ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਨਵੇਂ ਖੇਤੀ ਕਾਨੂੰਨ ਦੇ ਵਿਰੋਧ 'ਚ ਸੂਬੇ ਭਰ ਅੰਦਰ ਅਣਮਿਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਦੇ 22ਵੇਂ ਦਿਨ ਕਿਸਾਨ ਜਥੇਬੰਦੀਆਂ ਵਲੋਂ ਰੇਲ ਪਟੜੀ ਤੋਂ ਧਰਨਾ ਚੱੁਕ ਕੇ ਰੇਲਵੇ ਪਲੇਟਫਾਰਮ 'ਤੇ ਸਿਫ਼ਟ ਕਰ ਦਿੱਤਾ ਗਿਆ | ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਜੈ ਕਿਸਾਨ ਅੰਦੋਲਨ ਦੇ ਆਗੂ ਗੁਰਬਖ਼ਸ਼ ਸਿੰਘ ਕੱਟੂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ, ਸੂਬਾ ਆਗੂ ਮਹਿੰਦਰ ਸਿੰਘ ਵੜੈਚ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ, ਭਾਕਿਯੂ ਸਿੱਧੂਪੁਰ ਦੇ ਆਗੂ ਕਰਨੈਲ ਸਿੰਘ ਗਾਂਧੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਪਵਿੱਤਰ ਸਿੰਘ ਲਾਲੀ ਨੇ ਕਿਹਾ ਕਿ ਜੇਕਰ 4 ਨਵੰਬਰ ਤੱਕ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ ਫਿਰ ਤੋਂ ਰੇਲ ਪਟੜੀਆਂ 'ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਜਸਪਾਲ ਸਿੰਘ ਕਲਾਲ ਮਾਜਰਾ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਮਾ: ਨਿਰੰਜਣ ਸਿੰਘ, ਕੱੁਲ ਹਿੰਦ ਕਿਸਾਨ ਸਭਾ ਸਾਂਬਰ ਦੇ ਆਗੂ ਉਜਾਗਰ ਸਿੰਘ ਬੀਹਲਾ, ਔਰਤ ਆਗੂ ਅਮਰਜੀਤ ਕੌਰ, ਪ੍ਰੇਮਪਾਲ ਕੌਰ ਆਦਿ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਗੁਰਦੇਵ ਸਿੰਘ ਮਾਂਗੇਵਾਲ, ਬਲਵੰਤ ਸਿੰਘ ਉਪਲੀ, ਬਾਬੂ ਸਿੰਘ ਖੱੁਡੀ ਕਲਾਂ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਬਰਨਾਲਾ, (ਧਰਮਪਾਲ ਸਿੰਘ)-ਧਰਨਿਆਂ ਦੇ ਅੱਜ 22ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਕਿਸਾਨ ਔਰਤਾਂ ਨੇ ਦੁਸਹਿਰੇ ਦੇ ਤਿਉਹਾਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿੱਤ ਸਾਹ ਦੇ ਪੁਤਲੇ ਸਾੜਨ ਸਬੰਧੀ ਸ਼ਹਿਰ ਅੰਦਰ ਮੋਟਰਸਾਈਕਲ ਤੇ ਟਰੈਕਟਰ-ਟਰਾਲੀਆਂ ਰਾਹੀਂ ਰੋਸ ਮਾਰਚ ਕਰ ਕੇ ਸ਼ਹਿਰ ਵਾਸੀਆਂ ਤੋਂ ਸੰਘਰਸ਼ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਜਥੇਬੰਦੀਆਂ ਵਲੋਂ ਲੱਖੀ ਕਾਲੋਨੀ ਬਰਨਾਲਾ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਰਾਏਕੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ ਤੋਂ ਇਲਾਵਾ ਕਾਰਪੋਰੇਟ ਘਰਾਨਿਆਂ ਦੇ ਅਦਾਰਿਆਂ ਅੱਗੇ ਧਰਨੇ ਜਾਰੀ ਰਹੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਭਗਤ ਸਿੰਘ ਛੰਨਾ ਅਤੇ ਜਰਨੈਲ ਸਿੰਘ ਬਦਰਾ ਨੇ ਸੰਬੋਧਨ ਵੀ ਕੀਤਾ | ਇਸ ਮੌਕੇ ਕੁਲਜੀਤ ਸਿੰਘ ਵਜੀਦਕੇ ਕਲਾਂ, ਬਲਾਕ ਪ੍ਰਧਾਨ ਜੱਜ ਸਿੰਘ ਗਹਿਲ, ਹਰਜਿੰਦਰ ਸਿੰਘ, ਨਿਸਾਨ ਸਿੰਘ, ਬਾਵਾ ਸਿੰਘ, ਹਰਜੀਤ ਸਿੰਘ, ਕੁਲਵੰਤ ਸਿੰਘ, ਹਰਬੰਤ ਸਿੰਘ, ਸੁਖਦੇਵ ਸਿੰਘ, ਬੰਤ ਸਿੰਘ, ਅੰਗਰੇਜ਼ ਸਿੰਘ, ਮੱਘਰ ਸਿੰਘ, ਨਾਹਰ ਸਿੰਘ, ਕੁਲਵਿੰਦਰ ਸਿੰਘ, ਨਰੈਣ ਸਿੰਘ, ਕਮਲਜੀਤ ਕੌਰ ਬਰਨਾਲਾ ਆਦਿ ਹਾਜ਼ਰ ਸਨ |
ਬਰਨਾਲਾ, (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਸਥਾਨਕ ਹੰਡਿਆਇਆ ਰੋਡ 'ਤੇ ਡੀ.ਮਾਰਟ (ਸ਼ਾਪਿੰਗ ਮਾਲ) ਅਤੇ ਏਸਰ ਪੈਟਰੋਲ ਪੰਪ ਅੱਗੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ/ਵਰਕਰਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਭਾਕਿਯੂ ਦੇ ਬਲਾਕ ਪ੍ਰਧਾਨ ਪਰਮਿੰਦਰ ਹੰਡਿਆਇਆ, ਜਗਰਾਜ ਸਿੰਘ ਹਮੀਦੀ, ਸਮਰਜੀਤ ਸਿੰਘ, ਅਜਮੇਰ ਸਿੰਘ, ਗੁਲਜਾਰਾ ਸਿੰਘ, ਕਰਨੈਲ ਸਿੰਘ, ਕਸ਼ਮੀਰ ਸਿੰਘ ਨੇ ਸੰਬੋਧਨ ਵੀ ਕੀਤਾ | ਇਸ ਮੌਕੇ ਭੋਲਾ ਸਿੰਘ, ਜੋਗਿੰਦਰ ਸਿੰਘ, ਗੁਰਜੰਟ ਸਿੰਘ, ਬਲਦੇਵ ਸਿੰਘ, ਲਵਦੀਪ ਸਿੰਘ, ਅਰਸ਼ਦੀਪ ਸਿੰਘ, ਜ਼ੋਰਾ ਸਿੰਘ, ਚਮਕੌਰ ਸਿੰਘ ਚਹਿਲ, ਸਾਧੂ ਸਿੰਘ ਧੌਲਾ, ਧੰਨਾ ਸਿੰਘ ਆਦਿ ਹਾਜ਼ਰ ਸਨ |
ਬਰਨਾਲਾ, (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ 'ਤੇ ਰਿਲਾਇੰਸ ਸਮਾਰਟ ਸੁਪਰ ਸਟੋਰ ਮੂਹਰੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਧਰਨੇ ਦੇ 22ਵੇਂ ਦਿਨ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਕਾਈ ਪ੍ਰਧਾਨ ਮੇਜਰ ਸਿੰਘ ਸੰਘੇੜਾ, ਜਸਵੀਰ ਸਿੰਘ ਕਰਮਗੜ੍ਹ, ਪਿਆਰਾ ਸਿੰਘ ਕਰਮਗੜ੍ਹ, ਮੁਖਤਿਆਰ ਸਿੰਘ ਟੱਲੂ ਅਤੇ ਸਵਰਨ ਸਿੰਘ ਸੰਘੇੜਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਵਿਰੋਧੀ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਜਿਨਸਾਂ ਦੇ ਭਾਅ ਸਵਾਮੀ ਨਾਥਨ ਦੀ ਰਿਪੋਰਟ ਮੁਤਾਬਕ ਦਿੱਤੇ ਜਾਣ | ਇਸ ਮੌਕੇ ਚਰਨ ਸਿੰਘ, ਗੁਰਸੇਵਕ ਸਿੰਘ, ਹਰਭਜਨ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਕਰਤਾਰ ਸਿੰਘ, ਗੁਰਦਿਆਲ ਸਿੰਘ, ਪ੍ਰਧਾਨ ਭੋਲਾ ਸਿੰਘ ਕਰਮਗੜ, ਨਿਰੰਜਨ ਸਿੰਘ ਕਰਮਗੜ੍ਹ ਆਦਿ ਹਾਜ਼ਰ ਸਨ |
ਟੱਲੇਵਾਲ, (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ ਵਿਚ ਏਸਰ ਪੈਟਰੋਲ ਪੰਪ ਭੋਤਨਾ 'ਤੇ ਅੱਜ 22ਵੇਂ ਦਿਨ ਵੀ ਵੱਡੀ ਗਿਣਤੀ ਵਿਚ ਪਹੁੰਚੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਗਟ ਕੀਤਾ | ਧਰਨੇ ਵਿਚ ਸੁਖਦੇਵ ਸਿੰਘ ਭੋਤਨਾ ਬਲਾਕ ਪ੍ਰਧਾਨ ਭਾਕਿਯੂ ਉਗਰਾਹਾਂ, ਗੁਰਚਰਨ ਸਿੰਘ ਭਦੌੜ, ਮੱਖਣ ਸਿੰਘ ਭਦੌੜ, ਭੋਲਾ ਸਿੰਘ, ਬਿੰਦਰ ਸਿੰਘ ਭੋਤਨਾ, ਰਾਜਵਿੰਦਰ ਸਿੰਘ ਚੀਮਾ, ਹਰਦੇਵ ਸਿੰਘ ਜੰਗੀਆਣਾ, ਬੂਟਾ ਸਿੰਘ ਸੇਖੋਂ, ਜਰਨੈਲ ਸਿੰਘ ਟੱਲੇਵਾਲ, ਗੁਰਮੇਲ ਸਿੰਘ ਚੁੰਘਾ, ਮਿੱਠੂ ਸਿੰਘ ਨੈਣੇਵਾਲ, ਲੀਲਾ ਸਿੰਘ, ਗੁਰਨਾਮ ਸਿੰਘ ਫ਼ੌਜੀ, ਗੁਰਜੰਟ ਸਿੰਘ ਸੰਧੂ ਕਲਾਂ, ਨਿਰਭੈ ਸਿੰਘ, ਨਛੱਤਰ ਸਿੰਘ ਢਿੱਲਵਾਂ, ਜਸਵੰਤ ਸਿੰਘ ਬੋਪਾਰਾਏ, ਗੁਲਾਬ ਸਿੰਘ ਕੋਠੇ ਈਸ਼ਰ ਸਿੰਘ ਵਾਲਾ, ਸਰਬਜੀਤ ਕੌਰ, ਰਣਜੀਤ ਕੌਰ, ਹੈੱਡ ਮਾਸਟਰ ਅਵਤਾਰ ਸਿੰਘ ਟੱਲੇਵਾਲ, ਮੁਖਤਿਆਰ ਸਿੰਘ ਸੇਖੋਂ ਯੂ.ਐਸ.ਏ ਆਦਿ ਨੇ ਵੀ ਹਾਜ਼ਰੀ ਲਵਾਈ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਚੱਲ ਰਿਹਾ ਕਿਸਾਨ ਮੋਰਚਾ ਅੱਜ 22ਵੇਂ ਦਿਨ 'ਚ ਦਾਖ਼ਲ ਹੋ ਚੁੱਕਾ ਹੈ | ਧਰਨੇ ਨੂੰ ਸੰਬੋਧਨ ਭਾਕਿਯੂ ਡਕੌਾਦਾ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਨੇ ਕੀਤਾ | ਇਸ ਸਮੇਂ ਭਾਗ ਸਿੰਘ ਕੁਰੜ, ਮਾ: ਅਮਰਜੀਤ ਸਿੰਘ, ਅਮਜੀਤ ਕੁੱਕੂ, ਬਲਦੇਵ ਸਿੰਘ, ਕੁਲਦੀਪ ਸਿੰਘ ਗਿੱਲ, ਸੋਹਣ ਸਿੰਘ ਮਹਿਲ ਕਲਾ, ਢਾਡੀ ਪਰਮਜੀਤ ਸਿੰਘ ਪੰਮਾ, ਮਨਜੋਤ ਸਿੰਘ ਕੁਤਬਾ, ਜਸਬੀਰ ਕੌਰ, ਸਵਰਨਜੀਤ ਕੌਰ, ਜਸਵਿੰਦਰ ਕੌਰ, ਗੁਰਵਿੰਦਰ ਕੌਰ ਕਲਾਲ ਮਾਜਰਾ, ਸ਼ਿੰਦਰਪਾਲ ਕੌਰ, ਗੁਰਜੀਤ ਕੌਰ, ਲਾਲ ਸਿੰਘ ਅਮਲਾ ਸਿੰਘ ਵਾਲਾ ਆਦਿ ਹਾਜ਼ਰ ਸਨ |
ਧਨੌਲਾ, (ਚੰਗਾਲ)-ਬਡਬਰ ਟੋਲ ਪਲਾਜ਼ਾ 'ਤੇ ਟੋਲ ਫ਼ੀਸ ਬੰਦ ਕਰ ਕੇ ਅਣਮਿਥੇ ਸਮੇਂ ਲਈ ਦਿੱਤੇ ਜਾ ਰਹੇ ਧਰਨੇ ਦੌਰਾਨ ਅੱਜ ਧਰਨੇ ਦੇ 22ਵੇਂ ਦਿਨ ਵੀ ਕਿਸਾਨਾਂ ਵਲੋਂ ਮੋਦੀ ਦੀ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਜ਼ਿਲ੍ਹਾ ਆਗੂ ਦਰਸ਼ਨ ਸਿੰਘ ਭੈਣੀ ਮਹਿਰਾਜ, ਸੁਖਦੇਵ ਸਿੰਘ ਜਵੰਧਾ, ਜਰਨੈਲ ਸਿੰਘ ਜਵੰਧਾ ਪਿੰਡੀ, ਬਲਦੇਵ ਸਿੰਘ ਬਡਬਰ, ਕਿ੍ਸ਼ਨ ਸਿੰਘ ਛੰਨਾਂ, ਜਰਨੈਲ ਸਿੰਘ ਬਦਰਾ, ਰਣਦੀਪ ਸਿੰਘ ਇਕਾਈ ਪ੍ਰਧਾਨ ਭੂਰੇ , ਜਵਾਲਾ ਸਿੰਘ ਬਡਬਰ, ਪ੍ਰਧਾਨ ਕੇਵਲ ਸਿੰਘ ਧਨੌਲਾ ਆਦਿ ਨੇ ਸੰਬੋਧਨ ਕੀਤਾ | ਇਸ ਮੌਕੇ ਭਾਰੀ ਗਿਣਤੀ ਵਿਚ ਕਿਸਾਨਾਂ ਤੋਂ ਇਲਾਵਾ ਕਿਸਾਨ ਔਰਤਾਂ ਵੀ ਮੌਜੂਦ ਸਨ |
ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਦਾ ਮਕਸਦ ਜ਼ਿਲ੍ਹੇ ਵਿਚ ਲੜਕੀਆਂ ਨੂੰ ਵਿੱਦਿਆ ਦੇ ਚੰਗੇ ਮੌਕਿਆਂ ਬਾਰੇ ਜਾਗਰੂਕ ਕਰਨਾ ਅਤੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੀਆਂ ਧੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਹੈ ਅਤੇ ...
ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੋਧਪੁਰ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੋਧਪੁਰ ਨੇ ਕਿਹਾ ਕਿ 25 ...
ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਤਪਾ ਮੰਡੀ ਦੀ ਬਾਹਰਲੀ ਅਨਾਜ ਮੰਡੀ 'ਚ ਝੋਨੇ ਦੀ ਆਮਦ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਵੇਅਰ ਹਾਊਸ, ਪਨਗ੍ਰੇਨ, ਪਨਸਪ ਅਤੇ ...
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੇ ਹਫ਼ਤਾਵਾਰੀ ਫੇਸਬੁਕ ਲਾਈਵ ਸੈਸ਼ਨ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਘਟੇ ...
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਅੱਜ ਕੋਰੋਨਾ ਵਾਇਰਸ ਦੇ 15 ਨਵੇਂ ਕੇਸ ਆਏ ਹਨ ਜਦਕਿ 12 ਹੋਰ ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਸੈਂਪਲਾਂ ਦੀ ਰਿਪੋਰਟ ਵਿਚ 2 ਵਿਅਕਤੀ ...
ਸ਼ਹਿਣਾ, 22 ਅਕਤੂਬਰ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਸ਼ਹਿਣਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਸ੍ਰੀਮਤੀ ਮਨਿੰਦਰ ਕੌਰ ਵਲੋਂ ਸਕੂਲ ਵਿਚ ਬਣੇ ਦੋ ਸਮਾਰਟ ਕਲਾਸ ਰੂਮ ਅਤੇ ਗੇਟ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ...
ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਬਰਨਾਲਾ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੇ ਆਗੂਆਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਸਰਬਜੀਤ ਸਿੰਘ ਤਾਜੋਕੇ ਨੇ ਕਿਹਾ ਕਿ ਕੇਂਦਰ ਸਰਕਾਰ ਜੋ ਖੇਤੀ ਕਾਨੂੰਨ ਬਣਾਏ ਗਏ ਹਨ, ਉਹ ਹਰ ...
ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਰਾਮ ਸਰੂਪ ਅਣਖੀ ਸਾਹਿਤ ਸਭਾ (ਰਜਿ:) ਧੌਲਾ ਅਤੇ ਪੰਜਾਬੀਕਾ ਅਕਾਡਮੀ ਇਸਲਾਮਾਬਾਦ ਵਲੋਂ ਸਾਂਝੇ ਤੌਰ 'ਤੇ ਲਹਿੰਦੇ ਪੰਜਾਬ ਦੇ ਉੱਘੇ ਇਨਕਲਾਬੀ ਸ਼ਾਇਰ ਪ੍ਰੋਫੈਸਰ ਅਲੀ ਅਰਸ਼ਦ ਮੀਰ ਦੀ ਯਾਦ 'ਚ ਸਾਹਿਤ ਸਭਾ ਧੌਲਾ ...
ਸ਼ਹਿਣਾ, 22 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ ਅਤੇ ਪਿੰਡ ਇਕਾਈ ਦੇ ਪ੍ਰਧਾਨ ਗੁਲਾਬ ਸਿੰਘ ਮਾਨ ਦੀ ਪ੍ਰੇਰਨਾ ਸਦਕਾ ਪਿੰਡ ਵਿਚ ਔਰਤਾਂ ਦੀ ਇਕਾਈ ਗਠਿਤ ਕੀਤੀ ਗਈ | ਇਸ ਮੌਕੇ ਚੁਣੀ ਗਈ ਇਕਾਈ ...
ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਵਲੋਂ ਆਟਾ-ਦਾਲ ਸਕੀਮ ਤਹਿਤ ਲਾਭਪਾਤਰੀਆਂ ਦੇ ਬਣਾਏ ਸਮਰਾਟ ਕਾਰਡ ਲਾਭਪਾਤਰੀਆਂ ਨੂੰ ਜਾਰੀ ਕਰਦਿਆਂ ਸਰਪੰਚ ਕੁਲਵੀਰ ਸਿੰਘ ਧੂਰਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ...
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਸੰਕਟ ਪ੍ਰਬੰਧਨ ਗਰੁੱਪ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ | ਮੀਟਿੰਗ ਦੌਰਾਨ ਸ੍ਰੀ ਡੇਚਲਵਾਲ ਨੇ ਕਿਹਾ ਕਿ ...
ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਡੇਰਾ ਬਾਬਾ ਪਰਾਗ ਦਾਸ ਪਿੰਡ ਕਾਹਨੇਕੇ ਵਿਖੇ ਪਿੰਡ ਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਡੇਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਜਲ-ਪੰਛੀਆਂ ਦੇ ਰਹਿਣ ਲਈ ਬਣਾਈ ਗਈ ਝੀਲ ਦੇ ਪਾਣੀ ਪ੍ਰਬੰਧ ਲਈ ਮੁਫ਼ਤ ...
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 750ਵਾਂ ਪ੍ਰਕਾਸ਼ ਪੁਰਬ ਮਿਤੀ 24 ਤੋਂ 26 ਅਕਤੂਬਰ ਤੱਕ ਗੁਰਦੁਆਰਾ ਬਾਬਾ ਨਾਮਦੇਵ ਜੀ ਬਰਨਾਲਾ ਵਿਖੇ ਮਨਾਇਆ ਜਾ ਰਿਹਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜੋਗਿੰਦਰ ਸਿੰਘ ...
ਮਹਿਲ ਕਲਾਂ, 22 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਵਿਖੇ ਤਿੰਨ ਵਿਅਕਤੀਆਂ ਖ਼ਿਲਾਫ਼ ਕਿਸੇ ਵਿਅਕਤੀ ਦੇ ਘਰ ਅੰਦਰ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਮੁਕੱਦਮੇ 'ਚ ਨਾਮਜ਼ਦ ਕੀਤੇ ...
ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਥਾਣਾ ਤਪਾ ਵਿਖੇ ਨਵੇਂ ਆਏ ਥਾਣਾ ਮੁਖੀ ਸਬ-ਇੰਸਪੈਕਟਰ ਨਰਦੇਵ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਰ ਸ਼ਹਿਰ 'ਚ ਕਿਤੇ ਵੀ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਕੋਈ ...
ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਕੌਾਸਲ ਤਪਾ ਦੇ ਸਫ਼ਾਈ ਸੇਵਕਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ਕਰ ਕੇ ਨਗਰ ਕੌਾਸਲ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਭੋਲੂ ਰਾਮ, ਮੀਤ ਪ੍ਰਧਾਨ ਰਾਜ ...
ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਚੀਫ਼ ...
ਅਮਰਗੜ੍ਹ, 22 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਪਿੰਡ ਅਲੀਪੁਰ ਦੇ 20 ਸਾਲ ਲਗਾਤਾਰ ਸਰਪੰਚ ਅਤੇ ਗੁ: ਪ੍ਰਬੰਧਕ ਕਮੇਟੀ ਦੇ 25 ਸਾਲ ਪ੍ਰਧਾਨ ਰਹੇ ਸਾਬਕਾ ਸਰਪੰਚ ਅਮਰਜੀਤ ਸਿੰਘ ਅਲੀਪੁਰ ਦੀ ਅੰਤਿਮ ਅਰਦਾਸ ਗੁ: ਸਾਹਿਬ ਪਿੰਡ ਅਲੀਪੁਰ ਵਿਖੇ ਹੋਈ | ਇਸ ਮੌਕੇ ਸਹਿਜ ਪਾਠ ...
ਸੰਗਰੂਰ, 22 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਿਲਕੁਲ ਨਜ਼ਦੀਕ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਦਫ਼ਤਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ...
ਧਰਮਗੜ੍ਹ, 22 ਅਕਤੂਬਰ (ਗੁਰਜੀਤ ਸਿੰਘ ਚਹਿਲ) - ਕੇ.ਸੀ.ਟੀ. ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਫ਼ਤਹਿਗੜ੍ਹ ਦੇ ਚੇਅਰਮੈਨ ਮੌਟੀ ਗਰਗ ਨੇ ਪੰਜਾਬ ਸਰਕਾਰ ਵਲੋਂ ਨਵੀਆਂ ਹਦਾਇਤਾਂ ਅਨੁਸਾਰ ਵਿੱਦਿਅਕ ਸੰਸਥਾਵਾਂ ਨੂੰ 7 ਮਹੀਨੇ ਬਾਅਦ ਮੁੜ ਖੋਲ੍ਹੇ ਜਾਣ 'ਤੇ ...
ਧੂਰੀ, 22 ਅਕਤੂਬਰ (ਸੰਜੇ ਲਹਿਰੀ) - ਨਗਰ ਈਸੜਾ ਦੀ ਸੰਗਤ ਵਲੋਂ ਕਰਵਾਏ ਗਏ ਇਕ ਧਾਰਮਿਕ ਸਮਾਗਮ ਦੌਰਾਨ ਬਾਬਾ ਭਰਪੂਰ ਸਿੰਘ ਸੇਖਾ ਜਲੂਰ ਵਾਲਿਆਂ ਵਲੋਂ ਧਾਰਮਿਕ ਦੀਵਾਨ ਸਜਾਏ ਗਏ | ਭੋਗ ਉਪਰੰਤ ਵਿਸ਼ੇਸ਼ ਤੌਰ 'ਤੇ ਸਟੇਟ ਐਵਾਰਡੀ ਅਧਿਆਪਕ ਸੁਖਵਿੰਦਰ ਸਿੰਘ ਢਢੋਗਲ ਦਾ ...
ਸੰਦੌੜ, 22 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੇ 50 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਇਸ ਵਰ੍ਹੇ ਕਾਲਜ ਦੀ ਗੋਲਡਨ ਜੁਬਲੀ ਸਮਾਗਮ ਕਰਵਾਉਣ ਨੂੰ ਲੈ ਕੇ ਪ੍ਰਬੰਧਕੀ ਕਮੇਟੀ ਦੀ ਇਕ ਅਹਿਮ ...
ਲਹਿਰਾਗਾਗਾ, 22 ਅਕਤੂਬਰ (ਕੰਵਲਜੀਤ ਸਿੰਘ ਢੀਂਡਸਾ, ਸੂਰਜ ਭਾਨ ਗੋਇਲ) - ਮਾਲਵਾ ਪ੍ਰੈੱਸ ਕਲੱਬ ਲਹਿਰਾਗਾਗਾ ਵਲੋਂ ਮਹਾਰਾਜਾ ਅਗਰਸੈਨ ਸੇਵਾ ਸੰਘ ਅਤੇ ਮਹਿਲਾ ਅਗਰਵਾਲ ਸਭਾ ਦੇ ਸਹਿਯੋਗ ਨਾਲ ਅਗਰਸੈਨ ਜਯੰਤੀ ਮੌਕੇ ਕਲੱਬ ਦੇ ਪ੍ਰਧਾਨ ਤੇ ਲਹਿਰਾਗਾਗਾ ਤੋਂ 'ਅਜੀਤ' ਦੇ ...
ਮੂਣਕ, 22 ਅਕਤੂਬਰ (ਭਾਰਦਵਾਜ, ਸਿੰਗਲਾ) - ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜਮਾਂ ਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਦੇ ਤਾਜ਼ਾ ਫ਼ੈਸਲੇ ਦੇ ਵਿਰੋਧ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਮੂਣਕ ਬਲਾਕ ਦੇ ਸਕੂਲਾਂ ਅਤੇ ਬਲਾਕ ...
ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਮਹਿਲਾ ਕਾਂਗਰਸ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੀਬੀ ਸੁਖਜੀਤ ਕੌਰ ਸੱੁਖੀ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ਸੱੁਖੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੱੁਖ ਮੰਤਰੀ ਪੰਜਾਬ ਵਲੋਂ ਸੂਬੇ ...
ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਮਾਰੂ ਖੇਤੀ ਕਾਨੂੰਨ ਦੇ ਵਿਰੋਧ ਵਿਚ ਅੱਜ ਪੰਜਾਬ ਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਧਾਨ ਸਭਾ ਵਿਚ ਪੰਜਾਬ ਦੇ ਕਿਸਾਨਾਂ ਦੇ ਹੱਕ ਵਿਚ ਅਤੇ ਕੇਂਦਰ ...
ਸ਼ਹਿਣਾ, 22 ਅਕਤੂਬਰ (ਸੁਰੇਸ਼ ਗੋਗੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਲਾਪਤਾ 328 ਪਾਵਨ ਸਰੂਪਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਪੱਧਰ ਦਾ ਪਿੰਡ ਲੌਾਗੋਵਾਲ ਵਿਖੇ ਸ਼ੋ੍ਰਮਣੀ ...
ਸ਼ਹਿਣਾ, 22 ਅਕਤੂਬਰ (ਸੁਰੇਸ਼ ਗੋਗੀ)-ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ ਜ਼ਿਲ੍ਹਾ ਮੀਤ ਪ੍ਰਧਾਨ ਐਸ.ਸੀ. ਵਿੰਗ ਦੇ ਪਿਤਾ ਨਾਇਬ ਸਿੰਘ ਖ਼ਾਲਸਾ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿਖੇ ਹੋਈ | ਭਾਈ ਪਰਮਿੰਦਰ ਸਿੰਘ ਭਾਈਰੂਪਾ, ਭਾਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX