ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਸੁਰਤਾਪੁਰ ਖੇਤਰ ਦੇ ਕੁਝ ਪਿੰਡਾਂ 'ਚ ਪੰਜਾਬ ਅਨੁਸੂਚਿਤ ਜਾਤੀ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀ ਜ਼ਮੀਨ 'ਚ ਨਾਜਾਇਜ਼ ਤੌਰ 'ਤੇ ਕਾਬਜ਼ ਵਿਅਕਤੀਆਂ ਤੋਂ ਅਦਾਲਤੀ ਹੁਕਮਾਂ ਅਧੀਨ 18 ਏਕੜ ਜ਼ਮੀਨ 'ਚੋਂ ਨਾਜਾਇਜ਼ ਕਬਜ਼ਾ ਛੁਡਾਉਣ ਗਏ ਕਾਰਪੋਰੇਸ਼ਨ ਦੇ ਅਫ਼ਸਰ ਅਤੇ ਮਾਲ ਵਿਭਾਗ ਦੇ ਕਾਨੂੰਗੋ, ਪਟਵਾਰੀ ਸ੍ਰੀ ਚਮਕੌਰ ਸਾਹਿਬ ਪੁਲਿਸ ਵਲੋਂ ਸੁਰੱਖਿਆ ਛਤਰੀ ਨਾ ਦੇਣ ਕਾਰਨ ਬਿਨਾਂ ਕਬਜ਼ਾ ਛੁਡਾਇਆ ਖ਼ਾਲੀ ਹੱਥ ਪਰਤ ਗਏ ਬਲਕਿ ਕਾਬਜ਼ ਪਰਿਵਾਰਾਂ ਦੇ ਰੋਹ ਨੂੰ ਦੇਖਦਿਆਂ ਅਫ਼ਸਰ ਕਰੀਬ 3 ਘੰਟੇ ਗੁਰਦੁਆਰਾ ਸਾਹਿਬ 'ਚ ਹੀ ਲੁਕੇ ਰਹੇ ਅਤੇ ਕਾਬਜ਼ ਪਰਿਵਾਰ ਜ਼ਮੀਨ 'ਚ ਨਾਅਰੇਬਾਜ਼ੀ ਅਤੇ ਲਲਕਾਰੇ ਮਾਰਦੇ ਰਹੇ | ਐਸ. ਐੱਚ. ਓ. ਸ੍ਰੀ ਚਮਕੌਰ ਸਾਹਿਬ ਨੇ ਕਿਹਾ ਕਿ ਉਨ੍ਹਾਂ ਦੇ ਇੱਕ ਦਰਜਨ ਮੁਲਾਜ਼ਮ ਡੇਂਗੂ ਬੁਖ਼ਾਰ ਤੋਂ ਪੀੜਤ ਹਨ ਅਤੇ ਕੁਝ ਹੋਰ ਫੋਰਸ ਕਿਸਾਨ ਮੋਰਚਿਆਂ ਕਾਰਨ ਰੁੱਝੀ ਹੋਣ ਕਾਰਨ ਉਹ ਫੋਰਸ ਦੀ ਘਾਟ ਕਾਰਨ ਮੌਕੇ 'ਤੇ ਨਹੀਂ ਪੁੱਜ ਸਕੇ | ਪੁਲਿਸ ਦਾ ਇਹ ਬਹਾਨਾ ਤਾਂ ਤਰਕ ਪੂਰਨ ਲੱਗ ਰਿਹਾ ਹੈ ਪਰ 15 ਅਕਤੂਬਰ ਨੂੰ ਵੀ ਇਸੇ ਜ਼ਮੀਨ 'ਚ ਕਾਰਪੋਰੇਸ਼ਨ ਦੇ ਅਫ਼ਸਰਾਂ ਨੂੰ ਕਬਜ਼ੇ ਛੁਡਾਉਣ ਦੀ ਕਾਰਵਾਈ ਰੋਕਣ ਦੇ ਫੁਰਮਾਨ ਵੀ ਇਸੇ ਪੁਲਿਸ ਦੇ ਅਫ਼ਸਰਾਂ ਨੇ ਹੀ ਇੱਕ ਮੰਤਰੀ ਦੇ ਦਬਾਅ ਹੇਠ ਦੇ ਕੇ ਕਬਜ਼ੇ ਛੁਡਾਉਣ ਦਾ ਕੰਮ ਰੋਕ ਦਿੱਤਾ ਸੀ | ਦਰਅਸਲ ਇੱਕ ਮੰਤਰੀ ਦੇ ਸਿਆਸੀ ਦਬਾਅ ਹੇਠ ਪੁਲਿਸ ਅਤੇ ਪ੍ਰਸ਼ਾਸਨ ਅਦਾਲਤੀ ਹੁਕਮਾਂ ਤਹਿਤ ਨਾਜਾਇਜ਼ ਕਬਜ਼ੇ ਛੁਡਾਉਣ ਤੋਂ ਪੈਰ ਖਿੱਚ ਰਿਹਾ ਹੈ ਪਰ ਕਾਰਪੋਰੇਸ਼ਨ ਦੇ ਅਫ਼ਸਰਾਂ ਦੀ ਜਾਨ ਕੁੜਿੱਕੀ 'ਚ ਫਸੀ ਹੋਈ ਹੈ ਜਿਨ੍ਹਾਂ ਨੂੰ ਨਾ ਕੋਈ ਮੰਤਰੀ ਅਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਲਿਖ ਕੇ ਹੁਕਮ ਵੀ ਨਹੀਂ ਦੇ ਰਿਹਾ ਪਰ ਸਿਆਸੀ ਦਬਾਅ ਹੇਠ ਨਾਜਾਇਜ਼ ਕਬਜ਼ੇ ਛੁਡਾਉਣ ਲਈ ਮਦਦ ਵੀ ਨਹੀਂ ਦੇ ਰਿਹਾ | ਡਿਪਟੀ ਕਮਿਸ਼ਨਰ ਰੂਪਨਗਰ ਨੇ ਇਸ ਜ਼ਮੀਨ 'ਚੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ਕਾਰਵਾਈ ਲਈ ਬਕਾਇਦਾ ਤਹਿਸੀਲਦਾਰ ਸ੍ਰੀ ਚਮਕੌਰ ਸਾਹਿਬ ਨੂੰ ਡਿਊਟੀ ਮੈਜਿਸਟਰੇਟ ਲਗਾਇਆ ਹੋਇਆ ਹੈ ਅਤੇ ਬਕਾਇਦਾ ਪੁਲਿਸ ਫੋਰਸ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਹਨ ਪਰ ਫੇਰ ਵੀ ਅੱਜ ਨਾ ਤਹਿਸੀਲਦਾਰ ਬਹੁੜਿਆ, ਨਾ ਪੁਲਿਸ ਆਈ ਅਤੇ ਨਾ ਹੀ ਪ੍ਰਸ਼ਾਸਨ ਦਾ ਕੋਈ ਹੋਰ ਉੱਚ ਅਧਿਕਾਰੀ ਪਹੰੁਚਿਆ |
ਕਾਬਜ਼ ਧਿਰ ਦੇ ਦਾਅਵੇ
ਕਾਬਜ਼ ਧਿਰ ਦੇ ਵਿਅਕਤੀਆਂ ਨੇ ਕਿਹਾ ਕਿ ਉਨ੍ਹਾਂ ਨਾਲ ਧੱਕਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਵਲੋ ਬੇਜ਼ਮੀਨੇ ਅਨੁਸੂਚਿਤ ਜਾਤੀ ਦੇ 81 ਪਰਿਵਾਰਾਂ ਨੂੰ 5-5 ਏਕੜ ਜ਼ਮੀਨ ਅਲਾਟ ਕਰਕੇ ਕੁੱਲ 405 ਏਕੜ ਜ਼ਮੀਨ ਅਲਾਟ ਕੀਤੀ ਗਈ ਸੀ ਅਤੇ 31 ਜਣਿਆਂ ਨੂੰ ਕਬਜ਼ੇ ਦੇ ਆਧਾਰ 'ਤੇ 103 ਏਕੜ ਜ਼ਮੀਨ ਅਲਾਟ ਕੀਤੀ ਗਈ ਸੀ | ਇਨ੍ਹਾਂ ਪਰਿਵਾਰਾਂ 'ਚ ਮਨਜੀਤ ਸਿੰਘ, ਗੁਰਦੇਵ ਸਿੰਘ, ਰੌਸ਼ਨ ਲਾਲ, ਬੀ. ਐਸ. ਪੀ. ਆਗੂ ਜਰਨੈਲ ਸਿੰਘ, ਸੁਖਦੇਵ ਸਿੰਘ ਸਰਪੰਚ, ਜੋਗਾ ਸਿੰਘ, ਆਦਿ ਨੇ ਦੱਸਿਆ ਕਿ ਸਰਕਾਰ ਨੇ ਇੱਥੇ 734 ਏਕੜ ਜ਼ਮੀਨ ਐਕਵਾਇਰ ਕੀਤੀ ਸੀ ਜਿਸ 'ਚੋਂ 5-5 ਏਕੜ ਜ਼ਮੀਨ ਅਲਾਟ ਕੀਤੀ ਗਈ | ਲੋਕਾਂ ਨੇ ਜੰਗਲ ਨੂੰ ਆਬਾਦ ਕਰਕੇ ਜ਼ਮੀਨ ਖੇਤੀ ਯੋਗ ਬਣਾਈ ਜਿਸ ਰਾਹੀਂ ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜ਼ਮੀਨਾਂ ਪੱਕੇ ਤੌਰ 'ਤੇ ਦੇਣ ਦੀ ਬਜਾਏ ਕਬਜ਼ੇ ਛੁਡਾਉਣ ਦੀ ਕੋਸ਼ਿਸ਼ ਕੀਤੀ ਜਾ ਰਾਹੀ ਹੈ ਜੋ ਉਹ ਨਹੀਂ ਹੋਣ ਦੇਣਗੇ | ਦੂਜੇ ਪਾਸੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਦਾਲਤੀ ਹੁਕਮਾਂ ਵਜੋਂ ਇਸ ਜ਼ਮੀਨ 'ਚੋਂ ਨਾਜਾਇਜ਼ ਕਬਜ਼ੇ ਛੁਡਾਉਣ ਦੇ ਹੁਕਮ ਹਨ ਜੇ ਕਬਜ਼ਾ ਧਾਰੀਆਂ ਕੋਲ ਕੋਈ ਸਟੇਅ ਹੈ ਤਾਂ ਦਿਖਾ ਸਕਦੇ ਹਨ ਪਰ ਉਹ ਜਾਣਬੁੱਝ ਕੇ ਅਲਾਟ ਹੋਈ ਜ਼ਮੀਨ ਤੋਂ ਇਲਾਵਾ ਨਾਜਾਇਜ਼ ਕਬਜ਼ੇ ਵਾਲੀ ਜ਼ਮੀਨ ਨਹੀਂ ਛੱਡਣਾ ਚਾਹੰੁਦੇ |
ਅਦਾਲਤੀ ਮਾਮਲਾ ਅਤੇ ਕਾਰਵਾਈ ਦੀ ਕਹਾਣੀ
ਪਿੰਡਾਂ ਘੜੀਸਪੁਰ, ਬੂਥਗੜ੍ਹ, ਛੋਟਾ ਤੇ ਵੱਡਾ ਸੁਰਤਾਪੁਰ 'ਚ ਕਾਰਪੋਰੇਸ਼ਨ ਦੀ ਜ਼ਮੀਨ 'ਚ ਕੀਤੇ ਗਏ ਨਾਜਾਇਜ਼ ਕਬਜ਼ਿਆਂ ਵਿਰੁੱਧ ਸਾਲ 2002 'ਚ ਅਦਾਲਤੀ ਫ਼ੈਸਲੇ 'ਚ ਕੇਸ ਕਾਰਪੋਰੇਸ਼ਨ ਦੇ ਹੱਕ 'ਚ ਹੋ ਗਏ ਸਨ | ਸਾਲ 2014 'ਚ ਅਦਾਲਤੀ ਹੁਕਮਾਂ ਮਗਰੋਂ ਇਸ ਜ਼ਮੀਨ ਦੀ ਗਿਰਦਾਵਰੀ ਵੀ ਕਾਰਪੋਰੇਸ਼ਨ ਦੇ ਹੱਕ 'ਚ ਹੋ ਗਈ ਸੀ | ਕੁੱਲ 18 ਏਕੜ ਜ਼ਮੀਨ 'ਚੋ ਨਾਜਾਇਜ਼ ਕਬਜ਼ੇ ਛੁਡਾਉਣ ਦੀ ਪ੍ਰਸ਼ਾਸਨਿਕ ਕਾਰਵਾਈ ਜੂਨ 2020 ਮਹੀਨੇ 'ਚ ਆਰੰਭ ਹੋਈ ਸੀ ਜਿਸ ਮਗਰੋਂ ਤਹਿਸੀਲਦਾਰ ਸ੍ਰੀ ਚਮਕੌਰ ਸਾਹਿਬ ਦੀ ਨਿਗਰਾਨੀ ਹੇਠ 15 ਅਕਤੂਬਰ ਨੂੰ 11 ਏਕੜ ਜ਼ਮੀਨ 'ਚ ਭਾਰੀ ਪੁਲਿਸ ਫੋਰਸ ਨਾਲ ਮਾਲ ਵਿਭਾਗ ਨੇ ਨਿਸ਼ਾਨਦੇਹੀ ਕਰ ਕੇ ਬੁਰਜੀਆਂ ਲਾ ਦਿੱਤੀਆਂ ਸਨ ਪਰ ਵਿਚ ਵਿਚਾਲੇ ਹੀ ਕੁੱਝ ਪੁਲਿਸ ਅਫ਼ਸਰਾਂ ਨੇ ਇੱਕ ਮੰਤਰੀ ਦੇ ਦਬਾਅ ਹੇਠ ਕੰਮ ਰੁਕਵਾ ਦਿੱਤਾ ਸੀ ਜੋ ਅੱਜ ਨੇਪਰੇ ਚਾੜ੍ਹਨ ਲਈ ਕਾਰਪੋਰੇਸ਼ਨ ਦੇ ਅਫ਼ਸਰ ਅਤੇ ਮਾਲ ਵਿਭਾਗ ਦਾ ਕਾਨੂੰਗੋ ਤਾਂ ਪੁੱਜੇ ਪਰ ਪੁਲਿਸ ਨਾ ਪੁੱਜੀ | ਇਸ ਮੌਕੇ ਏ. ਡੀ. ਐਮ. ਸੁਖਰਾਮ ਸਿੰਘ, ਕਾਨੂੰਗੋ ਲਖਵੀਰ ਸਿੰਘ, ਪਟਵਾਰੀ ਧਰਮਵੀਰ ਸਿੰਘ, ਸੇਵਾਮੁਕਤ ਪਟਵਾਰੀ ਹਰਬੰਸ ਸਿੰਘ ਆਦਿ ਹਾਜ਼ਰ ਸਨ |
ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਕੰਟਰੈਕਟਰ ਕਾਮਿਆਂ ਦੀ ਲੜੀਵਾਰ ਭੁੱਖ ਹੜਤਾਲ ਅੱਜ ਚੌਥੇ ਦਿਨ ਵਿਚ ਦਾਖਲ ਹੋ ਗਈ ਹੈ | ਅੱਜ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਇਲੈਕਟ੍ਰੀਕਲ ਮੇਨਟੇਨੈਂਸ4 ਦੇ ਕੰਟਰੈਕਟਰ ...
ਮੋਰਿੰਡਾ, 22 ਅਕਤੂਬਰ (ਤਰਲੋਚਨ ਸਿੰਘ ਕੰਗ)-ਭਾਰਤੀ ਕਿਸਾਨ ਯੂਨੀਅਨ ਦੀ ਮੋਰਿੰਡਾ ਇਲਾਕੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੀ ਇਕੱਤਰਤਾ 23 ਅਕਤੂਬਰ ਨੂੰ ਸਵੇਰੇ 10 ਵਜੇ ਨਿਊ ਰੇਲਵੇ ਸਟੇਸ਼ਨ ਮੋਰਿੰਡਾ ਨਜ਼ਦੀਕ ਹੋਵੇਗੀ | ਇਸ ਸਬੰਧੀ ਪਰਮਜੀਤ ਸਿੰਘ ਅਮਰਾਲੀ ਨੇ ...
ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲੇ 'ਚ ਅੱਜ ਤੱਕ ਕੋਰੋਨਾ ਤੋਂ ਪੀੜਤਾਂ ਦਾ ਅੰਕੜਾ 2398 ਹੋ ਗਿਆ ਹੈ | ਜਦੋਂ ਕਿ 1018 ਰਿਪੋਰਟਾਂ ਆਉਣੀਆਂ ਬਾਕੀ ਹਨ | ਅੱਜ ਪ੍ਰਾਪਤ ਨਤੀਜਿਆਂ ਅਨੁਸਾਰ 4 ਜਣੇ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ, ਜਦੋਂਕਿ ਜ਼ਿਲ੍ਹੇ ...
ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਮੰਡੀ ਸ਼ਾਖਾ) ਵਲੋਂ ਫਲ ਸਬਜ਼ੀਆਂ 'ਤੇ ਮਾਰਕੀਟ ਫ਼ੀਸ ਅਤੇ ਦਿਹਾਤੀ ਵਿਕਾਸ ਫ਼ੰਡ ਦੀ ਵਸੂਲੀ ਸਮੇਤ ਆੜ੍ਹਤੀਆਂ ਤੇ ਕਮਿਸ਼ਨ 'ਚ 2 ਫ਼ੀਸਦੀ ਦੀ ਕਟੌਤੀ ਕਰ ਦਿੱਤੀ ਹੈ | ...
ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲੇ੍ਹ ਭਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨਾਂ ਖ਼ਿਲਾਫ ਆਰੰਭੇ ਰੇਲ ਰੋਕੋ ਅੰਦੋਲਨ ਅੱਜ 22 ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ | ਸੂਬਾ ਕਿਸਾਨ ਜਥੇਬੰਦੀਆਂ ਵਲੋਂ ਮਾਲ ਗੱਡੀਆਂ ਨੂੰ ਲੰਘਣ ਦੇਣ ਦੇ ਸੱਦੇ ...
ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਰੋਪੜ ਸਰਕਲ ਦੇ ਪੀ.ਐਸ.ਈ.ਬੀ. ਇੰਪ: ਫੈੱਡਰੇਸ਼ਨ (ਏਟਕ) ਦੇ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ ਬਿਜਲੀ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਵਿਚ ਪੰਜਾਬ ਸਰਕਾਰ, ਪਾਵਰਕਾਮ ਦੇ ਜ਼ਬਰ ਵਿਰੁੱਧ ਕੀਤੀਆਂ ਜਾ ਰਹੀਆਂ ...
ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਕਿਸਾਨ ਵਿਰੋਧੀ ਕਾਨੂੰਨਾਂ ਦੇ ਰੋਸ ਵਜੋਂ ਇੱਥੋਂ ਨੇੜਲੇ ਪਿੰਡ ਕਮਾਲਪੁਰ ਦੇ ਟੋਲ ਪਲਾਜ਼ੇ ਤੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੇ ਅੱਜ ਨੌਵੇਂ ਦਿਨ ਮੋਦੀ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ ...
ਨੰਗਲ, 22 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਅੱਜ ਪਿੰਡ ਬਰਮਲਾ 'ਚ ਇੱਕ ਸਮਾਗਮ ਦੌਰਾਨ ਪੰਡਤ ਜਵਾਹਰ ਲਾਲ ਨਹਿਰੂ ਨੂੰ ਯਾਦ ਕੀਤਾ ਗਿਆ | ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਭਾਖੜਾ ਦਿਵਸ ਮੌਕੇ ਕਰਵਾਏ ...
ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੀ. ਸੀ. ਪੀ. ਐਨ. ਡੀ. ਟੀ. ਐਡਵਾਈਜ਼ਰੀ ਕਮੇਟੀ ਰੂਪਨਗਰ ਦੀ ਮੀਟਿੰਗ ਸਿਵਲ ਸਰਜਨ ਰੂਪਨਗਰ-ਕਮ-ਚੇਅਰਪਰਸਨ, ਜ਼ਿਲ੍ਹਾ ਐਪ੍ਰੋਪ੍ਰੀਏਟ ਅਥਾਰਟੀ ਡਾ. ਦਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਐਡਵਾਈਜ਼ਰੀ ਕਮੇਟੀ ਦੇ ...
ਸੁਖ਼ਸਾਲ, 22 ਅਕਤੂਬਰ (ਧਰਮ ਪਾਲ)-ਜਿੰਦਵੜੀ ਤੋਂ ਭਲਾਣ ਦੀ 7.40 ਕਿੱਲੋਮੀਟਰ ਸੜਕ ਨੂੰ 10 ਫੁੱਟ ਤੋਂ 14 ਫੁੱਟ ਚੌੜਾ ਕੀਤੇ ਜਾਣ ਦਾ ਨੀਂਹ ਪੱਥਰ 24 ਅਕਤੂਬਰ ਨੂੰ ਸਪੀਕਰ ਰਾਣਾ ਕੰਵਰਪਾਲ ਸਿੰਘ ਦੁਆਰਾ ਰੱਖਿਆ ਜਾਵੇਗਾ | ਇਸ ਸੜਕ ਦੀ ਅਪਗਰੇਡੇਸ਼ਨ ਨਾਲ ਬਹੁਤ ਸਾਰੇ ਪਿੰਡਾਂ ...
ਮੋਰਿੰਡਾ, 22 ਅਕਤੂਬਰ (ਕੰਗ)-ਭਾਵੇਂ ਕਿਸਾਨਾਂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ 'ਤੇ ਰੇਲਵੇ ਟਰੈਕਾਂ ਤੋਂ ਧਰਨਾ ਚੁੱਕ ਲਿਆ ਪਰ ਮੋਦੀ ਸਰਕਾਰ ਦੇ ਚਹੇਤੇ ਕਾਰੋਬਾਰੀਆਂ ਦੇ ਸ਼ੋ-ਰੂਮਾਂ ਤੇ ਪੈਟਰੋਲ ਪੰਪਾਂ 'ਤੇ ਕਿਸਾਨਾਂ ਵਲੋਂ ਧਰਨਾ ਅਜੇ ...
ਨੂਰਪੁਰ ਬੇਦੀ, 22 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-25 ਅਕਤੂਬਰ ਨੂੰ ਖੇਤੀ ਕਾਨੂੰਨਾਂ ਅਤੇ ਹਾਥਰਸ ਵਿਖੇ ਹੋਏ ਜਬਰ ਜਨਾਹ ਕਾਂਡ ਦੇ ਵਿਰੁੱਧ ਮੋਦੀ ਤੇ ਯੋਗੀ ਦੇ ਪੁਤਲੇ ਫੂਕੇ ਜਾਣਗੇ, ਇਹ ਜਾਣਕਾਰੀ ਦਿੰਦਿਆਂ ਇੰਡੀਆ ਮੈਡੀਕਲ ਪ੍ਰੈਕਟੀਸ਼ਨਰ ਫੈਡਰੇਸ਼ਨ ਦੇ ...
ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ.ਐੱਸ. ਨਿੱਕੂਵਾਲ)-ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਨਾਲਾਗੜ੍ਹ ਤੋਂ ਕਾਂਗਰਸੀ ਵਿਧਾਇਕ ਲਖਵਿੰਦਰ ਸਿੰਘ ਪੱਪੂ ਰਾਣਾ ਨੇ ਕਿਹਾ ਹੈ ਕਿ ਕਿਸਾਨੀ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ...
ਮੋਰਿੰਡਾ, 22 ਅਕਤੂਬਰ ( ਪਿ੍ਤਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋ ਪਾਰਟੀ ਦੀਆਂ ਗਤੀਵਿਧੀਆਂ ਤੇਜ਼ ਕਰਨ ਲਈ ਨਜ਼ਦੀਕੀ ਪਿੰਡ ਬੱਤਾ ਵਿਖੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਕੋਆਰਡੀਨੇਟਰ ਕੁਲਦੀਪ ਸਿੰਘ ਖੇੜੀ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ | ਇਸ ਮੌਕੇ ਆਮ ...
ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਕੁਲਵੀਰ ਸਿੰਘ ਅਸਮਾਨਪੁਰ, ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ ਦੇ ਘਰ ਇੱਕ ਭਰਵੀਂ ਮੀਟਿੰਗ ਹੋਈ, ਜਿਸ ਵਿਚ ਇਲਾਕੇ ਦੇ ਯੂਥ ਆਗੂਆਂ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ਸ. ਅਸਮਾਨਪੁਰ ਨੇ ਯੂਥ ਆਗੂਆਂ ਨੂੰ ਸੰਬੋਧਨ ...
ਪੁਰਖਾਲੀ, 22 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜ ਜੀ ਬੜੀ ਵਿਖੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਪੰਥ ਰਤਨ ਬੁੱਢਾ ਦਲ ਦੀ ਅਗਵਾਈ ਹੇਠ ਪੰਚਮੀ ਨੂੰ ਲੈ ਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ...
ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਕੁਦਰਤ ਕੇ ਸਭ ਬੰਦੇ ਸੰਸਥਾ ਘਨੌਲੀ ਅਤੇ ਦਲ ਪੰਥ ਖ਼ਾਲਸਾ ਸਾਹਿਬਜ਼ਾਦਾ ਜੁਝਾਰ ਸਿੰਘ ਬਾਬਾ ਜੀਵਨ ਸਿੰਘ ਖ਼ਾਲਸਾ ਦਲ ਸ੍ਰੀ ਚਮਕੌਰ ਸਾਹਿਬ ਦੇ ਅਹੁਦੇਦਾਰਾਂ ਦੀ ਘਨੌਲੀ ਵਿਖੇ ਜ਼ਿਲੇ੍ਹ 'ਚ ਵੱਧ ਰਹੇ ਨਸ਼ਿਆਂ ਦੀ ਰੋਕਥਾਮ ਦੇ ...
ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ.ਐੱਸ.ਨਿੱਕੂਵਾਲ)-ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਕਿ੍ਸ਼ਨ ਦੇਵੀ ਵਲੋਂ ਬਲਾਕ ਦੇ ਪਿੰਡ ਮਹਿਰੌਲੀ ਅਤੇ ਜੱਜਰ ਦਾ ਦੌਰਾ ਕੀਤਾ ਗਿਆ ਜਿਸ ਤੋਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ...
ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਸਾਕੇ 'ਤੇ ਆਧਾਰਤ ਉਸਾਰੀ ਅਧੀਨ 'ਸਾਕਾ ਸ੍ਰੀ ਚਮਕੌਰ ਸਾਹਿਬ ਥੀਮ ਪਾਰਕ' ਆਲਮੀ ਪੱਧਰ 'ਤੇ ਜਾਣੇ ਜਾਂਦੇ ਅਜੂਬਿਆਂ ਦੀ ਤੁਲਨਾ ਵਿਚ ਕਿਸੇ ਤੋਂ ਘੱਟ ਨਹੀਂ ਸਮਝਿਆ ਜਾ ਸਕਦਾ ਹੈ | ਕਿਉਂਕਿ ਸ਼ਹੀਦੀ ਜੋੜ ...
ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਇਸਤਰੀ ਵਿੰਗ ਦਾ ਗਠਨ ਕੀਤਾ ਗਿਆ ਜਿਸ ਦੇ ਤਹਿਤ ਰੂਪਨਗਰ ਹਲਕੇ ਨਾਲ ਸਬੰਧਿਤ ਬੀਬੀਆਂ ਨੂੰ ਅਕਾਲੀ ਦਲ ਇਸਤਰੀ ਵਿੰਗ ਦੀਆਂ ਪੰਜਾਬ ਦੀ ਮੀਤ ਪ੍ਰਧਾਨ ਬੀਬੀ ਪਲਵਿੰਦਰ ਕੌਰ ਰਾਣੀ, ਬੀਬੀ ਪ੍ਰੀਤਮ ...
ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਪ੍ਰਸਿੱਧ ਸ਼ਕਤੀਪੀਠ ਮਾਤਾ ਸ੍ਰੀ ਨੈਣਾਂ ਦੇਵੀ ਦੇ ਦਰਬਾਰ ਵਿਚ ਸਰਦ ਰੁੱਤ ਨਵਰਾਤਰੇ ਦੌਰਾਨ ਜਿੱਥੇ ਸ਼ਰਧਾਲੂਆਂ ਦੇ ਪੁੱਜਣ ਦਾ ਕ੍ਰਮ ਲਗਾਤਾਰ ਜਾਰੀ ਹੈ ਉੱਥੇ ਹੀ ...
ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਜਗਤਾਰ ਸਿੰਘ ਦੀ ਅਗਵਾਈ ਹੇਠ ਦੇਸ਼ ਦੇ ਸਾਬਕਾ ਰਾਸ਼ਟਰਪਤੀ ਸ੍ਰੀ ਏ. ਪੀ. ਜੇ. ਅਬਦੁਲ ਕਲਾਮ ਦੇ ਜਨਮ ਦਿਵਸ ਨੂੰ ਸਮਰਪਿਤ ਕੌਮੀ ਖੋਜ ਹਫ਼ਤਾ ...
ਨੰਗਲ, 22 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜ ਕੁਮਾਰ ਖੋਸਲਾ ਦੇ ਹੁਕਮ ਅਨੁਸਾਰ ਸਰਕਾਰੀ ਸਪੈਸ਼ਲ ਹਾਈ ਸਕੂਲ ਨੰਗਲ 'ਚ ਇੱਕ ਸਾਦੇ ਸਮਾਗਮ ਦੌਰਾਨ 166 ਵਿਦਿਆਰਥੀਆਂ ਨੂੰ ਵਰਦੀ ਭੇਟ ਕੀਤੀ ਗਈ | ਹੈੱਡਮਾਸਟਰ ਰਾਣਾ ਰਾਜੇਸ਼ ...
ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ. ਐਸ. ਨਿੱਕੂਵਾਲ)-ਸਥਾਨਕ ਐਸ.ਜੀ.ਐਸ. ਖ਼ਾਲਸਾ ਸੀ.ਸੈ. ਸਕੂਲ ਵਿਖੇ ਵਿਦਿਆਰਥੀਆਂ ਦੀ ਆਮਦ ਤੋਂ ਬਾਅਦ ਰੌਣਕਾਂ ਪਰਤੀਆਂ ਹਨ ਅਤੇ ਰੈਗੂਲਰ ਪੜ੍ਹਾਈ ਸ਼ੁਰੂ ਹੋ ਚੁੱਕੀ ਹੈ | ਇਸ ਸਬੰਧੀ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਕਿਹਾ ਕਿ ...
ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਵੇਲੇ ਲੱਖਾਂ ਮੁਲਾਜ਼ਮਾਂ ਨੂੰ ਲਾਰਾ ਲਾਇਆ ਸੀ ਕਿ ਸਰਕਾਰ ਬਣਨ 'ਤੇ ਤਿੰਨ ਮਹੀਨੇ ਅੰਦਰ ਪੰਜਾਬ ਦੇ ਮੁਲਾਜ਼ਮਾਂ ਉੱਤੇ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰ ਦਿੱਤੀ ...
ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਕਰਨੈਲ ਸਿੰਘ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਟੀ. ਬੀ. ਰੋਗਾਂ ਦੇ ਟੈਸਟ ਕਰਨ ਵਾਲੀ ਆਧੁਨਿਕ ਟਰੂਮੈਂਟ ਮਸ਼ੀਨ ਲਗਾਈ ਗਈ ਹੈ | ਇਸ ਸਬੰਧੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ ਨੇ ਦੱਸਿਆ ਕਿ ਹੁਣ ...
ਨੰਗਲ, 22 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਵਲੋਂ ਅੱਜ ਭਾਖੜਾ ਡੈਮ ਦੇ ਸਥਾਪਨਾ ਦਿਵਸ ਮੌਕੇ ਉਨ੍ਹਾਂ 300 ਮਜ਼ਦੂਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਜਿਹੜੇ 1948-1963 ਦੌਰਾਨ ਭਾਖੜਾ ਡੈਮ ਉਸਾਰਦਿਆਂ ਸ਼ਹੀਦ ਹੋਏ ਸਨ | ਮੁੱਖ ਇੰਜੀਨੀਅਰ ਭਾਖੜਾ ...
ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਮਿਸ਼ਨ ਫ਼ਤਹਿ ਪ੍ਰੋਗਰਾਮ ਅਧੀਨ ਡਾ. ਸ਼ਵੇਤਾ ਰਾਣਾ ਦੀ ਅਗਵਾਈ ਹੇਠ ਪਿੰਡ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਭੌਰ ਸਾਹਿਬ ਵਿਖੇ ਕੋਵਿਡ-19 ਸਬੰਧੀ ਸੈਂਪਲਿੰਗ ਕੈਂਪ ਲਗਾਇਆ ਗਿਆ | ਕੈਂਪ ਬਾਰੇ ਹੈਲਥ ਇੰਸਪੈਕਟਰ ...
ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਚਾਇਤ ਸੰਮਤੀ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਬਲਾਕ ਦਫ਼ਤਰ ਵਿਖੇ ਚੇਅਰਪਰਸਨ ਅਮਨਦੀਪ ਕੌਰ ਸੰਧੂਆਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਲਾਕ ਦੇ ਪਿੰਡਾਂ ਵਿਚ ਤੇਜ਼ੀ ਨਾਲ ਚੱਲ ਰਹੇ ਵਿਕਾਸ ...
ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਸਰਬਸੰਮਤੀ ਨਾਲ ਜ਼ਿਲ੍ਹਾ ਬਾਰ ਕਲਰਕ ਐਸੋਸੀਏਸ਼ਨ ਦੀ ਚੋਣ ਹੋਈ, ਜਿਸ ਨੂੰ ਸਾਰੇ ਕਲਰਕਾਂ ਨੇ ਸਰਬਸੰਮਤੀ ਨਾਲ ਪਾਸ ਕੀਤਾ | ਇਸ ਚੋਣ ਵਿਚ ਦਵਿੰਦਰ ਸਿੰਘ ਉਰਫ ਲਾਡੀ ਨੂੰ ਪ੍ਰਧਾਨ, ਨਿਰਮਲ ਸਿੰਘ ਨੂੰ ਵਾਈਸ ...
ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਮਜ਼ਦੂਰ ਸੰਘ (ਇੰਟਕ) ਅਤੇ ਸੰਝਾ ਮੋਰਚਾ ਦੇ ਨੁਮਾਇੰਦਿਆਂ ਨੇ ਭਾਖੜਾ ਦੀ ਉਸਾਰੀ ਲਈ ਸ਼ਹੀਦ ਹੋਏ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਭਾਖੜਾ ਡੈਮ ਦੇ ਨਜ਼ਦੀਕ ਸ਼ਹੀਦ ਸਮਾਰਕ ਸਥਾਨ 'ਤੇ ਪਹੁੰਚ ਕੇ ...
ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ. ਐੱਸ. ਨਿੱਕੂਵਾਲ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਚੰਗਰ ਦੇ ਪਿੰਡਾਂ ਵਿਚ ਪ੍ਰਭਾਤ ਫੇਰੀ ...
ਸੁਖਸਾਲ, 22 ਅਕਤੂਬਰ (ਧਰਮ ਪਾਲ)-ਗ੍ਰਾਮ ਪੰਚਾਇਤ ਦਿਆਪੁਰ ਵਲੋਂ ਮਨਰੇਗਾ ਸਕੀਮ ਅਧੀਨ ਪਿੰਡ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ | ਇਸ ਬਾਰੇ ਪਿੰਡ ਦੇ ਸਰਪੰਚ ਪੰਡਿਤ ਅਸ਼ਵਨੀ ਕੁਮਾਰ ਸ਼ਰਮਾ ਨੇ ਦੱਸਿਆ ਕਿ ਪਹਿਲਾਂ ਵੀ ਸਪੀਕਰ ਰਾਣਾ ਕੇ.ਪੀ ਸਿੰਘ ਵਲੋਂ ਭੇਜੇ ...
ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਸਿੱਖ ਸਟੂਡੈਂਟ ਫੈੱਡਰੇਸ਼ਨ (ਗਰੇਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਿੰਮਤ ਸਿੰਘ ਰਾਜਾ ਤੇ ਜ਼ਿਲ੍ਹਾ ਇੰਚਾਰਜ ਮੋਹਨ ਸਿੰਘ ਮੁਹੰਮਦੀ ਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਥੇਬੰਦਕ ਢਾਂਚੇ ਦੇ ਵਾਧੇ ਬਾਰੇ ਵਿਚਾਰ ...
ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੇ ਪਿੰਡ ਭੋਲੇਵਾਲ ਵਿਚ ਸਿਹਤ ਵਿਭਾਗ ਵਲੋਂ ਇੱਕ ਰੋਜ਼ਾ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਪ੍ਰਸਿੱਧ ਸਮਾਜ ਸੇਵਕ ਡਾ. ਦਵਿੰਦਰ ਬਜਾੜ ਨੇ ਵੀ ਆਪਣਾ ਕੋਰੋਨਾ ਟੈਸਟ ਕਰਵਾਉਣ ਉਪਰੰਤ ਸੰਦੇਸ਼ ...
ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਉੱਚ ਯੋਗਤਾ ਪ੍ਰਾਪਤ ਸਰਕਾਰੀ ਸਕੂਲਜ਼ ਐਸ.ਐਲ.ਏ. ਲਾਇਬ੍ਰੇਰੀਅਨ, ਸਹਾਇਕ ਲਾਇਬ੍ਰੇਰੀਅਨ, ਲਾਇਬ੍ਰੇਰੀ ਰਿਸਟੋਰਰ ਯੂਨੀਅਨ ਦੀ ਰੋਪੜ ਇਕਾਈ ਦੇ ਵਫ਼ਦ ਨੇ ਜ਼ਿਲ੍ਹਾ ਕਨਵੀਨਰ ਕੁਲਵੰਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX