ਅੰਮਿ੍ਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-1984 'ਚ ਦਰਬਾਰ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ 1 ਜੂਨ ਨੂੰ ਸ਼ਹੀਦ ਹੋਏ ਪਹਿਲੇ ਖਾੜਕੂ ਸਿੱਖ ਭਾਈ ਕੁਲਵੰਤ ਸਿੰਘ ਬੱਬਰ ਉਰਫ਼ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਾਕੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਰਤਨ ਦੀ ਹਾਜ਼ਰੀ ਭਰਦਿਆਂ ਗੋਲੀਆਂ ਲੱਗਣ ਕਾਰਨ ਸ਼ਹੀਦ ਹੋਏ ਕੀਰਤਨੀਏ ਭਾਈ ਅਵਤਾਰ ਸਿੰਘ ਪਾਰੋਵਾਲ ਦੀਆਂ ਤਸਵੀਰਾਂ ਨੂੰ ਕਰੀਬ 36 ਸਾਲ ਬਾਅਦ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਥਾਂ ਮੁਹੱਈਆ ਕਰਵਾਈ ਗਈ | ਇਨ੍ਹਾਂ ਦੋਹਾਂ ਸ਼ਹੀਦਾਂ ਦੀਆਂ ਤਸਵੀਰਾਂ ਅਜਾਇਬ ਘਰ ਵਿਖੇ ਲਗਾਉਣ ਲਈ ਗਰਮ ਖ਼ਿਆਲੀ ਸਿੱਖ ਜਥੇਬੰਦੀਆਂ ਵਲੋਂ ਦਹਾਕਿਆਂ ਤੋਂ ਮੰਗ ਕੀਤੀ ਜਾ ਰਹੀ ਸੀ | ਅੱਜ ਸਵੇਰੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਕਰਵਾਏ ਗਏ ਸੰਖੇਪ ਧਾਰਮਿਕ ਸਮਾਗਮ ਅਤੇ ਅਰਦਾਸ ਉਪਰੰਤ ਦੋਵਾਂ ਸ਼ਹੀਦਾਂ ਦੀਆਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਅਦਾ ਕੀਤੀ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਸਮੇਂ ਦੀ ਕੇਂਦਰ 'ਚ ਕਾਂਗਰਸ ਸਰਕਾਰ ਵਲੋਂ ਜੂਨ 1984 'ਚ ਕੀਤਾ ਗਿਆ ਫ਼ੌਜੀ ਹਮਲਾ ਸਿੱਖ ਕੌਮ ਕਦੇ ਨਹੀਂ ਭੁਲਾ ਸਕਦੀ | ਉਨ੍ਹਾਂ ਕਿਹਾ ਕਿ ਭਾਈ ਮਹਿੰਗਾ ਸਿੰਘ ਬੱਬਰ ਜੂਨ 1984 ਦੇ ਹਮਲੇ ਦੌਰਾਨ ਸਭ ਤੋਂ ਪਹਿਲੇ ਸ਼ਹੀਦ ਹੋਏ ਸਨ ਅਤੇ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਸੰਤ ਹਰਚੰਦ ਸਿੰਘ ਲੌਾਗੋਵਾਲ ਅਤੇ ਉਹ ਖ਼ੁਦ (ਭਾਈ ਲੌਾਗੋਵਾਲ) ਵੀ ਸ਼ਾਮਿਲ ਸਨ | ਉਨ੍ਹਾਂ ਕਿਹਾ ਕਿ ਅੱਜ ਵੀ ਸਿੱਖਾਂ 'ਤੇ ਸਿੱਖ ਪਛਾਣ ਤੇ ਸਿੱਖ ਸਭਿਆਚਾਰ, ਨਸਲੀ ਹਮਲਿਆਂ ਅਤੇ ਪੰਜਾਬੀ ਭਾਸ਼ਾ 'ਤੇ ਹਮਲਿਆਂ ਦਾ ਸਿਲਸਿਲਾ ਜਾਰੀ ਹੈ | ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਕੌਮੀ ਚੁਣੌਤੀਆਂ ਦਾ ਮੁਕਾਬਲਾ ਏਕਤਾ ਦੀ ਭਾਵਨਾ ਨਾਲ ਕੀਤਾ ਜਾਵੇ, ਤਾਂ ਜੋ ਸਿੱਖ ਵਿਰੋਧੀ ਮਨਸੂਬੇ ਕਾਮਯਾਬ ਨਾ ਹੋਣ | ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਭਾਈ ਅਵਤਾਰ ਸਿੰਘ ਪਾਰੋਵਾਲ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸੁਖਦੇਵ ਸਿੰਘ ਭੂਰਾਕੋਹਨਾ, ਮੁਖਤਾਰ ਸਿੰਘ ਚੀਮਾ, ਕੁਲਵਿੰਦਰ ਸਿੰਘ ਰਮਦਾਸ, ਦਿਲਜੀਤ ਸਿੰਘ ਬੇਦੀ ਤੇ ਜਗਜੀਤ ਸਿੰਘ ਜੱਗੀ, ਰਾਜਿੰਦਰ ਸਿੰਘ ਰੂਬੀ, ਇਕਬਾਲ ਸਿੰਘ ਮੁਖੀ, ਬਘੈਲ ਸਿੰਘ ਤੋਂ ਇਲਾਵਾ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ 'ਚੋਂ ਸਰਬਜੀਤ ਸਿੰਘ ਪਾਰੋਵਾਲ, ਗੁਰਦਿਆਲ ਸਿੰਘ, ਗੁਰਦੇਵ ਸਿੰਘ, ਮਨਯੋਧ ਸਿੰਘ, ਬੀਬੀ ਜਤਿੰਦਰ ਕੌਰ, ਬੀਬੀ ਜਸਪ੍ਰੀਤ ਕੌਰ, ਬੀਬੀ ਜਗਮੀਤ ਕੌਰ, ਭਾਈ ਦਵਿੰਦਰਪਾਲ ਸਿੰਘ, ਭਾਈ ਹਾਕਮ ਸਿੰਘ, ਬੀਬੀ ਹਰਵਿੰਦਰ ਕੌਰ ਤੇ ਡਾ: ਮਨਜੀਤ ਸਿੰਘ ਵੀ ਮੌਜੂਦ ਸਨ |
ਲਾਂਘੇ ਲਈ ਸੰਸਦ ਮੈਂਬਰ ਕੇਂਦਰ ਤੱਕ ਪਹੁੰਚ ਕਰਨ -ਭਾਈ ਲੌਾਗੋਵਾਲ
ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ 'ਚ ਦੇਰੀ ਨਹੀਂ ਕਰਨੀ ਚਾਹੀਦੀ | ਉਨ੍ਹਾਂ ਪੰਜਾਬ ਦੇ ਸਮੂਹ ਸੰਸਦ ਮੈਂਬਰਾਂ ਇਸ ਮਾਮਲੇ 'ਚ ਭਾਰਤ ਸਰਕਾਰ ਤੱਕ ਪਹੁੰਚ ਕਰਨ ਦੀ ਅਪੀਲ ਕੀਤੀ ਹੈ |
ਚੰਡੀਗੜ੍ਹ, 22 ਅਕਤੂਬਰ (ਬਿਊਰੋ ਚੀਫ਼)- ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਰਾਵਤ ਵਲੋਂ ਅੱਜ ਇੱਥੇ ਸਾਰਾ ਦਿਨ ਕਾਂਗਰਸ ਦੇ ਆਗੂਆਂ, ਸੰਸਦ ਮੈਂਬਰਾਂ ਆਦਿ ਨਾਲ ਮੀਟਿੰਗਾਂ ਕਰਕੇ ਪੰਜਾਬ ਦੀ ਮੌਜੂਦਾ ਸਥਿਤੀ ਸਬੰਧੀ ਵਿਚਾਰ ...
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਦਰਮਿਆਨ ਚੱਲ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐਮ.ਐਸ.) ਦੌਰਾਨ ਸੂਬੇ 'ਚ ਹੁਣ ਤੱਕ ਝੋਨੇ ਦੇ ਕੁੱਲ ਕੁਲ ਖ਼ਰੀਦ ਟੀਚੇ 'ਚੋਂ 44.33 ਫ਼ੀਸਦੀ ਫ਼ਸਲ ਦੀ ਆਮਦ ਹੋ ਚੁੱਕੀ ਹੈ | ਉਕਤ ਪ੍ਰਗਟਾਵਾ ਅੱਜ ...
ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਪੈਨਸ਼ਨਰਜ਼ ਜਥੇਬੰਦੀ ਦੇ ਆਗੂ ਠਾਕੁਰ ਸਿੰਘ ਦੂਜੀ ਵਾਰ ਜਥੇਬੰਦੀ ਦੇ ਸੂਬਾ ਪ੍ਰਧਾਨ ਅਤੇ ਸੁਰਿੰਦਰ ਰਾਮ ਕੁੱਸਾ ਜਨਰਲ ਸਕੱਤਰ ਚੁਣੇ ਗਏ ਹਨ | ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੂਬਾ ...
ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਸੱਖਰ ਜ਼ਿਲ੍ਹੇ ਦੇ ਸ਼ਹਿਰ ਕੰਧਰਾ 'ਚ ਗੁਰਦੁਆਰਾ ਬ੍ਰਹਮ ਗਿਆਨੀ ਸੰਤ ਬਾਬਾ ਥੇਹਰਿਆ ਸਿੰਘ 'ਚ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ...
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)- ਪੰਜਾਬ ਪੁਲਿਸ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਅੱਜ ਡੀ.ਐਸ.ਪੀ. ਪੱਧਰ ਦੇ 21 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ¢ ਇਸ ਦੇ ਨਾਲ ਹੀ ਉਨ੍ਹਾਂ ਨੇ ਡੀ.ਐਸ.ਪੀ. ਵਜੋਂ ਪਦਉੱਨਤ ਹੋ ਕੇ ਆਪਣੀ ...
ਮਲੋਟ, 22 ਅਕਤੂਬਰ (ਪਾਟਿਲ, ਮੱਕੜ, ਬਰਾੜ)- ਮਲੋਟ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਸਥਿਤ ਪਿੰਡ ਔਲਖ ਵਿਖੇ ਵੀਰਵਾਰ ਬਾਅਦ ਦੁਪਹਿਰ ਸਮੇਂ ਸ੍ਰੀ ਮੁਕਤਸਰ ਸਾਹਿਬ ਦੇ ਬਰਕੰਦੀ ਰੋਡ ਵਾਸੀ ਇਕ ਨੌਜਵਾਨ ਦਾ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਅੰਨੇ੍ਹਵਾਹ ਗੋਲੀਆਂ ਚਲਾ ਕੇ ...
ਅੰਮਿ੍ਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)- ਸੂਬੇ 'ਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਚੱਲਦਿਆਂ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਕਈ ਰੇਲ ਗੱਡੀਆਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ | ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਜਿਹੜੀਆਂ ਰੇਲ ਗੱਡੀਆਂ ...
ਜਲੰਧਰ, 22 ਅਕਤੂਬਰ (ਅਜੀਤ ਬਿਊਰੋ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੈਨੇਟ ਦੇ ਨਾਮਜ਼ਦ ਕੀਤੇ ਗਏ 23 ਮੈਂਬਰਾਂ ਵਿਚ ਆਪਣਾ ਨਾਂਅ ਸ਼ਾਮਿਲ ਹੋਣ 'ਤੇ ਉੱਘੇ ਪੱਤਰਕਾਰ ਜਤਿੰਦਰ ਪਨੂੰ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਹ ਮੈਂਬਰੀ ਗ੍ਰਹਿਣ ਕਰਨ ਲਈ ਮਾਨਸਿਕ ਤੌਰ 'ਤੇ ਤਿਆਰ ...
ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਕਰਨੈਲ ਸਿੰਘ)- ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ਤਾਬਦੀ ਮੌਕੇ ਨੌਜਵਾਨਾਂ ਨੂੰ ਸਿੱਖ ਸੰਸਥਾਵਾਂ ਦੀ ਸਾਰਥਿਕਤਾ, ਪਿਛੋਕੜ ਅਤੇ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਨੂੰ ...
ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਵਿੱਤੀ ਐਕਸ਼ਨ ਟਾਸਕ ਫੋਰਸ (ਐਫ. ਏ. ਟੀ. ਐਫ.) ਦੀ ਤਿੰਨ ਦਿਨਾਂ ਵਰਚੂਅਲ ਬੈਠਕ ਅੱਜ ਤੋਂ ਸ਼ੁਰੂ ਕੀਤੀ ਗਈ ਹੈ | ਜਿਸ 'ਚ ਪਾਕਿਸਤਾਨ ਦੇ ਭਵਿੱਖ ਬਾਰੇ ਫ਼ੈਸਲਾ ਲਿਆ ਜਾਵੇਗਾ | ਇਸ ਬੈਠਕ 'ਚ ਇਹ ਫ਼ੈਸਲਾ ਲਿਆ ਜਾਵੇਗਾ ਕਿ ਅੱਤਵਾਦੀਆਂ ...
ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਭਾਰਤ ਸਰਕਾਰ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪਿਛਲੇ 7 ਮਹੀਨਿਆਂ ਤੋਂ ਬੰਦ ਨਿਪਾਲ ਸਰਹੱਦ ਨੂੰ ਅੱਜ ਸਵੇਰੇ 6 ਵਜੇ ਖੋਲ੍ਹ ਦਿੱਤਾ ਗਿਆ ਹੈ ਪਰ ਨਿਪਾਲ ਦੀ ਕੇ.ਪੀ. ਓਲੀ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਪਾਸੇ ਵਾਲੀ ਸਰਹੱਦ ...
ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਬਰਤਾਨੀਆ ਨੂੰ ਤੀਜੀ ਵਾਰ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਾਪਸ ਭੇਜਣ ਦੀ ਬੇਨਤੀ ਕੀਤੀ ਹੈ | ਭਿ੍ਸ਼ਟਾਚਾਰ ਦੇ ਮਾਮਲਿਆਂ 'ਚ ਜੇਲ੍ਹ 'ਚ ਬੰਦ ਸ਼ਰੀਫ਼ ਇਲਾਜ ਲਈ ਬਰਤਾਨੀਆ ਗਏ ਹੋਏ ਹਨ | ਪਾਕਿਸਤਾਨ ...
ਅੰਮਿ੍ਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)- ਆਉਂਦੀਆਂ ਵਿਧਾਨ ਸਭਾ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਛੱਡ ਕੇ ਪੰਜਾਬ 'ਚ ਹਮਿਖ਼ਆਲ ਪਾਰਟੀਆਂ ਦਾ ਤੀਜਾ ਸਿਆਸੀ ਫ਼ਰੰਟ ਕਾਇਮ ਕਰਨ ਦੀ ...
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)- ਬਾਹਰਲੇ ਰਾਜਾਂ ਤੋਂ ਆ ਰਹੇ ਝੋਨੇ ਦੀ ਖ਼ਰੀਦ ਘੁਟਾਲੇ 'ਚ ਸ਼ਾਮਿਲ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਪੂਰੇ ਘੁਟਾਲੇ ਦੀ ਹਾਈਕੋਰਟ ...
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)- ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਨਜ਼ਦੀਕ ਪਿੰਡ ਜਲਾਲਪੁਰ 'ਚ ਇਕ 6 ਸਾਲਾ ਬੱਚੀ ਨੂੰ ਜਬਰ ਜਨਾਹ ਉਪਰੰਤ ਅੱਗ ਲਗਾ ਕੇ ਮਾਰਨ ਦੀ ਘਟਨਾ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ...
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਆਲ ਇੰਡੀਆ ਜੱਟ ਮਹਾਂਸਭਾ ਦੇ ਕੌਮੀ ਡੈਲੀਗੇਟ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਸ. ਰਜਿੰਦਰ ਸਿੰਘ ਬਡਹੇੜੀ ਵਲੋਂ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਰਾਵਤ ...
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੂੰ ਦੁਆਬਾ ਖੇਤਰ 'ਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਦਲਿਤ ਆਗੂ, ਭਾਜਪਾ ਦੇ ਵਰਕਿੰਗ ਕਮੇਟੀ ਮੈਂਬਰ ਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਕੀਮਤੀ ਭਗਤ ਪਾਰਟੀ ਪ੍ਰਧਾਨ ਸ. ਸੁਖਬੀਰ ...
ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਕੌਮਾਂਤਰੀ ਅਦਾਲਤ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਾਸੂਸੀ ਦੇ ਕਥਿਤ ਦੋਸ਼ 'ਚ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨੀ ਜੇਲ੍ਹ 'ਚ ਬੰਦ ਭਾਰਤੀ ਜਲ ਸੈਨਾ ਅਧਿਕਾਰੀ (ਸੇਵਾ ਮੁਕਤ) ਕੁਲਭੂਸ਼ਣ ਜਾਧਵ ਦੀ ਸਜ਼ਾ ਦੀ ਸਮੀਖਿਆ ਲਈ ...
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਸੇਵਾ ਦਲ ਦੀ ਰਾਜ ਪੱਧਰੀ ਮੀਟਿੰਗ ਅੱਜ ਦਲ ਦੇ ਪ੍ਰਧਾਨ ਨਿਰਮਲ ਸਿੰਘ ਕੈੜਾ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਹੋਈ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਆਲ ਇੰਡੀਆ ਕਾਂਗਰਸ ...
ਚੰਡੀਗੜ੍ਹ 22 ਅਕਤੂਬਰ (ਅਜੀਤ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ-ਦੌਰਾਨ ਪੰਜਾਬ 'ਚ ਆਲੂਆਂ ਦੇ ਬੀਜ ਦੀ ਗੁਣਵੱਤਾ 'ਚ ਸੁਧਾਰ ਲਿਆਉਣ ਅਤੇ ਆਪਣੀ ਬਿਜਾਈ ਲਈ ਬੀਜ ਆਲੂ ਦੀ ਮੰਗ ਨੂੰ ਪੂਰਾ ਕਰਨ ਲਈ, ਪੰਜਾਬ ਟਿਸ਼ੂ ਕਲਚਰ ਬੇਸਡ ਸੀਡ ਪੋਟੈਟੋ ਬਿੱਲ 2020 ਨੂੰ ਪਾਸ ...
ਚੰਡੀਗੜ੍ਹ, 22 ਅਕਤੂਬਰ (ਐਨ. ਐਸ. ਪਰਵਾਨਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰਨੀ ਦੀ ਮੀਟਿੰਗ 26 ਅਕਤੂਬਰ ਨੂੰ ਸਵੇਰੇ 11 ਵਜੇ ਇੱਥੇ ਕਲਗ਼ੀਧਰ ਨਿਵਾਸ 'ਚ ਬੁਲਾਈ ਗਈ ਹੈ, ਜਿਸ 'ਚ ਕਈ ਅਹਿਮ ਮਾਮਲਿਆਂ 'ਤੇ ਵਿਚਾਰਾਂ ਕੀਤੀਆਂ ਜਾਣਗੀਆਂ | ਇਹ ਜਾਣਕਾਰੀ ਅੱਜ ...
ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਅਤੇ ਆਰਥਿਕ ਕੇਂਦਰ ਕਰਾਚੀ ਸਣੇ ਕਈ ਵੱਡੇ ਸ਼ਹਿਰਾਂ 'ਚ ਕੋਰੋਨਾ ਵਾਇਰਸ ਦੀ ਸਥਿਤੀ ਲਗਾਤਾਰ ਬਦਤਰ ਹੁੰਦੀ ਜਾ ਰਹੀ ਹੈ | ਪ੍ਰਧਾਨ ਮੰਤਰੀ (ਸਿਹਤ ਮਾਮਲਿਆਂ) ਦੇ ਵਿਸ਼ੇਸ਼ ਸਹਾਇਕ ਫ਼ੈਸਲ ...
ਟਾਂਡਾ ਉੜਮੁੜ, 22 ਅਕਤੂਬਰ (ਦੀਪਕ ਬਹਿਲ)- ਟਾਂਡਾ ਦੇ ਪਿੰਡ ਜਲਾਲਪੁਰ ਵਿਖੇ ਇਕ ਮਾਸੂਮ 6 ਸਾਲਾ ਬੱਚੀ ਦਾ ਕਤਲ ਕਰਨ ਪਿੱਛੋਂ ਉਸ ਨੂੰ ਸਾੜਨ ਵਾਲੇ ਦਾਦਾ-ਪੋਤਾ ਸੁਰਜੀਤ ਸਿੰਘ ਤੇ ਸੁਰਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਬਾਰੇ ਪੁਸ਼ਟੀ ਕਰਦਿਆਂ ...
ਕੱਥੂਨੰਗਲ, 22 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)- ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦਾ ਜਨਮ ਦਿਹਾੜਾ ਜੋ ਬੜੀ ਸ਼ਰਧਾ ਭਾਵਨਾ ਨਾਲ ਹਰ ਸਾਲ 21-22-23 ਅਕਤੂਬਰ ਨੂੰ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਮਨਾਇਆ ਜਾਂਦਾ ਹੈ | ਇਸ ਜੋੜ ਮੇਲੇ 'ਤੇ ...
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)- ਨਾਰਵੇ ਦੀ ਸਿੱਖ ਸੰਗਤ ਅਤੇ ਉਂਗੇ ਸਿੱਖਰ ਕੂਪਨਹੇਗਨ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਨਾਰਵੇ ਪੁਲਿਸ ਡਾਇਰੈਕਟੋਰੇਟ ਵਲੋਂ ਸਿੱਖਾਂ ਲਈ ਪਾਸਪੋਰਟ ਬਣਵਾਉਣ ਵੇਲੇ ...
ਚੰਡੀਗੜ੍ਹ, 22 ਅਕਤੂਬਰ (ਐਨ. ਐਸ. ਪਰਵਾਨਾ)- ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਦੇ ਨਾਂਅ 'ਤੇ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ | ਜੇਕਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...
ਸ੍ਰੀਨਗਰ, 22 ਅਕਤੂਬਰ (ਮਨਜੀਤ ਸਿੰਘ)- ਅੱਤਵਾਦੀ ਸੰਗਨ ਅਲ-ਬਦਰ 'ਚ ਸ਼ਾਮਿਲ ਹੋਏ 2 ਨੌਜਵਾਨਾਂ ਨੇ ਮੁਕਾਬਲਾ ਸ਼ੁਰੂ ਹੋਣ ਤੋਂ ਪਹਿਲਾ ਆਤਮ ਸਮਰਪਣ ਕਰ ਦਿੱਤਾ | ਉੱਤਰੀ ਕਸ਼ਮੀਰ ਦੇ ਸੋਪਰ ਦੇ ਤੁਜਰ ਸ਼ਰੀਫ ਇਲਾਕੇ 'ਚ ਸੁਰੱਖਿਆ ਬਲਾਂ ਨੇ ਵੀਰਵਾਰ ਸਵੇਰੇ ਅੱਤਵਾਦੀਆਂ ਦੇ ...
ਨਵੀਂ ਦਿੱਲੀ, 22 ਅਕਤੂਬਰ (ਏਜੰਸੀਆਂ)-ਵਿਗਿਆਨੀਆਂ ਨੇ ਮਨੁੱਖੀ ਸਰੀਰ 'ਚ ਗਲੇ ਦੇ ਉੱਪਰਲੇ ਹਿੱਸੇ 'ਚ ਲਾਰ ਗ੍ਰੰਥੀਆਂ ਦਾ ਇਕ ਸੈੱਟ ਖੋਜਿਆ ਹੈ | ਜਰਨਲ ਰੇਡੀਓਥ੍ਰੈਪੀ ਅਤੇ ਓਨਕੋਲੋਜੀ ਦੇ ਹਿਸਾਬ ਨਾਲ ਇਹ ਲਗਪਗ 1.5 ਇੰਚ ਦਾ ਹੈ | ਖੋਜਕਰਤਾਵਾਂ ਨੇ ਇਨ੍ਹਾਂ ਗਲੈਂਡਜ਼ ਦਾ ...
ਵਿਸ਼ਾਖਾਪਟਨਮ, 22 ਅਕਤੂਬਰ (ਏਜੰਸੀ)-ਭਾਰਤੀ ਫ਼ੌਜ ਦੇ ਮੁਖੀ ਜਨਰਲ ਐਮ.ਐਮ. ਨਰਵਾਣੇ ਨੇ ਵੀਰਵਾਰ ਨੂੰ ਵਿਸ਼ਾਖਾਪਟਨਮ 'ਚ ਸਟੀਲ ਦੇ ਬਣੇ ਪਣਡੁੱਬੀ ਵਿਰੋਧੀ ਦੇਸੀ 'ਕਾਰਵੇਟ' (ਛੋਟਾ ਜੰਗੀ ਸਮੁੰਦਰੀ ਜਹਾਜ਼) ਆਈ.ਐਨ.ਐਸ. ਕਾਵਾਰੱਤੀ ਨੂੰ ਜਲ ਸੈਨਾ ਨੂੰ ਸੌਾਪਿਆ | ਇਹ ...
ਚੰਡੀਗੜ੍ਹ, 22 ਅਕਤੂਬਰ (ਐਨ.ਐਸ. ਪਰਵਾਨਾ)- ਹਰਿਆਣਾ ਨੇ ਆਪਣੇ ਕਾਨੂੰਨਾਂ ਤੋਂ ਪੰਜਾਬ ਦਾ ਨਾਂਅ ਹਟਾਉਣ ਲਈ ਕਮਰ ਕੱਸ ਲਈ ਹੈ | ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਵਲੋਂ ਇਸ ਸਬੰਧੀ ਯਤਨ ਸ਼ੁਰੂ ਕਰਨ ਦੇ ਬਾਅਦ ਹੁਣ ਸੂਬਾ ਸਰਕਾਰ ਨੇ ਇਸ ਲਈ ਕਮੇਟੀ ਦਾ ਗਠਨ ਕਰ ਦਿੱਤਾ ...
ਸੰਗਰੂਰ, 22 ਅਕਤੂਬਰ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੰੂ ਮੁੱਖ ਮੰਤਰੀ ਕੈਪਟਨ ...
ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਨੇ ਕਿਹਾ ਕਿ ਲੌਾਗੋਵਾਲ ਵਿਖੇ ਪੰਥਕ ਜਥੇਬੰਦੀਆਂ ਅਤੇ ਰਾਜਸੀ ਜਥੇਬੰਦੀਆਂ ਵਲੋਂ ਚੱਲ ਰਿਹਾ ਧਰਨਾ 31 ਵੇਂ ਦਿਨ 'ਚ ਦਾਖਲ ...
ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)- ਭਾਰਤ ਅਤੇ ਚੀਨ ਦਰਮਿਆਨ ਚੱਲ ਰਹੇ ਮੌਜੂਦਾ ਅੜਿੱਕੇ ਦਰਮਿਆਨ ਟਵਿੱਟਰ ਵਲੋਂ ਭਾਰਤ ਦਾ ਗਲਤ ਨਕਸ਼ਾ ਪੇਸ਼ ਕਰਨ 'ਤੇ ਕੇਂਦਰ ਸਰਕਾਰ ਵਲੋਂ ਤਿੱਖਾ ਇਤਰਾਜ਼ ਪ੍ਰਗਟਾਇਆ ਹੈ | ਲੇਹ ਨੂੰ ਚੀਨ ਦਾ ਹਿੱਸਾ ਦਿਖਾਉਣ 'ਤੇ ਭਾਰਤ ਨੇ ...
ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਸੁਪਰੀਮ ਕੋਰਟ ਨੇ ਕਿਹਾ ਹੈ ਕਿ ਬੀਮੇ ਦਾ ਕਰਾਰ ਬਹੁਤ ਹੀ ਭਰੋਸੇ 'ਤੇ ਆਧਾਰਿਤ ਹੁੰਦਾ ਹੈ ਤੇ ਜੋ ਜੀਵਨ ਬੀਮਾ ਲੈਣਾ ਚਾਹੁੰਦੇ ਹਨ, ਉਨ੍ਹਾਂ ਦਾ ਇਹ ਫ਼ਰਜ ਬਣਦਾ ਹੈ ਕਿ ਉਹ ਬੀਮਾ ਲੈਂਦੇ ਸਮੇਂ ਸਾਰੇ ਤੱਥਾਂ ਦਾ ਖੁਲਾਸਾ ਕਰਨ ਤਾਂ ਕਿ ...
ਨਵੀਂ ਦਿੱਲੀ, 22 ਅਕਤੂਬਰ (ਪੀ.ਟੀ.ਆਈ.)-ਭਾਰਤ ਨੇ ਕਿਹਾ ਕਿ ਗੁਆਂਢੀ ਮੁਲਕ ਪਾਕਿਸਤਾਨ ਵਲੋਂ ਲਗਾਤਾਰ ਅੱਤਵਾਦੀ ਸੰਗਠਨਾਂ ਅਤੇ ਸੰਯੁਕਤ ਰਾਸ਼ਟਰ ਵਲੋਂ ਨਾਮਜ਼ਦ ਅੱਤਵਾਦੀਆਂ, ਜਿਨ੍ਹਾਂ 'ਚ ਮਸੂਦ ਅਜ਼ਹਰ ਤੇ ਜ਼ਾਕਿਰ-ਉਰ-ਰਹਿਮਾਨ ਲਕਵੀ ਵੀ ਸ਼ਾਮਿਲ ਹਨ, ਨੂੰ ਸੁਰੱਖਿਅਤ ...
ਕੋਚੀ, 22 ਅਕਤੂਬਰ (ਏਜੰਸੀ)-ਇਕ ਨਵਾਂ ਅਧਿਆਇ ਲਿਖਦਿਆਂ ਹੋਇਆਂ ਭਾਰਤੀ ਜਲ ਸੈਨਾ ਦੀਆਂ ਤਿੰਨ ਔਰਤ ਪਾਇਲਟਾਂ ਦਾ ਪਹਿਲਾ ਦਸਤਾ (ਬੈਚ) ਡੋਰਨੀਅਰ ਜਹਾਜ਼ ਤੋਂ ਸਮੁੰਦਰੀ ਟੋਹੀ ਮਿਸ਼ਨ ਨੂੰ ਅੰਜਾਮ ਦੇਣ ਲਈ ਤਿਆਰ ਹੈ | ਇਕ ਰੱਖਿਆ ਬੁਲਾਰੇ ਨੇ ਦੱਸਿਆ ਕਿ ਲੈਫ਼ਟੀਨੈਂਟ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX