ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਸੂਬਾਈ ਕਮੇਟੀ ਦੇ ਫੈਸਲੇ ਅਨੁਸਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਹੱਲ ਕਰਵਾਉਣ ਲਈ 1 ਨਵੰਬਰ ਤੋਂ 30 ਨਵੰਬਰ ਤੱਕ ਬਲਾਕ ਤੇ ਤਹਿਸੀਲ ਪੱਧਰ ਤੇ ਜ਼ਿਲ੍ਹਾ ਪੱਧਰ 'ਤੇ ਰੈਲੀਆਂ ਕਰਨ ਦੇ ਸਬੰਧ ਵਿਚ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਫ਼ਿਰੋਜ਼ਪੁਰ ਦੀ ਮੀਟਿੰਗ ਅਜਮੇਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ, ਪੈਨਸ਼ਨਰ ਅਤੇ ਕਿਸਾਨ ਮਾਰੂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਸਬੰਧ ਵਿਚ 7 ਅਕਤੂਬਰ ਨੂੰ ਕੈਬਨਿਟ ਸਬ ਕਮੇਟੀ ਨਾਲ ਹੋਈ ਮੀਟਿੰਗ ਦੇ ਫੈਸਲਿਆਂ ਨੂੰ ਲਾਗੂ ਕਰਵਾਉਣ ਲਈ ਸੂਬਾ ਕਮੇਟੀ ਵਲੋਂ ਉਲੀਕੇ ਪੋ੍ਰਗਰਾਮ ਅਨੁਸਾਰ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ 3 ਨਵੰਬਰ ਨੂੰ ਗੁਰੂਹਰਸਹਾਏ, 9 ਨਵੰਬਰ ਨੂੰ ਜ਼ੀਰਾ, 11 ਨਵੰਬਰ ਨੂੰ ਫ਼ਿਰੋਜ਼ਪੁਰ ਵਿਖੇ ਤਹਿਸੀਲ ਪੱਧਰ ਦੀਆਂ ਰੈਲੀਆਂ ਕੀਤੀਆਂ ਜਾਣਗੀਆਂ ਅਤੇ 27 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਰੈਲੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦਫ਼ਤਰ ਸਾਹਮਣੇ ਕੀਤੀ ਜਾਵੇਗੀ | ਜੇਕਰ ਫਿਰ ਵੀ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਟੇਟ ਪੱਧਰ ਦੀ ਰੈਲੀ 9 ਦਸੰਬਰ ਨੂੰ ਪਟਿਆਲਾ ਵਿਖੇ ਕੀਤੀ ਜਾਵੇਗੀ | ਉਨ੍ਹਾਂ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਪੈਨਸ਼ਨਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਦੀ ਪੈਨਸ਼ਨ ਰਿਲੀਜ਼ ਕੀਤੀ ਜਾਵੇ, ਉਨ੍ਹਾਂ ਸਰਕਾਰ ਤੇ ਸ਼ਹੀਦ ਭਗਤ ਸਿੰਘ ਇੰਜੀਨੀਅਰਿੰਗ ਕਾਲਜ ਫ਼ਿਰੋਜ਼ਪੁਰ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਕਾਲਜ ਵਿਚ ਕੰਮ ਕਰਦੇ ਟੀਚਿੰਗ ਤੇ ਨਾਨ-ਟੀਚਿੰਗ ਦੇ ਲਗਪਗ 400 ਮੁਲਾਜ਼ਮਾਂ ਦੀ ਅਗਸਤ ਤੇ ਸਤੰਬਰ ਦੀਆਂ ਤਨਖ਼ਾਹਾਂ ਰਿਲੀਜ਼ ਕੀਤੀਆਂ ਜਾਣ | ਜੇਕਰ ਜਲਦੀ ਤਨਖ਼ਾਹ ਰਿਲੀਜ਼ ਨਾ ਕੀਤੀ ਤਾਂ ਕਾਲਜ ਮੈਨੇਜਮੈਂਟ ਦੇ ਖ਼ਿਲਾਫ਼ ਸੰਘਰਸ਼ ਉਲੀਕਿਆ ਜਾਵੇਗਾ | ਮੀਟਿੰਗ ਵਿਚ ਕਿਸ਼ਨ ਚੰਦ ਜਾਗੋਵਾਲੀਆ, ਹਰਭਗਵਾਨ, ਰਾਮ ਪ੍ਰਸਾਦ, ਅਜੀਤ ਸਿੰਘ ਸੋਢੀ, ਓਮ ਪ੍ਰਕਾਸ਼, ਮਲਕੀਤ ਚੰਦ ਪਾਸੀ, ਰਾਕੇਸ਼ ਕੁਮਾਰ, ਮੁਖਤਿਆਰ ਸਿੰਘ ਜ਼ੀਰਾ, ਜਗਤਾਰ ਸਿੰਘ, ਮਹਿੰਦਰ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਭੁੱਟੋ, ਬਲਵੰਤ ਸਿੰਘ ਸੰਧੂ, ਪ੍ਰਵੀਨ ਕੁਮਾਰ, ਨੰਦ ਲਾਲ, ਸ਼ੇਰ ਸਿੰਘ ਬਾਰੇ ਕੇ, ਬਲਬੀਰ ਸਿੰਘ ਗੋਖੀ ਵਾਲਾ, ਜਗਸੀਰ ਸਿੰਘ, ਮੁਖਤਿਆਰ ਸਿੰਘ, ਬੂਟਾ ਸਿੰਘ, ਬਲਵੰਤ ਸਿੰਘ, ਰਾਜਪਾਲ ਸਿੰਘ ਬੈਂਸ, ਰਾਕੇਸ਼ ਕੁਮਾਰ, ਵਿਲਸਨ, ਸ਼ਿੰਗਾਰ ਚੰਦ, ਗੁਰਜੰਟ ਸਿੰਘ, ਅਸ਼ਵਨੀ ਕੁਮਾਰ ਸ਼ਾਮਿਲ ਹੋਏ |
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਝੋਨੇ ਦੇ ਚੱਲ ਰਹੇ ਮੌਜੂਦਾ ਸੀਜ਼ਨ ਦੌਰਾਨ ਖ਼ਰੀਦ ਦਾ ਜਾਇਜ਼ਾ ਲੈਣ ਲਈ ਮਾਰਕੀਟ ਕਮੇਟੀ ਗੁਰੂਹਰਸਹਾਏ ਦੇ ਚੇਅਰਮੈਨ ਵੇਦ ਪ੍ਰਕਾਸ਼, ਉਨ੍ਹਾਂ ਨਾਲ ਸੈਕਟਰੀ ਸਤਨਾਮ ਸਿੰਘ ਢਿੱਲੋਂ, ਜਗਤਾਰ ਸਿੰਘ ਆਕਸ਼ਨ ਰਿਕਾਰਡ ਨੇ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਐੱਸ.ਬੀ.ਐੱਸ. ਸਟੇਟ ਟੈਕਨੀਕਲ ਕੈਂਪਸ ਦੇ ਸਿਖਲਾਈ ਅਤੇ ਪਲੇਸਮੈਂਟ ਸੈੱਲ ਵਲੋਂ 'ਜੇਬ ਖਰਚ ਕਮਾਉਣ ਦਾ ਸੱਭ ਤੋਂ ਆਸਾਨ ਢੰਗ ਅਤੇ ਤਜਰਬਾ ਹਾਸਲ ਕਰਨ' ਵਿਸ਼ੇ 'ਤੇ ਇਕ ਆਨਲਾਈਨ ਵਰਕਸ਼ਾਪ ਇੰਟਰਨਸ਼ਾਲਾ ਦੇ ਸਹਿਯੋਗ ਨਾਲ ਕਰਵਾਈ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਆਪਣੀ ਅਨੋਖੀ ਅਤੇ ਲਾਮਿਸਾਲ ਸੇਵਾ ਕਾਰਜਾਂ ਕਰਕੇ ਜਾਣੇ ਜਾਂਦੇ ਉੱਘੇ ਸਮਾਜ ਸੇਵੀ ਡਾ: ਐੱਸ.ਪੀ. ਸਿੰਘ ਓਬਰਾਏ ਜੋ ਕੋਰੋਨਾ ਨਾਮ ਦੀ ਬਿਮਾਰੀ ਤੋਂ ਬਾਅਦ ਸਿਹਤਯਾਬ ਹੋਣ 'ਤੇ ਆਪਣੇ ਘਰ ਪਰਿਵਾਰ ਵਿਚ ਪੁੱਜੇ ਹਨ ਤੇ ਵਾਹਿਗੁਰੂ ...
ਫ਼ਿਰੋਜ਼ਸ਼ਾਹ, 22 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਪਿਛਲੇ ਲੰਬੇ ਸਮੇਂ ਤੋਂ ਸਰਗਰਮ ਭੁਪਿੰਦਰ ਕੌਰ ਸੰਧੂ (ਬਸਤੀ ਭਾਗ ਸਿੰਘ) ਨੂੰ ਪਾਰਟੀ ਹਾਈਕਮਾਨ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ 'ਚ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਵਰਕਰਾਂ 'ਚ ...
ਗੁਰੂਹਰਸਹਾਏ, 22 ਅਕਤੂਬਰ (ਸੰਧੂ)- ਪਿੰਡ ਨੂਰੇ ਕੇ ਦੀ ਵਸਨੀਕ ਆਂਗਣਵਾੜੀ ਵਰਕਰ ਸੋਮਾ ਰਾਣੀ ਨਾਲ ਕੁੱਟਮਾਰ ਕਰਨ ਵਾਲਿਆਂ ਵਿਰੁੱਧ ਪਰਚਾ ਦਰਜ ਹੋਣ ਦੋਂ ਬਾਅਦ ਹਫ਼ਤਾ ਬੀਤ ਜਾਣ ਦੇ ਬਾਵਜੂਦ ਦੋਸ਼ੀਆਂ ਦੀਆਂ ਗਿ੍ਫ਼ਤਾਰੀਆਂ ਨਾ ਹੋਣ 'ਤੇ ਅੱਜ ਆਲ ਪੰਜਾਬ ਆਂਗਣਵਾੜੀ ...
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਆਪਣੇ ਹਲਕੇ ਗੁਰੂਹਰਸਹਾਏ ਦੇ ਲੋੜਵੰਦ ਲੋਕਾਂ ਦੀ ਮਦਦ ਕਰਨ ਵਿਚ ਹਮੇਸ਼ਾ ਮੋਹਰੀ ਰਹਿਣ ਵਾਲੇ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਪੰਜਾਬ ਨੇ ਪਿੰਡ ਨਿਧਾਨਾ ਦੀ ਵਾਸੀ ...
ਮੱਲਾਂਵਾਲਾ, 22 ਅਕਤੂਬਰ (ਗੁਰਦੇਵ ਸਿੰਘ)- ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਨੂੰ ਵਿਧਾਨ ਸਭਾ ਵਿਚ ਰੱਦ ਕੀਤੇ ਜਾਣ ਦੀ ਖੁਸ਼ੀ ਵਿਚ ਅਨਾਜ ਮੰਡੀ ਮੱਲਾਂਵਾਲਾ ਵਿਖੇ ਰੌਸ਼ਨ ਲਾਲ ਬਿੱਟਾ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਕਿਸਾਨਾਂ, ਆੜ੍ਹਤੀਆਂ, ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਸਿਹਤ ਵਿਭਾਗ ਵਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਿਮਾਰੀ ਤੋਂ ਬਚਾਓ ਸਬੰਧੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ | ਸਿਵਲ ਸਰਜਨ ਡਾ: ਵਿਨੋਦ ਸਰੀਨ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵਲੋਂ ...
ਲੱਖੋ ਕੇ ਬਹਿਰਾਮ, 22 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੇਂਦਰ ਸਰਕਾਰ ਦੁਆਰਾ ਲਿਆਂਦੇ ਖੇਤੀ ਨਾਲ ਸਬੰਧਿਤ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਦਿ੍ੜ੍ਹ ਇਰਾਦੇ ਦੇ ਮਾਲਕ ਹਨ ਅਤੇ ...
ਫ਼ਿਰੋਜ਼ਪੁਰ, 22 ਅਕਤੂਬਰ (ਰਾਕੇਸ਼ ਚਾਵਲਾ)- ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਕੈਂਟ ਵਲੋਂ ਛਾਉਣੀ ਏਰੀਏ ਨੂੰ ਹਲਕਾਉਣ ਵਾਲੇ ਕੁੱਤਿਆਂ ਅਤੇ ਆਵਾਰਾ ਕੁੱਤਿਆਂ ਦੀ ਤਾਦਾਦ ਤੋਂ ਬਚਾਉਣ ਵਾਸਤੇ ਇਕ ਵਿਸ਼ੇਸ਼ ਮੁਹਿੰਮ ਦਾ ਆਰੰਭ ਕੀਤਾ ਗਿਆ ਹੈ | ਮਿਲੀ ਜਾਣਕਾਰੀ ...
ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸੀਨੀਅਰ ਸਿਟੀਜ਼ਨ ਕੌਾਸਲ ਜ਼ੀਰਾ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਮੱਲ੍ਹੀਆਂ ਜ਼ੀਰਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕੌਾਸਲ ਦੇ ਪ੍ਰਧਾਨ ਰਾਮ ਪ੍ਰਕਾਸ਼ ਐੱਸ.ਐੱਸ.ਪੀ. ਰਿਟਾ: ਨੇ ਕੀਤੀ | ਮੀਟਿੰਗ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਪੰਚਾਇਤ ਸੰਮਤੀ ਕਰਮਚਾਰੀ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਹਰਭਗਵਾਨ ਕੰਬੋਜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਤਰਲੋਕ ਸਿੰਘ ਸੁਪਰਡੈਂਟ, ਬੂਟਾ ਸਿੰਘ ਰੋਡ ਇੰਸਪੈਕਟਰ, ਗੁਰਮੇਜ ...
ਮਮਦੋਟ, 22 ਅਕਤੂਬਰ (ਸੁਖਦੇਵ ਸਿੰਘ ਸੰਗਮ)- ਉੱਚ ਯੋਗਤਾ ਪ੍ਰਾਪਤ ਸਰਕਾਰੀ ਸਕੂਲਜ਼ ਐੱਸ.ਐਲ.ਏ, ਲਾਇਬ੍ਰੇਰੀਅਨ, ਸਹਾਇਕ ਲਾਇਬ੍ਰੇਰੀਅਨ ਯੂਨੀਅਨ ਦੀ ਫ਼ਿਰੋਜ਼ਪੁਰ ਇਕਾਈ ਵਲੋਂ ਜ਼ਿਲ੍ਹਾ ਕਨਵੀਨਰ ਗੁਰਚਰਨ ਸਿੰਘ ਸਰਲਾ ਦੀ ਅਗਵਾਈ ਹੇਠ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ...
ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਵਿਦੇਸ਼ਾਂ ਵਿਚ ਗਏ ਲਾੜਿਆਂ ਵਲੋਂ ਪੰਜਾਬ ਰਹਿੰਦੀਆਂ ਆਪਣੀਆਂ ਪਤਨੀਆਂ ਨਾਲ ਧੋਖਾਧੜੀ ਕੀਤੇ ਜਾਣ ਦਾ ਮਾਮਲੇ ਤਾਂ ਅਕਸਰ ਦੇਖਣ ਨੂੰ ਮਿਲਦੇ ਸਨ, ਪਰ ਜ਼ੀਰਾ ਵਿਖੇ ਇਸ ਦੇ ਬਿਲਕੁਲ ਉਲਟ ਲੜਕੀ ਵਲੋਂ ਵਿਆਹ ਉਪਰੰਤ ਕੈਨੇਡਾ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਛਾਉਣੀ ਨਜ਼ਦੀਕ ਬਣੇ ਉੱਚਾ ਪੁਲ ਮੋਗਾ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਦੇ ਪਰਿਵਾਰਕ ਮੈਂਬਰ ਬੇਲੀ ਰਾਮ ਪੁੱਤਰ ਮੁਨਸ਼ੀ ਰਾਮ ਵਾਸੀ ਮਕਾਨ ਨੰਬਰ 4042 ...
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਥਾਣਾ ਗੁਰੂਹਰਸਹਾਏ ਪੁਲਿਸ ਵਲੋਂ ਸ਼ਿਕਾਇਤਕਰਤਾ ਦੇ ਬਿਆਨ ਦੇ ਆਧਾਰ 'ਤੇ ਦੋ ਵਿਅਕਤੀਆਂ 'ਤੇ ਕੁੱਟਮਾਰ ਅਤੇ ਬੇਅਦਬੀ ਕਰਨ ਦੀਆਂ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਬਲਜੀਤ ...
188 ਤੰਦਰੁਸਤ ਹੋ ਪਹੁੰਚੇ ਘਰੋ ਘਰੀ ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਦੇ ਖ਼ਾਤਮੇ ਲਈ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਵਿਨੋਦ ਸਰੀਨ ਦੀ ਅਗਵਾਈ ਹੇਠ ਸ਼ੱਕੀਆਂ ਦੇ ਟੈੱਸਟ ਅਤੇ ਇਲਾਜ ਕਰਨ ਸਬੰਧੀ ...
ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੋਣਹਾਰ ਵੱਡੇ ਸਪੁੱਤਰ ਅਨੁਮੀਤ ਸਿੰਘ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨਰ ਪੰਜਾਬ ਨਿਯੁਕਤ ਕੀਤੇ ਜਾਣ 'ਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ...
ਫ਼ਿਰੋਜ਼ਪੁਰ, 22 ਅਕਤੂਬਰ (ਰਾਕੇਸ਼ ਚਾਵਲਾ)- ਸਾਬਕਾ ਬੋਰਡ ਮੈਂਬਰ ਕੰਟੋਨਮੈਂਟ ਬੋਰਡ ਰਵੀ ਕੁਮਾਰ ਸੋਈ ਵਲੋਂ ਪੈ੍ਰੱਸ ਕਲੱਬ ਫ਼ਿਰੋਜ਼ਪੁਰ ਵਿਖੇ ਪੈ੍ਰੱਸ ਕਾਨਫ਼ਰੰਸ ਕਰਕੇ ਕੰਟੋਨਮੈਂਟ ਬੋਰਡ ਵਲੋਂ ਰੀਵਾਇਜ ਹਾਊਸ ਟੈਕਸ ਦੀ ਪ੍ਰਕ੍ਰਿਆ 'ਚ ਨਿਯਮਾਂ ਦੀ ਉਲੰਘਣਾ ਦਾ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਅੱਜ ਸੈਂਕੜੇ ਕਿਸਾਨਾਂ, ਮਜ਼ਦੂਰਾਂ ਵਲੋਂ ਰੇਲਵੇ ਟਰੈਕ ਬਸਤੀ ਟੈਂਕਾਂ ਵਾਲੀ 'ਤੇ ਲੱਗੇ ਪੱਕੇ ਮੋਰਚੇ ਦੇ 29ਵੇਂ ਦਿਨ ਸ਼ਮੂਲੀਅਤ ਕਰਕੇ ਪੰਜਾਬ ਤੇ ਕੇਂਦਰ ਸਰਕਾਰ ਦੀ ਮਿਲੀਭੁਗਤ ਦਾ ਦੋਸ਼ ਲਾਇਆ ਅਤੇ ਕਾਰਪੋਰੇਟ ਘਰਾਣਿਆਂ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਤਿਉਹਾਰਾਂ ਦੇ ਸੀਜ਼ਨ ਵਿਚ ਜ਼ਿਲ੍ਹੇ ਵਿਚ ਪਟਾਕਿਆਂ ਦੀ ਖ਼ਰੀਦੋ-ਫ਼ਰੋਖ਼ਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ ਅਤੇ ਜਿਨ੍ਹਾਂ ਵਿਅਕਤੀਆਂ ਨੇ ਪਟਾਕਿਆਂ ਦੀ ਖ਼ਰੀਦੋ-ਫ਼ਰੋਖ਼ਤ ਲਈ ...
ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਅੰਦਰ ਸਥਿਤ ਗੁਰਧਾਮਾਂ ਦੇ ਦਰਸ਼ਨ-ਦੀਦਾਰਿਆਂ ਲਈ ਭਾਰਤ ਤੋਂ ਜਾਣ ਵਾਲੇ ਸਿੱਖ ਜਥਿਆਂ ਦਾ ਸਮਾਂ 5 ਦਿਨਾਂ ਤੋਂ ਵਧਾ ਕੇ 7 ਦਿਨਾਂ ਕਰਨ ਦੀ ਮੰਗ ...
ਫ਼ਿਰੋਜਪੁਰ, 22 ਅਕਤੂਬਰ (ਤਪਿੰਦਰ ਸਿੰਘ)- ਉੱਤਰੀ ਰੇਲਵੇ ਫ਼ਿਰੋਜ਼ਪੁਰ ਡਵੀਜ਼ਨ ਨਾਲ ਸਬੰਧਿਤ ਮੁਲਾਜ਼ਮਾਂ ਵਲੋਂ ਕੇਂਦਰ ਸਰਕਾਰ ਦੁਆਰਾ ਬੋਨਸ ਦੇਣ ਦੇ ਐਲਾਨ ਨੂੰ ਨਿਗੂਣਾ ਦੱਸਦਿਆਂ ਅੱਜ ਡੀ.ਆਰ.ਐਮ. ਦਫ਼ਤਰ ਸਾਹਮਣੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਰੇਲਵੇ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਪੜ੍ਹਦੇ ਨਿਕੜਿ੍ਹਆਂ ਦੇ ਮੁਲਾਂਕਣ ਲਈ ਕਰਵਾਈ ਜਾਣ ਵਾਲੀ ਦੋ ਦਿਨਾਂ ਮਾਪੇ-ਅਧਿਆਪਕ ਮਿਲਣੀ ਤਹਿਤ ਪ੍ਰੀ-ਪ੍ਰਾਇਮਰੀ-1 ਜਮਾਤ ਦੀ ...
ਫ਼ਿਰੋਜ਼ਪੁਰ, 22 ਅਕਤੂਬਰ (ਰਾਕੇਸ਼ ਚਾਵਲਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਮੋਹਾਲੀ ਦੇ ਨਿਰਦੇਸ਼ ਅਧੀਨ ਪਿੰਡ ਪੱਧਰ 'ਤੇ ਮਹਿਲਾਵਾਂ ਨੂੰ ਕਾਨੂੰਨੀ ਸੇਵਾਵਾਂ ਅਤੇ ਕਾਨੂੰਨੀ ਅਧਿਕਾਰਾਂ ਤੋਂ ਜਾਗਰੂਕ ਕਰਨ ਲਈ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਦੇ ਵਿਦਿਆਰਥੀ ਅਜਿਤੇਸ਼ ਸੇਠੀ ਨੇ ਆਪਣੀ ਸਖ਼ਤ ਮਿਹਨਤ ਨਾਲ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ | ਵਿਦਿਆਰਥੀ ਅਜਿਤੇਸ਼ ਸੇਠੀ ਦੀ ਪ੍ਰਾਪਤੀ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਸਕੂਲ ਦੇ ...
ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਗਲੋਰੀ ਚਰਚ ਫ਼ਿਰੋਜ਼ਪੁਰ ਸ਼ਹਿਰ ਵਿਖੇ ਪਾਸਟਰ ਓਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਪਾਸਟਰ ਐਸੋਸੀਏਸ਼ਨ ਪੰਜਾਬ ਦੀ ਹੰਗਾਮੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਸਟਰ ਓਮ ਪ੍ਰਕਾਸ਼ ਨੇ ਪਾਸਟਰਾਂ ਨੂੰ ...
ਮੱਲਾਂਵਾਲਾ, 22 ਅਕਤੂਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਪੰਜਾਬ ਦੀ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿਚ 6060 ਮਾਸਟਰ ਕੇਡਰ ਅਧਿਆਪਕ ਯੂਨੀਅਨ, ਡੀ.ਟੀ.ਐਫ. ਪੰਜਾਬ ਅਤੇ ਐੱਸ.ਐੱਸ.ਏ. ਰਮਸਾ ਅਧਿਆਪਕ ਯੂਨੀਅਨ ਦੇ ਆਗੂਆਂ ਦੀ ਆਨਲਾਈਨ ਜ਼ੂਮ ...
ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਉਤਰ ਪ੍ਰਦੇਸ਼ ਦੇ ਹਾਥਰਸ ਕਸਬੇ 'ਚ ਇਕ ਲੜਕੀ ਨਾਲ ਜਬਰ-ਜਨਾਹ ਤੋਂ ਬਾਅਦ ਕਤਲ ਦੀ ਵਾਪਰੀ ਘਟਨਾ 'ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਬੈਟਲ ਫ਼ਾਰ ਜਸਟਿਸ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਹਾਥਰਸ ਕੇਸ ਦੇ ਦੋਸ਼ੀਆਂ ...
ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਦੀ ਸਹਿਕਾਰੀ ਸਭਾ ਮਨਸੂਰਦੇਵਾ ਦੇ ਮੈਂਬਰਾਂ ਦੀ ਚੋਣ ਸਬੰਧੀ ਇਕੱਤਰਤਾ ਸੁਸਾਇਟੀ ਦੇ ਵਿਹੜੇ ਵਿਚ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਸੁਸਾਇਟੀ ਮੈਂਬਰਾਂ ਦੀ ਚੋਣ 'ਚ ਗੁਰਚਰਨ ਸਿੰਘ ਮਨਸੂਰਦੇਵਾ, ਗੁਰਅਵਤਾਰ ਸਿੰਘ, ...
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ ਦੀ ਤਨਖਾਹ ਨੂੰ ਪੰਜਾਬ ਤਨਖਾਹ ਸਕੇਲ ਵਿਚੋਂ ਕੱਢ ਕੇ ਕੇਂਦਰੀ ਤਨਖਾਹ ਸਕੇਲ ਨਾਲ ਜੋੜਨ ਦੀ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਮੁਲਾਜ਼ਮਾਂ ਨਾਲ ਵੱਡਾ ਵਿੱਤੀ ਧੱਕਾ ...
ਕੁੱਲਗੜ੍ਹੀ, 22 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)-ਨਜ਼ਦੀਕੀ ਪਿੰਡ ਸ਼ੇਰਖਾਂ ਵਿਖੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਹਲਕਾ ਦਿਹਾਤੀ ਤੋਂ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਪਿੰਡ ਪਹੰੁਚ ਚੱਲ ਰਹੇ ਵਿਕਾਸ ਕਾਰਜਾਂ 'ਤੇ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਵਲੋਂ ਭੁਪਿੰਦਰ ਕੌਰ ਸੰਧੂ ਬਸਤੀ ਭਾਗ ਸਿੰਘ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਇੰਚਾਰਜ ਬਣਾਏ ਜਾਣ 'ਤੇ ਆਪ ਆਗੂ ਹਰਜਿੰਦਰ ਸਿੰਘ ਸਿੱਧੂ ਤੇ ਆਪ ਯੂਥ ਆਗੂ ਰਣਜੀਤ ਸਿੰਘ ਸਿੱਧੂ ਨੇ ਬੀਬੀ ਭੁਪਿੰਦਰ ...
ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਉੱਘੇ ਸਮਾਜ ਸੇਵੀ ਸੁਖਵਿੰਦਰ ਸਿੰਘ ਪੱਪਨ ਗਿੱਲ ਕਮਿਸ਼ਨ ਏਜੰਟ ਵਾਸੀ ਭੰਮਾ ਸਿੰਘ ਵਾਲਾ ਪੱਲਾ ਮੇਘਾ ਨੂੰ ਉਦੋਂ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਹੋਣਹਾਰ ਇਕਲੌਤੇ ਪੁੱਤਰ ਦੀਪਇੰਦਰ ਸਿੰਘ ਗਿੱਲ ਦੀ ਅਚਾਨਕ ...
ਮੁੱਦਕੀ, 22 ਅਕਤੂਬਰ (ਭੁਪਿੰਦਰ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਲਈ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਉਣ 'ਤੇ ਭੁਪਿੰਦਰ ਕੌਰ ਸੰਧੂ ਨੂੰ ਜ਼ਿਲ੍ਹਾ ਇੰਚਾਰਜ ਬਣਾਏ ਜਾਣ ਦੀ ਖੁਸ਼ੀ ਵਿਚ ਮੁੱਦਕੀ ਦੇ 'ਆਪ' ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ | ...
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਆਮ ਤੌਰ 'ਤੇ ਦੇਖਣ ਨੂੰ ਮਿਲਦਾ ਹੈ ਕਿ ਸਰਕਾਰੀ ਦਫ਼ਤਰਾਂ ਵਿਚ ਅਕਸਰ ਹੀ ਭਿ੍ਸ਼ਟਾਚਾਰ ਦਾ ਬੋਲਬਾਲਾ ਰਹਿੰਦਾ ਹੈ ਅਤੇ ਸਰਕਾਰੀ ਮੁਲਾਜ਼ਮ ਆਪਣੀ ਡਿਊਟੀ ਤੋਂ ਗ਼ਾਇਬ ਰਹਿੰਦੇ ਹਨ, ਪ੍ਰੰਤੂ ਦੂਜੇ ਪਾਸੇ ਡਿਊਟੀ ਪ੍ਰਤੀ ...
ਕੁੱਲਗੜ੍ਹੀ, 22 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਵਲੂਰ ਵਿਖੇ ਸਰਕਾਰ ਵਲੋਂ ਚਲਾਈ ਸਮਾਰਟ ਵਿਲੇਜ਼ ਪ੍ਰੋਗਰਾਮ ਤਹਿਤ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਸਮੇਲ ਸਿੰਘ ਲਾਡੀ ਗਹਿਰੀ ਨੇ ਨੀਂਹ ਪੱਥਰ ਰੱਖਿਆ | ਇਸ ਸਮੇਂ ਗੁਰਚਰਨ ਸਿੰਘ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX