ਤਾਜਾ ਖ਼ਬਰਾਂ


ਆਪਣੇ ਸਨਮਾਨ ਵਾਪਸ ਕਰਨ ਲਈ ਦਿੱਲੀ ਰਵਾਨਾ ਹੋਏ ਕਈ ਖਿਡਾਰੀ
. . .  6 minutes ago
ਜਲੰਧਰ, 5 ਦਸੰਬਰ (ਜੀ. ਪੀ. ਸਿੰਘ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀ ਆਪਣੇ ਸਨਮਾਨ ਵਾਪਸ ਕਰਨ...
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਹੋਇਆ ਕੋਰੋਨਾ, ਹਸਪਤਾਲ 'ਚ ਦਾਖ਼ਲ
. . .  10 minutes ago
ਚੰਡੀਗੜ੍ਹ, 5 ਦਸੰਬਰ- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਵਿਜ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ 'ਚ ਲਿਖਿਆ ਹੈ ਕਿ ਕੋਰੋਨਾ ਪਾਜ਼ੀਟਿਵ ਪਾਏ...
ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੀ ਰਿਹਾਇਸ਼ 'ਤੇ ਹੋ ਰਹੀ ਹੈ ਅਹਿਮ ਮੀਟਿੰਗ, ਅਮਿਤ ਸ਼ਾਹ ਵੀ ਮੌਜੂਦ
. . .  18 minutes ago
ਨਵੀਂ ਦਿੱਲੀ, 5 ਦਸੰਬਰ- ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਪੰਜਵੇਂ ਗੇੜ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਉਮੀਦ ਹੈ ਕਿ ਅੱਜ ਦੀ ਬੈਠਕ 'ਚ ਕਿਸਾਨ ਸਕਾਰਾਤਕਮ ਸੋਚਣਗੇ ਅਤੇ ਅੰਦੋਲਨ ਦਾ ਰਾਹ ਛੱਡਣਗੇ- ਤੋਮਰ
. . .  about 1 hour ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ। ਇਸੇ ਵਿਚਾਲੇ ਅੱਜ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਇਕ ਵਾਰ ਫਿਰ ਗੱਲਬਾਤ...
ਕੜਾਕੇ ਦੀ ਠੰਢ 'ਚ ਅੱਜ ਵੀ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਕਿਸਾਨ
. . .  about 1 hour ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਅੱਜ 10ਵੇਂ ਦਿਨ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ...
ਕਿਸਾਨਾਂ ਦੇ ਹੱਕ 'ਚ ਆਪਣੇ ਸਨਮਾਨ ਵਾਪਸ ਕਰਨ ਲਈ ਥੋੜ੍ਹੀ ਦੇਰ ਤੱਕ ਦਿੱਲੀ ਰਵਾਨਾ ਹੋਣਗੇ ਪੰਜਾਬ ਦੇ ਖਿਡਾਰੀ
. . .  5 minutes ago
ਜਲੰਧਰ, 5 ਦਸੰਬਰ- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀ ਅੱਜ ਆਪਣੇ ਸਨਮਾਨ ਵਾਪਸ ਕਰਨ...
ਕੇਂਦਰ ਨਾਲ ਅੱਜ ਹੋਣ ਵਾਲੀ ਬੈਠਕ 'ਚ ਕਿਸਾਨਾਂ ਨੇ ਕੋਈ ਹੱਲ ਨਿਕਲਣ ਦੀ ਪ੍ਰਗਟਾਈ ਉਮੀਦ
. . .  about 2 hours ago
ਨਵੀਂ ਦਿੱਲੀ, 5 ਦਸੰਬਰ- ਅੱਜ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਪੰਜਵੇਂ ਦੌਰ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਬਾਰੇ ਗੱਲਬਾਤ ਕਰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ...
ਅੱਜ ਹੋਵੇਗੀ ਕੇਂਦਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਦੌਰ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 5 ਦਸੰਬਰ- ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਕਰੀਬ ਹਫ਼ਤੇ ਭਰ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਇਸੇ ਵਿਚਾਲੇ...
ਅੱਜ ਦਾ ਵਿਚਾਰ
. . .  about 3 hours ago
ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਉੱਤਮ ਕੁਮਾਰ ਰੈਡੀ ਨੇ ਤੇਲੰਗਾਨਾ ‘ਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਦਿੱਤਾ ਅਸਤੀਫਾ
. . .  1 day ago
ਪਿੰਡ ਉਦੋਕੇ ਵਿਚ ਨਸ਼ੇੜੀ ਵਲੋਂ ਖੇਤਾਂ ਵਿੱਚ ਕੰਮ ਕਰਦੇ ਮਜ਼ਦੂਰ ਦੀ ਬੇਰਹਿਮੀ ਨਾਲ ਕਤਲ , ਦੋਸ਼ੀ ਕਾਬੂ
. . .  1 day ago
ਮੱਤੇਵਾਲ ,04 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਥਾਣਾ ਮੱਤੇਵਾਲ ਅਧੀਨ ਪੈਂਦੇ ਨਜ਼ਦੀਕੀ ਪਿੰਡ ਉਦੋਕੇ ਕਲਾਂ ਵਿਚ ਇਕ ਵਿਅਕਤੀ ਵੱਲੋਂ ਖੇਤਾਂ ਵਿਚ ਕੰਮ ਕਰ ਰਹੇ ਇਕ ਮਜ਼ਦੂਰ ਦੀ ਬੇਰਹਿਮੀ ਨਾਲ ...
ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ- ਸੁਖਬੀਰ
. . .  1 day ago
ਚੰਡੀਗੜ੍ਹ , 4 ਦਸੰਬਰ - ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਜੀ ਬਾਦਲ ਨੇ ਕਿਹਾ ਕਿ "ਕੈਪਟਨ ਖੁਦ ਨੂੰ ਅਤੇ ਆਪਣੇ ...
ਅਸੀਂ ਭਾਰਤ ਵਿਚ ਲਗਾਤਾਰ ਜਾਣਕਾਰੀ ਅਤੇ ਆਈ ਟੀ ‘ਤੇ ਜ਼ੋਰ ਦੇ ਰਹੇ ਹਾਂ -ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵਵਿਆਪੀ ਆਰਥਿਕਤਾ ਵਿਚ ਤੁਹਾਡਾ ਯੋਗਦਾਨ ਬਹੁਤ ਮਹੱਤਵਪੂਰਨ ਹੈ-ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਦਿਆਰਥੀ ਦੇਸ਼ ਦਾ ਭਵਿੱਖ , ਸਾਨੂੰ ਇਨ੍ਹਾਂ 'ਤੇ ਮਾਣ -ਪ੍ਰਧਾਨ ਮੰਤਰੀ ਮੋਦੀ
. . .  1 day ago
ਤੁਸੀਂ ਮਨੁੱਖਤਾ ਦੀ ਸੇਵਾ ਕਰ ਰਹੇ ਹੋ- ਪ੍ਰਧਾਨ ਮੰਤਰੀ ਮੋਦੀ
. . .  1 day ago
ਪੈਨਆਈਆਈਟੀ ਗਲੋਬਲ ਸੰਮੇਲਨ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਮੁੱਖ ਭਾਸ਼ਣ
. . .  1 day ago
ਤੇਲੰਗਾਨਾ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਭਰੋਸਾ ਜਤਾਇਆ-ਅਮਿਤ ਸ਼ਾਹ
. . .  1 day ago
ਸੇਵਾਮੁਕਤ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਵੀ ਰਾਸ਼ਟਰਪਤੀ ਪੁਲਿਸ ਮੈਡਲ ਵਾਪਸ ਕਰਨ ਦਾ ਐਲਾਨ
. . .  1 day ago
ਬੁਢਲਾਡਾ ,4 ਦਸੰਬਰ (ਸਵਰਨ ਸਿੰਘ ਰਾਹੀ) - ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਚ ਜਾਰੀ ਕਿਸਾਨ ਅੰਦੋਲਨ ਦੇ ਹੱਕ ਚ ਪੰਜਾਬ ਹੋਮਗਾਰਡ ਚੋਂ ਹਾਲ ਹੀ ਸੇਵਾਮੁਕਤ ਹੋਏ ਕਮਾਂਡੈਂਟ ਰਾਏ ਸਿੰਘ ਧਾਲੀਵਾਲ ...
ਹਰਦੀਪ ਸਿੰਘ ਭੁੱਲਰ ਵੱਲੋਂ ਕਿਸਾਨ ਮਾਰੂ ਬਿੱਲਾਂ ਦੇ ਰੋਸ ਵਜੋਂ ਅਰਜਨ ਐਵਾਰਡ ਵਾਪਸ ਕਰਨ ਦਾ ਫ਼ੈਸਲਾ
. . .  1 day ago
ਛੇਹਰਟਾ,4 ਦਸੰਬਰ(ਵਡਾਲੀ) -ਅਰਜਨ ਐਵਾਰਡੀ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਰਿਟਾਇਰ ਇੰਸਪੈਕਟਰ ਹਰਦੀਪ ਸਿੰਘ ਭੁੱਲਰ ਨੇ ਆਪਣੇ ਗ੍ਰਹਿ ਸੰਧੂ ਕਲੋਨੀ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ...
ਔਰਤ ਨੇ ਐੱਸ.ਐੱਸ.ਪੀ. ਦਫ਼ਤਰ 'ਚ ਜ਼ਹਿਰ ਖਾਧਾ - ਹਾਲਤ ਗੰਭੀਰ
. . .  1 day ago
ਬਟਾਲਾ, 4 ਦਸੰਬਰ (ਸਚਲੀਨ ਸਿੰਘ ਭਾਟੀਆ)-ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕ ਪਿੰਡ ਮਾੜੀ ਪੰਨਵਾਂ ਦੀ ਰਹਿਣ ਵਾਲੀ ਇਕ ਔਰਤ ਨੇ ਇਨਸਾਫ਼ ਨਾ ਮਿਲਣ 'ਤੇ ਅੱਜ ਐੱਸ.ਐੱਸ.ਪੀ. ਬਟਾਲਾ ਦੇ ਦਫ਼ਤਰ ਅੰਦਰ ਦੇਰ ਸ਼ਾਮ ਜ਼ਹਿਰ ਖਾ ...
ਚੰਡੀਗੜ੍ਹ : ਕੁਝ ਰਾਜਨੀਤਿਕ ਪਾਰਟੀਆਂ ਅੰਦੋਲਨ ਦੇ ਵਿਚਕਾਰ ਰਾਜਨੀਤਿਕ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ - ਕੈਪਟਨ
. . .  1 day ago
ਚੰਡੀਗੜ੍ਹ : ਕਾਂਗਰਸ ਕਿਸਾਨਾਂ ਦੇ ਨਾਲ ਡਟ ਕੇ ਖੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ : ਮੈਨੂੰ ਖੁਸ਼ੀ ਹੈ ਕਿ ਸਾਰਾ ਪੰਜਾਬ ਆਪਣੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿਚ ਦ੍ਰਿੜਤਾ ਨਾਲ ਖੜਾ ਹੈ - ਕੈਪਟਨ
. . .  1 day ago
ਚੰਡੀਗੜ੍ਹ : ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਨ ਕਿਹੜੀ ਜੰਗ ਲਈ ਦਿੱਤਾ ਕੀਤੀ - ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਦੁਸਹਿਰੇ ਮੌਕੇ ਮੋਦੀ ਤੇ ਹੋਰ ਆਗੂਆਂ ਦੇ ਪੁਤਲੇ ਫੂਕੇ

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਹੀਉਂ 'ਚ ਮੋਦੀ ਤੇ ਯੋਗੀ ਦਾ ਪੁਤਲਾ ਫੂਕਿਆ
ਬੰਗਾ, 25 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਹੀਉਂ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਭਾਰਤ 'ਚ ਵਧ ਰਹੇ ਦਲਿਤਾਂ 'ਤੇ ਜੁਲਮ ਦੇ ਖ਼ਿਲਾਫ਼ ਮੋਦੀ, ਯੋਗੀ ਤੇ ਅਮਿਤ ਸ਼ਾਹ ਦਾ ਪੁਤਲਾ ਫੂਕਿਆ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਮਹਿੰਦਰ ਸਿੰਘ ਖੈਰੜ ਨੇ ਕਿਹਾ ਕਿ 70 ਸਾਲ ਦੀ ਆਜ਼ਾਦੀ ਤੋਂ ਬਾਅਦ ਵੀ ਭਾਰਤ 'ਚ ਹਰ ਹਫ਼ਤੇ 13 ਦਲਿਤਾਂ ਦਾ ਕਤਲ ਕੀਤਾ ਜਾਂਦਾ ਹੈ | ਹਰ ਹਫ਼ਤੇ 21 ਦਲਿਤ ਔਰਤਾਂ ਨਾਲ ਜਬਰ ਜਨਾਹ ਹੁੰਦਾ ਹੈ ਤੇ ਹਰ ਹਫ਼ਤੇ 5 ਦਲਿਤਾਂ ਦੇ ਘਰ ਫੂਕੇ ਜਾਂਦੇ ਹਨ | ਦਲਿਤਾਂ ਦੇ ਬੱਚਿਆਂ ਨੂੰ ਸਕੂਲਾਂ 'ਚ ਅਲੱਗ ਬਿਠਾਇਆ ਜਾਂਦਾ ਹੈ | ਅਜੇ ਵੀ ਦਲਿਤਾਂ ਨੂੰ ਥਾਣਿਆਂ ਅੰਦਰ ਵੜਨ ਨਹੀਂ ਦਿੱਤਾ ਜਾਂਦਾ | ਮੋਦੀ ਸਰਕਾਰ ਆਪਣਾ ਮੰਨੂਵਾਦ ਦਾ ਏਜੰਡਾ ਭਾਰਤ 'ਚ ਲਾਗੂ ਕਰਨਾ ਚਾਹੁੰਦੀ ਹੈ | ਸਾਨੂੰ ਸਾਰੇ ਦਲਿਤ ਭਾਈਚਾਰੇ ਨੂੰ ਰਾਜਨੀਤਕ ਵਿਚਾਰਧਾਰਾ ਤੋਂ ਉਪਰ ਉੱਠ ਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਝੰਡੇ ਥਲੇ ਇਕੱਠੇ ਹੋਣਾ ਚਾਹੀਦਾ ਹੈ ਤਾਂ ਕਿ ਅਸੀਂ ਮੋਦੀ ਦੇ ਮੰਨੂਵਾਦ ਦੇ ਏਜੰਡੇ ਦਾ ਮੁਕਾਬਲਾ ਕਰ ਸਕੀਏ | ਇਸ ਮੌਕੇ ਮਹਾਂ ਚੰਦ, ਹਰਬੰਸ ਹੀਉਂ, ਧਰਮਵੀਰ ਪਾਲ, ਮੱਖਣ ਲਾਲ, ਤਰਸੇਮ ਲਾਲ, ਜੱਸਾ ਹੀਉਂ, ਲਖਵੀਰ ਹੱਪੋਵਾਲ, ਹਰੀ ਰਾਮ, ਸੁਰਜੀਤ ਕੌਰ, ਮਨਜਿੰਦਰ ਕੌਰ, ਪਾਲ ਕੌਰ, ਤੀਰਥ ਕੌਰ, ਗੁਰਮੀਤ ਕੌਰ, ਪਰਗਾਸੋ, ਸੁਖਦੇਵ ਪੱਪੂ, ਗਿਆਨ ਚੰਦ, ਨਿਰਮਲ ਚੰਦ, ਗੁਰਮੀਤ ਰਾਮ, ਬਹਾਦਰ ਰਾਮ, ਜੁਗਿੰਦਰ ਪਾਲ, ਰਾਜ ਰਾਣੀ, ਸੁੱਚਾ ਰਾਮ, ਜਸਾ ਸਿੰਘ, ਦਰਸ਼ਨ ਰਾਮ ਆਦਿ ਹਾਜ਼ਰ ਸਨ |
ਕਿਸਾਨ ਨੂੰ ਬਚਾਉਣ ਲਈ ਕੁਰਬਾਨੀ ਦੀ ਲੋੜ ਪਈ ਤਾਂ ਮੈਂ ਪਹਿਲੀ ਕੁਰਬਾਨੀ ਦੇਵਾਂਗਾ-ਯੋਗਰਾਜ ਸਿੰਘ
ਮਜਾਰੀ/ਸਾਹਿਬਾ, (ਨਿਰਮਲਜੀਤ ਸਿੰਘ ਚਾਹਲ)-ਕਸਬਾ ਮਜਾਰੀ ਲਾਗੇ ਹਾਈਵੇਅ ਟੋਲ ਪਲਾਜ਼ੇ 'ਤੇ ਅਣਮਿਥੇ ਸਮੇਂ ਲਈ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਪੰਜਾਬੀ ਅਦਾਕਾਰ ਯੋਗਰਾਜ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਵੱਡੀ ਗਿਣਤੀ 'ਚ ਪਹੁੰਚੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਪਹਿਲਾਂ ਹੀ ਲੰਮਾ ਸਮਾਂ ਵਿਦੇਸ਼ੀ ਹਾਕਮਾਂ ਦਾ ਗ਼ੁਲਾਮ ਰਿਹਾ ਹੈ | ਇਸ ਗ਼ੁਲਾਮੀ ਨੂੰ ਤੋੜਨ ਲਈ ਦੇਸ਼ ਦੇ ਲੋਕਾਂ ਖਾਸ ਕਰ ਕੇ ਪੰਜਾਬੀਆਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ, ਪਰ ਮੋਦੀ ਸਰਕਾਰ ਕਾਲੇ ਕਾਨੂੰਨਾਂ ਨਾਲ ਕਿਸਾਨੀ ਨੂੰ ਖ਼ਤਮ ਕਰਕੇ ਦੇਸ਼ ਨੂੰ ਅੱਜ ਕੁਝ ਕੁ ਲੋਕਾਂ ਦੇ ਹੱਥਾਂ 'ਚ ਦੇਣ ਜਾ ਰਹੀ ਹੈ | ਜਿਸ ਵਿਰੁੱਧ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਇਹ ਲੜਾਈ ਲੜਨੀ ਪੈਣੀ ਹੈ | ਜੇ ਕਿਸਾਨੀ ਨੂੰ ਬਚਾਉਣ ਖ਼ਾਤਰ ਕੋਈ ਕੁਰਬਾਨੀ ਕਰਨ ਦੀ ਜ਼ਰੂਰਤ ਪਈ ਤਾਂ ਮੈ ਪੰਜਾਬੀ ਹੋਣ ਦੇ ਨਾਤੇ ਪਹਿਲੀ ਕੁਰਬਾਨੀ ਦੇਵਾਂਗਾ | ਉਨ੍ਹਾਂ ਕਿਹਾ ਕਿ ਜਦੋਂ ਇਤਿਹਾਸ ਲਿਖਿਆ ਜਾਵੇਗਾ ਤਾਂ ਮੋਦੀ ਦਾ ਨਾਂਅ ਕਾਲੇ ਅੱਖਰਾਂ 'ਚ ਲਿਖਿਆ ਜਾਵੇਗਾ | ਉਪਰੰਤ ਕਿਸਾਨਾਂ ਵਲੋਂ ਦੁਸਹਿਰੇ ਮੌਕੇ ਮੋਦੀ, ਯੋਗੀ ਤੇ ਅਮਿਤ ਸ਼ਾਹ ਦੇ ਪੁਤਲੇ ਫ਼ੂਕ ਕੇ ਰੋਸ ਜ਼ਾਹਿਰ ਕੀਤਾ ਗਿਆ | ਇਸ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਇਕ ਮੀਟਿੰਗ ਕਰ ਕੇ ਧਰਨਾ ਜਾਰੀ ਰੱਖਣ ਤੇ ਅਗਲੀ ਰੂਪ ਰੇਖਾ ਉਲੀਕੀ ਗਈ |
ਝਿੰਗੜਾਂ ਵਿਖੇ ਕਿਸਾਨ ਖੇਤ ਮਜ਼ਦੂਰਾਂ ਵਲੋਂ ਮੋਦੀ, ਅਮਿਤ ਸ਼ਾਹ ਤੇ ਯੋਗੀ ਦਾ ਫੂਕਿਆ ਪੁਤਲਾ
ਔੜ/ਝਿੰਗੜਾਂ, (ਕੁਲਦੀਪ ਸਿੰਘ ਝਿੰਗੜ)-ਕੇਂਦਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਕਾਲੇ ਕਾਨੂੰਨਾਂ ਦੇ ਵਿਰੋਧ ਤੇ ਯੂ. ਪੀ. 'ਚ ਹਾਥਰਸ ਜ਼ਿਲ੍ਹੇ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਦੁਸਹਿਰੇ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਯੋਗੀ ਯੂ. ਪੀ. ਦੇ ਮੁੱਖ ਮੰਤਰੀ ਦਾ ਪਿੰਡ ਝਿੰਗੜਾਂ ਦੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਡਾ: ਬੀ. ਆਰ. ਅੰਬੇਡਕਰ ਮਾਰਕੀਟ ਵਿਖੇ ਪੁਤਲਾ ਫੁਕਿਆ ਤੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਭੁਪਿੰਦਰ ਸਿੰਘ ਤੇਜਾ, ਕੁਲਦੀਪ ਰਾਮ ਝਿੰਗੜ, ਕਸ਼ਮੀਰ ਸਿੰਘ ਪੱਪੂ, ਜੋਗਿੰਦਰ ਸਿੰਘ ਸ਼ੇਰਗਿੱਲ, ਹਰਪ੍ਰੀਤ, ਹਰਪ੍ਰੀਤ ਸਿੰਘ ਸ਼ੇਰਗਿੱਲ, ਅਤਿੰਦਰ ਸਿੰਘ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਪਾਸ ਕਰਕੇ ਵੱਡੇ ਘਰਾਨਿਆਂ ਨੂੰ ਫ਼ਾਇਦਾ ਦਿੱਤਾ ਹੈ ਜਿਸ ਨੂੰ ਕਿਸਾਨ ਬਰਦਾਸ਼ਤ ਨਹੀਂ ਕਰ ਰਹੇ ਅਤੇ ਜਦੋਂ ਤੋਂ ਖੇਤੀ ਕਾਨੂੰਨ ਪਾਸ ਕੀਤਾ ਹੈ ਉਦੋਂ ਤੋਂ ਹੀ ਕਿਸਾਨ ਜਥੇਬੰਦੀਆਂ ਤੇ ਹੋਰ ਜਥੇਬੰਦੀਆਂ ਇਸ ਨੰੂ ਰੱਦ ਕਰਵਾਉਣ ਲਈ ਧਰਨਿਆਂ 'ਤੇ ਬੈਠੀਆਂ ਹਨ | ਇਸ ਮੌਕੇ ਸਿਮਰ ਚੰਦ ਪ੍ਰਧਾਨ ਸਹਿਕਾਰੀ ਸਭਾ, ਗੁਰਪਾਲ ਸਿੰਘ ਸ਼ੇਰਗਿੱਲ, ਹਰਪ੍ਰੀਤ ਸਿੰਘ ਸ਼ੇਰਗਿੱਲ ਇਟਲੀ, ਕਾਲਾ ਸਿੰਘ, ਨਿਰਮਲ ਸਿੰਘ ਢੰਡਾਂ, ਬਲਵੀਰ ਸਿੰਘ ਫ਼ੌਜੀ, ਲਾਲ ਚੰਦ, ਤੀਰਥ ਸਿੰਘ ਸ਼ੇਰਗਿੱਲ, ਸੰਤੋਖ ਸਿੰਘ, ਰਿੰਕੂ ਰੱਲ੍ਹ, ਜਸਪਾਲ ਸਿੰਘ ਹਾਜ਼ਰ ਸਨ |
ਕਟਾਰੀਆਂ ਦਾਣਾ ਮੰਡੀ 'ਚ ਆੜ੍ਹਤੀਆਂ ਤੇ ਕਿਸਾਨਾਂ ਨੇ ਸਾੜਿਆ ਮੋਦੀ ਦਾ ਪੁਤਲਾ
ਕਟਾਰੀਆ, (ਨਵਜੋਤ ਸਿੰਘ ਜੱਖੂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਪਿੰਡ ਕਟਾਰੀਆਂ ਦੀ ਦਾਣਾ ਮੰਡੀ ਵਿਚ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੁਸਹਿਰੇ ਦੇ ਰੂਪ 'ਚ ਪੁਤਲਾ ਫੂਕਿਆ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ ਅਤੇ ਖੇਤੀਬਾੜੀ ਦੇ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ | ਇਸ ਮੌਕੇ ਆੜਤੀ ਬਲਵੰਤ ਸਿੰਘ ਦਿਓ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਬਰੀ ਖੇਤੀ ਬਿੱਲ ਪਾਸ ਕਰਨ ਨਾਲ ਜਿਥੇ ਸਾਰੇ ਦੇਸ਼ 'ਚ ਹਾਹਾਕਾਰ ਮੱਚ ਗਈ ਹੈ ਉਥੇ ਹੀ ਛੋਟੇ ਅਤੇ ਦਰਮਿਆਨੇ ਕਿਸਾਨ ਆਪਣੇ ਆਪ ਨੂੰ ਬੇਸਹਾਰਾ ਸਮਝਣ ਲੱਗ ਪਏ ਹਨ | ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਆਪਣੇ ਸੁਨਹਿਰੀ ਭਵਿੱਖ ਦਾ ਸੁਪਨਾ ਸਜਾਈ ਬੈਠੇ ਕਿਸਾਨ ਅੱਜ ਸੜਕਾਂ 'ਤੇ ਧਰਨੇ ਲਾਉਣ ਲਈ ਮਜਬੂਰ ਹਨ | ਇਸ ਮੌਕੇ ਪ੍ਰਭਦੀਪ ਸਿੰਘ ਕੰਗਰੋੜ, ਹਰਪ੍ਰੀਤ ਸਿੰਘ ਰਾਮਪੁਰ, ਮੱਖਣ ਸਿੰਘ ਬੰਗਾ, ਸ਼ੋਭਾ ਸਿੰਘ, ਜਸਪਾਲ ਸਿੰਘ ਮੋਤੀ, ਜਸਵਿੰਦਰ ਸਿੰਘ ਵਿਰਕ, ਅਮਰ ਸਿੰਘ ਕਟਾਰੀਆਂ, ਰਸ਼ਪਾਲ ਸਿੰਘ ਲਾਦੀਆਂ, ਗੁਰਦੀਪ ਸਿੰਘ ਲਾਦੀਆਂ, ਜਗਜੀਤ ਸਿੰਘ ਕੰਗਰੋੜ, ਅਸ਼ੋਕ ਪਾਸਵਾਨ, ਅਮਰੀਕ ਸਿੰਘ ਚੇਤਾ ਆਦਿ ਹਾਜ਼ਰ ਸਨ |
ਮੈਡੀਕਲ ਪੈ੍ਰਕਟੀਸ਼ਨਰਾਂ ਨੇ ਫੂਕੇ ਮੋਦੀ ਅਤੇ ਯੋਗੀ ਦੇ ਪੁਤਲੇ
ਨਵਾਂਸ਼ਹਿਰ, (ਬਲਕਾਰ ਸਿੰਘ ਭੂਤਾਂ)-ਕੇਂਦਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਤੇ ਯੂ. ਪੀ. ਦੇ ਹਾਥਰਸ ਵਿਖੇ ਹੋਏ ਜਬਰ ਜਨਾਹ ਦੇ ਦੋਸ਼ੀਆਂ ਖ਼ਿਲਾਫ਼ ਯੋਗੀ ਸਰਕਾਰ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਜ਼ਿਲ੍ਹੇ ਦੇ ਸੈਂਕੜੇ ਮੈਡੀਕਲ ਪੈ੍ਰਕਟੀਸ਼ਨਰਾਂ ਨੇ ਡਾ: ਅੰਬੇਡਕਰ ਚੌਕ 'ਚ ਰੋਸ ਰੈਲੀ ਕੀਤੀ ਗਈ | ਰੋਸ ਰੈਲੀ ਉਪਰੰਤ ਸ਼ਹਿਰ 'ਚ ਮੁਜ਼ਾਹਰਾ ਕਰਦਿਆਂ ਚੰਡੀਗੜ੍ਹ ਚੌਕ 'ਚ ਪ੍ਰਧਾਨ ਮੰਤਰੀ ਮੋਦੀ ਤੇ ਯੂ. ਪੀ. ਦੇ ਮੱੁਖ ਮੰਤਰੀ ਯੋਗੀ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਆਲ ਇੰਡੀਆ ਮੈਡੀਕਲ ਪੈ੍ਰਕਟੀਸ਼ਨਰਜ਼ ਫੈਡਰੇਸ਼ਨ ਦੇ ਕੌਮੀ ਚੇਅਰਮੈਨ ਰਮੇਸ਼ ਕੁਮਾਰ ਬਾਲੀ ਨੇ ਕਿਹਾ ਕਿ ਦੇਸ਼ 'ਚ ਜਮਹੂਰੀਅਤ ਦਾ ਕਤਲ ਕੀਤਾ ਜਾ ਰਿਹਾ ਹੈ | ਪੂਰੇ ਦੇਸ਼ 'ਚ ਲੋਕਾਂ ਦੇ ਅਧਿਕਾਰਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਦੇਸ਼ 'ਚ ਕਾਨੂੰਨ ਵਿਵਸਥਾ ਨਹੀਂ ਹੈ | ਦੇਸ਼ 'ਚ ਮੋਦੀ ਯੋਗੀ ਵਿਵਸਥਾ ਚੱਲ ਰਹੀ ਹੈ ਜੋ ਘੱਟ ਗਿਣਤੀ ਲੋਕਾਂ ਤੇ ਗ਼ਰੀਬ ਲੋਕਾਂ ਲਈ ਮਹਾਂ ਘਾਤਕ ਸਿੱਧ ਹੋਣ ਜਾ ਰਹੀ ਹੈ ਜਿਸ ਦੀ ਰੋਕਥਾਮ ਅਤਿ ਜ਼ਰੂਰੀ ਹੈ | ਜ਼ਿਲ੍ਹਾ ਪ੍ਰਧਾਨ ਸੁਰਿੰਦਰ ਪਾਲ ਸਿੰਘ ਜੈਨਪੁਰੀ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕਰਦੇ ਹਾਂ ਤੇ ਜਨਤਾ 'ਤੇ ਹੋ ਰਹੇ ਜ਼ੁਲਮਾਂ ਦਾ ਵਿਰੋਧ ਕਰਦੇ ਰਹਾਂਗੇ | ਇਸ ਤੋਂ ਇਲਾਵਾ ਜ਼ਿਲ੍ਹਾ ਚੇਅਰਮੈਨ ਬਲਵੀਰ ਗਰਚਾ, ਜ਼ਿਲ੍ਹਾ ਕੈਸ਼ੀਅਰ ਪੇ੍ਰਮ ਸਲੋਹ, ਪੈੱ੍ਰਸ ਸਕੱਤਰ ਅਵਤਾਰ ਬਾਲੀ, ਰਜਿੰਦਰ ਲੱਕੀ, ਮੰਗਤ ਰਾਏ ਪ੍ਰਧਾਨ ਬਲਾਚੌਰ, ਜਸਬੀਰ ਗੜੀ ਪ੍ਰਧਾਨ ਸੜੋਆ, ਅੰਮਿ੍ਤ ਲਾਲ ਪ੍ਰਧਾਨ ਬੰਗਾ, ਸਰਬਜੀਤ ਸਿੰਘ, ਚੇਅਰਮੈਨ ਬਹਿਰਾਮ, ਭੁਪਿੰਦਰ ਪ੍ਰਧਾਨ ਨਵਾਂਸ਼ਹਿਰ ਤੇ ਜ਼ਿਲ੍ਹਾ ਸਕੱਤਰ ਬਲਕਾਰ ਕਟਾਰੀਆ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ |
ਸਮੁੰਦੜਾ ਵਿਖੇ ਕਿਸਾਨਾਂ ਨੇ ਮੋਦੀ-ਯੋਗੀ ਦੇ ਪੁਤਲੇ ਫ਼ੂਕ ਕੇ ਮਨਾਇਆ ਦੁਸਹਿਰਾ
ਸਮੁੰਦੜਾ, (ਤੀਰਥ ਸਿੰਘ ਰੱਕੜ)-ਕਸਬਾ ਸਮੁੰਦੜਾ ਦੀ ਦਾਣਾ ਮੰਡੀ 'ਚ ਇਲਾਕੇ ਦੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕਰਦਿਆਂ ਕਾਰਪੋਰੇਟ ਅੰਬਾਨੀ-ਅਡਾਨੀ ਦਾ ਪੁਤਲਾ ਫ਼ੂਕ ਕੇ ਦੁਸਹਿਰਾ ਮਨਾਇਆ ਗਿਆ | ਇਸ ਮੌਕੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪਾਸ ਕੀਤੇ ਖੇਤੀ ਬਿੱਲਾਂ ਤੇ ਬਿਜਲੀ ਸੋਧ ਬਿੱਲ 2020 ਤੁਰੰਤ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੁਲਵਿੰਦਰ ਚਾਹਲ ਆਗੂ ਕਿਰਤੀ ਕਿਸਾਨ ਯੂਨੀਅਨ, ਮੁਕੇਸ਼ ਕੁਮਾਰ ਡੀ. ਐੱਸ. ਐਫ. ਸੂਬਾ ਆਗੂ ਸੁੱਚਾ ਸਿੰਘ ਕੁੱਕੜ ਮਜਾਰਾ ਤੇ ਹਰਜਿੰਦਰ ਸਿੰਘ ਮੰਡੇਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਇਕਮੁੱਠ ਹੋ ਕੇ ਲੰਮਾ ਸੰਘਰਸ਼ ਕਰਨਾ ਪੈਣਾ ਹੈ | ਉਨ੍ਹਾਂ ਕਿਹਾ ਕਿ ਬਿਹਾਰ ਚੋਣ ਰੈਲੀਆਂ 'ਚ ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ਪ੍ਰਧਾਨ ਜੇ. ਪੀ. ਨੱਢਾ ਵਲੋਂ ਕਿਸਾਨਾਂ ਨੂੰ ਵਿਚੋਲੇ ਕਹਿ ਕੇ ਬਹੁਤ ਹੀ ਕੋਝਾ ਮਜ਼ਾਕ ਕੀਤਾ ਗਿਆ ਹੈ ਜਿਸ ਲਈ ਸੂਬੇ ਦੇ ਕਿਸਾਨਾਂ 'ਚ ਗ਼ੁੱਸੇ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਸਤਨਾਮ ਸਿੰਘ ਬੋੜਾ, ਗੁਰਨਾਮ ਸਿੰਘ ਬਿੱਲਾ ਪ੍ਰਧਾਨ ਦੋਆਬਾ ਟੈਕਸੀ ਸਟੈਂਡ, ਨਰਿੰਦਰ ਸਿੰਘ ਚੱਕ ਸਿੰਘਾ, ਬਹਾਦਰ ਸਿੰਘ ਚੱਕਗੁਰੂ, ਆੜ੍ਹਤੀ ਮਾ: ਅਸ਼ੋਕ ਕੁਮਾਰ, ਰਛਪਾਲ ਸਿੰਘ ਰੱਕੜ, ਦੀਦਾਰ ਸਿੰਘ, ਪਿਆਰਾ ਸਿੰਘ, ਸੁਖਜਿੰਦਰ ਸਿੰਘ ਬਿੱਲਾ, ਮੱਖਣ ਜੈਨਪੁਰ, ਸ਼ਮਸ਼ੇਰ ਸਿੰਘ, ਰਣਜੀਤ ਸਿੰਘ ਸਿੰਬਲੀ, ਪ੍ਰਦੀਪ ਸਿੰਘ ਦੀਪਾ, ਗੁਰਨੇਕ ਸਿੰਘ, ਦਰਸ਼ਨ ਸਿੰਘ. ਰਾਣਾ ਚੂਹੜਪੁਰੀਆਂ ਹਾਜ਼ਰ ਸਨ |
<br/>

ਜਗਤਪੁਰ ਵਿਖੇ ਬੈਲ ਗੱਡੀਆਂ ਦਾ ਪਹਿਲਾ ਇਨਾਮ ਮਨਜੀਤ ਡੋਗਰ ਦੀ ਜੋਗ ਨੇ ਜਿੱਤਿਆ

ਮੁਕੰਦਪੁਰ, 25 ਅਕਤੂਬਰ (ਦੇਸ ਰਾਜ ਬੰਗਾ)-ਪਿੰਡ ਜਗਤਪੁਰ ਵਿਖੇ ਪ੍ਰਸਿੱਧ ਬਲਦ ਚਾਲਕ ਸਵ. ਮਨਜੀਤ ਸਿੰਘ ਡੋਗਰ ਦੀ ਯਾਦ 'ਚ ਬੈਲ-ਗੱਡੀਆਂ ਦੇ ਮੁਕਾਬਲੇ ਕਰਵਾਏ ਗਏ | ਮੁਕਾਬਲੇ 'ਚ ਬਲਦਾਂ ਦੀਆਂ 60 ਜੋਗਾਂ ਨੇ ਭਾਗ ਲਿਆ | ਮੁਕਾਬਲੇ ਦਾ ਪਹਿਲਾ ਇਨਾਮ ਸਵ. ਮਨਜੀਤ ਸਿੰਘ ਡੋਗਰ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਕੋਰੋਨਾ ਦੀ ਕੋਈ ਰਿਪੋਰਟ ਪਾਜ਼ੀਟਿਵ ਨਹੀਂ ਆਈ-ਸਿਵਲ ਸਰਜਨ

ਨਵਾਂਸ਼ਹਿਰ, 25 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ: ਰਜਿੰਦਰ ਪ੍ਰਸ਼ਾਦ ਭਾਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲ੍ਹੇ ਅੰਦਰ ਕਿਸੇ ਵੀ ਮਰੀਜ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਨਹੀਂ ਆਈ, ਜੋ ਕਿ ਖ਼ੁਸ਼ੀ ਦੀ ਗੱਲ ਹੈ | ਸਿਵਲ ਸਰਜਨ ਨੇ ਦੱਸਿਆ ...

ਪੂਰੀ ਖ਼ਬਰ »

ਔੜ 'ਚ ਦੁਸਹਿਰੇ ਦਾ ਤਿਉਹਾਰ ਧੂੁਮ-ਧਾਮ ਨਾਲ ਮਨਾਇਆ

ਔੜ, 25 ਅਕਤੂਬਰ (ਜਰਨੈਲ ਸਿੰਘ ਖੁਰਦ)-ਕਸਬਾ ਔੜ ਵਿਖੇ ਰਾਮ ਲੀਲ੍ਹਾ ਮੈਨੇਜਮੈਂਟ ਦੁਸਹਿਰਾ ਕਮੇਟੀ, ਗਰਾਮ ਪੰਚਾਇਤ ਔੜ-ਗੜੁਪੱੜ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 187ਵੇਂ ਦੁਸਹਿਰੇ ਦਾ ਮੇਲਾ ਧੁੂਮ-ਧਾਮ ਨਾਲ ਮਨਾਇਆ ਗਿਆ | ਮੇਲੇ ਦਾ ਉਦਘਾਟਨ ਪਿੰਡ ਦੇ ...

ਪੂਰੀ ਖ਼ਬਰ »

ਸਾਈਾ ਕਾਲਜ ਜਾਡਲਾ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚੋਂ ਅੱਵਲ

ਜਾਡਲਾ, 25 ਅਕਤੂਬਰ (ਬੱਲੀ)-ਸਥਾਨਕ ਸਾਈ ਕਾਲਜ ਆਫ਼ ਐਜੂਕੇਸ਼ਨ ਦੇ ਬੀ. ਐੱਡ ਦੇ ਵਿਦਿਆਰਥੀ ਅਮਿਤ ਰਾਣਾ ਵਲੋਂ ਲੋਕਤੰਤਰ 'ਚ ਵੋਟ ਦੀ ਮਹੱਤਤਾ ਵਿਸ਼ੇ ਸਬੰਧੀ ਸਵੀਪ ਗਤੀਵਿਧੀਆਂ ਅਧੀਨ ਆਨ ਲਾਈਨ ਭਾਸ਼ਣ ਮੁਕਾਬਲਿਆਂ 'ਚ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਬੰਗਾ ਸ਼ਹਿਰ ਦੇ ਵਿਕਾਸ 'ਤੇ 5 ਕਰੋੜ ਖਰਚੇ ਜਾਣਗੇ-ਚੌ. ਮੋਹਣ ਸਿੰਘ

ਬੰਗਾ, 25 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ 'ਤੇ 5 ਕਰੋੜ ਦੀ ਰਕਮ ਖਰਚ ਕੀਤੀ ਜਾਵੇਗੀ | ਇਹ ਪ੍ਰਗਟਾਵਾ ਬੰਗਾ ਵਿਖੇ ਜੀਂਦੋਵਾਲ ਰੋਡ 'ਤੇ ਨਵੇਂ ਮਾਰਗ ਦਾ ਉਦਘਾਟਨ ਕਰਨ ਸਮੇਂ ਚੌਧਰੀ ਮੋਹਣ ਸਿੰਘ ਸਾਬਕਾ ਵਿਧਾਇਕ ਹਲਕਾ ਬੰਗਾ ਨੇ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਬਲਾਚੌਰ, 25 ਅਕਤੂਬਰ (ਸ਼ਾਮ ਸੁੰਦਰ ਮੀਲੂ)-ਵੰਡ ਉਪ ਮੰਡਲ-2 ਪਾਵਰਕਾਮ ਬਲਾਚੌਰ ਦੇ ਇੰਜ: ਅਮਿਤਾ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਚੌਰ ਤੋਂ ਕਾਠਗੜ੍ਹ ਨੂੰ ਆ ਰਹੀ 66 ਕੇ. ਵੀ. ਬਿਜਲੀ ਲਾਈਨ ਦੀ ਜ਼ਰੂਰੀ ਮੁਰੰਮਤ ਨੂੰ ਲੈ ਕੇ 26 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ...

ਪੂਰੀ ਖ਼ਬਰ »

ਡੀ. ਟੀ. ਐਫ. ਵਲੋਂ ਨਵੇਂ ਮੁਲਾਜ਼ਮਾਂ ਲਈ ਤਨਖ਼ਾਹ ਸਕੇਲਾਂ ਦੇ ਨੋਟੀਫ਼ਿਕੇਸ਼ਨ ਦਾ ਵਿਰੋਧ

ਜਾਡਲਾ, 25 ਅਕਤੂਬਰ (ਬੱਲੀ)-ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਲਈ 20 ਅਕਤੂਬਰ ਨੂੰ ਜਾਰੀ ਕੀਤੇ ਨਵੇਂ ਤਨਖ਼ਾਹ ਸਕੇਲਾਂ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਆਪਣਾ ਵਿਰੋਧ ਦਰਜ ਕਰਵਾਉਂਦਿਆਂ ਡੀ. ਟੀ. ਐਫ. ਨੇ ਇਸ ਨੂੰ ਕਿਰਤ ...

ਪੂਰੀ ਖ਼ਬਰ »

280 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਨਵਾਂਸ਼ਹਿਰ, 25 ਅਕਤੂਬਰ (ਗੁਰਬਖਸ਼ ਸਿੰਘ ਮਹੇ, ਬਲਕਾਰ ਸਿੰਘ ਭੂਤਾਂ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਸਮਗਲਰਾਂ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਨੇ 2 ਵਿਅਕਤੀਆਂ ਨੂੰ ਕੈਂਟਰ 407 'ਚ ਲੱਦੀਆਂ ...

ਪੂਰੀ ਖ਼ਬਰ »

ਸਮਾਰਟ ਸਕੂਲ ਚੱਕ ਬਿਲਗਾਂ ਦੀਆਂ ਵਿਦਿਆਰਥਣਾਂ ਨੂੰ ਵਰਦੀਆਂ ਵੰਡੀਆਂ

ਬਹਿਰਾਮ, 25 ਅਕਤੂਬਰ (ਨਛੱਤਰ ਸਿੰਘ ਬਹਿਰਾਮ)- ਪੰਜਾਬ ਸਰਕਾਰ ਦੁਆਰਾ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀਆਂ ਵਰਦੀਆਂ ਲੈਣ ਲਈ ਭੇਜੀ ਗਈ ਗ੍ਰਾਂਟ ਦੀ ਵਰਤੋਂ ਕਰਦਿਆਂ ਸਕੂਲ ਮੈਨੇਜਮੈਂਟ ਕਮੇਟੀ ਦੁਆਰਾ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੱਕ ...

ਪੂਰੀ ਖ਼ਬਰ »

ਔੜ 'ਚ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਔੜ, 25 ਅਕਤੂਬਰ (ਜਰਨੈਲ ਸਿੰਘ ਖੁਰਦ)- ਇੱਥੋਂ ਦੇ ਇਤਿਹਾਸਿਕ ਧਾਰਮਿਕ ਅਸਥਾਨ ਗੁਰਦੁਆਰਾ ਭਗਵਾਨੀ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਨੇੜੇ ਬੱਸ ਅੱਡਾ ਔੜ ਵਿਖੇ ਪਿੰਡ ਔੜ ਤੇ ਗੜੁਪੱੜ ਨਿਵਾਸੀ ਸੰਗਤਾਂ ਦੇ ਭਰਪੂਰ ਸਹਿਯੋਗ ਨਾਲ ਸਿੱਖ ਕੌਮ ਦੇ ਮਹਾਨ ਯੋਧੇ ...

ਪੂਰੀ ਖ਼ਬਰ »

ਮਰਹੂਮ ਡਾ: ਡੀ.ਆਰ. ਭੂੰਬਲਾ ਸਾਬਕਾ ਉੱਪ ਕੁਲਪਤੀ ਨੂੰ ਪਹਿਲੀ ਬਰਸੀ 'ਤੇ ਕੀਤਾ ਯਾਦ

ਬਲਾਚੌਰ, 25 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਗੁੱਜਰ ਐਜੂਕੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਤੇ ਖੇਤੀਬਾੜੀ ਯੂਨੀਵਰਸਿਟੀ ਹਿਸਾਰ (ਹਰਿਆਣਾ) ਦੇ ਸਾਬਕਾ ਉੱਪ ਕੁਲਪਤੀ ਡਾ ਦੇਵ ਰਾਜ ਭੂੰਬਲਾ ਨੂੰ ਉਨ੍ਹਾਂ ਦੀ ਪਹਿਲੀ ਬਰਸੀ ਤੇ ਯਾਦ ਕੀਤਾ | ਗੁੱਜਰ ਭਵਨ, ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ ਮਿਸ਼ਨ ਫਤਹਿ ਤਹਿਤ ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਕੀਤੇ ਚਲਾਨ

ਮੁਕੰਦਪੁਰ, 25 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ)- ਸਿਵਲ ਸਰਜਨ ਡਾ. ਰਜਿੰਦਰ ਪ੍ਰਸਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ. ਐਮ. ਓ. ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਮਿਸ਼ਨ ਫਤਹਿ ਤਹਿਤ ਮੁਕੰਦਪੁਰ 'ਚ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੀਤੇ | ਸਿਹਤ ਵਿਭਾਗ ...

ਪੂਰੀ ਖ਼ਬਰ »

ਆਰ. ਏ. ਏ. ਤਹਿਤ ਬਲਾਕ ਪੱਧਰ 'ਤੇ ਪਹਿਲੇ ਦਿਨ ਮਿਡਲ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਨਵਾਂਸ਼ਹਿਰ/ਪੋਜੇਵਾਲ ਸਰਾਂ, 25 ਅਕਤੂਬਰ (ਗੁਰਬਖਸ਼ ਸਿੰਘ ਮਹੇ, ਨਵਾਂਗਰਾਈਾ)-ਰਾਸ਼ਟਰੀ ਆਵਿਸ਼ਕਾਰ ਅਭਿਆਨ (ਆਰ. ਏ. ਏ.) ਤਹਿਤ ਸਿੱਖਿਆ ਵਿਭਾਗ ਵਲੋਂ ਬਲਾਕ ਪੱਧਰ 'ਤੇ 6ਵੀਂ ਤੋਂ 8ਵੀਂ ਤੱਕ ਦੇ ਬੱਚਿਆ ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਸੇ ਤਰ੍ਹਾਂ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਕਾਂਗਰਸ ਨੇ ਸਮਾਰਟ ਵਿਲੇਜ ਮੁਹਿੰਮ ਸ਼ੁਰੂ ਕਰ ਕੇ ਪਹਿਲ ਕਦਮੀ ਕੀਤੀ-ਬੰਗਾ

ਬਹਿਰਾਮ, 25 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਕਾਂਗਰਸ ਸਰਕਾਰ ਨੇ ਪੰਜਾਬ ਦੇ ਸ਼ਹਿਰਾਂ, ਪਿੰਡਾਂ 'ਚ ਰੈਨੋਵੇਸ਼ਨ, ਗਲੀਆਂ ਨਾਲੀਆਂ ਪੱਕੀਆਂ, ਗੰਦੇ ਪਾਣੀ ਦਾ ਨਿਕਾਸ, ਧਰਮਸ਼ਾਲਾਵਾਂ, ਰੂਫ ਵਾਟਰ ਰੀਚਾਰਜ ਆਦਿ ਕਾਰਜ ਸ਼ੁਰੂ ਕਰਕੇ ਬਹੁਤ ਸ਼ਲਾਘਾਯੋਗ ਕੰਮ ਕੀਤੇ ਹਨ | ਇਹ ...

ਪੂਰੀ ਖ਼ਬਰ »

ਹੁਣ ਝੋਨੇ ਦੀ ਵਾਢੀ ਪੂਰੇ ਸਿਖ਼ਰਾਂ 'ਤੇ-ਡਾ: ਮਨੋਜ ਸ਼ਰਮਾ

ਨਵਾਂਸ਼ਹਿਰ, 25 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਹੁਣ ਝੋਨੇ ਦੀ ਵਾਢੀ ਪੂਰੇ ਸਿਖ਼ਰਾਂ 'ਤੇ ਹੈ ਅਤੇ ਕਿਸਾਨ ਵੀਰ ਪੂਰੀ ਤਨਦੇਹੀ ਨਾਲ ਝੋਨੇ ਦੀ ਫ਼ਸਲ ਨੂੰ ਮੰਡੀ 'ਚ ਲਿਜਾ ਕੇ ਵੇਚਣ ਦੇ ਨਾਲ-ਨਾਲ ਪਰਾਲੀ ਦੀ ਸਾਂਭ-ਸੰਭਾਲ ਲਈ ਪ੍ਰਬੰਧ ਕਰਦੇ ਵੀ ਦੇਖੇ ਜਾ ਸਕਦੇ ਹਨ | ਕਿਸਾਨ ...

ਪੂਰੀ ਖ਼ਬਰ »

ਰਾਏਪੁਰ ਡੱਬਾ ਵਿਖੇ ਬਾਪੂ ਇੰਦਰ ਸਿੰਘ ਦੀ ਯਾਦ 'ਚ 3 ਦਿਨਾਂ ਧਾਰਮਿਕ ਸਮਾਗਮ

ਔੜ/ਝਿੰਗੜਾਂ, 25 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਬਾਉਲੀ ਸਾਹਿਬ ਪਿੰਡ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਚੰਦਿਆਣੀ ਖੁਰਦ ਵਿਖੇ ਮਾਤਾ ਨੈਣਾਂ ਦੇਵੀ ਦਾ ਜਾਗਰਣ ਕਰਵਾਇਆ

ਪੋਜੇਵਾਲ ਸਰਾਂ, 25 ਅਕਤੂਬਰ (ਰਮਨ ਭਾਟੀਆ)-ਪਿੰਡ ਚੰਦਿਆਣੀ ਖੁਰਦ ਵਿਖੇ ਸਥਿਤ ਮਾਤਾ ਨੈਣਾਂ ਦੇਵੀ ਦੇ ਮੰਦਰ ਵਿਖੇ ਜੈ ਸ਼ਿਵ ਸ਼ੰਕਰ ਤੇ ਮਾਤਾ ਨੈਣਾ ਦੇਵੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਨਰਾਤਿਆਂ ਸਬੰਧੀ ਮਾਤਾ ਨੈਣਾ ਦੇਵੀ ਦਾ ਸਾਲਾਨਾ ਜਾਗਰਣ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ

ਮੁਕੰਦਪੁਰ, 25 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ)-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ ਤੇ ਖੇਤੀਬਾੜੀ ਅਫ਼ਸਰ ਡਾ: ਰਾਜ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ...

ਪੂਰੀ ਖ਼ਬਰ »

ਡਾ: ਸੁੱਖੀ ਵਲੋਂ ਜਥੇ: ਮਲਕੀਅਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ

ਬੰਗਾ, 25 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਜਥੇਦਾਰ ਮਲਕੀਅਤ ਸਿੰਘ ਸੈਣੀ ਸਾਬਕਾ ਸ਼ਹਿਰੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਜੋ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ਮੌਤ 'ਤੇ ਜਥੇਦਾਰ ਮਲਕੀਅਤ ਸਿੰਘ ਦੇ ਗ੍ਰਹਿ ਵਿਖੇ ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ...

ਪੂਰੀ ਖ਼ਬਰ »

ਖਾਨਪੁਰ 'ਚ ਨਸ਼ਾ ਮੁਕਤੀ ਜਾਗਰੂਕਤਾ ਕੈਂਪ

ਮੁਕੰਦਪੁਰ, 25 ਅਕਤੂਬਰ (ਦੇਸ ਰਾਜ ਬੰਗਾ)-ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਪਿੰਡ ਖਾਨਪੁਰ ਵਿਖੇ 'ਨਸ਼ਾ ਮੁਕਤ ਭਾਰਤ ਅਭਿਆਨ ਤਹਿਤ' ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ ਗਿਆ | ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕਾਂ ਦੀ ਖਾਤਰ ਕੈਪਟਨ ਸਰਕਾਰ ਹਰ ਕੁਰਬਾਨੀ ਦੇਣ ਲਈ ਤਿਆਰ-ਭਰੋਲੀ, ਮਕਸੂਦਪੁਰ

ਸੰਧਵਾਂ, 25 ਅਕਤੂਬਰ (ਪ੍ਰੇਮੀ ਸੰਧਵਾਂ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਾਸ ਕੀਤੇ ਗਏ ਤਿੰਨ ਸੋਧ ਬਿੱਲਾਂ ਦਾ ਸਵਾਗਤ ਕਰਦਿਆਂ ਬਲਾਕ ਕਾਂਗਰਸ ਪ੍ਰਧਾਨ ਹਰਭਜਨ ਸਿੰਘ ਭਰੋਲੀ ਤੇ ਮਾਰਕੀਟ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੇ ਵਿਦਿਆਰਥੀਆਂ ਨੇ ਆਨਲਾਈਨ ਦੁਸਹਿਰਾ ਮਨਾਇਆ

ਨਵਾਂਸ਼ਹਿਰ, 25 ਅਕਤੂਬਰ (ਬਲਕਾਰ ਸਿੰਘ ਭੂਤਾਂ)-ਆਰ. ਐਮ. ਬੀ. ਡੀ. ਏ. ਵੀ. ਸੈਨਟੇਨਰੀ ਪਬਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਵਲੋਂ ਦੁਸਹਿਰੇ ਦਾ ਤਿਉਹਾਰ ਆਨ-ਲਾਈਨ 'ਤੇ ਘਰ ਬੈਠ ਕੇ ਹੀ ਮਨਾਇਆ ਗਿਆ | ਪ੍ਰੋਗਰਾਮ ਸਕੂਲ ਦੀ ਪਿ੍ੰ: ਸੋਨਾਲੀ ਸ਼ਰਮਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਭਾਜਪਾ ਦੀ ਕਿਸਾਨਾਂ ਤੇ ਦਲਿਤਾਂ ਨੂੰ ਲੜਾਉਣ ਦੀ ਚਾਲ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ-ਗੜ੍ਹੀ

ਬਹਿਰਾਮ, 25 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ 30 ਤੋਂ ਵੱਧ ਕਿਸਾਨ ਜਥੇਬੰਦੀਆਂ ਵਲੋਂ ਤਿੰਨ ਖੇਤੀ ਆਰਡੀਨੈਸ ਬਿੱਲ ਪਾਸ ਕਰਨ ਦੇ ਰੋਸ ਵਜੋਂ ਟੋਲ ਪਲਾਜ਼ਾ ਬਹਿਰਾਮ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਹੋਇਆ ਹੈ | ਉਕਤ ਧਰਨੇ 'ਚ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਾਰਨ ਦੁਸਹਿਰੇ ਦਾ ਤਿਉਹਾਰ ਰਿਹਾ ਫਿੱਕਾ

ਕਾਠਗੜ੍ਹ, 25 ਅਕਤੂਬਰ (ਬਲਦੇਵ ਸਿੰਘ ਪਨੇਸਰ)-ਇਲਾਕੇ 'ਚ ਦੁਸਹਿਰਾ ਦਾ ਤਿਉਹਾਰ ਕੋਵਿਡ-19 ਮਹਾਂਮਾਰੀ ਕਾਰਨ ਬਿਲਕੁਲ ਫਿੱਕਾ ਰਿਹਾ | ਕਸਬਿਆਂ ਤੇ ਪੇਂਡੂ ਮਾਰਕੀਟਾਂ 'ਚ ਹਲਵਾਈਆਂ ਵਲੋਂ ਪਿਛਲੇ ਸਾਲਾਂ ਦੀ ਤਰ੍ਹਾਂ ਵੱਡੀ ਪੱਧਰ 'ਤੇ ਮਠਿਆਈਆਂ ਤਿਆਰ ਕੀਤੀਆਂ ਗਈਆਂ ਪਰ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਅੱਜ

ਭੱਦੀ, 25 ਅਕਤੂਬਰ (ਨਰੇਸ਼ ਧੌਲ)-ਸਹਿਕਾਰੀ ਸਭਾ ਦੀ ਧੌਲ-ਮੋਹਰ ਵਿਖੇ ਕਿਸਾਨ ਜਾਗਰੂਕਤਾ ਕੈਂਪ 26 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ | ਠੇਕੇਦਾਰ ਇੰਦਰਜੀਤ ਭੂੰਬਲਾ ਪ੍ਰਧਾਨ, ਚੌਧਰੀ ਪ੍ਰਵੀਨ ਕੁਮਾਰ ਸੈਕਟਰੀ ਤੇ ਅਵਤਾਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ ਰੌੜੀ ਵਿਖੇ ਵਿਕਾਸ ਕੰਮਾਂ ਦਾ ਉਦਘਾਟਨ

ਪੋਜੇਵਾਲ ਸਰਾਂ, 25 ਅਕਤੂਬਰ (ਨਵਾਂਗਰਾਈਾ)-ਚੌਧਰੀ ਦਰਸ਼ਨ ਲਾਲ ਮੰਗੂਪੁਰ ਵਿਧਾਇਕ ਬਲਾਚੌਰ ਨੇ ਪਿੰਡ ਰੌੜੀ ਵਿਖੇ ਵੱਖ-ਵੱਖ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਪਿੰਡ ਦੇ ਸਰਕਾਰੀ ਸਕੂਲ ਦੇ ਹਾਲ ਕਮਰੇ ਤੇ ਪਿੰਡ ਰੌੜੀ ਵਿਖੇ ਲਿੰਕ ਸੜਕ ਦਾ ਉਦਘਾਟਨ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਹੋਣ ਵਾਲੇ ਨੌਜਵਾਨ ਦਲਾਲਾਂ ਦੀ ਚੁੰਗਲ ਤੋਂ ਬਚ ਕੇ ਰਹਿਣ-ਬਿ੍ਗੇ. ਰਾਜ ਕੁਮਾਰ

ਸੜੋਆ, 25 ਅਕਤੂਬਰ (ਨਾਨੋਵਾਲੀਆ)-ਫ਼ੌਜ 'ਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਵਾਲੇ ਨੌਜਵਾਨ ਆਪਣੇ ਆਪ ਨੂੰ ਸਰੀਰਕ ਪੱਖੋਂ ਤਕੜੇ ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਭਰਤੀ ਸਮੇਂ ਹੋਣ ਜਾ ਰਹੀ ਲਿਖਤੀ ਪ੍ਰੀਖਿਆ ਲਈ ਵੀ ਆਪਣੇ ਆਪ ਨੂੰ ਤਿਆਰ ਕਰਨ | ਇਹ ਵਿਚਾਰ ਬਿ੍ਗੇਡੀਅਰ ਰਾਜ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਖੁਰਾਲਗੜ੍ਹ ਸਾਹਿਬ ਕਮੇਟੀ ਦੀ ਮੀਟਿੰਗ

ਸੜੋਆ, 25 ਅਕਤੂਬਰ (ਨਾਨੋਵਾਲੀਆ)-ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਦੀ ਮਹੀਨਾਵਾਰ ਇਕੱਤਰਤਾ ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਦਿ ਧਰਮ ਮਿਸ਼ਨ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ ਦੁਸਹਿਰਾ ਉਤਸ਼ਾਹ ਨਾਲ ਮਨਾਇਆ

ਮੁਕੰਦਪੁਰ, 25 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ)-ਮੁਕੰਦਪੁਰ ਦੇ ਸ਼ਿਵ ਮੰਦਰ ਵਿਖੇ ਦੁਸਹਿਰਾ ਪ੍ਰਬੰਧਕ ਕਮੇਟੀ ਵਲੋਂ ਸਰਕਾਰੀ ਹਦਾਇਤਾਂ ਅਨੁਸਾਰ ਕੋਵਿਡ 19 ਦੇ ਚਲਦਿਆਂ ਦੁਸਹਿਰਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਹਲਕਾ ਇੰਚਾਰਜ ਬੰਗਾ ਤੇ ਚੇਅਰਮੈਨ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਕੋਟ ਬੀਤ ਵਿਖੇ ਭੂਰੀਵਾਲੇ ਗੁਰਗੱਦੀ ਪ੍ਰੰਪਰਾ ਦਾ ਸਮਾਗਮ ਸਮਾਪਤ

ਬਲਾਚੌਰ, 25 ਅਕਤੂਬਰ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸ ਸੰਪਰਦਾਇ) ਦੀ ਸੰਗਤ ਵਲੋਂ ਦੁਸਹਿਰੇ ਮੌਕੇ ਇਲਾਕਾ ਬੀਤ ਦੇ ਪਿੰਡ ਕੋਟ ਵਿਖੇ ਸਥਿਤ ਭੂਰੀਵਾਲੇ ਆਸ਼ਰਮ 'ਚ ਭੂਰੀਵਾਲੇ ਗੁਰਗੱਦੀ ਦੇ ਮੌਜੂਦਾ ਗੱਦੀਨਸ਼ੀਨ ...

ਪੂਰੀ ਖ਼ਬਰ »

ਲੇਖਕ ਸਦਾ ਹੀ ਲੋਕ ਘੋਲਾਂ ਦੇ ਹਮਾਇਤੀ ਰਹਿੰਦੇ ਹਨ-ਜੱਜ

ਬੰਗਾ, 25 ਅਕਤੂਬਰ (ਕਰਮ ਲਧਾਣਾ)-ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਜਨਰਲ ਸਕੱਤਰ ਪ੍ਰੋ: ਸੁਰਜੀਤ ਜੱਜ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜਨਰਲ ਸਕੱਤਰ ਹਰਬੰਸ ਹੀਉਂ ਨੇ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦੀ ਕੇਂਦਰੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ...

ਪੂਰੀ ਖ਼ਬਰ »

ਬੰਗਾ 'ਚ ਦੁਸਹਿਰੇ ਦਾ ਤਿਉਹਾਰ ਸਾਦੇ ਢੰਗ ਨਾਲ ਮਨਾਇਆ

ਬੰਗਾ, 25 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੰਗਾ 'ਚ ਦੁਸਹਿਰੇ ਦਾ ਤਿਉਹਾਰ ਸਾਦੇ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਰਾਵਣ ਦੇ 10 ਫੁੱਟ ਉੱਚੇ ਪੁਤਲੇ ਨੂੰ ਅਗਨ ਭੇਟ ਕੀਤਾ ਗਿਆ | ਮੁੱਖ ਮਹਿਮਾਨ ਸਤਵੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਬੰਗਾ ਨੇ ਆਖਿਆ ਸਾਨੂੰ ਪ੍ਰਣ ...

ਪੂਰੀ ਖ਼ਬਰ »

ਆਰ. ਏ. ਏ. ਤਹਿਤ ਬਲਾਕ ਪੱਧਰ 'ਤੇ ਦੂਜੇ ਦਿਨ 9ਵੀਂ ਤੇ 10ਵੀਂ ਦੇ ਕੁਇਜ਼ ਮੁਕਾਬਲੇ ਕਰਵਾਏ

ਨਵਾਂਸ਼ਹਿਰ/ਪੋਜੇਵਾਲ ਸਰਾਂ, 25 ਅਕਤੂਬਰ (ਗੁਰਬਖਸ਼ ਸਿੰਘ ਮਹੇ, ਨਵਾਂਗਰਾਈਾ)-ਰਾਸ਼ਟਰੀ ਆਵਿਸ਼ਕਾਰ ਅਭਿਆਨ (ਆਰ. ਏ. ਏ.) ਤਹਿਤ ਸਿੱਖਿਆ ਵਿਭਾਗ ਵਲੋਂ ਬਲਾਕ ਪੱਧਰ 'ਤੇ ਦੂਜੇ ਦਿਨ 9ਵੀਂ ਤੋਂ 10ਵੀਂ ਤੱਕ ਦੇ ਬੱਚਿਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ਸ਼ਹੀਦ ...

ਪੂਰੀ ਖ਼ਬਰ »

ਬੰਗਾ 'ਚ ਲਗਾਇਆ ਸਿਹਤ ਸੰਭਾਲ ਕੈਂਪ

ਬੰਗਾ, 25 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ ਵਿਖੇ ਕੋਰੋਨਾ ਮਹਾਂਮਾਰੀ ਸਬੰਧੀ ਚੇਤਨਾ ਤੇ ਸਿਹਤ ਸੰਭਾਲ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ: ਗਗਨਦੀਪ ਸਿੰਘ ਤੇ ਡਾ: ਆਤਮਜੀਤ ਸਿੰਘ ਵਲੋਂ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਪੋਲੀਓ ਖਾਤਮੇ ਲਈ ਜਾਗਰੂਕਤਾ ਰੈਲੀ

ਬੰਗਾ, 25 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਰੋਟਰੀ ਕਲੱਬ ਬੰਗਾ ਵਲੋਂ ਪੋਲੀਓ ਖਾਤਮੇ ਲਈ ਰੈਲੀ ਕੱਢੀ ਗਈ | ਸੁਰਿੰਦਰ ਪਾਲ ਪ੍ਰਧਾਨ ਨੇ ਆਖਿਆ ਕਿ ਪਿਛਲੇ 35 ਸਾਲਾਂ ਤੋਂ ਲਗਾਤਾਰ ਰੋਟਰੀ ਇੰਟਰਨੈਸ਼ਨਲ ਵਲੋਂ ਪੋਲੀਓ ਖਾਤਮੇ ਲਈ ਲੜੀ ਗਈ ਲੜਾਈ ਦੀ ਬਦੌਲਤ ਸਿਰਫ 2 ਦੇਸ਼ਾਂ ...

ਪੂਰੀ ਖ਼ਬਰ »

ਐਮ. ਐੱਸ. ਸੀ. ਕੈਮਿਸਟਰੀ 'ਚ ਕੈਰੀਅਰ ਦੀਆਂ ਅਥਾਹ ਸੰਭਾਵਨਾਵਾਂ

ਰੈਲਮਾਜਰਾ, 25 ਅਕਤੂਬਰ (ਰਾਕੇਸ਼ ਰੋਮੀ)-ਰਿਆਤ ਗਰੁੱਪ ਆਫ਼ ਇੰਸਟੀਚਿਊਟ ਰੈਲਮਾਜਰਾ ਵਿਖੇ ਵਿਦਿਆਰਥੀਆਂ ਨੂੰ ਕੈਮਿਸਟਰੀ 'ਚ ਕੈਰੀਅਰ ਪ੍ਰਤੀ ਜਾਗਰੂਕਤਾ ਪ੍ਰਦਾਨ ਕਰਨ ਲਈ ਇਕ ਜਾਗਰੂਕਤਾ ਅਭਿਆਨ ਚਲਾਇਆ ਗਿਆ | ਇਸ ਮੌਕੇ ਡਾ: ਆਸ਼ੂਤੋਸ਼ ਸ਼ਰਮਾ ਡਾਇਰੈਕਟਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 'ਚ ਸ. ਮਿ. ਸ. ਜੱਬੋਵਾਲ ਦੀ ਟੀਮ ਅੱਵਲ

ਨਵਾਂਸ਼ਹਿਰ, 25 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਰਾਸ਼ਟਰੀ ਆਵਿਸ਼ਕਾਰ ਅਭਿਆਨ (ਆਰ. ਏ. ਏ.) ਤਹਿਤ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ 6ਵੀਂ ਤੋਂ 8ਵੀਂ ਤੱਕ ਦੇ ਬੱਚਿਆ ਦੇ ਆਨ ਲਾਈਨ ਕੁਇਜ਼ ਮੁਕਾਬਲੇ ਸ. ਸ. ਸ. ਸ. ਨਵਾਂਸ਼ਹਿਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਤੇ ਪੇਂਟਿੰਗ ਮੁਕਾਬਲੇ ਦੇ ਜ਼ਿਲ੍ਹਾ ਪੱਧਰੀ ਨਤੀਜੇ ਐਲਾਨੇ

ਨਵਾਂਸ਼ਹਿਰ/ਪੋਜੇਵਾਲ ਸਰਾਂ, 25 ਅਕਤੂਬਰ (ਗੁਰਬਖਸ਼ ਸਿੰਘ ਮਹੇ, ਨਵਾਂਗਰਾਈਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਵਿੱਦਿਅਕ ਤੇ ਪੇਂਟਿੰਗ ਮੁਕਾਬਲਿਆਂ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕੰਢੀ ਏਰੀਏ 'ਚ ਨਰਮੇ ਦੀ ਫ਼ਸਲ ਕਿਸਾਨੀ ਅਤੇ ਇਲਾਕੇ ਲਈ ਵਰਦਾਨ ਸਾਬਤ ਹੋ ਸਕਦੀ-ਡਾ: ਵਿਜੇ ਮਹੈਸ਼ੀ

ਬਲਾਚੌਰ, 25 ਅਕਤੂਬਰ (ਸ਼ਾਮ ਸੁੰਦਰ ਮੀਲੂ)-ਪੰਜਾਬ ਦੀ ਕਿਸਾਨੀ ਨੂੰ ਕਣਕ ਝੋਨੇ ਦੇ ਫ਼ਸਲੀ ਚੱਕਰ ਤੋਂ ਬਾਹਰ ਕੱਢਣ ਫ਼ਸਲੀ ਵਿਭਿੰਨਤਾ ਦੇ ਰਾਹ ਤੋਰਨ ਲਈ ਖੇਤੀ ਮਾਹਿਰਾਂ ਵਲੋਂ ਸਮੇਂ-ਸਮੇਂ 'ਤੇ ਜਾਗਰੂਕਤਾ ਕੈਂਪ, ਸੈਮੀਨਾਰ ਦੇ ਜ਼ਰੀਏ ਕਿਸਾਨੀ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX