ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)-ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤੇ ਰੇਲ ਰੋਕੋ ਅੰਦੋਲਨ ਤਹਿਤ ਅੱਜ ਫ਼ਤਹਿਗੜ੍ਹ ਸਾਹਿਬ ਦੇ ਰੇਲਵੇ ਸਟੇਸ਼ਨ 'ਤੇ 22ਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਰਿਹਾ, ਪੰ੍ਰਤੂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਰੇਲ ਪਟੜੀ 'ਤੇ ਧਰਨਾ ਦੇਣ ਦੀ ਬਜਾਏ ਪਲੇਟ ਫਾਰਮ 'ਤੇ ਇਕੱਠੇ ਹੋ ਕੇ ਧਰਨਾ ਜਾਰੀ ਰੱਖਿਆ | ਇਸ ਧਰਨੇ ਦੀ ਅਗਵਾਈ ਜਨਰਲ ਸਕੱਤਰ ਮੋਹਨ ਸਿੰਘ ਬੈਂਸ ਨੇ ਕੀਤੀ | ਇਸ ਮੌਕੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਰੁੜਕੀ, ਜਨਰਲ ਸਕੱਤਰ ਸੁਰਿੰਦਰ ਸਿੰਘ ਲੁਹਾਰੀ ਤੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਘੇਲ ਨੇ ਦੱਸਿਆ ਕਿ ਅੱਜ ਉਨ੍ਹਾਂ ਕਿਸਾਨ ਜਥੇਬੰਦੀਆਂ ਵਲੋਂ ਮਾਲ ਗੱਡੀਆਂ ਦੇ ਲਾਂਘੇ ਲਈ ਲਏ ਫ਼ੈਸਲੇ 'ਤੇ ਫੁੱਲ੍ਹ ਚੜ੍ਹਾਉਂਦਿਆਂ ਰੇਲਵੇ ਸਟੇਸ਼ਨ ਫ਼ਤਹਿਗੜ੍ਹ ਸਾਹਿਬ ਦੇ ਸਟੇਸ਼ਨ ਮਾਸਟਰ ਨੂੰ ਲਿਖਤੀ ਪੱਤਰ ਦੇ ਕੇ ਮਾਲ ਗੱਡੀਆਂ ਅਤੇ ਮੁਰੰਮਤ ਗੱਡੀਆਂ ਦੇ ਲਾਂਘੇ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਦਰਸ਼ਨਕਾਰੀ ਕਿਸਾਨਾਂ ਵਲੋਂ ਰੇਲਵੇ ਟਰੈਕ ਖ਼ਾਲੀ ਕਰ ਦਿੱਤੇ ਗਏ ਹਨ, ਪਰ ਮਾਲ ਗੱਡੀਆਂ ਤੋਂ ਇਲਾਵਾ ਮੁਸਾਫ਼ਰ ਟਰੇਨਾਂ ਨੂੰ ਚੱਲਣ ਨਹੀਂ ਦਿੱਤਾ ਜਾਵੇਗਾ ਜਿਸ ਸਬੰਧੀ ਹੋਣ ਵਾਲੇ ਨਫ਼ੇ-ਨੁਕਸਾਨ ਲਈ ਰੇਲਵੇ ਵਿਭਾਗ ਦੇ ਅਧਿਕਾਰੀ ਜ਼ਿੰਮੇਵਾਰ ਹੋਣਗੇ | ਉਨ੍ਹਾਂ ਕਿਹਾ ਕਿ ਇਹ ਸਹਿਮਤੀ ਕੇਵਲ 5 ਨਵੰਬਰ ਤੱਕ ਦਿੱਤੀ ਗਈ ਹੈ ਜੇਕਰ ਇਸ ਸਮੇਂ ਦੌਰਾਨ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਨਾ ਕੀਤੇ ਤਾਂ ਮੁੜ ਤੋਂ ਰੇਲਵੇ ਟਰੈਕ ਜਾਮ ਕੀਤੇ ਜਾ ਸਕਦੇ ਹਨ | ਜਿਸ ਦਾ ਫ਼ੈਸਲਾ 4 ਨਵੰਬਰ ਦੀ ਮੀਟਿੰਗ ਮਗਰੋਂ ਲਿਆ ਜਾਵੇਗਾ | ਇਸ ਧਰਨੇ ਵਿਚ ਪ੍ਰਧਾਨ ਸ਼ੇਰ ਸਿੰਘ ਔਜਲਾ, ਤਰਸੇਮ ਸਿੰਘ, ਰਘਵੀਰ ਸਿੰਘ, ਸੁਖਵਿੰਦਰ ਸਿੰਘ ਨੰਬਰਦਾਰ, ਚਰਨਜੀਤ ਸਿੰਘ, ਬਹਾਦਰ ਸਿੰਘ, ਦਰਸ਼ਨ ਸਿੰਘ, ਬਲਦੇਵ ਸਿੰਘ ਦਮਹੇੜੀ, ਬਲਦੇਵ ਸਿੰਘ ਮੁੱਲਾਂਪੁਰ, ਮਾਸਟਰ ਹਰਬੰਸ ਸਿੰਘ, ਨਾਹਰ ਸਿੰਘ ਖੋਜੇਮਾਜਰਾ ਜੀਤ ਸਿੰਘ ਵੀ ਹਾਜ਼ਰ ਸਨ |
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਮਨਪ੍ਰੀਤ ਸਿੰਘ)- ਸਰਹਿੰਦ ਦੇ ਨਜ਼ਦੀਕੀ ਪਿੰਡ ਝੰਬਾਲਾ ਵਿਖੇ ਇਕ ਪ੍ਰਵਾਸੀ ਭਾਰਤੀ ਦੀ ਬੰਦ ਪਈ ਕੋਠੀ 'ਚ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਐਨ.ਆਰ.ਆਈ. ਹਰਦੇਵ ਸਿੰਘ ਬੀਤੇ ਦੋ ਮਹੀਨੇ ਪਹਿਲਾਂ ਆਪਣੇ ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਆਮ ਆਦਮੀ ਪਾਰਟੀ ਵਲੋਂ ਵਫ਼ਾਦਾਰੀ ਤੇ ਤਨਦੇਹੀ ਨਾਲ ਪਾਰਟੀ ਪ੍ਰਤੀ ਸੇਵਾਵਾਂ ਨਿਭਾਉਣ ਵਾਲੇ ਵਲੰਟੀਅਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਣ ਦੇ ਫ਼ੈਸਲੇ ਮੁਤਾਬਿਕ ਨੌਜਵਾਨ ਆਗੂ ਜਸਵਿੰਦਰ ਸਿੰਘ ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਸਰਹਿੰਦ 'ਚ 2 ਅਤੇ ਪਿੰਡ ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਜੱਲ੍ਹਾ ਦੇ ਗੁਰਦੁਆਰਾ ਸਾਹਿਬ 'ਚ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਸਹਿਜ ਪਾਠ ਆਰੰਭ ਕਰਵਾਏ ਗਏ ਸੀ, ਜਿਨ੍ਹਾਂ ਦਾ ਭੋਗ ਮਿਤੀ 23 ...
ਬਸੀ ਪਠਾਣਾਂ, 22 ਅਕਤੂਬਰ (ਰਵਿੰਦਰ ਮੌਦਗਿਲ)- ਬੀਤੇ ਸਾਲ ਸਰਕਾਰ ਤੋਂ ਕਣਕ ਦਾ ਬੀਜ ਖ਼ਰੀਦਣ ਵਾਲੇ ਕਿਸਾਨਾਂ ਨੇ ਇਸ ਸਾਲ ਇਨਕਾਰ ਕਰ ਦਿੱਤਾ ਹੈ | ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਨੇ ਦੱਸਿਆ ਕਿ ਬੀਤੇ ਸਾਲ ਜ਼ਿਆਦਾਤਰ ਕਿਸਾਨਾਂ ...
ਖਮਾਣੋਂ, 22 ਅਕਤੂਬਰ (ਜੋਗਿੰਦਰ ਪਾਲ)- ਮਾਰਕੀਟ ਕਮੇਟੀ ਖਮਾਣੋਂ ਦੇ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਮਾਰਕੀਟ ਕਮੇਟੀ ਦਫ਼ਤਰ ਖਮਾਣੋਂ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਤੇ ...
ਮੰਡੀ ਗੋਬਿੰਦਗੜ੍ਹ, 22 ਅਕਤੂਬਰ (ਮੁਕੇਸ਼ ਘਈ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਬੈਠਕ ਅੱਜ ਇੱਥੋਂ ਦੇ ਮਹਾਵਰ ਟਰੱਸਟ ਰੋਡ ਸਥਿਤ ਜ਼ਿਲ੍ਹਾ ਪ੍ਰਧਾਨ ਲਕਸ਼ਮੀ ਮਿੱਤਲ ਦੇ ਨਿਵਾਸ ਤੇ ਆਯੋਜਿਤ ਕੀਤੀ ਗਈ, ਜਿਸ ਵਿਚ ਮਹਿਲਾ ਮੋਰਚਾ ਪੰਜਾਬ ਦੀ ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਨੇ ਵਿਧਾਨ ਸਭਾ 'ਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਸਿਰਫ਼ ਤੇ ਸਿਰਫ਼ ਡਰਾਮੇਬਾਜ਼ੀ ਕੀਤੀ ਹੈ, ਜਿਸ ਕਾਰਨ ਸਰਕਾਰ ਦੁਆਰਾ ਆਮ ਆਦਮੀ ਦੇ ਵਿਧਾਇਕਾਂ ਨੂੰ ਇਸ ਦੀਆਂ ਕਾਪੀਆਂ ਪਹਿਲਾ ਨਹੀਂ ...
ਮੰਡੀ ਗੋਬਿੰਦਗੜ੍ਹ, 22 ਅਕਤੂਬਰ (ਬਲਜਿੰਦਰ ਸਿੰਘ)- ਮਾਰਕੀਟ ਕਮੇਟੀ ਅਮਲੋਹ ਦੇ ਉਪ ਚੇਅਰਮੈਨ ਰਾਜਿੰਦਰ ਬਿੱਟੂ ਵਲੋਂ ਅੱਜ ਮੰਡੀ ਗੋਬਿੰਦਗੜ੍ਹ 'ਚ ਪੰਜਾਬ ਸਰਕਾਰ ਦੀ ਸਸਤਾ ਅਨਾਜ ਸਕੀਮ ਦੇ ਲਾਭਪਾਤਰੀਆਂ ਨੂੰ ਨਵੇਂ ਸਮਾਰਟ ਕਾਰਡ ਤਕਸੀਮ ਕੀਤੇ ਗਏ | ਇਸ ਮੌਕੇ ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਿਰਭਉ ਸਿੰਘ ਗਿੱਲ ਦੀ ਅਗਵਾਈ ...
ਨੰਦਪੁਰ ਕਲੌੜ, 22 ਅਕਤੂਬਰ (ਜਰਨੈਲ ਸਿੰਘ ਧੁੰਦਾ)- ਬਲਾਕ ਬਸੀ ਪਠਾਣਾਂ ਪਿੰਡ ਧੰੁਦਾ ਵਿਖੇ ਗ੍ਰਾਮ ਪੰਚਾਇਤ ਨੇ ਸੁਰਮੁੱਖ ਸਿੰਘ ਸਰਪੰਚ ਦੀ ਅਗਵਾਈ 'ਚ ਪਿੰਡ ਦਾ ਆਮ ਇਜਲਾਸ ਕੀਤਾ, ਜਿਸ 'ਚ ਸਰਬਸੰਮਤੀ ਨਾਲ ਵਿਕਾਸ ਕਾਰਜ ਕਰਵਾਉਣ, ਦਿਵਿਆਂਗ ਆਸ਼ਰਮ ਨੂੰ ਸ਼ਮਸ਼ਾਨਘਾਟ ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਰਜਾ ਚਾਰ ਫ਼ੀਲਡ ਮੁਲਾਜ਼ਮਾਂ ਦੀ ਇਕੱਤਰਤਾ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ¢ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆ ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੇ ...
ਮੰਡੀ ਗੋਬਿੰਦਗੜ੍ਹ, 22 ਅਕਤੂਬਰ (ਬਲਜਿੰਦਰ ਸਿੰਘ)- ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਦੀ ਸਾਂਝੀ ਮੀਟਿੰਗ ਅੱਜ ਸਥਾਨਕ ਗਊਸ਼ਾਲਾ ਰੋਡ ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਇੰਚਾਰਜ ਇੰਜੀ: ਰਸ਼ਪਿੰਦਰ ਸਿੰਘ ਰਾਜਾ ਨੇ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਤਰਖਾਣ ਮਾਜਰਾ 'ਚ ਪਾਰਟੀ ਵਲੰਟੀਅਰਾਂ ਤੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ | ...
ਅਮਲੋਹ, 22 ਅਕਤੂਬਰ (ਰਿਸ਼ੂ ਗੋਇਲ)-ਸਮਾਜ ਵਿਚ ਰਹਿੰਦਿਆਂ ਹਰ ਵਿਅਕਤੀ ਨੂੰ ਵਧ ਚੜ੍ਹ ਕੇ ਧਾਰਮਿਕ ਸਮਾਗਮਾਂ 'ਚ ਸ਼ਮੂਲੀਅਤ ਕਰਨੀ ਚਾਹੀਦੀ ਹੈ ਤੇ ਆਪਣੀ ਨੇਕ ਕਮਾਈ ਵਿਚੋਂ ਗੁਰੂ ਦੇ ਨਾਂਅ ਆਪਣਾ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਪ੍ਰਧਾਨ ਤੇ ਜਨਰਲ ਸਕੱਤਰ ਦੀ ਚੋਣ ਲਈ ਪੈਨਸ਼ਨਰਜ਼ ਭਵਨ ਵਿਖੇ ਚੇਅਰਮੈਨ ਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਚੋਣ ਇਜਲਾਸ ਹੋਇਆ, ਜਿਸ ਦੌਰਾਨ ਇਕ ਸੋਗ ਮਤੇ ਰਾਹੀਂ ...
ਮੰਡੀ ਗੋਬਿੰਦਗੜ੍ਹ, 22 ਅਕਤੂਬਰ (ਬਲਜਿੰਦਰ ਸਿੰਘ)- ਸੱਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਅੰਬੇਮਾਜਰਾ ਵਾਲਿਆਂ ਦੀ ਪ੍ਰੇਰਨਾ ਸਦਕਾ ਸੰਤ ਪ੍ਰੀਤਮ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਨਜ਼ਦੀਕੀ ਪਿੰਡ ਅੰਬੇਮਾਜਰਾ ਸਥਿਤ ਸੰਤ ਪ੍ਰੀਤਮ ਸਿੰਘ ਸੀਨੀਅਰ ਸੈਕੰਡਰੀ ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਮਨਪ੍ਰੀਤ ਸਿੰਘ)- ਥਾਣਾ ਸਰਹਿੰਦ ਪੁਲਿਸ ਨੇ ਕੋਰੋਨਾ ਮਹਾਂਮਾਰੀ ਦੌਰਾਨ ਪੈਰੋਲ ਤੇ ਆਏ ਤਿੰਨ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਨਿਆਇਕ ਹਿਰਾਸਤ 'ਚ ਜੇਲ੍ਹ ਭੇਜਿਆ ਹੈ | ਪੁਲਿਸ ਦੇ ਸਹਾਇਕ ਥਾਣੇਦਾਰ ਨਾਜ਼ਰ ਸਿੰਘ ...
ਨੰਦਪੁਰ ਕਲੌੜ, 22 ਅਕਤੂਬਰ (ਜਰਨੈਲ ਸਿੰਘ ਧੁੰਦਾ)- ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੂਬੀ ਦੀ ਅਗਵਾਈ 'ਚ ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਵਲੋਂ ਆਇਓਡੀਨ ਦਿਵਸ ਸਬੰਧੀ ਜਾਗਰੂਕਤਾ ਦਿੱਤੀ ਗਈ | ਪਰਦੀਪ ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਮਨਪ੍ਰੀਤ ਸਿੰਘ)-ਵਿਧਾਇਕ ਕੁਲਜੀਤ ਸਿੰਘ ਨਾਗਰਾ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਉਨ੍ਹਾਂ ਵਲੋਂ ਇਸੇ ਕੜੀ ਤਹਿਤ ਜ਼ਿਲ੍ਹੇ ਦੇ ਪਿੰਡ ਭਗੜਾਣਾ ਵਿਖੇ 5 ਏਕੜ ਵਿਚ 8 ਕਰੋੜ ਦੀ ਲਾਗਤ ...
ਖਮਾਣੋਂ, 22 ਅਕਤੂਬਰ (ਜੋਗਿੰਦਰ ਪਾਲ)- ਗਰਾਮ ਸਭਾ ਅਮਰਾਲਾ ਦੀ ਮੀਟਿੰਗ ਸਰਪੰਚ ਮੋਹਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮਤਾ ਲਿਖਣ ਦਾ ਅਧਿਕਾਰ ਅਰਜਣ ਸਿੰਘ ਪੰਚ ਨੂੰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਜੋ ਕਾਨੂੰਨ ਪਾਸ ਕੀਤੇ ਗਏ ਹਨ ਉਹ ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਪੰਜਾਬ ਅਚੀਵਮੈਂਟ ਸਰਵੇ 'ਚ ਬੱਚਿਆਂ ਦੀ 100 ਫ਼ੀਸਦੀ ਹਾਜ਼ਰੀ ਯਕੀਨੀ ਬਣਾਉਣ ਵਾਲੇ ਅਧਿਆਪਕਾਂ ਨੂੰ ਪੰਜਾਬ 'ਚ ਸ਼ਾਮਿਲ ਅਧਿਆਪਕਾਂ ਨੰੂ ਪ੍ਰਸੰਸਾ ਪੱਤਰ ਦੇ ਕੇ ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਰਾਜਿੰਦਰ ਸਿੰਘ)- ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਪੀ.ਏ.ਬੀ. ਪ੍ਰੋਗਰਾਮ ਅਧੀਨ ਐਨ.ਸੀ.ਈ.ਆਰ.ਟੀ. ਨਵੀਂ ਦਿੱਲੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਜਨਮ ਦਿਹਾੜੇ ...
ਖਮਾਣੋਂ, 22 ਅਕਤੂਬਰ (ਜੋਗਿੰਦਰ ਪਾਲ)- ਸ੍ਰੀ ਸ਼ੰਕਰਾਂ ਡਰਾਮਾਟਿਕ ਕਲੱਬ ਖਮਾਣੋਂ ਵਲੋਂ ਪਿਛਲੇ 50 ਸਾਲਾਂ ਦੇ ਲੰਮੇ ਅਰਸੇ ਤੋਂ ਰਾਮ ਲੀਲ੍ਹਾ ਅਤੇ ਦੁਸਹਿਰੇ ਦਾ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ, ਪ੍ਰੰਤੂ ਇਸ ਵਾਰ ਕੋਰੋਨਾ ਮਹਾਂਮਾਰੀ ...
ਬਸੀ ਪਠਾਣਾਂ, 22 ਅਕਤੂਬਰ (ਗੁਰਬਚਨ ਸਿੰਘ ਰੁਪਾਲ)-ਕਿਸੇ ਵੇਲੇ ਬੜੀਆਂ ਰੀਝਾਂ ਅਤੇ ਚਾਵਾਂ ਨਾਲ ਜਿਸ 4 ਕਰੋੜੀ ਪੀ.ਆਰ.ਟੀ.ਸੀ. ਆਧੁਨਿਕ ਬੱਸ ਅੱਡੇ ਦਾ ਉਦਘਾਟਨ ਉਸ ਵੇਲੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ ਸੀ ਉਸ ਦੀ ਸੰਭਾਲ ਨਾ ਕੀਤੇ ਜਾਣ ਕਾਰਨ ਉਹ ਅੱਜ ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਹੁਣ ਸੇਵਾ ਕੇਂਦਰਾਂ ਰਾਹੀਂ ਅਪਲਾਈ ਕੀਤੇ ਜਾਣਗੇ | ਇਸ ਲਈ 100 ਰੁਪਏ ਦੀ ਲਾਜ਼ਮੀ ਫ਼ੀਸ ਹੋਵੇਗੀ ਅਤੇ ਜ਼ਿਲ੍ਹੇ ਦਾ ਕੋਈ ਵੀ ਵਿਅਕਤੀ ਅੱਜ ਤੋਂ ...
ਬਸੀ ਪਠਾਣਾਂ, 22 ਅਕਤੂਬਰ (ਗ.ਸ. ਰੁਪਾਲ, ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਮੋਦੀ ਸਰਕਾਰ ਵਲੋਂ ਕਿਸਾਨ ਭਲਾਈ ਦੇ ਬੈਨਰ ਹੇਠ ਲਾਗੂ ਕੀਤੇ ਗਏ 3 ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਸੰਘਰਸ਼ ਕਰ ਰਹੀਆਂ ਦੇਸ਼ ਭਰ ਦੀਆਂ ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਆਮ ਆਦਮੀ ਪਾਰਟੀ ਵਲੋਂ ਯੂਥ ਪੱਧਰ 'ਤੇ ਵੋਟਰਾਂ ਨਾਲ ਰਾਬਤਾ ਬਣਾਉਣ ਲਈ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਦੇ ਸਰਗਰਮ ਆਗੂ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ ਵਲੋਂ ...
ਚੁੰਨ੍ਹੀ, 22 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)- ਰਿਲਾਇੰਸ ਪੈਟਰੋਲ ਪੰਪ ਸਰ ਕੱਪੜਾ (ਚੁੰਨ੍ਹੀ ਕਲਾਂ) ਵਿਖੇ ਕ੍ਰਾਂਤੀਕਾਰੀ ਕਿਸਾਨ ਜਥੇਬੰਦੀ ਪੰਜਾਬ ਅਤੇ ਕਿਸਾਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੇ ਹੱਕ 'ਚ ਲਗਾਇਆ ਗਿਆ ਧਰਨਾ 17ਵੇਂ ਦਿਨ ਵੀ ਜਾਰੀ ਹੈ | ਧਰਨੇ ਨੂੰ ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਬਾਲ ਭਲਾਈ ਸੁਰੱਖਿਆ ਯੂਨਿਟ ਨੇ ਗੁਆਚੇ 3 ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕੀਤਾ ਹੈ | ਸੁਸਾਇਟੀ ਮੈਂਬਰਾਂ ਕ੍ਰਿਪਾਲ ਵਡੇਰਾ ਤੇ ਅਜੀਤ ਸਿੰਘ ਨੇ ਦੱਸਿਆ ਕਿ ਖ਼ਾਨਪੁਰ ਰੇਲਵੇ ਫਾਟਕਾਂ ਦੇ ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ 'ਮਨੱੁਖੀ ਭਲਾਈ ਅਤੇ ਮਸਨੂਈ ਬੁੱਧੀ' ਵਿਸ਼ੇ 'ਤੇ ਭਾਸ਼ਣ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਮੌਕੇ ਡਾ. ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਹਦੂਦ 'ਚੋਂ ਅੱਜ ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੂੰ ਭੇਦਭਰੀ ਹਾਲਤ 'ਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਸਹਾਇਕ ...
ਖਮਾਣੋਂ, 22 ਅਕਤੂਬਰ (ਮਨਮੋਹਣ ਸਿੰਘ ਕਲੇਰ)-ਪਿੰਡ ਫਰੌਰ ਵਿਖੇ ਸਵਾਮੀ ਗੰਗਾ ਨੰਦ ਜੀ ਸੇਵਾ ਸੁਸਾਇਟੀ ਅਤੇ ਗਰਾਮ ਪੰਚਾਇਤ ਅਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਮਾਛੀਵਾੜਾ ਸਾਹਿਬ ਦੇ ਸਹਿਯੋਗ ਨਾਲ ਗਏ ਖ਼ੂਨਦਾਨ ਕੈਂਪ 'ਚ ਰੋਟਰੀ ਬਲੱਡ ਬੈਂਕ ਸੁਸਾਇਟੀ ਚੰਡੀਗੜ੍ਹ ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਮਨਪ੍ਰੀਤ ਸਿੰਘ)-ਭਾਵੇਂ ਕਿ ਬੀਤੇ ਇਕ ਦਹਾਕੇ ਤੋਂ ਕੇਂਦਰ ਤੇ ਸੂਬੇ 'ਚ ਵੱਖ-ਵੱਖ ਸਰਕਾਰਾਂ ਸੱਤਾ ਵਿਚ ਆਈਆਂ ਤੇ ਗਈਆਂ ਪਰ ਇਸ ਦੌਰਾਨ ਮਹਿੰਗਾਈ 'ਚ ਰਿਕਾਰਡ ਤੋੜ ਵਾਧਾ ਜ਼ਰੂਰ ਹੋਇਆ ਹੈ, ਜਿਸ 'ਚ ਲਗਪਗ ਸਾਰੀਆਂ ਵਸਤਾਂ ਦੇ ਭਾਅ ਤਾਂ ਵਧੇ ...
ਬਸੀ ਪਠਾਣਾ, 22 ਅਕਤੂਬਰ (ਐਚ.ਐਸ. ਗੌਤਮ)- ਸ੍ਰੀ ਰਾਮ ਨਾਟਕ ਐਾਡ ਸੋਸ਼ਲ ਕਲੱਬ ਦੇ ਮੰਚ ਤੇ ਪਹੰੁਚੇ ਮੁੱਖ ਮਹਿਮਾਨ ਡਾ. ਸਿਕੰਦਰ ਸਿੰਘ ਮਹੰਤ ਡੇਰਾ ਬਾਬਾ ਬੁੱਧ ਦਾਸ ਨੇ ਕਿਹਾ ਕਿ ਸਾਨੂੰ ਸ੍ਰੀ ਰਾਮਾਇਣ ਤੋਂ ਪੇ੍ਰਰਨਾ ਲੈ ਕੇ ਮਾਤਾ ਪਿਤਾ ਤੇ ਵੱਡਿਆਂ ਦਾ ਸਤਿਕਾਰ ਕਰਨਾ ...
ਬਸੀ ਪਠਾਣਾਂ, 22 ਅਕਤੂਬਰ (ਐਚ.ਐਸ ਗੌਤਮ)- ਪੁਰਾਣੀ ਸਿਟੀ ਮੈਦਾਨ ਵਿਚ ਸ੍ਰੀ ਰਾਮ ਨਾਟਕ ਐਾਡ ਸੋਸ਼ਲ ਕਲੱਬ ਬਸੀ ਪਠਾਣਾਂ ਵਲੋਂ ਦਿਖਾਏ ਜਾ ਰਹੇ ਰਾਮਾਇਣ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਬਲਕਾਰ ਸਿੰਘ ਵਲੋਂ ਕੀਤਾ ਗਿਆ | ਜਦਕਿ ਵਿਸ਼ੇਸ਼ ਮਹਿਮਾਨ ਦੇ ਤੌਰ ...
ਬਸੀ ਪਠਾਣਾਂ, 22 ਅਕਤੂਬਰ (ਰਵਿੰਦਰ ਮੌਦਗਿਲ)- ਬੀਤੀ ਦੇਰ ਰਾਤ ਸ੍ਰੀ ਰਾਮ ਲੀਲ੍ਹਾ ਕਮੇਟੀ ਬਸੀ ਪਠਾਣਾਂ ਦੇ ਮੰਚ ਤੇ ਮੁੱਖ ਮਹਿਮਾਨ ਕਰਮਜੀਤ ਸਿੰਘ ਢੀਂਡਸਾ ਸੀਨੀਅਰ ਕਾਂਗਰਸੀ ਆਗੂ ਨਾਲ ਅਨੂਪ ਸਿੰਗਲਾ ਸਾਬਕਾ ਕਾਰਜਕਾਰੀ ਪ੍ਰਧਾਨ ਨਗਰ ਕੌਾਸਲ, ਰਾਮ ਕਿ੍ਸ਼ਨ ਚੁੱਘ, ...
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)-ਪਰਾਲੀ ਨੂੰ ਅੱਗ ਲਗਾਉਣ ਦੇ ਕਈ ਨੁਕਸਾਨ ਹਨ ਜਿਵੇਂ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਵਿਚਲੇ ਉਪਜਾਊ ਤੱਤ ਘਟਦੇ ਹਨ ਅਤੇ ਵੱਡੀ ਪੱਧਰ 'ਤੇ ਵਾਤਾਵਰਨ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਦਮੇ ਦੇ ਮਰੀਜ਼ਾਂ, ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX