ਤਾਜਾ ਖ਼ਬਰਾਂ


ਕੇਂਦਰ ਨਾਲ ਬੈਠਕ ਤੋਂ ਪਹਿਲਾਂ ਬੋਲੇ ਕਿਸਾਨ ਸੰਯੁਕਤ ਮੋਰਚਾ ਦੇ ਪ੍ਰਧਾਨ, ਕਿਹਾ- ਸਿਰਫ਼ ਕਾਨੂੰਨ ਰੱਦ ਕਰਨ ਦੀ ਹੋਵੇਗੀ ਗੱਲ
. . .  17 minutes ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਪੰਜਵੇਂ ਗੇੜ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਤੋਂ ਪਹਿਲਾਂ...
ਆਪਣੇ ਸਨਮਾਨ ਵਾਪਸ ਕਰਨ ਲਈ ਦਿੱਲੀ ਰਵਾਨਾ ਹੋਏ ਕਈ ਖਿਡਾਰੀ
. . .  30 minutes ago
ਜਲੰਧਰ, 5 ਦਸੰਬਰ (ਜੀ. ਪੀ. ਸਿੰਘ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀ ਆਪਣੇ ਸਨਮਾਨ ਵਾਪਸ ਕਰਨ...
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਹੋਇਆ ਕੋਰੋਨਾ, ਹਸਪਤਾਲ 'ਚ ਦਾਖ਼ਲ
. . .  7 minutes ago
ਚੰਡੀਗੜ੍ਹ, 5 ਦਸੰਬਰ- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਵਿਜ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ 'ਚ ਲਿਖਿਆ ਹੈ ਕਿ ਕੋਰੋਨਾ ਪਾਜ਼ੀਟਿਵ ਪਾਏ...
ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੀ ਰਿਹਾਇਸ਼ 'ਤੇ ਹੋ ਰਹੀ ਹੈ ਅਹਿਮ ਮੀਟਿੰਗ, ਅਮਿਤ ਸ਼ਾਹ ਵੀ ਮੌਜੂਦ
. . .  42 minutes ago
ਨਵੀਂ ਦਿੱਲੀ, 5 ਦਸੰਬਰ- ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਪੰਜਵੇਂ ਗੇੜ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਉਮੀਦ ਹੈ ਕਿ ਅੱਜ ਦੀ ਬੈਠਕ 'ਚ ਕਿਸਾਨ ਸਕਾਰਾਤਕਮ ਸੋਚਣਗੇ ਅਤੇ ਅੰਦੋਲਨ ਦਾ ਰਾਹ ਛੱਡਣਗੇ- ਤੋਮਰ
. . .  about 1 hour ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ। ਇਸੇ ਵਿਚਾਲੇ ਅੱਜ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਇਕ ਵਾਰ ਫਿਰ ਗੱਲਬਾਤ...
ਕੜਾਕੇ ਦੀ ਠੰਢ 'ਚ ਅੱਜ ਵੀ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਕਿਸਾਨ
. . .  about 2 hours ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਅੱਜ 10ਵੇਂ ਦਿਨ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ...
ਕਿਸਾਨਾਂ ਦੇ ਹੱਕ 'ਚ ਆਪਣੇ ਸਨਮਾਨ ਵਾਪਸ ਕਰਨ ਲਈ ਥੋੜ੍ਹੀ ਦੇਰ ਤੱਕ ਦਿੱਲੀ ਰਵਾਨਾ ਹੋਣਗੇ ਪੰਜਾਬ ਦੇ ਖਿਡਾਰੀ
. . .  29 minutes ago
ਜਲੰਧਰ, 5 ਦਸੰਬਰ- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀ ਅੱਜ ਆਪਣੇ ਸਨਮਾਨ ਵਾਪਸ ਕਰਨ...
ਕੇਂਦਰ ਨਾਲ ਅੱਜ ਹੋਣ ਵਾਲੀ ਬੈਠਕ 'ਚ ਕਿਸਾਨਾਂ ਨੇ ਕੋਈ ਹੱਲ ਨਿਕਲਣ ਦੀ ਪ੍ਰਗਟਾਈ ਉਮੀਦ
. . .  about 3 hours ago
ਨਵੀਂ ਦਿੱਲੀ, 5 ਦਸੰਬਰ- ਅੱਜ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਪੰਜਵੇਂ ਦੌਰ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਬਾਰੇ ਗੱਲਬਾਤ ਕਰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ...
ਅੱਜ ਹੋਵੇਗੀ ਕੇਂਦਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਦੌਰ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 5 ਦਸੰਬਰ- ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਕਰੀਬ ਹਫ਼ਤੇ ਭਰ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਇਸੇ ਵਿਚਾਲੇ...
ਅੱਜ ਦਾ ਵਿਚਾਰ
. . .  about 3 hours ago
ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਉੱਤਮ ਕੁਮਾਰ ਰੈਡੀ ਨੇ ਤੇਲੰਗਾਨਾ ‘ਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਦਿੱਤਾ ਅਸਤੀਫਾ
. . .  1 day ago
ਪਿੰਡ ਉਦੋਕੇ ਵਿਚ ਨਸ਼ੇੜੀ ਵਲੋਂ ਖੇਤਾਂ ਵਿੱਚ ਕੰਮ ਕਰਦੇ ਮਜ਼ਦੂਰ ਦੀ ਬੇਰਹਿਮੀ ਨਾਲ ਕਤਲ , ਦੋਸ਼ੀ ਕਾਬੂ
. . .  1 day ago
ਮੱਤੇਵਾਲ ,04 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਥਾਣਾ ਮੱਤੇਵਾਲ ਅਧੀਨ ਪੈਂਦੇ ਨਜ਼ਦੀਕੀ ਪਿੰਡ ਉਦੋਕੇ ਕਲਾਂ ਵਿਚ ਇਕ ਵਿਅਕਤੀ ਵੱਲੋਂ ਖੇਤਾਂ ਵਿਚ ਕੰਮ ਕਰ ਰਹੇ ਇਕ ਮਜ਼ਦੂਰ ਦੀ ਬੇਰਹਿਮੀ ਨਾਲ ...
ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ- ਸੁਖਬੀਰ
. . .  1 day ago
ਚੰਡੀਗੜ੍ਹ , 4 ਦਸੰਬਰ - ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਜੀ ਬਾਦਲ ਨੇ ਕਿਹਾ ਕਿ "ਕੈਪਟਨ ਖੁਦ ਨੂੰ ਅਤੇ ਆਪਣੇ ...
ਅਸੀਂ ਭਾਰਤ ਵਿਚ ਲਗਾਤਾਰ ਜਾਣਕਾਰੀ ਅਤੇ ਆਈ ਟੀ ‘ਤੇ ਜ਼ੋਰ ਦੇ ਰਹੇ ਹਾਂ -ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵਵਿਆਪੀ ਆਰਥਿਕਤਾ ਵਿਚ ਤੁਹਾਡਾ ਯੋਗਦਾਨ ਬਹੁਤ ਮਹੱਤਵਪੂਰਨ ਹੈ-ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਦਿਆਰਥੀ ਦੇਸ਼ ਦਾ ਭਵਿੱਖ , ਸਾਨੂੰ ਇਨ੍ਹਾਂ 'ਤੇ ਮਾਣ -ਪ੍ਰਧਾਨ ਮੰਤਰੀ ਮੋਦੀ
. . .  1 day ago
ਤੁਸੀਂ ਮਨੁੱਖਤਾ ਦੀ ਸੇਵਾ ਕਰ ਰਹੇ ਹੋ- ਪ੍ਰਧਾਨ ਮੰਤਰੀ ਮੋਦੀ
. . .  1 day ago
ਪੈਨਆਈਆਈਟੀ ਗਲੋਬਲ ਸੰਮੇਲਨ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਮੁੱਖ ਭਾਸ਼ਣ
. . .  1 day ago
ਤੇਲੰਗਾਨਾ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਭਰੋਸਾ ਜਤਾਇਆ-ਅਮਿਤ ਸ਼ਾਹ
. . .  1 day ago
ਸੇਵਾਮੁਕਤ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਵੀ ਰਾਸ਼ਟਰਪਤੀ ਪੁਲਿਸ ਮੈਡਲ ਵਾਪਸ ਕਰਨ ਦਾ ਐਲਾਨ
. . .  1 day ago
ਬੁਢਲਾਡਾ ,4 ਦਸੰਬਰ (ਸਵਰਨ ਸਿੰਘ ਰਾਹੀ) - ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਚ ਜਾਰੀ ਕਿਸਾਨ ਅੰਦੋਲਨ ਦੇ ਹੱਕ ਚ ਪੰਜਾਬ ਹੋਮਗਾਰਡ ਚੋਂ ਹਾਲ ਹੀ ਸੇਵਾਮੁਕਤ ਹੋਏ ਕਮਾਂਡੈਂਟ ਰਾਏ ਸਿੰਘ ਧਾਲੀਵਾਲ ...
ਹਰਦੀਪ ਸਿੰਘ ਭੁੱਲਰ ਵੱਲੋਂ ਕਿਸਾਨ ਮਾਰੂ ਬਿੱਲਾਂ ਦੇ ਰੋਸ ਵਜੋਂ ਅਰਜਨ ਐਵਾਰਡ ਵਾਪਸ ਕਰਨ ਦਾ ਫ਼ੈਸਲਾ
. . .  1 day ago
ਛੇਹਰਟਾ,4 ਦਸੰਬਰ(ਵਡਾਲੀ) -ਅਰਜਨ ਐਵਾਰਡੀ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਰਿਟਾਇਰ ਇੰਸਪੈਕਟਰ ਹਰਦੀਪ ਸਿੰਘ ਭੁੱਲਰ ਨੇ ਆਪਣੇ ਗ੍ਰਹਿ ਸੰਧੂ ਕਲੋਨੀ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ...
ਔਰਤ ਨੇ ਐੱਸ.ਐੱਸ.ਪੀ. ਦਫ਼ਤਰ 'ਚ ਜ਼ਹਿਰ ਖਾਧਾ - ਹਾਲਤ ਗੰਭੀਰ
. . .  1 day ago
ਬਟਾਲਾ, 4 ਦਸੰਬਰ (ਸਚਲੀਨ ਸਿੰਘ ਭਾਟੀਆ)-ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕ ਪਿੰਡ ਮਾੜੀ ਪੰਨਵਾਂ ਦੀ ਰਹਿਣ ਵਾਲੀ ਇਕ ਔਰਤ ਨੇ ਇਨਸਾਫ਼ ਨਾ ਮਿਲਣ 'ਤੇ ਅੱਜ ਐੱਸ.ਐੱਸ.ਪੀ. ਬਟਾਲਾ ਦੇ ਦਫ਼ਤਰ ਅੰਦਰ ਦੇਰ ਸ਼ਾਮ ਜ਼ਹਿਰ ਖਾ ...
ਚੰਡੀਗੜ੍ਹ : ਕੁਝ ਰਾਜਨੀਤਿਕ ਪਾਰਟੀਆਂ ਅੰਦੋਲਨ ਦੇ ਵਿਚਕਾਰ ਰਾਜਨੀਤਿਕ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ - ਕੈਪਟਨ
. . .  1 day ago
ਚੰਡੀਗੜ੍ਹ : ਕਾਂਗਰਸ ਕਿਸਾਨਾਂ ਦੇ ਨਾਲ ਡਟ ਕੇ ਖੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ : ਮੈਨੂੰ ਖੁਸ਼ੀ ਹੈ ਕਿ ਸਾਰਾ ਪੰਜਾਬ ਆਪਣੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿਚ ਦ੍ਰਿੜਤਾ ਨਾਲ ਖੜਾ ਹੈ - ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਬਰਨਾਲਾ

ਜ਼ਿਲ੍ਹੇ 'ਚ ਕਿਸਾਨ ਜਥੇਬੰਦੀਆਂ ਨੇ ਦੁਸਹਿਰੇ ਦਾ ਤਿਉਹਾਰ ਮੋਦੀ, ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕ ਕੇ ਮਨਾਇਆ

ਬਰਨਾਲਾ, 25 ਅਕਤੂਬਰ (ਧਰਮਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੋਰੀ ਨਾਂਹ ਕਰਨ ਦੇ ਰੋਸ ਵਜੋਂ 30 ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਰੇਲਵੇ ਪਲੇਟਫ਼ਾਰਮ 'ਤੇ ਇਕੱਠੇ ਹੋ ਕੇ ਕਿਸਾਨ ਔਰਤਾਂ, ਮਰਦਾਂ ਅਤੇ ਨੌਜਵਾਨਾਂ ਵਲੋਂ ਸ਼ਹਿਰ ਅੰਦਰ ਰੋਸ ਮਾਰਚ ਕਰ ਕੇ ਸਥਾਨਕ 25 ਏਕੜ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਰਪੋਰੇਟ ਘਰਾਨਿਆਂ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ, ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ, ਭਾਕਿਯੂ ਸਿੱਧੂਪੁਰ ਦੇ ਜਨਰਲ ਸਕੱਤਰ ਨਛੱਤਰ ਸਿੰਘ ਸਹੌਰ, ਕੁਲ ਹਿੰਦ ਕਿਸਾਨ ਸਭਾ ਸਾਂਭਰ ਦੇ ਆਗੂ ਉਜਾਗਰ ਸਿੰਘ ਬੀਹਲਾ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਮਾ: ਨਿਰੰਜਨ ਸਿੰਘ, ਜੈ ਕਿਸਾਨ ਅੰਦੋਲਨ ਦੇ ਆਗੂ ਗੁਰਬਖ਼ਸ਼ ਸਿੰਘ ਕੱਟੂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਪਵਿੱਤਰ ਸਿੰਘ ਲਾਲੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ 25 ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ ਪਰ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਗੱਲ ਨਾ ਸੁਣ ਕੇ ਸਗੋਂ ਆਪਣੇ ਹੰਕਾਰ ਵਿਚ ਕਹਿ ਰਿਹਾ ਹੈ ਕਿ ਮੈਂ ਇਹ ਕਾਨੂੰਨ ਰੱਦ ਨਹੀਂ ਕਰਾਂਗਾ | ਜਿਸ ਕਾਰਨ ਸੂਬੇ ਦੇ ਸਮੁੱਚੇ ਕਿਸਾਨ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਸੂਬਾ ਪੱਧਰੀ ਮੀਟਿੰਗ 4 ਨਵੰਬਰ ਨੂੰ ਹੋ ਰਹੀ ਹੈ ਜਿਸ ਤੋਂ ਬਾਅਦ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ | ਇਸ ਮੌਕੇ ਮੋਹਣ ਸਿੰਘ ਰੂੜੇਕੇ, ਬਲਵੰਤ ਸਿੰਘ ਉੱਪਲੀ, ਬਾਬੂ ਸਿੰਘ ਖੁੱਡੀ, ਕੁਲਵੀਰ ਔਲਖ, ਹਰਚਰਨ ਸਿੰਘ ਚੰਨਾ, ਮੇਜਰ ਸਿੰਘ ਸੰਘੇੜਾ, ਬਲਵਿੰਦਰ ਸਿੰਘ ਦੁੱਗਲ, ਜਗਤਾਰ ਸਿੰਘ, ਚੇਅਰਮੈਨ ਯਾਦਵਿੰਦਰ ਸਿੰਘ ਰਾਜਗੜ੍ਹ, ਜਸਪਾਲ ਸਿੰਘ ਕਲਾਲ ਮਾਜਰਾ, ਅਮਰਜੀਤ ਕੌਰ, ਪ੍ਰੇਮ ਪਾਲ ਕੌਰ ਆਦਿ ਹਾਜ਼ਰ ਸਨ |
ਬਰਨਾਲਾ, (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਸਮੇਤ ਵੱਡੀ ਗਿਣਤੀ ਕਿਸਾਨ ਜਥੇਬੰਦੀਆਂ ਵਲੋਂ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿੱਤ ਸ਼ਾਹ ਅਤੇ ਅਡਾਨੀ-ਅੰਬਾਨੀ ਦਾ ਪੁਤਲਾ ਸਾੜਿਆ ਗਿਆ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਜਰਨੈਲ ਸਿੰਘ ਬਦਰਾ, ਰੂਪ ਸਿੰਘ ਛੰਨਾ, ਬਲਾਕ ਸੀਨੀਅਰ ਮੀਤ ਪ੍ਰਧਾਨ ਸ਼ਹਿਣਾ ਸੰਦੀਪ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬੀਅਤ ਨੂੰ ਖ਼ਤਮ ਕਰਨ 'ਤੇ ਤੁਲੀ ਹੋਈ ਹੈ ਕਿਉਂਕਿ ਜੰਮੂ ਕਸ਼ਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਕੇ ਉੱਥੋਂ ਦੇ ਵਸਨੀਕਾਂ ਨੂੰ ਬੰਦੀ ਬਣਾ ਕੇ ਘਰਾਂ ਵਿਚ ਰੱਖਿਆ ਗਿਆ ਅਤੇ ਪੰਜਾਬੀ ਭਾਸ਼ਾ ਨੂੰ ਜੰਮੂ ਕਸ਼ਮੀਰ ਵਿਚੋਂ ਖ਼ਤਮ ਕਰ ਦਿੱਤਾ ਗਿਆ ਪਰ ਪੰਜਾਬ ਦੇ ਲੋਕ ਚੁੱਪ ਨਹੀਂ ਬੈਠਣਗੇ ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਆਰ-ਪਾਰ ਦੀ ਲੜਾਈ ਲੜੀ ਜਾਵੇਗੀ | ਇਸ ਮੌਕੇ ਪਰਮਜੀਤ ਕੌਰ ਖੁੱਡੀ ਕਲਾਂ, ਭਗਤ ਸਿੰਘ ਛੰਨਾ, ਜਵਾਲਾ ਸਿੰਘ ਰਾਮਣਵਾਸੀਆ, ਜੰਗੀਰ ਸਿੰਘ ਸੂਚ, ਕੁਲਜੀਤ ਸਿੰਘ ਵਜੀਦਕੇ ਕਲਾਂ, ਜੱਜ ਸਿੰਘ ਗਹਿਲ, ਜਰਨੈਲ ਸਿੰਘ ਜਵੰਧਾ ਪਿੰਡੀ, ਕਿ੍ਸ਼ਨ ਸਿੰਘ ਛੰਨਾ, ਸੰਦੀਪ ਸਿੰਘ ਚੀਮਾ, ਰਾਜਵਿੰਦਰ ਸਿੰਘ, ਕਰਨੈਲ ਸਿੰਘ, ਜੈ ਸਿੰਘ ਝਲੂਰ, ਗੁਰਨਾਮ ਸਿੰਘ, ਬਲਦੇਵ ਸਿੰਘ, ਕਮਲਜੀਤ ਕੌਰ, ਸੁਖਜੀਤ ਕੌਰ ਧਾਲੀਵਾਲ, ਅਮਰਜੀਤ ਕੌਰ, ਕਰਮਜੀਤ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਅਮਨਪ੍ਰੀਤ ਕੌਰ ਆਦਿ ਹਾਜ਼ਰ ਸਨ |
ਬਰਨਾਲਾ, (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਰਕਲ ਪ੍ਰਧਾਨ ਰਣਧੀਰ ਸਿੰਘ ਰਹਿਲ ਦੀ ਪ੍ਰਧਾਨਗੀ ਹੇਠ ਪਿੰਡ ਸੇਖਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿੱਤ ਸ਼ਾਹ ਅਤੇ ਅਡਾਨੀ ਅੰਬਾਨੀਆਂ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਸਰਕਲ ਪ੍ਰਧਾਨ ਰਣਧੀਰ ਸਿੰਘ ਰਹਿਲ, ਗੁਰਦਿਆਲ ਸਿੰਘ ਝੱਲੀ, ਅੱਛਰਾ ਸਿੰਘ ਸੰਧੂ ਅਤੇ ਸੁਖਪਾਲ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਨਿਆਂ ਦੇ ਇਸ਼ਾਰਿਆਂ 'ਤੇ ਚੱਲ ਰਹੀ ਹੈ | ਇਨ੍ਹਾਂ ਘਰਾਨਿਆਂ ਨੂੰ ਲਾਭ ਦੇਣ ਲਈ ਕਾਲੇ ਕਾਨੂੰਨ ਲਾਗੂ ਕਰ ਕੇ ਕਿਸਾਨਾਂ ਦੀਆਂ ਜ਼ਮੀਨਾਂ ਉਨ੍ਹਾਂ ਦੇ ਹੱਥਾਂ ਵਿਚ ਦੇਣਾ ਚਾਹੁੰਦੀ ਹੈ ਪਰ ਕਿਸਾਨ ਆਪਣੀਆਂ ਜ਼ਮੀਨਾਂ ਕਿਸੇ ਵੀ ਕੀਮਤ 'ਤੇ ਸ਼ਾਹੂਕਾਰਾਂ ਦੇ ਹਵਾਲੇ ਨਹੀਂ ਕਰਨਗੇ | ਇਸ ਮੌਕੇ ਪੰਚ ਸ਼ਿੰਦਰ ਸਿੰਘ, ਜੱਸੀ ਵੜੈਚ, ਅੱਛਰਾ ਸਿੰਘ ਸੰਧੂ, ਮੱਖਣ ਸਰ੍ਹਾਂ, ਦੁੱਲਾ ਸਿੰਘ ਮਲਕਾ, ਭੋਲਾ ਸਿੰਘ ਖਹਿਰਾ, ਮੁਕੰਦ, ਬਿੰਦਰ ਸੰਘੇਕਾ, ਗੁਰਨਾਮ ਜਵੰਧਾ, ਅਮਨ ਮਹੰਤ, ਕਾਲਾ ਸਿੰਘ ਆਦਿ ਹਾਜ਼ਰ ਸਨ |
ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰਦੇ ਹੋਏ ਦੁਸਹਿਰੇ ਮੌਕੇ ਸਥਾਨਕ ਤਿੰਨ ਕੋਨੀ ਉਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਸਮੇਂ ਭੋਲਾ ਸਿੰਘ ਛੰਨਾ ਬਲਾਕ ਪ੍ਰਧਾਨ, ਕੁਲਵੰਤ ਸਿੰਘ ਮਾਨ, ਗੁਰਮੇਲ ਸਿੰਘ ਭੁਟਾਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨ ਨੂੰ ਲੈ ਕੇ ਉੱਚ ਘਰਾਨਿਆਂ ਦੇ ਹੱਥਾਂ ਵਿਚ ਖੇਡ ਰਹੀ ਹੈ ਜਿਨ੍ਹਾਂ ਸਮਾਂ ਇਹ ਕਾਲਾ ਕਾਨੂੰਨ ਕੇਂਦਰ ਸਰਕਾਰ ਰੱਦ ਨਹੀਂ ਕਰਦੀ ਉਨ੍ਹਾਂ ਸਮਾਂ ਸੰਘਰਸ਼ ਦਿਨ ਬ ਦਿਨ ਤੇਜ਼ ਕੀਤਾ ਜਾਵੇਗਾ | ਇਸ ਸਮੇਂ ਰੇਸ਼ਮ ਸਿੰਘ ਜੰਗੀਆਣਾ, ਬਲਵਿੰਦਰ ਸਿੰਘ ਅਲਕੜਾ, ਕਰਮਜੀਤ ਸਿੰਘ ਮਾਨ, ਰਾਮ ਸਿੰਘ ਸ਼ਹਿਣਾ, ਬਲਵੰਤ ਸਿੰਘ, ਵਜ਼ੀਰ ਸਿੰਘ, ਜਗਰੂਪ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |
ਰੂੜੇਕੇ ਕਲਾਂ, (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ, ਬਲਾਕ ਪ੍ਰਧਾਨ ਬਾਰਾ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਕਿਸਾਨਾਂ, ਔਰਤਾਂ, ਮਜ਼ਦੂਰਾਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਰੋਸ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਦੇ ਦੁਸਹਿਰਾ ਮਨਾਇਆ ਗਿਆ | ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਕਿਸਾਨਾਂ, ਮਜ਼ਦੂਰਾਂ ਔਰਤਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਪੁੱਤ ਹੁਣ ਜਾਗ ਕੇ ਆਪਣੀਆਂ ਜ਼ਮੀਨਾਂ ਕਾਰਪੋਰੇਟ ਘਰਾਨਿਆਂ ਤੋਂ ਬਚਾਉਣ ਲਈ ਸੰਘਰਸ਼ ਦੇ ਰਾਹ ਤੁਰ ਪਏ ਹਨ | ਇਸ ਮੌਕੇ ਹਾਜ਼ਰ ਵੱਡੀ ਗਿਣਤੀ ਪ੍ਰਦਰਸ਼ਨਕਾਰੀਆਂ ਵਲੋਂ ਕੇਂਦਰ ਸਰਕਾਰ ਅਤੇ ਭਾਜਪਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਜੋਸ਼ ਮਈ ਮਾਹੌਲ ਵਿਚ ਰੋਸ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਨਿਰੰਜਨ ਸਿੰਘ, ਹਮੀਰ ਸਿੰਘ, ਬਚਿੱਤਰ ਸਿੰਘ ਤੋਂ ਇਲਾਵਾ ਕਿਸਾਨ ਹਾਜ਼ਰ ਸਨ |
ਧਨੌਲਾ, (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਇਕਾਈ ਪ੍ਰਧਾਨ ਮਹਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਦਾਸ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜਰਨਲ ਸਕੱਤਰ ਸਾਥੀ ਲਾਲ ਸਿੰਘ ਧਨੌਲਾ ਦੀ ਅਗਵਾਈ 'ਚ ਕੇਂਦਰ ਸਰਕਾਰ ਵਲੋਂ ਜਾਰੀ ਕਾਲੇ ਕਾਨੂੰਨਾਂ ਨੂੰ ਲੈ ਕੇ ਅੱਜ ਦੁਸਹਿਰੇ ਦੇ ਤਿਉਹਾਰ ਮੌਕੇ ਬੱਸ ਸਟੈਂਡ ਧਨੌਲਾ ਵਿਖੇ ਜੰਮ ਕੇ ਨਾਅਰੇਬਾਜ਼ੀ ਕਰਨ ਉਪਰੰਤ ਮੋਦੀ ਸਰਕਾਰ ਦਾ ਪੁਤਲਾ ਫੁਕਿਆ ਗਿਆ | ਜਨਰਲ ਸਕੱਤਰ ਦਰਸ਼ਨ ਦਾਸ, ਲਾਲ ਸਿੰਘ ਧਨੌਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦਾ ਬੇੜਾ ਗ਼ਰਕ ਕਰ ਕੇ ਰੱਖ ਦਿੱਤਾ ਹੈ ਅਤੇ ਅਸੀ ਜਦ ਤੱਕ ਇਹ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਉਦੋਂ ਤੱਕ ਧਰਨੇ ਮੁਜ਼ਾਹਰੇ ਜਾਰੀ ਰਹਿਣਗੇ ਤੇ ਅੱਜ ਵੀ ਰਾਵਣ ਦੀ ਥਾਂ 'ਤੇ ਮੋਦੀ ਦਾ ਪੁਤਲਾ ਫੁਕਿਆ ਗਿਆ ਹੈ | ਇਸ ਮੌਕੇ ਬਿੱਕਰ ਸਿੰਘ, ਨੱਥਾ ਸਿੰਘ, ਮਹਿੰਦਰ ਸਿੰਘ, ਛੋਟਾ ਸਿੰਘ, ਨਾਹਰ ਸਿੰਘ ਆਦਿ ਤੋਂ ਕਿਸਾਨ ਮੌਜੂਦ ਸਨ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਲੱਗਿਆ ਕਿਸਾਨ ਮੋਰਚਾ ਅੱਜ 25ਵੇਂ ਦਿਨ 'ਚ ਦਾਖ਼ਲ ਹੋ ਚੁੱਕਾ ਹੈ | ਅੱਜ ਦੁਸਹਿਰੇ ਦੇ ਤਿਉਹਾਰ ਮੌਕੇ ਕਿਸਾਨ ਮੋਰਚੇ 'ਤੇ ਪਹੁੰਚੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਪੁਤਲਾ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ | ਭਾਕਿਯੂ ਡਕੌਾਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਬਿਹਾਰ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਲੋਂ ਖੇਤੀ ਬਿੱਲਾਂ ਨੂੰ ਵਾਪਸ ਨਾ ਲਏ ਜਾਣ ਦੇ ਦਿੱਤੇ ਜਾ ਰਹੇ ਬਿਆਨਾਂ ਤੋਂ ਪ੍ਰਧਾਨ ਮੰਤਰੀ ਦੀ ਕਿਸਾਨ ਵਿਰੋਧੀ ਮਾਨਸਿਕਤਾ ਦਾ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਚੁੱਕਾ ਹੈ | ਪ੍ਰਧਾਨ ਮੰਤਰੀ ਮੋਦੀ ਵਲੋਂ ਕੁਝ ਕੁ ਸਰਮਾਏਦਾਰ ਘਰਾਨਿਆਂ ਨੂੰ ਫਾਇਦਾ ਪਹੁੰਚਾਉਣ ਲਈ ਪਾਸ ਕੇ ਕੀਤੇ ਗਏ ਖੇਤੀ ਬਿੱਲਾਂ ਦੀ ਆੜ 'ਚ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਚੱਲੀ ਗਈ ਚਾਲ ਨੂੰ ਉਹ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਜਰਨਲ ਸਕੱਤਰ ਜੱਗਾ ਸਿੰਘ ਛਾਪਾ ਕੇਵਲ ਸਿੰਘ ਸਹੌਰ ਨੇ ਕਿਹਾ ਅੱਜ ਦੁਸਹਿਰੇ ਮੌਕੇ ਦੇਸ਼ ਦੇ ਕਿਸਾਨਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ 'ਤੇ ਪੁਤਲੇ ਸਾੜ ਕੇ ਕੀਤਾ ਗਿਆ ਇੱਕਜੁੱਟਤਾ ਦਾ ਪ੍ਰਗਟਾਵਾ ਇਸ ਗੱਲ ਦਾ ਸਬੂਤ ਹੈ ਕਿ ਹੁਣ ਕਿਸਾਨਾਂ ਖੇਤੀ ਬਿੱਲਾਂ ਨੂੰ ਰੱਦ ਕਰਵਾ ਕੇ ਹੀ ਦਮ ਲੈਣਗੇ | ਇਸ ਮੌਕੇ ਭਾਗ ਸਿੰਘ ਕੁਰੜ, ਮਾ: ਅਮਰਜੀਤ ਸਿੰਘ ਨੇ 5 ਨਵੰਬਰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ | ਇਸ ਸਮੇਂ ਜਥੇਦਾਰ ਅਜਮੇਰ ਸਿੰਘ ਮਹਿਲ ਕਲਾਂ, ਬਲਿਹਾਰ ਸਿੰਘ ਗੋਬਿੰਦਗੜ੍ਹੀਆ, ਕੁਲਦੀਪ ਸਿੰਘ ਗਿੱਲ ਕਲਾਲ ਮਾਜਰਾ, ਅਵਤਾਰ ਸਿੰਘ ਚੀਮਾ, ਪ੍ਰਧਾਨ ਸ਼ੇਰ ਸਿੰਘ, ਜਥੇਦਾਰ ਮੁਖ਼ਤਿਆਰ ਸਿੰਘ ਛਾਪਾ, ਸਰਬਜੀਤ ਸਿੰਘ ਸੰਭੂ ਮਹਿਲ ਕਲਾ, ਗੋਬਿੰਦਰ ਸਿੰਘ ਸਿੱਧੂ, ਮੰਗਤ ਸਿੰਘ ਸਿੱਧੂ, ਪਰਮਜੀਤ ਕੌਰ ਛਾਪਾ, ਭਿੰਦਰ ਸਿੰਘ ਸਹੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ |

ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬਦੀ ਉੱਪਰ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਪਵਿੱਤਰ ਤਿਉਹਾਰ ਬਰਨਾਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪ੍ਰਬੰਧਕਾਂ ਵਲੋਂ ਬਰਨਾਲਾ ਦੇ 25 ਏਕੜ ਟੋਭਾ ਸਕੀਮ ਵਿਖੇ ਇਸ ਵਾਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 4 ਨਵੇਂ ਕੇਸ, 8 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਅੱਜ ਕੋਰੋਨਾ ਵਾਇਰਸ ਦੇ 4 ਨਵੇਂ ਕੇਸ ਆਏ ਹਨ, ਜਦਕਿ 8 ਹੋਰ ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਸੈਂਪਲਾਂ ਦੀ ਰਿਪੋਰਟ ਵਿਚ 3 ਵਿਅਕਤੀ ...

ਪੂਰੀ ਖ਼ਬਰ »

ਸੰਤ ਬਾਬਾ ਲੌਾਗਪੁਰੀ ਸਕੂਲ ਪੱਖੋ ਕਲਾਂ ਵਿਖੇ ਦੁਸਹਿਰਾ ਮਨਾਇਆ

ਰੂੜੇਕੇ ਕਲਾਂ, 25 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਸਰਪ੍ਰਸਤ ਸੰਤ ਚਰਨਪੁਰੀ, ਐਮ.ਡੀ. ਮੈਡਮ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਦੁਸਹਿਰਾ ਮਨਾਇਆ ਗਿਆ | ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਨਰੰਜਣ ਸਿੰਘ ਚੀਮਾ ਬਣੇ ਭਾਕਿਯੂ ਕਾਦੀਆਂ ਦੇ ਪਿੰਡ ਚੀਮਾ ਇਕਾਈ ਦੇ ਪ੍ਰਧਾਨ

ਟੱਲੇਵਾਲ, 25 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਬਲਾਕ ਆਗੂ ਬਲਵਿੰਦਰ ਸਿੰਘ ਥਿੰਦ ਸਾਬਕਾ ਸਰਪੰਚ ਚੀਮਾ ਦੀ ਅਗਵਾਈ ਵਿਚ ਵੱਡਾ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ...

ਪੂਰੀ ਖ਼ਬਰ »

ਬੀਬੜੀਆਂ ਮਾਈਆਂ ਮੰਦਰ ਸ਼ਹਿਣਾ ਦਾ ਮੇਲਾ ਭਰ ਜੋਬਨ ਭਰਿਆ

ਸ਼ਹਿਣਾ, 25 ਅਕਤੂਬਰ (ਸੁਰੇਸ਼ ਗੋਗੀ)-ਇਲਾਕੇ ਦੇ ਪ੍ਰਸਿੱਧ ਬੀਬੜੀਆਂ ਮਾਈਆਂ ਮੰਦਿਰ ਸ਼ਹਿਣਾ ਵਿਖੇ ਲੱਗਣ ਵਾਲਾ ਛਿਮਾਹੀ ਮੇਲਾ ਇਸ ਵਾਰ ਭਰ ਜੋਬਨ ਭਰਿਆ | ਕੋਰੋਨਾ ਕਾਰਨ ਪਿਛਲਾ ਮੇਲਾ ਰੱਦ ਕਰ ਦਿੱਤਾ ਗਿਆ ਸੀ, ਪਰ ਇਸ ਵਾਰ ਸਵੇਰ ਤੋਂ ਸ਼ਾਮ ਤੱਕ ਸ਼ਰਧਾਲੂਆਂ ਦਾ ...

ਪੂਰੀ ਖ਼ਬਰ »

ਮਨੁੱਖਤਾ ਦਾ ਧਰਮ ਸਭ ਤੋਂ ਵੱਡਾ ਧਰਮ-ਦਵਿੰਦਰ ਸਿੰਘ ਬੀਹਲਾ

ਧਨੌਲਾ, 25 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਮਨੁੱਖਤਾ ਦਾ ਧਰਮ ਸਭ ਤੋਂ ਵੱਡਾ ਧਰਮ ਹੈ | ਮਨ ਦੀਆਂ ਮੈਲਾਂ ਮੇਟ ਕੇ ਸਭ ਦਾ ਇਹ ਫ਼ਰਜ਼ ਬਣਦਾ ਹੈ ਕਿ ਮਨੁੱਖਤਾ ਦਾ ਸਤਿਕਾਰ ਕਰੀਏ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਦਵਿੰਦਰ ਸਿੰਘ ਬੀਹਲਾ ਅਤੇ ...

ਪੂਰੀ ਖ਼ਬਰ »

ਪੁਲਿਸ ਅਤੇ ਆਰ.ਐਸ.ਐਸ. ਦੀ ਅਰਥੀ ਫੂਕੀ

ਮਸਤੂਆਣਾ ਸਾਹਿਬ, 25 ਅਕਤੂਬਰ (ਦਮਦਮੀ) - ਸੰਗਰੂਰ ਦੇ ਨਵੇਂ ਨਿਯੁਕਤ ਹੋਏ ਐਸ.ਐਸ.ਪੀ. ਵਲੋਂ ਦਲਿਤਾਂ ਅਤੇ ਸੰਘਰਸ਼ਸ਼ੀਲ ਲੋਕਾਂ ਨਾਲ ਸ਼ਰੇ੍ਹਆਮ ਧੱਕਾ ਕਰਨ, ਭਾਜਪਾ ਅਤੇ ਆਰ.ਐਸ.ਐਸ. ਆਗੂਆਂ ਦਾ ਪੱਖ ਪੂਰਨ ਨੂੰ ਲੈ ਕੇ ਪਿੰਡ ਬਡਰੁੱਖਾਂ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ...

ਪੂਰੀ ਖ਼ਬਰ »

ਟਾਸਕ ਫੋਰਸ ਕੁਟਾਪਾ ਚਾੜ੍ਹਨ ਲਈ ਨਹੀਂ ਗੁਰੂ ਘਰਾਂ ਦੀ ਸੇਵਾ ਲਈ-ਪਰਮਿੰਦਰ ਸਿੰਘ ਢੀਂਡਸਾ

ਚੀਮਾ ਮੰਡੀ, 25 ਅਕਤੂਬਰ (ਦਲਜੀਤ ਸਿੰਘ ਮੱਕੜ, ਜਸਵਿੰਦਰ ਸਿੰਘ ਸ਼ੇਰੋਂ) - ਸ਼੍ਰੋਮਣੀ ਅਕਾਲੀ ਦਲ (ਡੀ) ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਵਲੋਂ ਸ੍ਰੀ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੀ ਸਮਾਪਤੀ ਮੌਕੇ ਤੁਲਸੀ ਦੇ ਬੂਟੇ ਵੰਡੇ

ਸੰਗਰੂਰ, 25 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਪਟਿਆਲਾ ਗੇਟ ਵਿਖੇ ਚਲ ਰਹੀ ਪੁਰਸ਼ਾਰਥੀ ਰਾਮ-ਲੀਲਾ ਆਪਣੀ ਆਖ਼ਰੀ ਝਲਕ ਰਾਹੀਂ ਸਮਾਪਤ ਹੋ ਗਈ | ਰਾਮ-ਲੀਲ੍ਹਾ ਕਮੇਟੀ ਦੇ ਪ੍ਰਧਾਨ ਜਤਿੰਦਰ ਕਾਲੜਾ, ਗੌਰਵ ਗਾਬਾ, ਭਾਰਤ ਨਾਗਪਾਲ ਅਤੇ ਹੋਰਨਾਂ ਨੇ 'ਅਜੀਤ' ਦੇ ਉਪ ...

ਪੂਰੀ ਖ਼ਬਰ »

ਭਾਈ ਗੁਰਦਾਸ ਕਾਲਜ ਦਾ ਇੰਜੀਨੀਅਰਿੰਗ ਦਾ ਨਤੀਜਾ ਰਿਹਾ ਸੌ ਫ਼ੀਸਦੀ

ਸੰਗਰੂਰ, 25 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਤਕਨੀਕੀ ਯੂਨੀਵਰਸਿਟੀ ਜਲੰਧਰ ਵਲੋਂ ਇੰਜੀਨੀਅਰ ਸਮੈਸਟਰ 8 ਦੇ ਐਲਾਨੇ ਨਤੀਜਿਆਂ ਵਿਚ ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਇੰਜੀਨੀਅਰਿੰਗ ਦੇ ...

ਪੂਰੀ ਖ਼ਬਰ »

55ਵੇਂ ਰਾਸ਼ਨ ਵੰਡ ਸਮਾਗਮ ਦੌਰਾਨ ਜ਼ਰੂਰਤਮੰਦਾਂ ਨੂੰ ਰਾਸ਼ਨ ਅਤੇ ਕੰਬਲ ਵੰਡੇ

ਅਹਿਮਦਗੜ੍ਹ, 25 ਅਕਤੂਬਰ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ) - ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੇ ਰਹੀ ਸਮਾਜ ਸੇਵੀਂ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਨੇ 55ਵਾਂ ਰਾਸ਼ਨ ਵੰਡ ਸਮਾਰੋਹ ਕਲੱਬ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ 'ਚ ...

ਪੂਰੀ ਖ਼ਬਰ »

ਔਰਤ ਨਾਲ ਅਸੱਭਿਅਕ ਵਿਵਹਾਰ ਕਰਨ 'ਤੇ ਏ.ਐਸ.ਆਈ. ਖਿਲਾਫ਼ ਮਾਮਲਾ ਦਰਜ

ਧਨੌਲਾ, 25 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪੁਲਿਸ ਪਾਸ ਇਨਸਾਫ਼ ਲੈਣ ਗਈ ਔਰਤ ਨਾਲ ਏ.ਐਸ.ਆਈ. ਵਲੋਂ ਅਸੱਭਿਅਕ ਵਿਵਹਾਰ ਕਰਨ 'ਤੇ ਥਾਣਾ ਧਨੌਲਾ ਵਿਖੇ ਧਾਰਾ 354 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦਵਾਈ ਸਬੰਧੀ ਕੰਮ ਕਰਦੀ ਇਕ ਔਰਤ ...

ਪੂਰੀ ਖ਼ਬਰ »

ਭਗਤ ਨਾਮਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਮੁਕਾਬਲੇ

ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੇ 750ਵੇਂ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਬਾਬਾ ਨਾਮਦੇਵ ਜੀ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਭਗਤ ਜੀ ਦੇ ਜੀਵਨ ਅਤੇ ਉਪਦੇਸ਼ਾਂ ਸਬੰਧੀ ਆਨਲਾਈਨ ਨਿਬੰਧ ਮੁਕਾਬਲੇ ਗਿ: ਕਰਮ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਦੁਲਮਸਰ ਮੌੜ ਵਿਖੇ ਇਕਾਈ ਬਣੀ

ਸ਼ਹਿਣਾ, 25 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬਲਾਕ ਪ੍ਰਧਾਨ ਜਸਵੀਰ ਸਿੰਘ ਸੀਰਾ ਸੁਖਪੁਰ ਦੀ ਅਗਵਾਈ ਵਿਚ ਪਿੰਡ ਦੁਲਮਸਰ ਵਿਖੇ ਇਕਾਈ ਗਠਿਤ ਕੀਤੀ ਗਈ | ਇਸ ਮੌਕੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਰਣਜੀਤ ਧੂਰੀ ਦੀ ਪੁਸਤਕ ਦਾ ਲੋਕ ਅਰਪਣ ਅਤੇ ਗੋਸ਼ਟੀ ਕਰਵਾਈ

ਬਰਨਾਲਾ, 25 ਅਕਤੂਬਰ (ਅਸ਼ੋਕ ਭਾਰਤੀ)-ਲਿਖਾਰੀ ਸਭਾ ਰਜਿ: ਬਰਨਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਰਨਾਲਾ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਗ਼ਜ਼ਲਗੋ ਰਣਜੀਤ ਸਿੰਘ ਧੂਰੀ ਦੀ ਪੁਸਤਕ ਆਵਾਜ਼ ਤੋਂ ਰਬਾਬ ਤੱਕ ਦਾ ਲੋਕ ਅਰਪਣ ਅਤੇ ਗੋਸ਼ਟੀ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਘੁੰਨਸ ਯਾਦਗਾਰੀ ਟਰੱਸਟ ਵਲੋਂ ਧਾਰਮਿਕ ਸਮਾਗਮ

ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪਿੰਡ ਘੁੰਨਸ ਦੇ ਗੁਰਦੁਆਰਾ ਤਪ ਅਸਥਾਨ ਸੰਤ ਅਤਰ ਸਿੰਘ ਘੁੰਨਸ ਵਿਖੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ਸੰਤ ਬਲਵੀਰ ਸਿੰਘ ਘੁੰਨਸ ਦੀ ਅਗਵਾਈ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਸਵੀਂ ਦਾ ਦਿਹਾੜਾ ਸ਼ਰਧਾ ...

ਪੂਰੀ ਖ਼ਬਰ »

ਸਾਨੂੰ ਸਾਰਿਆਂ ਨੂੰ ਮਿਲ ਕੇ ਪ੍ਰਭੂ ਸ੍ਰੀ ਰਾਮ ਜੀ ਦੇ ਨਕਸ਼ੇ ਕਦਮਾਂ 'ਤੇ ਚੱਲਣਾ ਚਾਹੀਦਾ-ਐਡ. ਰਾਹੀ

ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ)-ਆਜ਼ਾਦ ਕਲਚਰਲ ਐਾਡ ਰਾਮ-ਲੀਲ੍ਹਾ ਦੁਸ਼ਹਿਰਾ ਕਮੇਟੀ ਵਲੋਂ ਰਾਮ ਲੀਲ੍ਹਾ ਦਾ ਮੰਚਨ ਦੁਸਹਿਰਾ ਗਰਾਊਾਡ ਵਿਖੇ ਧੂਮਧਾਮ ਨਾਲ ਕੀਤਾ ਜਾ ਰਿਹਾ ਹੈ | ਰਾਮ ਲੀਲ੍ਹਾ ਦੀ ਅੰਤਿਮ ਰਾਤ ਰਾਮ ਰਾਵਣ ਯੁੱਧ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX