ਤਾਜਾ ਖ਼ਬਰਾਂ


ਆਪਣੇ ਸਨਮਾਨ ਵਾਪਸ ਕਰਨ ਲਈ ਦਿੱਲੀ ਰਵਾਨਾ ਹੋਏ ਕਈ ਖਿਡਾਰੀ
. . .  4 minutes ago
ਜਲੰਧਰ, 5 ਦਸੰਬਰ (ਜੀ. ਪੀ. ਸਿੰਘ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀ ਆਪਣੇ ਸਨਮਾਨ ਵਾਪਸ ਕਰਨ...
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਹੋਇਆ ਕੋਰੋਨਾ, ਹਸਪਤਾਲ 'ਚ ਦਾਖ਼ਲ
. . .  8 minutes ago
ਚੰਡੀਗੜ੍ਹ, 5 ਦਸੰਬਰ- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਵਿਜ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ 'ਚ ਲਿਖਿਆ ਹੈ ਕਿ ਕੋਰੋਨਾ ਪਾਜ਼ੀਟਿਵ ਪਾਏ...
ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੀ ਰਿਹਾਇਸ਼ 'ਤੇ ਹੋ ਰਹੀ ਹੈ ਅਹਿਮ ਮੀਟਿੰਗ, ਅਮਿਤ ਸ਼ਾਹ ਵੀ ਮੌਜੂਦ
. . .  16 minutes ago
ਨਵੀਂ ਦਿੱਲੀ, 5 ਦਸੰਬਰ- ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਪੰਜਵੇਂ ਗੇੜ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਉਮੀਦ ਹੈ ਕਿ ਅੱਜ ਦੀ ਬੈਠਕ 'ਚ ਕਿਸਾਨ ਸਕਾਰਾਤਕਮ ਸੋਚਣਗੇ ਅਤੇ ਅੰਦੋਲਨ ਦਾ ਰਾਹ ਛੱਡਣਗੇ- ਤੋਮਰ
. . .  about 1 hour ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ। ਇਸੇ ਵਿਚਾਲੇ ਅੱਜ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਇਕ ਵਾਰ ਫਿਰ ਗੱਲਬਾਤ...
ਕੜਾਕੇ ਦੀ ਠੰਢ 'ਚ ਅੱਜ ਵੀ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਕਿਸਾਨ
. . .  about 1 hour ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਅੱਜ 10ਵੇਂ ਦਿਨ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ...
ਕਿਸਾਨਾਂ ਦੇ ਹੱਕ 'ਚ ਆਪਣੇ ਸਨਮਾਨ ਵਾਪਸ ਕਰਨ ਲਈ ਥੋੜ੍ਹੀ ਦੇਰ ਤੱਕ ਦਿੱਲੀ ਰਵਾਨਾ ਹੋਣਗੇ ਪੰਜਾਬ ਦੇ ਖਿਡਾਰੀ
. . .  3 minutes ago
ਜਲੰਧਰ, 5 ਦਸੰਬਰ- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀ ਅੱਜ ਆਪਣੇ ਸਨਮਾਨ ਵਾਪਸ ਕਰਨ...
ਕੇਂਦਰ ਨਾਲ ਅੱਜ ਹੋਣ ਵਾਲੀ ਬੈਠਕ 'ਚ ਕਿਸਾਨਾਂ ਨੇ ਕੋਈ ਹੱਲ ਨਿਕਲਣ ਦੀ ਪ੍ਰਗਟਾਈ ਉਮੀਦ
. . .  about 2 hours ago
ਨਵੀਂ ਦਿੱਲੀ, 5 ਦਸੰਬਰ- ਅੱਜ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਪੰਜਵੇਂ ਦੌਰ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਬਾਰੇ ਗੱਲਬਾਤ ਕਰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ...
ਅੱਜ ਹੋਵੇਗੀ ਕੇਂਦਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਦੌਰ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 5 ਦਸੰਬਰ- ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਕਰੀਬ ਹਫ਼ਤੇ ਭਰ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਇਸੇ ਵਿਚਾਲੇ...
ਅੱਜ ਦਾ ਵਿਚਾਰ
. . .  about 3 hours ago
ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਉੱਤਮ ਕੁਮਾਰ ਰੈਡੀ ਨੇ ਤੇਲੰਗਾਨਾ ‘ਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਦਿੱਤਾ ਅਸਤੀਫਾ
. . .  1 day ago
ਪਿੰਡ ਉਦੋਕੇ ਵਿਚ ਨਸ਼ੇੜੀ ਵਲੋਂ ਖੇਤਾਂ ਵਿੱਚ ਕੰਮ ਕਰਦੇ ਮਜ਼ਦੂਰ ਦੀ ਬੇਰਹਿਮੀ ਨਾਲ ਕਤਲ , ਦੋਸ਼ੀ ਕਾਬੂ
. . .  1 day ago
ਮੱਤੇਵਾਲ ,04 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਥਾਣਾ ਮੱਤੇਵਾਲ ਅਧੀਨ ਪੈਂਦੇ ਨਜ਼ਦੀਕੀ ਪਿੰਡ ਉਦੋਕੇ ਕਲਾਂ ਵਿਚ ਇਕ ਵਿਅਕਤੀ ਵੱਲੋਂ ਖੇਤਾਂ ਵਿਚ ਕੰਮ ਕਰ ਰਹੇ ਇਕ ਮਜ਼ਦੂਰ ਦੀ ਬੇਰਹਿਮੀ ਨਾਲ ...
ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ- ਸੁਖਬੀਰ
. . .  1 day ago
ਚੰਡੀਗੜ੍ਹ , 4 ਦਸੰਬਰ - ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਜੀ ਬਾਦਲ ਨੇ ਕਿਹਾ ਕਿ "ਕੈਪਟਨ ਖੁਦ ਨੂੰ ਅਤੇ ਆਪਣੇ ...
ਅਸੀਂ ਭਾਰਤ ਵਿਚ ਲਗਾਤਾਰ ਜਾਣਕਾਰੀ ਅਤੇ ਆਈ ਟੀ ‘ਤੇ ਜ਼ੋਰ ਦੇ ਰਹੇ ਹਾਂ -ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵਵਿਆਪੀ ਆਰਥਿਕਤਾ ਵਿਚ ਤੁਹਾਡਾ ਯੋਗਦਾਨ ਬਹੁਤ ਮਹੱਤਵਪੂਰਨ ਹੈ-ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਦਿਆਰਥੀ ਦੇਸ਼ ਦਾ ਭਵਿੱਖ , ਸਾਨੂੰ ਇਨ੍ਹਾਂ 'ਤੇ ਮਾਣ -ਪ੍ਰਧਾਨ ਮੰਤਰੀ ਮੋਦੀ
. . .  1 day ago
ਤੁਸੀਂ ਮਨੁੱਖਤਾ ਦੀ ਸੇਵਾ ਕਰ ਰਹੇ ਹੋ- ਪ੍ਰਧਾਨ ਮੰਤਰੀ ਮੋਦੀ
. . .  1 day ago
ਪੈਨਆਈਆਈਟੀ ਗਲੋਬਲ ਸੰਮੇਲਨ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਮੁੱਖ ਭਾਸ਼ਣ
. . .  1 day ago
ਤੇਲੰਗਾਨਾ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਭਰੋਸਾ ਜਤਾਇਆ-ਅਮਿਤ ਸ਼ਾਹ
. . .  1 day ago
ਸੇਵਾਮੁਕਤ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਵੀ ਰਾਸ਼ਟਰਪਤੀ ਪੁਲਿਸ ਮੈਡਲ ਵਾਪਸ ਕਰਨ ਦਾ ਐਲਾਨ
. . .  1 day ago
ਬੁਢਲਾਡਾ ,4 ਦਸੰਬਰ (ਸਵਰਨ ਸਿੰਘ ਰਾਹੀ) - ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਚ ਜਾਰੀ ਕਿਸਾਨ ਅੰਦੋਲਨ ਦੇ ਹੱਕ ਚ ਪੰਜਾਬ ਹੋਮਗਾਰਡ ਚੋਂ ਹਾਲ ਹੀ ਸੇਵਾਮੁਕਤ ਹੋਏ ਕਮਾਂਡੈਂਟ ਰਾਏ ਸਿੰਘ ਧਾਲੀਵਾਲ ...
ਹਰਦੀਪ ਸਿੰਘ ਭੁੱਲਰ ਵੱਲੋਂ ਕਿਸਾਨ ਮਾਰੂ ਬਿੱਲਾਂ ਦੇ ਰੋਸ ਵਜੋਂ ਅਰਜਨ ਐਵਾਰਡ ਵਾਪਸ ਕਰਨ ਦਾ ਫ਼ੈਸਲਾ
. . .  1 day ago
ਛੇਹਰਟਾ,4 ਦਸੰਬਰ(ਵਡਾਲੀ) -ਅਰਜਨ ਐਵਾਰਡੀ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਰਿਟਾਇਰ ਇੰਸਪੈਕਟਰ ਹਰਦੀਪ ਸਿੰਘ ਭੁੱਲਰ ਨੇ ਆਪਣੇ ਗ੍ਰਹਿ ਸੰਧੂ ਕਲੋਨੀ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ...
ਔਰਤ ਨੇ ਐੱਸ.ਐੱਸ.ਪੀ. ਦਫ਼ਤਰ 'ਚ ਜ਼ਹਿਰ ਖਾਧਾ - ਹਾਲਤ ਗੰਭੀਰ
. . .  1 day ago
ਬਟਾਲਾ, 4 ਦਸੰਬਰ (ਸਚਲੀਨ ਸਿੰਘ ਭਾਟੀਆ)-ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕ ਪਿੰਡ ਮਾੜੀ ਪੰਨਵਾਂ ਦੀ ਰਹਿਣ ਵਾਲੀ ਇਕ ਔਰਤ ਨੇ ਇਨਸਾਫ਼ ਨਾ ਮਿਲਣ 'ਤੇ ਅੱਜ ਐੱਸ.ਐੱਸ.ਪੀ. ਬਟਾਲਾ ਦੇ ਦਫ਼ਤਰ ਅੰਦਰ ਦੇਰ ਸ਼ਾਮ ਜ਼ਹਿਰ ਖਾ ...
ਚੰਡੀਗੜ੍ਹ : ਕੁਝ ਰਾਜਨੀਤਿਕ ਪਾਰਟੀਆਂ ਅੰਦੋਲਨ ਦੇ ਵਿਚਕਾਰ ਰਾਜਨੀਤਿਕ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ - ਕੈਪਟਨ
. . .  1 day ago
ਚੰਡੀਗੜ੍ਹ : ਕਾਂਗਰਸ ਕਿਸਾਨਾਂ ਦੇ ਨਾਲ ਡਟ ਕੇ ਖੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ : ਮੈਨੂੰ ਖੁਸ਼ੀ ਹੈ ਕਿ ਸਾਰਾ ਪੰਜਾਬ ਆਪਣੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿਚ ਦ੍ਰਿੜਤਾ ਨਾਲ ਖੜਾ ਹੈ - ਕੈਪਟਨ
. . .  1 day ago
ਚੰਡੀਗੜ੍ਹ : ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਨ ਕਿਹੜੀ ਜੰਗ ਲਈ ਦਿੱਤਾ ਕੀਤੀ - ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਪਟਿਆਲਾ

ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਰਾਵਣ ਦੇ ਰੂਪ 'ਚ ਕੀਤਾ ਦਹਨ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਕਹੇ ਜਾਣ ਵਾਲੇ ਦੁਸਹਿਰੇ ਦੇ ਪਾਵਨ ਮੌਕੇ ਅੱਜ ਯੂਥ ਕਾਂਗਰਸ ਦੇ ਲੋਕ ਸਭਾ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਕਰਨ ਗੌੜ ਨੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਅਤੇ ਬੀਬਾ ਜੈਇੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਕੇਂਦਰ ਸਰਕਾਰ ਦੀਆਂ 10 ਲੋਕ ਵਿਰੋਧੀ ਨੀਤੀਆਂ ਦਾ ਰਾਵਨ ਦਹਨ ਕਰ ਕੇਂਦਰ ਸਰਕਾਰ ਖ਼ਿਲਾਫ਼ ਵੱਖਰੇ ਢੰਗ ਨਾਲ ਆਪਣਾ ਸੁਨੇਹਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ | ਇੱਥੇ ਭਗਵਾਨ ਪਰਸ਼ੂਰਾਮ ਚੌਕ ਸਰਹੰਦੀ ਗੇਟ ਵਿਖੇ ਦਹਨ ਕਰਨ ਦੀ ਰਸਮ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਨਿਭਾਈ ਅਤੇ ਕਿਸਾਨ ਵਿਰੋਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੰਕਾਰ ਧੂੰ-ਧੂੰ ਕਰ ਸੜ ਗਿਆ | ਇਸ ਮੌਕੇ ਉੱਤੇ ਮੇਅਰ ਬਿੱਟੂ ਨੇ ਕਿਹਾ ਕਿ ਕਿਸਾਨਾਂ ਸਮੇਤ ਹਰ ਇਕ ਵਰਗ ਦੀ ਰੋਜ਼ੀ-ਰੋਟੀ ਖੋਹ ਕੇ ਦੇਸ਼ ਦੇ ਕੁੱਝ ਧਨਾਢ ਪਰਿਵਾਰਾਂ ਨੂੰ ਵੰਡਣ ਵਾਲੀ ਕੇਂਦਰ ਸਰਕਾਰ ਤੱਕ ਦੁਸਹਿਰੇ ਦੇ ਪਾਵਨ ਮੌਕੇ ਉੱਤੇ ਇੱਕ ਸੁਨੇਹਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿਉਂਕਿ ਅੱਜ ਦੇਸ਼ ਵਿਚ ਮੋਦੀ ਸਰਕਾਰ ਖ਼ਿਲਾਫ਼ ਰੋਹ ਵਧ ਚੁੱਕਿਆ ਹੈ ਅਤੇ ਲੋਕਾਂ ਦਾ ਇਹ ਰੋਸ ਕੇਂਦਰ ਸਰਕਾਰ ਦਾ ਤਖ਼ਤਾ ਪਲਟ ਕਰਕੇ ਰੱਖ ਦੇਵੇਗਾ | ਕਰਣ ਗੌਡ ਨੇ ਦੱਸਿਆ ਕਿ ਮੋਦੀ ਨੇ ਜਿਨ੍ਹਾਂ ਦਸ ਲੋਕ ਵਿਰੋਧੀ ਨੀਤੀਆਂ ਨੂੰ ਦੇਸ਼ ਉੱਤੇ ਥੋਪਿਆ ਹੈ ਉਨ੍ਹਾਂ ਵਿਚ ਬਿਨਾਂ ਤਿਆਰੀ ਨੋਟਬੰਦੀ, ਕਿਸਾਨ ਵਿਰੋਧੀ ਬਿਲ, ਬਿਨਾਂ ਤਿਆਰੀ ਦੇ ਜੀਐਸਟੀ, ਅਡਾਨੀ-ਅੰਬਾਨੀ ਸਮੇਤ ਕਈ ਪੂੰਜੀਪਤੀਆਂ ਦੇ ਕਰਜ਼ ਮਾਫ਼ ਕਰਨ, ਹਾਥਰਸ ਵਰਗੇ ਸ਼ਰਮਨਾਕ ਕਾਂਡ, ਹਰੇਕ ਭਾਰਤ ਵਾਸੀ ਦੇ ਖਾਤੇ ਵਿਚ 15 ਲੱਖ ਰੁਪਏ ਪਾਉਣ ਦਾ ਝੂਠਾ ਵਾਅਦਾ, ਸਰਹੱਦਾਂ ਦੀ ਸੁਰੱਖਿਆ ਕਰਨ ਵਿਚ ਅਸਫਲਤਾ, ਹਰੇਕ ਸਾਲ 20 ਕਰੋੜ ਲੋਕਾਂ ਨੂੰ ਨੌਕਰੀ ਦੇਣ ਦਾ ਝੂਠਾ ਵਾਅਦਾ, ਅੰਤਰਰਾਸ਼ਟਰੀ ਪੱਧਰ ਉੱਤੇ ਕੱਚੇ ਤੇਲ ਦਾ ਭਾਅ ਘੱਟ ਹੋਣ ਦੇ ਬਾਅਦ ਵੀ ਤੇਲ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਤੇ ਮਹਿੰਗਾਈ ਨੂੰ ਦੇਸ਼ ਉੱਤੇ ਥੋਪ ਦਿੱਤਾ ਗਿਆ ਹੈ | ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਸ਼ਹਿਰ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੰਦੇ ਹੋਏ ਸੁਨੇਹਾ ਦਿੱਤਾ ਕਿ ਮੋਦੀ ਸਰਕਾਰ ਬੇਸ਼ੱਕ ਕਿਸਾਨ ਵਿਰੋਧੀ ਬਿਲ ਪਾਸ ਕਰਕੇ ਪੰਜਾਬ ਦੇ ਕਿਸਾਨਾਂ ਦੇ ਹੱਕ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ ਪ੍ਰੰਤੂ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿਚ ਕਿਸਾਨਾਂ ਦੇ ਪੱਖ ਵਿਚ ਨਵੇਂ ਬਿਲ ਪਾਸ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਸੰਤੁਸ਼ਟ ਕਰ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸ਼ਹਿਰੀ ਪ੍ਰਧਾਨ ਕੇ.ਕੇ. ਮਲਹੋਤਰਾ, ਪੀ.ਆਰ.ਟੀ.ਸੀ. ਚੇਅਰਮੈਨ ਕੇ.ਕੇ. ਸ਼ਰਮਾ, ਚੇਅਰਮੈਨ ਗਊ ਸੇਵਾ ਕਮਿਸ਼ਨ ਸਚਿਨ ਸ਼ਰਮਾ, ਸਕੱਤਰ ਆਰਜੀਐਮਸੀ ਵਿਪਨ ਸ਼ਰਮਾ, ਜ਼ਿਲ੍ਹਾ ਪਲਾਨਿੰਗ ਬੋਰਡ ਚੇਅਰਮੈਨ ਸੰਤੋਖ ਸਿੰਘ , ਵਾਈਸ ਚੇਅਰਮੈਨ ਨਿਰਮਲਾ ਸ਼ਰਮਾ, ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਵਾਇਸ ਚੇਅਰਮੈਨ ਕੇ.ਕੇ. ਸਹਿਗਲ, ਵਾਇਸ ਚੇਅਰਮੈਨ ਵੇਦ ਕਪੂਰ, ਬਲਾਕ ਪ੍ਰਧਾਨ ਅਤੁਲ ਜੋਸ਼ੀ, ਸਾਬਕਾ ਐਮ.ਸੀ. ਹੈਪੀ ਸ਼ਰਮਾ, ਵਾਇਸ ਚੇਅਰਮੈਨ ਊਧਮ ਕੰਬੋਜ, ਐਮ.ਸੀ. ਮੋਨਿਕਾ ਸ਼ਰਮਾ, ਐਮ.ਸੀ. ਹਰਿੰਦਰ ਨਿੱਪੀ, ਵਿਜੇ ਕੂਕਾ, ਰਾਜੇਸ਼ ਮੰਡੋਰਾ, ਗੋਪੀ ਰੰਗੀਲਾ, ਹਰੀਸ਼ ਨਾਗਪਾਲ ਗਿੰਨੀ, ਨਿਖਿਲ ਬਾਤਿਸ਼ ਸ਼ੇਰ, ਰਾਜਿੰਦਰ ਸ਼ਰਮਾ, ਰੇਖਾ ਗਰੇਵਾਲ, ਹਰੀਸ਼ ਅਗਰਵਾਲ, ਹਰੀਸ਼ ਕਪੂਰ, ਅਨੁਜ ਖੋਸਲਾ, ਵਿਨੋਦ ਅਰੋੜਾ ਕਾਲੂ, ਕਪਿਲ ਦੇਵ ਕਾਲ਼ਾ, ਬੱਲੀ ਪ੍ਰਧਾਨ, ਰਾਜੀਵ ਸ਼ਰਮਾ ਸੇਵਾ ਦਲ, ਬਲਵਿੰਦਰ ਗਰੇਵਾਲ, ਸ਼ੰਮੀ ਡੇਂਟਰ, ਬੰਟੀ ਸਹਿਗਲ, ਕਿਰਨ ਮੱਕੜ, ਹਰਦੇਵ ਸਿੰਘ ਬੱਲੀ, ਸੰਨੀ, ਚਿੰਟੂ ਕੱਕੜ, ਵਿਨੈ ਭਟਨਾਗਰ, ਸਤੀਸ਼ ਕੰਬੋਜ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ |
ਦੁਸਹਿਰੇ ਮੌਕੇ ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ
ਡਕਾਲਾ, (ਪਰਗਟ ਸਿੰਘ ਬਲਬੇੜ੍ਹਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਸੱਦੇ 'ਤੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰਨਾਂ ਭਾਜਪਾ ਆਗੂਆਂ ਦੇ ਪੁਤਲੇ ਫੂਕੇ ਗਏ | ਇਸੇ ਲੜੀ ਤਹਿਤ ਹਲਕਾ ਸਨੌਰ ਦੇ ਪਿੰਡ ਮਰਦਾਂਹੇੜੀ ਬੱਸ ਅੱਡੇ 'ਤੇ 30 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਾਦਾਂ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਟਹਿਲ ਸਿੰਘ ਕੱਕੇਪੁਰ ਅਤੇ ਬਲਾਕ ਪ੍ਰਧਾਨ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਖੇਤੀ ਕਾਨੂੰਨ ਪਾਸ ਕਰਨ ਦੇ ਵਿਰੋਧ 'ਚ ਪਿਛਲੇ ਦਿਨਾਂ ਤੋਂ ਕੇਂਦਰ ਸਰਕਾਰ ਖ਼ਿਲਾਫ਼ ਛੇੜੇ ਸੰਘਰਸ਼ ਦੇ ਤਹਿਤ ਅੱਜ ਬਲਾਕ ਸਨੌਰ 'ਚ ਵੱਖ-ਵੱਖ ਥਾਵਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ ਹਨ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨ ਮਾਰੂ ਕਾਲੇ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਓਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ 'ਚ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਟਹਿਲ ਸਿੰਘ ਕੱਕੇਪੁਰ, ਮੁਖ਼ਤਿਆਰ ਸਿੰਘ, ਦਰਸ਼ਨ ਸਿੰਘ ਮਰਦਾਹੇੜੀ, ਨਛੱਤਰ ਸਿੰਘ ਬਠੋਈ ਕਲਾਂ, ਕੇਸਰ ਸਿੰਘ ਚੂਹੜਪੁਰ, ਸੁਖਦੇਵ ਸਿੰਘ, ਲੀਲਾ ਸਿੰਘ, ਮੋਨੀ ਸਿੰਘ ਸਮੇਤ ਹੋਰ ਵੀ ਕਿਸਾਨ ਹਾਜ਼ਰ ਸਨ |
ਮਨਾਇਆ ਦੁਸਹਿਰਾ
ਪਾਤੜਾਂ, (ਕੰਬੋਜ, ਖ਼ਾਲਸਾ)-ਸ੍ਰੀ ਰਾਮ ਲੀਲਾ ਕਮੇਟੀ ਪਾਤੜਾਂ ਵਲੋਂ ਇਸ ਵਾਰ ਦੁਸਹਿਰੇ ਦਾ ਤਿਉਹਾਰ ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮਨਾਇਆ ਗਿਆ | ਪ੍ਰਧਾਨ ਸਚਿਨ ਕੁਮਾਰ ਆਜ਼ਾਦ ਅਤੇ ਖ਼ਜ਼ਾਨਚੀ ਰਾਮਚੰਦਰ ਸਿੰਗਲਾ ਅਤੇ ਕਾਰ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਬਿੱਟੂ ਬਿਦੇਸ਼ਾ ਦੀ ਅਗਵਾਈ 'ਚ ਦੁਸਹਿਰਾ ਗਰਾੳਾੂਡ ਵਿਚ ਰਾਵਣ ਦੇ ਪੁਤਲੇ ਨੂੰ ਸਾੜ ਕੇ ਲੋਕਾਂ ਨੂੰ ਭਗਵਾਨ ਸ੍ਰੀ ਰਾਮ ਚੰਦਰ ਦੇ ਜੀਵਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ | ਇਸ ਮੌਕੇ ਮੁੱਖ ਰਾਮਲੀਲਾ ਕਮੇਟੀ ਦੇ ਸਰਪ੍ਰਸਤ ਰੁਮੇਸ਼ ਕੁਮਾਰ ਕੁੱਕੂ ਨੇ ਦੱਸਿਆ ਕਿ ਕਮੇਟੀ ਵਲੋਂ ਹਰ ਸਾਲ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢਣ ਮਗਰੋਂ ਭਾਰੀ ਗਿਣਤੀ ਵਿਚ ਆਏ ਲੋਕਾਂ ਦੀ ਮੌਜੂਦਗੀ ਵਿਚ ਰਾਵਣ ਦੇ ਬੁੱਤ ਨੂੰ ਸਾੜ ਕੇ ਦੁਸਹਿਰਾ ਮਨਾਇਆ ਜਾਂਦਾ ਹੈ | ਪਰ ਇਸ ਵਾਰ ਕੋਵਿਡ 19 ਕਾਰਨ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਬਿਨਾਂ ਸ਼ੋਭਾ ਯਾਤਰਾ ਅਤੇ ਲੋਕਾਂ ਦਾ ਇਕੱਠ ਕੀਤੇ ਰਾਵਣ ਦੇ ਬੁੱਤ ਨੂੰ ਅਗਨ ਭੇਟ ਕਰਕੇ ਲੋਕਾਂ ਨੂੰ ਆਨਲਾਈਨ ਇਹ ਸਮਾਗਮ ਦਿਖਾਇਆ ਗਿਆ ਹੈ | ਇਸ ਮੌਕੇ ਵਿਨੋਦ ਕੁਮਾਰ ਜਿੰਦਲ ਸਾਬਕਾ ਪ੍ਰਧਾਨ ਨਗਰ ਕੌਾਸਲ, ਪ੍ਰਸ਼ੋਤਮ ਸਿੰਗਲਾ, ਕਿ੍ਸ਼ਨ ਕੁਮਾਰ, ਟੋਨੀ ਸਿੰਗਲਾ, ਨਰਾਇਣ ਗਰਗ, ਅਸ਼ੋਕ ਸ਼ਾਦੀਹਰੀ, ਤਰਸੇਮ ਗਰਗ, ਸੁਭਾਸ਼ ਗੋਇਲ, ਸਿਉਪਾਲ ਗੋਇਲ, ਰਜਿੰਦਰ ਕੁਮਾਰ ਪੱਪੂ, ਵੇਦ ਪੋਪਲੀ, ਸੁਰਿੰਦਰ ਬੰਗਾਂ, ਮਨੋਜ ਗੋਇਲ, ਸਾਹਿਲ ਗੋਇਲ ਨੇ ਦੁਸਹਿਰਾ ਸਮਾਗਮ ਨੂੰ ਸਫਲ ਕਰਨ ਵਿਚ ਆਪਣਾ ਯੋਗਦਾਨ ਪਾਇਆ |
ਦਸਹਿਰੇ ਮੌਕੇ ਕਿਸਾਨਾਂ ਨੇ ਮੋਦੀ ਦਾ ਪੁਤਲਾ ਸਾੜਿਆ
ਬਨੂੜ, (ਭੁਪਿੰਦਰ ਸਿੰਘ)-ਬਨੂੜ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ਉੱਤੇ ਪਿੰਡ ਅਜ਼ੀਜਪੁਰ ਦੇ ਟੋਲ ਪਲਾਜ਼ੇ ਉੱਤੇ ਅੱਜ 15ਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਰਿਹਾ | ਦੁਸਹਿਰੇ ਦੇ ਤਿਉਹਾਰ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਅਤੇ ਸਾਬਕਾ ਫ਼ੌਜੀਆਂ ਵਲੋਂ ਰਾਵਣ ਦੀ ਥਾਂ 'ਤੇ ਮੋਦੀ ਦਾ ਪੁਤਲਾ ਸਾੜ ਕੇ ਕੇਂਦਰ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਸਮੁੱਚੇ ਵਾਹਨ ਬਿਨਾਂ ਕਿਸੇ ਟੋਲ ਤੋਂ ਲੰਘਦੇ ਰਹੇ | ਧਰਨੇ ਦੀ ਅਗਵਾਈ ਕਰ ਰਹੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਹਰਜੀਤ ਸਿੰਘ ਟਹਿਲਪੁਰਾ, ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ, ਮਾਨ ਸਿੰਘ ਰਾਜਪੁਰਾ, ਜਸਵੰਤ ਸਿੰਘ ਨੰਡਿਆਲੀ, ਸਤਪਾਲ ਸਿੰਘ ਰਾਜੋਮਾਜਰਾ, ਤਰਲੋਚਨ ਸਿੰਘ ਨੰਡਿਆਲੀ, ਸਾਬਕਾ ਫ਼ੌਜੀ ਜਥੇਬੰਦੀ ਬਨੂੜ ਦੇ ਪ੍ਰਧਾਨ ਪ੍ਰੇਮ ਸਿੰਘ, ਆਮ ਪਾਰਟੀ ਦੇ ਆਗੂ ਸਿਕੰਦਰ ਸਿੰਘ ਬਨੂੜ, ਖਜ਼ਾਨ ਸਿੰਘ ਹੁਲਕਾ ਆਦਿ ਨੇ ਦੱਸਿਆ ਕਿ ਜਦੋਂ ਤੱਕ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਧਰਨੇ ਜਾਰੀ ਰਹਿਣਗੇ ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਕਾਰ ਸੇਵਾ ਵਾਲੇ ਮਹਾਂਪੁਰਸ਼ ਬਾਬਾ ਦਿਲਬਾਗ ਸਿੰਘ ਬਾਗਾ ਵਲੋਂ ਧਰਨਾਕਾਰੀਆਂ ਲਈ ਲੰਗਰ ਦੀ ਸੇਵਾ ਨਿਰੰਤਰ ਜਾਰੀ ਹੈ | ਇਸ ਮੌਕੇ ਸਾਬਕਾ ਕੌਾਸਲਰ ਗੁਰਮੇਲ ਸਿੰਘ ਫ਼ੌਜੀ ਬਨੂੜ, ਲਖਵਿੰਦਰ ਸਿੰਘ ਲੱਖੀ ਕਰਾਲਾ, ਜੱਗੀ ਕਰਾਲਾ, ਮਨਜੀਤ ਸਿੰਘ ਹੁਲਕਾ, ਕੈਪਟਨ ਬੰਤ ਸਿੰਘ ਬਨੂੜ, ਉਜਾਗਰ ਸਿੰਘ ਧਮੋਲੀ, ਨਛੱਤਰ ਸਿੰਘ ਕਾਲਾ, ਵਰਿੰਦਰ ਸਿੰਘ ਨੀਲਾ ਕਰਾਲਾ, ਨਰਦੇਵ ਸਿੰਘ ਨੰਡਿਆਲੀ, ਤਰਲੋਚਨ ਸਿੰਘ ਨੰਬਰਦਾਰ, ਮੋਹਨ ਸਿੰਘ ਸੋਢੀ, ਜਤਿੰਦਰ ਸਿੰਘ ਮਠਿਆੜਾ ਆਦਿ ਮੌਜੂਦ ਸਨ |
ਦੁਸਹਿਰਾ ਉਤਸ਼ਾਹ ਨਾਲ ਮਨਾਇਆ
ਰਾਜਪੁਰਾ, (ਜੀ.ਪੀ. ਸਿੰਘ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਅੱਜ ਸ਼ਹਿਰ ਵਿਚ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿਚ ਹਲਕਾ ਰਾਜਪੁਰਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਆਪਣੇ ਨਾਲ ਯੂਥ ਕਾਂਗਰਸ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਨਰਿੰਦਰ ਸ਼ਾਸਤਰੀ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਭੁਪਿੰਦਰ ਸੈਣੀ, ਬਲਾਕ ਸੰਮਤੀ ਰਾਜਪੁਰਾ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ, ਅਮਨਦੀਪ ਸਿੰਘ ਨਾਗੀ, ਨਿਰਵੈਲ ਸਿੰਘ ਬੋਪਾਰਾਏ ਸਣੇ ਆਪਣੀ ਟੀਮ ਦੇ ਨਾਲ ਰਾਜਪੁਰਾ ਸ਼ਹਿਰ ਦੀ ਜੈ ਸ਼ੰਕਰ ਰਾਮ-ਲੀਲ੍ਹਾ ਕਲੱਬ ਮਿਰਚ ਵਲੋਂ ਮਿਰਚ ਮੰਡੀ ਦੁਸਹਿਰਾ ਗਰਾਊਾਡ ਵਿਚ ਅਤੇ ਪੁਰਾਣਾ ਰਾਜਪੁਰਾ ਸਥਿਤ ਦੁਸਹਿਰਾ ਗਰਾਊਾਡ ਵਿਚ 2 ਥਾਵਾਂ 'ਤੇ ਰਾਵਨ, ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਨੰੂ ਅਗਨੀ ਭੇਟ ਕੀਤਾ ਗਿਆ | ਇਸ ਮੌਕੇ ਵਿਧਾਇਕ ਕੰਬੋਜ ਨੇ ਆਪਣੇ ਸੰਬੋਧਨ ਵਿਚ ਦੁਸਹਿਰੇ ਸਬੰਧੀ ਚਾਨਣਾ ਪਾਉਂਦਿਆਂ ਸ਼ਹਿਰ ਵਿਚ ਕਰਵਾਏ ਜਾ ਰਹੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਵੀ ਦਿੱਤੀ |
ਦੁਸਹਿਰੇ ਮੌਕੇ ਰਾਵਣ ਦੀ ਥਾਂ ਪੁਤਲਾ ਫੂਕਿਆ
ਪਟਿਆਲਾ, (ਧਰਮਿੰਦਰ ਸਿੰਘ ਸਿੱਧੂ)-ਨੌਜਵਾਨ ਭਾਰਤ ਸਭਾ ਇਕਾਈ ਪਟਿਆਲਾ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਦੁਸਹਿਰੇ ਮੌਕੇ ਰਾਜਪੁਰਾ ਕਲੋਨੀ ਚੌਾਕ ਪਟਿਆਲਾ ਵਿਖੇ ਰਾਵਣ, ਮੇਘਨਾਥ ਤੇ ਕੁੰਭਕਰਨ ਦੀ ਥਾਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਮਜਬੂਤ ਕਰਦਿਆਂ ਤੇ ਹਾਥਰਸ ਜਬਰ ਜਨਾਹ ਤੇ ਹੱਤਿਆ ਕਾਂਡ ਦੇ ਦੋਸ਼ੀਆਂ ਦਾ ਪੱਖ ਪੂਰ ਰਹੀ ਭਾਜਪਾ ਸਰਕਾਰ ਖ਼ਿਲਾਫ਼ ਆਰ.ਐੱਸ.ਐੱਸ. ਦੇ ਸਥਾਪਨਾ ਦਿਵਸ ਮੌਕੇ ਨਰਿੰਦਰ ਮੋਦੀ, ਮੋਹਨ ਭਾਗਵਤ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ ਗਿਆ | ਜਥੇਬੰਦੀ ਦੇ ਜ਼ਿਲ੍ਹਾ ਆਗੂ ਖੁਸ਼ਵੰਤ ਹਨੀ ਤੇ ਹਰਿੰਦਰ ਸੈਣੀ ਮਾਜਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਰ.ਐੱਸ.ਐੱਸ. ਦੇ ਫਾਸ਼ੀਵਾਦੀ ਏਜੰਡੇ ਤਹਿਤ ਹੀ ਖੇਤੀ ਕਾਨੂੰਨ 'ਤੇ ਧਾਰਾ 370 ਰੱਦ ਨਾ ਕਰਨ ਵਰਗੇ ਫੈਸਲੇ ਲੈ ਰਹੀ ਹੈ ਅਤੇ ਇਕ ਤੋਂ ਬਾਅਦ ਇਕ ਲੋਕ ਮਾਰੂ ਅਤੇ ਕਾਰਪੋਰੇਟ ਪੱਖੀ ਨੀਤੀਆਂ ਘੜ ਰਹੀ ਹੈ ਪਰ ਜਿਸ ਤਰ੍ਹਾਂ ਪੰਜਾਬ ਸਮੇਤ ਦੇਸ਼ ਦੇ ਹੋਰ ਸੂਬਿਆਂ ਵਿਚ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਹੋ ਰਿਹਾ ਹੈ ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਨ੍ਹਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਹਰ ਤਰ੍ਹਾਂ ਦਾ ਸੰਘਰਸ਼ ਵਿੱਢਣ ਲਈ ਤਿਆਰ ਹਨ | ਪੰਜਾਬ ਅੰਦਰ ਕਾਂਗਰਸ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਦੋਗਲੇ ਕਿਰਦਾਰ ਨੂੰ ਵੀ ਇਸ ਸੰਘਰਸ਼ ਨੇ ਲੋਕਾਂ 'ਚ ਨੰਗਿਆਂ ਕੀਤਾ ਹੈ | ਕਿਸਾਨੀ ਦੀ ਹੋਂਦ ਨੂੰ ਬਚਾਉਣ ਅਤੇ ਹਰ ਵਰਗ ਦੇ ਹੋਣ ਜਾ ਰਹੇ ਘਾਣ ਨੂੰ ਰੋਕਣ ਲਈ ਲਗਭਗ ਸਾਰੇ ਤਬਕੇ ਕਿਸਾਨੀ ਲਹਿਰ ਦੀ ਅਗਵਾਈ ਹੇਠ ਮੈਦਾਨ 'ਚ ਨਿੱਤਰ ਚੁੱਕੇ ਹਨ ਜੋ ਕਿ ਕੇਂਦਰ ਦੇ ਫਾਸ਼ੀਵਾਦੀ ਹੱਲੇ ਨੂੰ ਰੋਕਣ ਲਈ ਸ਼ੁੱਭ ਸੰਕੇਤ ਮੰਨਿਆ ਜਾ ਸਕਦਾ ਹੈ | ਇਸ ਮੌਕੇ ਭਰਾਤਰੀ ਜਥੇਬੰਦੀਆਂ ਗੈਸ ਏਜੰਸੀ ਵਰਕਰਜ਼ ਯੂਨੀਅਨ (ਇਫਟੂ) ਦੇ ਆਗੂ ਕਸ਼ਮੀਰ ਸਿੰਘ ਬਿੱਲਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਅਮਨਦੀਪ, ਇਫਟੂ ਦੇ ਆਗੂ ਕਾਮਰੇਡ ਸ੍ਰੀਨਾਥ, ਸੁਰਿੰਦਰ ਖ਼ਾਲਸਾ, ਡੀ.ਟੀ.ਐਫ. ਦੇ ਆਗੂ ਵਿਕਰਮਦੇਵ, ਨੌਜਵਾਨ ਆਗੂ ਰਾਹੁਲ, ਬਲਵਿੰਦਰ, ਰਣਦੀਪ ਤੇ ਇਮਰਾਨ ਨੇ ਸ਼ਮੂਲੀਅਤ ਕੀਤੀ ਅਤੇ ਸਟੇਜ ਦੀ ਕਾਰਵਾਈ ਜ਼ਿਲ੍ਹਾ ਆਗੂ ਆਕਾਸ਼ ਨੇ ਸਾਂਭੀ | ਦੁਸਹਿਰੇ ਮੌਕੇ ਆਜ਼ਾਦ ਨਗਰ ਸਰਹਿੰਦ ਰੋਡ ਪਟਿਆਲਾ ਦੇ ਨਿਵਾਸੀਆਂ ਵਲੋਂ ਸਾਂਝੇ ਰੂਪ ਵਿਚ ਨਰਿੰਦਰ ਮੋਦੀ, ਅਮਿਤ ਸ਼ਾਹ, ਜੇ.ਪੀ. ਨੱਡਾ ਅਤੇ ਅੰਬਾਨੀ, ਅਡਾਨੀ ਦਾ ਆਦਮ ਕੱਦ ਪੁਤਲਾ ਫ਼ੂਕ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ | ਇਸ ਮੌਕੇ ਇਲਾਕਾ ਨਿਵਾਸੀਆਂ ਵਲੋਂ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਦੇਵ ਸਿੰਘ ਸੰਧੂ, ਗੁਰਜੀਤ ਸਿੰਘ ਸਿੱਧੂ, ਬਲਵਿੰਦਰ ਸਿੰਘ ਢਿੱਲੋਂ, ਸੁਰਜੀਤ ਸਿੰਘ ਪੂਨੀਆ, ਦਲਜੀਤ ਸਿੰਘ ਸ਼ੇਰਪੁਰੀ, ਸੁਖਦੀਪ ਸਿੰਘ ਗਿੱਲ, ਨਵਨੀਤ ਅਨਾਇਤਪੁਰੀ, ਸੁਖਦੀਪ ਢੀਂਡਸਾ, ਦਵਿੰਦਰ ਤੇਜੇ, ਰਾਜੀਵ ਗੋਇਲ, ਸਾਹਿਬ ਸਿੰਘ ਵਿਰਕ, ਕੁਲਜਿੰਦਰ ਸਿੰਘ, ਕੰਵਲਜੀਤ ਸਿੰਘ ਆਦਿ ਹਾਜ਼ਰ ਸਨ |
ਕਿਸਾਨਾਂ ਨੇ ਪੁਤਲਾ ਫੂਕ ਕੇ ਮਨਾਇਆ ਦੁਸਹਿਰਾ
ਨਾਭਾ, (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਨਾਭਾ ਵਿਖੇ ਰਾਵਣ ਦੀ ਥਾਂ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਅੰਬਾਨੀ ਅਡਾਨੀ ਦਾ 35 ਫੁੱਟ ਉੱਚਾ ਪੁਤਲਾ ਫੂਕਿਆ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਨਾਭਾ ਬਲਾਕ ਦੇ ਪ੍ਰਧਾਨ ਹਰਮੇਲ ਸਿੰਘ ਤੁੰਗਾਂ ਨੇ ਕਿਹਾ ਕੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਬਿਲ ਬਣਾ ਕੇ ਕਿਸਾਨੀ ਨੂੰ ਬਰਬਾਦੀ ਦੇ ਰਾਹ 'ਤੇ ਲਿਆਂਦਾ ਗਿਆ ਹੈ | ਪੰਜਾਬ ਦੇ ਕਿਸਾਨਾਂ ਨੇ ਅਨਾਜ ਪੈਦਾ ਕਰਕੇ ਦੇਸ਼ ਦਾ ਢਿੱਡ ਭਰਿਆ ਹੈ ਪਰੰਤੂ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਬਣਾ ਕੇ ਕਿਸਾਨੀ ਨੂੰ ਕਾਰਪੋਰੇਟ ਘਰਾਨਿਆਂ ਕੋਲ ਗਹਿਣੇ ਰੱਖ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਔਰਤਾਂ, ਨੌਜਵਾਨ ਅਤੇ ਬਜ਼ੁਰਗ ਵੀ ਹਾਜ਼ਰ ਸਨ |
ਦਸਹਿਰੇ ਮੌਕੇ ਕਿਸਾਨਾਂ ਨੇ ਰਾਵਣ ਦੇ ਰੂਪ ਵਿਚ ਨਰਿੰਦਰ ਮੋਦੀ ਅਤੇ ਹੋਰ ਭਾਜਪਾ ਆਗੂਆਂ ਦੇ ਪੁਤਲੇ ਸਾੜ
ਬਹਾਦਰਗੜ੍ਹ, (ਕੁਲਵੀਰ ਸਿੰਘ ਧਾਲੀਵਾਲ)-ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਪਿੰਡ ਧਰੇੜੀ ਜੱਟਾਂ ਟੋਲ ਪਲਾਜ਼ੇ ਉੱਪਰ ਧਰਨਾ ਅੱਜ ਲਗਾਤਾਰ 23ਵੇਂ ਦਿਨ ਜਾਰੀ ਰਿਹਾ | ਅੱਜ ਦੇਰ ਸ਼ਾਮ ਇਸ ਟੋਲ ਪਲਾਜੇ 'ਤੇ ਭਾਰੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਰਾਵਣ ਦੇ ਰੂਪ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਜੇ.ਪੀ. ਪ੍ਰਧਾਨ ਨੱਢਾ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਪੁਤਲੇ ਸਾੜ ਕੇ ਰੋਸ ਪ੍ਰਗਟ ਕੀਤਾ | ਅੱਜ ਦੇ ਇਕੱਠ ਨੂੰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ, ਮੀਤ ਪ੍ਰਧਾਨ ਮੁਖ਼ਤਿਆਰ ਸਿੰਘ ਦੁੱਲੜ, ਬੀਕੇਯੂ ਸਿੱਧੂਪੁਰ ਦੇ ਬਲਾਕ ਪ੍ਰਧਾਨ ਗਿਆਨ ਸਿੰਘ ਰਾਏਪੁਰ, ਜਗਵੰਤ ਸਿੰਘ, ਸਵਰਨ ਸਿੰਘ, ਅਵਤਾਰ ਸਿੰਘ, ਗੁਰਦੀਪ ਸਿੰਘ, ਸਤਵਿੰਦਰ ਸਿੰਘ, ਗੁਰਕੀਰਤ ਸਿੰਘ, ਮਨਿੰਦਰ ਸਿੰਘ ਤਰਖਾਣ ਮਾਜਰਾ, ਕਰਮਜੀਤ ਸਿੰਘ ਮੈਣ, ਦਰਸ਼ਨ ਸਿੰਘ ਲਾਡੀ, ਡੀ.ਐੱਸ.ਓ. ਦੇ ਪ੍ਰਧਾਨ ਬਲਕਾਰ ਕਿੰਗਰਾ ਅਤੇ ਆਲ ਇੰਡੀਆ ਕਿਸਾਨ ਸਭਾ ਦੇ ਆਗੂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਤਖ਼ਤਾ ਹਿੱਲ ਚੁੱਕਿਆ ਹੈ , ਮੰਤਰੀ ਤੇ ਪ੍ਰਧਾਨ ਮੰਤਰੀ ਬੁਖਲਾ ਗਏ ਹਨ ਤੇ ਕਿਸਾਨ ਵਿਰੋਧੀ ਬਿਆਨ ਦੇ ਰਹੇ ਹਨ | ਪੰਜਾਬ ਵਿਚ ਪਹਿਲੀ ਵਾਰ ਅੱਜ ਦੇ ਦਿਨ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ | ਉਨ ੍ਹਾਂ ਕਿਹਾ ਕਿ ਜਿੱਤ ਪੰਜਾਬ ਦੇ ਕਿਸਾਨਾਂ ਦੀ ਹੀ ਹੋਵੇਗੀ, ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |

ਮੋਤੀ ਮਹਿਲ ਨੂੰ ਜਾਂਦੇ ਬੇਰੁਜ਼ਗਾਰ ਡੀ. ਪੀ. ਈ. ਅਤੇ ਬੀ. ਐੱਡ. ਅਧਿਆਪਕਾਂ ਨਾਲ ਧੱਕਾ-ਮੁੱਕੀ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਟੈੱਟ ਪਾਸ ਬੇਰੁਜ਼ਗਾਰ ਬੀ ਐੱਡ ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਡੀ ਪੀ ਈ (873) ਅਧਿਆਪਕ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਮੋਤੀ-ਮਹਿਲ ਦੇ ਘਿਰਾਓ ਦੇ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਨਹਿਰੀ ਪਾਣੀ 'ਤੇ ਆਧਾਰਤ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਤੇ ਹੈਰੀਟੇਜ ਸਟਰੀਟ ਦੇ ਕੰਮ ਦੀ ਵੀ ਸ਼ੁਰੂਆਤ

ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ, ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੇ ਦੋ ਵੱਖ-ਵੱਖ ਸਮਾਗਮਾਂ ਦੌਰਾਨ ਸ਼ਹਿਰ ਲਈ ਨਹਿਰੀ ਪਾਣੀ 'ਤੇ ਆਧਾਰਤ 24 ਘੰਟੇ-ਸੱਤੇ ਦਿਨ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 503 ...

ਪੂਰੀ ਖ਼ਬਰ »

ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦੀ ਚਿਤਾਵਨੀ

ਪਟਿਆਲਾ 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਨਵੀਂ ਚੁਣੀ ਟੀਮ ਦੀ ਪਲੇਠੀ ਬੈਠਕ ਇੱਥੇ ਨਵੇਂ ਚੁਣੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 85ਵੀਂ ਸੰਵਿਧਾਨਿਕ ਸੋਧ, ਤਰੱਕੀਆਂ/ਭਰਤੀ ਵਿਚ ...

ਪੂਰੀ ਖ਼ਬਰ »

ਡੇਰਾ ਬਾਬਾ ਬਖਤਾ ਨਾਥ ਵਿਖੇ ਮਨਾਇਆ ਦੁਸਹਿਰੇ ਦਾ ਤਿਉਹਾਰ

ਡਕਾਲਾ, 25 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਹਲਕਾ ਸਨੌਰ ਦੇ ਕਸਬਾ ਬਲਬੇੜ੍ਹਾ ਵਿਖੇ ਡੇਰਾ ਬਾਬਾ ਬਖਤਾ ਨਾਥ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਇਲਾਕੇ ਸਮੇਤ ਦੁਆਬਾ ਤੋਂ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਨੇ ਬਾਬਾ ...

ਪੂਰੀ ਖ਼ਬਰ »

ਘਿਰਾਓ ਕਰਨ ਜਾ ਰਹੇ 'ਆਪ' ਵਲੰਟੀਅਰਾਂ ਨਾਲ ਪੁਲਿਸ ਨੇ ਕੀਤੀ ਧੱਕਾ ਮੁੱਕੀ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਸ਼ਾਦ ਨੱਡਾ ਵਲੋਂ ਪੰਜਾਬੀਆਂ ਨੂੰ ਦਲਾਲ ਕਹੇ ਜਾਣ 'ਤੇ ਆਮ ਆਦਮੀ ਪਾਰਟੀ ਦੇ ਮੀਤ ਹੇਅਰ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਦੇ ਸੂਬਾ ਦਫ਼ਤਰ ਦਾ ਘਿਰਾਓ ਕਰਨ ...

ਪੂਰੀ ਖ਼ਬਰ »

ਗੋਬਿੰਦ ਕਾਲੋਨੀ 'ਚ ਮਨਾਇਆ ਬੱਚਿਆਂ ਨੇ ਦੁਸਹਿਰਾ

ਰਾਜਪੁਰਾ, 25 ਅਕਤੂਬਰ (ਰਣਜੀਤ ਸਿੰਘ)-ਭਾਵੇਂ ਐਤਕੀਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਰੀਬ-ਕਰੀਬ ਤਿਉਹਾਰਾਂ ਨੂੰ ਕੋਰੋਨਾ ਦਾ ਗ੍ਰਹਿਣ ਲੱਗਾ ਸਾਫ਼ ਵਿਖਾਈ ਦੇ ਰਿਹਾ ਹੈ ਪਰ ਇਸ ਦੇ ਬਾਵਜੂਦ ਗਲੀ ਮੁਹੱਲੇ ਦੇ ਬੱਚਿਆਂ ਨੇ ਇਕੱਠੇ ਹੋ ਕੇ ਗੋਬਿੰਦ ਕਾਲੋਨੀ ਵਿਚ ...

ਪੂਰੀ ਖ਼ਬਰ »

ਚਿਰਾਗ ਛਾਬੜਾ ਸਰਬਸੰਮਤੀ ਨਾਲ ਬਣੇ ਪ੍ਰਧਾਨ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਸਥਾਨਕ ਆਚਾਰ ਬਾਜ਼ਾਰ 'ਚ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਚਿਰਾਗ ਛਾਬੜਾ ਨੂੰ ਪ੍ਰਧਾਨ ਬਣਾਇਆ ਗਿਆ | ਚਿਰਾਗ ਛਾਬੜਾ ਦੇ ਪ੍ਰਧਾਨ ਚੁਣੇ ਜਾਣ 'ਤੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਮੂੰਹ ਮਿੱਠਾ ਕਰਵਾਇਆ ਅਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੂੰ ਖੇਤੀ ਕਾਨੂੰਨਾਂ ਸਬੰਧੀ ਅੜੀਅਲ ਰਵੱਈਆ ਨਹੀਂ ਦਿਖਾਉਣਾ ਚਾਹੀਦਾ-ਚੰਦੂਮਾਜਰਾ

ਦੇਵੀਗੜ੍ਹ, 25 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵ. ਇੰਦਰਾ ਗਾਂਧੀ ਦੇ ਰਸਤੇ 'ਤੇ ਚੱਲ ਰਹੇ ਹਨ , ਉਨ੍ਹਾਂ ਨੂੰ ਅਜਿਹਾ ਅੜੀਅਲ ਰਵੱਈਆ ਨਹੀਂ ਅਪਣਾਉਣਾ ਚਾਹੀਦਾ ਸਗੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੁੱਖ ਰੱਖਦਿਆਂ ਪਾਸ ਕੀਤੇ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ 'ਚ ਕੋਰੋਨਾ ਜਾਂਚ ਕੈਂਪ ਲਾਇਆ

ਸ਼ੁਤਰਾਣਾ, 25 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵਲੋਂ ਪਹਿਲਾਂ ਆਮ ਲੋਕਾਂ ਦੀ ਕੋਰੋਨਾ ਵਾਇਰਸ ਸਬੰਧੀ ਜਾਂਚ ਕੀਤੀ ਜਾ ਰਹੀ ਸੀ ਪਰ ਹੁਣ ਸਰਕਾਰੀ ਅਦਾਰਿਆਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਨੇ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਮਨਾਇਆ ਦੁਸਹਿਰੇ ਦਾ ਤਿਉਹਾਰ

ਨਾਭਾ, 25 ਅਕਤੂਬਰ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਵਿਚ ਇੱਥੇ ਪਟਿਆਲਾ ਗੇਟ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸ. ਸਹੋਲੀ ਨੇ ਸੰਬੋਧਨ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੁਲੇਖ ਮੁਕਾਬਲੇ ਅੱਜ ਤੋਂ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵੀ ਚੱਲੀ ਬੂਸਟਰ ਕਲੱਬ ਬਣਾਉਣ ਦੀ ਮੁਹਿੰਮ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੀ ਅੰਗਰੇਜ਼ੀ ਭਾਸ਼ਾ ਉਚਾਰਨ, ਲਿਖਣ ਤੇ ਪੜ੍ਹਨ 'ਚ ਨਿਪੁੰਨਤਾ ਵਧਾਉਣ ਲਈ ਬੂਸਟਰ ਕਲੱਬ ਬਣਾਉਣ ਦੀ ਮੁਹਿੰਮ ਚਲਾਈ ਗਈ ਹੈ | ਜਿਸ ਤਹਿਤ ਪਟਿਆਲਾ ਜ਼ਿਲੇ੍ਹ ਦੇ ਸਰਕਾਰੀ ...

ਪੂਰੀ ਖ਼ਬਰ »

ਰਾਜਪੂਤ ਭਾਈਚਾਰੇ ਦੀ ਮਜ਼ਬੂਤੀ ਲਈ ਇਕੱਠਿਆਂ ਹੋਣਾ ਜ਼ਰੂਰੀ-ਗੁਰਮੇਲ ਸਿੰਘ

ਰਾਜਪੁਰਾ, 25 ਅਕਤੂਬਰ (ਜੀ.ਪੀ. ਸਿੰਘ)-ਨੇੜਲੇ ਪਿੰਡ ਖਰਾਜਪੁਰ ਦੇ ਗੁਰਦੁਆਰਾ ਸ਼ਹੀਦ ਭਾਈ ਉਦੈ ਸਿੰਘ ਵਿਖੇ ਸਰਪੰਚ ਪ੍ਰਣਾਮ ਸਿੰਘ, ਐਡਵੋਕੇਟ ਸੁੱਚਾ ਸਿੰਘ ਰਾਠੌਰ ਤੇ ਗੁਰਵਿੰਦਰ ਸਿੰਘ ਬੱਬੂ ਦੀ ਸਾਂਝੀ ਅਗਵਾਈ ਹੇਠ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਵਲੋਂ ਰਾਜਪੂਤ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨਾਭਾ 'ਚ 2 ਨੂੰ ਧਰਨਾ ਦੇਵੇਗਾ-ਰੱਖੜਾ

ਨਾਭਾ, 25 ਅਕਤੂਬਰ (ਕਰਮਜੀਤ ਸਿੰਘ)-ਪੋਸਟ ਮੈਟਿ੍ਕ ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਨਾਭਾ ਵਿਖੇ 2 ਨਵੰਬਰ ਨੂੰ ਸ਼ੋ੍ਰਮਣੀ ਅਕਾਲੀ ਦਲ ਵਲੋਂ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਹਰੀ ਸਿੰਘ ਐਮ.ਡੀ. ...

ਪੂਰੀ ਖ਼ਬਰ »

ਅਨਾਜ ਮੰਡੀ ਮੰਡੌਲੀ 'ਚ ਸਰਪੰਚ ਨੇ ਕੀਤੀ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ

ਘਨੌਰ, 25 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)-ਅਨਾਜ ਮੰਡੀ ਘਨੌਰ ਦੇ ਅਧੀਨ ਆਉਂਦੀ ਪਿੰਡ ਮੰਡੌਲੀ ਦੀ ਅਨਾਜ ਮੰਡੀ 'ਚ ਇਸੇ ਪਿੰਡ ਦੇ ਸਰਪੰਚ ਗੁਰਦਰਸ਼ਨ ਸਿੰਘ ਨੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦਿਆਂ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਰੋਸ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਅੰਦੋਲਨ ਨੇ ਪ੍ਰਧਾਨ ਮੰਤਰੀ ਦੀ ਨੀਂਦ ਉਡਾਈ-ਸ਼ਾਦੀਪੁਰ

ਪਟਿਆਲਾ, 25 ਅਕਤੂਬਰ (ਚੱਠਾ)-ਕਿਸਾਨ ਮਜ਼ਦੂਰ ਅੰਦੋਲਨ ਨੇ ਹੁਣ ਪ੍ਰਧਾਨ ਮੰਤਰੀ ਦੀ ਨੀਂਦ ਹਰਾਮ ਕਰ ਦਿੱਤੀ ਹੈ | ਇਹ ਸ਼ਬਦ ਭਾਰਤੀ ਕਿਸਾਨ ਮੰਚ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ...

ਪੂਰੀ ਖ਼ਬਰ »

ਰੇਲਵੇ ਸੁਰੱਖਿਆ ਫੋਰਸ ਨੇ ਥਰਮਲ ਪਲਾਂਟ ਦੀਆਂ ਰੇਲਵੇ ਲਾਈਨਾਂ 'ਤੇ ਬੈਠੇ 150 ਧਰਨਾਕਾਰੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ

ਰਾਜਪੁਰਾ, 25 ਅਕਤੂਬਰ (ਜੀ.ਪੀ. ਸਿੰਘ)-ਨੇੜਲੇ ਨਾਭਾ ਪਾਵਰ ਲਿਮਟਿਡ ਥਰਮਲ ਪਲਾਂਟ ਦੀ ਕੋਲੇ ਦੀ ਸਪਲਾਈ ਰੋਕਣ ਦੇ ਲਈ ਰੇਲਵੇ ਲਾਈਨਾਂ 'ਤੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਮੁੱਖ ਅਹੁਦੇਦਾਰਾਂ ਸਣੇ 150 ਤੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਰ.ਪੀ.ਐਫ. ...

ਪੂਰੀ ਖ਼ਬਰ »

ਸ਼ੰਭੂ ਕਿਸਾਨ ਮੋਰਚੇ 'ਚ ਪੁੱਜੇ ਗੁਰਪ੍ਰੀਤ ਸਿੰਘ ਘੁੱਗੀ

ਰਾਜਪੁਰਾ, 25 ਅਕਤੂਬਰ (ਰਣਜੀਤ ਸਿੰਘ)-ਪੰਜਾਬ-ਹਰਿਆਣਾ ਦੀ ਹੱਦ 'ਤੇ ਸ਼ੰਭੂ ਬਾਰਡਰ ਨੇੜੇ ਕਿਸਾਨਾਂ ਦਾ ਸੰਘਰਸ਼ ਬੀਤੇ ਕਰੀਬ ਇਕ ਮਹੀਨੇ ਤੋਂ ਚੱਲ ਰਿਹਾ ਹੈ, 'ਚ ਅੱਜ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਕਲਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ ਅਤੇ ਹੋਰ ਕਲਾਕਾਰ ...

ਪੂਰੀ ਖ਼ਬਰ »

ਚੋਣਾਂ ਦਾ ਸਮਾਂ ਨੇੜੇ ਆਉਂਦਾ ਵੇਖ ਕੇ ਕੈਪਟਨ ਨੇ ਸਟੰਟ ਖੇਡਿਆ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਵਿਕਾਸ ਕੰਮਾਂ ਲਈ ਪਟਿਆਲਾ ਦੀ ਉਦਘਾਟਨੀ ਫੇਰੀ ਨੂੰ ਫਲਾਪ ਸ਼ੋਅ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਚੋਣਾਂ ਦਾ ਸਮਾਂ ਨੇੜੇ ਆਉਂਦਾ ਵੇਖ ਕੇ ਕੈਪਟਨ ਨੇ ਸਟੰਟ ਖੇਡਿਆ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਵਿਕਾਸ ਕੰਮਾਂ ਲਈ ਪਟਿਆਲਾ ਦੀ ਉਦਘਾਟਨੀ ਫੇਰੀ ਨੂੰ ਫਲਾਪ ਸ਼ੋਅ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ 31 ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 25 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਅੱਜ ਜ਼ਿਲੇ੍ਹ ਵਿਚ 31 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਪ੍ਰਾਪਤ 850 ਦੇ ਕਰੀਬ ਰਿਪੋਰਟਾਂ ਵਿਚੋਂ 31 ਕੋਵਿਡ ...

ਪੂਰੀ ਖ਼ਬਰ »

ਪਾਤੜਾਂ 'ਚ ਕਿਸਾਨ ਯੂਨੀਅਨ ਨੇ ਮੋਦੀ ਦਾ ਪੁਤਲਾ ਫੂਕ ਕੇ ਮਨਾਇਆ ਦੁਸਹਿਰਾ

ਪਾਤੜਾਂ, 25 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ, ਖ਼ਜ਼ਾਨਚੀ ਰਘਵੀਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਦੀ ਅਗਵਾਈ 'ਚ ਕਿਰਤੀ ਕਾਲਜ ਨਿਆਲ ਵਿਖੇ ਇਕ ਵਿਸ਼ਾਲ ਕੱਦ ਵਾਲਾ ਪ੍ਰਧਾਨ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਨਾਭਾ, 25 ਅਕਤੂਬਰ (ਕਰਮਜੀਤ ਸਿੰਘ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਚਰਨ ਛੋਹ ਸ੍ਰੀ ਗੁਰੂ ਤੇਗ ਬਹਾਦਰ ਜੀ ਪਿੰਡ ਗੁਣੀਕੇ ਨੇੜੇ ਨਾਭਾ ਵਿਖੇ ਸੰਤ ਬਾਬਾ ਪਾਲਾ ਸਿੰਘ ਅਤੇ ਸੰਤ ਬਾਬਾ ਪ੍ਰੀਤਮ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਇੱਥੋਂ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਿ੍ੜ੍ਹਤਾ ਨਾਲ ਕਿਸਾਨਾਂ ਨਾਲ ਖੜ੍ਹਾ ਹੈ: ਪ੍ਰਾਸ਼ਰ

ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਕੇਂਦਰ ਸਰਕਾਰ ਵਲੋਂ ਕਿਸਾਨੀ ਖ਼ਿਲਾਫ਼ ਪਾਸ ਕੀਤੇ ਬਿੱਲਾਂ ਦੇ ਖ਼ਿਲਾਫ਼ ਸ਼ੋ੍ਰਮਣੀ ਅਕਾਲੀ ਦਲ ਕਿਸਾਨੀ ਨਾਲ ਪੂਰੀ ਤਰ੍ਹਾਂ ਡਟ ਕੇ ਖੜ੍ਹਾ ਹੈ | ਇਹ ਵਿਚਾਰ ਐਡਵੋਕੇਟ ਰਾਕੇਸ਼ ਪ੍ਰਾਸ਼ਰ ਸਿਆਸੀ ਸਕੱਤਰ ਬਿਕਰਮ ਸਿੰਘ ...

ਪੂਰੀ ਖ਼ਬਰ »

ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਸ਼ਰਧਾ ਨਾਲ ਮਨਾਇਆ

ਅਮਲੋਹ, 25 ਅਕਤੂਬਰ (ਰਿਸ਼ੂ ਗੋਇਲ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰਾ ਅੱਜ ਹਲਕਾ ਅਮਲੋਹ ਦੇ ਪਿੰਡ ਲਾਡਪੁਰ ਵਿਖੇ ਦਸਹਿਰਾ ਕਮੇਟੀ ਤੇ ਪਿੰਡ ਵਾਸੀਆਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ ਦੇ ਲੋਕ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਵਿਜੈ ਦਸਵੀਂ ਮੌਕੇ ਰਾਸ਼ਟਰੀ ਸਵੈਮ ਸੇਵਕ ਸੰਘ ਵਲੋਂ ਸ਼ਸਤਰ ਪੂਜਾ

ਬਸੀ ਪਠਾਣਾਂ, 25 ਅਕਤੂਬਰ (ਰਵਿੰਦਰ ਮੌਦਗਿਲ)-ਵਿਜੈ ਦਸ਼ਮੀ ਦੇ ਮੌਕੇ 'ਤੇ ਰਾਸ਼ਟਰੀ ਸਵੇਂ ਸੇਵਕ ਸੰਘ (ਆਰ.ਐਸ.ਐਸ) ਵਲੋਂ ਖੰਡ ਕਾਰਿਆਵਾਹ ਉਮ ਗੌਤਮ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ 1925 ਵਿਚ ਅੱਜ ਦੇ ਦਿਨ ਸੰਘ ਦੀ ਸਥਾਪਨਾ ਹੋਈ ਸੀ ਅਤੇ ਹਰ ਸਾਲ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮਨਾਇਆ

ਖਮਾਣੋਂ, 25 ਅਕਤੂਬਰ (ਕਲੇਰ)-ਦਸਹਿਰਾ ਅੱਜ ਸਥਾਨਕ ਰਾਮ ਲੀਲ੍ਹਾ ਮੈਦਾਨ 'ਚ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਦੀ ਪਤਨੀ ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਆਪਣੇ ਸੰਬੋਧਨ 'ਚ ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਰਾਮ ਦੇ ...

ਪੂਰੀ ਖ਼ਬਰ »

ਲੋਕਾਂ ਨੇ ਦੁਸਹਿਰਾ ਮੌਕੇ ਮੋਦੀ ਦਾ ਪੁਤਲਾ ਫੂਕਿਆ

ਖਮਾਣੋਂ, 25 ਅਕਤੂਬਰ (ਮਨਮੋਹਣ ਸਿੰਘ ਕਲੇਰ)-ਦਸਹਿਰੇ ਮੌਕੇ ਸਥਾਨਕ ਵਾਰਡ ਨੰ-5 ਵਿਖੇ ਕੁਝ ਕਿਸਾਨਾਂ ਤੇ ਆਮ ਲੋਕਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਇਕਬਾਲ ਸਿੰਘ ਨੇ ਦੱਸਿਆ ਕਿ ਇਹ ਪੁਤਲਾ ਦੇਸ਼ ਦੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਦਸਵੀਂ ਤੇ ਦੁਸਹਿਰੇ ਦਾ ਤਿਉਹਾਰ ਮਨਾਇਆ

ਨੰਦਪੁਰ ਕਲੌੜ, 25 ਅਕਤੂਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਨਿਰਮਲ ਡੇਰਾ ਲੂਲੋਂ ਵਿਖੇ ਮੁਖ ਸੇਵਾਦਾਰ ਭਾਈ ਜਗਦੀਸ਼ ਸਿੰਘ ਦੀ ਅਗਵਾਈ 'ਚ ਦਸਵੀਂ ਤੇ ਦਸਹਿਰੇ ਦਾ ਤਿਉਹਾਰ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ, ਜਿਸ 'ਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਐਕਸ ਪੈਰਾ ਮਿਲਟਰੀ ਪਰਸੋਨਲ ਐਸੋਸੀਏਸ਼ਨ ਵੀ ਕਿਸਾਨ ਅੰਦੋਲਨ 'ਚ ਕੁੱਦੇਗੀ-ਧਾਰਨੀ

ਬਸੀ ਪਠਾਣਾਂ, 25 ਅਕਤੂਬਰ (ਰੁਪਾਲ)-ਆਲ ਇੰਡੀਆ ਐਕਸ ਪੈਰਾ ਮਿਲਟਰੀ ਪਰਸੋਨਲ ਐਾਡ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਜ਼ੋਨ ਦੇ ਪ੍ਰਧਾਨ ਪਿ੍ਤਪਾਲ ਸਿੰਘ ਧਾਰਨੀ ਨੇ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ ਕੀਤਾ ਹੈ | ਬੀਤੇ ਦਿਨੀ ਇੱਥੇ ਪੱਤਰਕਾਰਾਂ ...

ਪੂਰੀ ਖ਼ਬਰ »

ਸੱਚ ਲਈ ਲੜਨ ਵਾਸਤੇ ਪ੍ਰੇਰਦੀ ਹੈ ਰਾਮ ਲੀਲ੍ਹਾ-ਵਿਧਾਇਕ ਨਾਗਰਾ

ਜਖਵਾਲੀ, 25 ਅਕਤੂਬਰ (ਨਿਰਭੈ ਸਿੰਘ)-ਪਿੰਡ ਚਨਾਰਥਲ ਕਲਾਂ ਵਿਖੇ ਰਿਵਾਇਤ ਮੁਤਾਬਿਕ ਦਸਹਿਰਾ ਵੀ ਬਾਕੀ ਸਭ ਥਾਵਾਂ ਨਾਲੋਂ ਅਗਲੇ ਦਿਨ ਮਨਾਇਆ ਜਾਂਦਾ ਹੈ | ਇੱਥੇ 159 ਵੀਂ ਰਾਮ ਲੀਲ੍ਹਾ ਦੇ 8ਵੇਂ ਦਿਨ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਧੂਮਧਾਮ ਨਾਲ ਮਨਾਇਆ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਅਤੇ ਦੁਸਹਿਰਾ ਕਮੇਟੀ ਦੇ ਪ੍ਰਧਾਨ ਸ੍ਰੀ ਹਰੀਸ਼ ਸਿੰਗਲਾ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀ ਹਾਰਦਿਕ ਵਧਾਈ ਦਿੰਦੇ ਹੋਏ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX