ਤਾਜਾ ਖ਼ਬਰਾਂ


ਖੇਤੀ ਕਾਨੂੰਨਾਂ ਨੂੰ ਲੈ ਕੇ ਭਾਰਤ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਨਿਊਜ਼ੀਲੈਂਡ 'ਚ ਮਨੂਕਾਓ ਖੇਤਰ 'ਚ ਪੰਜਾਬੀਆਂ ਵਲੋਂ ਪ੍ਰਦਰਸ਼ਨ
. . .  1 minute ago
ਖੇਤੀ ਕਾਨੂੰਨਾਂ ਨੂੰ ਲੈ ਕੇ ਭਾਰਤ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਨਿਊਜ਼ੀਲੈਂਡ 'ਚ ਮਨੂਕਾਓ ਖੇਤਰ 'ਚ ਪੰਜਾਬੀਆਂ ਵਲੋਂ ਪ੍ਰਦਰਸ਼ਨ .......
ਕੇਂਦਰ ਨਾਲ ਬੈਠਕ ਤੋਂ ਪਹਿਲਾਂ ਬੋਲੇ ਕਿਸਾਨ ਸੰਯੁਕਤ ਮੋਰਚਾ ਦੇ ਪ੍ਰਧਾਨ, ਕਿਹਾ- ਸਿਰਫ਼ ਕਾਨੂੰਨ ਰੱਦ ਕਰਨ ਦੀ ਹੋਵੇਗੀ ਗੱਲ
. . .  18 minutes ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਪੰਜਵੇਂ ਗੇੜ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਤੋਂ ਪਹਿਲਾਂ...
ਆਪਣੇ ਸਨਮਾਨ ਵਾਪਸ ਕਰਨ ਲਈ ਦਿੱਲੀ ਰਵਾਨਾ ਹੋਏ ਕਈ ਖਿਡਾਰੀ
. . .  31 minutes ago
ਜਲੰਧਰ, 5 ਦਸੰਬਰ (ਜੀ. ਪੀ. ਸਿੰਘ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀ ਆਪਣੇ ਸਨਮਾਨ ਵਾਪਸ ਕਰਨ...
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਹੋਇਆ ਕੋਰੋਨਾ, ਹਸਪਤਾਲ 'ਚ ਦਾਖ਼ਲ
. . .  8 minutes ago
ਚੰਡੀਗੜ੍ਹ, 5 ਦਸੰਬਰ- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਵਿਜ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ 'ਚ ਲਿਖਿਆ ਹੈ ਕਿ ਕੋਰੋਨਾ ਪਾਜ਼ੀਟਿਵ ਪਾਏ...
ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੀ ਰਿਹਾਇਸ਼ 'ਤੇ ਹੋ ਰਹੀ ਹੈ ਅਹਿਮ ਮੀਟਿੰਗ, ਅਮਿਤ ਸ਼ਾਹ ਵੀ ਮੌਜੂਦ
. . .  43 minutes ago
ਨਵੀਂ ਦਿੱਲੀ, 5 ਦਸੰਬਰ- ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਪੰਜਵੇਂ ਗੇੜ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਉਮੀਦ ਹੈ ਕਿ ਅੱਜ ਦੀ ਬੈਠਕ 'ਚ ਕਿਸਾਨ ਸਕਾਰਾਤਕਮ ਸੋਚਣਗੇ ਅਤੇ ਅੰਦੋਲਨ ਦਾ ਰਾਹ ਛੱਡਣਗੇ- ਤੋਮਰ
. . .  about 1 hour ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ। ਇਸੇ ਵਿਚਾਲੇ ਅੱਜ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਇਕ ਵਾਰ ਫਿਰ ਗੱਲਬਾਤ...
ਕੜਾਕੇ ਦੀ ਠੰਢ 'ਚ ਅੱਜ ਵੀ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਕਿਸਾਨ
. . .  about 2 hours ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਅੱਜ 10ਵੇਂ ਦਿਨ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ...
ਕਿਸਾਨਾਂ ਦੇ ਹੱਕ 'ਚ ਆਪਣੇ ਸਨਮਾਨ ਵਾਪਸ ਕਰਨ ਲਈ ਥੋੜ੍ਹੀ ਦੇਰ ਤੱਕ ਦਿੱਲੀ ਰਵਾਨਾ ਹੋਣਗੇ ਪੰਜਾਬ ਦੇ ਖਿਡਾਰੀ
. . .  30 minutes ago
ਜਲੰਧਰ, 5 ਦਸੰਬਰ- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀ ਅੱਜ ਆਪਣੇ ਸਨਮਾਨ ਵਾਪਸ ਕਰਨ...
ਕੇਂਦਰ ਨਾਲ ਅੱਜ ਹੋਣ ਵਾਲੀ ਬੈਠਕ 'ਚ ਕਿਸਾਨਾਂ ਨੇ ਕੋਈ ਹੱਲ ਨਿਕਲਣ ਦੀ ਪ੍ਰਗਟਾਈ ਉਮੀਦ
. . .  about 3 hours ago
ਨਵੀਂ ਦਿੱਲੀ, 5 ਦਸੰਬਰ- ਅੱਜ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਪੰਜਵੇਂ ਦੌਰ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਬਾਰੇ ਗੱਲਬਾਤ ਕਰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ...
ਅੱਜ ਹੋਵੇਗੀ ਕੇਂਦਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਦੌਰ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 5 ਦਸੰਬਰ- ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਕਰੀਬ ਹਫ਼ਤੇ ਭਰ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਇਸੇ ਵਿਚਾਲੇ...
ਅੱਜ ਦਾ ਵਿਚਾਰ
. . .  about 3 hours ago
ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਉੱਤਮ ਕੁਮਾਰ ਰੈਡੀ ਨੇ ਤੇਲੰਗਾਨਾ ‘ਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਦਿੱਤਾ ਅਸਤੀਫਾ
. . .  1 day ago
ਪਿੰਡ ਉਦੋਕੇ ਵਿਚ ਨਸ਼ੇੜੀ ਵਲੋਂ ਖੇਤਾਂ ਵਿੱਚ ਕੰਮ ਕਰਦੇ ਮਜ਼ਦੂਰ ਦੀ ਬੇਰਹਿਮੀ ਨਾਲ ਕਤਲ , ਦੋਸ਼ੀ ਕਾਬੂ
. . .  1 day ago
ਮੱਤੇਵਾਲ ,04 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਥਾਣਾ ਮੱਤੇਵਾਲ ਅਧੀਨ ਪੈਂਦੇ ਨਜ਼ਦੀਕੀ ਪਿੰਡ ਉਦੋਕੇ ਕਲਾਂ ਵਿਚ ਇਕ ਵਿਅਕਤੀ ਵੱਲੋਂ ਖੇਤਾਂ ਵਿਚ ਕੰਮ ਕਰ ਰਹੇ ਇਕ ਮਜ਼ਦੂਰ ਦੀ ਬੇਰਹਿਮੀ ਨਾਲ ...
ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ- ਸੁਖਬੀਰ
. . .  1 day ago
ਚੰਡੀਗੜ੍ਹ , 4 ਦਸੰਬਰ - ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਜੀ ਬਾਦਲ ਨੇ ਕਿਹਾ ਕਿ "ਕੈਪਟਨ ਖੁਦ ਨੂੰ ਅਤੇ ਆਪਣੇ ...
ਅਸੀਂ ਭਾਰਤ ਵਿਚ ਲਗਾਤਾਰ ਜਾਣਕਾਰੀ ਅਤੇ ਆਈ ਟੀ ‘ਤੇ ਜ਼ੋਰ ਦੇ ਰਹੇ ਹਾਂ -ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵਵਿਆਪੀ ਆਰਥਿਕਤਾ ਵਿਚ ਤੁਹਾਡਾ ਯੋਗਦਾਨ ਬਹੁਤ ਮਹੱਤਵਪੂਰਨ ਹੈ-ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਦਿਆਰਥੀ ਦੇਸ਼ ਦਾ ਭਵਿੱਖ , ਸਾਨੂੰ ਇਨ੍ਹਾਂ 'ਤੇ ਮਾਣ -ਪ੍ਰਧਾਨ ਮੰਤਰੀ ਮੋਦੀ
. . .  1 day ago
ਤੁਸੀਂ ਮਨੁੱਖਤਾ ਦੀ ਸੇਵਾ ਕਰ ਰਹੇ ਹੋ- ਪ੍ਰਧਾਨ ਮੰਤਰੀ ਮੋਦੀ
. . .  1 day ago
ਪੈਨਆਈਆਈਟੀ ਗਲੋਬਲ ਸੰਮੇਲਨ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਮੁੱਖ ਭਾਸ਼ਣ
. . .  1 day ago
ਤੇਲੰਗਾਨਾ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਭਰੋਸਾ ਜਤਾਇਆ-ਅਮਿਤ ਸ਼ਾਹ
. . .  1 day ago
ਸੇਵਾਮੁਕਤ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਵੀ ਰਾਸ਼ਟਰਪਤੀ ਪੁਲਿਸ ਮੈਡਲ ਵਾਪਸ ਕਰਨ ਦਾ ਐਲਾਨ
. . .  1 day ago
ਬੁਢਲਾਡਾ ,4 ਦਸੰਬਰ (ਸਵਰਨ ਸਿੰਘ ਰਾਹੀ) - ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਚ ਜਾਰੀ ਕਿਸਾਨ ਅੰਦੋਲਨ ਦੇ ਹੱਕ ਚ ਪੰਜਾਬ ਹੋਮਗਾਰਡ ਚੋਂ ਹਾਲ ਹੀ ਸੇਵਾਮੁਕਤ ਹੋਏ ਕਮਾਂਡੈਂਟ ਰਾਏ ਸਿੰਘ ਧਾਲੀਵਾਲ ...
ਹਰਦੀਪ ਸਿੰਘ ਭੁੱਲਰ ਵੱਲੋਂ ਕਿਸਾਨ ਮਾਰੂ ਬਿੱਲਾਂ ਦੇ ਰੋਸ ਵਜੋਂ ਅਰਜਨ ਐਵਾਰਡ ਵਾਪਸ ਕਰਨ ਦਾ ਫ਼ੈਸਲਾ
. . .  1 day ago
ਛੇਹਰਟਾ,4 ਦਸੰਬਰ(ਵਡਾਲੀ) -ਅਰਜਨ ਐਵਾਰਡੀ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਰਿਟਾਇਰ ਇੰਸਪੈਕਟਰ ਹਰਦੀਪ ਸਿੰਘ ਭੁੱਲਰ ਨੇ ਆਪਣੇ ਗ੍ਰਹਿ ਸੰਧੂ ਕਲੋਨੀ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ...
ਔਰਤ ਨੇ ਐੱਸ.ਐੱਸ.ਪੀ. ਦਫ਼ਤਰ 'ਚ ਜ਼ਹਿਰ ਖਾਧਾ - ਹਾਲਤ ਗੰਭੀਰ
. . .  1 day ago
ਬਟਾਲਾ, 4 ਦਸੰਬਰ (ਸਚਲੀਨ ਸਿੰਘ ਭਾਟੀਆ)-ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕ ਪਿੰਡ ਮਾੜੀ ਪੰਨਵਾਂ ਦੀ ਰਹਿਣ ਵਾਲੀ ਇਕ ਔਰਤ ਨੇ ਇਨਸਾਫ਼ ਨਾ ਮਿਲਣ 'ਤੇ ਅੱਜ ਐੱਸ.ਐੱਸ.ਪੀ. ਬਟਾਲਾ ਦੇ ਦਫ਼ਤਰ ਅੰਦਰ ਦੇਰ ਸ਼ਾਮ ਜ਼ਹਿਰ ਖਾ ...
ਚੰਡੀਗੜ੍ਹ : ਕੁਝ ਰਾਜਨੀਤਿਕ ਪਾਰਟੀਆਂ ਅੰਦੋਲਨ ਦੇ ਵਿਚਕਾਰ ਰਾਜਨੀਤਿਕ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ - ਕੈਪਟਨ
. . .  1 day ago
ਚੰਡੀਗੜ੍ਹ : ਕਾਂਗਰਸ ਕਿਸਾਨਾਂ ਦੇ ਨਾਲ ਡਟ ਕੇ ਖੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਸੰਗਰੂਰ

ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਮੋਦੀ ਦਾ ਪੁਤਲਾ ਫੂਕਦਿਆਂ ਕਿਸਾਨਾਂ ਨੇ ਮਨਾਇਆ ਦੁਸਹਿਰਾ

ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਦੀ 'ਤੇ ਨੇਕੀ ਦੀ ਜਿੱਤ ਦੁਸਹਿਰਾ ਇਸ ਵਾਰ ਸੰਗਰੂਰ 'ਚ ਕਿਸਾਨ ਜਥੇਬੰਦੀਆਂ ਵਲੋਂ ਵੱਖਰੇ ਹੀ ਢੰਗ ਨਾਲ ਮਨਾਇਆ ਗਿਆ | ਕਿਸਾਨ ਜਥੇਬੰਦੀਆਂ ਵਲੋਂ ਸੰਗਰੂਰ 'ਚ ਦੋ ਵੱਖ-ਵੱਖ ਥਾਵਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦਿਆਂ ਆਪਣਾ ਰੋਸ ਪ੍ਰਗਟਾਵਾ ਕੀਤਾ ਗਿਆ | ਰੇਲਵੇ ਸਟੇਸ਼ਨ 'ਤੇ ਪਿਛਲੇ ਕਈ ਦਿਨਾਂ ਤੋਂ ਮੋਰਚਾ ਜਮਾਈ ਬੈਠੇ ਕਈ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਬਰਨਾਲਾ ਕੈਂਚੀਆਂ ਵਿਖੇ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਰਣਬੀਰ ਕਾਲਜ ਸੰਗਰੂਰ ਵਿਖੇ ਮੋਦੀ ਰੂਪੀ ਰਾਵਨ ਦਾ ਪੁਤਲਾ ਫੂਕਿਆ ਗਿਆ | ਇਥੇ ਇਹ ਜ਼ਿਕਰਯੋਗ ਹੈ ਕਿ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਪਹਿਲਾ ਹਰ ਦੁਸਹਿਰੇ ਉਤੇ ਰਾਵਨ ਦਾ ਪੁਤਲਾ ਫੂਕਿਆ ਜਾਂਦਾ ਸੀ ਅੱਜ ਉਸੇ ਤਰਜ਼ ਉਤੇ ਇਕ ਵੱਡਾ ਪੁਤਲਾ ਜਿਸ ਉਪਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਤਸਵੀਰ ਸੀ ਨੂੰ ਕਿਸਾਨ ਕਾਰਕੁਨਾਂ ਨੇ ਅੱਗ ਲਗਾਉਂਦਿਆਂ ਦੁਸਿਹਰਾ ਮਨਾਇਆ | ਕਿਸਾਨ ਕਾਰਕੁਨਾਂ ਨੇ ਇਸ ਪੁਤਲੇ ਵਿਚ ਪਟਾਕੇ ਆਦਿ ਵੀ ਪਾਏ ਹੋਏ ਸਨ | ਰੇਲਵੇ ਸਟੇਸ਼ਨ ਤੋਂ ਬਰਨਾਲਾ ਕੈਂਚੀਆਂ ਤੱਕ ਰੋਸ ਮਾਰਚ ਕਰਦੇ ਕਿਸਾਨ ਕਾਰਕੁਨਾਂ ਦੀ ਅਗਵਾਈ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਬਲਵੀਰ ਸਿੰਘ ਜਲੂਰ, ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਇੰਦਰਪਾਲ ਸਿੰਘ ਪੁੰਨਾਵਾਲ, ਬੀ.ਕੇ.ਯੂ. ਸਿੱਧੂਪੁਰ ਦੇ ਆਗੂ ਕਰਨੈਲ ਸਿੰਘ ਕਾਕੜਾ, ਬੀ.ਕੇ.ਯੂ. ਡਕੌਦਾ ਦੇ ਸ਼ਿਆਮ ਦਾਸ ਕਾਂਝਲੀ, ਜਮਹੂਰੀ ਕਿਸਾਨ ਸਭਾ ਦੇ ਊਧਮ ਸਿੰਘ ਸੰਤੋਖਪੁਰਾ, ਕਿਰਤੀ ਕਿਸਾਨ ਯੂਨੀਅਨ ਦੇ ਗੁਰਮੀਤ ਸਿੰਘ ਕੁੰਨਰਾਂ, ਹਰਮੇਲ ਸਿੰਘ ਮਹਿਰੋਕ, ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਕੁੱਲ ਹਿੰਦ ਕਿਸਾਨ ਸਭਾ ਦੇ ਨਿਰਮਲ ਸਿੰਘ ਬਟੜਿਆਣਾ ਨੇ ਕਿਹਾ ਕੇਂਦਰ ਸਰਕਾਰ ਦੇ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਕਾਰਨ ਕਿਸਾਨਾਂ ਦੇ ਤਿਉਹਾਰ ਮਨਾਉਣ ਦੇ ਚਾਅ ਵੀ ਖ਼ਤਮ ਹੋ ਗਏ ਹਨ ਅਤੇ ਅੱਜ ਤਿਉਹਾਰ ਦਾ ਦਿਨ ਵੀ ਮੋਦੀ ਖ਼ਿਲਾਫ਼ ਰੋਸ ਦਿਵਸ ਵਜੋਂ ਮਨਾ ਰਹੇ ਹਨ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਲੋਕਾਂ ਦਾ ਇਹ ਰੋਹ ਅਜਾਈਾ ਨਹੀਂ ਜਾਵੇਗਾ ਅਤੇ ਜੇ ਖੇਤੀ ਵਿਰੋਧੀ ਕਾਨੂੰਨ ਵਾਪਸ ਨਹੀਂ ਹੁੰਦੇ ਤਾਂ ਕਿਸਾਨ ਮੋਦੀ ਸਰਕਾਰ ਦੀ ਜੜ੍ਹਾਂ ਹਿਲਾਂ ਕੇ ਰੱਖ ਦੇਣਗੇ | ਲੋਕ ਗਾਇਕ ਰਾਮ ਸਿੰਘ ਹਠੂਰ ਦੇ ਇਨਕਲਾਬੀ ਗੀਤ ਦੌਰਾਨ ਰੋਸ ਧਰਨੇ ਨੂੰ ਦਰਬਾਰਾ ਸਿੰਘ ਮਹਿਲਾਂ, ਸਰਬਜੀਤ ਸਿੰਘ ਬੜੈਚ, ਖੇਤ ਮਜ਼ਦੂਰ ਸਭਾ ਵਲੋਂ ਲਖਮੀ ਚੰਦ, ਹਰੀ ਸਿੰਘ ਚੱਠਾ, ਸੁਖਦੇਵ ਸਿੰਘ ਘਰਾਚੋਂ, ਭਜਨ ਸਿੰਘ ਢੱਡਰੀਆਂ, ਚਮਕੌਰ ਸਿੰਘ, ਨਾਨਕ ਸਿੰਘ ਦੁੱਗਾਂ, ਨਰੰਜਣ ਸਿੰਘ ਸਫੀਪੁਰ, ਸਵਰਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ |
ਸੁਨਾਮ ਊਧਮ ਸਿੰਘ ਵਾਲਾ, (ਸੱਗੂ, ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਸਥਾਨਕ ਓਲਪਿੰਕ ਸਟੇਡੀਅਮ ਵਿਖੇ ਆਪਣੇ ਵਲੋਂ ਵੱਖਰੇ ਤੌਰ 'ਤੇ ਦੁਸਹਿਰਾ ਮਨਾਉਂਦੇ ਹੋਏ ਜਿੱਥੇ ਮੋਦੀ ਦਾ ਅੱਜ ਦੇ ਰਾਵਣ ਵਜੋਂ ਵੱਡਾ ਪੁਤਲਾ ਸਾੜ ਕੇ ਉਸ ਨੂੰ ਅੱਜ ਦੇ ਜ਼ਮਾਨੇ ਦਾ ਰਾਵਨ ਐਲਾਨਿਆ ਉੱਥੇ ਹੀ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਦਰਬਾਰਾ ਸਿੰਘ ਛਾਜਲਾ ਤੇ ਜਨਕ ਸਿੰਘ ਭੁਟਾਲ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾ ਵਾਲ, ਰਾਮ ਸ਼ਰਨ ਸਿੰਘ ਉਗਰਾਹਾਂ, ਪਾਲ ਸਿੰਘ ਦੋਲੋਵਾਲਾ, ਗੋਬਿੰਦ ਸਿੰਘ ਚੱਠੇ, ਸੁਖਪਾਲ ਸਿੰਘ ਮਾਣਕ ਆਦਿ ਨੇ ਸੰਬੋਧਨ ਕੀਤਾ |
ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ)- ਕਿਸਾਨਾਂ ਦੇ ਤਿੱਖੇ ਸੰਘਰਸ਼ ਨੂੰ ਦੇਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁਖਲਾਹਟ 'ਚ ਆ ਗਏ ਹਨ | ਪ੍ਰਧਾਨ ਮੰਤਰੀ ਬੁਖਲਾਹਟ 'ਚ ਆਉਣ ਦੀ ਥਾਂ ਕਿਸਾਨ ਵਿਰੋਧੀ ਖੇਤੀ ਕਾਨੂੰਨ ਤੁਰੰਤ ਵਾਪਸ ਲੈਣ | ਸੜਕਾਂ 'ਤੇ ਵਿਚੋਲੀਏ ਨਹੀਂ ਕਿਸਾਨ ਸੰਘਰਸ਼ ਲਈ ਉਤਰੇ ਹੋਏ ਹਨ | ਇਹ ਵਿਚਾਰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਅੰਨਦਾਤੇ ਨਾਲ ਬੇਇਨਸਾਫ਼ੀ ਕਰ ਰਹੀ ਹੈ, ਜਿਸ ਕਰਕੇ ਪੂਰੇ ਦੇਸ ਵਿਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਦੀ ਲਹਿਰ ਹੈ | ਸ. ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਪੱਖਪਾਤ ਕਰ ਰਹੀ ਹੈ | ਸਰਕਾਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਏ | ਪੰਜਾਬ ਸਰਕਾਰ ਹੱਥੋਂ ਲਾਅ ਐਾਡ ਆਰਡਰ ਨਿਕਲ ਚੁੱਕਾ ਹੈ, ਜਿਸ ਕਰਕੇ ਅਪਰਾਧੀ ਲੋਕਾਂ ਦੇ ਹੌਸਲੇ ਵੱਧ ਰਹੇ ਹਨ |
ਜਖੇਪਲ,(ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਹੰਬਲਬਾਸ ਵਲੋਂ ਵੱਡੀ ਗਿਣਤੀ 'ਚ ਕਿਸਾਨਾਂ ਅਤੇ ਔਰਤਾਂ ਦੇ ਭਾਰੀ ਇਕੱਠ ਨੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੁਸਹਿਰੇ ਦੇ ਸ਼ੁੱਭ ਦਿਹਾੜੇ 'ਤੇ ਰਾਵਣ ਦੀ ਥਾਂ ਤੇ ਮੋਦੀ ਦਾ ਪੁਤਲਾ ਸਾੜਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਇਕਾਈ ਪ੍ਰਧਾਨ ਮਿਸ਼ਰੀ ਸਿੰਘ, ਸੀਨੀਅਰ ਮੀਤ ਪ੍ਰਧਾਨ ਲੱਖਾ ਸਿੰਘ ਮਾਂਗਟ, ਮੀਤ ਪ੍ਰਧਾਨ ਕਰਮਜੀਤ ਸਿੰਘ, ਜਨਰਲ ਸਕੱਤਰ ਰਾਜ ਸਿੰਘ, ਖ਼ਜ਼ਾਨਚੀ ਚੰਦ ਸਿੰਘ ਮੌਲਾ, ਮਿੱਠੂ ਸਿੰਘ ਲੱਧੜ, ਹਰਬੰਸ ਸਿੰਘ ਆਦਿ ਹਾਜ਼ਰ ਸਨ |
ਲਹਿਰਾਗਾਗਾ, (ਅਸ਼ੋਕ ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਇੱਥੇ ਖੇਡ ਸਟੇਡੀਅਮ ਦੇ ਸਾਹਮਣੇ ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਰਪੋਰੇਟਾਂ ਦੇ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੀਆਂ ਕਿਸਾਨ ਬੀਬੀਆਂ ਨੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ | ਜਥੇਬੰਦੀ ਦੇ ਜ਼ਿਲ੍ਹਾ ਆਗੂ ਬਹਾਲ ਸਿੰਘ ਢੀਂਡਸਾ, ਦਰਸ਼ਨ ਸਿੰਘ ਚੰਗਾਲੀਵਾਲਾ, ਬਲਾਕ ਆਗੂ ਧਰਮਿੰਦਰ ਸਿੰਘ ਪਿਸ਼ੌਰ, ਮਾ. ਗੁਰਚਰਨ ਸਿੰਘ ਖੋਖਰ, ਖੇਤ ਮਜ਼ਦੂਰ ਯੂਨੀਅਨ ਦੇ ਗੋਪੀ ਗਿਰ ਕੱਲਰ ਭੈਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਦੋਂ ਤੱਕ ਪਾਸ ਕੀਤੇ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ |
ਭਵਾਨੀਗੜ, (ਰਣਧੀਰ ਸਿੰਘ ਫੱਗੂਵਾਲਾ) - ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਅੱਜ ਦੁਸਹਿਰੇ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਵੱਡਾ ਇਕੱਠ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਨਿਲ ਅੰਬਾਨੀ ਅਤੇ ਅਡਾਨੀ ਦੀਆਂ ਤਸਵੀਰਾਂ ਲਗਾ ਕੇ ਪੁਤਲਾ ਸਾੜਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ਤੇ ਯੂਨੀਅਨ ਦੇ ਆਗੂ ਜਗਤਾਰ ਸਿੰਘ ਕਾਲਾਝਾੜ ਅਤੇ ਮਨਜੀਤ ਸਿੰਘ ਘਰਾਚੋਂ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਦੀ ਨਿੰਦਾ ਕੀਤੀ | ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨਾਂ ਤੋਂ ਇਲਾਵਾ ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਅਤੇ ਮੈਂਬਰ ਹਾਜ਼ਰ ਸਨ |
ਸ਼ੇਰਪੁਰ, (ਦਰਸਨ ਸਿੰਘ ਖੇੜੀ, ਸੁਰਿੰਦਰ ਚਹਿਲ) - ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਸਾਨਾਂ ਵਲੋਂ ਦੁਸਹਿਰੇ ਮੌਕੇ ਮੋਦੀ ਦੇ ਪੁਤਲਿਆਂ ਨੂੰ ਸਾੜਿਆ ਗਿਆ | ਇਸੇ ਤਰ੍ਹਾਂ ਹੀ ਏਸਰ ਪੰਪ ਕਾਤਰੋਂ ਸ਼ੇਰਪੁਰ ਰੋਡ ਤੇ ਪਿਛਲੇ ਤਕਰੀਬਨ 25 ਦਿਨਾਂ ਤੋਂ ਚੱਲ ਰਹੇ ਧਰਨੇ ਵਾਲੇ ਸਥਾਨ ਉੱਪਰ ਮੋਦੀ ਦੇ ਆਦਮਕੱਦ ਪੁਤਲੇ ਨੂੰ ਅੱਗ ਲਗਾ ਕੇ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਪਿੱਟ-ਸਿਆਪਾ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਧਰਨੇ ਨੂੰ ਸੰਬੋਧਨ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਮਲਕੀਤ ਸਿੰਘ ਹੇੜੀਕੇ, ਬਲਵਿੰਦਰ ਸਿੰਘ ਕਾਲਾਬੂਲਾ, ਬਲਦੇਵ ਸਿੰਘ ਬਧੇਸਾ, ਸੁਖਵਿੰਦਰ ਸਿੰਘ ਮਾਹਮਦਪੁਰ, ਮਹਿੰਦਰ ਸਿੰਘ ਖੇੜੀ, ਗੁਰਜੀਤ ਕੌਰ ਖੇੜੀ, ਸ਼ਿੰਦਰ ਕੌਰ ਆਦਿ ਨੇ ਕੀਤਾ |
ਮੂਨਕ, (ਗਮਦੂਰ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਵੱਖ-ਵੱਖ ਜਥੇਬੰਦੀਆਂ ਵਲੋਂ ਦੁਸਹਿਰੇ ਵਾਲੇ ਦਿਨ ਸ਼ਹੀਦ ਊਧਮ ਸਿੰਘ ਸਟੇਡੀਅਮ ਮੂਨਕ ਵਿਖੇ ਵਿਦੇਸ਼ੀ ਕੰਪਨੀਆਂ, ਵੱਡੇ ਘਰਾਣਿਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਦੀ ਤਿੱਕੜੀ ਦੇ ਵੱਡੇ ਬੁੱਤਾਂ ਨੂੰ ਫੂਕਿਆ ਗਿਆ, ਜਿਸ ਨਾਲ ਰਿਲਾਇੰਸ ਪੰਪਾਂ ਟੌਲ ਪਲਾਜ਼ਿਆ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਅੱਗੇ ਚਲ ਰਹੇ ਕਿਸਾਨ ਅੰਦੋਲਨ ਦੀ ਗੂੰਜ ਅਸਮਾਨ ਵਿਚ ਸੁਣਵਾਈ ਦਿੱਤੀ | ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਨਕ ਭੁਟਾਲ ਨੇ ਦਿੱਤੀ | ਇਸ ਮੌਕੇ ਇਲਾਕੇ ਭਰ ਤੋਂ ਭਾਰੀ ਗਿਣਤੀ 'ਚ ਕਿਸਾਨਾਂ ਤੇ ਔਰਤਾਂ ਨੇ ਸ਼ਮੂਲੀਅਤ ਕੀਤੀ |
ਅਮਰਗੜ੍ਹ, (ਸੁਖਜਿੰਦਰ ਸਿੰਘ ਝੱਲ, ਜਤਿੰਦਰ ਮੰਨਵੀ) - ਦਲਿਤ ਭਾਈਚਾਰੇ ਵਲੋਂ ਜਬਰ ਜ਼ੁਲਮ ਵਿਰੋਧੀ ਫ਼ਰੰਟ ਦੇ ਪੰਜਾਬ ਪ੍ਰਧਾਨ ਰਾਜ ਸਿੰਘ ਟੋਡਰਵਾਲ ਅਤੇ ਬਾਬਾ ਸਾਹਿਬ ਸਿੰਘ ਦੀ ਅਗਵਾਈ ਹੇਠ ਅਗਵਾਈ ਹੇਠ ਨਵੇਂ ਬੱਸ ਸਟੈਂਡ ਅਮਰਗੜ੍ਹ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਮੋਹਨ ਭਾਗਵਤ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਰਾਜ ਸਿੰਘ ਟੋਡਰਵਾਲ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਵਲੋਂ ਤਾਨਾਸ਼ਾਹੀ ਰਵੱਈਆ ਅਪਣਾਉਂਦਿਆਂ ਦੇਸ਼ ਦੀ ਜਨਤਾ ਉਪਰ ਵੱਖ-ਵੱਖ ਤਰ੍ਹਾਂ ਦੇ ਅੱਤਿਆਚਾਰ ਕੀਤੇ ਗਏ, ਉੱਥੇ ਹੀ ਹੁਣ ਵੋਟਾਂ ਬਟੋਰਨ ਦੀ ਰਾਜਨੀਤੀ ਨੂੰ ਅਪਣਾਉਂਦਿਆਂ ਭਾਜਪਾ ਦਲਿਤਾਂ ਲਈ ਵਿਖਾਵੇ ਦਾ ਡਰਾਮਾ ਰਚ ਰਹੀ ਹੈ | ਉਨ੍ਹਾਂ ਕਿਹਾ ਕਿ ਮਹਾਬਲੀ ਰਾਵਣ ਦਾ ਪੁਤਲਾ ਸਾੜਨ ਦੀ ਬਜਾਏ ਭਿ੍ਸ਼ਟ ਤੰਤਰ ਚਲਾ ਰਹੇ ਲੋਕਾਂ ਦੇ ਪੁਤਲੇ ਸਾੜਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਹੀ ਨਵੇਂ ਸਮਾਜ ਦੀ ਸਿਰਜਣਾ ਹੋਵੇਗੀ |
ਲਹਿਰਾਗਾਗਾ, (ਸੂਰਜ ਭਾਨ ਗੋਇਲ) - ਕਾਲੇ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ 2020 ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਅੱਜ ਵਿਦੇਸ਼ੀ ਕੰਪਨੀਆਂ, ਕਾਰਪੋਰੇਟਾਂ ਅਤੇ ਭਾਜਪਾ ਦੀ ਤਿੱਕੜੀ ਦੇ ਬੁੱਤਾਂ ਨੂੰ ਸਾੜ ਕੇ ਪ੍ਰਦਰਸ਼ਨ ਕਰਨ ਸਮੇਂ ਮਰਦ ਔਰਤਾਂ ਵਲੋਂ ਸ਼ਮੂਲੀਅਤ ਕੀਤੀ | ਅੱਜ ਇੱਥੇ ਸਟੇਡੀਅਮ ਨੇੜੇ ਭਾਕਿਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਆਗੂ ਬਹਾਲ ਢੀਂਡਸਾ, ਦਰਸ਼ਨ ਚੰਗਾਲੀਵਾਲਾ, ਬਲਾਕ ਆਗੂ ਧਰਮਿੰਦਰ ਪਿਸ਼ੌਰ, ਸੂਬਾ ਸੰਗਤਪੁਰਾ, ਮਾਸਟਰ ਗੁਰਚਰਨ ਸਿੰਘ ਖੋਖਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਗੋਪੀ ਗਿਰ ਕੱਲਰ ਭੈਣੀ ਅਤੇ ਜਸ਼ਨਦੀਪ ਕੋਰ ਪਿਸ਼ੌਰ ਆਦਿ ਨੇ ਸੰਬੋਧਨ ਕੀਤਾ |
ਮੂਣਕ, (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਪੰਜਾਬ ਦੀਆਂ ਬਾਰਡਰ ਨਾਲ ਲੱਗਦੀਆਂ ਮੰਡੀਆਂ 'ਚ ਜੋ ਝੋਨਾ ਹਰਿਆਣਾ ਜਾਂ ਹੋਰ ਬਾਹਰਲੇ ਸੂਬਿਆਂ 'ਚੋਂ ਆ ਰਿਹਾ ਹੈ ਜਦੋਂ ਝੋਨੇ ਦੀ ਖ਼ਰੀਦ ਦਾ ਟੀਚਾ ਪੂਰਾ ਹੋ ਗਿਆ ਤਾਂ ਲੋਕਲ ਕਿਸਾਨਾਂ ਦਾ ਝੋਨਾ ਕੋਣ ਖ਼ਰੀਦੇਗਾ ਇਸ ਸਾਰੇ ਕੰਮ ਲਈ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀ, ਕਰਮਚਾਰੀ, ਆੜ੍ਹਤੀ ਅਤੇ ਲੀਡਰ ਜ਼ਿੰਮੇਵਾਰ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਖ਼ਰੀਦ ਕੇਂਦਰ ਮਕੋਰੜ ਸਾਹਿਬ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਨ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦਾ ਝੋਨਾ ਮੰਡੀਆਂ ਵਿਚ ਰੁਲਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਪ੍ਰਸ਼ਾਸਨ ਅਤੇ ਕਿਸਾਨਾਂ ਨੂੰ ਹੋਰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਅੱਜ ਦਸਹਿਰੇ ਮੌਕੇ ਕਿਸਾਨ ਯੂਨੀਅਨਾਂ ਵਲੋਂ ਰਾਵਨ ਦੇ ਪੁੱਤਲੇ ਦੀ ਥਾਂ ਮੋਦੀ ਦੇ ਪੁਤਲੇ ਫੂਕੇ ਜਾ ਰਹੇ ਹਨ ਇਸ ਤੋਂ ਕੇਂਦਰ ਸਰਕਾਰ ਤੇ ਮੋਦੀ ਨੂੰ ਆਪ ਹੀ ਸਮਝ ਲੈਣਾ ਚਾਹੀਦਾ ਕਿ ਕਿਸਾਨ ਕਿੰਨਾ ਔਖਾ ਹੈ ਕੇਂਦਰ ਨੂੰ ਕਿਸਾਨੀ ਦੇ ਬਚਾਅ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ | ਇਸ ਮੌਕੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮਕੋਰੜ ਸਾਹਿਬ, ਸਾਬਕਾ ਚੇਅਰਮੈਨ ਚਮਕੌਰ ਸਿੰਘ ਬਾਦਲਗੜ, ਪੀ.ਏ. ਹਰਜੋਤ ਸਿੰਘ, ਸਾਬਕਾ ਚੇਅਰਮੈਨ ਪਾਲ ਗੇਹਲਾ, ਯੂਥ ਪ੍ਰਧਾਨ ਰਾਮਪਾਲ ਸਿੰਘ ਸੁਰਜਣ ਭੈਣੀ ਆਦਿ ਮੌਜੂਦ ਸਨ |
ਲੌਾਗੋਵਾਲ, (ਸ.ਸ.ਖੰਨਾ, ਵਿਨੋਦ) - ਕਿਰਤੀ ਕਿਸਾਨ ਯੂਨੀਅਨ ਦੇ ਕਾਰਕੁੰਨ ਅਤੇ ਪੱਤੀ ਦੁੱਲਟ ਦੇ ਲੋਕਾਂ ਵਲੋਂ ਪਟਵਾਰਖ਼ਾਨਾ ਚੌਕ 'ਚ ਰਾਵਣ ਦਾ ਪੁਤਲਾ ਫੂਕਣ ਦੀ ਥਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ਲੋਕਾਂ ਵਲੋਂ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ | ਇਸ ਮੌਕੇ ਬੀਬੀ ਸਮਿੰਦਰ ਕੌਰ ਗਿੱਲ, ਭੁਪਿੰਦਰ ਸਿੰਘ ਲੌਾਗੋਵਾਲ, ਬਚਿੱਤਰ ਸਿੰਘ ਮੱਥ, ਪ੍ਰਧਾਨ ਜਗਜੀਤ ਸਿੰਘ ਦੁੱਲਟ, ਬਾਬਾ ਕੁਲਵੰਤ ਸਿੰਘ ਕਾਂਤੀ, ਅੰਮਿ੍ਤਪਾਲ ਸਿੰਗਲਾ, ਪ੍ਰਧਾਨ ਗੁਰਜੰਟ ਸਿੰਘ, ਲੀਲਾ ਸਿੰਘ ਸਰਦਾਰ, ਪੂਰਨ ਸਿੰਘ ਦੁੱਲਟ, ਡਾ. ਬਲਜਿੰਦਰ ਸਿੰਘ, ਲਾਡੀ ਸਰਦਾਰ, ਨਛੱਤਰ ਸਿੰਘ ਦੁੱਲਟ, ਮੱਖਣ ਸਿੰਘ ਦੁੱਲਟ ਆਦਿ ਹਾਜ਼ਰ ਸਨ |
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਅੱਜ ਦੁਸਹਿਰੇ ਮੌਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ਹੀਦ ਭਗਤ ਸਿੰਘ ਚੌਕ ਵਿਖੇ ਬਿਨਾਂ ਪਟਾਕਿਆਂ ਵਾਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਦੇਸ਼ ਵਿਚ ਕਿਸਾਨ ਵਿਰੋਧੀ ਕਾਲੇ ਕਾਨੂੰਨ ਦੇ ਖ਼ਿਲਾਫ਼ ਅਕਾਲੀ ਦਲ ਵਲੋਂ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਜਾ ਰਹੇ ਹਨ | ਉਨ੍ਹਾਂ ਇਸ ਮੌਕੇ 'ਤੇ ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ 'ਤੇ ਹਰਦੇਵ ਸਿੰਘ ਕਾਲਾਝਾੜ, ਪ੍ਰੇਮ ਚੰਦ ਗਰਗ, ਰਵਿੰਦਰ ਸਿੰਘ ਠੇਕੇਦਾਰ, ਰਵਜਿੰਦਰ ਸਿੰਘ ਕਾਕੜਾ, ਬੰਟੀ ਢਿੱਲੋਂ, ਗੁਰਮੀਤ ਸਿੰਘ ਜ਼ੈਲਦਾਰ, ਨਛੱਤਰ ਸਿੰਘ ਭਵਾਨੀਗੜ੍ਹ, ਅਜੈਬ ਸਿੰਘ ਬਖੋਪੀਰ ਆਦਿ ਹਾਜ਼ਰ ਸਨ |
ਦਿੜ੍ਹਬਾ ਮੰਡੀ, (ਪਰਵਿੰਦਰ ਸੋਨੂੰ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਲਾਕ ਪ੍ਰਧਾਨ ਦਰਸ਼ਨ ਸਿੰਘ ਸ਼ਾਦੀਹਰੀ ਦੀ ਅਗਵਾਈ ਹੇਠ ਸੰਘਰਸ਼ ਦੇ 25ਵੇਂ ਦਿਨ ਧਰਨਾ ਜਾਰੀ ਰਿਹਾ | ਅੱਜ ਦੁਸਹਿਰੇ ਮੌਕੇ ਸ਼ਹੀਦ ਬਚਨ ਸਿੰਘ ਸਟੇਡੀਅਮ ਗਾਮੜੀ ਰੋਡ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਬਣਾ ਕੇ ਸਾੜੇ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ ਜਿਨ੍ਹਾਂ ਵਿਚ ਔਰਤਾਂ ਦੀ ਗਿਣਤੀ ਵੀ ਵਿਸ਼ੇਸ਼ ਤੌਰ 'ਤੇ ਜ਼ਿਕਰਯੋਗ ਸੀ | ਔਰਤਾਂ ਨੇ ਪੁਤਲੇ ਨੂੰ ਅੱਗ ਲਾਉਣ ਤੋਂ ਪਹਿਲਾਂ ਮੋਦੀ ਅਤੇ ਕਾਰਪੋਰੇਟ ਘਰਾਣਿਆ ਦਾ ਪਿੱਟ ਸਿਆਪਾ ਕੀਤਾ | ਇਸ ਮੌਕੇ ਬਲਾਕ ਆਗੂ ਗੁਰਮੇਲ ਸਿੰਘ, ਅਮਰੀਕ ਸਿੰਘ ਕੈਪਰ, ਵਿੰਦਰ ਸਿੰਘ ਦਿੜ੍ਹਬਾ, ਜੋਗਿੰਦਰ ਸਿੰਘ ਖੇੜੀ ਨਾਗਾ, ਬੰਤ ਸਿੰਘ ਲਾਡਬੰਜਾਰਾ, ਹਰਵਿੰਦਰ ਸਿੰਘ ਖਨਾਲ ਖ਼ੁਰਦ, ਵਿੰਦਰ ਸਿੰਘ ਘਨੌੜ ਸੰਤਪੁਰਾ, ਲਾਲ ਸਿੰਘ ਰੋਗਲਾ, ਗੁਰਮੇਲ ਕੌਰ ਆਦਿ ਹਾਜ਼ਰ ਸਨ |
ਸੂਲਰ ਘਰਾਟ, (ਜਸਵੀਰ ਸਿੰਘ ਔਜਲਾ) - ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ 'ਚ ਦੁਸਹਿਰੇ ਵਾਲੇ ਦਿਨ ਰਾਵਣ ਦੇ ਪੁਤਲੇ ਨੂੰ ਫੁਕਣ ਦੀ ਬਜਾਏ ਅੱਜ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਕਾਲੀ ਦਲ ਅਤੇ ਬੀ.ਜੇ.ਪੀ. ਦੇ ਆਗੂਆਂ ਦੇ ਪੁਤਲੇ ਫੂਕੇ ਗਏ | ਪਿੰਡ ਛਾਹੜ ਦੀ ਅਨਾਜ ਮੰਡੀ ਵਿਖੇ ਪਿੰਡ ਦੀਆਂ ਔਰਤਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਨੂੰ ਅਗਨੀ ਭੇਟ ਕਰਨ ਤੋਂ ਪਹਿਲਾਂ ਔਰਤਾਂ ਵਲੋਂ ਵੈਨ ਪਾਏ ਗਏ | ਇਸ ਮੌਕੇ 'ਤੇ ਪਿੰਡ ਛਾਹੜ ਇਕਾਈ ਪ੍ਰਧਾਨ ਪਰਮਜੀਤ ਸਿੰਘ, ਕੁਲਦੀਪ ਸਿੰਘ ਜਵੰਦਾ, ਪਰਮਜੀਤ ਕੌਰ, ਪਾਲ ਕੌਰ, ਬਲਜਿੰਦਰ ਕੌਰ, ਕੈਲੋ ਕੋਰ, ਸੀਤੋ ਕੋਰ, ਗੁਰਦੇਵ ਕੌਰ ਆਦਿ ਮੌਜੂਦ ਸਨ |
ਲੌਾਗੋਵਾਲ, (ਵਿਨੋਦ) - ਅੱਜ ਲੌਾਗੋਵਾਲ ਵਿਖੇ ਦੁਸਹਿਰੇ ਮੌਕੇ ਕਿਸਾਨਾਂ ਵਲੋਂ ਰਾਵਣ ਦੀ ਥਾਂ 'ਤੇ ਲੋਕ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਕਾਰਪੋਰੇਟਰਾਂ, ਸਾਮਰਾਜੀਆਂ ਅਤੇ ਨਰਿੰਦਰ ਮੋਦੀ ਦੇ ਦਿਓ ਕੱਦ ਪੁਤਲੇ ਫੂਕੇ ਗਏ | ਰੈਲੀ ਨੂੰ ਸੰਬੋਧਨ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਕਾਰਜ਼ਕਾਰੀ ਪ੍ਰਧਾਨ ਜਸਵਿੰਦਰ ਸਿੰਘ ਸੋਮਾ, ਰਮਨ ਲੌਾਗੋਵਾਲ, ਰਣਜੀਤ ਸਿੰਘ ਜੀਤੀ, ਕੁਲਵਿੰਦਰ ਸੋਨੀ, ਸੁਰਜੀਤ ਸਿੰਘ ਅਤੇ ਅਮਰ ਸਿੰਘ ਨੇ ਕੀਤਾ | ਆਗੂਆਂ ਨੇ ਐਲਾਨ ਕੀਤਾ ਕਿ ਉਹ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਸਾਹ ਲੈਣਗੇ | ਇਸ ਮੌਕੇ ਅਮਰਜੀਤ ਸਿੰਘ ਗਿੱਲ, ਕਰਨੈਲ ਸਿੰਘ ਜੱਸੇਕਾ, ਬਿੱਕਰ ਸਿੰਘ ਸਿੱਧੂ ਸ਼ੇਰੋਂ, ਤਰਕਸ਼ੀਲ ਸੁਸਾਇਟੀ, ਡੀ.ਟੀ.ਐਫ, ਵਪਾਰ ਮੰਡਲ, ਆੜ੍ਹਤੀਆਂ ਐਸੋਸੀਏਸ਼ਨ ਦੇ ਕਾਰਕੁਨ ਆਦਿ ਹਾਜ਼ਰ ਸਨ |

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਅਹਿਮਦਗੜ੍ਹ, 25 ਅਕਤੂਬਰ (ਸੋਢੀ) -ਸਥਾਨਕ ਜੰਡਾਲੀ ਰੋਡ ਸਥਿਤ ਗਰੀਨ ਵੈਲੀ ਸਕੂਲ ਦੇ ਵਿਦਿਆਰਥੀਆਂ ਨੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ 'ਦੁਸਹਿਰਾ' ਕੋਵਿਡ-19 ਦੇ ਚਲਦੇ ਆਨਲਾਈਨ ਮਨਾਇਆ | ਇਸ ਮੌਕੇ ਬੱਚਿਆਂ ਨੇ ਘਰਾਂ ਵਿਚ ਹੀ ਸੁਰੱਖਿਅਤ ਰਹਿ ਕੇ 'ਭਗਵਾਨ ਰਾਮ-ਚੰਦਰ ...

ਪੂਰੀ ਖ਼ਬਰ »

ਪੁਲਿਸ ਅਤੇ ਆਰ.ਐਸ.ਐਸ. ਦੀ ਅਰਥੀ ਫੂਕੀ

ਮਸਤੂਆਣਾ ਸਾਹਿਬ, 25 ਅਕਤੂਬਰ (ਦਮਦਮੀ) - ਸੰਗਰੂਰ ਦੇ ਨਵੇਂ ਨਿਯੁਕਤ ਹੋਏ ਐਸ.ਐਸ.ਪੀ. ਵਲੋਂ ਦਲਿਤਾਂ ਅਤੇ ਸੰਘਰਸ਼ਸ਼ੀਲ ਲੋਕਾਂ ਨਾਲ ਸ਼ਰੇ੍ਹਆਮ ਧੱਕਾ ਕਰਨ, ਭਾਜਪਾ ਅਤੇ ਆਰ.ਐਸ.ਐਸ. ਆਗੂਆਂ ਦਾ ਪੱਖ ਪੂਰਨ ਨੂੰ ਲੈ ਕੇ ਪਿੰਡ ਬਡਰੁੱਖਾਂ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ...

ਪੂਰੀ ਖ਼ਬਰ »

ਟਰਾਈਡੈਂਟ ਅਧਿਕਾਰੀਆਂ ਨੇ ਪਿੰਗਲਵਾੜਾ ਦਾ ਕੀਤਾ ਦੌਰਾ

ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਆਲ ਇੰਡੀਆ ਪਿੰਗਲਵਾੜਾ ਬਰਾਂਚ ਸੰਗਰੂਰ ਵਿਖੇ ਟਰਾਈਡੈਂਟ ਬਰਨਾਲਾ ਦੇ ਉੱਚ ਅਧਿਕਾਰੀਆਂ ਵਲੋਂ ਦੌਰਾ ਕੀਤਾ ਗਿਆ ਜਿਨ੍ਹਾਂ ਵਿਚ ਸ੍ਰੀ ਪਵਨ ਸਿੰਗਲਾ, ਮਨੋਜ ਠਾਕਰ, ਸੰਦੀਪ ਬਿਜਨੋਈ, ਅਰੋਹਿਤ ਅਰੋੜਾ, ਗੌਰਵ ਜੈਨ, ਪ੍ਰਦੀਪ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਸਮੁੱਚੇ ਸਟਾਫ਼ ਦਾ ਕੋਰੋਨਾ ਟੈੱਸਟ ਆਇਆ ਨੈਗੇਟਿਵ

ਸੰਗਰੂਰ, 25 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਸੰਗਰੂਰ ਦੇ ਨਾਮਵਰ ਵਿੱਦਿਅਕ ਅਦਾਰੇ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਦਾ ਸਮੁੱਚੇ ਸਟਾਫ਼ ਦਾ ਕੋਵਿਡ-19 ਦੇ ਟੈੱਸਟ ਕਰਵਾਏ ਗਏ ਜਿਹੜੇ ਨੈਗੇਟਿਵ ਆਏ ਹਨ | ਸਕੂਲ ਦੇ ਚੇਅਰਮੈਨ ਇੰਜ: ਸ਼ਿਵ ਆਰੀਆ ਨੇ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨੀ ਸੰਘਰਸ਼ ਅੱਗੇ ਮੋਦੀ ਸਰਕਾਰ ਨੂੰ ਆਖ਼ਰ ਝੁਕਣਾ ਪਵੇਗਾ-ਉਗਰਾਹਾਂ

ਮਲੇਰਕੋਟਲਾ, 25 ਅਕਤੂਬਰ (ਕੁਠਾਲਾ, ਹਨੀਫ਼ ਥਿੰਦ)- ਅੱਜ ਦੁਸਹਿਰੇ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਥਾਨਕ ਛਾਉਣੀ ਮੈਦਾਨ 'ਚ ਕੀਤੇ ਵਿਸ਼ਾਲ ਸਮਾਗਮ 'ਚ ਜਿੱਥੇ ਮਾਲਵਾ ਖੇਤਰ 'ਚੋਂ ਵੱਡੀ ਗਿਣਤੀ ਕਿਸਾਨ, ਮਜ਼ਦੂਰ, ਔਰਤਾਂ ਅਤੇ ਨੌਜਵਾਨ ਕਾਫ਼ਲੇ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੀ ਸਮਾਪਤੀ ਮੌਕੇ ਤੁਲਸੀ ਦੇ ਬੂਟੇ ਵੰਡੇ

ਸੰਗਰੂਰ, 25 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਪਟਿਆਲਾ ਗੇਟ ਵਿਖੇ ਚਲ ਰਹੀ ਪੁਰਸ਼ਾਰਥੀ ਰਾਮ-ਲੀਲਾ ਆਪਣੀ ਆਖ਼ਰੀ ਝਲਕ ਰਾਹੀਂ ਸਮਾਪਤ ਹੋ ਗਈ | ਰਾਮ-ਲੀਲ੍ਹਾ ਕਮੇਟੀ ਦੇ ਪ੍ਰਧਾਨ ਜਤਿੰਦਰ ਕਾਲੜਾ, ਗੌਰਵ ਗਾਬਾ, ਭਾਰਤ ਨਾਗਪਾਲ ਅਤੇ ਹੋਰਨਾਂ ਨੇ 'ਅਜੀਤ' ਦੇ ਉਪ ...

ਪੂਰੀ ਖ਼ਬਰ »

ਭਾਈ ਗੁਰਦਾਸ ਕਾਲਜ ਦਾ ਇੰਜੀਨੀਅਰਿੰਗ ਦਾ ਨਤੀਜਾ ਰਿਹਾ ਸੌ ਫ਼ੀਸਦੀ

ਸੰਗਰੂਰ, 25 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਤਕਨੀਕੀ ਯੂਨੀਵਰਸਿਟੀ ਜਲੰਧਰ ਵਲੋਂ ਇੰਜੀਨੀਅਰ ਸਮੈਸਟਰ 8 ਦੇ ਐਲਾਨੇ ਨਤੀਜਿਆਂ ਵਿਚ ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਇੰਜੀਨੀਅਰਿੰਗ ਦੇ ...

ਪੂਰੀ ਖ਼ਬਰ »

ਟਾਸਕ ਫੋਰਸ ਕੁਟਾਪਾ ਚਾੜ੍ਹਨ ਲਈ ਨਹੀਂ ਗੁਰੂ ਘਰਾਂ ਦੀ ਸੇਵਾ ਲਈ-ਪਰਮਿੰਦਰ ਸਿੰਘ ਢੀਂਡਸਾ

ਚੀਮਾ ਮੰਡੀ, 25 ਅਕਤੂਬਰ (ਦਲਜੀਤ ਸਿੰਘ ਮੱਕੜ, ਜਸਵਿੰਦਰ ਸਿੰਘ ਸ਼ੇਰੋਂ) - ਸ਼੍ਰੋਮਣੀ ਅਕਾਲੀ ਦਲ (ਡੀ) ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਵਲੋਂ ਸ੍ਰੀ ...

ਪੂਰੀ ਖ਼ਬਰ »

ਘਰ 'ਚੋਂ ਤੇਲ ਰੱਖਣ ਵਾਲੇ 8 ਵੱਡੇ ਕੇਨ ਬਰਾਮਦ

ਦਿੜ੍ਹਬਾ ਮੰਡੀ, 25 ਅਕਤੂਬਰ (ਪਰਵਿੰਦਰ ਸੋਨੂੰ) - ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰ 'ਚੋਂ ਤੇਲ ਚੋਰੀ ਕਰਕੇ ਵੇਚਣ ਵਾਲੇ ਸਥਾਨਕ ਸ਼ਹਿਰ ਅੰਦਰ ਕਮਾਲਪੁਰ ਰੋਡ 'ਤੇ ਕਿਰਾਏ ਦੇ ਮਕਾਨ 'ਚ ਰਹਿੰਦੇ ਇਕ ਪਰਿਵਾਰ ਕੋਲੋਂ ਲੋਕਾਂ ਨੇ ਤੇਲ ਸਟੋਰ ਕਰਨ ਵਾਲੇ 8 ਵੱਡੇ ਕੇਨ ਬਰਾਮਦ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚੋਣ ਨੂੰ ਲੈ ਕੇ ਜਾਗੋਵਾਲ 'ਚ ਸਿੱਖ ਸੰਗਤਾਂ ਦੀ ਇਕੱਤਰਤਾ

ਅਮਰਗੜ੍ਹ, 25 ਅਕਤੂਬਰ (ਮੰਨਵੀ)-ਘਵੱਦੀ ਬੇਅਦਬੀ ਮਾਮਲੇ 'ਚ ਨਾਭਾ ਦੀ ਹਾਈ ਸਕਿਉਰਿਟੀ ਜੇਲ੍ਹ 'ਚ ਨਜ਼ਰਬੰਦ ਭਾਈ ਗੁਰਪ੍ਰੀਤ ਸਿੰਘ ਜਾਗੋਵਾਲ ਨੂੰ ਅਮਰਗੜ੍ਹ ਤੋਂ ਸ਼੍ਰੋਮਣੀ ਕਮੇਟੀ ਦਾ ਉਮੀਦਵਾਰ ਬਣਾਉਣ ਦੀ ਮੰਗ ਨੂੰ ਲੈ ਕੇ ਗੁਰਦੁਆਰਾ ਸਾਹਿਬ ਜਾਗੋਵਾਲ ਵਿਖੇ ਸਿੱਖ ...

ਪੂਰੀ ਖ਼ਬਰ »

ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਾਕੜਾ ਦਾ ਵੱਖ-ਵੱਖ ਥਾਵਾਂ 'ਤੇ ਆਗੂਆਂ ਨੇ ਕੀਤਾ ਸਨਮਾਨ

ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕਾਕੜਾ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਾਇਆ ਗਿਆ, ਜਿਸ ਵਿਚ ਅਕਾਲੀ ਆਗੂਆਂ ਨੇ ਸ: ਕਾਕੜਾ ਨੂੰ ਸਨਮਾਨਿਤ ਕੀਤਾ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX