪੋਸਟ ਮੈਟਿ੍ਕ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਰੋਸ ਮਾਰਚ ਕੱਢ ਕੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ

ਨਡਾਲਾ, 16 ਅਕਤੂਬਰ (ਮਾਨ)-ਮੋਦੀ ਸਰਕਾਰ ਵਲੋਂ ਖੇਤੀ ਨਾਲ ਸਬੰਧਿਤ ਲਿਆਂਦੇ ਤਿੰਨ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਨਡਾਲਾ ਵਿਚ ਐਾਟੀ ਕਰੱਪਸ਼ਨ ਆਫ਼ ਇੰਡੀਆ ਤੇ ਅੱਡਾ ਨਡਾਲਾ ਦੇ ਸਮੂਹ ਦੁਕਾਨਦਾਰਾਂ ਵਲੋਂ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦਿਆਂ ਕਸਬੇ ਦੇ ...

ਪੂਰੀ ਖ਼ਬਰ »

ਵਿਧਾਇਕ ਚੀਮਾ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਚੈੱਕ ਵੰਡੇ

ਸੁਲਤਾਨਪੁਰ ਲੋਧੀ, 16 ਅਕਤੂਬਰ (ਨਰੇਸ਼ ਹੈਪੀ, ਥਿੰਦ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਜਾ ਰਹੀ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜ੍ਹਾਅ ਦੇ ਮੱਦੇਨਜ਼ਰ ਹਲਕਾ ...

ਪੂਰੀ ਖ਼ਬਰ »

ਆਈਲਟਸ ਦਾ ਪੇਪਰ ਹੁਣ ਕਪੂਰਥਲਾ ਵਿਖੇ ਹੋਵੇਗਾ-ਵਾਹਿਗੁਰੂ ਅਕੈਡਮੀ

ਸੁਲਤਾਨਪੁਰ ਲੋਧੀ, 16 ਅਕਤੂਬਰ (ਥਿੰਦ, ਹੈਪੀ)-ਆਈਲਟਸ ਤੇ ਵੀਜ਼ਾ ਖੇਤਰ 'ਚ ਜਾਣੀ ਪਹਿਚਾਣੀ ਇਲਾਕੇ ਦੀ ਸਿਰਮੌਰ ਸੰਸਥਾ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਲੋਂ ਵਿਦੇਸ਼ ਪੜ੍ਹਣ ਦੇ ਚਾਹਵਾਨ ਵਿਦਿਆਰਥੀਆਂ ਲਈ ਉਚੇਰੀ ਸਿੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਢੇਸੀਆਂ ਕਾਹਨਾਂ ਵਿਖੇ ਭਗਤੀ ਸੰਗੀਤ ਸੰਮੇਲਨ ਤੇ ਕੀਰਤਨ ਮੁਕਾਬਲੇ

ਜਲੰਧਰ, 16 ਅਕਤੂਬਰ (ਅਜੀਤ ਬਿਊਰੋ)- ਧਾਰਮਿਕ ਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਹਿੱਤ ਢੇਸੀਆਂ ਕਾਹਨਾ ਵਿਖੇ ਡਾ: ਅਵਤਾਰ ਸਿੰਘ ਢੇਸੀ ਵਲੋਂ ਆਪਣੀ ਭੈਣ ਬੀਬੀ ਗੁਰਮੀਤ ਕੌਰ ਪੋਤਰੀ ਸਰਦਾਰ ਬਹਾਦਰ ਸਰਦਾਰ ਚੂਹੜ ਸਿੰਘ ਜ਼ੈਲਦਾਰ ਚੀਮਾ ਦੀ ਯਾਦ 'ਚ ...

ਪੂਰੀ ਖ਼ਬਰ »

ਬਿਲਗਾ ਪੁਲਿਸ ਨੇ 18 ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ

ਬਿਲਗਾ, 16 ਅਕਤੂਬਰ (ਮਨਜਿੰਦਰ ਸਿੰਘ ਜੌਹਲ)- ਥਾਣਾ ਬਿਲਗਾ ਵਲੋਂ ਸ਼ਰਾਬ ਦੇ ਨਾਜਾਇਜ਼ ਧੰਦੇ ਖ਼ਿਲਾਫ਼ ਛੇੜੀ ਮੁਹਿੰਮ ਤਹਿਤ 18 ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਹੈ | ਇਸ ਮੌਕੇ ਥਾਣਾ ਮੁਖੀ ਮੁਖਤਿਆਰ ਸਿੰਘ ਔਜਲਾ ਨੇ ਦੱਸਿਆ ਕਿ ਏ.ਐਸ.ਆਈ. ਜਸਵਿੰਦਰ ਸਿੰਘ ਤੇ ਆਬਕਾਰੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਤੇ ਚੋਰੀ ਦੇ ਵਾਹਨਾਂ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਮਹਿਤਪੁਰ, 16 ਅਕਤੂਬਰ (ਲਖਵਿੰਦਰ ਸਿੰਘ, ਮਿਹਰ ਸਿੰਘ ਰੰਧਾਵਾ)- ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਡਾ. ਸੰਦੀਪ ਗਰਗ ਦੇ ਨਿਰਦੇਸ਼ਾਂ ਅਨੁਸਾਰ ਮਨਪ੍ਰੀਤ ਢਿਲੋਂ ਪੁਲਿਸ ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਤੇ ਵਰਿੰਦਰ ਪਾਲ ਸਿੰਘ ਉਪ ਪੁਲਿਸ ਕਪਤਾਨ ਸਬ-ਡਵੀਜਨ ...

ਪੂਰੀ ਖ਼ਬਰ »

ਭਾਰਤ 'ਚੋਂ ਦੂਸਰੇ ਸਥਾਨ 'ਤੇ ਆਉਣ ਵਾਲੀ ਵਿਦਿਆਰਥਣ ਕੁਲਜੀਤ ਕੌਰ ਤੇ ਹੋਰ ਸਨਮਾਨਿਤ

ਕਿਸ਼ਨਗੜ੍ਹ, 16 ਅਕਤੂਬਰ (ਹਰਬੰਸ ਸਿੰਘ ਹੋਠੀ)- ਪਿਛਲੇ ਦਿਨੀਂ ਸਤਿਅਮੇਵ ਜਯਤੇ ਸੰਸਥਾ ਯੂ.ਐੱਸ.ਏ. ਵਲੋਂ ਪੂਰੇ ਭਾਰਤ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਆਨਲਾਈਨ ਕਰਵਾਏ ਗਏ ਡਾਂਸ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ਰਸੂਲਪੁਰ ਦੀ ਪੰਜਵੀਂ ਕਲਾਸ ...

ਪੂਰੀ ਖ਼ਬਰ »

ਸਾਂਪਲਾ ਵਲੋਂ ਦੋਸ਼ੀਆਂ ਨੂੰ ਦੋ ਦਿਨ 'ਚ ਗਿ੍ਫ਼ਤਾਰ ਕਰਨ ਦਾ ਅਲਟੀਮੇਟਮ

ਜਲੰਧਰ, 16 ਅਕਤੂਬਰ (ਸ਼ਿਵ)-ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਨੇ ਸ੍ਰੀ ਮੁਕਤਸਰ ਸਾਹਿਬ 'ਚ ਦਲਿਤ ਨੌਜਵਾਨ 'ਤੇ ਅੱਤਿਆਚਾਰ ਦੇ ਮਾਮਲੇ 'ਚ ਸਰਕਾਰ ਨੂੰ ਦੋ ਦਿਨ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਦਲਿਤ ਨੌਜਵਾਨ 'ਤੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ 'ਚ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ-ਨਾਨਕਪੁਰ

ਸੁਲਤਾਨਪੁਰ ਲੋਧੀ, 16 ਅਕਤੂਬਰ (ਥਿੰਦ, ਹੈਪੀ)-ਕਿਸਾਨ ਹਿੱਤਾਂ ਦੀ ਰਾਖੀ ਲਈ ਯੂਥ ਅਕਾਲੀ ਦਲ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀ ਦੇ ਕਾਲੇ ਕਾਨੂੰਨਾਂ ਵਿਰੁੱਧ ਕ੍ਰਿਸ਼ੀ ਭਵਨ ਦਿੱਲੀ ਵਿਖੇ ਜ਼ੋਰਦਾਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਕਾਰਨ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੇਸਿੱਟਾ ਰਹੀ-ਚੰਦੀ, ਬੱਲੀ, ਖਿੰਡਾ

ਸੁਲਤਾਨਪੁਰ ਲੋਧੀ, 16 ਅਕਤੂਬਰ (ਥਿੰਦ, ਹੈਪੀ)-ਕੇਂਦਰ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਲਈ ਦਿੱਲੀ ਸੱਦ ਕੇ ਖੇਤੀਬਾੜੀ ਮੰਤਰੀ ਜਾਂ ਕਿਸੇ ਹੋਰ ਮਹਿਕਮੇ ਦੇ ਮੰਤਰੀ ਵਲੋਂ ਨਾ ਆਉਣਾ, ਕੇਂਦਰ ...

ਪੂਰੀ ਖ਼ਬਰ »

ਦਸਤਾਰ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਨਡਾਲਾ, 16 ਅਕਤੂਬਰ (ਮਾਨ)-ਪਿਛਲੇ ਸਾਲ ਅਮਰੀਕਾ ਵਿਚ ਸ਼ਹੀਦ ਹੋਏ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਧਾਲੀਵਾਲ ਦੇ ਵਸਨੀਕ ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਦੀ ਯਾਦ ਵਿਚ ਗੁਰੂ ਹਰਗੋਬਿੰਦ ਪਬਲਿਕ ਸਕੂਲ ਨਡਾਲਾ ਵਲੋਂ ਇੰਟਰ ਹਾਊਸ ਮੁਕਾਬਲਾ ਕਰਵਾਇਆ ਗਿਆ, ਇਸ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਵਾਲੀਆ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਨਡਾਲਾ, 16 ਅਕਤੂਬਰ (ਮਾਨ)-ਆਹਲੂਵਾਲੀਆ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਗੁਰਪ੍ਰੀਤ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਨਗਰ ਨਿਗਮ ਫਗਵਾੜਾ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਸਿੰਘ ਵਾਲੀਆ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਚ ਡਿਪੂ ਮਾਲਕਾਂ ਵਲੋਂ ਵੰਡੀ ਗਈ ਕਣਕ ਦੀ ਕਮਿਸ਼ਨ ਜਾਰੀ

ਜਲੰਧਰ, 16 ਅਕਤੂਬਰ (ਸ਼ਿਵ ਸ਼ਰਮਾ)- ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਕੋਰੋਨਾ ਮਹਾਂਮਾਰੀ 'ਚ ਰਾਜ ਦੇ 22 ਜ਼ਿਲਿ੍ਹਆਂ 'ਚ ਵੰਡੀ ਗਈ ਮੁਫ਼ਤ ਕਣਕ ਦੀ ਵੰਡ ਕਰਨ ਲਈ ਰਾਸ਼ਨ ਡਿਪੂ ਮਾਲਕਾਂ ਦੀ ਕਰੀਬ ਬਣਦੀ 10 ਕਰੋੜ ਦੀ ਕਮਿਸ਼ਨ ਜਾਰੀ ਕਰ ਦਿੱਤੀ ਗਈ ਹੈ | ਇਸ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਟਰਾਈਡੈਂਟ ਗਰੁੱਪ ਵਲੋਂ 2500 ਔਰਤਾਂ ਨੂੰ ਰੁਜ਼ਗਾਰ ਦੇਣ ਦੀ ਪਹਿਲ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਘਰ-ਘਰ ਰੁਜ਼ਗਾਰ ਮਿਸ਼ਨ ਅਧੀਨ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਪੰਜਾਬ ਸਰਕਾਰ ਨੇ ਹਫ਼ਤੇ ਭਰ ਲਈ ਸੂਬੇ 'ਚ 6ਵਾਂ ਰਾਜ ਪੱਧਰੀ ਰੁਜ਼ਗਾਰ ਮੇਲਾ ਲਗਾ ਕੇ ...

ਪੂਰੀ ਖ਼ਬਰ »

ਕੈਪਟਨ ਵਲੋਂ ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਨੂੰ ਕੌਮੀ ਪੱਧਰ 'ਤੇ ਦੂਜੀ ਸਰਬੋਤਮ ਸੰਸਥਾ ਚੁਣੇ ਜਾਣ 'ਤੇ ਵਧਾਈ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਨੂੰ ਦੇਸ਼ ਦੀ ਦੂਜੀ ਸਰਬੋਤਮ ਸੰਸਥਾ ਵਜੋਂ ਚੁਣੇ ਜਾਣ ਅਤੇ ਸਮੁੱਚੀ ਕਾਰਗੁਜ਼ਾਰੀ ਦੇ ਮਾਮਲੇ 'ਚ ਉੱਤਰੀ ਭਾਰਤ 'ਚ ਚੋਟੀ ਦਾ ਸਥਾਨ ਹਾਸਲ ਕਰਨ 'ਤੇ ...

ਪੂਰੀ ਖ਼ਬਰ »

ਸੰਸਦ ਮੈਂਬਰ ਚੌਧਰੀ ਵਲੋਂ ਪਿੰਡ ਪਾਸਲਾ ਤੇ ਢੀਂਡਸਾ ਵਿਖੇ ਵਿਕਾਸ ਪੋ੍ਰਜੈਕਟਾਂ ਦਾ ਉਦਘਾਟਨ

ਰੁੜਕਾ ਕਲਾਂ, 16 ਅਕਤੂਬਰ (ਦਵਿੰਦਰ ਸਿੰਘ ਖ਼ਾਲਸਾ)- ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵਲੋਂ ਪਿੰਡ ਪਾਸਲਾ ਤੇ ਢੀਂਡਸਾ ਵਿਖੇ ਵੱਖ-ਵੱਖ ਪੋ੍ਰਜੈਕਟਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਫਿਲੌਰ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਨਿਕਲਿਆ ਸਾਈਕਲ ਯਾਤਰਾ 'ਤੇ

ਮਹਿਤਪੁਰ, 16 ਅਕਤੂਬਰ (ਲਖਵਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਲਿਆਂਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਗੁਰਤੇਜ ਸਿੰਘ ਨੇ ਇਨ੍ਹਾਂ ...

ਪੂਰੀ ਖ਼ਬਰ »

ਫ਼ਾਰੂਕ ਅਬਦੁੱਲਾ ਖ਼ਿਲਾਫ਼ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਹੋਵੇ-ਵਿਸ਼ਵ ਹਿੰਦੂ ਸੰਘ

ਗੁਰਾਇਆ, 16 ਅਕਤੂਬਰ (ਬਲਵਿੰਦਰ ਸਿੰਘ)- ਵਿਸ਼ਵ ਹਿੰਦੂ ਸੰਘ ਦੀ ਬੈਠਕ ਅਸ਼ੋਕ ਭਾਰਦਵਾਜ ਦੀ ਪ੍ਰਧਾਨਗੀ ਵਿਚ ਹੋਈ ਜਿਸ ਵਿਚ ਨੈਸ਼ਨਲ ਕਾਨਫ਼ਰੰਸ ਦੇ ਚੇਅਰਮੈਨ ਫ਼ਾਰੂਕ ਅਬਦੁੱਲਾ ਨੂੰ ਦੇਸ਼ ਧ੍ਰੋਹ ਦਾ ਕੇਸ ਦਰਜ ਕਰ ਜੇਲ੍ਹ ਭੇਜਣ ਦੀ ਮੰਗ ਕੀਤੀ ਗਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਸ਼ਾਹਕੋਟ ਦੀਆਂ ਮਹਿਲਾ ਅਧਿਆਪਕਾਵਾਂ ਨੇ ਕੀਤੀ ਸਾਈਕਲਿੰਗ

ਸ਼ਾਹਕੋਟ, 16 ਅਕਤੂਬਰ (ਸਚਦੇਵਾ)- ਸ਼ਾਹਕੋਟ ਦੀਆਂ ਕੁਝ ਮਹਿਲਾ ਅਧਿਆਪਕਾਵਾਂ ਵਲੋਂ ਲਗਾਤਾਰ ਸ਼ਾਹਕੋਟ ਸ਼ਹਿਰ 'ਚ ਸਾਈਕਲਿੰਗ ਕਰਕੇ ਲੋਕਾਂ ਨੂੰ ਤੰਦਰੁਸਤੀ ਭਰਿਆ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਪਿ੍ੰਸੀਪਲ ਵੰਦਨਾ ਧਵਨ, ਸਟੇਟ ਐਵਾਰਡੀ ਨੀਲਮ ਵਿੱਗ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX