ਤਾਜਾ ਖ਼ਬਰਾਂ


ਲੁਧਿਆਣਾ ਤੋਂ ਅਗਵਾ ਹੋਏ ਬੱਚੇ ਨਾਲ ਸਬੰਧਤ ਕਾਰ ਕੋਟ ਈਸੇ ਖਾਂ ਨੇੜਿਓਂ ਬਰਾਮਦ
. . .  1 day ago
ਕੋਟ ਈਸੇ ਖਾਂ, 1 ਦਸੰਬਰ (ਗੁਰਮੀਤ ਸਿੰਘ ਖਾਲਸਾ)- ਅੱਜ ਦੁਪਹਿਰ ਮੌਕੇ ਲੁਧਿਆਣਾ ਦੇ ਪੱਖੋਵਾਲ ਰੋਡ 'ਤੇ ਸਥਿਤ ਸ਼ਹੀਦ ਭਗਤ ਸਿੰਘ ਨਗਰ ਤੋਂ ਅਗਵਾ ਹੋਏ ਹੋਟਲ ਮਾਲਕ ਦਾ ਢਾਈ ਸਾਲਾ ਬੱਚਾ ਵਿਨਬਰ ਗੁਪਤਾ ...
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਪੁੱਜੇ ਮੁੰਬਈ
. . .  1 day ago
ਮੁੰਬਈ ,1 ਦਸੰਬਰ - ਅਭਿਨੇਤਾ ਅਕਸ਼ੈ ਕੁਮਾਰ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਮੁੰਬਈ ਬੁਲਾਇਆ । ਯੂਪੀ ਦੇ ਮੁੱਖ ਮੰਤਰੀ ਭਲਕੇ ਬੰਬੇ ਸਟਾਕ ਐਕਸਚੇਂਜ ਵਿਖੇ 200 ਕਰੋੜ ਦੇ ਪ੍ਰੋਜੈਕਟ ਦਾ ਉਦਘਾਟਨ ...
ਚੌਧਰੀ ਦੇਵੀ ਲਾਲ ਦੇ ਦੋਵੇਂ ਪੜਪੋਤਰੇ ਕਰਨ ਅਤੇ ਅਰਜਨ ਦਾ ਵਿਆਹ
. . .  1 day ago
ਡੱਬਵਾਲੀ, 1 ਦਸੰਬਰ (ਇਕਬਾਲ ਸਿੰਘ ਸ਼ਾਂਤ)-ਧਰਮ ਅਤੇ ਖਿੱਤੇ ਦੇ ਵਖਰੇਵੇਂ ਬਾਵਜੂਦ ਜੱਟ ਸਿੱਖ ਅਤੇ ਜਾਟ ਭਾਈਚਾਰੇ ਦੀਆਂ ਸਮਾਜਿਕ ਗੂੜੀਆਂ ਤੰਦਾਂ ਦੇ ਸੁਮੇਲ ਚੋਟੀ ਦੇ ਕਿਸਾਨ ਆਗੂ ਸਵਰਗੀ ...
72 ਸਾਲਾਂ ਵਿਅਕਤੀ ਦੀ ਕਰੋਨਾ ਨਾਲ ਮੌਤ
. . .  1 day ago
ਤਪਾ ਮੰਡੀ,1 ਦਸੰਬਰ (ਪ੍ਰਵੀਨ ਗਰਗ)- ਪੂਰੇ ਦੇਸ਼ 'ਚ ਜਿਥੇ ਕਰੋਨਾ ਮਹਾਂਮਾਰੀ ਦੇ ਕਹਿਰ ਨੂੰ ਠੱਲ੍ਹ ਪੈਣੀ ਸ਼ੁਰੂ ਹੋ ਚੁੱਕੀ ਸੀ,ਉਥੇ ਹੁਣ ਦੁਬਾਰਾ ਕਰੋਨਾ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ,ਜਿਸ ਦੀ ਤਾਜ਼ਾ ਮਿਸਾਲ ਉਸ ਵੇਲੇ ਦੇਖਣ ਨੂੰ ...
ਅਸੀਂ ਕਿਸਾਨਾਂ ਨੂੰ ਪ੍ਰਦਰਸ਼ਨ ਨੂੰ ਰੋਕਣ ਦੀ ਅਪੀਲ ਕਰਦੇ ਹਾਂ: ਖੇਤੀਬਾੜੀ ਮੰਤਰੀ ਤੋਮਰ
. . .  1 day ago
ਨਵੀਂ ਦਿੱਲੀ, 1 ਦਸੰਬਰ -ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਪ੍ਰਦਰਸ਼ਨ ਨੂੰ ਰੋਕਣ ਅਤੇ ਸਾਡੇ ਨਾਲ ਗੱਲ ਕਰਨ। ਹਾਲਾਂਕਿ, ਇਹ ਫੈਸਲਾ ਕਿਸਾਨ ਸੰਗਠਨਾਂ ...
ਫਗਵਾੜਾ 'ਚ ਇਕ ਮਹਿਲਾ ਨੇ 3 ਬੱਚਿਆਂ ਸਮੇਤ ਨਿਗਲ਼ਿਆ ਜ਼ਹਿਰ
. . .  1 day ago
ਫਗਵਾੜਾ , 1 ਦਸੰਬਰ - ਫਗਵਾੜਾ 'ਚ ਇਕ ਮਹਿਲਾ ਨੇ 3 ਬੱਚਿਆਂ ਸਮੇਤ ਨਿਗਲ਼ਿਆ ਹੈ । ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਹੈ । ਇਕ ਬੱਚੀ ਦੀ ਮੌਤ ਹੋ ਗਈ ...
ਕਿਸਾਨਾਂ ਤੇ ਸਰਕਾਰ ਵਿਚਕਾਰ ਬਾਕੀ ਦੀ ਗੱਲਬਾਤ ਹੋਵੇਗੀ 3 ਦਸੰਬਰ ਨੂੰ
. . .  1 day ago
ਕਿਸਾਨਾਂ ਤੇ ਸਰਕਾਰ ਵਿਚਕਾਰ ਮੀਟਿੰਗ ਖਤਮ -ਬੇਸਿੱਟਾ ਰਹੀ ਮੀਟਿੰਗ ,ਧਰਨਾ ਜਾਰੀ ਰਹੇਗਾ
. . .  1 day ago
ਲੁਧਿਆਣਾ ਵਿਚ ਹੋਟਲ ਮਾਲਕ ਦਾ ਬੱਚਾ ਅਗਵਾ
. . .  1 day ago
ਲੁਧਿਆਣਾ, 1ਦਸੰਬਰ {ਪਰਮਿੰਦਰ ਸਿੰਘ ਆਹੂਜਾ}- ਸਥਾਨਕ ਸ਼ਹੀਦ ਭਗਤ ਸਿੰਘ ਨਗਰ ਵਿਚ ਰਹਿੰਦੇ ਇਕ ਹੋਟਲ ਮਾਲਕ ਦੇ ਬੱਚੇ ਨੂੰ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ...
ਹਰਿਆਣਾ ਦੇ ਆਜ਼ਾਦ ਵਿਧਾਇਕ ਸੋਮਵੀਰ ਸਾਂਗਵਾਨ ਨੇ ਖੱਟਰ ਸਰਕਾਰ ਤੋਂ ਆਪਣਾਂ ਸਮਰਥਨ ਵਾਪਸ ਲਿਆ
. . .  1 day ago
ਬੁਢਲਾਡਾ , 1 ਦਸੰਬਰ (ਸਵਰਨ ਸਿੰਘ ਰਾਹੀ)- ਕਿਸਾਨ ਅੰਦੋਲਨ ਲਈ ਦਿੱਲੀ ਜਾਣ ਵਾਲੇ ਕਿਸਾਨਾਂ ਖਿਲਾਫ ਹਰਿਆਣਾ ਸਰਕਾਰ ਵੱਲੋਂ ਕੀਤੀਆਂ ਗਤੀਵਿਧੀਆਂ ਦੇ ਵਿਰੋਧ ‘ਚ ਬੀਤੇ ਕੱਲ੍ਹ ਹਰਿਆਣਾ ...
ਕਿਸਾਨ ਆਗੂਆਂ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਜਾ ਰਹੀ ਹੈ ਮੰਗ
. . .  1 day ago
ਨਵੀ ਦਿੱਲੀ 1 ਦਸਬੰਰ (ਜਗਤਾਰ ਸਿੰਘ )-ਸਰਕਾਰ ਅਤੇ ਕਿਸਾਨਾਂ ਵਿਚਕਾਰ ਵਿਗਿਆਨ ਭਵਨ ਚਲ ਰਹੀ ਮੀਟਿੰਗ ‘ ਚ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਮਸਲੇ ਦੇ ਹਲ ਲਈ 5 ਮੈਂਬਰੀ ਕਮੇਟੀ ਬਨਉਣ ਦੀ ਗੱਲ ਆਖੀ ਜਾ ਰਹੀ ਹੈ...
ਸ਼ਾਮੀਂ 7 ਵਜੇ ਕੇਂਦਰ ਸਰਕਾਰ ਵਲੋਂ ਯੂ. ਪੀ., ਹਰਿਆਣਾ, ਉਤਰਾਖੰਡ ਅਤੇ ਦਿੱਲੀ ਦੇ ਕਿਸਾਨ ਨੁਮਾਇੰਦਿਆਂ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 1 ਦਸੰਬਰ- ਕੇਂਦਰ ਸਰਕਾਰ ਵਲੋਂ ਪੰਜਾਬ ਤੋਂ ਕਿਸਾਨ ਨੁਮਾਇੰਦਿਆਂ ਤੋਂ ਬਾਅਦ ਸ਼ਾਮੀਂ 7 ਵਜੇ ਉੱਤਰ ਪ੍ਰਦੇਸ਼, ਉਤਰਾਖੰਡ, ਹਰਿਆਣਾ ਅਤੇ ਦਿੱਲੀ ਤੋਂ ਕਿਸਾਨ ਨੁਮਾਇੰਦਿਆਂ ਨਾਲ ਬੈਠਕ ਕੀਤੀ...
ਅੰਮ੍ਰਿਤਸਰ 'ਚ ਕੋਰੋਨਾ ਦੇ 47 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਦਸੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 47 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਮੋਗਾ 'ਚ ਕੋਰੋਨਾ ਦੇ 9 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 1 ਦਸੰਬਰ {ਗੁਰਤੇਜ ਬੱਬੀ}- ਕੋਰੋਨਾ ਦੇ ਦੂਜੇ ਦੌਰ 'ਚ ਜ਼ਿਲ੍ਹਾ ਮੋਗਾ ਅੰਦਰ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਫਿਰ ਵਧਣ ਲੱਗੀ ਹੈ। ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 9 ਹੋਰ ਲੋਕਾਂ ਨੂੰ...
ਹਰਿਆਣਾ ਦੀਆਂ ਕਿਸਾਨ ਔਰਤਾਂ ਵਲੋਂ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ
. . .  1 day ago
ਹਰਿਆਣਾ ਦੀਆਂ ਕਿਸਾਨਾਂ ਔਰਤਾਂ ਵਲੋਂ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ.......
ਪੰਜਾਬ ਦੇ ਕਿਸਾਨਾਂ ਲਈ ਹਰਿਆਣਾ ਦੇ ਲੋਕਾਂ ਨੇ ਲਾਏ ਖੀਰ ਅਤੇ ਚਾਹ ਦੇ ਲੰਗਰ
. . .  1 day ago
ਪੰਜਾਬ ਦੇ ਕਿਸਾਨਾਂ ਲਈ ਹਰਿਆਣਾ ਦੇ ਲੋਕਾਂ ਨੇ ਲਾਏ ਖੀਰ ਅਤੇ ਚਾਹ ਦੇ ਲੰਗਰ..................
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 141 ਨਵੇਂ ਮਾਮਲੇ ਆਏ ਸਾਹਮਣੇ ਅਤੇ 4 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਲੁਧਿਆਣਾ, 1 ਦਸੰਬਰ ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ...
ਪਟਿਆਲਾ 'ਚ ਬੇਰੁਜ਼ਗਾਰ ਅਧਿਆਪਕਾਂ ਨੇ ਕੈਪਟਨ ਦੇ ਮੋਤੀ ਮਹਿਲ ਨੂੰ ਘੇਰ ਕੀਤਾ ਪ੍ਰਦਰਸ਼ਨ
. . .  1 day ago
ਪਟਿਆਲਾ, 1 ਦਸੰਬਰ (ਧਰਮਿੰਦਰ ਸਿੰਘ ਸਿੱਧੂ)- ਬੀ. ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਬੇਰੁਜ਼ਗਾਰ ਡੀ. ਪੀ. ਈ. (873), ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ...
ਜਲੰਧਰ ਨਗਰ ਨਿਗਮ ਦੇ ਹਾਊਸ ਦੀ ਬੈਠਕ 'ਚ ਪਾਸ ਹੋਏ ਕਈ ਮਤੇ
. . .  1 day ago
ਜਲੰਧਰ, 1 ਦਸੰਬਰ (ਚਿਰਾਗ਼ ਸ਼ਰਮਾ)- ਜਲੰਧਰ ਨਗਰ ਨਿਗਮ ਦੇ ਹਾਊਸ ਦੀ ਬੈਠਕ 'ਚ ਅੱਜ ਕਈ ਮਤੇ ਪਾਸ ਕੀਤੇ ਗਏ। ਇਸ ਦੌਰਾਨ ਜਿੱਥੇ ਹਾਊਸ ਵਲੋਂ ਕਿਸਾਨ ਅੰਦੋਲਨ ਨੂੰ ਪੂਰਾ ਸਮਰਥਨ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ ਸ਼੍ਰੋਮਣੀ ਅਕਾਲੀ ਦਲ ਦਾ 100 ਸਾਲਾ ਸਥਾਪਨਾ ਦਿਵਸ- ਡਾ. ਚੀਮਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 1 ਦਸੰਬਰ (ਜੇ. ਐੱਸ. ਨਿੱਕੂਵਾਲ)- ਸ਼੍ਰੋਮਣੀ ਅਕਾਲੀ ਦਲ ਦੇ 14 ਦਸੰਬਰ ਨੂੰ ਆ ਰਹੇ 100 ਸਾਲਾ ਸਥਾਪਨਾ ਦਿਵਸ ਦੇ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਾਏ ਜਾਣਗੇ, ਜਿਨ੍ਹਾਂ 'ਚ...
ਰੂਪਨਗਰ ਤੋਂ ਵਿਧਾਇਕ ਸੰਦੋਆ ਨੇ ਕਾਂਗਰਸ ਛੱਡ ਕੇ ਮੁੜ 'ਆਪ' 'ਚ ਕੀਤੀ ਸ਼ਮੂਲੀਅਤ
. . .  1 day ago
ਨੂਰਪੁਰ ਬੇਦੀ, 1 ਦਸੰਬਰ (ਹਰਦੀਪ ਸਿੰਘ ਢੀਂਡਸਾ)- ਰੂਪਨਗਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ 2017 ਚੋਣਾਂ 'ਚ ਵਿਧਾਇਕ ਚੁਣੇ ਗਏ ਵਿਧਾਇਕ ਅਮਰਜੀਤ ਸਿੰਘ ਸੰਦੋਆ...
ਕਿਸਾਨਾਂ ਦੇ ਸਮਰਥਨ 'ਚ ਸਿੰਘੂ ਬਾਰਡਰ 'ਤੇ ਪਹੁੰਚੀ ਸ਼ਾਹੀਨ ਬਾਗ ਦੀ 'ਦਾਦੀ' ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਨਵੀਂ ਦਿੱਲੀ, 1 ਦਸੰਬਰ- ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਜਾ ਰਹੀ ਸ਼ਾਹੀਨ ਬਾਗ ਦੀ ਬਿਲਕਿਸ ਦਾਦੀ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਇਸ ਤੋਂ ਪਹਿਲਾਂ ਅੱਜ ਕਿਸਾਨਾਂ ਦੇ...
ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਮੁੜ 'ਆਪ' 'ਚ ਵਾਪਸੀ ਦਾ ਕੀਤਾ ਐਲਾਨ
. . .  1 day ago
ਰੂਪਨਗਰ, 1 ਦਸੰਬਰ (ਸਤਨਾਮ ਸਿੰਘ ਸੱਤੀ)- ਵਿਧਾਨ ਸਭਾ ਹਲਕਾ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਅੱਜ ਮੁੜ ਪਾਰਟੀ 'ਚ ਵਾਪਸ ਆਉਣ ਦਾ ਐਲਾਨ ਕੀਤਾ ਗਿਆ। ਵਿਧਾਇਕ ਅਮਰਜੀਤ...
ਸੀਨੀਅਰ ਅਕਾਲੀ ਆਗੂ ਡਾ. ਦੇਵ ਰਾਜ ਦਾ ਦਿਹਾਂਤ
. . .  1 day ago
ਉਸਮਾਨਪੁਰ, 1 ਦਸੰਬਰ (ਸੰਦੀਪ ਮਝੂਰ)- ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਜੁੜੇ ਰਹਿਣ ਵਾਲੇ ਬੇਟ ਇਲਾਕੇ ਦੇ ਸੀਨੀਅਰ ਅਕਾਲੀ ਆਗੂ ਡਾ. ਦੇਵ ਰਾਜ ਸ਼ਾਹਪੁਰ ਪੱਟੀ (70) ਕੌਮੀ ਜਨਰਲ...
ਕਿਸਾਨ ਜਥੇਬੰਦੀਆਂ ਨਾਲ ਬੈਠਕ 'ਚ ਸ਼ਾਮਿਲ ਨਹੀਂ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 1 ਦਸੰਬਰ- ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋ ਰਹੀ ਬੈਠਕ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਾਮਿਲ ਨਹੀਂ ਹੋਏ। ਇਹ ਬੈਠਕ ਰੱਖਿਆ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਤਰਨਤਾਰਨ

ਜ਼ਿਲ੍ਹੇ ਭਰ 'ਚ ਕਿਸਾਨ, ਮਜ਼ਦੂਰਾਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਤਰਨ ਤਾਰਨ ਜ਼ਿਲ੍ਹੇ ਦੇ ਸਾਰੇ ਜ਼ੋਨਾਂ 'ਚ ਪਿੰਡ-ਪਿੰਡ 'ਚ ਮੋਦੀ ਸਰਕਾਰ ਵਲੋਂ ਪਾਸ ਕੀਤੇ ਨਵੇਂ ਮਾਰੂ ਖ਼ੇਤੀਬਾੜੀ ਕਾਨੂੰਨਾਂ ਵਿਰੁੱਧ ਪੁਤਲੇ ਫੂਕੇ ਗਏ | ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਸੁਖਵਿੰਦਰ ਸਿੰਘ ਦੁਗਲਵਾਲਾ ਤੇ ਫਤਹਿ ਸਿੰਘ ਪਿੱਦੀ ਨੇ ਕਿਹਾ ਕਿ ਅੱਜ ਭਾਵੇਂ ਦੁਸਹਿਰੇ ਦਾ ਦਿਨ ਹੈ ਤਾਂ ਸਾਰੇ ਦੇਸ਼ ਵਿਚ ਰਾਵਣ ਦੇ ਬੁੱਤ ਬਣਾ ਕੇ ਸਾੜੇ ਜਾਂਦੇ ਹਨ | ਪਰ ਇਸ ਸਾਲ ਸਾਰੇ ਭਾਰਤ ਵਿਚ ਮੋਦੀ ਸਰਕਾਰ ਵਲੋਂ ਖ਼ੇਤੀਬਾੜੀ ਦੇ ਧੰਦੇ ਨੂੰ ਬਰਬਾਦ ਕਰਨ ਲਈ ਆਪਣੇ ਕਾਰਪੋਰੇਟ ਜਗਤ ਦੇ ਅਕਾਵਾਂ ਨੂੰ ਖੁਸ਼ ਕਰਨ ਲਈ 14 ਸਤੰਬਰ ਨੂੰ ਤਿੰਨ ਖ਼ੇਤੀ ਕਾਨੂੰਨ ਪਾਸ ਕਰ ਦਿੱਤੇ ਹਨ | ਸੰਘਰਸ਼ਾਂ ਵਿਚ ਹਿੱਸਾ ਲੈ ਰਹੇ ਹਰ ਵਰਗ ਦੇ ਸੰਘਰਸ਼ੀ ਯੋਧਿਆਂ ਨੂੰ ਅਪਸ਼ਬਦ ਬੋਲ ਕੇ ਅਪਮਾਨ ਕੀਤਾ ਜਾ ਰਿਹਾ ਹੈ | ਇਸੇ ਲਈ ਅੱਜ ਪੰਜਾਬ ਦੇ ਕਿਸਾਨ ਮੋਦੀ ਨੂੰ ਰਾਵਣ ਦਾ ਰੂਪ ਹੀ ਮੰਨਦੇ ਹਨ | ਇਸ ਮੌਕੇ ਖ਼ੇਤੀ ਕਾਨੂੰਨ ਲਾਗੂ ਕਰਨ ਵਾਲੇ ਰਾਵਣ ਰੂਪੀ ਮੋਦੀ ਦੇ ਪੁਤਲੇ ਫੂਕੇ ਗਏ ਤੇ ਨਾਅਰੇਬਾਜੀ ਕੀਤੀ ਗਈ |
ਅਕਾਲੀ ਦਲ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ
ਝਬਾਲ, (ਸੁਖਦੇਵ ਸਿੰਘ)-ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਦੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਕਾਲੀ ਵਰਕਰਾਂ ਨੇ ਝਬਾਲ ਚੌਾਕ 'ਚ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ੋਨ ਪ੍ਰਧਾਨ ਅਮਰਿੰਦਰ ਸਿੰਘ ਮਾਣਕ ਬੰਬੇ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਅੰਬਾਨੀ, ਅਡਾਨੀ ਤੇ ਕਾਰਪੋਰੇਟ ਘਰਾਣਿਆਂ ਦਾ ਗ਼ੁਲਾਮ ਬਣਾਉਣਾ ਚਾਹੁੰਦੀ ਹੈ, ਪਰ ਮੋਦੀ ਦੀ ਇਸ ਚਾਲ ਨੂੰ ਕਿਸਾਨ ਕਿਸੇ ਵੀ ਸੂਰਤ ਵਿਚ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਰੋਡ ਜਾਮ ਕਰਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਮਨਜੀਤ ਸਿੰਘ ਝਬਾਲ, ਵਰਿੰਦਰ ਸਿੰਘ ਠੱਟਾ, ਬਾਬਾ ਗੁਰਦੇਵ ਸਿੰਘ ਠੱਟਾ, ਜੋਬਨ ਸਿੰਘ, ਪੱਪੂ ਪਹਿਲਵਾਨ, ਜਗਰੂਪ ਸਿੰਘ, ਰਛਪਾਲ ਸਿੰਘ, ਧੁੱਲੀ ਪਹਿਲਵਾਨ ਆਦਿ ਹਾਜ਼ਰ ਸਨ |
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦੁਸਹਿਰੇ ਮੌਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਖਾਲੜਾ, (ਜੱਜਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰਦਿਆਂ ਦੁਸਹਿਰੇ ਮੌਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਕਸਬਾ ਖਾਲੜਾ ਨੇੜੇ ਨਾਰਲੀ ਚੌਾਕ ਵਿਚ ਵੱਖ-ਵੱਖ ਪਿੰਡਾਂ ਤੋਂ ਇਕੱਠੇ ਹੋਏ ਕਿਸਾਨਾਂ ਨੇ ਕਿਹਾ ਕਿ ਪੂਰਾ ਦੇਸ਼ ਦੁਸਹਿਰੇ ਮੌਕੇ ਰਾਵਣ ਦੇ ਪੁਤਲੇ ਫੂਕਦਾ ਹੈ, ਪਰ ਰਾਵਣ ਕਿੰਨਾ ਦੂਰ ਅੰਦੇਸ਼ੀ ਹੋਵੇਗਾ, ਜਿਸ ਨੇ ਆਪਣਾ ਪੂਰਾ ਦੇਸ਼ ਹੀ ਸੋਨੇ ਦਾ ਬਣਾਇਆ ਸੀ, ਜਦੋਂ ਕ ਉਸ ਦੇ ਮੁਕਾਬਲੇ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨੇ ਸੋਨੇ ਦੀ ਚਿੜੀ ਅਖਵਾਉਣ ਵਾਲੇ ਦੇਸ਼ ਨੂੰ ਪਿੱਤਲ ਦਾ ਬਣਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦਾ ਅੰਨ ਭੰਡਾਰ ਭਰਨ ਵਾਲੇ ਪੰਜਾਬ ਦੇ ਕਿਸਾਨ ਨੂੰ ਖ਼ਤਮ ਕਰਨ ਲਈ ਕੇਂਦਰ ਸਰਕਾਰ ਨੇ ਕਾਲੇ ਕਾਨੂੰਨ ਲਿਆਂਦੇ ਹਨ, ਜਿਨ੍ਹਾਂ ਨੂੰ ਕਿਸੇ ਵੀ ਹਾਲਤ ਵਿਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਕਿਸਾਨਾਂ ਨੇ ਕਿਹਾ ਕਿ ਅੱਜ ਦੁਸਹਿਰੇ ਮੌਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ |
ਦੁਸਹਿਰੇ ਮੌਕੇ ਕਿਸਾਨਾਂ, ਮਜ਼ਦੂਰਾਂ ਤੇ ਦੁਕਾਨਦਾਰਾਂ ਨੇ ਮੋਦੀ ਦਾ ਪੁਤਲਾ ਸਾੜਿਆ
ਸੁਰ ਸਿੰਘ, (ਧਰਮਜੀਤ ਸਿੰਘ)-ਕਿਸਾਨ ਜਥੇਬੰਦੀਆਂ ਦੇ ਐਲਾਨ ਮੁਤਾਬਿਕ ਦੁਸਹਿਰੇ ਮੌਕੇ ਸਥਾਨਕ ਕਿਸਾਨਾਂ, ਮਜ਼ਦੂਰਾਂ ਤੇ ਦੁਕਾਨਦਾਰਾਂ ਨੇ ਖੇਤੀ ਕਾਨੂੰਨ 2020 ਦੇ ਵਿਰੋਧ 'ਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਰੂਪ ਸਿੰਘ ਸੁਰ ਸਿੰਘ ਤੇ ਤਰਲੋਕ ਸਿੰਘ ਦੀ ਅਗਵਾਈ 'ਚ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਤੇ ਕੇਂਦਰ ਸਰਕਾਰ ਖ਼ਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨ ਆਗੂ ਰੂਪ ਸਿੰਘ ਸੁਰ ਸਿੰਘ, ਤਰਲੋਕ ਸਿੰਘ ਅਤੇ ਦੁਕਾਨਦਾਰ ਯੂਨੀਅਨ ਦੇ ਆਗੂ ਬਾਬਾ ਸੁਖਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਹਿੱਤਾਂ ਨੂੰ ਨਜ਼ਰਅੰਦਾਜ ਕਰਕੇ ਵੱਡੀਆਂ ਵਪਾਰਕ ਹਸਤੀਆਂ ਨੂੰ ਲਾਭ ਦੇਣ 'ਤੇ ਅੜੀ ਹੋਈ ਹੈ | ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਵਿਰੁੱਧ ਸੰਘਰਸ਼ ਨਿਰਵਿਘਨ ਜਾਰੀ ਰਹੇਗਾ | ਇਸ ਮੌਕੇ ਅਜੀਤ ਸਿੰਘ, ਰਛਪਾਲ ਸਿੰਘ, ਸੁਖਦੇਵ ਸਿੰਘ, ਹਰਭਜਨ ਸਿੰਘ, ਗੁਰਭੇਜ ਸਿੰਘ, ਅਰਜਨ ਸਿੰਘ, ਪ੍ਰਧਾਨ ਮੁਖਤਾਰ ਸਿੰਘ, ਹਰਦੀਪ ਸਿੰਘ ਸੰਧੂ, ਮਾਸਟਰ ਰਾਮ ਸਿੰਘ, ਕੁਲਵਿੰਦਰ ਸਿੰਘ, ਅਸ਼ੋਕ ਕੁਮਾਰ, ਵਿਨੋਦ ਕੁਮਾਰ ਆਦਿ ਹਾਜ਼ਰ ਸਨ |
ਭਿੱਖੀਵਿੰਡ, (ਬੌਬੀ)-ਜਮਹੂਰੀ ਕਿਸਾਨ ਸਭਾ ਤਹਿਸੀਲ ਪ੍ਰਧਾਨ ਜਰਨੈਲ ਸਿੰਘ ਦਿਆਲਪੁਰਾ ਦੀ ਅਗਵਾਈ 'ਚ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ | ਪੁਤਲਾ ਫ਼ੂਕਣ ਤੋਂ ਪਹਿਲਾਂ ਬੁਟਾਰੀ ਰੇਲਵੇ ਸਟੇਸ਼ਨ 'ਤੇ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ 'ਚ ਸ਼ਾਮਲ ਪਿੰਡ ਚੀਮਾ ਖੁਰਦ ਦੇ ਦਿਲ ਦੇ ਦੌਰੇ ਨਾਲ ਸਵਰਗਵਾਸ ਹੋਏ ਕਿਸਾਨ ਜੁਗਿੰਦਰ ਸਿੰਘ ਨੂੰ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ | ਪੁਤਲਾ ਫ਼ੂਕਣ ਵੇਲੇ ਕਿਸਾਨਾਂ ਤੋਂ ਇਲਾਵਾ ਔਰਤਾਂ ਵੀ ਸ਼ਾਮਿਲ ਸਨ | ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦਿਆਲਪੁਰਾ ਤੋਂ ਇਲਾਵਾ ਬਲਦੇਵ ਸਿੰਘ ਅਹਿਮਦਪੁਰਾ, ਦਰਬਾਰਾ ਸਿੰਘ ਵਾਂ, ਕੁਲਵੰਤ ਸਿੰਘ ਜੇ.ਈ. ਮਾਨਕਪੁਰਾ, ਬਾਜ਼ ਸਿੰਘ ਬਾਹਮਣੀ ਵਾਲਾ, ਗੁਰਦੇਵ ਸਿੰਘ ਮਨਿਹਾਲਾ, ਗੁਰਬਚਨ ਸਿੰਘ ਡਿਆਲ ਅਤੇ ਜਨਵਾਦੀ ਇਸਤਰੀ ਸਭਾ ਦੀ ਆਗੂ ਨਰਿੰਦਰ ਕੌਰ ਆਦਿ ਬੁਲਾਰਿਆਂ ਨੇ ਐਲਾਨ ਕੀਤਾ ਕਿ ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੰਘਰਸ਼ ਅੱਗੇ ਮੋਦੀ ਸਰਕਾਰ ਟਿਕ ਨਹੀਂ ਸਕੇਗੀ |
ਕਿਸਾਨ ਜਥੇਬੰਦੀ ਨੇ ਮੋਦੀ ਦਾ ਪੁਤਲਾ ਸਾੜਿ੍ਹਆ
ਸਰਾਏ ਅਮਾਨਤ ਖਾਂ, (ਨਰਿੰਦਰ ਸਿੰਘ ਦੋਦੇ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਵਰਕਰਾਂ ਵਲੋਂ ਕਸਬਾ ਸਰਾਏਾ ਅਮਾਨਤ ਖਾਂ 'ਚ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਤਿੰਨ ਬਿੱਲਾਂ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਰਜੀਤ ਸਿੰਘ ਗੰਡੀਵਿੰਡ, ਮੇਜਰ ਸਿੰਘ ਕਸੇਲ ਤੇ ਦਲਬੀਰ ਸਿੰਘ ਮੱਲ੍ਹੀ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀ ਮੋਟਰਾਂ 'ਤੇ ਸਾਲਾਨਾ 72 ਹਜ਼ਾਰ ਲਾਉਣ, ਮਜ਼ਦੂਰਾਂ ਨੂੰ 200 ਯੂਨਿਟ 'ਤੇ ਮਿਲਦੀ ਸਬਸਿਡੀ ਖੋਹਣ, ਰਾਜਾਂ ਦੇ ਮੰਡੀ ਢਾਂਚੇ 'ਤੇ ਹਮਲਾ ਕਰਕੇ ਬਿਜਲੀ ਬੋਰਡ ਦਾ ਨਿੱਜੀਕਰਨ ਕਰਨ, ਐੱਮ.ਆਰ.ਪੀ. ਤੋੜਣ ਦੇ ਵਿਰੋਧ ਵਿਚ ਦੁਸਹਿਰੇ ਵਾਲੇ ਦਿਨ ਰਾਵਣ ਦਾ ਥਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ | ਇਸ ਮੌਕੇ ਕਸ਼ਮੀਰ ਸਿੰਘ ਭੁੱਚਰ, ਧੀਰ ਸਿੰਘ, ਹਰਪਾਲ ਸਿੰਘ, ਰਾਮ ਸਿੰਘ, ਸਰਵਣ ਸਿੰਘ, ਸਵਿੰਦਰ ਸਿੰਘ ਡੱਲ, ਨਿਸ਼ਾਨ ਸਿੰਘ ਮੂਸੇ, ਜਗੀਰ ਸਿੰਘ, ਦਿਲਬਾਗ ਸਿੰਘ ਛਾਪਾ, ਗੁਰਬਖਸ਼ ਸਿੰਘ, ਮੇਜਰ ਸਿੰਘ ਵਡਾਲੀ, ਲਖਬੀਰ ਸਿੰਘ, ਸੁਖਵੰਤ ਸਿੰਘ, ਲਖਵਿੰਦਰ ਸਿੰਘ, ਅਵਤਾਰ ਸਿੰਘ, ਸੁੱਚਾ ਸਿੰਘ, ਪ੍ਰਧਾਨ ਲਖਬੀਰ ਸਿੰਘ, ਸਤਵਿੰਦਰ ਸਿੰਘ ਬਾਠ, ਅੰਗਰੇਜ਼ ਸਿੰਘ, ਗੁਰਜੀਤ ਸਿੰਘ ਭੋਈ, ਲਖਵਿੰਦਰ ਸਿੰਘ, ਗੁਰਦੇਵ ਸਿੰਘ ਰਾਂਝਾ, ਦਿਲਬਾਗ ਸਿੰਘ ਸਾਘਣੀਆ, ਬਲਕਾਰ ਸਿੰਘ ਪੱਪੂ, ਸ਼ਮਸ਼ੇਰ ਸਿੰਘ ਸ਼ੇਰਾ, ਬਲਕਾਰ ਸਿੰਘ ਲਹੀਆ, ਦੀਦਾਰ ਸਿੰਘ ਬਾਈ, ਗੁਰਭੇਜ ਸਿੰਘ, ਮੰਗਲ ਸਿੰਘ, ਰੇਸ਼ਮ ਸਿੰਘ ਆਦਿ ਕਿਸਾਨ ਹਾਜ਼ਰ ਸਨ |
ਮੋਦੀ, ਅਡਾਨੀ, ਅੰਬਾਨੀ ਦੇ ਜ਼ਿਲ੍ਹਾ ਤਰਨ ਤਾਰਨ ਦੇ 261 ਪਿੰਡਾਂ 'ਚ ਫੂਕੇ ਪੁਤਲੇ
ਤਰਨ ਤਾਰਨ, (ਹਰਿੰਦਰ ਸਿੰਘ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ, ਅੰਬਾਨੀ, ਅਡਾਨੀ ਦੇ ਪੰਜਾਬ ਭਰ ਵਿਚ ਪੁਤਲੇ ਫੂਕੇ | ਇਸ ਮੌਕੇ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਸਭਰਾ , ਹਰਪ੍ਰੀਤ ਸਿੰਘ ਸਿਧਵਾਂ, ਸਤਨਾਮ ਸਿੰਘ ਮਾਣੋਚਾਲ੍ਹ, ਫਤਹਿ ਸਿੰਘ ਪਿੱਦੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਭਾਜਪਾ ਸਰਕਾਰ ਨੇ ਕਾਰਪੋਰੇਟ ਜਗਤ ਦੇ ਹੱਕ 'ਚ ਭੁਗਤਦਿਆਂ ਖ਼ੇਤੀ ਮੰਡੀ ਨੂੰ ਤਬਾਹ ਕਰਨ ਵਾਲੇ ਤਿੰਨ ਕਾਨੂੰਨ ਪਾਸ ਕਰਕੇ ਦੇਸ਼ ਦੇ ਕਿਸਾਨ ਮਜ਼ਦੂਰ ਨਾਲ ਧਰੋਹ ਕੀਤਾ ਹੈ | ਇਸ ਸਮੇਂ ਸਾਰਾ ਦੇਸ਼ ਖ਼ੇਤੀ ਬਿੱਲਾਂ ਦੇ ਵਿਰੋਧ ਵਿਚ ਲਾਮਬੰਦ ਹੋ ਰਿਹਾ ਹੈ | ਇਸ ਮੌਕੇ ਦਿਆਲ ਸਿੰਘ ਮੀਆਂਵਿੰਡ, ਅਜੀਤ ਸਿੰਘ, ਜਵਾਹਰ ਸਿੰਘ ਟਾਂਡਾ, ਸੁਖਵਿੰਦਰ ਸਿੰਘ ਦੁਗਲਵਾਲਾ, ਹਰਭਿੰਦਰ ਸਿੰਘ ਕੰਗ, ਸਲਵਿੰਦਰ ਸਿੰਘ, ਮੇਹਰ ਸਿੰਘ ਤਲਵੰਡੀ, ਧੰਨਾ ਸਿੰਘ ਲਾਲੂ ਘੁੰਮਣ, ਰੇਸ਼ਮ ਸਿੰਘ ਘੁਰਕਵਿੰਡ, ਨਰੰਜਣ ਸਿੰਘ, ਗੁਰਜੀਤ ਸਿੰਘ, ਹਰਦੀਪ ਸਿੰਘ, ਗੁਰਸਾਹਿਬ ਸਿੰਘ ਆਦਿ ਆਗੂ ਹਾਜ਼ਰ ਸਨ |
ਪਿੰਡ ਧੂੰਦਾ ਵਿਖੇ ਮੋਦੀ ਦੇ ਪੁਤਲੇ ਸਾੜੇ
ਫਤਿਆਬਾਦ, (ਹਰਵਿੰਦਰ ਸਿੰਘ ਧੂੰਦਾ)-ਪਿੰਡ ਧੂੰਦਾ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਇਕਾਈ ਧੂੰਦਾ ਦੇ ਆਗੂਆਂ ਵਲੋਂ ਕੇਂਦਰ ਸਰਕਾਰ ਵਲੋਂ ਲਿਆਂਦੇ 3 ਬਿੱਲਾਂ ਖ਼ਿਲਾਫ਼ ਨਰਿੰਦਰ ਮੋਦੀ, ਅੰਬਾਨੀ, ਅਡਾਨੀ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ ਦੇ ਪੁਤਲੇ ਫੂਕੇ ਗਏ | ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਭਰ ਦੀਆਂ ਸਾਰੀਆਂ ਜਥੇਬੰਦੀਆਂ ਸੰਘਰਸ਼ ਕਰ ਰਹੀਆ ਹਨ, ਉਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਵੀ ਲਗਾਤਾਰ ਸੰਘਰਸ਼ ਜਾਰੀ ਹਨ | ਨਵੇਂ ਸ਼ੁਰੂ ਪ੍ਰੋਗਰਾਮ ਤਹਿਤ ਰੇਲ ਪਟੜੀਆਂ 'ਤੇ ਬੱਚਿਆਂ ਦਾ ਇਕੱਠ, ਬੀਬੀਆਂ ਦਾ ਇਕੱਠ ਤੇ ਬੰਦਿਆਂ ਦਾ ਇਕੱਠ ਸੰਘਰਸ਼ 'ਚ ਨਵੇਂ ਰੂਪ 'ਚ ਦਿਖਾਈ ਦੇਵੇਗਾ | ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਇਹ ਸੰਘਰਸ਼ 32ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ | ਜੇਕਰ ਕੇਂਦਰ ਨੇ ਬਿੱਲ ਰੱਦ ਨਾ ਕੀਤੇ ਤਾ ਸੰਘਰਸ਼ ਸਾਲਾਂਬੱਧੀ ਹੋ ਸਕਦੇ ਹਨ | ਆਗੂਆਂ ਨੇ ਕਿਹਾ ਕਿ ਸਰਕਾਰ ਬਿੱਲ ਤੁਰੰਤ ਰੱਦ ਕਰੇ, ਨਹੀਂ ਤਾਂ ਸੰਘਰਸ਼ ਹੋਰ ਤੇਜ ਕੀਤੇ ਜਾਣਗੇ | ਪੁਤਲਾ ਫੂਕਣ ਸਮੇਂ ਵੱਡੀ ਗਿਣਤੀ 'ਚ ਇਕਾਈ ਧੂੰਦਾ ਦੀਆਂ ਬੀਬੀਆਂ, ਬੱਚੇ ਤੇ ਨੌਜਵਾਨਾਂ ਨੇ ਹਾਜ਼ਰੀ ਭਰੀ | ਇਸ ਸਮੇਂ ਪ੍ਰਧਾਨ ਭਗਵਾਨ ਸਿੰਘ, ਯਾਦਵਿੰਦਰ ਸਿੰਘ ਸੈਕਟਰੀ, ਮੀਤ ਪ੍ਰਧਾਨ ਜਸਵਿੰਦਰ ਸਿੰਘ ਕਾਲਾ, ਡਾ. ਸੁਰਜੀਤ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਜ਼ੋਰਾ ਸਿੰਘ, ਚੰਦਨਦੀਪ ਸਿੰਘ, ਹਰਜਿੰਦਰ ਸਿੰਘ, ਸਰਦੂਲ ਸਿੰਘ, ਗੁਰਭੇਜ ਸਿੰਘ ਆਦਿ ਹਾਜ਼ਰ ਸਨ |
ਦੁਸਹਿਰੇ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਦਾ ਪੁਤਲਾ ਫੂਕਿਆ
ਹਰੀਕੇ ਪੱਤਣ, (ਸੰਜੀਵ ਕੁੰਦਰਾ)¸ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਦੁਸਹਿਰੇ ਮੌਕੇ ਕਸਬਾ ਹਰੀਕੇ ਪੱਤਣ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਹਰੀਕੇ ਚੌਾਕ 'ਚ ਭਾਰੀ ਗਿਣਤੀ ਵਿਚ ਕਿਸਾਨ, ਮਜ਼ਦੂਰ, ਔਰਤਾਂ ਤੇ ਨੌਜਵਾਨ ਇਕੱਤਰ ਹੋਏ ਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ | ਕਿਸਾਨ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਤਿੰਨ ਕਾਲੇ ਕਾਨੂੰਨ ਪਾਸ ਕੀਤੇ ਹਨ, ਉਨ੍ਹਾਂ ਦੇ ਖ਼ਿਲਾਫ਼ ਪੰਜਾਬ ਦਾ ਹਰ ਵਰਗ ਇਕੱਤਰ ਹੋ ਰਿਹਾ ਹੈ ਤੇ ਇਹ ਸੰਘਰਸ਼ ਆਉਣ ਵਾਲੇ ਦਿਨਾਂ 'ਚ ਹੋਰ ਤੇਜ ਹੋਵੇਗਾ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਡਾਨੀ ਅਤੇ ਅੰਬਾਨੀਆਂ ਨੂੰ ਦੇਸ਼ ਵੇਚਣ ਜਾ ਰਹੀ ਹੈ ਤੇ ਅੱਜ ਜੋ ਇਹ ਪੁਤਲਾ ਫੂਕਿਆ ਗਿਆ ਹੈ, ਇਹ ਕੇਂਦਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਖਿਲਾਫ਼ ਹੈ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਹਰੀਕੇ, ਸਵਰਣ ਸਿੰਘ ਖਹਿਰਾ, ਜਗਜੀਤ ਸਿੰਘ ਬੱਬੂ, ਗੁਰਜਿੰਦਰ ਸਿੰਘ ਬੂਹ ਹਵੇਲੀਆਂ, ਜੋਗਿੰਦਰ ਸਿੰਘ ਗੱਟੀ ਹਰੀਕੇ, ਦਲਜੀਤ ਸਿੰਘ ਹਰੀਕੇ, ਗੁਰਪ੍ਰੀਤ ਸਿੰਘ ਮਾਨ, ਲਖਬੀਰ ਸਿੰਘ, ਪ੍ਰਗਟ ਸਿੰਘ, ਜਸਬੀਰ ਸਿੰਘ, ਕਿਰਪਾਲ ਸਿੰਘ, ਸੁਖਵਿੰਦਰ ਸਿੰਘ, ਗੁਰਮੇਲ ਸਿੰਘ, ਮੰਗਲ ਸਿੰਘ, ਪਰਮਜੀਤ ਸਿੰਘ , ਪ੍ਰਤਾਪ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਮੋਦੀ, ਅਡਾਨੀ, ਅੰਬਾਨੀ ਦੇ ਪਿੰਡ ਪੱਧਰ 'ਤੇ ਫੂਕੇ ਪੁਤਲੇ
ਭਿੱਖੀਵਿੰਡ, (ਬੌਬੀ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਭਾਈ ਤਾਰੂ ਸਿੰਘ ਜੀ ਪੂਹਲਾ ਭਿੱਖੀਵਿੰਡ ਵਲੋਂ ਪਿੰਡ ਚੀਮਾ ਖੁਰਦ ਵਿਖੇ ਦੁਸਹਿਰੇ ਵਾਲੇ ਦਿਨ, ਇਸ ਵਾਰੀ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਵਲੋਂ ਪਿੰਡ-ਪਿੰਡ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤੇ ਉਸ ਦੇ ਕਾਰਪੋਰੇਟ ਜਗਤ ਦਾ ਪੁਤਲਾ ਫੂਕਿਆ ਜਾ ਰਿਹਾ ਹੈ | ਇਸੇ ਕੜੀ ਤਹਿਤ ਪਿੰਡ ਚੀਮਾ ਖੁਰਦ ਵਿਖੇ ਨਰਿੰਦਰ ਮੋਦੀ ਤੇ ਉਸ ਦੇ ਚਹੇਤੇ ਅੰਬਾਨੀਆਂ, ਅਡਾਨੀਆਂ ਦਾ ਪੁਤਲਾ ਫੂਕਿਆ ਗਿਆ ਤੇ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਭਿੱਖੀਵਿਡ ਜ਼ੋਨ ਦੇ ਪ੍ਰੈਸ ਸਕੱਤਰ ਰਣਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੋਦੀ ਸਰਕਾਰ ਵਲੋਂ ਤਿੰਨ ਖੇਤੀ ਬਿੱਲਾਂ ਰਾਹੀ ਦੇਸ਼ ਦੀ ਖੇਤੀ ਕਾਰਪੋਰੇਟ ਘਰਾਣਿਆ ਦੇ ਹਵਾਲੇ ਕਰਨ ਦਾ ਜੋ ਫ਼ੈਸਲਾ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਫ਼ੈਸਲਾ ਕੀਤਾ ਗਿਆ ਹੈ, ਉਸਨੂੰ ਪੰਜਾਬ ਦੇ ਲੋਕ ਕਦੀ ਵੀ ਬਰਦਾਸ਼ਤ ਨਹੀਂ ਕਰਨਗੇ |
ਟਾਡਾ ਜ਼ੋਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਦਾ ਪੁਤਲਾ ਫੂਕਿਆ
ਫਤਿਆਬਾਦ, (ਹਰਵਿੰਦਰ ਸਿੰਘ ਧੂੰਦਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਟਾਂਡਾ ਵਲੋਂ ਪਿੰਡ ਛਾਪੜੀ ਸਾਹਿਬ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਤੇ ਜੰਮ੍ਹ ਕੇ ਨਾਅਰੇਬਾਜੀ ਕੀਤੀ ਗਈ | ਇਸ ਮੌਕੇ 'ਤੇ ਕਮੇਟੀ ਆਗੂਆਂ ਨੇ ਕਿਹਾ ਕਿ ਕਿਸਾਨ ਮਜ਼ਦੂਰਾਂ ਨੂੰ ਅੱਜ 32 ਦਿਨ ਹੋ ਗਏ ਹਨ ਰੇਲਵੇ ਟਰੈਕਾਂ 'ਤੇ ਬੈਠਿਆਂ ਨੂੰ , ਪਰ ਕੇਂਦਰ ਸਰਕਾਰ ਆਪਣੇ ਅੜੀਅਲ ਸੁਭਾਅ 'ਤੇ ਅੜੀ ਹੋਈ ਹੈ ਤੇ ਕੋਈ ਵੀ ਕਿਸਾਨਾਂ ਦੇ ਹੱਕ 'ਚ ਫ਼ੈਸਲਾ ਨਹੀਂ ਲੈ ਰਹੀ | ਬਚਿੱਤਰ ਸਿੰਘ ਪ੍ਰਧਾਨ ਨੇ ਬੋਲਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਾਰਪੋਰੇਟ ਅੰਬਾਨੀ-ਅਡਾਨੀ ਨੂੰ ਵਸਾ ਕੇ ਕਿਸਾਨਾਂ ਮਜ਼ਦੂਰਾਂ ਨੂੰ ਉਜਾੜਨਾ ਚਾਹੁੰਦੇ ਹਨ | ਇਸ ਮੌਕੇ 'ਤੇ ਤਰਲੋਕ ਸਿੰਘ, ਹਰਜੀਤ ਸਿੰਘ, ਸੁਖਚੈਨ ਸਿੰਘ, ਲਖਬੀਰ ਸਿੰਘ ਬਾਜਵਾ, ਮਨਜਿੰਦਰ ਸਿੰਘ ਮਿੰਟੂ, ਨਿਰਮਲ ਸਿੰਘ, ਸੁਖਵਿੰਦਰ ਸਿੰਘ, ਗੁਰਚਰਨ ਸਿੰਘ, ਤਰਸੇਮ ਸਿੰਘ, ਸਰਬਜੀਤ ਸਿੰਘ, ਬਚਿੱਤਰ ਸਿੰਘ, ਸਰਜੀਤ ਸਿੰਘ, ਮੇਜਰ ਸਿੰਘ, ਹਰਦੀਪ ਸਿੰਘ, ਸਰਵਣ ਸਿੰਘ, ਬਾਵਾ ਸਿੰਘ, ਮਿੰਦਰ ਸਿੰਘ ਆਦਿ ਹਾਜ਼ਰ ਸਨ |
ਸੰਘਰਸ਼ਸ਼ੀਲ ਜਥੇਬੰਦੀ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ
ਖਡੂਰ ਸਾਹਿਬ, (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਜ਼ੋਨ ਵਲੋਂ ਅੱਜ ਪਿੰਡ ਪੱਧਰੀ ਪੁਤਲੇ ਫੂਕੇ ਗਏ | ਇਸ ਮੌਕੇ ਖਡੂਰ ਸਾਹਿਬ, ਕੰਗ, ਕੱਲਾ, ਦੀਨੇਵਾਲ, ਮਾਲਚੱਕ, ਘਸੀਟਪੁਰ, ਵੜਿੰਗ, ਮੰਡਾਲਾ ਸਾਹਿਬ ਆਦਿ ਪਿੰਡਾਂ 'ਚ ਵੱਡੀ ਪੱਧਰ 'ਤੇ ਕਿਸਾਨ ਮਜ਼ਦੂਰ ਦੁਕਾਨਦਾਰਾਂ ਦੀ ਹਾਜ਼ਰੀ 'ਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ ਤੇ ਜੰਮ੍ਹ ਕੇ ਨਾਅਰੇਬਾਜੀ ਕੀਤੀ ਗਈ | ਇਸ ਮੌਕੇ ਹਰਬਿੰਦਰ ਜੀਤ ਸਿੰਘ ਕੰਗ, ਇਕਬਾਲ ਸਿੰਘ ਵੜਿੰਗ, ਕੰਵਲਜੀਤ ਸਿੰਘ ਦੀਨੇਵਾਲ, ਕਰਨਜੀਤ ਸਿੰਘ ਨੋਨੇ, ਬਲਜੀਤ ਸਿੰਘ ਘਸੀਟਪੁਰ, ਤਰਸੇਮ ਸਿੰਘ ਕੰਗ, ਬਖ਼ਸ਼ੀਸ਼ ਸਿੰਘ ਭੈਲ, ਅਵਤਾਰ ਸਿੰਘ ਆਦਿ ਹਾਜ਼ਰ ਸਨ |
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਵੱਖ-ਵੱਖ ਪਿੰਡਾਂ 'ਚ ਮੋਦੀ, ਅੰਬਾਨੀਆਂ, ਅਡਾਨੀਆਂ ਦੇ ਪੁਤਲੇ ਸਾੜੇ
ਅਮਰਕੋਟ, (ਗੁਰਚਰਨ ਸਿੰਘ ਭੱਟੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਵਲੋਂ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਬਿੱਲਾਂ ਦਾ ਵਿਰੋਧ ਕਰਦਿਆਂ ਮੇਜਰ ਸਿੰਘ ਜੋਧ ਸਿੰਘ ਵਾਲਾ ਤੇ ਪੂਰਨ ਸਿੰਘ ਵਰਨਾਲਾ ਦੀ ਪ੍ਰਧਾਨਗੀ ਹੇਠ ਪਿੰਡ ਤਲਵੰਡੀ ਸੋਭਾ ਸਿੰਘ, ਤਲਵੰਡੀ ਬੁੱਧ ਸਿੰਘ, ਝੁਗੀਆਂ ਕਾਲੂ, ਜੋਧ ਸਿੰਘ ਵਾਲਾ, ਜੰਡ, ਵਰਨਾਲਾ, ਮਾਣੇਕੇ ਆਦਿ ਪਿੰਡਾਂ ਵਿਚ ਕੇਂਦਰ ਸਰਕਾਰ ਤੇ ਅੰਬਾਨੀਆਂ, ਅਡਾਨੀਆਂ ਦੇ ਪੁਤਲੇ ਫੂਕੇ ਗਏ ਅਤੇ ਕਿਸਾਨਾਂ, ਮਜ਼ਦੂਰਾਂ ਵਲੋਂ ਕੇਂਦਰ ਖਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਪੱਟੀ ਜ਼ੋਨ ਪ੍ਰਧਾਨ ਮੇਹਰ ਸਿੰਘ ਤਲਵੰਡੀ ਨੇ ਕਿਹਾ ਕਿ ਪੰਜਾਬ ਦਾ ਅੰਨਦਾਤਾ ਸੜਕਾਂ 'ਤੇ ਰੁਲ ਰਿਹਾ ਹੈ | ਮੋਦੀ ਸਰਕਾਰ ਨੇ ਕਿਸਾਨਾਂ-ਮਜ਼ਦੂਰਾਂ ਨੂੰ ਵੱਡੇ-ਵੱਡੇ ਲਾਰੇ ਲਗਾ ਕੇ ਸੱਤਾ ਹਾਸਲ ਕੀਤੀ ਹੈ, ਅੱਜ ਕਿਸਾਨਾਂ ਨੂੰ ਨਵੀਂ ਸਹੂਲਤ ਦੇਣ ਦੀ ਥਾਂ ਕਿਸਾਨ ਮਾਰੂ ਕਾਨੂੰਨ ਜਾਰੀ ਕੀਤੇ ਗਏ ਹਨ, ਜਿਸ ਕਰਕੇ ਪੰਜਾਬ ਦੇ ਲੋਕ ਸੜਕਾਂ 'ਤੇ ਸੰਘਰਸ਼ ਕਰ ਰਹੇ ਹਨ, ਪਰ ਮੋਦੀ ਸਰਕਾਰ ਕਿਸਾਨਾਂ, ਮਜ਼ਦੂਰਾਂ ਦੀ ਸਾਰ ਨਹੀਂ ਲੈ ਰਹੀ | ਇਸ ਮੌਕੇ ਡਾ. ਹਰਪਾਲ ਸਿੰਘ ਜੋਧ ਸਿੰਘ ਵਾਲਾ, ਬਚਿੱਤਰ ਸਿੰਘ ਕਾਲੂ ਝੁਗੀਆ, ਗੁਰਵਿੰਦਰ ਸਿੰਘ, ਬਾਬਾ ਬਲਬੀਰ ਸਿੰਘ ਤਲਵੰਡੀ ਬੁੱਧ ਸਿੰਘ, ਅਜੀਤ ਸਿੰਘ, ਤਲਵੰਡੀ ਸੋਭਾ ਸਿੰਘ, ਬਲਵਿੰਦਰ ਸਿੰਘ, ਸੁਖਵੰਤ ਸਿੰਘ, ਗੁਰਪ੍ਰਤਾਪ ਸਿੰਘ ਮਾਣੇਕੇ, ਪੂਰਨ ਸਿੰਘ, ਲਖਵਿੰਦਰ ਸਿੰਘ ਵਰਨਾਲਾ, ਤਜਿੰਦਰ ਸਿੰਘ, ਸੁਖਚੈਨ ਸਿੰਘ ਜੰਡ, ਕਰਤਾਰ ਸਿੰਘ, ਸੁਖਵਿੰਦਰ ਸਿੰਘ ਅਤੇ ਨਿਸ਼ਾਨ ਸਿੰਘ ਜੰਡ ਆਦਿ ਹਾਜ਼ਰ ਸਨ |
ਮੁੰਡਾਪਿੰਡ ਵਿਖੇ ਮੋਦੀ ਦਾ ਪੁਤਲਾ ਫੂਕਿਆ
ਫਤਿਆਬਾਦ, (ਹਰਵਿੰਦਰ ਸਿੰਘ ਧੂੰਦਾ)-ਪਿੰਡ ਮੁੰਡਾਪਿੰਡ ਵਿਖੇ ਜ਼ਿਲ੍ਹਾ ਪ੍ਰਧਾਨ ਦੀਆਂ ਹਦਾਇਤਾਂ ਅਨੁਸਾਰ ਕਿਸਾਨ ਬੀਬੀਆਂ ਵਲੋਂ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਖਿਲਾਫ਼ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਤੇ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਕਿਸਾਨ ਬੀਬੀਆਂ ਨੇ ਜੋਰ ਦੇ ਕੇ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਵੱਖ-ਵੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਖਿਲਾਫ਼ ਵਿੱਢੇ ਗਏ ਸੰਘਰਸ਼ ਵਿਚ ਘਰੇਲੂ ਔਰਤਾਂ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕਿਸਾਨ ਅੰਦੋਲਨ 'ਚ ਸਾਥ ਦੇਣਗੀਆਂ |

ਘਰ 'ਚ ਦਾਖ਼ਲ ਹੋ ਕੇ ਬਜ਼ੁਰਗ ਔਰਤ ਦਾ ਗਲਾ ਘੁੱਟ ਕੇ ਮਾਰਨ ਦੀ ਕੋਸ਼ਿਸ਼-ਕੇਸ ਦਰਜ

ਤਰਨ ਤਾਰਨ, 25 ਅਕਤੂਬਰ (ਪਰਮਜੀਤ ਜੋਸ਼ੀ)-ਗੋਇੰਦਵਾਲ ਸਾਹਿਬ ਦੇ ਪਿੰਡ ਧੂੰਦਾ ਵਿਖੇ ਘਰ 'ਚ ਦਾਖ਼ਲ ਹੋ ਕੇ ਇਕ ਬਜ਼ੁਰਗ ਔਰਤ ਦਾ ਗਲਾ ਘੁੱਟ ਕੇ ਮਾਰਨ ਦੀ ਕੋਸ਼ਿਸ਼ ਹੇਠ ਪੁਲਿਸ ਨੇ ਇਕ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ 'ਚ ਵੱਖ-ਵੱਖ ਥਾਈਾ ਦੁਸਹਿਰੇ ਦਾ ਤਿਉਹਾਰ ਮਨਾਇਆ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ, ਵਿਕਾਸ ਮਰਵਾਹਾ, ਪਰਮਜੀਤ ਜੋਸ਼ੀ, ਲਾਲੀ ਕੈਰੋਂ)- ਦੁਸਹਿਰੇ ਦਾ ਤਿਉਹਾਰ ਜ਼ਿਲ੍ਹਾ ਤਰਨ ਤਾਰਨ ਵਿਚ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਕੋਰੋਨਾ ਕਾਰਨ ਭਾਵੇਂ ਜ਼ਿਲ੍ਹਾ ਤਰਨ ਤਾਰਨ 'ਚ ਵੱਖ-ਵੱਖ ਥਾਵਾਂ 'ਤੇ ਰਾਵਣ, ਕੁੰਭਕਰਨ ਤੇ ...

ਪੂਰੀ ਖ਼ਬਰ »

ਬਿਜਲੀ ਦੇ ਲੱਗ ਰਹੇ ਰੋਜ਼ਾਨਾ ਕੱਟਾਂ ਤੋਂ ਕਿਸਾਨ ਤੇ ਆਮ ਲੋਕ ਪ੍ਰੇਸ਼ਾਨ-ਕਾਮਰੇਡ ਮੱਲ੍ਹਾ

ਖਡੂਰ ਸਾਹਿਬ, 25 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪਿਛਲੇ ਕੁੱਝ ਦਿਨਾਂ ਤੋਂ ਬਿਜਲੀ ਦੇ ਰੋਜ਼ਾਨਾ ਲੱਗ ਰਹੇ ਕੱਟ ਤੋਂ ਕਿਸਾਨ ਤੇ ਆਮ ਲੋਕ ਪ੍ਰੇਸ਼ਾਨ ਹਨ | ਜਾਣਕਾਰੀ ਦਿੰਦੇ ਹੋਏ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਮੁਖਤਾਰ ਸਿੰਘ ਮੱਲ੍ਹਾ ਤੇ ਤਹਿਸੀਲ ਆਗੂ ਅਜੀਤ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਕਾਬੂ

ਪੱਟੀ, 25 ਅਕਤੂਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਐੱਸ.ਐੱਸ.ਪੀ. ਤਰਨ ਤਾਰਨ ਧਰੁਮਨ ਐਚ ਨਿੰਬਾਲੇ ਦੀਆਂ ਹਦਾਇਤਾਂ 'ਤੇ ਗ਼ਲਤ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ 2 ਪੱਟੀ ਦੀ ਪੁਲਿਸ ਨੇ ਚੋਰੀ ਦੇ ਪੰਜ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਰਿਲਾਇੰਸ ਪੈਟਰੋਲ ਪੰਪ 'ਤੇ ਦਿੱਤਾ ਧਰਨਾ 9ਵੇਂ ਦਿਨ 'ਚ ਸ਼ਾਮਿਲ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਵਿਚ ਰਿਲਾਇੰਸ ਪੰਪ ਤਰਨ ਤਾਰਨ ਅੰਮਿ੍ਤਸਰ ਰੋਡ ਦਾ ਧਰਨਾ ਅੱਜ ਨੌਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ ਦੀ ਅਗਵਾਈ ਗਿਆਨ ਸਿੰਘ ਕੱਦਗਿੱਲ ...

ਪੂਰੀ ਖ਼ਬਰ »

ਕਾਂਗਰਸ ਦੀਆਂ ਧੱਕੇਸ਼ਾਹੀਆਂ ਦਾ ਜਵਾਬ ਗ਼ਰੀਬ ਲੋਕ 2022 'ਚ ਦੇਣਗੇ- ਮੰਨਾ, ਏ.ਆਰ.

ਮੀਆਂਵਿੰਡ, 25 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਕੈਪਟਨ ਸਰਕਾਰ ਵਲੋਂ ਗ਼ਰੀਬ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦੀ ਅਖੀਰ ਹੋ ਗਈ ਹੈ, ਜਿਨ੍ਹਾਂ ਦਾ ਜਵਾਬ ਗ਼ਰੀਬ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਦੇਣਗੇ | ਇਹ ਸ਼ਬਦ ਸਾਬਕਾ ਵਿਧਾਇਕ ਹਲਕਾ ਇੰਚਾਰਜ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਪੰਚਾਇਤ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਫਤਿਆਬਾਦ, 25 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੀ ਸਮਾਰਟ ਵਿਲੇਜ ਸਕੀਮ ਭਾਗ 2 ਅਧੀਨ ਪੰਚਾਇਤ ਅਫ਼ਸਰ ਪਿ੍ਤਪਾਲ ਸਿੰਘ ਵਲੋਂ ਸਰਪੰਚ ਸ੍ਰੀਮਤੀ ਸੁਨੈਣਾ ਚੋਪੜਾ ਵਲੋਂ ...

ਪੂਰੀ ਖ਼ਬਰ »

ਕਿਸਾਨ ਆਗੂ ਜੋਗਿੰਦਰ ਸਿੰਘ ਚੀਮਾ ਦਾ ਅੰਤਿਮ ਸੰਸਕਾਰ

ਸਰਾਏ ਅਮਾਨਤ ਖਾਂ, 25 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਬੀਤੇ ਦਿਨ ਬੁਟਾਰੀ ਵਿਖੇ ਕਿਸਾਨ ਧਰਨੇ 'ਚ ਸ਼ਾਮਿਲ ਹੋਣ ਲਈ ਗਏ ਜਮਹੂਰੀ ਕਿਸਾਨ ਸਭਾ ਦੇ ਆਗੂ ਜੋਗਿੰਦਰ ਸਿੰਘ ਸ਼ੁਕਰਚੱਕ ਚੀਮਾ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਏ ਦਿਹਾਂਤ ਤੋਂ ਬਾਅਦ ਬੀਤੀ ਦੇਰ ਰਾਤ ਉਨ੍ਹਾਂ ...

ਪੂਰੀ ਖ਼ਬਰ »

ਚੇਅਰਮੈਨ ਸੁਬੇਗ ਸਿੰਘ ਧੁੰਨ ਨਿਰੰਜਨ ਸਿੰਘ ਨਾਲ ਦੁੱਖ ਸਾਂਝਾ ਕਰਨ ਪੁੱਜੇ

ਖਡੂਰ ਸਾਹਿਬ, 25 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀਂ ਸੇਵਾ ਮੁਕਤ ਪੰਚਾਇਤ ਅਫ਼ਸਰ ਨਿਰੰਜਨ ਸਿੰਘ ਤੇ ਸੇਵਾ ਮੁਕਤ ਫ਼ੌਜੀ ਵਰਿਆਮ ਸਿੰਘ ਮੱਲਾ ਦੇ ਭਰਾਤਾ ਆਤਮਾ ਸਿੰਘ ਸਾਬਕਾ ਸਰਪੰਚ ਮੱਲਾ ਦੀ ਹੋਈ ਬੇਵਕਤੀ ਮੌਤ ਦਾ ਦੁੱਖ ਪ੍ਰਗਟ ਕਰਨ ਲਈ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਕੈਪਟਨ ਨੇ ਕਿਸਾਨ ਹਿਤੈਸ਼ੀ ਹੋਣ ਦਾ ਪ੍ਰਤੱਖ ਸਬੂਤ ਦਿੱਤਾ-ਭੁੱਲਰ

ਅਮਰਕੋਟ, 25 ਅਕਤੂਬਰ (ਗੁਰਚਰਨ ਸਿੰਘ ਭੱਟੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਕੁਰਸੀ ਦੀ ਪ੍ਰਵਾਹ ਕੀਤੇ ਬਗੈਰ ਜਿਥੇ ਪਹਿਲਾਂ ਪਾਣੀਆਂ ਦੇ ਮਸਲੇ 'ਤੇ ਵੱਡਾ ਸਟੈਂਡ ਲਿਆ ਸੀ, ਉਥੇ ਹੁਣ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਬਿੱਲਾਂ ਖਿਲਾਫ਼ ਵਿਧਾਨ ...

ਪੂਰੀ ਖ਼ਬਰ »

ਸ਼ਿਵਾਲਾ ਮੰਦਰ ਝਬਾਲ ਵਿਖੇ ਤਲਾਬ ਦੀ ਸੇਵਾ ਮੌਕੇ ਡਾ.ਧਰਮਬੀਰ ਪੁੱਜੇ

ਝਬਾਲ, 25 ਅਕਤੂਬਰ (ਸਰਬਜੀਤ ਸਿੰਘ)-ਸ਼ਿਵਾਲਾ ਮੰਦਰ ਝਬਾਲ ਵਿਖੇ ਤਲਾਬ ਦੀ ਸਾਫ਼-ਸਫ਼ਾਈ ਤੇ ਹੋਰ ਮੁਰੰਮਤ ਸਬੰਧੀ ਚੱਲ ਰਹੀ ਸੇਵਾ ਮੌਕੇ ਪੁੱਜੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਤੇ ਹਾਜ਼ਰ ਹੋਰ ਕਾਂਗਰਸੀ ਵਰਕਰਾਂ ਨੇ ਸੇਵਾ ਦੇ ਇਨ੍ਹਾਂ ਕਾਰਜਾਂ 'ਚ ਨਗਦ ਤੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਗਿਆਰਾਂ 108 ਐਾਬੂਲੈਂਸਾਂ ਨੂੰ ਹਸਪਤਾਲਾਂ ਤੋਂ ਲਿਜਾ ਕੇ ਥਾਣਿਆਂ 'ਚ ਕੀਤਾ ਕੈਦ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ 'ਚ ਪਹੁੰਚਾਉਣ ਲਈ ਸਰਕਾਰ ਵਲੋਂ ਲਗਾਈਆਂ ਗਈਆਂ 108 ਐਾਬੂਲੈਂਸ ਗੱਡੀਆਂ ਇਸ ਸਮੇਂ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਥਾਣਿਆਂ ਵਿਚ ਖੜ੍ਹੀਆਂ ਕੀਤੀਆਂ ਗਈਆਂ ਹਨ, ਜਦਕਿ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚ 922328 ਮੀਟਿ੍ਕ ਟਨ ਝੋਨੇ ਦੀ ਰਿਕਾਰਡ ਖ਼ਰੀਦ-ਡਿਪਟੀ ਕਮਿਸ਼ਨਰ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ 24 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਅਗਨੀਹੋਤਰੀ ਵਲੋਂ ਰਸਤਿਆਂ ਨੂੰ ਪੱਕੇ ਕਰਨ ਦਾ ਨੀਂਹ ਪੱਥਰ

ਸਰਾਏ ਅਮਾਨਤ ਖਾਂ, 25 ਅਕਤੂਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਭੁਸੇ ਵਿਖੇ ਬਹਿਕਾਂ ਨੂੰ ਜਾਣ ਵਾਲੇ ਰਸਤਿਆਂ ਨੂੰ ਪੱਕੇ ਕਰਨ ਦਾ ਨੀਂਹ ਪੱਥਰ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਰੱਖਿਆ | ਇਸ ਬਾਰੇ ਜਾਣਕਾਰੀ ਦਿੰਦੇ ਡਾ: ...

ਪੂਰੀ ਖ਼ਬਰ »

ਜੌਹਲ ਪਰਿਵਾਰ ਨੂੰ ਸਦਮਾ

ਖਡੂਰ ਸਾਹਿਬ, 25 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਰਣਜੀਤ ਸਿੰਘ ਰਾਣਾ ਜੇ.ਕੇ. ਮੈਡੀਕਲ ਸਟੋਰ ਖਡੂਰ ਸਾਹਿਬ ਦੇ ਪਿਤਾ ਤੇ ਕਰਤਾਰ ਸਿੰਘ ਜੌਹਲ ਤੇ ਪਿਆਰਾ ਸਿੰਘ ਬਾਣੀਆਂ ਦੇ ਭਰਾਤਾ ਗੁਲਜਾਰ ਸਿੰਘ ਜੌਹਲ ਪੁੱਤਰ ਮਹਿੰਦਰ ਸਿੰਘ ਵਾਸੀ ਬਾਣੀਆਂ ਦਾ ਅਚਾਨਕ ਦਿਹਾਂਤ ਹੋ ...

ਪੂਰੀ ਖ਼ਬਰ »

ਭੁੱਲਰ ਸਭਰਾ ਨੈਸ਼ਨਲ ਹਿਊਮਨ ਰਾਈਟਸ ਐਾਟੀ ਕੁਰੱਪਸ਼ਨ ਮਿਸ਼ਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਨਿਯੁਕਤ

ਪੱਟੀ, 25 ਅਕਤੂਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਵਲੋਂ ਜਸਪਾਲ ਸਿੰਘ ਭੁੱਲਰ ਸਭਰਾ ਨੂੰ ਨੈਸ਼ਨਲ ਹਿਊਮਨ ਰਾਈਟਸ ਐਾਟੀ ਕੁਰੱਪਸ਼ਨ ਮਿਸ਼ਨ ਜ਼ਿਲ੍ਹਾ ਤਰਨ ਤਾਰਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੀ ਮੀਟਿੰਗ

ਤਰਨ ਤਾਰਨ, 25 ਅਕਤੂਬਰ (ਪਰਮਜੀਤ ਜੋਸ਼ੀ)-ਕੇਂਦਰੀ ਕਾਨੂੰਨਾਂ ਵਿਰੁੱਧ ਤੇ ਕਿਰਤ ਕਾਨੂੰਨਾਂ ਦੀ ਸੋਧ ਦੇ ਖਿਲਾਫ਼ ਮੋਦੀ ਜੁੰਡਲੀ ਦੇ ਵਿਰੁੱਧ ਕਿਸਾਨ ਮਜ਼ਦੂਰ ਕਾਨਫਰੰਸ 18 ਨਵੰਬਰ ਨੂੰ ਬਾਠ ਕਲਾ ਵਿਖੇ ਕੀਤੀ ਜਾਵੇਗੀ | ਇਹ ਫ਼ੈਸਲਾ ਜਮਹੂਰੀ ਕਿਸਾਨ ਸਭਾ ਦੀ ਏਰੀਆ ...

ਪੂਰੀ ਖ਼ਬਰ »

ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ

ਗੋਇੰਦਵਾਲ ਸਾਹਿਬ, 25 ਅਕਤੂਬਰ (ਸਕੱਤਰ ਸਿੰਘ ਅਟਵਾਲ)-ਮੰਦਰ ਮਹਾਂਕਾਲੀ ਮੁਹੱਲਾ ਅਕਬਰਪੁਰਾ ਗੋਇੰਦਵਾਲ ਸਾਹਿਬ ਵਲੋਂ ਜ਼ਰੂਰਤਮੰਦ ਤੇ ਬੇਸਹਾਰਾ ਲੜਕੀਆਂ ਦੇ ਹਰ ਸਾਲ ਵਿਆਹ ਕਰਵਾਏ ਜਾਂਦੇ ਹਨ | ਇਸ ਵਾਰ ਵੀ ਜੋੜਿਆਂ ਦੇ ਸਮੂਹਿਕ ਵਿਆਹ ਕਰਵਾਏ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਪਿੰਡ ਭੁੱਲਰ ਵਿਚ ਹਲਕਾ ਪ੍ਰਧਾਨ ਕੁਲਵੰਤ ਸਿੰਘ ਕੰਗ ਦੀ ਅਗਵਾਈ ਵਿਚ ਹੋਈ, ਜਿਸ 'ਚ ਜ਼ਿਲ੍ਹਾ ਜਨਰਲ ਸਕੱਤਰ ਕੰਵਲਜੀਤ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਕੰਵਲਜੀਤ ਸਿੰਘ ...

ਪੂਰੀ ਖ਼ਬਰ »

ਕਿਸਾਨ ਆਗੂ ਜੋਗਿੰਦਰ ਸਿੰਘ ਚੀਮਾ ਦਾ ਅੰਤਿਮ ਸੰਸਕਾਰ

ਸਰਾਏ ਅਮਾਨਤ ਖਾਂ, 25 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਬੀਤੇ ਦਿਨ ਬੁਟਾਰੀ ਵਿਖੇ ਕਿਸਾਨ ਧਰਨੇ 'ਚ ਸ਼ਾਮਿਲ ਹੋਣ ਲਈ ਗਏ ਜਮਹੂਰੀ ਕਿਸਾਨ ਸਭਾ ਦੇ ਆਗੂ ਜੋਗਿੰਦਰ ਸਿੰਘ ਸ਼ੁਕਰਚੱਕ ਚੀਮਾ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਏ ਦਿਹਾਂਤ ਤੋਂ ਬਾਅਦ ਬੀਤੀ ਦੇਰ ਰਾਤ ਉਨ੍ਹਾਂ ...

ਪੂਰੀ ਖ਼ਬਰ »

ਪੈਲੇਸ ਦੇ ਬਾਹਰੋਂ ਗੱਡੀ ਚੋਰੀ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਸਥਿਤ ਬਾਠ ਪੈਲੇਸ ਦੇ ਬਾਹਰ ਲਗਾਈ ਗਈ ਟਾਟਾ ਸਫ਼ਾਰੀ ਗੱਡੀ ਨੂੰ ਦੋ ਅਣਪਛਾਤੇ ਚੋਰਾਂ ਨੇ ਚੋਰੀ ਕਰ ਲਿਆ | ਇਸ ਸਬੰਧ ਵਿਚ ਥਾਣਾ ਸਿਟੀ ਦੀ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ...

ਪੂਰੀ ਖ਼ਬਰ »

ਸ਼ਰਾਬ ਸਮੇਤ ਔਰਤ ਕਾਬੂ

ਤਰਨ ਤਾਰਨ, 25 ਅਕਤੂਬਰ (ਵਿਕਾਸ ਮਰਵਾਹਾ)-ਥਾਣਾ ਸਿਟੀ ਦੀ ਪੁਲਿਸ ਨੇ ਇਕ ਔਰਤ ਨੂੰ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਚ.ਓ. ਸਿਟੀ ਜਸਵੰਤ ਸਿੰਘ ਨੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼:- ਕਾ. ਬਲਵਿੰਦਰ ਸਿੰਘ ਸੰਧੂ

ਭਿੱਖੀਵਿੰਡ-­ਕਾ. ਬਲਵਿੰਦਰ ਸਿੰਘ ਦਾ ਜਨਮ ਮਿਤੀ 20 ਜਨਵਰੀ 1958 ਨੂੰ ਮਿਹਨਤਕਸ਼ ਕਿਸਾਨ ਪਰਿਵਾਰ ਵਿਚ ਦਾਦਾ ਆਸਾ ਸਿੰਘ, ਪਿਤਾ ਵੱਸਣ ਸਿੰਘ ਦੇ ਘਰ ਮਾਂ ਸੁਰਜੀਤ ਕੌਰ ਦੀ ਕੁੱਖੋਂ ਹੋਇਆ | ਤਿੰਨ ਭੈਣਾਂ ਕਸ਼ਮੀਰ ਕੌਰ, ਬਲਵਿੰਦਰ ਕੌਰ, ਸੁਖਵਿੰਦਰ ਕੌਰ ਤੇ ਭਰਾ ਰਣਜੀਤ ...

ਪੂਰੀ ਖ਼ਬਰ »

ਐੱਸ.ਸੀ., ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦੀ ਚਿਤਾਵਨੀ

ਤਰਨ ਤਾਰਨ, 25 ਅਕਤੂਬਰ (ਪਰਮਜੀਤ ਜੋਸ਼ੀ)¸ਐੱਸ.ਸੀ., ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਨਵੀਂ ਚੁਣੀ ਟੀਮ ਦੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਨੇ ਦੱਸਿਆ ਕਿ ਮੀਟਿੰਗ 'ਚ 85ਵੀਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼:- ਕਾ. ਬਲਵਿੰਦਰ ਸਿੰਘ ਸੰਧੂ

ਭਿੱਖੀਵਿੰਡ-­ਕਾ. ਬਲਵਿੰਦਰ ਸਿੰਘ ਦਾ ਜਨਮ ਮਿਤੀ 20 ਜਨਵਰੀ 1958 ਨੂੰ ਮਿਹਨਤਕਸ਼ ਕਿਸਾਨ ਪਰਿਵਾਰ ਵਿਚ ਦਾਦਾ ਆਸਾ ਸਿੰਘ, ਪਿਤਾ ਵੱਸਣ ਸਿੰਘ ਦੇ ਘਰ ਮਾਂ ਸੁਰਜੀਤ ਕੌਰ ਦੀ ਕੁੱਖੋਂ ਹੋਇਆ | ਤਿੰਨ ਭੈਣਾਂ ਕਸ਼ਮੀਰ ਕੌਰ, ਬਲਵਿੰਦਰ ਕੌਰ, ਸੁਖਵਿੰਦਰ ਕੌਰ ਤੇ ਭਰਾ ਰਣਜੀਤ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਤੇ ਅੰਬਾਨੀ-ਅਡਾਨੀ ਦੇ ਪੁਤਲੇ ਫੂਕੇ

ਝਬਾਲ, 25 ਅਕਤੂਬਰ (ਸੁਖਦੇਵ ਸਿੰਘ)-ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਵਿਰੁੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਬੁੱਢਾ ਸਾਹਿਬ ਨੇ ਝਬਾਲ ਚੌਾਕ ਵਿਚ ਮੋਦੀ ਤੇ ਅੰਬਾਨੀ-ਅਡਾਨੀ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਲਜੀਤ ...

ਪੂਰੀ ਖ਼ਬਰ »

ਖੇਮਕਰਨ ਵਿਖੇ ਕਿਸਾਨਾਂ ਨੇ ਮੋਦੀ ਦਾ ਪੁਤਲਾ ਸਾੜ ਕੇ ਦੁਸਹਿਰਾ ਮਨਾਇਆ

ਖੇਮਕਰਨ, 25 ਅਕਤੂਬਰ (ਰਾਕੇਸ਼ ਬਿੱਲਾ)-ਕੇਂਦਰ ਸਰਕਾਰ ਵਲੋਂ ਜਾਰੀ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਜਾਰੀ ਰੱਖਦਿਆਂ ਸਰਹੱਦੀ ਖੇਤਰ 'ਚ ਕਿਸਾਨਾਂ ਵਲੋਂ ਰੋਸ 'ਚ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜ ਕੇ ਦੁਸਹਿਰਾ ਮਨਾਇਆ ਗਿਆ | ਬਾਰਡਰ ਕਿਸਾਨ ਯੂਨੀਅਨ, ਆੜ੍ਹਤੀਆਂ, ...

ਪੂਰੀ ਖ਼ਬਰ »

ਪਿੰਡਾਂ 'ਚ ਰਾਵਣ ਦੀ ਜਗ੍ਹਾ ਮੋਦੀ ਦੇ ਪੁਤਲੇ ਫੂਕ ਕੇ ਮਨਾਇਆ ਦੁਸਹਿਰਾ, ਵੱਡੀ ਗਿਣਤੀ 'ਚ ਲੋਕ ਹੋਏ ਸ਼ਾਮਿਲ

ਮੀਆਂਵਿੰਡ, 25 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਖਡੂਰ ਸਾਹਿਬ ਦੇ ਜ਼ੋਨ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਦੀ ਅਗਵਾਈ ਵਿਚ ਪਿੰਡ ਅੱਲੋਵਾਲ, ਜਲਾਲਾਬਾਦ, ਵੈਰੋਵਾਲ, ਘੱਗੇ, ਨਾਗੋਕੇ ਮੋੜ, ਕੋਟਲੀ ਆਦਿ ਪਿੰਡਾਂ ਵਿਚ ਪ੍ਰਧਾਨ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਚੋਹਲਾ ਸਾਹਿਬ ਵਿਖੇ ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ, ਬਾਜ਼ਾਰਾਂ 'ਚ ਕੀਤੀ ਨਾਅਰੇਬਾਜ਼ੀ

ਚੋਹਲਾ ਸਾਹਿਬ, 25 ਅਕਤੂਬਰ (ਬਲਵਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬਾਬਾ ਗੁਰਦਿਤ ਸਿੰਘ ਕਾਮਾਗਾਟਾਮਾਰੂ ਸਰਹਾਲੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਦੁਸਹਿਰੇ ਦੇ ਤਿਉਹਾਰ ਮੌਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਚੋਹਲਾ ਸਾਹਿਬ ਦੇ ਸਮੁੱਚੇ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਵਲੋਂ ਆਫੀਸਰ ਕਾਲੋਨੀ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਤਰਨ ਤਾਰਨ ਸ਼ਹਿਰ ਦੀ ਵਾਰਡ ਨੰਬਰ 2 'ਚ ਸਥਿਤ ਆਫੀਸਰ ਕਲੋਨੀ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ | ਇਸ ਮੌਕੇ ਉਨ੍ਹਾਂ ਨਾਲ ਡਾ. ਸੰਦੀਪ ਅਗਨੀਹੋਤਰੀ, ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX