ਤਾਜਾ ਖ਼ਬਰਾਂ


ਦਿੱਲੀ ਪੁਲਿਸ ਦੇ ਜ਼ਖ਼ਮੀ ਮੁਲਾਜ਼ਮਾਂ ਨਾਲ ਅੱਜ ਮੁਲਾਕਾਤ ਕਰਨਗੇ ਅਮਿਤ ਸ਼ਾਹ
. . .  1 minute ago
ਨਵੀਂ ਦਿੱਲੀ, 28 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉੱਤਰੀ ਦਿੱਲੀ ਦੇ ਉਨ੍ਹਾਂ ਦੋ ਹਸਪਤਾਲਾਂ ਦਾ ਦੌਰਾ ਕਰਨਗੇ, ਜਿੱਥੇ ਕਿ ਟਰੈਕਟਰ ਪਰੇਡ ਦੌਰਾਨ...
ਟਰੈਕਟਰ ਰੈਲੀ ਸਮਝੌਤੇ ਦੀ ਉਲੰਘਣਾ 'ਤੇ ਦਿੱਲੀ ਪੁਲਿਸ ਨੇ 20 ਕਿਸਾਨ ਆਗੂਆਂ ਨੂੰ ਭੇਜੇ ਨੋਟਿਸ, 3 ਦਿਨਾਂ 'ਚ ਮੰਗਿਆ ਜਵਾਬ
. . .  14 minutes ago
ਨਵੀਂ ਦਿੱਲੀ, 28 ਜਨਵਰੀ- ਟਰੈਕਟਰ ਪਰੇਡ ਸਮਝੌਤੇ ਦੀ ਉਲੰਘਣਾ ਨੂੰ ਲੈ ਕੇ ਦਿੱਲੀ ਪੁਲਿਸ ਨੇ 20 ਕਿਸਾਨ ਆਗੂਆਂ ਨੂੰ ਨੋਟਿਸ ਭੇਜੇ ਹਨ। ਇਨ੍ਹਾਂ ਆਗੂਆਂ 'ਚ ਯੋਗੇਂਦਰ ਯਾਦਵ, ਬਲਦੇਵ ਸਿੰਘ ਸਿਰਸਾ, ਬਲਬੀਰ...
ਟਿਕਰੀ ਬਾਰਡਰ 'ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਖ਼ਤ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਟਿਕਰੀ ਬਾਰਡਰ 'ਤੇ ਪੁਲਿਸ ਵਲੋਂ ਭਾਰੀ ਸੁਰੱਖਿਆ...
ਲਾਲ ਕਿਲ੍ਹੇ 'ਤੇ ਭਾਰੀ ਸੁਰੱਖਿਆ ਬਲ ਦੀ ਤਾਇਨਾਤੀ ਜਾਰੀ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਲਾਲ ਕਿਲ੍ਹਾ ਤੇ ਆਸਪਾਸ ਇਲਾਕਿਆਂ ਵਿਚ ਸੁਰੱਖਿਆ ਦੇ ਭਾਰੀ ਪ੍ਰਬੰਧ...
ਭਾਰਤ ਵਲੋਂ ਬਹਿਰੀਨ ਤੇ ਸ੍ਰੀਲੰਕਾ ਨੂੰ ਭੇਜੀ ਗਈ ਕੋਵਿਸ਼ੀਲਡ ਵੈਕਸੀਨ ਦੀ ਖੇਪ
. . .  about 2 hours ago
ਮੁੰਬਈ, 28 ਜਨਵਰੀ - ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ ਕੋਵਿਸ਼ੀਲਡ ਦੀ ਖੇਪ ਮੁੰਬਈ ਦੇ ਹਵਾਈ ਅੱਡੇ ਤੋਂ ਬਹਿਰੀਨ ਤੇ ਸ੍ਰੀਲੰਕਾ...
ਗਾਜੀਪੁਰ ਬਾਰਡਰ 'ਤੇ ਅੱਧੀ ਰਾਤ ਨੂੰ ਕੱਟੀ ਗਈ ਬਿਜਲੀ, ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ
. . .  about 2 hours ago
ਨਵੀਂ ਦਿੱਲੀ, 28 ਜਨਵਰੀ -ਗਣਤੰਤਰ ਦਿਵਸ ਮੌਕੇ ਕੱਢੀ ਗਈ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਬੁੱਧਵਾਰ ਦੇਰ ਰਾਤ ਗਾਜੀਪੁਰ ਬਾਰਡਰ 'ਤੇ ਅਚਾਨਕ...
ਅੱਜ ਦਾ ਵਿਚਾਰ
. . .  about 2 hours ago
1 ਫਰਵਰੀ ਨੂੰ, ਕਿਸਾਨਾਂ ਦੀ ਸੰਸਦ ਭਵਨ ਵੱਲ ਮਾਰਚ ਮੁਲਤਵੀ
. . .  1 day ago
ਹਰਿਆਣਾ ਸਰਕਾਰ ਨੇ ਝੱਜਰ, ਪਲਵਲ ਅਤੇ ਸੋਨੀਪਤ ਵਿਚ ਇੰਟਰਨੈੱਟ ਪਾਬੰਦੀ ਵਧਾਈ
. . .  1 day ago
ਕਾਂਗਰਸ ਨੇ ਕਿਸਾਨਾਂ ਨੂੰ ਭੜਕਾਇਆ, ਰਾਹੁਲ ਗਾਂਧੀ ਨੇ ਸੀਏਏ ਦੌਰਾਨ ਅਜਿਹਾ ਹੀ ਕੀਤਾ: ਪ੍ਰਕਾਸ਼ ਜਾਵਡੇਕਰ
. . .  1 day ago
ਪ੍ਰਸ਼ਾਸਨ ਨੇ ਜ਼ਿਲ੍ਹੇ ਅੰਦਰ ਟੋਲ ਪਲਾਜ਼ਿਆ 'ਤੇ ਧਰਨੇ ਦੇ ਰਹੇ ਕਿਸਾਨਾਂ ਨੂੰ ਹਟਾਇਆ, ਲੰਗਰ ਵੀ ਬੰਦ ਕਰਵਾਏ
. . .  1 day ago
ਕਰਨਾਲ, 27 ਜਨਵਰੀ ( ਗੁਰਮੀਤ ਸਿੰਘ ਸੱਗੂ ) - ਜ਼ਿਲ੍ਹਾ ਅੰਦਰ ਚਲ ਰਹੇ ਦੋ ਟੋਲ ਪਲਾਜ਼ਿਆਂ ਤੇ ਕਿਸਾਨੀ ਮੰਗਾਂ ਨੂੰ ਲੈ ਧਰਨਾ ਦੇ ਰਹੇ ਕਿਸਾਨਾਂ ਨੂੰ ਅਜ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰੀ ਪੁਲਿਸ ਫੋਰਸ ਲੈ ਕੇ ਹਟਾ ਦਿਤਾ ...
ਲਾਲ ਕਿਲੇ ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫਰੰਸ
. . .  1 day ago
ਜਿਨ੍ਹਾਂ ਕਿਸਾਨ ਨੇਤਾਵਾਂ ਨੇ ਹਿੰਸਾ ਲਈ ਉਕਸਾਇਆ ਉਨ੍ਹਾਂ 'ਤੇ ਹੋਵੇਗੀ ਕਾਰਵਾਈ
. . .  1 day ago
ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ
. . .  1 day ago
ਕੱਲ੍ਹ ਦੀ ਹਿੰਸਾ 'ਚ 394 ਪੁਲਿਸ ਕਰਮਚਾਰੀ ਜ਼ਖ਼ਮੀ
. . .  1 day ago
ਪੁਲਿਸ ਦਾ ਕੰਮ ਸ਼ਾਂਤੀ ਬਣਾ ਕੇ ਰੱਖਣਾ ਹੈ , ਹਿੰਸਾ ਲਈ ਕਿਸਾਨ ਨੇਤਾ ਜ਼ਿੰਮੇਵਾਰ
. . .  1 day ago
ਗਰਮ ਬਿਆਨਬਾਜ਼ੀ ਤੇ ਭਾਸ਼ਣਾ ਦੇ ਬਾਅਦ ਹੋਈ ਹਿੰਸਾ - ਪੁਲਿਸ ਕਮਿਸ਼ਨਰ
. . .  1 day ago
ਗਰਮ ਬਿਆਨਬਾਜ਼ੀ ਤੇ ਭਾਸ਼ਣਾ ਨਾਲ ਹੋਈ ਹਿੰਸਾ - ਦਿੱਲੀ ਪੁਲਿਸ
. . .  1 day ago
ਟਰੈਕਟਰ ਰੈਲੀ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ, ਅਸੀਂ ਕਿਸਾਨ ਨੇਤਾਵਾਂ ਨਾਲ ਕਈ ਵਾਰ ਗੱਲਬਾਤ ਕੀਤੀ: ਪੁਲਿਸ ਕਮਿਸ਼ਨਰ
. . .  1 day ago
ਕਿਸਾਨ ਅੰਦੋਲਨ 'ਚ ਹੋਈ ਹਿੰਸਾ 'ਤੇ ਦਿੱਲੀ ਪੁਲਿਸ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਸਿਨੇਮਾ ਘਰ ਤੇ ਸਵਿਮਿੰਗ ਪੂਲ ਨੂੰ ਲੈ ਕੇ ਗ੍ਰਹਿ ਮੰਤਰਾਲੇ ਦੀਆਂ ਨਵੀਆਂ ਗਾਈਡ ਲਾਈਨ ਜਾਰੀ
. . .  1 day ago
ਅਭੈ ਚੌਟਾਲਾ ਨੇ ਦਿੱਲੀ ਹਿੰਸਾ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਇਆ
. . .  1 day ago
ਚੰਡੀਗੜ੍ਹ / ਅਜੀਤਗੜ੍ਹ / ਪੰਚਕੂਲਾ 27 ਜਨਵਰੀ- ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਅਭੈ ਚੌਟਾਲਾ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ...
ਦਿੱਲੀ ਤੋਂ ਪਰਤੇ ਰਾਮ ਨਿਵਾਸ ਦੇ ਕਿਸਾਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
. . .  1 day ago
ਬਾਲਿਆਂਵਾਲੀ,27ਜਨਵਰੀ(ਕੁਲਦੀਪ ਮਤਵਾਲਾ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਪਿੰਡ ਰਾਮ ਨਿਵਾਸ(ਬਠਿੰਡਾ)ਦੇ ਨੌਜਵਾਨ ਕਿਸਾਨ ਨਾਇਬ ਸਿੰਘ(36) ਪੁੱਤਰ ਤੋਤਾ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ...
ਦਿੱਲੀ 'ਚ ਹੋਈ ਹਿੰਸਾ ਸੋਚੀ ਸਮਝੀ ਸਾਜ਼ਿਸ਼, ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਇਸ ਦੇ ਲਈ ਜ਼ਿੰਮੇਵਾਰ- ਕਾਂਗਰਸ
. . .  1 day ago
ਨਵੀਂ ਦਿੱਲੀ, 27 ਜਨਵਰੀ- ਕਾਂਗਰਸ ਨੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ। ਇਸ ਹਿੰਸਾ ਦੇ ਸਬੰਧ 'ਚ ਕਾਂਗਰਸ ਦੇ ਕੌਮੀ ਬੁਲਾਰੇ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਰਾਮਾਂ ਮੰਡੀ, 27 ਜਨਵਰੀ (ਅਮਰਜੀਤ ਸਿੰਘ ਲਹਿਰੀ)- ਪਿੰਡ ਮੱਲਵਾਲਾ (ਬਠਿੰਡਾ) ਦੇ ਰਹਿਣ ਵਾਲੇ ਕਰਜ਼ੇ ਤੋਂ ਪਰੇਸ਼ਾਨ ਇਕ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਬਲਜੀਤ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਪਟਿਆਲਾ

ਦਰਦਨਾਕ ਸੜਕ ਹਾਦਸੇ 'ਚ ਪਿਉ-ਪੁੱਤ ਦੀ ਮੌਤ

ਨਾਭਾ, 22 ਅਕਤੂਬਰ (ਅਮਨਦੀਪ ਸਿੰਘ ਲਵਲੀ)- ਬੀਤੀ ਦੇਰ ਸ਼ਾਮ 5.30 ਵਜੇ ਦੇ ਕਰੀਬ ਨਾਭਾ-ਪਟਿਆਲਾ ਸੜਕ 'ਤੇ ਸਥਿਤ ਪਿੰਡ ਘਮਰੌਦਾ ਨੇੜੇ ਵਾਪਰੇ ਇਕ ਭਿਆਨਕ ਹਾਦਸੇ ਦੌਰਾਨ ਨਾਭਾ ਦੇ ਮੁਹੱਲਾ ਕਰਤਾਰਪੁਰਾ 'ਚ ਰਹਿੰਦੇ ਪਿਉ-ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ | ਪਲਵਿੰਦਰ ਸਿੰਘ ਗੁੱਗੂ ਜਿਸ ਦੀ ਉਮਰ 22 ਸਾਲ ਦੇ ਕਰੀਬ ਸੀ ਅਤੇ ਉਸ ਦੇ ਪਿਤਾ ਜਸਪਾਲ ਸਿੰਘ ਜਿਸ ਦੀ ਉਮਰ 55 ਸਾਲ ਕਰੀਬ ਸੀ ਦੋਵਾਂ ਦੇ ਜਾਣ ਉਪਰੰਤ ਘਰ ਵਿਚ ਇਕੱਲੀ ਜਸਪਾਲ ਸਿੰਘ ਦੀ ਧਰਮ ਸੁਪਤਨੀ ਰਹਿ ਗਈ ਹੈ | ਅਜਿਹੇ ਦਰਦਨਾਕ ਹਾਦਸੇ ਕਾਰਨ ਨਾਭਾ ਸ਼ਹਿਰ 'ਚ ਸੋਗ ਦੀ ਲਹਿਰ ਫੈਲ ਗਈ | ਦੋਵੇਂ ਪਿਉ-ਪੱਤਰ ਰੋਜ਼ਾਨਾ ਪਟਿਆਲਾ ਵਿਖੇ ਜਾ ਕੇ ਕੱਪੜੇ ਦੀ ਦੁਕਾਨ ਚਲਾਉਂਦੇ ਸਨ | ਉਹ ਆਪਣੀ ਦੁਕਾਨ ਤੋਂ ਮੋਟਰਸਾਈਕਲ 'ਤੇ ਘਰ ਵਾਪਸ ਆ ਰਹੇ ਸਨ ਕਿ ਪਿੰਡ ਘਮਰੌਦੇ ਨੇੜੇ ਸ਼ਰਾਬੀ ਹਾਲਤ 'ਚ ਸਵਿਫ਼ਟ ਕਾਰ ਨੰਬਰ ਪੀਬੀ10ਡੀਵੀ-4666 ਚਲਾ ਰਹੇ ਰਸਵੀਰ ਸਿੰਘ ਖੰਘੂੜਾ ਨੇ ਪਿਉ-ਪੁੱਤਰਾਂ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ | ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਰਸਵੀਰ ਦਾ ਪਿਤਾ ਰਚਨ ਸਿੰਘ ਵੀ ਗੱਡੀ 'ਚ ਆਪਣੇ ਪੁੱਤਰ ਨਾਲ ਸਵਾਰ ਸੀ ਜੋ ਕਿ ਮੌਕੇ ਤੋਂ ਫ਼ਰਾਰ ਹੋ ਗਿਆ | ਜਦੋਂ ਕਿ ਰਸਵੀਰ ਸ਼ਰਾਬ ਦਾ ਰੱਜਿਆ ਨਾਭਾ ਦੇ ਸਰਕਾਰੀ ਹਸਪਤਾਲ 'ਚ ਜਾ ਦਾਖਲ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਰਸਵੀਰ ਦੀ ਕਾਰ 'ਚੋਂ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ | ਉਸ ਦਾ ਪੁਲਿਸ ਵਲੋਂ ਡਾਕਟਰੀ ਮੁਆਇਨਾ ਕਰਵਾਇਆ ਗਿਆ ਜਿਸ ਵਿਚ ਉਹ ਨਸ਼ੇ ਦੀ ਹਾਲਤ ਵਿਚ ਪਾਇਆ ਗਿਆ | ਚੌਕੀ ਇੰਚਾਰਜ ਗੁਰਵਿੰਦਰ ਸਿੰਘ ਮੁਤਾਬਿਕ ਕਾਰਵਾਈ ਕਰਦਿਆਂ ਦੋਵੇਂ ਪਿਉ-ਪੁੱਤਰਾਂ ਉੱਪਰ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਪਰਿਵਾਰ ਅਤੇ ਰਿਸ਼ਤੇਦਾਰਾਂ ਵਲੋਂ ਦੋਵੇਂ ਮਿ੍ਤਕ ਪਿਉ-ਪੁੱਤਰਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਸੰਸਕਾਰ ਅਲੌਹਰਾਂ ਗੇਟ ਸਥਿਤ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਮੁਹੱਲਾ ਨਿਵਾਸੀਆਂ ਅਤੇ ਰਿਸ਼ਤੇਦਾਰਾਂ ਮੁਤਾਬਿਕ ਜੇਕਰ ਸਵਿਫ਼ਟ ਕਾਰ ਦੇ ਚਾਲਕ ਅਤੇ ਉਸ ਦੇ ਪਿਤਾ ਉੱਪਰ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਤਾਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ | ਸੰਸਕਾਰ ਮੌਕੇ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਸੇਵੀ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਦੇ ਵਸਨੀਕ ਹਾਜ਼ਰ ਸਨ |

ਲੜਕੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰਨ ਵਾਲਾ ਆਟੋ ਚਾਲਕ ਗਿ੍ਫ਼ਤਾਰ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੋੜ)- 19 ਅਕਤੂਬਰ ਨੂੰ ਲੜਕੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਆਟੋ ਚਾਲਕ ਨੂੰ ਥਾਣਾ ਸਦਰ ਦੇ ਮੁਖੀ ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਘਟਨਾ ਵਾਪਰਨ ਦੇ 24 ਘੰਟਿਆਂ ਦੇ ਅੰਦਰ ਗਿ੍ਫ਼ਤਾਰ ਕਰਨ 'ਚ ...

ਪੂਰੀ ਖ਼ਬਰ »

ਖੇਡੀ ਗੰਡਿਆ ਅਤੇ ਸ਼ੰਭੂ ਪੁਲਿਸ ਵਲੋਂ ਨਾਜਾਇਜ਼ ਝੋਨੇ ਦੇ 2 ਟਰੱਕ ਫੜੇ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ)- ਥਾਣਾ ਖੇੜੀ ਗੰਡਿਆ ਅਤੇ ਸ਼ੰਭੂ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ 'ਚ ਦੂਸਰੇ ਰਾਜਾਂ ਤੋਂ ਝੋਨਾ ਲੱਦ ਕੇ ਪੰਜਾਬ ਆ ਰਹੇ 2 ਟਰੱਕਾਂ ਨੂੰ ਸਮੇਤ ਚਾਲਕ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਕਿਸਾਨਾਂ-ਅਧਿਆਪਕਾਂ ਨੇ ਕਲਿਆਣ ਟੋਲ ਪਲਾਜ਼ਾ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਦੇ ਫੂਕੇ ਪੁਤਲੇ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਨਾਭਾ ਅਤੇ ਭਾਦਸੋਂ ਤਹਿਸੀਲ ਦੇ ਅਧਿਆਪਕਾਂ ਵਲੋਂ ਬੀਤੀ ਰਾਤ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਝੰਡੇ ਹੇਠ ਅਧਿਆਪਕ ਆਗੂ ਰਾਮ ਸ਼ਰਨ ਅਤੇ ਸੁਖਵੀਰ ਸਿੰਘ ਦੀ ਅਗਵਾਈ 'ਚ ਕਲਿਆਣ ਟੋਲ ਪਲਾਜ਼ਾ ਵਿਖੇ ਕਿਸਾਨਾਂ ਦੀ ਹਮਾਇਤ ...

ਪੂਰੀ ਖ਼ਬਰ »

ਆਸਟੇ੍ਰਲੀਆ ਦਾ ਫ਼ਰਜ਼ੀ ਵੀਜ਼ਾ ਦੇ ਕੇ 10 ਲੱਖ ਤੋਂ ਵੱਧ ਮਾਰੀ ਠੱਗੀ

ਪਟਿਆਲਾ, 22 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਇਕ ਵਿਅਕਤੀ ਨੂੰ ਆਸਟੇ੍ਰਲੀਆ ਦਾ ਫ਼ਰਜ਼ੀ ਵੀਜ਼ਾ ਦੇ ਕੇ 10 ਲੱਖ 10 ਹਜ਼ਾਰ ਦੀ ਠੱਗੀ ਮਾਰਨ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਭੁਪਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਜੱਗੀ ਤੇ ਮਲਹੋਤਰਾ ਸਵੀਟਸ ਤੋਂ ਭਰੇ ਖਾਧ ਪਦਾਰਥਾਂ ਦੇ ਨਮੂਨੇ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੋੜ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਵਧੀਆ ਤੇ ਮਿਲਾਵਟ ਰਹਿਤ ਖਾਧ ਪਦਾਰਥ ਮੁਹੱਈਆ ਕਰਵਾਉਣ ਅਤੇ ਤਿਉਹਾਰਾਂ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵਲੋਂ ਸ਼ਹਿਰ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਨੇ ਕੇਂਦਰੀ ਤਨਖ਼ਾਹ ਪੈਟਰਨ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)- ਅੱਜ ਇਥੇ ਮਿੰਨੀ ਸਕੱਤਰੇਤ ਵਿਖੇ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਨਵੇਂ ਭਰਤੀ ਹੋਣ ਵਾਲੇ ਅਧਿਆਪਕਾਂ ਤੇ ਕੇਂਦਰੀ ਤਨਖ਼ਾਹ ਪੈਟਰਨ ਦਾ ਪੱਤਰ ਜਾਰੀ ਕਰਨ ਵਿਰੁੱਧ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦੀ ਪਹਿਲੀ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਤਿੰਨ ਸਾਲਾ 'ਚ ਇਕ ਹਜ਼ਾਰ ਕਰੋੜ ਦੇ ਕਰੀਬ ਸੜਕੀ ਹਾਦਸਿਆਂ 'ਚ ਹੋਇਆ ਨੁਕਸਾਨ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੋੜ)- ਪਟਿਆਲਾ ਜ਼ਿਲ੍ਹੇ ਲਈ 'ਸੜਕ ਸੁਰੱਖਿਆ ਵਿਸ਼ਲੇਸ਼ਣ ਅਤੇ ਹਾਦਸਿਆਂ ਵਾਲੇ ਕਾਲੇ ਸਥਾਨਾਂ ਦੀ ਪਛਾਣ' ਬਾਬਤ ਪੰਜਾਬ ਵਿਜ਼ਨ ਜ਼ੀਰੋ ਐਕਸੀਡੈਂਟ ਪ੍ਰਾਜੈਕਟ ਅਧੀਨ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਰਿਪੋਰਟ ਨੂੰ ...

ਪੂਰੀ ਖ਼ਬਰ »

ਕਚਹਿਰੀਆਂ ਨੇੜੇ ਖੜ੍ਹਾ ਮੋਟਰਸਾਈਕਲ ਚੋਰੀ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੋੜ)- ਜ਼ਿਲ੍ਹਾ ਕਚਹਿਰੀਆਂ ਨੇੜੇ ਖੜ੍ਹਾ ਕੀਤਾ ਮੋਟਰਸਾਈਕਲ 19 ਅਕਤੂਬਰ ਨੂੰ ਦਿਨ ਦਿਹਾੜੇ ਚੋਰੀ ਹੋ ਗਿਆ | ਇਸ ਚੋਰੀ ਦੀ ਸ਼ਿਕਾਇਤ ਹਰੀਸ਼ ਲਾਲ ਵਾਸੀ ਘਲੋੜੀ ਗੇਟ ਪਟਿਆਲਾ ਨੇ ਥਾਣਾ ਲਾਹੋਰੀ ਗੇਟ 'ਚ ਦਰਜ ਕਰਵਾਈ ਸੀ, ਜਿਸ ਅਧਾਰ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 20 ਨਵੇਂ ਕੋੋਰੋਨਾ ਦੇ ਮਾਮਲੇ, 94 ਫ਼ੀਸਦੀ ਮਰੀਜ਼ ਹੋਏ ਸਿਹਤਯਾਬ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੋੜ)- ਜ਼ਿਲੇ੍ਹ 'ਚ 20 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ | ਇਨ੍ਹਾਂ 20 ਕੇਸਾਂ 'ਚੋਂ ਪਟਿਆਲਾ ਸ਼ਹਿਰ 'ਚੋਂ 8, ਸਮਾਣਾ ਤੋਂ 1, ਨਾਭਾ ਤੋਂ 1, ਬਲਾਕ ਭਾਦਸੋਂ ਤੋਂ 3, ਬਲਾਕ ਕੌਲੀ ਤੋਂ 1, ਬਲਾਕ ਹਰਪਾਲਪੁਰ ਤੋਂ 1, ਦੁਧਣ ਸਾਧਾਂ ਤੋ 3 ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਕਿਸਾਨ ਯੂਨੀਅਨ ਦੇ ਧਰਨਿਆਂ 'ਚ ਸ਼ਮੂਲੀਅਤ

ਪਾਤੜਾਂ, 22 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਮੁਸਲਿਮ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਐਚ.ਆਰ. ਮੋਫਰ ਦੀ ਅਗਵਾਈ 'ਚ ਮੁਸਲਿਮ ਭਾਈਚਾਰੇ ਨੇ 'ਬੋਲੇ ਸੋ ਨਿਹਾਲ ਦੇ' ਜੈਕਾਰੇ ਲਾਉਂਦਿਆਂ ਪਾਤੜਾਂ ਦੇ ਰਿਲਾਇੰਸ ਕੰਪਨੀ ਅਤੇ ਐਸ.ਆਰ. ਕੰਪਨੀ ਪੈਟਰੋਲ ਪੰਪ 'ਤੇ ਧਰਨਾ ਦੇ ਰਹੀ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ ਬੱਸ ਅੱਡੇ ਦੇ ਫ਼ਰਸ਼ 'ਤੇ ਸੁੱਟਣ ਕਾਰਨ ਕਾਲੋਨੀ ਵਾਸੀ ਹੋ ਰਹੇ ਨੇ ਬਿਮਾਰੀਆਂ ਦਾ ਸ਼ਿਕਾਰ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)- ਇਥੋਂ ਦੇ ਨਵੇਂ ਬਣੇ ਬੱਸ ਸਟੈਂਡ 'ਚ ਬੱਸ ਨਾਂਅ ਦੀ ਕੋਈ ਚੀਜ਼ ਤਾਂ ਜਾਂਦੀ ਨਹੀਂ, ਪਰ ਆੜਤੀਆਂ ਅਤੇ ਹੋਰਨਾਂ ਨੇ ਆਪਣੀ ਝੋਨੇ ਦੀ ਫ਼ਸਲ ਸੁੱਟਣੀ ਸ਼ੁਰੂ ਕੀਤੀ ਹੋਈ ਹੈ ਜਿਸ ਕਾਰਨ ਨੇੜੇ ਦੀ ਕਾਲੋਨੀ ਵਾਸੀਆਂ ਨੰੂ ਕਾਫ਼ੀ ਜ਼ਿਆਦਾ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫਾਇਆਂ ਨੂੰ ਜ਼ਬਤ ਕਰ ਕੇ ਦੁਕਾਨਦਾਰਾਂ ਦੇ ਕੱਟੇ ਚਲਾਨ

ਬਨੂੜ, 22 ਅਕਤੂਬਰ (ਭੁਪਿੰਦਰ ਸਿੰਘ)- ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵੱਡੀ ਮਾਤਰਾ ਵਿਚ ਹੋ ਰਹੀ ਵਿਕਰੀ ਨੂੰ ਠੱਲ੍ਹ ਪਾਉਣ ਲਈ ਨਗਰ ਕੌਾਸਲ ਨੇ ਆਪਣੀ ਕਮਰਕੱਸ ਲਈ ਹੈ, ਜਿਸ ਤਹਿਤ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਬਲਜਿੰਦਰ ਸਿੰਘ ਵਲੋਂ ਸੀ.ਐਫ. ਮਨਦੀਪ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਮਿਹਨਤ ਮਜ਼ਦੂਰੀ ਕਰਨ ਵਾਲੀਆਂ ਔਰਤਾਂ ਨੇ ਕੀਤਾ ਰੋਸ ਪ੍ਰਦਰਸ਼ਨ

ਭੁਨਰਹੇੜੀ, 22 ਅਕਤੂਬਰ (ਧਨਵੰਤ ਸਿੰਘ)- ਸਥਾਨਕ ਅਨਾਜ ਮੰਡੀ ਭੁਨਰਹੇੜੀ 'ਚ ਮਿਹਨਤ-ਮਜ਼ਦੂਰੀ ਦੇ ਧੰਦੇ ਨਾਲ ਜੁੜੀਆਂ ਔਰਤਾਂ ਨੇ ਰੋਸ ਪ੍ਰਦਰਸ਼ਨ ਕੀਤਾ | ਇਨ੍ਹਾਂ ਔਰਤਾਂ ਨੂੰ ਮਾਰਕੀਟ ਕਮੇਟੀ ਦੁਧਨਸਾਧਾਂ ਵਲੋਂ ਹੋਏ ਟੈਂਡਰ ਕਾਰਨ ਮੁਸ਼ਕਿਲਾਂ ਦਰਪੇਸ਼ ਆ ਰਹੀਆਂ ਹਨ | ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ.ਐੱਡ. ਅਤੇ ਡੀ.ਪੀ.ਈ. ਅਧਿਆਪਕਾਂ ਵਲੋਂ 25 ਨੂੰ ਮੋਤੀ ਮਹਿਲ ਸਾਹਮਣੇ ਸਾਂਝੇ ਮੁਜ਼ਾਹਰੇ ਦਾ ਐਲਾਨ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਟੈੱਟ ਪਾਸ ਬੇਰੁਜ਼ਗਾਰ ਬੀ.ਐਡ. ਅਧਿਆਪਕ ਯੂਨੀਅਨ ਅਤੇ ਆਲ ਪੰਜਾਬ ਬੇਰੁਜ਼ਗਾਰ ਡੀ.ਪੀ.ਈ. (873) ਅਧਿਆਪਕ ਯੂਨੀਅਨ ਦੀ ਸਾਂਝੀ ਮੀਟਿੰਗ ਬਾਰਾਂਦਰੀ ਗਾਰਡਨ ਵਿਖੇ ਹੋਈ | ਇਸ ਮੌਕੇ 25 ਅਕਤੂਬਰ ਨੂੰ ਮੋਤੀ-ਮਹਿਲ ਸਾਹਮਣੇ ...

ਪੂਰੀ ਖ਼ਬਰ »

ਵਿਧਾਇਕ ਰਜਿੰਦਰ ਸਿੰਘ ਵਲੋਂ 8 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

ਸਮਾਣਾ, 22 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਹਲਕਾ ਵਿਧਾਇਕ ਰਜਿੰਦਰ ਸਿੰਘ ਵਲੋਂ ਸ਼ਹਿਰ 'ਚ ਹੋਣ ਵਾਲੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਬੱਸ ਅੱਡਾ ਦੇ ਨਜ਼ਦੀਕ ਮਾਜਰੀ ਸੜਕ ਦਾ ਉਦਘਾਟਨ ਕੀਤਾ | ਇਸ ਮੌਕੇ ਵਿਧਾਇਕ ਰਜਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਕਿਸਾਨਾਂ ਨੂੰ ਲਾਭ ਨਹੀਂ- ਪੰਜਰਥ

ਸਮਾਣਾ, 22 ਅਕਤੂਬਰ (ਪ੍ਰੀਤਮ ਸਿੰਘ ਨਾਗੀ)- ਸ਼੍ਰੋਮਣੀ ਅਕਾਲੀ ਦਲ (ਬ­) ਦੀ ਕਾਰਜਕਾਰਨੀ ਦੇ ਮੈਂਬਰ ਅਮਰਜੀਤ ਸਿੰਘ ਪੰਜਰਥ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਕਿਸਾਨਾਂ ਨੂੰ ਕੋਈ ਲਾਭ ਨਹੀਂ ਹੋਣ ਵਾਲਾ | ਇਹ ਕਾਨੂੰਨ ਮੁੱਖ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਭਿ੍ਸ਼ਟਾਚਾਰ ਦਾ ਬੋਲਬਾਲਾ, ਬਿਨਾਂ ਪੈਸੇ ਦਿੱਤੇ ਨਹੀਂ ਹੁੰਦਾ ਕੰਮ

ਸਮਾਣਾ, 22 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਕਥਿਤ ਭਿ੍ਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੇ ਕੰਮਕਾਰ ਪਾਰਦਰਸ਼ੀ ਤਰੀਕੇ ਨਾਲ ਹੋਣ ਦੇ ਦਾਅਵੇ ਤਾਂ ਬਥੇਰੇ ਕੀਤੇ ਜਾਂਦੇ ਹਨ, ਪਰ ਅਜਿਹੇ ਦਾਅਵਿਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਦੀ ਇਲਾਜ ਦੌਰਾਨ ਮੌਤ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ)- ਨੇੜਲੇ ਪਿੰਡ ਸੈਦਖੇੜੀ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਸਕੂਟਰੀ ਚਾਲਕ ਦੀ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਸੈਕਟਰ-32 ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਗੱਡੀ ਚਾਲਕ ...

ਪੂਰੀ ਖ਼ਬਰ »

ਅਧਿਆਪਕਾਂ ਨੇ ਕੇਂਦਰੀ ਸਕੇਲ ਲਾਗੂ ਕਰਨ ਦੇ ਵਿਰੋਧ 'ਚ ਨੋਟੀਫ਼ਿਕੇਸ਼ਨ ਦੀਆਂ ਸਾੜੀਆਂ ਕਾਪੀਆਂ

ਸਮਾਣਾ, 22 ਅਕਤੂਬਰ (ਸਾਹਿਬ ਸਿੰਘ)- ਕੇਂਦਰ ਦੀ ਤਰਜ਼ 'ਤੇ ਸਿੱਖਿਆ ਵਿਭਾਗ ਤੋਂ ਅਧਿਆਪਕਾਂ ਅਤੇ ਗ਼ੈਰ ਅਧਿਆਪਨ ਅਸਾਮੀਆਂ ਲਈ ਸੋਧੇ ਸਕੇਲ ਦੇ ਵਿਰੋਧ 'ਚ 'ਗੌਰਮਿੰਟ ਟੀਚਰ ਯੂਨੀਅਨ ਪੰਜਾਬ' ਦੇ ਸੱਦੇ 'ਤੇ ਤਹਿਸੀਲ ਕੰਪਲੈਕਸ ਦੇ ਬਾਹਰ ਅਧਿਆਪਕਾਂ ਨੇ ਨੋਟੀਫ਼ਿਕੇਸ਼ਨ ...

ਪੂਰੀ ਖ਼ਬਰ »

ਰੋਜ਼ਗਾਰ ਬਿਊਰੋ ਜ਼ਰੀਏ 15 ਦਿਨਾਂ 'ਚ 167 ਨੌਜਵਾਨਾਂ ਨੂੰ ਮਿਲੀ ਨੌਕਰੀ

ਪਟਿਆਲਾ, 22 ਅਕਤੂਬਰ (ਅ.ਸ. ਆਹਲੂਵਾਲੀਆ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਘਰ ਘਰ ਰੋਜ਼ਗਾਰ' ਦੇਣ ਦੇ ਮਿਸ਼ਨ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪਿਛਲੇ 15 ਦਿਨਾਂ ਦੇ ...

ਪੂਰੀ ਖ਼ਬਰ »

ਪਟੇਲ ਕਾਲਜ 'ਚ ਹੋਰਨਾਂ ਵਿਸ਼ਿਆਂ ਦੇ ਨਾਲ ਕਾਨੂੰਨ ਦੀ ਪੜ੍ਹਾਈ ਸ਼ੁਰੂ ਕੀਤੀ ਜਾ ਰਹੀ ਹੈ- ਵਿਧਾਇਕ ਮਦਨ ਲਾਲ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)- ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਹੋਰਨਾਂ ਵਿਸ਼ਿਆਂ ਦੇ ਨਾਲ ਨਾਲ ਕਾਨੂੰਨ ਦੀ ਪੜ੍ਹਾਈ ਵੀ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਕਿ ਹਲਕੇ ਦੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਹੋਰਨਾਂ ਕਾਲਜਾਂ 'ਚ ਨਾ ਜਾਣਾ ਪਵੇ, ਇਨ੍ਹਾਂ ...

ਪੂਰੀ ਖ਼ਬਰ »

ਐਸ.ਸੀ/ਬੀ.ਸੀ ਕਰਮਚਾਰੀ ਫੈੱਡਰੇਸ਼ਨ, ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਵਲੋਂ ਸੂਬਾ ਕਮੇਟੀ ਮੈਂਬਰਾਂ ਨੂੰ ਦਿੱਤੀ ਨਿੱਘੀ ਵਿਦਾਇਗੀ ਪਾਰਟੀ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇ੍ਰਣੀਆਂ ਕਰਮਚਾਰੀ ਵੈੱਲਫੇਅਰ ਫੈਡਰੇਸ਼ਨ, ਪੀ.ਐਸ.ਪੀ.ਸੀ.ਐਲ/ਪੀ.ਐਸ.ਟੀ.ਸੀ.ਐਲ, ਪੰਜਾਬ ਵਲੋਂ ਪਾਵਰ/ਟਰਾਂਸਮਿਸ਼ਨ ਕਾਰਪੋਰੇਸ਼ਨ 'ਚੋਂ ਰਿਟਾਇਰ ਹੋਏ ਇੰਜ. ਵਰਿੰਦਰ ਸਿੰਘ, ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਨੇ ਪਰਾਲੀ ਦੇ ਸਹੀ ਨਿਪਟਾਰੇ ਲਈ ਚਲਾਈ ਜਾਗਰੂਕਤਾ ਮੁਹਿੰਮ

ਪਟਿਆਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸਹਿਕਾਰੀ ਸਭਾਵਾਂ ਵਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਜਾਣਕਾਰੀ ਦੇਣ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਸੁਚੇਤ ਕਰਨ ਦੇ ਮਕਸਦ ਨਾਲ ...

ਪੂਰੀ ਖ਼ਬਰ »

ਭਾਰਤੀ ਪੁਲਾੜ ਖੋਜ ਸੰਸਥਾ ਬੈਂਗਲੌਰ (ਇਸਰੋ) ਵਲੋਂ ਲੇਖ ਮੁਕਾਬਲਿਆਂ 'ਚ ਓਲਡ ਪੁਲਿਸ ਲਾਈਨਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲ੍ਹਾਂ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਭਾਰਤੀ ਪੁਲਾੜ ਖੋਜ ਸੰਸਥਾ ਬੈਂਗਲੌਰ (ਇਸਰੋ) ਵਲੋਂ ਸਮੁੱਚੇ ਭਾਰਤ 'ਚ ਰਾਸ਼ਟਰੀ ਪੱਧਰੀ ਲੇਖ ਮੁਕਾਬਲਿਆਂ 'ਚ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਲਡ ਪੁਲਿਸ ਲਾਈਨਜ਼ ਦੀਆਂ ਵਿਦਿਆਰਥਣਾਂ ਨੇ ਮੱਲ੍ਹਾਂ ...

ਪੂਰੀ ਖ਼ਬਰ »

ਕੈਮੀਕਲ ਹਾਦਸਿਆਂ ਨੂੰ ਰੋਕਣ ਸਬੰਧੀ ਜ਼ਿਲ੍ਹਾ ਸੰਕਟ ਸਮੂਹ ਦੀ ਮੀਟਿੰਗ

ਪਟਿਆਲਾ, 22 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)- ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ ਵਿਚ ਸੁਰੱਖਿਆ ਦੇ ਕੀਤੇ ਪ੍ਰਬੰਧਾਂ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਤਕਾਲ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦਾ ਜਾਇਜ਼ਾ ਲੈਣ ਲਈ ਸਹਾਇਕ ਕਮਿਸ਼ਨਰ (ਜ) ਡਾ. ਇਸਮਤ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿੱਦਿਅਕ ਚਿੱਤਰਕਲਾ ਜ਼ਿਲ੍ਹਾ ਪੱਧਰੀ ਮੁਕਾਬਲੇ 'ਚੋਂ ਕੁਲਦੀਪ ਸਿੰਘ ਅੱਵਲ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਚੇਅਰਮੈਨ ਜੀਤ ਸਿੰਘ ਮੀਰਾਂਪੁਰ ਨੇ ਦਾਣਾ ਮੰਡੀ ਭੁਨਰਹੇੜੀ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਭੁਨਰਹੇੜੀ, 22 ਅਕਤੂਬਰ (ਧਨਵੰਤ ਸਿੰਘ)- ਮਾਰਕੀਟ ਕਮੇਟੀ ਦੁਧਨਸਾਧਾਂ ਦੇ ਚੇਅਰਮੈਨ ਜੀਤ ਸਿੰਘ ਮੀਰਾਂਪੁਰ ਨੇ ਅਨਾਜ ਮੰਡੀ ਭੁਨਰਹੇੜੀ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਰਮੇਸ਼ ਲਾਂਬਾ, ਕਾਂਗਰਸ ਬਲਾਕ ਪ੍ਰਧਾਨ ਗੁਰਮੀਤ ...

ਪੂਰੀ ਖ਼ਬਰ »

ਮਾਡਲ ਸਕੂਲ ਦੇ ਐੱਨ. ਸੀ. ਸੀ. ਕੈਡਿਟ ਨੂੰ 21,000 ਰੁਪਏ ਦਾ ਇਨਾਮ

ਪਟਿਆਲਾ, 22 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਸੀਨੀਅਰ ਸੈਕੰਡਰੀ ਮਾਡਲ ਸਕੂਲ ਦੇ ਏਅਰ ਵਿੰਗ ਦੇ ਐੱਨ. ਸੀ. ਸੀ. ਕੈਡਿਟ ਅਰਮਾਨ ਸ਼ਰਮਾ ਨੂੰ 26 ਜਨਵਰੀ 2020 ਗਣਤੰਤਰ ਦਿਵਸ 'ਤੇ ਸੱਭਿਆਚਾਰਕ ਪ੍ਰੋਗਰਾਮ 'ਚ ਦਿੱਲੀ ਵਿਖੇ ਭਾਗ ਲੈਣ ਕਰਕੇ ਭਾਰਤ ਸਰਕਾਰ ਵਲੋਂ 21,000 ਰੁਪਏ ਦਾ ...

ਪੂਰੀ ਖ਼ਬਰ »

ਵਰਕਰਾਂ ਨੂੰ ਬਹਾਲ ਕਰਵਾਉਣ ਲਈ ਰੇਂਜ ਅਫ਼ਸਰ ਪਟਿਆਲਾ ਦਾ ਕੀਤਾ ਘਿਰਾਓ

ਪਟਿਆਲਾ, 22 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਮੰਡਲ ਇਕਾਈ ਦੇ ਵਰਕਰਾਂ ਵਲੋਂ ਦਫ਼ਤਰ ਵਣ ਰੇਂਜ ਅਫਸਰ ਦਾ ਘਿਰਾਓ ਕਰਕੇ ਤਿੱਖੀ ਨਾਅਰੇਬਾਜ਼ੀ ਕੀਤੀ ਗਈ | ਕੰਮ ਤੋਂ ਹਟਾਏ ਗਏ ਵਰਕਰਾਂ ਨੂੰ ਬਹਾਲ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਕਵਿਤਾ, ਭਾਸ਼ਣ ਤੇ ਗਾਇਕੀ ਮੁਕਾਬਲੇ 'ਚ 650 ਪ੍ਰਤੀਯੋਗੀਆਂ ਨੇ ਲਿਆ ਹਿੱਸਾ

ਪਟਿਆਲਾ, 22 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਰੋਟਰੀ ਕਲੱਬ ਪਟਿਆਲਾ ਮਿਡਟਾਊਨ ਦੇ ਪ੍ਰਧਾਨ ਮਾਨਿਕ ਰਾਜ ਸਿੰਗਲਾ, ਸਕੱਤਰ ਵਿਸ਼ਾਲ ਸ਼ਰਮਾ ਅਤੇ ਖ਼ਜ਼ਾਨਚੀ ਸੀ. ਏ. ਰਾਜੀਵ ਗੋਇਲ ਦੀ ਅਗਵਾਈ 'ਚ ਗਾਇਕੀ, ਕਵਿਤਾ ਤੇ ਭਾਸ਼ਣ ਮੁਕਾਬਲੇ 'ਰਾਇਲਾ' ਬੈਨਰ ਹੇਠ ਆਨ-ਲਾਈਨ ...

ਪੂਰੀ ਖ਼ਬਰ »

ਪਿੰਡ ਗੋਬਿੰਦਪੁਰੇ ਦਾ ਸਿਹਤ ਕੇਂਦਰ ਖ਼ੁਦ ਹੋਇਆ ਬਿਮਾਰ

ਭਾਦਸੋਂ, 22 ਅਕਤੂਬਰ (ਪ੍ਰਦੀਪ ਦੰਦਰਾਲਾ)-ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਗੋਬਿੰਦਪੁਰਾ 'ਚ ਬਣੀ ਡਿਸਪੈਂਸਰੀ ਦਾ ਪਿਛਲੇ ਕਾਫੀ ਸਮੇਂ ਤੋਂ ਬਹੁਤ ਬੁਰਾ ਹਾਲ ਵੇਖਣ ਨੂੰ ਮਿਲ ਰਿਹਾ | ਪੀ.ਐਚ.ਸੀ. ਕੇਂਦਰ ਗੋਬਿੰਦਪੁਰਾ ਦੀ ਹਾਲਤ ਕਾਫੀ ਤਰਸਯੋਗ ਬਣੀ ਹੋਈ ਹੈ | ਕਮਰਿਆਂ ...

ਪੂਰੀ ਖ਼ਬਰ »

ਬੇਰੁਜ਼ਗਾਰ ਡੀ. ਪੀ. ਈ. ਅਧਿਆਪਕਾਂ ਦਾ ਟੈਂਕੀ ਧਰਨਾ ਲਗਾਤਾਰ ਜਾਰੀ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਆਲ ਪੰਜਾਬ ਬੇਰੁਜ਼ਗਾਰ ਡੀ. ਪੀ. ਈ. ਅਧਿਆਪਕਾਂ ਦਾ ਟੈਂਕੀ ਧਰਨਾ ਅੱਜ 37ਵੇਂ ਦਿਨ 'ਚ ਦਾਖਲ ਹੋ ਗਿਆ ਹੈ ¢ ਸੂਬਾ ਪ੍ਰਧਾਨ ਜਗਸੀਰ ਸਿੰਘ ਘੁਮਾਣ ਨੇ ਦੱਸਿਆ ਕਿ 8 ਅਕਤੂਬਰ ਨੂੰ ਸਿੱਖਿਆ ਮੰਤਰੀ ਦੇ ਪੈਨਲ ਨਾਲ ਯੂਨੀਅਨ ਦੀ ਸੂਬਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਵਿਧਾਨ ਸਭਾ 'ਚ ਪ੍ਰਸਤਾਵ ਰੱਖ ਕੇ ਕਿਸਾਨਾਂ ਲਈ ਲਿਆ ਅਹਿਮ ਫ਼ੈਸਲਾ-ਡਾ. ਬਿੱਟੂ

ਭੁਨਰਹੇੜੀ, 22 ਅਕਤੂਬਰ (ਧਨਵੰਤ ਸਿੰਘ)-ਕਾਂਗਰਸ ਪਾਰਟੀ ਦੇ ਸਥਾਨਕ ਬਲਾਕ ਪ੍ਰਧਾਨ ਡਾ. ਗੁਰਮੀਤ ਸਿੰਘ ਬਿੱਟੂ ਨੇ ਦਾਣਾ ਮੰਡੀ ਭੁਨਰਹੇੜੀ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਕਿਸਾਨਾਂ ਤੇ ਆੜ੍ਹਤੀਆਂ ਨਾਲ ਵਿਚਾਰ ਚਰਚਾ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨ ਕੇਂਦਰ ਸਰਕਾਰ ਦੇ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਲੈਣਗੇ ਦਮ-ਕਾਕੜਾ

ਦੇਵੀਗੜ੍ਹ, 22 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਕਿਸਾਨ ਮਾਰੂ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਅਤੇ ਕੇਂਦਰ ਸਰਕਾਰ ਦੇ ਕਾਲੇ ਕਾਨੰੂਨਾਂ ਨੂੰ ਪੰਜਾਬ ਸਰਕਾਰ ਵਲੋਂ ਰੱਦ ਕਰਨ ਦੇ ਪਾਏ ਮਤੇ ਦੀ ਜਿੱਥੇ ਹਰ ਪਾਸੇ ਚਰਚਾ ...

ਪੂਰੀ ਖ਼ਬਰ »

ਡਾ. ਸੁਖਵਿੰਦਰ ਪਰਮਾਰ ਦੀ ਪੁਸਤਕ ਲੋਕ ਅਰਪਣ

ਪਟਿਆਲਾ, 22 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਮਹਿੰਦਰਾ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਸੁਖਵਿੰਦਰ ਸਿੰਘ ਪਰਮਾਰ ਵਲੋਂ ਲਿਖੀ ਪੁਸਤਕ ਗਲਪ ਦਿ੍ਸ਼ਟੀ' ਤੇ ਦਿ੍ਸ਼ਟੀਕੋਣ, ਸੰਸਥਾ ਦੇ ਪਿ੍ੰਸੀਪਲ ਡਾ. ਸਿਮਰਤ ਕੌਰ ਵਲੋਂ ਅੱਜ ਸਾਦੇ ਸਮਾਗਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪਾਸ ਕੀਤੇ ਬਿੱਲਾਂ ਦੀ ਖੁਸ਼ੀ 'ਚ ਮਾਰਕੀਟ ਕਮੇਟੀ ਡਕਾਲਾ ਵਿਖੇ ਮਨਾਈ ਖ਼ੁਸ਼ੀ

ਡਕਾਲਾ, 22 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਪੰਜਾਬ ਸਰਕਾਰ ਵਲੋਂ ਕੇਂਦਰੀ ਖੇਤੀ ਬਿੱਲਾਂ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਨਵੇਂ ਬਿੱਲਾਂ ਦੀ ਖ਼ੁਸ਼ੀ 'ਚ ਮਾਰਕੀਟ ਕਮੇਟੀ ਡਕਾਲਾ ਦੇ ਚੇਅਰਮੈਨ ਮਦਨਜੀਤ ਡਕਾਲਾ ਦੀ ਅਗਵਾਈ ਹੇਠ ਪਟਾਕੇ ਚਲਾ ਕੇ ਅਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਆਮ ਲੋਕਾਂ ਨੂੰ ਕੀਤਾ ਜਾਗਰੂਕ

ਅਰਨੋਂ, 22 ਅਕਤੂਬਰ (ਦਰਸ਼ਨ ਸਿੰਘ ਪਰਮਾਰ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ 'ਤੇ ਜਿੱਥੇ ਪੰਜਾਬ ਦੇ ਕਾਂਗਰਸੀ ਵਰਕਰਾਂ ਅਤੇ ਲੀਡਰਾਂ ਵਿਚ ਭਾਰੀ ਖ਼ੁਸ਼ੀ ਦਾ ਮਾਹੌਲ ਹੈ, ਉਸ ਦੇ ਨਾਲ ...

ਪੂਰੀ ਖ਼ਬਰ »

ਸਪੋਟ ਬਿਲਿੰਗ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਪਾਤੜਾਂ, 22 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਸਪੋਟ ਬਿਲਿੰਗ ਯੂਨੀਅਨ ਪੰਜਾਬ ਦੀ ਡਵੀਜਨ ਪਾਤੜਾਂ ਦੀ ਚੋਣ ਸਰਬਸੰਮਤੀ ਨਾਲ ਹੋਈ | ਹਰਜੀਤ ਸਿੰਘ ਅਤੇ ਕਿਰਨਦੀਪ ਸਿੰਘ ਸੁਪਰਵਾਈਜਰ ਦੀ ਪ੍ਰਧਾਨਗੀ ਵਿਚ ਹੋਈ | ਇਸ ਮੀਟਿੰਗ ਵਿਚ ਦਲਜੀਤ ਸਿੰਘ ਨੂੰ ਪਾਤੜਾਂ ਡਵੀਜ਼ਨ ਦਾ ...

ਪੂਰੀ ਖ਼ਬਰ »

ਦੇਵੀਗੜ੍ਹ ਇਲਾਕੇ ਦੀਆਂ ਵੱਖ-ਵੱਖ ਮੰਡੀਆਂ 'ਚੋਂ 9 ਲੱਖ 92 ਹਜ਼ਾਰ 969 ਕੁਇੰਟਲ ਦੀ ਕੀਤੀ ਗਈ ਝੋਨੇ ਦੀ ਖ਼ਰੀਦ-ਪਿ੍ਥੀ ਸਿੰਘ

ਦੇਵੀਗੜ੍ਹ, 22 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦੇ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਕਾਰਨ ਮੰਡੀਆਂ ਵਿਚ ਖ਼ਰੀਦ ਦਾ ਕੰਮ ਵਧੀਆ ਢੰਗ ਨਾਲ ਚੱਲ ਰਿਹਾ ਹੈ | ਹੁਣ ਤੱਕ ਦੇਵੀਗੜ੍ਹ ਇਲਾਕੇ ਦੀਆਂ ਵੱਖ-ਵੱਖ ਮੰਡੀਆਂ 'ਚੋਂ ਵੱਖ-ਵੱਖ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਕਿਸਾਨਾਂ ਵਲੋਂ ਰਾਵਣ ਦੀ ਥਾਂ ਮੋਦੀ ਦੇ ਪੁਤਲੇ ਸਾੜੇ ਜਾਣਗੇ- ਕਰੜਾ

ਪਟਿਆਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਕਿਸਾਨ ਮਜ਼ਦੂਰ ਸੰਘਰਸ਼ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਗਸੀਰ ਸਿੰਘ ਕਰੜਾ ਨੇ ਕਿਹਾ ਕਿ ਪੰਜਾਬ ਦੇ ਸਾਰੇ ਕਿਸਾਨਾਂ ਵਲੋਂ ਮੋਦੀ ਸਰਕਾਰ ਵਲੋਂ ਧੱਕੇ ਨਾਲ ਲਾਗੂ ਕੀਤੇ ਨਵੇਂ ਕਿਸਾਨ ਤੇ ਮਜ਼ਦੂਰ ਮਾਰੂ ...

ਪੂਰੀ ਖ਼ਬਰ »

ਟੋਲ ਬੈਰੀਅਰ ਤੇ ਰਿਲਾਇੰਸ ਪੰਪ 'ਤੇ ਕਿਸਾਨਾਂ ਦਾ ਧਰਨਾ ਜਾਰੀ

ਸਮਾਣਾ, 22 ਅਕਤੂਬਰ (ਪ੍ਰੀਤਮ ਸਿੰਘ ਨਾਗੀ)- ਇਥੇ ਟੋਲ ਬੈਰੀਅਰ ਅਤੇ ਰਿਲਾਇੰਸ ਪੰਪ 'ਤੇ ਕਿਸਾਨਾਂ ਵਲੋਂ ਲਗਾਇਆ ਗਿਆ ਰੋਸ ਧਰਨਾ ਜਾਰੀ ਹੈ | ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਾਨੂੰਨ ਵਾਪਸ ਨਹੀਂ ਲਏ ਜਾਂਦੇ | ਉਨ੍ਹਾਂ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਯੰਗ ਬਿ੍ਗੇਡ ਦੀ ਬੈਠਕ

ਬਹਾਦਰਗੜ੍ਹ, 22 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਕਾਂਗਰਸ ਪਾਰਟੀ ਲਈ ਨੌਜਵਾਨਾਂ 'ਚ ਨਵਾਂ ਜੋਸ਼ ਅਤੇ ਉਤਸ਼ਾਹ ਭਰਨ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਵਲੋਂ ਬਣਾਈ ਕਾਂਗਰਸ ਸੇਵਾ ਦਲ ਯੰਗ ਬਿ੍ਗੇਡ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਜਸਬੀਰ ...

ਪੂਰੀ ਖ਼ਬਰ »

ਗੋਲੀਆਂ ਚਲਾਉਣ ਦੇ ਮਾਮਲੇ 'ਚ 15 ਅਣਪਛਾਤਿਆਂ ਸਮੇਤ 22 ਖ਼ਿਲਾਫ਼ ਮਾਮਲਾ ਦਰਜ

ਪਾਤੜਾਂ, 22 ਅਕਤੂਬਰ (ਖ਼ਾਲਸਾ)- ਪਾਤੜਾਂ ਦੀ ਸ਼ੇਰ ਕਾਲੋਨੀ 'ਚ ਪਲਾਟ ਦੇ ਝਗੜੇ ਨੰੂ ਲੈ ਕੇ ਇਕ ਧਿਰ ਵਲੋਂ ਚਲਾਈਆਂ ਗਈਆਂ ਗੋਲੀਆਂ ਅਤੇ ਅਸਲਾ ਖੋਹ ਕੇ ਲਿਜਾਣ ਦੇ ਮਾਮਲੇ 'ਚ ਪਾਤੜਾਂ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ 7 ਪਹਿਚਾਣੇ ਅਤੇ 15 ਅਣਪਛਾਤਿਆਂ ਖ਼ਿਲਾਫ਼ ਇਰਾਦਾ ...

ਪੂਰੀ ਖ਼ਬਰ »

ਖੇਤੀ ਸੁਧਾਰ ਬਿੱਲਾਂ ਨੂੰ ਰੱਦ ਕਰਨ ਦੀ ਖ਼ੁਸ਼ੀ 'ਚ ਵੰਡੇ ਲੱਡੂ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)-ਅੱਜ ਇੱਥੇ ਟਾਹਲੀ ਵਾਲਾ ਚੌਕ ਵਿਖੇ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਯੂਥ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ ਦੀ ਅਗਵਾਈ 'ਚ ਪਟਾਕੇ ਚਲਾਏ ਗਏ ਅਤੇ ਲੱਡੂ ਵੰਡੇ ਗਏ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨਿਰਭੈ ...

ਪੂਰੀ ਖ਼ਬਰ »

ਗਰਾਮ ਸਭਾ ਬੁਲਾਓ ਪਿੰਡ ਬਚਾਓ ਮੁਹਿੰਮ ਤਹਿਤ ਪਿੰਡਾਂ 'ਚ ਲੋਕਾਂ ਨੂੰ ਕੀਤਾ ਜਾਗਰੂਕ

ਨਾਭਾ, 22 ਅਕਤੂਬਰ (ਅਮਨਦੀਪ ਸਿੰਘ ਲਵਲੀ)-ਕਾਲੇ ਕਾਨੂੰਨ ਬਣਾ ਕੇ ਕੇਂਦਰ ਦੀ ਸਰਕਾਰ ਵਲੋਂ ਸਾਜ਼ਿਸ਼ ਦੇ ਤਹਿਤ ਜਿੱਥੇ ਸੂਬੇ ਪੰਜਾਬ ਨੂੰ ਗੁਲਾਮ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉੱਥੇ ਹੈ ਛੋਟੇ ਵਪਾਰੀ ਕਿਸਾਨਾਂ ਨੂੰ ਸਰਮਾਏਦਾਰਾਂ ਦੇ ਅਧੀਨ ਕੀਤਾ ਜਾ ਰਿਹੈ ...

ਪੂਰੀ ਖ਼ਬਰ »

ਮਾਪਿਆਂ ਦੀ ਰਜ਼ਾਮੰਦੀ ਨਾਲ ਸਕੂਲ ਪਹੁੰਚੇ ਵਿਦਿਆਰਥੀ-ਪਿ੍ੰਸੀਪਲ

ਦੇਵੀਗੜ੍ਹ, 22 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਵਲੋਂ ਬੰਦ ਕੀਤੇ ਗਏ ਸਕੂਲ ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਦੀਆਂ ਮਿਲੀਆਂ ਹਦਾਇਤਾਂ ਅਨੁਸਾਰ ਹੀ ਸਕੂਲ ਖੋਲ੍ਹੇ ਗਏ ਹਨ ਅਤੇ ਉਹੀ ਵਿਦਿਆਰਥੀ ਸਕੂਲ 'ਚ ਪਹੁੰਚ ਰਹੇ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਗਲੋਬਲ ਆਇਓਡੀਨ ਡੈਫੀਸੈਂਸੀ ਡਿਸ ਆਰਡਰ ਪ੍ਰੀਵੈਨਸ਼ਨ ਦਿਵਸ ਜਾਗਰੂਕਤਾ ਕੈਂਪ ਲਗਾਇਆ

ਦੇਵੀਗੜ੍ਹ, 22 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਿਰਨ ਵਰਮਾ ਦੀ ਰਹਿਨੁਮਾਈ ਹੇਠ ਮੁੱਢਲਾ ਸਿਹਤ ਕੇਂਦਰ ਦੁਧਨਸਾਧਾਂ ਵਿਖੇ ਗਲੋਬਲ ਆਇਓਡੀਨ ਡੈਫੀਸੈਂਸੀ ਡਿਸ ...

ਪੂਰੀ ਖ਼ਬਰ »

ਦਲਜੀਤ ਸਿੰਘ ਲੋਕ ਹਿਤ ਸੰਸਥਾ ਦੇ ਦੂਜੀ ਵਾਰ ਪ੍ਰਧਾਨ ਚੁਣੇ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ)-ਲੋਕ ਹਿਤ ਸੰਸਥਾ ਦੀ ਇਕ ਵਿਸ਼ੇਸ਼ ਬੈਠਕ ਚੇਅਰਮੈਨ ਐਡਵੋਕੇਟ ਸੁੱਚਾ ਸਿੰਘ ਰਾਠੌਰ ਦੀ ਅਗਵਾਈ ਵਿਚ ਹੋਈ, ਜਿਸ 'ਚ ਪ੍ਰਧਾਨ ਦੇ ਅਹੁਦੇ ਦੀ ਚੋਣ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਸੰਸਥਾ ਦੇ ਜਨਰਲ ਸਕੱਤਰ ਜਗਦੀਸ਼ ਹਿਤੈਸ਼ੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX